ਤਾਜਾ ਖ਼ਬਰਾਂ


ਸ਼ਰਾਬ ਤਸਕਰਾਂ ਵਲੋਂ ਪੁਲਿਸ ’ਤੇ ਹਮਲਾ
. . .  8 minutes ago
ਪਟਨਾ, 28 ਜਨਵਰੀ- ਮਸੂਮ ਗੰਜ ’ਚ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵਾਪਿਸ ਪਰਤ ਰਹੇ ਛਪਰਾ ’ਚ ਇਕ ਪੁਲਿਸ ਪਾਰਟੀ ’ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਪਾਰਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਤਸਕਰਾਂ ਨੇ ਸਾਨੂੰ ਪੁੱਛਿਆ ਕਿ ਅਸੀਂ ਉਨ੍ਹਾਂ ਨੂੰ ਕਿੱਥੇ ਲੈ ਜਾ ਰਹੇ ਹਾਂ ਅਤੇ ਅਸੀਂ ਕੌਣ ਹਾਂ। ਇਸ ਤੋਂ ਬਾਅਦ...
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ 'ਚ ਅੱਗ ਲੱਗਣ ਨਾਲ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  53 minutes ago
ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ..
ਅਮਰੀਕਾ: ਰਾਜਨੀਤੀ ਮਾਮਲਿਆਂ ਦੇ ਰਾਜ ਦੀ ਅੰਡਰ ਸੈਕਟਰੀ ਆਫ਼ ਸਟੇਟ ਵਿਕਟੋਰੀਆ ਦਾ ਨੂਲੈਂਡ ਦਾ ਦੌਰਾ
. . .  about 1 hour ago
ਵਾਸ਼ਿੰਗਟਨ, 28 ਜਨਵਰੀ-ਰਾਜਨੀਤਿਕ ਮਾਮਲਿਆਂ ਲਈ ਸੰਯੁਕਤ ਰਾਜ ਦੀ ਅੰਡਰ ਸੈਕਟਰੀ ਆਫ ਸਟੇਟ ਵਿਕਟੋਰੀਆ ਨੂਲੈਂਡ 28 ਜਨਵਰੀ ਤੋਂ 3 ਫਰਵਰੀ ਤੱਕ ਨੇਪਾਲ, ਭਾਰਤ, ਸ਼੍ਰੀਲੰਕਾ ਅਤੇ ਕਤਰ ਦੀ ਯਾਤਰਾ ਕਰੇਗੀ।
ਧਨਬਾਦ ਦੇ ਹਾਜ਼ਰਾ ਕਲੀਨਿਕ 'ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ
. . .  53 minutes ago
ਝਾਰਖੰਡ, 28 ਜਨਵਰੀ-ਧਨਬਾਦ ਦੇ ਇੱਕ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਡਾਕਟਰ, ਉਸ ਦੀ ਪਤਨੀ ਅਤੇ ਘਰੇਲੂ ਨੌਕਰ ਸ਼ਾਮਿਲ ਹਨ।
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਅਵੰਤੀਪੋਰਾ 'ਚ ਮਹਿਬੂਬਾ ਮੁਫ਼ਤੀ ਹੋਈ ਸ਼ਾਮਿਲ
. . .  about 1 hour ago
ਸ਼੍ਰੀਨਗਰ, 28 ਜਨਵਰੀ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਤੋਂ ਮੁੜ ਸ਼ੁਰੂ ਹੋਈ ਹੈ। ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਵੀ ਰਾਹੁਲ ਗਾਂਧੀ ਨਾਲ ਇਸ ਯਾਤਰਾ 'ਚ ਸ਼ਾਮਿਲ ਹੋਈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਲ੍ਹ ਰੋਕੀਆਂ ਜਾਣਗੀਆਂ ਰੇਲਾਂ
. . .  about 2 hours ago
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 29 ਜਨਵਰੀ ਨੂੰ ਸੂਬਾ ਪੱਧਰੀ ਰੇਲ ਟਰੈਕ ਜਾਮ ਕੀਤੇ ਜਾਣਗੇ ਜਿਸ ਵਿਚ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਿਅੱਪਾ ਪਰੇਡ ਮੈਦਾਨ 'ਚ 'ਐਨ.ਸੀ.ਸੀ. ਪੀ.ਐੱਮ' ਰੈਲੀ ਨੂੰ ਕਰਨਗੇ ਸੰਬੋਧਨ
. . .  about 2 hours ago
ਨਵੀਂ ਦਿੱਲੀ, 28 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ 'ਚ ਸਲਾਨਾ ਐਨ.ਸੀ.ਸੀ. ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਰਾਜ ਦੇ ਲੋਕ ਦੇਵਤਾ...
ਯੇਰੂਸ਼ਲਮ ਦੇ ਧਾਰਮਿਕ ਸਥਾਨ 'ਤੇ ਗੋਲੀਬਾਰੀ, 7 ਲੋਕਾਂ ਦੀ ਮੌਤ
. . .  about 1 hour ago
ਯੇਰੂਸ਼ਲਮ, 28 ਜਨਵਰੀ-ਯੇਰੂਸ਼ਲਮ ਦੇ ਬਾਹਰਵਾਰ ਇਕ ਪੂਜਾ ਵਾਲੀ ਸਥਾਨ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  1 day ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  1 day ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  1 day ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  1 day ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  1 day ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  1 day ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  1 day ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  1 day ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  1 day ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  1 day ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  1 day ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  1 day ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਪਟਿਆਲਾ

ਪਟਿਆਲਾ 'ਚ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਤਹਿਤ ਪਟਿਆਲਾ ਸ਼ਹਿਰ ਦੇ ਵੀਰ ਹਕੀਕਤ ਰਾਏ ਗਰਾਊਾਡ 'ਚ ਬਦੀ 'ਤੇ ਨੇਕੀ ਦੀ ਜਿੱਤ ਦੇ ਤਿਉਹਾਰ ਦੁਸਹਿਰਾ ਮਨਾਉਣ ਲਈ ਵੱਡੀ ਗਿਣਤੀ ...

ਪੂਰੀ ਖ਼ਬਰ »

ਉਪ-ਕੁਲਪਤੀ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਭੁੱਖ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦਾ ਧਰਨਾ ਜਬਰੀ ਚੁਕਵਾਇਆ

ਪਟਿਆਲਾ, 5 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਡੇਲੀਵੇਜ ਸਫ਼ਾਈ ਕਰਮਚਾਰੀਆਂ ਦਾ ਧਰਨਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਲਾਮੋ ਲਸ਼ਕਰ ਨਾਲ ਬੀਤੀ ਰਾਤ 9 ...

ਪੂਰੀ ਖ਼ਬਰ »

ਵੀਰਵਾਰ ਨੂੰ ਵੱਡਾ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਹਨ ਐਸ.ਸੀ. ਸੰਗਠਨ

ਉਪ-ਕੁਲਪਤੀ ਦੇ ਸਫਾਈ ਸੇਵਕਾਂ ਨਾਲ ਵਰਤਾਰੇ ਸੰਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਐਸ.ਸੀ. ਸਮਾਜ ਵਿਚ ਬਹੁਤ ਗੁੱਸਾ ਅਤੇ ਰੋਸ ਪੈਦਾ ਹੋ ਗਿਆ ਹੈ | ਜਿਸ ਤਹਿਤ ਵੀਰਵਾਰ ਨੂੰ ਐਸ.ਸੀ. ਸੰਗਠਨ ਪੰਜਾਬੀ ਯੂਨੀਵਰਸਿਟੀ ਵਿਖੇ ਵੱਡੇ ਅੰਦੋਲਨ ...

ਪੂਰੀ ਖ਼ਬਰ »

ਸੜਕਾਂ 'ਤੇ ਗ਼ਲਤ ਤਰੀਕੇ ਨਾਲ ਖੜ੍ਹੇ ਵਾਹਨ ਕਰਦੇ ਨੇ ਘਰਾਂ ਦੇ ਦੀਵੇ ਗੁੱਲ

ਰਾਜਪੁਰਾ, 5 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਅਤੇ ਇਸ ਦੇ ਨੇੜੇ ਜੀ.ਟੀ. ਰੋਡ 'ਤੇ ਸ਼ਰੇਆਮ ਟਰੱਕ ਅਤੇ ਹੋਰ ਵਾਹਨ ਖੜੇ ਹੁੰਦੇ ਹਨ ਜਿਸ ਕਾਰਨ ਕਿਸੇ ਵੀ ਵਕਤ ਕੋਈ ਸੜਕ ਹਾਦਸਾ ਵਾਪਰ ਸਕਦਾ ਹੈ ਅਤੇ ਕਿਸੇ ਵੀ ਹਸਦੇ ਵੱਸਦੇ ਘਰ ਵਿਚ ਸੱਥਰ ਵਿਛ ਕੇ ਘਰ ਦਾ ਦੀਵਾ ਗੁੱਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜੋੜੇਮਾਜਰਾ ਸਮੇਤ 'ਆਪ' ਦੇ ਵਿਧਾਇਕਾਂ ਨੇ ਚੇਅਰਮੈਨ ਚੱਠਾ ਨੂੰ ਦਿੱਤੀ ਵਧਾਈ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਪਨੌਦੀਆਂ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਹਰਮੀਤ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਅਤੇ ਲਾਅ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ, ਲੋਕ ਅਣਸੁਰੱਖਿਅਤ ਮਹਿਸੂਸ ਕਰਨ ਲੱਗੇ-ਸੁਰਜੀਤ ਸਿੰਘ ਰੱਖੜਾ

ਪਟਿਆਲਾ, 5 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਜਿਹੇ ਮਾਹੌਲ 'ਚ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਅਫ਼ਸਰਸ਼ਾਹੀ ਬੇਲਗ਼ਾਮ ਹੋਣਾ ਵੀ ਚਿੰਤਾ ਦਾ ਵਿਸ਼ਾ ਹੈ | ਇਹ ...

ਪੂਰੀ ਖ਼ਬਰ »

ਲੋਕਤੰਤਰ ਦੀ ਰਾਖੀ ਭਾਜਪਾ ਲੋਕਤੰਤਰ ਦੀ ਕਾਤਲ ਬਣੀ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਪੰਜਾਬ ਦੇ ਸੈਸ਼ਨ 'ਚ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਲੋਕਤੰਤਰ ਦੀ ਰਾਖੀ ਭਾਜਪਾ ਹੁਣ ਲੋਕਤੰਤਰ ਦੀ ਕਾਤਲ ਬਣ ਗਈ ਹੈ | ਇਸ ਭਾਜਪਾ ਨੇ ਓਪਰੇਸ਼ਨ ਲੌਟਸ ਰਾਹੀਂ ਲੋਕਾਂ ਵਿਚ ...

ਪੂਰੀ ਖ਼ਬਰ »

ਘਰੋਂ ਸਕੂਲ ਗਿਆ 13 ਸਾਲਾ ਬੱਚਾ ਭੇਦਭਰੇ ਹਾਲਾਤ 'ਚ ਲਾਪਤਾ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 13 ਸਾਲਾ ਲੜਕਾ ਕੱਲ੍ਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਘਰੋਂ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗਿਆ ਸੀ ਪਰੰਤੂ ਹਾਲੇ ਤੱਕ ਉਹ ਬੱਚਾ ਵਾਪਸ ਆਪਣੇ ਘਰ ਨਹੀਂ ਪਰਤਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ...

ਪੂਰੀ ਖ਼ਬਰ »

ਕੋਰੋਨਾ ਦੀ ਬਿਮਾਰੀ ਮਗਰੋਂ ਹੁਣ ਪ੍ਰਾਈਵੇਟ ਬੱਸ ਟਰਾਂਸਪੋਰਟ ਨੂੰ ਪੈ ਰਹੀ ਹੈ 'ਆਧਾਰ 'ਤੇ ਮੁਫ਼ਤ ਸਫਰ' ਦੀ ਮਾਰ

ਭੁੱਨਰਹੇੜੀ, 5 ਅਕਤੂਬਰ (ਧਨਵੰਤ ਸਿੰਘ ਹੁਸੈਨਪੁਰ)-ਬੱਸ ਟਰਾਂਸਪੋਰਟ ਦੇ ਕਾਰੋਬਾਰ ਨੂੰ ਮੁਨਾਫ਼ੇ ਵਾਲਾ ਧੰਦਾ ਮੰਨਿਆ ਜਾਂਦਾ ਰਿਹਾ | ਪਰ ਕੋਰੋਨਾ ਕਾਲ ਮਗਰੋਂ ਇਹ ਕਾਰੋਬਾਰ ਘਾਟੇ ਵੱਲ ਜਾ ਰਿਹਾ ਹੈ | ਇਸ ਧੰਦੇ ਨਾਲ ਸੰਬੰਧਿਤ ਵੱਖ ਵੱਖ ਪਰਿਵਾਰ ਆਪਣੇ ਭਵਿੱਖ ਨੂੰ ...

ਪੂਰੀ ਖ਼ਬਰ »

ਵਿਧਾਇਕ ਪਠਾਣਮਾਜਰਾ ਦੀ ਪਤਨੀ ਨੇ ਬਲਬੇੜਾ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ) ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੀਆਂ ਪੰਜੋਲਾ, ਡਡੌਆਂ, ਮਰਦਾਹੇੜੀ, ਬਲਬੇੜਾ ਆਦਿ ਮੰਡੀਆਂ ਦਾ ਦੌਰਾ ਕਰਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮ-ਪਤਨੀ ਸਿਮਰਨਜੀਤ ਕੌਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ...

ਪੂਰੀ ਖ਼ਬਰ »

ਦਸਵੰਧ ਹੈਲਪ ਗਰੁੱਪ ਵਲੋਂ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ

ਡਕਾਲਾ, 5 ਅਕਤੂਬਰ (ਪਰਗਟ ਸਿੰਘ)-ਦਸਵੰਧ ਹੈਲਪ ਗਰੁੱਪ ਵਲੋਂ ਪਿੰਡ ਧਰਮਹੇੜੀ ਵਿਖੇ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਉੱਥੇ ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਬਲਬੇੜਾ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ

ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਕਸਬਾ ਬਲਬੇੜਾ ਵਿਖੇ ਸਥਿਤ ਡੇਰਾ ਬਾਬਾ ਬਖਤਾ ਨਾਥ ਦੇ ਡੇਰੇ 'ਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਉਥੇ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬਾਬਾ ਸ਼ੰਕਰਗਿਰ ਔਲੀਆ ਮੰਦਿਰ ਦੇਵੀਗੜ੍ਹ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਲਾਈਨਾਂ ...

ਪੂਰੀ ਖ਼ਬਰ »

ਗੁਲਾੜ੍ਹ ਸਕੂਲ 'ਚ ਵਿਦਿਆਰਥੀਆਂ ਦਾ ਕੈਰੀਅਰ ਗਾਈਡੈਂਸ ਕੈਂਪ ਲੱਗਾ

ਸ਼ੁਤਰਾਣਾ, 5 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਗੁਲਾਹੜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੇ ਭਵਿੱਖ ਸਬੰਧੀ ਕੈਰੀਅਰ ਗਾਈਡੈਂਸ ਕੈਂਪ ਲਾਇਆ ਗਿਆ | ਸਕੂਲ ਪਿ੍ੰ. ਵਿਕਰਮਜੀਤ ਦੀ ਅਗਵਾਈ ਹੇਠ ਲਾਏ ਇਸ ਕੈਂਪ ਵਿਚ ਗੁਰੂ ਗੋਬਿੰਦ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮੋਨਲ ਰਾਏ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਪਾਤੜਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪਾਤੜਾਂ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੇ ਸੰਬੰਧ 'ਚ ਰਾਮ ਲੀਲ੍ਹਾ ਕਮੇਟੀ ਵਲੋਂ ਜਿੱਥੇ ਪਬਲਿਕ ਗਰਲਜ਼ ਸਕੂਲ ਨੇੜੇ ਇਕ ਗਰਾੳਾੂਡ ਵਿਚ ਪੰਜਾਬੀ ਲੋਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਿਵਲ ਲਾਈਨ ਚੌਂਕ ਲਾਗੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਵਾਹਨ ਦੇ ਕਾਗ਼ਜ਼ਾਤ ਚੈੱਕ ਕੀਤੇ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ, ਜਿਸ ਦੇ ਨੰਬਰ ਪਲੇਟ ਵੀ ਨਹੀਂ ਸੀ | ਜਿਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਵਿਧਾਇਕ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿਚ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜਾਹਰਾ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਮਿਲਾਵਟਖੋਰੀ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨੀ ਮੁੱਦਿਆਂ 'ਤੇ ਜਨਤਕ ਵਿਚਾਰ ਚਰਚਾ 8 ਨੂੰ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਜਗਪਾਲ ਸਿੰਘ ਉੂਧਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦਰਮਿਆਨ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦਾ ਚੇਅਰਮੈਨ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਅਧਿਕਾਰੀ ਨੂੰ ਲਗਾਇਆ ਜਾਵੇ-ਅਵਤਾਰ ਸਿੰਘ ਕੈਂਥ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਪੀ.ਐੱਸ.ਪੀ.ਸੀ.ਐਲ./ਪੀ.ਐੱਸ.ਟੀ.ਸੀ.ਐਲ. ਦੀ ਕੀਤੀ ਗਈ ਮੀਟਿੰਗ 'ਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਵਰ ਕਾਰਪੋਰੇਸ਼ਨ ਅਤੇ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਕੀਤਾ ਸਨਮਾਨ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਜਦੋਂ ਤੋਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਬਣੀ ਹੈ ਤਾਂ ਭਾਰਤ ਦਾ ਨਾਮ ਪੂਰੀ ਦੁਨੀਆ ਵਿਚ ਚਮਕਿਆ ਹੈ ਕਿਉਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਦੇਸ਼ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਉਸ ਨੂੰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ ਹੋਈ

ਬਸੀ ਪਠਾਣਾਂ, 5 ਅਕਤੂਬਰ (ਰਵਿੰਦਰ ਮੌਦਗਿਲ)-ਨੰਬਰਦਾਰ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਕੱਜਲ ਮਾਜਰਾ ਦੀ ਅਗਵਾਈ ਹੇਠ ਹੋਈ | ਜਿਸ 'ਚ ਮੌਜੂਦ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਨੰਬਰਦਾਰੀ ਜੱਦੀ ਪੁਸ਼ਤੀ ...

ਪੂਰੀ ਖ਼ਬਰ »

ਐਮਰੀਨ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਐਮਰੀਨ ਇੰਟਰਨੈਸ਼ਨਲ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਤੇ ਬੱਚਿਆਂ ਵਲੋਂ ਫ਼ਾਲਤੂ ਕਾਗ਼ਜ਼ਾਂ ਤੇ ਬਾਂਸ ਦੀਆਂ ਡੰਡੀਆਂ ਨਾਲ ਬਣਾਇਆ ਰਾਵਣ ਦਾ ਪੁਤਲਾ ਫੂਕਿਆ ਗਿਆ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਬਿਨਾਂ ਕਿਸੇ ਲਾਲਚ ਤੋਂ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇ-ਹੈਪੀ ਕੁੰਭ

ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਤਾਂ ਜੋ ਵਰਕਰਾਂ ਦੇ ਮਨੋਬਲ ...

ਪੂਰੀ ਖ਼ਬਰ »

ਨਗਰ ਕੌਂਸਲ ਸਰਹਿੰਦ ਦੇ 98 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਦਿੱਤੀ ਮਨਜ਼ੂਰੀ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਹੋਈ, ਜਿਸ 'ਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਾਰੇ ਮੈਂਬਰਾਂ ਨੇ ਇਕਜੁੱਟਤਾ ਜਿਤਾਈ ਤੇ ...

ਪੂਰੀ ਖ਼ਬਰ »

ਸੱਚਾਈ ਦੇ ਮਾਰਗ 'ਤੇ ਚੱਲਣ ਵਾਲੇ ਇਨਸਾਨ ਦੀ ਹਮੇਸ਼ਾ ਜਿੱਤ ਹੁੰਦੀ ਹੈ-ਮਨੀ ਬੜਿੰਗ

ਅਮਲੋਹ, 5 ਅਕਤੂਬਰ (ਕੇਵਲ ਸਿੰਘ)-ਅਮਲੋਹ ਵਿਖੇ ਚੱਲ ਰਹੀ ਰਾਮ ਲੀਲ੍ਹਾ 'ਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਮਨਿੰਦਰ ਸਿੰਘ ਮਨੀ ਬੜਿੰਗ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਉਥੇ ਰਿਬਨ ਕੱਟਕੇ ...

ਪੂਰੀ ਖ਼ਬਰ »

ਜਥੇ. ਰਿਆ ਵਲੋਂ ਪਿੰਡ ਖ਼ੰਟ ਦੇ ਗੁਰਦੁਆਰਾ ਸਾਹਿਬ ਨੂੰ ਬਰਤਨ ਭੇਟ

ਸੰਘੋਲ, 5 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਜਿੱਥੇ ਸਿੱਖ ਧਰਮ ਦਾ ਪ੍ਰਚਾਰ ਅਤੇ ਸਰਬੱਤ ਦੇ ਭਲੇ ਲਈ ਕੰਮ ਕਾਜ ਕੀਤੇ ਜਾ ਰਹੇ ਹਨ, ਉੱਥੇ ਸਿੱਖਿਆ ਦੇ ਪ੍ਰਸਾਰ ਲਈ ਵਿੱਦਿਅਕ ਅਦਾਰੇ, ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਐੱਸ.ਐੱਸ.ਪੀ. ਨੂੰ ਦਿੱਤੀ ਦਰਖ਼ਾਸਤ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਵਿਦੇਸ਼ (ਇਟਲੀ) ਭੇਜਣ ਦੇ ਨਾਂਅ 'ਤੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹੇ ਦੇ ਪਿੰਡ ਰਿਊਣਾ ਉੱਚਾ ਦੇ ਸਿਮਰਨਜੀਤ ਸਿੰਘ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੇ ਤਕਰੀਬਨ ਦੋ ਸਾਲ ਪਹਿਲਾਂ ...

ਪੂਰੀ ਖ਼ਬਰ »

ਚਰਚਾ 'ਚ ਹੈ ਬੱਚਿਆਂ ਵਲੋਂ ਕੀਤੀ ਜਾਂਦੀ ਰਾਮ ਲੀਲ੍ਹਾ

ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ ਬੱਚਿਆਂ ਵਲੋਂ ਕੀਤਾ ਜਾਂਦਾ 'ਰਾਮ ਲੀਲ੍ਹਾ' ਦਾ ਆਯੋਜਨ ਚਰਚਾ 'ਚ ਹੈ, ਉਕਤ ਵਰਤਾਰੇ ਨੂੰ ਪਿੰਡ ਵਾਸੀਆਂ ਵਲੋਂ ਸਲਾਹਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੇ ਬੱਚਿਆਂ ਵਲੋਂ ਜੂਨੀਅਰ ਰਾਮਾ ਕਲੱਬ ...

ਪੂਰੀ ਖ਼ਬਰ »

5450 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕਾਲਵਾ ਲਾਗੇ ਇਕ ਮੋਟਰਸਾਈਕਲ ਸਵਾਰ ਦੀ ਰੋਕ ਕੇ ਤਲਾਸ਼ੀ ਲਈ ਤਾਂ 5450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਗੁਰਧਿਆਨ ...

ਪੂਰੀ ਖ਼ਬਰ »

ਸ਼ਹਿਰੀ ਖੇਤਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਆਉਣ 'ਤੇ ਪਾਬੰਦੀ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੰੁਗੀ ਤੋਂ ਬੱਸ ਸਟੈਂਡ ਦੇ ਅੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਚੂਹੜਪੁਰ ਕਲਾਂ ਲਾਗੇ ਸਕੂਟਰੀ 'ਤੇ ਜਾ ਰਹੇ 2 ਵਿਅਕਤੀਆਂ ਨੂੰ ਇਕ ਗੱਡੀ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਸਕੂਟਰੀ ਸਵਾਰ ਧਰਮਪਾਲ ਵਾਸੀ ਨਾਭਾ ਦੀ ਮੌਕੇ 'ਤੇ ਮੌਤ ਹੋਣ ਦੁਖਦਾਈ ਘਟਨਾ ਵਾਪਰੀ ਹੈ | ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਦੁਸਹਿਰਾ ਧੂਮਧਾਮ ਨਾਲ ਮਨਾਇਆ

ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਮਕਿ੍ਸ਼ਨ ਸੇਵਾ ਦਲ ਕਲੱਬ ਬਨੂੜ ਵਲੋਂ ਖੇਡੀ ਗਈ ਰਾਮਲੀਲਾ ਦੇ ਅਖੀਰਲੇ ਦਿਨ ਹਲਕਾ ਵਿਧਾਇਕ ਨੀਨਾ ਮਿੱਤਲ ਪਰਿਵਾਰ ਸਮੇਤ ਸ਼ਾਮਲ ਹੋਏ ...

ਪੂਰੀ ਖ਼ਬਰ »

ਠੇਕੇਦਾਰ ਦੇ ਕਰਿੰਦੇ ਵਲੋਂ ਸ਼ਰਾਬ ਨਾ ਦੇਣ 'ਤੇ ਇਕ ਵਿਅਕਤੀ ਨੇ ਕੀਤੇ ਹਵਾਈ ਫਾਇਰ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਲੈਣ ਆਏ ਵਿਅਕਤੀ ਨੂੰ ਜਦੋਂ ਕਰਿੰਦੇ ਨੇ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਤੈਸ਼ ਵਿਚ ਆਏ ਇਸ ਵਿਅਕਤੀ ਨੇ ਰਾਇਫਲ ਨਾਲ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਦਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਕੀਤਾ ਮੰਡੀ ਦਾ ਦੌਰਾ

ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਰੀਵਰਵੁੱਡ ਸਮਾਰਟ ਸਕੂਲ ਸੰਘੋਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਸੰਘੋਲ/ਖਮਾਣੋਂ, 5 ਅਕਤੂਬਰ (ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਰੀਵਰਵੁੱਡ ਸਮਾਰਟ ਸਕੂਲ ਸੰਘੋਲ ਵਿਖੇ ਦੁਸਹਿਰੇ ਦਾ ਸ਼ਰਧਾ ਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਭਗਵਾਨ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ ਜੀ ਦੇ ਪਹਿਰਾਵੇ ਵਿਚ ਪਹੁੰਚੇ ਅਤੇ ਸਕੂਲ ਵਿਚ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ | ਸਕੂਲ ਡਾਇਰੈਕਟਰ ਨੀਸ਼ਾ ਸ਼ਰਮਾ, ਪਿ੍ੰਸੀਪਲ ਸ਼ਾਲੂ ਸ਼ਰਮਾ ਅਤੇ ਹੋਰ ਸਟਾਫ਼ ਮੈਂਬਰਾਂ ਵਲੋਂ ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਾਡਾ ਦੇਸ਼ ਤਿਉਹਾਰਾਂ ਅਤੇ ਮੇਲਿਆਂ ਦਾ ਦੇਸ਼ ਹੈ | ਇਸੇ ਤਰ੍ਹਾਂ ਦੁਸਹਿਰਾ ਭਾਰਤ ਵਿਚ ਇਕ ਬਹੁਤ ਹੀ ਪੁਰਾਤਨ ਤਿਉਹਾਰ ਹੈ ਅਤੇ ਇਹ ਦੀਵਾਲੀ ਤੋਂ 20 ਦਿਨ ਪਹਿਲਾਂ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਸਕੂਲ ਵਿਚ ਰਾਵਣ ਦਾ ਪੁਤਲਾ ਬਣਾ ਕੇ ਉਸ ਨੰੂ ਸ੍ਰੀ ਰਾਮ ਚੰਦਰ ਜੀ ਦੇ ਰੂਪ ਵਿਚ ਸਜੇ ਵਿਦਿਆਰਥੀ ਵਲੋਂ ਅਗਨ ਭੇਟ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਨਾਜਾਇਜ਼ ਮਾਈਨਿੰਗ ਦੀ ਅਖ਼ਬਾਰਾਂ 'ਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਵਿਭਾਗ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਅਖ਼ਬਾਰਾਂ ਵਿਚ ਸੁਰਖ਼ੀਆਂ ਬਣਨ ਤੋਂ ਬਾਅਦ ਬਨੂੜ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਾਲੀ ਜ਼ਮੀਨ ਦੇ ਮਾਲਕ ਦੀ ਸ਼ਨਾਖ਼ਤ ਕਰਕੇ ਜ਼ਮੀਨ ਮਾਲਕ ਪੁਨੀਤ ਕਪੂਰ ਡੱਲਾ ਪੁੱਤਰ ਰਾਜ ਕਪੂਰ ਡੱਲਾ ਵਾਸੀ ਝਿਊਰਮਾਜਰਾ ਦੇ ਖ਼ਿਲਾਫ਼ ਮਾਈਨਿੰਗ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਨੇ ਰਾਜ ਤਿਲਕ ਦੀ ਰਸਮ ਕੀਤੀ ਅਦਾ

ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਰਾਮ ਕਲਾ ਮੰਚ ਮੰਡੀ ਗੋਬਿੰਦਗੜ੍ਹ ਵਲੋਂ ਵਿਜੈ ਦਸਵੀਂ ਸਬੰਧੀ ਸਥਾਨਕ ਦੁਸਹਿਰਾ ਗਰਾਊਾਡ 'ਚ ਆਯੋਜਿਤ ਕੀਤੀ ਗਈ ਰਾਮ ਲੀਲ੍ਹਾ ਦੌਰਾਨ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ...

ਪੂਰੀ ਖ਼ਬਰ »

ਮਹਾਂਸੰਘ ਦਾ ਵਫ਼ਦ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 5 ਅਕਤੂਬਰ (ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦਾ ਵਫ਼ਦ ਡੇਲੀਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨਾਲ ਸੰਬੰਧਿਤ ਮੰਡੀਆਂ 'ਚ ਅੱਜ ਤੋਂ ਝੋਨੇ ਦੀ ਬੋਲੀ ਅਣਮਿੱਥੇ ਸਮੇਂ ਲਈ ਬੰਦ

ਸ੍ਰੀ ਚਮਕੌਰ ਸਾਹਿਬ, 5 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਆੜ੍ਹਤੀ ਐਸੋ:ਨੇ ਮੀਟਿੰਗ ਕਰਕੇ ਸੂਬਾ ਕਮੇਟੀ ਦੇ ਆਦੇਸ਼ਾਂ ਤੇ ਸ੍ਰੀ ਚਮਕੌਰ ਸਾਹਿਬ ਅਤੇ ਇਸ ਨਾਲ ਸਬੰਧਿਤ ਬਸੀ ਗੁੱਜਰਾਂ, ਬੇਲਾ, ਹਾਫਿਜਾਬਾਦ ਅਤੇ ਗੱਗੋਂ ਮੰਡੀਆਂ ਵਿਚ ਖ੍ਰੀਦ ਬੰਦ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਕੀਤਾ ਮੰਡੀ ਦਾ ਦੌਰਾ

ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 5 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ...

ਪੂਰੀ ਖ਼ਬਰ »

15ਵਾਂ ਵਿਸ਼ਾਲ ਜਾਗਰਣ ਕਰਵਾਇਆ

ਨੰਗਲ, 5 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜੈ ਮਾਂ ਦੁਰਗਾ ਜਾਗਰਣ ਮੰਚ ਮੁਹੱਲਾ ਰਾਜਨਗਰ ਵਲੋਂ ਪ੍ਰਧਾਨ ਸੰਨੀ ਕਟਾਰੀਆਂ ਦੀ ਅਗਵਾਈ ਵਿਚ 15ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਕਲੱਬ ਵਲੋਂ ਜਿੱਥੇ ਮਾਤਾ ਦਾ ਵਿਸ਼ਾਲ ਭਵਨ ਮੰਗਵਾਇਆ ਗਿਆ ਸੀ ਉੱਥੇ ਹੀ ਪੁਰੇ ...

ਪੂਰੀ ਖ਼ਬਰ »

ਨੌਜਵਾਨ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ-ਗੁਰਪ੍ਰੀਤ ਬਾਵਾ

ਜਖਵਾਲੀ, 5 ਅਕਤੂਬਰ (ਨਿਰਭੈ ਸਿੰਘ)-ਖੇਡਾਂ ਜੀਵਨ ਨੂੰ ਤੰਦਰੁਸਤ ਰੱਖਣ ਵਿਚ ਸਭ ਤੋਂ ਵੱਧ ਸਹਾਈ ਹੁੰਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਅਰੋਗ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX