ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 24 ਜੇਠ ਸੰਮਤ 555
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਹਿਲਾ ਸਫ਼ਾ

ਆਪਸੀ ਮਤਭੇਦ ਭੁਲਾ ਕੇ ਇਕੱਠੀ ਹੋਵੇ ਸਿੱਖ ਕੌਮ-ਗਿਆਨੀ ਹਰਪ੍ਰੀਤ ਸਿੰਘ

• ਕਿਹਾ, 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ, ਬਲਕਿ ਇਸ ਨੂੰ ਯਾਦ ਕਰਕੇ ਕੌਮ ਮਜ਼ਬੂਤ ਹੁੰਦੀ ਹੈ • ਸਿੱਖ ਕੌਮ ਨੂੰ ਧਾਰਮਿਕ, ਰਾਜਨੀਤਕ ਤੇ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੀ ਲੋੜ
ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ

ਅੰਮਿ੍ਤਸਰ, 6 ਜੂਨ -ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਾਕਾ ਨੀਲਾ ਤਾਰਾ, ਜਿਸ ਨੂੰ ਸਿੱਖ ਕੌਮ ਵਲੋਂ ਤੀਜੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ, ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਤੇ ਬਾਬਾ ਠਾਰ੍ਹਾ ਸਿੰਘ ਸਮੇਤ ਸਮੂਹ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਘੱਲੂਘਾਰਾ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠ ਕਰਨ ਤੇ ਸਮੂਹ ਸਿੱਖ ਜਥੇਬੰਦੀਆਂ, ਮਹਾਂਪੁਰਖਾਂ, ਸਾਬਕਾ ਜਥੇਦਾਰਾਂ ਤੇ ਕੌਮ ਦੇ ਪ੍ਰਚਾਰਕਾਂ ਨੂੰ ਕਾਫ਼ਲੇ ਬਣਾ ਕੇ ਪਿੰਡ-ਪਿੰਡ ਜਾ ਕੇ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਭਾਈ ਗੁਰਚਰਨ ਸਿੰਘ ਗਰੇਵਾਲ, ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਤੇ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੇਂ ਦੀ ਹਕੂਮਤ ਵਲੋਂ ਕੀਤੇ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ | ਇਹ ਘੱਲੂਘਾਰਾ ਸਿੱਖਾਂ ਦੇ ਪਿੰਡੇ 'ਤੇ ਕੇਵਲ ਝਰੀਟਾਂ ਹੀ ਨਹੀਂ, ਸਗੋਂ ਦਿਲਾਂ 'ਤੇ ਲੱਗੇ ਗਹਿਰੇ ਜ਼ਖ਼ਮ ਹਨ, ਜੋ ਭਰੇ ਨਹੀਂ ਤੇ ਨਾ ਹੀ ਕਦੇ ਭਰਨਗੇ | ਉਨ੍ਹਾਂ ਕਿਹਾ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ, ਬਲਕਿ ਇਸ ਨੂੰ ਯਾਦ ਕਰਕੇ ਕੌਮ ਹੋਰ ਮਜ਼ਬੂਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਇਸ ਜ਼ੁੁਲਮ ਦੇ ਇਨਸਾਫ਼ ਲਈ ਸਰਕਾਰਾਂ ਤੋਂ ਕੌਮ ਨੂੰ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਕੋਈ ਲੋੜ ਨਹੀਂ, ਬਲਕਿ ਸਰਕਾਰਾਂ ਨੇ ਜੋ ਸਿੱਖਾਂ ਵਿਰੁੱਧ ਬਿਰਤਾਂਤ ਸਿਰਜਿਆ ਹੈ, ਉਸ ਨੂੰ ਤੋੜਣ ਦੀ ਲੋੜ ਹੈ ਤੇ ਇਕਜੁੱਟ ਹੋ ਕੇ ਸਿੱਖ ਸ਼ਕਤੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਸਿੱਖ ਕੌਮ ਦੀ ਮੁੱਖ ਸ਼ਕਤੀ ਪਿੰਡਾਂ 'ਚ ਹੈ | ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਖਾਂ, ਸਾਬਕਾ ਜਥੇਦਾਰਾਂ ਤੇ ਕੌਮ ਦੇ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਤੇ ਕਾਫ਼ਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ | ਦਿੱਲੀ ਕਮੇਟੀ ਦਾ ਨਾਂਅ ਲਏ ਬਿਨਾਂ ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੁਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ 'ਚ ਚਲੀਆਂ ਗਈਆਂ ਹਨ ਤੇ ਜੰਤਰ-ਮੰਤਰ ਵਿਖੇ ਰੋਸ ਧਰਨੇ 'ਚ ਲੰਗਰ ਤੱਕ ਨਹੀਂ ਭੇਜ ਸਕੀਆਂ | ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਇਹ ਜ਼ਖ਼ਮ ਖ਼ਾਲਸਾ ਪੰਥ ਦੇ ਦਿਲਾਂ 'ਚੋਂ ਕਦੇ ਨਹੀਂ ਮਿਟ ਸਕਦੇ |
ਸ਼ਹੀਦ ਪਰਿਵਾਰਾਂ ਦਾ ਸਨਮਾਨ
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾਤਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਹੋਰ ਪਰਿਵਾਰਕ ਮੈਂਬਰਾਂ ਤੇ ਸਿੱਖ ਸੰਘਰਸ਼ ਨਾਲ ਸੰਬੰਧਿਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਹਾਜ਼ਰ ਸ਼ਖ਼ਸੀਅਤਾਂ
ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਭੁਪਿੰਦਰ ਸਿੰਘ ਭਲਵਾਨ, ਅਮਰਜੀਤ ਸਿੰਘ ਭਲਾਈਪੁਰ, ਜਗਸੀਰ ਸਿੰਘ ਮਾਂਗੇਆਣਾ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਜਰਨੈਲ ਸਿੰੰਘ ਸਖੀਰਾ, ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬਲਦੇਵ ਸਿੰਘ ਚੂੰਘਾਂ, ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਗੁਰਪ੍ਰੀਤ ਸਿੰਘ ਝੱਬਰ, ਬਾਬਾ ਟੇਕ ਸਿੰਘ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਤੇ ਕੰਵਰਚੜ੍ਹਤ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਈਮਾਨ ਸਿੰਘ ਮਾਨ, ਨਰੈਣ ਸਿੰਘ ਚੌੜਾ, ਭਾਈ ਜਸਬੀਰ ਸਿੰਘ ਘੁੰਮਣ, ਹਰਸਿਮਰਨ ਸਿੰਘ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ ਤੇ ਸਿਮਰਜੀਤ ਸਿੰਘ ਤੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਆਦਿ ਹਾਜ਼ਰ ਸਨ |
ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ
ਗੁ: ਸ੍ਰੀ ਥੜ੍ਹਾ ਸਾਹਿਬ ਦੀਆਂ ਪੌੜੀਆਂ ਨੇੜੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਹੋਈ ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਭਾਈ ਠਾਰਾ ਸਿੰਘ ਤੇ ਖ਼ਾਲਿਸਤਾਨ ਸੰਬੰਧੀ ਪੋਸਟਰ ਲਹਿਰਾਏ ਗਏ | ਇਹ ਨਾਅਰੇਬਾਜ਼ੀ ਅਰਦਾਸ ਤੋਂ ਬਾਅਦ ਲਏ ਗਏ ਹੁਕਮਨਾਮੇ ਉਪਰੰਤ ਸ਼ੁਰੂ ਹੋਈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ਼ ਦੌਰਾਨ ਵੀ ਜਾਰੀ ਰਹੀ | ਉਪਰੰਤ ਸਿਮਰਨਜੀਤ ਸਿੰਘ ਮਾਨ ਦੇ ਭਾਸ਼ਨ ਦੌਰਾਨ ਨਾਅਰੇਬਾਜ਼ੀ ਦੀ ਗੂੰਜ ਮੱਧਮ ਰਹੀ, ਪਰ ਉਨ੍ਹਾਂ ਦੇ ਸੰਬੋਧਨ ਤੋਂ ਬਾਅਦ ਇਕ ਵਾਰ ਮੁੜ ਨਾਅਰੇਬਾਜ਼ੀ ਤੇਜ਼ ਹੋਈ ਤੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਸਿਮਰਨਜੀਤ ਸਿੰਘ ਮਾਨ ਦੇ ਪਰਿਕਰਮਾ 'ਚੋਂ ਬਾਹਰ ਆਉਂਦੇ ਹੀ ਨਾਅਰੇਬਾਜ਼ੀ ਕਰਨ ਵਾਲੇ ਲੋਕ ਹੌਲੀ-ਹੌਲੀ ਬਾਹਰ ਚਲੇ ਗਏ |
ਸਿਮਰਨਜੀਤ ਸਿੰਘ ਮਾਨ ਤੇ ਜਥੇ : ਮੰਡ ਵਲੋਂ ਸੰਦੇਸ਼
ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਗੁ: ਥੜ੍ਹਾ ਸਾਹਿਬ ਦੇ ਨੇੜੇ ਤੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ਼ਹੀਦੀ ਯਾਦਗਾਰ ਦੀਆਂ ਪੌੜੀਆਂ 'ਚ ਖੜ੍ਹੇ ਹੋ ਕੇ ਆਪਣੇ ਸੰਦੇਸ਼ ਪੜੇ੍ਹ ਗਏ | ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਵਲੋਂ ਨਿਆਪਾਲਕਾਂ ਤੇ ਹੋਰ ਉੱਚ-ਅਹੁਦਿਆਂ ਤੋਂ ਸਿੱਖਾਂ ਨੂੰ ਦੂਰ ਰੱਖਿਆ ਜਾ ਰਿਹਾ ਹੈ | ਇੱਥੋਂ ਤੱਕ ਕਿਸੇ ਸਿੱਖ ਨੂੰ ਵੱਡੀ ਵਜ਼ੀਰੀ ਵੀ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਦਮਦਮੀ ਟਕਸਾਲ ਵਲੋਂ ਮਹਿਤਾ ਚੌਕ ਵਿਖੇ 6 ਜੂਨ ਨੂੰ ਹੀ ਵੱਖਰਾ ਘੱਲੂਘਾਰਾ ਸਮਾਗਮ ਕਰਨ ਦੀ ਆਲੋਚਨਾ ਕਰਦਿਆਂ ਕਿਹਾ 6 ਜੂਨ ਦਾ ਘੱਲੂੁਘਾਰਾ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਮਨਾਉਣਾ ਚਾਹੀਦਾ ਹੈ | ਇਸ ਮੌਕੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਅੱਜ ਦਾ ਦਿਹਾੜਾ ਚਿੰਤਨ ਮੰਥਨ ਦਾ ਵੀ ਹੈ, ਪਰ ਅਸੀਂ ਸਿਰਫ਼ ਸਿਆਸੀ ਰੋਟੀਆਂ ਸੇਕ ਕੇ ਚਲੇ ਜਾਂਦੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਫ਼ੌਜੀ ਹਮਲੇ ਤੋਂ ਪਹਿਲਾਂ ਵਾਲੇ ਸਮੇਂ ਤੋਂ ਕੁਝ ਸਿੱਖਣ ਦੀ ਲੋੜ ਹੈ ਕਿ ਉਸ ਵੇਲੇ ਕੌਮ 'ਚ ਕਿੰਨੀ ਵੱਡੀ ਏਕਤਾ ਸੀ, ਜਿਸ ਕਰਕੇ ਧਰਮਯੁੱਧ ਮੋਰਚੇ 'ਚ ਸਾਰੇ ਪੰਥ ਨੇ ਵੱਡਾ ਯੋਗਦਾਨ ਪਾਇਆ ਸੀ | ਉਨ੍ਹਾਂ ਕਿਹਾ ਕਿ ਅੱਜ ਪੰਥ ਨੂੰ ਫਿਰ ਏਕਤਾ ਵੱਲ ਮੁੜਨ ਤੇ ਸ਼ੋ੍ਰਮਣੀ ਅਕਾਲੀ ਦਲ ਵਰਗੀ ਮਜ਼ਬੂਤ ਪੰਥਕ ਜਥੇਬੰਦੀ ਨੂੰ ਪੁਨਰ ਸੁਰਜੀਤ ਕਰਨ ਦੀ ਲੋੜ ਹੈ |

ਯੂਕਰੇਨ ਦਾ ਸਭ ਤੋਂ ਵੱਡਾ ਡੈਮ ਤਬਾਹ ਕਈ ਪਿੰਡਾਂ ਦੇ ਡੁੱਬਣ ਦਾ ਖ਼ਤਰਾ

ਰੂਸ ਤੇ ਯੂਕਰੇਨ ਨੇ ਇਕ-ਦੂਸਰੇ 'ਤੇ ਲਗਾਏ ਹਮਲੇ ਦੇ ਦੋਸ਼
ਕੀਵ, 6 ਜੂਨ (ਏਜੰਸੀ)-ਮਾਸਕੋ ਦੇ ਕਬਜ਼ੇ ਵਾਲੇ ਦੱਖਣੀ ਯੂਕਰੇਨ 'ਚ ਇਕ ਵੱਡੇ ਡੈਮ ਨੂੰ ਧਮਾਕੇ ਨਾਲ ਉਡਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਦੇ ਅਧਿਕਾਰੀਆਂ ਨੇ ਹੇਠਲੇ ਇਲਾਕਿਆਂ 'ਚ ਪਾਣੀ ਭਰਨ ਦੀ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਲਈ ਕਿਹਾ ਹੈ | ਡੈਮ ਟੁੱਟਣ ਤੋਂ ਬਾਅਦ ਯੂਕਰੇਨ ਤੇ ਰੂਸ ਨੇ ਇਕ-ਦੂਜੇ 'ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ | ਯੂਕਰੇਨ ਨੇ ਕਿਹਾ ਹੈ ਕਿ ਰੂਸੀ ਫੌਜ ਨੇ ਦੱਖਣੀ ਯੂਕਰੇਨ ਦੇ ਖੇਰਸਨ 'ਚ ਵੱਡੇ ਡੈਮ ਤੇ ਹਾਈਡ੍ਰੋਇਲੈਕਟਿ੍ਕ ਪਾਵਰ ਸਟੇਸ਼ਨ ਨੂੰ ਉਡਾ ਦਿੱਤਾ ਹੈ, ਜਦਕਿ ਰੂਸ ਨੇ ਯੂਕਰੇਨ ਦੀ ਮਿਲਟਰੀ 'ਤੇ ਵਿਵਾਦਤ ਖੇਤਰ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ | ਡੈਮ ਟੁੱਟਣ ਤੋਂ ਬਾਅਦ ਯੂਕਰੇਨ ਨੇ ਨਿਪਰੋ ਨਦੀ ਦੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਖਾਲੀ ਕਰਨ ਦੀ ਸਲਾਹ ਦਿੱਤੀ ਹੈ ਤੇ ਹੜ੍ਹ ਦੀ ਚੇਤਾਵਨੀ ਜਾਰੀ ਕੀਤੀ ਹੈ | ਯੂਕਰੇਨ ਦੇ ਗ੍ਰਹਿ ਮੰਤਰਾਲੇ ਨੇ ਨਦੀ ਦੇ ਸੱਜੇ ਕੰਢੇ 'ਤੇ ਸਥਿਤ ਕਈ ਪਿੰਡਾਂ ਦੇ ਵਸਨੀਕਾਂ ਤੇ ਖੇਰਸਨ ਸ਼ਹਿਰ ਦੇ ਕੁਝ ਹਿੱਸਿਆਂ ਨੂੰ ਜ਼ਰੂਰੀ ਦਸਤਾਵੇਜ਼ਾਂ ਤੇ ਪਾਲਤੂ ਜਾਨਵਰਾਂ ਨਾਲ ਇਲਾਕਾ ਖਾਲੀ ਕਰਨ ਲਈ ਕਿਹਾ ਹੈ | ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੂਕਰੇਨ ਨੇ ਇਸ ਸਥਾਨ ਦੇ ਨਿਵਾਸੀਆਂ ਨੂੰ ਤੁਰੰਤ ਅਜਿਹਾ ਕਰਨ ਦੀ ਚਿਤਾਵਨੀ ਦਿੱਤੀ ਹੈ | ਖੇਰਸਨ ਖੇਤਰੀ ਫ਼ੌਜੀ ਪ੍ਰਸ਼ਾਸਨ ਦੇ ਮੁਖੀ ਅਲੈਗਜ਼ੈਂਡਰ ਪ੍ਰੋਕੁਡਿਨ ਨੇ ਕਿਹਾ ਕਿ ਰੂਸੀ ਫੌਜ ਨੇ ਇਕ ਹੋਰ ਦਹਿਸ਼ਤੀ ਕਾਰਵਾਈ ਕੀਤੀ ਹੈ | ਉਨ੍ਹਾਂ ਇਹ ਵੀ ਚਿਤਾਵਨੀ ਜਾਰੀ ਕੀਤੀ ਹੈ ਕਿ ਹੜ੍ਹ ਦਾ ਪਾਣੀ ਪੰਜ ਘੰਟਿਆਂ 'ਚ ਨਾਜ਼ੁਕ ਪੱਧਰ ਤੱਕ ਪਹੁੰਚ ਜਾਵੇਗਾ | ਇਸ ਡੈਮ ਦੇ ਟੁੱਟਣ ਤੋਂ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੋਮੀਰ ਜ਼ੇਲੈਂਸਕੀ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ |

ਮਨੀਪੁਰ 'ਚ ਵਿਦਰੋਹੀਆਂ ਦੀ ਗੋਲੀਬਾਰੀ 'ਚ ਬੀ.ਐਸ.ਐਫ. ਜਵਾਨ ਸ਼ਹੀਦ

ਇੰਫਾਲ, 6 ਜੂਨ (ਏਜੰਸੀ)-ਮਨੀਪੁਰ 'ਚ ਮੰਗਲਵਾਰ ਤੜਕੇ ਸ਼ੱਕੀ ਕੁਕੀ ਵਿਦਰੋਹੀਆਂ ਵਲੋਂ ਕੀਤੀ ਗੋਲੀਬਾਰੀ 'ਚ ਬੀ.ਐਸ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਆਸਾਮ ਰਾਈਫਲਜ਼ ਦੇ 2 ਜਵਾਨ ਜ਼ਖ਼ਮੀ ਹੋ ਗਏ ਹਨ | ਬੀ.ਐਸ.ਐਫ. ਦੇ ਇਕ ਅਧਿਕਾਰੀ ਦੱਸਿਆ ਕਿ ਸੂਬੇ ਦੇ ਕਾਕਚਿੰਗ ਜ਼ਿਲ੍ਹੇ 'ਚ ਸੁਗਨੂ ਦੇ ਸੇਰੋ ਇਲਾਕੇ ਦੇ ਇਕ ਸਕੂਲ 'ਚ ਤਾਇਨਾਤ ਬੀ. ਐਸ. ਐਫ. ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਸ਼ੱਕੀ ਕੁਕੀ ਅੱਤਵਾਦੀਆਂ ਵਲੋਂ ਤੜਕੇ 4.15 ਕੁ ਵਜੇ ਕੀਤੀ ਅੰਨ੍ਹੇਵਾਹ ਗੋਲੀਬਾਰੀ 'ਚ ਕਾਂਸਟੇਬਲ ਰਣਜੀਤ ਯਾਦਵ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਕਾਕਚਿੰਗ ਦੇ ਜੀਵਨ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ | ਦੀਮਾਪੁਰ ਸਥਿਤ ਭਾਰਤੀ ਫ਼ੌਜ ਦੇ ਹੈਡਕੁਆਰਟਰ ਤੋਂ ਸਪੀਅਰ ਕੋਰ ਨੇ ਟਵਿੱਟਰ 'ਤੇ ਦੱਸਿਆ ਹੈ ਕਿ ਆਸਾਮ ਰਾਈਫਲਜ਼ ਦੇ ਜ਼ਖ਼ਮੀ ਹੋਏ 2 ਜਵਾਨਾਂ ਨੂੰ ਏਅਰਲਿਫਟ ਕਰਕੇ ਮੰਤਰੀਪੁਖਰੀ ਲਿਜਾਇਆ ਜਾ ਰਿਹਾ ਹੈ ਅਤੇ ਆਸਾਮ ਰਾਈਫਲਜ਼, ਬੀ. ਐਸ. ਐਫ. ਤੇ ਮਨੀਪੁਰ ਪੁਲਿਸ ਵਲੋਂ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਛੇੜੀ ਗਈ ਹੈ | ਇਸ ਦੌਰਾਨ ਮਨੀਪੁਰ ਸਰਕਾਰ ਨੇ ਸੂਬੇ 'ਚ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ 10 ਜੂਨ ਤੱਕ ਵਧਾ ਦਿੱਤੀ ਹੈ |

ਪਾਣੀ ਦੀ ਡਿੱਗੀ 'ਚ ਡਿੱਗਣ ਨਾਲ 2 ਬੱਚਿਆਂ ਦੀ ਮੌਤ


ਮੰਡੀ ਕਿੱਲਿਆਂਵਾਲੀ, 6 ਜੂਨ (ਇਕਬਾਲ ਸਿੰਘ ਸ਼ਾਂਤ)-ਇਥੇ ਘਰ 'ਚ ਬਣੀ ਪਾਣੀ ਦੀ ਡਿੱਗੀ 'ਚ ਡਿੱਗਣ ਕਾਰਨ ਇਕ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ | ਇਹ ਘਟਨਾ ਕਸਬੇ ਦੇ ਕਬੀਰ ਬਸਤੀ 'ਚ ਅੱਜ ਬਾਅਦ ਦੁਪਹਿਰ ਕਰੀਬ ਢਾਈ-ਤਿੰਨ ਵਜੇ ਵਾਪਰੀ | ਜਾਣਕਾਰੀ ਮੁਤਾਬਕ ਹਲਵਾਈਆਂ ਨਾਲ ਮਿਹਨਤ-ਮਜ਼ਦੂਰੀ ਕਰਦੇ ਤਾਰਾ ਚੰਦ ਤੇ ਉਸ ਦਾ ਭਰਾ ਕਬੀਰ ਬਸਤੀ 'ਚ ਆਪਣੇ ਪਰਿਵਾਰ ਸਮੇਤ ਰਹਿੰਦੇ ਹਨ | ਤਾਰਾ ਚੰਦ ਦੇ ਤਿੰਨ ਛੋਟੇ-ਛੋਟੇ ਲੜਕੇ ਹਨ | ਉਸ ਦੇ ਦੋ ਲੜਕੇ 8 ਸਾਲਾ ਬੰਛੂ ਅਤੇ 5 ਸਾਲਾ ਕਾਰਤਿਕ ਵਿਹੜੇ 'ਚ ਖੇਡ ਰਹੇ ਸਨ | ਵਿਹੜੇ 'ਚ ਕਰੀਬ 5-6 ਫੁੱਟ ਡੂੰਘੀ ਜ਼ਮੀਨਦੋਜ਼ ਡਿੱਗੀ ਦਾ ਮੂੰਹ ਲੋਹੇ ਦੇ ਪੱਤਰੇ ਨਾਲ ਢਕਿਆ ਹੋਇਆ ਹੈ | ਥਾਣਾ ਕਿੱਲਿਆਂਵਾਲੀ ਦੇ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਮੌਕੇ ਦੇ ਹਾਲਾਤ ਤੋਂ ਜਾਪਦਾ ਹੈ ਕਿ ਖੇਡਦੇ ਸਮੇਂ ਬੰਛੂ ਤੇ ਕਾਰਤਿਕ ਲੋਹੇ ਦੇ ਪੱਤਰੇ 'ਤੇ ਚੜ੍ਹ ਗਏ | ਪੱਤਰਾ ਮਜ਼ਬੂਤ ਨਾ ਹੋਣ ਕਰਕੇ ਉਨ੍ਹਾਂ ਦਾ ਵਜ਼ਨ ਨਾ ਝੱਲ ਸਕਿਆ, ਜਿਸ ਦੇ ਨਤੀਜੇ ਵਜੋਂ ਦੋਵੇਂ ਭਰਾ ਸਮੇਤ ਪੱਤਰੇ ਦੇ ਡਿੱਗੀ 'ਚ ਡਿੱਗ ਪਏ | ਉਨ੍ਹਾਂ ਦੇ ਪਿਤਾ ਤਾਰਾ ਚੰਦ, ਮਾਂ ਤੇ ਚਾਰ ਕੁ ਸਾਲ ਦੇ ਛੋਟੇ ਭਰਾ ਨਾਲ ਕਮਰੇ ਅੰਦਰ ਸੁੱਤੇ ਪਏ ਸਨ | ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਬਾਅਦ ਘਰ 'ਚ ਨਾਲ ਲਗਦੇ ਕਮਰੇ 'ਚ ਰਹਿੰਦੇ ਤਾਰਾ ਚੰਦ ਦੇ ਭਰਾ ਦੀ ਕਰੀਬ 3 ਸਾਲਾ ਲੜਕੀ ਵਿਹੜੇ 'ਚ ਆਈ, ਜਿਸ ਨੇ ਅੰਦਰ ਜਾ ਕੇ ਮਾਂ ਨੂੰ ਘਟਨਾ ਬਾਰੇ ਦੱਸਿਆ | ਜਿਸ ਮਗਰੋਂ ਉਸ ਦੀ ਮਾਂ ਨੇ ਰੌਲਾ ਪਾਇਆ | ਪਰਿਵਾਰ ਤੇ ਮੁਹੱਲਾ ਵਾਸੀ ਦੋਵੇਂ ਬੱਚਿਆਂ ਨੂੰ ਸਿਵਲ ਹਸਪਤਾਲ ਡੱਬਵਾਲੀ ਲੈ ਗਏ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮਿ੍ਤਕ ਐਲਾਨ ਦਿੱਤਾ | ਥਾਣਾ ਮੁਖੀ ਅਨੁਸਾਰ ਮਿ੍ਤਕ ਬੱਚਿਆਂ ਦੇ ਪਿਤਾ ਦੇ ਬਿਆਨ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ |

ਇਮਰਾਨ ਖ਼ਾਨ ਨੂੰ ਲਾਹੌਰ ਹਾਈ ਕੋਰਟ ਤੋਂ ਮਿਲੀ ਅਗਾਊਾ ਜ਼ਮਾਨਤ

ਅੰਮਿ੍ਤਸਰ, 6 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਇਕ ਵਰਕਰ ਅਲੀ ਬਿਲਾਲ ਉਰਫ਼ ਜ਼ੀਲੇ ਸ਼ਾਹ ਦੀ ਹੱਤਿਆ ਦੇ ਮਾਮਲੇ 'ਚ ਅਗਾਊਾ ਜ਼ਮਾਨਤ ਲਈ ਲਾਹੌਰ ਹਾਈ ਕੋਰਟ 'ਚ ਪੇਸ਼ ਹੋਏ | ਸੁਣਵਾਈ ਦੌਰਾਨ ਜੱਜ ਅਨਵਾਰੁਲ ਹੱਕ ਪੰਨੂ ਨੇ ਸਾਰੀਆਂ ਦਲੀਲਾਂ ਸੁਣੀਆਂ ਅਤੇ ਇਮਰਾਨ ਖ਼ਾਨ ਦੀ ਅਗਾਊਾ ਜ਼ਮਾਨਤ ਮਨਜ਼ੂਰ ਕੀਤੀ | ਉੱਧਰ ਲਾਹੌਰ ਹਾਈ ਕੋਰਟ ਨੇ ਪੀ.ਟੀ.ਆਈ. ਪਾਰਟੀ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ | ਕੁਰੈਸ਼ੀ ਦੀ ਗਿ੍ਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਲਾਹੌਰ ਹਾਈ ਕੋਰਟ ਦੇ ਰਾਵਲਪਿੰਡੀ ਬੈਂਚ ਨੇ ਹੁਕਮ ਦਿੱਤਾ ਕਿ ਕੁਰੈਸ਼ੀ ਨੂੰ ਅਗਾਂਹ ਮੈਨਟੀਨੈਂਸ ਆਫ਼ ਪਬਲਿਕ ਆਰਡਰ ਆਰਡੀਨੈਂਸ ਦੇ ਤਹਿਤ ਗਿ੍ਫ਼ਤਾਰ ਨਹੀਂ ਕੀਤਾ ਜਾਣਾ ਚਾਹੀਦਾ | ਜੱਜ ਚੌਧਰੀ ਅਬਦੁਲ ਅਜ਼ੀਜ਼ ਨੇ ਰਾਵਲਪਿੰਡੀ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਅਤੇ ਅਧਿਕਾਰੀਆਂ ਨੂੰ ਕੁਰੈਸ਼ੀ ਨੂੰ ਜ਼ਮਾਨਤ ਬਾਂਡ ਜਮ੍ਹਾਂ ਕਰਵਾਉਣ ਲਈ ਕਹੇ ਬਿਨਾਂ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ |
ਫ਼ੌਜ ਰਾਹੀਂ ਪੀ.ਟੀ.ਆਈ. ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ
ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸਰਕਾਰ ਜ਼ਬਰਦਸਤੀ ਉਨ੍ਹਾਂ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਟਵਿੱਟਰ 'ਤੇ ਪੀ. ਟੀ. ਆਈ. ਨੇਤਾ ਵਲੋਂ ਭੇਜੇ ਸੰਦੇਸ਼ ਦਾ 'ਸਕ੍ਰੀਨਸ਼ਾਟ' ਸਾਂਝਾ ਕੀਤਾ, ਜੋ ਹੁਣ ਪਾਰਟੀ ਛੱਡ ਚੁੱਕਾ ਹੈ | ਉਰਦੂ 'ਚ ਭੇਜੇ ਉਕਤ ਸੰਦੇਸ਼ 'ਚ ਨੇਤਾ ਨੇ ਲਿਖਿਆ ਹੈ ਕਿ ਹੁਣ ਉਸ ਕੋਲ ਦੋ ਹੀ ਬਦਲ ਹਨ, ਜਾਂ ਤਾਂ ਉਹ ਪਾਰਟੀ ਛੱਡ ਦੇਵੇ ਜਾਂ ਖ਼ੁਦਕੁਸ਼ੀ ਕਰ ਲਵੇ | ਇਮਰਾਨ ਖ਼ਾਨ ਨੂੰ ਪਾਰਟੀ ਛੱਡਣ ਦਾ ਕਾਰਨ ਦੱਸਦਿਆਂ ਉਸ ਨੇ ਲਿਖਿਆ ਹੈ ਕਿ ਉਸ 'ਤੇ ਪੀ. ਟੀ. ਆਈ. ਛੱਡਣ ਦਾ ਬਹੁਤ ਦਬਾਅ ਸੀ, ਜਿਸ ਨੂੰ ਹੋਰ ਬਰਦਾਸ਼ਤ ਕਰਨਾ ਉਸ ਲਈ ਮੁਸ਼ਕਿਲ ਹੋ ਰਿਹਾ ਸੀ | ਉਕਤ ਸੰਦੇਸ਼ 'ਚ ਪਾਰਟੀ ਛੱਡਣ ਵਾਲੇ ਨੇਤਾ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ |

ਰਾਜਪਾਲ ਦਾ ਸਰਹੱਦੀ ਜ਼ਿਲਿ੍ਹਆਂ ਦਾ 2 ਦਿਨਾਂ ਦੌਰਾ ਅੱਜ ਤੋਂ

ਸਥਾਨਕ ਪ੍ਰਸ਼ਾਸਨ, ਪੰਚਾਂ-ਸਰਪੰਚਾਂ ਤੇ ਪਿੰਡਾਂ ਦੇ ਲੋਕਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 6 ਜੂਨ (ਹਰਕਵਲਜੀਤ ਸਿੰਘ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਨੂੰ ਸਵੇਰੇ ਸਰਹੱਦੀ ਜ਼ਿਲਿ੍ਹਆਂ ਦੇ ਆਪਣੇ ਦੋ ਦਿਨਾਂ ਦੌਰੇ ਲਈ ਹੈਲੀਕਾਪਟਰ ਰਾਹੀਂ ਡੇਰਾ ਬਾਬਾ ਨਾਨਕ ਪੁੱਜਣਗੇ, ਜਿੱਥੇ ਉਨ੍ਹਾਂ ਵਲੋਂ ਗੁਰਦਾਸਪੁਰ ਤੇ ਪਠਾਨਕੋਟ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਇਕ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਲੋਕਾਂ ਨਾਲ ਗੱਲਬਾਤ ਕਰ ਕੇ ਸਰਹੱਦੀ ਖੇਤਰ ਦੇ ਮਸਲਿਆਂ ਤੇ ਮੁਸ਼ਕਲਾਂ ਨੂੰ ਜਾਨਣ ਦੀ ਕੋਸ਼ਿਸ਼ ਕਰਨਗੇ ਪਰ ਰਾਜਪਾਲ ਦਾ ਮੁੱਖ ਤੌਰ 'ਤੇ ਫੋਕਸ ਸਰਹੱਦੀ ਖੇਤਰ ਵਿਚ ਨਸ਼ਿਆਂ ਦੀ ਸਮੱਸਿਆ, ਅਮਨ ਕਾਨੂੰਨ ਅਤੇ ਵਿਕਾਸ ਕਾਰਜਾਂ ਤੇ ਬੇਰੁਜ਼ਗਾਰੀ ਆਦਿ 'ਤੇ ਵਿਸ਼ੇਸ਼ ਤੌਰ 'ਤੇ ਰਹੇਗਾ | ਰਾਜਪਾਲ ਕੱਲ੍ਹ ਬਾਅਦ ਦੁਪਹਿਰ ਅੰਮਿ੍ਤਸਰ ਪੁੱਜਣ ਤੋਂ ਬਾਅਦ ਅੰਮਿ੍ਤਸਰ ਤੇ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨਗੇ ਅਤੇ ਪੰਚ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ | 8 ਜੂਨ ਨੂੰ ਸਵੇਰੇ 10 ਵਜੇ ਅੰਮਿ੍ਤਸਰ ਵਿਖੇ ਹੀ ਰਾਜਪਾਲ ਪੱਤਰਕਾਰ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ ਅਤੇ ਇਸ ਤੋਂ ਬਾਅਦ ਫ਼ਿਰੋਜ਼ਪੁਰ ਪੁੱਜ ਕੇ ਫਿਰੋਜ਼ਪੁਰ, ਫ਼ਾਜ਼ਿਲਕਾ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਨਗੇ | ਇਸ ਤੋਂ ਬਾਅਦ ਉਹ ਸਰਹੱਦੀ ਪਿੰਡ ਗੱਟੀ ਮਜੋਕੇ ਵਿਖੇ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਲੋਕਾਂ ਨਾਲ ਵੀ ਗੱਲਬਾਤ ਕਰਨਗੇ | ਰਾਜਪਾਲ ਨਾਲ ਦੋ ਦਿਨਾਂ ਇਨ੍ਹਾਂ ਮੀਟਿੰਗਾਂ ਵਿਚ ਰਾਜ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਤੇ ਦੂਜੇ ਉੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ | ਵਰਨਣਯੋਗ ਹੈ ਕਿ ਰਾਜਪਾਲ ਜੋ ਸਰਹੱਦੀ ਖੇਤਰਾਂ ਵਿਚ ਪਹਿਲਾਂ ਵੀ 2-3 ਵਾਰ ਦੌਰਾ ਕਰ ਚੁੱਕੇ ਹਨ, ਵਲੋਂ ਇਨ੍ਹਾਂ ਦੌਰਿਆਂ ਤੋਂ ਬਾਅਦ ਸਰਹੱਦੀ ਖੇਤਰਾਂ ਵਿਚ ਨਸ਼ਿਆਂ ਦੀ ਵਿਕਰੀ ਤੇ ਸਮੱਸਿਆ, ਬੇਰੁਜ਼ਗਾਰੀ, ਅਮਨ ਕਾਨੂੰਨ ਤੇ ਵਿਕਾਸ ਕਾਰਜਾਂ ਸਮੇਤ ਕਈ ਮੁੱਦੇ ਰਾਜ ਸਰਕਾਰ ਨਾਲ ਉਠਾਏ ਸਨ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਸੰਬੰਧੀ ਆਪਣੀਆਂ ਰਿਪੋਰਟਾਂ ਭੇਜੀਆਂ ਸਨ | ਰਾਜਪਾਲ ਸਰਹੱਦੀ ਖੇਤਰਾਂ ਵਿਚ ਨਸ਼ਿਆਂ ਦੀ ਖੁੱਲ੍ਹ ਕੇ ਹੋ ਰਹੀ ਵਿਕਰੀ ਅਤੇ ਆਰਥਿਕ ਸਮੱਸਿਆਵਾਂ ਦਾ ਵੀ ਖੁੱਲ੍ਹ ਕੇ ਜ਼ਿਕਰ ਕਰਦੇ ਰਹੇ ਹਨ ਅਤੇ ਉਨ੍ਹਾਂ ਇਸ ਸੰਬੰਧੀ ਸਰਹੱਦੀ ਖੇਤਰ ਦੇ ਪੁਲਿਸ ਪ੍ਰਸ਼ਾਸਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਸੀ | ਮੌਜੂਦਾ ਭਗਵੰਤ ਮਾਨ ਸਰਕਾਰ ਜਿਸ ਦੇ ਸੰਬੰਧ ਰਾਜਪਾਲ ਨਾਲ ਸੁਖਾਵੇਂ ਨਹੀਂ ਹਨ, ਸੰਬੰਧੀ ਚਰਚਾ ਸੀ ਕਿ ਉਸ ਦਾ ਪ੍ਰਸ਼ਾਸਨ ਕੀ ਇਸ ਫੇਰੀ ਲਈ ਪੂਰੀ ਤਰ੍ਹਾਂ ਮਿਲਵਰਤਨ ਦੇਵੇਗਾ, ਕਿਉਂਕਿ ਮਗਰਲੀ ਇਕ ਫੇਰੀ ਦੌਰਾਨ ਸੀਨੀਅਰ ਅਧਿਕਾਰੀਆਂ ਦੇ ਹਾਜ਼ਰ ਨਾ ਰਹਿਣ 'ਤੇ ਰਾਜਪਾਲ ਵਲੋਂ ਲਿਖਤੀ ਪ੍ਰੋਟੈਸਟ ਵੀ ਕੀਤਾ ਗਿਆ ਸੀ ਪਰ ਸ਼ਾਇਦ ਹੁਣ ਸਰਕਾਰ ਇਹ ਸਮਝ ਗਈ ਹੈ ਕਿ ਰਾਜਪਾਲ ਦੇ ਅਧਿਕਾਰਾਂ ਵਿਚ ਉਸ ਲਈ ਰੁਕਾਵਟਾਂ ਖੜ੍ਹੀਆਂ ਕਰਨਾ ਉਸ ਲਈ ਸੰਭਵ ਨਹੀਂ ਹੈ |

ਐਨ.ਆਈ.ਏ. ਵਲੋਂ ਪੰਜਾਬ ਦੇ ਕਈ ਇਲਾਕਿਆਂ 'ਚ ਛਾਪੇਮਾਰੀ

ਨਵੀਂ ਦਿੱਲੀ/ਸ੍ਰੀ ਮੁਕਤਸਰ ਸਾਹਿਬ/ਤਲਵੰਡੀ ਭਾਈ, 6 ਜੂਨ (ਏਜੰਸੀ, ਹਰਮਹਿੰਦਰ ਪਾਲ, ਰਣਜੀਤ ਸਿੰਘ ਢਿੱਲੋਂ, ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਕੌਮੀ ਜਾਂਚ ਏਜੰਸੀ ਨੇ ਕੈਨੇਡਾ ਦੇ ਅੱਤਵਾਦੀ ਅਰਸ਼ਦੀਪ ਡਾਲਾ ਦੇ ਕੁਝ ਸਹਿਯੋਗੀਆਂ ਨਾਲ ਜੁੜੇ ਪੰਜਾਬ ਅਤੇ ਹਰਿਆਣਾ ਦੇ 10 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਏਜੰਸੀ ਦੇ ਬੁਲਾਰੇ ਨੇ ਕਿਹਾ ਕਿ ਇਹ ਛਾਪੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਲੋਂ ਡਾਲਾ ਨੂੰ ਪੰਜਾਬ 'ਚ ਇਕ ਪੁਜਾਰੀ ਦੀ ਹੱਤਿਆ ਦੀ ਸਾਜਿਸ਼ ਦੇ ਕੇਸ ਵਿਚ ਭਗੌੜਾ ਐਲਾਨੇ ਜਾਣ ਦੇ ਇਕ ਦਿਨ ਬਾਅਦ ਮਾਰੇ ਗਏ ਹਨ | ਅਧਿਕਾਰੀ ਨੇ ਕਿਹਾ ਕਿ ਇਹ ਛਾਪੇ ਪਿਛਲੇ ਸਾਲ 20 ਅਗਸਤ ਨੂੰ ਐਨ. ਆਈ. ਏ. ਵਲੋਂ ਦਰਜ ਕੀਤੇ ਇਕ ਕੇਸ 'ਚ ਡਾਲਾ ਅਤੇ ਉਸ ਦੇ ਕਰੀਬੀ ਸਾਥੀ ਮਨਪ੍ਰੀਤ ਸਿੰਘ ਉਰਫ਼ ਪੀਤਾ ਦੇ ਸਹਿਯੋਗੀਆਂ ਦੇ ਟਿਕਾਣਿਆਂ 'ਤੇ ਮਾਰੇ ਗਏ | ਇਸੇ ਦੌਰਾਨ ਐੱਨ.ਆਈ.ਏ. ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ 'ਚ ਸਵੇਰੇ 5:30 ਵਜੇ ਦੇ ਕਰੀਬ ਇਕ ਖਿਡੌਣਿਆਂ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਗਈ | ਸੂਤਰਾਂ ਅਨੁਸਾਰ ਕੁਝ ਘੰਟੇ ਚੱਲੀ ਛਾਪੇਮਾਰੀ 'ਚ ਐੱਨ.ਆਈ.ਏ. ਵਲੋਂ ਪੁੱਛਗਿੱਛ ਕੀਤੀ ਗਈ, ਪਰ ਇਸ ਛਾਪੇਮਾਰੀ ਬਾਰੇ ਐੱਨ.ਆਈ.ਏ. ਦੇ ਅਧਿਕਾਰੀਆਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਕਦੀਪ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਇਕ ਪਿੰਡ ਦੇ ਨੌਜਵਾਨ ਦੇ ਪੈਸੇ ਆਪਣੀ ਆਈ.ਡੀ. ਪਰੂਫ਼ 'ਤੇ ਦੋ ਵਾਰ ਵੈਸਟਰਨ ਯੂਨੀਅਨ ਦੁਆਰਾ ਮੰਗਵਾਏ ਸੀ | ਐੱਨ. ਆਈ. ਏ. ਨੇ ਛਾਪੇਮਾਰੀ ਦੌਰਾਨ ਮਹਿਕਦੀਪ ਦੇ ਘਰ ਦੀ ਤਲਾਸ਼ੀ ਲਈ |
ਤਲਵੰਡੀ ਭਾਈ ਖੇਤਰ 'ਚ 3 ਨੌਜਵਾਨਾਂ ਤੋਂ ਪੁੱਛਗਿਛ
ਐਨ.ਆਈ.ਏ. ਵਲੋਂ ਅੱਜ ਤੜਕਸਾਰ ਤਲਵੰਡੀ ਭਾਈ, ਪਿੰਡ ਲੱਲੇ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕਰਦੇ ਹੋਏ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ | ਸਵੇਰੇ 5 ਵਜੇ ਐਨ.ਆਈ.ਏ. ਦੀ ਟੀਮ ਨੇ ਸਥਾਨਕ ਅਜੀਤ ਨਗਰ ਵਿਖੇ ਹੇਅਰ ਕਟਿੰਗ ਦਾ ਕੰਮ ਕਰਨ ਵਾਲੇ ਕੁਲਵੀਰ ਪੁੱਤਰ ਜਗਰਾਜ ਦੇ ਘਰ ਛਾਪਾ ਮਾਰਿਆ | ਟੀਮ ਨੇ ਘਰ ਦੇ ਕਮਰਿਆਂ ਦੀ ਤਲਾਸ਼ੀ ਲਈ ਅਤੇ ਘਰੇਲੂ ਸਾਮਾਨ ਦੀ ਫਰੋਲਾ-ਫਰਾਲੀ ਕੀਤੀ | ਪਤਾ ਲੱਗਾ ਹੈ ਕਿ ਟੀਮ ਨੇ ਉਕਤ ਨੌਜਵਾਨ ਤੋਂ ਮਨੀਲਾ ਵਿਚ ਰਹਿੰਦੇ ਅਤੇ ਫ਼ਿਰੌਤੀਆਂ ਮੰਗਣ ਦੇ ਮਾਮਲਿਆਂ 'ਚ ਨਾਮਜ਼ਦ ਕਥਿਤ ਗੈਂਗਸਟਰ ਮਨਪ੍ਰੀਤ ਸਿੰਘ ਪੀਤਾ ਸੰਬੰਧੀ ਪੁੱਛ ਪੜਤਾਲ ਕੀਤੀ | ਪਤਾ ਲੱਗਾ ਹੈ ਕਿ ਟੀਮ ਹੇਅਰ ਕਟਿੰਗ ਦਾ ਕੰਮ ਕਰਨ ਵਾਲੇ ਕੁਲਵੀਰ ਤੇ ਉਸ ਦੇ ਛੋਟੇ ਭਰਾ ਨੂੰ ਹੋਰ ਪੁੱਛਗਿੱਛ ਲਈ ਨਾਲ ਲੈ ਗਈ | ਐਨ.ਆਈ.ਏ. ਦੀ ਇਕ ਹੋਰ ਟੀਮ ਨੇ ਪਿੰਡ ਲੱਲੇ ਵਿਖੇ ਗਗਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਪੱੁਛਗਿੱਛ ਉਪਰੰਤ ਟੀਮ ਉਸ ਨੂੰ ਵੀ ਨਾਲ ਲੈ ਗਈ | ਪਿੰਡ ਘੱਲ ਖੁਰਦ ਵਿਖੇ ਨੌਜਵਾਨ ਝਿਰਮਲ ਸਿੰਘ ਪੁੱਤਰ ਬਖਤੌਰ ਸਿੰਘ ਦੇ ਘਰ ਵੀ ਐਨ.ਆਈ.ਏ. ਵਲੋਂ ਜਾਂਚ ਪੜਤਾਲ ਕੀਤੀ ਗਈ |
ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਛਾਪੇਮਾਰੀ
ਜ਼ੀਰਾ, (ਮਨਜੀਤ ਸਿੰਘ ਢਿੱਲੋਂ/ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਇਕ ਨੌਜਵਾਨ ਦੇ ਘਰ 'ਚ ਛਾਪਾ ਮਾਰਿਆ ਗਿਆ | ਪਿੰਡ ਦੇ ਵਸਨੀਕ ਤਲਵਿੰਦਰ ਸਿੰਘ ਸੋਨਾ ਪੁੱਤਰ ਬਲਦੇਵ ਸਿੰਘ ਜੋ ਕਾਰਾਂ ਦੀ ਖ਼ਰੀਦੋ ਫ਼ਰੋਖ਼ਤ ਦਾ ਕੰਮ ਕਰਦਾ ਹੈ, ਦੇ ਘਰ ਸਵੇਰੇ ਕਰੀਬ ਪੰਜ ਵਜੇ ਐਨ.ਆਈ.ਏ. ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ | ਇਸ ਮੌਕੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੇ ਜਵਾਨ ਤੇ ਔਰਤ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ | ਅਧਿਕਾਰੀਆਂ ਵਲੋਂ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਦੀ ਹਾਜ਼ਰੀ 'ਚ 5 ਵਜੇ ਤੋਂ ਲੈ ਕੇ 11 ਵਜੇ ਤੱਕ ਘਰ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ | ਹਾਲਾਂਕਿ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ | ਐਨ.ਆਈ.ਏ ਦੇ ਅਧਿਕਾਰੀ ਨੌਜਵਾਨ ਤਲਵਿੰਦਰ ਸਿੰਘ ਦਾ ਮੋਬਾਈਲ ਵੀ ਨਾਲ ਲੈ ਗਏ ਅਤੇ ਪਿੰਡ ਦੇ ਸਰਪੰਚ ਨੂੰ ਨੌਜਵਾਨ ਨੂੰ ਇਕ-ਦੋ ਦਿਨਾਂ 'ਚ ਚੰਡੀਗੜ੍ਹ ਵਿਖੇ ਪੇਸ਼ ਕਰਨ ਲਈ ਕਹਿ ਕੇ ਵਾਪਸ ਚਲੇ ਗਏ |

ਕਟਾਰੂਚੱਕ ਮਾਮਲੇ 'ਚ ਕੌਮੀ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ

ਹਰਕਵਲਜੀਤ ਸਿੰਘ ਚੰਡੀਗੜ੍ਹ, 6 ਜੂਨ-ਅਨੁਸੂਚਿਤ ਜਾਤਾਂ ਸੰਬੰਧੀ ਕੌਮੀ ਕਮਿਸ਼ਨ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ | ਸਾਹਮਣੇ ਆਈ ਵੀਡੀਓ ਦੇ ਬਾਵਜੂਦ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੰਗਲਾ ਦੇ ਘਰ ਪੁੱਜੀ ਵਿਜੀਲੈਂਸ

ਪਟਿਆਲਾ, 6 ਜੂਨ (ਮਨਦੀਪ ਸਿੰਘ ਖਰੌੜ)-ਕਾਂਗਰਸ ਸਰਕਾਰ ਸਮੇਂ ਪੀ.ਡਬਲਿਊ.ਡੀ. ਤੇ ਸਿੱਖਿਆ ਮੰਤਰੀ ਰਹੇ ਵਿਜੇਇੰਦਰ ਸਿੰਗਲਾ ਦੀ ਪਟਿਆਲਾ ਵਿਖੇ ਸ਼ਾਹੀ ਸਮਾਧਾਂ ਨੇੜੇ ਘਰ 'ਚ ਵਿਜੀਲੈਂਸ ਦੀ ਟੀਮ ਨੇ ਦੁਪਹਿਰੇ 11 ਵਜੇ ਦੇ ਕਰੀਬ ਪੁੱਜ ਕੇ ਘਰ ਦੇ ਸਾਜ਼ੋ-ਸਾਮਾਨ ਦੀ ਛਾਣਬੀਣ ...

ਪੂਰੀ ਖ਼ਬਰ »

ਦਿੱਲੀ ਦੇ ਡਾ. ਰਾਜੀਵ ਸੂਦ ਨੂੰ ਲਾਇਆ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਉਪ-ਕੁਲਪਤੀ

ਸੁਖਬੀਰ ਤੇ ਖਹਿਰਾ ਨੇ ਨਿਯੁਕਤੀ 'ਤੇ ਚੁੱਕੇ ਸਵਾਲ ਚੰਡੀਗੜ੍ਹ, ਫ਼ਰੀਦਕੋਟ, 6 ਜੂਨ (ਮਨਜੋਤ ਸਿੰਘ ਜੋਤ, ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਲਗਭਗ ਦਸ ਮਹੀਨਿਆਂ ਬਾਅਦ ਨਵਾਂ ਉਪ ਕੁਲਪਤੀ ਮਿਲਿਆ ਹੈ ਪਰ ਪੰਜਾਬ ਅਤੇ ਦਿੱਲੀ ਦੇ ਡਾਕਟਰਾਂ ਨੂੰ ਨਜ਼ਰ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਿਖੇ '84 ਘੱਲੂਘਾਰੇ ਦੀ ਯਾਦ 'ਚ ਸ਼ਹੀਦੀ ਸਮਾਗਮ

ਕੇਂਦਰ ਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰ ਕੇ ਕੌਮ ਦੀ ਮੰਗ ਨੂੰ ਜਲਦ ਪੂਰਾ ਕਰੇ-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ • ਕੌਮ ਲਈ ਸ਼ਹਾਦਤਾਂ ਦੇਣੀਆਂ ਟਕਸਾਲ ਦੀ ਵਿਰਾਸਤ-ਧਾਮੀ ਚੌਕ ਮਹਿਤਾ, 6 ਜੂਨ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਸੰਤ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਕੀਤੀ ਪੰਜਾਬੀਆਂ ਦੀ ਅਣਦੇਖੀ-ਖਹਿਰਾ

ਚੰਡੀਗੜ੍ਹ, 6 ਜੂਨ (ਅਜੀਤ ਬਿਊਰੋ)-ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਡਾ. ਰਾਜੀਵ ਸੂਦ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦਾ ਵਾਈਸ ਚਾਂਸਲਰ ਲਾਉਣ 'ਤੇ ਸਵਾਲ ਖੜੇ੍ਹ ਕੀਤੇ ਹਨ | ਉਨ੍ਹਾਂ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਬਾਬਾ ਫ਼ਰੀਦ 'ਵਰਸਿਟੀ ਵੀ ਦਿੱਲੀ ਦੇ ਮਾਲਕਾਂ ਨੂੰ ਸੌਂਪੀ-ਸੁਖਬੀਰ

ਚੰਡੀਗੜ੍ਹ, 6 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਤੋਂ ਬਾਹਰਲੇ ਦਿੱਲੀ ਦੇ ਡਾ. ਰਾਜੀਵ ਸੂਦ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਉਪ-ਕੁਲਪਤੀ ਲਗਾ ਕੇ ਭਗਵੰਤ ਮਾਨ ਨੇ ਇਹ ਯੂਨੀਵਰਸਿਟੀ ਵੀ ਦਿੱਲੀ ਦੇ ਮਾਲਕਾਂ ਨੂੰ ਸੌਂਪ ਦਿੱਤੀ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਕਰਵਾਏ ਦਰਸ਼ਨ

ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਸਮੇਂ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਗਏ | ਜ਼ਖ਼ਮੀ ਪਾਵਨ ਸਰੂਪ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX