ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  46 minutes ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  about 2 hours ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  about 2 hours ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  about 2 hours ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 3 hours ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 4 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 4 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 4 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 5 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 5 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 6 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 7 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 7 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 6 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 7 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 7 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 8 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 8 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 8 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 8 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 9 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 9 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਰੂਪਨਗਰ

ਡਿਪਟੀ ਕਮਿਸ਼ਨਰ ਵਲੋਂ ਭਾਰਤ ਦੀ ਪਹਿਲੀ ਜਨਗਣਨਾ ਗੈਲਰੀ ਤੇ ਸੂਚਨਾ ਕਿਓਸਕ ਚੰਡੀਗੜ੍ਹ ਦਾ ਦੌਰਾ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਨਗਣਨਾ ਗੈਲਰੀ ਅਤੇ ਸੂਚਨਾ ਕਿਓਸਕ ਡਾਇਰੈਕਟੋਰੇਟ ਆਫ਼ ਜਨਗਣਨਾ ਦਫ਼ਤਰ, ਸੈਕਟਰ-19 ਏ, ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਜਨਗਣਨਾ ...

ਪੂਰੀ ਖ਼ਬਰ »

ਬੀਕੇਯੂ ਖੋਸਾ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਨੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵਲੋਂ ਪੰਜਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਵਲੋਂ ਕਿਸਾਨਾਂ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ ਵਾਅਦਾ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਬੀਤੀ ਸ਼ਾਮ ਕਸਬਾ ਬੇਲਾ ਦੇ ਦੁਕਾਨਦਾਰ ਤੇ ਗੁਆਂਢੀ ਦੁਕਾਨਦਾਰ ਉਨ੍ਹਾਂ ਦੀਆਂ ਪਤਨੀਆਂ ਅਤੇ ਨਿਹੰਗ ਸਿੰਘਾਂ ਦੇ ਬਾਣੇ ਵਿਚ ਆਏ ਪੰਜ ਛੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰਕੇ ਸਖ਼ਤ ਜ਼ਖ਼ਮੀ ਕਰ ਦਿੱਤਾ ਸੀ | ਅੱਜ ਸਵੇਰੇ ਕਸਬੇ ...

ਪੂਰੀ ਖ਼ਬਰ »

ਸਪੇਅਰ ਪਾਰਟਸ ਦੀ ਦੁਕਾਨ ਨੂੰ ਲੱਗੀ ਅੱਗ-ਲੱਖਾਂ ਦਾ ਸਾਮਾਨ ਸੜਿਆ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਣੇਮਾਜਰਾ ਚੌਂਕ ਨੇੜੇ ਬੀਤੀ ਰਾਤ ਕਲਸੀ ਸਪੇਅਰ ਪਾਰਟਸ ਦੀ ਦੁਕਾਨ ਵਿਚ ਲੱਗੀ ਅੱਗ ਨਾਲ ਲੱਖਾਂ ਰੁਪਏ ਸਮਾਨ ਸੜ ਗਿਆ | ਦੁਕਾਨ ਦੇ ਮਾਲਕ ਰਾਜਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਰਾਤ ਕਰੀਬ 10:30 ਵਜੇ ...

ਪੂਰੀ ਖ਼ਬਰ »

ਸੋਸ਼ਲ ਮੀਡੀਏ 'ਤੇ ਹਥਿਆਰਾਂ ਨਾਲ ਫੋਟੋ ਪਾਉਣ ਵਾਲੇ ਨੌਜਵਾਨਾਂ ਦੇ ਹਥਿਆਰਾਂ ਦੀ ਜਾਂਚ ਹੋਵੇਗੀ -ਥਾਣਾ ਮੁਖੀ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫ਼ੋਟੋ ਅਪਲੋਡ ਕਰਨ ਦੇ ਮਾਮਲੇ 'ਤੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਕਲਵਾਂ ਖੇਤੀ ਵਿਕਾਸ ਬੈਂਕ ਕਮੇਟੀ ਦੇ ਮੈਂਬਰ ਚੁਣੇ

ਕਾਹਨਪੁਰ ਖੂਹੀ, 23 ਨਵੰਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਦੇ ਵਸਨੀਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਬੈਂਸ ਨੂੰ ਸਰਬਸੰਮਤੀ ਨਾਲ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਦਾ ਜੋਨ ਨੰਬਰ 9 ਨਲਹੋਟੀ ਤੋਂ ਨਿਰ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਸੰਤ ਬਾਬਾ ਪਿਆਰਾ ਸਿੰਘ ਪਬਲਿਕ ਸਕੂਲ ਦੇ ਪਹਿਲਵਾਨ ਨੇ ਜਿੱਤਿਆ ਸੋਨ ਤਗਮਾ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸੰਤ ਬਾਬਾ ਪਿਆਰਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਪਰਮਵੀਰ ਸਿੰਘ (+1) ਨੇ ਸੂਬਾ ਪੱਧਰੀ ਸਕੂਲ ਖੇਡਾਂ ਦੇ ਅੰਡਰ 19 ਸਾਲਾ ਵਰਗ ਦੇ 97 ਕਿੱਲ੍ਹੋ ਭਾਰ ਦੇ ਫ਼ਰੀ ਸਟਾਇਲ ਕੁਸ਼ਤੀ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਕਾਈਨੌਰ ਤੋਂ ਚੱਕਲਾਂ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ • ਲੋਕੀ ਸੜਕ 'ਤੇ ਜਾਣ ਤੋਂ ਕੰਨੀ ਕਤਰਾਉਣ ਲੱਗੇ

ਮੋਰਿੰਡਾ, 23 ਨਵੰਬਰ (ਕੰਗ)-ਪੰਜਾਬ ਸਰਕਾਰ ਦੀ ਪਿਛਲੇ 7-8 ਮਹੀਨੇ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਇਲਾਕੇ ਦੇ ਲੋਕੀ ਕਾਫ਼ੀ ਹੀ ਨਿਰਾਸ਼ ਹੋ ਚੁੱਕੇ ਹਨ ਕਿਉਂਕਿ ਨਵੀਂ ਸਰਕਾਰ ਦੇ ਬਣਦਿਆਂ ਹੀ ਇਸ ਇਲਾਕੇ ਵਿੱਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਕੇ ਰਹਿ ਗਏ ਹਨ | ਜਿਸ ਸੜਕ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨਾਂ ਵਲੋਂ ਐਸ.ਡੀ.ਐਮ. ਤੇ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ, 23 ਨਵੰਬਰ ( ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਨਵੇਂ ਬਣ ਰਹੇ ਬਾਈਪਾਸ ਐਨ.ਐਚ.205-ਕੇ ਵਿਚ ਜ਼ਮੀਨ ਆਉਣ ਵਾਲੇ ਪਿੰਡਾਂ ਮਾਨਖੇੜੀ, ਚਤਾਮਲਾ, ਢੰਗਰਾਲੀ ਆਦਿ ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਐਸ. ਡੀ. ਐਮ.ਮੋਰਿੰਡਾ ਅਮਰੀਕ ਸਿੰਘ ਸਿੱਧੂ ਨਾਲ ਹੋਈ | ਇਸ ਮੌਕੇ ਮਾਲ ...

ਪੂਰੀ ਖ਼ਬਰ »

ਸੁਪਰ ਸਪੈਸ਼ਲਿਟੀ ਮੈਡੀਕਲ ਕੈਂਪ ਕੱਲ੍ਹ

ਨੰਗਲ, 23 ਨਵੰਬਰ (ਬਰਾਰੀ)-ਆਯੁਰਵੈਦਿਕ ਡਿਸਪੈਂਸਰੀ ਤਲਵਾੜਾ ਵਿਚ 25 ਨਵੰਬਰ ਨੂੰ ਸੁਪਰ ਸਪੈਸ਼ਲਿਟੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਕਟਰ ਵਿਕਰਾਂਤ ਸ਼ਰਮਾ ਨੇ ਦੱਸਿਆ ਕਿ ਡਾਇਰੈਕਟੋਰੇਟ ਆਯੂਰਵੇਦਾ ਪੰਜਾਬ ਚੰਡੀਗੜ੍ਹ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਅੱਖ, ਕੰਨ, ਚਮੜੀ ਦੇ ਮਾਹਿਰਾਂ ਤੋਂ ਇਲਾਵਾ ਔਰਤਾਂ ਦੇ ਮਾਹਿਰ ਡਾਕਟਰ ਤੇ ਬਵਾਸੀਰ ਦੇ ਇਲਾਜ ਸਬੰਧੀ ਸਪੈਸ਼ਲਿਸਟ ਡਾਕਟਰ ਪਹੁੰਚ ਰਹੇ ਹਨ | ਕੈਂਪ ਵਿਚ ਡਾਕਟਰ ਚੰਦਨ ਸ਼ਰਮਾ, ਡਾਕਟਰ ਵਰੁਣ ਕਸ਼ਯਪ, ਡਾਕਟਰ ਵਿਕਰਾਂਤ ਸ਼ਰਮਾ, ਡਾਕਟਰ ਸੰਵੇਦਨਾ, ਡਾਕਟਰ ਸਵਾਤੀ ਸ਼ਰਮਾ, ਡਾਕਟਰ ਅਮਨ ਤੋਂ ਇਲਾਵਾ ਹੋਰ ਡਾਕਟਰ ਵੀ ਪਹੁੰਚਣਗੇ | ਡਾਕਟਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ 'ਤੇ ਛੋਟੇ ਬੱਚਿਆਂ ਦੀ ਇਮਿਊਨਿਟੀ ਮਜ਼ਬੂਤ ਕਰਨ ਲਈ ਸਵਰਣ ਪ੍ਰਰਾਸ਼ਨ ਵੀ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਲੋਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਜਨ ਸੁਣਵਾਈ ਕੈਂਪ ਅੱਜ

ਨੰਗਲ, 23 ਨਵੰਬਰ (ਬਰਾਰੀ)-ਆਮ ਲੋਕਾਂ ਦੀਆਂ ਮੁਸ਼ਕਿਲਾਂ/ ਸ਼ਿਕਾਇਤਾਂ ਸਬੰਧੀ ਜਨ ਸੁਣਵਾਈ ਕੈਂਪ 24 ਨਵੰਬਰ ਨੂੰ ਬਾਅਦ ਦੁਪਹਿਰ ਸਹਿਜੋਵਾਲ ਅਤੇ ਬੈਸਪੁਰ ਵਿਚ ਲਗਾਇਆ ਜਾਵੇਗਾ ਜਿਸ ਵਿਚ ਨਿਯਮਾਂ ਅਨੁਸਾਰ ਮੌਕੇ 'ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਨੂੰ ਤਰਜੀਹ ...

ਪੂਰੀ ਖ਼ਬਰ »

ਸਹਾਇਤਾ ਪ੍ਰਾਪਤ ਸਕੂਲਾਂ ਦੇ ਪੈਨਸ਼ਨਰਾਂ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਨਿੱਕੂਵਾਲ, ਸੈਣੀ)-ਪੰਜਾਬ ਦੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਇਕਾਈ ਅਨੰਦਪੁਰ ਸਾਹਿਬ ਦੇ ਪੈਨਸ਼ਨਰਾਂ ਦੀ ਮੀਟਿੰਗ ਰਮੇਸ਼ ਚੰਦ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਸਹਾਇਤਾ ...

ਪੂਰੀ ਖ਼ਬਰ »

ਮੈਟਰਨਲ ਡੈੱਥ ਸਰਵਿਲਾਂਸ ਰਿਸਪੌਂਸ ਦਾ ਦੋ ਰੋਜ਼ਾ ਸਿਖਲਾਈ ਬੈਚ ਸਮਾਪਤ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਐਮ. ਡੀ. ਐਸ. ਆਰ.(ਮੈਟਰਨਲ ਡੈੱਥ ਸਰਵਿਲਾਂਸ ਰਿਸਪੌਂਸ) ਸੰਬੰਧੀ ਦੋ ਰੋਜ਼ਾ ਸਿਖਲਾਈ ਹੋਈ, ਜਿਸ ਵਿਚ ਸਮੂਹ ਬਲਾਕਾਂ ਤੋਂ ਸੀਨੀਅਰ ਮੈਡੀਕਲ ਅਫ਼ਸਰਜ, ਮੈਡੀਕਲ ਅਫ਼ਸਰਜ, ਸਟਾਫ਼ ਨਰਸਿਜ਼ ਅਤੇ ...

ਪੂਰੀ ਖ਼ਬਰ »

ਭਾਈ ਸਾਹਿਬ ਸਿੰਘ ਦਾ 347ਵਾਂ ਜਨਮ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼ਹੀਦੀ ਅਸਥਾਨ ਪਿਆਰੇ ਭਾਈ ਸਾਹਿਬ ਸਿੰਘ ਜੀ (ਪੰਜ ਪਿਆਰਿਆਂ 'ਚੋਂ ਇੱਕ) ਵਿਖੇ ਭਾਈ ਸਾਹਿਬ ਸਿੰਘ ਦੇ 347ਵੇਂ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਮੋਰਿੰਡਾ, 23 ਨਵੰਬਰ (ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਨਰਿੰਦਰ ਸਿੰਘ ਨੇ ਕੁਸ਼ਤੀ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਈਆ | ਇਸ ਸਟੇਟ ਪੱਧਰੀ ਮੁਕਾਬਲਿਆਂ ਵਿਚ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਦੀ ਮੀਟਿੰਗ- ਤਿੰਨ ਦਿਨਾ ਟੂਰਨਾਮੈਂਟ 2 ਤੋਂ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਨ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਗੁਰੂ ਨਾਨਕ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ (ਰਜਿ |) ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਹੋਈ | ਇਸ ਬਾਰੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਰੈਣ ਬਸੇਰਾ ਦਾ ਅਚਨਚੇਤ ਦੌਰਾ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਸਰਦੀ ਦੇ ਮੌਸਮ ਵਿਚ ਲੋੜਵੰਦਾਂ ਲਈ ਰੈਣ ਸਬੰਧੀ ਇੰਤਜ਼ਾਮਾਂ ਨੂੰ ਯਕੀਨੀ ਕਰਨ ਲਈ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਗਿਆਨੀ ਜ਼ੈਲ ਸਿੰਘ ਨਗਰ ਰੂਪਨਗਰ ਵਿਖੇ ਸਥਿਤ ਰੈਣ ਬਸੇਰਾ ਦਾ ਅਚਨਚੇਤ ਦੌਰਾ ਕੀਤਾ ...

ਪੂਰੀ ਖ਼ਬਰ »

66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਦੂਸਰੇ ਦਿਨ ਹੋਏ ਫਸਵੇਂ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇੱਥੋਂ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 66ਵੀਆਂ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ ਵਿਖੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਟੀਚਰ ਫੈਸਟ ਦੇ ਜੇਤੂ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਸਟਰ ਅਥਲੀਟ ਐਡਵੋਕੇਟ ਮਹਿੰਦਰ ਸਿੰਘ ਨੇ ਸੋਨ ਤਗਮਿਆਂ ਦੀ ਬਣਾਈ ਹੈਟਿ੍ਕ • ਮਸਤੂਆਣਾ ਮੀਟ ਵਿਚ ਜਿੱਤੇ ਦੋ ਸੋਨ ਤਗਮੇ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 2022, ਬੀਤੇ ਕੱਲ੍ਹ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ ਜਿਸ ਵਿਚ 500 ਤੋਂ ਵਧੇਰੇ ਖਿਡਾਰੀ ਅਤੇ ਖਿਡਾਰਨਾਂ ਨੇ ਭਾਗ ਲਿਆ | ਰੂਪਨਗਰ ਦੇ ਮਾਸਟਰ ਦੌੜਾਕ ਐਡਵੋਕੇਟ ਮਹਿੰਦਰ ...

ਪੂਰੀ ਖ਼ਬਰ »

ਘਨੌਲੀ ਵਿਖੇ ਪਟਵਾਰੀ ਨਾ ਮਿਲਣ ਕਰਕੇ ਸਰਕਾਰ ਤੇ ਸੰਬੰਧਿਤ ਵਿਭਾਗ ਖ਼ਿਲਾਫ਼ ਕੀਤਾ ਰੋਸ ਪ੍ਰਗਟ • ਪਟਵਾਰੀ ਨਾ ਮਿਲਣ ਕਰਕੇ ਆਪਣੇ ਕੰਮਾਂ ਲਈ ਗੇੜੇ ਮਾਰਨੇ ਪੈਂਦੇ ਹਨ-ਪਿੰਡਾਂ ਦੇ ਵਾਸੀ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਲਗਭਗ 50 ਪਿੰਡਾਂ ਦੇ ਵਾਸੀਆਂ ਦਾ ਸਾਂਝਾ ਪਟਵਾਰਖ਼ਾਨਾ ਸਰਕਲ ਘਨੌਲੀ ਵਿਖੇ ਪਟਵਾਰੀ ਨਾ ਮਿਲਣ ਕਰਕੇ ਲੋਕਾਂ ਨੂੰ ਆਪਣੇ ਕੰਮਾਂ ਦੇ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ...

ਪੂਰੀ ਖ਼ਬਰ »

ਸਿਹਤ ਵਿਭਾਗ ਰੂਪਨਗਰ ਦੀ ਲਾਪਰਵਾਹੀ ਦੇ ਚੱਲਦਿਆਂ ਘਾੜ ਇਲਾਕੇ ਅੰਦਰ ਸਿਹਤ ਸੇਵਾਵਾਂ ਦਾ ਰੱਬ ਹੀ ਰਾਖਾ...

ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਰੂਪਨਗਰ ਨੂੰ ਘਾੜ ਇਲਾਕੇ ਦੇ ਲੋਕਾਂ ਦੀ ਸਿਹਤ 'ਤੇ ਕੋਈ ਵੀ ਤਰਸ ਨਹੀਂ ਆ ਰਿਹਾ | ਸਿਹਤ ਵਿਭਾਗ ਦੇ ਅਫ਼ਸਰਾਂ ਦੀ ਲਾਪਰਵਾਹੀ ਦੇ ਚੱਲਦਿਆਂ ਘਾੜ ਇਲਾਕੇ ਅੰਦਰ ਸਿਹਤ ਸੇਵਾਵਾਂ ਦਮ ਤੋੜਦੀਆਂ ਨਜ਼ਰ ਆ ਰਹੀਆਂ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਥਾ ਆਰੰਭ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ)-ਭਗਵਾਨ ਨਾਲ ਅਪਣਾ ਸਬੰਧ ਜਾਣ ਲੈਣ 'ਤੇ ਜੀਵਨ 'ਚ ਪੂਰਣਤਾ ਆਉਂਦੀ ਹੈ ਪਰ ਪ੍ਰਮਾਤਮਾ ਨੂੰ ਜਾਣੇ ਬਿਨਾਂ ਅਸੀਂ ਅਧੂਰੇ ਹਾਂ | ਇਹ ਮਨੁੱਖ ਦਾ ਅਗਿਆਨ ਹੀ ਹੈ ਕਿ ਉਹ ਸਰੀਰ ਦਾ ਤਾਂ ਸਾਥ ਚਾਹੁੰਦਾ ਹੈ ਪਰ ਆਪਣੇ ਪਿਆਰੇ ਪ੍ਰਭੂ ਦਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਨਾਲ ਸੰਬੰਧਿਤ ਸੇਵਾਵਾਂ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਾਰੇ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਦੇ ਪਰੂਫ਼ ਆਫ਼ ਆਇਡੈਂਟਿਟੀ ਅਤੇ ਪਰੂਫ਼ ਆਫ਼ ਅਡਰੈਸ ਨੂੰ ਅੱਪਡੇਟ ਕਰਨ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਸੇਵਾ ਕੇਂਦਰਾਂ ਵਿਚ ਇਸ ਸੇਵਾ ਲਈ ਕੇਵਲ 50 ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਬਾਣੀ ਸੰਥਿਆ ਸੇਵਾ ਸੁਸਾਇਟੀ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਅਸਥਾਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਢਾਹਾਂ ਦੇ ਬੱਚਿਆਂ ਦਾ ਵਿਸ਼ੇਸ਼ ਸਨਮਾਨ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੁਰਬਾਣੀ ਸੰਥਿਆ ਸੇਵਾ ਸੁਸਾਇਟੀ ਵਲੋਂ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੇ ਪਿੰਡ ਢਾਹਾਂ ਦੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਬਾਬਾ ਜਸਵਿੰਦਰ ਸਿੰਘ ਮੀਰਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਬਾਣੀ ਸੰਥਿਆ ਸੇਵਾ ਸੁਸਾਇਟੀ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਵਿੱਤਰ ਅਸਥਾਨ ...

ਪੂਰੀ ਖ਼ਬਰ »

'ਆਪ' ਸਰਕਾਰ ਵਿਚ ਸਰਕਾਰੀ ਅਧਿਕਾਰੀ ਹੋਏ ਬਾਗ਼ੀ-ਸਕੂਲਾਂ ਤੋਂ ਬੱਚੇ ਢੋਹਣ ਦਾ ਕਰਦੇ ਹਨ ਕੰਮ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਆਮ ਲੋਕਾਂ ਨੂੰ ਇਹ ਵੱਡੀ ਆਸ ਸੀ ਕਿ ਸਰਕਾਰੀ ਦਫ਼ਤਰਾਂ ਦੇ ਵਿਚ ਉਨ੍ਹਾਂ ਦੇ ਪਹਿਲ ਦੇ ਆਧਾਰ 'ਤੇ ਕੰਮ ਹੋਣਗੇ ਪਰ ਸਰਕਾਰੀ ਦਫ਼ਤਰਾਂ ਵਿਚ ਕੰਮ ਤਾਂ ਦੂਰ ਦੀ ਗੱਲ ਕੁੱਝ ਦਫ਼ਤਰਾਂ ...

ਪੂਰੀ ਖ਼ਬਰ »

ਖ਼ਾਲਸਾਈ ਖੇਡਾਂ ਵਿਚ ਜਿੰਦਵੜੀ ਸਕੂਲ ਦੀ ਚੜ੍ਹਤ

ਢੇਰ, 23 ਨਵੰਬਰ ( ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈਆਂ ਗਈਆਂ ਖ਼ਾਲਸਾਈ ਖੇਡਾਂ ਵਿਚ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੀਆਂ ਟੀਮਾਂ ਦੀ ਚੜ੍ਹਤ ਰਹੀ | ਜਿਸ ਵਿਚ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ)-ਐਸ ਐਮ ਓ ਸਰਕਾਰੀ ਹਸਪਤਾਲ ਸਿੰਘਪਰ ਡਾਕਟਰ ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਵੱਖ-ਵੱਖ ਸਿਹਤ ਕੇਂਦਰਾਂ ਵਿਚ ਨਸਬੰਦੀ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਡਾ. ਵਿਧਾਨ ਚੰਦਰ ਨੇ ਦੱਸਿਆ ਕਿ ਸਿਹਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘਨੌਲਾ ਦੇ ਜ਼ਿਲ੍ਹਾ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤਾਂ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਵਿਦਿਆਰਥੀਆਂ ਦਾ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਨਗਰ ਕੌਂਸਲ ਰੂਪਨਗਰ ਦੀ ਸਫ਼ਾਈ ਯੂਨੀਅਨ ਦੀ ਚੋਣ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਿਖੇ ਮਿਊਾਸੀਪਲ ਸਫ਼ਾਈ ਯੂਨੀਅਨ ਦੇ ਪ੍ਰਧਾਨ ਦੀ ਚੋਣ ਹੋਈ ਜਿਸ ਵਿਚ ਸਾਰੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਸਰਬ ਸੰਮਤੀ ਨਾਲ ਰਾਜੇਸ਼ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ | ਨਵੇਂ ਪ੍ਰਧਾਨ ਨੇ ਸਭ ਦਾ ...

ਪੂਰੀ ਖ਼ਬਰ »

ਸਿਖਲਾਈ ਕੇਂਦਰਾਂ ਦੀਆਂ ਸਿਖਿਆਰਥਣਾਂ ਦੇ ਸਿਲਾਈ, ਕਢਾਈ ਅਤੇ ਹਾਰ-ਸ਼ਿੰਗਾਰ ਦੇ ਮੁਕਾਬਲੇ ਕਰਵਾਏ • ਡਾ. ਨਮਰਤਾ ਪਰਮਾਰ ਨੇ ਜੇਤੂਆਂ ਨੂੰ ਵੰਡੇ ਇਨਾਮ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੇ ਸਮਾਜ ਸੇਵੀ ਕਾਰਜਾਂ ਵਿਚ ਹਮੇਸ਼ਾ ਮੋਹਰੀ ਰੂਪ ਵਿਚ ਕੰਮ ਕਰਨ ਵਾਲੀ ਸੰਸਥਾ ਸੈਣੀ ਭਵਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੇਂਦਰਾਂ ਦੀਆਂ ਸਿਖਿਆਰਥਣਾਂ ਨੇ ਪੰਜ ਵੱਖ-ਵੱਖ ਮੁਕਾਬਲਿਆਂ ਕਢਾਈ, ...

ਪੂਰੀ ਖ਼ਬਰ »

ਕੁੱਟਮਾਰ ਦਾ ਮੁਕੱਦਮਾ ਦਰਜ, ਕਾਰਵਾਈ ਸ਼ੁਰੂ

ਮੋਰਿੰਡਾ, 23 ਨਵੰਬਰ (ਕੰਗ)-ਮੋਰਿੰਡਾ ਪੁਲਿਸ ਨੇ ਪਿੰਡ ਮੜੌਲੀ ਖੁਰਦ ਦੀ ਵਸਨੀਕ ਸੁਖਵਿੰਦਰ ਕੌਰ ਪਤਨੀ ਤਰਸੇਮ ਲਾਲ ਦੀ ਸ਼ਿਕਾਇਤ 'ਤੇ ਪਿੰਡ ਮੜੌਲੀ ਖੁਰਦ ਦੇ ਹੀ ਮਹਾਂ ਸਿੰਘ ਅਤੇ ਉਸਦੇ ਦੋ ਪੁੱਤਰ ਨੈਬ ਸਿੰਘ ਤੇ ਨਿਰਮਲ ਸਿੰਘ ਖਿਲਾਫ ਕੁੱਟਮਾਰ ਕਰਨ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਇੱਕੋ ਰਾਤ 'ਚ ਸੁਨਾਰ ਦੀ ਦੁਕਾਨ ਸਮੇਤ ਇੱਕ ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਸ਼ਹਿਰ ਵਿਚ ਚੋਰਾਂ ਦਾ ਗਿਰੋਹ ਸਰਗਰਮ ਜਾਪਦਾ ਹੈ ਕਿਉਂਕਿ ਚੋਰਾਂ ਨੇ ਇੱਕੋ ਰਾਤ 'ਚ ਦੋ ਥਾਵਾਂ 'ਤੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਪਹਿਲੀ ਚੋਰੀ ਹਰਗੋਬਿੰਦ ਨਗਰ ਵਿਚ ...

ਪੂਰੀ ਖ਼ਬਰ »

ਏ. ਡੀ. ਸੀ. ਰੂਪਨਗਰ ਵੱਲੋਂ ਸਰਕਾਰੀ ਕੈਟਲ ਪਾਊਾਡ ਸੁੱਖੇਮਾਜਰਾ ਦਾ ਦੌਰਾ • ਗਊਸ਼ਾਲਾ ਨਾਲ ਸਬੰਧਿਤ ਸਮੱਸਿਆਵਾਂ ਦੇ ਮੁੜ ਹੱਲ ਦਾ ਦਿੱਤਾ ਭਰੋਸਾ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਸੁੱਖੇਮਾਜਰਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਰਕਾਰੀ ਕੈਟਲ ਪਾਊਾਡ ਦਾ ਅੱਜ ਏ.ਡੀ.ਸੀ. (ਪੇਂਡੂ ਵਿਕਾਸ) ਰੂਪਨਗਰ ਦਮਨਜੀਤ ਮਾਨ ਨੇ ਦੌਰਾ ਕੀਤਾ | ਜ਼ਿਕਰਯੋਗ ਹੈ ਕਿ ਸਾਲ 2016 'ਚ ...

ਪੂਰੀ ਖ਼ਬਰ »

ਨਗਰ ਕੌਂਸਲ ਮੋਰਿੰਡਾ ਨੇ ਰੇਲਵੇ ਅੰਡਰ ਬਰਿੱਜ 'ਤੇ ਲੱਗੇ ਇਸ਼ਤਿਹਾਰੀ ਫਲੈਕਸ ਬੋਰਡ ਹਟਾਏ

ਮੋਰਿੰਡਾ, 23 ਨਵੰਬਰ (ਕੰਗ)-ਨਗਰ ਕੌਂਸਲ ਮੋਰਿੰਡਾ ਵਲੋਂ ਕਾਰਵਾਈ ਕਰਦਿਆਂ ਰੇਲਵੇ ਅੰਡਰ ਬਰਿੱਜ 'ਤੇ ਲੱਗੇ ਅਣਅਧਿਕਾਰਤ ਇਸ਼ਤਿਹਾਰੀ ਫਲੈਕਸ ਬੋਰਡਾਂ ਨੂੰ ਹਟਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਦਾਰਨੀ ਦਵਿੰਦਰ ਕੌਰ ਦੇ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਰਿੰਡਾ, 23 ਨਵੰਬਰ (ਕੰਗ)- ਸਵ. ਸਰਦਾਰਨੀ ਦਵਿੰਦਰ ਕੌਰ ਪਤਨੀ ਸਾਬਕਾ ਐੱਸ.ਡੀ.ਓ. ਅਤੇ ਭਾਈ ਨੰਦ ਲਾਲ ਸਕੂਲ ਮੋਰਿੰਡਾ ਦੇ ਖ਼ਜ਼ਾਨਚੀ ਬਲਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਰਧਾਂਜਲੀ ਸਮਾਗਮ ਦੌਰਾਨ ਰਾਜਨੀਤਿਕ, ਧਾਰਮਿਕ ਤੇ ...

ਪੂਰੀ ਖ਼ਬਰ »

ਮਾਸਟਰ ਕਿ੍ਸ਼ਨ ਦੇਵ ਕੌਸ਼ਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਜੋਤਿਸ਼ ਖੇਤਰ 'ਚ ਨਾਮਣਾ ਖੱਟਣ ਵਾਲੇ ਅਨਿਲ ਕੌਸ਼ਲ ਮਾਲਕ ਸਾਹਿਲ ਹੋਟਲ ਦੇ ਪਿਤਾ ਮਾਸਟਰ ਕਿ੍ਸ਼ਨ ਦੇਵ ਕੌਸ਼ਲ ਨਮਿਤ ਗਰੁੜ ਪੁਰਾਣ ਪਾਠ ਦਾ ਭੋਗ ਅਤੇ ਰਸਮ ਪਗੜੀ ਅੱਜ ਭਸੀਨ ਭਵਨ 'ਚ ਹੋਈ, ਜਿੱਥੇ ਵੱਡੀ ਗਿਣਤੀ ਸ਼ਖ਼ਸੀਅਤਾਂ ਨੇ ...

ਪੂਰੀ ਖ਼ਬਰ »

ਸੁੱਚਾ ਸਿੰਘ ਬਣੇ ਭਨੁਪਲੀ ਜ਼ੋਨ ਚਾਰ ਦੇ ਡਾਇਰੈਕਟਰ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅਜੌਲੀ ਪਿੰਡ ਤੋਂ ਸਰਦਾਰ ਸੁੱਚਾ ਸਿੰਘ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਿਟਡ, ਸ੍ਰੀ ਅਨੰਦਪੁਰ ਸਾਹਿਬ ਦੀ ਬੈਂਕ ਚੋਣ 'ਚ ਭਨੁਪਲੀ ਜੋਨ ਚਾਰ ਦੇ ਡਾਇਰੈਕਟਰ ਚੁਣੇ ਜਾਣ 'ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ...

ਪੂਰੀ ਖ਼ਬਰ »

ਖ਼ਾਲਸਾਈ ਖੇਡ ਉਤਸਵ 'ਚ ਭਾਈ ਨੰਦ ਲਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਡੀਆਂ ਮੱਲ੍ਹਾਂ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਸੈਣੀ, ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਪ੍ਰਬੰਧ ਹੇਠਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਣ ਅਤੇ ਪਤਿਤਪੁਣੇ ਨੂੰ ਠੱਲ੍ਹ ਪਾਉਣ ਲਈ ਪਿਛਲੇ ਦਿਨੀਂ ਕਰਵਾਏ ਖ਼ਾਲਸਾਈ ਖੇਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX