ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦਿੱਲੀ ਦੇ ਚਾਂਦਨੀ ਚੌਕ ਵਿਚ ਹੋਈ ਸ਼ਹਾਦਤ ਤੋਂ ਬਾਅਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਵਲੋਂ ਉਨ੍ਹਾਂ ਦੇ ਸੀਸ ਨੂੰ ਸ੍ਰੀ ...
ਫ਼ਤਹਿਗੜ੍ਹ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਜਿੰਦਰਗੜ੍ਹ ਨੇੜੇ ਅੱਜ ਤੜਕੇ ਵੇਲੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ ਜਿਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਤੋਂ ਵੱਧ ਸੇਬ ਦੀਆਂ ਭਰੀਆਂ ਪੇਟੀਆਂ ਚੁੱਕ ਲੈ ਗਏ | ਇਸ ਮੌਕੇ ਟਰੱਕ ਦੇ ਮਾਲਕ ਕੁਲਜਿੰਦਰ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਡਰਾਈਵਰ ਸਮੇਤ ਕਸ਼ਮੀਰ ਤੋਂ ਸੇਬ ਲੈ ਕੇ ਬਿਹਾਰ ਨੂੰ ਜਾ ਰਿਹਾ ਸੀ ਤਾਂ ਟਰੱਕ ਮੂਹਰੇ ਜਾ ਰਹੇ ਇਕ ਕਾਰ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਟਰੱਕ ਆਪਣਾ ਸੰਤੁਲਨ ਗੁਆ ਕੇ ਪਲਟ ਗਿਆ, ਜਿਸ ਦੌਰਾਨ ਉਨ੍ਹਾਂ ਦੇ ਸੱਟਾਂ ਵੀ ਲੱਗੀਆਂ | ਆਪਣਾ ਦੁਖੜਾ ਸੁਣਾਉਂਦਿਆਂ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਉੱਥੋਂ ਲੰਘ ਰਹੇ ਇਕ ਆਟੋ ਚਾਲਕ ਨੇ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦਿਵਾਈ ਅਤੇ ਜਿਵੇਂ ਹੀ ਉਹ ਕੁਝ ਮਿੰਟਾਂ ਬਾਅਦ ਟਰੱਕ ਕੋਲ ਪਹੁੰਚੇ ਤਾਂ ਰਾਹਗੀਰ 1260 ਪੇਟੀਆਂ 'ਚੋਂ 12 ਸੌ ਤੋਂ ਵੱਧ ਸੇਬਾਂ ਦੀਆਂ ਭਰੀਆਂ ਪੇਟੀਆਂ ਲਿਜਾ ਚੁੱਕੇ ਸਨ | ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਸੇਬਾਂ ਦੀਆਂ ਪੇਟੀਆਂ ਚੁੱਕ ਕੇ ਲੈ ਜਾਣ ਵਾਲੇ ਲੋਕਾਂ 'ਚ ਆਮ ਰਾਹਗੀਰਾਂ ਤੋਂ ਇਲਾਵਾ ਲਗਜ਼ਰੀ ਕਾਰਾਂ 'ਚ ਸਵਾਰ ਲੋਕ ਵੀ ਸ਼ਾਮਿਲ ਸਨ |
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਚਮਕੌਰ ਸਾਹਿਬ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ...
ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਸਰਕਾਰ ਬਦਲਣ ਦੇ ਬਾਅਦ ਤੋਂ ਹੀ ਨਗਰ ਕੌਂਸਲ ਬਸੀ ਪਠਾਣਾਂ ਦੇ ਕੌਂਸਲਰਾਂ ਵਿਚਕਾਰ ਚੱਲ ਰਹੀ ਖਿੱਚੋਤਾਣ ਜਾਰੀ ਹੈ, ਜਿਸ ਦੇ ਚਲਦੇ ਅੱਜ ਲਗਾਤਾਰ ਦੂਜੀ ਮੀਟਿੰਗ ਨੂੰ ਰੱਦ ਕਰਨਾ ਪਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਇਸ ਪਾਸੇ ਜਿੱਥੇ ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਯੂਨੀਅਨ ਦੀ ਅਗਵਾਈ ਹੇਠ ਪੰਚਾਇਤ ਸਕੱਤਰ, ਸੰਮਤੀ ਕਰਮਚਾਰੀ ਤੇ ਗ੍ਰਾਮ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਬਲਾਕ ਵਿਕਾਸ ਤੇ ...
ਭੜੀ, 2 ਦਸੰਬਰ (ਭਰਪੂਰ ਸਿੰਘ ਹਵਾਰਾ)-ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਦੇ ਕਿਸੇ ਵੀ ਕਿਸਮ ਦੇ ਪ੍ਰਦਰਸ਼ਨ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ 'ਤੇ ਪਾਬੰਦ ਲਗਾਈ ਗਈ ਹੈ ਜਿਸ ਸਬੰਧੀ ਡੀ.ਐਸ.ਪੀ ਰਮਿੰਦਰ ਸਿੰਘ ਕਾਹਲੋਂ ਦੀਆਂ ...
ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਔਰਤ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਉਸ ਦੇ ਪਿੰਡ ਦੇ ਹੀ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਇਕ ਔਰਤ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਉਹ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ...
ਜਖਵਾਲੀ, 2 ਦਸੰਬਰ (ਨਿਰਭੈ ਸਿੰਘ)- ਡਾ. ਭੀਮ ਰਾਓ ਅੰਬੇਡਕਰ ਦੀ ਵਾਰਿਸ ਅਖਵਾਉਣ ਵਾਲੀ 'ਆਪ' ਸਰਕਾਰ ਨੇ ਸੰਗਰੂਰ ਵਿਖੇ ਮਜ਼ਦੂਰ ਵਰਗ 'ਤੇ ਲਾਠੀਚਾਰਜ ਕਰਕੇ ਸਿੱਧ ਕਰ ਦਿੱਤਾ ਹੈ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਨਹੀ ਹੈ | ਇਹ ਪ੍ਰਗਟਾਵਾ ਦਲਿਤ ਆਗੂ ਗੁਰਮੁਖ ਸਿੰਘ ...
ਖਮਾਣੋਂ, 2 ਦਸੰਬਰ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਦੀ ਸਾਂਝੀ ...
ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਹਲਕਾ ਚੋਣ ਅਫ਼ਸਰ-ਕਮ-ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਸਮੂਹ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ | ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ) - ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਚਾਈਨੀਜ਼ ਡੋਰ 'ਤੇ ਲਗਾਈ ਗਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਡੋਰ ਦੀ ਵਿੱਕਰੀ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਦੁੱਲਵਾਂ ਦਾ ਸਾਲਾਨਾ ਨਿਰੀਖਣ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਮੁਲਕੀ ਪੱਧਰ 'ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਉੱਦਮ ਤਾਂ ਠੀਕ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਰੋਜ਼ਾ ਜ਼ਿਲ੍ਹਾ ਪੱਧਰੀ ਬਾਇਓਲੋਜੀ ਪ੍ਰੈਕਟੀਕਲ ਵਰਕਸ਼ਾਪ ਦੀ ਸਮਾਪਤੀ ਹੋ ਗਈ | ਪਿਛਲੇ ਤਿੰਨ ਦਿਨਾਂ 'ਚ ਇਸ ਵਰਕਸ਼ਾਪ 'ਚ ਜ਼ਿਲੇ੍ਹ 'ਚੋਂ 18 ਬਾਇਓਲੋਜ਼ੀ ਲੈਕਚਰਾਰਾਂ ...
ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਮੰਡੀ ਗੋਬਿੰਦਗੜ੍ਹ ਵਿਖੇ ਪੰਜਾਬ ਸਟੱਡੀ ਸਰਕਲ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਮੁਲਕੀ ਪੱਧਰ 'ਤੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਉੱਦਮ ਤਾਂ ਠੀਕ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ 26 ...
ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਚੋਣ ਅਫ਼ਸਰ ਕਮ ਐਸ.ਡੀ.ਐਮ ਬਸੀ ਪਠਾਣਾਂ ਅਸ਼ੋਕ ਕੁਮਾਰ ਵਲੋਂ ਅੱਜ ਦਫ਼ਤਰ ਵਿਖੇ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ | ਇਸੇ ਤਹਿਤ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ...
ਬਸੀ ਪਠਾਣਾਂ, 2 ਦਸੰਬਰ (ਰਵਿੰਦਰ ਮੌਦਗਿਲ)- ਐਸ.ਡੀ.ਐਮ ਅਸ਼ੋਕ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਤਹਿਸੀਲਦਾਰ ਅਵਤਾਰ ਸਿੰਘ ਜੰਗੂ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਕੂਲੀ ਬੱਸਾਂ 'ਚ ਸੇਫ਼ ਸਕੂਲ ...
ਅਮਲੋਹ, 2 ਦਸੰਬਰ (ਕੇਵਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਮਲੋਹ ਵਿਖੇ ਰੌਸ਼ਨ ਲਾਲ ਸੂਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਗਦੀਸ਼ ਮੋਦੀ ਨੇ ਸਰਕਾਰ ਵਲੋਂ ਅਧੂਰਾ ਡੀ.ਏ. ਦੇਣ ਦੀ ਨਿਖੇਧੀ ...
ਖਮਾਣੋਂ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪ੍ਰਧਾਨ ਗੁਰਜੀਤ ਸਿੰਘ ਅਜਨੇਰ, ਗੁਰਦੀਪ ਸਿੰਘ ਦੀਪਾ ਅਤੇ ਦਵਿੰਦਰ ਸਿੰਘ ਮਾਜਰੀ ਦੀ ਅਗਵਾਈ ਹੇਠ ਹੋਈ | ਇਸ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਰਾਜਿੰਦਰ ਸਿੰਘ)- ਆਲ ਇੰਡੀਆ ਬੋਬਿਨ ਕੇਸ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਵੰਤ ਸਿੰਘ ਗੋਗੀ ਨੇ ਕਿਹਾ ਕਿ ਸਰਕਾਰ ਲਘੂ ਉਦਯੋਗਾਂ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕ ਵੀ ਆਪਣੀ ਰੋਜ਼ੀ ...
ਫ਼ਤਹਿਗੜ੍ਹ ਸਾਹਿਬ, 2 ਦਸੰਬਰ (ਬਲਜਿੰਦਰ ਸਿੰਘ)- ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਮਾਤ-ਭਾਸ਼ਾ ਮਾਹ ਨੂੰ ਸਮਰਪਿਤ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਂਦਿਆਂ ਕਾਲਜ ਪਿ੍ੰ: ਡਾ. ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ...
ਮੰਡੀ ਗੋਬਿੰਦਗੜ੍ਹ, 2 ਦਸੰਬਰ (ਬਲਜਿੰਦਰ ਸਿੰਘ)- ਸਰਬੱਤ ਦਾ ਭਲਾ ਟਰੱਸਟ ਵਲੋਂ ਜਨ ਸੇਵਾ ਟਰੱਸਟ, ਰਾਮਗੜ੍ਹੀਆ ਅਕਾਲ ਜਥੇਬੰਦੀ ਤੇ ਬਾਬਾ ਦੀਪ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਦੇ ਸਹਿਯੋਗ ਨਾਲ 4 ਦਸੰਬਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਮੁਹੱਲਾ ...
ਜਟਾਣਾ ਉੱਚਾ, 2 ਦਸੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ | ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਰਾਥਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX