ਤਾਜਾ ਖ਼ਬਰਾਂ


ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  33 minutes ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  45 minutes ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦਾਂ ਦੇ ਕਰਮਚਾਰੀਆਂ ਤੇ ਸਰਪੰਚਾਂ/ਪੰਚਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਡੀ. ਸੀ. ਦਫ਼ਤਰ ਦੇ ਸਾਹਮਣੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਵੱਖ-ਵੱਖ ਬਲਾਕਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖ਼ਿਲਾਫ਼ ਸਾਂਝਾ ਰੋਸ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਵਿਧਾਇਕ ਡਾ. ਸੁੱਖੀ ਨੂੰ ਪਾਰਟੀ ਦੀ ਕੋਰ ਕਮੇਟੀ ਮੈਂਬਰ ਲੈਣ 'ਤੇ ਖੁਸ਼ੀ ਦੀ ਲਹਿਰ - ਡਾ. ਸੁਰਿੰਦਰ ਮੇਹਲੀ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਗਿਆ ਅਤੇ 24 ਮੈਂਬਰੀ ਕੋਰ ਕਮੇਟੀ ਬਣਾਈ ਗਈ | ਕੋਰ ਕਮੇਟੀ ਵਿੱਚ ...

ਪੂਰੀ ਖ਼ਬਰ »

ਸਰਦਾਰ ਹਰਬੰਸ ਸਿੰਘ ਪੁਰੇਵਾਲ ਯਾਦਗਾਰੀ ਟਰੱਸਟ ਖਿਡਾਰੀਆਂ ਦੀ ਤਰੱਕੀ ਲਈ ਵਚਨਬਧ-ਗੁਰਜੀਤ ਸਿੰਘ ਪੁਰੇਵਾਲ

ਮੁਕੰਦਪੁਰ, 2 ਦਸੰਬਰ (ਅਮਰੀਕ ਸਿੰਘ ਢੀਂਡਸਾ)- ਉੱਘੇ ਸਮਾਜ ਸੇਵਕ, ਖੇਡ ਪ੍ਰਮੋਟਰ, ਪੁਰੇਵਾਲ ਮਿੰਨੀ ਪੇਂਡੂ ਉਲੰਪਿਕ ਖੇਡਾਂ ਦੇ ਰੂਹੇ ਰਵਾਂ ਅਤੇ ਬਹੁਪੱਖੀ ਸ਼ਖ਼ਸੀਅਤ ਸਰਦਾਰ ਗੁਰਜੀਤ ਸਿੰਘ ਪੁਰੇਵਾਲ ਪਿਛਲੇ ਦਿਨੀਂ ਪੰਜਾਬ ਵਿਚ ਆਪਣੇ ਪਿੰਡ ਹਕੀਮਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਬੰਗਾ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਦੀ ਮੁਹਿੰਮ ਅੱਜ - ਖਾਲਸਾ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ- ਬੰਗਾ ਤੋਂ ਦਸਤਖ਼ਤ ਮੁਹਿੰਮ 3 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਜਥੇ. ...

ਪੂਰੀ ਖ਼ਬਰ »

ਬਲਾਚੌਰ ਹਲਕੇ 'ਚ 6 ਮੁਹੱਲਾ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਮੁਕੰਮਲ-ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)- ਪਿੰਡ-ਪਿੰਡ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਥਾਵਾਂ 'ਤੇ ਜਲਦ ਹੀ 6 ਮੁਹੱਲਾ ਕਲੀਨਿਕ ਖੋਲ੍ਹਣ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣ ਦੀ ਮੰਗ

ਔੜ, 2 ਦਸੰਬਰ (ਜਰਨੈਲ ਸਿੰਘ ਖੁਰਦ)- ਹਰੇਕ ਫ਼ਸਲ ਉੱਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਹਮਾਇਤ ਕਰਦਿਆਂ ਦੋਆਬਾ ਕਿਸਾਨ ਯੂਨੀਅਨ ਪੰਜਾਬ ਰਜਿ. ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਨੇ ਆਪਣੀ ਜਥੇਬੰਦੀ ਦੀ ਇਸੇ ਵਿਸ਼ੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚੌਰ ਵਿਖੇ 'ਕੇਅਰ ਕੰਪੇਨੀਅਨ ਪ੍ਰੋਗਰਾਮ' ਦੀ ਸ਼ੁਰੂਆਤ

ਬਲਾਚੌਰ, 2 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ 'ਕੇਅਰ ਕੰਪੇਨੀਅਨ' (ਸੀ.ਸੀ.ਪੀ.) ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ 'ਚ ਫੁੱਟਬਾਲ ਚੈਂਪੀਅਨਸ਼ਿਪ ਦੌਰਾਨ ਖਾਲਸਾ ਕਾਲਜ ਜੇਤੂ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਈ ਅੰਤਰ ਕਾਲਜ ਫੁੱਟਬਾਲ ਚੈਂਪੀਅਨਸ਼ਿਪ 2022-23 ਦੇ ਤਿੰਨ ਮੈਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਾਡ ਵਿੱਚ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਲਧਾਣਾ ਉੱਚਾ- ਮੋਰਾਂਵਾਲੀ ਰੋਡ 'ਤੇ ਦਰਸ਼ਨੀ ਗੇਟ ਦਾ ਨੀਂਹ-ਪੱਥਰ ਰੱਖਿਆ

ਬੰਗਾ, 2 ਦਸੰਬਰ (ਕਰਮ ਲਧਾਣਾ) - ਪਿੰਡ ਲਧਾਣਾ ਉੱਚਾ ਤੋਂ ਪਿੰਡ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਪੁਰਾਣੇ ਸਮਿਆਂ ਤੋਂ ਬਣੀ ਸਰਾਂ ਦੇ ਨੇੜੇ ਇੱਕ ਸੁੰਦਰ ਗੇਟ ਬਣਾਇਆ ਜਾ ਰਿਹਾ ਹੈ | ਜਿਸ ਦਾ ਨੀਂਹ ਪੱਥਰ ਸੰਤ ਬਾਬਾ ਗੁਰਬਚਨ ਸਿੰਘ ਜੀ ਮੁੱਖ ਸੇਵਾਦਾਰ ਗੁ. ਨਿਰਮਲ ਬੁੰਗਾ ...

ਪੂਰੀ ਖ਼ਬਰ »

ਪੰਜਾਬ ਵਾਂਗ ਗੁਜਰਾਤ 'ਚ ਵੀ 'ਆਪ' ਦਾ ਸੂਰਜ ਚੜ੍ਹੇਗਾ- ਹਰਜੋਤ ਕੌਰ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਗੁਜਰਾਤ 'ਚ ਵਿਧਾਨ ਸਭਾ ਚੋਣਾਂ 'ਚ ਵੱਖ -ਵੱਖ ਖੇਤਰਾਂ 'ਚ ਚੋਣ ਪ੍ਰਚਾਰ ਕਰ ਕੇ ਆਏ 'ਆਪ' ਦੀ ਸੀਨੀਅਰ ਮਹਿਲਾ ਆਗੂ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਗੁਜਰਾਤ 'ਚ ਭਾਜਪਾ ਦਾ ਸੂਰਜ ਡੁੱਬੇਗਾ ਤੇ ਆਮ ਆਦਮੀ ਪਾਰਟੀ ਸੂਰਜ ਚੜ੍ਹੇਗਾ | ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਭਲਕੇ

ਮਾਹਿਲਪੁਰ, 2 ਦਸੰਬਰ (ਰਜਿੰਦਰ ਸਿੰਘ)-ਵਿਸ਼ਵ ਮਾਨਵ ਕੇਂਦਰ ਬ੍ਰਾਂਚ ਮਾਹਿਲਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ 4 ਦਸੰਬਰ ਨੂੰ 11 ਵਜੇ ਲਗਾਇਆ ਦਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਨਵੀਨਰ ਮੂਲ ਰਾਜ ਤੇ ਮਾ. ਸ਼ਿੰਗਾਰਾਂ ਸਿੰਘ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ 'ਚ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਘੁੰਮਣਾਂ, 2 ਦਸੰਬਰ (ਮਹਿੰਦਰਪਾਲ ਸਿੰਘ) - ਕਣਕ ਦੀ ਫ਼ਸਲ ਦੀ ਬੀਜਾਈ ਤੇ ਸਿੰਚਾਈ ਹੋ ਰਹੀ ਹੈ ਪਰ ਯੂਰੀਆ ਖਾਦ ਨਾ ਤਾਂ ਸਹਿਕਾਰੀ ਸਭਾਵਾਂ ਅਤੇ ਨਾ ਹੀ ਪ੍ਰਾਈਵੇਟ ਡੀਲਰਾਂ ਕੋਲੋਂ ਮਿਲ ਰਹੀ ਹੈ ਜਿਸ ਕਰਕੇ ਕਿਸਾਨ ਡਾਢੇ ਪ੍ਰੇਸ਼ਾਨ ਹਨ | ਜਦਕਿ ਸਰਕਾਰਾਂ ਦਾ ਫਰਜ ਬਣਦਾ ਹੈ ...

ਪੂਰੀ ਖ਼ਬਰ »

ਸੋਤਰਾਂ ਸਕੂਲ ਦੇ ਵਿਦਿਆਰਥੀ ਨੇ ਜਿੱਤੇ ਤਗਮੇ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਸੋਤਰਾਂ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ 200 ਮੀਟਰ ਦੌੜ ਵਿਚ ਸੋਨ ਤਗਮਾ ਜਿੱਤ ਕੇ ਪਿੰਡ ਦਾ ਨਾਮ ਰੌਸ਼ਨ ਕੀਤਾ | ਹੈੱਡ ਟੀਚਰ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸਵਾਮੀ ਦਾਸਾ ਨੰਦ ਭੂਰੀਵਾਲਿਆਂ ਦੀ ਸਿਹਤ ਵਿਗੜੀ

ਭੱਦੀ, 2 ਦਸੰਬਰ (ਨਰੇਸ਼ ਧੌਲ)- ਭੂਰੀਵਾਲੇ ਗਰੀਬਦਾਸੀ ਭਾੇਖ ਦੇ ਸਿਰਮੌਰ ਸਤਿਗੁਰੂ ਗੰਗਾ ਨੰਦ ਮਹਾਰਾਜ, ਸਤਿਗੁਰੂ ਓਾਕਾਰਾ ਨੰਦ ਮਹਾਰਾਜ ਅਤੇ ਸਤਿਗੁਰੂ ਅਨੁਭਵਾ ਨੰਦ ਮਹਾਰਾਜ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਦਾਸਾ ਨੰਦ (ਸ੍ਰੀ ਅਨੁਭਵ ਧਾਮ ਨਾਨੋਵਾਲ) ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਧਾਰਮਿਕ ਸਮਾਗਮ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਰਾਹੋਂ ਰੋਡ ਸਥਿਤ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਸਾਲਾਨਾ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਹੇੜੀਆਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਔੜ/ਝਿੰਗੜਾਂ, 2 ਦਸੰਬਰ, (ਕੁਲਦੀਪ ਸਿੰਘ ਝਿੰਗੜ)- ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਾਇੰਸ ਅਧਿਆਪਕ ਜਤਿੰਦਰ ਕੁਮਾਰ ਨੇ ਬੱਚਿਆਂ ਨੂੰ ਏਡਜ਼ ਫੈਲਣ ਦੇ ਕਾਰਨ ਅਤੇ ਬਚਾਓ ਸੰਬੰਧੀ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ 12 ਤੋਂ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 12 ਦਸੰਬਰ, 2022 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਫ਼ਲਾਈਨ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ...

ਪੂਰੀ ਖ਼ਬਰ »

ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਉਪਰੰਤ ਮਰੀਜ਼ਾਂ ਨੂੰ ਘਰੀਂ ਪਹੁੰਚਾਇਆ

ਸੜੋਆ/ਮਜਾਰੀ ਸਾਹਿਬਾ, 2 ਦਸੰਬਰ (ਨਾਨੋਵਾਲੀਆ, ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਸਮੂਹ ਸੰਗਤਾਂ ਪਿੰਡ ਛਦੌੜੀ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਟਾਰੀਆਂ ਦੇ ਬੱਚਿਆਂ ਨੂੰ ਕੋਟੀਆਂ ਭੇਟ

ਕਟਾਰੀਆਂ, 2 ਦਸੰਬਰ (ਨਵਜੋਤ ਸਿੰਘ ਜੱਖੂ) - ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵੈਲਫੇਅਰ ਸੋਸਾਇਟੀ ਪੰਜਾਬ ਦੇ ਸਮੂਹ ਅਹੁਦੇਦਾਰਾਂ ਵਲੋਂ ਸਰਦੀਆਂ ਦੀ ਰੁੱਤ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਟਾਰੀਆਂ ਵਿਖੇ ਨਰਸਰੀ, ਐਲ. ਕੇ. ਜੀ, ਯੂ. ਕੇ. ਜੀ ਜਮਾਤ ਦੇ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਨਵੀਂ ਸਿੱੱਖਿਆ ਨੀਤੀ 'ਤੇ ਸੈਮੀਨਾਰ ਕਰਾਇਆ

ਉੜਾਪੜ/ਲਸਾੜਾ, 2 ਦਸੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਨਵੀਂ ਸਿੱਖਿਆ ਨੀਤੀ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਮੁੱਖ ਵਕਤਾ ਟੌਪਰੈਂਕਰ ਤੇ ਮੈਨੇਜਿੰਗ ਡਾਇਰੈਕਟਰ ਅਤੇ ਰਾਸ਼ਟਰੀ ਐਵਾਰਡ ਦੇ ਵਿਜੇਤਾ ਵਿਪਨ ਸ਼ਰਮਾ ਸਨ | ਉਨਾਂ ...

ਪੂਰੀ ਖ਼ਬਰ »

ਰਾਸ਼ਟਰੀ ਪ੍ਰਦੂਸ਼ਣ ਮੁਕਤੀ ਦਿਵਸ ਮਨਾਇਆ

ਉਸਮਾਨਪੁਰ, 2 ਦਸੰਬਰ (ਸੰਦੀਪ ਮਝੂਰ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਰਾਸ਼ਟਰੀ ਪ੍ਰਦੂਸ਼ਣ ਮੁਕਤੀ ਦਿਵਸ ਪਿ੍ੰ.ਰਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਵਿਚ ਹਰ ਸਾਲ 2 ਦਸੰਬਰ ਨੂੰ ਰਾਸ਼ਟਰੀ ਪ੍ਰਦੂਸ਼ਣ ...

ਪੂਰੀ ਖ਼ਬਰ »

ਮਹਿੰਦਰ ਪਾਲ ਹੀਰ ਦੀ ਬਰਸੀ ਮੌਕੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਗਰੀਬਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਹੀ ਸਾਥ ਦਿੰਦੇ ਰਹੇ ਸਵ: ਮਹਿੰਦਰ ਪਾਲ ਹੀਰ ਦੀ ਪੰਜਵੀਂ ਬਰਸੀ ਮੌਕੇ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਦੇ ਨੇੜੇ ਉਨ੍ਹਾਂ ਦੀ ਸਮਾਜ ਸੇਵਿਕਾ ਧਰਮ ਪਤਨੀ ਬੀਬੀ ਸ਼ੀਲਾ ਦੇਵੀ ਹੀਰ ਯੂ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਨੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਬੰਗਾ, 2 ਦਸੰਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਇਸ ਸਾਲ ਦਾ ਨੌਵਾਂ ਸ਼ੂਗਰ ਜਾਂਚ ਕੈਂਪ ਰਾਏ ਹਸਪਤਾਲ ਅਤੇ ਹਾਰਟ ਕੈਅਰ ਸੈਂਟਰ ਬੰਗਾ ਵਿਖੇ ਲਗਾਇਆ ਗਿਆ | ਇਹ ਕੈਂਪ ਲਾਇਨ ਸੁਰਿੰਦਰ ਪ੍ਰਕਾਸ਼ ...

ਪੂਰੀ ਖ਼ਬਰ »

ਕਾਹਮਾ ਦੇ ਫੁੱਟਬਾਲ ਟੂਰਨਾਮੈਂਟ 'ਚ ਕਾਹਮਾ ਅਕੈਡਮੀ ਦੀ ਝੰਡੀ ਰਹੀ

ਮੱਲਪੁਰ ਅੜਕਾਂ, 2 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਸਮੂਹ ਐਨ. ਆਰ. ਆਈ ਵੀਰਾਂ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਕੁਲਦੀਪ ਸਿੰਘ, ਸ਼ਹੀਦ ਚਮਨ ਲਾਲ ਤੇ ਸ਼ਹੀਦ ਸੋਹਣ ਸਿੰਘ ਦੀ ਯਾਦ ਵਿਚ ਤੇ ਸਵ: ਪਰਮਜੀਤ ਕਾਹਮਾ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਬੰਗਾ 'ਚ ਵਿਦਿਆਰਥੀਆਂ ਦੀ ਮਦਦ 'ਤੇ ਸਮਾਗਮ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ) - ਇਕਬਾਲਜੀਤ ਸਿੰਘ ਸ਼ੈਰੀ ਆਸਟ੍ਰੇਲੀਆ ਨਿਵਾਸੀ ਨੇ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਸ੍ਰੀ ਗੁਰੂ ਹਰਿਗੋਬਿੰਦ ਖਾਲਸਾ ਹਾਈ ਸਕੂਲ ਚਰਨ ਕੰਵਲ ਬੰਗਾ ਦੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰ ਕੇ ਸ਼ਾਨਦਾਰ ਪਿ੍ਤ ਪਾਈ ਹੈ ...

ਪੂਰੀ ਖ਼ਬਰ »

ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ ਦੌਰਾਨ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਆਏ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵਲੋਂ ...

ਪੂਰੀ ਖ਼ਬਰ »

21 ਦਿਨਾ ਸਕਿੱਲਡ ਬਰਥ ਅਟੈਂਡੈਂਟ ((ਐੱਸ. ਬੀ. ਏ) ਸਿਖਲਾਈ ਸ਼ੁਰੂ

ਨਵਾਂਸ਼ਹਿਰ, 2 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ 21 ਦਿਨਾ ਸਕਿੱਲਡ ਬਰਥ ਅਟੈਂਡੈਂਟ (ਐੱਸ.ਬੀ.ਏ) ...

ਪੂਰੀ ਖ਼ਬਰ »

ਮਜ਼ਦੂਰਾਂ 'ਤੇ ਲਾਠੀਚਾਰਜ ਦੀ ਘਟਨਾ ਮੰਦਭਾਗੀ - ਬਲਵੰਤ ਲਾਦੀਆਂ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਮੁੱਖ ਮੰਤਰੀ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਪੇਂਡੂ ਤੇ ਖੇਤ ਮਜ਼ਦੂਰਾਂ 'ਤੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਘੋਰ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਬਿਲਕਿਸ ਬਾਨੋ ਘੱਟ ਗਿਣਤੀਆਂ ਤੇ ਔਰਤਾਂ ਲਈ ਪ੍ਰੇਰਨਾ ਸਰੋਤ ਬਣੇਗੀ- ਕਾ: ਸੇਖੋਂ

ਬੰਗਾ, 2 ਦਸੰਬਰ (ਕਰਮ ਲਧਾਣਾ) - ਬਿਲਕੀਸ ਬਾਨੋ ਜਬਰ ਜਨਾਹ ਤੇ ਕਤਲ ਕੇਸ ਦੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਰਿਹਾਅ ਕੀਤੇ ਜਾਣ ਨਾਲ ਜਿੱਥੇ ਪੀੜ੍ਹਤ ਬਾਨੋ ਦਾ ਹਿਰਦਾ ਵਲੂੰਧਰਿਆ ਗਿਆ ਉੱਥੇ ਭਾਰਤ ਦੀ ਹਰ ਔਰਤ ਨਿਰਾਸ਼ ਤੇ ਉਦਾਸ ਹੋਈ ਸੀ | ਇਹ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਦੇ ਮਤੇ ਪਾਸ

ਬੰਗਾ, 2 ਦਸੰਬਰ (ਜਸਬੀਰ ਸਿੰਘ ਨੂਰਪੁਰ)-ਨਗਰ ਕੌਂਸਲ ਬੰਗਾ ਦੀ ਵਿਸ਼ੇਸ਼ ਮੀਟਿੰਗ ਕੌਂਸਲ ਦਫ਼ਤਰ ਬੰਗਾ ਵਿਖੇ ਹੋਈ | ਜਿਸ ਵਿਚ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸਮੂਹ ਕੌਂਸਲਰਾਂ ਵੱਲੋਂ ਪਰਚੀ ਨਾਲ ਚੇਅਰਮੈਨ ਦੀ ਚੋਣ ਕੀਤੀ ਗਈ | ਇਸੇ ਅਧਾਰ 'ਤੇ ਜਸਵਿੰਦਰ ਸਿੰਘ ਮਾਨ ...

ਪੂਰੀ ਖ਼ਬਰ »

ਔਰਤਾਂ 'ਤੇ ਬੱਚਿਆਂ ਦੀ ਸੁਰੱਖਿਆ ਲਈ ਬਹਿਰਾਮ ਸਕੂਲ 'ਚ ਸੈਮੀਨਾਰ

ਬਹਿਰਾਮ, 2 ਦਸੰਬਰ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਪੁਲਿਸ ਮੁਖੀ ਭਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਔਰਤਾਂ, ਬੱਚਿਆਂ ਦੀ ਸੁਰੱਖਿਆ ਅਤੇ ਠੱਗ ਕਿਸਮ ਦੇ ਲੋਕਾਂ ਵਲੋਂ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਠੱਗੀਆਂ ...

ਪੂਰੀ ਖ਼ਬਰ »

ਬਾਬਾ ਸ਼ਹੀਦਾਂ ਸਿੰਘਾਂ ਅਸਥਾਨ ਚੱਕ ਹਾਜੀਪੁਰ ਦਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਸਮੁੰਦੜਾ, 2 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਹਾਜੀਪੁਰ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਾਲਾਨਾ ਕਬੱਡੀ ਟੂਰਨਾਮੈਂਟ ਸਮਾਪਤ ਹੋ ਗਿਆ | ਦੋ ਦਿਨ ਚੱਲੇ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਕਬੱਡੀ ਪਿੰਡ ਪੱਧਰ ਭਾਰ ਵਰਗ ਅਤੇ ਦੂਸਰੇ ਦਿਨ ਪੰਜਾਬ ਦੀਆਂ ਪ੍ਰਸਿੱਧ 8 ਕਬੱਡੀ ਕਲੱਬਾਂ ਦੇ ਬੜੇ ਹੀ ਫਸਵੇਂ ਮੁਕਾਬਲੇ ਹੋਏ | ਇਸ ਮੌਕੇ 55 ਕਿੱਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ 'ਚ ਸਮੁੰਦੜੀਆ (ਅਨੰਦਪੁਰ ਸਾਹਿਬ) ਦੀ ਕਬੱਡੀ ਟੀਮ ਨੇ ਸਰਹਾਲ ਕਾਜ਼ੀਆ ਨੂੰ ਹਰਾ ਕੇ 13000 ਰੁ. ਦਾ ਨਕਦ ਇਨਾਮ ਅਤੇ ਟਰਾਫ਼ੀ ਹਾਸਲ ਕੀਤੀ | ਉਪ ਜੇਤੂ ਟੀਮ ਨੂੰ ਪ੍ਰਬੰਧਕਾਂ ਵਲੋਂ 11000 ਰੁ. ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਟੂਰਨਾਮੈਂਟ ਦੇ ਦੂਸਰੇ ਦਿਨ 8 ਕਬੱਡੀ ਕਲੱਬਾਂ ਦੇ ਹੋਏ ਮੁਕਾਬਲਿਆਂ 'ਚ ਫਾਈਨਲ 'ਚ ਪੁੱਜੀਆਂ ਕਬੱਡੀ ਕਲੱਬ ਸਰਹਾਲਾ ਗਣੂੰਆਂ ਨੇ ਰਾਇਲ ਕਿੰਗ ਯੂ.ਐੱਸ.ਏ. ਕਲੱਬ ਨੂੰ ਹਰਾ ਕੇ 71000 ਰੁ. ਦਾ ਇਨਾਮ ਤੇ ਟਰਾਫ਼ੀ ਜਿੱਤੀ | ਉਪ ਜੇਤੂ ਟੀਮ ਨੂੰ 51000 ਰੁ. ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ ਦੇ ਬੈੱਸਟ ਧਾਵੀ ਸਾਬਾ ਕੀੜੀ ਅਫ਼ਗਾਨਾ ਗੁਰਦਾਸਪੁਰ ਅਤੇ ਖਿਡਾਰੀ ਬੂਟਾ ਸਿੰਘ ਨੂੰ ਬੈੱਸਟ ਜਾਫ਼ੀ ਐਲਾਨਿਆ ਗਿਆ | ਦੋਵਾਂ ਖਿਡਾਰੀਆਂ ਨੂੰ ਮਨਵੀਰ ਸਿੰਘ ਚੱਕ ਸਿੰਘਾ ਯੂ.ਐੱਸ.ਏ. ਅਤੇ ਗੁਰਜੀਤ ਸਿੰਘ ਕੰਗ ਪੁੱਤਰ ਬਲਵੀਰ ਸਿੰਘ ਯੂ.ਐੱਸ.ਏ. ਵਲੋਂ ਦਿੱਤੇ ਗਏ ਮੋਟਰਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ ਲਈ ਪ੍ਰਵਾਸੀ ਭਾਰਤੀ ਹਰਨੇਕ ਸਿੰਘ ਨਿਊਜ਼ੀਲੈਂਡ, ਅਜੀਤ ਸਿੰਘ ਸੜੋਆ, ਇੰਦਰਜੀਤ ਸਿੰਘ ਸੜੋਆ, ਕੇਵਲ ਸਿੰਘ ਕੈਨੇਡਾ, ਸਾਹਿਬ ਸਿੰਘ, ਸੁਰਜੀਤ ਸਿੰਘ ਕੰਗ, ਰਵਿੰਦਰ ਸਿੰਘ ਬਿੱਟੂ, ਅਮਨਿੰਦਰ ਸਿੰਘ, ਐਮੀ ਕੰਗ, ਮੋਹਣ ਸਿੰਘ ਮਾਨ, ਬਲਜੀਤ ਸਿੰਘ ਮਾਨ, ਸੰਦੀਪ ਸਿੰਘ ਮਾਨ, ਚਰਨਜੀਤ ਸਿੰਘ ਕੈਨੇਡਾ, ਕੁਲਦੀਪ ਸਿੰਘ, ਹਰਸ ਮਾਨ, ਬਲਵੀਰ ਸਿੰਘ ਮਾਨ, ਬਲਵਿੰਦਰ ਸਿੰਘ, ਉਂਕਾਰ ਸਿੰਘ, ਸੁਖਵੰਤ ਸਿੰਘ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਕੇਨਰਾ ਬੈਂਕ ਵਲੋਂ ਅਸ਼ਾਹੂਰ ਸਕੂਲ ਦੀਆਂ ਲੜਕੀਆਂ ਨੂੰ ਵਜ਼ੀਫ਼ਾ

ਉੜਾਪੜ/ਲਸਾੜਾ, 2 ਦਸੰਬਰ (ਲਖਵੀਰ ਸਿੰਘ ਖੁਰਦ) - ਕੈਨਰਾ ਬੈਂਕ ਦੀ ਨਗਰ ਬ੍ਰਾਂਚ ਵਲੋਂ ਸ਼ੁਰੂ ਕੀਤੀ ਕੈਨਰਾ ਵਿੱਦਿਆ ਜਿਓਤੀ ਸਕੀਮ ਅਧੀਨ ਐਸ. ਸੀ ਟਾਪਰ ਲੜਕੀਆਂ ਨੂੰ ਸ਼ਪੈਸ਼ਲ ਵਜੀਫ਼ਾ ਦੇਣ ਲਈ ਸਰਕਾਰੀ ਹਾਈ ਸਕੂਲ ਅਸ਼ਾਹੂਰ ਦੀ ਚੋਣ ਕੀਤੀ ਗਈ | ਇਸ ਸਬੰਧੀ ਸਕੂਲ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ - ਰਜੇਸ਼ ਸ਼ਰਮਾ

ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ) - ਸੰਤ ਜੀਵਾ ਦਾਸ ਦੇ ਤਪ ਅਸਥਾਨ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ 'ਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ 295 ਦੀ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ

ਮੁਕੰਦਪੁਰ, 2 ਦਸੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਦੇ ਤਹਿਤ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪਿੰਡਾਂ ਵਿੱਚ ਬਣੇ ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਮੇਹਲੀ, 2 ਦਸੰਬਰ (ਸੰਦੀਪ ਸਿੰਘ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਬੰਗਾ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਸੇਵਾ ਕੇਂਦਰਾਂ ਨੂੰ 2017 ਵਿਚ ਆਈ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ | ਪਰ ਕੁੱਝ ਕੁ ਪਿੰਡਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX