ਤਾਜਾ ਖ਼ਬਰਾਂ


ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  11 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  14 minutes ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  18 minutes ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  28 minutes ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  28 minutes ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  52 minutes ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  58 minutes ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 1 hour ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 1 hour ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 2 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  1 minute ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 4 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 4 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 4 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 4 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸ੍ਰੀ ਮੁਕਤਸਰ ਸਾਹਿਬ

ਭਾਜਪਾ ਆਗੂ ਨਾਲ ਤਕਰਾਰ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ, ਪਾਟਿਲ)- ਭਾਰਤੀ ਜਨਤਾ ਪਾਰਟੀ ਮੰਡਲ ਮਲੋਟ ਦੇ ਪ੍ਰਧਾਨ ਅਤੇ ਸ਼ਹਿਰ ਦੇ ਹੀ ਵਸਨੀਕ ਇਕ ਹੋਰ ਨੌਜਵਾਨ 'ਚ ਮਾਮੂਲੀ ਝਗੜਾ ਹੋਣ ਉਪਰੰਤ ਝਗੜਾ ਇਸ ਕਦਰ ਵਧ ਗਿਆ ਕਿ ਦੋਵਾਂ ਧਿਰਾਂ ਵਲੋਂ ਇਕ-ਦੂਜੇ 'ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ | ...

ਪੂਰੀ ਖ਼ਬਰ »

ਚੋਰ ਘਰ 'ਚੋਂ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਦਿਨੋਂ-ਦਿਨ ਸ਼ਹਿਰ ਅੰਦਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ਜਿਸ ਦੇ ਚੱਲਦਿਆਂ ਸ਼ਹਿਰ ਵਾਸੀਆਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅਜਿਹੀ ਇਕ ਘਟਨਾ ਸਥਾਨਕ ਅਬੋਹਰ ਰੋਡ 'ਤੇ ਗਲੀ ਨੰਬਰ 4 'ਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮ ਤੇ ਸਰਪੰਚ ਯੂਨੀਅਨ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੁਲਾਜ਼ਮ ਅਤੇ ਸਰਪੰਚ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੰਚਾਇਤ ...

ਪੂਰੀ ਖ਼ਬਰ »

ਰਾਸ਼ਟਰੀ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਭੋਪਾਲ (ਐੱਮ.ਪੀ.) ਵਿਖੇ ਹੋ ਰਹੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਗੁਰਜੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਪਿੰਡ ਭਾਗੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 25 ਮੀਟਰ ਸਪੋਰਟਸ ਪਿਸਟਲ ਮਹਿਲਾ ਸਿਵਲੀਅਨ ਟੀਮ 'ਚ ਸੋਨ ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਦੇ ਮਾਮਲੇ 'ਚ 2 ਵਿਰੁੱਧ ਮੁਕੱਦਮਾ ਦਰਜ

ਲੰਬੀ, 2 ਦਸੰਬਰ (ਮੇਵਾ ਸਿੰਘ)- ਥਾਣਾ ਲੰਬੀ ਦੀ ਪੁਲਿਸ ਵਲੋਂ ਵੀਜ਼ਾ ਲਗਵਾਉਣ ਦੀ ਆੜ ਵਿਚ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਮਹਿਲਾ ਸਮੇਤ ਦੋ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਕਦੀਰ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਕੰਗਣਖੇੜਾ ਨੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਸ਼ਿਕਾਇਤਾਂ ਵਿਚ ਕਿਹਾ ਕਿ ਉਹ ਕੈਨੇਡਾ ਪੜ੍ਹਾਈ ਲਈ ਜਾਣਾ ਚਾਹੁੰਦੀ ਸੀ | ਇਸ ਸਬੰਧੀ ਉਸਦੇ ਭਰਾ ਗੁਰਪਿਆਸ ਸਿੰਘ ਨੇ ਆਪਣੇ ਦੋਸਤ ਖੁਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹੁਸਨਰ ਨਾਲ ਗੱਲ ਕੀਤੀ ਤਾਂ ਖੁਸ਼ਦੀਪ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਪਿੰਕਪ੍ਰੀਤ ਕੌਰ ਉਰਫ਼ ਰੀਤ ਵੀਜ਼ਾ ਕੰਸਲਟੈਂਟ ਦਾ ਕੰਮ ਕਰਦੀ ਹੈ | ਖੁਸ਼ਦੀਪ ਨੇ ਗੁਰਪਿਆਸ ਤੇ ਤਕਦੀਰ ਕੌਰ ਨੂੰ ਰੀਤ ਨੂੰ ਮਿਲਾ ਦਿੱਤਾ ਜਿਸ ਨੇ ਅੱਗੇ ਗੌਰਵਦੀਪ ਮਾਲਕ ਸੇਫ਼ ਹੈੱਡ ਕੰਸਲਟੈਂਟ ਚੰਡੀਗੜ੍ਹ ਨਾਲ ਗੱਲ ਕਰਾ ਦਿੱਤੀ ਜਿਨ੍ਹਾਂ ਨੇ ਉਸਨੂੰ ਭਰੋਸੇ ਵਿਚ ਲਿਆ ਕਿ ਪੈਸੇ ਵੀਜ਼ਾ ਆਉਣ ਤੋਂ ਬਾਅਦ ਲਏ ਜਾਣਗੇ ਪਰ ਬਾਅਦ ਵਿਚ ਰੀਤ ਅਤੇ ਗੌਰਵ ਨੇ ਤਕਦੀਰ ਕੌਰ ਪਾਸੋਂ 14 ਲੱਖ ਤੋਂ ਵੱਧ ਰਾਸ਼ੀ ਆਪਣੇ ਖਾਤਿਆਂ ਵਿਚ ਪਵਾ ਲਈ ਅਤੇ ਵੀਜ਼ੇ ਤੋਂ ਟਾਲ ਮਟੋਲ ਕਰਦੇ ਰਹੇ | ਜਦੋਂ ਵੀਜ਼ਾ ਲਵਾਉਣ ਜਾਂ ਪੈਸੇ ਵਾਪਸ ਕਰਨ ਦੀ ਗੱਲ ਕੀਤੀ ਤਾਂ 4 ਲੱਖ 64 ਹਜ਼ਾਰ ਰੁਪਏ ਉਸਦੇ ਖਾਤੇ ਵਿਚ ਵਾਪਸ ਆ ਗਏ ਜਦ ਕਿ 9 ਲੱਖ 45 ਹਜ਼ਾਰ ਰੁਪਏ ਅਜੇ ਵੀ ਵਾਪਸ ਲੈਣੇ ਸਨ | ਸ਼ਿਕਾਇਤ ਕਰਤਾ ਅਨੁਸਾਰ ਉਕਤਾਨ ਦੋਨਾਂ ਨੇ ਉਸ ਨਾਲ ਠੱਗੀ ਮਾਰੀ ਹੈ | ਗੌਰਵਦੀਪ ਨੇ ਆਪਣੇ ਦਫ਼ਤਰ ਦਾ ਨਾਮ ਵੀ ਬਦਲ ਲਿਆ ਹੈ | ਇਸ ਮਾਮਲੇ ਵਿਚ ਪੜਤਾਲੀਆਂ ਅਫ਼ਸਰ ਨੇ ਦੋਨਾਂ ਧਿਰਾਂ ਨੂੰ ਬੁਲਾਇਆ ਪਰ ਗੌਰਵਦੀਪ ਧਿਰ ਵਲੋਂ ਕੋਈ ਉਤਰ ਨਹੀਂ ਆਇਆ | ਜਦ ਕਿ ਤਕਦੀਰ ਕੌਰ ਨੇ ਇਸ ਮਾਮਲੇ ਵਿਚ ਪੈਸੇ ਦਾ ਲੈਣ ਦੇਣ ਸਬੰਧੀ ਸਾਰੇ ਦਸਤਾਵੇਜ ਪੇਸ਼ ਕੀਤੇ ਜਿਸ ਤੋਂ ਬਾਅਦ ਲੰਬੀ ਪੁਲਿਸ ਨੇ ਗੌਰਵਦੀਪ ਅਤੇ ਪਿੰਕਪ੍ਰੀਤ ਉਰਫ਼ ਰੀਤ ਵਾਸੀ ਹੁਸਨਰ ਵਿਰੁੱਧ ਮਾਮਲਾ ਦਰਜ ਕਰਕ ਅਗਲੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਮਲੋਟ ਬਲਾਕ ਇਕਾਈ ਦੀ ਚੋਣ

ਮਲੋਟ, 2 ਦਸੰਬਰ (ਪਾਟਿਲ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਦੀ ਨਿਗਰਾਨੀ ਹੇਠ ਮਲੋਟ ਬਲਾਕ ਇਕਾਈ ਦੀ ਚੋਣ ਕੀਤੀ ਗਈ | ਮਲੋਟ ਬਲਾਕ ਦੀਆਂ ਮਿਡ ਡੇ ਮੀਲ ਵਰਕਰਾਂ ਦੀ ਔਲਖ ਵਿਖੇ ਇਕੱਤਰਤਾ ਕਰਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਸੰਬੰਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਰਿਪੋਰਟ ਹੋਏ ਡੇਂਗੂ ਦੇ ਪਾਜ਼ੀਟਿਵ ਕੇਸਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਲੇ-ਦੁਆਲੇ ਥਾਂਦੇਵਾਲਾ ਰੋਡ, ...

ਪੂਰੀ ਖ਼ਬਰ »

ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ ਮਲੋਟ ਵਿਖੇ ਅੱਜ

ਮਲੋਟ, 2 ਦਸੰਬਰ (ਪਾਟਿਲ)- ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ 2022 ਨੂੰ ਰੈਡ ਹਿੱਲ ਰਿਜੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ਸਵੇਰੇ 11 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ 'ਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 2 ਦਸੰਬਰ (ਨਿਰਭੋਲ ਸਿੰਘ)- ਸਫ਼ਾਈ ਸੇਵਕ ਯੂਨੀਅਨ ਬਰੀਵਾਲਾ ਵਲੋਂ ਨਗਰ ਪੰਚਾਇਤ ਬਰੀਵਾਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਨਗਰ ਪੰਚਾਇਤ ਬਰੀਵਾਲਾ 'ਚ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਮਲੋਟ, 2 ਦਸੰਬਰ (ਪਾਟਿਲ)- ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ 'ਚ ਵਿਕਾਸ ਮੰਚ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਨੂੰ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਰੁਪਾਣਾ, 2 ਦਸੰਬਰ (ਜਗਜੀਤ ਸਿੰਘ)- ਕੈਂਟਰ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਕੈਂਟਰ ਚਾਲਕ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਰੁਪਾਣਾ ਤੋਂ ਗਿੱਦੜਬਾਹਾ ਰੋਡ ਉੱਪਰ ਸਥਿਤ ਪਿੰਡ ਸੋਥਾ ਦੇ ਬੱਸ ਸਟੈਂਡ ਨਜ਼ਦੀਕ ਕੈਂਟਰ ਅਤੇ ਨਰਮੇ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਗਰ ਦੀ ਮੁੱਖ ਗਲੀ 'ਚ ਸੀਵਰੇਜ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਹੋਇਆ ਦੁੱਭਰ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)- ਬੇਸ਼ੱਕ ਸੀਵਰੇਜ਼, ਪਾਣੀ ਆਦਿ ਸਹੂਲਤਾਂ ਲੋਕਾਂ ਦਾ ਮੁੱਢਲਾ ਹੱਕ ਹੈ ਪਰ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਸ਼ੁਰੂ ਤੋਂ ਹੀ ਸੀਵਰੇਜ਼ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਦੱੁਭਰ ਹੋਇਆ ਪਿਆ ਹੈ | ਤਕਰੀਬਨ ਡੇਢ ...

ਪੂਰੀ ਖ਼ਬਰ »

ਗੁਰੂ ਰਵਿਦਾਸ ਨਗਰ ਦੀ ਮੁੱਖ ਗਲੀ 'ਚ ਸੀਵਰੇਜ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਹੋਇਆ ਦੁੱਭਰ

ਮਲੋਟ, 2 ਦਸੰਬਰ (ਅਜਮੇਰ ਸਿੰਘ ਬਰਾੜ)- ਬੇਸ਼ੱਕ ਸੀਵਰੇਜ਼, ਪਾਣੀ ਆਦਿ ਸਹੂਲਤਾਂ ਲੋਕਾਂ ਦਾ ਮੁੱਢਲਾ ਹੱਕ ਹੈ ਪਰ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਵਿਖੇ ਸ਼ੁਰੂ ਤੋਂ ਹੀ ਸੀਵਰੇਜ਼ ਨਾ ਪੈਣ ਕਰਕੇ ਲੋਕਾਂ ਦਾ ਜਿਊਣਾ ਦੱੁਭਰ ਹੋਇਆ ਪਿਆ ਹੈ | ਤਕਰੀਬਨ ਡੇਢ ...

ਪੂਰੀ ਖ਼ਬਰ »

ਹਿੰਦੂ ਕੰਨਿਆ ਪਾਠਸ਼ਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਲੋਟ, 2 ਦਸੰਬਰ (ਪਾਟਿਲ)- ਹਿੰਦੂ ਕੰਨਿਆ ਪਾਠਸ਼ਾਲਾ ਮਲੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਵਿਚ ਕਰਵਾਇਆ ਗਿਆ | ਸਟੇਜ ਸੰਚਾਲਨ ਕਸ਼ਮੀਰੀ ਲਾਲ ਤੇ ਕੁਮਾਰੀ ਪਲਵੀ ਸਕੂਲ ਅਧਿਆਪਕ ਨੇ ਕੀਤਾ | ਮਹਿਮਾਨਾਂ ਨੂੰ ਜੀ ਆਇਆ ਕਹਿੰਦਿਆਂ ਮਾ: ਕਸ਼ਮੀਰੀ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਨ.ਐੱਸ.ਕਿਊ.ਐੱਫ਼. ਦੇ ਵਿਦਿਆਰਥੀਆਂ ਵਲੋਂ ਐਜੂਕੇਸ਼ਨਲ ਇੰਡਸਟਰੀਅਲ ਦਾ ਦੌਰਾ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਦੇ ਹੈਲਥ ਕੇਅਰ ਵਿਸ਼ੇ ਦੇ ਵਿਦਿਆਰਥੀਆਂ ਨੂੰ ਇੰਡਸਟਰੀਅਲ ਦਾ ਦੌਰਾ ਕਰਵਾਇਆ ਗਿਆ | ਮੀਡੀਆ ਇੰਚਾਰਜ ਵਿਪਨ ਸੇਤੀਆ ਨੇ ਦੱਸਿਆ ਕਿ ਐੱਨ.ਐੱਸ.ਕਿਊ.ਐੱਫ਼. ਵੋਕਸ਼ਨਲ ...

ਪੂਰੀ ਖ਼ਬਰ »

ਜੀ.ਐੱਸ.ਟੀ. ਵਿਭਾਗ ਵਲੋਂ ਮੈਰਿਜ ਪੈਲੇਸਾਂ ਦੇ ਮਾਲਕਾਂ ਤੇ ਹਿੱਸੇਦਾਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਹਰਮਹਿੰਦਰ ਪਾਲ)- ਕਰ ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹੇ ਵਿਚ ਪੈਂਦੇ ਮੈਰਿਜ ਪੈਲੇਸਾਂ ਦੇ ਮਾਲਕਾਂ ਤੇ ਹਿੱਸੇਦਾਰਾਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਗਿੱਦੜਬਾਹਾ ਵਿਖੇ ਜਨਤਕ ਥਾਂਵਾਂ 'ਤੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਗਏ | ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਅੱਜ ਉਨ੍ਹਾਂ ਦੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ

ਗਿੱਦੜਬਾਹਾ, 2 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)- ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਪ੍ਰਸਿੱਧ ਸੂਫ਼ੀ ਗਾਇਕ ਅਤੇ ਸੰਗੀਤਕਾਰ ਗੁਲਜਿੰਦਰ ਸਿੰਘ ਗੁੱਲੂ ਦੇ ਆਸਟ੍ਰੇਲੀਆ ਤੋਂ ਵਾਪਸ ਆਉਣ 'ਤੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਬੱਚਿਆਂ ਨੂੰ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ

ਮਲੋਟ, 2 ਦਸੰਬਰ (ਪਾਟਿਲ)- ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਆਲਮਵਾਲਾ ਦੀ ਅਗਵਾਈ ਵਿਚ ਡਾ. ਇਕਬਾਲ ਸਿੰਘ ਮੈਡੀਕਲ ਅਫਸਰ (ਡੈਂਟਲ) ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾ ਖੇੜਾ ਦੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ | ਡਾ. ਇਕਬਾਲ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX