ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਬੀਤੇ ਕੱਲ੍ਹ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਿਡ-ਡੇ-ਮੀਲ ਵਰਕਰਜ਼ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਵਿਰੁੱਧ ਸਿੱਖਿਆ ਮੰਤਰੀ ਵਲੋਂ ਵਰਤੀ ਗਈ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਦਿੱਲੀ ਦੇ ਜੰਤਰ ਮੰਤਰ ਵਿਖੇ ਸਰੀਰਕ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੀਆਂ ਭਾਰਤੀ ਮਹਿਲਾ ਪਹਿਲਵਾਨਾਂ 'ਚ ਸ਼ਾਮਿਲ ਰੀਓ ਉਲੰਪਿਕ ਦਾ ਕਾਂਸੀ ਤਗਮਾ ਜਿੱਤਣ ਵਾਲੀ ਪਦਮਸ੍ਰੀ ਸਾਕਸ਼ੀ ਮਲਿਕ ਅਤੇ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨ ਡਾ. ਸਰਿਤਾ ਦੀ ਅਗਵਾਈ ਵਿਚ ਸਿਹਤ ਵਿਭਾਗ ਪੰਜਾਬ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਕਾਇਆ ਕਲਪ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੀ ਕਾਰਜਕਾਰਨੀ ਕਮੇਟੀ ਦੀ ਇਕ ਮੀਟਿੰਗ ਗੁਰਦੁਆਰਾ ਯਾਦਗਾਰ ਬਾਬਾ ਮੋਤੀ ਰਾਮ ਮਹਿਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਟਰੱਸਟ ਦੀ ਕਾਰਜਕਾਰਨੀ ਕਮੇਟੀ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਪਿੰਡ ਰੰਧਾਵਾ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਸ਼ਿਕਾਇਤ ਕਰਕੇ ਮੰਗ ਕੀਤੀ ਗਈ ਕਿ ਬੀਤੇ ਦਿਨੀਂ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਉਨ੍ਹਾਂ ਦੇ ਤੂੜੀ ਦੇ ਕੁੱਪ ਅਤੇ ਪਾਥੀਆਂ ਦੇ ਢੇਰ ਸਾੜਨ ...
ਬਸੀ ਪਠਾਣਾਂ, 25 ਮਈ (ਐਚ.ਐਸ. ਗੌਤਮ)-ਸਥਾਨਕ ਸਿਟੀ ਪੁਲਿਸ ਚੌਕੀ ਦੇ ਇੰਚਾਰਜ ਮੇਜਰ ਸਿੰਘ ਨੇ ਜੇਲ੍ਹ ਰੋਡ ਤੇ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਲਾਗੇ ਨਾਬਾਲਗ ਡਰਾਈਵਿੰਗ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਣੀ ਮੁਹਿੰਮ ਤੇਜ ਕਰਦਿਆਂ ਨਾਕਾ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ, ਬੰਦੀ ਸਿੰਘਾਂ ਦੀ ਰਿਹਾਈ, ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਪੰਥਕ ਮਸਲਿਆਂ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਰ-ਪਾਰ ਦੇ ਸੰਘਰਸ਼ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਡੂੰਘੀਆਂ ਵਿਚਾਰਾਂ ਉਪਰੰਤ ਸਰਬ ਪ੍ਰਵਾਨਿਤ 3 ਸੰਘਰਸ਼ ਪੋ੍ਰਗਰਾਮਾਂ ਦਾ ਐਲਾਨ ਕੀਤਾ ਗਿਆ | ਕੌਮੀ ਇਨਸਾਫ਼ ਮੋਰਚਾ ਦੇ ਪ੍ਰਮੁੱਖ ਆਗੂ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ 20 ਜੂਨ ਨੂੰ ਕੌਮੀ ਇਨਸਾਫ਼ ਮੋਰਚੇ 'ਚ ਸ਼ਾਮਿਲ ਸਮੁੱਚੀਆਂ ਜਥੇਬੰਦੀਆਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੈਮੋਰੰਡਮ ਦੇਣਗੇ | ਇਸੇ ਤਰ੍ਹਾਂ ਦੋਵੇਂ ਸਰਕਾਰਾਂ ਨੂੰ ਘੇਰਨ ਲਈ 15 ਜੁਲਾਈ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਕੋਠੀਆਂ ਦਾ ਘਿਰਾਓ ਕਰਕੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ | ਉਨ੍ਹਾਂ ਦੱਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਵਿਸ਼ਾਲ ਇਕੱਠ ਕਰਕੇ ਸੱਤਾ ਦੇ ਨਸ਼ੇ 'ਚ ਕੁੰਭਕਰਨੀ ਨੀਂਦ ਸੁੱਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੱਤਾ 'ਚ ਆਉਣ ਤੋਂ ਪਹਿਲਾਂ ਸਿੱਖ ਕੌਮ ਦੇ ਵੱਖ-ਵੱਖ ਧਰਨੇ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਕੇ ਨਾ ਕੇਵਲ ਸੰਘਰਸ਼ਾਂ ਦਾ ਸਮਰਥਨ ਕਰਦੇ ਰਹੇ ਹਨ ਸਗੋਂ ਸੱਤਾ ਵਿਚ ਆਉਣ 'ਤੇ ਸਿੱਖ ਕੌਮ ਨੂੰ ਉਕਤ ਮਸਲਿਆਂ ਸੰਬੰਧੀ ਇਨਸਾਫ਼ ਦੇਣ ਦਾ ਭਰੋਸਾ ਵੀ ਦਿੰਦੇ ਰਹੇ ਹਨ ਪਰ ਹੁਣ ਉਹ ਸੱਤਾ ਦੇ ਨਸ਼ੇ ਵਿਚ ਇਨਸਾਫ਼ ਮੋਰਚੇ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੇ ਹਨ | ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਨਿੱਜੀ ਮਸਲਿਆਂ ਤੇ ਮੁਫਾਦਾਂ ਤੋਂ ਉੱਪਰ ਉੱਠ ਕੇ ਇਨਸਾਫ਼ ਦੀ ਪ੍ਰਾਪਤੀ ਲਈ ਕੌਮੀ ਇਨਸਾਫ਼ ਮੋਰਚਾ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ | ਇਸ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਵਲੋਂ ਦਿੱਲੀ ਦੇ ਯੰਤਰ ਮੰਤਰ ਵਿਖੇ ਮਹਿਲਾ ਪਹਿਲਵਾਨਾਂ ਦੇ ਚੱਲ ਰਹੇ ਸੰਘਰਸ਼ ਦੀ ਵੀ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਚੰਡੀਗੜ੍ਹ ਵਿਚ ਪੱਗ ਦੀ ਰਾਖੀ ਅਤੇ ਦਿੱਲੀ ਵਿਚ ਚੁੰਨੀ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਅਸੀਂ ਪੰਥਕ ਏਕਤਾ ਨਾਲ ਜ਼ਰੂਰ ਜਿੱਤਾਂਗੇ | ਇਕੱਠ ਵਿਚ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਕਿਸਾਨ ਆਗੂ ਡਾ. ਦਰਸ਼ਨ ਪਾਲ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਮਲਕੀਤ ਸਿੰਘ ਜ਼ੀਰਾ, ਬਾਬਾ ਚਮਕੌਰ ਸਿੰਘ, ਸੰਤ ਦਲਬਾਰਾ ਸਿੰਘ ਰੋਹੀਸਰ ਸਾਹਿਬ ਮਹਾਦੀਆਂ, ਬਾਬਾ ਗੁਰਮੀਤ ਸਿੰਘ ਢਾਚਰ, ਚਾਹਲ ਅਮਰੀਕ ਸਿੰਘ ਸ਼ਾਹਪੁਰ, ਮਿਠੂ ਸਿੰਘ ਕਾਹਨਕੇ, ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਤਰੁਣ ਜੈਨ ਬਾਵਾ, ਬਲਵਿੰਦਰ ਸਿੰਘ, ਪਦਮਸ੍ਰੀ ਜੇਤੂ ਓਲੰਪੀਅਨ ਖਿਡਾਰਨ ਸਾਕਸ਼ੀ ਮਲਿਕ, ਪਹਿਲਵਾਨ ਸਤਿਆਵਰਤ, ਬਲਜੀਤ ਸਿੰਘ ਭੁੱਟਾ, ਗੁਰਜੀਤ ਕੌਰ, ਰੁਪਿੰਦਰ ਸਿੰਘ ਲੋਕ ਅਧਿਕਾਰ ਲਹਿਰ, ਪ੍ਰੋ ਬਲਜਿੰਦਰ ਸਿੰਘ, ਪ੍ਰੋ ਮਹਿੰਦਰ ਪਾਲ ਸਿੰਘ, ਗੁਰਿੰਦਰ ਸਿੰਘ ਬਾਜਵਾ, ਐਡਵੋਕੇਟ ਗੁਰਸ਼ਰਨ ਸਿੰਘ ਤੇ ਦਿਲਸ਼ੇਰ ਸਿੰਘ, ਬਲਜੀਤ ਸਿੰਘ ਭਾਊ, ਬੱਗਾ ਸਿੰਘ ਮਜ਼ਦੂਰ ਆਗੂ, ਰਾਜਿੰਦਰ ਸਿੰਘ ਰਾਜਾ ਨਨਹੇੜੀਆਂ, ਕੁਲਵੰਤ ਸਿੰਘ ਮਹਿਤੋ, ਇੰਦਰਬੀਰ ਸਿੰਘ, ਗੁਰਿੰਦਰਪਾਲ ਸਿੰਘ, ਗੁਰਨਾਮ ਸਿੰਘ ਸਿੱਧੂ ਸਮੇਤ ਦਮਦਮੀ ਟਕਸਾਲ ਉਦਾਸੀ ਸੰਪ੍ਰਦਾਇ, ਨਿਰਮਲੇ ਸੰਤ, ਹਿੰਦੂ ਸਨਾਤਨੀ ਸੰਤ, ਸਤਿਆਨੰਦ ਸਰਸਵਤੀ ਤੋਂ ਇਲਾਵਾ ਬਾਬਾ ਸੇਵਾ ਸਿੰਘ, ਬਾਬਾ ਦਰਸ਼ਨ ਸਿੰਘ ਢੱਕੀ ਵਾਲੇ, ਬਾਬਾ ਲੀਡਰ ਸਿੰਘ ਵਲੋਂ ਆਪਣੇ ਨੁਮਾਇੰਦੇ ਜਿੱਥੇ ਭੇਜੇ ਗਏ | ਇਕੱਠ ਵਿਚ ਪੰਜਾਬ ਦੇ ਕੋਨੇ-ਕੋਨੇ 'ਚੋਂ ਵੱਖ-ਵੱਖ ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਜਖਵਾਲੀ, 25 ਮਈ (ਨਿਰਭੈ ਸਿੰਘ)-ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਅਤੇ ਮੈਡੀਕਲ ਅਫ਼ਸਰ ਇੰਚਾਰਜ ਸੀ.ਐਚ.ਸੀ. ਚਨਾਰਥਲ ਕਲਾਂ ਦੀ ਅਗਵਾਈ ਹੇਠ ਪਲਸ ਪੋਲਿਓ ਦੇ ਰਾੳਾੂਡ ਸੰਬੰਧੀ ਟੀਕਾਕਰਨ ਨੋਡਲ ਅਫ਼ਸਰ ਡਾ. ਕੰਵਰਪਾਲ ਸਿੰਘ ਨੇ ਟ੍ਰੇਨਿੰਗ ਦਿੱਤੀ | ਇਸ ...
ਚੰੁਨ੍ਹੀ, 25 ਮਈ (ਬਹਾਦਰ ਸਿੰਘ ਟਿਵਾਣਾ)-ਪਿੰਡ ਦਾਦੂਮਾਜਰਾ ਵਿਖੇ ਲੱਖ ਦਾਤਾ ਲਾਲਾ ਵਾਲੇ ਪੀਰ 'ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵਕ ਹਰਜਿੰਦਰ ਸਿੰਘ ਬੈਦਵਾਣ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਹਰਜਿੰਦਰ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਭਾਜਪਾ ਦੀ ਕੇਂਦਰ ਸਰਕਾਰ ਦੁਆਰਾ ਦਿੱਲੀ 'ਚ ਲੋਕਾਂ ਦੁਆਰਾ ਚੁਣੀ ਗਈ, ਆਮ ਆਦਮੀ ਪਾਰਟੀ ਦੇ ਸਰਕਾਰ ਖ਼ਿਲਾਫ਼ ਜੋ ਕਥਿਤ ਆਰਡੀਨੈਂਸ ਜਾਰੀ ਕੀਤਾ ਗਿਆ ਹੈ, ਉਹ ਲੋਕਤੰਤਰ ਦੇ ਢਾਂਚੇ ਨੂੰ ਤਹਿਸ ਨਹਿਸ ਕਰਨ ਦੀ ਕਾਰਵਾਈ ਹੈ, ਜੋ ...
ਚੁੰਨ੍ਹੀ, 25 ਮਈ (ਬਹਾਦਰ ਸਿੰਘ ਟਿਵਾਣਾ)-ਚੁੰਨ੍ਹੀ ਕਲਾਂ ਦੇ ਵਿਚੋਂ ਲੰਘਦਾ ਗੰਦਾ ਨਾਲ਼ਾ ਲੋਕਾਂ ਦੀ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ, ਜਦੋਂ ਵੀ ਥੋੜ੍ਹਾ ਜਾਂ ਮੀਂਹ ਪੈਂਦਾ ਹੈ, ਤੇ ਲੋਕਾਂ ਦੇ ਘਰਾਂ 'ਚ ਗੰਦਾ ਪਾਣੀ ਭਰ ਜਾਂਦਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਖਮਾਣੋਂ, 25 ਮਈ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਹਿੱਸੇ ਦੇ ਨਹਿਰੀ ਪਾਣੀ ਨੂੰ ਰਾਜਸਥਾਨ ਦੇਣ ਸੰਬੰਧੀ ਆਈਆਂ ਖ਼ਬਰਾਂ ਦੇ ਆਧਾਰ 'ਤੇ ਭਾਜਪਾ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਭਾਜਪਾ ਦੇ ਸੀਨੀਅਰ ਆਗੂ ਐਡ. ਸ਼ਿਵ ਕੁਮਾਰ ਕਲਿਆਣ ਨੇ ਆਪਣਾ ਪੱਖ ਰੱਖਦਿਆਂ ਕਿਹਾ ...
ਸੰਘੋਲ, 25 ਮਈ (ਪਰਮਵੀਰ ਸਿੰਘ ਧਨੋਆ)-ਸਰਕਾਰੀ ਐਲੀਮੈਂਟਰੀ ਸਕੂਲ ਸੰਘੋਲ (ਲੜਕੇ) ਵਿਖੇ ਆਯੋਜਿਤ ਸਾਦਾ ਸਮਾਗਮ ਦੌਰਾਨ ਪੜ੍ਹਾਈ 'ਚ ਨਾਮਣਾ ਖੱਟਣ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿੰਡ ਸੰਘੋਲ ਵਾਸੀ ਸਮਾਜ ਸੇਵੀ ਬਲਵੰਤ ਕੌਰ ਅਤੇ ਸੁਦੇਸ਼ ਪੁਰੀ ...
ਫ਼ਤਹਿਗੜ੍ਹ ਸਾਹਿਬ, 25 ਮਈ (ਮਨਪ੍ਰੀਤ ਸਿੰਘ)-ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਕੋਰ ਕਮੇਟੀ ਦੀ ਮੀਟਿੰਗ ਵਿਸ਼ਵ ਤੰਬਾਕੂ ਵਿਰੁੱਧ ਦਿਵਸ ਮਨਾਏ ਜਾਣ ਸੰਬੰਧੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਫ਼ਤਹਿਗੜ੍ਹ ...
ਬਸੀ ਪਠਾਣਾਂ, 25 ਮਈ (ਰਵਿੰਦਰ ਮੌਦਗਿਲ)-ਨਗਰ ਕੌਂਸਲ ਬਸੀ ਪਠਾਣਾਂ ਵਲੋਂ ਕਾਰਜ ਸਾਧਕ ਅਫ਼ਸਰ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼ਹਿਰ ਦੀ ਸਵੱਛਤਾ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ | ਕਾਰਜ ਸਾਧਕ ਅਫ਼ਸਰ ਮਨਜੀਤ ਸਿੰਘ ਢੀਂਡਸਾ ਨੇ ਦੱਸਿਆ ਇਸ ਦਾ ਖ਼ਾਸ ...
ਖਮਾਣੋਂ, 25 ਮਈ (ਜੋਗਿੰਦਰ ਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤੇ ਨਤੀਜੇ 'ਚ ਗੁਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰ. ਪ੍ਰਦੀਪ ਸ਼ੁਕਲਾ ਨੇ ਦੱਸਿਆ ਕਿ ...
ਖਮਾਣੋਂ, 25 ਮਈ (ਜੋਗਿੰਦਰ ਪਾਲ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਖਮਾਣੋਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕੇ 1 ਜੂਨ ਨੂੰ ਮਾਤਾ ਗੁਜਰੀ ਨਿਵਾਸ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 9 ਵਜੇ ਇਕ ਵਿਸ਼ੇਸ਼ ਮੀਟਿੰਗ ਸੱਦੀ ...
ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ 'ਚ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਗੁ: ਬੀੜ ਬਾਬਾ ਬੁੱਢਾ ...
ਮੰਡੀ ਗੋਬਿੰਦਗੜ੍ਹ, 25 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੈੱ੍ਰਸ ਦੇ ਨਾਂਅ ਜਾਰੀ ਬਿਆਨ 'ਚ ਕਿਹਾ ਕਿ ਸੂਬੇ ਦੀ ''ਆਪ'' ਸਰਕਾਰ ਇਕ ਸਾਲ ਵਿਚ ਹੀ ਲੋਕਾਂ ਦਾ ਵਿਸ਼ਵਾਸ ਗੁਆਉਣ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਿਕ ਗੁਰਧਾਮਾਂ ਦੀ ਸੇਵਾ ਸੰਭਾਲ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜ ਕਰਨ ਤੱਕ ਹੀ ਸੀਮਤ ਨਹੀਂ ਬਲਕਿ ਪੰਥ ਪ੍ਰਤੀ ਕੁਰਬਾਨੀ ਕਰਨ ਵਾਲੇ ਯੋਧਿਆਂ ਦੇ ਪਰਿਵਾਰਾਂ ਦੀ ਮਾਲੀ ...
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ ਹਲਕਾ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਜਥੇਦਾਰ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ...
ਐਸ.ਐਨ.ਏ.ਐਸ. ਆਰੀਆ ਸਕੂਲ ਮੰਡੀ ਗੋਬਿੰਦਗੜ੍ਹ, 25 ਮਈ (ਮੁਕੇਸ਼ ਘਈ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਐਲਾਨੇ ਗਏ ਨਤੀਜਿਆਂ 'ਚੋਂ ਇਕ ਵਾਰ ਫਿਰ ਤੋਂ ਮੰਡੀ ਗੋਬਿੰਦਗੜ੍ਹ ਦੇ ਐਸ.ਐਨ.ਏ.ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ...
ਸੰਘੋਲ, 25 ਮਈ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਜਿਸ ਨੇ ਕਿ ਕਾਮਰਸ ਗਰੁੱਪ 'ਚ 500 'ਚੋਂ 486 ਅੰਕ (97.20 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ 'ਚੋਂ 14ਵਾਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX