ਤਾਜਾ ਖ਼ਬਰਾਂ


ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  2 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  5 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  11 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  25 minutes ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਤੇ ਉਸ ਦਾ ਭਰਾ ਦੋਸ਼ੀ ਕਰਾਰ
. . .  28 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ...
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  38 minutes ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  42 minutes ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 1 hour ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 1 hour ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 2 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 2 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 3 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 3 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਸਰਹੱਦੀ ਪਿੰਡ ਮੂਲੇਕੋਟ 'ਚ ਡਰੋਨ ਦੀ ਹਲਚਲ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਬੀ.ਪੀ.ਉ ਚੌਕੀ ਮੂਲਾਕੋਟ ਵਿਖੇ ਬੀ.ਐਸ.ਐਫ. ਦੇ ਜਵਾਨਾਂ ਨੂੰ ਗੁਆਂਢੀ ਮੁੁਲਕ ਪਾਕਿਸਤਾਨ ਤੋਂ ਆਏ ਡਰੋਨ ਦੀ ਹਲਚਲ ਦਿਖਾਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸੰਗਰੂਰ

ਅਗਲੇ ਤਿੰਨ ਮਹੀਨਿਆਂ ਅੰਦਰ ਬਦਲੇਗੀ ਸੰਗਰੂਰ ਦੀ ਨੁਹਾਰ, ਜ਼ਿਲ੍ਹਾ ਲਾਇਬ੍ਰੇਰੀ ਦਾ ਕਾਇਆ ਕਲਪ

ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਲਾਇਬ੍ਰੇਰੀ ਦਾ ਦÏਰਾ ਕਰਕੇ ਨਵੀਨੀਕਰਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਇਬ੍ਰੇਰੀ ਦੇ ਬੁਨਿਆਦੀ ਢਾਂਚੇ ਨੂੰ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ 14 ਦਿਨਾਂ ਬਾਅਦ ਨੌਜਵਾਨ ਦੀ ਲਾਸ਼ ਪੰਜਾਬ ਪੁੱਜੀ

ਮਲੇਰਕੋਟਲਾ, 2 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਰੋਜ਼ੀ ਰੋਟੀ ਤੇ ਚੰਗੇ ਭਵਿੱਖ ਦੀ ਉਮੀਦ ਨਾਲ ਦੁਬਈ ਦੇ ਸ਼ਹਿਰ ਸਾਰਜਾਹ ਪਹੰੁਚੇ ਪਿੰਡ ਕੁੱਪ ਕਲਾਂ ਦੇ 26 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਦੀ ਕੇਵਲ ਤਿੰਨ ਮਹੀਨਿਆਂ ਬਾਅਦ ਹੀ ਅਚਾਨਕ ਹੋਈ ਦਰਦਨਾਕ ਮੌਤ ਪਿੱਛੋਂ ...

ਪੂਰੀ ਖ਼ਬਰ »

ਮੰਡੀ ਬੋਰਡ ਦਾ ਕਾਰਨਾਮਾ, ਨਾਲੇ 'ਚ ਹੀ ਚਿਣ ਦਿੱਤਾ ਖੰਭਾ

ਅਮਰਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਝੱਲ)-ਸਰਕਾਰ ਬੇਸ਼ੱਕ ਬਦਲ ਚੁੱਕੀ ਹੈ ਪਰ ਅਫ਼ਸਰਸ਼ਾਹੀ ਤੇ ਠੇਕੇਦਾਰਾਂ ਦੀ ਜੁਗਲਬੰਦੀ ਸਦਕਾ ਜਨਤਾ ਦੇ ਪੈਸਿਆਂ ਦੀ ਬਰਬਾਦੀ ਦਾ ਦÏਰ ਅੱਜ ਵੀ ਜਾਰੀ ਹੈ, ਇਸ ਦੀ ਤਾਜ਼ਾ ਉਦਾਹਰਣ ਪੰਜਾਬ ਰਾਜ ਮੰਡੀ ਬੋਰਡ ਵਲੋਂ ਅਮਰਗੜ੍ਹ ਤੋਂ ...

ਪੂਰੀ ਖ਼ਬਰ »

ਧਾਰਮਿਕ ਸ਼ਖ਼ਸੀਅਤਾਂ ਵਲੋਂ ਚੈਰੀਟੇਬਲ ਹਸਪਤਾਲ ਦਾ ਉਦਘਾਟਨ

ਸੰਗਰੂਰ, 2 ਦਸੰਬਰ (ਦਮਨਜੀਤ ਸਿੰਘ)-ਸੰਤ ਅਤਰ ਸਿੰਘ ਜੀ ਚੈਰੀਟੇਬਲ ਹਸਪਤਾਲ ਸੁਨਾਮ ਰੋਡ ਸੰਗਰੂਰ ਦਾ ਉਦਘਾਟਨ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਹੈਂਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਾਲ ਬਾਬਾ ਹਰਬੇਅੰਤ ਸਿੰਘ, ਗੁਰਦੁਆਰਾ ਸਾਹਿਬ ਮਾਤਾ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ 5 ਤੋਂ ਪਿੰਡਾਂ 'ਚ ਕੀਤਾ ਜਾਵੇਗਾ ਝੰਡਾ ਮਾਰਚ

ਸੰਗਰੂਰ, 2 ਦਸੰਬਰ (ਧੀਰਜ ਪਸੌਰੀਆ)-ਪੰਜਾਬ ਦੇ ਪਾਣੀਆਂ ਤੇ ਖੇਤੀ ਨੂੰ ਬਚਾਉਣ ਲਈ 30 ਦਸੰਬਰ ਤੋਂ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਜਥੇਬੰਦੀ ਵਲੋਂ 5 ਦਸੰਬਰ ਤੋਂ ਪਿੰਡਾਂ 'ਚ ਝੰਡਾ ਮਾਰਚ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਪੰਚਾਇਤਾਂ ਤੇ ਕਰਮਚਾਰੀਆਂ ਵਲੋਂ ਸੰਘਰਸ਼ ਦਾ ਐਲਾਨ

ਸੰਗਰੂਰ, 2 ਦਸੰਬਰ (ਪਸ਼ੌਰੀਆ, ਬਿੱਟਾ, ਦਮਨ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਸਮੇਂ 'ਚ ਪਿੰਡਾਂ ਵਿਚ ਹੋਏ ਵਿਕਾਸ ਕਾਰਜਾਂ ਦੀ ਪੜਤਾਲ ਦੇ ਨਾਂਅ 'ਤੇ ਸਰਪੰਚਾਂ-ਪੰਚਾਂ ਨੂੰ ਜਲੀਲ ਕਰਨ ਲਈ ਕੀਤੇ ਹੁਕਮਾਂ ਨੂੰ ਤਾਨਾਸ਼ਾਹੀ ਹੁਕਮ ਕਰਾਰ ਦਿੰਦਿਆਂ ਅੱਜ ...

ਪੂਰੀ ਖ਼ਬਰ »

ਵਿਧਾਇਕ ਜਮੀਲ ਉਰ ਰਹਿਮਾਨ ਨੇ 143 ਸਫ਼ਾਈ ਸੇਵਕਾਂ ਤੇ ਸੇਵਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਲੇਰਕੋਟਲਾ, 2 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਉਰਦੂ ਅਕੈਡਮੀ ਦੇ ਐਡੋਟੋਰੀਅਲ ਹਾਲ 'ਚ ਨਗਰ ਕੌਂਸਲ ਵਲੋਂ ਕਰਵਾਏ ਸਮਾਗਮ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਕੇ 143 ਕੰਟਰੈਕਟ ਵੇਸੀਜ ਦੇ ਭਰਤੀ ਹੋਏ 143 ਸਫ਼ਾਈ ਸੇਵਕ ਤੇ ...

ਪੂਰੀ ਖ਼ਬਰ »

ਗ਼ਲਤ ਆਗੂਆਂ ਨੂੰ ਉੱਚ ਅਹੁਦੇ ਦੇਣ ਨਾਲ ਅਕਾਲੀ ਦਲ ਦਾ ਨਿਘਾਰ-ਚੰਗਾਲ

ਸੰਗਰੂਰ, 2 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਇਕਬਾਲ ਸਿੰਘ ਝੰੂਦਾਂ ਨੇ ਸਾਬਤ ਕਰ ਦਿੱਤਾ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ ਕਿਸ ਮਕਸਦ ਲਈ ਸੁਖਬੀਰ ਸਿੰਘ ...

ਪੂਰੀ ਖ਼ਬਰ »

ਗੋਦਾਮ 'ਚ ਭਿਆਨਕ ਅੱਗ ਲੱਗੀ

ਅਹਿਮਦਗੜ੍ਹ, 2 ਦਸੰਬਰ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਅਹਿਮਦਗੜ੍ਹ ਬਜਰੰਗ ਅਖਾੜਾ ਨੇੜੇ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ | ਰੌਸ਼ਨ ਲਾਲ ਦੀਪਕ ਕੁਮਾਰ ਫ਼ਰਮ ਦਾ ਇਹ ਸਰਸੋਂ ਦੀ ਖਲ ਦਾ ਗੋਦਾਮ ਸੀ ਜਿਸ 'ਚ ਭਾਰੀ ਮਾਤਰਾ ਵਿਚ ਸਰਸੋਂ ਦੀ ਖਲ ਦਾ ਸਟਾਕ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਚਾਚੇ ਦੇ ਪੁੱਤ 'ਤੇ ਗੋਲੀਆਂ ਚਲਾਉਣ ਵਾਲਾ ਗਿ੍ਫ਼ਤਾਰ

ਸੰਗਰੂਰ, 2 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਿੰਡ ਘਾਬਦਾ ਵਿਖੇ ਚਾਚੇ ਦੇ ਮੁੰਡੇ 'ਤੇ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਵਿਖੇ ਦਰਜ ਹੋਏ ਮੁਕੱਦਮੇ ...

ਪੂਰੀ ਖ਼ਬਰ »

18 ਜਥੇਬੰਦੀਆਂ ਵਲੋਂ ਰਾਖਵਾਂਕਰਨ ਦੇ ਮੁੱਦੇ 'ਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 6 ਨੂੰ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)-ਰਾਖਵਾਂਕਰਨ ਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਸੰਬੰਧੀ 18 ਮੁਲਾਜ਼ਮ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਪੋਸਟਰ ਜਾਰੀ ਕੀਤਾ ਗਿਆ | 18 ਜਥੇਬੰਦੀਆਂ ਦੇ ਆਗੂਆਂ ਚੇਅਰਮੈਨ ਜਸਬੀਰ ਸਿੰਘ ਪਾਲ, ...

ਪੂਰੀ ਖ਼ਬਰ »

ਹਰੀਹਰ ਹਸਪਤਾਲ 'ਚ ਅੱਖਾਂ ਤੇ ਦਿਲ ਦੇ ਰੋਗਾਂ ਦਾ ਵਿਸ਼ੇਸ਼ ਕੈਂਪ ਲਾਇਆ

ਲੌਂਗੋਵਾਲ, 2 ਦਸੰਬਰ (ਸ. ਸ. ਖੰਨਾ, ਵਿਨੋਦ)-ਹਰੀਹਰ ਹਸਪਤਾਲ ਲੌਂਗੋਵਾਲ ਵਿਖੇ ਸਵ. ਗੋਪਾਲ ਕਿ੍ਸ਼ਨ ਸੈਂਟੀ ਯਾਦਗਾਰੀ ਅੱਖਾਂ ਤੇ ਦਿਲ ਦੇ ਰੋਗਾਂ ਕੈਂਪ ਦਾ ਲਾਇਆ ਗਿਆ | ਕੈਂਪ ਡਾ. ਮੁਨੀਸ਼ ਕੁਮਾਰ ਸ਼ੈਲੂ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਸੰਗਰੂਰ, 2 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਅੱਜ ਜ਼ਿਲ੍ਹਾ ਲਾਇਬ੍ਰੇਰੀ ਦੇ ਨਜ਼ਦੀਕ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕਰਕੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਧਮਤਾਨ ਸਾਹਿਬ ਤੋਂ ਚਲਾਈ ਦਸਤਖਤੀ ਮੁਹਿੰਮ

ਖਨÏਰੀ, 2 ਦਸੰਬਰ (ਬਲਵਿੰਦਰ ਸਿੰਘ ਥਿੰਦ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਦਸਤਖਤੀ ਮੁਹਿੰਮ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਪਾਤਸ਼ਾਹੀ ਨÏਵੀਂ ਵਿਖੇ ਵੀ ਚਲਾਈ ਗਈ | ਇਸ ਮÏਕੇ ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਨੇ ਲਗਵਾਇਆ ਵਿਦਿਆਰਥਣ ਦਾ ਕੈਨੇਡਾ ਦਾ ਵੀਜ਼ਾ

ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਰੁਦਰਾ ਆਇਲਟਸ ਤੇ ਇੰਮੀਗੇ੍ਰਸ਼ਨ ਸੰਗਰੂਰ ਵਲੋਂ ਲਗਵਾਏ ਜਾ ਰਹੇ ਸਫ਼ਲਤਮ ਵੀਜ਼ਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਵੀ ਰੁਦਰਾ ਸੰਗਰੂਰ ਵਲੋਂ ਇਕ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿੱਤਾ ਗਿਆ | ਇਸ ਦਾਅਵਾ ਕਰਦਿਆਂ ਰੁਦਰਾ ਸੰਗਰੂਰ ਦੇ ਐਮ. ਡੀ. ਅਮਿਤ ਅਲੀਸ਼ੇਰ ਨੇ ਦੱਸਿਆ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹ ਕੇ ਆਪਣਾ ਭਵਿੱਖ ਬਣਾਉਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਾਂ | ਉਨ੍ਹਾਂ ਦੱਸਿਆ ਕਿ ਅਸੀਂ ਇਕ ਅਜਿਹੀ ਲੜਕੀ ਰਜਨੀਤ ਕÏਰ ਬਿਲਿੰਗ ਪੁੱਤਰੀ ਜਸਵੀਰ ਸਿੰਘ ਵਾਸੀ ਲੌਂਗੋਵਾਲ (ਸੰਗਰੂਰ) ਦਾ ਕੈਨੇਡਾ ਦਾ ਵੀਜ਼ਾ ਲਗਾ ਕੇ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਹੀ ਤਰੀਕੇ ਨਾਲ ਫਾਈਲ ਲਾਈ ਜਾਵੇ ਤਾਂ ਉਸ ਦਾ ਵੀਜ਼ਾ ਲੱਗਣ ਦੇ ਆਸਾਰ ਕਾਫ਼ੀ ਵਧ ਜਾਂਦੇ ਹਨ ਅਤੇ ਅਸੀਂ ਸਹੀ ਤੇ ਸਾਰੇ ਮਾਪਦੰਡਾਂ 'ਤੇ ਖਰਾ ਉਤਰਣ ਵਾਲਿਆਂ ਦਾ ਹੀ ਕੇਸ ਆਪਣੇ ਹੱਥ ਲੈਂਦੇ ਹਾਂ | ਇਸ ਮÏਕੇ ਆਪਣੇ ਦਿਲੀ ਭਾਵ ਪ੍ਰਗਟ ਕਰਦਿਆਂ ਰਜਨੀਤ ਕÏਰ ਨੇ ਦੱਸਿਆ ਕਿ ਉਸ ਨੇ ਗਰੈਜੂਏਸ਼ਨ ਕੀਤੀ ਹੋਈ ਹੈ | ਰੁਦਰਾ ਸੰਗਰੂਰ ਵਲੋਂ ਉਸ ਦਾ ਕੇਸ ਬਹੁਤ ਵਧੀਆ ਤਰੀਕੇ ਨਾਲ ਲਾਇਆ ਗਿਆ ਜਿਸ ਕਾਰਨ ਮਹਿਜ 15 ਦਿਨਾਂ ਦੇ ਅੰਦਰ ਉਸ ਦਾ ਕੈਨੇਡਾ ਦਾ ਵੀਜ਼ਾ ਲੱਗ ਗਿਆ | ਉਸ ਨੇ ਦੱਸਿਆ ਕਿ ਹੁਣ ਉਹ ਮਾਸਟਰ ਡਿਗਰੀ ਕੈਨੇਡਾ ਦੇ ਵਿੰਨੀਪੈਗ ਦੀ ਯੂਨੀਵਰਸਿਟੀ ਆਫ ਮੈਨੀਟੋਬਾ ਵਿਚ ਸ਼ੁਰੂ ਕਰੇਗੀ | ਇਸ ਮÏਕੇ ਰੁਦਰਾ ਸੰਗਰੂਰ ਦੇ ਸਰਵਪਿ੍ਆ ਅੱਤਰੀ ਤੋਂ ਇਲਾਵਾ ਹੋਰ ਵੀ ਸਟਾਫ਼ ਮÏਜ਼ੂਦ ਸੀ |

ਖ਼ਬਰ ਸ਼ੇਅਰ ਕਰੋ

 

ਝੂਠਾ ਪਰਚਾ ਦੇਣ 'ਤੇ ਜ਼ਿੰਮੇਵਾਰ ਹੋਵੇਗਾ ਐਸ. ਐਮ. ਓ.-ਜੌੜਾਮਾਜਰਾ

ਅਮਰਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਮੂਲਾਬੱਧਾ ਵਿਖੇ ਮਨਾਈ ਗਈ ਮਹਾਤਮਾ ਸੰਤ ਪੁਰੀ ਦੀ 35ਵੀਂ ਬਰਸੀ ਮÏਕੇ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪੰਜਾਬ 'ਚੋਂ ਹੋ ਰਹੇ ਪ੍ਰਵਾਸ ਬਾਰੇ ਸੈਮੀਨਾਰ ਦਾ ਫ਼ੈਸਲਾ

ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਰਿਸਰਚ ਸੈਂਟਰ ਪਟਿਆਲਾ ਤੇ ਗੁਰਮਤਿ ਲੋਕਧਾਰਾ ਵਿਚਾਰ ਮੰਚ ਦੀ ਇਕੱਤਰਤਾ ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਾ. ਈਸ਼ਵਰਦਾਸ ਸਿੰਘ, ਜਗਦੀਪ ਸਿੰਘ ਐਡਵੋਕੇਟ, ਡਾ. ਭਗਵੰਤ ਸਿੰਘ, ...

ਪੂਰੀ ਖ਼ਬਰ »

ਲੰਬੇ ਕੇਸ ਤੇ ਦਸਤਾਰ ਮੁਕਾਬਲੇ ਕੱਲ੍ਹ

ਸੰਦÏੜ, 2 ਦਸੰਬਰ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਸੱਚਖੰਡ ਵਾਸੀ ਸੰਤ ਬਾਬਾ ਰਣਜੀਤ ਸਿੰਘ ਫ਼ਤਹਿਗੜ੍ਹ ਪੰਜਗਰਾਈਆਂ ਵਾਲਿਆਂ ਦੀ ਬਰਸੀ ਮÏਕੇ ਸੰਤ ਬਾਬਾ ਰਣਜੀਤ ਸਿੰਘ ਚੈਰੀਟੇਬਲ ਟਰੱਸਟ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਗੁਰਦੁਆਰਾ ਸੰਤ ...

ਪੂਰੀ ਖ਼ਬਰ »

10ਵੀਂ ਪੈਦਲ ਅਖੰਡ ਝੰਡਾ ਯਾਤਰਾ 7 ਨੂੰ ਹੋਵੇਗੀ ਰਵਾਨਾ

ਲਹਿਰਾਗਾਗਾ, 2 ਦਸੰਬਰ (ਅਸ਼ੋਕ ਗਰਗ)-ਸ੍ਰੀ ਹਨੁੰਮਤ ਧਾਮ ਵੈੱਲਫੇਅਰ ਸੇਵਾ ਸੁਸਾਇਟੀ ਤੇ ਜੈ ਸ੍ਰੀ ਮਾਂ ਨੈਣਾ ਦੇਵੀ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ ਸ੍ਰੀ ਹਨੁੰਮਤ ਧਾਮ ਲਹਿਰਾਗਾਗਾ ਤੋਂ ਸ੍ਰੀ ਸਾਲਾਸਰ ਧਾਮ ਤੱਕ 10ਵੀਂ ਪੈਦਲ ਅਖੰਡ ਝੰਡਾ ਯਾਤਰਾ 7 ਦਸੰਬਰ ਨੂੰ ...

ਪੂਰੀ ਖ਼ਬਰ »

ਸ਼ੋਰ ਪ੍ਰਦੂਸ਼ਣ ਜ਼ੋਰਾਂ 'ਤੇ, ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹਾ ਨੁਕਸਾਨ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ)-ਵੱਡੇ-ਵੱਡੇ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਨੇ ਜਿਥੇ ਆਮ ਨਾਗਰਿਕਾਂ ਤੇ ਬਜ਼ੁਰਗਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਉਥੇ ਹੀ ਪੜ੍ਹਨ ਵਾਲੇ ਬੱਚਿਆ ਦੀ ਪੜ੍ਹਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਭਵਾਨੀਗੜ੍ਹ, 2 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਜਗਦੇਵ ਸਿੰਘ ਪੰਨਵਾਂ ਪ੍ਰਧਾਨ ਦੀ ਅਗਵਾਈ 'ਚ 4 ਦਸੰਬਰ ਨੂੰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਕੀਤੀ ਜਾ ਰਹੀ ਹੈ | ਇਸ ਸੰਬੰਧੀ ਪ੍ਰਧਾਨ ਜਗਦੇਵ ਸਿੰਘ ...

ਪੂਰੀ ਖ਼ਬਰ »

ਮਾਨ ਨੂੰ ਸਲਾਹਕਾਰ ਬੋਰਡ ਦਾ ਮੈਂਬਰ ਬਣਾਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਆਗੂ

ਕÏਹਰੀਆਂ, 2 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੂੰ ਪਾਰਟੀ ਦੇ ਸਲਾਹਕਾਰ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ | ਸ. ਮਾਨ ਦੀ ਇਸ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲੇ੍ਹ ਦੇ ਨਾਲ ਨਾਲ ਸੂਬੇ 'ਚ ਮਜ਼ਬੂਤੀ ...

ਪੂਰੀ ਖ਼ਬਰ »

ਅਧਿਕਾਰਾਂ ਤੇ ਫ਼ਰਜ਼ਾਂ ਬਾਰੇ ਕੀਤਾ ਜਾਗਰੂਕ

ਮੂਨਕ, 2 ਦਸੰਬਰ (ਮਦਾਨ, ਭਾਰਦਵਾਜ)-ਸਬ ਡਵੀਜ਼ਨ ਜੱਜ ਮੈਡਮ ਇੰਦੂ ਬਾਲਾ ਵਲੋਂ ਹਫ਼ਤੇ ਭਰ ਚੱਲਣ ਵਾਲਾ ਸੰਵਿਧਾਨ ਜਾਗਰੂਕਤਾ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਸਰਕਾਰੀ ਕੰਨਿਆ ਸਕੂਲ ਵਿਚ ਇਕ ਦਿਨ ਦਾ ਪ੍ਰੋਗਰਾਮ ਕਰਵਾਇਆ ਗਿਆ | ਸਬ ਡਵੀਜ਼ਨ ਜੱਜ ਮੈਡਮ ਇੰਦੂ ਬਾਲਾ ਵਲੋਂ ...

ਪੂਰੀ ਖ਼ਬਰ »

ਸਕੂਲ ਨੇ ਵਿਦਿਆਰਥੀ ਨੂੰ ਬਣਾਇਆ ਇਕ ਦਿਨ ਦਾ ਪਿ੍ੰਸੀਪਲ

ਭਵਾਨੀਗੜ੍ਹ, 2 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਬਾਬਾ ਸਾਹਿਬ ਦਾਸ ਸਕੂਲ ਵਲੋਂ ਵਿਦਿਆਰਥੀਆਂ 'ਚ ਸਕੂਲ ਪਿ੍ੰਸੀਪਲ ਦੀਆਂ ਜ਼ਿੰਮੇਵਾਰੀਆਂ ਕੀ ਹੁੰਦੀਆਂ ਹਨ, ਉਹ ਇਨ੍ਹਾਂ ਨੂੰ ਕਿਵੇਂ ਨਿਭਾਉਂਦੇ ਹਨ, ਬਾਰੇ ਵਿਦਿਆਰਥੀਆਂ 'ਚ ਉਤਸ਼ਾਹ ਭਰਨ ਲਈ ਇਕ ਨਿਵੇਕਲੀ ਪਹਿਲ ...

ਪੂਰੀ ਖ਼ਬਰ »

ਲਾਠੀਚਾਰਜ ਦੀ ਨਿੰਦਾ

ਸੰਗਰੂਰ, 2 ਦਸੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਐਸ. ਸੀ. ਬੀ. ਸੀ. ਸਮਾਜ ਦੀਆਂ 20 ਮੁਲਾਜ਼ਮ ਤੇ ਸਮਾਜਿਕ ਜੱਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਜਸਬੀਰ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ ਕਰਵਾਏ

ਧੂਰੀ, 2 ਦਸੰਬਰ (ਸੁਖਵੰਤ ਸਿੰਘ ਭੁੱਲਰ)-ਸੰਤ ਖ਼ਾਲਸਾ ਗੁਰਮਤਿ ਵਿਦਿਆਲਾ ਬੇਲੇਵਾਲ ਧੂਰੀ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਸੁਖਪਾਲ ਸਿੰਘ ਸੁੱਖਾ ਬੇਲੇਵਾਲ ਦੀ ਅਗਵਾਈ ਹੇਠ ਬੱਚਿਆਂ ਦੇ ਸ਼ੁੱਧ ਗੁਰਬਾਣੀ ਉਚਾਰਨ ਗੁਰਮੁੱਖੀ ਪੈਤੀ ਅੱਖਰੀ ਤੇ ਦਸਤਾਰ ਮੁਕਾਬਲੇ ...

ਪੂਰੀ ਖ਼ਬਰ »

ਸਲਾਈਟ ਲੌਂਗੋਵਾਲ ਦੇ ਵਿਦਿਆਰਥੀਆਂ ਵਲੋਂ ਵਰਬੀਓ ਕੰਪਨੀ ਦਾ ਦੌਰਾ

ਲਹਿਰਾਗਾਗਾ, 2 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਲਾਈਟ ਲੌਂਗੋਵਾਲ ਦੇ ਕੈਮੀਕਲ ਇੰਜੀਨੀਅਰ ਵਿਭਾਗ ਦੇ ਵਿਦਿਆਰਥੀਆਂ ਵਲੋਂ ਪਿੰਡ ਖੰਡੇਬਾਦ ਵਿਖੇ ਲੱਗੀ ਵਰਬੀਓ ਬਾਇਓ ਗੈੱਸ ਫ਼ੈਕਟਰੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕੰਪਨੀ ਦੇ ਓਪਰੇਸ਼ਨ ਹੈੱਡ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਛੋਟੇ ਬੱਚਿਆਂ ਦਾ ਸਾਲਾਨਾ ਪ੍ਰੋਗਰਾਮ ਕਰਵਾਇਆ

ਸੂਲਰ ਘਰਾਟ, 2 ਦਸੰਬਰ (ਜਸਵੀਰ ਸਿੰਘ ਅÏਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਹਰ ਸਾਲ ਦੀ ਤਰਾਂ ਛੋਟੇ ਬੱਚਿਆ ਦਾ ਸਾਲਾਨਾ ਸਮਾਗਮ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ ਛਾਹੜ ਵਾਲੇ ਦੀ ਅਗਵਾਈ ਹੇਠ ਕਰਵਾਇਆਂ ਗਿਆ¢ ਇਸ ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆ ਵਲੋਂ ...

ਪੂਰੀ ਖ਼ਬਰ »

ਐੱਸ. ਬੀ. ਆਈ. ਵਲੋਂ ਕਰਜ਼ਾ ਕੈਂਪ ਲਗਾਇਆ

ਮਸਤੂਆਣਾ ਸਾਹਿਬ, 2 ਦਸੰਬਰ (ਦਮਦਮੀ) - ਬਡਰੁੱਖਾਂ ਵਿਖੇ ਆਨੰਦ ਕੁਮਾਰ ਗੁਪਤਾ ਰੀਜਨਲ ਮੈਨੇਜਰ ਸ਼ਭੀ ਸੰਗਰੂਰ ਦੀ ਪ੍ਰਧਾਨਗੀ ਹੇਠ ਸ਼ਭੀ ਮੁਦਰਾ ਕਰਜ਼ਾ ਕੈਂਪ ਲਗਾਇਆ ਗਿਆ¢ ਇਸ ਮÏਕੇ ਸੰਜੀਵ ਗਰਗ ਨੇ ਸ਼ਭੀ ਮੁਦਰਾ ਕਰਜ਼ ਸਕੀਮਾਂ ਬਾਰੇ ਜਾਗਰੂਕ ਕੀਤਾ¢ ਉਨ੍ਹਾਂ ...

ਪੂਰੀ ਖ਼ਬਰ »

ਉਰਦੂ ਵਿਭਾਗ ਵਲੋਂ ਐਕਸਟੈਂਸ਼ਨ ਲੈਕਚਰ ਕਰਵਾਇਆ

ਮਾਲੇਰਕੋਟਲਾ, 2 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਸਰਕਾਰੀ ਕਾਲਜ ਦੇ ਊਰਦੁ ਵਿਭਾਗ ਵਲੋਂ ਇਕ ਐਕਸਟੇਂਸਨ ਲੈਕਚਰ 'ਉਰਦੂ ਅਦਬ ਮੇਂ ਤਨਜ਼ੋ ਮਿਜ਼ਾਹ' ਵਿਸ਼ੇ 'ਤੇ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਵਕਤਾ ਵਜੋਂ ਡਾ. ਮਨਜ਼ੂਰ ਹਸਨ ਸਾਬਕਾ ਸਕੱਤਰ ਪੰਜਾਬ ਉਰਦੂ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਲਾਲ ਸਿੰਘ ਦਿਲ ਦੀ ਤਸਵੀਰ 'ਤੇ ਚਿੱਤਰਕਾਰੀ ਮੁਕਾਬਲਾ ਕਰਵਾਇਆ

ਮਲੇਰਕੋਟਲਾ, 2 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਹਾਸ਼ੀਏ 'ਤੇ ਧੱਕੇ ਗਏ ਜੁਝਾਰਵਾਦੀ ਕਵੀ ਲਾਲ ਸਿੰਘ ਦਿਲ ਦੀ ਤਸਵੀਰ 'ਤੇ ਸਥਾਨਕ ਸਰਕਾਰੀ ਕਾਲਜ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਦਿਆਰਥੀ ਲੇਖਕ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਕਾਲਜ ਬਣਾਉਣਾ ਹੀ ਨਹੀਂ ਚਾਹੁੰਦੀ, ਸਿਰਫ਼ ਸਟੰਟਬਾਜ਼ੀ ਕਰਨਾ ਹੀ ਸੀ ਮਕਸਦ-ਪਰਮਿੰਦਰ

ਸੁਨਾਮ ਊਧਮ ਸਿੰਘ ਵਾਲਾ, 2 ਦਸੰਬਰ (ਭੁੱਲਰ, ਧਾਲੀਵਾਲ)-ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਸੰਬੰਧੀ ਚਲ ਰਹੇ ਰੇੜਕੇ ਬਾਰੇ ਗੱਲ ਕਰਦਿਆ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਸਲ 'ਚ ਸਰਕਾਰ ਦੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ੇਰਪੁਰ, 2 ਦਸੰਬਰ (ਮੇਘ ਰਾਜ ਜੋਸ਼ੀ)-ਡੇਰਾ ਉਦਾਸੀਨ ਸੰਪਰਦਾਇ ਬਾਬਾ ਸ੍ਰੀ ਚੰਦ ਜੀ ਸ੍ਰੀਮਾਨ 108 ਮਹੰਤ ਬਾਬਾ ਗਣੇਸ਼ ਦਾਸ ਜੀ ਮਹਾਰਾਜ ਪਿੰਡ ਘਨÏਰ ਕਲਾਂ ਵਿਖੇ ਮੁੱਖ ਗੱਦੀ ਨਸੀਨ ਸੰਤ ਬਾਬਾ ਭਰਪੂਰ ਸਿੰਘ ਦੀ ਸਰਪ੍ਰਸਤੀ ਹੇਠ ਸਾਲਾਨਾ ਧਾਰਮਿਕ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਨਿਖੇਧੀ

ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੀ. ਪੀ. ਆਈ. (ਐਮ) ਦੇ ਤਹਿਸੀਲ ਸਕੱਤਰ ਕਾਮਰੇਡ ਸਤਵੀਰ ਤੁੰਗਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ 'ਤੇ 'ਆਪ' ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਪ ਨੈਸ਼ਨਲ ਐਵਾਰਡ ਭਲਕੇ-ਡਾ. ਜਗਜੀਤ ਸਿੰਘ ਧੂਰੀ

ਧੂਰੀ, 2 ਦਸੰਬਰ (ਲਖਵੀਰ ਸਿੰਘ ਧਾਂਦਰਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਬੈੱਸਟ ਟੀਚਰ ਨੈਸ਼ਨਲ ਐਵਾਰਡ 3 ਤੇ 4 ਦਸੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਇਆ ਜਾ ਰਿਹਾ ਹੈ | ਪਿਛਲੇ ਸਾਲ ਸ਼ੁਰੂ ਹੋਏ ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX