ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ 'ਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਤੇ ਹਿੱਤਾਂ ਨੂੰ ਅਣਗੌਲਿਆ ਕਰ ਰਹੀ ਹੈ, ਕੇਜਰੀਵਾਲ ਦੇ ਚਹੇਤਿਆਂ ਵਲੋਂ ਹੁਣ ਪੰਜਾਬ ਦੇ ਪਾਣੀਆਂ ਨੂੰ ਖੋਹ ਕੇ ਕਦੇ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜ਼ਿਲ੍ਹੇ ਅੰਦਰ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਕਿਰਤ ਨਿਰਮਾਣ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਰਹੂੜਿਆਂਵਾਲੀ ਵਿਖੇ ਉਸਾਰੀ ਕਾਮਿਆਂ ਨੂੰ ਕਿਰਤ ਵਿਭਾਗ ਦੀਆਂ ਵੱਖ-ਵੱਖ ਲਾਭਪਾਤਰੀ ਸਕੀਮਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ...
ਮਲੋਟ, 25 ਮਈ (ਪਾਟਿਲ, ਅਜਮੇਰ ਸਿੰਘ ਬਰਾੜ)- ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿਟੀ ਮਲੋਟ ਵਿਖੇ ਪਹੁੰਚ ਕੇ ਅਚਣਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਥਾਣੇ ਅੰਦਰ ਚੱਲ ਰਹੇ ਕੰਮਕਾਜ਼ ਦਾ ਜਾਇਜ਼ਾ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਗ਼ਰੀਬ ਭਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ 70 ਲੋੜਵੰਦ ਪਰਿਵਾਰਾਂ ਨੂੰ ਬਾਵਰੀਆ ਧਰਮਸ਼ਾਲਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਨ ਤਕਸੀਮ ਕੀਤਾ ਗਿਆ | ਸਮੂਹ ਸਮਾਜ ਸੇਵੀ ਤੇ ਧਾਰਮਿਕ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਦੂਜੇ ਦਿਨ ਵੀ ਭਰਵੀਂ ਬਾਰਿਸ਼ ਹੋਈ ਤੇ ਕਈ ਥਾਈਾ ਗੜੇ ਪਏ | ਮÏਸਮ ਵਿਚ ਖਰਾਬੀ ਆ ਗਈ ਤੇ ਅਸਮਾਨ ਵਿਚ ਕਾਲੇ ਬੱਦਲ ਛਾ ਗਏ | ਇਸ ਤੋਂ ਪਹਿਲਾਂ ਤੇਜ਼ ਹਨ੍ਹੇਰੀ ਵੀ ਚੱਲੀ | ਮੌਸਮ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 13 ਮੋਬਾਈਲ ਫੋਨ, 6 ਸਿੰਮ ਅਤੇ 2 ਮੋਬਾਈਲ ਚਾਰਜਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ...
ਮਲੋਟ, 25 ਮਈ (ਅਜਮੇਰ ਸਿੰਘ ਬਰਾੜ)- ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਸੰਤ ਰਾਮਾਨੰਦ ਦੀ 14ਵੀਂ ਬਰਸੀ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ਼ਰਧਾਲੂਆਂ ਦੁਆਰਾ ਥਾਂ-ਥਾਂ 'ਤੇ ਛਬੀਲਾਂ ਲਾਈਆਂ ...
ਮਲੋਟ, 25 ਮਈ (ਪਾਟਿਲ, ਅਜਮੇਰ ਸਿੰਘ ਬਰਾੜ)- ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕੀਤਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ...
ਪੰਜਗਰਾੲੀਂ ਕਲਾਂ, 25 ਮਈ (ਸੁਖਮੰਦਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ (ਲੜਕੇ) ਵਿਖੇ ਗਦਰ ਪਾਰਟੀ ਦੇ ਹੀਰੋ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਨ ਮਨਾਉਣ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਸੱਭਿਆਚਾਰਕ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਜਨਰਲ ਸਕੱਤਰ ਇੰਜੀ. ਦਰਸ਼ਨ ਰੋਮਾਣਾ ਨੇ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਕਵਿਸ਼ਰੀ ਕਾਵਿ, ਗਾਇਨ ਤੇ ਸੰਗੀਤ ਸਕੂਲ ਕਮੇਟੀ ਅਤੇ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਮੁੱਢ ਤੋਂ ਹੀ ਅਕਾਦਮਿਕ ਖੇਤਰ ਵਿਚ ਮੋਹਰੀ ਰਿਹਾ ਹੈ | ਇਸ ਸਾਲ ਵੀ ਸੀ.ਬੀ.ਐਸ.ਈ. ਬੋਰਡ ਦੇ ਵਧੀਆ ਨਤੀਜੇ ਨੇ ਸਕੂਲ ਦੀ ਸ਼ਾਨ ਵਿਚ ਹੋਰ ਵਾਧਾ ਕੀਤਾ ਹੈ | ਇਸ ਖੁਸ਼ੀ ਨੂੰ ਸਾਂਝਾ ਕਰਨ ਲਈ ਸਕੂਲ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਜੈਤੋ ਵਲੋਂ ਡੀ.ਐਸ.ਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਜੈਤੋ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ 50 ਦੇ ਕਰੀਬ ਬੱਚਿਆਂ ਨੂੰ ਪੜ੍ਹਾਈ ਸਮੱਗਰੀ ...
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ 'ਪਲਾਸਟਿਕ ਨੂੰ ਬੰਦ ਕਰੋ' ਸਿਰਲੇਖ ਹੇਠ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਜੈਤੋ ਅੱਗੇ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਪੇਂਡੂ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਈਟਰਨਲ ਯੂਨੀਵਰਸਿਟੀ ਅਧੀਨ ਚੱਲ ਰਹੇ ਡਾ: ਖੇਮ ਸਿੰਘ ਗਿੱਲ ਅਕਾਲ ਕਾਲਜ ਆਫ਼ ਐਗਰੀਕਲਚਰ ਦੇ ਆਈ.ਸੀ.ਏ.ਆਰ. ਮਾਨਤਾ ਪ੍ਰਾਪਤ ਬੀ.ਐੱਸ.ਸੀ. ਐਗਰੀਕਲਚਰ ਪੋ੍ਰਗਰਾਮ ਵਿਚ ਦਾਖ਼ਲਾ 12ਵੀਂ ਜਮਾਤ ਦੀ ਮੈਰਿਟ ਦੇ ਆਧਾਰ 'ਤੇ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਦਿੱਲੀ ਜੰਤਰ ਮੰਤਰ ਵਿਖੇ ਚੱਲ ਰਹੇ ਮਹਿਲਾ ਪਹਿਲਵਾਨਾਂ ਦੇ ਧਰਨੇ ਦੇ ਹੱਕ ਵਿਚ ਪਿੰਡ ਥਾਂਦੇਵਾਲਾ ਅਤੇ ਚੱਕ ਗਾਂਧਾ ਸਿੰਘ ਵਾਲਾ 'ਚ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)- ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਲਈ ਇਕ ਰੋਜ਼ਾ ਸਮਾਰਟ ਕਲਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਮਾਰਟ ਕਲਾਸਾਂ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਸਿੱਖਿਆ ...
ਮੰਡੀ ਬਰੀਵਾਲਾ, 25 ਮਈ (ਨਿਰਭੋਲ ਸਿੰਘ)- ਬਰੀਵਾਲਾ ਵਿਚ ਹੋਈ ਹਲਕੀ ਬਾਰਿਸ਼ ਕਾਰਨ ਅਨਾਜ ਮੰਡੀ 'ਚ ਪਾਣੀ ਜਮਾਂ ਹੋ ਗਿਆ ਹੈ | ਬਾਰਿਸ਼ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਅਨਾਜ ਮੰਡੀ 'ਚ ਜਮ੍ਹਾਂ ਹੋ ਗਿਆ | ਪਾਣੀ ਦੁਕਾਨਾਂ ਅੱਗੇ ਵੀ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਗਰਵਾਲ ਸਮਾਜ ਸਭਾ ਤੇ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਜਲਾਲਾਬਾਦ ਰੋਡ ਸਥਿਤ ਰਾਮਾ ਕ੍ਰਿਸ਼ਨਾ ਮਿਡਲ ਸਕੂਲ ਵਿਖੇ ਦੰਦਾਂ ਦੀ ਸਾਂਭ-ਸੰਭਾਲ ...
ਦੋਦਾ, 25 ਮਈ (ਰਵੀਪਾਲ)- 28, 29, 30 ਮਈ ਨੂੰ ਪਲਸ ਪੋਲੀਓ ਮੁਹਿੰਮ ਦੇ ਸੰਬੰਧ ਵਿਚ ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਦੀਪਕ ਰਾਏ ਵਲੋਂ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਸਿਹਤ ਵਿਭਾਗ ਦੇ ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੀ.ਐੱਚ.ਸੀ. ਦੋਦਾ ...
ਮਲੋਟ - ਹਰ ਦਿਲ ਅਜ਼ੀਜ਼, ਨੇਕ ਦਿਲ ਇਨਸਾਨ, ਲੋੜਵੰਦਾਂ ਦੇ ਹਮਦਰਦ ਚੇਅਰਮੈਨ ਬਲਰਾਜ ਸਿੰਘ ਬਰਾੜ ਖੰੂਨਣ ਕਲਾਂ ਦਾ ਜਨਮ 4 ਅਕਤੂਬਰ 1957 ਨੂੰ ਪਿਤਾ ਸ਼ਮਸ਼ੇਰ ਸਿੰਘ ਬਰਾੜ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਹੋਇਆ | 10ਵੀਂ ਤੱਕ ਦੀ ਪੜ੍ਹਾਈ ਕਰਨ ਉਪਰੰਤ ਸ: ਬਰਾੜ ਨੇ ...
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 10 ਹੋਣਹਾਰ ਵਿਦਿਆਰਥਣਾਂ ਨੇ ਮੈਰਿਜ ਸੂਚੀ 'ਚ ਆਪਣੀ ਜਗ੍ਹਾ ਬਣਾਈ | ਅੱਜ ਸਵੇਰ ਦੀ ਸਭਾ ਵਿਚ ਵਿਦਿਆਰਥਣਾਂ ਲਈ ਸਨਮਾਨ ਸਮਾਗਮ ਕਰਵਾਇਆ ਗਿਆ | ਇਨ੍ਹਾਂ ਬੱਚਿਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਟੈਲੀਫ਼ੋਨ ਸੰਦੇਸ਼ ਰਾਹੀਂ ਸਕੂਲ ਮੁਖੀ, ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਉਚੇਚੇ ਤੌਰ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ | ਦੱਸਣਯੋਗ ਹੈ ਕਿ ਵਿਦਿਆਰਥਣ ਖ਼ੁਸ਼ੀ ਗਰਗ ਪੁੱਤਰੀ ਹਰੀ ਓਮ ਗਰਗ ਨੇ ਕਾਮਰਸ ਗਰੁੱਪ 'ਚੋਂ 98.8 ਫ਼ੀਸਦੀ ਅੰਕਾਂ ਨਾਲ ਪੰਜਾਬ 'ਚੋਂ ਛੇਵਾਂ ਅਤੇ ਮਹਿਕ ਗਰਗ ਪੁੱਤਰੀ ਪ੍ਰਵੀਨ ਕੁਮਾਰ ਨੇ ਸਾਇੰਸ ਗਰੁੱਪ 'ਚੋਂ 98.6 ਫ਼ੀਸਦੀ ਅੰਕਾਂ ਨਾਲ ਸੱਤਵਾਂ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਤਾਨੀਆ ਪੁੱਤਰੀ ਮਨਿੰਦਰਪਾਲ ਸਿੰਘ ਨੇ 98.2 ਫ਼ੀਸਦੀ, ਰਮਨਦੀਪ ਕÏਰ ਪੁੱਤਰੀ ਬਲਜਿੰਦਰ ਸਿੰਘ ਨੇ 97.6 ਫ਼ੀਸਦੀ, ਸੁਖਮਨਪ੍ਰੀਤ ਕੌਰ ਪੁੱਤਰੀ ਜਸਕਰਨ ਸਿੰਘ ਨੇ 97.6 ਫ਼ੀਸਦੀ, ਮਹਿਕਜੋਤ ਕੌਰ ਪੁੱਤਰੀ ਰਾਜਿੰਦਰ ਸਿੰਘ ਨੇ 97.6 ਫ਼ੀਸਦੀ, ਸਾਵਰੀ ਪੁੱਤਰੀ ਗੁਰਮੇਲ ਸੇਠੀ ਨੇ 97.4 ਫ਼ੀਸਦੀ, ਦੀਪਿਕਾ ਪੁੱਤਰੀ ਰਾਜੇਸ਼ ਕੁਮਾਰ ਤੇ ਚਾਹਤ ਪੁੱਤਰੀ ਸੰਜੀਵ ਕੁਮਾਰ ਨੇ 97.2 ਫ਼ੀਸਦੀ, ਜਸਲੀਨ ਸ਼ਰਮਾ ਪੁੱਤਰੀ ਸੰਜੀਵ ਕੁਮਾਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਦੇ ਪਹਿਲੇ 15 ਸਥਾਨਾਂ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ ਦਾ ਮਾਣ ਵਧਾਇਆ | ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਤਗ਼ਮੇ ਪ੍ਰਦਾਨ ਕੀਤੇ ਗਏ | ਪਿ੍ੰਸੀਪਲ ਸੁਭਾਸ਼ ਚੰਦਰ ਨੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸ਼ਲਾਘਾ ਕੀਤੀ | ਮੰਚ ਸੰਚਾਲਨ ਲੈਕ. ਸਤਵਿੰਦਰ ਕੌਰ ਨੇ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਹਰਮਨਦੀਪ ਕੌਰ ਦਾ ਪੰਜਾਬ ਭਰ 'ਚੋਂ 9ਵਾਂ ਸਥਾਨ
ਮੰਡੀ ਲੱਖੇਵਾਲੀ, 25 ਮਈ (ਮਿਲਖ ਰਾਜ)- ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਲੱਖੇਵਾਲੀ ਦੀ ਵਿਦਿਆਰਥਣ ਹਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 12ਵੀਂ ਕਲਾਸ ਦੇ ਨਤੀਜੇ 'ਚੋਂ 500 'ਚੋਂ 491 ਅੰਕ ਲੈ ਕੇ ਪੰਜਾਬ ਭਰ 'ਚੋਂ 9ਵਾਂ ਸਥਾਨ ਹਾਸਿਲ ਕੀਤਾ | ਇਸ ਵਿਦਿਆਰਥਣ ਨੇ ਕਾਮਰਸ ਗਰੁੱਪ 'ਚੋਂ ਪੰਜਾਬ ਭਰ 'ਚੋਂ ਚੌਥਾ ਅਤੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥਣ ਦੀ ਇਸ ਪ੍ਰਾਪਤੀ ਨੇ ਜਿੱਥੇ ਆਪਣੇ ਮਾਤਾ-ਪਿਤਾ, ਸਕੂਲ, ਪਿੰਡ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ, ਉੱਥੇ ਹੀ ਇਲਾਕੇ ਦੀਆਂ ਹਜ਼ਾਰਾਂ ਬੱਚੀਆਂ ਲਈ ਉਕਤ ਵਿਦਿਆਰਥਣ ਚਾਨਣ ਮੁਨਾਰਾ ਬਣੀ ਹੈ | ਪਿ੍ੰਸੀਪਲ ਦੀਪਕ ਬਾਂਸਲ ਅਤੇ ਸਮੂਹ ਸਟਾਫ਼ ਨੇ ਹਰਮਨਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਦਾ ਸਕੂਲ ਪੁੱਜਣ 'ਤੇ ਨਿੱਘਾ ਸਵਾਗਤ ਕਰਦਿਆਂ ਸਨਮਾਨ ਚਿੰਨ੍ਹ ਭੇਟ ਕੀਤਾ | ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਕਾਮਰਸ ਗਰੁੱਪ ਦੇ ਲੈਕ: ਜਸਵੀਰ ਕੌਰ ਅਤੇ ਅਮਨਦੀਪ ਅਰੋੜਾ ਨੂੰ ਵਿਸ਼ੇਸ਼ ਵਧਾਈ ਦਿੱਤੀ | ਇਸੇ ਤਰ੍ਹਾਂ ਚੇਅਰਮੈਨ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ 1500 ਰੁਪਏ ਰਾਸ਼ੀ ਦੇ ਕੇ ਹੌਂਸਲਾ ਅਫ਼ਜਾਈ ਕੀਤੀ | ਵਿਦਿਆਰਥਣ ਹਰਮਨਦੀਪ ਕੌਰ ਨੇ ਕਿਹਾ ਕਿ ਉਹ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਦਿੰਦੀ ਹੈ ਤੇ ਉਹ ਭਵਿੱਖ ਵਿਚ ਚਾਰਟਡ ਅਕਾਊਾਟੈਂਟ ਬਣਨਾ ਚਹੁੰਦੀ ਹੈ |
ਗਊਸ਼ਾਲਾ ਮਿੱਠਣ ਲਾਲ ਕਾਲੜਾ ਮੈਮੋਰੀਅਲ ਸਕੂਲ
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਗਊਸ਼ਾਲਾ ਮਿੱਠਣ ਲਾਲ ਕਾਲੜਾ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਦੌਰਾਨ ਹਰਦੀਪ ਕੌਰ ਪੁੱਤਰੀ ਮੇਜਰ ਸਿੰਘ ਨੇ 92.4 ਫ਼ੀਸਦੀ ਅੰਕਾਂ ਨਾਲ ਪਹਿਲਾ, ਅੰਜਲੀ ਪੁੱਤਰੀ ਬੰਸੀ ਲਾਲ ਨੇ 91.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੰਦੀਪ ਕੌਰ ਪੁੱਤਰੀ ਨਛੱਤਰ ਸਿੰਘ ਨੇ 90.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ 85 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਇਸ ਮੌਕੇ ਹਰੀਸ਼ ਕਾਲੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਿ੍ੰਸੀਪਲ ਰਚਨਾ ਧੂੜੀਆ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰੇਰਨਾ ਸਦਕਾ ਹੀ ਸ਼ਾਨਦਾਰ ਨਤੀਜਾ ਸੰਭਵ ਹੋ ਸਕਿਆ ਹੈ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਜੀ.ਟੀ.ਬੀ. ਖ਼ਾਲਸਾ ਸਕੂਲ ਮਲੋਟ ਦੀਆਂ 2 ਵਿਦਿਆਰਥਣਾਂ ਜ਼ਿਲ੍ਹੇ 'ਚ ਦੂਜੇ ਸਥਾਨ 'ਤੇ
ਮਲੋਟ, 25 ਮਈ (ਪਾਟਿਲ)- ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਹਿਊਮੈਨਟੀਜ਼ ਗਰੁੱਪ ਦੀਆਂ 3 ਵਿਦਿਆਰਥਣਾਂ ਨੇ ਜਿੱਥੇ ਪੰਜਾਬ ਮੈਰਿਟ 'ਚ ਆਪਣੀ ਜਗ੍ਹਾ ਬਣਾਈ, ਉੱਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚੋਂ 2 ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਮਲੋਟ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਅਮਰਜੀਤ ਨਰੂਲਾ ਨੇ ਦੱਸਿਆ ਕਿ ਸੰਸਥਾ ਦੀਆਂ ਵਿਦਿਆਰਥਣਾਂ ਸੁਹਾਨਾ ਪੁੱਤਰੀ ਹਰੀਸ਼ ਬਜਾਜ ਅਤੇ ਸੁਮਨਦੀਪ ਪੁੱਤਰੀ ਸੁਖਦੇਵ ਸਿੰਘ ਨੇ 97.60 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅਨਨਿਆ ਪੁੱਤਰੀ ਵਿਨੇ ਕੁਮਾਰ ਨੇ 97 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਦੂਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 95 ਫ਼ੀਸਦੀ, 46 ਵਿਦਿਆਰਥੀਆਂ ਨੇ 90 ਫ਼ੀਸਦੀ, 98 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਅਮਰਜੀਤ ਨਰੂਲਾ ਨੇ ਦੱਸਿਆ ਕਿ ਇਸੇ ਤਰ੍ਹਾਂ ਹਿਊਮੈਨਟੀਜ਼ ਗਰੁੱਪ ਦੇ ਹੋਰ ਵਿਦਿਆਰਥੀਆਂ ਮਨਮੀਤ ਕੌਰ ਨੇ 96.8, ਆਸਥਾ ਚੁੱਘ ਨੇ 96.2, ਸਨੇਹਾ ਨੇ 95.8 ਅਤੇ ਗੁਰਲੀਨ ਕੌਰ ਨੇ 95.2 ਫ਼ੀਸਦੀ ਅੰਕ ਹਾਸਿਲ ਕੀਤੇ ਹਨ, ਜਦਕਿ ਕਾਮਰਸ ਗਰੁੱਪ ਦੇ ਸੋਮਲ ਗਾਂਧੀ ਨੇ 94.6, ਹਿਮਾਂਸ਼ੂ ਨੇ 94.4, ਸ਼ੁਭਮਦੀਪ ਸਿੰਘ ਨੇ 93.6 ਫ਼ੀਸਦੀ ਅੰਕ ਹਾਸਿਲ ਕੀਤੇ ਤੇ ਸਾਇੰਸ ਗਰੁੱਪ ਦੀ ਗੁਰਜੋਤ ਕੌਰ ਨੇ 96, ਅਨਹਦ ਨੂਰ ਨੇ 95.4 ਅਤੇ ਭਾਰਤਪ੍ਰੀਤ ਕੌਰ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਪਿ੍ੰਸੀਪਲ ਅਮਰਜੀਤ ਨਰੂਲਾ, ਚੇਅਰਮੈਨ ਗੁਰਦੀਪ ਸਿੰਘ ਸੰਧੂ ਤੇ ਸਕੱਤਰ ਸੁਖਮਨ ਸਿੰਘ ਭੁੱਲਰ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਨਿਊ ਏਜ਼ ਸਕੂਲ ਰੁਖਾਲਾ
ਦੋਦਾ, 25 ਮਈ (ਰਵੀਪਾਲ)- ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਵਿਖੇ 12ਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਇਸ ਮੌਕੇ ਵਿਦਿਆਰਥਣ ਸਿਮਰਜੀਤ ਕੌਰ, ਜਸਪ੍ਰੀਤ ਕੌਰ, ਤੇਜਿਦਰਪਾਲ ਸਿੰਘ ਨੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਗਿਆਨੀ ਗੁਰਬਚਨ ਸਿੰਘ ਅਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਇਸ ਨਤੀਜੇ ਦਾ ਸਿਹਰਾ ਸਮੁੱਚੇ ਸਟਾਫ਼ ਦੀ ਸਖ਼ਤ ਮਿਹਨਤ ਨੂੰ ਦਿੱਤਾ ਅਤੇ ਵਿਦਿਆਰਥਣਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਦਸਮੇਸ਼ ਕੰਨਿਆ ਸਕੂਲ ਬਾਦਲ
ਲੰਬੀ, 25 ਮਈ (ਮੇਵਾ ਸਿੰਘ)- ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਿਤੂਨੰਦਾ ਨੇ ਦੱਸਿਆ ਕਿ ਇਸ ਨਤੀਜੇ ਵਿਚ ਕਾਮਰਸ ਗਰੁੱਪ ਦੀਆਂ ਦੋ ਵਿਦਿਆਰਥਣਾਂ ਜਸਪ੍ਰੀਤ ਕੌਰ ਨੇ ਕੁੱਲ 500 ਅੰਕਾਂ 'ਚੋਂ 486 ਅੰਕ (97.20 ਫ਼ੀਸਦੀ) ਅਤੇ ਰਮਨਦੀਪ ਕੌਰ ਨੇ 485 (97 ਫ਼ੀਸਦੀ) ਅੰਕਾਂ ਨਾਲ ਬੋਰਡ ਦੀ ਮੈਰਿਟ ਸੂਚੀ 'ਚ ਸੂਬੇ ਭਰ 'ਚੋਂ ਕ੍ਰਮਵਾਰ 14ਵਾਂ ਤੇ 15ਵਾਂ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੇ ਕੁੱਲ 85 ਵਿਦਿਆਰਥੀਆਂ 'ਚੋਂ 21 ਵਿਦਿਆਰਥੀਆਂ ਨੇ 90 ਫ਼ੀਸਦੀ, 48 ਵਿਦਿਆਰਥੀਆਂ ਨੇ 80 ਫ਼ੀਸਦੀ ਤੇ 16 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਇਹ ਸਾਰਾ ਨਤੀਜਾ ਵਿਦਿਆਰਥੀਆਂ, ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਦੀ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ | ਉਨ੍ਹਾਂ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਹਰ ਸਮੇਂ ਮਿਲਦੇ ਸਹਿਯੋਗ ਤੇ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ |
ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ
ਮਲੋਟ, 25 ਮਈ (ਪਾਟਿਲ)- ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਨੀਰੂ ਬਠਲਾ ਵਾਟਸ ਨੇ ਦੱਸਿਆ ਕਿ ਸਾਨੀਆ ਪੁੱਤਰੀ ਰਾਜ ਕੁਮਾਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਵੈਸ਼ਲੀ ਪੁੱਤਰੀ ਰਿੰਕੂ ਕੁਮਾਰ ਨੇ 94.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਨੇਹਾ ਪੁੱਤਰੀ ਗੁਲਸ਼ਨ ਰਾਏ ਨੇ 93.14 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ 14 ਫ਼ੀਸਦੀ ਵਿਦਿਆਰਥੀਆਂ ਨੇ 90 ਫ਼ੀਸਦੀ, 67 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਅਤੇ ਬਾਕੀ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰਾਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ, ਪਿ੍ੰਸੀਪਲ ਡਾ: ਨੀਰੂ ਬਠਲਾ ਵਾਟਸ ਅਤੇ ਸਕੂਲ ਦੀ ਸਮੂਹ ਮੈਨੇਜਿੰਗ ਕਮੇਟੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਅੰਮਿ੍ਤ ਪਬਲਿਕ ਸਕੂਲ ਭਲਾਈਆਣਾ
ਦੋਦਾ, 25 ਮਈ (ਰਵੀਪਾਲ)- ਅੰਮਿ੍ਤ ਪਬਲਿਕ ਸਕੂਲ ਪਿੰਡ ਭਲਾਈਆਣਾ ਵਿਖੇ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਕੂਲ ਸਾਰੇ ਬੱਚੇ ਚੰਗੇ ਅੰਕਾਂ ਨਾਲ ਪਾਸ ਹੋਏ | ਸਕੂਲ ਦੇ ਐੱਮ.ਡੀ. ਪ੍ਰਗਟ ਸਿੰਘ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਪੁੱਤਰ ਸੁਖਜਿੰਦਰ ਸਿੰਘ ਨੇ 500 'ਚੋਂ 462 ਅੰਕ ਲੈ ਕੇ ਪਹਿਲਾ, ਕੋਮਲਪ੍ਰੀਤ ਕੌਰ ਪੁੱਤਰੀ ਗੁਰਾਦਿੱਤਾ ਸਿੰਘ ਨੇ 461 ਅੰਕ ਲੈ ਕੇ ਦੂਜਾ ਅਤੇ ਜਸਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਨੇ 454 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਐੱਮ.ਡੀ. ਪ੍ਰਗਟ ਸਿੰਘ, ਪਿ੍ੰ੍ਰਸੀਪਲ ਅਨਿਲ ਕੁਮਾਰ ਅਤੇ ਵਾਈਸ ਪਿੰ੍ਰਸੀਪਲ ਹਰਦੀਪ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਨਿਊ ਮਾਲਵਾ ਸੀ.ਸੈ. ਸਕੂਲ ਮੱਲਣ
ਦੋਦਾ, (ਰਵੀਪਾਲ)- ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਦੇ ਸਾਇੰਸ, ਆਰਟਸ ਤੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਨੇ ਮੱਲਾਂ ਮਾਰਦਿਆਂ ਸਾਰੇ ਗਰੁੱਪਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਨਤੀਜੇ 'ਚੋਂ ਸਾਇੰਸ ਗਰੁੱਪ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 91.6 ਫ਼ੀਸਦੀ ਅੰਕ ਨਾਲ ਪਹਿਲਾ, ਨਵਦੀਪ ਕੌਰ ਪੁੱਤਰੀ ਕੇਵਲ ਸਿੰਘ ਨੇ 90.4 ਫ਼ੀਸਦੀ ਅੰਕ ਨਾਲ ਦੂਜਾ, ਸ਼ਮਨਦੀਪ ਸਿੰਘ ਪੁੱਤਰ ਸ਼ਿਵਰਾਜ ਸਿੰਘ ਨੇ 89.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਸੁਖਮੰਦਰ ਸਿੰਘ 92.6%, ਅਮਨਦੀਪ ਕੌਰ ਪੁੱਤਰੀ ਬੂਟਾ ਸਿੰਘ 92.2%, ਲਖਵਿੰਦਰ ਕੌਰ ਪੁੱਤਰੀ ਗੁਰਮੀਤ ਸਿੰਘ ਨੇ 91% ਨੰਬਰਾਂ ਨਾਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਦੇ ਰਿਪਜੀਤ ਸਿੰਘ ਪੁੱਤਰ ਸਵਰਨਜੀਤ ਸਿੰਘ 87%, ਕਰਨਵੀਰ ਕੌਰ ਪੁੱਤਰੀ ਜਗਦੇਵ ਸਿੰਘ 81.8%, ਲਵਪ੍ਰੀਤ ਸਿੰਘ ਪੁੱਤਰ ਅੰਗਰੇਜ਼ 81.8% ਅਤੇ ਰਾਜਵਿੰਦਰ ਕੌਰ ਪੁੱਤਰੀ ਜਗਦੇਵ ਸਿੰਘ 81.4% ਨੰਬਰ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਸਾਰੇ ਵਿਦਿਆਰਥੀਆਂ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ (ਸੈਕੰਡਰੀ ਵਿੰਗ), ਪੂਨਮ ਸਿੰਗਲਾ (ਪ੍ਰਾਇਮਰੀ ਵਿੰਗ) ਨੇ ਸਾਰੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਜਸਵਿੰਦਰ ਸਿੰਘ, ਗੁਰਚਰਨ ਸਿੰਘ, ਸਵਰਨ ਕੌਰ, ਸਿਮਰਨਜੀਤ ਸਿੰਘ ਰਵਿੰਦਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾਂ ਸਾਰੇ ਅਧਿਆਪਕ ਹਾਜ਼ਰ ਸਨ |
ਸ.ਸ.ਸ. ਸਕੂਲ ਬੁਰਜ ਸਿੱਧਵਾਂ
ਮਲੋਟ, (ਅਜਮੇਰ ਸਿੰਘ ਬਰਾੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕੁੱਲ 44 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਅਤੇ ਇਹ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਇਸ ਨਤੀਜੇ ਵਿਚ ਨਵਨੂਰ ਕੌਰ ਸਪੁੱਤਰੀ ਵਰਿੰਦਰਪਾਲ ਸਿੰਘ 439 ਨੰਬਰ ਲੈ ਕੇ ਪਹਿਲੇ, ਜੋਬਨ ਰਾਮ ਸਪੁੱਤਰ ਦਰਸ਼ਨ ਰਾਮ 410 ਨੰਬਰ ਲੈ ਕੇ ਦੂਜੇ ਅਤੇ ਪਰਮਿੰਦਰ ਸਿੰਘ ਸਪੁੱਤਰ ਸੁਖਚੈਨ ਸਿੰਘ 409 ਨੰਬਰ ਲੈ ਕੇ ਤੀਜੇ ਸਥਾਨ 'ਤੇ ਰਿਹਾ | ਸਕੂਲ ਪਿ੍ੰਸੀਪਲ ਸੰਤ ਰਾਮ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਆਪਣੇ ਮਿਹਨਤੀ ਸਟਾਫ਼ ਦੇ ਸਿਰ ਬੰਨ੍ਹਦਿਆਂ ਜਿੱਥੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਉੱਥੇ ਹੀ ਸਮੂਹ ਵਿਦਿਆਰਥੀਆਂ ਦੇ ਉਜਲ ਭਵਿੱਖ ਦੀ ਕਾਮਨਾ ਵੀ ਕੀਤੀ |
ਸ਼ਿਵਾਲਿਕ ਪਬ.ਸੀ.ਸੈ. ਸਕੂਲ
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਕੁਸ਼ਮ ਪਰੂਥੀ ਨੇ ਦੱਸਿਆ ਕਿ ਕੁੱਲ 125 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਜਿਨ੍ਹਾਂ ਵਿਚੋਂ 8 ਵਿਦਿਆਰਥੀਆਂ ਨੇ 90% ਤੋਂ ਜ਼ਿਆਦਾ ਤੇ 21 ਵਿਦਿਆਰਥੀਆਂ ਨੇ 85 % ਅਤੇ 33 ਵਿਦਿਆਰਥੀਆਂ ਨੇ 80% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਪ੍ਰਥਮ ਬਾਂਸਲ ਸਪੁੱਤਰ ਵਿਕਰਮਜੀਤ (ਸਾਇੰਸ ਗਰੁੱਪ 479/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਵਾਣੀ ਸਪੁੱਤਰੀ ਸ਼ਸੀਭੂਸ਼ਣ (ਸਾਇੰਸ ਗਰੁੱਪ 473/500 ਦੂਸਰਾ, ਐਸ਼ਵਿਨ ਸੋਨੀ ਸਪੁੱਤਰੀ ਪ੍ਰਦੀਪ ਕੁਮਾਰ ਸਾਇੰਸ ਗਰੁੱਪ 445/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਸੁਰਿੰਦਰ ਸਿੰਘ ਬਰਾੜ ਸਪੁੱਤਰ ਗੁਰਸੇਵਕ ਸਿੰਘ ਹਿਊਮਨਟੀ ਗਰੁੱਪ 464/500) ਅਤੇ ਮਹਿਕਪ੍ਰੀਤ ਕÏਰ ਸਪੁੱਤਰੀ ਹਰਪਾਲ ਸਿੰਘ ਨੇ ਹਿਊਮਨਟੀ ਗਰੁੱਪ 464/500 ਪਹਿਲਾ, ਜਸਲੀਨ ਕੌਰ ਸਪੁੱਤਰੀ ਜਸਪਾਲ ਸਿੰਘ ਨੇ ਹਿਊਮਨਟੀ ਗਰੁੱਪ 462/500 ਦੂਸਰਾ, ਮੁਸਕਾਨ ਕÏਰ ਸਪੁੱਤਰੀ ਗੁਰਦÏਰ ਸਿੰਘ ਹਿਊਮਨਟੀ ਗਰੁੱਪ 460/500 ਤੀਸਰਾ ਸਥਾਨ ਪ੍ਰਾਪਤ ਕੀਤਾ | ਹਰਮਨਜੋਤ ਕÏਰ ਸਪੁੱਤਰੀ ਬਲਰਾਜ ਸਿੰਘ (ਕਾਮਰਸ ਗਰੁੱਪ 473/500) ਪਹਿਲਾ, ਖੁਸ਼ਪ੍ਰੀਤ ਕੌਰ ਸਪੁੱਤਰੀ ਹੈਪੀ ਸਿੰਘ (ਕਾਮਰਸ ਗਰੁੱਪ 470/500) ਦੂਸਰਾ ਅਤੇ ਅਨੁਭਵ ਅਨੇਜਾ ਸਪੁੱਤਰ ਰਾਜੀਵ ਕੁਮਾਰ (ਕਾਮਰਸ ਗਰੁੱਪ 435/800) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਇਸ ਮÏਕੇ ਸਕੂਲ ਦੇ ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ, ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX