ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਆਜ਼ਾਦੀ ਦੇ 75ਵਰੇ੍ਹ ਬੀਤ ਜਾਣ ਦੇ ਬਾਅਦ ਵੀ ਪਿੰਡ ਰੋੜੀਕਪੂਰਾ ਦੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਵਲੋਂ ਰੋਸ ਜ਼ਾਹਿਰ ਕਰਦੇ ਹੋਏ ਪਿੰਡ ਦਾ ਮੁੱਖ ਰਸਤਾ ਬਣਾਉਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ | ਇਸ ਮੌਕੇ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸਥਾਨਕ ਕੰਮੇਆਣਾ ਚੌਕ ਵਿਚ ਸਥਿਤ ਇਕ ਇਮੀਗ੍ਰੇਸ਼ਨ ਸੰਸਥਾ ਦੇ ਬਾਹਰ ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਦੋਸ਼ ਲਗਾਇਆ ਉਕਤ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਕਰੋੜਾਂ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਵਲੋਂ ਪੂਰੇ ਭਾਰਤ ਵਿਚ ਹੀ ਨਿਊ ਇੰਡੀਆ ਲਿਟਰੇਸੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਗੈਰ ਸਾਖ਼ਰ ਵਿਅਕਤੀਆਂ ਨੂੰ ਸਾਖਰ ਕੀਤਾ ਜਾਣਾ ਹੈ | ਇਹ ਪ੍ਰੋਗਰਾਮ 2022 ਤੋਂ ਲੈ ਕੇ ...
ਜੈਤੋ, 25 ਮਈ (ਗੁਰਮੀਤਪਾਲ ਰੋੜੀਕਪੂਰਾ)- ਬਿਜਲੀ ਦੇ ਕੱਟਾਂ ਕਾਰਨ ਜੈਤੋ ਦੇ ਲੋਕ ਪ੍ਰੇਸ਼ਾਨ ਹਨ | ਗਰਮੀ ਦਾ ਕਰੋਪ ਵੱਧਣ ਕਾਰਨ ਬਿਜਲੀ ਕੱਟ ਸੁਭਾਵਿਕ ਹੈ ਪਰ ਹਰ ਰੋਜ਼ ਤਿੰਨ ਤਿੰਨ ਘੰਟਿਆਂ ਦੇ ਬਿਜਲੀ ਕੱਟਾਂ ਕਾਰਨ ਫ਼ੈਕਟਰੀਆਂ, ਛੋਟੇ ਉਦਯੋਗਾਂ ਅਤੇ ਦੁਕਾਨਦਾਰ ਕੰਮ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵਜ਼ੀਰ ਸਿੰਘ (ਕੋਹਾਰਵਾਲਾ) ਦੇ ਇੰਚਾਰਜ ਲਖਵੀਰ ਸਿੰਘ ਅਤੇ ਅਧਿਆਪਕ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਟੱਪ ਕੇ ਦਫ਼ਤਰ ਦਾ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਜ਼ਿਲਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਪਾਸ ਇਕ ਵਿਅਕਤੀ ਨੂੰ ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 13 ਮੋਬਾਈਲ ਫੋਨ, 6 ਸਿੰਮ ਅਤੇ 2 ਮੋਬਾਈਲ ਚਾਰਜਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਪਿੰਡ ਭੂਦੜ ਜ਼ਿਲ੍ਹਾ ਬਠਿੰਡਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਥਾਨਕ ਨਿਊ ਹਰਿੰਦਰਾ ਨਗਰ ਵਸਨੀਕ ਇਕ ਵਿਅਕਤੀ ਖ਼ਿਲਾਫ਼ ਵਿਦੇਸ਼ ਭੇਜਣ ਬਦਲੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਕਥਿਤ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)- ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਸਥਾਨਕ ਨਿਊ ਕੈਂਟ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 40 ਗ੍ਰਾਮ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ...
ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ (ਲੜਕੇ) ਵਿਖੇ ਗਦਰ ਪਾਰਟੀ ਦੇ ਹੀਰੋ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਨ ਮਨਾਉਣ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਸੱਭਿਆਚਾਰਕ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿਚ ਬਹੁਤ ਰੁਚੀ ਹੈ ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਡਿਸਟਿ੍ਕ ਡਿਵੈਲਪਮੈਂਟ ਪਲਾਨ ਤਿਆਰ ਕਰਨ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਦੀ ਪ੍ਰਧਾਨਗੀ ਹੇਠ ਹੋਈ | ਵਧੀਕ ਡਿਪਟੀ ...
ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)- ਪਿੰਡ ਵਾਂਦਰ (ਮੋਗਾ) ਨਿਵਾਸੀ ਅਧਿਆਪਕ ਸੁਖਇੰਦਰ ਸਿੰਘ ਦੇ ਪਿਤਾ ਅਤੇ ਜਗਮੀਤ ਸਿੰਘ ਰਾਣਾ ਸੈਬਰਕੈਫ਼ੇ ਦੇ ਦਾਦਾ ਸੇਵਾ-ਮੁਕਤ ਮੁੱਖ ਅਧਿਆਪਕ ਕਰਤਾਰ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪਿਛਲੇ ਦਿਨੀਂ ਅਕਾਲ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜੀ. ਦਰਸ਼ਨ ਰੋਮਾਣਾ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਕਵਿਸ਼ਰੀ ਕਾਵਿ, ਗਾਇਨ ਤੇ ਸੰਗੀਤ ਸਕੂਲ ਕਮੇਟੀ ਅਤੇ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਅਕਾਦਮਿਕ ਖੇਤਰ ਵਿਚ ਮੋਹਰੀ ਰਿਹਾ ਹੈ | ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਦੇ ਵਧੀਆ ਨਤੀਜੇ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਜੈਤੋ ਵਲੋਂ ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਜੈਤੋ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ 50 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਸਮੱਗਰੀ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ 'ਪਲਾਸਟਿਕ ਨੂੰ ਬੰਦ ਕਰੋ' ਸਿਰਲੇਖ ਹੇਠ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਪ੍ਰਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਥਾਨਕ ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਖੇ ਕਾਲਜ ਦੇ ਈ.ਸੀ.ਈ ਵਿਭਾਗ ਦੇ ਮੁਖੀ ਵਜੋਂ ਮਨਜੀਤ ਸਿੰਘ ਭੁੱਲਰ ਨੇ ਅਹੁਦਾ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਜੈਤੋ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੇਂਡੂ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਮਾਰਟ ਕਲਾਸਾਂ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਿੱਖਿਆ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨੈਚੁਰਲਸ ਕੇਅਰ ਚਾਈਲਡ ਲਾਈਨ ਟੀਮ ਨੇ ਸਦਰ ਥਾਣਾ ਸਾਂਝ ਕੇਂਦਰ ਮਹਿਲਾ ਮਿੱਤਰ ਫ਼ਰੀਦਕੋਟ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁੱਖਣਵਾਲਾ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਰਿਟਾਇਰਡ ਬੈਂਕ ਇੰਪਲਾਈਜ਼ ਦੀ ਮਹੀਨਾਵਾਰ ਮੀਟਿੰਗ ਸ਼ਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮਾਤਾ ਖੀਵੀ ਜੀ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਬੈਂਕ ਅਤੇ ਸਮਾਜਿਕ ਮਸਲਿਆਂ 'ਤੇ ਵਿਚਾਰ ਵਟਾਂਦਰਾ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਮਮਤਾ ਪੁੱਤਰੀ ਜਗਸੀਰ ਸਿੰਘ/ ਰਮਨਦੀਪ ਕੌਰ ਨੇ ਪੰਜਾਬ 'ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਸੂਬਾਈ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀਆਂ 6 ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜ਼ਪੁਰ ...
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਭਾਣਾ ਦਾ ਨਤੀਜਾ ਸਾਇੰਸ ਗੁਰੱਪ ਅਤੇ ਆਰਟਸ ਗੁਰੱਪ ਦਾ 100 ਫ਼ੀਸਦੀ ਰਿਹਾ | ਸੰਸਥਾ ਦੇ ਪਿ੍ੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਸਾਇੰਸ ਗੁਰੱਪ ਵਿਚ ਕੁੱਲ 42 ਵਿਦਿਆਰਥੀਆਂ ਅਪੀਅਰ ਹੋਏ ਸਨ, ਜਿਨ੍ਹਾਂ ਵਿਚੋਂ ਅਰਸ਼ਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਢੁੱਡੀ 93 ਫ਼ੀਸਦੀ, ਸੁਪਰੀਆ ਪੁੱਤਰੀ ਨਿਸ਼ਾਨ ਸਿੰਘ ਵਾਸੀ ਪੱਕਾ 92 ਫ਼ੀਸਦੀ, ਖੁਸ਼ਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਮੋਰਾਂਵਾਲੀ 92%, ਕਿਰਨਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ ਚਹਿਲ 90%, ਕੋਮਲਪ੍ਰੀਤ ਕੌਰ ਪੁੱਤਰੀ ਜਸਮੱਤ ਸਿੰਘ ਸਿੱਖਾਂਵਾਲਾ 90%, ਮਹਿਕਦੀਪ ਕੌਰ ਪੁੱਤਰ ਧਰਮਿੰਦਰ ਸਿੰਘ ਭਾਣਾ 89.8% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ ਤੋਂ ਛੇਵੇਂ ਸਥਾਨ 'ਤੇ ਰਹੇ ਅਤੇ ਬਾਕੀ 28 ਵਿਦਿਆਰਥੀ 84 ਤੋਂ 89% ਅੰਕ ਪ੍ਰਾਪਤ ਕਰਕੇ ਅਤੇ 8 ਵਿਦਿਆਰਥੀ 70 ਤੋਂ 83% ਅੰਕ ਪ੍ਰਾਪਤ ਕਰਕੇ ਸਫ਼ਲ ਰਹੇ | ਇਸੇ ਤਰ੍ਹਾਂ ਆਰਟਸ ਗੁਰੱਪ ਵਿਚ ਕੁਲ 46 ਵਿਦਿਆਰਥੀ ਅਪੀਅਰ ਹੋਏ ਹਨ | ਜਿਨ੍ਹਾਂ ਵਿਚੋਂ ਮਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਚਹਿਲ 88%, ਕਿਰਨਪ੍ਰੀਤ ਕੌਰ ਗਰੇਵਾਲ ਪੁੱਤਰੀ ਮਨਦੀਪ ਸਿੰਘ ਗਰੇਵਾਲ ਫ਼ਰੀਦਕੋਟ 87.8%, ਗਗਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਪੱਕਾ 87.6%, ਉਦੇਪ੍ਰਤਾਪ ਸਿੰਘ ਸੰਧੂ ਪੁੱਤਰ ਯਾਦਵਿੰਦਰ ਸਿੰਘ ਫ਼ਰੀਦਕੋਟ 86%, ਜੈ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਟਹਿਣਾ 84.6%, ਪਿ੍ਆ ਪੁੱਤਰੀ ਕੇਵਲ ਕ੍ਰਿਸ਼ਨ ਫ਼ਰੀਦਕੋਟ ਨੇ ਕ੍ਰਮਵਾਰ ਪਹਿਲੇ ਤੋਂ ਛੇਵੇਂ ਸਥਾਨ 'ਤੇ ਰਹੇ | 30 ਵਿਦਿਆਰਥੀ 75 ਤੋਂ 83% ਅੰਕ ਪ੍ਰਾਪਤ ਕਰਕੇ, 8 ਵਿਦਿਆਰਥੀ 71 ਤੋਂ 74 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਫ਼ਲ ਰਹੇ | ਇਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ (ਵਾਧੂ ਚਾਰਜ) ਨੀਲਮ ਰਾਣੀ, ਜ਼ਿਲ੍ਹਾ ਸਹਾਇਕ ਸਿੱਖਿਆ ਅਫ਼ਸਰ ਪ੍ਰਦੀਪ ਦਿਉੜਾ, ਪਵਨ ਕੁਮਾਰ ਸਹਾਇਕ ਸਿੱਖਿਆ ਅਫ਼ਸਰ ਫ਼ਰੀਦਕੋਟ, ਜ਼ਿਲ੍ਹਾ ਖੇਤਰੀ ਦਫ਼ਤਰ ਡਿਪਟੀ ਮੈਨੇਜਰ ਬਲਰਾਜ ਸਿੰਘ, ਸਰਬਜੀਤ ਸਿੰਘ ਲੈਕਚਰਾਰ ਕੈਮਿਸਟਰੀ, ਸੰਸਥਾ ਦੇ ਚੇਅਰਮੈਨ ਗੁਰਦੇਵ ਸਿੰਘ ਧਾਲੀਵਾਲ, ਐਮ.ਡੀ. ਭਗਤ ਸਿੰਘ ਧਾਲੀਵਾਲ, ਕੋਆਰਡੀਨੇਟਰ ਕਮਲਦੀਪ ਕੌਰ ਧਾਲੀਵਾਲ, ਤੇ ਸਮੂਹ ਸਟਾਫ਼ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਖ਼ਾਲਸਾ ਸਕੂਲ ਫ਼ਰੀਦਕੋਟ
ਫ਼ਰੀਦਕੋਟ, 25 ਮਈ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਆਰਟਸ ਗਰੁੱਪ ਦੀ ਵਿਦਿਆਰਥਣ ਮੁਸਕਾਨ ਠਾਕੁਰ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ 'ਚ ਪਹਿਲਾ ਸਥਾਨ, ਕਸਕਜੀਤ ਕੌਰ ਅਤੇ ਖੁਸ਼ੀ ਕਪੂਰ ਨੇ 92.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਪ੍ਰਭਜੀਤ ਕੌਰ ਨੇ 91.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ 'ਚੋਂ ਜਗਜੀਤ ਸਿੰਘ ਨੇ 90.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜੈਸਮੀਨ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ , ਦੀਪਿਕਾ ਨੇ 89.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਸੁਹਾਨੀ ਨੇ 92.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਤੇ ਸੁਮਨਦੀਪ ਕੌਰ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਈਸ਼ਾ ਨੇ 90.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਾਕੀ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ | ਇਸ ਮੌਕੇ ਸਕੂਲ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਅਤੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਵਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ | ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ, ਕਮੇਟੀ ਮੈਂਬਰਾਂ ਨੇ ਪਿ੍ੰਸੀਪਲ, ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕੋਆਰਡੀਨੇਟਰ ਤੇ 12ਵੀਂ ਜਮਾਤ ਦੇ ਇੰਚਾਰਜ ਤੇ ਕਰਮਜੀਤ ਸਿੰਘ ਹਾਜ਼ਰ ਸਨ |
ਬਾਬਾ ਗੰਡਾ ਸਿੰਘ ਸਕੂਲ ਔਲਖ
ਪੰਜਗਰਾਈਾ ਕਲਾਂ, 25 ਮਈ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਦਾ ਬਾਰ੍ਹਵੀਂ ਜਮਾਤ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਅਤੇ ਪਿ੍ੰਸੀਪਲ ਹਰਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਜਿਸ 'ਚੋਂ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸਕੂਲ ਮੈਰਿਟ ਅਨੁਸਾਰ ਛਮਨਦੀਪ ਕੌਰ ਪੁੱਤਰੀ ਬਚਿੱਤਰ ਸਿੰਘ ਨੇ 90%, ਜਸ਼ਨਪ੍ਰੀਤ ਕੌਰ ਪੁੱਤਰੀ ਸੁਖਦੀਪ ਸਿੰਘ ਨੇ 89%, ਨਵਦੀਪ ਕੌਰ ਪੁੱਤਰ ਹਰਜਿੰਦਰ ਸਿੰਘ ਨੇ 86% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਊਧਮ ਸਿੰਘ ਔਲਖ ਸਰਪੰਚ, ਬਲਜੀਤ ਸਿੰਘ ਔਲਖ ਸਾਬਕਾ ਸਰਪੰਚ, ਬਾਬਾ ਹਰਵਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਸਕੂਲ ਅਧਿਆਪਕ ਸਿਵਾਨੀ ਸ਼ਰਮਾ, ਜਗਸੀਰ ਸਿੰਘ, ਕਮਲਪ੍ਰੀਤ ਕੌਰ, ਰੁਪਿੰਦਰ ਕੌਰ, ਰਜਨਦੀਪ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਸੰਦੀਪ ਕੌਰ, ਸਿਮਰਨ ਕੌਰ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਸੁਖਮੰਦਰ ਸਿੰਘ, ਪਰਮਜੀਤ ਸਿੰਘ ਹੋਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਜੀ.ਐਨ.ਡੀ ਮਿਸ਼ਨ ਸਕੂਲ
ਪੰਜਗਰਾਈਾ ਕਲਾਂ, 25 ਮਈ (ਕੁਲਦੀਪ ਸਿੰਘ ਗੋਂਦਾਰਾ)- ਜੀ.ਐਨ.ਡੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦੇ ਸਾਰੇ ਹੀ ਵਿਦਿਆਰਥੀ 80% ਤੋਂ ਉੱਪਰ ਅੰਕ ਲੈ ਕੇ ਪਾਸ ਹੋਏ ਜਿਸ ਵਿਚ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰਾਜ ਪੱਧਰ 'ਤੇ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਸੰਦੀਪ ਕੁਮਾਰ ਵਲੋਂ ਦੱਸਿਆ ਗਿਆ ਕਿ ਸਕੂਲ ਵਿਦਿਆਰਣਾਂ ਵਲੋਂ ਨਾਨ-ਮੈਡੀਕਲ ਗਰੁੱਪ 'ਚੋਂ ਸ਼ਾਇਨਾ ਅਹੂਜਾ ਪੁੱਤਰੀ ਰਵਿੰਦਰ ਕੁਮਾਰ ਨੇ 491/500, ਹਰਮਨਪ੍ਰੀਤ ਕੌਰ ਕਮੋਂ ਪੁੱਤਰੀ ਗੁਰਪ੍ਰੀਤ ਸਿੰਘ ਨੇ 490/500 ਅਤੇ ਪ੍ਰਭਜੋਤ ਕੌਰ ਬਰਾੜ ਨੇ 487/500 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਆਪਣਾ ਨਾਮ ਦਰਜ ਕਰਵਾ ਕੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਕਾਮਰਸ ਗੁਰੱਪ ਵਿਚੋਂ ਜਸ਼ਨਦੀਪ ਕੌਰ ਪੁੱਤਰੀ ਮਨਪ੍ਰੀਤ ਸਿੰਘ ਨੇ 462, ਜੈਸਮੀਨ ਕੌਰ ਸਰਾਂ ਨੇ 451 ਅਤੇ ਆਰਟਸ ਗੁਰੱਪ ਵਿਚੋਂ ਐਸ਼ਦੀਪ ਕੌਰ 482, ਹਰਕਿ੍ਸ਼ਨ ਸਿੰਘ 443, ਸੁਖਰਾਜ ਸਿੰਘ (436) ਅੰਕ ਲੈ ਕੇ ਆਪਣਾ, ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਬਾਕੀ ਸਾਰੇ ਵਿਦਿਆਰਥੀਆਂ 80% ਤੋਂ ਉੱਪਰ ਅੰਕ ਲੈ ਕੇ ਪਾਸ ਹੋਏ | ਸੰਸਥਾ ਦੇ ਪਿ੍ੰਸੀਪਲ ਸੰਦੀਪ ਕੁਮਾਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ | ਸੰਸਥਾ ਦੇ ਕੁਆਡੀਨੇਟਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸ੍ਰੋਤ ਹੈ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਸਕੂਲ ਢੁੱਡੀ
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਦਿਆਰਥਣ ਮਹਿਕਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਨੱਥੇਵਾਲਾ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਅਕਾਸ਼ਦੀਪ ਕੌਰ ਪੁੱਤਰੀ ਵਾਸੀ ਪਿੰਡ ਤਰਸੇਮ ਸਿੰਘ ਵਾਸੀ ਪਿੰਡ ਕੱਬਰਵੱਛਾ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਅਰਸ਼ਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੱਬਰਵੱਛਾ ਤੇ ਰਮਨਦੀਪ ਕੌਰ ਪੁੱਤਰੀ ਪ੍ਰਗਟ ਸਿੰਘ ਵਾਸੀ ਪਿੰਡ ਕੱਬਰਵੱਛਾ ਨੇ 91 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਮੁੱਖ ਪ੍ਰਬੰਧਕ ਬਲਜੀਤ ਸਿੰਘ ਸੰਘਾ ਨੇ ਉਕਤ ਬੱਚਿਆਂ ਅਤੇ ਇਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਚੰਗੇ ਨਤੀਜਿਆਂ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਾਫ਼ ਝਲਕਦੀ ਹੈ | ਉਨ੍ਹਾਂ ਬਾਕੀ ਬੱਚਿਆਂ ਨੂੰ ਵੀ ਚੰਗੇ ਅੰਕ ਹਾਸਲ ਕਰਨ 'ਤੇ ਵਧਾਈ ਦਿੱਤੀ ਹੈ |
ਸਰਸਵਤੀ ਸਕੂਲ ਦੇ ਦੋ ਵਿਦਿਆਰਥੀ ਮੈਰਿਟ 'ਚ
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਦੋ ਵਿਦਿਆਰਥਣਾਂ ਸਿ੍ਸ਼ਟੀ ਪੁੱਤਰੀ ਲਵਲੀ ਬਾਂਸਲ ਨੇ 500 ਵਿਚੋਂ 486 (97.20 ਫ਼ੀਸਦੀ) ਅੰਕ ਅਤੇ ਕੰਵਲਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 500 'ਚੋਂ 485 (97 ਫ਼ੀਸਦੀ) ਅੰਕ ਪ੍ਰਾਪਤ ਕਰਕੇ ਮੈਰਿਟ 'ਚ ਆਪਣਾ ਸਥਾਨ ਬਣਾਇਆ ਤੇ ਪੂਰੇ ਇਲਾਕੇ ਵਿਚ ਆਪਣਾ ਆਪਣੇ ਮਾਪਿਆਂ, ਸਕੂਲ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਪ੍ਰਧਾਨ ਮਦਨ ਲਾਲ ਗੋਇਲ, ਸਕੱਤਰ ਦਿਨੇਸ਼ ਗੋਇਲ, ਮੈਂਬਰ ਪੰਕਜ ਸਿੰਗਲਾ, ਸਾਹਿਲ ਮਿੱਤਲ ਵਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਗਈ |
ਰਿਸ਼ੀ ਸੀ.ਸੈ. ਸਕੂਲ ਕੋਟਕਪੂਰਾ
ਕੋਟਕਪੂਰਾ, 25 ਮਈ (ਮੇਘਰਾਜ)- ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ | ਸਾਇੰਸ ਗਰੁੱਪ 'ਚ ਦੀਆ ਪੁੱਤਰੀ ਵਰਿੰਦਰ ਕੁਮਾਰ ਨੇ 91.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪ੍ਰਤੀਕਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ 88.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਰਾਜਿੰਦਰ ਸਿੰਘ ਨੇ 88.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਅਰਸ਼ਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 87.2 ਫ਼ੀਸਦੀ, ਮਹਿਕਦੀਪ ਕੌਰ ਪੁੱਤਰੀ ਜੀਤ ਸਿੰਘ ਲੇ 85.5 ਫ਼ੀਸਦੀ ਅਤੇ ਪੁਸ਼ਪਿੰਦਰ ਕੌਰ ਪੁੱਤਰੀ ਸਿਕੰਦਰ ਸਿੰਘ ਨੇ 85.4 ਫ਼ੀਸਦੀ ਅੰਕ ਹਾਸਲ ਕੀਤੇ ਹਨ | ਆਰਟਸ ਗਰੁੱਪ 'ਚ ਜਪਨੀਤ ਸਿੰਘ ਪੁੱਤਰ ਪਰਮਜੀਤ ਸਿੰਘ ਨੇ 92.4 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਨੇ 90 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਕਿਰਨਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ 89.2 ਅੰਕਾਂ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਅਰਸ਼ਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਨੇ 88.8 ਫ਼ੀਸਦੀ, ਸਿਮਰਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਨੇ 88.6 ਫ਼ੀਸਦੀ, ਰੋਜ਼ ਕਰੀਰ ਪੁੱਤਰੀ ਮਹਿੰਦਰ ਸਿੰਘ ਨੇ 88.2 ਫ਼ੀਸਦੀ ਅਤੇ ਸ਼ਰਨਵੀਰ ਕੌਰ ਪੁੱਤਰੀ ਰਣਜੀਤ ਸਿੰਘ ਨੇ 88.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਲਈ ਡਾਇਰਕੈਟਰ ਵਿਜੇ ਕੁਮਾਰੀ ਭਾਰਦਵਾਜ, ਚੇਅਰਮੈਨ ਵਿਜੇ ਕੁਮਾਰ ਭਾਰਦਵਾਜ, ਪਿ੍ੰਸੀਪਲ ਗੁਰਜਿੰਦਰ ਸਿੰਘ ਸੇਖੋਂ, ਵਾਈਸ ਪਿ੍ੰਸੀਪਲ ਗੁਰਵਿੰਦਰ ਸਿੰਘ ਬਰਾੜ ਅਤੇ ਕੋਆਰਡੀਨੇਟਰ ਰੈਨੂੰ ਜੈਨ ਨੇ ਵਿਦਿਆਰਥੀਆਂ, ਮਾਪਿਆਂ ਤੇ ਸਮੂਹ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ |
ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਸਕੂਲ
ਸਾਦਿਕ, 25 ਮਈ (ਆਰ.ਐਸ.ਧੁੰਨਾ)- ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਝੋਟੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕੋਆਰਡੀਨੇਟਰ ਸਤਨਾਮ ਸਿੰਘ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਪਵਨਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਬੁਰਜ ਮਸਤਾ ਨੇ 95% ਅੰਕ ਹਾਸਲ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਪੁੱਤਰੀ ਭਗਵੰਤ ਸਿੰਘ ਬੁਰਜ ਮਸਤਾ ਨੇ 93% ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਜਗਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਚੰਨੀਆਂ ਨੇ 92% ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ 'ਚੋਂ ਰਾਜਵੀਰ ਕੌਰ ਮਿੱਡੂਮਾਨ ਅਤੇ ਸੋਨਾ ਕੌਰ ਘੁਗਿਆਣਾ ਨੇ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਮਹਿਮੂਆਣਾ ਨੇ ਦੂਜਾ ਅਤੇ ਜਸਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਮਚਾਕੀ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪਵਨਪ੍ਰੀਤ ਕੌਰ, ਅਨਮੋਲ ਸ਼ਰਮਾ, ਸ਼ਿੰਦਰ ਕੌਰ, ਜਸਪ੍ਰੀਤ ਕੌਰ ਅਤੇ ਮਨਵੀਰ ਕੌਰ ਨੇ ਬਿਜਨਸ ਅਤੇ ਫ਼ੰਡਾਮੈਂਟਲ ਆਫ਼ ਈ-ਬਿਜਨਸ 'ਚੋਂ 100 ਫ਼ੀਸਦੀ ਅੰਕ ਹਾਸਲ ਕੀਤੇ ਹਨ | ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਸਕੂਲ ਦੀ ਟਾਪਰ ਰਹੀ ਵਿਦਿਆਰਥਣ ਪਵਨਪ੍ਰੀਤ ਕੌਰ ਨੂੰ 2100 ਰੁਪਏ ਦਾ ਇਨਾਮ ਅਤੇ ਬਾਕੀ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਪ ਪਿ੍ੰਸੀਪਲ ਸਰਬਜੀਤ ਕੌਰ ਬੁੱਟਰ, ਆਰਟਸ ਗਰੁੱਪ ਦੇ ਇੰਚਾਰਜ ਹਰਮੀਤ ਸਿੰਘ, ਕਾਮਰਸ ਗਰੁੱਪ ਦੇ ਇੰਚਾਰਜ ਗੁਰਮੀਤ ਕੌਰ ਅਤੇ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਦਸਮੇਸ਼ ਮਿਸ਼ਨ ਸਕੂਲ ਹਰੀਨਾੌ
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦਾ ਨਤੀਜਾ 100 ਫ਼ੀਸਦੀ ਰਿਹਾ | ਆਰਟਸ ਗਰੁੱਪ 'ਚੋਂ ਪਵਨੀਤ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਨੇ 463 ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿਚ ਪਹਿਲਾ ਸਥਾਨ, ਗਗਨਦੀਪ ਕੌਰ ਸੰਧੂ ਪੁੱਤਰੀ ਗੁਰਪ੍ਰੀਤ ਸਿੰਘ ਸੰਧੂ ਨੇ 458 ਅੰਕ ਪ੍ਰਾਪਤ ਕਰਕੇ ਦੂਜਾ, ਅਰਸ਼ਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਨੇ 457 ਅੰਕ ਪ੍ਰਾਪਤ ਕਰਕੇ ਤੀਜਾ ਅਤੇ ਅੰਕੁਸ਼ ਕਟਾਰੀਆ ਪੁੱਤਰ ਸੰਜੀਵਪਾਲ ਸਿੰਘ 453 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ 'ਚੋਂ ਖੁਸ਼ਦੀਪ ਸਿੰਘ ਪੁੱਤਰ ਤਰਸ਼ੇਮ ਸਿੰਘ ਨੇ 463 ਅੰਕ ਪ੍ਰਾਪਤ ਕਰਕੇ ਪਹਿਲਾ, ਅਭਿਜੋਤ ਕੌਰ ਪੁੱਤਰੀ ਪ੍ਰੀਤ ਮਹਿੰਦਰ ਸਿੰਘ ਨੇ 449 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਮਾਨਦੀਪ ਸਿੰਘ ਪੁੱਤਰ ਰਾਜਪਾਲ ਸਿੰਘ ਨੇ 440 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਗਰੁੱਪ ਵਿਚੋਂ ਗੁਰਜੀਵਨ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 457 ਅੰਕ ਲੈ ਕੇ ਪਹਿਲਾ, ਮਹਿਕ ਪੁੱਤਰੀ ਅੰਗਰੇਜ਼ ਕੁਮਾਰ ਨੇ 452 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਐਸ਼ਵੀਰ ਕੌਰ ਪੁੱਤਰੀ ਕੇਵਲ ਸਿੰਘ ਨੇ 447 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਅਤੇ ਕਾਬਿਲ ਸਟਾਫ਼ ਸਿਰ ਜਾਂਦਾ ਹੈ | ਬਲਜੀਤ ਸਿੰਘ ਮੈਨੇਜਿੰਗ ਡਾਇਰੈਕਟਰ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸੁਖਵੰਤ ਕੌਰ ਕੋਆਰਡੀਨੇਟਰ ਸੈਕੰਡਰੀ, ਸੋਮਾ ਦੇਵੀ ਵਾਈਸ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਵੀ ਵਧਾਈ ਦਿੱਤੀ |
ਗਾਂਧੀ ਮਾਡਲ ਸਕੂਲ
ਕੋਟਕਪੂਰਾ, (ਮੋਹਰ ਸਿੰਘ ਗਿੱਲ)- ਗਾਂਧੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਕਾਮਰਸ ਸਟਰੀਮ ਵਿਚੋਂ ਤਨੀਸ਼ਾ ਪੁੱਤਰੀ ਜਗਜੀਵਨ ਰਾਮ ਨੇ 465/500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਕਾਸ਼ਵੀ ਪੁੱਤਰੀ ਰਵੀ ਕੁਮਾਰ ਨੇ 453/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਦੀਪਤਾ ਗਰਗ ਪੁੱਤਰੀ ਸੰਜੀਵ ਕੁਮਾਰ ਅਤੇ ਕਿ੍ਸ਼ਨਾ ਪੁੱਤਰੀ ਸੰਦੀਪ ਸ਼ਰਮਾ ਨੇ 87 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਾਇੰਸ ਸਟਰੀਮ ਵਿਚੋਂ ਮਨੀਸ਼ਕਾ ਪੁੱਤਰੀ ਰਵਿੰਦਰ ਨੇਗੀ ਨੇ 411/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਬੀਸ਼ਾ ਪੁੱਤਰੀ ਜਤਿੰਦਰ ਕੁਮਾਰ ਨੇ 409/500 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਯਤਿਨ ਪੁੱਤਰ ਸ਼ਾਮ ਸੁੰਦਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਆਰਟਸ ਸਟਰੀਮ ਵਿਚ ਨੀਤਿਆ ਪੁੱਤਰੀ ਰਾਕੇਸ਼ ਪਲਟਾ ਨੇ 428/500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਸਵਰਨ ਪੁੱਤਰੀ ਰੂਪ ਸਿੰਘ ਨੇ 421/500 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਣਵੀਰ ਪੁੱਤਰ ਗੁਰਦੀਪ ਸਿੰਘ ਨੇ 416/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਮੈਨੇਜਰ ਮੈਨੇਜਰ ਕਰਨਲ ਡਾ.ਐਸ.ਕੇ ਗਰਗ ਅਤੇ ਪਿ੍ੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ |
ਗੁਰੂ ਨਾਨਕ ਦੇਵ ਪਬਲਿਕ ਸਕੂਲ
ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੌਰਾਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣਵਾਲਾ-ਘਣੀਏਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਇੰਦਰਜੀਤ ਕੌਰ ਬਰਾੜ ਨੇ ਦੱਸਿਆ ਕਿ ਸਾਇੰਸ ਗਰੁੱਪ ਵਿਚ ਸੁਮਨਜੋਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ 89.4 ਫ਼ੀਸਦੀ, ਹਰਸ਼ਦੀਪ ਕੌਰ ਪੁੱਤਰੀ ਬੂਟਾ ਸਿੰਘ ਨੇ 86 ਫ਼ੀਸਦੀ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਵਿਚ ਮਨਜੋਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 94 ਫ਼ੀਸਦੀ, ਜਸ਼ਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ ਨੇ 92.6 ਫ਼ੀਸਦੀ ਅਤੇ ਜਗਦੀਪ ਸਿੰਘ ਪੁੱਤਰ ਨਛੱਤਰ ਸਿੰਘ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ 'ਚੋ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਬਲਵੀਰ ਸਿੰਘ ਬਰਾੜ ਵਲੋਂ ਸਮੂਹ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX