ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  about 1 hour ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  about 2 hours ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  about 4 hours ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  about 4 hours ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  about 5 hours ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  about 5 hours ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  about 5 hours ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 5 hours ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 6 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 7 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 8 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 8 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 8 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 8 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 9 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 9 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 9 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 9 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 9 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 10 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 10 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 10 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 22 ਮਾਘ ਸੰਮਤ 554
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪਹਿਲਾ ਸਫ਼ਾ

ਅਡਾਨੀ ਮੁੱਦੇ 'ਤੇ ਦੂਜੇ ਦਿਨ ਵੀ ਸੰਸਦ 'ਚ ਹੰਗਾਮਾ

16 ਵਿਰੋਧੀ ਪਾਰਟੀਆਂ ਨੇ ਸੰਸਦ 'ਚ ਕੀਤੀ ਰਣਨੀਤਕ ਬੈਠਕ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 3 ਫਰਵਰੀ-ਸੰਸਦ ਤੋਂ ਲੈ ਕੇ ਸੜਕ ਤੱਕ ਅਡਾਨੀ ਗਰੁੱਪ ਨੂੰ ਲੈ ਕੇ ਮਚੀ ਸਿਆਸੀ ਹਲਚਲ ਦੌਰਾਨ ਜਿਥੇ ਵਿਰੋਧੀ ਧਿਰਾਂ ਨੇ ਲਗਾਤਾਰ ਦੂਜੇ ਦਿਨ ਵੀ ਇਸ ਮਾਮਲੇ 'ਤੇ ਸੰਸਦੀ ਕਮੇਟੀ ਦੇ ...

ਪੂਰੀ ਖ਼ਬਰ »

ਪੰਜਾਬ 'ਚ ਪੈਟਰੋਲ-ਡੀਜ਼ਲ ਮਹਿੰਗਾ 'ਆਪ' ਸਰਕਾਰ ਦਾ ਲੋਕਾਂ ਨੂੰ ਪਹਿਲਾ ਝਟਕਾ

90 ਪੈਸੇ ਵੈਟ ਵਧਾ ਕੇ ਪਾਇਆ 480 ਕਰੋੜ ਦਾ ਬੋਝ
ਹਰਕਵਲਜੀਤ ਸਿੰਘ
ਚੰਡੀਗੜ੍ਹ, 3 ਫਰਵਰੀ - ਪੰਜਾਬ ਸਰਕਾਰ ਵਲੋਂ ਅਗਲੇ ਮਹੀਨੇ ਪੇਸ਼ ਕੀਤੇ ਜਾਣ ਵਾਲੇ ਸਾਲਾਨਾ ਬਜਟ ਨੂੰ ਟੈਕਸ ਮੁਕਤ ਹੋਣ ਦਾ ਦਾਅਵਾ ਕਰਨ ਲਈ ਬਜਟ ਤੋਂ ਪਹਿਲਾਂ ਹੀ ਸੂਬੇ ਦੇ ਖਪਤਕਾਰਾਂ 'ਤੇ ਪੈਟਰੋਲ-ਡੀਜ਼ਲ 'ਤੇ 90 ਪੈਸੇ ਲੀਟਰ ਵੈਟ ਵਧਾ ਕੇ ਕੋਈ 480 ਕਰੋੜ ਦਾ ਬੋਝ ਪਾ ਦਿੱਤਾ ਹੈ | ਇਸ ਵਾਧੇ ਕਾਰਨ ਪੰਜਾਬ ਵਿਚ ਪੈਟਰੋਲ-ਡੀਜ਼ਲ ਗੁਆਂਢੀ ਰਾਜਾਂ ਨਾਲੋਂ ਮਹਿੰਗਾ ਹੋ ਜਾਵੇਗਾ | ਰਾਜ ਦੇ ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਜਿਨ੍ਹਾਂ ਵਲੋਂ ਕੋਵਿਡ ਦੌਰਾਨ ਪੈਟਰੋਲ ਡੀਜ਼ਲ ਦੀ ਘਟੀ ਖਪਤ ਨੂੰ ਆਧਾਰ ਮੰਨ ਕੇ ਅੱਜ ਲਗਾਏ ਗਏ ਟੈਕਸ ਕਾਰਨ ਵਾਧੂ ਵਿੱਤੀ ਬੋਝ ਸੰਬੰਧੀ 480 ਕਰੋੜ ਦਾ ਅੰਕੜਾ ਬਣਾਇਆ ਹੈ | ਜਾਣਕਾਰੀ ਅਨੁਸਾਰ ਖਪਤ ਵਿਚ ਵਾਧਾ ਹੋਣ ਕਾਰਨ ਅਤੇ ਵਾਧੇ ਉੱਪਰ ਲੱਗਣ ਵਾਲੇ ਟੈਕਸਾਂ ਕਾਰਨ ਵਾਧੂ ਭਾਰ ਦਾ ਸਾਲਾਨਾ ਅੰਕੜਾ 600 ਕਰੋੜ 'ਤੇ ਵੀ ਪੁੱਜ ਸਕਦਾ ਹੈ | ਵਰਨਣਯੋਗ ਹੈ ਕਿ ਸਰਕਾਰ ਵਲੋਂ ਆਬਕਾਰੀ ਤੇ ਮਾਈਨਿੰਗ ਤੋਂ ਆਮਦਨ ਵਿਚ ਵੱਡਾ ਵਾਧਾ ਕਰਨ ਦੇ ਜੋ ਦਾਅਵੇ ਕੀਤੇ ਸਨ ਉਨ੍ਹਾਂ ਸੰਬੰਧੀ ਅਸਫ਼ਲ ਰਹਿਣ ਤੋਂ ਬਾਅਦ ਹੁਣ ਟੈਕਸਾਂ ਤੇ ਭਾੜਿਆਂ ਵਿਚ ਵਾਧਾ ਕਰਨ ਵਰਗੇ ਫ਼ੈਸਲੇ ਲੈਣੇ ਸ਼ੁਰੂ ਕੀਤੇ ਹਨ | ਸੂਬੇ ਵਲੋਂ 22-23 ਫਰਵਰੀ ਨੂੰ ਸੱਦੇ ਹੋਏ ਨਿਵੇਸ਼ਕ ਸੰਮੇਲਨ ਕਾਰਨ ਮੰਤਰੀ ਮੰਡਲ ਵਲੋਂ ਅੱਜ ਸੂਬੇ ਦੀ ਨਵੀਂ ਸਨਅਤੀ ਤੇ ਵਪਾਰਕ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਪਰ ਦਿਲਚਸਪ ਗੱਲ ਇਹ ਹੈ ਕਿ ਜਿਸ ਨੀਤੀ ਨੂੰ ਅੱਜ ਪ੍ਰਵਾਨਗੀ ਮਿਲੀ ਹੈ ਅਤੇ ਸਨਅਤ ਵਿਭਾਗ ਵਲੋਂ ਅਜੇ ਨੋਟੀਫ਼ਾਈ ਕੀਤਾ ਜਾਣਾ ਹੈ, ਸਰਕਾਰ ਵਲੋਂ ਇਸ ਨੀਤੀ ਨੂੰ 17 ਅਕਤੂਬਰ, 2022 ਅਰਥਾਤ ਚਾਰ ਮਹੀਨੇ ਪਹਿਲਾਂ ਦੀ ਤਾਰੀਖ਼ ਤੋਂ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ ਪਰ ਅਜਿਹਾ ਕਿਉਂ ਕੀਤਾ ਗਿਆ ਹੈ, ਇਸ ਦਾ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ | ਇਸ ਨੀਤੀ ਤਹਿਤ ਸੂਬੇ ਵਿਚ 15 ਸਨਅਤੀ ਪਾਰਕ ਅਤੇ 20 ਪੇਂਡੂ ਕਲਸਟਰ ਵਿਕਸਿਤ ਕਰਨ, ਪੰਜ ਸਾਲਾਂ ਲਈ ਸਨਅਤੀ ਪਾਰਕਾਂ ਵਿਚ ਬਿਜਲੀ 5.50 ਰੁਪਏ ਪ੍ਰਤੀ ਯੂਨਿਟ ਦੇਣ ਦਾ ਵੀ ਦਾਅਵਾ ਕੀਤਾ ਗਿਆ | ਮੰਤਰੀ ਮੰਡਲ ਨੇ ਬਿਜਲੀ ਵਾਹਨਾਂ ਦੇ ਕਲ-ਪੁਰਜ਼ਿਆਂ ਤੇ ਸਾਜੋ ਸਾਮਾਨ ਸਮੇਤ ਖੇਤੀ ਮਸ਼ੀਨਰੀ ਨੂੰ ਵੀ ਵਿਸ਼ੇਸ਼ ਸੈਕਟਰ ਸ਼ੇ੍ਰਣੀ ਵਿਚ ਸ਼ਾਮਿਲ ਕਰ ਅਸ਼ਟਾਮ ਡਿਊਟੀ ਤੇ ਬਿਜਲੀ ਡਿਊਟੀ ਲਈ 7 ਸਾਲ ਤੋਂ 15 ਸਾਲ ਤੱਕ ਛੋਟ ਦੇਣ ਦਾ ਫ਼ੈਸਲਾ ਵੀ ਲਿਆ | ਮੰਤਰੀ ਮੰਡਲ ਵਲੋਂ ਬਿਜਲੀ ਵਾਹਨ ਨੀਤੀ, ਸੂਬੇ ਦੇ 66 ਪਿ੍ੰਸੀਪਲ ਸਿਖਲਾਈ ਲਈ ਸਿੰਗਾਪੁਰ ਭੇਜਣ, 117 ਸਕੂਲਾਂ ਅਰਥਾਤ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਦਾ ਨਾਂਅ ਦੇਣ ਦਾ ਵੀ ਫ਼ੈਸਲਾ ਲਿਆ | ਇਸੇ ਤਰ੍ਹਾਂ ਸ਼ਾਹਪੁਰ ਕੰਢੀ ਪ੍ਰਾਜੈਕਟ 'ਤੇ ਅਦਾਇਗੀਆਂ ਨਾ ਹੋਣ ਕਾਰਨ ਬੰਦ ਚੱਲ ਰਹੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ 74.75 ਕਰੋੜ ਦਾ ਭੁਗਤਾਨ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ | ਮੰਤਰੀ ਮੰਡਲ ਨੇ ਸੂਬੇ ਦੇ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਵੀ ਪ੍ਰਵਾਨਗੀ ਦਿੱਤੀ, ਜੋ ਅਹੁਦਾ ਸ. ਜਗਪਾਲ ਸਿੰਘ ਸੰਧੂ ਦੇ ਸੇਵਾ-ਮੁਕਤ ਹੋਣ ਕਾਰਨ ਕਾਫ਼ੀ ਸਮੇਂ ਤੋਂ ਖ਼ਾਲੀ ਚੱਲ ਰਿਹਾ ਹੈ ਪਰ ਇਸ ਸੰਬੰਧੀ ਏਜੰਡਾ ਮੰਤਰੀ ਮੰਡਲ ਵਿਚ ਕਿਉਂ ਲਿਆਂਦਾ ਗਿਆ, ਇਸ ਸੰਬੰਧੀ ਸਰਕਾਰ ਵਲੋਂ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ |
ਸਿੱਧੂ ਦੀ ਰਿਹਾਈ
ਮੰਤਰੀ ਮੰਡਲ ਵਲੋਂ ਅੱਜ ਭਾਰਤ ਸਰਕਾਰ ਦੀ ਕੈਦੀਆਂ ਦੀ ਰਿਹਾਈ ਸੰਬੰਧੀ ਨੀਤੀ ਹੇਠ ਕੇਵਲ 3 ਕੈਦੀਆਂ ਦੀ ਰਿਹਾਈ ਨੂੰ ਪ੍ਰਵਾਨਗੀ ਦਿੱਤੀ ਗਈ, ਜਿਸ 'ਚੋਂ 2 ਕੈਦੀ ਉਹ ਹਨ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਪ੍ਰੰਤੂ ਜੁਰਮਾਨੇ ਦੀ ਰਕਮ ਨਾ ਦੇਣ ਕਾਰਨ ਜੇਲ੍ਹ ਵਿਚ ਹਨ, ਜਦੋਂਕਿ ਇਕ ਅਜਿਹਾ ਕੈਦੀ ਹੈ, ਜਿਸ ਵਲੋਂ ਅਪਰਾਧ 20 ਸਾਲ ਤੋਂ ਛੋਟੀ ਉਮਰ ਵਿਚ ਕੀਤਾ ਗਿਆ ਸੀ ਅਤੇ 50 ਪ੍ਰਤੀਸ਼ਤ ਸਜ਼ਾ ਪੂਰੀ ਕਰ ਚੁੱਕਾ ਹੈ | ਸ. ਨਵਜੋਤ ਸਿੰਘ ਸਿੱਧੂ ਦੀ ਕੈਟਾਗਰੀ, ਜਿਸ ਵਿਚ 60 ਸਾਲ ਤੋਂ ਘੱਟ ਉਮਰ ਦੇ ਕੈਦੀ ਹਨ ਅਤੇ 66 ਪ੍ਰਤੀਸ਼ਤ ਸਜ਼ਾ ਪੂਰੀ ਕਰ ਚੁੱਕੇ ਹਨ, ਸੰਬੰਧੀ ਮੰਤਰੀ ਮੰਡਲ ਵਲੋਂ ਅੱਜ ਕੋਈ ਫ਼ੈਸਲਾ ਨਹੀਂ ਲਿਆ ਗਿਆ ਪਰ ਮੰਤਰੀ ਮੰਡਲ ਸੂਬੇ ਦੀ ਆਪਣੀ ਨੀਤੀ ਹੇਠ ਵੀ ਦੋ ਕੈਦੀਆਂ ਦੀ ਰਿਹਾਈ ਨੂੰ ਪ੍ਰਵਾਨਗੀ ਦਿੱਤੀ ਜੋ ਉਮਰ ਕੈਦ 'ਤੇ ਹਨ ਅਤੇ ਸਜ਼ਾ ਦੇ 10 ਸਾਲ ਪੂਰੇ ਕਰ ਚੁੱਕੇ ਹਨ |
ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਬੈਠਕ
ਸੂਬੇ ਭਰ ਤੋਂ ਸੱਦੇ ਹੋਏ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਵੀ ਅੱਜ ਮੀਟਿੰਗ ਕੀਤੀ ਗਈ | ਰਾਜਪਾਲ ਵਲੋਂ ਸੂਬੇ ਵਿਚ ਨਸ਼ਿਆਂ ਦਾ ਪਸਾਰ ਵਧਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਚਿੰਤਤ ਸਰਕਾਰ ਵਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਤੇ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨਾਲ ਨਿਪਟਣ ਲਈ ਵੀ ਕਿਹਾ ਗਿਆ |
ਰਾਜਪਾਲ ਨੇ ਵਿਧਾਨ ਸਭਾ ਅਣਮਿਥੇ ਸਮੇਂ ਲਈ ਉਠਾਈ
ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਅੱਜ ਅਣਮਿਥੇ ਸਮੇਂ ਲਈ ਉਠਾ ਦਿੱਤੀ ਗਈ ਹੈ | 3 ਅਕਤੂਬਰ 2022 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਉਠਾ ਦਿੱਤੀ ਗਈ ਸੀ | ਪੰਜਾਬ ਕੈਬਨਿਟ ਨੇ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਹੈ | ਇਸ ਦੀ ਜਾਣਕਾਰੀ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦਿੱਤੀ |

ਖ਼ਬਰ ਸ਼ੇਅਰ ਕਰੋ

 

ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਮਹਿੰਗਾ ਹੋਇਆ ਤੇਲ

ਸ਼ਿਵ ਸ਼ਰਮਾ ਜਲੰਧਰ, 3 ਫਰਵਰੀ-ਪੰਜਾਬ 'ਚ ਬਿਜਲੀ ਤੇ ਬੱਸ ਸਫਰ ਸਮੇਤ ਹੋਰ ਮੁਫ਼ਤ ਸਕੀਮਾਂ ਕਰਕੇ ਖ਼ਾਲੀ ਹੋ ਰਹੇ ਖ਼ਜ਼ਾਨੇ ਨੂੰ ਭਰਨ ਲਈ ਪੰਜਾਬ ਦੀ 'ਆਪ' ਸਰਕਾਰ ਨੇ ਹੁਣ ਪੈਟਰੋਲ ਤੇ ਡੀਜ਼ਲ ਮਹਿੰਗਾ ਕਰਕੇ ਰਾਜ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ | ਪੰਜਾਬ 'ਚ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੂੰ ਕਾਂਗਰਸ ਨੇ ਕੀਤਾ ਮੁਅੱਤਲ

ਪੱਖ ਰੱਖਣ ਲਈ ਦਿੱਤਾ 3 ਦਿਨਾਂ ਦਾ ਸਮਾਂ ਨਵੀਂ ਦਿੱਲੀ, 3 ਫਰਵਰੀ (ਉਪਮਾ ਡਾਗਾ ਪਾਰਥ)-ਲੰਮੇ ਸਮੇਂ ਤੋਂ ਕਾਂਗਰਸ 'ਚ ਹਾਸ਼ੀਏ 'ਤੇ ਚੱਲ ਰਹੀ ਪਟਿਆਲਾ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ...

ਪੂਰੀ ਖ਼ਬਰ »

ਦਿੱਲੀ ਸ਼ਰਾਬ ਘੁਟਾਲੇ 'ਚ ਕੇਜਰੀਵਾਲ ਦਾ ਨਾਂਅ ਆਇਆ ਸਾਹਮਣੇ

ਈ.ਡੀ. ਵਲੋਂ ਦੋਸ਼ ਪੱਤਰ ਦਾਖ਼ਲ ਨਵੀਂ ਦਿੱਲੀ, 3 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਸ਼ਰਾਬ ਘੁਟਾਲੇ 'ਚ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂਅ ਸਾਹਮਣੇ ਆਇਆ ਹੈ | ਈ.ਡੀ. ਨੇ ਦਿੱਲੀ ਦੇ ਮੁੱਖ ਮੰਤਰੀ 'ਤੇ ਸ਼ਰਾਬ ਘੁਟਾਲੇ ਦੇ ਦੋਸ਼ੀਆਂ ਨਾਲ ਮਿਲੀਭੁਗਤ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਬਣਨਗੇ ਪੰਜਾਬ ਦੇ 30 ਰੇਲਵੇ ਸਟੇਸ਼ਨ-ਰੇਲ ਮੰਤਰੀ

ਪੰਜਾਬ ਦੇ ਹਿੱਸੇ ਆਇਆ 4 ਹਜ਼ਾਰ 762 ਕਰੋੜ ਰੁਪਏ ਦਾ ਰਿਕਾਰਡ ਬਜਟ ਨਵੀਂ ਦਿੱਲੀ, 3 ਫਰਵਰੀ (ਉਪਮਾ ਡਾਗਾ ਪਾਰਥ)-ਪੰਜਾਬ ਦੇ 30 ਰੇਲਵੇ ਸਟੇਸ਼ਨਾਂ ਨੂੰ ਨਵੀਂ ਦਿੱਖ ਅਤੇ ਹੋਰ ਸੁਵਿਧਾਵਾਂ ਦੇ ਨਾਲ ਲੈਸ ਕਰਕੇ ਅੰਤਰਰਾਸ਼ਟਰੀ ਪੱਧਰ ਦਾ ਬਣਾਇਆ ਜਾਏਗਾ | ਇਹ ਕਵਾਇਦ ਰੇਲ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ 5 ਜੱਜਾਂ ਦੀ ਨਿਯੁਕਤੀ ਨੂੰ ਛੇਤੀ ਮਨਜ਼ੂਰੀ ਦੇਵੇਗਾ ਕੇਂਦਰ

ਨਵੀਂ ਦਿੱਲੀ, 3 ਫਰਵਰੀ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਹਲਫ਼ਨਾਮੇ 'ਚ ਦੱਸਿਆ ਹੈ ਕਿ ਸੁਪਰੀਮ ਕੋਰਟ 'ਚ 5 ਜੱਜਾਂ ਦੀ ਨਿਯੁਕਤੀ ਲਈ ਕੇਂਦਰ ਨੂੰ ਭੇਜੀ ਗਈ ਸਿਫਾਰਸ਼ ਨੂੰ ਅਗਲੇ 5 ਦਿਨਾਂ 'ਚ ਮਨਜ਼ੂਰੀ ਦੇ ਦਿੱਤੀ ਜਾਵੇਗੀ | ਕੇਂਦਰ ਸਰਕਾਰ ਦਾ ਇਹ ...

ਪੂਰੀ ਖ਼ਬਰ »

ਅਡਾਨੀ ਗਰੁੱਪ ਵਲੋਂ ਹਿੰਡਨਬਰਗ ਦੇ ਸੰਸਥਾਪਕ ਨਾਥਨ ਐਂਡਰਸਨ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 3 ਫਰਵਰੀ (ਜਗਤਾਰ ਸਿੰਘ)-ਹਿੰਡਨਬਰਗ ਰਿਸਰਚ ਦੀ ਰਿਪੋਰਟ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਅਡਾਨੀ ਇੰਟਰਪ੍ਰਾਈਜ਼ਿਸ ਦਾ ਮਾਮਲਾ ਹੁਣ ਸੁਪਰੀਮ ਕੋਰਟ ਪੁੱਜ ਗਿਆ ਹੈ | ਸੁਪਰੀਮ ਕੋਰਟ 'ਚ ਅਮਰੀਕਾ ਸਥਿਤ ਫਰਮ ਹਿੰਡਨਬਰਗ ਰਿਸਰਚ ਖਿਲਾਫ਼ ਜਨਹਿਤ ...

ਪੂਰੀ ਖ਼ਬਰ »

ਪਾਕਿ ਸਾਹਮਣੇ ਆਈ.ਐਮ.ਐਫ਼. ਨੇ ਰੱਖੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਲਿਆਉਣ ਦੀ ਸ਼ਰਤ

ਕੌਮਾਂਤਰੀ ਸੰਗਠਨ ਫੰਡਾਂ ਨੂੰ ਨਾ ਖੋਲ੍ਹ•ਕੇ ਸਾਡੀਆਂ ਮੁਸ਼ਕਿਲਾਂ ਵਧਾ ਰਿਹੈ-ਸ਼ਾਹਬਾਜ਼ ਸ਼ਰੀਫ਼ ਅੰਮਿ੍ਤਸਰ, 3 ਫ਼ਰਵਰੀ (ਸੁਰਿੰਦਰ ਕੋਛੜ)- ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਕਿਸੇ ਵੀ ਕੀਮਤ 'ਤੇ ਆਈ. ਐਮ. ਐਫ਼. (ਕÏਮਾਂਤਰੀ ਮੁਦਰਾ ਫੰਡ) ਦੀ ਮਦਦ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਮੂਲੋਂ ਰੱਦ

ਨਵੀਂ ਦਿੱਲੀ, 3 ਫਰਵਰੀ (ਜਗਤਾਰ ਸਿੰਘ)-ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪੱਸ਼ਟ ...

ਪੂਰੀ ਖ਼ਬਰ »

ਬੀ.ਬੀ.ਸੀ. ਡਾਕੂਮੈਂਟਰੀ 'ਤੇ ਪਾਬੰਦੀ ਮਾਮਲਾ

ਸੁਪਰੀਮ ਕੋਰਟ ਨੇ ਕੇਂਦਰ ਤੋਂ 3 ਹਫ਼ਤਿਆਂ 'ਚ ਮੰਗਿਆ ਜਵਾਬ

ਨਵੀਂ ਦਿੱਲੀ, 3 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਧਾਰਿਤ ਬੀ.ਬੀ.ਸੀ. ਡਾਕੂਮੈਂਟਰੀ 'ਤੇ ਪਾਬੰਦੀ ਲਗਾਉਣ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 3 ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਸਾਰਦਾ ਹਵਾਲਾ ਮਾਮਲਾ ਈ.ਡੀ. ਵਲੋਂ ਚਿਦੰਬਰਮ ਦੀ ਪਤਨੀ, ਸੀ.ਪੀ.ਆਈ- ਐਮ ਵਿਧਾਇਕ ਤੇ ਹੋਰਾਂ ਦੀਆਂ ਜਾਇਦਾਦਾਂ ਕੁਰਕ

ਨਵੀਂ ਦਿੱਲੀ, 3 ਫਰਵਰੀ (ਏਜੰਸੀ)-ਵਿੱਤੀ ਬੇਨਿਯਮੀਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਸਾਰਦਾ ਹਵਾਲਾ ਮਾਮਲੇ 'ਚ ਸਾਬਕਾ ਕੇਂਾਦਰੀ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਪੀ. ...

ਪੂਰੀ ਖ਼ਬਰ »

2009 ਤੋਂ ਬਾਅਦ 71 ਸੰਸਦ ਮੈਂਬਰਾਂ ਦੀ ਜਾਇਦਾਦ 286 ਫ਼ੀਸਦੀ ਵਧੀ

ਏ.ਡੀ.ਆਰ. ਵਲੋਂ ਰਿਪੋਰਟ ਜਾਰੀ ਨਵੀਂ ਦਿੱਲੀ, 3 ਫਰਵਰੀ (ਏਜੰਸੀ)-ਐਸੋਸੀਏਸ਼ਨ ਫ਼ਾਰ ਡੈਮੋਕ੍ਰੇਟਿਕ ਰਿਫ਼ਾਰਮਜ਼ (ਏ.ਡੀ.ਆਰ.) ਦੀ ਸ਼ੁੱਕਰਵਾਰ ਨੂੰ ਜਾਰੀ ਹੋਈ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਸਾਲ 2009 ਤੋਂ ਲੈ ਕੇ 2019 ਦਰਮਿਆਨ ਲੋਕ ਸਭਾ ਲਈ ਮੁੜ ਚੁਣੇ ਗਏ 71 ਸੰਸਦ ...

ਪੂਰੀ ਖ਼ਬਰ »

ਤਾਲਿਬਾਨ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਵਲੋਂ ਮੁੰਬਈ 'ਚ ਹਮਲੇ ਦੀ ਧਮਕੀ

ਮੁੰਬਈ, 3 ਫਰਵਰੀ (ਏਜੰਸੀ)- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਇਕ ਈਮੇਲ ਮਿਲੀ ਹੈ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਤਾਲਿਬਾਨ ਨਾਲ ਜੁੜਿਆ ਇਕ ਵਿਅਕਤੀ ਮੁੰਬਈ 'ਚ ਹਮਲਾ ਕਰੇਗਾ | ਇਸ ਸੰਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਜਾਂਚ ਏਜੰਸੀ ਦੇ ਮੁੰਬਈ ਦਫ਼ਤਰ ਨੂੰ ...

ਪੂਰੀ ਖ਼ਬਰ »

ਚੇਨਈ ਅਧਾਰਿਤ ਕੰਪਨੀ ਨੇ 'ਆਈ ਡ੍ਰੋਪਸ' ਦਵਾਈ ਵਾਪਸ ਮੰਗਵਾਈ

ਨਵੀਂ ਦਿੱਲੀ, 3 ਫਰਵਰੀ (ਏਜੰਸੀ)- ਅਮਰੀਕੀ ਡਰੱਗ ਰੈਗੂਲੇਟਰ ਵਲੋਂ ਜਾਰੀ ਅਲਰਟ ਮਗਰੋਂ ਭਾਰਤੀ ਫਰਮ ਗਲੋਬਲ ਫਾਰਮਾ ਹੈੱਲਥਕੇਅਰ ਨੇ ਮਸਨੂਈ ਅੱਥਰੂ (ਆਰਟੀਫੀਸ਼ੀਅਲ ਟੀਅਰਜ਼) ਤੇ ਲੁਬਰੀਕੈਂਟ ਆਈ ਡਰੋਪਸ ਦਾ ਸਾਰਾ ਲਾਟ ਵਾਪਸ ਮੰਗਵਾ ਲਿਆ ਹੈ | ਅਮਰੀਕਾ 'ਚ ਇਹ ਦਵਾਈ ...

ਪੂਰੀ ਖ਼ਬਰ »

ਦੋਸ਼ ਪੱਤਰ 'ਤੇ ਸਵਾਲ ਚੁੱਕਣਾ ਕੇਜਰੀਵਾਲ ਦੀ ਭਿ੍ਸ਼ਟਾਚਾਰ 'ਚ ਸ਼ਮੂਲੀਅਤ ਨੂੰ ਸਾਬਤ ਕਰਦਾ ਹੈ-ਭਾਜਪਾ

ਨਵੀਂ ਦਿੱਲੀ, 3 ਫਰਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਬਕਾਰੀ ਘੁਟਾਲਾ ਮਾਮਲੇ 'ਚ ਈ.ਡੀ. ਦੇ ਦੋਸ਼ ਪੱਤਰ 'ਤੇ ਸਵਾਲ ਚੁੱਕਣ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਸ ਨਾਲ ਇਹ ਸਾਬਤ ਹੁੰਦਾ ਹੈ ...

ਪੂਰੀ ਖ਼ਬਰ »

ਮਾਰਕੀਟ ਪੂਰੀ ਤਰ੍ਹਾਂ ਨਿਯਮਤ-ਸੀਤਾਰਮਨ

ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਲਗਾਤਾਰ ਆ ਰਹੀ ਗਿਰਾਵਟ ਦਰਮਿਆਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੇਅਰ ਬਾਜ਼ਾਰ ਨੂੰ ਲੈ ਕੇ ਬਿਆਨ ਦਿੰਦਿਆਂ ਕਿਹਾ ਕਿ ਸ਼ੇਅਰ ਬਾਜ਼ਾਰ ਪੂਰੀ ਤਰ੍ਹਾਂ ਨਿਯਮਤ ਹੈ ਅਤੇ ਉਨ੍ਹਾਂ ਨੂੰ ਉਮੀਦ ਨਹੀਂ ਹੈ ਕਿ ਅਡਾਨੀ ਗਰੁੱਪ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਜ਼ਮੀਨ ਖਿਸਕਣ ਨਾਲ ਘਰਾਂ 'ਚ ਪਈਆਂ ਤਰੇੜਾਂ

ਜੰਮੂ, 3 ਫਰਵਰੀ (ਏਜੰਸੀ)-ਜੋਸ਼ੀਮੱਠ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਥਾਥਰੀ 'ਚ ਜ਼ਮੀਨ ਖਿਸਕਣ ਕਾਰਨ 21 ਘਰਾਂ 'ਚ ਤਰੇੜਾਂ ਪੈ ਗਈਆਂ ਹਨ | ਪ੍ਰਸ਼ਾਸਨ ਨੇ ਇਨ੍ਹਾਂ ਘਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜ ਦਿੱਤਾ ਹੈ | ਡੋਡਾ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਗਰੋਹ ਦੇ 5 ਮੈਂਬਰ ਗਿ੍ਫ਼ਤਾਰ, 46 ਪਿਸਤੌਲ ਬਰਾਮਦ

ਨਵੀਂ ਦਿੱਲੀ, 3 ਫਰਵਰੀ (ਏਜੰਸੀ)- ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਖ਼ਿਲਾਫ਼ ਕਾਰਵਾਈ ਕਰਦਿਆਂ 5 ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 48 ਪਿਸਤੌਲ ਬਰਾਮਦ ਕੀਤੇ ਹਨ | ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX