ਤਾਜਾ ਖ਼ਬਰਾਂ


ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  40 minutes ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  18 minutes ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 1 hour ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 1 hour ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 2 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 2 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 2 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 2 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 3 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 3 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 4 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 4 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 5 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 5 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 6 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  1 minute ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਅਜਨਾਲਾ :ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 6 hours ago
ਅਜਨਾਲਾ, ਚੇਤਨਪੁਰਾ 31 ਮਾਰਚ (ਮਹਾਂਬੀਰ ਸਿੰਘ ਗਿੱਲ,ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਫਾਜ਼ਿਲਕਾ / ਅਬੋਹਰ

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਫ਼ਾਜ਼ਿਲਕਾ, 2 ਦਸੰਬਰ (ਅਮਰਜੀਤ ਸ਼ਰਮਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅੱਗੇ ਲਗਾਇਆ ਧਰਨਾ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਅਬੋਹਰ ਵਲੋਂ ਸੀਵਰੇਜ ਬੋਰਡ ਤੇ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅਬੋਹਰ ਦੇ ਅੱਗੇ ਧਰਨਾ ਲਗਾਇਆ ਗਿਆ | ਅੱਜ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦੀ ਮੀਟਿੰਗ 'ਚ ਅਬੋਹਰ ਅੰਦਰ ਆਵਾਰਾ ਪਸ਼ੂਆਂ ਦੀ ਭਰਮਾਰ ਦਾ ਮੁੱਦਾ ਉੱਠਿਆ

ਅਬੋਹਰ, 2 ਦਸੰਬਰ(ਵਿਵੇਕ ਹੂੜੀਆ)-ਐੱਸ.ਡੀ.ਐੱਮ ਦਫ਼ਤਰ ਵਿਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਇਕ ਬੈਠਕ ਬੁਲਾਈ ਗਈ, ਜਿਸ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰੇਸ਼ ਸਤੀਜਾ ਨੇ ਐੱਸ.ਡੀ.ਐੱਮ. ਨੂੰ ਸ਼ਹਿਰ ਅਤੇ ਹਸਪਤਾਲ ਦੇ ਖੇਤਰ ਵਿਚ ਵੱਧ ਰਹੇ ਆਵਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਕਮੇਟੀ ਨੇ ਵਿਸ਼ੇਸ਼ ਸੇਵਾਵਾਂ ਲਈ ਗੁਰਮਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਇਲਾਕੇ ਨਾਲ ਸੰਬੰਧਿਤ ਯੂ.ਐੱਸ.ਏ ਵਾਸੀ ਗੁਰਮਿੰਦਰ ਸਿੰਘ ਚਲਾਣਾ ਨੂੰ ਧਾਰਮਿਕ ਖੇਤਰ ਵਿਚ ਵਿਸ਼ੇਸ਼ ਸੇਵਾਵਾਂ ਦੇਣ ਬਦਲੇ ਗੁਰਦੁਆਰਾ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਸੰਘ ਨੇ ਗਰਜਣਾ ਰੈਲੀ ਨੂੰ ਲੈ ਕੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਸੰਘ ਦੀ 19 ਦਸੰਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਗਰਜਣਾ ਰੈਲੀ ਨੂੰ ਲੈ ਕੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ | ਜਿਨ੍ਹਾਂ ਵਿਚ ਪਿੰਡ ਹੀਰਾਂ ਵਾਲੀ, ਸਾਬੂਆਣਾ, ਕੇਰੀਆਂ, ਪੂਰਨ ਪੱਟੀ, ਰੋਹੜਿਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦਾ ਹੋਇਆ ਵਿਸਤਾਰ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ/ਫੀਮੇਲ (ਮੰਗਲਵਾਰ) ਪੰਜਾਬ ਦੀ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਜਰਨਲ ਸਕੱਤਰ ਸੰਜੇ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ | ਇਸ ...

ਪੂਰੀ ਖ਼ਬਰ »

ਐੱਨ.ਆਰ.ਆਈ. ਗੁਰਮਿੰਦਰ ਚਲਾਨਾ ਨੇ ਸੁਸਾਇਟੀ ਨੇ ਦਿੱਤਾ ਆਰਥਿਕ ਸਹਿਯੋਗ

ਅਬੋਹਰ, 2 ਦਸੰਬਰ(ਵਿਵੇਕ ਹੂੜੀਆ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਕਾਰਜਾਂ ਦੀ ਹੌਸਲਾ ਅਫ਼ਜ਼ਾਈ ਦੇ ਲਈ ਸੁਸਾਇਟੀ ਤੋਂ ਪਿਛਲੇ 32 ਸਾਲਾਂ ਨਾਲ ਜੁੜੇ ਸੁਖਚੈਨ ਸਿੰਘ ਚਲਾਨਾਂ ਦੇ ਬੇਟੇ ਐਨ.ਆਰ.ਆਈ. ਗੁਰਮਿੰਦਰ ਸਿੰਘ ਚਲਾਨਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਰਾਸਤ 1704 ਨੂੰ ਸਮਰਪਿਤ ਹੋਣਗੇ ਵਿੱਦਿਅਕ ਮੁਕਾਬਲੇ

ਅਬੋਹਰ, 2 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨਿੱਕੀਆਂ ਜਿੰਦਾ ਵੱਡਾ ਸਾਕਾ ਵਿਰਾਸਤ 1704 ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡਾ.ਮਨਦੀਪ ਸਿੰਘ ਤੇ ਰਾਜੂ ਕਾਲੜਾ ਨੇ ਦੱਸਿਆ ਕਿ ਨੌਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ, ਲੇਖ ਲਿਖਣ ਮੁਕਾਬਲੇ ਵਿੱਚ ਵਿਸ਼ਾ ਪ੍ਰਣਾਮ ਸ਼ਹੀਦਾਂ ਨੂੰ , ਪੰਜਾਬੀ ਮਾਂ ਬੋਲੀ ਤੇ ਕਿਰਤ ਹੋਣਗੇ | ਜਦ ਕਿ ਪੋਸਟਰ ਬਣਾਉਣ ਮੁਕਾਬਲੇ ਵਿੱਚ ਵਿਸ਼ਾ ਸ਼ਹਾਦਤ, ਪੰਜਾਬੀ ਮਾਂ ਬੋਲੀ ਅਤੇ ਕਿਰਤ ਰੱਖੇ ਗਏ ਹਨ | ਜਿਸ ਤਹਿਤ ਪਹਿਲਾ ਮੁਕਾਬਲਾ 4 ਦਸੰਬਰ ਨੂੰ ਦੁਪਹਿਰ 2-30 ਵਜੇ ਗੁਰਦੁਆਰਾ ਸੰਗਤਸਰ ਸਾਹਿਬ ਕੰਧਵਾਲਾ ਰੋਡ ਵਿਖੇ ਹੋਵੇਗਾ ਜਦ ਕਿ 11 ਦਸੰਬਰ ਨੂੰ ਗੁਰਦੁਆਰਾ ਅੰਗਦ ਦੇਵ ਸਾਹਿਬ ਪੁਰਾਣੀ ਸੂਰਜ ਨਗਰੀ ਅਤੇ 18 ਦਸੰਬਰ ਨੂੰ ਫਾਜਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪ੍ਰਤਿਭਾਗੀ ਆਪਣੇ ਸਕੂਲ ਦਾ ਪਹਿਚਾਣ ਪੱਤਰ ਜ਼ਰੂਰ ਨਾਲ ਲੈ ਕੇ ਆਉਣ |

ਖ਼ਬਰ ਸ਼ੇਅਰ ਕਰੋ

 

ਚੈੱਕ ਬਾਊਾਸ ਦੇ ਮਾਮਲੇ ਵਿਚ ਵਿਅਕਤੀ ਨੂੰ ਡੇਢ ਸਾਲ ਦੀ ਕੈਦ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਅਬੋਹਰ ਸਬ-ਡਵੀਜ਼ਨ ਦੇ ਮਾਨਯੋਗ ਜੱਜ ਰਾਜਨ ਅਨੇਜਾ ਦੀ ਅਦਾਲਤ ਨੇ ਚੈੱਕ ਬਾਊਸ ਦੇ ਮਾਮਲੇ ਵਿਚ ਵਿਅਕਤੀ ਨੂੰ ਸਜ਼ਾ ਦੇ ਹੁਕਮ ਸੁਣਾਏ ਹਨ | ਸ਼ਿਕਾਇਤ ਕਰਤਾ ਰਾਮ ਚੰਦ ਪੁੱਤਰ ਦੌਲਤ ਰਾਮ ਵਾਸੀ ਸਾਊਥ ਐਵੀਨਿਊ ਅਬੋਹਰ ਦੇ ਵਕੀਲ ਸੰਦੀਪ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

ਬੱਲੂਆਣਾ, 2 ਦਸੰਬਰ (ਜਸਮੇਲ ਸਿੰਘ ਢਿੱਲੋਂ)-ਘਰ ਤੋਂ ਬਾਹਰ ਨਿਕਲੀ ਇਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ | ਜਾਣਕਾਰੀ ਦਿੰਦਿਆਂ ਪੀੜਤ ਔਰਤ ਦੇ ਪੁੱਤਰ ...

ਪੂਰੀ ਖ਼ਬਰ »

ਇਕਰਾਰਨਾਮਾ ਸ਼ਰਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਇਕਰਾਰਨਾਮੇ ਦੀ ਸ਼ਰਤਾਂ ਦੀ ਪਾਲਣਾ ਨਾ ਕਰਨ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਮਸ਼ੇਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬਹਿਕ ਖ਼ਾਸ ਨੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਫ਼ਾਜ਼ਿਲਕਾ, 2 ਦਸੰਬਰ (ਦਵਿੰਦਰ ਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਕੁਮਾਰ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਹੁਕਮ ਵਿਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ...

ਪੂਰੀ ਖ਼ਬਰ »

ਏਡਜ਼ ਦਿਵਸ ਮੌਕੇ ਐੱਨ.ਜੀ.ਓ. ਨੇ ਨਰਸਿੰਗ ਕਾਲਜ ਵਿਖੇ ਲਗਾਇਆ ਜਾਗਰੂਕਤਾ ਕੈਂਪ

ਜਲਾਲਾਬਾਦ, 2 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਜਲਾਲਾਬਾਦ ਦੇ ਅੰਦਰ ਸਥਿਤ ਨਰਸਿੰਗ ਕਾਲਜ ਵਿਖੇ ਅੱਜ ਏਡਜ਼ ਦਿਵਸ ਦੇ ਮੌਕੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਐੱਚ ਆਈ ਵੀ ਏਡਜ਼ ਸੰਬੰਧੀ ...

ਪੂਰੀ ਖ਼ਬਰ »

ਹੈਰੋਇਨ ਵੇਚਣ ਦੇ ਮਾਮਲੇ 'ਚ ਸੈਸ਼ਨ ਕੋਰਟ ਤੋਂ ਜ਼ਮਾਨਤ ਮਨਜ਼ੂਰ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਵਿਸ਼ਲੇਸ਼ ਕੁਮਾਰ ਦੀ ਅਦਾਲਤ ਨੇ ਨਸ਼ਾ ਵੇਚਣ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਜਮਾਨਤ ਮਨਜੂਰ ਕੀਤੀ ਹੈ | ਲਲਿਤ ਮਿੱਢਾ ਪੁੱਤਰ ਅਸ਼ੋਕ ਕੁਮਾਰ ਵਾਸੀ ਨਵੀਂ ਆਬਾਦੀ ਹਾਲਾ ਅਬਾਦ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ

ਜਲਾਲਾਬਾਦ, 2 ਦਸੰਬਰ (ਕਰਨ ਚੁਚਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਦੇ ਸ਼ਿਵਾਲਿਕ ਪਬਲਿਕ ਸਕੂਲ ਫ਼ਲੀਆਂਵਾਲਾ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾਣ ...

ਪੂਰੀ ਖ਼ਬਰ »

ਭਾਈ ਘਨਈਆ ਸੇਵਾ ਸੁਸਾਇਟੀ ਵਲੋਂ ਜ਼ਰੂਰਤਮੰਦਾਂ ਦੇ ਇਲਾਜ ਲਈ ਉਪਰਾਲੇ ਲਗਾਤਾਰ ਜਾਰੀ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਭਾਈ ਘਨਈਆ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਲਈ ਜ਼ਰੂਰਤਮੰਦ ਮਰੀਜ਼ਾਂ ਦੇ ਇਲਾਜ ਲਈ ਉਪਰਾਲੇ ਲਗਾਤਾਰ ਜਾਰੀ ਹਨ | ਪਿਛਲੇ ਦਿਨੀ ਸੁਸਾਇਟੀ ਮੈਂਬਰਾਂ ਨੇ ਰੇਲਵੇ ਸਟੇਸ਼ਨ ਦੇ ਬਾਹਰ ਇਕ ਲਾਵਾਰਸ ਮਰੀਜ਼ ਪਿਆ ...

ਪੂਰੀ ਖ਼ਬਰ »

ਕੌਂਸਲਰ ਨਰਿੰਦਰ ਵਰਮਾ ਦੀ ਅਗਵਾਈ ਵਿਚ ਚਲਾਇਆ ਸਫ਼ਾਈ ਅਭਿਆਨ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਨਗਰ ਨਿਗਮ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਰ ਸ਼ੱੁਕਰਵਾਰ ਨੂੰ ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ | ਜਿਸ ਤਹਿਤ ਅੱਜ ਨਗਰ ਨਿਗਮ ਕਰਮਚਾਰੀਆਂ ਵਲੋਂ ਵਾਰਡ ਨੰਬਰ 23 ਵਿਚ ਵਿਸ਼ੇਸ਼ ਸਫ਼ਾਈ ...

ਪੂਰੀ ਖ਼ਬਰ »

ਮਹਿਕੋ ਮੋਨਸੈਂਟੋ ਕੰਪਨੀ ਨੇ ਲਗਾਇਆ ਫੋਰੋਮੈਂਟ ਟਰੈਪ

ਅਬੋਹਰ, 2 ਦਸੰਬਰ (ਵਿਵੇਕ ਹੂੜੀਆ)-ਮਹਿਕੋ ਮੋਨਸੈਂਟ ਬੋਲਗਾਰਡ ਕੰਪਨੀ ਵਲੋਂ ਗੁਲਾਬੀ ਸੰੁਡੀ ਤੋਂ ਨਰਮੇ ਨੂੰ ਬਚਾਉਣ ਲਈ ਇੱਥੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਉੱਥੇ ਨਰਮੇ ਦੀ ਮਿਲਾਂ ਵਿਚ ਫੋਰੋਮੈਂਨ ਟਰੈਪ ਲਗਾ ਕੇ ਨਰਮੇ ਮੀਲਾਂ ਨੂੰ ਸੈਨੀਏਸ਼ਨ ਕੀਤਾ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX