ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  36 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 minute ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਪਾਦਕੀ

ਗੰਭੀਰ ਚੁਣੌਤੀ ਹੈ ਵਧਦੀ ਹੋਈ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ

ਕਾਂਗਰਸ ਵਾਲੀਆਂ ਗ਼ਲਤੀਆਂ ਨਾ ਦੁਹਰਾਵੇ ਭਾਜਪਾ

ਹਰਿਆਣਾ ਵਲੋਂ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਟਕਰਾਅ ਇਕ ਵਾਰ ਫਿਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਇਹ ਮੌਜੂਦਾ ਵਿਵਾਦ 19 ਜੁਲਾਈ, 2022 ਨੂੰ ਜੈਪੁਰ ਵਿਚ ਨਾਰਥ ...

ਪੂਰੀ ਖ਼ਬਰ »

ਫਿਰਕੂ ਵੰਡੀਆਂ ਪਾ ਕੇ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ

(ਕੱਲ ਤੋਂ ਅੱਗੇ) ਦਰਅਸਲ; 1966 ਤੋਂ ਬਾਅਦ ਪੰਜਾਬੀ ਕੌਮ, ਪੰਜਾਬ ਦੇ ਸਭ ਧਰਮਾਂ ਦੇ ਲੋਕਾਂ ਦੀ ਉਕਤ ਮਸਲਿਆਂ/ਹੱਕਾਂ ਲਈ ਭਾਰਤੀ ਸੰਘ ਨਾਲ ਇਕਜੁੱਟ ਲੜਾਈ ਬਣਦੀ ਸੀ, ਪਰ ਫਿਰਕਾਪ੍ਰਸਤੀ ਨੇ ਫੇਰ ਅੜਿੱਕਾ ਡਾਹ ਦਿੱਤਾ। ਪੰਜਾਬ ਦੇ ਧਰਮਾਂ/ਪੰਥਾਂ/ਡੇਰਿਆਂ ਦੀ ਇਸ ਵਿਰੋਧਤਾਈ ...

ਪੂਰੀ ਖ਼ਬਰ »

53ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਨਵੇਂ ਮੁਕਾਮ ਸਥਾਪਤ ਕਰ ਰਹੀ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਮਨਾਉਣ ਜਾ ਰਹੀ ਹੈ। ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ 'ਤੇ ਹਨ ਲੋਕਾਂ ਦੀਆਂ ਨਜ਼ਰਾਂ

ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਰਾਜ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦਾ ਹਰਿਆਣਾ ਨਾਲ ਸਿੱਧਾ ਸੰਬੰਧ ਹੈ ਅਤੇ ਹਰਿਆਣਾ ਦੇ ਲੋਕਾਂ ਦੀ ਹਿਮਾਚਲ ਦੀ ਰਾਜਨੀਤੀ ਵਿਚ ਹਮੇਸ਼ਾ ਡੂੰਘੀ ਦਿਲਚਸਪੀ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹੋਰ ਕਈ ਭਾਜਪਾ ਨੇਤਾ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਗਏ ਸਨ। ਦੂਜੇ ਪਾਸੇ ਹਰਿਆਣਾ ਕਾਂਗਰਸ ਵਲੋਂ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਕਈ ਹੋਰ ਕਾਂਗਰਸੀ ਨੇਤਾ ਵੀ ਆਪਣੇ ਉਮੀਦਵਾਰਾਂ ਦੇ ਸਮਰਥਨ ਵਿਚ ਹਿਮਾਚਲ 'ਚ ਲਗਾਤਾਰ ਪ੍ਰਚਾਰ ਕਰਦੇ ਰਹੇ ਹਨ। ਏਨਾ ਹੀ ਨਹੀਂ, ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਕਈ ਨੇਤਾ ਅਤੇ ਕਾਰਕੁੰਨ ਵੀ ਹਿਮਾਚਲ ਵਿਚ ਪਾਰਟੀ ਦੇ ਪ੍ਰਚਾਰ ਲਈ ਚੱਕਰ ਲਗਾ ਚੁੱਕੇ ਹਨ।
ਹਿਮਾਚਲ ਵਿਚ ਇਸ ਸਮੇਂ ਭਾਜਪਾ ਦੀ ਸਰਕਾਰ ਹੈ ਅਤੇ ਕਾਂਗਰਸ ਪਾਰਟੀ ਹਿਮਾਚਲ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਕਾਫੀ ਆਸ ਲਗਾਈ ਬੈਠੀ ਹੈ। ਪਹਿਲਾਂ ਆਮ ਤੌਰ 'ਤੇ ਹਿਮਾਚਲ ਵਿਚ ਕਾਂਗਰਸ ਅਤੇ ਭਾਜਪਾ ਵਿਚਕਾਰ ਸਿੱਧਾ ਮੁਕਾਬਲਾ ਹੋਇਆ ਕਰਦਾ ਸੀ ਅਤੇ ਹੁਣ ਤਕ ਦੀ ਇਹ ਪਰੰਪਰਾ ਰਹੀ ਹੈ ਕਿ ਕੋਈ ਵੀ ਪਾਰਟੀ ਲਗਾਤਾਰ ਦੋ ਵਾਰ ਸੱਤਾ ਵਿਚ ਨਹੀਂ ਆ ਸਕੀ। ਇਸ ਵਾਰ ਭਾਜਪਾ ਇਸ ਪਰੰਪਰਾ ਨੂੰ ਤੋੜਨ ਦਾ ਯਤਨ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਸਹਿਤ ਭਾਜਪਾ ਦੇ ਸਾਰੇ ਵੱਡੇ ਨੇਤਾਵਾਂ ਨੇ ਹਿਮਾਚਲ ਵਿਚ ਪੂਰੀ ਤਾਕਤ ਲਗਾ ਰੱਖੀ ਸੀ। ਭਾਜਪਾ ਕਿਸੇ ਵੀ ਹਾਲ ਵਿਚ ਹਿਮਾਚਲ ਨੂੰ ਆਪਣੇ ਹੱਥੋਂ ਜਾਣ ਨਹੀਂ ਦੇਣਾ ਚਾਹੁੰਦੀ ਅਤੇ ਕਾਂਗਰਸ ਹਰ ਹਾਲ ਵਿਚ ਹਿਮਾਚਲ ਵਿਚ ਆਪਣੀ ਸਰਕਾਰ ਬਣਾਉਣ ਲਈ ਯਤਨਸ਼ੀਲ ਰਹੀ ਹੈ। ਉਂਝ ਵੀ ਭਾਜਪਾ ਦੇ ਕੌਮੀ ਪ੍ਰਧਾਨ ਜੈ ਪ੍ਰਕਾਸ਼ ਨੱਢਾ ਹਿਮਾਚਲ ਨਾਲ ਸੰਬੰਧ ਰੱਖਦੇ ਹਨ ਅਤੇ ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਹਿਮਾਚਲ ਵਿਚ ਜਿੰਨੀਆਂ ਵੀ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਹੋਈਆਂ, ਉਨ੍ਹਾਂ ਸਾਰੀਆਂ ਚੋਣਾਂ ਵਿਚ ਭਾਜਪਾ ਨੂੰ ਹਾਰ ਅਤੇ ਕਾਂਗਰਸ ਨੂੰ ਜਿੱਤ ਪ੍ਰਾਪਤ ਹੋਈ ਹੈ। ਇਸੇ ਕਾਰਨ ਹਰਿਆਣਾ ਦੇ ਲੋਕਾਂ ਵਿਚ ਹਿਮਾਚਲ ਦੇ ਨਤੀਜਿਆਂ ਨੂੰ ਲੈ ਕੇ ਖਾਸ ਦਿਲਚਸਪੀ ਹੈ। ਅਜਿਹੀ ਹੀ ਦਿਲਚਸਪੀ ਹਰਿਆਣਾ ਦੇ ਲੋਕਾਂ ਨੂੰ ਗੁਜਰਾਤ ਦੀਆਂ ਚੋਣਾਂ ਵਿਚ ਵੀ ਬਣੀ ਹੋਈ ਹੈ। ਗੁਜਰਾਤ ਵਿਚ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਦੀ ਸਰਕਾਰ ਚੱਲੀ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਹੀ ਗੁਜਰਾਤ ਨਾਲ ਸੰਬੰਧ ਰੱਖਦੇ ਹਨ ਅਤੇ ਗੁਜਰਾਤ ਦੇ ਚੋਣ ਨਤੀਜਿਆਂ ਨਾਲ ਮੋਦੀ ਅਤੇ ਅਮਿਤ ਸ਼ਾਹ ਦਾ ਵਕਾਰ ਵੀ ਦਾਅ 'ਤੇ ਲੱਗਾ ਹੋਇਆ ਹੈ। ਇਸ ਵਾਰ ਆਮ ਆਦਮੀ ਪਾਰਟੀ ਵੀ ਗੁਜਰਾਤ ਵਿਚ ਚੋਣ ਨਤੀਜਿਆਂ ਤੋਂ ਕਾਫੀ ਉਮੀਦਾਂ ਲਾਈ ਬੈਠੀ ਹੈ। ਦੋਵਾਂ ਰਾਜਾਂ ਵਿਚ ਚੋਣ ਨਤੀਜੇ ਦੇਸ਼ ਦੀ ਰਾਜਨੀਤੀ ਦੇ ਨਾਲ-ਨਾਲ ਹਰਿਆਣਾ ਦੀ ਰਾਜਨੀਤੀ 'ਤੇ ਵੀ ਦੂਰਗਾਮੀ ਪ੍ਰਭਾਵ ਪਾਉਣਗੇ।
ਭਿਵਾਨੀ ਰੈਲੀ 'ਤੇ ਨਜ਼ਰਾਂ
ਹਰਿਆਣਾ ਦੀ ਗੱਠਜੋੜ ਸਰਕਾਰ ਵਿਚ ਸਾਂਝੀਦਾਰ ਜਨਨਾਇਕ ਜਨਤਾ ਪਾਰਟੀ ਵਲੋਂ ਜਜਪਾ ਦੇ ਚੌਥੇ ਸਥਾਪਨਾ ਦਿਵਸ 'ਤੇ 9 ਦਸੰਬਰ ਨੂੰ ਭਿਵਾਨੀ ਵਿਚ ਰਾਜ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਤੇ ਸਾਬਕਾ ਸੰਸਦ ਮੈਂਬਰ ਡਾ. ਅਜੈ ਚੌਟਾਲਾ ਜਜਪਾ ਦੇ ਕੌਮੀ ਪ੍ਰਧਾਨ ਹਨ। ਓਮ ਪ੍ਰਕਾਸ਼ ਚੌਟਾਲਾ ਨੇ ਗੋਹਾਨਾ ਰੈਲੀ ਵਿਚ ਆਪਣੇ ਵੱਡੇ ਮੁੰਡੇ ਅਜੈ ਚੌਟਾਲਾ ਅਤੇ ਆਪਣੇ ਪੋਤਰੇ ਦੁਸ਼ਿਅੰਤ ਚੌਟਾਲਾ ਅਤੇ ਦਿਗਵਿਜੈ ਚੌਟਾਲਾ ਨੂੰ ਇਨੈਲੋ ਤੋਂ 2017 ਵਿਚ ਬਰਖ਼ਾਸਤ ਕਰ ਦਿੱਤਾ ਸੀ। ਉਸ ਤੋਂ ਬਾਅਦ 9 ਦਸੰਬਰ, 2018 ਨੂੰ ਅਜੈ ਚੌਟਾਲਾ ਅਤੇ ਦੁਸ਼ਿਅੰਤ ਚੌਟਾਲਾ ਨੇ ਜਨਨਾਇਕ ਪਾਰਟੀ ਦਾ ਗਠਨ ਕੀਤਾ ਸੀ ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਵਿਚ 10 ਸੀਟਾਂ ਜਿੱਤੀਆਂ ਸਨ। 2019 ਵਿਚ ਭਾਜਪਾ ਨੂੰ ਪ੍ਰਦੇਸ਼ ਵਿਧਾਨ ਸਭਾ ਵਿਚ ਸਪੱਸ਼ਟ ਬਹੁਮਤ ਨਹੀਂ ਸੀ ਮਿਲਿਆ ਅਤੇ ਭਾਜਪਾ ਸਿਰਫ 40 ਸੀਟਾਂ ਹੀ ਜਿੱਤ ਸਕੀ ਸੀ। ਭਾਜਪਾ ਨੇ ਜਜਪਾ ਨੂੰ ਨਾਲ ਲੈ ਕੇ ਸਰਕਾਰ ਬਣਾਈ ਅਤੇ ਗੱਠਜੋੜ ਸਰਕਾਰ ਵਿਚ ਦੁਸ਼ਿਅੰਤ ਚੌਟਾਲਾ ਉਪ ਮੁੱਖ ਮੰਤਰੀ ਬਣੇ ਅਤੇ ਜਜਪਾ ਦੇ ਕੋਟੇ ਤੋਂ ਦਵਿੰਦਰ ਬਬਲੀ ਕੈਬਨਿਟ ਮੰਤਰੀ ਅਤੇ ਅਨੂਪ ਸਿੰਘ ਧਾਣਕ ਰਾਜ ਮੰਤਰੀ ਬਣੇ ਹਨ। ਰਾਜ ਵਿਚ ਗਠਜੋੜ ਸਰਕਾਰ ਨੂੰ ਬਣਿਆਂ 3 ਸਾਲ ਤੋਂ ਵੱਧ ਹੋ ਗਏ ਹਨ। ਦੂਜੇ ਪਾਸੇ ਓਮ ਪ੍ਰਕਾਸ਼ ਚੌਟਾਲਾ ਦੀ ਪ੍ਰਧਾਨਗੀ ਵਾਲੀ ਇਨੈਲੋ 2019 ਵਿਚ ਐਲਨਾਬਾਦ ਦੀ ਇਕ ਸੀਟ ਹੀ ਜਿੱਤ ਸਕੀ ਸੀ ਅਤੇ ਇਨੈਲੋ ਦੇ ਹੋਰ ਵੱਡੇ ਨੇਤਾ, ਅਹੁਦੇਦਾਰ ਅਤੇ ਕਾਰਕੁੰਨ ਵੀ ਇਨੈਲੋ ਛੱਡ ਕੇ ਹੋਰ ਦਲਾਂ ਵਿਚ ਸ਼ਾਮਿਲ ਹੋ ਗਏ ਸਨ। ਹੁਣ ਅਜੈ ਚੌਟਾਲਾ ਅਤੇ ਦੁਸ਼ਿਅੰਤ ਚੌਟਾਲਾ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕਾਰਕੁੰਨਾਂ ਵਿਚ ਨਵੀਂ ਜਾਨ ਫੂਕਣ ਲਈ 9 ਦਸੰਬਰ ਨੂੰ ਜਜਪਾ ਦੇ ਸਥਾਪਨਾ ਦਿਵਸ 'ਤੇ ਭਿਵਾਨੀ ਵਿਚ ਰਾਜ ਪੱਧਰੀ ਰੈਲੀ ਕਰਕੇ ਪ੍ਰਦੇਸ਼ ਵਿਚ ਆਪਣੀ ਤਾਕਤ ਵਧਾਉਣ ਦੇ ਯਤਨ ਵਿਚ ਲੱਗੇ ਹੋਏ ਹਨ।
ਭਿਵਾਨੀ ਰੈਲੀ ਦਾ ਖਾਸ ਮਕਸਦ
ਭਿਵਾਨੀ ਕਿਸੇ ਸਮੇਂ ਸਾਬਕਾ ਮੁੱਖ ਮੰਤਰੀ ਸਵ. ਬੰਸੀ ਲਾਲ ਦਾ ਗੜ੍ਹ ਹੋਇਆ ਕਰਦੀ ਸੀ। ਬੰਸੀ ਲਾਲ ਤੋਂ ਬਾਅਦ ਉਨ੍ਹਾਂ ਦੀ ਰਾਜਨੀਤਕ ਵਿਰਾਸਤ ਉਨ੍ਹਾਂ ਦੇ ਬੇਟੇ ਸੁਰਿੰਦਰ ਸਿੰਘ ਨੇ ਸੰਭਾਲ ਲਈ ਸੀ ਪਰ ਸੁਰਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਿਰਨ ਚੌਧਰੀ ਅਤੇ ਉਸ ਦੀ ਬੇਟੀ ਸ਼ਰੂਤੀ ਚੌਧਰੀ ਨੇ ਭਿਵਾਨੀ ਜ਼ਿਲ੍ਹੇ ਤੋਂ ਬੰਸੀ ਲਾਲ ਅਤੇ ਸੁਰਿੰਦਰ ਸਿੰਘ ਦੇ ਸਮਰਥਕਾਂ ਨੂੰ ਨਾਲ ਜੋੜਨ ਦਾ ਕੰਮ ਕੀਤਾ ਸੀ। ਕਿਰਨ ਚੌਧਰੀ ਹਰਿਆਣਾ ਵਿਚ ਰਾਜਨੀਤੀ ਸ਼ੁਰੂ ਕਰਨ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਵਿਚ ਵਿਧਾਇਕ ਅਤੇ ਡਿਪਟੀ ਸਪੀਕਰ ਰਹਿ ਚੁੱਕੀ ਸੀ। ਉਹ ਹੁੱਡਾ ਸਰਕਾਰ ਵਿਚ ਕੈਬਨਿਟ ਮੰਤਰੀ ਰਹੀ ਅਤੇ ਰਾਜ ਵਿਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਨੇਤਾ ਵੀ ਰਹੀ। ਉਸ ਦੀ ਬੇਟੀ ਸ਼ਰੂਤੀ ਚੌਧਰੀ ਭਿਵਾਨੀ ਤੋਂ ਸੰਸਦ ਮੈਂਬਰ ਰਹਿ ਚੁੱਕੀ ਹੈ ਅਤੇ ਇਸ ਸਮੇਂ ਪ੍ਰਦੇਸ਼ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਹੈ। ਡਾ. ਅਜੈ ਚੌਟਾਲਾ ਭਿਵਾਨੀ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਇਸ ਸਮੇਂ ਅਜੈ ਚੌਟਾਲਾ ਦੀ ਪਤਨੀ ਅਤੇ ਦੁਸ਼ਿਅੰਤ ਚੌਟਾਲਾ ਦੀ ਮਾਤਾ ਸ੍ਰੀਮਤੀ ਨੈਨਾ ਚੌਟਾਲਾ ਭਿਵਾਨੀ ਸੰਸਦੀ ਖੇਤਰ ਅਧੀਨ ਆਉਂਦੇ ਬਾਢੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਹੈ। ਅਜੈ ਚੌਟਾਲਾ ਇਸ ਸਮੇਂ ਭਿਵਾਨੀ ਖੇਤਰ ਵਿਚ ਰੈਲੀ ਕਰਕੇ ਨਾ ਸਿਰਫ ਵਿਰੋਧੀਆਂ ਨੂੰ ਆਪਣੀ ਰਾਜਨੀਤਿਕ ਤਾਕਤ ਦਾ ਅਹਿਸਾਸ ਕਰਵਾਉਣਾ ਚਾਹੁੰਦੇ ਹਨ, ਬਲਕਿ ਉਹ ਭਿਵਾਨੀ ਰੈਲੀ ਰਾਹੀਂ 2024 ਵਿਚ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੀ ਸ਼ੁਰੂ ਕਰਨਾ ਚਾਹੁੰਦੇ ਹਨ। ਸਿਆਸੀ ਹਲਕਿਆਂ ਵਲੋਂ ਸੁਭਾਵਕ ਤੌਰ 'ਤੇ ਭਿਵਾਨੀ ਰੈਲੀ ਦੀ ਤੁਲਨਾ ਇਨੈਲੋ ਵਲੋਂ 25 ਸਤੰਬਰ ਨੂੰ ਫਤੇਹਾਬਾਦ ਵਿਚ ਕੀਤੀ ਗਈ ਰੈਲੀ ਨਾਲ ਵੀ ਕੀਤੀ ਜਾਏਗੀ।


-ਵਿਸ਼ੇਸ਼ ਪ੍ਰਤੀਨਿਧ
ਮੋਬਾਈਲ : 98554-65946
Email : ramsinghbrar@gmail.com

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX