ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਬਠਿੰਡਾ

ਪੰਜਾਬ ਰੈਵੀਨਿਊ ਅਫੀਸਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹੇ ਭਰ 'ਚ ਵਿਭਾਗੀ ਕੰਮਕਾਜ ਠੱਪ

• ਬਠਿੰਡਾ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ ਬਠਿੰਡਾ, 2 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਜ਼ਿਲ੍ਹੇ ਅਧੀਨ ਪੈਂਦੀ ਸਬ-ਤਹਿਸੀਲ ਭਗਤਾ ਭਾਈਕਾ ਵਿਖੇ ਤਾਇਨਾਤ ਮਹਿਲਾ ਨਾਇਬ ਤਹਿਸੀਲਦਾਰ ਕਮ ਜੁਆਇੰਟ ਸਬ-ਰਜਿਸਟਰਾਰ ਨਾਲ ਕੁਝ ਵਿਅਕਤੀਆਂ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਰਾਮੂੰਕਾ ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੇ ਪ੍ਰਧਾਨ ਬਣੇ

ਕੋਟਫੱਤਾ, 2 ਦਸੰਬਰ (ਰਣਜੀਤ ਸਿੰਘ ਬੁੱਟਰ)-ਸਹਿਕਾਰੀ ਸਭਾ ਚਹਿਲ ਪੱਤੀ ਕੋਟਸ਼ਮੀਰ ਦੀ 9 ਮੈਂਬਰੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਯਤਨਾਂ ਨਾਲ ਤੇ 5 ਮੈਂਬਰਾਂ ਦੀ ਸਹਿਮਤੀ ਨਾਲ ਕੀਤੀ ਗਈ, ਜਿਸ 'ਚ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਰੈਵੀਨਿਊ ਅਫ਼ਸਰਾਂ ਦੀ ਅਹਿਮ ਬੈਠਕ

ਮਾਮਲੇ ਸੰਬੰਧੀ ਸ਼ਹਿਰ ਵਿਖੇ ਡਵੀਜ਼ਨ ਫ਼ਰੀਦਕੋਟ ਦੇ ਸਮੂਹ ਰੈਵੀਨਿਊ ਅਫ਼ਸਰਾਂ ਦੀ ਬੈਠਕ ਹੋਈ | ਮੀਟਿੰਗ ਦੌਰਾਨ ਸਬ ਤਹਿਸੀਲ ਭਗਤਾ ਭਾਈਕਾ ਵਿਖੇ ਵਾਪਰੀ ਘਟਨਾ ਦੀ ਹਾਜ਼ਰੀਨ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਮੀਟਿੰਗ ਦੌਰਾਨ ਮਾਮਲੇ ਸੰਬੰਧੀ ਡੀ. ਸੀ. ...

ਪੂਰੀ ਖ਼ਬਰ »

ਬਸਪਾ ਦੀ ਤਲਵੰਡੀ ਸਾਬੋ ਰੈਲੀ ਲਈ ਤਿਆਰੀਆਂ ਮੁਕੰਮਲ, ਡਿਊਟੀਆਂ ਲਗਾਈਆਂ-ਜ਼ਿਲ੍ਹਾ ਪ੍ਰਧਾਨ ਬਸਪਾ

ਤਲਵੰਡੀ ਸਾਬੋ, 2 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਕਰਕੇ ਬਹੁਜਨ ਸਮਾਜ ਪਾਰਟੀ ਵਲੋਂ 6 ਦਸੰਬਰ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਖੇ ਕੀਤੀ ਜਾ ਰਹੀ ਰਾਜਸੀ ਰੈਲੀ ਦੀਆਂ ...

ਪੂਰੀ ਖ਼ਬਰ »

ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਦੇ ਰੋਸ 'ਚ ਸਫ਼ਾਈ ਕਰਮਚਾਰੀਆਂ ਵਲੋਂ ਧਰਨਾ

• ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਭਗਤਾ ਭਾਈਕਾ, 2 ਦਸੰਬਰ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਮਲੂਕਾ ਦੇ ਸਫ਼ਾਈ ਕਰਮਚਾਰੀ ਤਨਖ਼ਾਹਾਂ ਸਮੇਂ ਸਿਰ ਨਾ ਮਿਲਣ ਦੇ ਰੋਸ 'ਚ ਆਪਣਾ ਕੰਮ ਬੰਦ ਕਰਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠ ਗਏ ਹਨ¢ ਇਸ ਦੌਰਾਨ ਕਰਮਚਾਰੀਆਂ ...

ਪੂਰੀ ਖ਼ਬਰ »

ਪੰਚਾਇਤੀ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਸਮੇਤ ਸਰਪੰਚਾਂ-ਪੰਚਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 2 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨਾਂ ਸਮੇਤ ਸਰਪੰਚਾਂ-ਪੰਚਾਂ ਵਲੋਂ ਆਪਣੀਆਂ ਮੰਗਾਂ ਲਈ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਿਖੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਡੀ. ਡੀ. ਪੀ. ਓ. ਰਾਹੀਂ ਮੁੱਖ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੂੰ ਧਮਕਾਉਣ ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਰੋਸ 'ਚ ਜ਼ਿਲੇ੍ਹ ਦੀਆਂ ਤਹਿਸੀਲਾਂ 'ਚ ਹੜਤਾਲ

ਭਗਤਾ ਭਾਈਕਾ, 2 ਦਸੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਵਲੋਂ ਨਾਇਬ ਤਹਿਸੀਲਦਾਰ ਕਮ-ਕਾਰਜਕਾਰੀ ਮੈਜਿਸਟਰੇਟ ਭਗਤਾ ਭਾਈਕਾ ਨੂੰ ਧਮਕਾਉਣ ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਵਿਚ ਅੱਜ ਜ਼ਿਲ੍ਹਾ ਬਠਿੰਡਾ ਦੀਆਂ ਤਹਿਸੀਲਾਂ ਅੰਦਰ ਹੜਤਾਲ ਕਰਕੇ ਕੰਮਕਾਜ ...

ਪੂਰੀ ਖ਼ਬਰ »

ਬਠਿੰਡਾ 'ਚ ਤਿੰਨ ਰੋਜ਼ਾ 16ਵਾਂ ਵਿਰਾਸਤੀ ਮੇਲਾ 9 ਤੋਂ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਹੈਰੀਟੇਜ਼ ਤੇ ਸੱਭਿਆਚਾਰਕ ਫਾਊਾਡੇਸ਼ਨ ਵਲੋਂ ਸਥਾਨਕ ਸ਼ਹਿਰ ਵਿਚਲੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਤਿੰਨ ਰੋਜ਼ਾ 16ਵਾਂ ਵਿਰਾਸਤੀ ਮੇਲਾ 9 ਦਸੰਬਰ ਤੋਂ ਲਗਾਇਆ ਜਾ ਰਿਹਾ ਹੈ | ਮੇਲੇ ਦੀਆਂ ਅਗਾਊਾ ...

ਪੂਰੀ ਖ਼ਬਰ »

'ਮੇਲਾ ਜਾਗਦੇ ਜੁਗਨੂੰਆਂ ਦਾ' ਨਾਮਵਰ ਸ਼ਖ਼ਸੀਅਤਾਂ ਨੇ ਮੇਲੇ ਦੇ ਦੂਜੇ ਦਿਨ ਨੂੰ ਯਾਦਗਾਰੀ ਪਲਾਂ 'ਚ ਬਦਲਿਆ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਪਸਾਰ ਮੰਚ ਪੰਜਾਬ ਤੇ ਪ੍ਰੋਗਰੈਸਿਵ ਬੀ. ਕੀਪਰਜ਼ ਐਸੋਸੀਏਸ਼ਨ ਪੰਜਾਬ ਵਲੋਂ ਬਠਿੰਡਾ 'ਚ ਪਹਿਲੀ ਵਾਰ ਕਰਵਾਏ ਜਾ ਰਿਹੇ ਚਾਰ ਰੋਜਾ 'ਮੇਲਾ ਜਾਗਦੇ ਜੁਗਨੂੰਆਂ ਦਾ' ਦੂਜਾ ਦਿਨ ਨਾਮਵਰ ਸ਼ਖ਼ਸੀਅਤਾਂ ਦੀ ਭਰਵੀਂ ...

ਪੂਰੀ ਖ਼ਬਰ »

ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਭਲਕੇ

ਭਗਤਾ ਭਾਈਕਾ, 2 ਦਸੰਬਰ (ਸੁਖਪਾਲ ਸਿੰਘ ਸੋਨੀ)-ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਬਾਬਾ ਇਕਬਾਲ ਸਿੰਘ ਨੱਥੂਵਾਲਾ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੁਸਾਇਟੀ, ਗਰਾਮ ਪੰਚਾਇਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੁਰਜ ਲੱਧਾ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਿਖੇ ਸਾਲਾਨਾ ਸਮਾਗਮ 'ਯੂਫੋਰੀਆ-ਇਕੇਬਾਨਾ' ਧੂਮ-ਧਾਮ ਨਾਲ ਮਨਾਇਆ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਨੇ ਅੱਜ ਆਪਣਾ ਪਹਿਲਾ ਸਥਾਪਨਾ ਦਿਵਸ 'ਯੂਫੋਰੀਆ-ਇਕੇਬਾਨਾ' ਬੜੀ ਧੂਮਧਾਮ ਨਾਲ ਮਨਾਇਆ | ਸਾਲਾਨਾ ਸਮਾਗਮ ਕਿਸੇ ਮਾਸਟਰਪੀਸ ਤੋਂ ਘੱਟ ਨਹੀਂ ਸੀ | ਇਸ ਸ਼ਾਨਦਾਰ ਸਮਾਗਮ ਨੂੰ ਸਫਲ ...

ਪੂਰੀ ਖ਼ਬਰ »

ਯੂਰੀਆ ਖਾਦ ਦੇ ਭਰੇ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਦੇ ਖ਼ਾਲਸਾ ਮਾਰਕੀਟ ਕੋਲ ਬਣੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 ਦੇ ਕੱਟ ਤੋਂ ਪਾਸ ਕਰਦੇ ਸਮੇਂ ਯੂਰੀਆ ਖਾਦ ਦੇ ਭਰੇ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ ਦੇ ਸੀਨੀਅਰ ਸੁਪਰਡੈਂਟ ਤੋਂ ਇਲਾਵਾ ਤਿੰਨ ਅਧਿਕਾਰੀ 'ਡੀ. ਜੀ. ਪੀ. ਡਿਸਕ' ਨਾਲ ਸਨਮਾਨਿਤ

ਬਠਿੰਡਾ, 2 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਪੁਲਿਸ ਦੇ ਜੇਲ੍ਹ ਵਿਭਾਗ ਦੇ ਮੁਖੀ (ਡੀ. ਜੀ. ਪੀ. ਜੇਲ੍ਹਾਂ) ਵਲੋਂ ਬੀਤੇ ਦਿਨੀਂ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਕੇਂਦਰੀ ਜੇਲ੍ਹ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਐਨ. ਡੀ. ਨੇਗੀ ਤੋਂ ਇਲਾਵਾ ਵਧੀਕ ਸੁਪਰਡੈਂਟ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਅੰਗਰੇਜ਼ ਸਿੰਘ ਮੁੱਖ ਅਫ਼ਸਰ ਥਾਣਾ ਰਾਮਾਂ ਮੰਡੀ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ 'ਚ ਗਸ਼ਤ ਕਰ ਰਹੀ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਗਾਂਧੀ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 3 ਜ਼ਖ਼ਮੀ

ਬਠਿੰਡਾ, 2 ਦਸੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ-ਮਾਨਸਾ ਰੋਡ 'ਤੇ ਇਕ ਐਕਟਿਵਾ ਸਵਾਰ ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਦੋ ਨੌਜਵਾਨ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਦੀ ਪਹਿਚਾਣ ਸਾਗਰ ਸਿੰਘ (18) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਲੱਖੇ ਵਾਲਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਜਬਰ ਨਹੀਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਸਰਕਾਰ-ਮੋਰਚਾ ਆਗੂ

ਲਹਿਰਾ ਮੁਹੱਬਤ, 2 ਦਸੰਬਰ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਸੰਗਰੂਰ ਵਿਖੇ ਹੱਕ ਮੰਗਦੇ ਮਜ਼ਦੂਰਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਗਈ ਹੈ | ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ...

ਪੂਰੀ ਖ਼ਬਰ »

'ਵਿਸ਼ਵ ਏਡਜ਼ ਦਿਵਸ' ਸੰਬੰਧੀ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਸ਼ਨ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 'ਵਿਸ਼ਵ ਏਡਜ਼ ਦਿਵਸ' ਮੌਕੇ ਕਮਿਊਨਿਟੀ ਏਡਜ਼ ਐਜੂਕੇਟਰ ਨਰਿੰਦਰ ਕੁਮਾਰ ਬੱਸੀ (ਯੂ. ਐਨ. ਏਡਜ਼ ਸਿਵਲ ਸੁਸਾਇਟੀ ਐਵਾਰਡੀ ਤੇ ਸਟੇਟ ਐਵਾਰਡੀ), ਬਠਿੰਡਾ ਦਾ ਭਾਸ਼ਨ ਕਰਵਾਇਆ ...

ਪੂਰੀ ਖ਼ਬਰ »

ਅੱਜ ਬਠਿੰਡਾ ਪੁੱਜੇਗਾ ਦਿਹਾਤੀ ਮਜ਼ਦੂਰ ਸਭਾ ਦਾ ਸੂਬਾ ਪੱਧਰੀ ਜਥਾ ਮਾਰਚ

ਬਠਿੰਡਾ, 2 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਖ਼ਾਤਰ ਲਾਮਬੰਦ ਕਰਨ ਲਈ ਪੰਜਾਬ ਦੌਰੇ 'ਤੇ ਚੱਲ ਰਿਹਾ 'ਦਿਹਾਤੀ ਮਜ਼ਦੂਰ ਸਭਾ' ਦਾ ਸੂਬਾ ਪੱਧਰੀ ਜਥਾ ਮਾਰਚ 3 ਦਸੰਬਰ ਨੂੰ ਬਠਿੰਡਾ ਪੁੱਜੇਗਾ | ਸਭਾ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ...

ਪੂਰੀ ਖ਼ਬਰ »

ਐਸ. ਐਸ. ਡੀ. ਗਰਲਜ਼ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਬਠਿੰਡਾ, 2 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਦੇ ਐਨ. ਐਸ. ਐਸ. ਯੂਨਿਟਾਂ ਤੇ ਰੈਡ ਰਿਬਨ ਕਲੱਬ ਵਲੋਂ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਤੇ ਪ੍ਰੋਗਰਾਮ ਅਫ਼ਸਰ ਐਨ. ਐਸ. ਐਸ. ਡਾ. ਸਿਮਰਜੀਤ ਕੌਰ ਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਲੈਕਚਰ

ਬਠਿੰਡਾ, 2 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਵਿਖੇ ਡਾਇਰੈਕਟਰ ਪ੍ਰੋ. ਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੈਕਚਰ ਕਰਵਾਏ ਗਏ | ਇਸ ਮੌਕੇ ਕਾਲਜ ਡੀਨ ਰਘਬੀਰ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਨੌਜਵਾਨ ਦੀ ਕੈਂਸਰ ਨਾਲ ਮੌਤ

ਲਹਿਰਾ ਮੁਹੱਬਤ, 2 ਦਸੰਬਰ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਦੇ ਨੌਜਵਾਨ ਦਰਸ਼ਨ ਸਿੰਘ (43) ਪੁੱਤਰ ਜੱਗਾ ਸਿੰਘ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਮਿ੍ਤਕ ਨੌਜਵਾਨ ਆਮ ਆਦਮੀ ਪਾਰਟੀ ਦਾ ਜੁਝਾਰੂ ਵਲੰਟੀਅਰ ਸੀ ਤੇ ਦਰਮਿਆਨੇ ਕਿਸਾਨ ਪਰਿਵਾਰ ਨਾਲ ਸੰਬੰਧਿਤ ਸੀ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮਿ੍ਤਕ ਦਰਸ਼ਨ ਸਿੰਘ ਲੀਵਰ ਦੇ ਕੈਂਸਰ ਤੋਂ ਪੀੜਤ ਸੀ, ਜਿਸ ਦਾ 4 ਮਹੀਨਿਆਂ ਤੋਂ ਇਲਾਜ ਚੱਲ ਰਿਹਾ ਸੀ | ਬੀਤੇ ਦਿਨ ਇਸ ਨਾਮੁਰਾਦ ਬਿਮਾਰੀ ਕਾਰਨ ਉਨ੍ਹਾਂ ਦੀ ਮੌਤ ਹੋ ਗਈ, ਜੋ ਨੌਜਵਾਨ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ, ਲੜਕੀ ਸਿਮਲਪ੍ਰੀਤ ਕੌਰ ਤੇ ਲੜਕਾ ਦਿਲਜੀਤ ਸਿੰਘ ਨੂੰ ਛੱਡ ਗਿਆ ਹੈ | ਅੱਜ ਪਿੰਡ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਦੁਖਦ ਘੜੀ 'ਚ ਪਿੰਡ ਪੱਧਰ ਦੇ ਆਮ ਆਦਮੀ ਪਾਰਟੀ ਵਲੰਟੀਅਰਾਂ ਸਮੇਤ ਰਿਸ਼ਤੇਦਾਰਾਂ, ਨਗਰ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਨੌਜਵਾਨ ਹੀ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ, ਜਿਸ ਦੇ ਬੱਚੇ ਛੋਟੇ ਹਨ, ਗੁਜ਼ਾਰੇ ਲਈ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਨਾਨ-ਗਜ਼ਟਿਡ ਫਾਰੈਸਟ ਆਫ਼ੀਸਰ ਯੂਨੀਅਨ ਦੀ ਚੋਣ

• ਲਖਵਿੰਦਰ ਕੌਰ ਬਣੇ ਮੰਡਲ ਪ੍ਰਧਾਨ ਬਠਿੰਡਾ, 2 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਵਣ ਮੰਡਲ ਵਿਸਥਾਰ ਬਠਿੰਡਾ ਦੇ ਨਾਨ-ਗਜ਼ਟਿਡ ਕਰਮਚਾਰੀਆਂ ਦੀ ਜਥੇਬੰਦੀ ਦੀ ਚੋਣ ਕਰਨ ਲਈ ਸਥਾਨਕ ਰੋਜ਼ ਗਾਰਡਨ ਵਿਖੇ ਇਕੱਤਰਤਾ ਹੋਈ | ਜਥੇਬੰਦੀ ਦੇ ਸਾਬਕਾ ਪ੍ਰਧਾਨ ਕੁਲਬੀਰ ਸਿੰਘ ...

ਪੂਰੀ ਖ਼ਬਰ »

ਗੋਦਾਮ 'ਚ ਭਿਆਨਕ ਅੱਗ ਲੱਗੀ

ਅਹਿਮਦਗੜ੍ਹ, 2 ਦਸੰਬਰ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਅਹਿਮਦਗੜ੍ਹ ਬਜਰੰਗ ਅਖਾੜਾ ਨੇੜੇ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ | ਰੌਸ਼ਨ ਲਾਲ ਦੀਪਕ ਕੁਮਾਰ ਫ਼ਰਮ ਦਾ ਇਹ ਸਰਸੋਂ ਦੀ ਖਲ ਦਾ ਗੋਦਾਮ ਸੀ ਜਿਸ 'ਚ ਭਾਰੀ ਮਾਤਰਾ ਵਿਚ ਸਰਸੋਂ ਦੀ ਖਲ ਦਾ ਸਟਾਕ ਕੀਤਾ ਹੋਇਆ ਸੀ | ...

ਪੂਰੀ ਖ਼ਬਰ »

ਲੋਹਗੜ੍ਹ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਕਾਂਗਰਸੀ ਆਗੂ

ਕੋਟ ਈਸੇ ਖਾਂ, 2 ਦਸੰਬਰ (ਨਿਰਮਲ ਸਿੰਘ ਕਾਲੜਾ)- ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਅਮਨਦੀਪ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚੋਂ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਨੇ ਜਿੱਤਿਆ ਸੋਨ ਤਗਮਾ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕÏਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ 66ਵੀਆਂ ਪੰਜਾਬ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਤਕਾ ਮੁਕਾਬਲਿਆਂ 'ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਾਲਜ ਅਧਿਕਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਭੰਨ ਕੇ ਤਾਂਬਾ ਤੇ ਹੋਰ ਸਾਮਾਨ ਚੋਰੀ

ਰਾਮਾਂ ਮੰਡੀ, 2 ਦਸੰਬਰ (ਤਰਸੇਮ ਸਿੰਗਲਾ)-ਚੋਰਾਂ ਦਾ ਖੌਫ਼ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ | ਬੀਤੇ ਦਿਨੀਂ ਨੇੜਲੇ ਪਿੰਡ ਬਾਘਾ ਦੇ ਕਿਸਾਨ ਜਸਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਸੇਖੂ ਰੋਡ 'ਤੇ ਸਥਿਤ ਖੇਤ 'ਚ ਲੱਗੇ ਟਰਾਂਸਫ਼ਾਰਮਰ ਦੀ ਭੰਨਤੋੜ ਕਰਕੇ ਨਾਮਲੂਮ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਲੋਂ ਪੰਜਾਬੀ ਮਾਹ 2022 ਤਹਿਤ ਵਿਸ਼ੇਸ਼ ਪ੍ਰੋਗਰਾਮ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਮਾਹ 2022 ਤਹਿਤ ਸਥਾਨਕ ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਤੇ ਸਾਹਿਤ ਸਿਰਜਣਕਾਰੀ ਕਲੱਬ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀ ਨੇ 'ਵਿਸ਼ਵ ਤੀਰ ਅੰਦਾਜ਼ੀ ਸੀਰੀਜ਼' 'ਚੋਂ ਜਿੱਤਿਆ ਚਾਂਦੀ ਦਾ ਤਗਮਾ

ਤਲਵੰਡੀ ਸਾਬੋ, 2 ਦਸੰਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖਿਡਾਰੀ ਖੇਡ ਮੁਕਾਬਲਿਆਂ 'ਚ ਲਗਾਤਾਰ ਮੱਲਾਂ ਮਾਰ ਰਹੇ ਹਨ | ਇਸੇ ਜੇਤੂ ਲੜੀ ਤਹਿਤ ਪ੍ਰੋ. (ਡਾ:) ਜਤਿੰਦਰ ਸਿੰਘ ਬੱਲ, ਪ੍ਰੋ: ਚਾਂਸਲਰ ਦੀ ਰਹਿਨੁਮਾਈ ਹੇਠ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX