• ਹਜ਼ਾਰਾਂ ਇਮਾਰਤਾਂ ਢਹਿ-ਢੇਰੀ • ਰਾਹਤ ਕਾਰਜਾਂ ਤੇ ਮਦਦ ਲਈ ਭਾਰਤ ਸਮੇਤ ਕਈ ਦੇਸ਼ ਆਏ ਅੱਗੇ
ਅਦਾਨਾ, 7 ਫਰਵਰੀ (ਏਜੰਸੀ)-ਤੁਰਕੀ ਤੇ ਸੀਰੀਆ 'ਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਹੁਣ ਤੱਕ 7200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਅਜੇ ਵੀ ਮਲਬੇ ਹੇਠ ਕਈ ...
• ਅਗਨੀਵੀਰ ਯੋਜਨਾ ਨੂੰ ਲੈ ਕੇ ਕਾਂਗਰਸੀ ਆਗੂ ਦਾ ਵੱਡਾ ਹਮਲਾ
• ਸਤੀ ਪ੍ਰਥਾ ਨੂੰ ਲੈ ਕੇ ਲੋਕ ਸਭਾ 'ਚ ਹੋਇਆ ਹੰਗਾਮਾ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 7 ਫਰਵਰੀ-ਹਵਾਈ ਅੱਡੇ, ਰੱਖਿਆ, ਬੰਦਰਗਾਹਾਂ ਜਿਹੇ ਰਣਨੀਤਕ ਖੇਤਰ 'ਚ ਕੰਮ ਕਰਨ ਵਾਲੇ ਗੌਤਮ ਅਡਾਨੀ ਦੀਆਂ ...
ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਡਾਨੀ ਦੇ ਸੰਬੰਧਾਂ 'ਤੇ ਬੋਲਦਿਆਂ ਹੀ ਸਦਨ 'ਚ ਦੋ ਤਸਵੀਰਾਂ ਵੀ ਵਿਖਾਈਆਂ | ਇਨ੍ਹਾਂ ਤਸਵੀਰਾਂ 'ਚੋਂ ਇਕ ਵਿਚ ਹਵਾਈ ਜਹਾਜ਼ ਦੇ ਅੰਦਰ ਅਡਾਨੀ ਅਤੇ ਮੋਦੀ ਦੀ ਇਕੱਠਿਆਂ ਦੀ ਤਸਵੀਰ ਸੀ ...
ਨਵੀਂ ਦਿੱਲੀ, 7 ਫਰਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਲਈ ਭਾਜਪਾ ਸੰਸਦ ਮੈਂਬਰਾਂ ਨੂੰ ਐਕਸ਼ਨ ਮੋਡ 'ਚ ਆਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਸਿਰਫ਼ 400 ਦਿਨ ਬਚੇ ਹਨ | ਜਨਤਾ ਨਾਲ ਰਾਬਤਾ ਕਾਇਮ ਰੱਖੋ | ...
20 ਵਿਦਿਆਰਥੀਆਂ ਨੇ ਪੂਰੇ 100 ਅੰਕ ਪ੍ਰਾਪਤ ਕੀਤੇ ਨਵੀਂ ਦਿੱਲੀ, 7 ਫਰਵਰੀ (ਏਜੰਸੀ)-ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ) ਨੇ ਅੱਜ ਇੰਜੀਨੀਅਰਿੰਗ ਦਾਖ਼ਲਾ ਪ੍ਰੀਖਿਆ ਜੇ.ਈ.ਈ ਮੇਨ ਜਨਵਰੀ ਐਡੀਸ਼ਨ ਦੇ ਨਤੀਜੇ ਦਾ ਐਲਾਨ ਕੀਤਾ, ਜਿਸ 'ਚ 20 ਵਿਦਿਆਰਥੀਆਂ ਨੇ ਪੂਰੇ 100 ਫ਼ੀਸਦੀ ...
ਨਵੀਂ ਦਿੱਲੀ, 7 ਫਰਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਕਿਹਾ ਕਿ ਉਹ ਡਰੱਗ ਮਾਮਲੇ 'ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਦਾਇਰ ਪਟੀਸ਼ਨ 'ਤੇ 4 ਹਫ਼ਤਿਆਂ ਤੋਂ ਬਾਅਦ ...
ਨਵੀਂ ਦਿੱਲੀ, 7 ਫਰਵਰੀ (ਏਜੰਸੀ)-ਕੇਂਦਰੀ ਬਿਜਲੀ ਮੰਤਰਾਲੇ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਰੇਲ-ਸਮੁੰਦਰੀ ਜਹਾਜ਼-ਰੇਲ (ਆਰ.ਐਸ.ਐਰ.) ਜ਼ਰੀਏ ਆਪਣੀ ਘਰੇਲੂ ਕੋਲੇ ਦੀ ਕੁੱਲ ਜ਼ਰੂਰਤ 'ਚੋਂ 15-20 ਫੀਸਦੀ ਕੋਲਾ ਚੁੱਕਣ ਲਈ ਕਿਹਾ ਹੈ ਅਤੇ ...
ਸਤੰਬਰ 2023 ਤੱਕ ਕਾਰਖ਼ਾਨੇ ਉਦਯੋਗਿਕ ਇਲਾਕੇ 'ਚ ਲੈ ਕੇ ਜਾਣੇ ਪੈਣਗੇ ਜਾਂ ਕਰਨੇ ਪੈਣਗੇ ਬੰਦ
ਪੁਨੀਤ ਬਾਵਾ
ਲੁਧਿਆਣਾ, 7 ਫਰਵਰੀ-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਮਿਕਸ ਲੈਂਡ ਯੂਜ਼ ਇਲਾਕੇ ਅੰਦਰ ਹਜ਼ਾਰਾਂ ਕਾਰਖ਼ਾਨੇ ਸਥਿਤ ਹਨ, ਜਿਨ੍ਹਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ ਲਟਕ ਰਹੀ ਹੈ, ਜਿਸ ਕਰਕੇ ਇਨ੍ਹਾਂ ਇਲਾਕਿਆਂ ਵਿਚਲੇ ਕਾਰਖ਼ਾਨਿਆਂ ਦੇ ਮਾਲਕ ਨਿਰਾਸ਼ ਚਲੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ | ਜਾਣਕਾਰੀ ਅਨੁਸਾਰ ਲੁਧਿਆਣਾ, ਜਲੰਧਰ, ਅੰਮਿ੍ਤਸਰ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਮਿਕਸ ਲੈਂਡ ਯੂਜ਼ ਇਲਾਕੇ ਹਨ, ਜਿਨ੍ਹਾਂ ਵਿਚ ਇਕੋ ਘਰ ਵਿਚ ਕਾਰਖ਼ਾਨੇਦਾਰਾਂ ਵਲੋਂ ਆਪਣੀ ਰਿਹਾਇਸ਼ 'ਤੇ ਕਾਰਖ਼ਾਨਾ ਚਲਾਇਆ ਜਾ ਰਿਹਾ ਹੈ | ਇਸ ਇਲਾਕੇ 'ਚੋਂ ਕਾਰਖ਼ਾਨਿਆਂ ਨੂੰ ਬਾਹਰ ਕੱਢਣ ਲਈ ਸੁਪਰੀਮ ਕੋਰਟ ਸਮੇਤ ਵੱਖ-ਵੱਖ ਏਜੰਸੀਆਂ ਵਲੋਂ ਕਾਰਖ਼ਾਨੇਦਾਰਾਂ ਨੂੰ ਸਤੰਬਰ 2023 ਤੱਕ ਸਮਾਂ ਦਿੱਤਾ ਗਿਆ ਹੈ | ਕਾਰਖ਼ਾਨੇਦਾਰਾਂ ਕੋਲ ਸਤੰਬਰ 2023 ਤੱਕ ਕਾਰਖ਼ਾਨੇ ਉਦਯੋਗਿਕ ਇਲਾਕੇ 'ਚ ਲੈ ਕੇ ਜਾਣ ਜਾਂ ਕਾਰਖ਼ਾਨਿਆਂ ਨੂੰ ਬੰਦ ਕਰਨ ਦਾ ਹੀ ਰਸਤਾ ਬਚ ਗਿਆ ਹੈ | ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਮਿਕਸ ਲੈਂਡ ਯੂਜ਼ ਇਲਾਕੇ ਦੇ ਕਾਰਖ਼ਾਨੇਦਾਰਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ ਲਟਕ ਰਹੀ ਸੀ ਪਰ ਪੰਜਾਬ ਸਰਕਾਰ ਵਲੋਂ ਮਿਕਸ ਲੈਂਡ ਯੂਜ਼ ਇਲਾਕੇ ਦੇ ਕਾਰਖ਼ਾਨੇਦਾਰਾਂ ਨੂੰ ਕਈ ਵਾਰ ਸਮਾਂ ਦਿੱਤਾ ਗਿਆ ਹੈ ਪਰ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਹਾਲੇ ਤੱਕ ਇਨ੍ਹਾਂ ਕਾਰਖ਼ਾਨੇਦਾਰਾਂ ਨੂੰ ਰਾਹਤ ਦੇਣ ਜਾਂ ਕਿਸੇ ਹੋਰ ਥਾਂ 'ਤੇ ਕਾਰਖ਼ਾਨੇ ਲਗਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ | ਜੇਕਰ ਪੰਜਾਬ ਸਰਕਾਰ ਵਲੋਂ ਇਸ ਮਾਮਲੇ ਵਿਚ ਛੇਤੀ ਕੋਈ ਸੰਜੀਦਾ ਕਦਮ ਨਾ ਚੁੱਕਿਆ ਗਿਆ ਤਾਂ ਮਿਕਸ ਲੈਂਡ ਯੂਜ਼ ਇਲਾਕੇ ਵਿਚਲੇ ਇਕ ਲੱਖ ਤੋਂ ਵੱਧ ਕਾਰਖ਼ਾਨਿਆਂ ਨੂੰ ਤਾਲੇ ਲੱਗ ਜਾਣਗੇ, ਜਿਸ ਨਾਲ ਇਨ੍ਹਾਂ ਵਿਚ ਕੰਮ ਕਰਨ ਵਾਲੇ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ | ਜੇਕਰ ਅਜਿਹੇ ਕਾਰਖ਼ਾਨਿਆਂ ਨੂੰ ਤਾਲੇ ਲੱਗਦੇ ਹਨ ਤਾਂ ਇਸ ਦਾ ਅਸਰ ਮੱਧਮ ਤੇ ਵੱਡੇ ਕਾਰਖ਼ਾਨਿਆਂ 'ਤੇ ਪਵੇਗਾ, ਕਿਉਂਕਿ ਇਨ੍ਹਾਂ ਛੋਟੇ-ਛੋਟੇ ਕਾਰਖ਼ਾਨਿਆਂ ਵਿਚ ਵੱਖ-ਵੱਖ ਕਲਪੁਰਜ਼ੇ ਤਿਆਰ ਹੁੰਦੇ ਹਨ, ਜੋ ਕਿ ਦੁਨੀਆ ਦੀਆਂ ਨਾਮੀ ਕੰਪਨੀਆਂ ਨੂੰ ਸਪਲਾਈ ਕੀਤੇ ਜਾਂਦੇ ਹਨ |
ਛੋਟੇ ਕਾਰਖ਼ਾਨੇਦਾਰਾਂ ਵਲੋਂ ਮੁੱਖ ਮੰਤਰੀ ਦੀ ਮੀਟਿੰਗ ਦਾ ਬਾਈਕਾਟ
ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ ਕਰਨ ਲਈ ਆਏ ਸਨ, ਜਿਸ ਲਈ ਉਨ੍ਹਾਂ ਨੂੰ ਵੀ ਸੱਦਾ ਪੱਤਰ ਮਿਲਿਆ ਸੀ ਪਰ ਮੀਟਿੰਗ ਵਿਚ ਪੰਜਾਬ ਅੰਦਰ ਕਰੋੜਾਂ ਰੁਪਏ ਦਾ ਨਿਵੇਸ਼ ਕਰਨ ਸਮੇਤ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਸਨ | ਉਨ੍ਹਾਂ ਕਿਹਾ ਕਿ ਮੀਟਿੰਗ 'ਚ ਛੋਟੇ ਸਨਅਤਕਾਰਾਂ ਨੂੰ ਉਜੜਨ ਤੋਂ ਬਚਾਉਣ ਲਈ ਕੋਈ ਵੀ ਗੱਲ ਨਾ ਸੁਣੀ ਜਾਣੀ ਸੀ ਅਤੇ ਨਾ ਹੀ ਕੀਤੀ ਜਾਣੀ ਸੀ, ਜਿਸ ਕਰਕੇ ਛੋਟੇ ਸਨਅਤਕਾਰਾਂ ਨੇ ਇਸ ਮੀਟਿੰਗ ਦਾ ਬਾਈਕਾਟ ਕੀਤਾ ਸੀ | ਉਨ੍ਹਾਂ ਕਿਹਾ ਕਿ ਜੇਕਰ ਮਿਕਸ ਲੈਂਡ ਯੂਜ਼ ਇਲਾਕੇ ਦੇ ਕਾਰਖ਼ਾਨੇਦਾਰਾਂ ਨੂੰ ਉਜਾੜਨ ਤੋਂ ਰੋਕਣ ਲਈ ਕੋਈ ਉਪਰਾਲਾ ਨਾ ਕੀਤਾ ਗਿਆ ਤਾਂ ਇਹ ਪੰਜਾਬ ਦੀ ਉਦਯੋਗਿਕ ਤਬਾਹੀ ਲਿਆਉਣ ਵਿਚ ਸਭ ਤੋਂ ਵੱਡਾ ਕਾਰਨ ਬਣੇਗਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੱਧਮ ਤੇ ਵੱਡੇ ਕਾਰਖ਼ਾਨੇ ਤਾਂ ਹੀ ਕਾਮਯਾਬ ਹੋ ਸਕਦੇ ਹਨ ਜੇਕਰ ਛੋਟੇ ਕਾਰਖ਼ਾਨੇਦਾਰਾਂ ਨੂੰ ਬਚਾਉਣ ਦੇ ਉਪਰਾਲੇ ਕੀਤੇ ਜਾਣ |
ਨਵੀਂ ਦਿੱਲੀ, 7 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਵਲੋਂ ਕੀਤੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਰਾਹਤ ਸਮੱਗਰੀ ਦੀ ਪਹਿਲੀ ਖੇਪ ਲੈ ਕੇ ਰਵਾਨਾ ਹੋਏ ਭਾਰਤੀ ਹਵਾਈ ਫ਼ੌਜ ਦੇ 2 ਜਹਾਜ਼ ਤੁਰਕੀ ਪੁੱਜ ਗਏ ਹਨ | ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਬਿਆਨ 'ਚ ...
ਨਵੀਂ ਦਿੱਲੀ, 7 ਫਰਵਰੀ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਦੀ ਲਾਜ਼ਮੀ ਇਕ ਸਾਲ ਦੀ ਇੰਟਰਨਸ਼ਿਪ ਪੂਰੀ ਕਰਨ ਦੀ ਕੱਟ-ਆਫ ਮਿਤੀ 30 ਜੂਨ ਤੋਂ ਵਧਾ ਕੇ 11 ਅਗਸਤ 2023 ਕਰ ਦਿੱਤੀ ਹੈ, ਇਸ ਤੋਂ ਪਹਿਲਾਂ 13 ਜਨਵਰੀ ਨੂੰ ਇੰਟਰਨਸ਼ਿਪ ਪੂਰੀ ਕਰਨ ਦੀ ...
ਨਵੀਂ ਦਿੱਲੀ, 7 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਵਲੋਂ ਕੀਤੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਰਾਹਤ ਸਮੱਗਰੀ ਦੀ ਪਹਿਲੀ ਖੇਪ ਲੈ ਕੇ ਰਵਾਨਾ ਹੋਏ ਭਾਰਤੀ ਹਵਾਈ ਫ਼ੌਜ ਦੇ 2 ਜਹਾਜ਼ ਤੁਰਕੀ ਪੁੱਜ ਗਏ ਹਨ | ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਬਿਆਨ 'ਚ ...
ਪਿਸ਼ਾਵਰ, 7 ਫਰਵਰੀ (ਪੀ.ਟੀ.ਆਈ.)-ਪਾਕਿਸਤਾਨ ਦੇ ਪਿਸ਼ਾਵਰ 'ਚ ਇਕ ਯਾਤਰੀ ਬੱਸ ਦੇ ਕਾਰ ਨਾਲ ਟਕਰਾ ਕੇ ਡੂੰਘੀ ਖੱਡ 'ਚ ਡਿੱਗ ਜਾਣ ਕਾਰਨ 30 ਲੋਕਾਂ ਦੀ ਮੌਤ ਹੋ ਗਈ | ਹਾਦਸਾ ਉਸ ਸਮੇਂ ਵਾਪਰਿਆ ਜਦ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਤੇਜ਼ ਰਫ਼ਤਾਰ ਬੱਸ ਸ਼ਤਿਆਲ ਚੈੱਕ ਪੋਸਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX