ਤਰਨ ਤਾਰਨ, 25 (ਇਕਬਾਲ ਸਿੰਘ ਸੋਢੀ)-ਸਿੱਖਿਆ ਮੰਤਰੀ ਨਾਲ ਮੀਟਿੰਗ ਲਈ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਚ ਪੁੱਜੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਗੁਰਬਿੰਦਰ ਸਿੰਘ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਸੰਦੀਪ ਰਿਸ਼ੀ ਵਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ | ਸੰਦੀਪ ਰਿਸ਼ੀ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ | ਇਸ ਸਮੇਂ ਉਹ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਵਜੋਂ ਵੀ ਆਪਣੀਆਂ ਸੇਵਾਵਾਂ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਤਰਨ ਤਾਰਨ ਦੀ ਕਾਰਜਕਾਰਨੀ ਦੀ ਵਿਸ਼ਾਲ ਮੀਟਿੰਗ ਸਤਿਕਾਰ ਪੈਲੇਸ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਅਤੇ ਪ੍ਰਬੰਧਾਂ ਹੇਠ ਹੋਈ | ਮੀਟਿੰਗ ਵਿਚ ਸਾਬਕਾ ਮੰਤਰੀ ਅਤੇ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀਮਤੀ ਅਮਨਿੰਦਰ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨ ਤਾਰਨ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ...
ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ)-ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਚੌਂਕੀ ਫਤਿਆਬਾਦ ਅਤੇ ਡੇਹਰਾ ਸਾਹਿਬ ਦੀ ਪੁਲਿਸ ਵਲੋਂ ਇਕ ਸਾਂਝੇ ਐਕਸ਼ਨ ਦੁਆਰਾ 75 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ...
ਤਰਨ ਤਾਰਨ, 25 (ਹਰਿੰਦਰ ਸਿੰਘ)-ਬੱਸ ਦੀ ਟੱਕਰ ਨਾਲ ਸਕੂਟਰੀ ਸਵਾਰ ਪਤੀ-ਪਤਨੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬੱਸ ਡਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ...
ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ 97.6 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਤਰਨ ਤਾਰਨ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਬਾਬਾ ਉੱਤਮ ਸਿੰਘ ਬਾਬਾ ਗੁਰਮੁਖ ਸਿੰਘ ...
ਜਲੰਧਰ, 25 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰੁਸਤਮ ਉਰਫ਼ ਸੋਢੀ ਪੁੱਤਰ ਪਿ੍ਥੀ ਰਾਮ ਵਾਸੀ ਇੰਦਰਾ ਕਲੋਨੀ ਧੀਣਾ ਨੂੰ ਉਮਰ ਕੈਦ ਤੇ ਵੱਖ-ਵੱਖ ਧਾਰਾਵਾਂ ਹੇਠ 1 ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਵਲੋਂ ਹਰ ਖੇਤ ਤੱਕ ਨਹਿਰੀ ਅਤੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਦਾ ਕਰਨ, ਕਿਸਾਨੀ ਦੀ ਕਰਜ਼ਾ-ਮੁਕਤੀ ਲਈ, ਕੁਦਰਤ ਅਤੇ ਵਾਤਾਵਰਨ ਪੱਖੀ ਤੇ ਹੰਢਣਸਾਰ ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰਵਾਉਣ, ਸਾਰੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐੱਮ.ਐੱਸ.ਪੀ. 'ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਮਾਲਕੀ ਹੱਕ ਦੇਣ ਅਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਆਦਿ ਮੰਗਾਂ ਨੂੰ ਲੈ ਕੇ ਮੋਗਾ ਵਿਖੇ 26 ਮਈ ਨੂੰ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਤਰਨ ਤਾਰਨ, ਜਨਰਲ ਸਕੱਤਰ ਸਤਪਾਲ ਸਿੰਘ ਨੱਥੋਕੇ, ਗੁਰਬਰਿੰਦਰ ਸਿੰਘ ਬੌਬੀ, ਕੁਲਦੀਪ ਸਿੰਘ ਬੈਕਾਂ, ਸੁਖਚੈਨ ਸਿੰਘ ਸਰਹਾਲੀ ਖੁਰਦ, ਬਲਵਿੰਦਰ ਸਿੰਘ ਸਖੀਰਾ, ਸ਼ਮਸ਼ੇਰ ਸਿੰਘ, ਬਲਵੰਤ ਸਿੰਘ ਖਾਹਰਾ, ਹਰਵਿੰਦਰ ਸਿੰਘ ਵਲੀਪੁਰ, ਸੂਬੇਦਾਰ ਸਤਵੰਤ ਸਿੰਘ, ਖਜਾਨ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ ਤੱਖੂਚੱਕ ਨੇ ਕਿਹਾ ਕਿ 26 ਮਈ ਦੀ ਮੋਗਾ ਰੈਲੀ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀਆਂ ਹਨ |
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ, ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆਂ ਅਤੇ ਸਰਵਣ ਸਿੰਘ ਪੰਧੇਰ ਨੇ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਿਸਤੌਲ ਦਿਖਾ ਕੇ ਉਸ ਪਾਸੋਂ ਸਕੂਟਰੀ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ 'ਚ 6 ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...
ਪੱਟੀ, 25 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਾਈਕਰੋ ਗਲੋਬਲ ਆਈਲਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਸੰਸਥਾ, ਜੋ ਇਕ ਮੰਨੀ ਪ੍ਰਮੰਨੀ ਸੰਸਥਾ ਹੈ | ਪੱਟੀ ਸ਼ਹਿਰ ਵਿਚ ਆਪਣੀ ਇਕ ਹੋਰ ਸ਼ਾਖਾ ਦਾ ਉਦਘਾਟਨ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ...
ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)-ਬੀਤੀ ਰਾਤ ਆਈ ਤੇਜ਼ ਹਨੇਰੀ, ਭਾਰੀ ਮੀਂਹ ਅਤੇ ਗੜੇਮਾਰੀ ਨੇ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ, ਉੱਥੇ ਹੀ ਭਾਰੀ ਗੜੇਮਾਰੀ ਕਾਰਨ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ | ਕਸਬਾ ਖਡੂਰ ...
ਝਬਾਲ, 25 ਮਈ (ਸੁਖਦੇਵ ਸਿੰਘ)-ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਕੁਲਤਾਰ ਸਿੰਘ ਦੀ ਅਗਵਾਈ ਹੇਠ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਦੋਦੇ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮਰੀਜ਼ਾਂ ਦੇ ਇਲਾਜ ...
ਝਬਾਲ, 25 ਮਈ (ਸਰਬਜੀਤ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਸੇਲ ਵਿਖੇ ਪਿ੍ੰਸੀਪਲ ਮੈਡਮ ਹਰਮੀਤ ਕੌਰ ਦੀ ਅਗਵਾਈ ਹੇਠ ਜੰਗਲਾਤ ਮਹਿਕਮੇ ਵਲੋਂ ਸਕੂਲ 'ਚ ਬੂਟੇ ਲਗਾਏ ਗਏ | ਇਸ ਸਮੇਂ ਮੈਡਮ ਹਰਮੀਤ ਕੌਰ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਨੂੰ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਖ਼ਸਰਾ ਤੇ ਰੁਬੇਲਾ ਨੂੰ ਖਤਮ ਕਰਨ ਅਤੇ ਪਲਸ ਪੋਲਿਓ ਮੁਹਿੰਮ 28 ਮਈ ਦੇ ਸੰਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ ਡਾ. ਜਗਵਿੰਦਰਜੀਤ ਸਿੰਘ ਦੀ ਅਗਵਾਈ ਵਿਚ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਟਾਸਕ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਤਰਨਤਾਰਨ ਵਿਖੇ ਪਿਛਲੇ 22 ਸਾਲ ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਦਾ ਬਾਰ੍ਹਵੀਂ ਮੈਡੀਕਲ ਅਤੇ ਨਾਨ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕਾਲਜ ਦੀਆਂ ਬਾਰ੍ਹਵੀਂ ਦੀਆਂ ਸਾਰੀਆਂ ਵਿਦਿਆਰਥਣਾਂ ਨੇ 80 ਫੀਸਦੀ ਤੋਂ ਵੱਧ ਨੰਬਰ ...
ਫਤਿਆਬਾਦ, 25 ਮਈ (ਹਰਵਿੰਦਰ ਸਿੰਘ ਧੂੰਦਾ)-ਸਿੱਖਿਆ ਦੇ ਖੇਤਰ 'ਚ ਵੱਡੀਆਂ ਮੱਲਾਂ ਮਾਰ ਰਹੇ ਗੁਰੂ ਅਮਰਦਾਸ ਆਦਰਸ਼ ਸਕੂਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 486 ਅੰਕ ਪ੍ਰਾਪਤ ਕਰਕੇ ਮੈਰਿਟ ਹਾਸਿਲ ਕੀਤੀ | ਇਸ ਸੰਬੰਧੀ ਗੁਰਦੁਆਰਾ ਗੁਰੂ ਨਾਨਕ ਪੜਾਉ ...
ਹਰੀਕੇ ਪੱਤਣ, 26 ਮਈ (ਸੰਜੀਵ ਕੁੰਦਰਾ)-ਰਾਸ਼ਟਰੀ ਮਾਰਗ 54 ਅੰਮਿ੍ਤਸਰ-ਬਠਿੰਡਾ ਰੋਡ 'ਤੇ ਕਸਬਾ ਹਰੀਕੇ ਪੱਤਣ ਤੋਂ ਸਰਹਾਲੀ ਅਤੇ ਹਰੀਕੇ ਖਾਲੜਾ ਰੋਡ 'ਤੇ ਮੋਟਰਸਾਈਕਲ ਲੁਟੇਰਾ ਗਰੋਹ ਫਿਰ ਰਿਹਾ ਹੈ, ਜੋ ਬੜੀ ਦਲੇਰੀ ਨਾਲ ਦਿਨ ਦਿਹਾੜੇ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ | ...
ਚੋਹਲਾ ਸਾਹਿਬ, 25 ਮਈ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਨਤੀਜਾ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਬਰਕਰਾਰ ਰੱਖਦਿਆਂ ਇਸ ਸਾਲ ਵੀ 100 ...
ਗੋਇਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇਦਵਾਲ ਸਾਹਿਬ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਹੋਣਹਾਰ ਵਿਦਿਆਰਥੀਆਂ 'ਚ ਰਾਜਨਦੀਪ ਕੌਰ, ਰਾਜਵਿੰਦਰ ਕੌਰ, ਸਿਮਰਨਪ੍ਰੀਤ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗੀਰ ਕੌਰ ਪਤਨੀ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਮੋਬਾਈਲ ਫੋਨ ਅਤੇ ਹੈੱਡਫੋਨ ਦਾ ਜਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ ਸਾਬਿਤ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ...
ਹਰੀਕੇ ਪੱਤਣ, 25 ਮਈ (ਸੰਜੀਵ ਕੁੰਦਰਾ)-ਥਾਣਾ ਸਦਰ ਪੱਟੀ ਨੂੰ ਮੁਕੱਦਮੇ 'ਚ ਲੋੜੀਂਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਗਈ ਥਾਣਾ ਹਰੀਕੇ ਪੱਤਣ ਦੀ ਐੱਸ.ਐੱਚ.ਓ. ਅਤੇ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਅਤੇ ਵਰਦੀ ਪਾੜਨ 'ਤੇ ਹਰੀਕੇ ਪੁਲਿਸ ਨੇ 3 ਔਰਤਾਂ 'ਤੇ ਵੱਖ-ਵੱਖ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਨਿਕਸ਼ੈ ਮਿੱਤਰਾ ਡੀ.ਆਰ.ਆਰ. ਕੇ. ਫੂਡਜ਼ ਵਲੋਂ ਟੀ.ਬੀ. ਮੁਕਤ ਭਾਰਤ ਤਹਿਤ ਟਰੂਨਾਟ ਚਿੱਪਾਂ ਦਾਨ ਕੀਤੀਆਂ ਗਈਆਂ | ਸਿਵਲ ਸਰਜਨ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਚੋਰੀ ਦੀ ਕਣਕ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪੁਰਾਣਾ ਡੀ.ਸੀ. ਚੌਕ ਤਰਨ ਤਾਰਨ ਮੌਜੂਦ ...
ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਜਿੱਥੇ ਬੱਚਿਆਂ ਦਾ ਸਰਵਪੱਖੀ ਵਿਕਾਸ ਲਈ ਆਏ ਦਿਨ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ, ਉੱਥੇ ਐੱਨ.ਸੀ.ਸੀ. ਨਾਲ ਜੁੜਦੇ ਹੋਏ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ | ਇਸੇ ਉਦੇਸ਼ ਨੂੰ ਮੱਦੇ ਨਜ਼ਰ ...
ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦੁਕਾਨ 'ਤੇ ਕੰਮ ਕਰ ਰਹੇ ਵਿਅਕਤੀਆਂ ਪਾਸੋਂ ਪਿਸਤੌਲ ਦਿਖਾ ਕੇ ਮੋਬਾਈਲ ਫੋਨ, ਸਾਮਾਨ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਚਾਰ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ...
ਗੋਇੰਦਵਾਲ ਸਾਹਿਬ, 25 ਮਈ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਸਪੁੱਤਰੀ ਸਤਨਾਮ ਸਿੰਘ ਪਿੰਡ ਫਤਿਆਬਾਦ ਅਤੇ ਮਨਪ੍ਰੀਤ ਕੌਰ ਸਪੁੱਤਰੀ ਗੁਰਪ੍ਰਤਾਪ ਸਿੰਘ ਪਿੰਡ ਲਾਲਪੁਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX