ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਹੁਸ਼ਿਆਰਪੁਰ / ਮੁਕੇਰੀਆਂ

23ਵੇਂ ਸਪੈਸ਼ਲ ਉਲੰਪਿਕ ਭਾਰਤ ਪੰਜਾਬ ਚੈਪਟਰ 'ਚ ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੀ ਰਨਰਅੱਪ ਟਰਾਫ਼ੀ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-23ਵੇਂ ਪੰਜਾਬ ਸਟੇਟ ਸਪੈਸ਼ਲ ਉਲੰਪਿਕ ਭਾਰਤ ਪੰਜਾਬ ਚੈਪਟਰ ਵਲੋਂ ਲੁਧਿਆਣਾ ਵਿਖੇ 3 ਦਿਨੀਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਵਿਦਿਆਰਥੀਆਂ ਨੇ ਰਨਰਅੱਪ ਟਰਾਫ਼ੀ ਜਿੱਤੀ | ਇਸ ਵਿਚ ਪੰਜਾਬ ਦੇ 45 ਸਪੈਸ਼ਲ ਸਕੂਲਾਂ ਨੇ ਭਾਗ ਲਿਆ | ਬਿੱਗ ਸਕੂਲਜ਼ ਸ਼੍ਰੇਣੀ ਵਿਚ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਰਨਰਅੱਪ ਟਰਾਫ਼ੀ 'ਤੇ ਕਬਜ਼ਾ ਕੀਤਾ | ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ 16 ਅਥਲੈਟਿਕਸ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ, ਜਿਸ 'ਚ 13 ਗੋਲਡ, 9 ਸਿਲਵਰ, 10 ਤਾਂਬੇ ਦੇ ਤਗਮੇ ਜਿੱਤ ਕੇ ਸਪੈਸ਼ਲ ਅਥਲੈਟਿਕਸ ਨੇ ਰਾਜ ਪੱਧਰ ਤੇ ਖੇਡਾਂ ਵਿਚ ਬਾਜੀ ਮਾਰੀ | ਇਸ ਮੌਕੇ ਵਾਸਲ ਐਜੂਕੇਸ਼ਨਲ ਗਰੁੱਪ ਹੁਸ਼ਿਆਰਪੁਰ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਵਾਇਸ ਚੇਅਰਪਰਸਨ ਈਨਾ ਵਾਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਾਰੇ ਅਥਲੈਟਿਕਸ ਨੂੰ ਸਨਮਾਨਿਤ ਕੀਤਾ | ਸਭ ਤੋਂ ਪਹਿਲਾਂ ਸਕੂਲ 'ਚ ਸੰਜੀਵ ਵਾਸਲ ਤੇ ਈਨਾ ਵਾਸਲ ਨੇ ਪੌਦਾ ਲਗਾਇਆ ਅਤੇ ਸਪੈਸ਼ਲ ਬੱਚਿਆਂ ਦੇ ਨਾਲ ਰੂਬਰੂ ਹੋਏ | ਸਕੂਲ ਦਾ ਦੌਰਾ ਕੀਤਾ | ਇਸ ਮੌਕੇ ਮੈਡਮ ਨੈਨਸੀ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ | ਡਿਪਲੋਮਾ ਵਿਦਿਆਰਥੀਆਂ ਨੇ ਸੰਸਕਿ੍ਤਿਕ ਪ੍ਰੋਗਰਾਮ ਪੇਸ਼ ਕੀਤਾ | ਸਪੈਸ਼ਲ ਵਿਦਿਆਰਥੀਆਂ ਨੇ ਵੀ ਸੰਸਕਿ੍ਤਿਕ ਪ੍ਰੋਗਰਾਮ ਪੇਸ਼ ਕੀਤਾ | ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਲਾਹਕਾਰ ਪਰਮਜੀਤ ਸਿੰਘ ਸਚਦੇਵਾ ਨੇ ਮੁੱਖ ਮਹਿਮਾਨ ਨੂੰ ਸਕੂਲ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਜੇਤੂਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ | 23ਵੀਂ ਰਾਜ ਪੱਧਰੀ ਖੇਡਾਂ ਵਿਚ ਸੰਨੀ ਕੁਮਾਰ ਨੇ ਰਿਲੇਅ ਲਾਂਗ ਜੰਪ ਵਿਚ ਪਹਿਲਾ ਤੇ ਸ਼ਾਟਪੁੱਟ ਵਿਚ ਪਹਿਲਾ ਸਥਾਨ ਹਾਸਲ ਕੀਤਾ | ਰੋਹਿਤ ਕੁਮਾਰ 100 ਮੀਟਰ ਰੇਸ ਵਿਚ ਪਹਿਲੇ ਸਥਾਨ 'ਤੇ ਅਤੇ ਲਾਂਗ ਜੰਪ ਵਿਚ ਦੂਜੇ ਸਥਾਨ 'ਤੇ ਰਿਹਾ | ਸੋਨੀਆ ਸੈਣੀ ਨੇ 25 ਮੀਟਰ ਵਾਕ ਵਿਚ ਪਹਿਲਾ ਤੇ ਸਟੈਂਡਿੰਗ ਲਾਂਗ ਜੰਪ ਵਿਚ ਦੂਸਰਾ ਸਥਾਨ ਹਾਸਿਲ ਕੀਤਾ | ਤਨੀਸ਼ਾ ਕੁਮਾਰੀ ਨੇ 100 ਮੀਟਰ ਵਾੱਕ ਅਤੇ ਸ਼ਾਟਪੁੱਟ ਵਿਚ ਬਰੋਂਜ਼ ਮੈਡਲ ਜਿੱਤੇ | ਹਰਲੀਨ ਕੌਰ 25 ਮੀਟਰ ਰੇਸ ਵਿਚ ਪਹਿਲਾ ਤੇ 25 ਮੀਟਰ ਵਾਕ ਵਿਚ ਦੂਜੇ ਸਥਾਨ 'ਤੇ ਰਹੀ | ਏਕਨੂਰ ਸਿੰਘ 50 ਮੀਟਰ ਵਾਕ ਵਿਚ ਬਰੌਂਜ਼ ਮੈਡਲ ਤੇ ਸਟੈਡਿੰਗ ਲਾਂਗ ਜੰਪ ਵਿਚ ਸਿਲਵਰ ਮੈਡਲ ਜਿੱਤ ਕੇ ਆਏ | ਹਰਦੀਪ ਸਿੰਘ ਰਿਲੈ ਲਾਂਗ ਜੰਪ ਵਿਚ ਦੂਸਰਾ ਅਤੇ 100 ਮੀਟਰ ਵਾਕ ਵਿਚ ਪਹਿਲੇ ਸਥਾਨ 'ਤੇ ਰਿਹਾ | ਦੀਪਕ 50 ਮੀਟਰ ਵਾਕ ਵਿਚ ਤੀਜੇ ਸਥਾਨ, ਸਟੈਂਡਿੰਗ ਲਾਂਗ ਜੰਪ ਵਿਚ ਦੂਜੇ ਸਥਾਨ 'ਤੇ ਰਿਹਾ | ਜਸਕਿਰਤ ਸਿੰਘ ਸ਼ਾਟ ਪੁੱਟ ਵਿਚ ਤੀਜੇ ਤੇ 100 ਮੀਟਰ ਰੇਸ ਵਿਚ ਤੀਜੇ ਸਥਾਨ 'ਤੇ ਰਿਹਾ | ਅਰੂਸ਼ੀ 50 ਮੀਟਰ ਵਾਕ ਵਿਚ ਤੇ ਸੋਫਟ ਬਾਲ ਥਰੋ ਵਿਚ ਤੀਜੇ ਸਥਾਨ 'ਤੇ ਰਹੀ | ਦੀਪਕ ਕੁਮਾਰ ਕੁਮਾਰ 100 ਮੀਟਰ ਦੌੜ ਵਿਚ ਪਹਿਲੇ ਸਥਾਨ 'ਤੇ ਅਤੇ 200 ਮੀਟਰ ਵਿਚ ਵੀ ਪਹਿਲੇ ਸਥਾਨ 'ਤੇ ਰਿਹਾ ਅਤੇ ਦੋ ਸੋਨੇ ਦੇ ਮੈਡਲ ਹਾਸਿਲ ਕੀਤੇ | ਅਰਸ਼ਵੀਰ 25 ਮੀਟਰ ਵਾਕ ਵਿਚ ਦੂਜੇ, ਸੋਫਟ ਬਾਲ ਥਰੋ ਵਿਚ ਤੀਜੇ ਸਥਾਨ 'ਤੇ ਰਿਹਾ | ਪਰਮਿੰਦਰ ਸਿੰਘ 25 ਮੀਟਰ ਅਸਿਸਟੈਂਟ ਵਾਕ ਵਿਚ ਪਹਿਲਾ, 50 ਮੀਟਰ ਅਸਿਸਟੈਂਟ ਵਿਚ ਦੂਜੇ ਸਥਾਨ 'ਤੇ ਰਿਹਾ | ਵਿਸ਼ਾਲ ਜਸਵਾਲ ਸੋਫਲ ਬਾਲ ਥਰੋ ਵਿਚ ਤੇ ਸਟੈਡਿੰਗ ਲਾਂਗ ਜੰਪ ਵਿਚ ਤੀਜਾ ਸਥਾਨ ਹਾਸਲ ਕੀਤਾ ਅਤੇ ਬਲਜਿੰਦਰ ਸਿੰਘ ਨੇ 100 ਮੀਟਰ ਵਾਕ ਵਿਚ ਪਹਿਲੇ ਤੇ 200 ਮੀਟਰ ਵਾਕ ਵਿਚ ਪਹਿਲਾ ਸਥਾਨ ਹਾਸਲ ਕੀਤਾ | ਅਥਲੈਟਿਕਸ ਖੇਡਾਂ ਵਿਚ ਲਗਪਗ 400 ਸਪੈਸ਼ਲ ਬੱਚਿਆਂ ਨੇ ਭਾਗ ਲਿਆ | ਸੰਜੀਵ ਵਾਸਲ ਨੇ ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਪੈਸ਼ਲ ਬੱਚਿਆਂ ਦੀ ਸੇਵਾ ਹੀ ਭਗਵਾਨ ਦੀ ਸੱਚੀ ਸੇਵਾ ਹੈ | ਆਸ਼ਾਦੀਪ ਵੈੱਲਫੇਅਰ ਸੁਸਾਇਟੀ ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ | ਮਾਸਟਰ ਟਰੇਨਰ ਤੇ ਕੋਚ ਅੰਜਨਾ ਨੂੰ ਵਿਸ਼ੇਸ਼ ਤੌਰ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਸੰਜੀਵ ਵਾਸਲ ਨੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ | ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤਰਨਜੀਤ ਸਿੰਘ ਸੀ.ਏ. ਨੇ ਮੁੱਖ ਮਹਿਮਾਨ ਸੰਜੀਵ ਵਾਸਲ ਤੇ ਈਨਾ ਵਾਸਲ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਹਰਬੰਸ ਸਿੰਘ, ਕੈਸ਼ੀਅਰ ਹਰੀਸ਼ ਠਾਕੁਰ, ਬਲਰਾਮ ਜਰਿਆਲ, ਹਰਮੇਸ਼ ਤਲਵਾੜ, ਮਸਤਾਨ ਸਿੰਘ ਗਰੇਵਾਲ, ਨੈਨਸੀ ਸਿੰਘ, ਡਿੰਪੀ ਸਚਦੇਵਾ, ਮਨੀਤ ਕੌਰ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪਰਮਜੀਤ ਸਿੰਘ ਸੀ.ਏ., ਅਨਿਲ ਸੂਦ ਸੀ.ਏ., ਪਿ੍ੰਸੀਪਲ ਸ਼ੈਲੀ ਸ਼ਰਮਾ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਅਕਾਲੀ ਦਲ ਨੂੰ ਬਾਦਲ ਦਲ ਤੋਂ ਮੁਕਤ ਕਰਵਾਉਣ ਲਈ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਨਾਲ ਲੈ ਕੇ ਚੱਲਾਂਗੇ - ਬੀਬੀ ਜਗੀਰ ਕੌਰ

ਟਾਂਡਾ ਉੜਮੁੜ, 23 ਨਵੰਬਰ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਹਲਕਾ ਉੜਮੁੜ ਟਾਂਡਾ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦੀ ...

ਪੂਰੀ ਖ਼ਬਰ »

ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਮ.ਐਸ.ਐਮ.ਈ. ਕਲੱਸਟਰ ਵਿਕਾਸ ਪ੍ਰੋਗਰਾਮ ਦੇ ਸਬੰਧ ਵਿਚ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਲੈ ਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਕ ਵਿਸ਼ੇਸ਼ ਮੀਟਿੰਗ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ ਦੀ ...

ਪੂਰੀ ਖ਼ਬਰ »

ਮਾਸਟਰ ਸੁਰਿੰਦਰ ਕੁਮਾਰ ਮੁੜ ਪ੍ਰਧਾਨ ਬਣੇ

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)- ਮੋਨਸਰ ਮੰਦਿਰ ਵਿਖੇ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ...

ਪੂਰੀ ਖ਼ਬਰ »

ਪੋਲਟਰੀ ਫਾਰਮ 'ਚ ਅੱਗ ਲੱਗਣ ਨਾਲ ਹਜ਼ਾਰਾਂ ਚੂਚੇ ਸੜੇ, ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਪਿੰਡ ਬਸੀ ਮਰੂਫ ਨਜ਼ਦੀਕ ਭਾਗੋਵਾਲ ਵਿਖੇ ਪੋਲਟਰੀ ਫਾਰਮ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਹਜ਼ਾਰਾਂ ਚੂਚੇ ਅਤੇ ਹੋਰ ਸਮਾਨ ਸੜ ਗਿਆ | ਇਸ ਸਬੰਧੀ ਪੋਲਟਰੀ ਫਾਰਮ ਦੇ ਮਾਲਕ ਨਰਿੰਦਰ ਸਿੰਘ ਪੁੱਤਰ ਮੰਗਲ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ, ਮਾਮਲਾ ਦਰਜ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਦੁੱਧ ਸਪਲਾਈ ਕਰਕੇ ਘਰ ਵਾਪਸ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਨਿਊ ਫ਼ਤਿਹਗੜ੍ਹ ਦੇ ਵਾਸੀ ਵਿੱਕੀ ਪੱਤਰ ਚਰਨਜੀਤ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਜਗਮੋਹਨ ਵਿਜ ਜੱਜ-ਏ ਦਾ ਟੈਸਟ ਪਾਸ ਕਰਕੇ ਬਣੇ ਵਰਲਡ ਕਰਾਟੇ ਫੈੱਡਰੇਸ਼ਨ ਦੇ ਜੱਜ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਦੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕਰਾਟੇ ਕੋਚ ਤੇ ਰੈਫ਼ਰੀ ਸੈਨਸਾਈ ਜਗਮੋਹਨ ਵਿਜ ਨੇ ਵਰਲਡ ਕਰਾਟੇ ਫੈਡਰੇਸ਼ਨ ਵੱਲੋਂ ਤੁਰਕੀ ਦੇ ਕੋਨਯਾ ਸ਼ਹਿਰ 'ਚ ਕਰਵਾਈ ਗਈ ਰੈਫ਼ਰੀ ਪ੍ਰੀਖਿਆ 'ਚ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ-ਡੀ.ਸੀ.

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਰਿਕਾਂ ਦੀ ਸੁਵਿਧਾ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਹੋਰ ਸੁਵਿਧਾਵਾਂ ਸ਼ਾਮਲ ਕਰ ਦਿੱਤੀਆਂ ਹਨ | ਉਨ੍ਹਾਂ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ ਦੀ ਸੁਰਭੀ ਦੀ ਕੌਮੀ ਪੱਧਰੀ ਵੰਨ-ਡੇ ਕ੍ਰਿਕਟ ਮੈਚ ਲਈ ਚੋਣ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਸੁਰਭੀ ਦੀ ਚੋਣ ਕੌਮੀ ਪੱਧਰੀ ਵਨ-ਡੇ ਕ੍ਰਿਕਟ ਮੈਚ (ਅੰਡਰ-19) ਲਈ ਹੋਈ ਹੈ | ਇਸ ਪ੍ਰਾਪਤੀ 'ਤੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਸਕੂਲ ਦੇ ਮੈਨੇਜਿੰਗ ਟਰੱਸਟੀ ...

ਪੂਰੀ ਖ਼ਬਰ »

ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪਿੜਾਈ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਦਸੂਹਾ, 23 ਨਵੰਬਰ (ਭੁੱਲਰ)- ਏ.ਬੀ ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ ਕਰਨ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ | ਏ.ਬੀ ਸ਼ੂਗਰ ਮਿੱਲ ਰੰਧਾਵਾ ਦੇ ਪ੍ਰੈਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ 25 ਨਵੰਬਰ ਨੂੰ ਅਖੰਡ ...

ਪੂਰੀ ਖ਼ਬਰ »

ਸਰਪੰਚ ਜਹੂਰਾ 'ਤੇ ਮਾਮਲਾ ਦਰਜ

ਚੌਲਾਂਗ, 23 ਨਵੰਬਰ (ਪ.ਪ.)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜਹੂਰਾ ਦੇ ਸਰਪੰਚ ਅਸ਼ਵਨੀ ਕੁਮਾਰ ਜਹੂਰਾ 'ਤੇ ਪਰਚਾ ਦਰਜ ਹੋਣ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬੁੱਢੀ ਪਿੰਡ ਜੋ ਆਪਣੇ ਦੋਸਤ ਨਾਲ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਜੋ ਕਿਹਾ ਕਰਕੇ ਦਿਖਾਇਆ- ਕੈਂਡੋਵਾਲ

ਰਾਓ ਕੈਂਡੋਵਾਲ ਚੱਬੇਵਾਲ 23 ਨਵੰਬਰ (ਪਰਮਜੀਤ ਨੌਰੰਗਾਬਾਦੀ)- ਪੰਜਾਬ 'ਚ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸਨੇ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ¢ ਜਦਕਿ ਪਿਛਲੀਆਂ ਸਰਕਾਰਾਂ ਨੂੰ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਜੋ ਕਿਹਾ ਕਰਕੇ ਦਿਖਾਇਆ- ਕੈਂਡੋਵਾਲ

ਚੱਬੇਵਾਲ 23 ਨਵੰਬਰ (ਪਰਮਜੀਤ ਨੌਰੰਗਾਬਾਦੀ)- ਪੰਜਾਬ 'ਚ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸਨੇ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ¢ ਜਦਕਿ ਪਿਛਲੀਆਂ ਸਰਕਾਰਾਂ ਨੂੰ ਕਾਰਜਕਾਲ ਦੇ ਆਖਰੀ ...

ਪੂਰੀ ਖ਼ਬਰ »

ਮਾਈ ਮਾਲਾਂ ਐਜੂਕੇਸ਼ਨਲ ਟਰੱਸਟ ਦਾ ਇਨਾਮ ਵੰਡ ਸਮਾਗਮ 27 ਨੂੰ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਸਥਾ ਮਾਈ ਮਾਲਾਂ ਐਜੂਕੇਸ਼ਨਲ ਟਰੱਸਟ ਪਿੱਪਲਾਂਵਾਲਾ, ਹੁਸ਼ਿਆਰਪੁਰ ਵਲੋਂ 43ਵਾਂ ਸਾਲਾਨਾ ਇਨਾਮ ਵੰਡ ਸਮਾਗਮ 27 ਨਵੰਬਰ ਦਿਨ ਐਤਵਾਰ ਨੂੰ ਪਿੱਪਲਾਂਵਾਲਾ ਪਬਲਿਕ ਲਾਇਬ੍ਰੇਰੀ ਚੱਕ 'ਚ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਲੀ ਬਰਾੜ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਵਿਚ ਰਾਜਸਥਾਨ ਦੀ ਟੀਮ ਜੇਤੂ

ਚੌਲਾਂਗ, 23 ਨਵੰਬਰ (ਪ.ਪ.)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ ਦੇ ਵਿਖੇ ਬਲੀ ਬਰਾੜ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਅੱਜ ਤੋਂ ਕਰਵਾਇਆ | ਮੇਲੇ ਸਬੰਧੀ ਮਨਜੀਤ ਸਿੰਘ ਦਸੂਹਾ ਤੇ ਪ੍ਰਬੰਧਕਾਂ ਨੇ ਦੱਸਿਆ ਚੌਥਾ ਬੱਲੀ ਬਰਾੜ ਮੈਮੋਰੀਅਲ, ਲੜਕੀਆਂ ਦਾ ਵਾਲੀਬਾਲ ...

ਪੂਰੀ ਖ਼ਬਰ »

ਟਾਂਡਾ ਪੁਲਿਸ ਵਲੋਂ ਨਸ਼ੇ ਸਮੇਤ ਇਕ ਕਾਬੂ

ਟਾਂਡਾ ਉੜਮੁੜ, 23 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਟਾਂਡਾ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕੀਤੇ ਗਏ | ਵਿਅਕਤੀ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਗੁਰੂ ਤੇ ਰਹਿਬਰ ਹਨ- ਡਾ. ਰਾਏ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)- ਭਾਰਤੀ ਜਨਤਾ ਪਾਰਟੀ ਨੇ ਜਿੱਥੇ ਦੇਸ਼ ਦੀ ਉੱਨਤੀ ਤੇ ਖ਼ੁਸ਼ਹਾਲੀ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ ਉੱਥੇ ਹਰੇਕ ਧਰਮ ਦੇ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਤੇ ਦਰਸ਼ਨਾਂ ਲਈ ਵੱਡਾ ਯੋਗਦਾਨ ਪਾਇਆ ਹੈ | ਇਹ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਯੁਵਰਾਜ ਨੇ ਸੋਨੇ ਤੇ ਅਕਸ਼ਿਤਾ ਨੇ ਜਿੱਤਿਆ ਤਾਂਬੇ ਦਾ ਤਗਮਾ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਗਰੁੱਪ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਅਕਸ਼ਿਤਾ ਜੋਸ਼ੀ ਤੇ ਯੁਵਰਾਜ ਠਾਕੁਰ ਨੇ ਪੰਜਾਬ ਸਕੂਲ ਦੇ ਸੂਬਾ ਪੱਧਰੀ ਵੱਖ-ਵੱਖ ਖੇਡ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ 'ਵਿਸ਼ਵ ਹੈਲੋ ਡੇਅ' ਮਨਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ 'ਵਿਸ਼ਵ ਹੈਲੋ ਡੇਅ' ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮੇਲ-ਜੋਲ ਨਾਲ ਰਹਿਣ ਲਈ ਪ੍ਰੇਰਿਤ ਕਰਨਾ ਸੀ | ਇਸ ਦੌਰਾਨ ਸਕੂਲ ਪਿ੍ੰ: ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ ਸ਼ਾਨਦਾਰ ਖੇਡਾਂ ਕਰਵਾਈਆਂ

ਤਲਵਾੜਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਜੋਗਿੰਦਰਪਾਲ ਛਿੰਦਾ ਮੈਂਬਰ ਨਗਰ ਕੌਂਸਲ ਤਲਵਾੜਾ ਤੇ ਪ੍ਰੋਫੈਸਰ ਅਜੇ ਕੁਮਾਰ ਸਹਿਗਲ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼ ਵਿਖੇ ਕੁਦਰਤੀ ਆਫ਼ਤਾਂ ਸੰਬੰੰਧੀ 'ਮੌਕ ਡਰਿਲ'

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪਿ੍ੰਸੀਪਲ ਗੁਪਤਾ ਦਾ ਸਨਮਾਨ

ਦਸੂਹਾ, 23 ਨਵੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਇੰਜੀਨੀਅਰ ਸੰਜੀਵ ਗੌਤਮ ਵਲੋਂ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ ਦਸੂਹਾ ਦੇ ਪਿ੍ੰਸੀਪਲ ਰਾਜੇਸ਼ ਗੁਪਤਾ ਦਾ ਸਨਮਾਨ ਕੀਤਾ | ਇਸ ਮੌਕੇ ਸਪੋਰਟਸ ਅਫ਼ਸਰ ਦਲਜੀਤ ਸਿੰਘ ਤੇ ਬੀ.ਪੀ.ਈ.ਓ. ਦਸੂਹਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਐਮ.ਏ. ਹਿਸਟਰੀ ਸਮੈਸਟਰ ਦਾ ਨਤੀਜਾ ਸ਼ਾਨਦਾਰ

ਦਸੂਹਾ, 23 ਨਵੰਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਏ. ਹਿਸਟਰੀ ਸਮੈਸਟਰ ਚੌਥੇ ਦੇ ਨਤੀਜੇ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ,ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੰੁਮਣ ਨੇ ...

ਪੂਰੀ ਖ਼ਬਰ »

.ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 27 ਨੂੰ

ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸੈਣੀ)- ਨੌਵੀਂ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸੰਤ ਹਰਜਿੰਦਰ ਸਿੰਘ ਜੀ ਦੇ ਉਪਦੇਸ਼ ਸਦਕਾ ਸੰਗਤਾਂ ਦੇ ਸਹਿਯੋਗ ਨਾਲ 27 ਨਵੰਬਰ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਵਿਸ਼ੇ ਸੰਬੰਧੀ ਸੈਮੀਨਾਰ ਕਰਵਾਇਆ

ਦਸੂਹਾ, 23 ਨਵੰਬਰ (ਭੁੱਲਰ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸਾਈਬਰ ਕ੍ਰਾਈਮ ਜਾਗਰੂਕਤਾ ਹਫ਼ਤੇ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਬਰ ਕ੍ਰਾਈਮ ਤੋਂ ਕਿਵੇਂ ਬਚਾਅ ਕਰ ਸਕਦੇ ਹਾਂ ਵਿਸ਼ੇ ਤੇ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ...

ਪੂਰੀ ਖ਼ਬਰ »

ਆੜ੍ਹਤੀ ਦੇ ਮੁਨੀਮਾਂ ਨੂੰ ਜ਼ਖ਼ਮੀ ਕਰਕੇ ਲੁਟੇਰੇ ਨਕਦੀ ਅਤੇ ਮੋਬਾਈਲ ਖੋਹ ਕੇ ਫਰਾਰ

ਸੈਲਾ ਖੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਅਨਾਜ ਮੰਡੀ ਵਿਖੇ ਕਰੀਬ ਰਾਤ ਦੇ 7 ਵਜੇ 7-8 ਅਣਪਛਾਤੇ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਲੁਟਰੇ ਇਕ ਆੜ੍ਹਤੀ ਦੀ ਦੁਕਾਨ 'ਤੇ 3 ਮੁਨੀਮਾਂ 'ਤੇ ਜਾਨਲੇਵਾ ਹਮਲਾ ਕਰਕੇ ਨਕਦੀ ਅਤੇ ਮੋਬਾਈਲ ਖੋਹ ਕੇ ਫਰਾਰ ...

ਪੂਰੀ ਖ਼ਬਰ »

ਗਰਗ ਗੋਤ ਦੇ ਜਠੇਰਿਆਂ ਦਾ ਭੰਡਾਰਾ ਸਮਾਗਮ 27 ਨੂੰ

ਸੈਲਾ ਖ਼ੁਰਦ, 23 ਨਵੰਬਰ (ਹਰਵਿੰਦਰ ਸਿੰਘ ਬੰਗਾ)-ਗਰਗ ਗੋਤ ਜਠੇਰੇ ਅਗਰਵਾਲ ਪ੍ਰਬੰਧਕ ਕਮੇਟੀ ਪੱਦੀ ਸੂਰਾ ਸਿੰਘ ਵਲੋਂ ਸਾਲਾਨਾ ਭੰਡਾਰਾ ਸਮਾਗਮ 27 ਨਵੰਬਰ ਦਿਨ ਐਤਵਾਰ ਨੂੰ ਪਿੰਡ ਪੱਦੀ ਸੂਰਾ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ | ਕਮੇਟੀ ਦੇ ਮੈਂਬਰ ਪ੍ਰਵੇਸ਼ ਅਗਰਵਾਲ, ...

ਪੂਰੀ ਖ਼ਬਰ »

ਰਿਆਤ ਬਾਹਰਾ ਮੈਨੇਜਮੈਂਟ ਕਾਲਜ 'ਚ ਸਟਾਕ ਮਾਰਕੀਟ ਸੰਬੰਧੀ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਦੇ ਸਬੰਧ 'ਚ ਸੈਮੀਨਾਰ ਲਗਾਇਆ, ਜਿਸ 'ਚ ਸਟਾਕ ਮਾਰਕੀਟ ਤੋਂ ਪੈਸੇ ਕਿਵੇਂ ਕਮਾਏ ਜਾਣ ਦੇ ਵਿਸ਼ੇ 'ਤੇ ਚਰਚਾ ਕੀਤੀ | ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਨੇ ਬੱਚਿਆਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ

ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ)-ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਦੇ ਮੱਦੇਨਜ਼ਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਮਾਹਿਲਪੁਰ ਵਲੋਂ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਹੁਸ਼ਿਆਰਪੁਰ ਵਿਖੇ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਅੱਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ | ਮੁਕਾਬਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ 'ਆਪ' ਦੀ ਹੋਵੇਗੀ ਇਤਿਹਾਸਕ ਜਿੱਤ - ਰਾਜਾ ਗਿੱਲ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)- ਦਿੱਲੀ ਤੇ ਪੰਜਾਬ ਤੋਂ ਬਾਅਦ ਹੁਣ ਗੁਜਰਾਤ ਸੂਬੇ ਦੀਆਂ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਇਤਿਹਾਸਕ ਜਿੱਤ ਹੋਵੇਗੀ ਤੇ ਸਰਕਾਰ ਬਣਾਈ ਜਾਵੇਗੀ | ਇਹ ਪ੍ਰਗਟਾਵਾ ਹਲਕਾ ਉੜਮੁੜ ਤੋਂ ਵਿਧਾਇਕ ਜਸਵੀਰ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ 'ਆਪ' ਵੱਡੀ ਲੀਡ ਨਾਲ ਜਿੱਤ ਕੇ ਬਣਾਏਗੀ ਸਰਕਾਰ- ਸੰਧੂ

ਹੁਸ਼ਿਆਰਪੁਰ, 23 ਨਵੰਬਰ (ਨਰਿੰਦਰ ਸਿੰਘ ਬੱਡਲਾ)- ਗੁਜਰਾਤ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਹੇ ਭਾਰੀ ਸਮਰਥਨ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਗੁਜਰਾਤ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ ਤੇ ਸੂਬੇ 'ਚ 'ਆਪ' ਦੀ ਸਰਕਾਰ ਬਣੇਗੀ ...

ਪੂਰੀ ਖ਼ਬਰ »

ਉੱਡਣ ਪਰੀ ਸੁਰਿੰਦਰ ਕੌਰ ਨੇ ਦਸੂਹਾ ਦਾ ਨਾਂਅ ਕੀਤਾ ਰੌਸ਼ਨ

ਦਸੂਹਾ, 23 ਨਵੰਬਰ (ਕੌਸ਼ਲ)- ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚ ਅਥਲੈਟਿਕਸ ਖੇਡਾਂ ਵਿਚ ਝੰਡਾ ਗੱਡ ਚੁੱਕੀ ਉੱਡਣ ਪਰੀ ਸੁਰਿੰਦਰ ਕੌਰ ਨੇ ਇੱਕ ਵਾਰ ਫਿਰ ਮਿਸਾਲ ਕਾਇਮ ਕੀਤੀ ਹੈ ਜਿਸ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਲ-ਨਾਲ ਇਲਾਕਾ ਦਸੂਹਾ ਦਾ ਨਾਂਅ ਰੌਸ਼ਨ ਹੋਇਆ ਹੈ | ...

ਪੂਰੀ ਖ਼ਬਰ »

ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਵਿਰੋਧ ਦੀ ਰਾਜਨੀਤੀ ਪੰਜਾਬ ਦੀ ਤਰੱਕੀ ਲਈ ਖ਼ਤਰਨਾਕ - ਸੰਜੀਵ ਕੁਮਾਰ

ਦਸੂਹਾ, 23 ਨਵੰਬਰ (ਭੁੱਲਰ)- ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵੀ ਸੰਜੀਵ ਕੁਮਾਰ ਪੰਜਾਬ ਦੀਆਂ ਸੜਕਾਂ 'ਤੇ ਧਰਨੇ ਅਤੇ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਤੋਂ ਚਿੰਤਤ ਹਨ | ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਉਦਯੋਗ ਯੋਜਨਾ ਅਨੁਸਾਰ ਚੱਲੇ ਤਾਂ ...

ਪੂਰੀ ਖ਼ਬਰ »

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੀ ਪਾਲਦੀ ਅਕੈਡਮੀ ਬਣੀ ਚੈਂਪੀਅਨ

ਮਾਹਿਲਪੁਰ, 23 ਨਵੰਬਰ (ਰਜਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਦਲਜੀਤ ਸਿੰਘ ਡੀ.ਐਮ. ਸਪੋਰਟਸ ਦੀ ਅਗਵਾਈ ਤੇ ਪਿ੍ੰ. ਧਰਮਿੰਦਰ ਸ਼ਰਮਾ ਦੀ ਦੇਖ ਰੇਖ 'ਚ ਚੱਲ ਰਹੇ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-19 ਸਾਲ ਲੜਕੇ ਤੇ ...

ਪੂਰੀ ਖ਼ਬਰ »

ਭਾਰਤੀ ਜਲ ਸੈਨਾ 'ਚ ਭਰਤੀ ਲਈ ਜਲੰਧਰ 'ਚ ਰੈਲੀ 10 ਦਸੰਬਰ ਤੱਕ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਭਾਰਤੀ ਜਲ ਸੈਨਾ ਵਲੋਂ 10 ਦਸੰਬਰ ਤੱਕ 15 ਸਿੱਖ-ਲਾਈ, ਫੁੱਟਬਾਲ ਗਰਾਉਂਡ, ਨਜ਼ਦੀਕ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ 7, ਅਰਬਨ ਅਸਟੇਟ ਫੇਸ ਨੰਬਰ 1, ਜਲੰਧਰ ਕੈਂਪ ...

ਪੂਰੀ ਖ਼ਬਰ »

ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੇ ਵਿਰੋਧ ਦੀ ਰਾਜਨੀਤੀ ਪੰਜਾਬ ਦੀ ਤਰੱਕੀ ਲਈ ਖ਼ਤਰਨਾਕ - ਸੰਜੀਵ ਕੁਮਾਰ

ਦਸੂਹਾ, 23 ਨਵੰਬਰ (ਭੁੱਲਰ)- ਉੱਘੇ ਸਿੱਖਿਆ ਸ਼ਾਸਤਰੀ ਤੇ ਸਮਾਜ ਸੇਵੀ ਸੰਜੀਵ ਕੁਮਾਰ ਪੰਜਾਬ ਦੀਆਂ ਸੜਕਾਂ 'ਤੇ ਧਰਨੇ ਅਤੇ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਤੋਂ ਚਿੰਤਤ ਹਨ | ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਉਦਯੋਗ ਯੋਜਨਾ ਅਨੁਸਾਰ ਚੱਲੇ ਤਾਂ ...

ਪੂਰੀ ਖ਼ਬਰ »

ਮੇਟਾਂ ਤੇ ਮਨਰੇਗਾ ਵਰਕਰਾਂ ਨੂੰ ਸੰਵਿਧਾਨਕ ਹੱਕ ਨਾ ਦੇਣ 'ਤੇ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਮੇਟਾਂ ਤੇ ਮਨਰੇਗਾ ਵਰਕਰਾਂ ਦੀ ਮੀਟਿੰਗ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਘੱਟੋ-ਘੱਟ ਉਜਰਤ ਨੂੰ ਲਾਗੂ ਕਰਨ ਦੀ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਡਰਾਈਵਿੰਗ ਟੈੱਸਟ ਸੈਂਟਰ ਦੀ ਚੈਕਿੰਗ

ਦਸੂਹਾ, 23 ਨਵੰਬਰ (ਕੌਸ਼ਲ)- ਦਸੂਹਾ ਦੇ ਡਰਾਈਵਿੰਗ ਟੈੱਸਟ ਸੈਂਟਰ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਡਰਾਈਵਿੰਗ ਟੈੱਸਟ ਸੈਂਟਰ ਦੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 23 ਨਵੰਬਰ (ਚੱਗਰ)- ਗੜ੍ਹਦੀਵਾਲਾ ਸਬ-ਤਹਿਸੀਲ ਕੰਪਲੈਕਸ ਵਿਖੇ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ...

ਪੂਰੀ ਖ਼ਬਰ »

ਸੈਣੀਬਾਰ ਵਿੱਦਿਅਕ ਸੰਸਥਾਵਾਂ ਦੀਆਂ ਅੰਤਰ ਸਕੂਲ ਖੇਡਾਂ ਕੱਲ੍ਹ ਤੋਂ

ਬੱੁਲ੍ਹੋਵਾਲ 23 ਨਵੰਬਰ (ਲੁਗਾਣਾ)- ਸੈਣੀਬਾਰ ਵਿੱਦਿਅਕ ਸੰਸਥਾਵਾਂ ਦੇ 106 ਸਾਲ ਪੂਰੇ ਹੋਣ 'ਤੇ ਸੈਣੀਬਾਰ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲੋ੍ਹਵਾਲ ਵਲੋਂ ਅੰਤਰ ਸਕੂਲ ਖੇਡਾਂ ਸਵ. ਪ੍ਰਧਾਨ ਅਜਵਿੰਦਰ ਸਿੰਘ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮਜ਼ਬੂਤੀ ਲਈ ਪਿੰਡ-ਪਿੰਡ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ-ਰਾਠਾਂ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਤੇ ਹਲਕੇ ਤੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਆਪਣੀ ਰਿਹਾਇਸ਼ 'ਤੇ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ...

ਪੂਰੀ ਖ਼ਬਰ »

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ 'ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ' ਦਾ ਦੌਰਾ

ਭੰਗਾਲਾ, 23 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਐੱਮ. ਡੀ. ਜਸਵਿੰਦਰ ਕੌਰ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ | ਇਸ ਸਬੰਧੀ ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਗੜ੍ਹਸ਼ੰਕਰ, 23 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ 13ਵਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ 25 ਨਵੰਬਰ ਤੋਂ 29 ਨਵੰਬਰ ਤੱਕ ਕਰਵਾਇਆ ...

ਪੂਰੀ ਖ਼ਬਰ »

ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਕੱਤਰ ਤੇ ਬੀ.ਡੀ.ਓ. ਯੂਨੀਅਨ ਵਲੋਂ ਕਲਮ ਛੋੜ ਹੜਤਾਲ ਸ਼ੁਰੂ

ਮੁਕੇਰੀਆਂ, 23 ਨਵੰਬਰ (ਰਾਮਗੜ੍ਹੀਆ)- ਪੰਜਾਬ ਸਰਕਾਰ ਵਲੋਂ ਤੇ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਵਲੋਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸਕੱਤਰ ਤੇ ਬੀ.ਡੀ.ਓ. ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਲਾਕ ਹਾਜੀਪੁਰ ਦੇ ਸੰਮਤੀ ਕਰਮਚਾਰੀ ਤੇ ਪੰਚਾਇਤ ਸਕੱਤਰਾਂ ਵਲੋਂ ਹੜਤਾਲ

ਹਾਜੀਪੁਰ, 23 ਨਵੰਬਰ (ਜੋਗਿੰਦਰ ਸਿੰਘ)- ਪੰਚਾਇਤ ਸੰਮਤੀ ਕ੍ਰਮਚਾਰੀ ਤੇ ਪੰਚਾਇਤ ਸਕੱਤਰ ਬਲਾਕ ਹਾਜੀਪੁਰ ਵਲੋਂ ਪੰਚਾਇਤ ਸੰਮਤੀ ਕ੍ਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪਿਛਲੇ ਚਾਰ, ਪੰਜ ਮਹੀਨਿਆਂ ਤੋਂ ਤਨਖਾਹ ਨਾ ਮਿਲਣ 'ਤੇ ਕਲਮਛੋੜ ਹੜਤਾਲ ਕਰਕੇ ਧਰਨਾ ਲਗਾਇਆ ...

ਪੂਰੀ ਖ਼ਬਰ »

ਪੰਜਾਬੀ ਮਾਹ ਨੂੰ ਸਮਰਪਿਤ ਇਕ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਦਸੂਹਾ, 23 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਪੰਜਾਬੀ ਭਾਸ਼ਾ ਮੰਚ ਦੀ ਸਥਾਪਨਾ ਕੀਤੀ ਗਈ ਹੈ | ਕਾਲਜ ਦੇ ਭਾਸ਼ਾ ਮੰਚ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਪੰਜਾਬੀ ਭਾਸ਼ਾ ਨੂੰ ਕਰਨ ਲਈ ਪੰਜਾਬੀ ਮਾਹ ਨੂੰ ਸਮਰਪਿਤ ਇਕ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਨੇ ਖੇਡਾਂ 'ਚ ਭਾਗ ਲੈਣ ਵਾਲੇ ਬੱਚਿਆਂ ਦੀਆਂ ਬੱਸਾਂ ਨੂੰ ਰਵਾਨਾ ਕੀਤਾ

ਦਸੂਹਾ, 23 ਨਵੰਬਰ (ਭੁੱਲਰ)- ਜ਼ਿਲ੍ਹਾ ਪੱਧਰ ਦੇ ਐਥਲੈਟਿਕਸ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦੀਆਂ ਬੱਸਾਂ ਨੂੰ ਅੱਜ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਹਰੀ ਝੰਡੀ ਦੇ ਕੇ ਬੱਸਾਂ ਨੂੰ ਰਵਾਨਾ ਕੀਤਾ | ਇਸ ਸੰਬੰਧੀ ਸਪੋਰਟਸ ਅਫ਼ਸਰ ਹਰਪਾਲ ਸਿੰਘ ...

ਪੂਰੀ ਖ਼ਬਰ »

ਮੁਫ਼ਤ ਹੁਨਰ ਵਿਕਾਸ ਕੋਰਸਾਂ 'ਚ ਦਾਖਲਾ ਸ਼ੁਰੂ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ 'ਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਮੁਫ਼ਤ ਹੁਨਰ ਕੋਰਸਾਂ ਲਈ ਦਾਖਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਵਧੀਕ ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX