ਤਾਜਾ ਖ਼ਬਰਾਂ


ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 1 hour ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 2 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 3 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 3 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 3 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 5 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 5 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 5 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 6 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 7 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 7 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 8 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 8 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਸਹਾਇਕ ਸਬ-ਇੰਸਪੈਕਟਰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਦੇ ਆਰਥਿਕ ਜ਼ੁਰਮਾਂ ਦੇ ਵਿੰਗ ਨੇ ਥਾਣਾ ਡਿਵੀਜ਼ਨ ਨੰਬਰ 6 ਵਿਚ ਤਇਨਾਤ ਇਕ ਸਹਾਇਕ ਸਬ-ਇੰਸਪੈਕਟਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਪਾਦਕੀ

ਗੰਭੀਰ ਚੁਣੌਤੀ ਹੈ ਵਧਦੀ ਹੋਈ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ

ਕਾਂਗਰਸ ਵਾਲੀਆਂ ਗ਼ਲਤੀਆਂ ਨਾ ਦੁਹਰਾਵੇ ਭਾਜਪਾ

ਹਰਿਆਣਾ ਵਲੋਂ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਟਕਰਾਅ ਇਕ ਵਾਰ ਫਿਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਇਹ ਮੌਜੂਦਾ ਵਿਵਾਦ 19 ਜੁਲਾਈ, 2022 ਨੂੰ ਜੈਪੁਰ ਵਿਚ ਨਾਰਥ ਜ਼ੋਨ ਕੌਂਸਲ ਦੀ ਮੀਟਿੰਗ ਸਮੇਂ ਸ਼ੁਰੂ ਹੋਇਆ ਸੀ। ਇਸ ਮੀਟਿੰਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਸੀ ਕਿ ਚੰਡੀਗੜ੍ਹ ਵਿਚ ਹਰਿਆਣਾ ਨੂੰ 10 ਏਕੜ ਜ਼ਮੀਨ ਆਪਣੀ ਨਵੀਂ ਵਿਧਾਨ ਸਭਾ ਬਣਾਉਣ ਲਈ ਦਿੱਤੀ ਜਾਵੇ। ਹਰਿਆਣੇ ਦਾ ਮਤ ਹੈ ਕਿ ਆਉਣ ਵਾਲੇ ਸਮੇਂ ਵਿਚ ਹਰਿਆਣਾ 'ਚ ਵਿਧਾਨ ਸਭਾ ਹਲਕਿਆਂ ਦਾ, ਵਧ ਰਹੀ ਆਬਾਦੀ ਦੇ ਹਿਸਾਬ ਨਾਲ ਮੁੜ ਤੋਂ ਪੁਨਰਗਠਨ ਹੋਵੇਗਾ, ਜਿਸ ਕਾਰਨ ਵਿਧਾਨ ਸਭਾ ਦੇ ਮੌਜੂਦਾ 90 ਹਲਕਿਆਂ ਦੀ ਗਿਣਤੀ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਅਨੁਸਾਰ ਵਧੇਰੇ ਵਿਧਾਇਕਾਂ ਦੇ ਬੈਠਣ ਲਈ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਮੌਜੂਦਾ ਇਮਾਰਤ ਅੰਦਰ ਥਾਂ ਨਾਕਾਫ਼ੀ ਹੈ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਮੰਗ ਮੰਨਣ ਦਾ ਐਲਾਨ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਕੇਂਦਰ ਸਰਕਾਰ ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਮੁਹੱਈਆ ਕਰਵਾਏਗੀ।
ਆਪਣੀ ਇਸ ਮੰਗ ਨੂੰ ਹੋਰ ਅੱਗੇ ਵਧਾਉਂਦਿਆਂ 19 ਨਵੰਬਰ ਨੂੰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਜੋ ਕਿ ਚੰਡੀਗੜ੍ਹ ਦੇ ਵੀ ਪ੍ਰਸ਼ਾਸਕ ਹਨ, ਨੂੰ ਮਿਲ ਕੇ ਹਰਿਆਣਾ ਦੇ ਮੁੱਖ ਸਕੱਤਰ ਵਲੋਂ ਲਿਖਿਆ ਪੱਤਰ ਸੌਂਪਿਆ ਹੈ, ਜਿਸ ਵਿਚ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਦੇਣ ਦੀ ਮੰਗ, ਮੁੜ ਦੁਹਰਾਈ ਗਈ ਹੈ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਹਰਿਆਣਾ ਨੇ ਮਧਿਆ ਮਾਰਗ ਦੇ ਨੇੜੇ ਰੇਲਵੇ ਸਟੇਸ਼ਨ ਕੋਲ 10 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਹੈ, ਜਿਹੜੀ ਕਿ ਉਹ ਨਵੀਂ ਵਿਧਾਨ ਸਭਾ ਬਣਾਉਣ ਲਈ ਹਾਸਿਲ ਕਰਨਾ ਚਾਹੁੰਦਾ ਹੈ। ਇਸ ਜ਼ਮੀਨ ਦੇ ਇਵਜ਼ ਵਿਚ ਹਰਿਆਣਾ ਨੇ ਪੰਚਕੂਲਾ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੂੰ 10 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼ ਵੀ ਕੀਤੀ ਹੋਈ ਹੈ।
ਜਦੋਂ ਤੋਂ ਹਰਿਆਣਾ ਵਲੋੋਂ ਚੰਡੀਗੜ੍ਹ ਵਿਚ ਆਪਣੀ ਵਿਧਾਨ ਸਭਾ ਲਈ ਜ਼ਮੀਨ ਹਾਸਿਲ ਕਰਨ ਦੀ ਮੰਗ ਉਠਾਉਣੀ ਸ਼ੁਰੂ ਕੀਤੀ ਹੈ, ਉਸੇ ਸਮੇਂ ਤੋਂ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ (ਪਹਿਲਾਂ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧੀ ਇਕ ਹਾਸੋਹੀਣਾ ਬਿਆਨ ਦਿੱਤਾ ਸੀ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦਿੱਤੀ ਜਾਵੇ ਪਰ ਹੁਣ ਪੰਜਾਬ ਸਰਕਾਰ ਨੇ ਆਪਣੀ ਪਹੁੰਚ ਵਿਚ ਤਬਦੀਲੀ ਕਰ ਲਈ ਹੈ) ਸ਼੍ਰੋਮਣੀ ਅਕਾਲੀ ਦਲ ਨੇ ਤਾਂ ਨਾਰਥ ਜ਼ੋਨ ਕੌਂਸਲ ਦੀ ਜੈਪੁਰ ਵਿਚ ਹੋਈ ਮੀਟਿੰਗ ਦੌਰਾਨ ਜਦੋਂ ਅਮਿਤ ਸ਼ਾਹ ਨੇ ਹਰਿਆਣਾ ਨੂੰ ਜ਼ਮੀਨ ਦੇਣ ਦਾ ਵਾਅਦਾ ਕੀਤਾ ਸੀ, ਉਸ ਤੋਂ ਛੇਤੀ ਹੀ ਬਾਅਦ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਆਪਣਾ ਵਿਰੋਧ ਲਿਖਤੀ ਰੂਪ ਵਿਚ ਦਰਜ ਕਰਵਾ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਤਰਾਜ਼ ਜਿਤਾਇਆ ਸੀ। ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬਾਕਾਇਦਾ ਪੱਤਰ ਲਿਖ ਕੇ ਹਰਿਆਣਾ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ ਕੀਤਾ ਹੈ ਅਤੇ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਕੇਂਦਰ ਦਾ ਅਜਿਹਾ ਫ਼ੈਸਲਾ ਅੱਗ ਨਾਲ ਖੇਡਣ ਦੇ ਬਰਾਬਰ ਹੋਵੇਗਾ ਅਤੇ ਇਸ ਨਾਲ ਪੰਜਾਬ ਵਿਚ ਅਮਨ-ਕਾਨੂੰਨ ਦੀ ਖ਼ਰਾਬ ਚਲ ਰਹੀ ਸਥਿਤੀ ਹੋਰ ਖ਼ਰਾਬ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਵਸਾਇਆ ਗਿਆ ਸੀ ਅਤੇ ਇਸ ਉੱਪਰ ਪੰਜਾਬ ਦਾ ਹੀ ਹੱਕ ਹੈ। ਪੰਜਾਬ ਭਾਜਪਾ ਦੀ ਲੀਡਰਸ਼ਿਪ ਖਾਸ ਕਰਕੇ ਸੁਨੀਲ ਜਾਖੜ ਨੇ ਵੀ ਹਰਿਆਣਾ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ ਕੀਤਾ ਹੈ।
ਅਸੀਂ ਇਸ ਸੰਬੰਧ ਵਿਚ ਸਪੱਸ਼ਟ ਰੂਪ ਵਿਚ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕਰਨਾ ਚਾਹੁੰਦੇ ਹਾਂ ਕਿ ਸਥਾਪਤ ਪਰੰਪਰਾ ਅਨੁਸਾਰ ਦੇਸ਼ ਵਿਚ ਜਦੋਂ ਵੀ ਰਾਜਾਂ ਦਾ ਪੁਨਰਗਠਨ ਹੋਇਆ ਹੈ, ਤਾਂ ਪੁਰਾਣੀ ਰਾਜਧਾਨੀ ਪਹਿਲੇ ਰਾਜ ਕੋਲ ਹੀ ਰਹੀ ਹੈ ਅਤੇ ਨਵੇਂ ਬਣੇ ਰਾਜ ਨੇ ਹੀ ਆਪਣੀ ਨਵੀਂ ਰਾਜਧਾਨੀ ਬਣਾਈ ਹੈ। ਇਸ ਲਈ ਕੇਂਦਰ ਸਰਕਾਰ ਨੂੰ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਚੰਡੀਗੜ੍ਹ ਤੋਂ ਬਾਹਰ ਬਣਾਉਣ ਲਈ ਹੀ ਪ੍ਰੇਰਤ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਇਸ ਲਈ ਉਸ ਨੂੰ ਮਾਇਕ ਸਹਾਇਤਾ ਵੀ ਦੇ ਸਕਦੀ ਹੈ। ਹਰਿਆਣਾ ਦੀ ਮੌਜੂਦਾ ਮੰਗ ਉਸ ਦੀਆਂ ਲੋੜਾਂ ਤੋਂ ਵਧੇਰੇ ਇਕ ਰਾਜਨੀਤਕ ਮੰਗ ਲੱਗਦੀ ਹੈ, ਕਿਉਂਕਿ ਉਹ ਚੰਡੀਗੜ੍ਹ ਵਿਚ ਹੀ ਵਿਧਾਨ ਸਭਾ ਲਈ ਜ਼ਮੀਨ ਲੈ ਕੇ ਚੰਡੀਗੜ੍ਹ 'ਤੇ ਆਪਣਾ ਦਾਅਵਾ ਮਜ਼ਬੂਤ ਕਰਨਾ ਚਾਹੁੰਦਾ ਹੈ, ਇਸੇ ਕਰਕੇ ਉਹ ਪੰਚਕੂਲਾ ਵਿਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਦੇ ਬਦਲੇ ਜ਼ਮੀਨ ਦੇਣ ਦੀ ਵੀ ਪੇਸ਼ਕਸ਼ ਕਰ ਰਿਹਾ ਹੈ। ਇਸ ਨਾਲ ਬਿਨਾਂ ਸ਼ੱਕ ਹਰਿਆਣਾ ਅਤੇ ਪੰਜਾਬ ਦਰਮਿਆਨ ਰਾਜਨੀਤਕ ਟਕਰਾਅ ਵਧੇਗਾ, ਜਿਸ ਦਾ ਕਿ ਦੋਵਾਂ ਰਾਜਾਂ ਨੂੰ ਨੁਕਸਾਨ ਹੋ ਸਕਦਾ ਹੈ।
ਇਸੇ ਸੰਦਰਭ ਵਿਚ ਅਸੀਂ ਕੇਂਦਰ ਸਰਕਾਰ ਨੂੰ ਇਹ ਵੀ ਯਾਦ ਕਰਵਾਉਣਾ ਚਾਹੁੰਦੇ ਹਾਂ ਕਿ ਉਸ ਨੂੰ ਪੰਜਾਬ ਦੇ ਨਾਜ਼ੁਕ ਮਾਮਲਿਆਂ ਨਾਲ ਨਿਪਟਦਿਆਂ ਉਹ ਗ਼ਲਤੀਆਂ ਨਹੀਂ ਕਰਨੀਆਂ ਚਾਹੀਦੀਆਂ, ਜਿਹੜੀਆਂ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦੀ ਕੇਂਦਰੀ ਸਰਕਾਰ ਨੇ ਕੀਤੀਆਂ ਸਨ। 1981 ਵਿਚ ਜਦੋਂ ਦਰਬਾਰਾ ਸਿੰਘ ਰਾਜ ਦੇ ਮੁੱਖ ਮੰਤਰੀ ਸਨ, ਉਦੋਂ ਸ੍ਰੀਮਤੀ ਇੰਦਰਾ ਗਾਂਧੀ ਨੇ ਪੰਜਾਬ ਦੇ ਦਰਿਆਈ ਪਾਣੀਆਂ ਸੰਬੰਧੀ ਧੱਕੇ ਨਾਲ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦਰਮਿਆਨ ਇਕ ਸਮਝੌਤਾ ਕਰਵਾ ਦਿੱਤਾ ਸੀ ਅਤੇ ਇਸ ਦੇ ਆਧਾਰ 'ਤੇ 8 ਅਪ੍ਰੈਲ, 1982 ਨੂੰ ਕਪੂਰੀ (ਪਟਿਆਲਾ) ਵਿਚ ਸਤਲੁਜ-ਯਮਨਾ ਲਿੰਕ ਨਹਿਰ ਦਾ ਨੀਂਹ ਪੱਥਰ ਰੱਖ ਦਿੱਤਾ ਸੀ। ਇੰਦਰਾ ਗਾਂਧੀ ਦੇ ਇਸ ਧੱਕੇ ਵਾਲੇ ਕਦਮ ਦਾ ਪੰਜਾਬ ਵਿਚ ਤਿੱਖਾ ਪ੍ਰਤੀਕਰਮ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਦਿਆਂ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਆਰੰਭ ਵਿਚ ਇਸ ਅੰਦੋਲਨ ਵਿਚ ਸੀ.ਪੀ.ਐਮ. ਵੀ ਸ਼ਾਮਿਲ ਸੀ ਪਰ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਇਸ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ (ਅੰਮ੍ਰਿਤਸਰ) ਵਿਚ ਤਬਦੀਲ ਕਰ ਕੇ ਧਰਮ ਯੁੱਧ ਮੋਰਚੇ ਦਾ ਨਾਂਅ ਦੇ ਦਿੱਤਾ ਸੀ। ਸਤਲੁਜ-ਯਮਨਾ ਲਿੰਕ ਨਹਿਰ ਦੀ ਉਸਾਰੀ ਦੇ ਵਿਰੋਧ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਇਸ ਧਰਮ ਯੁੱਧ ਮੋਰਚੇ ਦੀਆਂ ਮੰਗਾਂ ਵਿਚ ਪੰਜਾਬ ਦੀਆਂ ਕੁਝ ਹੋਰ ਮੰਗਾਂ ਵੀ ਸ਼ਾਮਿਲ ਕਰ ਲਈਆਂ ਸਨ। ਲੰਮੇ ਸਮੇਂ ਤੱਕ ਇਹ ਧਰਮ ਯੁੱਧ ਮੋਰਚਾ ਚੱਲਿਆ, ਇਸ ਵਿਚ ਹਜ਼ਾਰਾਂ ਅਕਾਲੀ ਸੱਤਿਆਗ੍ਰਹੀਆਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ। ਕੇਂਦਰ ਅਤੇ ਅਕਾਲੀ ਦਲ ਦੇ ਨੇਤਾਵਾਂ ਵਿਚਕਾਰ ਕਈ ਮੀਟਿੰਗਾਂ ਵੀ ਹੋਈਆਂ ਪਰ ਕੋਈ ਸਮਝੌਤਾ ਨਾ ਹੋ ਸਕਿਆ। ਸਿੱਟੇ ਵਜੋਂ ਬਾਅਦ ਵਿਚ ਇਹ ਅੰਦੋਲਨ ਹਿੰਸਕ ਰੂਪ ਅਖ਼ਤਿਆਰ ਕਰ ਗਿਆ। ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਪੰਜਾਬ ਵਿਚ ਅਜਿਹੇ ਹਾਲਾਤ ਬਣੇ ਕਿ ਕੇਂਦਰ ਸਰਕਾਰ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚੋਂ ਬਾਹਰ ਕੱਢਣ ਦੇ ਬਹਾਨੇ 'ਆਪ੍ਰੇਸ਼ਨ ਬਲਿਊ ਸਟਾਰ' ਦੇ ਨਾਂਅ 'ਤੇ ਫ਼ੌਜੀ ਕਾਰਵਾਈ ਕਰ ਦਿੱਤੀ। ਇਸ ਫ਼ੌਜੀ ਕਾਰਵਾਈ ਦੌਰਾਨ ਜੋ ਕੁਝ ਵਾਪਰਿਆ ਅਤੇ ਇਸ ਦੇ ਪ੍ਰਤੀਕਰਮ ਵਜੋਂ ਇੰਦਰਾ ਗਾਂਧੀ ਦੇ ਹੋਏ ਕਤਲ ਉਪਰੰਤ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਜੋ ਸਿੱਖ ਕਤਲੇਆਮ ਹੋਇਆ, ਉਹ ਹੁਣ ਇਤਿਹਾਸ ਦਾ ਹਿੱਸਾ ਹੈ। ਇਸ ਨੇ ਬੁਰੀ ਤਰ੍ਹਾਂ ਪੰਜਾਬ ਦੀ ਅਤੇ ਸਮੁੱਚੇ ਦੇਸ਼ ਦੀ ਰਾਜਨੀਤੀ 'ਤੇ ਗਹਿਰਾ ਅਸਰ ਪਾਇਆ। ਇਸ ਕਾਰਨ ਖਿੱਤੇ ਦੇ ਲੋਕਾਂ ਨੂੰ ਜਾਨੀ ਅਤੇ ਮਾਲੀ ਰੂਪ ਵਿਚ ਵੱਡੇ ਸੰਤਾਪ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇਹ ਸਾਰਾ ਦੁਖਦਾਈ ਘਟਨਾਕ੍ਰਮ ਦਰਸਾਉਂਦਾ ਹੈ ਕਿ ਸਰਕਾਰਾਂ ਨੂੰ ਧੱਕੇ ਨਾਲ ਕਿਸੇ ਸਮਾਜ ਜਾਂ ਕਿਸੇ ਪ੍ਰਾਂਤ 'ਤੇ ਆਪਣੇ ਫ਼ੈਸਲੇ ਨਹੀਂ ਠੋਸਣੇ ਚਾਹੀਦੇ ਅਤੇ ਜੇਕਰ ਸਮੇਂ-ਸਮੇਂ 'ਤੇ ਕੋਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਤਾਂ ਸਮੇਂ ਸਿਰ ਗੱਲਬਾਤ ਕਰ ਕੇ ਨਿਆਂਸੰਗਤ ਪਹੁੰਚ ਨਾਲ ਮਸਲਿਆਂ ਨੂੰ ਸੁਲਝਾਇਆ ਜਾਣਾ ਚਾਹੀਦਾ ਹੈ।
ਇਸ ਸੰਦਰਭ ਵਿਚ ਅਸੀਂ ਭਾਜਪਾ ਦੀ ਮੌਜੂਦਾ ਕੇਂਦਰ ਸਰਕਾਰ ਨੂੰ ਵੀ ਇਹ ਕਹਿਣਾ ਚਾਹੁੰਦੇ ਹਾਂ ਕਿ ਉਹ ਹਰਿਆਣਾ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸੇਹ ਦਾ ਤੱਕਲਾ ਗੱਢਣ ਦਾ ਕੰਮ ਨਾ ਕਰੇ, ਜਿਸ ਨਾਲ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਮੁੜ ਤੋਂ ਸੰਬੰਧ ਵਿਗੜ ਸਕਦੇ ਹਨ ਅਤੇ ਪੰਜਾਬ ਦੀ ਰਾਜਨੀਤਕ ਅਤੇ ਸਮਾਜਿਕ ਸਥਿਤੀ 'ਤੇ ਵੀ ਉਲਟ ਪ੍ਰਭਾਵ ਪੈ ਸਕਦਾ ਹੈ। ਪੰਜਾਬ ਵਿਸ਼ੇਸ਼ ਤੌਰ 'ਤੇ ਇਸ ਸਮੇਂ ਸੰਕਟ ਵਾਲੀ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ। ਖੇਤੀ ਸੰਕਟ ਦਾ ਸ਼ਿਕਾਰ ਹੈ। ਇਸ ਵਿਚ ਆਈ ਖੜੋਤ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਨਸ਼ਿਆਂ ਦਾ ਚਲਨ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਸਰਕਾਰਾਂ ਵਲੋਂ ਇਸ ਨੂੰ ਘਟਾਉਣ ਦੇ ਯਤਨ ਬੁਰੀ ਤਰ੍ਹਾਂ ਫੇਲ੍ਹ ਹੁੰਦੇ ਜਾ ਰਹੇ ਹਨ। ਰਾਜ ਵਿਚ ਬੇਰੁਜ਼ਗਾਰੀ ਸਿਖ਼ਰ 'ਤੇ ਹੈ, ਜਿਸ ਕਾਰਨ ਪਲੱਸ ਟੂ (10+2) ਤੋਂ ਬਾਅਦ ਹੀ ਨੌਜਵਾਨ ਵਿਦੇਸ਼ਾਂ ਨੂੰ ਹਿਜ਼ਰਤ ਕਰਨ ਲਈ ਮਜਬੂਰ ਹਨ। ਜਿਹੜੇ ਨੌਜਵਾਨ ਬਾਹਰ ਜਾਣ ਦੇ ਸਮਰੱਥ ਨਹੀਂ ਹੋ ਰਹੇ, ਉਨ੍ਹਾਂ ਦਾ ਇਕ ਵੱਡਾ ਹਿੱਸਾ ਨਸ਼ੇ ਖਾਣ, ਨਸ਼ੇ ਵੇਚਣ ਦੇ ਨਾਲ-ਨਾਲ ਜੁਰਮਾਂ ਦੀ ਦੁਨੀਆ ਵਿਚ ਵੀ ਪ੍ਰਵੇਸ਼ ਕਰਦਾ ਜਾ ਰਿਹਾ ਹੈ। ਦੇਸ਼-ਵਿਦੇਸ਼ ਦੀਆਂ ਦੇਸ਼ ਵਿਰੋਧੀ ਤਾਕਤਾਂ ਵੀ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਆਪੋ-ਆਪਣੇ ਉਦੇਸ਼ਾਂ ਲਈ ਵਰਤਣ ਲਈ ਤਤਪਰ ਹਨ। ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਆ ਰਹੇ ਹਥਿਆਰ ਅਤੇ ਨਸ਼ੀਲੇ ਪਦਾਰਥ ਇਸੇ ਗੱਲ ਦਾ ਪ੍ਰਮਾਣ ਹਨ। ਰਾਜ ਵਿਚ ਗੈਂਗਸਟਰਾਂ ਦੇ ਉਭਾਰ ਦੇ ਭਾਵੇਂ ਹੋਰ ਵੀ ਕਈ ਕਾਰਨ ਹੋ ਸਕਦੇ ਹਨ ਪਰ ਇਕ ਕਾਰਨ ਇਹ ਵੀ ਹੈ ਕਿ ਰਾਜ ਵਿਚ ਜੋ ਵੱਡੀ ਪੱਧਰ 'ਤੇ ਬੇਰੁਜ਼ਗਾਰੀ ਪਾਈ ਜਾ ਰਹੀ ਹੈ, ਉਸ ਕਾਰਨ ਵੀ ਨੌਜਵਾਨਾਂ ਦਾ ਗੈਂਗਸਟਰ ਬਣਨ ਵੱਲ ਰੁਝਾਨ ਵਧਦਾ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਇਸ ਖਿੱਤੇ ਵਿਚ ਅਮਨ, ਸਦਭਾਵਨਾ ਤੇ ਸੁਰੱਖਿਆ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪੰਜਾਬ ਦੇ ਮਾਮਲਿਆਂ ਨਾਲ ਨਿਪਟਦਿਆਂ ਵਧੇਰੇ ਸੰਵੇਦਸ਼ੀਲਤਾ ਤੋਂ ਕੰਮ ਲੈਣਾ ਚਾਹੀਦਾ ਹੈ।
ਬਿਨਾਂ ਦੇਰੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਮੰਨਦਿਆਂ ਇਸ ਨੂੰ ਰਾਜ ਦੇ ਹਵਾਲੇ ਕਰਨਾ ਚਾਹੀਦਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਇੰਜੀਨੀਅਰਾਂ ਦੀਆਂ ਆਪ ਹੁਦਰੇ ਢੰਗ ਨਾਲ ਯੋਗਤਾਵਾਂ ਬਦਲ ਕੇ ਜਿਹੜੀ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਗਈ ਹੈ, ਉਸ ਨੂੰ ਵੀ ਮੁੜ ਤੋਂ ਬਹਾਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਜਾਬ ਦੀ ਖੇਤੀ ਦੀ ਖੜੋਤ ਤੋੜਨ ਲਈ ਪੰਜਾਬ ਸਮੇਤ ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਲਈ ਨਵੀਂ ਖੇਤੀ ਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ, ਜਿਸ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਖੇਤੀ ਤਿਆਗ ਕੇ ਦਾਲਾਂ ਅਤੇ ਤੇਲ ਬੀਜਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਦਾਲਾਂ ਅਤੇ ਤੇਲ ਬੀਜਾਂ ਦਾ ਸਮਰਥਨ ਮੁੱਲ ਐਲਾਨ ਕੇ ਉਸ 'ਤੇ ਖ਼ਰੀਦ ਯਕੀਨੀ ਬਣਾਉਣੀ ਚਾਹੀਦੀ ਹੈ। ਖੇਤੀ ਨੂੰ ਲਾਭਕਾਰੀ ਅਤੇ ਹੰਢਣਸਾਰ ਬਣਾਉਣ ਲਈ ਪੰਜਾਬ ਵਿਚ ਖੇਤੀ ਆਧਾਰਿਤ ਸਨਅਤਾਂ ਵੀ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਮਕਸਦ ਲਈ ਪਹਾੜੀ ਰਾਜਾਂ ਦੀ ਤਰ੍ਹਾਂ ਹੀ ਲੱਗਣ ਵਾਲੀਆਂ ਨਵੀਆਂ ਸਨਅਤਾਂ ਨੂੰ ਟੈਕਸਾਂ ਤੋਂ ਛੋਟ ਅਤੇੇ ਹੋਰ ਸਹੂਲਤਾਂ ਮੁਹੱਈਆ ਕਰਨੀਆਂ ਚਾਹੀਦੀਆਂ ਹਨ।
ਇਸ ਤਰ੍ਹਾਂ ਦੇ ਸਮੂਹਿਕ ਯਤਨਾਂ ਨਾਲ ਉੱਤਰੀ ਭਾਰਤ ਦੇ ਇਸ ਖਿੱਤੇ ਵਿਚ ਅਮਨ ਅਤੇ ਸੁਰੱਖਿਆ ਦੇ ਵਾਤਾਵਰਨ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਹਾਲਾਤ ਨੂੰ ਵਿਗੜਨ ਤੋਂ ਬਚਾਇਆ ਜਾ ਸਕਦਾ ਹੈ। ਸਾਡਾ ਇਹ ਵੀ ਵਿਚਾਰ ਹੈ ਕਿ ਪੰਜਾਬ ਦੇ ਸਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਜੋ ਇਸ ਸਮੇਂ ਤਿੰਨੇ ਭਾਜਪਾ ਦੇ ਸੀਨੀਅਰ ਲੀਡਰ ਹਨ, ਨੂੰ ਪਹਿਲ-ਕਦਮੀ ਕਰਦਿਆਂ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਕੇਸ ਪੂਰੀ ਗੰਭੀਰਤਾ ਨਾਲ ਪੇਸ਼ ਕਰਨਾ ਚਾਹੀਦਾ ਹੈ ਅਤੇ ਪੰਜਾਬ ਨੂੰ ਇਨਸਾਫ਼ ਦਿਵਾਉਣ ਵਿਚ ਆਪਣਾ ਬਣਦਾ ਹਿੱਸਾ ਪਾਉਣਾ ਚਾਹੀਦਾ ਹੈ। ਅਸੀਂ ਇਹ ਇਸ ਲਈ ਲਿਖਿਆ ਹੈ, ਕਿਉਂਕਿ ਇਹ ਤਿੰਨੇ ਲੀਡਰ ਪੰਜਾਬ ਦੇ ਮਾਮਲਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਭਾਜਪਾ ਹਾਈਕਮਾਨ ਨਾਲ ਗੱਲ ਕਰਨ ਦੇ ਸਮਰੱਥ ਹਨ। ਇਹ ਯਾਦ ਰੱਖਿਆ ਜਾਣਾ ਚਾਹੀਦਾ ਹੈ ਕਿ ਜੇਕਰ ਪੰਜਾਬ ਦੇ ਹਾਲਾਤ ਮੁੜ-ਵਿਗੜਦੇ ਹਨ ਤਾਂ ਇਸ ਦਾ ਸੇਕ ਪਹਿਲਾਂ ਵਾਂਗ ਸਭ ਨੂੰ ਝੱਲਣਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਫਿਰਕੂ ਵੰਡੀਆਂ ਪਾ ਕੇ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ

(ਕੱਲ ਤੋਂ ਅੱਗੇ) ਦਰਅਸਲ; 1966 ਤੋਂ ਬਾਅਦ ਪੰਜਾਬੀ ਕੌਮ, ਪੰਜਾਬ ਦੇ ਸਭ ਧਰਮਾਂ ਦੇ ਲੋਕਾਂ ਦੀ ਉਕਤ ਮਸਲਿਆਂ/ਹੱਕਾਂ ਲਈ ਭਾਰਤੀ ਸੰਘ ਨਾਲ ਇਕਜੁੱਟ ਲੜਾਈ ਬਣਦੀ ਸੀ, ਪਰ ਫਿਰਕਾਪ੍ਰਸਤੀ ਨੇ ਫੇਰ ਅੜਿੱਕਾ ਡਾਹ ਦਿੱਤਾ। ਪੰਜਾਬ ਦੇ ਧਰਮਾਂ/ਪੰਥਾਂ/ਡੇਰਿਆਂ ਦੀ ਇਸ ਵਿਰੋਧਤਾਈ ...

ਪੂਰੀ ਖ਼ਬਰ »

53ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਨਵੇਂ ਮੁਕਾਮ ਸਥਾਪਤ ਕਰ ਰਹੀ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਮਨਾਉਣ ਜਾ ਰਹੀ ਹੈ। ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ 'ਤੇ ਹਨ ਲੋਕਾਂ ਦੀਆਂ ਨਜ਼ਰਾਂ

ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਰਾਜ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦਾ ਹਰਿਆਣਾ ਨਾਲ ਸਿੱਧਾ ਸੰਬੰਧ ਹੈ ਅਤੇ ਹਰਿਆਣਾ ਦੇ ਲੋਕਾਂ ਦੀ ਹਿਮਾਚਲ ਦੀ ਰਾਜਨੀਤੀ ਵਿਚ ਹਮੇਸ਼ਾ ਡੂੰਘੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX