ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਸ੍ਰੀ ਮੁਕਤਸਰ ਸਾਹਿਬ

ਕੇਜਰੀਵਾਲ ਦੇ ਚਹੇਤਿਆਂ ਵਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਬਰਦਾਸ਼ਤ ਨਹੀਂ-ਫੈੱਡਰੇਸ਼ਨ ਗਰੇਵਾਲ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ 'ਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਨੂੰ ਅਣਗੌਲਿਆ ਕਰ ਰਹੀ ਹੈ, ਕੇਜਰੀਵਾਲ ਦੇ ਚਹੇਤਿਆਂ ਵਲੋਂ ਹੁਣ ਪੰਜਾਬ ਦੇ ਪਾਣੀਆਂ ਨੂੰ ਖੋਹ ਕੇ ਕਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡੇਂਗੂ/ਮਲੇਰੀਆ ਦਾ ਟੈਸਟ ਤੇ ਇਲਾਜ ਮੁਫ਼ਤ ਉਪਲਬਧ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜ਼ਿਲ੍ਹੇ ਅੰਦਰ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ...

ਪੂਰੀ ਖ਼ਬਰ »

ਕਿਰਤੀ ਕਾਮਿਆਂ ਨੂੰ ਲਾਭਪਾਤਰੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਕਿਰਤ ਨਿਰਮਾਣ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਰਹੂੜਿਆਂਵਾਲੀ ਵਿਖੇ ਉਸਾਰੀ ਕਾਮਿਆਂ ਨੂੰ ਕਿਰਤ ਵਿਭਾਗ ਦੀਆਂ ਵੱਖ-ਵੱਖ ਲਾਭਪਾਤਰੀ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਥਾਣਾ ਸਿਟੀ ਮਲੋਟ ਦੀ ਅਚਨਚੇਤ ਚੈਕਿੰਗ

ਮਲੋਟ, 25 ਮਈ (ਪਾਟਿਲ, ਅਜਮੇਰ ਸਿੰਘ ਬਰਾੜ)- ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿਟੀ ਮਲੋਟ ਵਿਖੇ ਪਹੁੰਚ ਕੇ ਅਚਣਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਥਾਣੇ ਅੰਦਰ ਚੱਲ ਰਹੇ ਕੰਮਕਾਜ਼ ਦਾ ਜਾਇਜ਼ਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਗ਼ਰੀਬ ਭਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 70 ਲੋੜਵੰਦ ਪਰਿਵਾਰਾਂ ਨੂੰ ਬਾਵਰੀਆ ਧਰਮਸ਼ਾਲਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਨ ਤਕਸੀਮ ਕੀਤਾ ਗਿਆ | ਸਮੂਹ ਸਮਾਜ ਸੇਵੀ ਤੇ ਧਾਰਮਿਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਭਰਵੀਂ ਬਾਰਿਸ਼, ਕਈ ਥਾਈਾ ਪਏ ਗੜੇ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਦੂਜੇ ਦਿਨ ਵੀ ਭਰਵੀਂ ਬਾਰਿਸ਼ ਹੋਈ ਤੇ ਕਈ ਥਾਈਾ ਗੜੇ ਪਏ | ਮÏਸਮ ਵਿਚ ਖਰਾਬੀ ਆ ਗਈ ਤੇ ਅਸਮਾਨ ਵਿਚ ਕਾਲੇ ਬੱਦਲ ਛਾ ਗਏ | ਇਸ ਤੋਂ ਪਹਿਲਾਂ ਤੇਜ਼ ਹਨ੍ਹੇਰੀ ਵੀ ਚੱਲੀ | ਮੌਸਮ ...

ਪੂਰੀ ਖ਼ਬਰ »

ਫ਼ਰੀਦਕੋਟ ਕੇਂਦਰੀ ਜੇਲ੍ਹ 'ਚੋਂ 13 ਮੋਬਾਈਲ ਬਰਾਮਦ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 13 ਮੋਬਾਈਲ ਫੋਨ, 6 ਸਿੰਮ ਅਤੇ 2 ਮੋਬਾਈਲ ਚਾਰਜਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਮਲੋਟ ਵਿਖੇ ਸੰਤ ਰਾਮਾਨੰਦ ਦੀ 14ਵੀਂ ਬਰਸੀ ਮਨਾਈ

ਮਲੋਟ, 25 ਮਈ (ਅਜਮੇਰ ਸਿੰਘ ਬਰਾੜ)- ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਸੰਤ ਰਾਮਾਨੰਦ ਦੀ 14ਵੀਂ ਬਰਸੀ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ਼ਰਧਾਲੂਆਂ ਦੁਆਰਾ ਥਾਂ-ਥਾਂ 'ਤੇ ਛਬੀਲਾਂ ਲਾਈਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਲੋਟ, 25 ਮਈ (ਪਾਟਿਲ, ਅਜਮੇਰ ਸਿੰਘ ਬਰਾੜ)- ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕੀਤਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ

ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ (ਲੜਕੇ) ਵਿਖੇ ਗਦਰ ਪਾਰਟੀ ਦੇ ਹੀਰੋ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਨ ਮਨਾਉਣ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਦੇ ਪ੍ਰਧਾਨ ਮਾ. ਅਸ਼ੌਕ ਕੌਸ਼ਲ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਅਦੁੱਤੀ ਸ਼ਖ਼ਸੀਅਤ ਕੁਰਬਾਨੀ, ਸ਼ਹਾਦਤ, ਦਲੇਰੀ ਅਤੇ ਦੇਸ਼ ਦੀ ਆਜ਼ਾਦੀ 'ਚ ਪਾਏ ਯੋਗਦਾਨ ਬਾਰੇ ਵਿਸਥਾਰ ਵਿਚ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਜੇਕਰ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਨਹੀਂ ਰੱਖਾਂਗੇ ਤਾਂ ਜਿੱਥੇ ਸ਼ਹੀਦਾਂ ਦਾ ਅਪਮਾਨ ਕਰਨ ਦੇ ਭਾਗੀਦਾਰ ਹੋਵਾਂਗੇ, ਉੱਥੇ ਨਵੀਂ ਪੀੜ੍ਹੀ ਵਿਚ ਕੁਰਬਾਨੀ ਦਾ ਜ਼ਜ਼ਬਾ ਪੈਦਾ ਕਰਨ ਦਾ ਸਬੱਬ ਵੀ ਨਹੀਂ ਬਣ ਸਕਾਂਗੇ | ਸਮਾਗਮ ਨੂੰ ਮਾ. ਕੁਲਵੰਤ ਸਿੰਘ ਚਾਨੀ ਸਮੇਤ 'ਆਪ' ਆਗੂ ਸੰਜੀਵ ਕੁਮਾਰ, ਸੋਮਇੰਦਰ ਸੁਨਾਮੀ, ਮਨਦੀਪ ਸਿੰਘ ਮਿੰਟੂ ਗਿੱਲ, ਪੋ੍ਰ ਐੱਚ.ਐਸ. ਪਦਮ, ਖਰੈਤੀ ਲਾਲ ਸ਼ਰਮਾ, ਗੁਰਦੀਪ ਸਿੰਘ, ਗੁਰਿੰਦਰ ਸਿੰਘ ਮਹਿੰਦੀਰੱਤਾ, ਲੈਕ. ਜਗਦੇਵ ਸਿੰਘ ਪੁਰਬਾ, ਪਰਮਿੰਦਰ ਕੌਰ, ਪ੍ਰੀਤੀ ਬਾਲਾ ਆਦਿ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤਾਂ ਦੀ ਜੀਵਨੀ ਨਾਲ ਸਬੰਧਿਤ ਕੋਰੀਓਗ੍ਰਾਫੀ, ਸਕਿੱਟ, ਕਵੀਸ਼ਰੀ, ਗੀਤ, ਗਜ਼ਲਾਂ ਆਦਿ ਨਾਲ ਖੂਬ ਮਨੋਰੰਜਨ ਕੀਤਾ | ਸਮਾਗਮ ਦੇ ਅਖ਼ੀਰ 'ਚ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਵੀ ਹੋਇਆ | ਇਸ ਮੌਕੇ ਐਡਵੋਕੇਟ ਅਸ਼ੀਸ਼ ਬਿੱਲਾ, ਮਨੀਸ਼ ਵਿੱਗ ਬਰਾਂਚ ਮੈਨੇਜਰ, ਸੁਖਮੰਦਰ ਸਿੰਘ ਰਾਮਸਰ, ਪਰਮਿੰਦਰ ਸਿੰਘ ਸਿੱਧੂ, ਸਤਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਗੀਤਾ ਰਾਣੀ, ਪ੍ਰਵੀਨ, ਨਿੰਮੀ ਧੁੰਨਾ, ਅਮਨਦੀਪ ਕੌਰ, ਸਿਮਰਜੀਤ ਕੌਰ, ਮੀਨੂੰ ਗੋਇਲ, ਜੋਤੀ ਗੋਇਲ, ਇੰਦੂ ਸ਼ਰਮਾ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਪਿ੍ੰਸੀਪਲ ਨਵਰਾਹੀ ਸਨਮਾਨਿਤ

ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜੀ. ਦਰਸ਼ਨ ਰੋਮਾਣਾ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਕਵਿਸ਼ਰੀ ਕਾਵਿ, ਗਾਇਨ ਤੇ ਸੰਗੀਤ ਸਕੂਲ ਕਮੇਟੀ ਅਤੇ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਅਕਾਦਮਿਕ ਖੇਤਰ ਵਿਚ ਮੋਹਰੀ ਰਿਹਾ ਹੈ | ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਦੇ ਵਧੀਆ ਨਤੀਜੇ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਜੈਤੋ ਵਲੋਂ ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਜੈਤੋ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ 50 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਸਮੱਗਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ 'ਚ ਚੇਤਨਾ ਰੈਲੀ ਕੱਢੀ

ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ 'ਪਲਾਸਟਿਕ ਨੂੰ ਬੰਦ ਕਰੋ' ਸਿਰਲੇਖ ਹੇਠ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਜੈਤੋ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੇਂਡੂ ...

ਪੂਰੀ ਖ਼ਬਰ »

ਬੀ.ਐੱਸ.ਸੀ. ਐਗਰੀਕਲਚਰ ਪੋ੍ਰਗਰਾਮ 'ਚ ਦਾਖ਼ਲਾ ਮੈਰਿਟ ਦੇ ਆਧਾਰ 'ਤੇ ਹੋਵੇਗਾ-ਡਾਇਰੈਕਟਰ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਈਟਰਨਲ ਯੂਨੀਵਰਸਿਟੀ ਅਧੀਨ ਚੱਲ ਰਹੇ ਡਾ: ਖੇਮ ਸਿੰਘ ਗਿੱਲ ਅਕਾਲ ਕਾਲਜ ਆਫ਼ ਐਗਰੀਕਲਚਰ ਦੇ ਆਈ.ਸੀ.ਏ.ਆਰ. ਮਾਨਤਾ ਪ੍ਰਾਪਤ ਬੀ.ਐੱਸ.ਸੀ. ਐਗਰੀਕਲਚਰ ਪੋ੍ਰਗਰਾਮ ਵਿਚ ਦਾਖ਼ਲਾ 12ਵੀਂ ਜਮਾਤ ਦੀ ਮੈਰਿਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮਹਿਲਾ ਪਹਿਲਵਾਨਾਂ ਦੇ ਹੱਕ 'ਚ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਲੀ ਜੰਤਰ ਮੰਤਰ ਵਿਖੇ ਚੱਲ ਰਹੇ ਮਹਿਲਾ ਪਹਿਲਵਾਨਾਂ ਦੇ ਧਰਨੇ ਦੇ ਹੱਕ ਵਿਚ ਪਿੰਡ ਥਾਂਦੇਵਾਲਾ ਅਤੇ ਚੱਕ ਗਾਂਧਾ ਸਿੰਘ ਵਾਲਾ 'ਚ ...

ਪੂਰੀ ਖ਼ਬਰ »

ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ

ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਮਾਰਟ ਕਲਾਸਾਂ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਿੱਖਿਆ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਪਾਣੀ ਦੀ ਨਿਕਾਸੀ ਦਾ ਹੱਲ ਕਰਨ ਦੀ ਮੰਗ

ਮੰਡੀ ਬਰੀਵਾਲਾ, 25 ਮਈ (ਨਿਰਭੋਲ ਸਿੰਘ)- ਬਰੀਵਾਲਾ ਵਿਚ ਹੋਈ ਹਲਕੀ ਬਾਰਿਸ਼ ਕਾਰਨ ਅਨਾਜ ਮੰਡੀ 'ਚ ਪਾਣੀ ਜਮਾਂ ਹੋ ਗਿਆ ਹੈ | ਬਾਰਿਸ਼ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਅਨਾਜ ਮੰਡੀ 'ਚ ਜਮ੍ਹਾਂ ਹੋ ਗਿਆ | ਪਾਣੀ ਦੁਕਾਨਾਂ ਅੱਗੇ ਵੀ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ...

ਪੂਰੀ ਖ਼ਬਰ »

ਦੰਦਾਂ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਗਰਵਾਲ ਸਮਾਜ ਸਭਾ ਤੇ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਜਲਾਲਾਬਾਦ ਰੋਡ ਸਥਿਤ ਰਾਮਾ ਕ੍ਰਿਸ਼ਨਾ ਮਿਡਲ ਸਕੂਲ ਵਿਖੇ ਦੰਦਾਂ ਦੀ ਸਾਂਭ-ਸੰਭਾਲ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਸੰਬੰਧੀ ਮੀਟਿੰਗ

ਦੋਦਾ, 25 ਮਈ (ਰਵੀਪਾਲ)- 28, 29, 30 ਮਈ ਨੂੰ ਪਲਸ ਪੋਲੀਓ ਮੁਹਿੰਮ ਦੇ ਸੰਬੰਧ ਵਿਚ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਦੀਪਕ ਰਾਏ ਵਲੋਂ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਸਿਹਤ ਵਿਭਾਗ ਦੇ ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੀ.ਐੱਚ.ਸੀ. ਦੋਦਾ ...

ਪੂਰੀ ਖ਼ਬਰ »

ਚੌਥੀ ਬਰਸੀ 'ਤੇ ਵਿਸ਼ੇਸ਼ - ਚੇਅਰਮੈਨ ਬਲਰਾਜ ਸਿੰਘ ਬਰਾੜ ਖੂੰਨਣ ਕਲਾਂ

ਮਲੋਟ - ਹਰ ਦਿਲ ਅਜ਼ੀਜ਼, ਨੇਕ ਦਿਲ ਇਨਸਾਨ, ਲੋੜਵੰਦਾਂ ਦੇ ਹਮਦਰਦ ਚੇਅਰਮੈਨ ਬਲਰਾਜ ਸਿੰਘ ਬਰਾੜ ਖੰੂਨਣ ਕਲਾਂ ਦਾ ਜਨਮ 4 ਅਕਤੂਬਰ 1957 ਨੂੰ ਪਿਤਾ ਸ਼ਮਸ਼ੇਰ ਸਿੰਘ ਬਰਾੜ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਹੋਇਆ | 10ਵੀਂ ਤੱਕ ਦੀ ਪੜ੍ਹਾਈ ਕਰਨ ਉਪਰੰਤ ਸ: ਬਰਾੜ ਨੇ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 10 ਹੋਣਹਾਰ ਵਿਦਿਆਰਥਣਾਂ ਨੇ ਮੈਰਿਜ ਸੂਚੀ 'ਚ ਆਪਣੀ ਜਗ੍ਹਾ ਬਣਾਈ | ਅੱਜ ਸਵੇਰ ਦੀ ਸਭਾ ਵਿਚ ਵਿਦਿਆਰਥਣਾਂ ਲਈ ਸਨਮਾਨ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX