ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  3 minutes ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  about 1 hour ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  about 1 hour ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  about 1 hour ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  about 2 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 2 hours ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  about 2 hours ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 3 hours ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  about 2 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 3 hours ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  about 5 hours ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  about 5 hours ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  about 6 hours ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 6 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  about 6 hours ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  about 6 hours ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  about 7 hours ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  about 7 hours ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  about 7 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  about 8 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 8 hours ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 8 hours ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 9 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 9 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 9 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਪਹਿਲਾ ਸਫ਼ਾ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ-ਕੈਪਟਨ

ਮੁੱਖ ਮੰਤਰੀ ਵਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੀ ਯਾਦਗਾਰ ਬਣਾਉਣ ਦਾ ਐਲਾਨ
ਸਰਬਜੀਤ ਸਿੰਘ ਧਾਲੀਵਾਲ/ਹਰਚੰਦ ਸਿੰਘ ਭੁੱਲਰ /ਰੁਪਿੰਦਰ ਸਿੰਘ ਸੱਗੂ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ-ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸੁਨਾਮ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਕ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਇਸ ਸਮੇਂ ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਹਲਕਾ ਇੰਚਾਰਜ ਸੁਨਾਮ ਮੈਡਮ ਦਾਮਨ ਥਿੰਦ ਬਾਜਵਾ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਹਰਮਨਦੇਵ ਸਿੰਘ ਬਾਜਵਾ ਵੀ ਮੌਜੂਦ ਸਨ | ਇਸ ਸਮੇਂ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਮੈਮੋਰੀਅਲ 'ਚ ਸਥਾਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਕੇ ਯਾਦਗਾਰ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਅਰਪਿਤ ਕੀਤਾ ਗਿਆ | ਇਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਮਿਸਾਲੀ ਕੁਰਬਾਨੀ ਸਾਡੀ ਨੌਜਵਾਨ ਪੀੜੀ 'ਚ ਕੌਮੀਅਤ ਅਤੇ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ | ਉਨ੍ਹਾਂ ਸਥਾਨਕ ਲੀਡਰਸ਼ਿਪ ਨੂੰ ਇਸ ਯਾਦਗਾਰ ਦਾ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੀ ਅਪੀਲ ਕੀਤੀ ਕਿਉਂ ਜੋ ਕੁਝ ਸਮੇਂ ਬਾਅਦ ਅਜਿਹੀਆਂ ਯਾਦਗਾਰਾਂ ਅਣਗੌਲੀਆਂ ਹੋ ਜਾਂਦੀਆਂ ਹਨ ਜੋ ਕਿ ਅਜਿਹਾ ਨਹੀਂ ਹੋਣਾ ਚਾਹੀਦਾ | ਮੁੱਖ ਮੰਤਰੀ ਨੇ ਅੰਡੇਮਾਨ ਟਾਪੂ 'ਚ ਸ਼ੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉੱਥੇ ਕੰਧਾਂ 'ਤੇ ਸ਼ਹੀਦਾਂ ਦੇ ਉੱਕਰੇ ਹੋਏ ਨਾਮਾਂ 'ਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ | ਇਹ ਸ਼ਹੀਦ ਕਾਲੇ ਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ 'ਚ ਹੀ ਇਸ ਜਹਾਨ ਤੋਂ ਤੁਰ ਗਏ | ਉਨ੍ਹਾਂ ਦੀਆਂ ਯਾਦਾਂ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ | ਉਨ੍ਹਾਂ ਕਿਹਾ ਕਿ ਮਾਤਾ ਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਫ਼ਰਜ਼ ਬਣਦਾ ਹੈ | ਇਸ ਸਮੇਂ ਮੈਡਮ ਦਾਮਨ ਥਿੰਦ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਨੇ ਆਪਣੀ ਧੀ (ਦਾਮਨ ਥਿੰਦ ਬਾਜਵਾ) ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਈ ਹੈ | ਜਿਸ ਦੀ ਕਿ ਇਲਾਕੇ ਦੇ ਲੋਕਾਂ ਵਲੋਂ ਪਿਛਲੇ 70 ਸਾਲ ਤੋਂ ਮੰਗ ਕੀਤੀ ਜਾ ਰਹੀ ਸੀ | ਅੱਜ ਦੇ ਸ਼ਹੀਦੀ ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਬਹੁਤ ਸਾਰੇ ਸਥਾਨਕ ਆਗੂ ਇਸ ਸਮਾਗਮ 'ਚ ਵਿਖਾਈ ਨਾ ਦਿੱਤੇ | ਇਸ ਬਾਰੇ ਜਦੋਂ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਅਤੇ ਸੁਨਾਮ ਦੇ ਹੀ ਰਹਿਣ ਵਾਲੇ ਵੱਡੇ ਕਾਂਗਰਸੀ ਆਗੂ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਇਸ ਸ਼ਹੀਦੀ ਸਮਾਗਮ ਬਾਰੇ ਨਾ ਸੱਦਾ ਪੱਤਰ ਦਿੱਤਾ ਗਿਆ ਅਤੇ ਨਾ ਹੀ ਸੂਚਿਤ ਕੀਤਾ ਗਿਆ ਹੈ | ਇਸ ਮੌਕੇ ਚੇਅਰਮੈਨ ਮੁਨੀਸ਼ ਸੋਨੀ, ਸੰਜੇ ਗੋਇਲ, ਰਿੰਪਲ ਧਾਲੀਵਾਲ, ਜਗਦੇਵ ਸਿੰਘ ਜੱਗਾ, ਮਨਪ੍ਰੀਤ ਸਿੰਘ ਮਨੀ ਵੜੈਚ, ਜਗਦੇਵ ਸਿੰਘ ਫ਼ੌਜੀ, ਅਮਰਿੰਦਰ ਸਿੰਘ ਟੋਨੀ, ਭਰਤ ਗਰਗ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ, ਐਸ.ਐਸ.ਪੀ ਸੰਗਰੂਰ ਵਿਵੇਕਸ਼ੀਲ ਸੋਨੀ, ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਅਤੇ ਹੋਰ ਬਹੁਤ ਸਾਰੇ ਉੱਚ ਅਧਿਕਾਰੀ ਮੌਜੂਦ ਸਨ |

ਪੰਜਾਬ ਦੀ ਧੀ ਕਮਲਪ੍ਰੀਤ ਕੌਰ ਸ਼ਾਨ ਨਾਲ ਫਾਈਨਲ ਵਿਚ

ਟੋਕੀਓ, 31 ਜੁਲਾਈ (ਏਜੰਸੀ)-ਪੰਜਾਬ ਦੀ ਧੀ ਤੇ ਕੌਮੀ ਰਿਕਾਰਡ ਹੋਲਡਰ ਕਮਲਪ੍ਰੀਤ ਕੌਰ (25) ਸ਼ਾਨ ਨਾਲ ਡਿਸਕਸ ਥਰੋਅ ਦੇ ਫਾਈਨਲ 'ਚ ਪਹੁੰਚ ਗਈ ਹੈ | ਇਸ ਤੋਂ ਇਲਾਵਾ ਹਾਕੀ 'ਚ ਭਾਰਤੀ ਕੁੜੀਆਂ ਨੇ ਵੰਦਨਾ ਕਟਾਰੀਆ ਦੀ ਹੈਟਿ੍ਕ ਬਦੌਲਤ 41 ਸਾਲਾਂ ਬਾਅਦ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕੀਤਾ ਹੈ | ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਕਬਰਾਵਾਲਾ ਦੀ ਇਸ ਖਿਡਾਰਨ ਦਾ ਇਹ ਪਹਿਲਾ ਉਲੰਪਿਕ ਹੈ ਤੇ ਉਸ ਕੋਲ ਨਾ ਤਾਂ ਏਸ਼ੀਅਨ ਖੇਡਾਂ ਤੇ ਨਾ ਹੀ ਰਾਸ਼ਟਰਮੰਡਲ ਖੇਡਾਂ ਦਾ ਤਜ਼ਰਬਾ ਹੈ ਪਰ ਫਿਰ ਵੀ ਉਸ ਨੇ ਕਮਾਲ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਤੀਸਰੇ ਤੇ ਅੰਤਿਮ ਯਤਨ 'ਚ 64 ਮੀਟਰ ਦੀ ਥਰੋਅ ਨਾਲ ਗਰੁੱਪ 'ਬੀ' ਵਿਚ ਦੂਜੇ ਸਥਾਨ ਪ੍ਰਾਪਤ ਕੀਤਾ ਅਤੇ 'ਆਟੋਮੈਟਿਕ ਕੁਆਲੀਫਾਈਰ' ਵਜੋਂ ਫਾਈਨਲ 'ਚ ਪ੍ਰਵੇਸ਼ ਕੀਤਾ, ਜੋ ਉਲੰਪਿਕ ਕੁਆਲੀਫਿਕੇਸ਼ਨ ਰਾਊਾਡ 'ਚ ਕਿਸੇ ਭਾਰਤੀ ਦਾ ਹੁਣ ਤੱਕ ਦਾ ਸਭ ਤੋਂ ਸਰਬੋਤਮ ਪ੍ਰਦਰਸ਼ਨ ਹੈ |
 ਕਮਲਪ੍ਰੀਤ ਕੌਰ, ਜਿਸ ਦਾ 66.59 ਮੀਟਰ ਵਿਅਕਤੀਗਤ ਸਰਬੋਤਮ ਪ੍ਰਦਰਸ਼ਨ ਹੈ, ਉਲੰਪਿਕ ਫਾਈਨਲ ਲਈ ਕੁਆਲੀਫਾਈ ਕਰਨ ਵਾਲੀ 11ਵੀਂ ਭਾਰਤੀ ਤੇ ਦੂਜੀ ਡਿਸਕਸ ਥਰੋਅਰ ਬਣ ਗਈ ਹੈ। ਅਮਰੀਕਾ ਦੀ ਵੈਲੇਰੀ ਆਲਮੈਨ (66.42 ਮੀਟਰ) ਗਰੁੱਪ 'ਚ ਪਹਿਲੇ ਸਥਾਨ 'ਤੇ ਰਹੀ। ਕਮਲਪ੍ਰੀਤ ਕੌਰ 60.29 ਮੀਟਰ, 63.97 ਮੀਟਰ ਤੇ 64 ਮੀਟਰ ਦੀ ਥਰੋਅ ਨਾਲ ਰੀਓ ਉਲੰਪਿਕ ਦੀ ਸੋਨ ਤਗਮਾ ਜੇਤੂ ਖਿਡਾਰਨ ਕ੍ਰੋਏਸ਼ੀਆ ਦੀ ਸੈਂਡਰਾ ਪਰਕੋਵਿਕ (63.75 ਮੀਟਰ) ਤੇ ਕਿਊਬਾ ਦੀ ਮੌਜੂਦਾ ਵਿਸ਼ਵ ਚੈਂਪੀਅਨ ਯਾਈਮ ਪੇਰੇਜ਼ (63.18 ਮੀਟਰ) ਤੋਂ ਅੱਗੇ ਰਹੀ। ਸੈਂਡਰਾ ਨੇ ਤੀਜੇ, ਜਦੋਂਕਿ ਪਰਕੋਵਿਕ ਨੇ 7ਵੇਂ ਸਥਾਨ 'ਤੇ ਰਹਿ ਕੇ ਫਾਈਨਲ ਲਈ ਕੁਆਲੀਫਾਈ ਕੀਤਾ। ਉਲੰਪਿਕ ਦੇ ਫਾਈਨਲ 'ਚ ਖੇਡਣ ਦਾ ਮੌਕਾ 'ਆਟੋਮੈਟਿਕ ਕੁਆਲੀਫਾਇਰ' (64 ਮੀਟਰ) ਜਾਂ ਪਹਿਲੇ 12 ਸਥਾਨ 'ਤੇ ਰਹਿਣ ਵਾਲੇ ਖਿਡਾਰੀਆਂ ਨੂੰ ਮਿਲਦਾ ਹੈ। ਫਾਈਨਲ ਮੁਕਾਬਲੇ 2 ਅਗਸਤ ਨੂੰ ਹੋਣਗੇ। ਕਮਲਪ੍ਰੀਤ ਕੌਰ ਇਸ ਸਾਲ ਸ਼ਾਨਦਾਰ ਫਾਰਮ 'ਚ ਹੈ। ਉਸ ਨੇ ਮਾਰਚ 'ਚ ਹੋਏ ਫੈਡਰੇਸ਼ਨ ਕੱਪ 'ਚ 65.06 ਮੀਟਰ ਦੂਰ ਥਰੋਅ ਕੀਤੀ ਸੀ ਤੇ 65 ਮੀਟਰ ਦੇ ਨਿਸ਼ਾਨ ਨੂੰ ਟੱਪਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣੀ ਸੀ। ਫਿਰ ਜੂਨ 'ਚ ਉਸ ਨੇ ਭਾਰਤੀ ਗ੍ਰੈਂਡ ਪ੍ਰਿਕਸ-4 ਦੌਰਾਨ 66.59 ਮੀਟਰ ਥਰੋਅ ਦੇ ਨਾਲ ਹੀ ਆਪਣੇ ਕੌਮੀ ਰਿਕਾਰਡ ਨੂੰ ਬਿਹਤਰ ਬਣਾਇਆ ਸੀ ਤੇ ਦੁਨੀਆ ਦੀ 6ਵੇਂ ਨੰਬਰ ਦੀ ਖਿਡਾਰਨ ਬਣ ਗਈ ਸੀ।

ਪੁਲਵਾਮਾ ਫਿਦਾਈਨ ਹਮਲੇ 'ਚ ਸ਼ਾਮਿਲ ਜੈਸ਼ ਦੇ ਦੋ ਅੱਤਵਾਦੀ ਹਲਾਕ

• ਇਕ ਸੀ ਮਸੂਦ ਅਜ਼ਹਰ ਦਾ ਰਿਸ਼ਤੇਦਾਰ • ਕਾਰ ਆਈ.ਈ.ਡੀ. ਬਣਾਉਣ 'ਚ ਮਾਹਰ ਸੀ 'ਲੰਬੂ'
ਮਨਜੀਤ ਸਿੰਘ

ਸ੍ਰੀਨਗਰ, 31 ਜੁਲਾਈ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦ ਉਨ੍ਹਾਂ ਨੇ ਪਾਕਿਸਤਾਨ 'ਚ ਬੈਠੇ ਜੈਸ਼-ਏ-ਮਹੁੰਮਦ ਦੇ ਸਰਗਨਾ ਮੌਲਾਨਾ ਅਜ਼ਰ ਮਸੂਦ ਦੇ ਕਰੀਬੀ ਰਿਸ਼ਤੇਦਾਰ ਤੇ ਪੁਲਵਾਮਾ ਫਿਦਾਇਨ ਹਮਲੇ ਦੇ ਸਾਜਿਸ਼ਕਾਰ ਤੇ ਅਤਿ ਲੋੜੀਂਦੇ ਜੈਸ਼ ਦੇ ਕਮਾਂਡਰ ਮੌਲਵੀ ਇਸਮਾਈਲ ਅਲਵੀ ਉਰਫ਼ ਲੰਬੂ ਉਰਫ਼ ਅਦਨਾਨ ਸਮੇਤ 2 ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ | 15 ਕੋਰ ਦੇ ਜੇ.ਓ.ਸੀ. ਲੈਫਟੀਨੈਂਟ ਜਨਰਲ ਡੀ.ਪੀ. ਪਾਂਡੇ, ਵਿਕਟਰ ਫੋਰਸ ਦੇ ਜੇ.ਓ.ਸੀ. ਮੇਜਰ ਜਨਰਲ ਰਿਸਮ ਬਾਲੀ ਤੇ ਆਈ.ਜੀ.ਪੀ. ਕਸ਼ਮੀਰ ਵਿਜੈ ਕੁਮਾਰ ਨੇ ਕੋਰ ਹੈੱਡਕੁਆਰਟਰ ਸਥਿਤ ਬਦਾਮੀਬਾਗ ਵਿਖੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਵਾਮਾ ਦੇ ਅਵੰਤੀਪੋਰਾ ਪੁਲਿਸ ਡਵੀਜ਼ਨ ਅਧੀਨ ਤਰਾਲ ਦੇ ਨਾਗਬੇਰਨ-ਤਾਰਸਰ, ਮਾਰਸਰ ਤੇ ਦਾਛੀਗਾਮ ਵਿਚਾਲੇ ਪੈਂਦੇ ਜੰਗਲੀ ਇਲਾਕੇ 'ਚ ਜੈਸ਼-ਏ-ਮਹੁੰਮਦ ਸੰਗਠਨ ਦੇ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ 'ਤੇ 55 ਆਰ.ਆਰ. (ਫ਼ੌਜ) ਸਪੈਸ਼ਲ ਆਪ੍ਰੇਂਸ਼ਨ ਗਰੁੱਪ (ਪੁਲਿਸ) ਅਤੇ 192 ਬਟਾਲੀਅਨ ਸੀ.ਆਰ.ਪੀ.ਐਫ. ਨੇ ਸਨਿਚਰਵਾਰ ਤੜਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ | ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਨੂੰ ਆਪਣੇ ਟਿਕਾਣੇ ਵੱਲ ਵੱਧਦਾ ਦੇਖ ਦੇ ਗੋਲੀਬਾਰੀ ਸ਼ੁਰੂ ਕਰਦਿਆਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ | ਕਈ ਘੰਟੇ ਚਲੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋਵੇਂ ਅੱਤਵਾਦੀਆਂ ਨੂੰ ਕਿਸੇ ਨਕਾਸਨ ਦੇ ਹਲਾਕ ਕਰ ਦਿੱਤਾ, ਜਿਨ੍ਹਾਂ 'ਚੋਂ ਇਕ ਦੀ ਪਛਾਣ ਮੁਹੰਮਦ ਇਸਮਾਈਲ ਉਰਫ਼ ਲੰਬੂ ਉਰਫ਼ ਅਦਨਾਨ ਵਜੋਂ ਹੋਈ, ਜਦੋਂਕਿ ਦੂਜੇ ਅੱਤਵਾਦੀ ਦੀ ਪਛਾਣ ਸਮੀਰ ਅਹਿਮਦ ਡਾਰ ਵਜੋਂ ਹੋਈ ਹੈ, ਜੋ ਪੁਲਵਾਮਾ ਹਮਲਾ 'ਚ ਲੋੜੀਂਦਾ ਸੀ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚ ਅਤਿ ਆਧੁਨਿਕ ਐਮ-4 ਕਾਰਬਨ ਬੰਦੂਕ, 1 ਏ.ਕੇ. 47 ਬੰਦੂਕ, 1 ਚੀਨੀ ਪਿਸਤੌਲ, ਇਕ ਆਧੁਨਿਕ ਗੋਲਾਕ ਪਿਸਤੌਲ, ਜਿਹੜਾ ਘੱਟ ਹੀ ਅੱਤਵਾਦੀਆਂ ਕੋਲ ਹੁੰਦਾ ਹੈ, ਬਰਾਮਦ ਕੀਤਾ | ਲੰਬੂ 2017 'ਚ ਘੁਸਪੈਠ ਕਰਕੇ ਕਸ਼ਮੀਰ 'ਚ ਦਾਖਲ ਹੋਇਆ ਸੀ ਤੇ ਉਹ 14 ਮਾਮਲਿਆ 'ਚ ਲੋੜੀਂਦਾ ਸੀ | ਜੈਸ਼ ਦੇ ਪਾਕਿਸਤਾਨੀ ਕਮਾਂਡਰ ਕਾਰੀ ਯਾਸਿਰ ਦੇ ਮਾਰੇ ਜਾਣ ਤੋਂ ਬਾਅਦ ਉਸ ਨੂੰ ਕਸ਼ਮੀਰ ਲਈ 'ਚ ਜੈਸ਼ ਦਾ ਆਪ੍ਰੇਸ਼ਨ ਕਮਾਂਡਰ ਥਾਪਿਆ ਗਿਆ ਸੀ | 14 ਫਰਵਰੀ 2019 ਨੂੰ ਸ੍ਰੀਨਗਰ-ਜੰਮੂ ਕੌਮੀ ਹਾਈਵੇਅ ਸਥਿਤ ਲਿਤਪੋਰਾ (ਪੁਲਵਾਮਾ) ਨੇੜੇ ਕਾਰ ਫਿਦਾਇਨ ਹਮਲੇ 'ਚ ਉਸ ਨੇ ਅਹਿਮ ਭੂਮਿਕਾ ਨਿਭਾਈ ਸੀ | ਉਹ ਹਮਲੇ 'ਚ ਵਰਤੇ ਗਏ ਫਿਦਾਇਨ ਆਦਿਲ ਡਾਰ ਨਾਲ ਹਮਲਾ ਅੰਜਾਮ ਦੇਣ ਤੱਕ ਉਸ ਦੇ ਨਾਲ ਰਿਹਾ ਸੀ | ਇਸ ਘਾਤਕ ਹਮਲੇ 'ਚ ਸੀ.ਆਰ.ਪੀ.ਐਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ | ਐਨ.ਆਈ.ਏ. ਵਲੋਂ ਹਮਲੇ ਦੇ ਸਬੰਧ 'ਚ ਦਾਖਲ ਕੀਤੇ ਗਏ ਦੋਸ਼ ਪੱਤਰ 'ਚ ਲੰਬੂ ਸਮੇਤ 19 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸ 'ਚੋਂ 7 ਨੂੰ ਮਾਰ ਮੁਕਾਕਿਆ ਗਿਆ ਹੈ, ਜਦੋਂਕਿ 5 ਅਜੇ ਲਾਪਤਾ ਕਰਾਰ ਦਿੱਤੇ ਗਏ ਹਨ, ਜਦਕਿ ਲੰਬੂ ਦਾ ਨਾਂਅ ਵੀ ਇਸ 'ਚ ਦਰਜ ਹੈ | ਅਫ਼ਗਾਨਿਸਤਾਨ 'ਚ ਤਾਲਿਬਾਨ ਨਾਲ ਰਹਿ ਚੁੱਕਾ ਮੁਹੰਮਦ ਇਸਮਾਲ 6 ਫੁੱਟ ਤੋਂ ਵੱਧ ਲੰਬਾ ਸੀ, ਇਸ ਲਈ ਉਸ ਨੂੰ ਲੰਬੂ ਕਹਿ ਕੇ ਬੁਲਾਇਆ ਜਾਂਦਾ ਸੀ | ਉਹ ਕਾਰ ਆਈ.ਈ.ਡੀ. ਬਣਾਉਣ 'ਚ ਮਾਹਿਰ ਸੀ | ਪਿਛਲੇ 3 ਸਾਲ ਤੋਂ ਉਹ ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਲਈ ਇਕ ਚੁਣੌਤੀ ਬਣਿਆ ਹੋਇਆ ਸੀ | ਦੱਖਣੀ ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਵਿਸ਼ੇਸ਼ ਕਰ ਆਈ.ਈ.ਡੀ. ਨਾਲ ਹਮਲੇ ਉਸ ਦੇ ਇਸ਼ਾਰੇ 'ਤੇ ਹੁੰਦੇ ਸਨ |

ਪੰਜਾਬ 'ਚ ਕੱਲ੍ਹ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ 2 ਅਗਸਤ ਤੱਕ ਰਾਜ ਦੇ ਸਾਰੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ | ਇਸ ਦੇ ਨਾਲ ਹੀ ਸਰਕਾਰ ਨੇ ਰਾਜ 'ਚ ਲਾਗੂ ਵੱਖ-ਵੱਖ ਕੋਵਿਡ-19 ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ | ਜਾਰੀ ਹੁਕਮਾਂ ਅਨੁਸਾਰ ਸਕੂਲ ਖੋਲ੍ਹਣ ਵੇਲੇ ਕੋਵਿਡ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ | ਇਸ ਸਬੰਧ 'ਚ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ 20 ਜੁਲਾਈ ਤੱਕ ਰਾਜ 'ਚ ਜਿਨ੍ਹਾਂ ਪਾਬੰਦੀਆਂ ਅਤੇ ਛੋਟਾਂ ਨੂੰ ਲਾਗੂ ਕੀਤਾ ਸੀ, ਉਨ੍ਹਾਂ ਨੂੰ 10 ਅਗਸਤ ਤੱਕ ਲਾਗੂ ਮੰਨਿਆ ਜਾਵੇ | ਸਕੂਲਾਂ ਨੂੰ ਖੋਲ੍ਹਣ ਲਈ ਸਰਕਾਰ ਨੇ ਸਿੱਖਿਆ ਵਿਭਾਗ ਨੂੰ ਹੁਕਮ ਦਿੱਤਾ ਹੈ ਕਿ ਉਹ ਕੋਵਿਡ-19 ਪ੍ਰਤੀ ਸਾਵਧਾਨੀ ਵਰਤਣ ਸਬੰਧੀ ਕੇਂਦਰ ਸਰਕਾਰ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਸਕੂਲਾਂ ਨੂੰ ਖੋਲ੍ਹਣ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਲੰਘੀ 20 ਜੁਲਾਈ ਨੂੰ ਕੋਵਿਡ ਬੰਦਸ਼ਾਂ ਸਬੰਧੀ ਦਿਸ਼ਾ-ਨਿਰਦੇਸ਼ ਦੇ ਤਹਿਤ, ਰਾਜ ਵਿਚ 26 ਜੁਲਾਈ ਤੋਂ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਤੱਕ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਸੀ | ਇਸ ਦੇ ਨਾਲ ਹੀ ਇਨਡੋਰ ਇਕੱਠ ਲਈ ਲੋਕਾਂ ਦੀ ਗਿਣਤੀ ਵਧਾ ਕੇ 150 ਵਿਅਕਤੀ ਜਦੋਂਕਿ ਆਊਟਡੋਰ ਲਈ 300 ਵਿਅਕਤੀ ਕਰ ਦਿੱਤੀ ਗਈ ਸੀ | ਉਸ ਸਮੇਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਜਮਾਤਾਂ ਲਗਾਉਣ ਦੀ ਇਜਾਜ਼ਤ ਹੋਵੇਗੀ ਪਰ ਸਿਰਫ਼ ਉਹੀ ਅਧਿਆਪਕ ਅਤੇ ਸਟਾਫ਼ ਨੂੰ ਫਿਜ਼ੀਕਲੀ ਮੌਜੂਦ ਹੋਣ ਦੀ ਆਗਿਆ ਹੋਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇਗਾ | ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜੇਕਰ ਹਾਲਤ ਕਾਬੂ 'ਚ ਰਹੇ ਤਾਂ ਬਾਕੀ ਜਮਾਤਾਂ ਵੀ ਇਸੇ ਤਰ੍ਹਾਂ 2 ਅਗਸਤ ਤੋਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇਗੀ | ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਵਿਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਮਿਊਜ਼ੀਅਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੇ ਪਾਲਣ ਨੂੰ ਯਕੀਨੀ ਬਣਾ ਕੇ 50 ਫ਼ੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੇ ਦਿੱਤੇ ਗਏ ਹੁਕਮਾਂ ਦੇ ਕੁਝ ਦਿਨਾਂ ਬਾਅਦ ਇਹ ਰਾਹਤ ਦਿੱਤੀ ਸੀ |

ਨਹੀਂ ਰਹੇ 105 ਸਾਲਾ ਅਥਲੀਟ ਬੇਬੇ ਮਾਨ ਕੌਰ

ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਦੇਵੀਨਗਰ ਵਿਖੇ ਸਥਿਤ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਖੇ ਪਿਛਲੇ 22 ਦਿਨਾਂ ਤੋਂ ਜ਼ੇਰੇ ਇਲਾਜ 105 ਸਾਲਾ ਅਥਲੀਟ ਬੇਬੇ ਮਾਨ ਕੌਰ ਦਾ ਅੱਜ ਦੁਪਹਿਰ ਕਰੀਬ 1 ਵਜੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਪਿੱਤੇ ਦੇ ਕੈਂਸਰ ਤੋਂ ਪੀੜਤ ਸਨ | ਉਨ੍ਹਾਂ ਦੱਸਿਆ ਕਿ ਉਮਰ ਜ਼ਿਆਦਾ ਹੋਣ ਕਾਰਨ ਡਾਕਟਰਾਂ ਨੇ ਆਪ੍ਰੇਸ਼ਨ ਨਾ ਕਰਵਾਉਣ ਦੀ ਸਲਾਹ ਦਿੱਤੀ ਸੀ, ਜਿਸ ਦੇ ਚਲਦਿਆਂ ਮਾਤਾ ਮਾਨ ਕੌਰ ਨੂੰ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ | ਮਾਤਾ ਮਾਨ ਕੌਰ ਦੀ ਮਿ੍ਤਕ ਦੇਹ ਚੰਡੀਗੜ੍ਹ ਦੇ ਸੈਕਟਰ-40 ਵਿਚਲੇ ਮਕਾਨ ਨੰਬਰ 903 'ਚ ਰੱਖੀ ਗਈ ਹੈ ਤੇ 1 ਅਗਸਤ ਨੂੰ ਸਵੇਰ 11 ਵਜੇ ਚੰਡੀਗੜ੍ਹ ਦੇ ਸੈਕਟਰ-25 ਵਿਚਲੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ | 'ਚੰਡੀਗੜ੍ਹ ਤੋਂ ਚਮਤਕਾਰੀ ਮਾਂ' ਵਜੋਂ ਮਸ਼ਹੂਰ ਬੀਬੇ ਮਾਨ ਕੌਰ ਦੇ ਨਾਂਅ ਕਈ ਰਿਕਾਰਡ ਹਨ | ਜ਼ਿਕਰਯੋਗ ਹੈ ਕਿ ਬੇਬੇ ਮਾਨ ਕੌਰ ਨੂੰ ਇਲਾਜ ਲਈ 5 ਲੱਖ ਰੁਪਏ ਦਾ ਚੈੱਕ ਪੰਜਾਬ ਸਰਕਾਰ ਵਲੋਂ ਤੇ 1 ਲੱਖ ਰੁਪਏ ਦਾ ਚੈੱਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਦਿੱਤਾ ਗਿਆ ਸੀ, ਜਦਕਿ ਸਮਾਜ ਸੇਵੀ ਤੇ ਖੇਡ ਪ੍ਰੋਮੋਟਰ ਦਵਿੰਦਰ ਸਿੰਘ ਬਾਜਵਾ ਵਲੋਂ ਵੀ ਉਨ੍ਹਾਂ ਦੀ ਵਿੱਤੀ ਮਦਦ ਕੀਤੀ ਗਈ ਸੀ | ਬੇਬੇ ਮਾਨ ਕੌਰ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਹਲਕਾ ਵਿਧਾਇਕ ਐਨ.ਕੇ. ਸ਼ਰਮਾ, ਸੰਤ ਬਲਬੀਰ ਸਿੰਘ ਸੀਚੇਵਾਲ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਤੇ ਪਹਿਲਵਾਨ ਕਰਤਾਰ ਸਿੰਘ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

ਤਰਨ ਤਾਰਨ ਨਾਲ ਲਗਦੀ ਸਰਹੱਦ 'ਤੇ 2 ਪਾਕਿ ਘੁਸਪੈਠੀਏ ਹਲਾਕ

ਖਾਲੜਾ, 31 ਜੁਲਾਈ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ਼. ਦੀ ਸਰਹੱਦੀ ਚੌਂਕੀ ਥੇਹ ਕਲਾਂ ਵਿਖੇ ਬੀ.ਐੱਸ.ਐੱਫ਼. ਵਲੋਂ ਪਾਕਿਸਤਾਨੀ ਘੁਸਪੈਠੀਆਂ ਦੇ ਇਰਾਦਿਆਂ ਨੂੰ ਨਾਕਾਮ ਕਰਦਿਆਂ ਹਲਾਕ ਕਰ ਦੇਣ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਬੀ.ਐੱਸ.ਐੱਫ਼. ਦੀ ਸਰਹੱਦੀ ਚੌਕੀ ਥੇਹ ਕਲਾਂ ਅਧੀਨ ਆਉਂਦੇ ਖੇਤਰ ਅੰਦਰ ਤਾਇਨਾਤ 103 ਬਟਾਲੀਅਨ ਦੇ ਜਵਾਨਾਂ ਨੇ 30-31 ਜੁਲਾਈ ਦੀ ਦਰਮਿਆਨੀ ਰਾਤ ਨੂੰ ਅੰਤਰਰਾਸ਼ਟਰੀ ਬੁਰਜੀ ਨੰਬਰ 129/13-14 ਦੇ ਸਾਹਮਣੇ ਕੁਝ ਹਰਕਤ ਹੁੰਦੀ ਵੇਖੀ ਅਤੇ ਵੇਖਿਆ ਕਿ ਕੁਝ ਪਾਕਿਸਤਾਨੀ ਘੁਸਪੈਠੀਏ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤ ਵੱਲ ਵਧ ਰਹੇ ਹਨ, ਜਿਸ 'ਤੇ ਬੀ.ਐੱਸ.ਐੱਫ਼. ਜਵਾਨਾਂ ਨੇ ਤੁਰੰਤ ਹਰਕਤ 'ਚ ਆਉਂਦਿਆਂ ਉਸ ਦਿਸ਼ਾ 'ਚ ਗੋਲੀਬਾਰੀ ਕੀਤੀ ਅਤੇ ਸਵੇਰੇ ਕਮਾਂਡੈਂਟ ਐੱਸ.ਐੱਨ. ਗੋਸਵਾਮੀ ਦੀ ਅਗਵਾਈ ਹੇਠ ਬੀ.ਐੱਸ.ਐੱਫ਼ ਵਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ 2 ਪਾਕਿਸਤਾਨੀ ਘੁਸਪੈਠੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ | ਜਿਨ੍ਹਾਂ 'ਚੋਂ ਇਕ ਦੀ ਪਛਾਣ ਮੁਹੰਮਦ ਆਸਿਫ ਉਮਰ ਕਰੀਬ 22- 23 ਸਾਲ ਜਿਸ ਕੋਲੋਂ 5122 ਰੁਪਏ ਪਾਕਿਸਤਾਨੀ ਕਰੰਸੀ, ਇਕ ਲੈਦਰ ਪਰਸ ਅਤੇ ਇਕ ਪਛਾਣ ਪੱਤਰ ਮਿਲਿਆ ਹੈ ਜਦੋਂਕਿ ਦੂਜੇ ਮਰੇ ਘੁਸਪੈਠੀਏ ਦੀ ਪਛਾਣ ਅਬਦੁਲ ਬਰਾਰ ਉਮਰ ਕਰੀਬ 24-25 ਸਾਲ ਵਾਸੀ ਪਾਕਿਸਤਾਨੀ ਵਜੋਂ ਹੋਈ ਹੈ, ਜਿਸ ਕੋਲੋਂ ਇਕ ਕੰਘੀ, ਹੈੱਡਫੋਨ, ਪਛਾਣ ਪੱਤਰ ਅਤੇ 140 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ | ਬੀ.ਐੱਸ.ਐੱਫ਼ ਵਲੋਂ ਮਾਰੇ ਘੁਸਪੈਠੀਆਂ ਦੀਆਂ ਲਾਸ਼ਾਂ ਥਾਣਾ ਖਾਲੜਾ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ |

ਖੇਤੀ ਕਾਨੂੰਨਾਂ ਅਤੇ ਜਾਸੂਸੀ ਮੁੱਦੇ 'ਤੇ ਹਰਸਿਮਰਤ ਦੀ ਅਗਵਾਈ 'ਚ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 31 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਇਕ ਵਫਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਤਿੰਨੋਂ ਖੇਤੀ ਕਾਨੂੰਨਾਂ ਅਤੇ ਪੈਗਾਸਸ ਜਾਸੂਸੀ ਵਿਵਾਦ ਦੇ ਮੁੱਦੇ ਉਠਾਏ | ਵਫਦ 'ਚ ਹਰਸਿਮਰਤ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (ਜੇ.ਕੇ.ਐੱਨ.ਸੀ.) ਦੇ ਮੈਂਬਰ ਸ਼ਾਮਿਲ ਸਨ | ਮੁਲਾਕਾਤ ਤੋਂ ਬਾਅਦ ਇਸ ਮੌਕੇ ਹਰਸਿਮਰਤ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨਾਲ ਲੋਕਤੰਤਰਿਕ ਅਮਲ ਨੂੰ ਦਰਪੇਸ਼ ਖ਼ਤਰੇ ਬਾਰੇ ਚਰਚਾ ਕਰਨ ਆਏ ਹਾਂ | ਉਨ੍ਹਾਂ ਕਿਹਾ ਕਿ ਸੰਸਦ ਦੇ ਅੰਦਰ-ਬਾਹਰ ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਇਕ ਸਾਲ ਤੋਂ ਸਾਰੇ ਮੌਸਮ ਝੱਲ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਅਸੀਂ ਕੁਝ ਸਿਆਸੀ ਪਾਰਟੀਆਂ ਨੇ ਸਾਂਝੇ ਤੌਰ 'ਤੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਿਰੋਧੀ ਧਿਰਾਂ ਨੂੰ ਚਰਚਾ ਦਾ ਮੌਕਾ ਦੇਵੇ | ਹਰਸਿਮਰਤ ਕੌਰ ਨੇ ਕਿਹਾ ਕਿ ਰਾਸ਼ਟਰਪਤੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮੁੱਦੇ ਨੂੰ ਵੇਖ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਾਂਗਰਸ, ਟੀ. ਐੱਮ. ਸੀ. ਅਤੇ ਡੀ. ਐੱਮ. ਕੇ. ਨੂੰ ਵੀ ਨਾਲ ਆਉਣ ਦੀ ਅਪੀਲ ਕੀਤੀ ਸੀ ਪਰ ਕਿਸੇ ਨੇ ਵੀ ਉਨ੍ਹਾਂ ਦੀ ਅਪੀਲ ਵੱਲ ਧਿਆਨ ਨਹੀਂ ਦਿੱਤਾ | ਹਰਸਿਮਰਤ ਨੇ ਕਿਹਾ ਕਿ ਜਦੋਂ ਤੱਕ ਵਿਰੋਧੀ ਧਿਰਾਂ ਇਕੱਠੀਆਂ ਨਹੀਂ ਹੋਣਗੀਆਂ ਸਰਕਾਰ ਇੰਝ ਹੀ ਫਾਇਦਾ ਚੁੱਕਦੀ ਰਹੇਗੀ | ਬਠਿੰਡਾ ਤੋਂ ਸਾਂਸਦ ਨੇ ਮੀਡੀਆ ਅੱਗੇ ਫੌਤ ਹੋਏ ਕਿਸਾਨਾਂ ਦਾ ਵੀ ਮੁੱਦਾ ਉਠਾਉਂਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਹ ਕਿਹ ਕੇ ਗੰਭੀਰ ਭੁੱਲ ਕੀਤੀ ਹੈ ਕਿ ਕੇਂਦਰ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੌਤਾਂ ਦਾ ਕੋਈ ਰਿਕਾਰਡ ਨਹੀਂ ਹੈ | ਉਨ੍ਹਾਂ ਕਿਹਾ ਕਿ ਇਹ ਅੰਨਦਾਤਾ ਦੀਆਂ ਸ਼ਹਾਦਤਾਂ ਭੁੱਲਣ ਵਾਲੀ ਗੱਲ ਹੋਵੇਗੀ, ਜੋ ਪਿਛਲੇ 8 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ |

ਕੈਪਟਨ ਅਮਰਿੰਦਰ ਸਿੰਘ ਨੂੰ ਗੋਦੀ 'ਚ ਖਿਡਾ ਚੁੱਕੇ ਨੇ

ਬੇਬੇ ਦੀ ਫੁਰਤੀ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਜੋੜੇ ਸੀ ਹੱਥ ਰਾਸ਼ਟਰਪਤੀ ਵੀ ਰਹਿ ਗਏ ਸੀ ਦੰਗ ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ)-105 ਸਾਲਾ ਅਥਲੀਟ ਬੇਬੇ ਮਾਨ ਕੌਰ ਨੇ ਹੁਣ ਤੱਕ ਕੁੱਲ 35 ਰਾਸ਼ਟਰੀ ਤੇ ਅੰਤਰਰਾਸ਼ਟਰੀ ਤਗਮੇ ਜਿੱਤੇ ਹਨ, ਜੋ ਸਾਰੇ ਦੇ ਸਾਰੇ ਸੋਨੇ ...

ਪੂਰੀ ਖ਼ਬਰ »

ਭਾਰਤ-ਚੀਨ ਵਲੋਂ ਗੋਗਰਾ ਤੇ ਹਾਟ ਸਪਰਿੰਗ 'ਚੋਂ ਫੌਜਾਂ ਦੀ ਵਾਪਸੀ ਪ੍ਰਕਿਰਿਆ 'ਤੇ ਗੱਲਬਾਤ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਭਾਰਤ ਤੇ ਚੀਨ ਵਿਚਾਲੇ ਪੂਰਬੀ ਲੱਦਾਖ 'ਚ ਰਹਿੰਦੇ ਵਿਵਾਦਤ ਖੇਤਰਾਂ 'ਚੋਂ ਫੌਜਾਂ ਦੀ ਵਾਪਸੀ ਪ੍ਰਕਿਰਿਆ 'ਤੇ ਅੱਗੇ ਵਧਣ ਲਈ 12ਵੇਂ ਗੇੜ ਦੀ ਕਮਾਂਡਰ ਪੱਧਰੀ ਗੱਲਬਾਤ ਹੋਈ | ਦੋਵਾਂ ਦੇਸ਼ਾਂ ਵਿਚਾਲੇ ਸਨਿੱਚਰਵਾਰ ਨੂੰ ਹੋਈ ਉੱਚ-ਪੱਧਰੀ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਕ ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 31 ਜੁਲਾਈ (ਪੀ. ਟੀ. ਆਈ.)-ਕੌਮੀ ਗਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਬਰਨਾਲਾ 'ਚ ਇਕ ਉਦਯੋਗ (ਇੰਡਸਟਰੀ) ਸਬੰਧੀ ਟਿ੍ਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਨ 'ਚ ਲੰਬੀ ਤੇ ਅਸਪਸ਼ਟ ਦੇਰ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਕ ਲੱਖ ਰੁਪਏ ਜੁਰਮਾਨਾ ਕੀਤਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ ਇਕ ਮੌਤ-53 ਨਵੇਂ ਮਾਮਲੇ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ 60 ਮਰੀਜ਼ਾਂ ਦੇ ਠੀਕ ਹੋਣ ਦੀ ਵੀ ਖ਼ਬਰ ਹੈ | ਦੂਜੇ ਪਾਸੇ ਸੂਬੇ ਦੇ ਵੱਖ-ਵੱਖ ਥਾਵਾਂ ਤੋਂ 53 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ ...

ਪੂਰੀ ਖ਼ਬਰ »

ਬਾਬੁਲ ਸੁਪਰੀਓ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਕੋਲਕਾਤਾ, 31 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਨੇ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ ਹੈ | ਹਿੰਦੀ ਫਿਲਮਾਂ ਦੇ ਮਸ਼ਹੂਰ ਗਾਇਕ ਰਹੇ ਬਾਬੁਲ ਨੂੰ ਰਾਜਨੀਤੀ 'ਚ ਆਉਂਦਿਆਂ ਹੀ ਲੋਕ ਸਭਾ ਦੀ ਟਿਕਟ ਮਿਲ ਗਈ ਤੇ ਪਹਿਲੀ ਵਾਰ ...

ਪੂਰੀ ਖ਼ਬਰ »

ਲੋਕਾਂ 'ਚ ਪੁਲਿਸ ਪ੍ਰਤੀ ਨਕਾਰਾਤਮਿਕ ਧਾਰਨਾ ਬਦਲੋ-ਪ੍ਰਧਾਨ ਮੰਤਰੀ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਪੁਲਿਸ ਸੇਵਾ ਦੇ ਪ੍ਰੋਬੇਸ਼ਨਰਾਂ ਨੂੰ ਕਿਹਾ ਕਿ 'ਰਾਸ਼ਟਰ ਪਹਿਲਾਂ, ਹਮੇਸ਼ਾਂ ਪਹਿਲਾਂ' ਦੀ ਭਾਵਨਾਂ ਉਨ੍ਹਾਂ ਦੇ ਹਰ ਕਾਰਜ 'ਚ ਰੂਪਮਾਨ ਹੋਣੀ ਚਾਹਦੀ ਹੈ ਤੇ ਉਨ੍ਹਾਂ ਨੂੰ ਲੋਕਾਂ 'ਚ ਪੁਲਿਸ ...

ਪੂਰੀ ਖ਼ਬਰ »

ਜਨੂੰਨ ਤੇ ਹੌਸਲੇ ਕਾਰਨ ਬਣੀ ਫਿਟਨੈੱਸ ਦਾ ਪ੍ਰਤੀਕ

ਡੇਰਾਬੱਸੀ-ਬੇਬੇ ਮਾਨ ਕੌਰ ਉਦੋਂ ਸੁਰਖੀਆਂ 'ਚ ਆਈ ਸੀ, ਜਦੋਂ ਉਨ੍ਹਾਂ ਨੇ 102 ਸਾਲ ਦੀ ਉਮਰ ਦੇ ਬਾਵਜੂਦ ਨਿਊਜ਼ੀਲੈਂਡ ਦੇ ਆਕਲੈਂਡ ਵਿਖੇ 100 ਮੀਟਰ ਦੌੜ 'ਚ ਸੋਨੇ ਦਾ ਤਗ਼ਮਾ ਜਿੱਤਿਆ ਸੀ | ਇਸੇ ਸਾਲ ਉਨ੍ਹਾਂ ਆਕਲੈਂਡ 'ਚ ਸਕਾਈ ਟਾਵਰ 'ਤੇ 'ਸਕਾਈ ਵਾਕ' ਕਰਕੇ ਨਵਾਂ ਵਿਸ਼ਵ ...

ਪੂਰੀ ਖ਼ਬਰ »

ਬਿਹਾਰ 'ਚ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ ਫਾਂਸੀ

ਸਾਸਾਰਾਮ, 31 ਜੁਲਾਈ (ਏਜੰਸੀਆਂ)-ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੀ ਇਕ ਸਥਾਨਕ ਅਦਾਲਤ ਨੇ 14 ਨਵੰਬਰ 2020 ਨੂੰ ਰੋਹਤਾਸ ਜ਼ਿਲ੍ਹੇ 'ਚ 10 ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਨੂੰ ਅੱਜ ਮੌਤ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 50 ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਮਾਮਲਾ ਪੈਗਾਸਸ ਦੀ ਦੁਰਵਰਤੋਂ ਦਾ

ਐਨ.ਐਸ.ਓ. ਨੇ ਕੁਝ ਸਰਕਾਰੀ ਗਾਹਕਾਂ ਨੂੰ ਆਪਣੇ ਜਾਸੂਸੀ ਸਾਫਟਵੇਅਰ ਦੀ ਵਰਤੋਂ ਤੋਂ ਰੋਕਿਆ

ਵਾਸ਼ਿੰਗਟਨ, 31 ਜੁਲਾਈ (ਏਜੰਸੀ)-ਇਜ਼ਰਾਈਲ ਦੀ ਸਾਈਬਰ ਸੁਰੱਖਿਆ ਕੰਪਨੀ ਐਨ.ਐਸ.ਓ., ਜੋ ਆਪਣੇ ਸਾਫਟਵੇਅਰ 'ਪੈਗਾਸਸ' ਕਾਰਨ ਜਾਸੂਸੀ ਕਾਂਡ ਦਾ ਕੇਂਦਰ ਬਣੀ ਹੋਈ ਹੈ, ਨੇ ਦੁਨੀਆ ਭਰ ਦੇ ਕਈ ਸਰਕਾਰੀ ਗਾਹਕਾਂ ਨੂੰ ਆਪਣੀ 'ਸਪਾਈਵੇਅਰ' (ਜਾਸੂਸੀ ਸਾਫਟਵੇਅਰ) ਤਕਨੀਕ ਦੀ ਵਰਤੋਂ ...

ਪੂਰੀ ਖ਼ਬਰ »

ਖੇਡ-ਖੇਡ 'ਚ ਗਈ ਜਾਨ

ਸ਼ਹੀਦ ਭਗਤ ਸਿੰਘ ਦਾ ਕਿਰਦਾਰ ਨਿਭਾਉਂਦੇ-ਨਿਭਾਉਂਦੇ ਫਾਹਾ ਆਉਣ ਨਾਲ 10 ਸਾਲਾ ਬੱਚੇ ਦੀ ਮੌਤ

ਬਾਦੂਨ (ਯੂ. ਪੀ.), 31 ਜੁਲਾਈ (ਏਜੰਸੀਆਂ)-ਦੇਸ਼ ਭਗਤੀ ਦਾ ਜ਼ਜਬਾ ਸੰਭਾਲੀ ਛੋਟਾ ਬੱਚਾ ਸ਼ਹੀਦ ਭਗਤ ਸਿੰਘ ਦਾ ਕਿਰਦਾਰ ਨਿਭਾਉਂਦੇ-ਨਿਭਾਉਂਦੇ ਇਸ ਦੁਨੀਆ ਨੂੰ ਹੀ ਅਲਵਿਦਾ ਕਹਿ ਗਿਆ | ਅਸਲ 'ਚ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਗਮ ਦੀ ...

ਪੂਰੀ ਖ਼ਬਰ »

ਮਿਜ਼ੋਰਮ ਪੁਲਿਸ ਵਲੋਂ ਆਸਾਮ ਦੇ ਮੁੱਖ ਮੰਤਰੀ ਤੇ 6 ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ

ਗੁਹਾਟੀ, 31 ਜੁਲਾਈ (ਏਜੰਸੀ)-ਮਿਜ਼ੋਰਮ ਪੁਲਿਸ ਨੇ ਮਿਜ਼ੋਰਮ ਤੇ ਆਸਾਮ ਪੁਲਿਸ ਵਿਚਾਲੇ ਝੜਪ ਬਾਅਦ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਤੇ ਆਸਾਮ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਵੈਰੇਂਗੇਟ ਥਾਣੇ 'ਚ ਕਤਲ ਦੀ ਕੋਸ਼ਿਸ਼ ਤੇ ਅਪਰਾਧਕ ਸਾਜਿਸ਼ ਦੇ ਵੱਖ-ਵੱਖ ਦੋਸ਼ਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX