ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਹ ਅਲ ਸੀਸੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਹ ਅਲ ਸੀਸੀ ਨਾਲ ਮੁਲਾਕਾਤ ਕੀਤੀ | ਇਥੇ ...
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ | ਰਾਸ਼ਟਰਪਤੀ ਵਲੋਂ 2023 ਲਈ 106 ਪਦਮ ਪੁਰਸਕਾਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ 'ਚ 6 ਪਦਮ ਵਿਭੂਸ਼ਨ, 9 ਪਦਮ ...
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ ਮੌਕੇ ਹਥਿਆਰਬੰਦ ਬਲਾਂ ਦੇ ਜਵਾਨਾਂ ਲਈ 412 ਬਹਾਦਰੀ ਤੇ ਹੋਰ ਰੱਖਿਆ ਪੁਰਸਕਾਰਾਂ ਦਾ ਐਲਾਨ ਕੀਤਾ ਹੈ | ਇਸ ਸਾਲ 6 ਕੀਰਤੀ ਚੱਕਰ (4 ਮਰਨ ਉਪਰੰਤ) ਅਤੇ 15 ਸ਼ੌਰਿਆ ਚੱਕਰ (2 ਮਰਨ ਉਪਰੰਤ) ...
ਰਾਜਪਾਲ ਵਲੋਂ ਕੀਤੀ ਗਈ ਜਵਾਬ ਤਲਬੀ 'ਤੇ ਮੁੱਖ ਮੰਤਰੀ ਖ਼ਾਮੋਸ਼
ਹਰਕਵਲਜੀਤ ਸਿੰਘ
ਚੰਡੀਗੜ੍ਹ, 25 ਜਨਵਰੀ-ਪੰਜਾਬ ਸਰਕਾਰ ਦੀਆਂ ਉੱਚ ਪੱਧਰੀ ਮੀਟਿੰਗਾਂ 'ਚ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵਲੋਂ ਭੇਜੇ ਗਏ ਕਥਿਤ ਸਲਾਹਕਾਰ ਨਵਲ ਅਗਰਵਾਲ ਦੀ ਰਾਜ ਦੇ ਮੁੱਖ ਸਕੱਤਰ ਤੇ ...
ਚੰਡੀਗੜ੍ਹ, 25 ਜਨਵਰੀ (ਇੰਟ.)-ਸਾਧਵੀ ਜਬਰ ਜਨਾਹ ਮਾਮਲੇ ਦੇ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ 'ਚ ਹਰਿਆਣਾ ਸਰਕਾਰ ਨੇ 90 ਦਿਨ ਦੀ ਛੋਟ ਦਿੱਤੀ ਹੈ | ਅਸਲ 'ਚ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ 10 ਸਾਲ ਤੋਂ ਜ਼ਿਆਦਾ ਦੀ ਸਜ਼ਾ
ਯਾਫਤਾ ਕੈਦੀਆਂ ਦੀ ਸਜ਼ਾ ਨੂੰ 3 ...
ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ਰਾਸ਼ਟਰ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 25 ਜਨਵਰੀ (ਏਜੰਸੀ)- 74ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰ ਦੇ ਨਾਂਅ ਆਪਣੇ ਸੰਦੇਸ਼ 'ਚ ਕਿਹਾ ਕਿ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ 'ਤੇ ...
ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਅੱਜ ਗੋਰਖਪੁਰ ਤੋਂ ਮਈ 2022 ਵਿਚ ਮੁਹਾਲੀ ਵਿਚਲੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰ. ਪੀ. ਜੀ. ਹਮਲੇ ਵਿਚ ਰਾਕੇਟ ਲਾਂਚਰ ਨਾਲ ਹਮਲਾ ਕਰਨ ਵਾਲੇ ਮੁੱਖ ਸ਼ੂਟਰ ...
15 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਲਿਸ ਮੈਡਲ
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਬੇਮਿਸਾਲ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਤੇ ਬਿਹਤਰ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਹੋਣ ਵਾਲਿਆਂ 'ਚ ਤਿੰਨ ਆਈ.ਪੀ.ਐਸ. ਅਧਿਕਾਰੀ ਸ਼ਾਮਿਲ ਹਨ | ਰਾਸ਼ਟਰਪਤੀ ਪੁੁਲਿਸ ਮੈਡਲ ਨਾਲ ਸਨਮਾਨਿਤ ਹੋਣ ਵਾਲਿਆਂ 'ਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ. ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ. ਜੀ. ਪੀ.) ਬਾਰਡਰ ਰੇਂਜ ਅੰਮਿ੍ਤਸਰ ਮੋਹਨੀਸ਼ ਚਾਵਲਾ ਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਸ੍ਰੀ ਮੁਕਤਸਰ ਸਾਹਿਬ ਉਪਿੰਦਰਜੀਤ ਸਿੰਘ ਘੁੰਮਣ ਸ਼ਾਮਿਲ ਹਨ | ਇਸੇ ਤਰ੍ਹਾਂ ਇਕ ਆਈ.ਪੀ.ਐਸ. ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ. ਆਈ. ਜੀ.) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀ.ਪੀ.ਐਸ. ਅਧਿਕਾਰੀ ਜਿਨ੍ਹਾਂ 'ਚ ਕਮਾਂਡੈਂਟ ਆਰ.ਟੀ.ਸੀ. ਪੀ.ਏ.ਪੀ ਜਲੰਧਰ ਮਨਦੀਪ ਸਿੰਘ, ਏ.ਡੀ.ਸੀ.ਪੀ. ਸਿਟੀ-2 ਅੰਮਿ੍ਤਸਰ ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਤੇ ਡੀ.ਐਸ.ਪੀ. ਸੀ.ਆਈ.ਡੀ ਯੂਨਿਟ ਸ਼ਾਮਿਲ ਹਨ | ਸੰਗਰੂਰ ਦੇ ਚਰਨਪਾਲ ਸਿੰਘ, ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ 'ਚ ਸ਼ਾਮਿਲ ਹਨ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ | ਬਾਕੀ ਅਧਿਕਾਰੀਆਂ 'ਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸ.ਆਈ. ਦਲਜੀਤ ਸਿੰਘ, ਐਸ.ਆਈ. ਜਗਤਾਰ ਸਿੰਘ, ਐਸ.ਆਈ. ਬਲਜੀਤ ਕੌਰ, ਐਸ.ਆਈ. ਜੁਗਲ ਕਿਸ਼ੋਰ, ਏ.ਐਸ.ਆਈ. ਰਾਜ ਕੁਮਾਰ, ਏ.ਐਸ.ਆਈ. ਜਸਪਾਲ ਸਿੰਘ, ਏ.ਐਸ.ਆਈ. ਰਾਕੇਸ਼ ਚੋਪੜਾ ਤੇ ਏ.ਐਸ.ਆਈ. ਪਿਆਰਾ ਸਿੰਘ ਸ਼ਾਮਿਲ ਹਨ | ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਤੇ ਰਾਜ ਸਰਕਾਰ ਦਾ ਧੰਨਵਾਦ ਕੀਤਾ |
ਨਵੀਂ ਦਿੱਲੀ, 25 ਜਨਵਰੀ (ਜਗਤਾਰ ਸਿੰਘ)-ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਗੱਡੀ ਹੇਠਾਂ ਦਰੜਨ ਸੰਬੰਧੀ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਤਹਿਤ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ | ਕੇਂਦਰੀ ਮੰਤਰੀ ਅਜੈ ਮਿਸ਼ਰਾ ...
ਚੰਡੀਗੜ੍ਹ, 25 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਭਾਵੇਂ ਮਗਰਲੇ 2-3 ਦਿਨਾਂ ਤੋਂ ਸਰਗਰਮ ਹੈ ਲੇਕਿਨ ਉਨ੍ਹਾਂ ਦੀ ਰਿਹਾਈ 26 ਜਨਵਰੀ ਨੂੰ ਸੰਭਵ ਨਹੀਂ | ਉੱਚ ਸਰਕਾਰੀ ਸੂਤਰਾਂ ...
ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਹੁਣ ਕੌਮਾਂਤਰੀ ਮੁਦਰਾ ਫੰਡ (ਆਈ. ਐਮ. ਐਫ.) ਤੋਂ ਵੱਡਾ ਝਟਕਾ ਲੱਗਾ ਹੈ | ਦਰਅਸਲ, ਆਪਣੇ ਆਰਥਿਕ ਸੰਕਟ ਦੇ ਮੱਦੇਨਜ਼ਰ ਪਾਕਿ ਸਰਕਾਰ ਨੇ ਆਈ. ਐਮ. ਐਫ. ਨੂੰ ਦੇਸ਼ ਦਾ ਦੌਰਾ ਕਰਨ ਲਈ ...
ਧੀਰਜ ਪਸ਼ੌਰੀਆ ਸੰਗਰੂਰ, 25 ਜਨਵਰੀ-ਪੰਜਾਬ ਦੀ 'ਆਪ' ਸਰਕਾਰ ਵਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ 'ਤੇ ਸੂਬੇ 'ਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਨਿਰੀ ਡਰਾਮੇਬਾਜ਼ੀ ਸਿੱਧ ਹੋ ਰਹੇ ਹਨ ਕਿਉਂਕਿ ਇਹ ਸਰਕਾਰ ਮੁਹੱਲਾ ਕਲੀਨਿਕ ਦੇ ਮੰਤਵ ਤੋਂ ਹੀ ਥਿੜਕ ਗਈ ਹੈ | ...
ਪੰਜਾਬ ਦੀਆਂ ਸਿਆਸੀ ਸਫ਼ਾ 'ਚ ਵੱਡਾ ਸਵਾਲ ਵਾਰ-ਵਾਰ ਉੱਠ ਰਿਹਾ ਹੈ ਕਿ ਮੁਹੱਲਾ ਕਲੀਨਿਕ ਸਿਹਤ ਲਈ ਹੈ ਜਾਂ ਸਿਆਸਤ ਲਈ? ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿਉਂਕਿ ਪੰਜਾਬ ਦੀ 'ਆਪ' ਸਰਕਾਰ ਮੁਹੱਲਾ ਕਲੀਨਿਕਾਂ 'ਤੇ ਘਟ ਖਰਚ ਪਰ ਇਨ੍ਹਾਂ ਦੀ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ...
ਜੈਂਤੀਪੁਰ, (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦਾ ਪਰਦਾਫ਼ਾਸ਼ ਕਰਦਿਆਂ ਕਿਹਾ ਕਿ ਕਿਵੇਂ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੁਰਾਣੀਆਂ ਅਤੇ ...
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ...
ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਛਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੀ ਸਰਕਾਰ 'ਚ ਸੂਚਨਾ ਤੇ ਤਕਨੀਕੀ ਮੰਤਰੀ ਰਹੇ ਫ਼ਵਾਦ ਚੌਧਰੀ ਨੂੰ ਚੋਣ ਕਮਿਸ਼ਨ ਵਿਰੁੱਧ ਟਿੱਪਣੀਆਂ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਰ ਲਿਆ ਗਿਆ ਹੈ | ...
ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਗਣਤੰਤਰ ਦਿਵਸ ਮੌਕੇ 20 ਸੂਬਿਆਂ 'ਚ ਪੈਦਲ ਮਾਰਚ ਤੇ ਟਰੈਕਟਰ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਵੀਰਵਾਰ ਨੂੰ ਹਰਿਆਣਾ ਦੇ ਜੀਂਦ 'ਚ ਕਿਸਾਨ ਮਹਾਂਪੰਚਾਇਤ ...
ਨਵੀਂ ਦਿੱਲੀ, 25 ਜਨਵਰੀ (ਪੀ.ਟੀ.ਆਈ.)-ਗਣਤੰਤਰ ਦਿਵਸ ਮੌਕੇ ਸੀ.ਬੀ.ਆਈ. ਦੇ 30 ਅਧਿਕਾਰੀਆਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਜਿਨ੍ਹਾਂ 'ਚ ਬਾਲ ਜਿਨਸੀ ਸ਼ੋਸ਼ਣ ਸਮੱਗਰੀ, ਮਹੰਤ ਨਰੇਂਦਰ ਗਿਰੀ ਦੀ ਮੌਤ ਅਤੇ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਮਾਮਲਿਆਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX