ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  13 minutes ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  39 minutes ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  55 minutes ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 1 hour ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 2 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 2 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 2 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਪਿਛਲੇ 6 ਸਾਲਾ 'ਚ ਲਗਭਗ ਦੁੱਗਣੀ ਹੋ ਗਈ ਹੈ ਯਾਤਰੀਆਂ ਦੀ ਗਿਣਤੀ-ਉਡਾਣ ਯੋਜਨਾ 'ਤੇ ਜੋਤੀਰਾਦਿਤਿਆ ਸਿੰਧੀਆ
. . .  about 3 hours ago
ਨਵੀਂ ਦਿੱਲੀ, 20 ਮਾਰਚ-ਉਡਾਣ ਯੋਜਨਾ 'ਤੇ ਕੇਂਦਰੀ ਸਟੀਲ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਕਿਹਾ ਕਿ ਪਿਛਲੇ 6 ਸਾਲਾ ਵਿਚ ਯਾਤਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਡਾਣ ਪ੍ਰੋਗਰਾਮ ਰਾਹੀਂ ਅਸੀਂ ਅੱਜ...
ਕੈਲਗਰੀ ਸਿਟੀ ਹਾਲ ਬਾਹਰ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਜਥੇਬੰਦੀਆ ਵਲੋ ਰੋਸ ਵਿਖਾਵਾ
. . .  about 3 hours ago
ਕੈਲਗਰੀ, 20 ਮਾਰਚ (ਜਸਜੀਤ ਸਿੰਘ ਧਾਮੀ)-ਕੈਲਗਰੀ ਸਿਟੀ ਹਾਲ ਦੇ ਬਾਹਰ ਪੰਥਕ ਧਿਰ ਮੀਰੀ ਪੀਰੀ ਫਾਊਂਡੇਸ਼ਨ ਅਤੇ ਸਿੱਖ ਸਟੱਡੀ ਸਰਕਲ ਵਲੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਹਾਲਾਤਾਂ 'ਤੇ ਚਿੰਤਾ...
ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 3 hours ago
ਅਬੋਹਰ,20 ਮਾਰਚ (ਸੰਦੀਪ ਸੋਖਲ)-ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਾਮੁਕਤ ਅਭਿਆਨ ਦੇ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ...
ਰਾਹੁਲ ਗਾਂਧੀ ਨੂੰ ਸਪੱਸ਼ਟ ਤੌਰ 'ਤੇ ਮੰਗਣੀ ਚਾਹੀਦੀ ਹੈ ਮਾਫ਼ੀ-ਹਰਦੀਪ ਸਿੰਘ ਪੁਰੀ
. . .  about 3 hours ago
ਨਵੀਂ ਦਿੱਲੀ, 20 ਮਾਰਚ-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ ਅਤੇ ਜਲਦੀ...
ਸਾਨਫਰਾਂਸਿਸਕੋ:ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾਰਤੀ ਦੂਤਘਰ ਦੇ ਬਾਹਰ ਰੋਸ ਵਿਖਾਵਾ
. . .  about 4 hours ago
ਸਾਨ ਫਰਾਂਸਿਸਕੋ, 20 ਮਾਰਚ (ਐਸ ਅਸ਼ੋਕ ਭੌਰਾ)-‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਤੇ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਸਾਨਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਦੇ ਬਾਹਰ...
ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਵਧਾਈ ਸੁਰੱਖਿਆ
. . .  about 4 hours ago
ਮੁੰਬਈ, 20 ਮਾਰਚ -ਮੁੰਬਈ ਪੁਲਿਸ ਨੇ ਫ਼ਿਲਮੀ ਅਦਾਕਾਰ ਸਲਮਾਨ ਖ਼ਾਨ ਨੂੰ ਈਮੇਲ ਦੁਆਰਾ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ...
ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਥਾਣੇ 'ਚ ਦਰਜ ਕਰਵਾਇਆ ਧੋਖਾਧੜੀ ਦਾ ਮਾਮਲਾ
. . .  about 5 hours ago
ਮੁੰਬਈ, 20 ਮਾਰਚ-ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਦੀਪਕ ਤਿਜੋਰੀ ਨੇ ਅੰਬੋਲੀ ਥਾਣੇ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਅਦਾਕਾਰ ਨੇ ਦੋਸ਼ ਲਾਇਆ ਕਿ ਉਸ ਨੂੰ ਸਹਿ-ਨਿਰਮਾਤਾ ਮੋਹਨ ਨਾਦਰ...
ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  about 5 hours ago
ਨਵੀਂ ਦਿੱਲੀ, 20 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ "ਸੰਵਿਧਾਨ ਦੇ ਅਨੁਛੇਦ 105 ਦੇ ਤਹਿਤ ਸੰਸਦ ਮੈਂਬਰਾਂ ਨੂੰ ਦਿੱਤੇ ਗਏ ਭਾਸ਼ਣ ਦੀ ਆਜ਼ਾਦੀ ਦੇ ਤੱਤ, ਤੱਤ ਅਤੇ ਭਾਵਨਾ" 'ਤੇ ਚਰਚਾ ਦੀ ਮੰਗ ਕਰਦੇ ਹੋਏ ਮੁਲਤਵੀ...
ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ 2 ਦਿਨਾਂ ਦੌਰੇ 'ਤੇ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 20 ਮਾਰਚ -ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੋ ਦਿਨਾਂ ਦੌਰੇ 'ਤੇ ਅੱਜ ਭਾਰਤ ਪਹੁੰਚੇ।ਦਿੱਲੀ ਦੇ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਸ਼ਿਦਾ...
ਰਾਮਲੀਲਾ ਮੈਦਾਨ 'ਚ ‘ਕਿਸਾਨ ਮਹਾਪੰਚਾਇਤ ਅੱਜ
. . .  about 5 hours ago
ਨਵੀਂ ਦਿੱਲੀ, 20 ਮਾਰਚ-ਰਾਮਲੀਲਾ ਮੈਦਾਨ ਵਿਚ ਅੱਜ ‘ਕਿਸਾਨ ਮਹਾਪੰਚਾਇਤ’ ਹੋਣ ਜਾ ਰਹੀ ਹੈ। ਇਸ ਦੇ ਦੇ ਮੱਦੇਨਜ਼ਰ ਰਾਮਲੀਲਾ ਮੈਦਾਨ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਮੁਲਾਜ਼ਮ...
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਵਲੋਂ ਪੁਲਿਸ ਅੱਗੇ ਆਤਮ ਸਮਰਪਣ
. . .  about 6 hours ago
ਜਲੰਧਰ, 20 ਮਾਰਚ-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਬੀਤੀ ਰਾਤ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਦੀ ਪੁਸ਼ਟੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਸਵਰਨਦੀਪ...
ਬਜਟ ਇਜਲਾਸ: ਰਣਨੀਤੀ ਘੜਨ ਲਈ ਵਿਰੋਧੀ ਪਾਰਟੀਆਂ ਅੱਜ ਸੰਸਦ 'ਚ ਕਰਨਗੀਆਂ ਬੈਠਕ
. . .  about 6 hours ago
ਨਵੀਂ ਦਿੱਲੀ, 20 ਮਾਰਚ -ਵਿਰੋਧੀ ਪਾਰਟੀਆਂ ਦੀ ਸੋਮਵਾਰ ਨੂੰ ਸੰਸਦ ‘ਚ ਬੈਠਕ ਹੋਣ ਦੀ ਸੰਭਾਵਨਾ ਹੈ ਤਾਂ ਜੋ ਸਦਨ ਦੇ ਫਲੋਰ ‘ਤੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਹ ਬੈਠਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਅਰਜੁਨ ਖੜਗੇ ਦੇ ਸੰਸਦ 'ਚ ਦਫ਼ਤਰ 'ਚ ਹੋਣ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਨਵੀਂ ਸਿੱਖਿਆ ਨੀਤੀ ਜਲਦ ਲਾਗੂ ਹੋਵੇਗੀ: ਗੁਜਰਾਤ 'ਚ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਤਿੰਨ ਰੋਜ਼ਾ ਕਾਰਨੀਵਾਲ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਰਸਮੀ ਉਦਘਾਟਨ ਉਪਰੰਤ ਅੱਜ ਚੰਡੀਗੜ੍ਹ ਦੇ ਸੈਕਟਰ 10 ਦੀ ਲਈਅਰ ਵੈਲੀ ਵਿਖੇ ਤਿੰਨ ਰੋਜ਼ਾ ਚੰਡੀਗੜ੍ਹ ਕਾਰਨੀਵਾਲ ਦਾ ਸਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਅੰਮਿ੍ਤ ਫਾਰਮੇਸੀ 'ਚ ਨਿਯਮਾਂ ਦੀ ਹੋ ਰਹੀ ਹੈ ਅਣਦੇਖੀ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਐਡਵਾਂਸ ਕਾਰਡੀਅਕ ਸੈਂਟਰ ਦੀ ਗਰਾਊਾਡ ਫਲੋਰ 'ਤੇ ਸਥਿਤ ਅੰਮਿ੍ਤ ਫਾਰਮੇਸੀ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਵਾਈਆਂ ਦੇਰੀ ਨਾਲ ਮਿਲਣ ਕਾਰਨ ਕਾਫੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਹੋਰ ਰਾਬਤਾ ਕਾਇਮ ਕੀਤਾ ਜਾਵੇਗਾ : ਮਹਾਰਾਣੀ ਪ੍ਰਨੀਤ ਕੌਰ

ਲਾਲੜੂ, 2 ਦਸੰਬਰ (ਰਾਜਬੀਰ ਸਿੰਘ)-ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਮੋੜਿਆ ਹੀ ਨਹੀਂ ਜਾ ਸਕਦਾ | ਮੈਂ ਅਗਾਂਹ ਵੀ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰਹਾਂਗੀ | ...

ਪੂਰੀ ਖ਼ਬਰ »

ਗਮਾਡਾ ਵਲੋਂ ਸਟਰੀਟ ਵੈਂਡਰਾਂ ਲਈ ਮਾਰਕੀਟਾਂ ਵਿਕਸਿਤ ਕਰਨ ਵਾਸਤੇ 4-ਸਾਈਟਾਂ ਨਗਰ ਨਿਗਮ ਮੁਹਾਲੀ ਨੂੰ ਸੌਂਪੀਆਂ ਗਈਆਂ : ਅਮਨ ਅਰੋੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ, ਨੂੰ ਯਕੀਨੀ ਬਣਾਉਣ ਵਾਸਤੇ ਗਮਾਡਾ ਵਲੋਂ ਰੇਹੜੀਆਂ-ਫੜ੍ਹੀਆਂ (ਸਟਰੀਟ ਵੈਂਡਰਾਂ) ਵਾਲਿਆਂ ਲਈ ...

ਪੂਰੀ ਖ਼ਬਰ »

ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਬੈਠਕ

ਚੰਡੀਗੜ੍ਹ, 2 ਦਸੰਬਰ (ਮਨਜੋਤ ਸਿੰਘ ਜੋਤ)- ਟਰਾਈਸਿਟੀ ਲਈ ਵਿਆਪਕ ਗਤੀਸ਼ੀਲਤਾ ਯੋਜਨਾ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਬੈਠਕ ਹੋਈ | ਮੈਸਟਰਜ ਰਾਈਟ ਲਿਮਟਿਡ ਵਲੋਂ ਸੈਕਟਰੀ ਟਰਾਂਸਪੋਰਟ, ਐਸ.ਐਸ.ਪੀ. ਟਰੈਫ਼ਿਕ ਅਤੇ ਸੁਰੱਖਿਆ, ਡਾਇਰੈਕਟਰ ...

ਪੂਰੀ ਖ਼ਬਰ »

'ਮੇਰਾ ਸ਼ਹਿਰ-ਮੇਰਾ ਮਾਣ' ਮੁਹਿੰਮ ਤਹਿਤ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ. ਏ. ਐੱਸ. ਨਗਰ, 2 ਦਸੰਬਰ (ਰਾਣਾ)-ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵਾਰਡ ਨੰ. 3 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਕ ਹਫ਼ਤੇ ਵਿਚ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸੁਝਾਅ ਵੀ ਦਿੱਤੇ | ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਲੋਂ ਤਿੰਨ ਰੋਜ਼ਾ ਗੀਤਾ ਜੈਅੰਤੀ ਮਹਾਂਉਤਸਵ ਦਾ ਉਦਘਾਟਨ

ਪੰਚਕੂਲਾ, 2 ਦਸੰਬਰ (ਕਪਿਲ)-ਸਥਾਨਕ ਸੈਕਟਰ-14 ਸਥਿਤ ਸਰਕਾਰੀ ਗਰਲਜ਼ ਕਾਲਜ ਵਿਖੇ 2 ਤੋਂ 4 ਦਸੰਬਰ ਤੱਕ 3 ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਕਰਵਾਇਆ ਜਾ ਰਿਹਾ ਹੈ, ਦਾ ਉਦਘਾਟਨ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਨਗਰ ਨਿਗਮ ਮੁਹਾਲੀ ਦੀ ਨਵੀਂ ਜੁਆਇੰਟ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ 'ਚ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ...

ਪੂਰੀ ਖ਼ਬਰ »

ਦੋ ਚੋਰ ਗਿ੍ਫਤਾਰ- ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ

ਮਾਜਰੀ, 2 ਦਸੰਬਰ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਨੇ ਚੋਰੀ ਕਰਨ ਦੇ ਦੋਸ਼ ਹੇਠ ਅਜੇ ਉਰਫ਼ ਨਾਟਾ ਪੁੱਤਰ ਸੋਮਪਾਲ ਮੂਲ ਵਾਸੀ ਪਿੰਡ ਬਿਰਾਲ ਜ਼ਿਲ੍ਹਾ ਮੁਜੱਫ਼ਰਨਗਰ (ਯੂ. ਪੀ.) ਤੇ ਹਾਲ ਵਾਸੀ ਪਿੰਡ ਛੋਟੀ ਸਿੰਘਾਂ ਦੇਵੀ ਅਤੇ ਗੋਲੂ ਪੁੱਤਰ ਤੇਲੂ ਰਾਮ ਵਾਸੀ ਜਨਤਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚੈਕਿੰਗ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਸਬ ਡਵੀਜ਼ਨ ਖਰੜ ਤਹਿਤ ਪੈਂਦੇ ਖੇਤਰਾਂ 'ਚ ਕਿਸੇ ਥਾਂ 'ਤੇ ਨਾਜਾਇਜ਼ ਮਾਈਨਿੰਗ ਹੁੰਦੀ ਹੈ ਜਾਂ ਫਿਰ ਕੋਈ ਬਿਨਾਂ ਪ੍ਰਵਾਨਗੀ ਤੋਂ ਨਜਾਇਜ਼ ਤੌਰ 'ਤੇ ਕਰੈਸ਼ਰ ਚਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀਆਂ ਭੇਜਣ ਦੀ ਮਿਤੀ 'ਚ 31 ਦਸੰਬਰ ਤੱਕ ਵਾਧਾ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਦੇ 12 ਹਜ਼ਾਰ ਦੇ ਕਰੀਬ ਸਰਕਾਰੀ ਅਧਿਆਪਕਾਂ ਨੇ ਹੁਣ ਤੱਕ ਵਿੱਦਿਆ ਅੰਮਿ੍ਤ ਮਹਾਂਉਤਸਵ ਲਈ ਨਾਮਜ਼ਦਗੀ ਪ੍ਰਕਿਰਿਆ ਵਿਚ ਸ਼ਮੂਲੀਅਤ ਕਰ ਲਈ ਹੈ | ਰਾਸ਼ਟਰੀ ਵਿੱਦਿਅਕ ਖੋਜ ਅਤੇ ਸਿਖਲਾਈ ...

ਪੂਰੀ ਖ਼ਬਰ »

ਡੀ. ਸੀ. ਨੇ ਨਵੇਂ 21 ਹੋਰ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਜਲਦ ਹੀ 21 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਚੱਲੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਨਾਟਕ ਅਤੇ ਨਾਚ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ) ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ''ਸਮਭੰਗ ਨਾਟਕ ਉਤਸਵ'' ਤਹਿਤ ਸਵਾਮੀ ਰਾਮ ਤੀਰਥ ਐਜੂਕੇਸ਼ਨ ਕਲਚਰਲ ਐਂਡ ਐਚ.ਐਮ. ਸੁਸਾਇਟੀ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ, ਸਭਿਆਚਾਰਕ ਮਾਮਲੇ ਵਿਭਾਗ ...

ਪੂਰੀ ਖ਼ਬਰ »

ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਪੰਜਾਬੀ ਦੇ ਸਿਰਮੌਰ ਕਹਾਣੀਕਾਰ ਸੰਤੋਖ ਸਿੰਘ ਧੀਰ ਦੇ ਜਨਮ ਦਿਨ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਗਈ | ਇਸ ਮੌਕੇ ਸ਼੍ਰੋਮਣੀ ਕਹਾਣੀਕਾਰ ਕਰਨਲ ਜਸਬੀਰ ਭੁੱਲਰ ਨੇ ...

ਪੂਰੀ ਖ਼ਬਰ »

ਕਾ. ਸੁਰਜੀਤ ਦੀ 14ਵੀਂ ਬਰਸੀ 7 ਨੂੰ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) ਪ੍ਰਸਿੱਧ ਕੌਮਾਂਤਰੀ ਮਾਰਕਸਵਾਦੀ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 7 ਦਸੰਬਰ ਨੂੰ ਪਿੰਡ ਬੰਡਾਲਾ 'ਚ ਮਨਾਈ ਜਾਵੇਗੀ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਹੋਣ ਵਾਲੇ ਸ਼ੋਕ ਸਮਾਗਮ ਵਿਚ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਅੱਜ ਮਨਾਈ ਜਾਵੇਗੀ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ

ਚੰਡੀਗੜ੍ਹ, 2 ਦਸੰਬਰ (ਨਵਿੰਦਰ ਸਿੰਘ ਬੜਿੰਗ) ਯੋਗੀ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਵਲੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਖਾਨਦਾਨੀ ਵੈਦ ਹਰਭਜਨ ਸਿੰਘ ਯੋਗੀ ਦੀ 13ਵੀਂ ਬਰਸੀ 3 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਗੁਰਮਤਿ ਸਮਾਗਮ ਸ਼ਨੀਵਾਰ ਸ਼ਾਮ 4.30 ਤੋਂ ਰਾਤ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਵਿਧਾਨ ਸਪਤਾਹ ਦਾ ਸਮਾਪਤੀ ਸਮਾਰੋਹ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜਾਰੀ ਹਦਾਇਤਾਂ ਤਹਿਤ ਹਰਪਾਲ ਸਿੰਘ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੁਹਾਲੀ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਸੋਸਲ ਵੈੱਲਫੇਅਰ ਵਿਭਾਗ ਵਲੋਂ ਪੋਸ਼ਣ ਅਭਿਆਨ ਤਹਿਤ ਬੱਚਿਆਂ ਅਤੇ ਔਰਤਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)-ਸਮਾਜ ਕਲਿਆਣ ਮਹਿਲਾ ਅਤੇ ਬਾਲ ਵਿਕਾਸ ਚੰਡੀਗੜ੍ਹ ਵਲੋਂ ਸ਼ਹਿਰ 'ਚ ਪੋਸ਼ਣ ਅਭਿਆਨ ਮੁਹਿੰਮ ਤਹਿਤ ਬੱਚਿਆਂ ਤੇ ਔਰਤਾਂ ਨੂੰ ਇਸ ਮੁਹਿੰਮ ਨਾਲ ਜਿੱਥੇ ਵੱਡੇ ਪੱਧਰ 'ਤੇ ਜੋੜਿਆ ਜਾ ਰਿਹਾ ਹੈ ਉਥੇ ਸ਼ਹਿਰ ਦੇ ਨਾਲ-ਨਾਲ ਪੇਂਡੂ ...

ਪੂਰੀ ਖ਼ਬਰ »

ਫੌਜਾ ਸਿੰਘ ਸਰਾਰੀ ਵਲੋਂ ਬਾਗ਼ਬਾਨੀ ਵਿਭਾਗ ਦੇ ਸਮੂਹ ਬਲਾਕ ਅਫ਼ਸਰਾਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ...

ਪੂਰੀ ਖ਼ਬਰ »

ਐਮ. ਪੀ. ਪ੍ਰਨੀਤ ਕੌਰ ਵਲੋਂ ਆਪਣੇ ਹਲਕੇ ਨਾਲ ਸੰਬੰਧਿਤ ਮਸਲਿਆਂ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵਲੋਂ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਆਪਣੇ ਸੰਸਦੀ ਖੇਤਰ ਜ਼ੀਰਕਪੁਰ, ਪੀਰਮੁਛੱਲਾ ਅਤੇ ਡੇਰਾਬੱਸੀ ਨਾਲ ਸੰਬੰਧਤ ਲੋਕ-ਮਸਲਿਆਂ ਦੇ ਹੱਲ ਲਈ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਜਾਣ ਕਾਰਨ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 2 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੀ ਲਾਂਡਰਾਂ-ਬਨੂੰੜ ਰੋਡ 'ਤੇ ਇਕ ਤੇਜ਼ ਰਫ਼ਤਾਰ ਕਰ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜੇਸ਼ ਸਿੰਘ ਵਾਸੀ ਪਿੰਡ ਮਖਲੇਸ਼ਪੁਰ ਜ਼ਿਲ੍ਹਾ ਆਜਮਗੜ੍ਹ ਯੂ. ਪੀ. ਵਜੋਂ ਹੋਈ ਹੈ | ਇਸ ਸੰਬੰਧੀ ਸੁਨੀਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦਾ ਵੱਡਾ ਭਰਾ ਰਾਜੇਸ਼ ਸਿੰਘ ਪੇਸ਼ੇ ਵਜੋਂ ਟਰੱਕ ਡਰਾਈਵਰ ਹੈ | 30 ਨਵੰਬਰ ਨੂੰ ਉਹ ਅਤੇ ਉਸ ਦਾ ਵੱਡਾ ਭਰਾ ਟਰੱਕ 'ਤੇ ਮੁਹਾਲੀ ਵਿਖੇ ਸਾਮਾਨ ਛੱਡਣ ਲਈ ਆਏ ਹੋਏ ਸਨ | ਉਹ ਪਿੰਡ ਦੈੜੀ ਵਿਚਲੇ ਪੰਜਾਬ ਢਾਬੇ 'ਤੇ ਸ਼ਾਮ ਦੇ 6.30 ਵਜੇ ਦੇ ਕਰੀਬ ਖਾਣਾ ਖਾਣ ਲਈ ਰੁਕੇ ਸਨ ਅਤੇ ਇਸੇ ਦੌਰਾਨ ਉਸ ਦਾ ਵੱਡਾ ਭਰਾ ਨੇੜੇ ਹੀ ਸਥਿਤ ਇਕ ਦੁਕਾਨ ਤੋਂ ਮੋਬਾਈਲ ਫ਼ੋਨ ਰਿਚਾਰਜ ਕਰਵਾਉਣ ਲਈ ਪੈਦਲ ਹੀ ਜਾ ਰਿਹਾ ਸੀ ਤਾਂ ਅਚਾਨਕ ਲਾਂਡਰਾਂ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਾਰ ਦੇ ਚਾਲਕ ਨੇ ਉਸ ਦੇ ਭਰਾ ਰਾਜੇਸ਼ ਸਿੰਘ ਨੂੰ ਟੱਕਰ ਮਾਰ ਦਿੱਤੀ ਅਤੇ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਉਸ ਵਲੋਂ ਜ਼ਖ਼ਮੀ ਹਾਲਤ 'ਚ ਰਾਜੇਸ਼ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫੇਜ਼-6 ਵਿਖੇ ਲਿਜਾਇਆ ਗਿਆ, ਜਿਥੇ ਕਿ ਇਲਾਜ ਦੌਰਾਨ ਰਾਜੇਸ਼ ਦੀ ਮੌਤ ਹੋ ਗਈ | ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਧਾਰਾ-279, 304ਏ ਦੇ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਆਪਣੀ ਬਦਹਾਲੀ 'ਤੇ ਅੱਥਰੂ ਵਹਾ ਰਿਹਾ ਹੈ ਸਰਕਾਰੀ ਸਮਾਰਟ ਸਕੂਲ ਗੁਲਾਬਗੜ੍ਹ

ਡੇਰਾਬੱਸੀ, 2 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ 'ਤੇ ਕਾਬਜ਼ ਹੋਏ ਕਈ ਮਹੀਨੇ ਬੀਤ ਚੁੱਕੇ ਹਨ ਅਤੇ ਸਿੱਖਿਆ ਮੰਤਰੀ ਖ਼ੁਦ ਡੇਰਾਬੱਸੀ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾੜੇ ਹਾਲਾਤਾਂ ਦਾ ਠੀਕਰਾ ਪਿਛਲੀ ਸਰਕਾਰਾਂ ਦੇ ਸਿਰ ਭੰਨ ...

ਪੂਰੀ ਖ਼ਬਰ »

ਬੋਰਡ ਸਿੱਖਿਆਵਾਂ ਲਈ ਨਵੀਆਂ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਨਾਲ ਸਬੰਧਿਤ ਸੈਕੰਡਰੀ/ਸੀਨੀਅਰ ਸੈਕੰਡਰੀ (ਵਿਦਿਅਕ) ਮਾਰਚ/ਜੁਲਾਈ/ਸਤੰਬਰ-2022 ਦੀ ਪ੍ਰੀਖਿਆ ਦੇ ਨਤੀਜੇ ਐਲਾਨ ਬਾਅਦ ਜਿਨ੍ਹਾਂ ਪ੍ਰੀਖਿਆਰਥੀਆਂ ਦਾ ਮੁੜ ਮੁਲਾਂਕਨ, ਮੁੜ ਜਾਂਚ ਤੇ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-ਸੂਬੇ ਵਿਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ | ਖ਼ੁਰਾਕ ਤੇ ...

ਪੂਰੀ ਖ਼ਬਰ »

ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਲੋਕਾਂ ਨੂੰ ਈ-ਅਸ਼ਟਾਮ ਪੇਪਰ ਲੈਣ ਲਈ ਤਹਿਸੀਲਾਂ 'ਚ ਧੱਕੇ ਖਾਣੇ ਪੈ ਰਹੇ ਹਨ : ਸੋਨਾ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੀ ਈ-ਅਸ਼ਟਾਮ ਪੇਪਰ ਪ੍ਰਣਾਲੀ ਨੇ ਪੰਜਾਬ ਦੀ ਜਨਤਾ ਨੂੰ ਚੱਕਰਾਂ ਵਿਚ ਪਾਇਆ ਹੋਇਆ ਹੈ ਅਤੇ ਕਿਸੇ ਨੂੰ ਸਮੇਂ ਸਿਰ ਲੋੜ ਅਨੁਸਾਰ ਕਦੇ ਅਸ਼ਟਾਮ ਨਹੀਂ ਮਿਲਦੇ ਅਤੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਕਈ-ਕਈ ਚੱਕਰ ...

ਪੂਰੀ ਖ਼ਬਰ »

ਕਾਮਰਸ ਲੈਕਚਰਾਰਾਂ ਦੀ ਦੋ ਰੋਜ਼ਾ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਕਾਮਰਸ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਡਾ: ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਉੱਚ ਅਧਿਕਾਰੀਆਂ ਨਾਲ ਹੋਈ ਪੈਨਲ ਮੀਟਿੰਗ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੂਬੇ ਭਰ ਦੇ ਕੱਚੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ | 'ਆਪ' ਸਰਕਾਰ ਵਲੋਂ ਚੋਣਾਂ ਸਮੇਂ 36,000 ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੌਂਸਲ ਨੂੰ ਸਵੱਛਤਾ 'ਚ ਮਿਲੇ ਐਵਾਰਡ ਸੰਬੰਧੀ ਲਗਾਏ ਫਲੈਕਸ ਬੋਰਡਾਂ ਦੇ ਹੇਠਾਂ ਹੀ ਘਾਹ ਉੱਗਿਆ

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਨੂੰ ਸਵੱਛਤਾ ਨੂੰ ਲੈ ਕੇ ਇਸੇ ਸਾਲ ਮਿਲੇ ਐਵਾਰਡ ਨੂੰ ਲੈ ਕੇ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਬੋਰਡ ਲਗਾ ਕੇ ਖੂਬ ਪ੍ਰਚਾਰ ਕੀਤਾ ਗਿਆ ਹੈ, ਜਿਸ 'ਤੇ ਪੰਜਾਬ ਦੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਵਿਦਿਆਰਥੀਆਂ ਨੇ ਪੇਸ਼ਕਾਰੀਆਂ ਨਾਲ ਲਾਈਆਂ ਰੌਣਕਾਂ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਸੰਸਥਾਪਕਾਂ ਤੇ ਨਿਰਦੇਸ਼ਕਾਂ ਡਾ: ਐਨੀ ਚਾਰਲਸ ਸੈਮੂਅਲ ਅਤੇ ਡਾ: ਅਰਨੈਸਟ ਚਾਰਲਸ ਜੇ ਸੈਮੂਅਲ ਦੀ ਅਗਵਾਈ ਹੇਠ ਮਾਊਾਟ ਕਾਰਮਲ ਸਕੂਲ ਜ਼ੀਰਕਪੁਰ ਦਾ 35ਵਾਂ ਫਾਉਂਡਰਜ਼ ਵੀਕ-ਕਮ-7ਵਾਂ ਸਾਲਾਨਾ ਦਿਵਸ ਅੱਜ ਟੈਗੋਰ ਥੀਏਟਰ ...

ਪੂਰੀ ਖ਼ਬਰ »

ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਨਾਲ ਨਿਵੇਕਲੀ ਸਕੀਮ ਸ਼ੁਰੂ ਕਰਨ ਬਾਰੇ ਕੀਤੀ ਚਰਚਾ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਸੰਧਵਾਂ ਵਲੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ਨੂੰ ਵਧੇਰੇ ਅਸਰਦਾਰ ਅਤੇ ਸਰਗਰਮ ਬਣਾਉਣ 'ਤੇ ਜ਼ੋਰ

ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਵਧੇਰੇ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਇਸ ਦੇ ਵਾਸਤੇ ਵਿਧਾਨ ਸਭਾ ਕਮੇਟੀਆਂ ...

ਪੂਰੀ ਖ਼ਬਰ »

9ਵੀਂ ਵਰਲਡ ਪੰਜਾਬੀ ਕਾਨਫ਼ਰੰਸ ਦੀ ਰਮਿੰਦਰ ਵਾਲੀਆ ਮੀਡੀਆ ਡਾਇਰੈਕਟਰ ਨਿਯੁਕਤ

ਐੱਸ. ਏ. ਐੱਸ. ਨਗਰ, 2 ਦਸੰਬਰ (ਕੇ. ਐੱਸ. ਰਾਣਾ)-ਜਗਤ ਪੰਜਾਬੀ ਸਭਾ ਕੈਨੇਡਾ ਅਤੇ ਪੱਬਪਾ ਦੀ 9ਵੀਂ ਵਰਲਡ ਪੰਜਾਬੀ ਕਾਨਫ਼ਰੰਸ 23, 24 ਤੇ 25 ਜੂਨ ਨੂੰ ਬਰੈਂਪਟਨ (ਕੈਨੇਡਾ) ਵਿਖੇ ਹੋਣ ਜਾ ਰਹੀ ਹੈ ਜਿਸ ਵਾਸਤੇ ਰਮਿੰਦਰ ਵਾਲੀਆ ਨੂੰ ਮੀਡੀਆ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਹਰਿਆਣਾ ਨੇ ਆਪਣੀ ਨਵੀਂ ਹਰਿਆਣਾ ਆਤਮ-ਨਿਰਭਰ ਟੈਕਸਟਾਈਲ ਨੀਤੀ 2022-25 ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 2 ਦਸੰਬਰ (ਐਨ.ਐਸ. ਪਰਵਾਨਾ) - ਸੂਬੇ ਦੇ ਪਹਿਲਾਂ ਤੋਂ ਹੀ ਮਜ਼ਬੂਤ ਕੱਪੜਾ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਤੇਜ਼ ਤੇ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਨਵਾਚਾਰ ਕਰਨ ਤੇ ਸੂਬੇ 'ਚ ਟੈਕਸਟਾਈਲ ਉਦਯੋਗ ਲਈ ਇਕ ਵਿਆਪਕ ਸਮਰਥਨ ਢਾਂਚਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੇ ਜੰਡਪੁਰ ਦੇ ਕਬੱਡੀ ਮਹਾਂਕੁੰਭ ਦਾ ਪੋਸਟਰ ਕੀਤਾ ਰਿਲੀਜ਼

ਖਰੜ, 2 ਦਸੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਵੱਡੀਆਂ ਪੁਲਾਘਾਂ ਪੁੱਟ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX