ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਫਿਰੋਜ਼ਪੁਰ /ਫਾਜ਼ਿਲਕਾ / ਅਬੋਹਰ

ਸ਼ਰਾਬ ਫ਼ੈਕਟਰੀ ਬੰਦ ਕਰਨ ਤੱਕ ਧਰਨਾ ਜਾਰੀ ਰਹੇਗਾ-ਲੱਖੋਵਾਲ

ਜ਼ੀਰਾ, 23 ਨਵੰਬਰ (ਪ੍ਰਤਾਪ ਸਿੰਘ ਹੀਰਾ)-ਧਰਨਿਆਂ 'ਤੇ ਬੈਠਣਾ ਲੋਕਾਂ ਦਾ ਸ਼ੋਕ ਨਹੀਂ, ਸਗੋਂ ਮਜਬੂਰੀ ਹੈ ਪਰ ਠੰਢ ਵਿਚ ਠਰਦੇ ਲੋਕਾਂ ਦੀ ਸਾਰ ਲੈਣ ਦੀ ਬਜਾਏ ਸਰਕਾਰ ਧਰਨਾਕਾਰੀਆਂ ਦਾ ਮਜ਼ਾਕ ਉਡਾ ਰਹੀ ਹੈ ਪਰ ਜਿਹੜੀ ਵੀ ਸਰਕਾਰ ਨੇ ਲੋਕਾਂ ਨਾਲ ਧੱਕਾ ਕੀਤਾ, ਅਖੀਰ ਵਿਚ ਉਸ ਨੂੰ ਝੁਕਣਾ ਪਿਆ ਹੈ ਅਤੇ ਜ਼ੀਰਾ ਸਾਂਝਾ ਮੋਰਚਾ ਦੇ ਲੋਕ ਸਬਰ ਰੱਖ ਕੇ ਆਪਣੀ ਲੜਾਈ ਲੜਦੇ ਰਹਿਣ ਅਤੇ ਯਾਦ ਰੱਖਣ ਕਿ ਮਾਲਬਰੋਜ਼ ਸ਼ਰਾਬ ਫ਼ੈਕਟਰੀ ਬੰਦ ਕਰਨ ਤੱਕ ਧਰਨਾ ਜਾਰੀ ਰਹੇਗਾ ਅਤੇ ਅਸੀਂ ਜਿੱਤ ਪ੍ਰਾਪਤ ਕਰਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਪਿੰਡ ਮਨਸੂਰਵਾਲ ਕਲਾਂ, ਜ਼ੀਰਾ ਵਿਖੇ ਸਥਿਤ ਸ਼ਰਾਬ ਫ਼ੈਕਟਰੀ ਲੱਗੇ ਧਰਨੇ ਦੌਰਾਨ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ 123 ਦਿਨਾਂ ਤੋਂ ਲੋਕ ਧਰਨੇ 'ਤੇ ਬੈਠੇ ਹਨ ਪਰ ਸਰਕਾਰ ਲੋਕਾਂ ਦੀ ਸਾਰ ਲੈਣ ਦੀ ਬਜਾਏ ਆਪਣੇ ਹੱਕ ਲੈਣ ਲਈ ਧਰਨਿਆਂ 'ਤੇ ਬੈਠੇ ਲੋਕਾਂ ਦਾ ਮਜ਼ਾਕ ਉਡਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਜਾਣਦੇ ਹਨ ਕਿ ਸਰਕਾਰਾਂ ਉਨ੍ਹਾਂ ਦੀ ਸਾਰ ਨਹੀਂ ਲੈ ਰਹੀਆਂ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਇਲਾਵਾ ਪੰਜਾਬ ਅੰਦਰ ਜਿੰਨੀਆਂ ਵੀ ਫ਼ੈਕਟਰੀਆਂ ਟਰੀਟਮੈਂਟ ਪਲਾਂਟ ਨਹੀਂ ਚਲਾਉਂਦੀਆਂ ਜਾਂ ਸਰਕਾਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀ ਪਾਲਨਾ ਨਹੀਂ ਕਰਦੀਆਂ, ਉਹ ਬੰਦ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਸ਼ਰਾਬ ਫ਼ੈਕਟਰੀ ਬੰਦ ਕੀਤੀ ਜਾਵੇ ਅਤੇ ਇਸ ਦੀ ਥਾਂ 'ਤੇ ਖੰਡ ਮਿੱਲ ਜਾਂ ਕੋਈ ਹੋਰ ਉਦਯੋਗ ਜਾਂ ਲੋਕਾਂ ਲਈ ਫ਼ਾਇਦੇਮੰਦ ਹੋਵੇ ਲਗਾ ਕੇ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ੀਰਾ ਇਲਾਕੇ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ 4 ਮਹੀਨਿਆਂ ਤੋਂ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਲਈ ਦਿਨ ਰਾਤ ਧਰਨਾ ਦਿੱਤਾ ਦੇ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਫ਼ੈਕਟਰੀ ਦੇ ਪ੍ਰਦੂਸ਼ਣ ਕਾਰਨ ਆਏ ਦਿਨ ਲੋਕ ਬਿਮਾਰੀਆਂ ਨਾਲ ਮਰ ਰਹੇ ਹਨ ਪਰ ਸੱਤਾ ਦੇ ਨਸ਼ੇ ਵਿਚ ਚੂਰ ਮੁੱਖ ਮੰਤਰੀ ਅਤੇ ਸਰਕਾਰ ਦੇ ਮੰਤਰੀ ਲੋਕਾਂ ਦੀ ਸਾਰ ਨਹੀਂ ਲੈ ਰਹੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਕਿਰਨਪਾਲ ਸਿੰਘ ਸੋਢੀ ਜ਼ਿਲ੍ਹਾ ਮੁੱਖ ਸਕੱਤਰ, ਬਲਵਿੰਦਰ ਸਿੰਘ ਜ਼ੀਰਾ ਜਿੱਲ੍ਹਾ ਪ੍ਰੈੱਸ ਸਕੱਤਰ, ਹਰਦਿਆਲ ਸਿੰਘ ਅਲੀਪੁਰ ਜ਼ਿਲ੍ਹਾ ਮੀਤ ਪ੍ਰਧਾਨ, ਜਲੌਰ ਸਿੰਘ ਮਣਕਿਆਂ ਵਾਲੀ, ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਦੌਲਤਪੁਰਾ, ਜਗਤਾਰ ਸਿੰਘ ਚੋਟੀਆਂ, ਸੁਖਮਿੰਦਰ ਸਿੰਘ ਸ਼ੂਸ਼ਕ, ਜੀਤਮਹਿੰਦਰ ਸਿੰਘ ਹੋਲਾਂਵਾਲੀ, ਚਮਕੌਰ ਸਿੰਘ ਮਨਸੂਰਦੇਵਾ ਬਲਾਕ ਪ੍ਰਧਾਨ ਜ਼ੀਰਾ, ਮਨਜੀਤ ਸਿੰਘ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਤਰਲੋਚਨ ਸਿੰਘ ਸਟੇਜ ਸੈਕਟਰੀ, ਬਲਦੇਵ ਸਿੰਘ ਤਲਵੰਡੀ ਭਾਈ, ਹਰਭੇਜ ਸਿੰਘ ਬਲਾਕ ਪ੍ਰਧਾਨ ਮਮਦੋਟ, ਗੁਰਮੀਤ ਸਿੰਘ ਮੋਠਾਂਵਾਲੀ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮਖੂ, ਨੰਦ ਸਿੰਘ ਕੱਚਰਭੰਨ, ਜਸਪ੍ਰੀਤ ਕੌਰ ਪ੍ਰਧਾਨ ਇਸਤਰੀ ਵਿੰਗ ਤਲਵੰਡੀ ਭਾਈ, ਜਿੰਦੂ ਖੋਖਰ ਬਲਾਕ ਪ੍ਰਧਾਨ ਚਮਕੌਰ ਸਾਹਿਬ, ਜੋਗਿੰਦਰ ਸਿੰਘ ਕੌੜਾ ਮੀਤ ਪ੍ਰਧਾਨ ਗੁਰੂਹਰਸਹਾਏ, ਗੋਲਡੀ ਸਰਪੰਚ ਵਿਰਕਾਂ ਵਾਲੀ, ਗੁਰਪ੍ਰਤਾਪ ਸਿੰਘ, ਗੁਰਚਰਨ ਸਿੰਘ ਸ਼ੀਹਾਂ ਆਦਿ ਤੋਂ ਇਲਾਵਾ ਸੈਂਕੜੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਨੇ ਸਾੜਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਬੀਤੇ ਦਿਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਅੰਦਰ ਲੱਗੇ ਮੰਗਾਂ ਦੀ ਪੂਰਤੀ ਨੂੰ ਲੈ ਵੱਖ-ਵੱਖ ਧਰਨਿਆਂ 'ਤੇ ਬੈਠੇ ਕਿਸਾਨਾਂ ਲਈ ਗ਼ਲਤ ਬਿਆਨਬਾਜ਼ੀ ਕੀਤੀ ਗਈ ਸੀ, ਜਿਸ ਕਾਰਨ ਕਿਸਾਨ ਜਥੇਬੰਦੀਆਂ ਤੇ ...

ਪੂਰੀ ਖ਼ਬਰ »

ਮਹਿਲਾ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਠਾਣੇ ਦੇ ਅੰਦਰ ਲਗਾਇਆ ਧਰਨਾ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਹਲਕੇ ਦੇ ਨਾਲ ਲੱਗਦੇ ਪਿੰਡ ਦੀ ਰਹਿਣ ਵਾਲੀ ਇਕ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੀ ਮਹਿਲਾ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਮਹਿਲਾ ਵਲੋਂ ਭਾਰਤੀ ਕਮਿਊਨਿਸਟ ਪਾਰਟੀ, ਸਰਬ ਭਾਰਤ ਨੌਜਵਾਨ ਸਭਾ, ...

ਪੂਰੀ ਖ਼ਬਰ »

66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ ਲੜਕੇ-ਲੜਕੀਆਂ ਦਾ ਆਗਾਜ਼

ਖੋਸਾ ਦਲ ਸਿੰਘ, 23 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸੰਸਥਾ ਐੱਸ.ਐੱਸ.ਐਮ ਸਕੂਲ ਕੱਸੋਆਣਾ ਵਿਖੇ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ੁੱਭ ਆਰੰਭ ਹੋਇਆ, ਜਿਸ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਸਮੁੱਚੇ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਮੱਲਾਂਵਾਲਾ, 23 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਐਨ.ਡੀ.ਆਰ.ਐਫ ਬਟਾਲੀਅਨ 7 ਬਠਿੰਡਾ ਵਲੋਂ 21 ਨਵੰਬਰ ਤੋਂ 5 ਦਸੰਬਰ ਤੱਕ 15 ਦਿਨਾਂ ਲਈ ਲੋਕਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਮੁੱਚੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਜ਼ੀਰਾ ਵਲੋਂ ਟੈ੍ਰਫਿਕ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਤੇ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ

ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਰੇਲਵੇ ਰੋਡ ਅਤੇ ਹੋਰ ਥਾਵਾਂ 'ਤੇ ਦੁਕਾਨਦਾਰਾਂ ਵਲੋਂ ਨਾਜਾਇਜ਼ ਤੌਰ 'ਤੇ ਦੁਕਾਨਾਂ ਅੱਗੇ ਲਗਾਏ ਜਾਂਦੇ ਸਾਮਾਨ ਅਤੇ ਰੇਹੜੀ-ਫੜੀ ਵਾਲਿਆਂ ਤੋਂ ਇਲਾਵਾ ਬਾਜ਼ਾਰ ਖ਼ਰੀਦਦਾਰੀ ਕਰਨ ਆਉਂਦੇ ਲੋਕਾਂ ਵਲੋਂ ਆਪਣੀਆਂ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜੇ ਸੰਬੰਧੀ ਸਿਵਲ ਸਰਜਨ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣਾ ਕੇਵਲ ਔਰਤਾਂ ਦੀ ਹੀ ਜ਼ਿੰਮੇਵਾਰੀ ਸਮਝੀ ਜਾਂਦੀ ਹੈ, ਜਦਕਿ ਪੁਰਸ਼ਾਂ ਦੀ ਵੀ ਬਰਾਬਰ ਜ਼ਿੰਮੇਵਾਰੀ ਬਣਦੀ ਹੈ | ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ ਨਸਬੰਦੀ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਖ਼ਾਤਮੇ ਦੇ ਮੱਦੇਨਜ਼ਰ ਨਿਯਮਿਤ ਟੀਕਾਕਰਨ 'ਤੇ ਨਿਗਰਾਨੀ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਹੀਆ ਨੇ ਮਮਦੋਟ ਦੇ ਸਰਕਾਰੀ ਦਫ਼ਤਰਾਂ ਦੀ ਕੀਤੀ ਚੈਕਿੰਗ

ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਥਿਤ ਬਲਾਕ ਦਫ਼ਤਰਾਂ ਵਿਚ ਹੁੰਦੇ ਕੰਮਾਂਕਾਰਾਂ ਨੂੰ ਚੁਸਤ-ਦਰੁਸਤ ਬਣਾਉਣ ਲਈ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਵਲੋਂ ਸਮੂਹ ਬਲਾਕ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਦੂਜੀ ਗੰਭੀਰ ਜ਼ਖ਼ਮੀ

ਕੁੱਲਗੜ੍ਹੀ, 23 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਝੋਕ ਹਰੀ ਹਰ ਕੋਲ ਹੋਏ ਸੜਕ ਹਾਦਸੇ ਵਿਚ ਇਕ ਅÏਰਤ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਈ | ਥਾਣਾ ਕੁੱਲਗੜ੍ਹੀ ਪੁਲਿਸ ਦੇ ਏ.ਐੱਸ.ਆਈ. ਅਮਰ ਸਿੰਘ ਨੂੰ ਮੁੱਦਈ ਹਦੈਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ

ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਉਚਾ ਪੁਲ ਨੇੜੇ ਪਿੰਡ ਖਾਈ ਫੇਮੇ ਕੀ ਵਿਖੇ ਬੀਤੇ ਦਿਨ ਇਕ ਤੇਜ਼ ਰਫ਼ਤਾਰ ਗੱਡੀ ਨੇ ਬਾਈਕ ਸਵਾਰਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ 26 ਨੂੰ ਦੇਵੇਗੀ ਗਵਰਨਰ ਨੂੰ ਮੰਗ ਪੱਤਰ

ਮਖੂ, 23 ਨਵੰਬਰ (ਵਰਿੰਦਰ ਮਨਚੰਦਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਡੇਰਾ ਬਾਬਾ ਮਸਤ ਕਰਮ ਚੰਦ ਬਾਠਾ ਵਾਲਾ ਮਖੂ ਵਿਖੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਦੀ ਅਗਵਾਈ ਹੇਠ ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਾਰੀਆਂ ਇਕਾਈਆਂ ਦੇ ਨੁਮਾਇੰਦਿਆਂ ਨੇ ...

ਪੂਰੀ ਖ਼ਬਰ »

ਸੂਬਾ ਪੱਧਰੀ ਸੱਦੇ 'ਤੇ ਫ਼ਿਰੋਜ਼ਪੁਰ ਦੇ ਵਕੀਲਾਂ ਕੀਤੀ ਹੜਤਾਲ

ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਮੂਹ ਵਕੀਲਾਂ ਵਲੋਂ ਅੱਜ ਸੂਬਾ ਪੱਧਰੀ ਹੜਤਾਲ ਦੇ ਸੱਦੇ 'ਤੇ ਕੰਮਕਾਜ ਠੱਪ ਕਰਕੇ ਪੁਲਿਸ ਵਿਰੱੁਧ ਰੋਸ ਪ੍ਰਗਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਨਵੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਮੋਹਨ ਕੇ ਉਤਾੜ, ਸੀ.ਐੱਚ.ਸੀ. ਗੁਰੂਹਰਸਹਾਏ ਵਿਖੇ ਡੇਂਗੂ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪੇਂਡੂ ਸੰਪਰਕ ਸੜਕਾਂ ਕਿਨਾਰੇ ਲਗਾਏ ਰੁੱਖ ਰਾਹਗੀਰਾਂ ਲਈ ਬਣੇ ਮੁਸੀਬਤ

ਮਮਦੋਟ, 23 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਵਣ ਵਿਭਾਗ ਵਲੋਂ ਪੇਂਡੂ ਸੰਪਰਕ ਸੜਕਾਂ ਜਿਨ੍ਹਾਂ ਵਿਚ ਮਮਦੋਟ ਤੋਂ ਲੱਖੋਂ ਕੇ ਬਹਿਰਾਮ ਅਤੇ ਲੱਖੋਂ ਕੇ ਬਹਿਰਾਮ ਤੋਂ ਸ਼ਰੀਂਹ ਵਾਲਾ ਸੜਕਾਂ ਵੀ ਸ਼ਾਮਿਲ ਹਨ, ਦੇ ਦੋਵੇਂ ਪਾਸੇ ਲਗਾਏ ਗਏ ਦਰਖ਼ਤ ਰਾਹਗੀਰਾਂ ਲਈ ਮੁਸੀਬਤ ...

ਪੂਰੀ ਖ਼ਬਰ »

ਨੰਨ੍ਹੀ ਕਲੀ ਪ੍ਰਾਜੈਕਟ ਤਹਿਤ ਵਿਦਿਆਰਥਣਾਂ ਨੂੰ ਕਿੱਟਾਂ ਵੰਡੀਆਂ

ਤਲਵੰਡੀ ਭਾਈ, 23 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਕੇ. ਸੀ. ਮਹਿੰਦਰਾ ਨਾਂਦੀ ਫਾਊਾਡੇਸ਼ਨ, ਪੀ.ਐਨ.ਬੀ ਮੈਟਲਾਈਫ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦਾਰਾਪੁਰ ਦੀਆਂ ਵਿਦਿਆਰਥਣਾਂ ਨੂੰ ਸਕੂਲ ਕਿੱਟਾਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਰਮਨਦੀਪ ...

ਪੂਰੀ ਖ਼ਬਰ »

ਏ. ਐੱਸ. ਆਈ. ਸੁਖਚੈਨ ਸਿੰਘ ਡੀ..ਜੀ. ਪੀ. ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਅਧੀਨ ਪੈਂਦੀ ਚੌਂਕੀ ਬਾਰਡਰ ਰੋਡ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਵਲੋਂ ਪੂਰੀ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਨਿਭਾਈ ਡਿਊਟੀ ਵਜੋਂ ਡੀ.ਜੀ.ਪੀ ਕੰਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੀਆਂ ਜ਼ੀਰਾ ਦੀ ਵਿਦਿਆਰਥਣ ਨੇ ਜਿੱਤਿਆ ਕਾਂਸੇ ਦਾ ਤਗਮਾ

ਜ਼ੀਰਾ, 23 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਿੱਖਿਆ ਤੋਂ ਇਲਾਵਾ ਵੱਖ-ਵੱਖ ਸਮੇਂ 'ਤੇ ਖੇਡਾਂ ਅਤੇ ਹੋਰ ਮੁਕਾਬਲਿਆਂ ਵਿਚ ਮੱਲਾਂ ਮਾਰਦੇ ਆ ਰਹੇ ਸਥਾਨਿਕ ਤਲਵੰਡੀ ਰੋਡ 'ਤੇ ਸਥਿਤ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਨੇ 'ਅੰਤਰਰਾਸ਼ਟਰੀ ਸਿੰਗਾਪੁਰ ਗਰੀਨ ਸਕੂਲ ਪੁਰਸਕਾਰ' ਜਿੱਤਿਆ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀ. ਸੈਕੰਡਰੀ. ਪਬਲਿਕ ਸਕੂਲ ਵਿਚ ਪਿ੍ੰਸੀਪਲ ਸ਼੍ਰੀ ਅਮਿੱਤ ਓਬਰਾਏ ਦੀ ਅਗਵਾਈ ਹੇਠ ਗਰੀਨ ਸਕੂਲ ਪ੍ਰੋਗਰਾਮ (ਜੀ.ਐੱਸ.ਪੀ.) ਸ਼ੁਰੂ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਡਾ: ਜਸਵਿੰਦਰ ਸਿੰਘ ਨੇ ਆਪਣੀ ਕਾਰ ਵਿਚ ਬਣਾਈ ਵਿਗਿਆਨ ਪ੍ਰਯੋਗਸ਼ਾਲਾ

ਗੋਲੂ ਕਾ ਮੋੜ, 23 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਰਾਸ਼ਟਰੀ ਐਵਾਰਡ ਪ੍ਰਾਪਤ ਡਾ: ਜਸਵਿੰਦਰ ਸਿੰਘ (ਸਿਕਸ਼ਾ ਰਤਨ) ਆਪਣੀ ਵਿਗਿਆਨੀ ਕਾਰ ਰਾਹੀਂ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਪਹੁੰਚੇ ਤੇ ਸਕੂਲ ਮੁਖੀ ਸੂਬਾ ਐਵਾਰਡੀ ਉਮੇਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਵਲੋਂ ਸਰਹੱਦੀ ਪਿੰਡ ਕਾਲੂ ਵਾਲਾ ਦਾ ਦੌਰਾ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਸਥਿਤ ਪਿੰਡ ਕਾਲੂਵਾਲਾ ਦੇ ਬੱਚਿਆਂ ਦਾ ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਸਕੂਲ ਪਹੁੰਚਣ ਦਾ ਮਾਮਲਾ ਮੀਡੀਆ ਵਿਚ ਆਉਣ ਤੋਂ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਵਲੋਂ ਲਏ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਗੁਰੂਹਰਸਹਾਏ ਵਿਖੇ ਜੌਬ ਕਾਰਡ ਬਣਾਉਣ ਸੰਬੰਧੀ ਲਗਾਇਆ ਕੈਂਪ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)- ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ ਅਧੀਨ ਅੱਜ ਬੀ.ਡੀ.ਪੀ.ਓ. ਦਫ਼ਤਰ ਗੁਰੂਹਰਸਹਾਏ ਵਿਖੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਦੀ ਅਗਵਾਈ ਹੇਠ ਜੌਬ ਕਾਰਡ ਬਣਾਉਣ ਦੇ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਅਕਤੀ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਸਾਹਿਤ ਦਾ ਵੱਡਾ ਯੋਗਦਾਨ- ਲੱਖੇਵਾਲੀ

ਬੱਲੂਆਣਾ, 23 ਨਵੰਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਖੇ ਪੰਜਾਬੀ ਮਾਹ ਸਬੰਧੀ ਲੈਕਚਰ ਕਰਵਾਇਆ ਗਿਆ | ਇਸ ਦੌਰਾਨ ਰਾਮ ਸਵਰਨ ਲੱਖੇਵਾਲੀ ਨੇ ਬਤੌਰ ਮੁੱਖ ਬੁਲਾਰੇ ਦੇ ਰੂਪ ਵਿਚ ਸ਼ਿਰਕਤ ਕੀਤੀ | ਉਨ੍ਹਾਂ ਵਿਅਕਤੀ ਦੇ ਜੀਵਨ ...

ਪੂਰੀ ਖ਼ਬਰ »

ਆਲ ਟਰੇਡ ਮਿਸਤਰੀ ਮਜ਼ਦੂਰ ਯੂਨੀਅਨ ਦੀ ਚੋਣ ਕਸ਼ਮੀਰ ਸਿੰਘ ਸਰੋਏ ਡਵੀਜ਼ਨ ਪ੍ਰਧਾਨ ਚੁਣੇ

ਮੰਡੀ ਲਾਧੂਕਾ, 23 ਨਵੰਬਰ (ਰਾਕੇਸ਼ ਛਾਬੜਾ)-ਆਲ ਟਰੇਡ ਮਿਸਤਰੀ ਮਜ਼ਦੂਰ ਯੂਨੀਅਨ ਦੀ ਚੋਣ ਬਾਬਾ ਸੋਹਣ ਸਿੰਘ ਸਰੋਏ ਦੀ ਹਾਜ਼ਰੀ ਵਿਚ ਸੰਪੰਨ ਹੋਈ | ਇਸ ਮੀਟਿੰਗ ਵਿਚ ਕਸ਼ਮੀਰ ਸਿੰਘ ਸਰੋਏ ਨੂੰ ਸਰਬਸੰਮਤੀ ਦੇ ਨਾਲ ਡਵੀਜ਼ਨ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਭਜਨ ...

ਪੂਰੀ ਖ਼ਬਰ »

ਪਿਛਲੇ 8 ਸਾਲਾਂ ਤੋਂ ਪੈਨਸ਼ਨਾਂ ਲੈ ਰਹੀਆਂ ਔਰਤਾਂ ਦੀਆਂ ਬੁਢਾਪਾ ਪੈਨਸ਼ਨਾਂ ਕੱਟੀਆਂ-ਗੁਪਤਾ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਪਿਛਲੇ 8 ਸਾਲਾਂ ਤੋਂ ਬੁਢਾਪਾ ਪੈਨਸ਼ਨ ਦਾ ਲਾਭ ਲੈ ਰਹੀਆਂ ਔਰਤਾਂ ਦੀ ਪੈਨਸ਼ਨ ਕੱਟ ਕੇ ਇਕ ਵਾਰ ਫਿਰ ਤੋਂ ਫ਼ਾਜ਼ਿਲਕਾ ਦਾ ਸੰਬੰਧਿਤ ਵਿਭਾਗ ਸੁਰਖੀਆਂ ਵਿਚ ਆ ਗਿਆ ਹੈ | ਸ਼ਿਕਾਇਤ ਕਰਤਾ ਰਸ਼ਮੀ ਦੇਵੀ, ਵਿਧਵਾ ਨਿਰਮਲਾ ਦੇਵੀ, ਵਰਿੰਦਾ ...

ਪੂਰੀ ਖ਼ਬਰ »

ਸਮਾਜ ਸੇਵੀ ਨਵੀਨ ਸੈਨ ਹੋਏ ਸਨਮਾਨਿਤ

ਅਬੋਹਰ, 23 ਨਵੰਬਰ (ਵਿਵੇਕ ਹੂੜੀਆ)-ਸਰਕਾਰੀ ਪ੍ਰਾਇਮਰੀ ਸੁਖੇਰਾ ਬਸਤੀ ਦੇ ਬੱਚਿਆਂ ਦੀਆਂ ਕਿਤਾਬਾਂ 'ਤੇ ਮੁਫ਼ਤ ਜਿਲਦਾਂ ਚੜ੍ਹਾਉਣ ਦੇ ਚੱਲਦਿਆਂ ਸਮਾਜ ਸੇਵੀ ਨਵੀਨ ਸੈਨ ਨੂੰ ਪਿ੍ੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ ਹੈ | ਲੋੜਵੰਦ ਬੱਚਿਆਂ ਨੇ ਵੀ ਸਮਾਜ ਸੇਵੀ ਨਵੀਨ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀਆਂ ਵੰਡੀਆਂ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਆਕਾਸ਼ ਅਬੋਹਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ ਵਿਖੇ ਰਮੇਸ਼ ਸੇਤੀਆ ਸੇਵਾਮੁਕਤ ਬੀ.ਪੀ.ਈ.ਓ. ਦੇ ਸਹਿਯੋਗ ਨਾਲ 30 ਪ੍ਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਭਾਰਤੀ ਹਾਈ ਸਕੂਲ 'ਚ ਸਵੱਛਤਾ ਕਲੱਬ ਦਾ ਗਠਨ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਭਾਰਤੀ ਹਾਈ ਸਕੂਲ ਵਿਖੇ ਸਵੱਛਤਾ ਕਲੱਬ ਦਾ ਗਠਨ ਕੀਤਾ ਗਿਆ ਹੈ | ਜਿਸ ਦਾ ਪ੍ਰਧਾਨ ਸਕੂਲ ਦੇ ਵਿਦਿਆਰਥੀ ਰਜਤ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਹੈ | ਰਜਤ ਕੁਮਾਰ ਨੇ ਆਪਣੀ ਕਾਰਜਕਾਰਨੀ ਦਾ ਗਠਨ ਕਰਦੇ ਹੋਏ ਗਗਨ ਵਰਮਾ, ਪਾਰਸ ਵਰਮਾ ਨੂੰ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ

ਅਬੋਹਰ, 23 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਾਜੇਸ਼ ਸਚਦੇਵਾ ਨੇ ਦੱਸਿਆ ਕਿ ਸਕੂਲ ਦੇ ਚਾਰ ਖਿਡਾਰੀ ਜ਼ਿਲ੍ਹਾ ...

ਪੂਰੀ ਖ਼ਬਰ »

ਬੇੜੀ ਰਾਹੀਂ ਸਕੂਲ ਆਉਣ ਵਾਲੀਆਂ 2 ਲੜਕੀਆਂ ਨੂੰ ਸਮਾਜ ਸੇਵੀ ਸੰਸਥਾ ਨੇ ਦਿੱਤੇ ਸਾਈਕਲ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਪੈਂਦੇ ਸਤਲੁਜ ਦਰਿਆ ਦੇ ਕੰਢੇ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਟਾਪੂਨੁਮਾ ਪਿੰਡ ਕਾਲੂ ਵਾਲਾ ਦੇ ਪੜ੍ਹਦੇ ਵਿਦਿਆਰਥੀ ਜੋ ਬੇੜੀ ਰਾਹੀਂ ਸਤਲੁਜ ਦਰਿਆ ਪਾਰ ਕਰ ਕੇ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ 'ਚ ਬਿਨਾਂ ਫਾਰਮ ਭਰੇ ਸੇਵਾਵਾਂ ਦਾ ਲਿਆ ਜਾ ਸਕੇਗਾ ਲਾਭ- ਡੀ. ਸੀ.

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸੇਵਾ ਕੇਂਦਰਾਂ ਤੋਂ ਆਮ ਨਾਗਰਿਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿਚ ਨਾਮ ਜੋੜਨ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਸੰਪਤੀ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ 'ਚ ਲਗਾਇਆ ਸਵੈ-ਰੁਜ਼ਗਾਰ ਕੈਂਪ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸਰਕਾਰੀ ਪੋਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਸੰਤ ਲਾਲ ਰੋਡ ਦੇ ਸਹਿਯੋਗ ਨਾਲ ਕਮਿਊਨਿਟੀ ਡਿਵੈਲਪਮੈਂਟ ਸਕੀਮ ਅਧੀਨ ਸਿਖਲਾਈ ਲੈ ਰਹੀਆਂ ਵਿਦਿਆਰਥਣਾਂ ਲਈ ਵੋਕੇਸ਼ਨਲ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਨੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ ਵਜੋਂ ਸੰਭਾਲਿਆ ਅਹੁਦਾ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਲੰਮਾ ਸਮਾਂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਤੇਜਿੰਦਰ ਸਿੰਘ ਦੀ ਪਦ-ਉੱਨਤੀ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ ਵਜੋਂ ਤਰੱਕੀ ਹੋਣ 'ਤੇ ਵਿਭਾਗੀ ਸਾਥੀਆਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿੱਖਾਂ ਵਿਰੁੱਧ ਗਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ- ਸੁਸਾਇਟੀ ਆਗੂ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸਿੱਖਾਂ ਵਿਰੁੱਧ ਗਲਤ ਪ੍ਰਚਾਰ ਕਰਨ ਅਤੇ ਸਿੱਖ ਬੱਚਿਆਂ ਨੂੰ ਖਾਲਿਸਤਾਨੀ ਕਹਿ ਕੇ ਬੁਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ...

ਪੂਰੀ ਖ਼ਬਰ »

7 ਨੂੰ ਮਨਾਇਆ ਜਾਵੇਗਾ ਹਥਿਆਰਬੰਦ ਸੈਨਾ ਝੰਡਾ ਦਿਵਸ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਬਹਾਦਰ ਸੈਨਿਕਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ. ਹ. ਸ. ਸਕੂਲ ਛਾਂਗਾ ਰਾਏ ਉਤਾੜ ਵਿਖੇ ਲੱਗੀ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ

ਗੋਲੂ ਕਾ ਮੋੜ, 22 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸਕੂਲ ਸਿੱਖਿਆ ਵਿਭਾਗ ਦਫ਼ਤਰ ਦੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਬੀਤੇ ਦਿਨੀਂ ਦੋ ਰੋਜ਼ਾ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ ਭਲਕੇ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਖੇ 25 ਨਵੰਬਰ 2022 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ...

ਪੂਰੀ ਖ਼ਬਰ »

ਈ. ਬੀ. ਸੀ. ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਆਲਮਗੜ੍ਹ ਦੇ ਇੰਗਲਿਸ਼ ਬੂਸਟਰ ਕਲੱਬ (ਈ. ਬੀ. ਸੀ.) ਦੇ ਵਿਦਿਆਰਥੀਆਂ ਨੇ ਬਲਾਕ ਪੱਧਰ, ਜ਼ਿਲ੍ਹਾ ਅਤੇ ਰਾਜ ਪੱਧਰ ਤੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਿਨ੍ਹਾਂ ਨੂੰ ਅੱਜ ਸਕੂਲ ਮੁੱਖ ...

ਪੂਰੀ ਖ਼ਬਰ »

ਕਟੈਹੜਾ ਦੇ ਸਰਕਾਰੀ ਸਕੂਲ 'ਚ ਕੀਤਾ ਸਾਲਾਨਾ ਸਮਾਗਮ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਹਾਈ ਸਕੂਲ ਕਟੈਹੜਾ ਵਿਖੇ ਹੈੱਡ ਮਿਸਟੈੱ੍ਰਸ ਸ਼੍ਰੀਮਤੀ ਗੀਤੂ ਚਗਤੀ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਬਲਾਕ ਨੋਡਲ ਅਫ਼ਸਰ ਸੁਖਦੇਵ ਸਿੰਘ ਗਿੱਲ, ਪਿੰਡ ਦੇ ਸਰਪੰਚ ਆਤਮਾ ਰਾਮ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਛੀਨਾ ਨੇ ਦਵਿੰਦਰ ਸਿੰਘ ਘੁਬਾਇਆ ਦੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟਾਈ

ਮੰਡੀ ਅਰਨੀਵਾਲਾ, 23 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਜ਼ਿਲ੍ਹਾ ਫਾਜਿਲਕਾ ਤੋਂ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਨਾਲ ਰਸਮੀ ਮੁਲਾਕਾਤ ਕਰਕੇ ਮਨਜਿੰਦਰ ਸਿੰਘ ਛੀਨਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਅਰਨੀਵਾਲਾ ਨੇ ਉਨ੍ਹਾਂ ਦੀ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਜਾਨਵਰਾਂ ਖ਼ਿਲਾਫ਼ ਅੱਤਿਆਚਾਰ ਰੋਕਣ ਲਈ ਸਰਕਾਰੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)- ਜਾਨਵਰਾਂ ਖ਼ਿਲਾਫ਼ ਅੱਤਿਆਚਾਰਾਂ ਦੀ ਰੋਕਥਾਮ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੇ ਕੰਮਕਾਜ ਅਤੇ ਕੈਟਲ ਪੌਂਡ ਦੇ ਕੰਮਕਾਜ ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲਿਖਾਈ ਓਲੰਪੀਆਡ ਪ੍ਰਤੀਯੋਗਤਾ ਦੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਬੋਹਰ, 23 ਨਵੰਬਰ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ)-ਹਿੰਦੂਮਲਕੋਟ ਰੋਡ ਸਥਿਤ ਸੱਚਖੰਡ ਕਾਨਵੈਂਟ ਸਕੂਲ ਵਿਚ ਆਯੋਜਿਤ ਇੰਟਰਨੈਸ਼ਨਲ ਲਿਖਾਈ ਓਲੰਪੀਆਡ ਪ੍ਰਤੀਯੋਗਤਾ ਦੇ ਤਹਿਤ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਵਿਚ 13 ...

ਪੂਰੀ ਖ਼ਬਰ »

ਆਪਣੇ ਧਰਮ ਨੂੰ ਛੱਡਣਾ ਸਾਡੇ ਪਤਨ ਦੀ ਨਿਸ਼ਾਨੀ-ਸਾਧਵੀ ਸੋਮ ਪ੍ਰਭਾ ਭਾਰਤੀ

ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਦੀਵਿਆਂ ਜੋਤੀ ਜਾਗਿ੍ਤੀ ਸੰਸਥਾਨ ਦੇ ਜਲਾਲਾਬਾਦ ਆਸ਼ਰਮ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਹੋਇਆ | ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਸਾਧਵੀ ਸੋਮ ਪ੍ਰਭਾ ਭਾਰਤੀ ਨੇ ਕਿਹਾ ਕਿ ਸਾਡੇ ...

ਪੂਰੀ ਖ਼ਬਰ »

ਅਪੈਕਸ ਕਲੱਬ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਅਬੋਹਰ, 23 ਨਵੰਬਰ(ਵਿਵੇਕ ਹੂੜੀਆ)- ਸਮਾਜ ਸੇਵੀ ਸੰਸਥਾ ਅਪੈਕਸ ਕਲੱਬ ਵਲੋਂ ਲਾਇਨਜ਼ ਆਈ ਕੇਅਰ ਜੈਤੋ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਪਿੰਡ ਭਾਗਸਰ ਵਿਖੇ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪੀ.ਆਰ.ਓ. ਸੁਮੇਸ਼ ਭਟੇਜਾ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX