ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁੱਠਭੇੜ, 3 ਅੱਤਵਾਦੀ ਮਾਰੇ ਗਏ
. . .  4 minutes ago
ਜੰਮੂ-ਕਸ਼ਮੀਰ,21 ਜੂਨ - ਸੋਪੋਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਖੇ ਕੀਤਾ ਯੋਗ
. . .  14 minutes ago
ਦਿੱਲੀ,21 ਜੂਨ - ਰਾਸ਼ਟਰਪਤੀ ਭਵਨ ਵਿਖੇ ...
ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਲਦਾਖ਼ ਵਿਚ ਕੀਤਾ ਯੋਗਾ
. . .  16 minutes ago
ਲਦਾਖ਼, 21 ਜੂਨ - ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਅੱਜ ...
ਕਿਸਾਨ ਮੋਰਚੇ 'ਚ ਪਿੰਡ ਪਿੱਪਲੀ ਚੱਕ ਦਾ ਕਿਸਾਨ ਸ਼ਹੀਦ
. . .  30 minutes ago
ਗੁਰੂ ਹਰਸਹਾਏ 21 ਜੂਨ ( ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ....
ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ
. . .  42 minutes ago
ਵਾਸ਼ਿੰਗਟਨ, 21 ਜੂਨ - ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਲਗਭਗ ...
ਯੋਗਾ ਕੋਰੋਨਾ ਯੁੱਗ 'ਚ ਇਕ ਉਮੀਦ ਦੀ ਕਿਰਣ - ਪ੍ਰਧਾਨ ਮੰਤਰੀ
. . .  54 minutes ago
ਨਵੀਂ ਦਿੱਲੀ, 21 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੌਮਾਂਤਰੀ ਯੋਗਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਜਦੋਂ ਪੂਰੀ ਦੁਨੀਆ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ ਸ਼ੁਭਕਾਮਨਾਵਾਂ।
. . .  about 1 hour ago
ਕੌਮਾਂਤਰੀ ਯੋਗ ਦਿਵਸ 'ਤੇ ਅਜੀਤ ਵਲੋਂ...
ਗ੍ਰੇਟ ਖਲੀ ਦੀ ਮਾਂ ਦਾ ਦਿਹਾਂਤ
. . .  1 day ago
ਲੁਧਿਆਣਾ, 20 ਜੂਨ {ਸਲੇਮਪੁਰੀ} -ਰੈਸਲਰ ਦ ਗ੍ਰੇਟ ਖਲੀ ਦੀ ਮਾਂ ਦਾ ਅੱਜ ਦਿਹਾਂਤ ਹੋ ਗਿਆ ਹੈ । ਉਹ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 13 ਜੂਨ ਤੋਂ ਜੇਰੇ ਇਲਾਜ ਸਨ ...
ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ
. . .  1 day ago
ਜਲੰਧਰ, 20 ਜੂਨ{ ਚਿਰਾਗ਼ ਸ਼ਰਮਾ } - ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  1 day ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  1 day ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  1 day ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  1 day ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 day ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  1 day ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  1 day ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  1 day ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  1 day ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 day ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  1 day ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  1 day ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਪਹਿਲਾ ਸਫ਼ਾ

ਮਿਲਖਾ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ

• ਮੁੱਖ ਮੰਤਰੀ, ਰਾਜਪਾਲ ਬਦਨੌਰ, ਖੇਡ ਮੰਤਰੀ ਰਿਜੀਜੂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ • ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਹੋਰਨਾਂ ਵਲੋਂ ਅਫ਼ਸੋਸ
ਮਨਜੋਤ ਸਿੰਘ ਜੋਤ

ਚੰਡੀਗੜ੍ਹ, 19 ਜੂਨ-ਦੇਸ਼ ਦੇ ਮਹਾਨ ਅਥਲੀਟ ਉੱਡਣਾ ਸਿੱਖ ਪਦਮਸ੍ਰੀ ਮਿਲਖਾ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਚੰਡੀਗੜ੍ਹ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਸੈਕਟਰ- 25 ਦੇ ਸ਼ਮਸ਼ਾਨਘਾਟ 'ਚ ਮਿਲਖਾ ਸਿੰਘ ਦੇ ਪੁੱਤਰ ਜੀਵ ਮਿਲਖਾ ਸਿੰਘ ਨੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਦਿਖਾਈ | ਇਸ ਮੌਕੇ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਤੋਂ ਇਲਾਵਾ ਕਈ ਉੱਘੀਆਂ ਸ਼ਖ਼ਸੀਅਤਾਂ ਮਿਲਖਾ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਅੰਤਿਮ ਵਿਦਾਈ ਸਮੇਂ ਮੌਜੂਦ ਰਹੀਆਂ | ਇਸ ਤੋਂ ਪਹਿਲਾਂ ਮਿਲਖਾ ਸਿੰਘ ਦੀ ਮਿ੍ਤਕ ਦੇਹ ਨੂੰ ਫੁੱਲਾਂ ਨਾਲ ਸਜੇ ਵਾਹਨ 'ਚ ਸੈਕਟਰ- 8 ਦੇ ਗੁਰਦੁਆਰਾ ਸਾਹਿਬ ਤੋਂ ਸ਼ਮਸ਼ਾਨਘਾਟ ਤੱਕ ਲਿਆਂਦਾ ਗਿਆ | ਚੰਡੀਗੜ੍ਹ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨਾ ਵਲੋਂ ਮਿਲਖਾ ਸਿੰਘ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੋਕ ਸੰਦੇਸ਼ ਲੈ ਕੇ ਪੁੱਜੇ ਕੇਂਦਰੀ ਖੇਡ ਮੰਤਰੀ ਰਿਜੀਜੂ ਨੇ ਕਿਹਾ ਕਿ ਜਿਸ ਸਮੇਂ ਭਾਰਤ ਵਿਚ ਖੇਡਾਂ ਪ੍ਰਤੀ ਕੋਈ ਜਾਗਰੂਕਤਾ ਨਹੀਂ ਸੀ, ਉਸ ਸਮੇਂ ਮਿਲਖਾ ਸਿੰਘ ਹੀ ਸਨ ਜਿਨ੍ਹਾਂ ਨੇ ਭਾਰਤ ਦੇ ਝੰਡੇ ਨੂੰ ਪੂਰੀ ਦੁਨੀਆ 'ਚ ਲਹਿਰਾਇਆ ਸੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਟੋਕੀਓ ਉਲੰਪਿਕ 'ਚ ਜੋ ਵੀ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰੇਗਾ, ਉਸ ਨੂੰ ਮਿਲਖਾ ਸਿੰਘ ਨੂੰ ਸਮਰਪਿਤ ਕੀਤਾ ਜਾਏਗਾ | ਮਿਲਖਾ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੀ ਸੈਕਟਰ- 8 'ਚ ਸਥਿਤ ਰਿਹਾਇਸ਼ 'ਤੇ ਪਹੁੰਚੇ | ਉਨ੍ਹਾਂ ਤੋਂ ਇਲਾਵਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸੁਖਦੇਵ ਸਿੰਘ ਢੀਂਡਸਾ, ਪੀ.ਜੀ.ਆਈ. ਦੇ ਡਾਇਰੈਕਟਰ ਪ੍ਰੋ.ਜਗਤ ਰਾਮ, ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਸਮੇਤ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੀਆਂ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਿਲਖਾ ਸਿੰਘ ਦੇਸ਼ ਦੀ ਸ਼ਾਨ ਸਨ | ਉਹ ਹਮੇਸ਼ਾ ਇਕ ਜ਼ਿੰਦਾ ਦਿਲ ਇਨਸਾਨ ਸਨ ਅਤੇ ਅੱਜ ਦੀ ਪੀੜ੍ਹੀ ਨੂੰ ਪੇ੍ਰਰਨਾ ਦੇਣ ਵਾਲੇ ਸਨ | ਮਿਲਖਾ ਸਿੰਘ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸਾਰੇ ਦੇਸ਼ 'ਚ ਸੋਗ ਦੀ ਲਹਿਰ ਛਾ ਗਈ | ਸਿਆਸੀ ਆਗੂਆਂ ਤੋਂ ਇਲਾਵਾ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਮਿਲਖਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਪਰਦੇ 'ਤੇ ਮਿਲਖਾ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਫ਼ਰਹਾਨ ਅਖ਼ਤਰ ਨੇ ਮਿਲਖਾ ਸਿੰਘ ਨਾਲ ਬਿਤਾਏ ਪਲ ਯਾਦ ਕਰਦਿਆਂ ਕਿਹਾ ਕਿ ਮੈਂ ਮਿਲਖਾ ਸਿੰਘ ਨੂੰ ਪੂਰੇ ਦਿਲ ਨਾਲ ਪਿਆਰ ਕਰਦਾ ਹਾਂ | ਦੱਸਣਯੋਗ ਹੈ ਕਿ ਮਿਲਖਾ ਸਿੰਘ ਦੇ ਦਿਹਾਂਤ ਤੋਂ ਪੰਜ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਵੀ ਦਿਹਾਂਤ ਹੋ ਗਿਆ ਸੀ | ਮਿਲਖਾ ਸਿੰਘ ਪੀ.ਜੀ.ਆਈ. 'ਚ ਦਾਖ਼ਲ ਹੋਣ ਕਾਰਨ ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਨਹੀਂ ਹੋ ਸਕੇ ਸਨ |
ਕੈਪਟਨ ਵਲੋਂ ਸ਼ਰਧਾਂਜਲੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾ ਕੇ ਉੱਘੀ ਖੇਡ ਸ਼ਖ਼ਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਮਿਲਖਾ ਸਿੰਘ ਦੀਆਂ ਯਾਦਾਂ ਸਦਾ ਲਈ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੀਆਂ ਰਹਿਣ | ਉਨ੍ਹਾਂ ਮਿਲਖਾ ਸਿੰਘ ਦੀ ਯਾਦ 'ਚ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਮਿਲਖਾ ਸਿੰਘ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ | ਮਿਲਖਾ ਸਿੰਘ ਵਲੋਂ ਸਾਲ 1960 'ਚ ਪਾਕਿਸਤਾਨੀ ਚੈਂਪੀਅਨ ਅਬਦੁਲ ਖ਼ਾਲਿਕ ਨੂੰ ਲਾਹੌਰ 'ਚ ਹਰਾ ਦੇਣ ਮੌਕੇ ਉਸ ਸਮੇਂ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਜਵਾਹਰ ਲਾਲ ਨਹਿਰੂ ਵਲੋਂ ਕੌਮੀ ਛੁੱਟੀ ਐਲਾਨੇ ਜਾਣ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ੳਨ੍ਹਾਂ ਦੀ ਇੱਛਾ ਸੀ ਉਹ ਵੀ ਅੱਜ ਕੌਮੀ ਛੁੱਟੀ ਦਾ ਐਲਾਨ ਕਰ ਸਕਦੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਮਹਾਨ ਹਸਤੀ ਦੇ ਵਿਛੋੜੇ ਦੇ ਸੋਗ 'ਚ ਝੰਡਾ ਅੱਧਾ ਝੁਕਿਆ ਰਹੇਗਾ ਤੇ ਸੂਬੇ 'ਚ ਛੁੱਟੀ ਰਹੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ |

ਮੋਦੀ ਨੇ 24 ਨੂੰ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਸੱਦੀ ਸਰਬ ਪਾਰਟੀ ਮੀਟਿੰਗ

14 ਨੇਤਾ ਦਿੱਲੀ ਬੁਲਾਏ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 19 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਹਫ਼ਤੇ ਵੀਰਵਾਰ ਨੂੰ ਜੰਮੂ-ਕਸ਼ਮੀਰ ਨੂੰ ਲੈ ਕੇ ਸਰਬਪਾਰਟੀ ਮੀਟਿੰਗ ਦਾ ਸੱਦਾ ਦਿੱਤਾ ਹੈ | 24 ਜੂਨ ਨੂੰ ਹੋਣ ਵਾਲੀ ਇਸ ਮੀਟਿੰਗ 'ਚ ਸਾਰੀਆਂ ਖੇਤਰੀ ਪਾਰਟੀਆਂ ਨਾਲ ਗੱਲਬਾਤ ਕੀਤੀ ਜਾਵੇਗੀ | ਸਾਲ 2019 'ਚ ਧਾਰਾ-370 ਖ਼ਤਮ ਕਰਨ ਤੋਂ ਬਾਅਦ ਸਿਆਸੀ ਅੜਿੱਕੇ ਨੂੰ ਖ਼ਤਮ ਕਰਨ ਲਈ ਸਰਕਾਰ ਵਲੋਂ ਇਹ ਪਹਿਲਾ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ | ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਇਨ੍ਹਾਂ ਨੇਤਾਵਾਂ ਕੋਲ ਪ੍ਰਧਾਨ ਮੰਤਰੀ ਨਰਿੰਦਰ ਦੀ ਰਿਹਾਇਸ਼ ਸਥਿਤ ਹੋ ਰਹੀ ਮੀਟਿੰਗ 'ਚ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਲਈ ਭਵਿੱਖ ਦੀ ਯੋਜਨਾ 'ਤੇ ਵਿਚਾਰ ਕਰਨ ਲਈ ਸੱਦਾ ਦੇਣ ਪਹੁੰਚੇ ਸਨ | ਬੁਲਾਏ ਗਏ 4 ਸਾਬਕਾ ਮੁੱਖ ਮੰਤਰੀਆਂ 'ਚ ਨੈਸ਼ਨਲ ਕਾਨਫ਼ਰੰਸ ਦੇ ਫਾਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਪੁੱਤਰ ਓਮਰ ਅਬਦੁੱਲਾ, ਸੀਨੀਅਰ ਕਾਂਗਰਸ ਨੇਤਾ ਗੁਲਾਮ ਨਬੀ ਆਜਾਦ ਅਤੇ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਸ਼ਾਮਿਲ ਹਨ | ਚਾਰ ਸਾਬਕਾ ਉਪ ਮੁੱਖ ਮੰਤਰੀਆਂ 'ਚ ਕਾਂਗਰਸ ਨੇਤਾ ਤਾਰਾ ਚੰਦ, ਪੀਪਲਜ਼ ਕਾਨਫਰੰਸ ਨੇਤਾ ਮੁਜ਼ੱਫਰ ਹੁਸੈਨ ਬੇਗ ਅਤੇ ਭਾਜਪਾ ਨੇਤਾ ਨਿਰਮਲ ਸਿੰਘ ਅਤੇ ਕਵਿੰਦਰ ਗੁਪਤਾ ਨੂੰ ਵੀ ਮੁਲਾਕਾਤ ਲਈ ਬੁਲਾਇਆ ਗਿਆ ਹੈ | ਹਾਲਾਂਕਿ ਇਸ ਸਿਆਸੀ ਸਰਗਰਮੀ ਦੀ ਜਾਣਕਾਰੀ ਸਥਾਨਕ ਨੇਤਾਵਾਂ ਨੂੰ ਦਿੱਤੀ ਜਾ ਚੁੱਕੀ ਹੈ ਪਰ ਸਾਰੇ ਆਗੂ ਸਰਕਾਰ ਵਲੋਂ ਇਕ ਰਸਮੀ ਸੱਦੇ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਸ ਤੋਂ ਬਾਅਦ ਉਹ ਆਪਣੀ ਪਾਰਟੀ ਦੀ ਰਣਨੀਤੀ ਉਲੀਕ ਸਕਣ | ਇਸ ਦੇ ਨਾਲ ਹੀ ਨੈਸ਼ਨਲ ਕਾਨਫਰੰਸ, ਪੀ.ਡੀ.ਪੀ., ਕਾਂਗਰਸ ਅਤੇ ਸੀ.ਪੀ.ਆਈ. (ਐਮ) ਨੇ ਕਿਹਾ ਕਿ ਉਹ ਆਪਣੇ-ਆਪਣੇ ਦਲਾਂ ਨਾਲ ਵਿਚਾਰ ਚਰਚਾ ਕਰਨ ਦੇ ਬਾਅਦ ਦਿੱਲੀ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਬੈਠਕ 'ਚ ਸ਼ਾਮਿਲ ਹੋਣ ਬਾਰੇ ਫੈਸਲਾ ਕਰਨਗੇ | ਹਲਕਿਆਂ ਮੁਤਾਬਿਕ ਮੋਦੀ ਵਲੋਂ ਸੱਦੀ ਮੀਟਿੰਗ 'ਚ ਜੰਮੂ-ਕਸ਼ਮੀਰ ਕੇਦਰੀ ਪ੍ਰਬੰਧਿਤ ਪ੍ਰਦੇਸ਼ ਨੂੰ ਪੂਰਨ ਰਾਜ ਦਾ ਦਰਜਾ ਦੇਣ ਆਦਿ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ | ਬੈਠਕ 'ਚ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਵੀ ਚਰਚਾ ਹੋਣ 'ਤੇ ਕਿਆਸ ਲਾਏ ਜਾ ਰਹੇ ਹਨ | ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ 'ਚ ਇਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਸੀ, ਜਿਸ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਅਰਵਿੰਦ ਕੁਮਾਰ, ਰਾਅ ਦੇ ਮੁਖੀ ਸਾਮੰਤ ਕੁਮਾਰ ਗੋਇਲ, ਸੀ.ਆਰ.ਪੀ.ਐੱਫ਼. ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਅਤੇ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਸ਼ਾਮਿਲ ਹੋਏ | ਸ਼ਾਹ ਨੇ ਇਸ ਮੀਟਿੰਗ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਵੀ ਮੁਲਾਕਾਤ ਕੀਤੀ | ਇਨ੍ਹਾਂ ਦੋਵਾਂ ਮੁਲਾਕਾਤਾਂ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ |

ਕੇਂਦਰ ਵਲੋਂ ਹਾਲੇ ਕੋਈ ਸੱਦਾ ਨਹੀਂ ਮਿਲਿਆ-ਕਾਂਗਰਸ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)-ਕੇਂਦਰ ਸਰਕਾਰ ਜੰਮੂ-ਕਸ਼ਮੀਰ 'ਚ ਰਾਜਨੀਤਕ ਪ੍ਰਕਿਰਿਆ ਨੂੰ ਅੱਗੇ ਵਧਾਉਣ ਅਤੇ ਵਿਧਾਨ ਸਭਾ ਚੋਣਾਂ ਦੇ ਲਈ ਰਾਹ ਪੱਧਰਾ ਕਰਨ ਲਈ 24-25 ਜੂਨ ਨੂੰ ਮੱੁਖ ਧਾਰਾ ਦੇ ਨੇਤਾਵਾਂ ਨਾਲ ਇਕ ਮੀਟਿੰਗ ਦੀ ਖ਼ਬਰ ਦੇ ਬਾਅਦ ਯੂ.ਟੀ. 'ਚ ਰਾਜਨੀਤਕ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਡਾ. ਫਰੂਕ ਅਬਦੱੁਲਾ ਨੇ ਕਿਹਾ ਕਿ ਇਸ ਸਬੰਧ 'ਚ ਅਜੇ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਹੈ | ਜੇਕਰ ਅਜਿਹੀ ਗੱਲ ਹੈ ਤੇ ਉਹ ਪਹਿਲੇ (ਪੀ.ਏ.ਜੀ.ਡੀ.) 'ਚ ਇਸ ਬਾਰੇ ਰਣਨੀਤੀ ਤਿਆਰ ਕਰਨਗੇ | ਜੰਮੂ-ਕਸ਼ਮੀਰ ਦੀ ਇਕ ਹੋਰ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਇਸ ਦੀ ਤਸਦੀਕ ਕਰਦੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਦਿੱਲੀ ਤੋਂ ਫ਼ੋਨ ਆਇਆ ਸੀ ਪਰ ਅਜੇ ਮੀਟਿੰਗ ਦਾ ਸਦਾ ਨਹੀਂ ਮਿਲਿਆ ਹੈ | ਇਸ ਮੀਟਿੰਗ 'ਚ ਭਾਗ ਲੈਣ ਬਾਰੇ ਪਾਰਟੀ 'ਚ ਗੱਲਬਾਤ ਦੇ ਬਾਅਦ ਫ਼ੈਸਲਾ ਲਿਆ ਜਾਵੇਗਾ | ਉਧਰ ਕਾਂਗਰਸ ਪ੍ਰਦੇਸ਼ ਪ੍ਰਧਾਨ ਗੁਲਾਮ ਅਹਿਮਦ ਮੀਰ ਨੇ ਕਿਹਾ ਕਿ ਜੇਕਰ ਮੀਟਿੰਗ ਬਾਰੇ ਸੱਦਾ ਮਿਲਦਾ ਹੈ ਤੇ ਉਹ ਇਸ ਬਾਰੇ ਕਾਂਗਰਸ ਹਾਈ ਕਮਾਨ ਨੂੰ ਇਸ ਬਾਰੇ ਸੂਚਿਤ ਕਰਨਗੇ | ਉਨ੍ਹਾਂ ਕੇਂਦਰ ਵਲੋਂ ਜੰਮੂ-ਕਸ਼ਮੀਰ 'ਚ ਰਾਜਨੀਤਕ ਸਰਗਰਮੀਆਂ ਬਹਾਲ ਕਰਨ ਬਾਰੇ ਇਸ ਤਰ੍ਹਾਂ ਦੇ ਉਠਾਏ ਕਦਮ ਦੀ ਸ਼ਲਾਘਾ ਕੀਤੀ | 5 ਅਗਸਤ, 2019 ਨੂੰ ਰਾਜ ਦਾ ਵਿਸ਼ੇਸ਼ ਦਰਜ ਧਾਰਾ 370 ਸਮਾਪਤ ਕਰਨ ਦੇ ਬਾਅਦ ਕੇਂਦਰ ਵਲੋਂ ਪਹਿਲੀ ਵਾਰ ਸਾਰੇ ਮੁੱਖ ਧਾਰਾ ਦੇ ਦਲਾਂ ਨਾਲ ਮੀਟਿੰਗ ਬਾਰੇ ਇਹ ਕਦਮ ਉਠਾਇਆ ਜਾ ਰਿਹਾ ਹੈ | ਇਸ ਮੀਟੰਗ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕੇਂਦਰੀ ਮੰਤਰੀਆਂ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਗ ਲੈਣ ਦੀ ਵੀ ਸੰਭਾਵਨਾ ਹੈ | ਦਿੱਲੀ ਸਥਿਤ ਉਚ ਕੇਂਦਰੀ ਸੂਤਰਾਂ ਅਨੁਸਾਰ ਕੇਂਦਰ ਨੇ ਨੈਸ਼ਨਲ ਕਾਨਫਰੰਸ, ਪੀ.ਡੀ.ਪੀ., ਕਾਂਗਰਸ, ਮਕਪਾ ਅਤੇ ਜੇ.ਕੇ. ਅਪਨੀ ਪਾਰਟੀ, ਪੀਪਲਜ਼ ਕਾਨਫਰੰਸ ਦੇ ਲੀਡਰਾਂ ਨੂੰ ਮੀਟਿੰਗ 'ਚ ਭਾਗ ਲੈਣ ਲਈ ਸੱਦਾ ਭੇਜਣ ਦੀ ਸੰਭਾਵਨਾ ਹੈ |

ਤਾਲਾਬੰਦੀ ਖੋਲ੍ਹਣ ਮੌਕੇ ਸਾਵਧਾਨੀ ਵਰਤਣ ਸੂਬੇ-ਕੇਂਦਰ

ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਭਾਰਤ 'ਚ ਮੱਠੀ ਹੁੰਦੀ ਕੋਰੋਨਾ ਦੀ ਦੂਜੀ ਲਹਿਰ ਅਤੇ ਤੀਜੀ ਲਹਿਰ ਦੀ ਪੇਸ਼ੀਨਗੋਈ ਦਰਮਿਆਨ ਕੇਂਦਰ ਨੇ ਰਾਜਾਂ ਨੂੰ ਤਾਲਾਬੰਦੀ 'ਚ ਢਿੱਲ ਦੇਣ ਦੌਰਾਨ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ 'ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਕਰਨ ਦੀ ਹਦਾਇਤ ਦਿੱਤੀ ਹੈ | ਕੇਂਦਰੀ ਸਿਹਤ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖ ਕੇ 5 ਨੁਕਾਤੀ ਫਾਰਮੂਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਕਿਹਾ, ਜਿਸ ਕੋਰੋਨਾ ਨੇਮਾਂ ਦੀ ਸਖ਼ਤੀ ਨਾਲ ਪਾਲਣਾ, ਟੈਸਟਿੰਗ, ਇਲਾਜ ਅਤੇ ਟੀਕਾਕਰਨ ਆਦਿ ਸ਼ਾਮਿਲ ਹਨ | ਅਜੈ ਭੱਲਾ ਨੇ ਕੇਂਦਰ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਸ਼ਰਤਾਂ ਦੇ ਨਾਲ ਪਾਬੰਦੀਆਂ 'ਚ ਢਿੱਲ ਦੇਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਢਿੱਲ ਦੇਣ ਨਾਲ ਹਾਲਾਤ ਪ੍ਰਤੀ ਚੌਕਸ ਰਹਿਣਾ ਹੋਵੇਗਾ | ਚਿੱਠੀ 'ਚ ਸਥਾਨਕ ਪੱਧਰ 'ਤੇ ਚੌਕਸੀ ਰੱਖਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਛੋਟੇ ਇਲਾਕੇ 'ਚ ਮਾਮਲਿਆਂ 'ਚ ਵਾਧਾ ਵੇਖਿਆ ਜਾਏ ਤਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੀ ਉਸ ਨੂੰ ਸਥਾਨਕ ਪੱਧਰ 'ਤੇ ਹੀ ਸੀਮਿਤ ਕੀਤਾ ਜਾਵੇ | ਉਨ੍ਹਾਂ ਸਬਜ਼ੀ ਮੰਡੀਆਂ ਜਾਂ ਅਜਿਹੀਆਂ ਥਾਵਾਂ 'ਤੇ ਵੀ ਭੀੜ ਨੂੰ ਲੈ ਕੇ ਸੁਚੇਤ ਰਹਿਣ ਨੂੰ ਕਿਹਾ | ਸਿਹਤ ਸਕੱਤਰ ਨੇ ਟੀਕਾਕਰਨ ਨੂੰ ਮੁੱਖ ਹਥਿਆਰ ਦੱਸਦਿਆਂ ਕਿਹਾ ਕਿ ਵੱਧ ਤੋਂ ਵੱਧ ਆਬਾਦੀ ਨੂੰ ਟੀਕਾਕਰਨ ਮੁਹਿੰਮ ਦਾ ਹਿੱਸਾ ਬਣਾ ਕੇ ਹੀ ਕੋਰੋਨਾ ਦੀ ਅਗਲੀ ਲਹਿਰ ਖ਼ਿਲਾਫ਼ ਜੰਗ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ |
60 ਹਜ਼ਾਰ ਤੱਕ ਪਹੁੰਚੀ ਰੋਜ਼ਾਨਾ ਕੋਰੋਨਾ ਮਾਮਲਿਆਂ ਦੀ ਗਿਣਤੀ

ਦੇਸ਼ 'ਚ ਮੱਠੀ ਹੁੰਦੀ ਕੋਰੋਨਾ ਦੀ ਰਫ਼ਤਾਰ ਦੌਰਾਨ ਰੋਜ਼ਾਨਾ ਮਾਮਲਿਆਂ ਦੀ ਗਿਣਤੀ 60 ਹਜ਼ਾਰ ਤੱਕ ਪਹੁੰਚ ਗਈ ਹੈ | ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 60,753 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਇਸੇ ਦੌਰਾਨ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ 97,743 ਰਹੀ | ਪਿਛਲੇ 24 ਘੰਟਿਆਂ 'ਚ ਨਵੇਂ ਮਾਮਲਿਆਂ ਦੇ ਮੁਕਾਬਲੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ 37ਵੇਂ ਦਿਨ ਜ਼ਿਆਦਾ ਰਹੀ | ਰੋਜ਼ਾਨਾ ਪਾਜ਼ੀਟਿਵਿਟੀ ਦਰ ਲਗਾਤਾਰ 12ਵੇਂ ਦਿਨ 5 ਫ਼ੀਸਦੀ ਤੋਂ ਹੇਠਾਂ ਰਹਿੰਦਿਆਂ 2.98 ਫ਼ੀਸਦੀ 'ਤੇ ਪਹੁੰਚ ਗਈ | ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 1647 ਰਹੀ | ਹੁਣ ਤੱਕ 3 ਲੱਖ, 85 ਹਜ਼ਾਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ |

6-8 ਹਫ਼ਤਿਆਂ 'ਚ ਆ ਸਕਦੀ ਹੈ ਤੀਸਰੀ ਲਹਿਰ

ਨਵੀਂ ਦਿੱਲੀ, 19 ਜੂਨ (ਏਜੰਸੀ)-ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਨੇ ਸਨਿਚਰਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤੇ ਭੀੜ ਨੂੰ ਨਾ ਰੋਕਿਆ ਗਿਆ ਤਾਂ ਅਗਲੇ 6 ਤੋਂ 8 ਹਫ਼ਤਿਆਂ ਵਿਚ ਕੋਰੋਨਾ ਦੀ ਤੀਸਰੀ ਲਹਿਰ ਦੇਸ਼ ਵਿਚ ਦਸਤਕ ਦੇ ਸਕਦੀ ਹੈ | ਗੁਲੇਰੀਆ ਨੇ ਕਿਹਾ ਕਿ ਜਦੋਂ ਤੱਕ ਵੱਡੀ ਗਿਣਤੀ ਵਿਚ ਆਬਾਦੀ ਦਾ ਟੀਕਾਕਰਨ ਨਹੀਂ ਹੋ ਜਾਂਦਾ ਉਦੋਂ ਤੱਕ ਕੋਰੋਨਾ ਸਬੰਧੀ ਨਿਯਮਾਂ ਦੀ ਹਰ ਹਾਲ 'ਚ ਪਾਲਣਾ ਕਰਨਾ ਜ਼ਰੂਰੀ ਹੈ | ਉਨ੍ਹਾਂ ਨੇ ਨਵੇਂ ਮਾਮਲਿਆਂ ਵਿਚ ਵਾਧਾ ਹੋਣ 'ਤੇ ਸਖ਼ਤ ਨਿਗਰਾਨੀ ਅਤੇ ਖੇਤਰ ਵਿਸ਼ੇਸ਼ 'ਚ ਤਾਲਾਬੰਦੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਗੁਲੇਰੀਆ ਨੇ ਇਹ ਵੀ ਦੁਹਰਾਇਆ ਕਿ ਅਜੇ ਤੱਕ ਇਸ ਗੱਲ ਦਾ ਕੋਈ ਸਬੂਤ ਨਹੀਂ ਕਿ ਅਗਲੀ ਲਹਿਰ ਵਿਚ ਬੱਚੇ ਜ਼ਿਆਦਾ ਪ੍ਰਭਾਵਿਤ ਹੋਣਗੇ |

ਚੇਨਈ ਦੇ ਚਿੜੀਆਘਰ 'ਚ 4 ਸ਼ੇਰ 'ਡੈਲਟਾ ਵੇਰੀਐਂਟ' ਨਾਲ ਪੀੜਤ

ਚੇਨਈ, 19 ਜੂਨ (ਏਜੰਸੀ)- ਚੇਨਈ ਦੇ ਵੰਦਾਲੁਰ ਸਥਿਤ ਅਰਿਗਨਾਰ ਅੰਨਾ ਜ਼ੂਆਲੋਜੀਕਲ ਪਾਰਕ 'ਚ ਕੋਰੋਨਾ ਦੇ ਡੈਲਟਾ ਵੇਰੀਐਂਟ ਨਾਲ ਚਾਰ ਸ਼ੇਰ ਪੀੜਤ ਪਾਏ ਗਏ ਹਨ | ਇਨ੍ਹਾਂ ਦੇ ਨਮੂਨਿਆਂ ਦੀ ਜੀਨੋਮ ਸਿਕਵੈਂਸਿੰਗ ਤੋਂ ਇਸ ਗੱਲ ਦੀ ਜਾਣਕਾਰੀ ਮਿਲੀ ਹੈ, ਜੋ ਭੁਪਾਲ ਸਥਿਤ 'ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਓਰਿਟੀ ਐਨੀਮਲ ਡਿਸੀਜ਼' ਵਿਚ ਕੀਤਾ ਗਿਆ | ਪਾਰਕ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ | ਅੰਨਾ ਜ਼ੂਆਲੋਜੀਕਲ ਪਾਰਕ ਨੇ 11 ਸ਼ੇਰਾਂ ਦੇ ਨਮੂਨੇ ਕੋਰੋਨਾ ਟੈਸਟ ਲਈ ਭੁਪਾਲ ਭੇਜੇ ਸਨ | ਬੀਤੀ 24 ਮਈ ਨੂੰ 4 ਸ਼ੇਰਾਂ ਤੇ 29 ਮਈ ਨੂੰ 7 ਸ਼ੇਰਾਂ ਦੇ ਨਮੂਨੇ ਭੇਜੇ ਗਏ ਸਨ | ਭੁਪਾਲ ਸਥਿਤ ਇੰਸਟੀਚਿਊਟ ਵਲੋਂ 3 ਜੂਨ ਨੂੰ ਭੇਜੀ ਗਈ ਰਿਪੋਰਟ ਅਨੁਸਾਰ 9 ਸ਼ੇਰ ਕੋਰੋਨਾ ਪੀੜਤ ਪਾਏ ਗਏ ਸਨ | ਇਸ ਤੋਂ ਬਾਅਦ ਜਾਨਵਰਾਂ ਦਾ ਇਲਾਜ ਚੱਲ ਰਿਹਾ ਹੈ | ਪਾਰਕ ਦੇ ਅਧਿਕਾਰੀਆਂ ਨੇ ਸੰਸਥਾ ਨਾਲ ਕੋਰੋਨਾ ਵਾਇਰਸ ਦੇ ਜਿਨੋਮ ਸੀਕਵੈਂਸਿੰਗ ਦੇ ਨਤੀਜੇ ਸਾਂਝੇ ਕਰਨ ਦੀ ਅਪੀਲ ਕੀਤੀ ਸੀ, ਜਿਸ ਨੇ ਸ਼ੇਰਾਂ ਨੂੰ ਪੀੜਤ ਕੀਤਾ ਹੈ | ਇਸ ਤੋਂ ਬਾਅਦ ਹੀ ਜਾਣਕਾਰੀ ਸਾਹਮਣੇ ਆਈ ਹੈ | ਨੌਂ ਸਾਲ ਦੀ ਇਕ ਸ਼ੇਰਨੀ ਨੀਲਾ ਤੇ 12 ਸਾਲ ਦੀ ਉਮਰ ਦੇ ਪਥਬਨਾਥਨ ਨਾਂਅ ਦੇ ਇਕ ਨਰ ਸ਼ੇਰ ਦੀ ਇਸ ਮਹੀਨੇ ਦੀ ਸ਼ੁਰੂਆਤ 'ਚ ਕੋਰੋਨਾ ਨਾਲ ਮੌਤ ਹੋ ਗਈ ਸੀ |

ਪੰਜਾਬ ਬੋਰਡ ਵਲੋਂ 12ਵੀਂ ਦੀਆਂ ਪ੍ਰੀਖਿਆਵਾਂ ਰੱਦ

ਸੀ.ਬੀ.ਐਸ.ਈ. ਦੇ ਫ਼ਾਰਮੂਲੇ 'ਤੇ ਐਲਾਨਿਆ ਜਾਵੇਗਾ ਨਤੀਜਾ- ਸਿੰਗਲਾ
ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੀ.ਬੀ.ਐਸ.ਈ. ਵਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ 'ਤੇ ਹੀ ਨਤੀਜਾ ਐਲਾਨਿਆ ਜਾਵੇਗਾ | ਇਹ ਸਮੇਂ ਦੀ ਲੋੜ ਸੀ ਇਮਤਿਹਾਨਾਂ ਬਾਰੇ ਢੁਕਵਾਂ ਫ਼ੈਸਲਾ ਲਿਆ ਜਾਵੇ ਕਿਉਂਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਬਹੁਤ ਚਿੰਤਤ ਸਨ | 2020-21 ਦੇ ਵਿੱਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ 12ਵੀਂ ਜਮਾਤ ਵਿਚ ਦਾਖ਼ਲਾ ਲਿਆ ਸੀ | ਉਨ੍ਹਾਂ ਦੱਸਿਆ ਕਿ ਅਪਣਾਏ ਗਏ ਫ਼ਾਰਮੂਲੇ ਅਨੁਸਾਰ ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ | ਬੋਰਡ ਔਸਤਨ 30 ਫ਼ੀਸਦੀ ਅੰਕ 10ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ 'ਚੋਂ ਤਿੰਨ ਵਧੀਆ ਪ੍ਰਦਰਸ਼ਨ ਵਾਲੇ ਵਿਸ਼ੇ, 30 ਫ਼ੀਸਦੀ ਅੰਕ 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰਯੋਗੀ ਪ੍ਰੀਖਿਆ 'ਚ ਪ੍ਰਾਪਤ ਅੰਕ ਅਤੇ 40 ਫ਼ੀਸਦੀ ਅੰਕ 12ਵੀਂ ਵਿਚ ਪ੍ਰੀ-ਬੋਰਡ, ਪ੍ਰਯੋਗੀ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ | ਜਿਹੜੇ ਵਿਦਿਆਰਥੀਆਂ ਨੇ ਗਿਆਰ੍ਹਵੀਂ ਤੋਂ ਬਾਅਦ ਵਿਸ਼ੇ ਬਦਲੇ ਹਨ ਉਨ੍ਹਾਂ ਦਾ ਨਤੀਜਾ 10ਵੀਂ 'ਚ ਵਧੀਆ ਪ੍ਰਦਰਸ਼ਨ ਵਾਲੇ ਤਿੰਨਾਂ ਵਿਸ਼ਿਆਂ 'ਚੋਂ ਪ੍ਰਾਪਤ ਅਤੇ 12ਵੀਂ ਵਿਚ ਪ੍ਰੀ-ਬੋਰਡ, ਪ੍ਰਯੋਗੀ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਦੇ ਫ਼ਾਰਮੂਲੇ ਅਨੁਸਾਰ ਤਿਆਰ ਕੀਤਾ ਜਾਵੇਗਾ | ਨਿਰਧਾਰਿਤ ਮਾਪਦੰਡਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਅਤੇ ਸਕੂਲਾਂ ਦੇ ਲਾਗ ਇਨ ਆਈ.ਡੀ 'ਤੇ ਵੀ ਜਨਤਕ ਕੀਤਾ ਜਾਵੇਗਾ | ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ | ਜੋ ਵਿਦਿਆਰਥੀ ਉਕਤ ਫ਼ਾਰਮੂਲੇ ਅਨੁਸਾਰ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋਣਗੇ, ਉਨ੍ਹਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ |

ਡਾਕਟਰਾਂ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ- ਕੇਂਦਰ

ਨਵੀਂ ਦਿੱਲੀ, 19 ਜੂਨ (ਪੀ.ਟੀ.ਆਈ.)- ਕੇਂਦਰ ਸਰਕਾਰ ਨੇ ਸੂਬਿਆਂ ਨੂੰ ਡਾਕਟਰਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ 'ਤੇ ਹਮਲਾ ਕਰਨ ਦੇ ਮਾਮਲਿਆਂ 'ਚ ਸ਼ਾਮਿਲ ਲੋਕਾਂ 'ਤੇ ਮਾਮਲਾ ਦਰਜ ਕਰ ਲਈ ਕਿਹਾ ਹੈ ਅਤੇ ਨਾਲ ਹੀ ਸਖਤੀ ਨਾਲ ਮਹਾਂਮਾਰੀ ਰੋਗ (ਸੋਧ) ਐਕਟ 2020 ਸਖਤੀ ਨਾਲ ਲਾਗੂ ...

ਪੂਰੀ ਖ਼ਬਰ »

ਸਰਕਾਰ ਨੇ ਸਵਿਸ ਬੈਂਕ 'ਚ ਭਾਰਤੀਆਂ ਦੇ ਕਾਲੇ ਧਨ ਵਧਣ ਦੀਆਂ ਖ਼ਬਰਾਂ ਨੂੰ ਕੀਤਾ ਖ਼ਾਰਜ

ਨਵੀਂ ਦਿੱਲੀ, 19 ਜੂਨ (ਉਪਮਾ ਡਾਗਾ ਪਾਰਥ)-ਖ਼ਜ਼ਾਨਾ ਮੰਤਰਾਲੇ ਨੇ ਸਵਿਟਜ਼ਰਲੈਂਡ 'ਚ ਭਾਰਤੀ ਨਾਗਰਿਕਾਂ ਵਲੋਂ ਰੱਖੇ ਗਏ ਕਥਿਤ ਕਾਲੇ ਧਨ ਸਬੰਧੀ ਛਪੀਆਂ ਖ਼ਬਰਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਸਵਿਸ ਬੈਂਕਾਂ 'ਚ ਜਮ੍ਹਾਂ ਰਕਮ 'ਚ ਇਜ਼ਾਫ਼ਾ ਜਾਂ ਕਮੀ ਦੀ ...

ਪੂਰੀ ਖ਼ਬਰ »

2022 ਤੱਕ ਹਵਾਈ ਫ਼ੌਜ 'ਚ 36 ਰਾਫ਼ੇਲ ਜਹਾਜ਼ ਸ਼ਾਮਿਲ ਕਰਨ ਦਾ ਟੀਚਾ-ਹਵਾਈ ਫ਼ੌਜ ਮੁਖੀ

ਹੈਦਰਾਬਾਦ, 19 ਜੂਨ (ਏਜੰਸੀ)-ਹਵਾਈ ਫ਼ੌਜ ਮੁਖੀ ਆਰ. ਕੇ. ਐਸ. ਭਦੌਰੀਆ ਨੇ ਕਿਹਾ ਕਿ 2022 ਤੱਕ ਹਵਾਈ ਫ਼ੌਜ 'ਚ 36 ਰਾਫ਼ੇਲ ਜਹਾਜ਼ ਸ਼ਾਮਿਲ ਕਰ ਲਏ ਜਾਣਗੇ | ਫਰਾਂਸ ਤੋਂ 36 ਰਾਫ਼ੇਲ ਪ੍ਰਾਪਤ ਕਰਨ ਦੀ ਸਮਾਂ ਹੱਦ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ...

ਪੂਰੀ ਖ਼ਬਰ »

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਸਮੇਤ ਹੋਰਨਾਂ ਨੂੰ ਸੰਮਨ

ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਹੋਰਨਾਂ ਖ਼ਿਲਾਫ਼ ਦਰਜ ਇਕ ਮਾਮਲੇ 'ਚ ਦਾਖ਼ਲ ਦੋਸ਼ ਪੱਤਰ 'ਤੇ ਨੋਟਿਸ ਲਿਆ ਹੈ | ਅਦਾਲਤ ਨੇ ਦੀਪ ਸਿੱਧੂ ਅਤੇ ਹੋਰਨਾਂ ਨੂੰ ਸੰਮਨ ਜਾਰੀ ...

ਪੂਰੀ ਖ਼ਬਰ »

ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ

ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ)-ਜਲੰਧਰ 'ਚ ਗ੍ਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ ਵਿਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ ਹੈ | ਗ੍ਰੀਨ ਫੰਗਸ ਦਾ ਪਹਿਲਾ ਮਰੀਜ਼ 2 ਦਿਨ ਪਹਿਲਾਂ ਇੰਦੌਰ 'ਚ ਮਿਲਿਆ ਸੀ, ਜਿਸ ਦੀ ਉਮਰ 34 ਸਾਲ ਹੈ, ਜਦਕਿ ਜਲੰਧਰ 'ਚ ਮਿਲੇ ਮਰੀਜ਼ ...

ਪੂਰੀ ਖ਼ਬਰ »

ਵਿਧਾਇਕਾਂ ਦੇ 'ਕਾਕਿਆਂ' ਨੂੰ ਅਫ਼ਸਰ ਲਾਉਣ ਦੇ ਮਾਮਲੇ 'ਚ ਵਿਰੋਧੀਆਂ ਸਮੇਤ ਆਪਣਿਆਂ ਤੋਂ ਘਿਰੀ ਸਰਕਾਰ

• ਜਾਖੜ, ਨਾਗਰਾ ਤੇ ਢਿੱਲੋਂ ਵਲੋਂ ਵਿਰੋਧ • ਕੈਪਟਨ ਫ਼ੈਸਲੇ 'ਤੇ ਅੜੇ, ਨਿਯੁਕਤੀਆਂ ਨੂੰ ਦੱਸਿਆ ਜਾਇਜ਼ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 19 ਜੂਨ -ਬੀਤੇ ਕੱਲ੍ਹ ਪੰਜਾਬ ਮੰਤਰੀ ਮੰਡਲ ਵਲੋਂ ਕਾਂਗਰਸੀ ਵਿਧਾਇਕਾਂ ਦੇ ਕਾਕਿਆਂ ਨੂੰ ਅਫ਼ਸਰ ਲਾਉਣ ਦਾ ਮੁੱਦਾ ...

ਪੂਰੀ ਖ਼ਬਰ »

ਲਗਪਗ 140 ਕਰੋੜ ਆਬਾਦੀ 'ਚੋਂ ਦੂਜਾ ਮਿਲਖਾ ਸਿੰਘ ਨਾ ਨਿਕਲਣ ਦਾ ਸੀ ਮਲਾਲ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)-ਵਿਸ਼ਵ ਭਰ 'ਚ ਉੱਡਣਾ ਸਿੱਖ ਵਜੋਂ ਜਾਣੇ ਜਾਂਦੇ ਮਿਲਖਾ ਸਿੰਘ ਨੂੰ ਹਮੇਸ਼ਾ ਇਸ ਗੱਲ ਦਾ ਮਲਾਲ ਰਿਹਾ ਕਿ 140 ਕਰੋੜ ਦੀ ਆਬਾਦੀ 'ਚੋਂ ਕੋਈ ਦੂਜਾ ਮਿਲਖਾ ਸਿੰਘ ਪੈਦਾ ਨਹੀਂ ਹੋਇਆ | ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸੇ ਦੂਸਰੇ ਮਿਲਖਾ ...

ਪੂਰੀ ਖ਼ਬਰ »

ਪਾਕਿ ਦੇ ਰਾਸ਼ਟਰਪਤੀ ਨੇ ਦਿੱਤਾ ਸੀ 'ਉੱਡਣਾ ਸਿੱਖ' ਦਾ ਨਾਂਅ

ਚੰਡੀਗੜ੍ਹ, 19 ਜੂਨ (ਏਜੰਸੀ)-20 ਨਵੰਬਰ, 1929 ਨੂੰ ਗੋਵਿੰਦਪੁਰਾ (ਹੁਣ ਪਾਕਿਸਤਾਨ 'ਚ) ਇਕ ਸਿੱਖ ਪਰਿਵਾਰ 'ਚ ਮਿਲਖਾ ਸਿੰਘ ਦਾ ਜਨਮ ਹੋਇਆ ਸੀ | ਬਟਵਾਰੇ ਦੌਰਾਨ ਉਹ ਅਨਾਥ ਹੋ ਗਏ ਅਤੇ ਬਾਅਦ 'ਚ ਭਾਰਤੀ ਸੈਨਾ 'ਚ ਸ਼ਾਮਿਲ ਹੋਏ | ਚਾਰ ਵਾਰ ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜਿੱਤਣ ...

ਪੂਰੀ ਖ਼ਬਰ »

ਮਿਲਖਾ ਸਿੰਘ ਦੀ ਸ਼ਖ਼ਸੀਅਤ ਪੀੜ੍ਹੀਆਂ ਤੱਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ-ਰਾਸ਼ਟਰਪਤੀ

ਨਵੀਂ ਦਿੱਲੀ, 19 ਜੂਨ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਹਾਨ ਖਿਡਾਰੀ ਦੇ ਸੰਘਰਸ਼ ਦੀ ਕਹਾਣੀ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਪੀੜ੍ਹੀਆਂ ਤੱਕ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX