ਤਾਜਾ ਖ਼ਬਰਾਂ


ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  4 minutes ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  23 minutes ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  38 minutes ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਪਹਿਲਾ ਸਫ਼ਾ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਗਏ ਅਕਾਲੀ-ਬਸਪਾ ਵਰਕਰਾਂ 'ਤੇ ਬੁਛਾੜਾਂ ਤੇ ਲਾਠੀਚਾਰਜ

ਸੁਖਬੀਰ, ਮਜੀਠੀਆ, ਗੜ੍ਹੀ, ਸ਼ਰਮਾ ਸਮੇਤ ਕਈ ਆਗੂ ਹਿਰਾਸਤ 'ਚ ਲੈ ਕੇ ਛੱਡੇ
ਕੁਲਵੰਤ ਸਿੰਘ ਧੀਮਾਨ

ਮਾਜਰੀ, 15 ਜੂਨ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮਾਜਰਾ ਟੀ-ਪੁਆਇੰਟ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਘਪਲਿਆਂ ਦੇ ਖ਼ਿਲਾਫ਼ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵੈਕਸੀਨ ਤੇ ਗਰੀਬ ਬੱਚਿਆਂ ਦੇ ਵਜ਼ੀਫ਼ਿਆਂ 'ਚ ਘਪਲਾ ਕਰਕੇ ਪੰਜਾਬ ਦੇ ਗਰੀਬ ਵਰਗ ਦੇ ਲੋਕਾਂ ਨਾਲ ਵੱਡੀ ਬੇਇਨਸਾਫ਼ੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਆਕਸੀਜਨ ਤੇ ਵੈਕਸੀਨ 'ਚ ਕੀਤੇ ਗਏ ਘਪਲਿਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਰੋਸ ਧਰਨੇ ਤੋਂ ਬਾਅਦ ਜਦੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵੱਲ ਵਧਣ ਲੱਗੇ ਤਾਂ ਪੁਲਿਸ ਨੇੇ ਪਹਿਲੇ ਬੈਰੀਕੇਡ 'ਤੇ ਨੌਜਵਾਨਾਂ ਨੂੰ ਰੋਕ ਲਿਆ | ਜਦ ਨੌਜਵਾਨ ਪਹਿਲੇ ਬੈਰੀਕੇਡ ਨੂੰ ਤੋੜ ਕੇ ਦੂਜੇ ਬੈੈਰੀਕੇਡ 'ਤੇ ਪਹੁੰਚੇ ਤਾਂ ਵੱਡੀ ਗਿਣਤੀ 'ਚ ਪੁਲਿਸ ਬਲ ਨੇ ਨੌਜਵਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਉਥੋਂ ਖਦੇੜਨ ਦੀ ਕੋਸ਼ਿਸ਼ ਕੀਤੀ | ਇਸ ਉਪਰੰਤ ਪੁਲਿਸ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਐਨ.ਕੇ. ਸ਼ਰਮਾ ਸਮੇਤ ਹੋਰਨਾਂ ਸੀਨੀਅਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਪਰਮਬੰਸ ਸਿੰਘ ਬੰਟੀ ਰੁਮਾਣਾ, ਸਰਬਜੋਤ ਸਿੰਘ ਸਾਬੀ, ਰਵੀਕਰਨ ਸਿੰਘ ਕਾਹਲੋਂ, ਰਾਣਾ ਰਣਜੀਤ ਸਿੰਘ ਗਿੱਲ, ਚਰਨਜੀਤ ਸਿੰਘ ਕਾਲੇਵਾਲ, ਜਥੇ. ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਬਰਾੜ, ਹੀਰਾ ਸਿੰਘ ਗਾਬੜੀਆ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਪਵਨ ਕੁਮਾਰ ਟੀਨੂੰ, ਨਛੱਤਰ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਕੁਲਦੀਪ ਸਿੰਘ ਔਲਖ, ਹਰਦੇਵ ਸਿੰਘ ਰਿਆੜ, ਤਰਲੋਕ ਸਿੰਘ ਬਾਠ, ਡਾ: ਜਗਬੀਰ ਸਿੰਘ ਧਰਮਸੋਤ, ਕੰਵਰ ਮਾਨ, ਜਤਿੰਦਰ ਸਿੰਘ ਲੱਧਾਮੁੰਡਾ, ਰਾਜਬੀਰ ਸਿੰਘ ਉਦੋਨੰਗਲ, ਹਰਜਿੰਦਰ ਸਿੰਘ ਦਕੋਹਾ, ਰਾਜਾ ਬੱਲੜਵਾਲ, ਰਾਜਨਬੀਰ ਸਿੰਘ ਘੁਮਾਣ, ਡਾ: ਦਲਬੀਰ ਸਿੰਘ ਵੇਰਕਾ, ਸਰਵਣ ਸਿੰਘ ਕੁਲਾਰ, ਗੁਰਪ੍ਰੀਤ ਸਿੰਘ ਵਡਾਲੀ, ਸਤਪਾਲ ਸਿੰਗਲਾ, ਸਰਬਜੀਤ ਸਿੰਘ ਕਾਦੀਮਾਜਰਾ, ਰੋਬਿਨ ਬਰਾੜ, ਰਵਿੰਦਰ ਸਿੰਘ ਖੇੜਾ, ਹਰਦੀਪ ਸਿੰਘ ਖਿਜ਼ਰਾਬਾਦ, ਸੁਦਾਗਰ ਸਿੰਘ ਹੁਸ਼ਿਆਰਪੁਰ, ਮਨਜੀਤ ਸਿੰਘ ਮੁੰਧੋ ਸੰਗਤੀਆਂ, ਸਤਵੀਰ ਸਿੰਘ ਸੱਤੀ ਮੁੱਲਾਂਪੁਰ ਗਰੀਬਦਾਸ, ਲੱਕੀ ਵਜ਼ੀਦਪੁਰ, ਪਾਲਇੰਦਰਜੀਤ ਸਿੰਘ ਬਾਠ ਆਦਿ ਹਾਜ਼ਰ ਸਨ |

ਅੱਜ ਤੋਂ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਸਿਨੇਮਾ, ਜਿੰਮ ਤੇ ਰੈਸਟੋਰੈਂਟ

• ਵਿਆਹਾਂ ਤੇ ਸਸਕਾਰਾਂ ਲਈ ਗਿਣਤੀ 50 ਤੱਕ ਕੀਤੀ
• ਰਾਤ ਦਾ ਕਰਫ਼ਿਊ 8 ਤੋਂ ਸਵੇਰੇ 5 ਵਜੇ ਤੱਕ

ਚੰਡੀਗੜ੍ਹ, 15 ਜੂਨ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਰੋਨਾ ਦੀ ਸਮੀਖਿਆ ਮੀਟਿੰਗ ਦੌਰਾਨ ਕੋਰੋਨਾ ਦੀ ਵਾਧਾ ਦਰ ਘੱਟ ਕੇ 2 ਫ਼ੀਸਦੀ ਆਉਣ ਤੋਂ ਬਾਅਦ ਕੁਝ ਹੋਰ ਰਿਆਇਤਾਂ ਦੇਣ ਦਾ ਫ਼ੈਸਲਾ ਲਿਆ | ਮੀਟਿੰਗ ਤੋਂ ਬਾਅਦ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਸੂਬੇ 'ਚ ਕੱਲ੍ਹ ਤੋਂ ਰੈਸਟੋਰੈਂਟ, ਸਿਨੇਮਾ ਘਰ, ਜਿੰਮ, ਕਾਫ਼ੀ ਹਾਊਸ, ਫਾਸਟ ਫੂਡ ਆਊਟਲੈੱਟ ਤੇ ਢਾਬੇ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਪਰ ਇਨ੍ਹਾਂ ਅਦਾਰਿਆਂ ਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਕੋਰੋਨਾ ਰੋਕੂ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਲਈ ਹੋਵੇ | ਵਿਆਹ ਅਤੇ ਸਸਕਾਰ ਸਮੇਤ ਇਕੱਠਾਂ 'ਤੇ ਵਿਅਕਤੀਆਂ ਦੀ ਗਿਣਤੀ ਵਧਾਉਂਦਿਆਂ 50 ਤੱਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ | ਨਵੀਆਂ ਹਦਾਇਤਾਂ 25 ਜੂਨ ਤੱਕ ਲਾਗੂ ਰਹਿਣਗੀਆਂ ਅਤੇ ਉਸ ਤੋਂ ਬਾਅਦ ਦੁਬਾਰਾ ਸਮੀਖਿਆ ਕੀਤੀ ਜਾਵੇਗੀ | ਸੂਬੇ ਭਰ 'ਚ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ ਦੇ ਪੰਜ ਵਜੇ ਤੱਕ ਅਤੇ ਹਫ਼ਤਾਵਰੀ ਕਰਫ਼ਿਊ ਸਨਿਚਰਵਾਰ ਨੂੰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ ਜਦੋਂ ਕਿ ਛੋਟ ਵਾਲੀਆਂ ਗਤੀਵਿਧੀਆਂ ਸਮੇਤ ਜ਼ਰੂਰੀ ਵਸਤਾਂ ਦੀਆਂ ਗਤੀਵਿਧੀਆਂ ਨੂੰ ਕਰਫਿਊ ਬੰਦਿਸ਼ਾਂ ਤੋਂ ਛੋਟ ਰਹੇਗੀ | ਇਸੇ ਤਰ੍ਹਾਂ ਸੂਬੇ 'ਚ ਸਰਕਾਰੀ ਤੇ ਨਿੱਜੀ ਏਅਰ ਕੰਡੀਸ਼ਨ ਵਾਲੀਆਂ ਬੱਸਾਂ ਵੀ ਹੁਣ 50 ਫ਼ੀਸਦੀ ਸਮਰੱਥਾ ਨਾਲ ਚਲ ਸਕਣਗੀਆਂ | ਬਾਰ, ਪੱਬ, ਅਹਾਤੇ, ਸਾਰੀਆਂ ਵਿੱਦਿਅਕ ਸੰਸਥਾਵਾਂ ਜਿਨ੍ਹਾਂ 'ਚ ਸਕੂਲ, ਕਾਲਜ ਸ਼ਾਮਿਲ ਹਨ, ਉਹ ਵੀ ਫ਼ਿਲਹਾਲ ਬੰਦ ਰਹਿਣਗੇ | ਜ਼ਿਲ੍ਹਾ ਅਧਿਕਾਰੀਆਂ ਨੂੰ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਸਥਾਨਕ ਪੱਧਰ 'ਤੇ ਫ਼ੈਸਲੇ ਲੈਣ ਲਈ ਕਿਹਾ ਗਿਆ ਹੈ ਪਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਕਾਰਨ ਭੀੜ ਦੀ ਸਮੱਸਿਆ ਨਹੀਂ ਹੋਣੀ ਚਾਹੀਦੀ | ਮੀਟਿੰਗ ਦੌਰਾਨ ਦੱਸਿਆ ਗਿਆ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਸਿਖਰ 9100 ਕੇਸਾਂ ਨਾਲ 8 ਮਈ ਨੂੰ ਸੀ, ਜਦੋਂ ਕਿ 14 ਜੂਨ ਨੂੰ ਕੇ ਘੱਟ ਕੇ ਮਾਮਲੇ 629 ਤੱਕ ਆ ਗਏ ਹਨ | ਬੁਲਾਰੇ ਨੇ ਦੱਸਿਆ ਕਿ ਹਸਪਤਾਲਾਂ, ਡਿਸਪੈਂਸਰੀਆਂ, ਕੈਮਿਸਟ ਦੁਕਾਨਾਂ ਤੇ ਫਾਰਮੇਸੀਆਂ, ਟੈਸਟ ਲੈਬਾਰਟਰੀਆਂ ਪਹਿਲਾਂ ਵਾਂਗ ਕਰਫ਼ਿਊ ਦੌਰਾਨ ਕੰਮ ਕਰ ਸਕਣਗੀਆਂ, ਜਦੋਂ ਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਪਹਿਲਾਂ ਵਾਂਗ ਸ਼ਨਾਖ਼ਤੀ ਕਾਰਡ ਦਿਖਾ ਕੇ ਕੰਮ ਕਰ ਸਕਣਗੀਆਂ | ਅਜਿਹੇ ਕਾਰੋਬਾਰ ਤੇ ਦੁਕਾਨਾਂ ਲਈ ਸਰਕਾਰ ਵਲੋਂ ਜਾਰੀ ਮੌਜੂਦਾ ਆਦੇਸ਼ ਜਾਰੀ ਰਹਿਣਗੇ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਬ੍ਰਾਜ਼ੀਲੀਅਨ ਵੇਰੀਐਂਟ (ਕਿਸਮ) ਦੇ ਕੇਸ 1 ਫ਼ੀਸਦੀ ਤੋਂ ਵੱਧ ਕੇ 8 ਫ਼ੀਸਦੀ ਹੋਣ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਟੈਸਟਾਂ ਦੌਰਾਨ ਪਤਾ ਲਗਾਇਆ ਜਾਵੇ ਕਿ ਇਸ ਨਵੀਂ ਕਿਸਮ ਦਾ ਫੈਲਾਅ ਕਿੱਥੇ ਅਤੇ ਕਿੰਨਾ ਹੈ | ਇਸ ਨਵੀਂ ਕਿਸਮ ਨੂੰ ਜ਼ਿਆਦਾ ਘਾਤਕ ਤੇ ਤੇਜ਼ੀ ਨਾਲ ਫੈਲਣ ਵਾਲਾ ਸਮਝਿਆ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕੋਰੋਨਾ ਦੀਆਂ ਇਨ੍ਹਾਂ ਨਵੀਆਂ ਕਿਸਮਾਂ ਲਈ ਟੀਕਾਕਰਨ ਕਿੰਨਾ ਅਸਰਦਾਰ ਹੈ ਇਸ ਦਾ ਪਤਾ ਲਗਾਉਣ ਲਈ ਵੀ ਸਿਹਤ ਵਿਭਾਗ ਨੂੰ ਕਿਹਾ | ਮੀਟਿੰਗ 'ਚ ਦੱਸਿਆ ਗਿਆ ਕਿ ਸੂਬੇ 'ਚ ਮਾਰਚ ਮਹੀਨੇ ਦੌਰਾਨ 95 ਫ਼ੀਸਦੀ ਕੇਸ ਯੂ.ਕੇ. ਵੇਰੀਐਂਟ (ਕਿਸਮ) ਦੇ ਮਿਲੇ ਜਦੋਂਕਿ ਅਪ੍ਰੈਲ 'ਚ ਡੈਲਟਾ ਕਿਸਮ ਵਧਣੀ ਸ਼ੁਰੂ ਹੋਈ ਅਤੇ ਮਈ 'ਚ 90 ਫ਼ੀਸਦੀ ਕੇਸ ਇਸ ਕਿਸਮ ਦੇ ਸਨ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ਫੰਗਸ ਦੇ ਸੂਬੇ 'ਚ ਕੁੱਲ 441 ਕੇਸ ਹਨ, 51 ਠੀਕ ਹੋਣ ਤੋਂ ਬਾਅਦ 308 ਕੇਸ ਅਜੇ ਵੀ ਇਲਾਜ ਅਧੀਨ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਰੋਜ਼ਾਨਾ 50 ਹਜ਼ਾਰ ਟੈਸਟ ਲੈਣ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇ | ਮੁੱਖ ਮੰਤਰੀ ਨੇ ਸੰਭਾਵਿਤ ਤੀਜੀ ਲਹਿਰ ਲਈ ਵੀ ਲੋੜੀਂਦੀਆਂ ਤਿਆਰੀਆਂ ਕਰਨ ਅਤੇ ਦੂਜੀ ਲਹਿਰ ਦੇ ਮੁਕਾਬਲੇ ਬੈੱਡਾਂ ਦੀ ਸਮਰੱਥਾ 25 ਫ਼ੀਸਦੀ ਵਧਾਉਣ ਲਈ ਵੀ ਕਿਹਾ | ਮੁੱਖ ਮੰਤਰੀ ਨੇ ਸਿਹਤ ਵਿਭਾਗ ਲਈ ਭਰਤੀਆਂ ਦੇ ਕੰਮ 'ਚ ਤੇਜ਼ੀ ਲਿਆਉਣ ਅਤੇ ਮੈਡੀਕਲ ਸਟਾਫ਼ ਲਈ ਲੋੜੀਂਦੀ ਸਿਖਲਾਈ ਦਾ ਕੰਮ ਛੇਤੀ ਪੂਰਾ ਕਰਨ ਲਈ ਵੀ ਕਿਹਾ | ਮੁੱਖ ਮੰਤਰੀ ਨੇ ਟੀਚਰਾਂ, ਨਾਨ ਟੀਚਿੰਗ ਸਟਾਫ਼ ਤੇ 18-45 ਉਮਰ ਵਿਚਲੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਲਈ 21 ਜੂਨ ਤੋਂ ਟੀਕਾਕਰਨ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਕਰਨ ਲਈ ਕਿਹਾ, ਤਾਂ ਜੋ ਵਿੱਦਿਅਕ ਅਦਾਰੇ ਖੁੱਲ੍ਹ ਸਕਣ | ਮੁੱਖ ਮੰਤਰੀ ਨੇ ਜੱਜਾਂ ਤੇ ਵਕੀਲਾਂ ਦਾ ਵੀ ਤਰਜੀਹ ਦੇ ਆਧਾਰ 'ਤੇ ਟੀਕਾਕਰਨ ਕੀਤੇ ਜਾਣ ਲਈ ਕਿਹਾ, ਜਦੋਂ ਕਿ ਦੁਕਾਨਦਾਰਾਂ ਤੇ ਉਨ੍ਹਾਂ ਦੇ ਸਟਾਫ਼ ਲਈ ਵੀ ਟੀਕਾਕਰਨ ਅਤਿ ਜ਼ਰੂਰੀ ਦੱਸਿਆ | ਮੁੱਖ ਮੰਤਰੀ ਨੇ ਕੁਝ ਖ਼ੇਤਰਾਂ 'ਚ ਕੋਰੋਨਾ ਕਾਰਨ ਮੌਤਾਂ ਦੀ ਦਰ ਵੱਧ ਰਹਿਣ ਤੇ ਕੋਰੋਨਾ ਦਾ ਫੈਲਾਅ ਤੇਜ਼ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੀ ਕਿਹਾ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿ ਕਿੱਟਾਂ ਦੀ ਖ਼ਰੀਦ ਤੇ ਟੀਕਾਕਰਨ ਦੇ ਕੰਮ 'ਚ ਭਿ੍ਸ਼ਟਾਚਾਰ ਦੇ ਦੋਸ਼ਾਂ ਨੂੰ ਆਧਾਰਹੀਣ ਦੱਸਦਿਆਂ ਕਿਹਾ ਕਿ ਅਕਾਲੀ ਦਲ ਤੇ 'ਆਪ' ਲੋਕਾਂ 'ਚ ਭੁਲੇਖੇ ਪੈਦਾ ਕਰ ਰਹੀ ਹੈ ਅਤੇ ਇਸ ਦਾ ਮੁੱਖ ਕਾਰਨ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਹਨ | ਉਨ੍ਹਾਂ ਕਿਹਾ ਕਿ ਕਈ ਵਾਰ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਾਹਲੀ 'ਚ ਫ਼ੈਸਲੇ ਲੈਣੇ ਪੈਂਦੇ ਹਨ ਪਰ ਸਰਕਾਰੀ ਪੱਧਰ 'ਤੇ ਜੋ ਵੀ ਫ਼ੈਸਲੇ ਲਏ ਗਏ ਉਹ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਲਏ ਗਏ | ਮੁੱਖ ਮੰਤਰੀ ਨੇ ਅਕਾਲੀ ਦਲ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਵੱਡੇ ਇਕੱਠ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਬਾਦਲ ਲੋਕਾਂ ਦੀਆਂ ਜਾਨਾਂ ਖ਼ਤਰੇ 'ਚ ਪਾ ਰਹੇ ਹਨ | ਮੁੱਖ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ਟੀਕਾਕਰਨ ਦੀਆਂ ਖ਼ੁਰਾਕਾਂ ਵੇਚਣ ਨੂੰ ਠੀਕ ਦੱਸਿਆ ਪਰ ਉਨ੍ਹਾਂ ਕਿਹਾ ਕਿ ਸਰਕਾਰੀ ਫ਼ੈਸਲੇ ਨੂੰ ਕਿਉਂਕਿ ਪਸੰਦ ਨਹੀਂ ਕੀਤਾ ਗਿਆ, ਇਸ ਕਰਕੇ ਸਰਕਾਰ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਸੀ |

ਭਿ੍ਸ਼ਟਾਚਾਰੀ ਕਾਂਗਰਸੀਆਂ ਖ਼ਿਲਾਫ਼ ਅਕਾਲੀ-ਬਸਪਾ ਸਰਕਾਰ ਬਣਨ 'ਤੇ ਕੀਤੀ ਜਾਵੇਗੀ ਕਾਰਵਾਈ-ਸੁਖਬੀਰ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਵੀ ਕਾਂਗਰਸ ਦੇ ਮੰਤਰੀ ਭਿ੍ਸ਼ਟਾਚਾਰ ਕਰ ਰਹੇ ਹਨ, 2022 'ਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਉਪਰੰਤ ਇਨ੍ਹਾਂ ਨਾਲ ਹਿਸਾਬ ਕੀਤਾ ਜਾਵੇਗਾ ਤੇ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਨਸ਼ਾ ਛੁਡਾਊ ਗੋਲੀਆਂ ਦੇ ਘੁਟਾਲੇ, ਪੀ.ਪੀ.ਈ. ਕਿੱਟ ਘੁਟਾਲੇ, ਵੈਕਸੀਨ ਘੁਟਾਲੇ ਤੇ ਫ਼ਤਹਿ ਕਿੱਟ ਘੁਟਾਲੇ ਲਈ ਜ਼ਿੰਮੇਵਾਰ ਹਨ, ਉਥੇ ਹੀ ਸਾਧੂ ਸਿੰਘ ਧਰਮਸੋਤ 303 ਕਰੋੜ ਰੁਪਏ ਦੇ ਐਸ.ਸੀ. ਸਕਾਲਰਸ਼ਿਪ ਘੁਟਾਲੇ ਤੇ ਸੁਖਜਿੰਦਰ ਸਿੰਘ ਰੰਧਾਵਾ ਬੀਜ ਘੁਟਾਲੇ ਲਈ ਜ਼ਿੰਮੇਵਾਰ ਹਨ ਅਤੇ ਮੁੱਖ ਮੰਤਰੀ ਇਨ੍ਹਾਂ ਨੂੰ ਬਚਾਉਣ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਰੇਤ ਤੇ ਸ਼ਰਾਬ ਮਾਫ਼ੀਆ ਨੂੰ ਪੁਸ਼ਤਪਨਾਹੀ ਦਿੱਤੀ ਹੈ, ਜਿਨ੍ਹਾਂ ਨੇ ਸੂਬੇ ਨੂੰ ਲੁੱਟ ਲਿਆ ਹੈ ਤੇ 5600 ਕਰੋੜ ਰੁਪਏ ਦਾ ਆਬਕਾਰੀ ਘਾਟਾ ਪਿਆ ਹੈ ਅਤੇ ਸੈਂਕੜੇ ਕਰੋੜ ਰੁਪਏ ਦਾ ਘਾਟਾ ਰੇਤੇ ਦੀ ਨਾਜਾਇਜ਼ ਮਾਈਨਿੰਗ ਤੋਂ ਪਿਆ ਹੈ |

ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸ੍ਰੀਨਗਰ, 15 ਜੂਨ (ਮਨਜੀਤ ਸਿੰਘ)-ਪਿਛਲੇ ਸਾਲ ਅੱਜ ਦੇ ਦਿਨ ਪੂਰਬੀ ਲੱਦਾਖ ਦੇ ਗਲਵਾਨ ਘਾਟੀ ਖੇਤਰ 'ਚ ਚੀਨ ਦੀ ਫ਼ੌਜ ਨਾਲ ਝੜਪਾਂ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਤੇ ਅਧਿਕਾਰੀਆਂ ਨੂੰ ਲੇਹ ਵਿਖੇ ਫ਼ੌਜ ਦੀ ਫਾਇਰ ਐਂਡ ਫਿਯੂਰੀ ਕੋਰ ਵਲੋ ਸ਼ਰਧਾਂਜਲੀ ਭੇਟ ਕੀਤੀ ਗਈ | ਸ੍ਰੀਨਗਰ ਸਥਿਤ ਰੱਖਿਆ ਬੁਲਾਰੇ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਫ਼ੌਜ ਦੇ 20 ਜਵਾਨਾਂ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦੇ ਹੋਏ ਸਰਬਉੱਚ ਬਲਿਦਾਨ ਦਿੱਤਾ ਹੈ | ਲੇਹ ਸਥਿਤ 16 ਕੋਰ ਦੀ ਫਾਇਰ ਐਂਡ ਫਿਯੂਰੀ ਕੋਰ ਦੇ ਸੀ.ਓ.ਐਸ. ਮੇਜਰ ਜਨਰਲ ਆਕਾਸ਼ ਕੌਸ਼ਿਕ ਨੇ ਇਕ ਸਮਾਰੋਹ ਦੌਰਾਨ ਆਈਪਨਿਕ ਜੰਗੀ ਯਾਦਗਾਰ ਵਿਖੇ ਸ਼ਹੀਦ ਜਵਾਨਾਂ ਨੂੰ ਸਲਾਮੀ ਦਿੰਦੇ ਹੋਏ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਉਨ੍ਹਾਂ ਬਹਾਦਰ ਜਵਾਨਾਂ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਦੇਸ਼ ਦੇ ਮੁਸ਼ਕਿਲ ਤੇ ਉੱਚੇ ਪਹਾੜੀ ਖੇਤਰਾਂ ਦੀ ਰੱਖਿਆ ਕਰਦੇ ਹੋਏ ਦੇਸ਼ ਲਈ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ |
ਨਵੀਂ ਦਿੱਲੀ, (ਏਜੰਸੀ)-ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਚੀਨ ਵਲੋਂ ਕੀਤੇ ਹਮਲੇ ਦਾ ਸਾਹਮਣਾ ਕਰਦਿਆਂ ਦੇਸ਼ ਦੀ ਖੇਤਰੀ ਅਖੰਡਤਾ ਖ਼ਾਤਰ ਇਕ ਸਾਲ ਪਹਿਲਾਂ ਬਲਿਦਾਨ ਦੇਣ ਵਾਲੇ 20 ਜਵਾਨਾਂ ਦੀ ਬਹਾਦਰੀ ਦੀ ਪ੍ਰਸੰਸਾ ਕੀਤੀ ਹੈ | ਫੌਜ ਨੇ ਟਵੀਟ ਕੀਤਾ ਕਿ ਲੱਦਾਖ ਦੀ ਗਲਵਾਨ ਘਾਟੀ 'ਚ ਸਰਬਉੱਚ ਬਲਿਦਾਨ ਦੇਣ ਵਾਲੇ ਬਹਾਦਰ ਜਵਾਨਾਂ ਦੀ ਵੀਰਤਾ ਹਮੇਸ਼ਾ ਰਾਸ਼ਟਰ ਦੀ ਯਾਦ 'ਚ ਰਹੇਗੀ | ਜ਼ਿਕਰਯੋਗ ਹੈ ਕਿ ਗਲਵਾਨ ਘਾਟੀ 'ਚ ਪਿਛਲੇ ਸਾਲ 15 ਜੂਨ ਨੂੰ ਚੀਨ ਦੇ ਫੌਜੀਆਂ ਨਾਲ ਝੜਪ ਦੌਰਾਨ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ, ਜਿਸ ਤੋਂ ਬਾਅਦ ਪੂਰਬੀ ਲੱਦਾਖ 'ਚ ਟਕਰਾਅ ਵਾਲੇ ਬਿੰਦੂਆਂ 'ਤੇ ਦੋਵਾਂ ਫੌਜਾਂ ਨੇ ਬਲ ਤੇ ਭਾਰੀ ਹਥਿਆਰ ਤਾਇਨਾਤ ਕੀਤੇ ਸਨ |
ਗਲਵਾਨ ਘਾਟੀ ਦੇ ਸ਼ਹੀਦਾਂ ਦੀ ਯਾਦ 'ਚ ਵੀਡੀਓ ਜਾਰੀ

ਭਾਰਤੀ ਫ਼ੌਜ ਵਲੋਂ ਗਲਵਾਨ ਘਾਟੀ ਦੇ ਸ਼ਹੀਦ ਜਵਾਨਾਂ ਦੀ ਯਾਦ 'ਚ 'ਗਲਵਾਨ ਕੇ ਵੀਰ' ਦੇ ਨਾਂਅ ਹੇਠ ਇਕ ਵੀਡੀਓ ਗੀਤ ਜਾਰੀ ਕੀਤਾ ਹੈ | 4 ਮਿੰਟ 49 ਸੈਕਿੰਡ ਦੇ ਗੀਤ ਨੂੰ ਮਸ਼ਹੂਰ ਗਾਇਕ ਹਰੀਹਰਨ ਨੇ ਆਵਾਜ਼ ਦਿੱਤੀ ਹੈ |

ਰੋਜ਼ਾਨਾ ਮਾਮਲਿਆਂ 'ਚ 85 ਫ਼ੀਸਦੀ ਕਮੀ ਆਈ

• 60 ਹਜ਼ਾਰ ਨਵੇਂ ਮਾਮਲੇ, 2726 ਹੋਰ ਮੌਤਾਂ
• 7 ਮਈ ਨੂੰ ਆਏ ਸਨ ਸਭ ਤੋਂ ਵੱਧ ਮਾਮਲੇ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਦੱਸਿਆ ਕਿ 7 ਮਈ ਨੂੰ ਦੇਸ਼ 'ਚ ਕੋਰੋਨਾ ਦੇ ਸਭ ਤੋਂ ਵੱਧ 4.14 ਲੱਖ ਮਾਮਲੇ ਆਉਣ ਦੇ ਬਾਅਦ ਹੁਣ ਰੋਜ਼ਾਨਾ ਮਾਮਲਿਆਂ 'ਚ ਕਰੀਬ 85 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਅਤੇ 20 ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਹਨ, ਜਿਥੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੋਂ ਘੱਟ ਹੈ | ਕੋਰੋਨਾ ਦੇ ਡੈਲਟਾ ਰੂਪ ਸਬੰਧੀ ਸਰਕਾਰ ਨੇ ਕਿਹਾ ਕਿ ਇਹ ਮਾਰਚ ਮਹੀਨੇ ਤੋਂ ਪ੍ਰਭਾਵ 'ਚ ਸੀ ਅਤੇ ਹੁਣ ਚਿੰਤਾ ਦਾ ਕਾਰਨ ਨਹੀਂ ਹੈ | ਸਰਕਾਰ ਨੇ ਕਿਹਾ ਕਿ ਸਾਨੂੰ ਇਸ ਸਬੰਧੀ ਹੋਰ ਜ਼ਿਆਦਾ ਜਾਣਕਾਰੀ ਪ੍ਰਾਪਤ ਕਰਨੀ ਪਵੇਗੀ ਅਤੇ ਉਸ 'ਤੇ ਨਜ਼ਰ ਰੱਖਣੀ ਪਵੇਗੀ | ਸਰਕਾਰ ਨੇ ਕਿਹਾ ਕਿ ਮਹਾਂਮਾਰੀ ਦੀ ਦੂਸਰੀ ਲਹਿਰ ਦੌਰਾਨ 11.62 ਫ਼ੀਸਦੀ ਮਾਮਲੇ 20 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੇ ਸਨ, ਜਦੋਂਕਿ ਪਹਿਲੀ ਲਹਿਰ 'ਚ ਅਜਿਹੇ ਮਾਮਲਿਆਂ ਦੀ ਗਿਣਤੀ 11.31 ਫ਼ੀਸਦੀ ਸੀ | ਕੋਰੋਨਾ ਮਾਮਲਿਆਂ ਦੀ ਸਭ ਤੋਂ ਵੱਧ ਹਫ਼ਤਾਵਾਰੀ ਲਾਗ ਦਰ 21.4 ਫ਼ੀਸਦੀ ਰਹੀ ਹੈ, ਜੋ 4 ਤੋਂ 10 ਮਈ ਦੇ ਹਫ਼ਤੇ ਦੌਰਾਨ ਦਰਜ ਕੀਤੀ ਗਈ ਸੀ ਅਤੇ ਹੁਣ ਇਸ ਦਰ 'ਚ ਤੇਜ਼ੀ ਨਾਲ 78 ਫ਼ੀਸਦੀ ਦੀ ਗਿਰਾਵਟ ਦੇਖੀ ਗਈ ਹੈ |
ਨਵੇਂ ਮਾਮਲੇ ਘਟੇ
ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ, ਜਿਸ ਨਾਲ ਸਰਕਾਰਾਂ ਅਤੇ ਆਮ ਲੋਕਾਂ ਨੂੰ ਵੀ ਰਾਹਤ ਮਹਿਸੂਸ ਹੋ ਰਹੀ ਹੈ | ਹਾਲਾਂਕਿ ਰੋਜ਼ਾਨਾ ਹੋ ਰਹੀਆਂ ਮੌਤਾਂ ਅਜੇ ਵੀ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ | ਦੇਸ਼ ਵਿਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 60,471 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 75 ਦਿਨਾਂ ਬਾਅਦ ਇਕ ਦਿਨ 'ਚ ਸਭ ਤੋਂ ਘੱਟ ਮਾਮਲੇ ਹਨ | ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਮੁਤਾਬਿਕ ਦੇਸ਼ ਵਿਚ ਹੁਣ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਹੇਠਾਂ ਡਿਗ ਕੇ 9,13,378 'ਤੇ ਆ ਗਈ ਹੈ | ਬੀਤੇ 24 ਘੰਟਿਆਂ ਦੌਰਾਨ 2726 ਹੋਰ ਮੌਤਾਂ ਹੋ ਜਾਣ ਤੋਂ ਬਾਅਦ ਕੋਰੋਨਾ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਦਾ ਅੰਕੜਾ 3,77,031 ਹੋ ਗਿਆ ਹੈ | ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 1,17,525 ਮਰੀਜ਼ ਠੀਕ ਹੋਏ ਹਨ | ਇਹ ਲਗਾਤਾਰ 33ਵਾਂ ਦਿਨ ਹੈ ਜਦ ਕੋਰੋਨਾ ਦੇ ਰੋਜ਼ਾਨਾ ਨਵੇਂ ਮਾਮਲਿਆਂ ਤੋਂ ਜ਼ਿਆਦਾ ਗਿਣਤੀ ਉਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਹੈ |

ਚਿਰਾਗ ਨੇ 5 ਸੰਸਦ ਮੈਂਬਰਾਂ ਨੂੰ ਪਾਰਟੀ 'ਚੋਂ ਕੱਢਿਆ

ਨਵੀਂ ਦਿੱਲੀ, 15 ਜੂਨ (ਏਜੰਸੀ)-ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਦੇ ਚਿਰਾਗ ਪਾਸਵਾਨ ਦੀ ਅਗਵਾਈ ਵਾਲੇ ਧੜੇ ਨੇ ਮੰਗਲਵਾਰ ਨੂੰ ਪਾਰਟੀ ਦੇ 5 ਅਸੰਤੁਸ਼ਟ ਸੰਸਦ ਮੈਂਬਰਾਂ, ਜਿਨ੍ਹਾਂ ਚਿਰਾਗ ਪਾਸਵਾਨ ਖ਼ਿਲਾਫ਼ ਬਗਾਵਤ ਕੀਤੀ ਹੈ, ਨੂੰ ਪਾਰਟੀ 'ਚੋਂ ਕੱਢ ਦਿੱਤਾ ਹੈ, ਜਦਕਿ ਉਨ੍ਹਾਂ ਦੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਦੀ ਅਗਵਾਈ ਵਾਲੇ ਧੜੇ ਨੇ ਚਿਰਾਗ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ | ਇਕ ਦਿਨ ਪਹਿਲਾਂ ਹੀ ਲੋਕ ਸਭਾ ਸਕੱਤਰੇਤ ਨੇ ਪਾਰਸ ਨੂੰ ਸਦਨ 'ਚ ਐਲ.ਜੇ.ਪੀ. ਦੇ ਆਗੂ ਵਜੋਂ ਮਾਨਤਾ ਦਿੱਤੀ ਸੀ | ਇਸ ਤੋਂ ਬਾਅਦ ਦੋਵਾਂ ਧੜਿਆਂ ਨੇ ਕਾਹਲੀ-ਕਾਹਲੀ 'ਚ ਪਾਰਟੀ ਦਾ ਕੰਟਰੋਲ ਆਪਣੇ ਹੱਥ 'ਚ ਲੈਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਸਨ | ਪਾਰਸ ਪਾਰਟੀ ਦੇ ਸੰਸਥਾਪਕ ਮਰਹੂਮ ਰਾਮ ਵਿਲਾਸ ਪਾਸਵਾਨ ਦੇ ਸਭ ਤੋਂ ਛੋਟੇ ਭਰਾ ਹਨ | ਮਰਹੂਮ ਰਾਮ ਵਿਲਾਸ ਪਾਸਵਾਨ ਦੇ ਪੁੱਤਰ ਚਿਰਾਗ ਪਾਸਵਾਨ ਪਾਰਟੀ 'ਚ ਅਲੱਗ-ਥਲੱਗ ਪੈ ਗਏ ਹਨ, ਕਿਉਂਕਿ ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਸੰਸਦ ਮੈਂਬਰ ਪਾਰਸ ਦਾ ਸਮਰਥਨ ਕਰ ਰਹੇ ਹਨ |

ਸੁਪਰੀਮ ਕੋਰਟ ਵਲੋਂ ਹਿਮਾਚਲ ਦੇ ਸਾਬਕਾ ਆਈ.ਜੀ. ਦੀ ਜ਼ਮਾਨਤ ਬਹਾਲ ਕਰਨ ਤੋਂ ਇਨਕਾਰ

ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਹਿਰਾਸਤ 'ਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਪੁਲਿਸ ਆਈ.ਜੀ. ਜ਼ਹੂਰ ਜ਼ੈਦੀ ਦੀ ਜ਼ਮਾਨਤ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਕ ਗਵਾਹ ਜੋ, ਸੀਨੀਅਰ ਆਈ.ਪੀ.ਐਸ. ਅਧਿਕਾਰੀ ਹੈ, ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਬੇਹੱਦ ਅਹਿਮ ਇਲਜ਼ਾਮ ਹੈ | ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਕੋਠਖਾਈ 'ਚ 2017 'ਚ ਇਕ ਸਕੂਲੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਲੋਕਾਂ 'ਚੋਂ ਹਿਰਾਸਤ 'ਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਪ੍ਰਮੁੱਖ ਮੁਲਜ਼ਮਾਂ 'ਚੋਂ ਇਕ ਜ਼ੈਦੀ ਨੂੰ ਹਾਈਕੋਰਟ ਨੇ 6 ਅਪ੍ਰੈਲ 2019 ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਬਾਅਦ 'ਚ ਮਾਮਲੇ ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ | ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਜਨਵਰੀ 2020 'ਚ ਜ਼ੈਦੀ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ |

ਇੰਦੌਰ 'ਚ ਮਿਲਿਆ ਦੇਸ਼ ਦਾ ਪਹਿਲਾ ਗ੍ਰੀਨ ਫੰਗਸ ਦਾ ਮਰੀਜ਼

ਇੰਦੌਰ, 15 ਜੂਨ (ਪੀ.ਟੀ.ਆਈ.)-ਮੱਧ ਪ੍ਰਦੇਸ਼ ਦੇ ਇੰਦੌਰ 'ਚ ਕੋਰੋਨਾ ਵਾਇਰਸ ਤੋਂ ਸਿਹਤਯਾਬ ਹੋਇਆ ਇਕ 34 ਸਾਲਾ ਵਿਅਕਤੀ ਗ੍ਰੀਨ ਫੰਗਸ ਤੋਂ ਪੀੜਤ ਪਾਇਆ ਗਿਆ, ਜੋ ਗ੍ਰੀਨ ਫੰਗਸ ਦਾ ਦੇਸ਼ ਦਾ ਪਹਿਲਾ ਮਰੀਜ਼ ਹੈ | ਉਸ ਨੂੰ ਏਅਰ ਐਂਬੂਲੈਂਸ ਰਾਹੀਂ ਇਲਾਜ ਲਈ ਮੁੰਬਈ ਦੇ ਇਕ ...

ਪੂਰੀ ਖ਼ਬਰ »

ਕੋਰੋਨਾ ਦੇ ਡੈਲਟਾ ਰੂਪ ਤੋਂ ਰੱਖਿਆ ਕਰਦੀ ਹੈ ਫਾਈਜ਼ਰ ਤੇ ਐਸਟ੍ਰਾਜੇਨੇਕਾ ਵੈਕਸੀਨ

ਲੰਡਨ, 15 ਜੂਨ (ਏਜੰਸੀ)-ਸਭ ਤੋਂ ਪਹਿਲਾਂ ਭਾਰਤ 'ਚ ਮਿਲੇ ਕੋਰੋਨਾ ਵਾਇਰਸ ਦੇ ਡੈਲਟਾ ਰੂਪ ਦਾ ਸਭ ਤੋਂ ਪਹਿਲਾਂ ਬਰਤਾਨੀਆ 'ਚ ਸਾਹਮਣੇ ਆਏ ਅਲਫਾ ਰੂਪ ਦੀ ਤੁਲਨਾ 'ਚ ਗੰਭੀਰ ਬੀਮਾਰੀ ਦਾ ਖ਼ਤਰਾ ਜ਼ਿਆਦਾ ਹੈ, ਪਰ ਫਾਈਜ਼ਰ ਅਤੇ ਐਸਟ੍ਰਾਜੇਨੇਕਾ ਵੈਕਸੀਨ ਡੈਲਟਾ ਰੂਪ ਦੇ ...

ਪੂਰੀ ਖ਼ਬਰ »

ਪ੍ਰਮਾਣੂ ਹਥਿਆਰਾਂ ਦਾ ਵਿਸਤਾਰ ਕਰ ਰਹੇ ਹਨ ਭਾਰਤ, ਚੀਨ ਤੇ ਪਾਕਿਸਤਾਨ

ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਚੀਨ, ਪਾਕਿਸਤਾਨ ਤੇ ਭਾਰਤ ਦੇ ਕੋਲ ਇਸ ਸਾਲ ਜਨਵਰੀ ਤੱਕ ਕ੍ਰਮਵਾਰ 350, 165 ਅਤੇ 156 ਪ੍ਰਮਾਣੂ ਹਥਿਆਰ ਸਨ ਅਤੇ ਅਜਿਹਾ ਨਜ਼ਰ ਆਉਂਦਾ ਹੈ ਕਿ ਤਿੰਨੋਂ ਦੇਸ਼ ਆਪਣੇ ਪ੍ਰਮਾਣੂ ਹਥਿਆਰਾਂ ਦਾ ਵਿਸਥਾਰ ਕਰ ਰਹੇ ਹਨ | ਸਟਾਕਹੋਮ ਕੌਮਾਂਤਰੀ ਸ਼ਾਂਤੀ ...

ਪੂਰੀ ਖ਼ਬਰ »

ਜੈਪਾਲ ਭੁੱਲਰ ਮਾਮਲੇ 'ਚ ਬੰਗਾਲ 'ਚ ਚਾਰ ਪੰਜਾਬੀ ਗਿ੍ਫ਼ਤਾਰ

ਕੋਲਕਾਤਾ, 15 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੀਤੇ ਦਿਨੀਂ ਕੋਲਕਾਤਾ 'ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਜਸਪ੍ਰੀਤ ਜੱਸੀ ਮਾਮਲੇ 'ਚ ਪੱਛਮੀ ਬੰਗਾਲ ਦੀ ਪੁਲਿਸ ਨੇ ਚਮਕੌਰ ਸਿੰਘ, ਅਮਨਦੀਪ ਸਿੰਘ, ਰੇਸ਼ਮਜੀਤ ਸਿੰਘ ਤੇ ਜੈਕ ...

ਪੂਰੀ ਖ਼ਬਰ »

ਔਰਤ ਵਲੋਂ ਮਾਸੂਮ ਧੀ ਸਮੇਤ ਥਰਮਲ ਪਲਾਂਟ ਦੀ ਝੀਲ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਇਕ ਔਰਤ ਵਲੋਂ ਆਪਣੀ 4 ਸਾਲ ਦੀ ਮਾਸੂਮ ਬੱਚੀ ਸਮੇਤ ਸਥਾਨਕ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਝੀਲ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਔਰਤ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਚੱਲ ...

ਪੂਰੀ ਖ਼ਬਰ »

ਦਿੱਲੀ ਹਿੰਸਾ ਮਾਮਲੇ 'ਚ ਪਿੰਜਰਾ ਤੋੜ ਕਾਰਕੁੰਨਾਂ ਤੇ ਜਾਮੀਆ ਵਿਦਿਆਰਥੀ ਨੂੰ ਜ਼ਮਾਨਤ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਦਿੱਲੀ ਦੰਗਾ ਮਾਮਲੇ 'ਚ ਪਿੰਜਰਾ ਤੋੜ ਕਾਰਕੁੰਨ ਦੇਵੰਗਾਨਾ ਕਾਲਿਤਾ, ਨਤਾਸ਼ਾ ਨਾਰਵਾਲ ਤੇ ਜਾਮੀਆ ਦੇ ਵਿਦਿਆਰਥੀ ਆਸਿਫ ਇਕਬਾਲ ਤਨਹਾ ਨੂੰ ਜ਼ਮਾਨਤ ਦੇ ਦਿੱਤੀ ਹੈ | ਹਾਈ ਕੋਰਟ ਦੀ ਬੈਂਚ ਨੇ ਇਨ੍ਹਾਂ ...

ਪੂਰੀ ਖ਼ਬਰ »

150 ਰੁਪਏ ਦੀ ਦਰ ਨਾਲ ਕੋਵੈਕਸੀਨ ਦੇਣਾ ਸੰਭਵ ਨਹੀਂ-ਭਾਰਤ ਬਾਇਓਟੈੱਕ

ਹੈਦਰਾਬਾਦ, 15 ਜੂਨ (ਏਜੰਸੀ)-ਭਾਰਤ ਬਾਇਓਟੈਕ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ 150 ਰੁਪਏ ਦੀ ਦਰ ਨਾਲ ਕੋਰੋਨਾ ਵੈਕਸੀਨ 'ਕੋਵੈਕਸੀਨ' ਦੀ ਸਪਲਾਈ ਲੰਬੇ ਸਮੇਂ ਤੱਕ ਜਾਰੀ ਰੱਖਣੀ ਮੁਸ਼ਕਲ ਹੈ | ਇਸ ਲਈ ਲਾਗਤ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਮਾਰਕੀਟ ਵਿਚ ਇਸ ਦੀ ਉੱਚ ...

ਪੂਰੀ ਖ਼ਬਰ »

ਵੈਕਸੀਨ ਨਾਲ ਦੇਸ਼ 'ਚ ਮੌਤ ਦੇ ਪਹਿਲੇ ਮਾਮਲੇ ਦੀ ਹੋਈ ਪੁਸ਼ਟੀ

ਨਵੀਂ ਦਿੱਲੀ, 15 ਜੂਨ (ਏਜੰਸੀ)-ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਅਧਿਐਨ ਕਰ ਰਹੀ ਸਰਕਾਰ ਦੀ ਇਕ ਕਮੇਟੀ ਨੇ ਟੀਕਾਕਰਨ ਦੇ ਬਾਅਦ ਐਨਾਫਲੈਕਸਿਸ (ਜਾਨਲੇਵਾ ਐਲਰਜੀ) ਕਾਰਨ ਮੌਤ ਹੋਣ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਕੀਤੀ ਹੈ | ਵੈਕਸੀਨ ਲਗਾਉਣ ਦੇ ਬਾਅਦ ਪ੍ਰਤੀਕੂਲ ...

ਪੂਰੀ ਖ਼ਬਰ »

ਡੀਜ਼ਲ ਦੇ ਵਧੇ ਭਾਅ ਨੇ ਟਰੱਕ ਮਾਲਕਾਂ ਨੂੰ ਕੀਤਾ ਕੱਖੋਂ ਹੌਲੇ

• ਖ਼ਰਚੇ ਕਈ ਗੁਣਾ ਵਧੇ, ਆਮਦਨ ਘਟੀ-ਟਰਾਂਸਪੋਰਟ ਕਾਰੋਬਾਰ ਫ਼ੇਲ੍ਹ ਹੋਣ ਕੰਢੇ • ਬੈਂਕਾਂ ਤੇ ਫਾਈਨਾਂਸ ਕੰਪਨੀਆਂ ਵੀ ਕਰਜ਼ਾ ਦੇਣ ਤੋਂ ਕਰਨ ਲੱਗੀਆਂ ਹੱਥ ਖੜੇ੍ਹ • ਤਿੰਨ ਲੱਖ ਪਰਿਵਾਰਾਂ 'ਤੇ ਛਾਏ ਆਰਥਿਕ ਮੰਦਹਾਲੀ ਦੇ ਬੱਦਲ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰ ਨੂੰ ਗਲਵਾਨ ਘਾਟੀ ਦੀ ਘਟਨਾ 'ਤੇ ਦੇਸ਼ ਨੂੰ ਵਿਸ਼ਵਾਸ 'ਚ ਲੈਣਾ ਚਾਹੀਦਾ ਹੈ-ਸੋਨੀਆ

ਨਵੀਂ ਦਿੱਲੀ, 15 ਜੂਨ (ਏਜੰਸੀ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਸਰਕਾਰ ਕੋਲੋਂ ਗਲਵਾਨ ਘਾਟੀ ਦੀ ਘਟਨਾ, ਜਿਸ 'ਚ ਇਕ ਸਾਲ ਪਹਿਲਾਂ ਚੀਨ ਦੀ ਫੌਜ ਨਾਲ ਝੜਪ ਦੌਰਾਨ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ, 'ਤੇ ਸਫਾਈ ਦੇਣ ਦੀ ਮੰਗ ਕੀਤੀ ਹੈ ਤੇ ਸਰਕਾਰ ਕੋਲੋਂ ...

ਪੂਰੀ ਖ਼ਬਰ »

ਟੀਕਾਕਰਨ ਨਾਲ ਮੌਤ ਦਾ ਖ਼ਤਰਾ ਕੋਰੋਨਾ ਨਾਲ ਮੌਤ ਦੀ ਤੁਲਨਾ 'ਚ ਨਾਮਾਤਰ-ਸਰਕਾਰ

ਨਵੀਂ ਦਿੱਲੀ, 15 ਜੂਨ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਉਨ੍ਹਾਂ ਖ਼ਬਰਾਂ ਨੂੰ 'ਅਧੂਰੀਆਂ' ਅਤੇ 'ਸੀਮਤ ਸਮਝ ਵਾਲੀਆਂ' ਦੱਸਿਆ ਜਿਨ੍ਹਾਂ 'ਚ ਦਾਅਵਾ ਕੀਤਾ ਗਿਆ ਹੈ ਕਿ 16 ਜਨਵਰੀ ਤੋਂ 7 ਜੂਨ ਦਰਮਿਆਨ ਟੀਕਾਕਰਨ ਦੇ ਬਾਅਦ ਮੌਤ ਦੇ 488 ਮਾਮਲੇ ਕੋਰੋਨਾ ਦੇ ਬਾਅਦ ਦੀਆਂ ਸਿਹਤ ...

ਪੂਰੀ ਖ਼ਬਰ »

ਯੂ.ਏ.ਐਨ. ਨਾਲ ਪੀ.ਐਫ. ਰਿਟਰਨ ਦਾਖ਼ਲ ਕਰਨ ਦਾ ਅਮਲ ਮੁਲਤਵੀ

ਨਵੀਂ ਦਿੱਲੀ, 14 ਜੂਨ (ਏਜੰਸੀ)-ਈ.ਪੀ.ਐਫ.ਓ. ਨੇ ਮੰਗਲਵਾਰ ਨੂੰ ਆਧਾਰ ਨਾਲ ਜੁੜੇ ਯੂਨੀਵਰਸਲ ਖਾਤਾ ਨੰਬਰ (ਯੂ.ਏ.ਐਨ.) ਨਾਲ 1 ਸਤੰਬਰ 2021 ਤੱਕ ਪੀ.ਐਫ. ਰਿਟਰਨ ਭਰਨ ਦੇ ਹੁਕਮਾਂ ਨੂੰ ਲਾਗੂ ਕਰਨ ਦਾ ਅਮਲ ਮੁਲਤਵੀ ਕਰ ਦਿੱਤਾ ਹੈ | ਇਸ ਨਾਲ ਮਾਲਕਾਂ ਨੂੰ ਆਪਣੇ ਕਰਮੀਆਂ ਦੇ ਪੀ.ਐਫ. ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੀ ਕੌਮੀ ਪ੍ਰਧਾਨ ਨੱਢਾ ਨਾਲ ਮੀਟਿੰਗ

ਚੰਡੀਗੜ੍ਹ, 15 ਜੂਨ (ਬਿਊਰੋ ਚੀਫ਼)-ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਅੱਜ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨਾਲ ਇਕ ਬੈਠਕ ਹੋਈ | ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਵੇਂ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਇਸ ਮੀਟਿੰਗ ਵਲੋਂ ...

ਪੂਰੀ ਖ਼ਬਰ »

ਕੁਰਾਲੀ ਥਾਣੇ 'ਚੋਂ ਰਿਹਾਅ ਕੀਤੇ ਆਗੂ

ਕੁਰਾਲੀ, 15 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਥਾਣੇ ਵਿਖੇ ਸਿਸਵਾਂ ਟੀ-ਪੁਆਇੰਟ ਤੋਂ ਹਿਰਾਸਤ 'ਚ ਲਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਸਵੀਰ ਸਿੰਘ ਗੜ੍ਹੀ ਪ੍ਰਧਾਨ ਬਹੁਜਨ ਸਮਾਜ ਪਾਰਟੀ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ...

ਪੂਰੀ ਖ਼ਬਰ »

ਸੂਬੇ 'ਚ 38 ਹੋਰ ਮੌਤਾਂ-642 ਨਵੇਂ ਮਾਮਲੇ

ਚੰਡੀਗੜ੍ਹ, 15 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 38 ਹੋਰ ਮੌਤਾਂ ਹੋ ਗਈਆਂ, ਜਦਕਿ 1691 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 642 ਨਵੇਂ ਮਾਮਲੇ ਸਾਹਮਣੇ ਆਏ ਹਨ | ਤਾਜ਼ਾਂ ਹੋਈਆਂ 38 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX