ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਤਰਨਤਾਰਨ

ਭਾਰਤੀ ਥਲ ਸੈਨਾ ਵਲੋਂ 10 ਤੱਕ ਜਲੰਧਰ ਵਿਖੇ ਵੱਖ-ਵੱਖ ਭਰਤੀ ਰੈਲੀਆਂ-ਡੀ. ਸੀ.

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਭਾਰਤੀ ਥਲ ਸੈਨਾ ਵਲੋਂ 10 ਦਸੰਬਰ ਤੱਕ 15 ਸਿਖ਼ਲਾਈ, ਫੁੱਟਬਾਲ ਗਰਾਉਂਡ ਨੇੜੇ ਪੁਲਿਸ ਸਟੇਸ਼ਨ, ਡਵੀਜ਼ਨ ਨੰਬਰ-7, ਅਰਬਨ ਅਸਟੇਟ, ਫੇਸ ਨੰਬਰ-1, ਜਲੰਧਰ ਕੈਂਟ ਵਿਖੇ ਵੱਖ-ਵੱਖ ਭਰਤੀ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿਚ ਉਹ ਉਮੀਦਵਾਰ ਜਿਨ੍ਹਾਂ ਨੂੰ ਆਨਲਾਈਨ ਅਪਲਾਈ ਕਰਨ ਉਪਰੰਤ ਐਡਮਿਟ ਕਾਰਡ ਮਿਲ ਚੁੱਕੇ ਹਨ, ਉਹ ਭਾਗ ਲੈਣ ਯੋਗ ਹੋਣਗੇ | ਜੇਕਰ ਕਿਸੇ ਉਮੀਦਵਾਰ ਨੂੰ ਐਡਮਿਟ ਕਾਰਡ ਨਹੀਂ ਮਿਲਿਆ ਹੈ ਤਾਂ ਉਹ ਉਮੀਦਵਾਰ ਅਗਨੀਵੀਰ ਥਲ ਸੈਨਾਂ ਦੀ ਵੈੱਬਸਾਈਟ 'ਤੇ ਲਾਗਇੰਨ ਕਰਨ ਉਪਰੰਤ ਐਡਮਿਟ ਕਾਰਡ ਡਾਉਨਲੋਡ ਕਰ ਸਕਦੇ ਹਨ ਜਾਂ ਫਿਰ ਸਕਰੀਨ ਸ਼ੌਟ ਲੈ ਕੇ ਭਰਤੀ ਰੈਲੀ ਵਿਚ ਭਾਗ ਲੈਣ ਲਈ ਯੋਗ ਹੋਣਗੇ | ਉਮੀਦਵਾਰ ਆਪਣੇ ਹਰ ਲੋੜੀਂਦੇ ਦਸਤਾਂਵੇਜ਼ ਜਿਵੇਂ ਕਿ ਯੋਗਤਾ ਦੇ ਸਾਰੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਤੇ ਖਾਸ ਤੌਰ 'ਤੇ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਤੇ ਹੋਰ ਸੂਚਨਾਂ ਵਿਚ ਦੱਸੇ ਗਏ ਸਰਟੀਫਿਕੇਟ ਲੈ ਕੇ ਹਾਜ਼ਰ ਹੋਣਗੇ | ਉਨ੍ਹਾਂ ਦੱਸਿਆ ਕਿ 10 ਦਸੰਬਰ, ਤੱਕ ਹੋਣ ਵਾਲੀ ਇਸ ਰਿਕਰੂਟਮੈਂਟ ਰੈਲੀ ਵਿਚ ਪ੍ਰਾਰਥੀ ਸਵੇਰੇ 4 ਵਜੇ ਤੋਂ ਸਵੇਰੇ ਸਾਢੇ 7 ਵਜੇ ਤੱਕ ਹੀ ਗੇਟ ਦੇ ਅੰਦਰ ਐਂਟਰੀ ਕਰ ਸਕਦੇ ਹਨ | ਰਿਕਰੂਟਮੈਂਟ ਰੈਲੀਆਂ ਦੀ ਕੜੀ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਜਿਨ੍ਹਾਂ ਨੇ ਸੀ. ਐੱਲ. ਕੇ, ਐੱਸ. ਕੇ. ਟੀ., ਟੈਂਕ, ਟੀ. ਡੀ. ਐੱਨ. ਟੇ੍ਰਡਾਂ ਲਈ ਅਪਲਾਈ ਕੀਤਾ ਹੈ ਦੀ ਪਹਿਲੀ ਰੈਲੀ 22 ਨਵੰਬਰ ਨੂੰ ਕੀਤੀ ਜਾ ਰਹੀ ਹੈ, ਜੀ. ਡੀ. ਟੇ੍ਰਡ ਲਈ 27 ਨਵੰਬਰ ਨੂੰ ਦੂਜੀ ਰੈਲੀ ਖਡੂਰ ਸਾਹਿਬ, ਪੱਟੀ ਅਤੇ ਭਿੱਖੀਵਿੰਡ ਤਹਿਸੀਲ ਦੇ ਨੌਜਵਾਨਾਂ ਲਈ, 28 ਨਵੰਬਰ ਨੂੰ ਤੀਜੀ ਰੈਲੀ ਪੱਟੀ ਤਹਿਸੀਲ ਦੇ ਨੌਜਵਾਨਾਂ ਲਈ, 29 ਤੇ 30 ਨਵੰਬਰ ਨੂੰ ਚੌਥੀ ਅਤੇ ਪੰਜਵੀਂ ਰੈਲੀ ਤਰਨ ਤਾਰਨ ਤਹਿਸੀਲ ਦੇ ਨੌਜਵਾਨਾਂ ਲਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ (ਵੈਟਰਨੀ) ਦੀ ਭਰਤੀ ਲਈ ਰਿਕਰੂਟਮੈਂਟ ਰੈਲੀ 1 ਅਤੇ 2 ਦਸੰਬਰ ਨੂੰ ਕੀਤੀ ਜਾ ਰਹੀ ਹੈ, ਰੀਲੀਜੀਅਸ ਟੀਚਰ ਦੀ ਭਰਤੀ ਸਬੰਧੀ ਰਿਕਰੂਟਮੈਂਟ ਰੈਲੀ 3 ਦਸੰਬਰ ਨੂੰ ਕੀਤੀ ਜਾ ਰਹੀ ਹੈ ਅਤੇ 7 ਦਸੰਬਰ ਤੋਂ 10 ਦਸੰਬਰ ਤੱਕ ਵੂਮੈੱਨ ਮਿਲਟਰੀ ਪੁਲਿਸ ਦੀ ਭਰਤੀ ਸਬੰਧੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਵਲੋਂ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸ਼ਾਮ ਨੂੰ ਖੁੱਲੀ ਮਾਤਰਾ ਵਿਚ ਪਾਣੀ ਪੀਣ ਤਾਂ ਜੋ ਰੈਲੀ ਦੌਰਾਨ ਕਿਸੇ ਵੀ ਉਮੀਦਵਾਰ ਨੂੰ ਡੀ-ਹਾਈਡਰੈਸ਼ਨ ਨਾ ਹੋਵੇ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਵਿਧਾਇਕ ਡਾ. ਸੋਹਲ ਦੀ ਕੋਠੀ ਅੱਗੇ ਧਰਨਾ ਤੀਸਰੇ ਦਿਨ 'ਚ ਦਾਖ਼ਲ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ ਕੋਠੀ ਅੱਗੇ ਸਾਂਤਮਈ ਧਰਨਾ ਅੱਜ ਤੀਸਰੇ ਦਿਨ ਸ਼ਾਮਿਲ ਹੋ ਗਿਆ | ਸੰਘਰਸ਼ ਨੂੰ ਤਿੱਖਾ ਕਰਦਿਆਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ...

ਪੂਰੀ ਖ਼ਬਰ »

ਸੀਵਰੇਜ ਦਾ ਓਵਰਫਲੋ ਪਾਣੀ ਬਣਿਆ ਲੋਕਾਂ ਲਈ ਸਿਰਦਰਦੀ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਜਿੱਥੇ ਲੋਕਾਂ ਨੂੰ ਸਵੱਛਤਾ ਮੁਹਿੰਮ ਤਹਿਤ ਸਾਫ਼ ਸੁਥਰਾ ਵਾਤਾਵਰਣ ਮੁਹੱਇਆ ਕਰਵਾਉਣ ਲਈ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਇਹ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ, ਜਿਸ ਦੀ ਮਿਸਾਲ ਕਸਬਾ ਮੁਰਾਦਪੁਰਾ ...

ਪੂਰੀ ਖ਼ਬਰ »

ਖੇਡਾਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਜਥੇ. ਭਾਟੀਆ ਵਲੋਂ ਸਨਮਾਨ

ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿਚ ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਉੱਥੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਵੱਲ ਵੀ ...

ਪੂਰੀ ਖ਼ਬਰ »

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ

ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਦੇ ਸੱਦੇ ਤਹਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਆਗੂ ਸੋਹਣ ਸਿੰਘ ਸਭਰਾ, ਪ੍ਰਗਟ ਸਿੰਘ ਚੰਬਾ, ਸੁੱਚਾ ਸਿੰਘ ਭਾਈ ਲੱਧੂ, ਕਾਰਜ ਸਿੰਘ ...

ਪੂਰੀ ਖ਼ਬਰ »

ਸੁਖਪ੍ਰੀਤ ਸਿੰਘ ਭਾਕਿਯੂ (ਅ) ਦੇ ਪਿੰਡ ਮਾੜੀ ਸਮਰਾ ਦੇ ਪ੍ਰਧਾਨ ਨਿਯੁਕਤ

ਖਾਲੜਾ, 23 ਨਵੰਬਰ (ਜੱਜਪਾਲ ਸਿੰਘ ਜੱਜ)-ਭਾਰਤੀ ਕਿਸਾਨ ਯੂਨੀਅਨ ਅੰਬਾਵਤਾ ਦੀ ਮੀਟਿੰਗ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਮਾੜੀ ਕੰਬੋਕੇ ਵਿਖੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਪਹੁੰਚੇ ਸਮੂਹ ਆਗੂਆਂ ਦੀ ...

ਪੂਰੀ ਖ਼ਬਰ »

ਦੁਬਈ ਜੇਲ੍ਹ 'ਚ ਬੰਦ ਪਰਮਜੀਤ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲ ਬਚਾਉਣ ਦੀ ਲਗਾਈ ਗੁਹਾਰ

ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਢਾਏ ਵਾਲੇ ਦੇ ਰਹਿਣ ਵਾਲੇ ਇਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਪਾਸੋਂ ਆਪਣੇ ਬੱਚੇ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ, ਜੋ ਕਿ ਦੁਬਈ ਵਿਖੇ ਡਰਾਈਵਰੀ ਕਰਨ ਲਈ ਗਿਆ ਹੋਇਆ ਸੀ | ਉਕਤ ਨੌਜਵਾਨ ...

ਪੂਰੀ ਖ਼ਬਰ »

ਡਿਜੀਟਲ ਇੰਡੀਆ ਪਾਵਰ ਟੂ ਇੰਮਪਾਵਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਇੰਡੀਅਨ ਕੌਂਸਲ ਫਾਰ ਸੋਸ਼ਲ ਸਾਇੰਸ ਰਿਸਰਚ ਨਵੀਂ ਦਿੱਲੀ ਦੇ ਸਹਿਯੋਗ ਨਾਲ 'ਡਿਜੀਟਲ ਇੰਡੀਆ ਪਾਵਰ ਟੂ ਇੰਮਪਾਵਰ' ਵਿਸ਼ੇ 'ਤੇ ਕਾਲਜ ਦੇ ...

ਪੂਰੀ ਖ਼ਬਰ »

ਤਰਨ ਤਾਰਨ ਸ਼ਹਿਰ 'ਚ ਟ੍ਰੈਫਿਕ ਜਾਮ ਲੱਗਣ ਕਾਰਨ ਲੋਕ ਪ੍ਰੇਸ਼ਾਨ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ 'ਚ ਟ੍ਰੈਫਿਕ ਜਾਮ ਲੱਗਣ ਨਾਲ ਲੋਕਾਂ ਦਾ ਬੁਰਾ ਹਾਲ ਹੈ ਅਤੇ ਰੋਜ਼ਾਨਾਂ ਹੀ ਸ਼ਹਿਰ 'ਚ ਟ੍ਰੈਫਿਕ ਜਾਮ ਲੱਗਾ ਰਹਿੰਦਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ-ਡੀ.ਸੀ.

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿਚ ਨਾਂਅ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ. ...

ਪੂਰੀ ਖ਼ਬਰ »

ਅਸਟੇਟ ਵਿਭਾਗ ਵਲੋਂ 23 ਦੁਕਾਨਾਂ ਸੀਲ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਅੱਜ ਹਾਥੀ ਗੇਟ ਤੋਂ ਲੋਹਗੜ੍ਹ ਗੇਟ ਤੱਕ ਅਲਾਟ ਕੀਤੀਆਂ ਗਈਆਂ ਦੁਕਾਨਾਂ ਦਾ ਬਕਾਇਆ ਜਮ੍ਹਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਦੀਆਂ 23 ਦੁਕਾਨਾਂ ਸੀਲ ਕੀਤੀਆਂ ਗਈਆਂ ਹਨ | ਇਸ ਸੰਬੰਧ ਵਿਚ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਘਰ ਮਹੀਨੇ ਦੀ ਚੌਦਸ ਤੇ ਮੱਸਿਆ ਦਾ ਦਿਹਾੜਾ ਮੈਨੇਜਰ ...

ਪੂਰੀ ਖ਼ਬਰ »

ਸਵ. ਪਿ੍ਤਪਾਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਪਿ੍ਤਪਾਲ ਕੌਰ ਸੁਪਤਨੀ ਸਵ. ਬਲਬੀਰ ਸਿੰਘ ਸ਼ਾਹ ਸਾਬਕਾ ਸਰਪੰਚ ਖਡੂਰ ਸਾਹਿਬ ਨਮਿੱਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਰਾਗੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ-ਦਰਾਜਕੇ

ਪੱਟੀ, 23 ਨਵੰਬਰ (ਖਹਿਰਾ, ਕਾਲੇਕੇ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਧਰਮ ਸਿੰਘ ਪੱਟੀ, ਦਲਜੀਤ ਸਿੰਘ ਦਿਆਲਪੁਰਾ, ਭਜਨ ਸਿੰਘ ਮੋੜ, ਨਰਿੰਦਰ ਕੌਰ ਪੱਟੀ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਮਾਸਟਰ ਕਾਲੋਨੀ ਵਿਖੇ ਬੁੱਧੀਜੀਵੀਆਂ ਦੀ ਮੀਟਿੰਗ ਹੋਈ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)-ਹੈਪੀ ਸੀਨੀਅਰ ਸਿਟੀਜਨ ਕਲੱਬ ਤੇ ਮਾਸਟਰ ਕਾਲੋਨੀ ਤਰਨ ਤਾਰਨ ਦੇ ਬੁੱਧੀਜੀਵੀਆਂ ਦੀ ਮੀਟਿੰਗ ਪਿੰ੍ਰਸੀਪਲ ਦਲਬੀਰ ਸਿੰਘ ਦਿਉਲ ਦੇ ਉਦਮ ਸਦਕਾ ਦਿਉਲ ਗਾਰਡਨ ਮਾਸਟਰ ਕਾਲੋਨੀ ਗਲੀ ਨੰ੍ਹ-1 ਵਿਖੇ ਹੋਈ | ਮਾਸਟਰ ਕਾਲੋਨੀ ਵਿਚੋਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀ. ਐੱਚ. ਸੀ. ਖੇਮਕਰਨ ਵਿਖੇ ਅਚਨਚੇਤ ਚੈਕਿੰਗ

ਖੇਮਕਰਨ, 23 ਨਵੰਬਰ (ਰਾਕੇਸ਼ ਬਿੱਲਾ)-ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਦਿਲਬਾਗ ਸਿੰਘ ਵਲੋਂ ਸੀ. ਐੱਚ. ਸੀ. ਖੇਮਕਰਨ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ ਦਾ ਰਜਿਸਟਰ ਚੈੱਕ ਕੀਤਾ ਤੇ ਉਨ੍ਹਾਂ ਨੂੰ ਡਾਕਟਰ ਰਿਧਮ ...

ਪੂਰੀ ਖ਼ਬਰ »

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਪ੍ਰੋਗਰਾਮ ਤਹਿਤ ਮਨਪ੍ਰੀਤ ਦਾ ਇਲਾਜ ਕਰਵਾਇਆ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿੰਘ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਮਿਲਟਰੀ ਛਾਉਣੀ ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ ਭੇਟ

ਪੱਟੀ, 23 ਨਵੰਬਰ (ਕਾਲੇਕੇ, ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਅਜੌਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਵਿਚ ਪ੍ਰਪੱਕ ਹੋਣ ਲਈ ਵੀ ਜਾਣੂ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬੀਬੀ ਰਜਨੀ ਸਕੂਲ ਦੇ ਵਿਦਿਆਰਥੀਆਂ ਨੂੰ ਜਥੇ. ਭਾਟੀਆ ਨੇ ਵੰਡੇ ਸਰਟੀਫਿਕੇਟ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿਚ ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੀਟਿੰਗ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਹੈੱਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਰ ...

ਪੂਰੀ ਖ਼ਬਰ »

ਚੋਰੀ ਕੀਤੀ ਐਕਟਿਵਾ ਸਮੇਤ ਨੌਜਵਾਨ ਕਾਬੂ

ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਕੀਤੀ ਐਕਟਿਵਾ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ਼ ਏ.ਐੱਸ.ਆਈ. ਜੀਵਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ. ਚਲਾਉਣ 'ਤੇ ਲੱਗੀ ਪਾਬੰਦੀ- ਡੀ.ਸੀ.ਪੀ. ਭੰਡਾਲ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵਧ ਰਹੇ ਸ਼ੋਰ ਪ੍ਰਦੂਸਣ ਨੂੰ ਘੱਟ ਕਰਨ ਲਈ ਡੀ.ਸੀ.ਪੀ. ਕਮ ਕਾਰਜਕਾਰੀ ਮੈਜਿਸਟਰੇਟ ਪ੍ਰਮਿੰਦਰ ਸਿੰਘ ਭੰਡਾਲ ਵਲੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਿਰਧਾਰਿਤ ਆਵਾਜ਼ ਤੋਂ ਵਧੇਰੇ ਆਵਾਜ਼ 'ਚ ਡੀ.ਜੇ. ਚਲਾਉਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 25 ਨੂੰ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿ.)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 25 ਨਵੰਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਉਦਯੋਗ ਸਕਰੂਟਨ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਉਦਯੋਗ ਸਕਿਰਊਟਨੀ ਕਮੇਟੀ ਦੀ ਮੀਟਿੰਗ ਚੇਅਰਮੈਨ ਕਮ ਜਨਰਲ ਮੈਨੇਜਰ ਦੀ ਪ੍ਰਧਾਨਗੀ ਹੇਠ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੇ ਤਿੰਨ ਉਦਯੋਗਾਂ ਨੂੰ ਜੋ 2017 ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰਵਾਸੀ ਪੰਜਾਬੀਆਂ ਨੂੰ ਕੀਤਾ ਸਨਮਾਨਿਤ

ਸੁਰ ਸਿੰਘ, 23 ਨਵੰਬਰ (ਧਰਮਜੀਤ ਸਿੰਘ)-ਸਥਾਨਕ ਐੱਨ. ਆਰ. ਆਈ. ਯੂਥ ਫਰੈਂਡਜ਼ ਕਲੱਬ ਦੇ ਸਰਗਰਮ ਮੈਂਬਰ ਦਿਲਬਾਗ ਸਿੰਘ ਢਿੱਲੋਂ ਕੈਨੇਡਾ ਤੇ ਅਰਸ਼ਦੀਪ ਸਿੰਘ ਢਿੱਲੋਂ ਕੈਨੇਡਾ ਦਾ ਇਥੇ ਪੁੱਜਣ 'ਤੇ ਕਲੱਬ ਦੇ ਨੁਮਾਇੰਦਿਆਂ ਨੇ ਨਿੱਘਾ ਸਵਾਗਤ ਕੀਤਾ ਅਤੇ ਸਮਾਜ ਸੇਵੀ ...

ਪੂਰੀ ਖ਼ਬਰ »

ਦੰਦਾਂ ਦੇ ਚੱਲ ਰਹੇ ਪੰਦਰਵਾੜੇ ਦੌਰਾਨ 708 ਮਰੀਜ਼ਾਂ ਦਾ ਹੋ ਚੁੱਕਾ ਇਲਾਜ-ਡਾ. ਭਗਤ

ਪੱਟੀ, 23 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਿਵਲ ਹਸਪਤਾਲ ਪੱਟੀ ਵਿਖੇ ਚੱਲ ਰਹੇ ਦੰਦਾ ਦੇ ਮੁਫ਼ਤ ਇਲਾਜ ਦੇ 34ਵੇਂ ਪੰਦਰਵਾੜੇ ਕੈਂਪ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਭਗਤ ਨੇ ਦੱਸਿਆ ਕਿ ਦੰਦਾਂ ਦੀ ਦੇਖਭਾਲ ਤੇ ਹਰ ਪ੍ਰਕਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ, 2 ਫ਼ਰਾਰ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫ਼ਰਾਰ ਹੈ | ਥਾਣਾ ਝਬਾਲ ਦੇ ਏ. ਐੱਸ. ਆਈ. ਗੁਰਵਿੰਦਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪੱਟੀ ਵਲੋਂ ਗਊਸ਼ਾਲਾ ਤੇ ਸੀਵਰੇਜ ਲਾਈਨ ਦਾ ਨਿਰੀਖਣ

ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ. ਡੀ. ਐੱਮ. ਪੱਟੀ ਅਮਨਪ੍ਰੀਤ ਸਿੰਘ (ਪੀ. ਸੀ. ਐੱਸ.) ਤੇ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਸਮੇਤ ਟੀਮ ਵਲੋਂ ਗ੍ਰਾਮ ਪੰਚਾਇਤ ਦੁਬਲੀ ਵਿਖੇ ਨਵੀਂ ਪਾਈ ਗਈ ਸੀਵਰੇਜ਼ ਲਾਈਨ ਤੇ ਗਊਸ਼ਾਲਾ ...

ਪੂਰੀ ਖ਼ਬਰ »

ਦਿਲ ਦੇ ਰੋਗ ਤੋਂ ਪੀੜਤ ਵਿਦਿਆਰਥਣ ਦਾ ਸਫ਼ਲ ਇਲਾਜ

ਸੁਰ ਸਿੰਘ, 23 ਨਵੰਬਰ (ਧਰਮਜੀਤ ਸਿੰਘ)-ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਨੌਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਵਾਸੀ ਪਿੰਡ ਧੁੰਨ ਦੇ ਦਿਲ ਦੇ ਰੋਗ ਦਾ ਸਫ਼ਲ ਇਲਾਜ ਕੀਤਾ ਗਿਆ ਹੈ | ਉਕਤ ਜਾਣਕਾਰੀ ਦਿੰਦਿਆਂ ਸਮੂਹਿਕ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

'ਦਾ ਐਲਪਾਈਨ ਸਕੂਲ' ਦੇ ਬੱਚਿਆਂ ਨੇ ਐੱਫ਼. ਐੱਮ. ਰੇਡੀਓ ਸਟੇਸ਼ਨ ਦਾ ਦੌਰਾ ਕੀਤਾ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-'ਦਾ ਐਲਪਾਈਨ ਸਕੂਲ' ਦੀ ਛੇਵੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਦੇ ਐੱਫ਼. ਐੱਮ. ਰੇਡੀਓ ਸਟੇਸ਼ਨ ਦਾ ਦੌਰਾ ਕੀਤਾ | ਪਿੰ੍ਰਸੀਪਲ ਲਖਵਿੰਦਰ ਕੌਰ ਨੇ ਬੱਚਿਆਂ ਨੂੰ ਮਾਈ ਐੱਫ.ਐੱਮ. ਰੇਡੀਓ ਸਟੇਸ਼ਨ ਦਾ ਦੌਰਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ ਹੋਈ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਪਿ੍ਆ ਸੂਦ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਮੁਨੀਸ਼ ਕੁਮਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਧਰਨੇ ਸੰਬੰਧੀ ਮੀਟਿੰਗ

ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-­ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਖਡੂਰ ਸਾਹਿਬ ਦੀ ਮੀਟਿੰਗ ਜ਼ੋਨ ਪ੍ਰਧਾਨ ਪਾਖਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ 26 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਬੁਰਜ ਪੂਹਲਾ ਤੇ ਬੁਰਜ ਦੇਵਾ ਸਿੰਘ ਵਿਖੇ ਸਮਾਰਟ ਸੀਡਰ ਸੰਬੰਧੀ ਪ੍ਰਦਰਸ਼ਨੀ

ਹਰੀਕੇ ਪੱਤਣ, 23 ਨਵੰਬਰ (ਸੰਜੀਵ ਕੁੰਦਰਾ)-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਅੱਗ ਲਗਾਉਣ ਤੋਂ ਬਗੈਰ ਨਵੀਨਤਮ ਤਕਨੀਕਾਂ ਨਾਲ ਕਣਕ ਦੀ ਬਿਜਾਈ ਬਾਰੇ ਜਾਗਰੂਕ ਕਰਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਗਲਤ ਪਤੇ ਜਾਂ ਤਰੀਕੇ ਨਾਲ ਬਣਾਏ 72 ਅਸਲ੍ਹਾ ਲਾਇਸੰਸ ਰੱਦ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) -ਅੰਮਿ੍ਤਸਰ ਦਿਹਾਤੀ ਪੁਲਿਸ ਨੇ ਪਹਿਲਕਦਮੀ ਕਰਦਿਆਂ ਗਲਤ ਪਤੇ ਜਾਂ ਹੋਰ ਤਰੀਕੇ ਨਾਲ ਬਣਾਏ ਅਤੇ ਗ਼ੈਰ ਜ਼ਰੂਰਤਮੰਦਾਂ ਦੇ 72 ਅਸਲਾ ਲਾਇਸੰਸ ਰੱਦ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ ਜਿਸ ਨੂੰ ਡੀ.ਸੀ. ਵਲੋਂ ਰੱਦ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਢੰਡਾਲ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੰਡੀ ਸੈਦਾਂ ਦੇ ...

ਪੂਰੀ ਖ਼ਬਰ »

855 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਗੋਲੀਆਂ ਸਮੇਤ 4 ਕਾਬੂ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਪੁਲਿਸ ਵਲੋਂ 855 ਨਸ਼ੀਲੀਆਂ ਗੋਲੀਆਂ ਤੇ 20 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਤਿੰਨ ਵੱਖ-ਵੱਖ ਮਾਮਲੇ ਥਾਣਾ ਸਦਰ ਤੇ ਡੀ. ਡਵੀਜ਼ਨ ਵਿਖੇ ਐੱਨ.ਡੀ.ਪੀ. ਐੱਸ. ਐਕਟ ਅਧੀਨ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਵਿਰਾਸਤੀ ਮਾਰਗ 'ਚ ਕੀਤੀ ਕਾਰਵਾਈ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਚ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਦੁਕਾਨਦਾਰਾਂ ਦਰਮਿਆਨ ਉਸ ਵੇਲੇ ਤਣਾਅ ਭਰਾ ਮਾਹੌਲ ਬਣ ਗਿਆ ਜਦੋਂ ਨਿਗਮ ਦੀ ਟੀਮ ਵਲੋਂ ਨਜਾਇਜ਼ ਕਬਜ਼ਿਆਂ 'ਤੇ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਕੰਟੇਨਰ ਵਲੋਂ ਟੱਕਰ ਮਾਰੇ ਜਾਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ

ਵੇਰਕਾ, 23 ਨਵੰਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਖੇਤਰ 'ਚ ਅੱਜ ਦੁਪਹਿਰ ਸਮੇਂ ਮੋਟਰਸਾਈਕਲ ਨੂੰ ਇਕ ਕੰਨਟੇਨਰ ਵਲੋਂ ਟੱਕਰ ਮਾਰੇ ਜਾਣ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਕੁਚਲੇ ਜਾਣ ਨਾਲ ਮੌਕੇ ਤੇ ਹੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਬੰਬੀ ਕੇ ਕਮਰੇ ਵਿਚੋਂ ਸਮਾਨ ਚੋਰੀ ਕਰਨ ਤੇ ਕਮਰਾ ਢਾਹੁਣ ਤੋਂ ਇਲਾਵਾ ਇਕ ਵਿਅਕਤੀ ਨੂੰ ਮਾਰ ਦੇਣ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਮੋਦੀ ਨੇ 5 ਸਾਲਾਂ 'ਚ ਕਾਰਪੋਰੇਟ ਘਰਾਣਿਆਂ ਦਾ 10 ਲੱਖ ਕਰੋੜ ਦਾ ਕਰਜ਼ਾ ਕੀਤਾ ਮੁਆਫ਼-ਔਲਖ

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਨੋਟਬੰਦੀ, ਜੀ.ਐੱਸ.ਟੀ., ਕੋਰੋਨਾ ਸੰਕਟ ਕਾਰਨ ਜਿੱਥੇ ਛੋਟੀ ਇੰਡਸਟਰੀ ਤੇ ਆਮ ਦੁਕਾਨਦਾਰ ਰੁਲ ਗਏ ਹਨ, ਉੱਥੇ ਦੇਸ਼ ਦੇ ਵੱਡੇ ਘਰਾਣਿਆਂ ਦੀਆਂ ਪੌਂਬਾਰਾਂ ਹੋਈਆਂ ਹਨ ਅਤੇ ਇਸ ...

ਪੂਰੀ ਖ਼ਬਰ »

ਹਾਵਰਡ ਲੇਨ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਝਬਾਲ, 23 ਨਵੰਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਵਲੋਂ ਹਾਵਰਡ ਲੇਨ ਸੀਨੀਅਰ ਸੈਕੰਡਰੀ ਸਕੂਲ ਠੱਟਾ ਵਿਖੇ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਹਾਵਰਡ ਲੇਨ ਸਕੂਲ ਦੇ ਵਿਦਿਆਰਥੀਆਂ ਨੇ ਮਾਰਚ ਪਾਸ ਕੀਤਾ | ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦੇ ਮੁਖੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਨਹੀਂ ਪਵੇਗੀ ਲੋੜ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ) - ਸੂਬਾ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਸਹੂਲਤ ਦਿੱਤੀ ਹੈ ਜਿਸ ਤਹਿਤ ਇਥੇ 6 ਅਹਿਮ ਸੇਵਾਵਾਂ ਲੈਣ ਲਈ ਫਾਰਮ ਭਰਨ ਦੀ ਵੀ ਲੋੜ ਨਹੀਂ ਪਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX