ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਪੰਜਾਬ / ਜਨਰਲ

ਗਿ੍ਫ਼ਤਾਰ ਵਧੀਕ ਐਸ.ਐਚ.ਓ. ਦੀ ਨਿਸ਼ਾਨਦੇਹੀ 'ਤੇ ਕਰੋੜਾਂ ਦੀ ਹੈਰੋਇਨ ਬਰਾਮਦ-ਔਰਤ ਸਮੇਤ 3 ਫੜੇ

ਲੁਧਿਆਣਾ/ਫਿਲੌਰ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਸਤਿੰਦਰ ਸ਼ਰਮਾ, ਵਿਪਨ ਗੈਰੀ)-ਐਸ. ਟੀ. ਐਫ. ਨੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਥਾਣਾ ਡਵੀਜ਼ਨ ਨੰਬਰ 5 ਦੇ ਵਧੀਕ ਐਸ. ਐਚ. ਓ. ਦੀ ਨਿਸ਼ਾਨਦੇਹੀ 'ਤੇ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ 'ਖ਼ਾਲਸਾ ਵਹੀਰ' ਦੀ ਆਰੰਭਤਾ

ਇਕ ਮਹੀਨੇ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ-ਭਾਈ ਅੰਮਿ੍ਤਪਾਲ ਸਿੰਘ

ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ 'ਖ਼ਾਲਸਾ ਵਹੀਰ' ਜੈਕਾਰਿਆਂ ਦੀ ਗੁੂੰਜ 'ਚ ਆਰੰਭ ਕੀਤੀ ਗਈ | ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ...

ਪੂਰੀ ਖ਼ਬਰ »

ਸਹੁਰਿਆਂ ਨੇ ਜ਼ਹਿਰ ਦੇ ਕੇ ਨੂੰ ਹ ਨੂੰ ਮਾਰਿਆ

ਪਤੀ ਸਮੇਤ 3 'ਤੇ ਕਤਲ ਦਾ ਮੁਕੱਦਮਾ ਦਰਜ

ਮੋਗਾ, 23 ਨਵੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਵਿਖੇ 24 ਸਾਲਾ ਵਿਆਹੁਤਾ ਔਰਤ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਿ੍ਤਕ ਲੜਕੀ ...

ਪੂਰੀ ਖ਼ਬਰ »

ਭਰਾ ਨੂੰ ਪੈਟਰੋਲ ਪਾ ਕੇ ਸਾੜਿਆ

ਅਮਰਗੜ੍ਹ, 23 ਨਵੰਬਰ (ਸੁਖਜਿੰਦਰ ਸਿੰਘ ਝੱਲ)-ਛੋਟੇ ਭਰਾ ਵਲੋਂ ਪੈਟਰੋਲ ਪਾ ਕੇ ਸਾੜਨ ਨਾਲ ਵੱਡੇ ਭਰਾ ਦੀ ਮÏਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਅਮਰਗੜ੍ਹ ਪੁਲਿਸ ਵਲੋਂ ਪਹਿਲਾਂ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ, ਜੋ ਪੀ. ਜੀ. ਆਈ. ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ 'ਚ ਹੋਈ ਲੜਾਈ ਦੇ ਮਾਮਲੇ 'ਚ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ਸਾਬਕਾ ਵਿਧਾਇਕ ਬੈਂਸ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਤੇ ਆਵਾਜਾਈ ਸਮੱਸਿਆ ਵੱਲ ਧਿਆਨ ਦੇਵੇ ਸਰਕਾਰ-ਭਾਈ ਗਰੇਵਾਲ

ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਨਗਰੀ ਦੀ ਬੇਤਰਤੀਬੀ ਆਵਾਜਾਈ ਵਿਵਸਥਾ ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਸਕੂਲ ਡਿਊਟੀ ਤੋਂ ਬਿਨਾਂ ਹੋਰ ਵਿਭਾਗਾਂ 'ਚ ਕੰਮ ਕਰਨ ਵਾਲੇ ਅਧਿਆਪਕਾਂ ਸੰਬੰਧੀ ਜਾਣਕਾਰੀ ਤਲਬ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ 'ਚ ਪੜ੍ਹਾਉਣ ਦੀ ਥਾਂ ਵੱਖ-ਵੱਖ ਦਫ਼ਤਰਾਂ 'ਚ ਡਿਊਟੀ ਜਾਂ ਡੈਪੂਟੇਸ਼ਨ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਪ੍ਰਧਾਨ ਬਣਨ ਮਗਰੋਂ ਤਪ ਅਸਥਾਨ ਟਾਂਡਾ ਵਿਖੇ ਹੋਏ ਨਤਮਸਤਕ

ਟਾਂਡਾ ਉੜਮੁੜ, 23 ਨਵੰਬਰ (ਦੀਪਕ ਬਹਿਲ)- ਸੰਤ ਬਾਬਾ ਗੁਰਦਿਆਲ ਸਿੰਘ ਹੁਰਾਂ ਦਾ ਸਿੱਖ ਸੰਸਥਾ ਦੇ ਰੂਪ ਅੰਦਰ ਵਿਸ਼ਵ ਭਰ ਵਿਚ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਜਿੱਥੇ ਵਡਮੁੱਲਾ ਯੋਗਦਾਨ ਹੈ ਉੱਥੇ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਚਾਨਣ ...

ਪੂਰੀ ਖ਼ਬਰ »

ਕਰਜ਼ੇ ਕਾਰਨ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬੋਹਾ, 23 ਨਵੰਬਰ (ਰਮੇਸ਼ ਤਾਂਗੜੀ)-ਨੇੜਲੇ ਪਿੰਡ ਗਾਮੀਵਾਲਾ ਵਿਖੇ ਕਰਜ਼ੇ ਦੇ ਬੋਝ ਹੇਠ ਦੱਬੇ ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ (30) ਪੁੱਤਰ ਮਹਿੰਦਰ ਸਿੰਘ ਦੇ ਸਿਰ ਚੜ੍ਹੇ ਕਰਜ਼ੇ ਕਾਰਨ ਮਾਨਸਿਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ 'ਦਾਸਤਾਨ-ਏ-ਸਰਹੰਦ' ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ-ਬੁਲਾਰਾ

ਅੰਮਿ੍ਤਸਰ, 23 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ 'ਦਾਸਤਾਨ-ਏ-ਸਰਹੰਦ' ਨਾਂਅ ਦੀ ਫਿਲਮ ਚਲਾਉਣ ਨੂੰ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ | ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਜਾਰੀ ਅਧਿਕਾਰਤ ਬਿਆਨ 'ਚ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਪੂਰਨ ਨੋਟੀਫਿਕੇਸ਼ਨ ਨਾ ਹੋਣ ਕਾਰਨ ਪੰਜਾਬ ਸਿਵਲ ਸਕੱਤਰੇਤ 'ਚ ਭਰਵੀਂ ਰੈਲੀ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਦੇ ਸੱਦੇ 'ਤੇ ਸਕੱਤਰੇਤ ਦੇ ਸਮੂਹ ਮੁਲਾਜ਼ਮਾ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਅਧੂਰੀ ਤੇ ਅਸਪੱਸ਼ਟ ਨੋਟੀਫਿਕੇਸ਼ਨ ਸੰਬੰਧੀ ਜ਼ੋਰਦਾਰ ਰੈਲੀ ਕੀਤੀ | ਮੁਲਾਜ਼ਮ ਇਸ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਬਠਿੰਡਾ ਦੇ ਡੀ.ਐਫ.ਐੱਸ.ਸੀ. ਤੋਂ ਰਿਕਾਰਡ ਤਲਬ

ਬਠਿੰਡਾ, 23 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਸਮੇਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ 'ਚ ਦਾਣਾ ਮੰਡੀਆਂ 'ਚੋਂ ਝੋਨੇ ਤੇ ਕਣਕ ਦੀ ਢੋਆ-ਢੁਆਈ ਦੇ ਹੋਏ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਨੇ ਬਠਿੰਡਾ ...

ਪੂਰੀ ਖ਼ਬਰ »

ਪੁਲਿਸ ਤੇ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)-ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ 'ਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉੱਚ-ਅਧਿਕਾਰੀਆਂ ਨਾਲ ਕੀਤੀ ਮੀਟਿੰਗ 'ਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ...

ਪੂਰੀ ਖ਼ਬਰ »

ਹਰਿਆਣਾ ਵਲੋਂ ਚੰਡੀਗੜ੍ਹ 'ਚ ਜਗ੍ਹਾ ਦੀ ਮੰਗ ਕਰਨ ਪਿੱਛੇ ਕੇਂਦਰ ਦੀ ਸ਼ਹਿ-ਭਾਈ ਲੌਂਗੋਵਾਲ

ਪੰਜਾਬ ਦੇ ਲੋਕ ਇਸ ਵਰਤਾਰੇ ਨੂੰ ਨਹੀਂ ਕਰਨਗੇ ਬਰਦਾਸ਼ਤ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ) -ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ 'ਤੇ ਹਰਿਆਣੇ ਦਾ ਦਾਅਵਾ ਕਰਨਾ ਹਾਸੋਹੀਣਾ ਹੈ | ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਡੇਰਾ ਪ੍ਰੇਮੀ ਹੱਤਿਆ ਮਾਮਲੇ 'ਚ ਇਕ ਹੋਰ ਗਿ੍ਫ਼ਤਾਰੀ

ਫਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਡੇਰਾ ਪ੍ਰੇਮੀ ਪਰਦੀਪ ਸਿੰਘ ਦੀ ਹੱਤਿਆ ਮਾਮਲੇ 'ਚ ਛਾਣਬੀਣ ਦੌਰਾਨ ਕੁਝ ਹੋਰ ਪਹਿਲੂ ਨਜ਼ਰ ਆਏ ਹਨ | ਫਰੀਦਕੋਟ ਪੁਲਿਸ ਤੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਇਸ ਮਾਮਲੇ 'ਚ ਨਾਮਜ਼ਦ ਮਨਪ੍ਰੀਤ ਸਿੰਘ ਸ਼ੂਟਰ ਦੇ ...

ਪੂਰੀ ਖ਼ਬਰ »

ਪਾਕਿ 'ਚ ਰੀਅਲ ਅਸਟੇਟ ਸਭ ਤੋਂ ਵੱਡਾ ਮਾਫ਼ੀਆ-ਇਮਰਾਨ ਖ਼ਾਨ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਰੀਅਲ ਅਸਟੇਟ ਪਾਕਿ ਦਾ ਸਭ ਤੋਂ ਵੱਡਾ ਮਾਫ਼ੀਆ ਹੈ ਕਿਉਂਕਿ ਇਹ ਮਾਫ਼ੀਆ ਸਰਕਾਰੀ ਜ਼ਮੀਨਾਂ ਹੜੱਪ ਕੇ ਆਮ ਲੋਕਾਂ ਨੂੰ ਵੇਚਦਾ ਹੈ ਤੇ ਫਿਰ ਪੈਸਾ ...

ਪੂਰੀ ਖ਼ਬਰ »

'ਆਪ' ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਨਾ ਚਾਹੁੰਦੀ-ਪ੍ਰੋ: ਵਲਟੋਹਾ

ਅੰਮਿ੍ਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਕਿਹਾ ਹੈ ਕਿ ਉਹ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਦਾ ਵਿਰੋਧ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਦਿੱਤੀ ਗਲਤ ਰਿਪੋਰਟ ...

ਪੂਰੀ ਖ਼ਬਰ »

ਬਹੁ ਕਰੋੜੀ ਟੈਂਡਰ ਘੁਟਾਲਾ

ਦੋਵੇਂ ਖ਼ੁਰਾਕ ਤੇ ਸਪਲਾਈ ਕੰਟਰੋਲਰ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ ਹੋਏ ਟੈਂਡਰ ਘੁਟਾਲੇ 'ਚ ਕਥਿਤ ਤੌਰ 'ਤੇ ਸ਼ਾਮਿਲ ਦੋ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀ. ਐਫ. ਐਸ. ਸੀ.) ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਬੀਬੀ ਤਰਨ ਕੌਰ ਅੱਧੀ ਸਦੀ ਤੋਂ ਕਰ ਰਹੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਦੇਗ ਦੀ ਸੇਵਾ

ਵੰਡ ਤੋਂ ਬਾਅਦ ਸ੍ਰੀ ਨਨਕਾਣਾ ਸਾਹਿਬ 'ਚ ਆਬਾਦ ਹੋਣ ਵਾਲਾ ਪਹਿਲਾ ਸਿੱਖ ਪਰਿਵਾਰ

ਅੰਮਿ੍ਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਉਪਰੰਤ ਪਾਕਿਸਤਾਨ ਦੇ ਸੰਘੀ ਸ਼ਾਸਿਤ ਕਬਾਇਲੀ ਇਲਾਕੇ (ਫਾਟਾ) ਤੋਂ ਸ੍ਰੀ ਨਨਕਾਣਾ ਸਾਹਿਬ 'ਚ ਆਬਾਦ ਹੋਏ ਬੀਬੀ ਤਰਨ ਕੌਰ ਪਤਨੀ ਈਸ਼ਰ ਸਿੰਘ ਵਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਗਰ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸਾਲਾਨਾ ਭਾਰੀ ਜੋੜ ਮੇਲਾ 25-26 ਨੂੰ

ਅਟਾਰੀ, 23 ਨਵੰਬਰ (ਗੁਰਦੀਪ ਸਿੰਘ ਅਟਾਰੀ)-ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਨਜ਼ਦੀਕ (ਅਟਾਰੀ) ਵਿਖੇ ਸਾਲਾਨਾ ਭਾਰੀ ਜੋੜ ਮੇਲਾ 26 ਨੂੰ ਮਨਾਇਆ ਜਾਵੇਗਾ | ਇਸ ਸੰਬੰਧੀ ਐਸ.ਜੀ.ਪੀ.ਸੀ. ਯਾਤਰਾ ਵਿਭਾਗ ਦੇ ਇੰਚਾਰਜ ਜਥੇਦਾਰ ਰਜਿੰਦਰ ਸਿੰਘ ਰੂਬੀ ਤੇ ...

ਪੂਰੀ ਖ਼ਬਰ »

ਆਸ਼ੂ ਦੇ ਨਿੱਜੀ ਸਹਾਇਕਾਂ ਦੇ ਘਰ ਬਾਹਰ ਵਿਜੀਲੈਂਸ ਨੇ ਚਿਪਕਾਏ ਪੋਸਟਰ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਅਧਿਕਾਰੀਆਂ ਨੇ ਬਹੁ-ਕਰੋੜੀ ਘੁਟਾਲੇ 'ਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦੋ ਨਿੱਜੀ ਸਹਾਇਕਾਂ ਇੰਦਰਜੀਤ ਸਿੰਘ ਇੰਦੀ ਤੇ ਪੰਕਜ ਮੀਨੂ ਮਲਹੋਤਰਾ ਦੇ ਘਰ ਬਾਹਰ ਪੋਸਟਰ ਚਿਪਕਾ ਦਿੱਤੇ ...

ਪੂਰੀ ਖ਼ਬਰ »

ਪੁੱਤ ਵਲੋਂ ਕੀਤੀ ਕੁੱਟਮਾਰ ਨਾਲ ਪਿਉ ਦੀ ਮੌਤ

ਬਸੀ ਪਠਾਣਾਂ, 23 ਨਵੰਬਰ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਤਾਜਪੁਰ 'ਚ ਪੁੱਤ ਵਲੋਂ ਕੁੱਟਮਾਰ ਕੀਤੇ ਜਾਣ ਨਾਲ ਪਿਉ ਦੀ ਮੌਤ ਹੋ ਗਈ ਹੈ | ਇਸ ਸਬੰਧੀ ਡੀ.ਐਸ.ਪੀ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਗੁਰਦਾਸ ਸਿੰਘ ਪੁੱਤਰ ...

ਪੂਰੀ ਖ਼ਬਰ »

30 ਦਸੰਬਰ ਤੋਂ 5 ਪ੍ਰਮੁੱਖ ਕਿਸਾਨ ਜਥੇਬੰਦੀਆਂ ਪਾਣੀਆਂ ਦੇ ਮੁੱਦੇ 'ਤੇ ਮੋਰਚਾ ਲਾਉਣ ਲਈ ਤਿਆਰ-ਰਾਜੇਵਾਲ

ਖੰਨਾ/ਬੀਜਾ, 23 ਨਵੰਬਰ (ਹਰਜਿੰਦਰ ਸਿੰਘ ਲਾਲ/ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਟਿੰਗ 'ਚ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ 30 ਦਸੰਬਰ ਤੋਂ 5 ...

ਪੂਰੀ ਖ਼ਬਰ »

ਕਣਕ ਦੀ ਨਵੀਂ ਅਗੇਤੀ ਤੇ ਪਿਛੇਤੀ ਕਿਸਮ ਬੀ.ਆਰ. 36 ਵਧੇਰੇ ਲਾਹੇਵੰਦ-ਬਰਾੜ

ਲੁਧਿਆਣਾ, 23 ਨਵੰਬਰ (ਅ.ਬ.)-ਬਰਾੜ ਸੀਡਜ਼ ਵਲੋਂ ਰੋਗ ਰਹਿਤ ਉੱਚ-ਗੁਣਵੱਤਾ ਵਾਲਾ ਤੇ ਅਗੇਤੀ ਤੇ ਪਿਛੇਤੀ ਬਿਜਾਈ ਵਾਲਾ ਕਣਕ ਦਾ ਬੀਜ ਪੇਸ਼ ਕੀਤਾ ਗਿਆ ਹੈ, ਜਿਸ ਦੀ ਬਿਜਾਈ ਕਰਕੇ ਕਿਸਾਨ ਭਰਾ ਵਧੇਰੇ ਮੁਨਾਫਾ ਲੈ ਸਕਦੇ ਹਨ | ਇਸ ਸਬੰਧੀ ਬਰਾੜ ਸੀਡਜ਼ ਦੇ ਮੁਖੀ ਐਮ.ਡੀ. ...

ਪੂਰੀ ਖ਼ਬਰ »

5 ਕਰੋੜ ਤੋਂ ਵੱਧ ਦਾ ਗ਼ਬਨ ਕਰਨ ਵਾਲੇ ਪਨਸਪ ਦੇ ਜਨਰਲ ਮੈਨੇਜਰ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਆਟਾ-ਦਾਲ ਸਕੀਮ 'ਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਡੀਸ਼ਨਲ ਪਿ੍ੰਸੀਪਲ ਸਕੱਤਰ ਏ. ਵੇਣੂ ਪ੍ਰਸਾਦ ਦੇ ਬਿਆਨ ਕਲਮਬੱਧ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਬਹੁ-ਚਰਚਿਤ ਸੀ. ਐਲ. ਯੂ. ਘੁਟਾਲੇ 'ਚ ਐਡੀਸ਼ਨਲ ਪਿ੍ੰਸੀਪਲ ਸਕੱਤਰ ਏ. ਵੇਣੂ ਪ੍ਰਸ਼ਾਦ ਤੇ ਆਈ. ਏ. ਐਸ. ਕੁਰਨੇਸ਼ ਕੁਮਾਰ ਅਦਾਲਤ 'ਚ ਪੇਸ਼ ਹੋਏ, ਜਿੱਥੇ ਉਨ੍ਹਾਂ ਦੇ ਇਸ ਮਾਮਲੇ 'ਚ ਬਿਆਨ ਕਲਮਬੱਧ ਕੀਤੇ ਗਏ | ਇਸ ...

ਪੂਰੀ ਖ਼ਬਰ »

ਅਤੀਕ ਅਹਿਮਦ ਦੀਆਂ 123 ਕਰੋੜ ਦੀਆਂ ਸੰਪਤੀਆਂ ਜ਼ਬਤ

ਪ੍ਰਯਾਗਰਾਜ, 23 ਨਵੰਬਰ (ਏਜੰਸੀ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦੀਆਂ 123.38 ਕਰੋੜ ਰੁਪਏ ਦੀਆਂ ਸੰਪਤੀਆਂ ਜ਼ਬਤ ਕਰ ਲਈਆਂ | ਐਸ. ਪੀ. ਸੰਤੋਸ਼ ਕੁਮਾਰ ਮੀਨਾ ਨੇ ਕਿਹਾ ਕਿ ਪੁਲਿਸ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮਦ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦਾ ਆਨਲਾਈਨ ਆਰ. ਟੀ. ਆਈ. ਪੋਰਟਲ ਸ਼ੁਰੂ

ਨਵੀਂ ਦਿੱਲੀ, 23 ਨਵੰਬਰ (ਉਪਮਾ ਡਾਗਾ ਪਾਰਥ)-ਹੁਣ ਸੂਚਨਾ ਦੇ ਅਧਿਕਾਰ ਤਹਿਤ ਸੁਪਰੀਮ ਕੋਰਟ ਤੋਂ ਵੀ ਜਾਣਕਾਰੀ ਲਈ ਜਾ ਸਕਦੀ ਹੈ | ਸੁਪਰੀਮ ਕੋਰਟ ਨੇ ਆਨਲਾਈਨ ਆਰ. ਟੀ. ਆਈ. ਪੋਰਟਲ ਦੀ ਸ਼ੁਰੂਆਤ ਕੀਤੀ ਹੈ ਜਿਸ ਤਹਿਤ ਆਮ ਲੋਕਾਂ ਨੂੰ ਇਹ ਸੁਵਿਧਾ ਹਾਸਿਲ ਹੋਵੇਗੀ | ਸੁਪਰੀਮ ...

ਪੂਰੀ ਖ਼ਬਰ »

ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ 4 ਲੋਕਾਂ ਦੀ ਜਾਇਦਾਦ ਜ਼ਬਤ

ਢਿੱਲਵਾ, 23 ਨਵੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਅਦਾਲਤ ਦੇ ਹੁਕਮਾਂ 'ਤੇ ਡੀ.ਐਸ.ਪੀ. ਭੁਲੱਥ ਸੁਖਨਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਦਿਆਲਪੁਰ ਤੇ ਹਮੀਰਾ ਵਿਖੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ 4 ਵਿਅਕਤੀਆਂ ਦੀ ਜਾਇਦਾਦ ਜ਼ਬਤ ...

ਪੂਰੀ ਖ਼ਬਰ »

ਡੱਲੇਵਾਲ ਵਲੋਂ ਰੱਖਿਆ ਮਰਨ ਵਰਤ ਮੂਰਖਤਾ ਭਰਿਆ ਕਦਮ-ਰੁਲਦੂ ਸਿੰਘ ਮਾਨਸਾ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵਲੋਂ ਰੱਖਿਆ ਮਰਨ ਵਰਤ ਉਨ੍ਹਾਂ ਦਾ ...

ਪੂਰੀ ਖ਼ਬਰ »

ਵਧੀਕ ਪਿ੍ੰਸੀਪਲ ਸਕੱਤਰ ਏ. ਵੇਣੂ ਪ੍ਰਸਾਦ ਦੇ ਬਿਆਨ ਕਲਮਬੰਧ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਬਹੁ-ਚਰਚਿਤ ਸੀ. ਐਲ. ਯੂ. ਘੁਟਾਲੇ 'ਚ ਵਧੀਕ ਪਿ੍ੰਸੀਪਲ ਸਕੱਤਰ ਏ. ਵੇਣੂ ਪ੍ਰਸ਼ਾਦ ਤੇ ਆਈ. ਏ. ਐਸ. ਕੁਰਨੇਸ਼ ਕੁਮਾਰ ਅਦਾਲਤ 'ਚ ਪੇਸ਼ ਹੋਏ, ਜਿੱਥੇ ਉਨ੍ਹਾਂ ਦੇ ਇਸ ਮਾਮਲੇ 'ਚ ਬਿਆਨ ਕਲਮਬੱਧ ਕੀਤੇ ਗਏ | ਇਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਰੇਲ ਗੱਡੀ ਨੇੜੇ ਆਉਂਦੀ ਵੇਖ 3 ਭੈਣ-ਭਰਾਵਾਂ ਨੇ ਪੁਲ ਤੋਂ ਮਾਰੀ ਛਾਲ, ਲੜਕੀ ਦੀ ਮੌਤ

ਜੰਮੂ, 23 ਨਵੰਬਰ (ਏਜੰਸੀ)-ਜੰਮੂ ਖੇਤਰ 'ਚ ਬੁੱਧਵਾਰ ਨੂੰ ਇਕ ਰੇਲਵੇ ਪੁਲ ਤੋਂ ਲੰਘ ਕੇ ਸਕੂਲ ਜਾਂਦੇ 3 ਬੱਚਿਆਂ ਨੇ ਰੇਲ ਗੱਡੀ ਨੂੰ ਨੇੜੇ ਆਉਂਦੀ ਵੇਖ ਕੇ ਪੁਲ ਤੋਂ ਛਾਲਾਂ ਮਾਰ ਦਿੱਤੀਆਂ, ਜਿਸ ਦੇ ਚੱਲਦੇ ਇਕ ਲੜਕੀ ਦੀ ਮੌਤ ਤੇ ਉਸ ਦੇ ਭੈਣ ਤੇ ਭਰਾ ਜ਼ਖ਼ਮੀ ਹੋ ਗਏ | ਇਕ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਹਾਦੀਆ ਫਾਤਿਮਾ ਦੀ ਮੌਤ ਹੋ ਗਈ ਤੇ ਉਸ ਦਾ ਭਰਾ ਮੋਹੀਉੱਦੀਨ (12) ਤੇ ਭੈਣ ਆਲੀਆ (6) ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਬੱਚੇ ਬਜਾਲਤਾ ਖੇਤਰ 'ਚ ਰੇਲਵੇ ਪੁਲ ਤੋਂ ਲੰਘ ਕੇ ਆਪਣੇ ਸਕੂਲ ਜਾ ਰਹੇ ਸਨ, ਜ਼ਖ਼ਮੀ ਬੱਚਿਆਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX