ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  about 1 hour ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  about 2 hours ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 3 hours ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 minute ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  about 5 hours ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  about 5 hours ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  about 5 hours ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  about 5 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  about 6 hours ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  about 6 hours ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  about 6 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  about 6 hours ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  about 7 hours ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 7 hours ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  about 7 hours ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  about 8 hours ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  about 7 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  about 9 hours ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  about 9 hours ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  about 10 hours ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  about 10 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554
ਵਿਚਾਰ ਪ੍ਰਵਾਹ: ਕਰਜ਼ਾ ਇਕ ਅਜਿਹਾ ਮਹਿਮਾਨ ਹੈ, ਜਿਹੜਾ ਇਕ ਵਾਰ ਘਰ ਆ ਜਾਵੇ ਤਾਂ ਨਿਕਲਣ ਦਾ ਨਾਂਅ ਹੀ ਨਹੀਂ ਲੈਂਦਾ। -ਅਗਿਆਤ

ਪਹਿਲਾ ਸਫ਼ਾ

ਸ਼ਰਾਬ ਘੁਟਾਲਾ

ਭਾਜਪਾ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਮੂਹਰੇ ਪ੍ਰਦਰਸ਼ਨ

ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਦੀ ਅਗਵਾਈ 'ਚ ਅੱਜ ਭਾਜਪਾ ਵਲੋਂ ਸ਼ਰਾਬ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ

ਕੇਂਦਰ ਵਲੋਂ ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਕਾਰਜਪਾਲਿਕਾ ਤੇ ਨਿਆਂਪਾਲਿਕਾ ਦਰਮਿਆਨ ਕਾਲਜੀਅਮ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਟਕਰਾਅ ਦਰਮਿਆਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਲਈ ਪੰਜ ਜੱਜਾਂ ਦੇ ਨਾਵਾਂ ...

ਪੂਰੀ ਖ਼ਬਰ »

ਅਡਾਨੀ ਵਲੋਂ ਐਫ.ਪੀ.ਓ. ਵਾਪਸ ਲੈਣ ਨਾਲ ਦੇਸ਼ ਦੇ ਅਕਸ 'ਤੇ ਕੋਈ ਅਸਰ ਨਹੀਂ ਪਵੇਗਾ-ਸੀਤਾਰਮਨ

ਮੁੰਬਈ, 4 ਫਰਵਰੀ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਨਿਚਰਵਾਰ ਨੂੰ ਕਿਹਾ ਕਿ ਅਡਾਨੀ ਗਰੁੱਪ ਦੇ 20,000 ਕਰੋੜ ਰੁਪਏ ਦਾ ਐਫ. ਪੀ. ਓ. ਵਾਪਸ ਲੈਣ ਨਾਲ ਦੇਸ਼ ਦੀ ਅਰਥਵਿਵਸਥਾ ਦਾ ਅਕਸ ਪ੍ਰਭਾਵਿਤ ਨਹੀਂ ਹੋਇਆ ਹੈ | ਵਿੱਤ ਮੰਤਰੀ ਨੇ ਬਜਟ ਤੋਂ ਬਾਅਦ ਪੱਤਰਕਾਰਾਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਕਾਂਗਰਸ ਨੂੰ ਦਿੱਤਾ ਜਵਾਬ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਪਾਰਟੀ 'ਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਮੁਅੱਤਲੀ ਦੇ ਅਗਲੇ ਹੀ ਦਿਨ ਟਵਿੱਟਰ 'ਤੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ...

ਪੂਰੀ ਖ਼ਬਰ »

ਪਾਕਿ 'ਚ ਫ਼ਿਰ ਹੋਈ ਸਿੱਖਾਂ ਦੇ ਕੇਸਾਂ ਦੀ ਬੇਅਦਬੀ

ਅੰਮਿ੍ਤਸਰ, 4 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਇਕ ਵਾਰ ਫਿਰ ਸਿੱਖਾਂ ਦੇ ਕੇਸਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸ੍ਰੀ ਨਨਕਾਣਾ ਸਾਹਿਬ ਦੇ ਮੁਹੱਲਾ ਬਾਲ ਲੀਲ੍ਹਾ (ਚੌਕ ਗੁਰਦੁਆਰਾ ਪੱਟੀ ਸਾਹਿਬ) ...

ਪੂਰੀ ਖ਼ਬਰ »

ਡੋਡਾ 'ਚ ਜੋਸ਼ੀਮੱਠ ਵਰਗੇ ਹਾਲਾਤ ਨਹੀਂ-ਉਪ ਰਾਜਪਾਲ

ਜੰਮੂ, 4 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਥਾਥਰੀ ਇਲਾਕੇ ਵਿਚ ਕੁਝ ਘਰਾਂ 'ਚ ਤਰੇੜਾਂ ਆਉਣ ਦੇ ਬਾਅਦ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਡੋਡਾ ਜ਼ਿਲ੍ਹੇ 'ਚ ਜੋਸ਼ੀਮੱਠ ਵਰਗੇ ਹਾਲਾਤ ਨਹੀਂ ਹਨ | ਰਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੇਗੋਵਾਲ 'ਚ 14 ਲੱਖ ਲੱੁਟੇ

ਬੇਗੋਵਾਲ (ਕਪੂਰਥਲਾ), 4 ਫਰਵਰੀ (ਸੁਖਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ 'ਚ ਟਾਂਡਾ ਬੇਗੋਵਾਲ ਰੋਡ 'ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ 'ਚ ਵੈਸਟਰਨ ਯੂਨੀਅਨ ਦਾ ਕੰਮ ਕਰਦੇ ਇਕ ਵਿਅਕਤੀ, ਜੋ ਐਕਟਿਵਾ 'ਤੇ ਘਰ ਜਾ ਰਿਹਾ ਸੀ, ਤੋਂ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਦੇ ਅਧਿਕਾਰੀ ਵਲੋਂ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ 'ਤੇ ਖ਼ੁਦਕੁਸ਼ੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਸੀ.ਆਰ.ਪੀ.ਐਫ. ਦੇ ਇਕ 53 ਸਾਲਾ ਸਹਾਇਕ ਸਬ-ਇੰਸਪੈਕਟਰ ਨੇ ਇੱਥੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਦੀ ਰਿਹਾਇਸ਼ 'ਤੇ ਇਕ ਗਾਰਡ ਪੋਸਟ 'ਤੇ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸ਼ੋ੍ਰਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਖ਼ਾਰਜ

ਅੰਮਿ੍ਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੁਆਰਾ ਬੀਤੇ ਸਾਲ 20 ਸਤੰਬਰ ਨੂੰ ਹਰਿਆਣਾ ਸਰਕਾਰ ਵਲੋਂ ਬਣਾਏ ਵੱਖਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧ ਕਾਨੂੰਨ-2014 ਨੂੰ ਸਰਬਉੱਚ ਅਦਾਲਤ ਵਲੋਂ ਸੰਵਿਧਾਨਕ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ...

ਪੂਰੀ ਖ਼ਬਰ »

ਸਿੱਖ ਲੋਹਟੋਪ

ਮਾਮਲਾਲਾਲਪੁਰਾ ਵਲੋਂ ਧਾਰਮਿਕ ਆਗੂਆਂ ਨੂੰ ਗੱਲਬਾਤ ਦਾ ਰਾਹ ਅਖ਼ਤਿਆਰ ਕਰਨ ਦੀ ਅਪੀਲ

ਕਿਹਾ, ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜੀ ਪਾਉਂਦੇ ਸਨ ਲੋਹਟੋਪ ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਸਿੱਖ ਫ਼ੌਜੀਆਂ ਦੀ ਸੁਰੱਖਿਆ ਲਈ ਲੋਹਟੋਪ ਪਾਉਣ ਦਾ ਅਮਲ ਕੋਈ ਨਵਾਂ ਨਹੀਂ ਹੈ, ਸਗੋਂ ਇਹ ਅਮਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਚੱਲਿਆ ਆ ਰਿਹਾ ...

ਪੂਰੀ ਖ਼ਬਰ »

ਪਾਕਿਸਤਾਨ ਨੇ ਵਿਕੀਪੀਡੀਆ ਨੂੰ ਕੀਤਾ 'ਬਲਾਕ'

ਇਸਲਾਮਾਬਾਦ, 4 ਫਰਵਰੀ (ਏਜੰਸੀ)-ਪਾਕਿਸਤਾਨ ਨੇ ਵਿਕੀਪੀਡੀਆ ਵਲੋਂ ਇਤਰਾਜ਼ਯੋਗ ਜਾਂ ਈਸ਼ਨਿੰਦਾ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਵੈਬਸਾਈਟ ਨੂੰ 'ਬਲਾਕ' ਕਰ ਦਿੱਤਾ ਹੈ | ਇਸ ਦੀ ਜਾਣਕਾਰੀ ਸਨਿਚਰਵਾਰ ਨੂੰ ਮੀਡੀਆ ਵਿਚ ਪ੍ਰਕਾਸ਼ਿਤ ...

ਪੂਰੀ ਖ਼ਬਰ »

ਜਾਮੀਆ ਹਿੰਸਾ ਮਾਮਲੇ 'ਚ ਸ਼ਰਜੀਲ ਇਮਾਮ ਤੇ ਆਸਿਫ਼ ਇਕਬਾਲ ਸਮੇਤ 11 ਬਰੀ

ਅਦਾਲਤ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਚੁੱਕੇ ਸਵਾਲ ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ)-ਜਾਮੀਆ ਮਿਲੀਆ ਇਸਲਾਮੀਆ ਹਿੰਸਾ ਮਾਮਲੇ 'ਚ ਸਾਕੇਤ ਕੋਰਟ ਨੇ ਸ਼ਰਜੀਲ ਇਮਾਮ ਸਮੇਤ 11 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ | ਜਾਮੀਆ ਵਿਚ 2019 'ਚ ਸੀ.ਏ.ਏ. ਤੇ ਐਨ. ਆਰ. ਸੀ. ਕਾਨੂੰਨ ...

ਪੂਰੀ ਖ਼ਬਰ »

ਅਗਨੀਵੀਰ ਭਰਤੀ ਲਈ ਹੁਣ ਸਭ ਤੋਂ ਪਹਿਲਾਂ ਆਨਲਾਈਨ ਪ੍ਰੀਖਿਆ ਲਾਜ਼ਮੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)- ਫ਼ੌਜ ਨੇ ਅਗਨੀਵੀਰ ਭਰਤੀ ਪ੍ਰਕਿਰਿਆ 'ਚ ਬਦਲਾਅ ਦਾ ਐਲਾਨ ਕੀਤਾ ਹੈ ਤੇ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਹੁਣ ਪਹਿਲਾਂ ਆਨਲਾਈਨ ਸਾਂਝੀ ਦਾਖ਼ਲਾ ਪ੍ਰੀਖਿਆ ਦੇਣੀ ਲਾਜ਼ਮੀ ਹੋਵੇਗੀ | ਇਸ ਤੋਂ ਬਾਅਦ ਫਿਜ਼ੀਕਲ ਤੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਨਜ਼ਦੀਕੀ 'ਤੇ ਈ.ਡੀ. ਦੀ ਕਾਰਵਾਈ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਗ਼ੈਰ-ਕਾਨੂੰਨੀ ਢੰਗ ਨਾਲ ਪੈਸੇ ਦੇ ਲੈਣ-ਦੇਣ ਦੇ ਮਾਮਲੇ 'ਚ ਈ.ਡੀ. ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਜ਼ਦੀਕੀ ਮੰਨੇ ਜਾਂਦੇ ਅਲੰਕਾਰ ਸਵਾਈ ਤੋਂ ਪੁੱਛਗਿੱਛ ਕੀਤੀ ਅਤੇ ਉਸ ਦਾ ਬਿਆਨ ਦਰਜ ਕੀਤਾ | ਇਸ ਮਾਮਲੇ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਮਹਿੰਗਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਪੰਪ ਮਾਲਕਾਂ 'ਤੇ ਪਏਗਾ ਲੱਖਾਂ ਦਾ ਬੋਝ

ਸ਼ਿਵ ਸ਼ਰਮਾ
ਜਲੰਧਰ, 4 ਫਰਵਰੀ-ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਨੂੰ ਮਹਿੰਗਾ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਦੇ ਦੇਰੀ ਨਾਲ ਜਾਰੀ ਹੋਣ ਨਾਲ ਸੂਬੇ ਦੇ ਪੈਟਰੋਲ ਪੰਪ ਮਾਲਕਾਂ 'ਤੇ ਲੱਖਾਂ ਰੁਪਏ ਦਾ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ | ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਮਹਿੰਗਾ ਕਰਨ ਦਾ ਫ਼ੈਸਲਾ ਕਰ ਦਿੱਤਾ ਗਿਆ ਸੀ, ਤਾਂ ਇਸ ਮਾਮਲੇ 'ਚ ਸ਼ੁੱਕਰਵਾਰ ਨੂੰ ਹੀ ਨੋਟੀਫ਼ਿਕੇਸ਼ਨ ਜਾਰੀ ਹੋ ਜਾਣਾ ਚਾਹੀਦਾ ਸੀ ਤਾਂ ਜੋ ਸਨਿਚਰਵਾਰ ਸਵੇਰ ਤੋਂ ਪੈਟਰੋਲ ਪੰਪ ਮਾਲਕ ਨਵੀਆਂ ਕੀਮਤਾਂ 'ਤੇ ਪੈਟਰੋਲ ਅਤੇ ਡੀਜ਼ਲ ਵੇਚਣ ਦਾ ਕੰਮ ਸ਼ੁਰੂ ਕਰ ਦਿੰਦੇ, ਪਰ 'ਆਪ' ਸਰਕਾਰ ਵਲੋਂ ਤੇਲ ਕੀਮਤਾਂ 'ਚ ਵਾਧੇ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਕਰਕੇ ਪੈਟਰੋਲ ਪੰਪਾਂ 'ਤੇ ਸਨਿਚਰਵਾਰ ਨੂੰ ਵੀ ਪੁਰਾਣੀਆਂ ਕੀਮਤਾਂ ਨਾਲ ਹੀ ਤੇਲ ਦੀ ਵਿਕਰੀ ਹੁੰਦੀ ਰਹੀ | ਸ਼ੁੱਕਰਵਾਰ ਨੂੰ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਪੈਟਰੋਲ ਪੰਪ ਮਾਲਕਾਂ ਦੀ ਚਿੰਤਾ ਵਧ ਗਈ ਹੈ, ਕਿਉਂਕਿ ਜੇਕਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਧਾਉਣ ਬਾਰੇ 4 ਫਰਵਰੀ ਦੀ ਤਾਰੀਖ਼ ਵਿਚ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਂਦਾ ਹੈ ਤਾਂ ਤੇਲ ਕੰਪਨੀਆਂ ਵਲੋਂ ਸਨਿਚਰਵਾਰ ਨੂੰ ਪੈਟਰੋਲ ਪੰਪ ਮਾਲਕਾਂ ਨੂੰ ਪੁਰਾਣੀ ਕੀਮਤ 'ਤੇ ਵੇਚੇ ਗਏ ਤੇਲ ਦੀ ਕੀਮਤ ਵਿਚ ਵਧੇ ਕਰ ਦਾ ਬਿੱਲ ਭੇਜ ਕੇ ਪੰਪ ਮਾਲਕਾਂ ਤੋਂ ਵੱਧ ਵਸੂਲੀ ਕੀਤੀ ਜਾਵੇਗੀ | ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਅੱਜ ਪੈਟਰੋਲ ਪੰਪ ਮਾਲਕ 'ਆਪ' ਸਰਕਾਰ ਤੋਂ ਕਾਫ਼ੀ ਨਾਰਾਜ਼ ਦਿਖਾਈ ਦਿੱਤੇ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਹੁਣ ਅਗਲੀ ਤਾਰੀਖ਼ ਵਿਚ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਨਹੀਂ, ਤਾਂ ਪੈਟਰੋਲ ਪੰਪ ਮਾਲਕਾਂ 'ਤੇ ਲੱਖਾਂ ਰੁਪਏ ਦਾ ਹੋਰ ਭਾਰ ਪੈ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਟਰੱਕ ਮਾਲਕਾਂ ਦੀ ਜੇਬ 'ਤੇ ਰੋਜ਼ਾਨਾ 2.70 ਕਰੋੜ ਦਾ ਪਵੇਗਾ ਭਾਰ

ਮਨਦੀਪ ਸਿੰਘ ਖਰੌੜ ਪਟਿਆਲਾ, 4 ਫਰਵਰੀ -ਪੰਜਾਬ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਪਹਿਲਾਂ ਹੀ ਮੰਦੀ ਦੀ ਮਾਰ 'ਚੋਂ ਗੁਜ਼ਰ ਰਹੇ ਟਰੱਕ ਆਪਰੇਟਰਾਂ ਦੇ ਧੰਦੇ ਨੂੰ ਹੋਰ ਵੀ ਡੂੰਘੀ ਸੱਟ ਮਾਰੇਗਾ | ਤੇਲ ਦੀਆਂ ਕੀਮਤਾਂ ਵਿਚ ਕੀਤੇ ਇਸ ਵਾਧੇ ਨਾਲ ਪੰਜਾਬ ਦੇ ...

ਪੂਰੀ ਖ਼ਬਰ »

ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਦੇਸ਼ 'ਚ ਸਭ ਤੋਂ ਭਿ੍ਸ਼ਟ-ਅਮਿਤ ਸ਼ਾਹ

ਨੈਨੋ ਯੂਰੀਆ ਪਲਾਂਟ ਤੇ ਇਫਕੋ ਟਾਊਨਸ਼ਿਪ ਦਾ ਨੀਂਹ ਪੱਥਰ ਰੱਖਿਆ ਦੇਓਗੜ੍ਹ (ਝਾਰਖੰਡ), 4 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ਦੇ ਦੇਓਗੜ੍ਹ 'ਚ ਵਿਜੇ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਸਰਕਾਰ ਨੂੰ ...

ਪੂਰੀ ਖ਼ਬਰ »

ਮੁਅੱਤਲ ਆਈ.ਏ.ਐਸ. ਅਧਿਕਾਰੀ ਪੂਜਾ ਸਿੰਘਲ ਵਲੋਂ ਈ.ਡੀ. ਦੀ ਅਦਾਲਤ 'ਚ ਆਤਮ ਸਮਰਪਣ

ਰਾਂਚੀ, 4 ਫਰਵਰੀ (ਏਜੰਸੀ)-ਮਨਰੇਗਾ ਤੇ ਮਾਈਨਿੰਗ ਘੁਟਾਲੇ 'ਚ ਹਵਾਲਾ ਮਾਮਲੇ ਦੀ ਦੋਸ਼ੀ ਮੁਅੱਤਲ ਆਈ.ਏ.ਐਸ. ਪੂਜਾ ਸਿੰਘਲ ਨੇ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ ਦੀ ਮਿਆਦ ਪੂਰੀ ਹੋਣ ਦੇ ਬਾਅਦ ਸਨਿਚਰਵਾਰ ਨੂੰ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਅਦਾਲਤ 'ਚ ਆਤਮ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਮਾਂ ਤੇ 10 ਮਹੀਨਿਆਂ ਦੇ ਬੱਚੇ ਸਮੇਤ ਹੋਈਆਂ 6 ਹੱਤਿਆਵਾਂ ਦੇ ਮਾਮਲੇ 'ਚ 2 ਸ਼ੱਕੀ ਗਿ੍ਫ਼ਤਾਰ

ਸੈਕਰਾਮੈਂਟੋ, 4 ਫਰਵਰੀ (ਹੁਸਨ ਲੜੋਆ ਬੰਗਾ)-ਪਿਛਲੇ ਮਹੀਨੇ ਕੇਂਦਰੀ ਕੈਲੀਫੋਰਨੀਆ ਦੇ ਗੋਸ਼ਨ ਕਸਬੇ 'ਚ ਨਬਾਲਗ ਮਾਂ ਤੇ ਉਸ ਦੇ 10 ਮਹੀਨਿਆਂ ਦੇ ਬੱਚੇ ਸਮੇਤ ਮਾਰੇ ਗਏ ਇਕ ਪਰਿਵਾਰ ਦੇ 6 ਜੀਆਂ ਦੇ ਮਾਮਲੇ 'ਚ ਪੁਲਿਸ ਵਲੋਂ 2 ਸ਼ੱਕੀ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਹੈਲੀਕਾਪਟਰ ਬਣਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਫੈਕਟਰੀ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)- ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਬਣਾਉਣ ਵਾਲੀ ਸਭ ਤੋਂ ਵੱਡੀ ਫੈਕਟਰੀ ਸੋਮਵਾਰ 6 ਫਰਵਰੀ ਨੂੰ ਕਰਨਾਟਕ 'ਚ ਖੋਲ੍ਹੀ ਜਾਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਤੁਮਾਕੁਰੂ ਵਿਖੇ ਸਥਿਤ 615 ਏਕੜ ...

ਪੂਰੀ ਖ਼ਬਰ »

ਬਾਜ਼ਾਰ ਦੀ ਮਜ਼ਬੂਤੀ ਲਈ ਵਚਨਬੱਧ, ਉਤਰਾਅ-ਚੜ੍ਹਾਅ ਨਾਲ ਨਜਿੱਠਣ ਲਈ ਨਿਗਰਾਨੀ ਵਿਵਸਥਾ ਮੌਜੂਦ-ਸੇਬੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਅਡਾਨੀ ਗਰੁੱਪ ਦੇ ਸ਼ੇਅਰਾਂ ਵਿਚ ਗਿਰਾਵਟ ਨੂੰ ਲੈ ਕੇ ਵਿਵਾਦ ਦੌਰਾਨ ਸੇਬੀ ਨੇ ਸਨਿਚਰਵਾਰ ਨੂੰ ਕਿਹਾ ਕਿ ਉਹ ਸ਼ੇਅਰ ਬਾਜ਼ਾਰ ਵਿਚ ਨਿਰਪੱਖਤਾ, ਹੁਨਰ ਅਤੇ ਉਸ ਦੀ ਮਜ਼ਬੂਤ ਬੁਨਿਆਦ ਬਣਾਏ ਰੱਖਣ ਦੇ ਨਾਲ ਸਾਰੇ ਜ਼ਰੂਰੀ ਨਿਗਰਾਨੀ ...

ਪੂਰੀ ਖ਼ਬਰ »

ਭਾਜਪਾ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਸੌਂਪੀ ਕਰਨਾਟਕ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਕਰਨਾਟਕ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਸਰਗਰਮ ਹੋਈ ਭਾਜਪਾ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਚੋਣ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ | ਇਸ ਤੋਂ ਇਲਾਵਾ ਤਾਮਿਲਨਾਡੂ ਭਾਜਪਾ ਦੇ ...

ਪੂਰੀ ਖ਼ਬਰ »

ਜਨਤਾ ਮਾਲਕ ਹੈ, ਕੋਈ ਕਿਸੇ ਨੂੰ ਚਿਤਾਵਨੀ ਨਹੀਂ ਦੇ ਸਕਦਾ-ਰਿਜਿਜੂ

ਸੁਪਰੀਮ ਕੋਰਟ ਵਲੋਂ ਜੱਜਾਂ ਦੀ ਬਦਲੀ ਸੰਬੰਧੀ ਸਖ਼ਤ ਟਿੱਪਣੀ 'ਤੇ ਕਾਨੂੰਨ ਮੰਤਰੀ ਦਾ ਜਵਾਬ ਪ੍ਰਯਾਗਰਾਜ (ਯੂ.ਪੀ.), 4 ਫਰਵਰੀ (ਏਜੰਸੀ)-ਜੱਜਾਂ ਦੇ ਤਬਾਦਲਿਆਂ ਅਤੇ ਨਿਯੁਕਤੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ 'ਤੇ ਸੁਪਰੀਮ ਕੋਰਟ ਵਲੋਂ ਕਾਰਵਾਈ ਕਰਨ ਦਿੱਤੀ ...

ਪੂਰੀ ਖ਼ਬਰ »

6 ਸਾਲਾਂ 'ਚ ਦੇਸ਼ 'ਚ ਹੋਣਗੇ 200 ਤੋਂ ਵੱਧ ਹਵਾਈ ਅੱਡੇ-ਸਿੰਧੀਆ

ਚੇਨਈ, 4 ਫਰਵਰੀ (ਏਜੰਸੀ)- ਕੇਂਦਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੇ ਸਨਿਚਰਵਾਰ ਨੂੰ ਕਿਹਾ ਕਿ ਹਵਾਬਾਜ਼ੀ ਮੰਤਰਾਲੇ ਨੇ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ 5-6 ਸਾਲਾਂ ਵਿਚ ਦੇਸ਼ ਵਿਚ 200 ਤੋਂ ਜ਼ਿਆਦਾ ਹਵਾਈ ਅੱਡੇ ਬਣਾਉਣ ਦੀ ਯੋਜਨਾ ...

ਪੂਰੀ ਖ਼ਬਰ »

ਅਮਰੀਕਾ ਨੇ ਚੀਨੀ ਗੁਬਾਰੇ ਨੂੰ ਸਮੁੰਦਰ 'ਚ ਡੇਗਿਆ

ਵਾਸ਼ਿੰਗਟਨ, 4 ਫਰਵਰੀ (ਏਜੰਸੀ)-ਉੱਤਰੀ ਅਮਰੀਕਾ 'ਚ ਸੰਵੇਦਨਸ਼ੀਲ ਸੈਨਿਕ ਸਥਾਨਾਂ ਨੂੰ ਪਾਰ ਕਰਨ ਅਤੇ ਵਾਸ਼ਿੰਗਟਨ ਅਤੇ ਬੀਜਿੰਗ ਦਰਮਿਆਨ ਤਣਾਅ ਦਾ ਨਵਾਂ ਮੁੱਦਾ ਬਣਨ ਦੇ ਬਾਅਦ ਸੰਯੁਕਤ ਰਾਜ ਅਮਰੀਕਾ ਨੇ ਸਨਿਚਰਵਾਰ ਨੂੰ ਕੈਰੋਲਿਨਾ ਤੱਟ 'ਤੇ ਇਕ ਸ਼ੱਕੀ ਚੀਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX