ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  17 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਪਾਦਕੀ

ਗੰਭੀਰ ਚੁਣੌਤੀ ਹੈ ਵਧਦੀ ਹੋਈ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ

ਕਾਂਗਰਸ ਵਾਲੀਆਂ ਗ਼ਲਤੀਆਂ ਨਾ ਦੁਹਰਾਵੇ ਭਾਜਪਾ

ਹਰਿਆਣਾ ਵਲੋਂ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਟਕਰਾਅ ਇਕ ਵਾਰ ਫਿਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਇਹ ਮੌਜੂਦਾ ਵਿਵਾਦ 19 ਜੁਲਾਈ, 2022 ਨੂੰ ਜੈਪੁਰ ਵਿਚ ਨਾਰਥ ...

ਪੂਰੀ ਖ਼ਬਰ »

ਫਿਰਕੂ ਵੰਡੀਆਂ ਪਾ ਕੇ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ

(ਕੱਲ ਤੋਂ ਅੱਗੇ) ਦਰਅਸਲ; 1966 ਤੋਂ ਬਾਅਦ ਪੰਜਾਬੀ ਕੌਮ, ਪੰਜਾਬ ਦੇ ਸਭ ਧਰਮਾਂ ਦੇ ਲੋਕਾਂ ਦੀ ਉਕਤ ਮਸਲਿਆਂ/ਹੱਕਾਂ ਲਈ ਭਾਰਤੀ ਸੰਘ ਨਾਲ ਇਕਜੁੱਟ ਲੜਾਈ ਬਣਦੀ ਸੀ, ਪਰ ਫਿਰਕਾਪ੍ਰਸਤੀ ਨੇ ਫੇਰ ਅੜਿੱਕਾ ਡਾਹ ਦਿੱਤਾ। ਪੰਜਾਬ ਦੇ ਧਰਮਾਂ/ਪੰਥਾਂ/ਡੇਰਿਆਂ ਦੀ ਇਸ ਵਿਰੋਧਤਾਈ ...

ਪੂਰੀ ਖ਼ਬਰ »

53ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਨਵੇਂ ਮੁਕਾਮ ਸਥਾਪਤ ਕਰ ਰਹੀ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਮਨਾਉਣ ਜਾ ਰਹੀ ਹੈ। ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ ਡੀਨ, ਫੈਕਲਟੀ ਆਫ਼ ਹਿਊਮੈਨੇਟੀਜ਼ ਐਂਡ ਰਿਲੀਜੀਅਸ ਸਟੱਡੀਜ਼ ਅਤੇ ਚੇਅਰਮੈਨ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਦਿਅਕ ਭਾਸ਼ਨ ਦੇਣਗੇ। 52 ਸਾਲਾਂ ਦੇ ਸਫ਼ਰ ਨਾਲ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰੇ ਵਿਸ਼ਵ ਦੀਆਂ ਉੱਚ ਕੋਟੀ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਨਾਂ ਸ਼ਾਮਿਲ ਕਰ ਚੁੱਕੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ 'ਤੇ 24 ਨਵੰਬਰ, 1969 ਨੂੰ ਸਥਾਪਿਤ ਕੀਤੀ ਗਈ ਸੀ। ਇਹ ਯੂਨੀਵਰਸਿਟੀ ਭਾਰਤ ਦੀਆਂ ਨਵੀਨਤਮ ਯੂਨੀਵਰਸਿਟੀਆਂ ਵਿਚੋਂ ਇਕ ਹੈ, ਜੋ ਪੜ੍ਹਾਈ ਦੇ ਨਾਲ-ਨਾਲ ਹੋਰ ਖੇਤਰਾਂ ਵਿਚ ਵੀ ਗੁਆਂਢੀ ਸੂਬਿਆਂ ਦੀਆਂ ਯੂਨੀਵਰਸਿਟੀਆਂ ਤੋਂ ਬਹੁਤ ਅੱਗੇ ਵੱਧਦੀ ਹੋਈ ਇਕ ਪਾਇਨੀਅਰ ਸਟੇਟ ਯੂਨੀਵਰਸਿਟੀ ਬਣ ਗਈ ਹੈ, ਜਿਸ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਵਲੋਂ ਏ++, ਯੂ.ਜੀ.ਸੀ. ਵਲੋਂ 'ਯੂਨੀਵਰਸਿਟੀ ਵਿਦ ਪੋਟੈਂਸ਼ੀਅਲ ਫਾਰ ਐਕਸੀਲੈਂਸ' ਅਤੇ 'ਸ਼੍ਰੇਣੀ-1' ਦਾ ਦਰਜਾ ਦਿੱਤਾ ਗਿਆ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਸੁਯੋਗ ਅਗਵਾਈ ਵਿਚ ਯੂਨੀਵਰਸਿਟੀ ਨੇ ਰਾਸ਼ਟਰੀ ਪੱਧਰ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ 'ਤੇ ਹੋਰ ਨਵੇਂ ਮੁਕਾਮ ਸਥਾਪਤ ਕੀਤੇ ਹਨ। ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ 2022 'ਚ ਚੋਟੀ ਦੀਆਂ 50 ਯੂਨੀਵਰਸਿਟੀਆਂ ਦੇ ਕੁਲੀਨ ਕਲੱਬ ਵਿਚ ਪ੍ਰਵੇਸ਼ ਕਰਨ ਤੋਂ ਇਲਾਵਾ ਸਟੇਟ ਫੰਡਿਡ ਪਬਲਿਕ ਯੂਨੀਵਰਸਿਟੀਆਂ ਵਜੋਂ 14ਵਾਂ ਸਥਾਨ ਹਾਸਲ ਕੀਤਾ ਹੈ। ਇਹ 1 ਤੋਂ 150 ਦੇ ਬੈਂਡ ਵਿਚ ਰੈਕਿੰਗ ਹਾਸਲ ਕਰਨ ਵਾਲੀ ਪੰਜਾਬ ਦੀ ਇਕੋ-ਇਕ ਪਬਲਿਕ ਯੂਨੀਵਰਸਿਟੀ ਹੈ, ਜਿਸ ਦਾ ਐਚ-ਇੰਡੈਕਸ-128 ਹੈ। ਯੂਨੀਵਰਸਿਟੀ 10 ਵਾਰ ਰਾਸ਼ਟਰੀ ਚੈਂਪੀਅਨ ਅਤੇ 13 ਵਾਰ ਉੱਤਰੀ ਜ਼ੋਨ ਇੰਟਰ-ਵਰਸਿਟੀ ਕਲਚਰਲ ਚੈਂਪੀਅਨਸ਼ਿਪ ਦੀ ਜੇਤੂ ਰਹੀ ਹੈ। ਦੇਸ਼ ਦਾ ਸਰਬਉੱਚ ਅਤੇ ਵਿਕਾਰੀ ਖੇਡ ਪੁਰਸਕਾਰ 'ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ' ਨੂੰ 24ਵੀਂ ਵਾਰ ਜਿੱਤਣ ਦਾ ਮਾਣ ਵੀ ਦੇਸ਼ ਦੀ ਇਸ ਇਕਲੌਤੀ ਯੂਨੀਵਰਸਿਟੀ ਨੂੰ ਹਾਸਲ ਹੈ। 500 ਏਕੜ ਵਿਚ ਫੈਲੇ ਯੂਨੀਵਰਸਿਟੀ ਦੇ ਕੈਂਪਸ ਦੀ ਹਰਿਆਲੀ ਮਨ ਨੂੰ ਮੋਹ ਲੈਂਦੀ ਹੈ। ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਸਭ ਤੋਂ ਮੋਹਰੀ ਰੱਖਣ ਵਾਲੀ ਯੂਨੀਵਰਸਿਟੀ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣ ਲਈ ਦੋ ਫੁੱਲਾਂ ਦੇ ਮੇਲੇ ਹੁੰਦੇ ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਇਸ ਨੂੰ ਦੇਸ਼ ਭਰ ਦੀਆਂ ਉੱਚ ਕੋਟੀ ਦੀਆਂ ਯੂਨੀਵਰਸਿਟੀਆਂ 'ਚ ਰੱਖਦਿਆਂ ਆਨਲਾਈਨ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਅਧਿਕਾਰ ਦਿੱਤਾ ਹੈ। ਉੱਤਰੀ ਭਾਰਤ ਵਿਚੋਂ ਇਹ ਪਹਿਲੀ ਯੂਨੀਵਰਸਿਟੀ ਹੈ, ਜੋ ਸਪੈਸ਼ਲ ਐਜੂਕੇਸ਼ਨ ਵਾਲੇ ਕੋਰਸ ਕਰਵਾ ਰਹੀ ਹੈ। ਕਰੋੜਾਂ ਰੁਪਏ ਦੇ ਅਤਿ-ਆਧੁਨਿਕ ਵਿਗਿਆਨਕ ਯੰਤਰਾਂ ਨਾਲ ਲੈਸ ਸੈਂਟਰ ਆਫ਼ ਐਮਰਜਿੰਗ ਲਾਈਫ਼ ਸਾਇੰਸਜ਼, ਬੋਟੈਨੀਕਲ ਗਾਰਡਨ, ਸਪੋਰਟਸ ਮੈਡੀਸਨ ਅਤੇ ਫਿਜ਼ੀਓਥੈਰੇਪੀ ਵਿਭਾਗ ਯੂਨੀਵਰਸਿਟੀ ਦਾ ਮਾਣ ਹਨ। ਵਿਗਿਆਨ, ਤਕਨਾਲੋਜੀ, ਸੂਚਨਾ ਤਕਨਾਲੋਜੀ, ਪ੍ਰਬੰਧਨ ਅਤੇ ਹੋਰ ਅਨੁਸ਼ਾਸਨਾਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਰਾਹੀਂ ਵੱਡੇ ਪੱਧਰ 'ਤੇ ਪਲੇਸਮੈਂਟ ਹੋਣ ਕਰਕੇ ਵਿਦਿਆਰਥੀ ਯੂਨੀਵਰਸਿਟੀ ਵੱਲ ਖਿੱਚੇ ਆਉਂਦੇ ਹਨ। ਯੂਨੀਵਰਸਿਟੀ ਦੇ ਕੈਂਪਸ ਵਿਚ 44 ਅਧਿਆਪਨ ਵਿਭਾਗ, 153 ਮਾਨਤਾ ਪ੍ਰਾਪਤ ਕਾਲਜ, 17 ਸੰਵਿਧਾਨਕ ਅਤੇ ਯੂਨੀਵਰਸਿਟੀ ਕਾਲਜ ਅਤੇ 47 ਐਸੋਸੀਏਟ ਇੰਸਟੀਚਿਊਟ ਹਨ, ਜਿਨ੍ਹਾਂ ਵਿਚ 20 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਆਨਲਾਈਨ ਦਾਖ਼ਲਾ, ਆਨਲਾਈਨ ਕਾਊਂਸਲਿੰਗ, ਆਨਲਾਈਨ ਪੁਨਰ-ਮੁਲਾਂਕਣ, ਕ੍ਰੈਡਿਟ ਅਧਾਰਤ ਨਿਰੰਤਰ ਮੁਲਾਂਕਣ ਗਰੇਡਿੰਗ ਪ੍ਰਣਾਲੀ ਆਦਿ ਕਾਰਜਾਂ ਤੋਂ ਇਲਾਵਾ ਯੂਨੀਵਰਸਿਟੀ ਦੀਆਂ ਹੋਰ ਕਾਰਜ ਪ੍ਰਣਾਲੀਆਂ 'ਤੇ ਕਾਰਜ ਆਨਲਾਈਨ ਹੀ ਹੁੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਫੈਲਾਉਣ ਦੇ ਨਾਲ-ਨਾਲ ਵਿਗਿਆਨ, ਕਲਾ, ਪ੍ਰਬੰਧਨ, ਸੂਚਨਾ ਤਕਨਾਲੋਜੀ, ਉਦਯੋਗਿਕ ਤਕਨਾਲੋਜੀ, ਵਾਤਾਵਰਨ, ਯੋਜਨਾਬੰਦੀ, ਆਰਕੀਟੈਕਚਰ, ਖੇਤੀਬਾੜੀ, ਜਨ ਸੰਚਾਰ ਵਰਗੇ ਖੇਤਰਾਂ ਵਿਚ ਸਿੱਖਿਆ ਨੂੰ ਵੀ ਯੂਨੀਵਰਸਿਟੀ ਵਲੋਂ ਉਤਸ਼ਾਹਿਤ ਕੀਤਾ ਗਿਆ। ਸੈਂਟਰ ਆਫ਼ ਐਕਸੀਲੈਂਸ ਤਹਿਤ ਅਥਲੈਟਿਕਸ, ਤਲਵਾਰਬਾਜ਼ੀ, ਸਾਈਕਲਿੰਗ, ਤੈਰਾਕੀ ਅਤੇ ਖੇਲੋ ਇੰਡੀਆ ਤਹਿਤ ਤਲਵਾਰਬਾਜ਼ੀ ਅਤੇ ਤੀਰਅੰਦਾਜ਼ੀ ਦੀਆਂ ਦੋ ਅਕਾਦਮੀਆਂ ਵੀ ਭਾਰਤ ਸਰਕਾਰ ਵਲੋਂ ਦਿੱਤੀਆਂ ਗਈਆਂ ਹਨ। ਹਾਕੀ ਅਤੇ ਹੈਂਡਬਾਲ ਨੂੰ ਪ੍ਰਫੁੱਲਤ ਕਰਨ ਲਈ ਦੋ ਨਵੇਂ 'ਖੇਲੋ ਇੰਡੀਆ ਸੈਂਟਰ' ਵੀ ਮਿਲੇ ਹਨ। ਅੰਤਰਰਾਸ਼ਟਰੀ ਮਾਪਦੰਡਾਂ ਦੀ ਪੁਸ਼ਟੀ ਕਰਨ ਵਾਲੇ ਵੈਲੋਡਰੋਮ ਨੂੰ ਵੀ ਅਤਿ ਆਧੁਨਿਕ ਬਣਾਉਣ ਦਾ ਉਦਘਾਟਨ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਹਾਲ ਵਿਚ ਹੀ ਕੀਤਾ ਗਿਆ ਹੈ। ਯੂਨੀਵਰਸਿਟੀ ਵਲੋਂ ਖੋਜ, ਅਧਿਆਪਨ ਅਤੇ ਹੋਰ ਖੇਤਰਾਂ ਵਿਚ ਯੂਨੀਵਰਸਿਟੀ ਨੂੰ ਆਧੁਨਿਕ ਲੀਹਾਂ 'ਤੇ ਲਿਆਉਣ ਲਈ ਕਈ ਅਹਿਮ ਸਮਝੌਤੇ ਵੀ ਦੇਸ਼ ਅਤੇ ਵਿਦੇਸ਼ਾਂ ਦੀਆਂ ਉੱਚ ਸੰਸਥਾਵਾਂ ਨਾਲ ਕੀਤੇ ਗਏ ਹਨ। ਯੂਨੀਵਰਸਿਟੀ ਦੇ ਚਿੰਨ੍ਹ ਉੱਤੇ ਉਕਰਿਆ 'ਗੁਰੂ ਗਿਆਨ ਦੀਪਕ ਉਜਿਆਰੀਆ' ਵਾਕ ਉਸ ਦ੍ਰਿਸ਼ਟੀ ਅਤੇ ਆਦਰਸ਼ ਨੂੰ ਪ੍ਰਗਟਾਉਂਦਾ ਹੈ, ਜਿਸ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਇਮ ਹੈ। ਯੂਨੀਵਰਸਿਟੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਅਧਿਐਨ ਤੇ ਖੋਜ ਤੋਂ ਇਲਾਵਾ, ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਵਿੱਦਿਅਕ ਤੌਰ ਉੱਤੇ ਪਛੜੇ ਵਰਗਾਂ ਵਿਚ ਸਿੱਖਿਆ ਦਾ ਪ੍ਰਸਾਰ ਕਰਨ ਲਈ ਆਪਣੀ ਵਚਨਬੱਧਤਾ 'ਤੇ ਪਹਿਰਾ ਦਿੰਦੀ ਹੋਈ ਅੱਗੇ ਵਧ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ 'ਤੇ ਹਨ ਲੋਕਾਂ ਦੀਆਂ ਨਜ਼ਰਾਂ

ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਰਾਜ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦਾ ਹਰਿਆਣਾ ਨਾਲ ਸਿੱਧਾ ਸੰਬੰਧ ਹੈ ਅਤੇ ਹਰਿਆਣਾ ਦੇ ਲੋਕਾਂ ਦੀ ਹਿਮਾਚਲ ਦੀ ਰਾਜਨੀਤੀ ਵਿਚ ਹਮੇਸ਼ਾ ਡੂੰਘੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX