ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  3 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 6 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 7 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 minute ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਪਾਦਕੀ

ਗੰਭੀਰ ਚੁਣੌਤੀ ਹੈ ਵਧਦੀ ਹੋਈ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ

ਕਾਂਗਰਸ ਵਾਲੀਆਂ ਗ਼ਲਤੀਆਂ ਨਾ ਦੁਹਰਾਵੇ ਭਾਜਪਾ

ਹਰਿਆਣਾ ਵਲੋਂ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਟਕਰਾਅ ਇਕ ਵਾਰ ਫਿਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਇਹ ਮੌਜੂਦਾ ਵਿਵਾਦ 19 ਜੁਲਾਈ, 2022 ਨੂੰ ਜੈਪੁਰ ਵਿਚ ਨਾਰਥ ...

ਪੂਰੀ ਖ਼ਬਰ »

ਫਿਰਕੂ ਵੰਡੀਆਂ ਪਾ ਕੇ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ

(ਕੱਲ ਤੋਂ ਅੱਗੇ)
ਦਰਅਸਲ; 1966 ਤੋਂ ਬਾਅਦ ਪੰਜਾਬੀ ਕੌਮ, ਪੰਜਾਬ ਦੇ ਸਭ ਧਰਮਾਂ ਦੇ ਲੋਕਾਂ ਦੀ ਉਕਤ ਮਸਲਿਆਂ/ਹੱਕਾਂ ਲਈ ਭਾਰਤੀ ਸੰਘ ਨਾਲ ਇਕਜੁੱਟ ਲੜਾਈ ਬਣਦੀ ਸੀ, ਪਰ ਫਿਰਕਾਪ੍ਰਸਤੀ ਨੇ ਫੇਰ ਅੜਿੱਕਾ ਡਾਹ ਦਿੱਤਾ। ਪੰਜਾਬ ਦੇ ਧਰਮਾਂ/ਪੰਥਾਂ/ਡੇਰਿਆਂ ਦੀ ਇਸ ਵਿਰੋਧਤਾਈ ਨੂੰ ਪੰਜਾਬ ਦੀ ਜਮਾਤੀ ਬਣਤਰ ਤਿੱਖਾ ਕਰਦੀ ਹੈ। ਕਾਂਗਰਸ ਤੇ ਅਕਾਲੀ ਦਲ ਦਾ ਸੱਤਾ ਲਈ ਭੇੜ ਵੀ ਇਸ ਫਿਰਕਾਪ੍ਰਸਤੀ ਨੂੰ ਹੁਲਾਰਾ ਦਿੰਦਾ ਰਿਹਾ ਹੈ/ਦਿੰਦਾ ਹੈ।
1978 ਤੋਂ 1992 ਤੱਕ ਪੰਜਾਬ ਨੇ ਇਕ ਹੋਰ ਕਾਲੇ ਦੌਰ ਦਾ ਸੰਤਾਪ ਹੰਢਾਇਆ, ਜਿਸ ਵਿਚ 1984 'ਚ ਹਰਿਮੰਦਰ ਸਾਹਿਬ ਉੱਪਰ ਹਮਲਾ, ਦਿੱਲੀ ਦੀ ਸਿੱਖ ਨਸਲਕੁਸ਼ੀ, ਸਟੇਟ ਵਲੋਂ ਸੈਂਕੜੇ ਬੇਦੋਸ਼ੇ ਸਿੱਖ ਨੌਜਵਾਨਾਂ ਦੇ ਕਤਲ ਅਤੇ ਸਿੱਖ ਫਿਰਕਾਪ੍ਰਸਤਾਂ ਵਲੋਂ ਬੇਦੋਸ਼ੇ ਹਿੰਦੂਆਂ ਦੇ ਕਤਲੇਆਮ ਦਾ ਦੁਖਾਂਤ ਵਾਪਰਿਆ। ਇਉਂ ਫਿਰਕਾਪ੍ਰਸਤੀ ਨੇ ਇਕ ਵਾਰ ਫੇਰ ਪੰਜਾਬ ਦੇ ਹੱਕਾਂ ਦੀ ਲਹਿਰ ਨੂੰ ਕੁਰਾਹੇ ਪਾ ਦਿੱਤਾ, ਜਿਸ ਦੀ ਕੀਮਤ ਪੰਜਾਬ ਨੂੰ ਆਪਣੇ ਲਹੂ ਨਾਲ ਚੁਕਾਉਣੀ ਪਈ ਤੇ ਭਾਰਤੀ ਹਾਕਮਾਂ ਨੇ ਇਸ ਵਿਚੋਂ ਲਾਹਾ ਖੱਟਿਆ। ਜੇ ਪੰਜਾਬ ਦੇ ਹੱਕਾਂ ਦੀ ਇਹ ਲਹਿਰ ਪੰਜਾਬ 'ਚ ਵਸਦੇ ਸਭ ਧਰਮਾਂ ਦੇ ਲੋਕ ਇਕ ਹੋ ਕੇ ਪੰਜਾਬੀ ਕੌਮ ਦੀ ਪਛਾਣ ਦੇ ਆਧਾਰ 'ਤੇ ਲੜਦੇ ਤਾਂ ਪ੍ਰਾਪਤੀਆਂ ਖੁਸ਼ਗਵਾਰ ਹੋਣੀਆਂ ਸਨ। ਹੁਣ ਦੇਸ਼ ਵਿਚ ਦੂਜੀ ਵਾਰ ਲਗਾਤਾਰ ਭਾਰਤੀ ਹਕੂਮਤ ਸੰਭਾਲਣ ਵਾਲੀ ਸੰਘ-ਭਾਜਪਾ ਦੀ ਸਰਕਾਰ ਨੇ ਪੂਰੇ ਮੁਲਕ ਵਿਚ ਕੌਮੀ ਜਬਰ ਦੀਆਂ ਨੀਤੀਆਂ ਨੂੰ ਤੇਜ਼ ਕੀਤਾ ਹੈ। ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕੀਤੀ ਗਈ ਹੈ, ਉੱਤਰ-ਪੂਰਬ ਤੇ ਦੱਖਣੀ ਸੂਬਿਆਂ ਦੇ ਕੇਂਦਰ ਨਾਲ ਟਕਰਾਅ ਤਿੱਖੇ ਹੋ ਰਹੇ ਹਨ। ਇਕੋ ਭਾਸ਼ਾ ਨੂੰ ਪੂਰੇ ਮੁਲਕ 'ਚ ਥੋਪਣ ਦੀਆਂ ਹਰਕਤਾਂ ਤੇਜ਼ ਹੋਈਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਭਾਖੜਾ-ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਦਾ ਹਿੱਸਾ ਖ਼ਤਮ ਕਰਨ, ਚੰਡੀਗੜ੍ਹ ਵਿਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ, ਪੰਜਾਬ ਯੂਨੀਵਰਸਿਟੀ ਖੋਹਣ ਦੀ ਕੋਸ਼ਿਸ਼ ਅਤੇ ਕੇਂਦਰੀ ਫੋਰਸਾਂ ਦਾ ਘੇਰਾ ਅਤੇ ਸ਼ਕਤੀ ਵਧਾਉਣ ਆਦਿ ਦੇ ਰੂਪ ਵਿਚ ਦਿੱਲੀ ਨਾਲ ਪੰਜਾਬ ਦਾ ਟਕਰਾਅ ਮੁੜ ਤਿੱਖਾ ਹੋਇਆ ਹੈ। ਗੱਲ ਕੀ ਰਾਜਾਂ ਦੇ ਅਧਿਕਾਰ ਖੋਹੇ-ਮਧੋਲੇ ਜਾ ਰਹੇ ਹਨ। ਤਿੰਨ ਖੇਤੀ ਕਾਨੂੰਨ, ਬਿਜਲੀ ਐਕਟ, ਸਿੱਖਿਆ ਸੋਧਾਂ ਅਤੇ ਹੋਰ ਨਾ-ਮੁਰਾਦ ਨਵੇਂ ਕਾਨੂੰਨ ਵੀ ਸੂਬਿਆਂ ਦੀ ਖੁਦਮੁਖਤਿਆਰੀ ਉੱਪਰ ਹਮਲਾ ਸਨ/ਹਨ, ਜਿਸ ਵਿਰੁੱਧ ਟੱਕਰ ਵਿਚ ਪੰਜਾਬ ਨੇ ਮੋਹਰੀ ਹੋ ਕੇ ਹਕੂਮਤ ਨੂੰ ਗੋਡੇ ਪਰਨੇ ਕੀਤਾ ਹੈ। ਇਸ ਕਾਰਨ ਵੀ ਪੰਜਾਬ ਸੰਘ-ਭਾਜਪਾ ਦੀਆਂ ਅੱਖਾਂ ਵਿਚ ਰੜਕ ਰਿਹਾ ਹੈ। ਪੰਜਾਬ ਅੰਦਰ ਕੌਮੀ ਅਤੇ ਜਨਤਕ ਮਸਲਿਆਂ ਲਈ ਵਧ ਰਹੀ ਚੇਤੰਨਤਾ ਅਤੇ ਲਾਮਬੰਦੀ ਕੇਂਦਰ ਸਰਕਾਰ ਦੀਆਂ ਫਿਕਰਾਂ ਦਾ ਹਿੱਸਾ ਹੈ। ਫਾਸ਼ੀਵਾਦੀ ਹਾਕਮ ਨਾ ਸਿਰਫ ਪੰਜਾਬ ਸਮੇਤ ਹੋਰ ਰਾਜਾਂ ਦੇ ਹੱਕਾਂ ਨੂੰ ਛਾਂਗ ਰਹੇ ਹਨ, ਸਗੋਂ ਲੋਕ ਰੋਹ ਨੂੰ ਭਟਕਾਉਣ ਲਈ ਇੱਥੇ ਫਿਰਕੂ ਲਾਂਬੂ ਲਾਉਣ ਲਈ ਹਰ ਹਰਬਾ ਵਰਤ ਰਹੇ ਹਨ। ਤਸੱਲੀ ਹੈ ਕਿ ਪੰਜਾਬ ਵਿਚ ਇਸ ਗੱਲੋਂ ਮਾਹੌਲ ਬਦਲਿਆ ਹੈ ਅਤੇ ਫਿਰਕਾਪ੍ਰਸਤੀ ਦਾ ਅਧਾਰ ਕੁਝ ਕਮਜ਼ੋਰ ਜਾਪਦਾ ਹੈ। ਕਾਰਨ ਲੋਕ/ਕਿਸਾਨ ਅੰਦੋਲਨ ਅਤੇ ਇਨਕਲਾਬੀ ਵਿਚਾਰਧਾਰਾਈਆਂ ਦੇ ਲੋਕਾਂ ਨਾਲ ਰਾਬਤਾ/ਸਹਿਜ-ਸੰਵਾਦ ਦਾ ਅਸਰ। ਅੰਤਰਜਾਤੀ ਵਿਆਹਾਂ, ਪ੍ਰਵਾਸ, ਕਿੱਤਿਆਂ/ਧੰਦਿਆਂ ਅਤੇ ਆਰਥਿਕ ਸਰਗਰਮੀਆਂ ਦੇ ਬਦਲੇ ਖਾਸੇ ਨੇ ਵੀ ਆਪਸੀ ਵਿਰੋਧਤਾਈ ਪੇਤਲੀ ਪਾਈ ਹੈ। ਤਾ-ਜਾਤੀ ਸਿੱਖ ਕੁਝ ਹੱਦ ਤੱਕ ਸ਼ਹਿਰੀ ਧੰਦਿਆਂ ਵਿਚ ਸ਼ਾਮਿਲ ਹੋ ਚੁੱਕੇ ਹਨ। ਆੜ੍ਹਤ ਤੋਂ ਲੈ ਕੇ ਉਸਾਰੀ, ਦੁਕਾਨਦਾਰੀ, ਵਪਾਰ ਅਤੇ ਸ਼ਹਿਰਾਂ 'ਚ ਕਈ ਤਰ੍ਹਾਂ ਦੀਆਂ ਕਾਰੋਬਾਰ ਤੇ ਨੌਕਰੀਆਂ ਵਿਚ ਸਿੱਖ ਆ ਗਏ ਹਨ। ਇਉਂ ਹਿੰਦੂਆਂ ਤੇ ਸਿੱਖਾਂ ਵਿਚਕਾਰ ਫਿਰਕੂ ਵਿਰੋਧਤਾਈ ਦਾ ਆਰਥਿਕ ਆਧਾਰ ਕੁਝ ਕਮਜ਼ੋਰ ਹੋਇਆ ਹੈ। ਸ਼ਹਿਰਾਂ ਵਿਚ ਵੀ ਹੁਣ ਹੋਰ ਵੀ ਵੱਡੀ ਹਿੰਦੂ ਬਹੁਗਿਣਤੀ ਆਪਣੀ ਭਾਸ਼ਾ ਪੰਜਾਬੀ ਲਿਖਾਉਂਦੀ ਤੇ ਬੋਲਦੀ ਹੈ, ਪਿੰਡਾਂ 'ਚ ਮਾਂ-ਬੋਲੀ ਪ੍ਰਤੀ ਹਾਲਾਤ ਪਹਿਲਾਂ ਹੀ ਸ਼ਾਨਦਾਰ ਸਨ। ਪਰ ਤਾਜ਼ਾ ਘਟਨਾਕ੍ਰਮ ਦਰਸਾਉਂਦਾ ਹੈ ਕਿ ਪੰਜਾਬ ਹੁਣ ਫੇਰ ਭਟਕਣ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਇਸ ਵੇਲੇ ਇਤਿਹਾਸਕ ਦੁਖਾਂਤਾਂ ਤੋਂ ਸਬਕ ਲੈਣਾ ਜ਼ਰੂਰੀ ਹੈ।
ਬਕੌਲ ਸ਼ਹੀਦ ਭਗਤ ਸਿੰਘ, 'ਲੋਕਾਂ ਨੂੰ ਆਪਸ 'ਚ ਲੜਨ ਤੋਂ ਰੋਕਣ ਲਈ ਜਮਾਤੀ ਚੇਤਨਾ ਦੀ ਲੋੜ ਹੈ, ਗ਼ਰੀਬਾਂ, ਕਿਰਤੀਆਂ ਤੇ ਕਿਸਾਨਾਂ ਨੂੰ ਸਾਫ਼ ਸਮਝਾ ਦੇਣਾ ਚਾਹੀਦਾ ਹੈ ਕਿ ਤੁਹਾਡੇ ਅਸਲੀ ਦੁਸ਼ਮਣ ਸਰਮਾਏਦਾਰ ਹਨ, ਇਸ ਲਈ ਤੁਹਾਨੂੰ ਇਨ੍ਹਾਂ ਦੇ ਹੱਥਕੰਡਿਆਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਤੇ ਇਨ੍ਹਾਂ ਦੇ ਹੱਥ 'ਤੇ ਚੜ੍ਹ ਕੇ ਗ਼ਲਤ ਨਹੀਂ ਕਰਨਾ ਚਾਹੀਦਾ। ਸੰਸਾਰ ਦੇ ਸਾਰੇ ਗ਼ਰੀਬਾਂ ਦੇ ਭਾਵੇਂ ਉਹ ਕਿਸੇ ਜਾਤ, ਨਸਲ, ਮਜ਼੍ਹਬ, ਕੌਮ ਦੇ ਹੋਣ, ਹੱਕ ਇਕੋ ਹੀ ਹਨ।' ਫਿਰਕਾਪ੍ਰਸਤੀ ਦੇ ਬੀਜ ਨਾਸ਼ ਲਈ ਜਮਾਤੀ ਚੇਤਨਾ ਜ਼ਰੂਰੀ ਹੈ, ਭਾਵ ਸਭ ਧਰਮਾਂ ਦੇ ਕਿਰਤੀ ਲੋਕਾਂ ਦੇ ਹਿੱਤ ਸਾਂਝੇ ਹਨ। 1943 ਦੀ ਮੋਮਿਨ ਕਾਨਫਰੰਸ 'ਚ ਇਕ ਮਤਾ ਪਾਸ ਹੋਇਆ ਸੀ, 'ਅਸੀਂ ਵੱਖ ਦੇਸ਼ ਦੀ ਯੋਜਨਾ ਦੇ ਬਿਲਕੁਲ ਖ਼ਿਲਾਫ਼ ਹਾਂ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਪੰਜਾਬ ਦਾ ਮੁਸਲਮਾਨ ਕਿਸਾਨ ਕਿਸੇ ਵੀ ਬਾਹਰੀ ਮੁਸਲਮਾਨ ਕਿਸਾਨ ਨਾਲੋਂ ਪੰਜਾਬ ਦੇ ਹਿੰਦੂ-ਸਿੱਖ ਕਿਸਾਨ ਦੇ ਜ਼ਿਆਦਾ ਨੇੜੇ ਹੈ। ਇਵੇਂ ਹੀ ਬੰਗਾਲ ਦੇ ਹਿੰਦੂ ਕਿਰਤੀ ਦਾ ਸੰਬੰਧ ਬੰਗਾਲ ਦੇ ਮੁਸਲਿਮ ਕਿਰਤੀ ਨਾਲ, ਹੋਰ ਕਿਸੇ ਵੀ ਇਲਾਕੇ ਦੇ ਕਿਰਤੀਆਂ ਨਾਲੋਂ ਬੇਹੱਦ ਨੇੜਲਾ ਹੈ।' ਪੰਜਾਬੀ ਕੌਮ ਦੇ ਮਸਲੇ ਇੱਥੇ ਵਸਦੇ ਸਭ ਧਰਮਾਂ ਦੇ ਲੋਕਾਂ ਦੇ ਸਾਂਝੇ ਮਸਲੇ ਹਨ, ਪਰ ਫਿਰਕੂ, ਫਿਰਕੂ ਹਕੂਮਤ ਤੇ ਵਿਦੇਸ਼ਾਂ 'ਚ ਬੈਠੇ ਫਿਰਕਾਪ੍ਰਸਤ, ਜਿਨ੍ਹਾਂ ਦਾ ਧੰਦਾ ਹੀ ਫਿਰਕੂ ਵੰਡੀਆਂ ਪਾਉਣ ਨਾਲ ਚੱਲਦਾ ਹੈ, ਉਹ ਮੁੜ ਪੰਜਾਬ ਵਿਚ ਲਾਂਬੂ ਲਾਉਣ ਲਈ ਸਰਗਰਮ ਹਨ। ਤੁਸੀਂ ਮੈਨੂੰ 1944 ਵਿਚ ਆਲ ਪਾਰਟੀ ਦੇਸ਼ ਭਗਤ ਮੁਸਲਿਮ ਕਾਨਫਰੰਸ ਵਲੋਂ ਕਹੀ ਬੇਹੱਦ ਭਾਵਪੂਰਤ ਗੱਲ ਦੁਹਰਾਅ ਕੇ ਇਹ ਲੇਖ ਸਮੇਟਣ ਦੀ ਆਗਿਆ ਦਿਓ, 'ਇਸਲਾਮ ਕਦੇ ਵੀ ਖ਼ਤਰੇ ਵਿਚ ਨਹੀਂ ਸੀ/ਹੈ, ਇਹ 'ਲੀਗ' ਹੀ ਹੈ, ਜਿਹੜੀ ਖ਼ਤਰੇ ਵਿਚ ਹੈ। ਇਵੇਂ ਹੀ ਹਿੰਦੂਆਂ ਨੂੰ ਖ਼ਤਰਾ ਮੁਸਲਮਾਨਾਂ ਤੋਂ ਨਹੀਂ, ਸਗੋਂ ਆਪਣੇ ਲੁਟੇਰੇ ਤੇ ਫਿਰਕਾਪ੍ਰਸਤ ਆਗੂਆਂ ਤੋਂ ਹੈ।' ਦਰ-ਹਕੀਕਤ, ਡੂੰਘੇ-ਅਰਥ ਸਮੋਈ ਬੈਠੀ, ਇਹੀ ਉਹ ਗੱਲ ਹੈ, ਜਿਸ ਨੂੰ ਪੰਜਾਬ (ਹਿੰਦੂ-ਸਿੱਖਾਂ) ਦੇ ਸੰਦਰਭ ਵਿਚਾਰਨ ਤੋਂ ਅਸੀਂ ਉੱਕਦੇ ਰਹੇ ਹਾਂ। (ਸਮਾਪਤ)


ਮੋਬਾਈਲ : 94634-39075

ਖ਼ਬਰ ਸ਼ੇਅਰ ਕਰੋ

 

53ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਨਵੇਂ ਮੁਕਾਮ ਸਥਾਪਤ ਕਰ ਰਹੀ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਮਨਾਉਣ ਜਾ ਰਹੀ ਹੈ। ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ 'ਤੇ ਹਨ ਲੋਕਾਂ ਦੀਆਂ ਨਜ਼ਰਾਂ

ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਰਾਜ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦਾ ਹਰਿਆਣਾ ਨਾਲ ਸਿੱਧਾ ਸੰਬੰਧ ਹੈ ਅਤੇ ਹਰਿਆਣਾ ਦੇ ਲੋਕਾਂ ਦੀ ਹਿਮਾਚਲ ਦੀ ਰਾਜਨੀਤੀ ਵਿਚ ਹਮੇਸ਼ਾ ਡੂੰਘੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX