ਤਾਜਾ ਖ਼ਬਰਾਂ


ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  40 minutes ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ.....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  30 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  49 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  55 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  28 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 1 hour ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 2 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 2 hours ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 2 hours ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 2 hours ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 2 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 3 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 3 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 3 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 4 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 4 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 4 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਪਟਿਆਲਾ

ਰੇਲਵੇ ਸਟੇਸ਼ਨ ਲਾਗੇ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਮੁਲਜ਼ਮ ਗਿ੍ਫ਼ਤਾਰ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੀ 4 ਦਸੰਬਰ ਨੂੰ ਪਟਿਆਲਾ ਦੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਹਰਦੀਪ ਕੁਮਾਰ ਵਾਸੀ ਪਟਿਆਲਾ ...

ਪੂਰੀ ਖ਼ਬਰ »

ਸਪੈਸ਼ਲ ਸੈੱਲ ਦੀ ਟੀਮ ਨੇ ਸੱਟਾ ਲਗਾਉਂਦੇ ਵਿਅਕਤੀਆਂ ਤੋਂ 8210 ਰੁਪਏ ਕੀਤੇ ਬਰਾਮਦ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਨਾਭਾ ਗੇਟ ਲਾਗੇ ਇਕ ਬੇਕਰੀ ਦੀ ਦੁਕਾਨ 'ਤੇ ਸੱਟਾ ਲਗਾ ਰਹੇ 9 ਵਿਅਕਤੀਆਂ ਨੂੰ ਤੇ ਛਾਪੇਮਾਰੀ ਦੌਰਾਨ ਸੱਟੇ ਦੇ 8210 ਰੁਪਏ ਵੀ ਪੁਲਿਸ ਨੂੰ ਬਰਾਮਦ ਹੋਏ ਹਨ | ਇਸ ਰੇਡ ਦੌਰਾਨ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ- ਇਕ ਜ਼ਖ਼ਮੀ

ਅਰਨੋ, 7 ਦਸੰਬਰ (ਦਰਸਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਅਰਨੋ ਖ਼ੁਰਦ ਕੋਲ ਹੋਏ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਤੇ ਦੂਸਰੇ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੀਆਂ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਐਮ.ਸੀ.ਡੀ. ਚੋਣਾਂ 'ਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ

ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦਿੱਲੀ ਵਿਚ ਹੋਈਆਂ ਐਮ.ਸੀ.ਡੀ. ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਨਾਭਾ ਸ਼ਹਿਰ 'ਚ ਆਮ ਆਦਮੀ ਪੰਜਾਬ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ...

ਪੂਰੀ ਖ਼ਬਰ »

ਬਲਬੇੜਾ ਬਾਜ਼ਾਰ 'ਚ ਖੜਦੇ ਬੇਤਰਤੀਬੇ ਵਾਹਨਾਂ ਤੇ ਦੁਕਾਨਦਾਰਾਂ ਵਲੋਂ ਬਾਹਰ ਰੱਖੇ ਸਾਮਾਨ ਨਾਲ ਰਾਹਗੀਰਾਂ ਦਾ ਲੰਘਣਾ ਹੋਇਆ ਮੁਸ਼ਕਿਲ

ਡਕਾਲਾ,7 ਦਸੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਉੱਘੇ ਕਸਬਾ ਬਲਬੇੜਾ ਦੇ ਮੇਨ ਬਾਜਾਰ 'ਚ ਖ਼ਰੀਦਦਾਰਾਂ ਵਲੋਂ ਆਪਣੇ ਵਾਹਨ ਸੜਕ 'ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਕਰਨ ਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਬਾਹਰ ਕੱਢ ਕੇ ਰੱਖੇ ਸਮਾਨ ਨਾਲ ...

ਪੂਰੀ ਖ਼ਬਰ »

ਐਮ.ਸੀ.ਡੀ. ਚੋਣਾਂ 'ਚ ਹੋਈ ਜਿੱਤ 'ਤੇ 'ਆਪ' ਵਰਕਰਾਂ 'ਚ ਖੁਸ਼ੀ ਦਾ ਆਲਮ

ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਦਿੱਲੀ ਐੱਮ.ਸੀ.ਡੀ. ਚੋਣਾਂ 'ਚ 'ਆਪ' ਪਾਰਟੀ ਦੀ ਹੋਈ ਵੱਡੀ ਜਿੱਤ ਉਪਰੰਤ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਵਰਕਰਾਂ ਸਮੇਤ ਢੋਲ ਦੇ ਡਗੇ 'ਤੇ ਨੱਚ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟ ਐਂਡ ਕਲਚਰ ਦੇ ਕਰਮਚਾਰੀਆਂ ਦੀ ਮੀਟਿੰਗ

ਪਟਿਆਲਾ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਫੈਕਲਟੀ ਆਫ ਆਰਟ ਐਂਡ ਕਲਚਰ ਅਧੀਨ ਆਉਂਦੇ ਨਿ੍ਤ ਵਿਭਾਗ, ਸੰਗੀਤ ਵਿਭਾਗ, ਗੁਰਮਤਿ ਸੰਗੀਤ, ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ, ਗੁਰਮਤਿ ਸੰਗੀਤ ਚੇਅਰ ਆਦਿ 5 ਵਿਭਾਗਾਂ ਦੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

100 ਤੋਂ ਵੱਧ ਸਫ਼ਾਈ ਕਰਮਚਾਰੀਆਂ ਨੂੰ ਵੰਡੀਆਂ ਸੁਰੱਖਿਆ ਕਿੱਟਾਂ

ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਰਾਸ਼ਟਰੀ ਸਫ਼ਾਈ ਕਰਮਚਾਰੀ ਵਿੱਤ ਤੇ ਵਿਕਾਸ ਨਿਗਮ ਦੇ ਸਹਿਯੋਗ ਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਨੇ 100 ਤੋਂ ਵੱਧ ਸਫ਼ਾਈ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ- ਜੱਸੀ ਸੋਹੀਆਂ ਵਾਲਾ

ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਨਵੀਂ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਤੇ ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸਬਜ਼ੀ ...

ਪੂਰੀ ਖ਼ਬਰ »

ਫ਼ਤਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਦੁਮਾਲਾ ਤੇ ਦਸਤਾਰਬੰਦੀ ਮੁਕਾਬਲੇ ਕਰਵਾਏ

ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਾ ...

ਪੂਰੀ ਖ਼ਬਰ »

ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੈ ਨੇ ਦਰਖਾਸਤ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ 'ਚੋਂ ਇਕ ਬਰੀ

ਪਟਿਆਲਾ, 7 ਦਸੰਬਰ (ਖਰੌੜ)-ਸਥਾਨਕ ਅਦਾਲਤ ਨੇ ਜਬਰ ਜਨਾਹ ਦੇ ਕੇਸ ਦੀ ਸੁਣਵਾਈ ਦੌਰਾਨ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਅਨੁਸਾਰ ਗੁਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਪਸਿਆਣਾ ਵਿਚ ਸਾਲ 2020 ਦੌਰਾਨ ਇਕ ਔਰਤ ਦੀ ਸ਼ਿਕਾਇਤ 'ਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਪੰਜਾਬ ਆਬਕਾਰੀ ਵਿਭਾਗ ਵਲੋਂ ਕੀਤੀਆਂ ਬਦਲੀਆਂ ਦੇ ਆਰਡਰ ਨਹੀਂ ਹੋਏ ਪਟਿਆਲਾ 'ਚ ਲਾਗੂ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਬੀਤੀ 7 ਨਵੰਬਰ ਨੂੰ ਪੰਜਾਬ ਆਬਕਾਰੀ ਵਿਭਾਗ ਵਲੋਂ ਐਕਸਾਈਜ਼ ਮਹਿਕਮੇ ਦੇ ਅਫ਼ਸਰਾਂ ਦੀਆਂ ਬਦਲੀਆਂ ਹੋਣ ਸੰਬੰਧੀ ਲਿਖਤੀ ਫ਼ਰਮਾਨ ਜਾਰੀ ਹੋਣ ਦੇ ਬਾਵਜੂਦ ਪਟਿਆਲਾ ਐਕਸਾਈਜ਼ ਵਿਭਾਗ 'ਚ ਤਾਇਨਾਤ ਈ.ਟੀ.ਓ. ਅਮਨ ਪੂਰੀ ਨੇ ਆਪਣਾ ...

ਪੂਰੀ ਖ਼ਬਰ »

ਵਿਧਾਇਕ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਵਲੋਂ ਝੰਡਾ ਦਿਵਸ ਮੌਕੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਪਟਿਆਲਾ, 7 ਦਸੰਬਰ (ਮਨਦੀਪ ਸਿੰਘ ਖਰੌੜ)-ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਹਥਿਆਰਬੰਦ ਸੈਨਾਵਾਂ ਝੰਡਾ ਦਿਵਸ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

40 ਕਿੱਲੋ ਭੁੱਕੀ ਤੇ 10 ਕਿੱਲੋ ਡੋਡਿਆਂ ਸਮੇਤ 2 ਨਸ਼ਾ ਤਸਕਰ ਗਿ੍ਫ਼ਤਾਰ

ਰਾਜਪੁਰਾ, 7 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਤੇ ਖੇੜੀ ਗੰਡਿਆਂ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 40 ਕਿੱਲੋ ਭੁੱਕੀ ਤੇ 10 ਕਿੱਲੋ ਡੋਡਿਆਂ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ 'ਦਸਤਖ਼ਤੀ ਮੁਹਿੰਮ' ਤੇਜ਼, 4000 ਹਜ਼ਾਰ ਦਾ ਆਂਕੜਾ ਪਾਰ- ਮੈਨੇਜਰ ਜਰਨੈਲ ਸਿੰਘ ਮੁਕਤਸਰੀ

ਪਟਿਆਲਾ, 7 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ 'ਦਸਤਖ਼ਤੀ ਮੁਹਿੰਮ' ਦਿਨੋਂ-ਦਿਨ ਤੇਜ਼ ਹੁੰਦੀ ਜਾ ਰਹੀ ਹੈ | ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਮਾਣਾ ਪੁਲਿਸ ਵਲੋਂ ਤਲਾਸ਼ੀ ਮੁਹਿੰਮ

ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਪੁਲਿਸ ਕਪਤਾਨ ਪਟਿਆਲਾ (ਆਵਾਜਾਈ) ਰਾਕੇਸ਼ ਕੁਮਾਰ ਤੇ ਪੁਲਿਸ ਉਪ ਕਪਤਾਨ ਸਮਾਣਾ ਸੌਰਵ ਜਿੰਦਲ ਦੀ ਅਗਵਾਈ 'ਚ ਬੱਸ ਅੱਡਾ ਤੇ ਹੋਰ ਥਾਵਾਂ 'ਤੇ ਨਾਕੇਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ | ਇਸ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ 'ਚ ਅਰਵਿੰਦ ਕੇਜਰੀਵਾਲ ਹਾਰ ਕਬੂਲਣ ਲਈ ਰਹਿਣ ਤਿਆਰ : ਜੀਵਨ ਗੁਪਤਾ

ਪਟਿਆਲਾ, 7 ਦਸੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸੈਕਟਰੀ ਜੀਵਨ ਗੁਪਤਾ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਦੇ ਚੋਣ ਨਤੀਜੇ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਵਿਖਾ ਦੇਣਗੇ ਤੇ ਕਰਾਰੀ ਹਾਰ ਲਈ ਅਰਵਿੰਦ ਕੇਜਰੀਵਾਲ ਨੂੰ ਤਿਆਰ ਰਹਿਣਾ ਚਾਹੀਦਾ, ਜਦਕਿ ...

ਪੂਰੀ ਖ਼ਬਰ »

ਰਾਜਪੁਰਾ 'ਚ ਆਮ ਆਦਮੀ ਜਨਤਾ ਦਰਬਾਰ 'ਤੇ ਜਨ ਸੁਵਿਧਾ ਕੈਂਪ ਲਗਾਇਆ

ਰਾਜਪੁਰਾ, 7 ਦਸੰਬਰ (ਰਣਜੀਤ ਸਿੰਘ)-ਅੱਜ ਹਲਕਾ ਰਾਜਪੁਰਾ ਅਧੀਨ ਆਉਣ ਵਾਲੇ 10 ਪਿੰਡਾਂ ਬਖਸ਼ੀਵਾਲਾ, ਹਰਿਓਾ, ਨੈਣਾ, ਸੋਂਟੀ, ਉਗਾਣਾ, ਪੜੋਂ, ਉਗਾਣੀ, ਛੋਟੀ ਉਪਲੇਹੜੀ, ਬੜੀ ਉਪਲੇਹੜੀ, ਬਸਤੀ ਵਾਲਾ ਆਦਿ ਦਾ ਸਾਂਝੇ ਤੌਰ 'ਤੇ ਆਮ ਆਦਮੀ ਜਨਤਾ ਦਰਬਾਰ ਤੇ ਜਨ ਸੁਵਿਧਾ ਕੈਂਪ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਹਲਕਾ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚੇ ਤੇ ਮੌਕੇ 'ਤੇ ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਵਾਈਆਂ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ 'ਚ ਜਨਤਾ ਤੋਂ ਇਕ ਮੌਕੇ ਦੀ ਮੰਗ ਕੀਤੀ ਗਈ ਸੀ ਤੇ ਜਨਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ, ਉਸ ਦੀ ਬਦੌਲਤ ਅੱਜ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਪੁਰਾ ਵਾਸੀਆਂ ਦੇ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਰਾਜਪੁਰਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਪਿੰਡਾਂ ਵਿਚ ਹੀ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਐੱਸ.ਡੀ.ਐਮ. ਡਾ. ਸੰਜੀਵ ਕੁਮਾਰ, ਡੀ.ਐੱਸ.ਪੀ. ਸੁਰਿੰਦਰ ਮੋਹਨ, ਐਡਵੋਕੇਟ ਲਵਿਸ ਮਿੱਤਲ, 'ਆਪ' ਬਲਾਕ ਪ੍ਰਧਾਨ ਮਦਨ ਗਿਰ, ਮੇਜਰ ਬਖਸ਼ੀਵਾਲਾ, ਸਚਿਨ ਮਿੱਤਲ, ਸੰਦੀਪ ਬਾਵਾ, ਰਜਤ ਗੁਪਤਾ, ਹਰਸ਼ ਗੁਪਤਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਬਿਨੈ ਕਰਨ ਦੀ ਤਾਰੀਖ਼ 'ਚ ਵਾਧਾ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ਼ 'ਚ ਹੁਣ ਸਰਕਾਰ ਵਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ¢ ...

ਪੂਰੀ ਖ਼ਬਰ »

ਸਾਰਾਗੜ੍ਹੀ ਫਾਊਾਡੇਸ਼ਨ ਵਲੋਂ ਜਥੇਦਾਰ ਟੌਹੜਾ ਇੰਸਟੀਚਿਊਟ ਵਿਖੇ ਕਰਵਾਇਆ ਲੈਕਚਰ

ਬਹਾਦਰਗੜ੍ਹ, 7 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿਖੇ ਚੱਲ ਰਹੇ 'ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ ਗੁਰਦੁਆਰਾ ਮੈਨੇਜਮੈਂਟ' ਤੇ 'ਬੈਚੁਲਰ ਆਫ਼ ...

ਪੂਰੀ ਖ਼ਬਰ »

ਭਾਰਤੀ ਸਿੱਖ ਸੰਗਠਨ ਦਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦਾ ਵਫ਼ਦ ਚੰਦੂਮਾਜਰਾ ਨੂੰ ਮਿਲਿਆ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਸਿੱਖ ਸੰਗਠਨ ਦਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦਾ ਵਫ਼ਦ ਜਸਬੀਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਸਮਾਣਾ ਬਾਰ ਦੀ ਕਾਰਜਕਾਰਨੀ ਬਿਨਾਂ ਮੁਕਾਬਲਾ ਜੇਤੂ

ਸਮਾਣਾ, 7 ਦਸੰਬਰ (ਪ੍ਰੀਤਮ ਸਿੰਘ ਨਾਗੀ)-ਬਾਰ ਕੌਂਸਲ ਪੰਜਾਬ ਤੇ ਹਰਿਆਣਾ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਬਾਰ ਐਸੋਸੀਏਸ਼ਨ ਸਮਾਣਾ ਦੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ ਤੋਂ ਬਾਅਦ ਨਵੀਂ ਕਾਰਜਕਾਰਨੀ ਨੂੰ ਬਿਨ੍ਹਾਂ ਮੁਕਾਬਲਾ ਜੇਤੂ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਅਸ਼ਮੀਤ ਕੌਰ ਨੇ ਸਟੇਟ ਚੈਂਪੀਅਨ ਪੁਰਸਕਾਰ ਪ੍ਰਾਪਤ ਕੀਤਾ

ਦੇਵੀਗੜ੍ਹ, 7 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪਿਛਲੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਵਲੋਂ ਰਾਜ ਪੱਧਰ 'ਤੇ ਮੈਗਾ ਓਲੰਪੀਐਡ ਕਰਵਾਇਆ ਗਿਆ | ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਖੇ ਜਲ ਸਰੋਤਾਂ ਦੇ ਪ੍ਰਬੰਧਨ ਬਾਰੇ ਹੋਣਗੇ ਕੋਰਸ ਸ਼ੁਰੂ

ਬਨੂੜ, 7 ਦਸੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ, ਆਸਟੇ੍ਰਲੀਆ ਦੀ ਫੈਡਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਜਲ ਸਰੋਤਾਂ ਦੇ ਪ੍ਰਬੰਧਨ ਬਾਰੇ ਕੋਰਸ ਸ਼ੁਰੂ ਕਰਨ ਜਾ ਰਹੀ ਹੈ | ਜਿਸ 'ਚ ਜਲ ਸਰੋਤਾਂ ਦੇ ਪ੍ਰਬੰਧ, ਸਮੱਸਿਆਵਾਂ ਤੇ ਉਨ੍ਹਾਂ ਨੂੰ ਨਜਿੱਠਣ ਲਈ ਖੋਜਾਂ ...

ਪੂਰੀ ਖ਼ਬਰ »

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਮੰਦਰ ਐਡਵਾਈਜ਼ਰੀ ਮੈਨੇਜਮੈਂਟ ਕਮੇਟੀ ਨਾਲ ਮੀਟਿੰਗ

ਪਟਿਆਲਾ, 7 ਦਸੰਬਰ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਮੂਹ ਮੈਂਬਰ ਸ੍ਰੀ ਮਾਤਾ ਕਾਲੀ ਦੇਵੀ ਮੰਦਿਰ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਨਾਲ ਮੰਦਰ ਦੀ ਬਿਹਤਰੀ ਲਈ ਮੀਟਿੰਗ ਕੀਤੀ | ਮੀਟਿੰਗ 'ਚ ਕਮੇਟੀ ਦੇ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ

ਪਟਿਆਲਾ, 7 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਨੇ 'ਸਾਈਬਰ ਸੁਰੱਖਿਆ' ਅਧੀਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸਮਾਗਮ ਵਿਚ ਅਨੁਰਾਗ ਆਚਾਰੀਆ, ਸੀਨੀਅਰ ਵਾਈਸ ...

ਪੂਰੀ ਖ਼ਬਰ »

ਬਿ੍ਟਿਸ਼ ਪਬਲਿਕ ਅਕੈਡਮੀ ਮਰਦਾਂਹੇੜੀ ਵਿਖੇ ਖੇਡ ਸਮਾਗਮ ਕਰਵਾਇਆ

ਡਕਾਲਾ, 7 ਦਸੰਬਰ (ਪਰਗਟ ਸਿੰਘ ਬਲਬੇੜਾ)-ਬਿ੍ਟਿਸ਼ ਪਬਲਿਕ ਅਕੈਡਮੀ ਮਰਦਾਂਹੇੜੀ ਵਿਖੇ ਦੋ ਦਿਨਾਂ ਦਾ ਖੇਡ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਦੋ ਸਾਲ ਬਾਅਦ ਹੋਏ ਇਸ ਖੇਡ ਸਮਾਗਮ ਵਿਚ ਵਿਦਿਆਰਥੀਆਂ ਦਾ ਜੋਸ਼ ਦੇਖਣ ਤੋਂ ਹੀ ਬਣਦਾ ਸੀ | ਇਸ ਸਮਾਗਮ ਵਿਚ ਪਹਿਲੇ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਨੇ ਪਿ੍ੰਸੀਪਲ ਮੁੱਖ ਪ੍ਰਬੰਧਕੀ ਅਫ਼ਸਰ, ਪਟਿਆਲਾ ਰੇਲ ਇੰਜਨ ਵਰਕਸ਼ਾਪ ਦਾ ਅਹੁਦਾ ਸੰਭਾਲਿਆ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਅਸ਼ੋਕ ਕੁਮਾਰ ਨੇ ਪਿ੍ੰਸੀਪਲ ਮੁੱਖ ਪ੍ਰਬੰਧਕੀ ਅਫ਼ਸਰ, ਪਟਿਆਲਾ ਰੇਲ ਇੰਜਨ ਵਰਕਸ਼ਾਪ, ਪਟਿਆਲਾ ਦਾ ਅਹੁਦਾ ਸੰਭਾਲਿਆ ਹੈ | ਇਸ ਅਹੁਦੇ ਤੋਂ ਪਹਿਲਾਂ ਉਹ ਰੇਲ ਕੋਚ ਫ਼ੈਕਟਰੀ, ਕਪੂਰਥਲਾ 'ਚ ਪਿ੍ੰਸੀਪਲ ਚੀਫ਼ ਇਲੈਕਟ੍ਰੀਕਲ ...

ਪੂਰੀ ਖ਼ਬਰ »

ਨਵ-ਨਿਯੁਕਤ ਐਸ.ਡੀ.ਐਮ. ਵਲੋਂ ਵਿਧਾਇਕ ਦੇਵ ਮਾਨ ਨਾਲ ਮੁਲਾਕਾਤ

ਨਾਭਾ, 7 ਦਸੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਦਫ਼ਤਰ ਵਿਖੇ ਅੱਜ ਨਾਭਾ ਵਿਖੇ ਨਵ-ਨਿਯੁਕਤ ਐਸ.ਡੀ.ਐਮ. ਦਮਨਦੀਪ ਕੌਰ ਨੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਮੁਲਾਕਾਤ ਕਰਕੇ ਮੀਟਿੰਗ ਕੀਤੀ, ਜਿਸ 'ਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX