ਤਾਜਾ ਖ਼ਬਰਾਂ


ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
. . .  1 day ago
ਓਲੰਪਿਕਸ : ਰੇਲਵੇ ਖਿਡਾਰੀਆਂ ਨੂੰ ਮੈਡਲ ਜਿੱਤਣ 'ਤੇ 3 ਕਰੋੜ ਰੁਪਏ ਤਕ ਦਾ ਇਨਾਮ, ਵਾਧਾ ਅਤੇ ਤਰੱਕੀ
. . .  1 day ago
ਭਾਰਤ ਨੇ ਸ੍ਰੀਲੰਕਾ ਨੂੰ 133 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜੰਮੂ ਕਸ਼ਮੀਰ 'ਚ ਅਮਰਨਾਥ ਗੁਫ਼ਾ ਨਜ਼ਦੀਕ ਬਦਲ ਫਟਿਆ ,ਜਾਨੀ ਨੁਕਸਾਨ ਤੋਂ ਬਚਾਅ , ਬਚਾਅ ਕਾਰਜ ਜਾਰੀ
. . .  1 day ago
ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  1 day ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 day ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  1 day ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  1 day ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  1 day ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  1 day ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  1 day ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  1 day ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  1 day ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  1 day ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  1 day ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  1 day ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  1 day ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  1 day ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਹਿਲਾ ਸਫ਼ਾ

ਖੇਤੀ ਕਾਨੂੰਨਾਂ ਤੇ ਪੈਗਾਸਸ ਮੁੱਦੇ 'ਤੇ ਸੰਸਦ 'ਚ ਕੰਮਕਾਜ ਠੱਪ

• ਵਿਰੋਧੀ ਧਿਰ ਵਲੋਂ ਭਾਰੀ ਹੰਗਾਮਾ
• ਲੋਕ ਸਭਾ 9 ਵਾਰ ਕਰਨੀ ਪਈ ਮੁਲਤਵੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਵਿਰੋਧੀ ਧਿਰਾਂ ਵਲੋਂ ਸੰਸਦ 'ਚ ਪੈਗਾਸਸ ਜਾਸੂਸੀ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਲਗਾਤਾਰ ਪ੍ਰਦਰਸ਼ਨ ਕਾਰਨ ਕੰਮਕਾਜ ਲਗਪਗ ਠੱਪ ਪਿਆ ਹੋਇਆ ਹੈ | ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 9 ਵਾਰ ਮੁਲਤਵੀ ਕਰਨੀ ਪਈ, ਜਿਸ ਤੋਂ ਬਾਅਦ ਵੀ ਹੇਠਲੇ ਸਦਨ 'ਚ ਹੰਗਾਮਾ ਜਾਰੀ ਰਿਹਾ ਅਤੇ ਫਿਰ ਸਦਨ ਦੀ ਕਾਰਵਾਈ ਨੂੰ ਦਿਨ ਭਰ ਲਈ ਉਠਾ ਦਿੱਤਾ ਗਿਆ | ਸ਼ਾਮ 4.30 ਵਜੇ ਮੁੜ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਦੀ ਪ੍ਰਧਾਨਗੀ ਕਰ ਰਹੇ ਰਾਜੇਂਦਰ ਅਗਰਵਾਲ ਨੇ ਤੁਰੰਤ ਜਨਤਕ ਮਹੱਤਵ ਦਾ ਮੁੱਦਾ ਉਠਾਇਆ | ਹਾਲਾਂਕਿ ਇਸ ਵਾਰ ਵੀ ਵਿਰੋਧੀ ਧਿਰਾਂ ਇਕ ਵਾਰ ਫਿਰ ਹੱਥਾਂ 'ਚ ਬੈਨਰ ਲੈ ਕੇ ਨਾਅਰੇਬਾਜ਼ੀ ਕਰਦੀਆਂ ਹੋਈਆਂ ਸਦਨ ਦੇ ਵਿਚਕਾਰ ਆ ਗਈਆਂ | ਕਾਂਗਰਸ, ਖੱਬੇ ਪੱਖੀ ਪਾਰਟੀਆਂ ਤੇ ਟੀ.ਐਮ.ਸੀ. ਨੇ ਪੈਗਾਸਸ ਜਾਸੂਸੀ ਮੁੱਦੇ 'ਤੇ ਪ੍ਰਦਰਸ਼ਨ ਕੀਤਾ ਜਦਕਿ ਬਸਪਾ, ਸਮਾਜਵਾਦੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਸਦਨ ਦੀ ਅਗਵਾਈ ਕਰ ਰਹੇ ਰਾਜੇਂਦਰ ਅਗਰਵਾਲ ਨੇ ਸੰਸਦ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਜਾਣ ਲਈ ਕਿਹਾ ਤੇ ਕਾਰਵਾਈ 'ਚ ਸਹਿਯੋਗ ਕਰਨ ਦੀ ਅਪੀਲ ਕੀਤੀ, ਪਰ ਵਿਰੋਧੀ ਧਿਰਾਂ ਨੇ ਆਪਣਾ ਹੰਗਾਮਾ ਜਾਰੀ ਰੱਖਿਆ, ਜਿਸ ਕਾਰਨ ਸਦਨ ਦੀ ਕਾਰਵਾਈ ਇਕ ਵਾਰ ਫਿਰ ਮੁਲਤਵੀ ਕਰਨੀ ਪਈ | ਇਸ ਤੋਂ ਪਹਿਲਾਂ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ, ਪਰ ਵਿਰੋਧੀ ਧਿਰਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ |
ਭਗਵੰਤ ਮਾਨ ਨੇ ਛੇਵੀਂ ਵਾਰ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ/ਚੰਡੀਗੜ੍ਹ (ਅ.ਬ)-ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗਲਵਾਰ ਨੂੰ ਲਗਾਤਾਰ ਛੇਵੀਂ ਵਾਰ ਸੰਸਦ ਵਿਚ ਕੰਮ ਰੋਕੂ ਮਤਾ ਪੇਸ਼ ਕੀਤਾ | ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿਚ ਕਿਸਾਨ ਲੰਮੇ ਸਮੇਂ ਤੋਂ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ | ਇਸ ਲਈ ਸੰਸਦ ਵਿਚ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਦੀ ਥਾਂ ਸਿਰਫ਼ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਹੀ ਚਰਚਾ ਕੀਤੀ ਜਾਵੇ |

ਕਿਸਾਨਾਂ ਲਈ ਚਿੰਤਤ ਹੋ ਤਾਂ ਸੰਸਦ ਚੱਲਣ ਦਿਓ-ਤੋਮਰ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਚਿੰਤਤ ਹਨ ਤਾਂ ਸਦਨ ਦੀ ਕਾਰਵਾਈ 'ਚ ਵਿਘਨ ਨਾ ਪਾਉਣ | ਉਨ੍ਹਾਂ ਇਹ ਟਿੱਪਣੀ ਉਸ ਵੇਲੇ ਕੀਤੀ ਜਦੋਂ ਪ੍ਰਸ਼ਨ ਕਾਲ ਦੌਰਾਨ ਉਹ ਕਿਸਾਨ ਬੀਮਾ ਯੋਜਨਾ ਨਾਲ ਸਬੰਧਿਤ ਇਕ ਪੂਰਕ ਪ੍ਰਸ਼ਨ ਦਾ ਜਵਾਬ ਦੇ ਰਹੇ ਸਨ ਤਾਂ ਇਸੇ ਦੌਰਾਨ ਵਿਰੋਧੀ ਧਿਰਾਂ ਪੈਗਾਸਸ ਤੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਦਨ 'ਚ ਪ੍ਰਦਰਸ਼ਨ ਕਰ ਰਹੀਆਂ ਸਨ | ਇਸ ਮੌਕੇ ਤੋਮਰ ਨੇ ਕਿਹਾ ਕਿ ਇਥੇ ਕਿਸਾਨਾਂ ਨਾਲ ਸਬੰਧਿਤ 15 ਪ੍ਰਸ਼ਨ ਹਨ ਤੇ ਜੇਕਰ ਵਿਰੋਧੀ ਧਿਰਾਂ ਸੱਚਮੁੱਚ ਹੀ ਕਿਸਾਨਾਂ ਲਈ ਚਿੰਤਤ ਹਨ ਤਾਂ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਚੱਲਣ ਦੇਣੀ ਚਾਹੀਦੀ ਹੈ |

ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ-ਮੋਦੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਆਪਣੇ ਹਲਕੇ ਦੇ ਹਰੇਕ ਪਿੰਡ 'ਚ ਪ੍ਰੋਗਰਾਮ ਕਰ ਕੇ ਮਨਾਉਣ | ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਜਾਣਕਾਰੀ ਦਿੱਤੀ | ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਇਹ ਵੀ ਪ੍ਰਚਾਰਨ ਲਈ ਕਿਹਾ ਕਿ ਸਰਕਾਰ ਚਰਚਾ ਲਈ ਤਿਆਰ ਹੈ ਪਰ ਵਿਰੋਧੀ ਧਿਰ ਇਸ ਤੋਂ ਭੱਜ ਰਹੀ ਹੈ | ਮੇਘਵਾਲ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਭਾਜਪਾ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਸਿਰਫ਼ ਸਰਕਾਰੀ ਪ੍ਰੋਗਰਾਮ ਹੀ ਨਹੀਂ ਬਣ ਕੇ ਰਹਿ ਜਾਣੇ ਚਾਹੀਦੇ ਸਗੋਂ ਲੋਕਾਂ ਦੀ ਹਿੱਸੇਦਾਰੀ ਨਾਲ ਇਹ ਜਨ ਅੰਦੋਲਨ ਹੋਣਾ ਚਾਹੀਦਾ ਹੈ | ਮੋਦੀ ਨੇ ਸੰਸਦ ਮੈਂਬਰਾਂ ਨੂੰ ਹਰੇਕ ਵਿਧਾਨ ਸਭਾ ਹਲਕੇ 'ਚ ਪਾਰਟੀ ਦੇ ਦੋ ਮੈਂਬਰਾਂ ਦੀ ਟੀਮ ਬਣਾਉਣ ਲਈ ਕਿਹਾ | ਟੀਮ ਮੈਂਬਰ ਪ੍ਰੋਗਰਾਮ ਕਰਵਾਉਣਗੇ ਤੇ ਲੋਕਾਂ ਤੋਂ ਸੁਝਾਅ ਅਤੇ ਵਿਚਾਰ ਲੈਣਗੇ ਕਿ ਉਹ 2047 'ਚ ਕਿਸ ਤਰਾਂ ਦੇ ਭਾਰਤ ਦੀ ਕਲਪਨਾ ਕਰਦੇ ਹਨ | 2047 'ਚ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋ ਜਾਣਗੇ | ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਭਾਜਪਾ ਦੇ ਦੋ ਵਰਕਰਾਂ ਦੀ ਟੀਮ ਹਰੇਕ ਵਿਧਾਨ ਸਭਾ ਹਲਕੇ 'ਚ 75 ਪਿੰਡਾਂ ਦਾ ਦੌਰਾ ਕਰੇਗੀ ਅਤੇ ਹਰੇਕ ਹਲਕੇ 'ਚ 75 ਘੰਟੇ ਬਿਤਾਏਗੀ | ਮੋਦੀ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਥਾਨਿਕ ਪੱਧਰ 'ਤੇ ਖੇਡਾਂ ਅਤੇ ਸਫ਼ਾਈ ਮੁਹਿੰਮ ਚਲਾ ਕੇ ਵੀ ਮਨਾਈ ਜਾ ਸਕਦੀ ਹੈ | ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੇਂਡੂ ਭਾਰਤ ਦੇ ਲੋਕਾਂ ਦੀ ਡਿਜੀਟਲ ਸਾਖਰਤਾ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਉਹ ਸਰਕਾਰੀ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ |

ਕੈਪਟਨ ਨੂੰ ਮਿਲੇ ਸਿੱਧੂ ਅਤੇ ਚਾਰੇ ਕਾਰਜਕਾਰੀ ਪ੍ਰਧਾਨ

5 ਬਿੰਦੂਆਂ 'ਤੇ ਸਰਕਾਰ ਨੂੰ ਤੁਰੰਤ ਕੰਮ ਕਰਨ ਦੀ ਅਪੀਲ
ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ 'ਚ ਮਚੇ ਘਮਸਾਣ ਨੂੰ ਸ਼ਾਂਤ ਕਰਨ ਲਈ ਪਾਰਟੀ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪ ਦਿੱਤੀ ਹੈ ਪਰ ਜਿਸ ਤਰ੍ਹਾਂ ਕਾਰਜਭਾਰ ਸੰਭਾਲਣ ਦੇ ਬਾਅਦ ਵੀ ਆਪਣੀ ਹੀ ਪਾਰਟੀ-ਸਰਕਾਰ ਖ਼ਿਲਾਫ਼ ਸਿੱਧੂ ਹਮਲਾਵਰ ਦਿਖਾਈ ਦਿੱਤੇ, ਉਸ ਤੋਂ ਹਾਈਕਮਾਨ ਵੀ ਨਾਖ਼ੁਸ਼ ਦੱਸੀ ਜਾ ਰਹੀ ਹੈ ਅਤੇ ਅੱਜ ਹਾਈਕਮਾਨ ਦੇ ਹੁਕਮਾਂ 'ਤੇ ਹੀ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਪੁੱਜੇ | ਇਸ ਮੌਕੇ ਪੰਜਾਬ ਕਾਂਗਰਸ ਦੇ ਚਾਰੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਵੀ ਮੌਜੂਦ ਸਨ | ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਦੇ ਚੀਫ਼ ਪਿ੍ੰਸੀਪਲ ਸਕੱਤਰ ਸੁਰੇਸ਼ ਕੁਮਾਰ ਵੀ ਮੌਜੂਦ ਰਹੇ | ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਦੇ ਹੁਕਮਾਂ 'ਤੇ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਪੁੱਜੇ ਸਨ | ਮਿਲੀ ਜਾਣਕਾਰੀ ਅਨੁਸਾਰ ਸਿੱਧੂ ਤੇ ਉਨ੍ਹਾਂ ਦੀ ਟੀਮ ਵਲੋਂ ਮੁੱਖ ਮੰਤਰੀ ਅੱਗੇ 5 ਬਿੰਦੂਆਂ ਉੱਤੇ ਸਰਕਾਰ ਨੂੰ ਤੁਰੰਤ ਕੰਮ ਕਰਨ ਦੀ ਅਪੀਲ ਕੀਤੀ ਗਈ, ਜਿਨ੍ਹਾਂ 'ਚ ਬੇਅਦਬੀ, ਗੋਲੀਕਾਂਡ, ਨਸ਼ਿਆਂ, ਕਿਸਾਨਾਂ, 2017 'ਚ ਕੀਤੇ ਵਾਅਦੇ ਪੂਰੇ ਕਰਨ ਸਮੇਤ ਪੰਜਾਬ 'ਚ ਧਰਨੇ ਪ੍ਰਦਰਸ਼ਨ ਕਰ ਰਹੀਆਂ 20 ਦੇ ਕਰੀਬ ਮੁਲਾਜ਼ਮ ਜਥੇਬੰਦੀਆਂ ਦਾ ਮੁੱਦਾ ਸ਼ਾਮਿਲ ਹੈ | ਇਸ ਦੌਰਾਨ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮਹੱਤਵਪੂਰਨ ਮੁੱਦੇ ਫ਼ੌਰੀ ਹੱਲ ਲਈ ਸਰਕਾਰ ਦੇ ਧਿਆਨ 'ਚ ਹਨ ਅਤੇ ਇਨ੍ਹਾਂ ਮੁੱਦਿਆਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ | ਸਿੱਧੂ ਵਲੋਂ ਮੁੱਖ ਮੰਤਰੀ ਨੂੰ ਦਿੱਤੇ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇ, ਪੰਜਾਬ ਵਿਚ ਨਸ਼ਾ ਤਸਕਰਾਂ 'ਤੇ ਨਕੇਲ ਕੱਸੀ ਜਾਵੇ ਅਤੇ ਨਸ਼ਿਆਂ ਦੇ ਵਪਾਰ 'ਚ ਸ਼ਾਮਿਲ ਵੱਡੀਆਂ ਮੱਛੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਕੇਂਦਰ ਵਲੋਂ ਕਿਸਾਨਾਂ ਲਈ ਲਿਆਂਦੇ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਕਾਨੂੰਨ ਪੰਜਾਬ 'ਚ ਕਿਸੇ ਕੀਮਤ ਉੱਤੇ ਲਾਗੂ ਨਹੀਂ ਹੋਣਗੇ, 2017 'ਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਮਹਿੰਗੇ ਬਿਜਲੀ ਸਮਝੌਤੇ ਰੱਦ ਕਰਨ, ਸੂਬੇ 'ਚ 20 ਤੋਂ ਜ਼ਿਆਦਾ ਜਥੇਬੰਦੀਆਂ (ਸਿੱਖਿਆ, ਡਾਕਟਰ, ਨਰਸ, ਲਾਈਨਮੈਨ, ਕਰਮਚਾਰੀ ਆਦਿ) ਵਿਰੋਧ ਕਰ ਰਹੇ ਹਨ, ਦੀਆਂ ਮੰਗਾਂ ਉੱਤੇ ਵਿਚਾਰ ਕਰਦਿਆਂ ਮੁੱਦੇ ਜਲਦੀ ਹੱਲ ਕੀਤੇ ਜਾਣ | ਇਸ ਦੇ ਇਲਾਵਾ ਸਿੱਧੂ ਨੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ 'ਚ ਕਿਹਾ ਕਿ ਹਾਈਕਮਾਨ ਵਲੋਂ ਤੈਅ ਕੀਤੇ ਗਏ 18 ਸੂਤਰੀ ਪ੍ਰੋਗਰਾਮ ਉੱਤੇ ਅਮਲ ਕੀਤਾ ਜਾਵੇ | ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨਾਲ ਡੇਢ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ | ਕੈਪਟਨ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ | ਪਾਰਟੀ ਦੇ ਹਿੱਤ ਵਿਚ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਕਿਹਾ ਕਿ 'ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ ਅਤੇ ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ |'' ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫ਼ੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ 'ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂੰ ਹੋ ਸਕਣ | ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ | ਉੱਧਰ ਉੱਚ ਪੱਧਰੀ ਸੂਤਰਾਂ ਅਨੁਸਾਰ ਤਾਜਪੋਸ਼ੀ ਸਮਾਗਮ ਮੌਕੇ ਸਿੱਧੂ ਦੇ ਰਵੱਈਏ ਤੋਂ ਕੈਪਟਨ ਸਮੇਤ ਹਾਈਕਮਾਨ ਵੀ ਨਾਖ਼ੁਸ਼ ਸੀ, ਜਿਸ ਦੇ ਚਲਦੇ ਹਾਈਕਮਾਨ ਵਲੋਂ ਹੀ ਸਿੱਧੂ ਅਤੇ ਸਾਰੀ ਟੀਮ ਨੂੰ ਕੈਪਟਨ ਨਾਲ ਮੁਲਾਕਾਤ ਕਰਨ ਲਈ ਕਿਹਾ ਗਈ ਸੀ | ਸੂਤਰਾਂ ਮੁਤਾਬਿਕ ਹਾਈਕਮਾਨ ਦੇ ਇਸ਼ਾਰੇ ਮਗਰੋਂ ਹੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਿਲਣ ਲਈ ਸਮਾਂ ਮੰਗਿਆ ਸੀ | ਜ਼ਿਕਰਯੋਗ ਹੈ ਕਿ ਆਮ ਤੌਰ 'ਤੇ ਮੁੱਖ ਮੰਤਰੀ ਪਾਰਟੀ ਆਗੂਆਂ ਨਾਲ ਜਾਂ ਤਾਂ ਆਪਣੇ ਫਾਰਮ ਹਾਊਸ ਜਾਂ ਸਰਕਾਰੀ ਘਰ ਉੱਤੇ ਮਿਲਦੇ ਹਨ ਪਰ ਸਿੱਧੂ ਨੂੰ ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ 'ਚ ਮੁਲਾਕਾਤ ਲਈ ਬੁਲਾਇਆ, ਜਿੱਥੇ ਉਹ ਘੱਟ ਹੀ ਜਾਂਦੇ ਹਨ | ਇਸ ਤੋਂ ਪਹਿਲਾਂ ਜਦੋਂ ਵੀ ਕੈਪਟਨ ਨੇ ਸਿੱਧੂ ਨੂੰ ਮਿਲਣ ਲਈ ਬੁਲਾਇਆ ਤਾਂ ਇਹ ਮੁਲਾਕਾਤ ਉਨ੍ਹਾਂ ਦੇ ਫਾਰਮ ਹਾਊਸ ਉੱਤੇ ਹੀ ਹੋਈ ਸੀ |

ਲੋਕ ਸਭਾ 'ਚ ਧਰਨੇ 'ਤੇ ਬੈਠੇ ਬਿੱਟੂ ਤੇ ਔਜਲਾ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਅੱਜ ਸਦਨ ਦੀ ਕਾਰਵਾਈ ਤੋਂ ਬਾਅਦ ਲੋਕ ਸਭਾ ਦੇ ਚੈਂਬਰ 'ਚ ਧਰਨੇ 'ਤੇ ਬੈਠ ਗਏ | ਅੱਜ ਜਿਉਂ ਹੀ ਸ਼ਾਮ 4.45 ਵਜੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਈ ਤਾਂ ਔਜਲਾ ਤੇ ਬਿੱਟੂ ਲੋਕ ਸਭਾ ਦੇ ਚੈਂਬਰ 'ਚ ਧਰਨੇ 'ਤੇ ਬੈਠ ਗਏ |

ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ-ਮਮਤਾ ਬੈਨਰਜੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤਿ੍ਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ | ਰਾਸ਼ਟਰੀ ਰਾਜਧਾਨੀ ਵਿਖੇ 3 ਦਿਨਾਂ ਦੌਰੇ 'ਤੇ ਆਈ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਆਪਣੇ ਸੂਬੇ ਦੇ ਲੋਕਾਂ ਲਈ ਆਬਾਦੀ ਦੇ ਆਧਾਰ 'ਤੇ ਕੋਰੋਨਾ ਤੋਂ ਬਚਾਅ ਲਈ ਵਧੇਰੇ ਵੈਕਸੀਨ ਦੇਣ ਦੀ ਬੇਨਤੀ ਕੀਤੀ ਹੈ | ਮਮਤਾ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੱਤਾਧਾਰੀ ਐਨ.ਡੀ.ਏ. ਗਠਜੋੜ ਖ਼ਿਲਾਫ਼ ਵਿਰੋਧੀ ਪਾਰਟੀਆਂ ਦੀ ਏਕਤਾ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਆਪਣੇ-ਆਪ ਰੂਪ (ਆਕਾਰ) ਧਾਰਨ ਕਰ ਲਵੇਗੀ | ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕੀ ਉਹ ਵਿਰੋਧੀ ਪਾਰਟੀਆਂ ਦੀ ਅਗਵਾਈ ਕਰੇਗੀ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਦੇਸ਼ ਆਪ ਵਿਰੋਧੀ ਪਾਰਟੀਆਂ ਦੀ ਅਗਵਾਈ ਕਰੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੈਗਾਸਸ ਜਾਸੂਸੀ ਮੁੱਦੇ 'ਤੇ ਸਰਬ-ਪਾਰਟੀ ਬੈਠਕ ਬੁਲਾਉਣੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਅਗਵਾਈ 'ਚ ਕਰਵਾਉਣੀ ਚਾਹੀਦੀ ਹੈ | ਆਪਣੇ ਰੁਝੇਵਿਆਂ ਦੌਰਾਨ ਮਮਤਾ ਬੈਨਰਜੀ ਨੇ ਅੱਜ ਕਾਂਗਰਸ ਦੇ ਸੀਨੀਅਰ ਨੇਤਾਵਾਂ ਕਮਲਨਾਥ ਤੇ ਆਨੰਦ ਸ਼ਰਮਾ ਨਾਲ ਮੁਲਾਕਾਤ ਕੀਤੀ | ਜਿਸ ਦੌਰਾਨ ਕਮਲਨਾਥ ਨੇ ਤਿ੍ਣਮੂਲ ਸੁਪਰੀਮੋ ਨੂੰ ਹਾਲ ਹੀ 'ਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਜਿੱਤਣ ਦੀ ਵਧਾਈ ਦਿੱਤੀ ਤੇ ਤੇਲ ਕੀਮਤਾਂ 'ਚ ਵਾਧੇ ਸਮੇਤ ਚਲੰਤ ਮੁੱਦਿਆਂ ਬਾਰੇ ਚਰਚਾ ਕੀਤੀ | ਇਸ ਤੋਂ ਬਾਅਦ ਆਨੰਦ ਸ਼ਰਮਾ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ ਦੌਰਾਨ ਸਪੱਸ਼ਟ ਕੀਤਾ ਕਿ ਕੇਂਦਰ 'ਚ ਨਾਨ-ਭਾਜਪਾ ਫਰੰਟ ਕਾਂਗਰਸ ਬਿਨਾਂ ਸੰਭਵ ਨਹੀਂ ਹੈ ਕਿਉਂਕਿ ਕਾਂਗਰਸ ਇਕ ਰਾਸ਼ਟਰੀ ਪਾਰਟੀ ਹੈ ਅਤੇ ਉਸ ਦਾ ਸਾਰੇ ਦੇਸ਼ 'ਚ ਆਧਾਰ ਵੀ ਹੈ | ਮਮਤਾ ਬੈਨਰਜੀ ਵੀਰਵਾਰ ਨੂੰ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰੇਗੀ, ਜਿਸ ਨੂੰ ਉਨ੍ਹਾਂ 'ਚਾਏ ਪੇ ਚਰਚਾ' ਦੱਸਿਆ ਹੈ |

ਰਾਸ਼ਟਰਪਤੀ ਸਰਕਾਰ ਨੂੰ ਕਿਸਾਨ ਮੁੱਦਿਆਂ, ਪੈਗਾਸਸ 'ਤੇ ਸੰਸਦ 'ਚ ਚਰਚਾ ਕਰਵਾਉਣ ਦਾ ਨਿਰਦੇਸ਼ ਦੇਣ

ਅਕਾਲੀ ਦਲ ਸਮੇਤ 7 ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਲਿਖੀ ਚਿੱਠੀ
ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੀ ਨੇਤਾ ਸੁਪਰਿਆ ਸੁਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਰੋਧੀ ਧਿਰ ਦੀਆਂ 7 ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਰਕਾਰ ਨੂੰ ਸੰਸਦ 'ਚ ਕਿਸਾਨਾਂ ਦੇ ਮੁੱਦਿਆਂ ਅਤੇ ਪੈਗਾਸਸ ਫੋਨ-ਟੈਪਿੰਗ (ਜਾਸੂਸੀ) ਕਰਵਾਉਣ 'ਤੇ ਚਰਚਾ ਕਰਵਾਉਣ ਦਾ ਨਿਰਦੇਸ਼ ਦੇਣ ਲਈ ਕਿਹਾ ਹੈ | ਇਸ ਪੱਤਰ 'ਤੇ ਐਨ.ਸੀ.ਪੀ. ਤੋਂ ਇਲਾਵਾ ਬਸਪਾ, ਆਰ.ਐਲ.ਪੀ., ਸ਼੍ਰੋਮਣੀ ਅਕਾਲੀ ਦਲ, ਨੈਸ਼ਨਲ ਕਾਨਫਰੰਸ, ਸੀ.ਪੀ.ਆਈ. ਅਤੇ ਸੀ.ਪੀ.ਆਈ.-ਐਮ. ਵਲੋਂ ਦਸਤਖ਼ਤ ਕੀਤੇ ਗਏ ਹਨ | ਸੁਪਰਿਆ ਸੁਲੇ ਨੇ ਦੱਸਿਆ ਕਿ ਵਿਰੋਧੀ ਧਿਰ ਦੀਆਂ 7 ਪਾਰਟੀਆਂ ਨੇ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਕਿਸਾਨਾਂ ਦੇ ਮੁੱਦਿਆਂ ਅਤੇ ਪੈਗਾਸਸ ਜਾਸੂਸੀ ਮਾਮਲੇ ਬਾਰੇ ਸੰਸਦ 'ਚ ਚਰਚਾ ਕਰਵਾਉਣ ਲਈ ਸਰਕਾਰ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਇਹ ਬਹੁਤ ਮੰਦਭਾਗਾ ਹੈ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਮਰ ਰਹੇ ਹਨ ਅਤੇ ਕੇਂਦਰ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਨਹੀਂ ਹੈ |

ਪੰਜਾਬ 'ਚ ਕਾਂਗਰਸ ਦੇ ਬਣੇ ਦੋ 'ਪਾਵਰ ਸੈਂਟਰਾਂ' ਕਾਰਨ ਅਨਿਸਚਿਤਤਾ ਦਾ ਮਾਹੌਲ

ਹਰਕਵਲਜੀਤ ਸਿੰਘ ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ ਦੇ ਪੁਨਰਗਠਨ ਤੋਂ ਬਾਅਦ ਪਾਰਟੀ ਅੰਦਰ ਸੱਤਾ ਦੇ ਬਣੇ ਦੋ ਕੇਂਦਰਾਂ ਨੇ ਸੂਬੇ ਅੰਦਰ ਅਨਿਸ਼ਚਿਤਤਾ ਦਾ ਮਾਹੌਲ ਬਣਾ ਦਿੱਤਾ ਹੈ, ਜਿਸ ਕਾਰਨ ਉੱਚ ਅਧਿਕਾਰੀ ਅਤੇ ਕਾਂਗਰਸੀ ਵਿਧਾਇਕ ਵੀ ਪ੍ਰੇਸ਼ਾਨ ਨਜ਼ਰ ਆ ਰਹੇ ...

ਪੂਰੀ ਖ਼ਬਰ »

ਤਾਲਿਬਾਨ ਦੇ ਹਮਲਿਆਂ ਕਾਰਨ ਭਾਰਤ-ਅਫ਼ਗਾਨ ਵਪਾਰ ਠੱਪ

ਅਫ਼ਗ਼ਾਨਿਸਤਾਨ 'ਚ ਭਾਰਤ ਕਰ ਚੁੱਕਿਆ ਹੈ 23 ਹਜ਼ਾਰ ਕਰੋੜ ਦਾ ਨਿਵੇਸ਼ ਸੁਰਿੰਦਰ ਕੋਛੜ ਅੰਮਿ੍ਤਸਰ, 27 ਜੁਲਾਈ-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਦੇ ਜਾਰੀ ਹਮਲਿਆਂ ਨਾਲ ਵਾਹਗਾ ਸਰਹੱਦ ਰਾਹੀਂ ਅਫ਼ਗਾਨਿਸਤਾਨ-ਪਾਕਿਸਤਾਨ ਟਰਾਂਜ਼ਿਟ ਵਪਾਰ ਸਮਝੌਤੇ (ਏ. ਪੀ. ...

ਪੂਰੀ ਖ਼ਬਰ »

ਪੰਜਾਬ 'ਚ ਲੰਮੇ ਸਮੇਂ ਬਾਅਦ ਕੋਰੋਨਾ ਨਾਲ ਕੋਈ ਮੌਤ ਨਹੀਂ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ | ਉਥੇ 93 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 45 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਤੋਂ 6, ਜਲੰਧਰ 4, ਐਸ.ਏ.ਐਸ. ਨਗਰ 1, ਅੰਮਿ੍ਤਸਰ 2, ...

ਪੂਰੀ ਖ਼ਬਰ »

ਦੇਸ਼ 'ਚ 132 ਦਿਨਾਂ ਬਾਅਦ 30 ਹਜ਼ਾਰ ਤੋਂ ਘਟੇ ਨਵੇਂ ਕੇਸ

ਨਵੀਂ ਦਿੱਲੀ, 27 ਜੁਲਾਈ (ਜਗਤਾਰ ਸਿੰਘ)-ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਖਦਸ਼ੇ ਦਰਮਿਆਨ ਕੋਰੋਨਾ ਦੀ ਰਫ਼ਤਾਰ ਹੋਰ ਮੱਠੀ ਹੋਣ ਦੇ ਸੰਕੇਤ ਵੀ ਨਜ਼ਰ ਆ ਰਹੇ ਹਨ | ਦਰਅਸਲ ਪਿਛਲੇ 24 ਘੰਟਿਆਂ 'ਚ ਦੇਸ਼ 'ਚ 30 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਦੇਸ਼ ...

ਪੂਰੀ ਖ਼ਬਰ »

ਨਹੀਂ ਰਹੇ ਫ਼ਾਜ਼ਿਲਕਾ ਤੋਂ ਚਾਰ ਵਾਰ ਵਿਧਾਇਕ ਤੇ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ

ਮੁੱਖ ਮੰਤਰੀ ਵਲੋਂ ਅਫ਼ਸੋਸ ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਸਾਬਕਾ ਮੰਤਰੀ ਚੌ. ਰਾਧਾ ਕ੍ਰਿਸ਼ਨ ਦਾ ਅੱਜ ਦਿਹਾਂਤ ਹੋ ਗਿਆ | ਸੁਤੰਤਰਤਾ ਸੈਨਾਨੀ ਚੌ. ਰਾਧਾ ਕ੍ਰਿਸ਼ਨ ਦਾ ਜਨਮ ਇਕ ਜਨਵਰੀ 1930 ਨੂੰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਹੁਕਮ 'ਤੇ ਬੈਂਕਾਂ ਵਲੋਂ ਚਾਲੂ ਖਾਤੇ ਸੀਲ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਂਕਾਂ ਨੇ ਵੱਡੀ ਗਿਣਤੀ 'ਚ ਚਾਲੂ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ | ਰਿਜ਼ਰਵ ਬੈਂਕ ਦੇ ਨਵੇਂ ਨਾਦਰਸ਼ਾਹੀ ਫ਼ਰਮਾਨ ਨੇ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਮੰਦਹਾਲੀ ...

ਪੂਰੀ ਖ਼ਬਰ »

ਬਾਸਵਰਾਜ ਬੋਮਈ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਕਰਨਾਟਕ, 27 ਜੁਲਾਈ (ਏਜੰਸੀ)-ਬਾਸਵਰਾਜ ਬੋਮਈ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਹੋਣਗੇ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੱਜ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ, ਜੋ 28 ਜੁਲਾਈ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ | ਇਹ ਜਾਣਕਾਰੀ ਪਾਰਟੀ ਦੇ ...

ਪੂਰੀ ਖ਼ਬਰ »

ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਵੀ ਚਾਰ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੋਂ ਦੇ ਇਲਾਕਾ ਮੈਜਿਸਟਰੇਟ ਤਰਜਨੀ ਨੇ ਪਿੰਡ ਬਰਗਾੜੀ 'ਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਅੱਜ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ...

ਪੂਰੀ ਖ਼ਬਰ »

ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਗੁਜਰਾਤ 'ਚ ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ, ਇਸ ਦੀ ਜਾਣਕਾਰੀ ਮੰਗਲਵਾਰ ਨੂੰ ਸੰਗਠਨ ਵਲੋਂ ਦਿੱਤੀ ਗਈ ਹੈ | ਯੂਨੈਸਕੋ ਵਲੋਂ ਟਵੀਟ ਕਰਕੇ ਵਧਾਈ ਦਿੰਦਿਆਂ ਕਿਹਾ ਗਿਆ ...

ਪੂਰੀ ਖ਼ਬਰ »

ਕਿਸਾਨ ਸੰਸਦ ਦੌਰਾਨ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਹੋਈ ਚਰਚਾ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੌਰਾਨ ਤਿੰਨ ਖੇਤੀ ਕਾਨੂੰਨਾਂ 'ਚੋਂ ਇਕ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਚਰਚਾ ਕੀਤੀ ਤੇ ਕਿਹਾ ਕਿ ਇਸ ਨੂੰ ਰੱਦ ਕਰਵਾਉਣ ਲਈ ਕਿਸਾਨ ...

ਪੂਰੀ ਖ਼ਬਰ »

ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਦੀ ਬਿਨਾਂ ਦੇਰ ਪਛਾਣ ਕੀਤੀ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਗੁਆਉਣ ਵਾਲੇ ਬੱਚਿਆਂ ਦੀ ਬਿਨਾਂ ਦੇਰੀ ਪਛਾਣ ਕੀਤੀ ਜਾਵੇ, ਇਹ ਕਹਿੰਦਿਆਂ ਸੁਪਰੀਮ ਕੋਰਟ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਮਾਰਚ 2020 ਤੋਂ ਬਾਅਦ ਅਨਾਥ ਹੋਏ ਬੱਚਿਆਂ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਬਿਲੰਕਨ ਭਾਰਤ ਪੁੱਜੇ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਮੰਗਲਵਾਰ ਨੂੰ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਅਫ਼ਗਾਨਿਸਤਾਨ 'ਚ ਤੇਜ਼ੀ ਨਾਲ ਪੈਦਾ ਹੋ ਰਹੀ ਸੁਰੱਖਿਆ ਸਥਿਤੀ ਬਾਰੇ ਚਰਚਾ ਕਰਨ ਦੇ ਨਾਲ-ਨਾਲ ਕੁਆਡ ਦੇ ਢਾਂਚੇ ਤਹਿਤ ...

ਪੂਰੀ ਖ਼ਬਰ »

ਸੰਸਦ ਵਲੋਂ 'ਮੈਰੀਨ ਏਡਜ਼ ਟੂ ਨੈਵੀਗੇਸ਼ਨ ਬਿੱਲ 2021' ਪਾਸ

ਸੰਸਦ ਨੇ ਮੰਗਲਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ ਲਾਈਟ ਹਾਊਸਾਂ ਨੂੰ ਚਲਾਉਣ ਵਾਲੇ 9 ਦਹਾਕੇ ਪੁਰਾਣੇ ਕਾਨੂੰਨ ਦੀ ਥਾਂ ਲਵੇਗਾ ਤੇ ਸਮੁੰਦਰੀ ਜਹਾਜ਼ ਦੀਆਂ ਟ੍ਰੈਫਿਕ ਸੇਵਾਵਾਂ ਦੀ ਸਥਾਪਨਾ ਤੇ ਪ੍ਰਬੰਧਨ ਲਈ ਇਕ ਨਵਾਂ ਢਾਂਚਾ ਪ੍ਰਦਾਨ ਕਰੇਗਾ | ਪੈਗਾਸਸ ਤੇ ...

ਪੂਰੀ ਖ਼ਬਰ »

ਆਸਾਮ ਤੇ ਮਿਜ਼ੋਰਮ ਸਰਹੱਦ 'ਤੇ ਤਣਾਅ ਬਰਕਰਾਰ

ਆਸਾਮ ਵਲੋਂ 3 ਦਿਨਾ ਸੋਗ ਦਾ ਐਲਾਨ ਗੁਹਾਟੀ, 27 ਜੁਲਾਈ (ਏਜੰਸੀਆਂ)-ਆਸਾਮ ਸਰਕਾਰ ਨੇ ਮਿਜ਼ੋਰਮ ਨਾਲ ਸਰਹੱਦ 'ਤੇ ਵਿਵਾਦ ਨੂੰ ਲੈ ਕੇ ਸੰਘਰਸ਼ 'ਚ ਪੰਜ ਪੁਲਿਸ ਕਰਮੀਆਂ ਅਤੇ ਇਕ ਆਮ ਨਾਗਰਿਕ ਦੀ ਮੌਤ 'ਤੇ ਅੱਜ ਤਿੰਨ ਦਿਨਾਂ ਲਈ ਰਾਜਕੀ ਸੋਗ ਦਾ ਐਲਾਨ ਕਰ ਦਿੱਤਾ | ਇਸ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX