ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਜਲੰਧਰ

ਲਤੀਫ਼ਪੁਰਾ ਵਿਚ ਕਬਜ਼ੇ ਹਟਾਉਣ ਦੀ ਤਿਆਰੀ- ਟਰੱਸਟ ਵਲੋਂ 10 ਦਿਨ ਦੀ ਮੁਹਲਤ

ਜਲੰਧਰ, 23 ਨਵੰਬਰ (ਸ਼ਿਵ)-ਮਾਡਲ ਟਾਊਨ ਦੇ ਕੋਲ ਲਤੀਫਪੁਰਾ ਵਿਚ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਲਈ ਇੰਪਰੂਵਮੈਂਟ ਟਰੱਸਟ ਨੇ ਆਪਣੀ ਬਣਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਟਰੱਸਟ ਨੇ ਇਕ ਪਬਲਿਕ ਨੋਟਿਸ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟਰੱਸਟ ਦੀ ਵਿਕਾਸ ਯੋਜਨਾ 110 ਏਕੜ ਗੁਰੂ ਤੇਗ਼ ਬਹਾਦਰ ਨਗਰ (ਮੁਹੱਲਾ ਲਤੀਫਪੁਰਾ) ਵਿਚ ਆਪਣੇ ਕਬਜ਼ਿਆਂ ਨੂੰ ਦਸ ਦਿਨਾਂ ਦੇ ਅੰਦਰ-ਅੰਦਰ ਆਪ ਹੀ ਖ਼ਾਲੀ ਕਰ ਦੇਣ | ਟਰੱਸਟ ਵਲੋਂ ਜਾਰੀ ਕੀਤੇ ਗਏ ਨੋਟਿਸ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਕੇਸਾਂ ਵਿਚ ਸੁਪਰੀਮ-ਕੋਰਟ ਤੱਕ ਫ਼ੈਸਲਾ ਜਲੰਧਰ ਟਰੱਸਟ ਦੇ ਹੱਕ ਵਿਚ ਹੋ ਚੁੱਕਾ ਹੈ | ਕਬਜ਼ੇ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੀ. ਓ. ਸੀ. ਪੀ. ਨੰਬਰ 1938 ਆਫ਼ 2019 ਇਨ ਸੀ. ਡਬਲਿਊ. ਪੀ. ਨੰਬਰ 1957 ਆਫ਼ 2006 ਦੇ ਆਦੇਸ਼ 16 ਅਗਸਤ 2012 ਲਾਗੂ ਕਰਵਾਉਣ ਬਾਰੇ ਰਵਿੰਦਰ ਸਿੰਘ ਆਦਿ ਬਨਾਮ ਏ. ਵੇਣੂਪ੍ਰਸਾਦ ਫਾਈਲ ਕੀਤੀ ਹੋਈ ਹੈ | ਪਬਲਿਕ ਨੋਟਿਸ ਮੁਤਾਬਿਕ ਕਬਜ਼ਾ ਧਾਰਕਾਂ ਕੋਲੋਂ ਕਬਜ਼ਾ ਖ਼ਾਲੀ ਕਰਵਾਉਣ ਲਈ ਪਹਿਲਾਂ ਹੀ ਟਰੱਸਟ ਨੇ ਨੋਟਿਸ ਜਾਰੀ ਕੀਤੇ ਹੋਏ ਹਨ | ਨੋਟਿਸ ਜਾਰੀ ਹੋਣ ਤੋਂ ਬਾਅਦ ਕਬਜ਼ਾ ਧਾਰਕਾਂ ਨੇ ਕਬਜ਼ੇ ਨਹੀਂ ਛੱਡੇ ਹਨ | ਨੋਟਿਸਾਂ ਵਿਚ ਲਤੀਫ਼ਪੁਰਾ ਵਿਚ ਕਬਜ਼ਾ ਕਰਕੇ ਬੈਠੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ 10 ਦਿਨ ਵਿਚ ਇਸ ਜਗਾ ਨੂੰ ਖ਼ਾਲੀ ਦੇਣ | ਇੰਜ ਨਾ ਕਰਨ ਦੀ ਸੂਰਤ ਵਿਚ ਇਹ ਜ਼ਮੀਨ ਖ਼ਾਲੀ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ | ਚੇਤੇ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਹੋਈਆਂ ਹਨ | ਟਰੱਸਟ ਨੇ ਕਬਜ਼ਿਆਂ ਬਾਰੇ 12 ਦਸੰਬਰ ਨੂੰ ਦੇਣੀ ਹੈ ਰਿਪੋਰਟ
ਲਤੀਫ਼ਪੁਰਾ ਦੇ ਕਬਜ਼ਿਆਂ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਸੁਣਵਾਈ ਵਿਚ ਟਰੱਸਟ ਨੂੰ ਇਸ ਮਾਮਲੇ ਵਿਚ ਹੁਣ 12 ਦਸੰਬਰ ਨੂੰ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਦੀ ਹਦਾਇਤ ਦਿੱਤੀ ਗਈ ਹੈ | ਦੱਸਿਆ ਜਾਂਦਾ ਹੈ ਕਿ ਟਰੱਸਟ ਨੇ ਜਿਸ ਤਰਾਂ ਨਾਲ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਲਈ ਲੋਕਾਂ ਨੂੰ ਦੱਸ ਦਿਨ ਵਿਚ ਆਪ ਹੀ ਖ਼ਾਲੀ ਕਰਨ ਦੀ ਮੁਹਲਤ ਦਿੱਤੀ ਹੈ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੀ ਕਬਜ਼ਿਆਂ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਹੀ ਇਸ ਮਾਮਲੇ ਵਿਚ ਪੁਲਿਸ ਕਮਿਸ਼ਨਰ ਨੂੰ 16 ਨਵੰਬਰ ਤੋਂ ਪਹਿਲਾਂ ਹਲਫ਼ੀਆ ਬਿਆਨ ਦੇਣ ਦੀ ਹਦਾਇਤ ਦਿੱਤੀ ਸੀ | ਪੁਲਿਸ ਕਮਿਸ਼ਨਰ ਵਲੋਂ ਹਲਫ਼ੀਆ ਬਿਆਨ ਦਾਖਲ ਕੀਤਾ ਗਿਆ ਸੀ ਜਿਨ੍ਹਾਂ ਵਿਚ ਟਰੱਸਟ ਨੂੰ ਕਾਰਵਾਈ ਲਈ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਸੀ | ਟਰੱਸਟ ਨੇ ਇਸ ਮਾਮਲੇ ਵਿਚ ਹੁਣ 12 ਦਸੰਬਰ ਨੂੰ ਹਾਈਕੋਰਟ ਵਿਚ ਆਪਣੀ ਰਿਪੋਰਟ ਦੇਣੀ ਹੈ ਤਾਂ ਇਹ ਸਮਝਿਆ ਜਾ ਰਿਹਾ ਹੈ ਕਿ ਦਿੱਤੀ ਗਈ ਮੁਹਲਤ ਤੋਂ ਬਾਅਦ ਕਬਜ਼ੇ ਖ਼ਾਲੀ ਨਾ ਹੋਣ 'ਤੇ ਟਰੱਸਟ ਵਲੋਂ ਕਾਰਵਾਈ ਕੀਤੀ ਜਾ ਸਕਦੀ ਹੈ | ਉਂਜ ਇਸ ਮਾਮਲੇ ਨੂੰ ਲੈ ਕੇ ਟਰੱਸਟ ਵਿਚ ਹਲਚਲ ਵਧ ਗਈ ਹੈ |ਲਤੀਫ਼ਪੁਰਾ ਵਿਚ ਕਬਜ਼ਿਆਂ ਦਾ ਮਾਮਲਾ ਕਈ ਸਾਲਾਂ ਤੋਂ ਹੱਲ ਨਹੀਂ ਹੋ ਸਕਿਆ ਹੈ | ਸਾਲ 2012 ਵਿਚ ਸੁਪਰੀਮ-ਕੋਰਟ ਵਲੋਂ ਜਲੰਧਰ ਟਰੱਸਟ ਦੇ ਹੱਕ ਵਿਚ ਫ਼ੈਸਲਾ ਦਿੱਤਾ ਗਿਆ ਸੀ | 2019 ਵਿਚ ਸਾਬਕਾ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਦੀ ਅਗਵਾਈ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਸੀ ਪਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਤੇ ਹੋਰ ਫੋਰਸ ਹੋ ਜਾਣ ਦੇ ਬਾਵਜੂਦ ਕਬਜ਼ੇ ਖ਼ਾਲੀ ਨਹੀਂ ਹੋ ਸਕੇ ਸੀ | ਹੁਣ ਟਰੱਸਟ ਨੇ ਕਾਰਵਾਈ ਕਰਨ ਲਈ ਪੁਲਿਸ ਫੋਰਸ ਮੰਗਣ ਲਈ ਦਸਤਾਵੇਜ਼ ਪੁਲਿਸ ਨੂੰ ਭੇਜਣੇ ਸ਼ੁਰੂ ਕਰ ਦਿੱਤੇ ਹਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਆਗੁੂ ਮਸ਼ਿਆਣਾ ਦੀ ਅਗਵਾਈ 'ਚ ਸਰਕਾਰ ਦਾ ਪੁਤਲਾ ਫੂਕਿਆ

ਜਲੰਧਰ, 23 ਨਵੰਬਰ (ਜਸਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਅਤੇ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਦੇ ਤਿੱਖੇ ਰੋਸ ਵਜੋਂ ਕਿਸਾਨ ਅਗੁੂ ਕੁਲਵਿੰਦਰ ਸਿੰਘ ਮਸ਼ਿਆਣਾ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦਾ ਪੁੱਤਲਾ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਅਧਿਕਾਰੀਆਂ ਨੂੰ ਆਬਾਦਕਾਰਾਂ ਤੇ ਜਥੇਬੰਦੀਆਂ ਨੇ ਬੇਰੰਗ ਮੋੜਿਆ

ਸ਼ਾਹਕੋਟ, 23 ਨਵੰਬਰ (ਸੁਖਦੀਪ ਸਿੰਘ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ 'ਤੇ ਸਰਕਾਰੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਲਈ ਅੱਜ ਸ਼ਾਹਕੋਟ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਉਸ ਵੇਲੇ ਬੇਰੰਗ ਮੁੜਨਾ ...

ਪੂਰੀ ਖ਼ਬਰ »

ਲੜਕੀ ਵਲੋਂ ਹਵਾਈ ਫਾਇਰ ਕੀਤੇ ਜਾਣ ਦੀ ਵੀਡੀਓ ਵਾਇਰਲ

ਜਲੰਧਰ, 23 ਨਵੰਬਰ (ਐੱਮ.ਐੱਸ. ਲੋਹੀਆ)- ਇਕ ਲੜਕੀ ਵਲੋਂ ਰਿਵਾਲਵਰ ਨਾਲ ਗੋਲੀਆਂ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੇ ਹੱਥ 'ਚ ਰਿਵਾਲਵਰ ਫੜਿਆ ਹੋਇਆ ਹੈ ਅਤੇ ਉਹ ਹਵਾਈ ਫਾਇਰ ਕਰ ਰਹੀ ਹੈ | ਲੜਕੀ ਵਲੋਂ ਪਹਿਲਾਂ ਦੋ ਫਾਇਰ ਕੀਤੇ ਗਏ, ਜਿਸ ਤੋਂ ...

ਪੂਰੀ ਖ਼ਬਰ »

ਹਥਿਆਰਾਂ ਦਾ ਪ੍ਰਦਰਸ਼ਨ ਕਰਦੀ ਵੀਡੀਓ ਵਾਇਰਲ ਹੋਣ 'ਤੇ ਕਾਰੋਬਾਰੀ ਜੋੜੀ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)- ਹਥਿਆਰਾਂ ਦਾ ਪ੍ਰਦਰਸ਼ਨ ਕਰਦੀ ਵੀਡੀਓ ਵਾਇਰਲ ਹੋਣ 'ਤੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਕਾਰੋਬਾਰੀ ਪਤੀ-ਪਤਨੀ ਦੇ ਖ਼ਿਲਾਫ਼ ਹਥਿਆਰਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਏ.ਸੀ.ਪੀ. ...

ਪੂਰੀ ਖ਼ਬਰ »

ਏ.ਸੀ.ਪੀ. ਕੇਂਦਰੀ ਨੇ ਗੰਨ ਹਾਊਸਾਂ ਦੇ ਰਿਕਾਰਡ ਦੀ ਕੀਤੀ ਜਾਂਚ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) - ਹਥਿਆਰਾਂ ਦਾ ਵਧਦਾ ਸ਼ੌਕ ਜਿੱਥੇ ਨੌਜਵਾਨਾਂ 'ਚ ਝਗੜਿਆਂ ਦੇ ਵਧਣ ਦਾ ਕਾਰਨ ਬਣ ਰਿਹਾ ਹੈ, ਉੱਥੇ ਇਸ ਨਾਲ ਜੋ ਲੋਕ ਕਾਨੂੰਨੀ ਪ੍ਰਕਿਰਿਆ ਜ਼ਰੀਏ ਹਥਿਆਰ ਨਹੀਂ ਲੈ ਸਕਦੇ, ਉਹ ਆਪਣੇ ਫੋਕੀ ਸ਼ੋਹਰਤ ਲਈ ਨਾਜਾਇਜ਼ ਹਥਿਆਰ ਰੱਖਣ ਵੱਲ ...

ਪੂਰੀ ਖ਼ਬਰ »

ਕਰਮਚਾਰੀ ਤਾਲਮੇਲ ਕਮੇਟੀ ਨੇ ਕੀਤਾ ਕਮਿਸ਼ਨਰ ਦਾ ਸਵਾਗਤ

ਜਲੰਧਰ, 23 ਨਵੰਬਰ (ਸ਼ਿਵ)- ਕਰਮਚਾਰੀ ਤਾਲਮੇਲ ਕਮੇਟੀ ਨਾਲ ਸਬੰਧ ਰੱਖਣ ਵਾਲੀਆਂ ਵੱਖ-ਵੱਖ ਯੂਨੀਅਨਾਂ ਦੇ ਆਧਾਰ 'ਤੇ ਬਣੀ ਨਵੀਂ ਕਮੇਟੀ ਵੱਲੋਂ ਕਮਿਸ਼ਨਰ ਅਭੀਜੀਤ ਕਪਲਿਸ਼ ਦਾ ਨਿੱਘਾ ਸਵਾਗਤ ਕੀਤਾ ਗਿਆ | ਯੂਨੀਅਨਾਂ ਨੇ ਨਿਗਮ ਕਮਿਸ਼ਨਰ ਨੂੰ ਭਰੋਸਾ ਦੁਆਇਆ ਕਿ ਉਹ ...

ਪੂਰੀ ਖ਼ਬਰ »

ਮੰਡੀ ਰੋਡ 'ਤੇ ਤਿੰਨ ਇਮਾਰਤਾਂ ਨੂੰ ਨੋਟਿਸ ਜਾਰੀ

ਜਲੰਧਰ, 23 ਨਵੰਬਰ (ਸ਼ਿਵ)- ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਬਿਨਾਂ ਨਕਸ਼ੇ ਤੋਂ ਬਣੀਆਂ ਇਮਾਰਤਾਂ ਦੇ ਮਾਮਲੇ ਵਿਚ ਨੋਟਿਸ ਦੇਣ ਦਾ ਕੰਮ ਲਗਾਤਾਰ ਜਾਰੀ ਹੈ | ਬਿਲਡਿੰਗ ਵਿਭਾਗ ਵਲੋਂ ਮੰਡੀ ਰੋਡ ਦੇ ਇਕ ਗੁਦਾਮ, ਦੁਕਾਨਾਂ ਸਮੇਤ ਤਿੰਨ ਇਮਾਰਤਾਂ ਨੂੰ ਨੋਟਿਸ ਜਾਰੀ ਕੀਤੇ ...

ਪੂਰੀ ਖ਼ਬਰ »

67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੁਡੋ 'ਚ ਜਲੰਧਰ ਦੀਆਂ ਲੜਕੀਆਂ ਰਹੀਆਂ ਉਪਜੇਤੂ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)- 67ਵੀਂ ਪੰਜਾਬ ਰਾਜ ਸਕੂਲ ਜੂਡੋ ਖੇਡਾਂ ਅੰਤ ਜ਼ਿਲ੍ਹਾ ਜੂਡੋ ਅੰਡਰ-19 ਸਾਲ ਲੜਕੀਆਂ ਜੋ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆਂ ਗਈਆਂ, ਜਿਸ 'ਚ ਜਲੰਧਰ ਜ਼ਿਲੇ੍ਹ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਲੜਕੀਆਂ ਦਾ ਦਬਦਬਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ ਕੈਦ

ਜਲੰਧਰ, 23 ਨਵੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਜੋਸ਼ਿਕਾ ਸੂਦ ਦੀ ਅਦਾਲਤ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗਲੇਜ ਇੰਟਰਨੈਸ਼ਨਲ, ਦਫ਼ਤਰ ਗ੍ਰੈਂਡ ਮਾਲ ਬਿਲਡਿੰਗ, ਜਲੰਧਰ ਦੇ ਮਾਲਕ ਮਨੋਜ ਠਾਕੁਰ ਪੁੱਤਰ ਪਿਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਕੀਰਤਨ ਸਮਾਗਮ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਚੱਲ ਰਹੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮਾਂ 'ਚ ਅੱਜ ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਮੁਲਜ਼ਮ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)- ਪੀ.ਓ. ਸਟਾਫ਼ ਵਲੋਂ ਭਗੌੜਾ ਮੁਲਜ਼ਮ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਕਰਨ ਕੁਮਾਰ ਉਰਫ਼ ਕਾਕਾ ਪੁੱਤਰ ਸਵ. ਅਵਤਾਰ ਚੰਦ ਵਾਸੀ ਬੜਿੰਗ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. ਜਾਂਚ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

- ਮਾਮਲਾ ਬਿਨਾਂ ਜਾਂਚ ਕਰਵਾਏ ਗੱਡੀਆਂ ਦੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦਾ - ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਵਿਜੀਲੈਂਸ ਨੇ ਕੀਤਾ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ.ਐੱਸ. ਲੋਹੀਆ)- ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾ ਜਾਂਚ ਕਰਵਾਏ ਗੱਡੀਆਂ ਦੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਐਮ.ਵੀ.ਆਈ. ਦਾ ਭਗੌੜਾ ਕਰਿੰਦਾ ਸੁਰਜੀਤ ਸਿੰਘ ...

ਪੂਰੀ ਖ਼ਬਰ »

ਓ. ਟੀ. ਐੱਸ. ਸਕੀਮ ਲਿਆਉਣ ਲਈ ਕਾਰੋਬਾਰੀਆਂ ਨੇ 5 ਤੱਕ ਦਿੱਤਾ ਅਲਟੀਮੇਟਮ

ਜਲੰਧਰ, 23 ਨਵੰਬਰ (ਸ਼ਿਵ)- ਵੈਟ ਅਸੈਸਮੈਂਟਾਂ ਨੰੂ ਲੈ ਕੇ ਖੇਡ ਕਾਰੋਬਾਰੀਆਂ ਨੇ ਕੀਤੀ ਗਈ ਇਕ ਮੀਟਿੰਗ ਵਿਚ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ 5 ਦਸੰਬਰ ਤੱਕ ਓ. ਟੀ. ਐੱਸ. ਸਕੀਮ ਨਾਲ ਲਿਆਂਦੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਸ਼ੁਰੂ ਕਰਨ ਤੋਂ ...

ਪੂਰੀ ਖ਼ਬਰ »

ਕੇਂਦਰੀ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 400 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਕੇੇਂਦਰ ਸਰਕਾਰ ਵਲੋਂ 10 ਲੱਖ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਦੇ ਦੂਜੇ ਪੜ੍ਹਾਅ ਦੌਰਾਨ ਬੀ.ਐੱਸ.ਐੱਫ. ਫ਼ਰੰਟੀਅਰ ਹੈੱਡ ਕੁਆਰਟਰ ਜਲੰਧਰ ਵਿਚ ਹੋਏ ਸਮਾਗਮ ਦੌਰਾਨ ਸੋਮ ਪ੍ਰਕਾਸ਼ ਕੇਂਦਰੀ ਵਣਜ ਉਦਯੋਗ ਰਾਜ ਮੰਤਰੀ ਨੇ ਵੱਖ-ਵੱਖ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 23 ਨਵੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਨਿਹੰਗ ਸਿੰਘਾਂ ਮਿਸਲ ਬਾਬਾ ਬੀਰ ਸਿੰਘ, ਧੀਰ ਸਿੰਘ ਮੁਖੀ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਲੋਂ ਵਾਲਮੀਕਿ ਮਜ਼ਬ੍ਹੀ ਸਿੱਖ ਵੈਲਫੇਅਰ ਟਰੱਸਟ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ, ਮੁਲਜ਼ਮ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ.ਐੱਸ. ਲੋਹੀਆ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ੇਖ਼ਾਂ ਬਾਜ਼ਾਰ 'ਚ ਬੀਤੇ ਦਿਨ ਇਕ ਨੌਜਵਾਨ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ 'ਤੇ ਦੁੱਧ ਦਾ ਪੈਕਟ ਡੋਲ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਬੇਅਦਬੀ ਦੀ ਸਾਰੀ ਘਟਨਾ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਇਸਤਰੀ ਸਤਿਸੰਗ ਸਭਾ ਵਲ਼ੋਂ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਕਿਸਾਨਾਂ ਦੇ ਵਾਰੰਟ ਜਾਰੀ ਕਰਵਾਉਣੇ ਕੇਂਦਰ ਦੀ ਵਾਅਦਾ ਖ਼ਿਲਾਫ਼ੀ- ਮਹਿਲਾ ਕਿਸਾਨ ਆਗੂ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਦਿੱਲੀ ਪੁਲੀਸ ਵੱਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ ਪੰਜਾਬ ਦੇ ਕਿਸਾਨਾਂ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕਰਾਉਣ ਦੀ ਸਖ਼ਤ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ ਜ਼ੋਨਲ ਯੁਵਕ ਮੇਲੇ 'ਚ ਓਵਰਆਲ ਟਰਾਫ਼ੀ ਜਿੱਤੀ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਅੰਤਰ ਜ਼ੋਨਲ ਯੁਵਕ ਮੇਲੇ ਦੀ ਸਮਾਪਤੀ ਸ਼ਾਨੋ-ਸ਼ੌਕਤ ਨਾਲ ਹੋਈ, ਜਿਸ 'ਚ ਏ. ਪੀ. ਜੇ. ਕਾਲਜ ਜਲੰਧਰ ਨੇ ਦੁਬਾਰਾ ਫਿਰ ਇਤਿਹਾਸ ਦੁਹਰਾਉਂਦੇ ਹੋਏ ਵੱਖਰੀ ਪਹਿਚਾਣ ਸਥਾਪਿਤ ...

ਪੂਰੀ ਖ਼ਬਰ »

7ਵੇਂ ਸਪਾਰਕ ਕਰੀਅਰ ਗਾਈਡੈਂਸ ਮੇਲੇ ਦਾ ਜਲੰਧਰ 'ਚ ਸ਼ਾਨਦਾਰ ਆਗ਼ਾਜ਼

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਦੋ ਦਿਨਾ 7ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦਾ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ, ਜਿਸ ਵਿਚ ਜ਼ਿਲ੍ਹੇ ਭਰ ਦੇ ਸੈਂਕੜੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਐਮ. ਜੀ. ਐਨ. ਅਧਿਆਪਕ ਐਸੋਸੀਏਸ਼ਨ ਨੇ ਚੇਅਰਮੈਨ ਖ਼ਿਲਾਫ਼ ਖੜਕਾਇਆ ਅਦਾਲਤ ਦਾ ਦਰਵਾਜ਼ਾ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਐਮ. ਜੀ. ਐਨ. ਦੀਆਂ ਵਿੱਦਿਅਕ ਸੰਸਥਾਵਾਂ ਕਪੂਰਥਲਾ ਤੇ ਜਲੰਧਰ ਦੇ ਅਧਿਆਪਕਾਂ ਦੀ ਸਾਂਝੀ ਜਥੇਬੰਦੀ ਦੇ ਪ੍ਰਧਾਨ ਕਰਾਂਤੀਪਾਲ ਸਿੰਘ ਨੇ ਐਡਵੋਕੇਟ ਗੁਰਵਿੰਦਰ ਅਰੋੜਾ ਰਾਹੀਂ ਸੀ. ਬੀ. ਐੱਸ.ਈ. ਵਲੋਂ ਹਿਦਾਇਤਾਂ ਨਾਲ ਛੇੜ-ਛਾੜ ਦੇ ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਸੰਬੰਧੀ ਕਾਂਗਰਸ ਸੇਵਾ ਦਲ ਦੀ ਮੀਟਿੰਗ

ਜਲੰਧਰ, 23 ਨਵੰਬਰ (ਜਸਪਾਲ ਸਿੰਘ)- ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਕੀਤੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਸਫਲ ਬਣਾਉਣ ਸਬੰਧੀ ਕਾਂਗਰਸ ਸੇਵਾ ਦਲ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਕਾਂਗਰਸ ਸੇਵਾ ਦਲ ਦੇ ...

ਪੂਰੀ ਖ਼ਬਰ »

ਉੱਘੇ ਪ੍ਰਵਾਸੀ ਭਾਰਤੀ ਸਹੋਤਾ ਵਲੋਂ ਵਿਧਾਇਕ ਖਹਿਰਾ ਨਾਲ ਮੁਲਾਕਾਤ

ਜਲੰਧਰ, 23 ਨਵੰਬਰ (ਜਸਪਾਲ ਸਿੰਘ)- ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਮੁੱਖ ਸਰਪ੍ਰਸਤ ਤੇ ਐਨ. ਆਰ. ਆਈ. ਕਮਿਸ਼ਨ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਇੰਡੀਅਨ ...

ਪੂਰੀ ਖ਼ਬਰ »

ਸੜਕ ਬਣਾ ਰਹੀ ਕੰਪਨੀ ਦੇ ਡਰਾਈਵਰ ਨੇ ਤੋੜੇ ਦੁਕਾਨਦਾਰਾਂ ਦੇ ਪਾਣੀ ਵਾਲੇ ਪਾਈਪ

ਲਾਂਬੜਾ, 23 ਨਵੰਬਰ (ਪਰਮੀਤ ਗੁਪਤਾ)- ਜਲੰਧਰ ਨਕੋਦਰ ਕÏਮੀ ਰਾਜ ਮਾਰਗ ਦੇ ਰਹਿੰਦੇ ਹਿੱਸੇ ਨੂੰ ਚਾਰ ਮਾਰਗੀ ਬਣਾ ਰਹੀ ਕੰਪਨੀ ਦੀ ਮਸ਼ੀਨ ਦੇ ਡਰਾਈਵਰ ਵਲੋਂ ਕਥਿਤ ਤÏਰ 'ਤੇ ਕੰਮ ਦÏਰਾਨ ਲਾਪਰਵਾਹੀ ਵਰਤਦੇ ਹੋਏ ਲਾਂਬੜਾ ਬਾਜ਼ਾਰ ਨੂੰ ਪਾਣੀ ਸਪਲਾਈ ਕਰਨ ਵਾਲੀ ...

ਪੂਰੀ ਖ਼ਬਰ »

ਠੇਕੇਦਾਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਨਹੀਂ ਚੁੱਕਿਆ ਗਿਆ 100 ਟਨ ਕੂੜਾ

ਜਲੰਧਰ, 23 ਜਨਵਰੀ (ਸ਼ਿਵ)- ਤਨਖ਼ਾਹਾਂ ਨਾ ਦੇਣ ਤੋਂ ਨਾਰਾਜ਼ ਨਿਗਮ ਦੇ ਠੇਕੇਦਾਰਾਂ ਦੇ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਨ ਕਰਕੇ ਸ਼ਹਿਰ ਵਿਚੋਂ ਅੱਜ 100 ਟਨ ਤੋਂ ਜ਼ਿਆਦਾ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਹੋਰ ਵੀ ਜ਼ਿਆਦਾ ਵਧ ਗਈ ਹੈ | ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਵੇ ਸਰਕਾਰ-ਖਹਿਰਾ

ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਕ ਵਾਰ ਫਿਰ ਨਾਇਬ ਤਹਿਸੀਲਦਾਰਾਂ ਦੀ ਭਰਤੀ 'ਚ ਹੋਏ ਘੁਟਾਲੇ ਦਾ ਮੁੱਦਾ ਉਠਾਉਂਦੇ ਹੋਏ ਇਸ ਮਾਮਲੇ ਦੀ ਚੱਲ ਰਹੀ ਜਾਂਚ ਨੂੰ ਅੰਜਾਮ ਤੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX