ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  1 day ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  1 day ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਪੰਜਾਬ / ਜਨਰਲ

ਮੱਧ ਪ੍ਰਦੇਸ਼ ਤੋਂ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ-20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ

ਰੂਪਨਗਰ, 7 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ਼ ਕਰਦੇ ਹੋਏ 20 ਪਿਸਤੌਲ 30/32 ਬੋਰ ਸਮੇਤ 40 ਮੈਗਜ਼ੀਨ ਬਰਾਮਦ ਕੀਤੇ | ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ ਹਾਈਵੇ 'ਤੇ ਕਈ ਘੰਟੇ ਜਾਮ 'ਚ ਫਸੇ ਰਹੇ ਲੋਕ

ਪ੍ਰਸ਼ਾਸਨ ਨੇ ਪਲਟੇ ਟਿੱਪਰ ਨੂੰ ਹਟਾਉਣ 'ਚ ਹੀ ਲਗਾ ਦਿੱਤੇ 3 ਤੋਂ 4 ਘੰਟੇ

ਜਲੰਧਰ, 7 ਦਸੰਬਰ (ਜਸਪਾਲ ਸਿੰਘ)-ਅੰਮਿ੍ਤਸਰ ਜਲੰਧਰ ਹਾਈਵੇ 'ਤੇ ਚੁਗਿੱਟੀ ਫਲਾਈਓਵਰ ਨਜ਼ਦੀਕ ਅੱਜ ਦੁਪਹਿਰ ਸਮੇਂ ਰੇਤ ਨਾਲ ਭਰੇ ਇਕ ਟਿੱਪਰ ਦੇ ਪਲਟਣ ਕਾਰਨ ਕਰੀਬ ਪੰਜ-ਛੇ ਘੰਟੇ ਆਵਾਜਾਈ ਜਾਮ ਲੱਗਾ ਰਿਹਾ ਤੇ ਇਸ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਯੂਰਪ ਜਾਂਦਿਆਂ ਪੰਜਾਬੀ ਨੌਜਵਾਨ ਦੀ ਸਰਬੀਆ 'ਚ ਮੌਤ

ਨਡਾਲਾ, 7 ਦਸੰਬਰ (ਮਨਜਿੰਦਰ ਸਿੰਘ ਮਾਨ)-ਰੋਜ਼ੀ ਰੋਟੀ ਖ਼ਾਤਰ ਵਿਦੇਸ਼ ਜਾ ਰਹੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਡਾਲਾ ਦੇ 43 ਸਾਲਾ ਨੌਜਵਾਨ ਦੀ ਸਰਬੀਆ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ਛੋਟੇ ਭਰਾ ਡਾ: ਅਮਰਜੀਤ ਸਿੰਘ ਵਾਲੀਆ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਚੋਣਾਂ ਸੰਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਮਿਲਾਂਗੀ-ਬੀਬੀ ਜਗੀਰ ਕੌਰ

ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)-ਬੀਬੀ ਜਗੀਰ ਕੌਰ ਨੇ ਚਿੰਤਾ ਪ੍ਰਗਟ ਕੀਤੀ ਹੈ ਕਿ ਸ਼ੋ੍ਰਮਣੀ ਕਮੇਟੀ ਦੀਆਂ ਆਮ ਚੋਣਾਂ ਨੂੰ ਲਗਭਗ 11 ਸਾਲ ਹੋ ਗਏ ਹਨ ਜਦਕਿ ਕਾਨੂੰਨ ਅਨੁਸਾਰ ਹਰ 5 ਸਾਲ ਪਿਛੋਂ ਇਹ ਚੋਣਾਂ ਹੋਣੀਆਂ ਚਾਹੀਦੀਆਂ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਜਾਰੀ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ | ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ...

ਪੂਰੀ ਖ਼ਬਰ »

ਬਿਹਾਰ ਸਰਕਾਰ ਤੇ ਪਟਨਾ ਸਾਹਿਬ ਪ੍ਰਸ਼ਾਸਨ ਹੁੱਲੜਬਾਜ਼ਾਂ ਵਿਰੁੱਧ ਸਖ਼ਤ ਕਾਰਵਾਈ ਕਰੇ-ਸਿੰਘ ਸਾਹਿਬ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਤੇ ਪਟਨਾ ਸਾਹਿਬ ਪ੍ਰਸ਼ਾਸਨ ਤੋਂ ਪਟਨਾ ਸਾਹਿਬ ਵਿਖੇ ਇਕ ਤਨਖਾਹੀਏ ਨੂੰ ਧਾਰਮਿਕ ਸੇਵਾਵਾਂ ਨਿਭਾਉਣ ਲਈ ਲਿਜਾਣ ਦੀਆਂ ...

ਪੂਰੀ ਖ਼ਬਰ »

'ਵੀਰ ਬਾਲ ਦਿਵਸ' ਦਾ ਨਾਂਅ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਨ ਦੀ ਮੰਗ

ਸ਼ੋ੍ਰਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਅੰਮਿ੍ਤਸਰ, 7 ਦਸੰਬਰ (ਜਸਵੰਤ ਸਿੰੰਘ ਜੱਸ)-ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਭਾਰਤ ਸਰਕਾਰ ਵਲੋਂ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਕੀਤੇ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੇ ਸ਼ੋ੍ਰਮਣੀ ਕਮੇਟੀ ਵਲੋਂ ਸਰਕਾਰ ਤੋਂ ਇਸ ਦਿਹਾੜੇ ਦਾ ...

ਪੂਰੀ ਖ਼ਬਰ »

ਭੋਮਾ ਨੇ ਸ਼ੋ੍ਰਮਣੀ ਕਮੇਟੀ ਦੇ ਮੈਡੀਕਲ ਕਾਲਜ ਵਿਖੇ ਗ਼ੈਰ-ਸਿੱਖ ਨੂੰ ਪਿ੍ੰਸੀਪਲ ਨਿਯੁਕਤ ਕਰਨ 'ਤੇ ਪ੍ਰਗਟਾਇਆ ਇਤਰਾਜ਼

ਅੰਮਿ੍ਤਸਰ, 7 ਦਸੰਬਰ (ਸਟਾਫ ਰਿਪੋਰਟਰ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਸੰਸਥਾ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਕਮੇਟੀ 'ਤੇ ਉੱਚ ਸਿੱਖ ਵਿਦਵਾਨਾਂ ਤੇ ਮਾਹਿਰ ਸਿੱਖ ਡਾਕਟਰਾਂ ਨੂੰ ਅੱਖੋਂ-ਪਰੋਖੇ ਕਰਕੇ ਪਿਛਲੇ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ 'ਤੇ ਜੀ.ਐਸ.ਟੀ. ਨੰਬਰ ਲੈਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 7 ਦਸੰਬਰ (ਬਲਜਿੰਦਰ ਸਿੰਘ)-ਸਟੇਟ ਜੀ.ਐਸ.ਟੀ. ਵਿਭਾਗ ਵਲੋਂ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਨੰਬਰ ਲੈਣ ਦੇ ਦੋਸ਼ਾਂ ਅਧੀਨ 13 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਇਸ ਸਬੰਧੀ ਸਹਾਇਕ ਕਮਿਸ਼ਨਰ ਕਰ ਵਿਭਾਗ ਡਾ. ਅਮਨ ...

ਪੂਰੀ ਖ਼ਬਰ »

ਧੁੰਦ ਕਾਰਨ ਰਸਤਾ ਭਟਕਿਆ ਬੀ.ਐੱਸ.ਐਫ. ਦਾ ਜਵਾਨ ਪਾਕਿ 'ਚ ਹੋਇਆ ਦਾਖ਼ਲ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਦੀ ਮੌਜ਼ਮ ਫਾਰਵਰਡ ਨੇੜੇ ਬੀ.ਐਸ.ਐਫ. ਦੇ ਇਕ ਜਵਾਨ ਦੇ ਗ਼ਲਤੀ ਨਾਲ ਪਾਕਿਸਤਾਨ ਚਲੇ ਜਾਣ ਦੀ ਖ਼ਬਰ ਹੈ | ਅੱਜ ਤੜਕਸਾਰ ਬੀ. ਐੱਸ. ਐਫ. ਦਾ ਜਵਾਨ ਜਦੋਂ ਸਰਹੱਦ 'ਤੇ ...

ਪੂਰੀ ਖ਼ਬਰ »

ਨਕੋਦਰ 'ਚ ਫਿਰੌਤੀ ਨਾ ਦੇਣ 'ਤੇ ਕਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

*30 ਲੱਖ ਦੀ ਮੰਗੀ ਸੀ ਫਿਰੌਤੀ * ਸੁਰੱਖਿਆ ਮੁਲਾਜ਼ਮ ਜ਼ਖ਼ਮੀ

ਨਕੋਦਰ, 7 ਦਸੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸਥਾਨਕ ਰਾਇਲ ਟਾਵਰ 'ਚ ਟਿੰਮੀ ਚਾਵਲਾ ਸਿਟੀ ਸਟਾਇਲ (ਮੈਨਵੀਅਰ) ਦੇ ਮਾਲਕ ਟਿੰਮੀ ਚਾਵਲਾ ਦੀ ਰਾਤ ਕਰੀਬ 8.30 ਵਜੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਹਮਲਾਵਰਾਂ ਨੇ ਉਸ ਵੇਲੇ ਗੋਲੀਆਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਬੁਰਜ ਢਿਲਵਾਂ ਦੇ ਕਰਜ਼ਾਈ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | 3 ਏਕੜ ਜ਼ਮੀਨ ਦੇ ਮਾਲਕ ਹਰਵਿੰਦਰ ਸਿੰਘ ਕਾਲਾ (28) ਪੁੱਤਰ ਜਰਨੈਲ ਸਿੰਘ ਦੇ ਸਿਰ 8 ਲੱਖ 70 ਹਜ਼ਾਰ ਦਾ ਕਰਜ਼ਾ ਸੀ, ਜਿਸ ...

ਪੂਰੀ ਖ਼ਬਰ »

1.24 ਕਰੋੜ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਅਧਿਕਾਰੀ ਗਿ੍ਫ਼ਤਾਰ

4 ਮੁਲਾਜ਼ਮਾਂ ਸਮੇਤ ਕਣਕ ਦੀਆਂ 12,194 ਬੋਰੀਆਂ ਦਾ ਕੀਤਾ ਸੀ ਗ਼ਬਨ

ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਚੌਕਸੀ ਵਿਭਾਗ ਨੇ ਮਾਰਕਫੈੱਡ ਦੇ ਐਮ. ਆਰ. ਐਮ. ਕੰਪਲੈਕਸ ਰਾਜਪੁਰਾ (ਪਟਿਆਲਾ) ਵਿਖੇ ਕਣਕ ਦੇ ਸਟਾਕ 'ਚ ਵੱਡਾ ਗ਼ਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਮਾਮਲੇ 'ਚ ...

ਪੂਰੀ ਖ਼ਬਰ »

ਡੇਰਾਬੱਸੀ ਨੇੜਿਓਾ 4 ਬੱਚੇ ਲਾਪਤਾ

ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ 'ਤੇ ਸਥਿਤ ਪਿੰਡ ਕਕਰਾਲੀ 'ਚੋਂ 4 ਬੱਚੇ ਲਾਪਤਾ ਹੋ ਗਏ, ਜਿਨ੍ਹਾਂ ਦਾ ਹਾਲੇ ਕੋਈ ਸੁਰਾਗ ਨਹੀਂ ਲੱਗ ਸਕਿਆ | ਸਕੂਲ 'ਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ ਲਈ ਕਹਿ ਕੇ ਨਿਕਲੇ ਸਨ | ਸੀ. ਸੀ. ਟੀ. ਵੀ. ...

ਪੂਰੀ ਖ਼ਬਰ »

ਪੰਜਾਬ ਨਾਲ ਵਿੱਦਿਅਕ ਸੱਭਿਆਚਾਰਕ ਸਾਂਝ ਜ਼ਰੂਰੀ-ਡੱਚ ਰਾਜਦੂਤ

ਨਵੀਂ ਦਿੱਲੀ, 7 ਦਸੰਬਰ (ਅਜੀਤ ਬਿਊਰੋ)-ਦਿੱਲੀ ਸਥਿਤ ਹਾਲੈਂਡ ਦੇ ਸਫਾਰਤਖਾਨੇ ਵਲੋਂ ਹਾਲੈਂਡ ਦੀ ਤਰੱਕੀ, ਵਿਕਾਸ, ਬਹੁ-ਸੱਭਿਆਚਾਰਕ ਪ੍ਰਾਜੈਕਟਾਂ 'ਚ ਹਾਲੈਂਡ ਵਸਦੇ ਪੰਜਾਬੀਆਂ ਦੇ ਜ਼ਿਕਰਯੋਗ ਯੋਗਦਾਨ ਲਈ ਪ੍ਰਸੰਸਾ ਕੀਤੀ ਗਈ | ਉਨ੍ਹਾਂ ਪੰਜਾਬ ਵਸਦੇ ਭਾਈਚਾਰੇ ਨਾਲ ...

ਪੂਰੀ ਖ਼ਬਰ »

ਖ਼ੁਫ਼ੀਆ ਏਜੰਸੀਆਂ ਦੇ ਅਲਰਟ 'ਤੇ ਸੂਬਾ ਪੁਲਿਸ ਨੇ ਚੌਕਸੀ ਵਧਾਈ

ਚੰਡੀਗੜ੍ਹ, 7 ਦਸੰਬਰ (ਵਿਕਰਮਜੀਤ ਸਿੰਘ ਮਾਨ)-ਆਉਂਦੇ ਦਿਨਾਂ 'ਚ ਪੰਜਾਬ ਦੇ ਥਾਣਿਆਂ, ਅਹਿਮ ਸਰਕਾਰੀ ਇਮਾਰਤਾਂ ਦੇ ਗੇਟਾਂ 'ਤੇ ਰੇਤ ਦੇ ਬੰਕਰ ਦੇਖਣ ਨੂੰ ਮਿਲ ਸਕਦੇ ਹਨ | ਸੂਤਰਾਂ ਤੋਂ ਅਨੁਸਾਰ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੇ ਇਨਪੁਟਸ ਤੋਂ ਬਾਅਦ ਸੂਬਾ ਪੁਲਿਸ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਨਵੀਂ ਟੀਮ ਦੀ ਪਹਿਲੀ ਮੀਟਿੰਗ ਅੱਜ

ਚੰਡੀਗੜ੍ਹ, 7 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬੁਰੀ ਤਰ੍ਹਾਂ ਹਾਰਨ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੀ ਜੋ ਨਵੀਂ ਟੀਮ ਬਣਾਈ ਗਈ ਹੈ, ਉਸ ਦੀ ਪਹਿਲੀ ਮੀਟਿੰਗ 8 ਦਸੰਬਰ ਨੂੰ ਪਿੰਡ ਬਾਦਲ 'ਚ ਬੁਲਾਈ ਗਈ ਹੈ, ਜੋ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ...

ਪੂਰੀ ਖ਼ਬਰ »

ਗਹਿਣੇ ਤੇ ਨਕਦੀ ਲੈ ਕੇ ਘਰੋਂ ਆਈ ਲੜਕੀ ਦਾ ਪ੍ਰੇਮੀ ਤੇ ਸਾਥੀਆਂ ਵਲੋਂ ਕਤਲ

ਲਾਸ਼ ਛੁਪਾਉਣ ਲਈ ਕਈ ਤਰੀਕੇ ਵਰਤੇ-ਪੁਲਿਸ ਵਲੋਂ ਸੜਿਆ ਪਿੰਜਰ ਬਰਾਮਦ

ਗੁਰੂਸਰ ਸੁਧਾਰ/ਹਠੂਰ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਛਿੰਦਾ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਰਸੂਲਪੁਰ ਦੀ ਜਸਪਿੰਦਰ ਕੌਰ (24) ਬੀਤੀ 24 ਨਵੰਬਰ ਨੂੰ ਘਰੋਂ ਨਕਦੀ ਤੇ ਗਹਿਣੇ ਲੈ ਕੇ ਲਾਪਤਾ ਹੋ ਗਈ ਸੀ, ...

ਪੂਰੀ ਖ਼ਬਰ »

ਅਮਨਜੋਤ ਕੌਰ ਰਾਮੂਵਾਲੀਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਗੁਜਰਾਤ ਤੇ ਹਿਮਾਚਲ ਪ੍ਰਦੇਸ਼ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ | ਆਗਾਮੀ ਲੋਕ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਆਪਣੇ ਬਲਬੂਤੇ 'ਤੇ ਪੰਜਾਬ 'ਚ ਚੋਣ ਲੜ ਕੇ 6 ਤੋਂ 8 ਸੀਟਾਂ 'ਤੇ ਸਫਲਤਾ ਹਾਸਲ ਕਰੇਗੀ | ਇਹ ...

ਪੂਰੀ ਖ਼ਬਰ »

ਫੋਰਟੀਫਾਈਡ ਚੌਲਾਂ ਦੀ ਕਾਲਾਬਾਜ਼ਾਰੀ ਰੋਕਣ 'ਚ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਸਫ਼ਲ!

ਰਾਮਪੁਰਾ ਫੂਲ, 7 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ 'ਚ ਫੋਰਟੀਫਾਈਡ ਚੌਲਾਂ ਦੀ ਕਾਲਾਬਾਜ਼ਾਰੀ ਰੋਕਣ 'ਚ ਪੰਜਾਬ ਸਰਕਾਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਸਫ਼ਲ ਰਿਹਾ ਹੈ | ਫੋਰਟੀਫਾਈਡ ਸਪਲਾਇਰਾਂ ਵਲੋਂ ਰਾਇਸ ਮਿੱਲਰਾਂ ਨੂੰ ਵੱਧ ਪ੍ਰੀਮੀਅਮ ਦੇਣ ਲਈ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਵਜੋਂ ਤਰਸੇਮ ਸਿੰਘ ਭਿੰਡਰ ਨੇ ਅਹੁਦਾ ਸੰਭਾਲਿਆ

ਲੁਧਿਆਣਾ, 7 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਨੇ ਅੱਜ ਸਥਾਨਕ ਫਿਰੋਜ਼ਗਾਂਧੀ ਮਾਰਕੀਟ ਵਿਖੇ ਸਥਿਤ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਚੇਅਰਮੈਨ ਵਜੋਂ ਆਪਣਾ ਆਹੁਦਾ ਸੰਭਾਲਿਆ | ਸ. ਭਿੰਡਰ ਚੇਅਰਮੈਨ ਦੀ ਕੁਰਸੀ 'ਤੇ ...

ਪੂਰੀ ਖ਼ਬਰ »

ਸਮਾਂ ਰਹਿੰਦਿਆਂ ਪੈਰਵੀ ਕੀਤੀ ਹੁੰਦੀ ਤਾਂ ਬੰਦੀ ਸਿੰਘ ਰਿਹਾਅ ਹੁੰਦੇ-ਜਥੇਦਾਰ ਰੋਗਲਾ

ਕੌਹਰੀਆਂ, 7 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਸ੍ਰੋਮਣੀ ਅਕਾਲੀ ਦਲ ਵਲੋਂ ਹੁਣ ਕੀਮਤੀ ਸਮਾਂ ਗੁਆਉਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਦਾ ਰੌਲ਼ਾ ਪਾਉਣਾ ਰਾਜਨੀਤੀ ਦੀ ਖੁੱਸੀ ਜਮੀਨ ਤਲਾਸ਼ਣ ਤੋਂ ਸਿਵਾਏ ਕੁਝ ਵੀ ਨਹੀਂ | ਇਹ ਵਿਚਾਰ ਜਥੇਦਾਰ ਹਰਦੇਵ ਸਿੰਘ ਰੋਗਲਾ ...

ਪੂਰੀ ਖ਼ਬਰ »

ਖੇਤੀਬਾੜੀ ਮੰਤਰੀ ਧਾਲੀਵਾਲ ਵਲੋਂ ਕਿਸਾਨ ਮਜ਼ਦੂਰ ਜਥੇਬੰਦੀ ਦੇ 5 ਮੈਂਬਰੀ ਵਫ਼ਦ ਨਾਲ ਮੀਟਿੰਗ

ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਿਸਾਨ ਮਜ਼ਦੂਰ ਜਥੇਬੰਦੀ ਦੇ 5 ਮੈਂਬਰੀ ਵਫ਼ਦ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਸਤਨਾਮ ਸਿੰਘ ਪੰਨੂੰ, ਸਰਵਣ ਸਿੰਘ ਪੰਧੇਰ, ਸਵਿੰਦਰ ਚੁਤਾਲਾ, ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦੇ ਘਰ ਛਾਪਾ

ਪਲਾਟਾਂ ਦੀ ਗ਼ੈਰ-ਕਾਨੂੰਨੀ ਵਿਕਰੀ ਦੇ ਦੋਸ਼ ਤਹਿਤ ਨਾਮਜ਼ਦ

ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਲਾਟਾਂ ਦੀ ਗੈਰ-ਕਾਨੰੂਨੀ ਵਿਕਰੀ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ...

ਪੂਰੀ ਖ਼ਬਰ »

ਇਜਲਾਸ ਦੇ ਪਹਿਲੇ ਹੀ ਦਿਨ ਸੰਸਦ 'ਚ ਮਾਂ ਬੋਲੀ ਪੰਜਾਬੀ ਦੀ ਗੂੰਜ

ਸੰਤ ਸੀਚੇਵਾਲ ਨੂੰ ਰਾਜ ਸਭਾ 'ਚ ਪੰਜਾਬੀ 'ਚ ਦਸਤਾਵੇਜ਼ ਮੁਹੱਈਆ ਕਰਵਾਏ

ਮਲਸੀਆਂ, 7 ਦਸੰਬਰ (ਸੁਖਦੀਪ ਸਿੰਘ)-ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਹੀ ਰਾਜ ਸਭਾ 'ਚ ਮਾਂ ਬੋਲੀ ਪੰਜਾਬੀ ਦੀ ਗੂੰਜ ਸੁਣਾਈ ਦਿੱਤੀ | ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਨਵੇਂ ਚੇਅਰਮੈਨ ਜਗਦੀਪ ਧਨਖੜ ਦਾ ਸਵਾਗਤ ...

ਪੂਰੀ ਖ਼ਬਰ »

ਤਾਲਿਬਾਨ ਨੇ ਅਫ਼ਗਾਨ ਦੋਸ਼ੀ ਨੂੰ ਜਨਤਕ ਫਾਂਸੀ ਦਿੱਤੀ

ਇਸਲਾਮਾਬਾਦ, 7 ਦਸੰਬਰ (ਏਜੰਸੀ)-ਤਾਲਿਬਾਨ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਕ ਅਫ਼ਗਾਨ ਦੋਸ਼ੀ ਨੂੰ ਕਿਸੇ ਦੂਸਰੇ ਵਿਅਕਤੀ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਿੱਤੀ, ਜਿਹੜੀ ਕਿ ਪਿਛਲੇ ਸਾਲ ਅਫ਼ਗਾਨਿਸਤਾਨ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਪਹਿਲੀ ਜਨਤਕ ਫਾਂਸੀ ਸੀ | ...

ਪੂਰੀ ਖ਼ਬਰ »

ਭਾਰਤ ਨੂੰ ਜਲਦ ਕਰਨਾ ਪੈ ਸਕਦਾ ਹੈ ਹੱਦ ਤੋਂ ਜ਼ਿਆਦਾ ਲੂ ਦਾ ਸਾਹਮਣਾ-ਵਿਸ਼ਵ ਬੈਂਕ ਰਿਪੋਰਟ

ਤਿਰੁਵਨੰਤਪੁਰਮ, 7 ਦਸੰਬਰ (ਏਜੰਸੀ)-ਭਾਰਤ 'ਚ ਪਿਛਲੇ ਕੁਝ ਦਹਾਕਿਆਂ 'ਚ ਹਜ਼ਾਰਾਂ ਲੋਕਾਂ ਦੀ ਮੌਤ ਲਈ ਜਿੰਮੇਵਾਰ ਲੂ ਦਾ ਪ੍ਰਕੋਪ ਚਿੰਤਾਜਨਕ ਗਤੀ ਨਾਲ ਵਧ ਰਿਹਾ ਹੈ ਅਤੇ ਭਾਰਤ ਜਲਦ ਹੀ ਅਜਿਹੀਆਂ ਭਿਅੰਕਰ ਗਰਮ ਹਵਾਵਾਂ ਦਾ ਸਾਹਮਣਾ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਨਾਲ ਮੁਲਾਕਾਤ

ਜਲੰਧਰ, 7 ਦਸੰਬਰ (ਜਸਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਵਰਕਰਜ਼ ਫੈਡਰੇਸ਼ਨ ਦੇ ਵਫਦ ਵਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਗਿੱਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ 6ਵਾਂ ਤਨਖਾਹ ਕਮਿਸ਼ਨਰ ਫੌਰੀ ਲਾਗੂ ਕਰਨ ਦੀ ਮੰਗ ਕੀਤੀ ਗਈ | ਇਸ ਸਬੰਧੀ ਅਵਤਾਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 25 ਨਵੰਬਰ ਨੂੰ ਕੈਬਨਿਟ ਮੰਤਰੀ ਵਲੋਂ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਸਬੰਧੀ ਭਰੋਸਾ ਦੇਣ ਉਪਰੰਤ ਮੁਲਾਜ਼ਮਾਂ ਵਲੋਂ ਖੰਡ ਮਿੱਲਾਂ 'ਚ ਪਿੜਾਈ ਦਾ ਕੰਮ ਆਰੰਭ ਕਰ ਦਿੱਤਾ ਗਿਆ ਸੀ, ਪਰ ਦੋ ਹਫਤੇ ਬੀਤਣ ਦੇ ਬਾਵਜੂਦ ਸਰਕਾਰ ਵਲੋਂ 6ਵਾਂ ਤਨਖਾਹ ਕਮਿਸ਼ਨਰ ਲਾਗੂ ਕਰਨ ਦੀ ਮੰਨੀ ਗਈ ਮੰਗ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਹੋਈ ਮੀਟਿੰਗ 'ਚ ਇਕ ਵਾਰ ਫਿਰ ਕੈਬਨਿਟ ਮੰਤਰੀ ਸ. ਧਾਲੀਵਾਲ ਵਲੋਂ ਫੈਡਰੇਸ਼ਨ ਦੇ ਵਫਦ ਨੂੰ ਮੰਗਾਂ ਮੰਨਣ ਬਾਰੇ ਪੂਰਨ ਭਰੋਸਾ ਦਿੱਤਾ ਗਿਆ ਹੈ | ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਨੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਸਮਰੱਥ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 6ਵਾਂ ਤਨਖਾਹ ਕਮਿਸ਼ਨ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ, ਜੋ ਇਸ ਸਮੇਂ ਨਿਰਵਿਘਨ ਪਿੜਾਈ ਦਾ ਕੰਮ ਕਰ ਰਹੀਆਂ ਹਨ, ਨੂੰ ਮਜ਼ਬੂਰਨ ਬੰਦ ਕਰ ਦਿੱਤਾ ਜਾਵੇਗਾ ਤੇ ਵੱਡੀ ਪੱਧਰ 'ਤੇ ਸੰਘਰਸ਼ ਆਰੰਭਿਆ ਜਾਵੇਗਾ | ਇਸ ਮੌਕੇ ਫੈਡਰੇਸ਼ਨ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਗਿੱਲ, ਪੂਰਨ ਸਿੰਘ, ਜੁਗਰਾਜ ਸਿੰਘ, ਇੰਦਰਜੀਤ ਸਿੰਘ, ਹਰਦੀਪ ਸਿੰਘ, ਜੁਗਿੰਦਰ ਸਿੰਘ, ਬਲਵਿੰਦਰ ਸਿੰਘ ਬਾਵਾ, ਜਸਵਿੰਦਰ ਸਿੰਘ, ਰਘਬੀਰ ਸਿੰਘ, ਨਵਤੇਜ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ ਪਨੂੰ, ਪਿਆਰਾ ਸਿੰਘ, ਦਿਲਬਾਗ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਮੰਡ, ਜਰਨੈਲ ਸਿੰਘ, ਪਰਮਿੰਦਰ ਸਿੰਘ, ਹੇਤ ਰਾਮ, ਜਤਿੰਦਰ, ਨਛੱਤਰ ਸਿੰਘ ਰੰਧਾਵਾ, ਹਰਜੀਤ ਸਿੰਘ ਔਲਖ, ਜਸਵੰਤ ਸਿੰਘ ਤੇ ਗੁਰਦੀਪ ਸਿੰਘ ਨਕੋਦਰ ਸਮੇਤ ਹੋਰ ਮੁਲਾਜ਼ਮ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸੁਪਰੀਮ ਕੋਰਟ ਦਾ ਮੋਬਾਈਲ ਐਪ 2.0 ਲਾਂਚ

ਨਵੀਂ ਦਿੱਲੀ, 7 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣੇ ਮੋਬਾਈਲ ਐਪਲੀਕੇਸ਼ਨ ਦਾ ਐਂਡਰਾਇਡ ਵਰਜ਼ਨ 2.0 ਜਾਰੀ ਕੀਤਾ | ਇਹ ਐਪਲੀਕੇਸ਼ਨ ਕਾਨੂੰਨੀ ਅਧਿਕਾਰੀਆਂ ਅਤੇ ਵੱਖ-ਵੱਖ ਕੇਂਦਰੀ ਮੰਤਰਾਲਿਆਂ ਦੇ ਨੋਡਲ ਅਧਿਕਾਰੀਆਂ ਨੂੰ ਅਦਾਲਤੀ ਕਾਰਵਾਈ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX