ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  44 minutes ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  53 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 1 hour ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 2 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 2 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 3 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 3 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 3 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 3 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 4 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 4 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  1 minute ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 5 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 5 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਉਮਰ ਅਬਦੁੱਲਾ ਭਾਰਤ ਜੋੜੋ ਯਾਤਰਾ ਵਿਚ ਹੋਏ ਸ਼ਾਮਿਲ
. . .  about 6 hours ago
ਸ੍ਰੀਨਗਰ, 27 ਜਨਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਅੱਜ ਜੰਮੂ-ਕਸ਼ਮੀਰ ਦੇ ਬਨਿਹਾਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਸ਼ਾਮਿਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪਹਿਲਾ ਸਫ਼ਾ

ਸਿੱਧੂ ਮੂਸੇਵਾਲਾ ਹੱਤਿਆ ਕਾਂਡ : ਮਾਸਟਰਮਾਈਂਡ ਗੋਲਡੀ ਬਰਾੜ ਅਮਰੀਕਾ ਪੁਲਿਸ ਦੀ ਹਿਰਾਸਤ 'ਚ

ਕੈਲੀਫੋਰਨੀਆ ਪੁਲਿਸ ਨੇ ਕੀਤੀ ਕਾਰਵਾਈ ਹਰਮਨਪ੍ਰੀਤ ਸਿੰਘ ਹੁਸਨ ਲੜੋਆ ਬੰਗਾ ਸਿਆਟਲ/ਸੈਕਰਾਮੈਂਟੋ, 2 ਦਸੰਬਰ-ਅਮਰੀਕਾ ਦੀ ਕੈਲੀਫੋਰਨੀਆ ਪੁਲਿਸ ਨੇ ਮਰਹੂਮ ਉੱਘੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਸਟਰਮਾਈਾਡ ਗੋਲਡੀ ਬਰਾੜ ਨੂੰ ਆਪਣੀ ਹਿਰਾਸਤ 'ਚ ਲੈ ...

ਪੂਰੀ ਖ਼ਬਰ »

ਇਨਸਾਫ਼ ਮਿਲਣ ਦੀ ਉਮੀਦ ਬੱਝੀ-ਬਲਕੌਰ ਸਿੰਘ ਸਿੱਧੂ

ਮਾਨਸਾ, 2 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਮਰੀਕਾ ਪੁਲਿਸ ਵਲੋਂ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਬੱਝੀ ਹੈ | ...

ਪੂਰੀ ਖ਼ਬਰ »

ਭਾਜਪਾ 'ਚ ਕੈਪਟਨ ਤੇ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਕੌਮੀ ਕਾਰਜਕਾਰਨੀ ਦੇ ਮੈਂਬਰ ਬਣਾਇਆ

• ਜੈਵੀਰ ਸ਼ੇਰਗਿੱਲ ਕੌਮੀ ਬੁਲਾਰਾ ਨਿਯੁਕਤ • ਰਾਣਾ ਸੋਢੀ, ਮਨੋਰੰਜਨ ਕਾਲੀਆ ਤੇ ਬੀਬੀ ਰਾਮੂਵਾਲੀਆ ਬਣੇ ਵਿਸ਼ੇਸ਼ ਇਨਵਾਇਟੀ ਮੈਂਬਰ ਜਗਤਾਰ ਸਿੰਘ ਨਵੀਂ ਦਿੱਲੀ, 2 ਦਸੰਬਰ-ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

2024 ਚੋਣਾਂ ਲਈ ਹੁਣੇ ਤੋਂ ਜੁਟੀ ਭਾਜਪਾ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਲੋਕ ਸਭਾ ਚੋਣਾਂ ਅਜੇ ਸਾਲ 2024 'ਚ ਹੋਣਗੀਆਂ, ਪਰ ਭਾਜਪਾ ਇਸ ਨੂੰ ਲੈ ਕੇ ਹੁਣ ਤੋਂ ਤਿਆਰੀਆਂ 'ਚ ਜੁਟ ਗਈ ਹੈ | ਇਸ ਸੰਬੰਧੀ ਭਾਜਪਾ ਦੇ ਸਾਰੇ ਅਹੁਦੇਦਾਰਾਂ ਦੀ ਬੈਠਕ ਸੋਮਵਾਰ ਤੋਂ 5 ਤੇ 6 ਦਸੰਬਰ ਨੂੰ ਦਿੱਲੀ 'ਚ ਬੁਲਾਈ ਗਈ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਖੇਮਕਰਨ ਸੈਕਟਰ 'ਚ ਡਰੋਨ ਸਮੇਤ 5 ਕਿੱਲੋ 600 ਗ੍ਰਾਮ ਹੈਰੋਇਨ ਬਰਾਮਦ

ਪੰਜ ਦਿਨਾਂ ਵਿਚ ਤਰਨ ਤਾਰਨ ਪੁਲਿਸ ਵਲੋਂ ਬਰਾਮਦ ਕੀਤਾ ਗਿਆ ਇਹ ਤੀਜਾ ਆਦਮਕੱਦ ਡਰੋਨ-ਡੀ.ਜੀ.ਪੀ. ਤਰਨ ਤਾਰਨ/ ਖੇਮਕਰਨ, 2 ਦਸੰਬਰ (ਹਰਿੰਦਰ ਸਿੰਘ, ਰਾਕੇਸ਼ ਕੁਮਾਰ ਬਿੱਲਾ)-ਸ਼ੁੱਕਰਵਾਰ ਦੀ ਸਵੇਰ ਨੂੰ ਪੁਲਿਸ ਵਲੋਂ ਖੇਮਕਰਨ ਸੈਕਟਰ 'ਚ ਇਕ ਆਦਮਕੱਦ ਡਰੋਨ ਅਤੇ ਉਸ ਦੇ ਨਾਲ ...

ਪੂਰੀ ਖ਼ਬਰ »

ਲੁਧਿਆਣਾ ਅਦਾਲਤੀ ਕੰਪਲੈਕਸ ਬੰਬ ਧਮਾਕੇ ਦਾ ਮੁੱਖ ਸਾਜਿਸ਼ਘਾੜਾ ਗਿ੍ਫ਼ਤਾਰ

ਐਨ.ਆਈ.ਏ. ਨੇ ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤਾ ਹੈਪੀ ਮਲੇਸ਼ੀਆ ਨਵੀਂ ਦਿੱਲੀ, 2 ਦਸੰਬਰ (ਪੀ. ਟੀ. ਆਈ.)-ਪਿਛਲੇ ਸਾਲ ਦਸੰਬਰ ਮਹੀਨੇ 'ਚ ਲੁਧਿਆਣਾ ਦੇ ਅਦਾਲਤੀ ਕੰਪਲੈਕਸ 'ਚ ਹੋਏ ਬੰਬ ਧਮਾਕੇ 'ਚ ਲੋੜੀਂਦੇ ਸਾਜਿਸ਼ਘਾੜੇ ਅਤੇ ਮੁੱਖ ਦੋਸ਼ੀ ਹਰਪ੍ਰੀਤ ਸਿੰਘ ਹੈਪੀ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 38 ਮੈਂਬਰੀ ਨਵੀਂ ਐਡਹਾਕ ਕਮੇਟੀ ਗਠਿਤ

ਦਾਦੂਵਾਲ, ਝੀਂਡਾ, ਨਲਵੀ, ਤਿਰਲੋਕੇਵਾਲਾ, ਬਾਬਾ ਕਰਮਜੀਤ ਕਮੇਟੀ 'ਚ ਸ਼ਾਮਿਲ ਰਾਮ ਸਿੰਘ ਬਰਾੜ ਚੰਡੀਗੜ੍ਹ, 2 ਦਸੰਬਰ-ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਦੀ 38 ਮੈਂਬਰੀਂ ਨਵੀਂ ਐਡਹਾਕ ਕਮੇਟੀ ਗਠਿਤ ਕਰ ਦਿੱਤੀ ਹੈ | ਇਸ ਬਾਰੇ ਹਰਿਆਣਾ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬਰਾੜ ਨੂੰ 6 ਦਸੰਬਰ ਨੂੰ ਪੇਸ਼ ਹੋਣ ਦਾ ਨੋਟਿਸ

ਬਰਾੜ ਵਲੋਂ ਬਣਾਈ ਏਕਤਾ ਕਮੇਟੀ 'ਚ ਸ਼ਾਮਿਲ ਕੀਤੇ 4 ਆਗੂਆਂ ਨੇ ਅਸਹਿਮਤੀ ਪ੍ਰਗਟਾਈ ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 2 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੂੰ ਉਨ੍ਹਾਂ ਵਲੋਂ ਆਪਣੇ ਪੱਧਰ ...

ਪੂਰੀ ਖ਼ਬਰ »

ਨੋਰਾ ਫਤੇਹੀ ਹਵਾਲਾ ਮਾਮਲੇ 'ਚ ਮੁੜ ਈ.ਡੀ. ਸਾਹਮਣੇ ਪੇਸ਼

ਨਵੀਂ ਦਿੱਲੀ, 2 ਦਸੰਬਰ (ਏਜੰਸੀ)-ਅਧਿਕਾਰਕ ਸੂਤਰਾਂ ਨੇ ਕਿਹਾ ਕਿ ਅਦਾਕਾਰਾ ਨੋਰਾ ਫਤੇਹੀ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਉਸ ਦੇ ਸਹਾਇਕਾਂ ਖ਼ਿਲਾਫ਼ ਚੱਲ ਰਹੀ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਦੇ ਸੰਬੰਧ 'ਚ ਸ਼ੁੱਕਰਵਾਰ ਨੂੰ ਆਪਣੇ ਤਾਜ਼ਾ ਬਿਆਨ ਰਿਕਾਰਡ ...

ਪੂਰੀ ਖ਼ਬਰ »

ਹਾਈਕੋਰਟ ਨੇ ਰਿਹਾਇਸ਼ੀ ਇਮਾਰਤਾਂ 'ਤੇ ਮੋਬਾਈਲ ਟਾਵਰ ਲਗਾਉਣ 'ਤੇ ਲੱਗੀ ਰੋਕ ਹਟਾਈ

ਚੰਡੀਗੜ੍ਹ, 2 ਦਸੰਬਰ (ਤਰੁਣ ਭਜਨੀ) -ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਹਾਇਸ਼ੀ ਇਮਾਰਤਾਂ 'ਤੇ ਮੋਬਾਈਲ ਟਾਵਰ ਲਗਾਉਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਨਾ ਦੇਣ 'ਤੇ ਲੱਗੀ ਅੰਤਰਿਮ ਰੋਕ ਨੂੰ ਰੱਦ ਕਰ ਦਿੱਤਾ ਹੈ | ਜਸਟਿਸ ਹਰਿੰਦਰ ਸਿੰਘ ਸਿੱਧੂ ਤੇ ਜਸਟਿਸ ਲਲਿਤ ...

ਪੂਰੀ ਖ਼ਬਰ »

ਕਾਲਜੀਅਮ ਸਭ ਤੋਂ ਪਾਰਦਰਸ਼ੀ ਸੰਸਥਾ-ਸੁਪਰੀਮ ਕੋਰਟ

ਨਵੀਂ ਦਿੱਲੀ, 2 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕਾਲਜੀਅਮ ਦੇ ਮੁੱਦੇ 'ਤੇ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਜੋ ਮੌਜੂਦਾ ਪ੍ਰਣਾਲੀ ਕੰਮ ਕਰ ਰਹੀ ਹੈ, ਇਸ ਨੂੰ ਲੀਹੋਂ ਨਾ ਲਾਇਆ ਜਾਵੇ | ਕਾਲਜੀਅਮ ਨੂੰ ਆਪਣਾ ਕੰਮ ਕਰਨ ਦਿਓ | ਇਹ ਸਭ ਤੋਂ ਪਾਰਦਰਸ਼ੀ ਸੰਸਥਾ ਹੈ | ਜਸਟਿਸ ਐਮ.ਆਰ. ਸ਼ਾਹ ਅਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਇਹ ਟਿੱਪਣੀ ਆਈ.ਟੀ.ਆਈ. ਕਾਰਕੁੰਨ ਅੰਜਲੀ ਭਰਦਵਾਜ ਦੀ ਪਟੀਸ਼ਨ 'ਤੇ ਕੀਤੀ | ਅੰਜਲੀ ਭਰਦਵਾਜ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ, ਜਿਸ 'ਚ ਆਰ.ਟੀ.ਆਈ. ਕਾਨੂੰਨ ਦੇ ਤਹਿਤ 12 ਦਸੰਬਰ 2018 ਨੂੰ ਸੁਪਰੀਮ ਕੋਰਟ ਦੀ ਬੈਠਕ ਦੇ ਏਜੰਡੇ, ਬਿਓਰੇ ਅਤੇ ਪ੍ਰਸਤਾਵ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ | ਸੁਣਵਾਈ ਦੌਰਾਨ ਪਟੀਸ਼ਨਕਰਤਾ ਵਲੋਂ ਪੇਸ਼ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕੀ ਕਾਲਜੀਅਮ ਦੇ ਫੈਸਲੇ ਆਰ.ਟੀ.ਆਈ. ਦੇ ਤਹਿਤ ਜਵਾਬਦੇਹ ਹਨ? ਜਸਟਿਸ ਸ਼ਾਹ ਨੇ ਜਵਾਬ ਦਿੱਤਾ, ਉਸ ਕਾਲਜੀਅਮ ਦੀ ਬੈਠਕ 'ਚ ਕੋਈ ਪ੍ਰਸਤਾਵ ਪਾਸ ਨਹੀਂ ਹੋਇਆ |

ਖ਼ਬਰ ਸ਼ੇਅਰ ਕਰੋ

 

ਕਰਨਾਟਕ ਹਾਈਕੋਰਟ ਵਲੋਂ ਰਾਹੁਲ ਤੇ ਹੋਰਾਂ ਨੂੰ ਮਾਣਹਾਨੀ ਨੋਟਿਸ

ਬੇਂਗਲੁਰੂ, 2 ਦਸੰਬਰ (ਏਜੰਸੀ)- ਕਰਨਾਟਕ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾਵਾਂ- ਰਾਹੁਲ ਗਾਂਧੀ, ਜੈਰਾਮ ਰਮੇਸ਼ ਤੇ ਸੁਪਿ੍ਆ ਸ਼੍ਰੀਨਾਤੇ ਨੂੰ ਅਦਾਲਤ ਦੀ ਮਾਣਹਾਨੀ ਲਈ ਨੋਟਿਸ ਜਾਰੀ ਕੀਤੇ ਹਨ | ਹਾਈਕੋਰਟ ਨੇ ਕਾਂਗਰਸ ਨੂੰ ਪਾਰਟੀ ਦੇ ਸੋਸ਼ਲ ਮੀਡੀਆ ਤੇ ...

ਪੂਰੀ ਖ਼ਬਰ »

ਲੋਕਤੰਤਰ ਦੇ ਮਾਮਲੇ 'ਚ ਸਾਨੂੰ ਕਿਸੇ ਤੋਂ ਸਿੱਖਣ ਦੀ ਲੋੜ ਨਹੀਂ-ਰੁਚਿਰਾ ਕੰਬੋਜ

ਸੰਯੁਕਤ ਰਾਸ਼ਟਰ, 2 ਦਸੰਬਰ (ਏਜੰਸੀ)-ਭਾਰਤ ਨੇ 15 ਦੇਸ਼ਾਂ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮਹੀਨਾ ਭਰ ਚੱਲਣ ਵਾਲੀ ਪ੍ਰਧਾਨਗੀ ਦੇ ਨਾਲ ਨਾਲ ਜੀ-20 ਦੀ ਸਾਲ ਭਰ ਚੱਲਣ ਵਾਲੀ ਪ੍ਰਧਾਨਗੀ ਵੀ ਸੰਭਾਲ ਲਈ ਹੈ | ਸੰਯੁਕਤ ਰਾਸ਼ਟਰ 'ਚ ਭਾਰਤ ਦੀ ਪਹਿਲੀ ਮਹਿਲਾ ਸਥਾਈ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਚੂਨਾ ਪੱਥਰ ਦੀ ਖਾਣ ਦਾ ਹਿੱਸਾ ਡਿੱਗਾ-6 ਮੌਤਾਂ

ਜਗਦਲਪੁਰ, 2 ਦਸੰਬਰ (ਏਜੰਸੀ)-ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਦੇ ਮਾਲਾਗਾਉਂ ਪਿੰਡ 'ਚ ਸ਼ੁੱਕਰਵਾਰ ਨੂੰ ਚੂਨਾ ਪੱਥਰ ਦੀ ਇਕ ਖਾਣ ਦਾ ਹਿੱਸਾ ਡਿੱਗਣ ਨਾਲ ਵਾਪਰੇ ਹਾਦਸੇ 'ਚ 5 ਔਰਤਾਂ ਸਮੇਤ 6 ਲੋਕ ਮਾਰੇ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖਾਣ 'ਚੋਂ ਮਿੱਟੀ ਕੱਢਣ ...

ਪੂਰੀ ਖ਼ਬਰ »

ਕਾਂਗਰਸ ਕੇਵਲ ਰੋਕਣ, ਦੇਰੀ ਕਰਨ ਅਤੇ ਭਟਕਾਉਣ 'ਚ ਵਿਸ਼ਵਾਸ ਕਰਦੀ ਹੈ-ਮੋਦੀ

ਕਿਹਾ, ਲੋਕਾਂ ਨੂੰ ਲੁੱਟਣ ਵਾਲੇ ਹੁਣ ਮੈਨੂੰ ਗਾਲਾਂ ਦੇ ਰਹੇ ਹਨ ਅਹਿਮਦਾਬਾਦ, 2 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਕਥਿਤ ਦੋਸ਼ ਲਾਇਆ ਕਿ ਉਹ ਸਿਰਫ ਅਟਕਾਉਣ, ਲਟਕਾਉਣ ਤੇ ਭਟਕਾਉਣ 'ਤੇ ਭਰੋਸਾ ਕਰਦੀ ਹੈ ਅਤੇ ਕਿਹਾ ਕਿ ...

ਪੂਰੀ ਖ਼ਬਰ »

ਐਸ.ਆਈ.ਟੀ. ਦੇ ਕਾਰਜਕਾਲ 'ਚ ਵਾਧਾ ਨਾ ਕਰਕੇ ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਯੋਗੀ ਸਰਕਾਰ-ਭੋਗਲ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਤੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ ਨੇ ਸਿੱਖ ਕਤਲੇਆਮ ਕਾਨਪੁਰ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਕਾਰਜਕਾਲ ਵਿਚ ਵਾਧਾ ਨਾ ਕੀਤੇ ਜਾਣ 'ਤੇ ਉੱਤਰ ਪ੍ਰਦੇਸ਼ ਦੀ ...

ਪੂਰੀ ਖ਼ਬਰ »

ਸੀ.ਬੀ.ਆਈ. ਨੂੰ ਨੀਰਵ ਮੋਦੀ ਦੇ ਰਿਸ਼ਤੇਦਾਰ ਖ਼ਿਲਾਫ਼ ਸਬੂਤ ਜੁਟਾਉਣ ਲਈ ਮਿਲੀ ਮਨਜ਼ੂਰੀ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਸੀ.ਬੀ.ਆਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੂੰ ਸਿੰਗਾਪੁਰ ਦੀ ਇਕ ਅਦਾਲਤ ਨੂੰ ਅਨੁਰੋਧ ਪੱਤਰ (ਐਲ.ਆਰ.) ਜਾਰੀ ਕਰਨ ਲਈ ਮੁੰਬਈ ਦੀ ਇਕ ਅਦਾਲਤ 'ਚ ਜਾਣ ਦੀ ਕੇਂਦਰ ਵਲੋਂ ਮਨਜ਼ੂਰੀ ਮਿਲ ਗਈ ਹੈ | ਇਹ ਅਨੁਰੋਧ ਪੱਤਰ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਈ.ਡੀ. ਵਲੋਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੀ ਡਿਪਟੀ ਸਕੱਤਰ ਗਿ੍ਫ਼ਤਾਰ

ਰਾਏਪੁਰ, 2 ਦਸੰਬਰ (ਪੀ. ਟੀ. ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਦਫਤਰ 'ਚ ਤਾਇਨਾਤ ਡਿਪਟੀ ਸਕੱਤਰ ਸੌਮਿਆ ਚੌਰਸੀਆ ਨੂੰ ਸੂਬੇ ਵਿਚ ਕੋਲਾ ਲੇਵੀ ਘੁਟਾਲੇ ਦੇ ਸੰਬੰਧ ਵਿਚ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਮੁਕੰਮਲ ਹੋਇਆ ਆਫ਼ਤਾਬ ਦਾ ਪੋਸਟ-ਨਾਰਕੋ ਟੈਸਟ

ਨਵੀਂ ਦਿੱਲੀ, 2 ਦਸੰਬਰ (ਏਜੰਸੀ)- ਅਧਿਕਾਰੀਆਂ ਨੇ ਦੱਸਿਆ ਕਿ ਸ਼ਾਰਧਾ ਵਾਲਕਰ ਹੱਤਿਆ ਮਾਮਲੇ ਦੇ ਦੋਸ਼ੀ ਆਫ਼ਤਾਬ ਅਮੀਨ ਪੂਨਾਵਾਲ ਦਾ ਪੋਸਟ-ਨਾਰਕੋ ਸ਼ੈਸਨ ਸ਼ੁੱਕਰਵਾਰ ਨੂੰ ਕਰੀਬ 2 ਘੰਟਿਆਂ 'ਚ ਮੁਕੰਮਲ ਹੋ ਗਿਆ ਹੈ | ਐਫ. ਸੀ. ਐਲ. ਦੀ 4 ਮੈਂਬਰੀਂ ਟੀਮ ਤੇ ਜਾਂਚ ...

ਪੂਰੀ ਖ਼ਬਰ »

ਗੋਲਡੀ ਬਰਾੜ ਦੇ ਘਰ ਤੇ ਆਸਪਾਸ ਸੰਨਾਟਾ ਪਸਰਿਆ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੈਂਗਸਟਰ ਗੋਲਡੀ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਘਰ ਤੇ ਆਸਪਾਸ ਸੰਨਾਟਾ ਪਸਰਿਆ ਹੋਇਆ ਸੀ | ਸਥਾਨਕ ਕੋਟਕਪੂਰਾ ਰੋਡ 'ਤੇ ਰਜਬਾਹੇ ਨੇੜੇ ਪੈਂਦਾ ਘਰ ਚਰਚਾ 'ਚ ਰਿਹਾ ਹੈ, ਜਦੋਂ ਐੱਨ.ਆਈ.ਏ. ਤੇ ਪੁਲਿਸ ਇਥੇ ...

ਪੂਰੀ ਖ਼ਬਰ »

ਗੋਲਡੀ ਬਰਾੜ ਬਹੁਤ ਜਲਦ ਪੰਜਾਬ ਪੁਲਿਸ ਦੀ ਹਿਰਾਸਤ 'ਚ ਹੋਵੇਗਾ-ਮਾਨ

ਅਹਿਮਦਾਬਾਦ, 2 ਦਸੰਬਰ (ਏਜੰਸੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਹੈ ਤੇ ਉਸ ਨੂੰ ਯਕੀਨੀ ਤੌਰ 'ਤੇ ਭਾਰਤ ਲਿਆਂਦਾ ਜਾਵੇਗਾ ਤੇ ਉਹ ਬਹੁਤ ਜਲਦ ਪੰਜਾਬ ਪੁਲਿਸ ਦੀ ਹਿਰਾਸਤ 'ਚ ਹੋਵੇਗਾ | ਭਗਵੰਤ ਮਾਨ ...

ਪੂਰੀ ਖ਼ਬਰ »

ਪਰੇਸ਼ ਰਾਵਲ ਨੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ

ਮੁੰਬਈ, 2 ਦਸੰਬਰ (ਏਜੰਸੀ)-ਉੱਘੇ ਅਦਾਕਾਰ ਪਰੇਸ਼ ਰਾਵਲ ਨੇ ਸ਼ੁੱਕਰਵਾਰ ਨੂੰ ਗੁਜਰਾਤ 'ਚ ਚੋਣ ਪ੍ਰਚਾਰ ਦੌਰਾਨ ਗੈਸ ਸਿਲੰਡਰਾਂ ਨਾਲ ਬੰਗਾਲੀਆਂ ਤੇ ਮੱਛੀਆਂ ਨੂੰ ਜੋੜਨ ਵਾਲੇ ਆਪਣੇ ਬਿਆਨ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਦਾ ਸੰਕੇਤ ਗੈਰ-ਕਾਨੂੰਨੀ ...

ਪੂਰੀ ਖ਼ਬਰ »

ਜਥੇ. ਪੱਖੋਕੇ ਨੇ ਸੁਖਬੀਰ ਨਾਲ ਚੱਟਾਨ ਵਾਂਗ ਖੜ੍ਹੇ ਹੋਣ ਦਾ ਕੀਤਾ ਦਾਅਵਾ

ਤਰਨ ਤਾਰਨ, 2 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ 'ਚ ਏਕਤਾ ਕਰਨ ਸੰਬੰਧੀ ਏਕਤਾ ਪੈਨਲ 'ਚ 12 ਹੋਰ ਨਵੇਂ ਮੈਂਬਰਾਂ 'ਚ ਸ਼ਾਮਿਲ ਕੀਤੇ ਗਏ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੂੰ ਕੈਨੇਡਾ ਲਈ ਅੰਮਿ੍ਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਅਪੀਲ

ਨਵੀਂ ਦਿੱਲੀ, 2 ਦਸੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਨੂੰ ਕੈਨੇਡਾ ਅਤੇ ਭਾਰਤ ਦਰਮਿਆਨ ਹਵਾਈ ਆਵਾਜਾਈ ਸਮਝੌਤੇ 'ਚੋਂ ਪੰਜਾਬ ਨੂੰ ਬਾਹਰ ਰੱਖਣ 'ਤੇ ਮੁੜ ਵਿਚਾਰ ਕਰਨ ਤੇ ਏਅਰ ਇੰਡੀਆ ਦੀ ਅੰਮਿ੍ਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਉਡਾਣਾਂ ਸ਼ੁਰੂ ਕਰਨ ਦੀ ਅਪੀਲ ...

ਪੂਰੀ ਖ਼ਬਰ »

ਦਿੱਲੀ ਦੀਆਂ ਅਸਫਲ ਯੋਜਨਾਵਾਂ ਦਾ ਵੀ ਗੁਜਰਾਤ 'ਚ ਹੋ ਰਿਹੈ ਪ੍ਰਚਾਰ

ਅਹਿਮਦਾਬਾਦ ਤੋਂ ਅਨਿਲ ਜੈਨ ਆਮ ਆਦਮੀ ਪਾਰਟੀ ਗੁਜਰਾਤ ਚੋਣਾਂ ਦੌਰਾਨ ਸਿਰਫ ਕਾਮਯਾਬ ਯੋਜਨਾਵਾਂ ਨੂੰ ਲਾਗੂ ਕਰਨ ਦਾ ਵਾਅਦਾ ਹੀ ਨਹੀਂ ਕਰ ਰਹੀ ਬਲਕਿ ਜਿਹੜੀਆਂ ਯੋਜਨਾਵਾਂ ਦਿੱਲੀ 'ਚ ਅਸਫਲ ਰਹੀਆਂ ਹਨ ਉਨ੍ਹਾਂ ਦਾ ਵੀ ਖੂਬ ਪ੍ਰਚਾਰ ਕਰ ਰਹੀ ਹੈ | ਅਜਿਹੀਆਂ ਹੀ 2 ...

ਪੂਰੀ ਖ਼ਬਰ »

ਹੈਪੀ ਨੂੰ 9 ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਮਾਮਲੇ 'ਚ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਐਨ. ਆਈ. ਏ. ਦੀ ਸਪੈਸ਼ਲ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਵਲੋਂ ਉਸ ਨੂੰ 9 ਦਸੰਬਰ ਤੱਕ ਪੁਲਿਸ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਹੈਪੀ ਨਿਰਦੋਸ਼-ਪਰਿਵਾਰਕ ਮੈਂਬਰ

ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਲੁਧਿਆਣਾ ਬੰਬ ਧਮਾਕੇ ਅਤੇ ਹੋਰ ਕਈ ਵਾਰਦਾਤਾਂ 'ਚ ਸ਼ਾਮਿਲ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX