ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  about 1 hour ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  about 3 hours ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  about 3 hours ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  about 3 hours ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 4 hours ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 5 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 5 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 5 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 6 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 6 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 6 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 8 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 8 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 minute ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 8 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 8 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 9 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 9 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 9 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 9 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 10 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 10 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਦਿੱਲੀ / ਹਰਿਆਣਾ

ਜ਼ਿਲ੍ਹਾ ਚੋਣ ਅਫ਼ਸਰ ਜਗਦੀਸ਼ ਸ਼ਰਮਾ ਦੀ ਦੇਖ-ਰੇਖ ਹੇਠ ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ

ਫ਼ਤਿਹਾਬਾਦ, 23 ਨਵੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ ਵਿਚ 25 ਨਵੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ ਪੰਚਾਂ-ਸਰਪੰਚਾਂ ਦੀ ਚੋਣ ਸਬੰਧੀ ਮਿੰਨੀ ਸਕੱਤਰੇਤ ਵਿਚ ਸਥਿਤ ਵੀਸੀ ਰੂਮ ਵਿਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਜਗਦੀਸ਼ ਸ਼ਰਮਾ ...

ਪੂਰੀ ਖ਼ਬਰ »

ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੁਲਿਸ ਕੈਡਿਟ ਦੀ ਸਿਖਲਾਈ

ਯਮੁਨਾਨਗਰ, 23 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ ਸਾਲਾਂ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਹੈ, ਜਿਸ ਨੂੰ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 21 ਜੁਲਾਈ 2018 ਨੂੰ ...

ਪੂਰੀ ਖ਼ਬਰ »

ਝੂਠੇ ਪਾਰਸਲ ਦੇ ਨਾਂਅ 'ਤੇ ਹੋਣ ਵਾਲੀ ਧੋਖਾਧੜੀ ਤੋਂ ਬਚਣ ਲਈ ਸਾਵਧਾਨ ਰਹੋ-ਐੱਸ. ਐੱਸ. ਭੌਰੀਆ

ਸ਼ਾਹਬਾਦ ਮਾਰਕੰਡਾ, 23 ਨਵੰਬਰ (ਅਵਤਾਰ ਸਿੰਘ)-ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਸੁਰਿੰਦਰ ਸਿੰਘ ਭੌਰੀਆ ਨੇ ਇਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਸਾਈਬਰ ਅਪਰਾਧੀ ਅਪਰਾਧ ਕਰਨ ਦੇ ਨਵੇਂ ਤਰੀਕੇ ਅਪਣਾ ਰਹੇ ਹਨ | ਆਮ ਲੋਕ ਜਾਗਰੂਕਤਾ ...

ਪੂਰੀ ਖ਼ਬਰ »

ਗੁਜਰਾਤ ਨੂੰ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ- ਨਾਥੂ

ਝਬਾਲ, 23 ਨਵੰਬਰ (ਸੁਖਦੇਵ ਸਿੰਘ)-ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ, ਸਗੋਂ ਸੂਬੇ ਦੇ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਮੈਂਬਰ ਗੁਰਪਿੰਦਰ ਸਿੰਘ ਨਾਥੂ, ਹੈਪੀ ਝਬਾਲ ਤੇ ...

ਪੂਰੀ ਖ਼ਬਰ »

ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦਾ ਵਫ਼ਦ ਐਕਸੀਅਨ ਨੂੰ ਮਿਲਿਆ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦਾ ਇਕ ਵਫ਼ਦ ਬਿਜਲੀ ਨਿਗਮ ਦੇ ਐਕਸੀਅਨ ਨੂੰ ਮਿਲਿਆ ਤੇ ਮੁਲਾਜ਼ਮਾਂ ਦੀਆਂ ਲੰਮਕਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ | ਮੰਗਾਂ ਪੂਰੀਆਂ ਨਾ ਹੋਣ 'ਤੇ 25 ਨਵੰਬਰ ਤੋਂ ...

ਪੂਰੀ ਖ਼ਬਰ »

ਸੀ. ਆਈ. ਡੀ. ਵਿਭਾਗ ਦੇ ਯੋਗੇਸ਼ ਕੁਮਾਰ ਨੂੰ ਮਿਲਿਆ ਅਸਧਾਰਨ ਖੁਫ਼ੀਆ ਹੁਨਰ ਮੈਡਲ

ਨਰਾਇਣਗੜ੍ਹ, 23 ਨਵੰਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਯੋਗੇਸ਼ ਕੁਮਾਰ ਨੂੰ ਸੀ. ਆਈ. ਡੀ. ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਲਈ ਗ੍ਰਹਿ ਮੰਤਰੀ, ਭਾਰਤ ਸਰਕਾਰ ਦੁਆਰਾ ਅਸਧਾਰਨ ਖੁਫ਼ੀਆ ਹੁਨਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭੇਜੇ ਗਏ ...

ਪੂਰੀ ਖ਼ਬਰ »

ਯੋਗ ਦੇ ਬਿਹਤਰੀਨ ਪ੍ਰਚਾਰ-ਪ੍ਰਸਾਰ ਲਈ ਸਿਰਸਾ ਦੀ ਕੋਮਲ ਵਰਮਾ ਨੂੰ ਮਿਲਿਆ ਹਰਿਆਣਾ ਸਟੇਟ ਐਵਾਰਡ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ 'ਚ ਯੋਗ ਦੇ ਬਿਹਤਰੀਨ ਪ੍ਰਚਾਰ-ਪ੍ਰਸਾਰ ਲਈ ਸਿਰਸਾ ਵਾਸੀ ਕੋਮਲ ਵਰਮਾ ਨੂੰ ਹਰਿਆਣਾ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਅਵਾਰਡ ਉਨ੍ਹਾਂ ਨੂੰ ਬੀਤੇ ਦਿਨੀਂ ਭਿਵਾਨੀ 'ਚ ਇਕ ਸਮਾਗਮ ਦੌਰਾਨ ਦਿੱਤਾ ਗਿਆ | ...

ਪੂਰੀ ਖ਼ਬਰ »

ਬਾਲ ਭਵਨ 'ਚ ਸਮਾਜਿਕ ਬੁਰਾਈਆਂ 'ਤੇ ਸੱਟ ਮਾਰਦਾ ਸੱਭਿਆਚਾਰਕ ਪ੍ਰੋਗਰਾਮ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਬਾਲ ਭਵਨ 'ਚ ਜ਼ਿਲ੍ਹਾ ਬਾਲ ਕਲਿਆਣ ਪਰਿਸ਼ਦ ਵੱਲੋਂ ਇਨਾਮ ਵੰਡ ਸਮਾਗਮ ਕਰਵਾ ਗਿਆ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਮਾਜਿਕ ਬੁਰਾਈਆਂ 'ਤੇ ਸੱਟ ਮਾਰਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਇਸ ਵੇਲੇ ਮਟਰ, ਆਲੂ, ਗੋਭੀ ਆਦਿ ਸਬਜ਼ੀਆਂ ਦੀ ਕਿਸਾਨਾਂ ਵਲੋਂ ਬਿਜਾਈ ਕੀਤੀ ਹੋਈ ਹੈ ਅਤੇ ਉਕਤ ਫ਼ਸਲਾਂ ਨੂੰ ਪਾਣੀ ਦਿਨ ਸਮੇਂ ਹੀ ਲਗਾਇਆ ਜਾ ਸਕਦਾ ਹੈ, ਪਰ ਪਾਵਰਕਾਮ 66 ਕੇ. ਵੀ. ਨਾਗੋਕੇ ਮੋੜ ਵਲੋਂ ਦਿਨ ਸਮੇਂ ...

ਪੂਰੀ ਖ਼ਬਰ »

ਸਕੂਲ 'ਚੋਂ ਚੋਰਾਂ ਨੇ ਜ਼ਰੂਰੀ ਦਸਤਾਵੇਜ਼ ਕੀਤੇ ਚੋਰੀ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸਕੂਲ ਵਿਚੋਂ ਜ਼ਰੂਰੀ ਦਸਤਾਵੇਜ਼ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ...

ਪੂਰੀ ਖ਼ਬਰ »

ਮੈਡੀਕਲ ਸਟੋਰ ਤੋਂ ਨਸ਼ੀਲੀਆਂ ਗੋਲੀਆਂ ਮਿਲਣ 'ਤੇ ਕੇਸ ਦਰਜ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਪੱਟੀ ਤੇ ਡਰੱਗ ਕੰਟਰੋਲ ਅਫ਼ਸਰ ਵਲੋਂ ਇਕ ਮੈਡੀਕਲ ਸਟੋਰ ਦੀ ਕੀਤੀ ਗਈ ਛਾਪੇਮਾਰੀ ਦੌਰਾਨ ਉੱਥੋਂ ਨਸ਼ੀਲੀਆਂ ਗੋਲੀਆਂ ਮਿਲਣ 'ਤੇ ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਅੱਜ ਕਰਨਗੇ ਬੂਥਾਂ ਦਾ ਦÏਰਾ

ਗੂਹਲਾ ਚੀਕਾ /ਕੈਥਲ, 23 ਨਵੰਬਰ (ਓ.ਪੀ. ਸੈਣੀ)-ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਡਾ. ਸੰਗੀਤਾ ਤੇਤਰਵਾਲ ਨੇ ਦੱਸਿਆ ਕਿ ਮੰਡਲ ਕਮਿਸ਼ਨਰ ਸੰਜੀਵ ਵਰਮਾ 24 ਨਵੰਬਰ ਨੂੰ ਸਵੇਰੇ 11 ਵਜੇ ਪਿੰਡ ਟਊਾਠਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਲਿੰਗ ਬੂਥਾਂ ਦਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ 3 ਵਿਅਕਤੀ 14 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-14 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਦੜੇ-ਸੱਟੇ ਅਤੇ ਜੂਏ ਖ਼ਿਲਾਫ਼ ਮਾਮਲੇ 'ਚ ਕਾਂਗਰਸੀ ਕੌਂਸਲਰ ਦੇ ਜੇਠ ਅਤੇ ਸਾਥੀਆਂ ਖ਼ਿਲਾਫ਼ ਮੁਕੱਦਮਾ ਦਰਜ, ਇਕ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) - ਸੀ.ਆਈ.ਏ. ਸਟਾਫ਼ ਵਲੋਂ ਦੱੜ੍ਹੇ-ਸੱਟਾ ਅਤੇ ਜੂਏ ਖ਼ਿਲਾਫ਼ ਕਾਰਵਾਈ ਕਰਦੇ ਹੋਏ 1420 ਰੁਪਏ ਦੀ ਨਗਦੀ ਬਰਾਮਦ ਕਰਕੇ, ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਕਾਂਗਰਸ ਦੀ ਮਹਿਲਾ ਕਾਉਂਸਲਰ ਦੇ ਜੇਠ ਸਮੇਤ 5 ਵਿਅਕਤੀਆਂ ਖ਼ਿਲਾਫ ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਹੈਂਡਬਾਲ ਟੀਮ ਨੇ ਰਾਜ ਪੱਧਰ 'ਤੇ ਜਿੱਤੇ ਤਗਮੇ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)- ਕੇ.ਐਮ.ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀ ਹੈਂਡਬਾਲ ਟੀਮ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਇਕ ਵਾਰ ਫਿਰ ਪੰਜਾਬ ਰਾਜ ਹੈਂਡਬਾਲ ਚੈਂਪੀਅਨਸ਼ਿਪ ਵਿਚ ਸਿਲਵਰ ...

ਪੂਰੀ ਖ਼ਬਰ »

ਬਦਮਾਸ਼ਾਂ ਨੇ ਸੁਰੱਖਿਆ ਗਾਰਡਾਂ ਨੂੰ ਬੰਧਕ ਬਣਾ ਕੇ ਲੁੱਟਿਆ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਗੋਕਲਪੁਰੀ ਇਲਾਕੇ ਵਿਚ ਹਥਿਆਰਬੰਦ ਬਦਮਾਸ਼ਾਂ ਨੇ ਮੈਟਰੋ ਰੇਲ ਦੀ ਸਾਇਡ 'ਤੇ ਜਿੱਥੇ ਕਿ ਨਿਰਮਾਣ ਦਾ ਕੰਮ ਚੱਲ ਰਿਹਾ ਸੀ, ਉੱਥੇ ਤਾਇਨਾਤ ਸੁਰੱਖਿਆ ਗਾਰਡ ਨੂੰ ਬੰਧਕ ਬਣਾ ਲਿਆ ਅਤੇ ਉਨ੍ਹਾਂ ਨੂੰ ਇਕ ਲੋਹੇ ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਦੇ ਕੈਦੀਆਂ ਦੁਆਰਾ ਬਣਾਇਆ ਸਾਮਾਨ ਖੂਬ ਪਸੰਦ ਕਰ ਰਹੇ ਨੇ ਲੋਕ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਦਿੱਲੀ ਮੰਡਪ 'ਚ ਤਿਹਾੜ ਜੇਲ੍ਹ ਦੇ ਕੈਦੀਆਂ ਦੁਆਰਾ ਬਣਾਇਆ ਸਾਮਾਨ ਸਟਾਲ 'ਤੇ ਪ੍ਰਦਰਸ਼ਿਤ ਕੀਤਾ ਹੋਇਆ ਹੈ, ਜੋ ਕਿ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ | ਇਹ ...

ਪੂਰੀ ਖ਼ਬਰ »

ਨੈਸ਼ਨਲ ਓਪਨ ਸਕੂਲ ਰੇਡੀਓ ਰਾਹੀਂ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਕਰਾਈ ਜਾ ਰਹੀ ਹੈ ਪੜ੍ਹਾਈ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਓਪਨ ਸਕੂਲ ਨੋਇਡਾ ਵਲੋਂ ਆਪਣੇ ਕੇਂਦਰ ਵਿਖੇ ਮੁਕਤ ਵਿੱਦਿਆ ਵਾਣੀ ਪੋ੍ਰਗਰਾਮ ਅਧੀਨ ਵੱਖ-ਵੱਖ ਵਿਸ਼ਿਆਂ ਦੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਾਈ ਜਾ ਰਹੀ ਹੈ | ਇਸ ਵਿਚ ਪੰਜਾਬੀ ਦੀ ਵੀ ਜਾਣਕਾਰੀ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਭਲਕੇ ਪੰਜਾਬ-ਡੇਅ ਦੇ ਮੌਕੇ ਨੂਰਾਂ ਸਿਸਟਰਜ਼ ਪੇਸ਼ ਕਰਨਗੀਆਂ ਸੱਭਿਆਚਾਰਕ ਪੋ੍ਰਗਰਾਮ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰ ਮਾਮਲੇ ਲੇਬਰ ਤੇ ਸ਼ਿਕਾਇਤ ਨਿਵਾਰਨ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਸੈਦਾਨ ਵਿਖੇ ਲੱਗੇ ਹੋਏ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ (25 ਨਵੰਬਰ) ਪੰਜਾਬ-ਡੇਅ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲੇ 'ਚ ਲੋਕ ਲੈ ਰਹੇ ਵਿਅੰਜਨਾਂ ਦਾ ਲੁਤਫ਼

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਵੇਂ-ਜਿਵੇਂ ਅੰਤਰਰਾਸ਼ਟਰੀ ਵਪਾਰ ਮੇਲਾ ਸਮਾਪਤੀ ਦੇ ਵੱਲ ਵਧਦਾ ਜਾ ਰਿਹਾ ਹੈ, ਉਸ ਨਾਲ ਭੀੜ ਦੇ ਨਾਲ ਹਫੜਾ-ਦਫ਼ੜੀ ਵੀ ਵਧਦੀ ਜਾ ਰਹੀ ਹੈ | ਮੇਲੇ ਦੇ ਦੌਰਾਨ ਵੱਖ-ਵੱਖ ਰਾਜਾਂ ਦੇ ਵਲੋਂ ਉਨ੍ਹਾਂ ਦੇ ਰਾਜ ਦੇ ਦਿਨ ਮਨਾਏ ...

ਪੂਰੀ ਖ਼ਬਰ »

ਦੱਖਣੀ ਦਿੱਲੀ ਦੇ ਵਾਰਡ ਨੰਬਰ 154 ਤੋਂ ਕਾਂਗਰਸ ਪਾਰਟੀ ਨੇ ਕੀਤਾ ਜਨ ਸੰਬੋਧਨ

ਨਵੀਂ ਦਿੱਲੀ, 23 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਵਾਰਡ ਨੰਬਰ 154 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਨੀਤਾ ਚੌਧਰੀ ਨੇ ਇਕ ਜਨ ਸਮੂਹ ਨੂੰ ਸੰਬੋਧਨ ਕਰਦਿਆਂ ਆਪਣੀਆਂ ਪ੍ਰਾਪਤੀਆਂ ਦੱਸੀਆਂ ਕਿਉਂਕਿ ਉਹ ਸਾਬਕਾ ਨਿਗਮ ਪਾਰਸ਼ਦ ਰਹੇ ਹਨ | ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦੇ ਭਾਸ਼ਨ ਨੂੰ ਗਹੁ ਨਾਲ ਸੁਣਿਆ | ਜਨ ਸਮੂਹ ਦਾ ਇਹੀ ਕਹਿਣਾ ਸੀ ਕਿ ਲੋਕ ਅੱਜ ਦੇ ਸਮੇਂ 'ਚ ਬਹੁਤ ਸਿਆਣੇ ਹੋ ਗਏ ਹਨ ਇਸ ਕਰਕੇ ਜਿਨ੍ਹਾਂ ਲੋਕਾਂ ਨੇ ਕੰਮ ਕੀਤੇ ਹਨ ਉਹ ਉਨ੍ਹਾਂ ਦਾ ਜ਼ਰੂਰ ਸਮਰਥਨ ਕਰਨਗੇ | ਅਨੀਤਾ ਚੌਧਰੀ ਆਪਣੇ ਵਾਰਡ 'ਚ ਜਾ ਕੇ ਲੋਕਾਂ ਦੇ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੇ ਸਮਰਥਕ ਵੀ ਲੋਕਾਂ ਨੂੰ ਮਿਲ ਕੇ ਸਾਥ ਦੇਣ ਲਈ ਕਹਿ ਰਹੇ ਹਨ ਵਰਨਣਯੋਗ ਹੈ ਕਿ ਇਨ੍ਹਾਂ ਦਿਨਾਂ 'ਚ ਮੁੱਖ ਤੌਰ 'ਤੇ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਆਪੋ ਆਪਣੀ ਡਫਲੀ ਵਜਾ ਕੇ ਲੋਕਾਂ ਦਾ ਸਮਰਥਨ ਮੰਗ ਰਹੇ ਹਨ ਅਤੇ ਹਰ ਪਾਰਟੀ ਦਾ ਖੜ੍ਹਾ ਕੀਤਾ ਉਮੀਦਵਾਰ ਆਪਣੀ ਜਿੱਤ ਦਾ ਦਾਅਵਾ ਕਰ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਦਿੱਲੀ ਭਾਜਪਾ ਵਫ਼ਦ ਨੇ ਰਾਜ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪ ਕੇ ਕੀਤੀ 'ਆਪ' ਦੀ ਸ਼ਿਕਾਇਤ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਵਿਜੇਂਦਰ ਗੁਪਤਾ ਦੀ ਅਗਵਾਈ ਹੇਠ ਇੱਕ ਵਫਦ ਨੇ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ | ਵਫ਼ਦ ਵਿਚ ਸੂਬਾ ਭਾਜਪਾ ਜਨਰਲ ਸਕੱਤਰ ਹਰਸ਼ ਮਲਹੋਤਰਾ, ਕਾਨੂੰਨ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੱਕੇ ਤੌਰ 'ਤੇ 5 ਜਨਵਰੀ ਨੂੰ ਮਨਾਉਣ ਬਾਰੇ ਵੀਚਾਰ ਕੀਤਾ ਜਾਵੇ-ਸਰਨਾ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ...

ਪੂਰੀ ਖ਼ਬਰ »

ਦਿੱਲੀ ਦੇ ਸਿੱਖਾਂ ਨੂੰ ਨਿਗਮ ਚੋਣਾਂ ਦੌਰਾਨ ਇਕਜੁਟ ਹੋ ਕੇ ਸਾਂਝੀ ਤਾਕਤ ਦਾ ਪ੍ਰਗਟਾਵਾ ਕਰਨ ਦਾ ਸੱਦਾ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ) - ਪੱਛਮੀ ਦਿੱਲੀ ਦੇ ਵਿਸ਼ਨੂੰ ਗਾਰਡਨ ਇਲਾਕੇ ਦੇ 17 ਗੁਰਦੁਆਰਿਆਂ ਦੀ ਸਾਂਝੀ ਜੱਥੇਬੰਦੀ 'ਸ਼੍ਰੋਮਣੀ ਸਿੱਖ ਸੰਗਤ ਸਭਾ' ਰਜਿ: ਨੇ ਦਿੱਲੀ ਦੀ ਸਿਆਸਤ 'ਚ ਸਿੱਖਾਂ ਦੀ ਲਗਾਤਾਰ ਘੱਟ ਰਹੀ ਨੁਮਾਇੰਦਗੀ 'ਤੇ ਚਿੰਤਾ ਜਤਾਈ ਹੈ | ਸੰਸਥਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਪੱਟੀ, 23 ਨਵੰਬਰ (ਖਹਿਰਾ, ਕਾਲੇਕੇ)-ਰੇਲ ਗੱਡੀ ਥੱਲੇ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜੀ. ਆਰ. ਪੀ. ਇੰਚਾਰਜ ਇੰਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੱਟੀ ਤੋਂ ਖੇਮਕਰਨ ਜਾ ਰਹੀ ਡੀ.ਐੱਮ.ਯੂ. ਰੇਲ ਗੱਡੀ ਥੱਲੇ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਬਲਾਕ ਨੂਰਦੀ ਦੀ ਕਮੇਟੀ ਦੀ ਚੋਣ

ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)-ਡੀ. ਟੀ. ਐੱਫ਼. ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਡੀ.ਟੀ.ਐੱਫ਼. ਤਰਨ ਤਾਰਨ ਦੇ ਜ਼ਿਲ੍ਹਾ ਜਰਨਲ ਸਕੱਤਰ ਕਸ਼ਮੀਰ ...

ਪੂਰੀ ਖ਼ਬਰ »

ਜਨਤਾ ਵਲੋਂ ਦਿੱਤੇ ਬਹੁਮਤ ਨਾਲ ਜਿੱਤਾਂਗੇ ਨਿਗਮ ਚੋਣਾਂ-ਜਨਾਰਦਨ ਸ਼ਰਮਾ

ਅੰਮਿ੍ਤਸਰ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਉੱਤਰੀ 'ਚ ਪੈਂਦੀ ਵਾਰਡ ਨੰ. 52 ਵਿਚ ਭਾਜਪਾ ਦੇ ਮੰਡਲ ਪ੍ਰਧਾਨ ਮੋਨੂੰ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਜਥੇਬੰਦਕ ਮੀਟਿੰਗ ਹੋਈ, ਜਿਸ ਵਿਚ ਅੰਮਿ੍ਤਸਰ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚ ਟਿਕਟ ਚੈਕਿੰਗ ਅਭਿਆਨ ਨਿਰੰਤਰ ਜਾਰੀ

ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)-ਫ਼ਿਰੋਜ਼ਪੁਰ ਡਵੀਜ਼ਨ 'ਚ ਡੀ. ਆਰ. ਐਮ. ਡਾ: ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੇਲਗੱਡੀਆਂ ਵਿਚ ਟਿਕਟ ਚੈਕਿੰਗ ਅਭਿਆਨ ਨਿਰੰਤਰ ਜਾਰੀ ਹੈ | ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਸੁਦੀਪ ਸਿੰਘ ਨੇ ਦੱਸਿਆ ਕਿ ਟਿਕਟ ...

ਪੂਰੀ ਖ਼ਬਰ »

ਸਿਮਰਨਪ੍ਰੀਤ ਦੀ ਲਿਖੀ ਕਿਤਾਬ 'ਪੰਥ ਦੀ ਧੀ' ਰਿਲੀਜ਼

ਛੇਹਰਟਾ, 23 ਨਵੰਬਰ (ਵਡਾਲੀ) - ਸਿਮਰਨਪ੍ਰੀਤ ਕੌਰ ਵਲੋਂ ਉਸ ਰੱਬ ਦੀ ਰਹਿਮਤ ਉਹ ਪਲੀ ਸੀ, ਫਿਰ ਕਿਉਂ ਹਰ ਕੋਈ ਸਮਝੇ ਮੇਰੀ ਬਦੋਲਤ ਓ ਖੜੀ ਸੀ ਤੇ ਅਧਾਰਿਤ ਆਪਣੀ ਲਿਖੀ ਕਿਤਾਬ 'ਪੰਥ ਦੀ ਧੀ' ਨੂੰ ਰੀਲੀਜ ਕੀਤਾ ਗਿਆ ਹੈ, ਜਿਸ ਨੂੰ ਰੀਲੀਜ ਕਰਨ ਦੀ ਰਸਮ ਵਾਰਡ ਨੰਬਰ 83 ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਹੋਈ

ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)-ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਕਮੇਟੀ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫੈਸਲਿਆਂ ਬਾਰੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

ਸੁਰ ਸਿੰਘ, 23 ਨਵੰਬਰ (ਧਰਮਜੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ 25 ਨਵੰਬਰ ਨੂੰ ਐੱਸ.ਡੀ.ਐੱਮ. ਪੱਟੀ ਅਤੇ 3 ਦਸੰਬਰ ਨੂੰ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ-ਪੱਤਰ ਸੌਂਪੇ ਜਾਣਗੇ | ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਸਰ ਛੋਟੂ ਰਾਮ ਦੇ ਬੈਨਰ ਹੇਠ ਕਿਸਾਨਾਂ ਨੇ ਬਿਜਲੀ ਬਿੱਲਾਂ 'ਤੇ ਏ. ਸੀ. ਡੀ. ਜਾਣ ਦਾ ਵਿਰੋਧ ਕੀਤਾ ਅਤੇ ਯੂਨੀਅਨ ਵਲੋਂ ਰਾਜੀਵ ਗਾਂਧੀ ਬਿਜਲੀ ਸਦਨ ਦਫ਼ਤਰ ਵਿਚ ਐੱਸ. ਈ. ਨੂੰ ਮੁੱਖ ਮੰਤਰੀ ਅਤੇ ਬਿਜਲੀ ...

ਪੂਰੀ ਖ਼ਬਰ »

ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਿਸਾਨ ਏਕਤਾ ਨਾਲ ਜੁੜੇ ਕਿਸਾਨਾਂ ਨੇ ਪੰਜਾਬ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾਖਿਲਾਫ਼ੀ ਦਾ ਦੋਸ਼ ਲਾਉਂਦਿਆਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਕ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ | ...

ਪੂਰੀ ਖ਼ਬਰ »

ਦੂਖ ਨਿਵਾਰਨ ਹਸਪਤਾਲ 'ਚ ਰੀੜ੍ਹ ਦੀ ਹੱਡੀ ਦਾ ਹੋਇਆ ਸਫਲਤਾਪੂਵਰਕ ਆਪ੍ਰੇਸ਼ਨ

ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)­ - ਇਥੇ ਦੂਖ ਨਿਵਾਰਨ ਹਸਪਤਾਲ ਕਚਿਹਰੀ ਚੌਕ ਵਿਖੇ ਇਕ ਮਰੀਜ਼ ਦੀ ਰੀੜ ਦੀ ਹੱਡੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਹੋਇਆ ਹੈ ਅਤੇ ਹੁਣ ਇਹ ਮਰੀਜ਼ ਪੂਰੀ ਤਰ੍ਹਾਂ ਤੰਦਰੁੁਸਤ ਹੋ ਕੇ ਆਪਣੇ ਘਰ ਪਰਤ ਰਿਹਾ ਹੈ | ਇਹ ਪ੍ਰਗਟਾਵਾ ਨਿਊਰੋ ...

ਪੂਰੀ ਖ਼ਬਰ »

ਸੀ.ਟੀ. ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਸੀ.ਟੀ. ਪਬਲਿਕ ਸਕੂਲ ਨੇ 'ਨਵਰਸ-ਜੀਵਨ ਦਾ ਸਾਰ' ਵਿਸ਼ੇ 'ਤੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਜੋਸ਼ ਤੇ ਧੂਮ-ਧਾਮ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਸਿਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਕੋ-ਚੇਅਰਪਰਸਨ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਖਾਂਬਰਾ ਵਿਖੇ ਪੰਜਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਖਾਂਬਰਾ ਵਿਖੇ ਪੰਜਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਰਕਾਰੀ ਸਕੂਲ ਖਾਂਬਰਾ ਦੇ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ ਨੂੰ ਲੈ ਕੇ ਦੁਬਾਰਾ ਸ਼ੁਰੂ ਹੋਏਗਾ ਰੇੜਕਾ
ਤਨਖ਼ਾਹਾਂ ਨਾ ਮਿਲਣ ਕਰਕੇ ਕੂੜਾ ਚੁੱਕਣ ਵਾਲੇ ਠੇਕੇਦਾਰ ਦੇ ਕਰਿੰਦਿਆਂ ਨੇ ਕੀਤਾ ਕੰਮ ਬੰਦ

ਜਲੰਧਰ, ਇਲਾਕਾ ਨਿਵਾਸੀਆਂ ਵਲੋਂ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੰਗਲਵਾਰ ਤੱਕ ਡੰਪ ਨੂੰ ਬੰਦ ਕਰਨ ਦਾ ਅਲਟੀਮੇਟਮ ਅੱਜ ਖ਼ਤਮ ਹੋ ਗਿਆ ਪਰ ਉਕਤ ਡੰਪ 'ਤੇ ਕੂੜਾ ਸੁੱਟਣ ਦਾ ਕੰਮ ਬੰਦ ਨਹੀਂ ਹੋ ਸਕਿਆ ਹੈ ਜਿਸ ਕਰਕੇ ਜੁਆਇੰਟ ਐਕਸ਼ਨ ਕਮੇਟੀ ਦੇ ਮੈਂਬਰ ਇਸ ...

ਪੂਰੀ ਖ਼ਬਰ »

ਰਾਜਸਥਾਨ ਤੋਂ ਸਪਲਾਈ ਕਰਨ ਆਇਆ ਵਿਅਕਤੀ 2 ਕਿੱਲੋ 600 ਗ੍ਰਾਮ ਅਫ਼ੀਮ ਸਮੇਤ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) - ਰਾਜਸਥਾਨ ਤੋਂ ਜਲੰਧਰ 'ਚ ਅਫ਼ੀਮ ਦੀ ਸਪਲਾਈ ਦੇਣ ਆਏ ਵਿਅਕਤੀ ਤੋਂ 2 ਕਿੱਲੋ 600 ਗਰਾਮ ਅਫ਼ੀਮ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਮੁਲਜ਼ਮ ਦੀ ਪਛਾਣ ਕੁਲਵੰਤ ਸਿੰਘ (45) ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX