ਤਾਜਾ ਖ਼ਬਰਾਂ


ਟੀ-20 ਵਿਸ਼ਵ ਕੱਪ:ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਦਰਸ਼ਨ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਅਮਰੀਕਾ ਜਾਣ 'ਤੇ ਲਿਖਿਆ ਮੋਦੀ ਨੂੰ ਪੱਤਰ
. . .  1 day ago
ਚੰਡੀਗੜ੍ਹ, 26 ਅਕਤੂਬਰ -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅਮਰੀਕਾ ਵਾਸੀ ਦਰਸ਼ਨ ਸਿੰਘ ਧਾਲੀਵਾਲ ਰੱਖੜਾ ਨੂੰ ਏਅਰਪੋਰਟ ਤੋਂ ਵਾਪਸ ਜਾਣ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਹੈ ...
ਕੈਨੇਡਾ ਦੀ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰਾਸ਼ਟਰੀ ਰੱਖਿਆ ਮੰਤਰੀ
. . .  1 day ago
ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
. . .  1 day ago
ਚੰਡੀਗੜ੍ਹ ,26 ਅਕਤੂਬਰ - ਪੂਰੇ ਪੰਜਾਬ ਵਿਚ ਪਟਾਕਿਆਂ ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਦੀ ਇਜਾਜ਼ਤ ਹੋਵੇਗੀ। ਦੀਵਾਲੀ 'ਤੇ ਰਾਤ 8-10 ਵਜੇ,...
ਐਚ. ਪੀ .ਬੀ. ਓ. ਐੱਸ. ਈ.ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 1 ਤੋਂ 6 ਨਵੰਬਰ ਤੱਕ ਬੰਦ ਰਹਿਣਗੇ - ਹਿਮਾਚਲ ਸਰਕਾਰ
. . .  1 day ago
ਬ੍ਰਿਟਿਸ਼ ਫੌਜ ਦੇ ਜਨਰਲ ਸਟਾਫ ਦੇ ਮੁਖੀ ਜਨਰਲ ਸਰ ਮਾਰਕ ਕਾਰਲਟਨ ਨੇ ਭਾਰਤੀ ਫੌਜ ਦੇ ਜਨਰਲ ਐਮ.ਐਮ ਨਰਵਾਣੇ ਨਾਲ ਕੀਤੀ ਮੁਲਾਕਾਤ
. . .  1 day ago
ਫ਼ਾਜ਼ਿਲਕਾ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ
. . .  1 day ago
ਫ਼ਾਜ਼ਿਲਕਾ, 26 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀ. ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਫ਼ੇਲ੍ਹ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ...
ਕਰੂਜ਼ ਸ਼ਿਪ ਡਰੱਗਜ਼ ਮਾਮਲਾ : ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ਨੇ ਮੁਲਜ਼ਮ ਮਨੀਸ਼ ਨੂੰ ਦਿੱਤੀ ਜ਼ਮਾਨਤ
. . .  1 day ago
ਮੁੰਬਈ, 26 ਅਕਤੂਬਰ - ਦੋਸ਼ੀ ਮਨੀਸ਼ ਰਾਜਗੜ੍ਹੀਆ ਦੇ ਵਕੀਲ ਅਜੇ ਦੂਬੇ ਦਾ ਕਹਿਣਾ ਹੈ ਕਿ ਮੁੰਬਈ 'ਚ ਕਰੂਜ਼ 'ਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਮਨੀਸ਼ ਨੂੰ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤ ...
ਕਰੂਜ਼ ਸ਼ਿਪ ਡਰੱਗਜ਼ ਕੇਸ : ਬਾਂਬੇ ਹਾਈਕੋਰਟ 'ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਸਾਂਪਲਾ ਦੇ ਦਖ਼ਲ ਤੋਂ ਬਾਅਦ ਮ੍ਰਿਤਕ ਲਖਬੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਵਾਲੇ ਵਿੱਤੀ ਮੁਆਵਜ਼ੇ ‘ਚੋਂ 4.25 ਲੱਖ ਦੀ ਪਹਿਲੀ ਕਿਸ਼ਤ ਜਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ – ਨੈਸ਼ਨਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੇ ਦਖ਼ਲ ਤੋਂ ਬਾਅਦ ਸਯੁੰਕਤ ਕਿਸਾਨ ਮੋਰਚਾ ਦੇ ਅੰਦੋਲਨ ਵਾਲੀ ਥਾਂ ’ਤੇ ਦਲਿਤ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ...
ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ
. . .  1 day ago
ਚੰਡੀਗੜ੍ਹ, 26 ਅਕਤੂਬਰ - ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ | ਸਪੀਕਰ ਨੇ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 2017 'ਚ ਜੈਤੋ ਤੋਂ 'ਆਪ' ਦੀ...
ਅਟਾਰੀ ਸਰਹੱਦ 'ਤੇ ਨਵਾਂ ਤਿਰੰਗਾ ਝੰਡਾ ਲਹਿਰਾਇਆ
. . .  1 day ago
ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ) - ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ- ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ...
ਲਖੀਮਪੁਰ ਹਿੰਸਾ : ਐੱਸ.ਆਈ.ਟੀ. ਨੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
. . .  1 day ago
ਲਖਨਊ, 26 ਅਕਤੂਬਰ - ਲਖੀਮਪੁਰ ਹਿੰਸਾ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਦੋਸ਼ੀ ਸੁਮਿਤ ਜੈਸਵਾਲ ਦੁਆਰਾ ਦਰਜ ਐਫ.ਆਈ.ਆਰ. ਦੇ ਆਧਾਰ 'ਤੇ ਹਿੰਸਾ ਵਿਚ ਕਥਿਤ ਸ਼ਮੂਲੀਅਤ ਲਈ ਦੋ ਪ੍ਰਦਰਸ਼ਨਕਾਰੀਆਂ, ਚਿੱਤਰਾ ਅਤੇ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਜਾਰੀ
. . .  1 day ago
ਮੁੰਬਈ, 26 ਅਕਤੂਬਰ - ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਬਾਂਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਭਾਰਤ ਦੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ...
ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਓ.ਪੀ. ਸੋਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਅਕਤੂਬਰ (ਸੁਰਿੰਦਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਡੇਂਗੂ ਦੇ ਵੱਧ ਰਹੇ ਕਹਿਰ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਗਿਆ...
ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਗੈਂਗਸਟਰ ਅਮਿਤ ਡਾਗਰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਵਲੋਂ ਦਿੱਲੀ ਦੀ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੁਹਾਲੀ ਦੀ ਇਕ ...
2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ 'ਚ ਜੁੜੇ ਦੇਸ਼-ਵਿਦੇਸ਼ ਦੇ ਕਾਰੋਬਾਰੀ
. . .  1 day ago
ਚੰਡੀਗੜ੍ਹ, 26 ਅਕਤੂਬਰ - 2 ਰੋਜ਼ਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਸ ਸੰਮੇਲਨ ਮੰਗਲਵਾਰ ਨੂੰ ਸ਼ੁਰੂ ਹੋਇਆ ਹੈ | ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦੇਸ਼-ਵਿਦੇਸ਼ ਦੇ ਕਾਰੋਬਾਰੀ ਇਸ ਵਿਚ ਵਰਚੂਅਲੀ ਜੁੜੇ...
ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਦੇ ਪਿੰਡ ਸਾਹਨ ਕੇ ਵਿਖੇ ਨਸ਼ਾ ਕਰਨ ਦੇ ਆਦੀ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਦੇਸਾ...
ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ - ਨਵਜੋਤ ਕੌਰ ਸਿੱਧੂ
. . .  1 day ago
ਚੰਡੀਗੜ੍ਹ, 26 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੀਆਂ ਖਬਰਾਂ 'ਤੇ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਕੋਈ ਵੀ ਕਾਂਗਰਸੀ ਵਿਧਾਇਕ ਕੈਪਟਨ ਦੇ ਨਾਲ ਨਹੀਂ ਜਾਵੇਗਾ | ਉਨ੍ਹਾਂ ਦਾ ਸਾਫ ਕਹਿਣਾ ਸੀ ਕਿ ਲੋਕ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ...
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਅਕਤੂਬਰ ਨੂੰ ਗੋਆ ਜਾਣਗੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ...
ਮਾਮਲਾ ਰਮਦਾਸ ਦੀ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ, ਰਮਦਾਸ ਪੁਲਿਸ ਵਲੋਂ 2 ਨੌਜਵਾਨ ਗ੍ਰਿਫ਼ਤਾਰ, 1 ਫ਼ਰਾਰ
. . .  1 day ago
ਅਜਨਾਲਾ, ਗੱਗੋਮਾਹਲ - 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ...
ਵਿਆਹੁਤਾ ਦੀ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ
. . .  1 day ago
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ) - ਥਾਣਾ ਵੇਰਕਾ ਖੇਤਰ ਦੀ ਇੰਦਰਾ ਕਾਲੋਨੀ ਵਿਖੇ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਨੌਜਵਾਨ ਗਰਭਵਤੀ ਵਿਆਹੁਤਾ ਲੜਕੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ...
ਲੋਹੀਆਂ ਵਿਖੇ ਕਿਸਾਨਾਂ ਵਲੋਂ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਧਰਨਾ ਤੇ ਮੰਗ ਪੱਤਰ
. . .  1 day ago
ਲੋਹੀਆਂ ਖਾਸ, 26 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਦਿੱਲੀ ਧਰਨਿਆਂ ਦੇ 11 ਮਹੀਨੇ ਪੂਰੇ ਹੋਣ 'ਤੇ ਸਾਂਝੇ ਕਿਸਾਨ ਮੋਰਚੇ ਵਲੋਂ ਐਲਾਨੇ ਜ਼ਿਲ੍ਹਾ ਤੇ ਤਹਿਸੀਲ ਪੱਧਰੀ ਧਰਨਿਆਂ ਦੇ ਚਲਦੇ ਲੋਹੀਆਂ ਦੀ ਸਬ ਤਹਿਸੀਲ ਵਿਖੇ ਧਰਨਾ ਦਿੱਤਾ ਗਿਆ ...
29 ਨਵੰਬਰ ਤੋਂ 23 ਦਸੰਬਰ ਤੱਕ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ: ਸੂਤਰ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ 29 ਨਵੰਬਰ ਤੋਂ 23 ਦਸੰਬਰ ਤੱਕ ਸੰਸਦ ਦਾ ਸਰਦ ਰੁੱਤ ਇਜਲਾਸ ...
ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ - ਕ੍ਰਾਂਤੀ ਰੇਡਕਰ ਵਾਨਖੇੜੇ
. . .  1 day ago
ਨਵੀਂ ਦਿੱਲੀ, 26 ਅਕਤੂਬਰ - ਐਨ.ਸੀ.ਬੀ. ਦੇ ਜਾਂਚ ਅਧਿਕਾਰੀ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਇਮਾਨਦਾਰ ਅਧਿਕਾਰੀ ਹੈ ਦੋਸ਼ ਝੂਠੇ ਹਨ। ਪ੍ਰੈੱਸ ਕਾਨਫ਼ਰੰਸ 'ਚ ਸਮੀਰ ਵਾਨਖੇੜੇ ਦੀ ਪਤਨੀ ਨੇ ਕਿਹਾ ਮੇਰਾ ਪਤੀ ਝੂਠਾ ਨਹੀਂ ਹੈ। ਉਸ ਨੇ ਕਿਹਾ ਕਿ ਅਸੀਂ ਬਹੁਤ ਸਾਧਾਰਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਪਹਿਲਾ ਸਫ਼ਾ

ਸਰਬ ਪਾਰਟੀ ਬੈਠਕ ਵਲੋਂ ਬੀ.ਐਸ.ਐਫ਼. ਨੂੰ 50 ਕਿੱਲੋਮੀਟਰ ਤੱਕ ਅਧਿਕਾਰ ਦੇਣ ਦਾ ਨੋਟੀਫ਼ਿਕੇਸ਼ਨ ਵਿਧਾਨ ਸਭਾ 'ਚ ਰੱਦ ਕਰਨ ਦਾ ਫ਼ੈਸਲਾ

* ਕੇਂਦਰ ਸਰਕਾਰ ਦਾ ਫ਼ੈਸਲਾ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਮ ਕਰਨ ਵਾਲਾ-ਚੰਨੀ * ਮੀਟਿੰਗ 'ਚ ਮਤਾ ਪਾਸ ਕਰ ਕੇ ਵਿਧਾਨ ਸਭਾ 'ਚ ਤਿੰਨ ਖੇਤੀ ਕਾਨੂੰਨ ਵੀ ਰੱਦ ਕਰਨ ਦਾ ਲਿਆ ਫ਼ੈਸਲਾ

ਹਰਕਵਲਜੀਤ ਸਿੰਘ
ਚੰਡੀਗੜ੍ਹ, 25 ਅਕਤੂਬਰ-ਕੇਂਦਰ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ 'ਚ ਸੀਮਾ ਸੁਰੱਖਿਆ ਬਲ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫ਼ੈਸਲੇ ਵਿਰੁੱਧ ਸਿਆਸੀ ਧਿਰਾਂ 'ਚ ਸਰਬਸੰਮਤੀ ਬਣਾਉਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸੱਦੀ ਗਈ ਆਲ ਪਾਰਟੀ ਮੀਟਿੰਗ ਵਲੋਂ ਇਕ ਮਤਾ ਪਾਸ ਕਰਕੇ ਕੇਂਦਰ ਦੇ ਇਸ ਫ਼ੈਸਲੇ ਨੂੰ ਰੱਦ ਕਰਦਿਆਂ ਗੈਰ-ਵਿਧਾਨਿਕ ਦੇਸ਼ ਦੇ ਸੰਘੀ ਢਾਂਚੇ ਦੇ ਵਿਰੁੱਧ ਅਤੇ ਸਿਆਸੀ ਮਨੋਰਥਾਂ ਨਾਲ ਲਿਆ ਗਿਆ ਫ਼ੈਸਲਾ ਕਰਾਰ ਦਿੱਤਾ। ਮੀਟਿੰਗ ਤੋਂ ਬਾਅਦ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਪ੍ਰਗਟਾਏ ਗਏ ਵਿਚਾਰਾਂ ਅਨੁਸਾਰ ਫ਼ੈਸਲਾ ਲਿਆ ਗਿਆ ਹੈ ਕਿ ਕੇਂਦਰ ਦੇ ਉਕਤ ਨੋਟੀਫ਼ਿਕੇਸ਼ਨ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਰੱਦ ਕੀਤਾ ਜਾਵੇ ਅਤੇ ਰਾਜ ਸਰਕਾਰ ਵਲੋਂ ਇਸ ਨੋਟੀਫ਼ਿਕੇਸ਼ਨ ਨੂੰ ਕਾਨੂੰਨੀ ਪੱਖ ਤੋਂ ਵੀ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰਨ ਵਾਲਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਖ਼ਤਮ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਵਲੋਂ ਅੱਜ ਇਹ ਅਹਿਦ ਲਿਆ ਗਿਆ ਕਿ ਕੇਂਦਰ ਦੇ ਇਸ ਫ਼ੈਸਲੇ ਵਿਰੁੱਧ ਜੋ ਵੀ ਸੰਘਰਸ਼ ਕਰਨਾ ਪਿਆ ਜਾਂ ਕੁਰਬਾਨੀਆਂ ਕਰਨੀਆਂ ਪਈਆਂ ਸਾਰੀਆਂ ਪਾਰਟੀਆਂ ਮਿਲ ਕੇ ਕਰਨਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਹੱਕਾਂ ਲਈ ਮੁੱਖ ਮੰਤਰੀ ਜਾਂ ਕਿਸੇ ਮੰਤਰੀ ਦਾ ਅਹੁਦਾ ਕੋਈ ਅਹਿਮੀਅਤ ਨਹੀਂ ਰੱਖਦਾ ਅਤੇ ਹਰ ਅਹੁਦਾ ਇਸ ਮੰਤਵ ਲਈ ਕੁਰਬਾਨ ਹੋ ਸਕਦਾ ਹੈ, ਪ੍ਰੰਤੂ ਅਸੀਂ ਪੰਜਾਬ ਦੇ ਹਿਤਾਂ ਦੀ ਲੁੱਟ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਆਪਣੀ ਮੁਲਾਕਾਤ ਦੌਰਾਨ ਇਹ ਗੱਲ ਕਹੀ ਸੀ ਕਿ ਪੰਜਾਬ ਪਹਿਲਾਂ ਵੀ ਬਹੁਤ ਸੰਤਾਪ ਭੋਗ ਚੁੱਕਾ ਹੈ ਅਤੇ ਪੰਜਾਬ ਦੇ ਆਪਸੀ ਭਾਈਚਾਰੇ ਅਤੇ ਸਦਭਾਵਨਾ ਵਿਚ ਅਸੀਂ ਕਿਸੇ ਨੂੰ ਜ਼ਹਿਰ ਘੋਲਣ ਦੀ ਇਜਾਜ਼ਤ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕ ਬੀ.ਐਸ.ਐਫ਼ ਨੂੰ 50 ਕਿੱਲੋਮੀਟਰ ਦਾ ਅਧਿਕਾਰ ਦੇਣ ਵਾਲਾ ਫ਼ੈਸਲਾ ਅਮਲ ਹੇਠ ਨਹੀਂ ਆਉਣ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਂ ਅਤੇ ਸਾਡੇ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਸ ਕਾਨੂੰਨ ਦਾ ਵਿਰੋਧ ਕਰਨ ਲਈ ਸਮਾਂ ਮੰਗਣ ਹਿੱਤ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਸਨ ਪਰ ਸਾਨੂੰ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਅਗਲੇ ਦੋ-ਤਿੰਨ ਦਿਨਾਂ 'ਚ ਮੀਟਿੰਗ ਬੁਲਾ ਕੇ ਵਿਧਾਨ ਸਭਾ ਦਾ ਇਜਲਾਸ ਅਗਲੇ 10-15 ਦਿਨਾਂ ਦੌਰਾਨ ਬੁਲਾਉਣ ਦਾ ਫ਼ੈਸਲਾ ਲੈ ਲਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅੱਜ ਦੀ ਮੀਟਿੰਗ ਨੇ ਇਕ ਹੋਰ ਮਤਾ ਪਾਸ ਕਰਕੇ ਕਿਸਾਨਾਂ ਸੰਬੰਧੀ ਕੇਂਦਰ ਵਲੋਂ ਲਾਗੂ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਵੀ ਮੁੱਢੋਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਸ ਸੰਬੰਧੀ ਵੀ ਵਿਧਾਨ ਸਭਾ ਦੇ ਇਜਲਾਸ 'ਚ ਬਿੱਲ ਲਿਆਂਦਾ ਜਾਵੇਗਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਜੋ ਮੁੱਖ ਮੰਤਰੀ ਨਾਲ ਮੀਟਿੰਗ 'ਚ ਬੈਠੇ ਹੋਏ ਸਨ, ਨੇ ਵੀ ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮਨਸ਼ਾ ਸਾਫ਼ ਨਹੀਂ ਹੈ ਅਤੇ ਕੇਂਦਰ ਦੇਸ਼ ਵਿਚ ਸੰਘੀ ਢਾਂਚੇ ਨੂੰ ਕਮਜ਼ੋਰ ਕਰਕੇ ਸੂਬੇ ਅੰਦਰ ਇਕ ਹੋਰ ਸੂਬਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਦੀ ਕੋਈ ਵੀ ਪਰਿਭਾਸ਼ਾ ਅਨੁਸਾਰ ਸਰਹੱਦ ਦਾ ਖੇਤਰ 5-7 ਕਿੱਲੋਮੀਟਰ ਤੱਕ ਦਾ ਮੰਨਿਆ ਜਾ ਸਕਦਾ ਹੈ ਪਰ 50 ਕਿੱਲੋਮੀਟਰ ਤੱਕ ਕਿਸ ਪਰਿਭਾਸ਼ਾ ਅਨੁਸਾਰ ਸਰਹੱਦ ਸਮਝੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਸਮਾਂ ਵੀ ਚੋਣਾਂ ਨਾਲ ਜੋੜ ਕੇ ਲਿਆ ਗਿਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਹ ਫ਼ੈਸਲਾ ਸਿਆਸੀ ਮੰਤਵਾਂ ਖ਼ਾਤਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਫ਼ੈਸਲਿਆਂ 'ਚ ਰਾਜ ਦੀ ਪ੍ਰਵਾਨਗੀ ਜੋ ਜ਼ਰੂਰੀ ਹੁੰਦੀ ਹੈ, ਉਹ ਵੀ ਨਹੀਂ ਲਈ ਗਈ ਅਤੇ ਅੱਧੇ ਸੂਬੇ 'ਤੇ ਇਕ ਤਰ੍ਹਾਂ ਨਾਲ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਕੇਂਦਰ ਸੂਬੇ ਦੀ ਪੁਲਿਸ ਦੀ ਮਦਦ ਤਾਂ ਜ਼ਰੂਰ ਕਰ ਸਕਦਾ ਹੈ ਪਰ ਉਨ੍ਹਾਂ ਦੇ ਬਰਾਬਰ ਸੂਬੇ 'ਚ ਇਕ ਆਪਣੀ ਫੋਰਸ ਖੜ੍ਹੀ ਨਹੀਂ ਕਰ ਸਕਦਾ। ਉਨ੍ਹਾਂ ਬੰਗਾਲ ਨਾਲ ਸੰਬੰਧਿਤ ਕੁਝ ਉਦਾਹਰਨਾਂ ਵੀ ਦਿੱਤੀਆਂ, ਜਿੱਥੇ ਬੀ.ਐਸ.ਐਫ਼. ਵਲੋਂ ਮਾਰੇ ਜਾਂਦੇ ਲੋਕਾਂ ਜਾਂ ਗੈਰ-ਕਾਨੂੰਨੀ ਤੌਰ 'ਤੇ ਤਸ਼ੱਦਦ ਦਾ ਸ਼ਿਕਾਰ ਬਣਾਏ ਜਾਣ ਵਾਲੇ ਲੋਕਾਂ ਸੰਬੰਧੀ ਰਾਜ ਸਰਕਾਰ ਨੂੰ ਕੋਈ ਸੂਚਨਾ ਹੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ 'ਚ ਅਜਿਹਾ ਵੀ ਕੋਈ ਜ਼ਿਕਰ ਨਹੀਂ ਕਿ ਬੀ.ਐਸ.ਐਫ਼. ਵਲੋਂ ਫੜੇ ਜਾਣ ਵਾਲੇ ਵਿਅਕਤੀ ਨੂੰ ਕਿੰਨੇ ਘੰਟਿਆਂ ਜਾਂ ਕੁਝ ਦੇਰ ਬਾਅਦ ਸੂਬੇ ਦੀ ਪੁਲਿਸ ਹਵਾਲੇ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ ਅਗਰ ਸਿਆਸੀ ਧਿਰਾਂ ਦੀ ਨੀਅਤ ਸਾਫ਼ ਹੋਵੇ ਤਾਂ ਕੇਂਦਰ ਦੇ ਇਸ ਨੋਟੀਫ਼ਿਕੇਸ਼ਨ ਸੰਬੰਧੀ ਬਿੱਲ ਨੂੰ ਰਾਜ ਸਭਾ 'ਚ ਰੱਦ ਕੀਤਾ ਜਾ ਸਕਦਾ ਹੈ, ਲੇਕਿਨ ਇਸ ਲਈ ਕਾਂਗਰਸ ਨੂੰ ਸੰਜੀਦਾ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਅਨੁਸਾਰ ਗੁਜਰਾਤ ਵਿਚ ਬੀ.ਐਸ.ਐਫ਼. ਦਾ ਅਧਿਕਾਰ ਖੇਤਰ 80 ਕਿੱਲੋਮੀਟਰ ਤੋਂ ਘਟਾ ਕੇ 50 ਕਿੱਲੋਮੀਟਰ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਸਰਹੱਦ ਦੀ ਸੁਰੱਖਿਆ ਕੇਂਦਰ ਕੋਲ ਹੈ, ਜਦੋਂ ਸੂਬੇ ਅੰਦਰਲਾ ਅਮਨ ਕਾਨੂੰਨ ਰਾਜ ਦੇ ਅਧਿਕਾਰ ਖੇਤਰ 'ਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਕੌਮੀ ਜਾਂਚ ਏਜੰਸੀ ਐਕਟ 2012 ਦੌਰਾਨ ਕਾਂਗਰਸ ਦੇ ਸ੍ਰੀ ਪੀ. ਚਿਦੰਬਰਮ ਹੀ ਲੈ ਕੇ ਆਏ ਸਨ, ਜੋ ਕਿ ਰਾਜਾਂ ਦੇ ਅਧਿਕਾਰਾਂ 'ਤੇ ਇਸੇ ਤਰ੍ਹਾਂ ਦਾ ਛਾਪਾ ਸੀ। ਲੇਕਿਨ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਦਾ ਬਣਦਾ ਵਿਰੋਧ ਨਹੀਂ ਕੀਤਾ। 'ਆਪ' ਦੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਜੇ ਪੂਰੀ ਜੁਰਅਤ ਨਾਲ ਇਸ ਕਾਨੂੰਨ ਦਾ ਵਿਰੋਧ ਨਾ ਕੀਤਾ ਗਿਆ ਤਾਂ ਪੂਰਬੀ-ਉੱਤਰੀ ਰਾਜਾਂ ਵਾਂਗ ਪੰਜਾਬ 'ਤੇ ਵੀ ਕੇਂਦਰੀ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਹੋ ਜਾਵੇਗਾ, ਜਿੱਥੇ ਕੇਂਦਰੀ ਸੁਰੱਖਿਆ ਬਲਾਂ ਨੂੰ 100 ਪ੍ਰਤੀਸ਼ਤ ਸੂਬੇ 'ਚ ਪੁਲਿਸ ਵਰਗੇ ਅਧਿਕਾਰ ਹਨ। ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਦੇ ਮੈਂਬਰਾਂ ਵਲੋਂ ਵੀ ਮੀਟਿੰਗ ਦੌਰਾਨ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ। ਅਕਾਲੀ ਦਲ ਵਲੋਂ ਪੇਸ਼ ਹੋਏ ਮੈਂਬਰਾਂ ਸ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਕਿਹਾ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੀਟਿੰਗ ਤੋਂ 6 ਦਿਨ ਬਾਅਦ ਹੀ ਇਹ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਕੀ ਉਨ੍ਹਾਂ ਵਲੋਂ ਇਸ ਸੰਬੰਧੀ ਸਹਿਮਤੀ ਦਿੱਤੀ ਗਈ ਸੀ ਪਰ ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਤੰਤਰੀ ਪ੍ਰਣਾਲੀ ਵਿਚ ਜ਼ਰੂਰੀ ਸਮਝੇ ਜਾਂਦੇ ਫ਼ਰਜ਼ ਅਨੁਸਾਰ ਸਦਭਾਵਨਾ ਮੁਲਾਕਾਤ ਲਈ ਗਏ ਸਨ, ਜਦੋਂਕਿ ਉਸ ਵਿਚ ਅਜਿਹੀ ਕੋਈ ਗੱਲ ਨਹੀਂ ਹੋਈ, ਲੇਕਿਨ ਪੰਜਾਬ ਦੀ ਸਰਹੱਦ ਨੂੰ ਸੀਲ ਕਰਨ ਦੀ ਮੰਗ ਰੱਖਣਾ ਮੇਰਾ ਫ਼ਰਜ਼ ਸੀ, ਕਿਉਂਕਿ ਸਰਹੱਦ ਪਾਰ ਤੋਂ ਲਗਾਤਾਰ ਹਥਿਆਰ ਤੇ ਨਸ਼ੇ ਭੇਜਣ ਦੀ ਕੋਸ਼ਿਸ਼ ਰਹਿੰਦੀ ਹੈ। ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਵੀ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਕੇਂਦਰ ਵਲੋਂ ਲਿਆਂਦੇ ਗਏ ਇਸ ਨਵੇਂ ਕਾਨੂੰਨ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਸ ਨਾਲ ਸੂਬੇ ਦੇ 10 ਜ਼ਿਲ੍ਹੇ ਇਕ ਤਰ੍ਹਾਂ ਨਾਲ ਬੀ.ਐਸ.ਐਫ਼. ਦੇ ਕੰਟਰੋਲ ਹੇਠ ਚਲੇ ਜਾਣਗੇ। ਉਨ੍ਹਾਂ ਇਸ ਕਾਨੂੰਨ ਨੂੰ ਦੇਸ਼ ਦੇ ਫੈਡਰਲ ਢਾਂਚੇ ਨੂੰ ਤਬਾਹ ਕਰਨ ਵਾਲੀ ਕਾਰਵਾਈ ਵੀ ਦੱਸਿਆ ਪਰ ਦਿਲਚਸਪ ਗੱਲ ਇਹ ਸੀ ਕਿ ਭਾਜਪਾ ਵਲੋਂ ਅੱਜ ਦੀ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਅਤੇ ਭਾਜਪਾ ਦੀ ਗੈਰ ਹਾਜ਼ਰੀ ਦੀ ਦੂਜੀਆਂ ਪਾਰਟੀਆਂ ਵਲੋਂ ਤਿੱਖੀ ਨੁਕਤਾਚੀਨੀ ਵੀ ਕੀਤੀ ਗਈ। ਮੁੱਖ ਮੰਤਰੀ ਨੇ ਅੱਜ ਦੀ ਮੀਟਿੰਗ 'ਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਮੁੱਦੇ 'ਤੇ ਉਹ ਭਵਿੱਖ ਵਿਚ ਵੀ ਉਨ੍ਹਾਂ ਨੂੰ ਵਿਸ਼ਵਾਸ ਵਿਚ ਰੱਖਣਗੇ।

ਪਾਕਿ ਨਾਲ ਨਹੀਂ ਕਸ਼ਮੀਰੀ ਭੈਣ-ਭਰਾਵਾਂ ਨਾਲ ਕਰਾਂਗੇ ਗੱਲਬਾਤ-ਅਮਿਤ ਸ਼ਾਹ

ਜੰਮੂ-ਕਸ਼ਮੀਰ ਨੂੰ 2024 ਤੱਕ ਮਿਲ ਜਾਵੇਗਾ ਆਪਣਾ ਹੱਕ

ਮਨਜੀਤ ਸਿੰਘ
ਸ੍ਰੀਨਗਰ, 25 ਅਕਤੂਬਰ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਆਪਣੇ ਦੌਰੇ ਦੇ ਤੀਜੇ ਦਿਨ ਸ੍ਰੀਨਗਰ ਦੇ ਸ਼ੇਰੇ-ਕਸ਼ਮੀਰ ਅੰਤਰਰਾਸ਼ਟਰੀ ਕਨਵੈਨਸ਼ਨ ਸੈਂਟਰ (ਐਸ. ਕੇ. ਆਈ. ਸੀ. ਸੀ.) ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨ ਸਮੇਂ 'ਬੁਲਟ-ਪਰੂਫ ਸ਼ੀਸ਼ੇ' ਦੀ ਸ਼ੀਲਡ ਨੂੰ ਹਟਾਉਂਦਿਆ ਕਿਹਾ ਕਿ ਉਹ ਕਸ਼ਮੀਰ ਦੇ ਲੋਕਾਂ ਨਾਲ ਸਿੱਧੀ ਗੱਲ ਕਰਨਾ ਚਾਹੁੰਦੇ ਹਨ। ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਵਕਾਲਤ ਕਰਨ ਵਾਲੇ ਫਾਰੂਕ ਅਬਦੁੱਲਾ 'ਤੇ ਤਨਜ਼ ਕੱਸਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਜੇਕਰ ਉਹ ਗੱਲਬਾਤ ਕਰਨਗੇ ਤਾਂ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕਰਨਗੇ ਕਿਉਂਕਿ ਕਸ਼ਮੀਰ ਦੇ ਲੋਕ ਉਨ੍ਹਾਂ ਦੇ ਆਪਣੇ ਲੋਕ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਜੰਮੂ-ਕਸ਼ਮੀਰ ਤੇਜ਼ੀ ਨਾਲ ਅਗੇ ਵਧ ਰਿਹਾ ਹੈ ਅਤੇ ਉਹ ਕਸ਼ਮੀਰ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਵਾਦੀ ਦੇ ਅਮਨ ਤੇ ਤਰੱਕੀ 'ਚ ਕਿਸੇ ਵੀ ਤਾਕਤ ਨੂੰ ਖਲਲ ਪਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉੁਨ੍ਹਾਂ ਪੁੱਛਿਆ ਕਿ ਕਸ਼ਮੀਰੀੇ ਨੌਜਵਾਨਾਂ ਦੇ ਹੱਥ ਪੱਥਰ ਤੇ ਹਥਿਆਰ ਫੜਾਉਣ ਵਾਲਿਆਂ ਤੁਹਾਨੂੰ ਕੀ ਦਿੱਤਾ ਹੈ? ਉਨ੍ਹਾਂ ਪੀ.ਡੀ.ਪੀ. ਅਤੇ ਨੈਸ਼ਨਲ ਕਾਨਫਰੰਸ 'ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਦੇ ਕਾਰਜਕਾਲ ਦੌਰਾਨ ਕਸ਼ਮੀਰ 'ਚ 40 ਹਜ਼ਾਰ ਲੋਕ ਮਾਰੇ ਗਏ, ਇਹ ਪਾਰਟੀਆਂ ਨਾਗਰਿਕਾਂ ਦੇ ਅੱਤਵਾਦੀਆਂ ਹੱਥੋਂ ਕਤਲ ਹੋਣ ਦੀ ਕਦੇ ਨਿਖੇਧੀ ਕਿਉਂ ਨਹੀ ਕਰਦੀਆਂ। ਜਿਹੜੇ ਕੰਮ ਪਿਛਲੇ 70 ਸਾਲਾਂ 'ਚ ਨਹੀ ਹੋ ਸਕੇ ਉਹ 2 ਸਾਲਾਂ 'ਚ ਕਿਵੇਂ ਹੋ ਗਏ? ਹੁਣ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ 2024 ਤੱਕ ਜੰਮੂ-ਕਸ਼ਮੀਰ ਨੂੰ ਉਸ ਦੇ ਆਪਣੇ ਹੱਕ ਮਿਲ ਜਾਣਗੇ। ਉਨ੍ਹਾਂ ਕਿਹਾ ਪਹਿਲਾਂ ਜੰਮੂ-ਕਸ਼ਮੀਰ 'ਚ ਕੇਵਲ ਰਾਜ ਕਰਨ ਵਾਲੇ 3 ਪਰਿਵਾਰਾਂ ਦੇ ਨਜ਼ਦੀਕੀਆਂ ਨੂੰ ਹੀ ਨੌਕਰੀਆਂ ਮਿਲਦੀਆਂ ਸੀ, ਪਰ ਹੁਣ ਨੌਕਰੀ ਲਈ ਕਿਸੇ ਦੀ ਸਿਫਾਰਸ਼ ਦੀ ਲੋੜ ਨਹੀ ਪੈਂਦੀ ਅਤੇ ਉਪ-ਰਾਜਪਾਲ ਵਲੋਂ ਹੁਣ ਤੱਕ 20 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਫਾਰੂਕ ਅਬਦੁੱਲਾ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਥੋਂ ਦਾ ਇਕ ਮੁੱਖ ਮੰਤਰੀ ਆਪਣੇ ਲੋਕਾਂ ਨੂੰ ਤਕਲੀਫ 'ਚ ਛੱਡ ਕੇ ਹਰ ਸਾਲ 6 ਮਹੀਨੇ ਲਈ ਲੰਡਨ 'ਚ ਆਰਾਮ ਕਰਨ ਲਈ ਚਲਾ ਜਾਂਦਾ ਸੀ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਜੰਮੂ-ਕਸ਼ਮੀਰ 'ਚ ਨਵੇਂ ਮੈਡੀਕਲ ਕਾਲਜ, ਆਈ.ਆਈ.ਟੀ, ਏਮਜ਼ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਕਸ਼ਮੀਰ 'ਚ ਕਈ ਯੋਜਨਾਵਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਤੇ ਨੌਜਵਾਨਾਂ ਨੂੰ ਨੌਕਰੀਆ ਦੇ ਨਿਯੁਕਤੀ ਪੱਤਰ ਵੰਡੇ।
ਸਿੱਖ ਘੱਟ ਗਿਣਤੀ ਕੌਂਸਲ ਸਮੇਤ ਕਈ ਵਫ਼ਦਾਂ ਨਾਲ ਮੁਲਾਕਾਤ
ਉਨ੍ਹਾਂ ਅੱਜ ਦੇਰ ਸ਼ਾਮ ਵਾਦੀ ਦੇ ਪੰਚਾਂ, ਸਰਪੰਚਾਂ, ਡੀ.ਡੀ.ਸੀ. ਦੇ ਚੇਅਰਮੈਨਾਂ, ਸੂਫੀ ਸੰਤਾਂ ਦੇ ਵਫਦ ਤੋਂ ਇਲਾਵਾ ਸਿੱਖ ਘੱਟ ਗਿਣਤੀ ਕੌਂਸਲ ਦੇ ਮੈਂਬਰਾਂ ਨਾਲ ਕੀਤੀਆਂ ਮੁਲਾਕਾਤਾਂ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਤੇ ਇਨ੍ਹਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਕੁਲਦੀਪ ਸਿੰਘ ਦੀ ਅਗਵਾਈ 'ਚ ਆਏ ਸਿੱਖ ਘੱਟ-ਗਿਣਤੀ ਕੌਂਸਲ ਦੇ ਵਫਦ ਨੇ ਵਾਦੀ ਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਨੂੰ ਇਕ ਯਾਦ ਪੱਤਰ ਸੌਂਪਿਆ। ਅਮਿਤ ਸ਼ਾਹ ਨੇ ਮਸ਼ਹੂਰ ਡੱਲ ਝੀਲ 'ਚ ਸ਼ਿਕਾਰਾ ਦੌੜ ਦਾ ਅਨੰਦ ਵੀ ਮਾਣਿਆ। ਅਮਿਤ ਸ਼ਾਹ ਨੇ ਗਾਂਦਰਬਲ ਜ਼ਿਲ੍ਹੇ ਦੇ ਤੁਲਮੁਲਾ ਇਲਾਕੇ 'ਚ ਇਤਿਹਾਸਕ ਮਾਤਾ ਖੀਰ ਭਿਵਾਨੀ ਮੰਦਰ 'ਚ ਹਾਜ਼ਰੀ ਭਰੀ।
ਪੁਲਵਾਮਾ 'ਚ ਸੀ.ਆਰ. ਪੀ. ਐਫ. ਦੇ ਕੈਂਪ 'ਚ ਬਿਤਾਈ ਰਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਵਾਮਾ ਦੇ ਲਤਪੋਰਾ ਸਥਿਤ ਸੀ.ਆਰ.ਪੀ.ਐਫ. ਦੇ ਕੈਂਪ 'ਚ ਰਾਤ ਬਿਤਾਈ ਅਤੇ ਜਵਾਨਾਂ ਤੇ ਅਧਿਕਾਰੀਆਂ ਨਾਲ ਰਾਤ ਦਾ ਭੋਜਨ ਖਾਧਾ। ਉਨ੍ਹਾਂ ਜਵਾਨਾਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਸ਼ਮੀਰ 'ਚ ਸ਼ਾਂਤੀ ਬਹਾਲੀ ਲਈ ਉਨ੍ਹਾਂ ਵਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੀ ਕਾਨੂੰਨ ਵਿਵਸਥਾ 'ਚ ਬਹੁਤ ਸੁਧਾਰ ਹੋਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਇਥੇ ਤੁਹਾਡੇ ਨਾਲ ਇਕ ਰਾਤ ਬਿਤਾ ਕੇ ਤੁਹਾਡੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਬਾਰੇ ਜਾਣਨਾ ਚਾਹੁੰਦਾ ਹਾਂ। ਇਸ ਦੌਰਾਨ ਉਨ੍ਹਾਂ ਫਰਵਰੀ 2019 ਨੂੰ ਪੁਲਵਾਮਾ ਦੇ ਲਤਪੋਰਾ 'ਚ ਜੈਸ਼ ਅੱਤਵਾਦੀ ਵਲੋਂ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਕੀਤੇ ਫਿਦਾਇਨ ਹਮਲੇ ਵਾਲੇ ਸਥਾਨ ਦਾ ਦੌਰਾ ਕੀਤਾ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ।

ਕਿਸਾਨਾਂ ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ ਅੱਜ

ਨੋਇਡਾ, 25 ਅਕਤੂਬਰ (ਏਜੰਸੀ)-ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੱਲ੍ਹ ਮੰਗਲਵਾਰ ਨੂੰ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ 'ਟੇਨੀ' ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਨਗੇ, ਜਿਸ ਦਾ ਪੁੱਤਰ ਲਖੀਮਪੁਰ ਖੀਰੀ ਘਟਨਾ ਦਾ ਦੋਸ਼ੀ ਹੈ। ਦੇਸ਼ ਭਰ 'ਚ ਪ੍ਰਦਰਸ਼ਨ ਦਾ ਸੱਦਾ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੇ ਸਾਂਝੇ ਤੌਰ 'ਤੇ ਦਿੱਤਾ ਹੈ। ਕਿਸਾਨਾਂ ਵਲੋਂ ਦੇਸ਼ ਦੇ ਹਰ ਜ਼ਿਲ੍ਹੇ ਦੇ ਪ੍ਰਸ਼ਾਸਕੀ ਹੈੱਡਕੁਆਰਟਰਾਂ 'ਤੇ ਪ੍ਰਦਰਸ਼ਨ ਕੀਤੇ ਜਾਣਗੇ। ਬੀ.ਕੇ.ਯੂ. ਦੇ ਮੀਡੀਆ ਇੰਚਾਰਜ ਧਰਮੇਂਦਰ ਮਲਿਕ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਲਈ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਸਾਰੇ ਸੰਗਠਨਾਂ ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ ਦਾ ਸਮਰਥਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਮੋਰਚੇ ਨੇ ਲਖੀਮਪੁਰ ਹਿੰਸਾ ਨਾਲ ਜੁੜੇ ਮਾਮਲੇ ਦੇ ਸਬੰਧ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ-ਪੱਤਰ ਲਿਖਿਆ। ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਿਟ ਵਲੋਂ ਕੀਤੀ ਜਾ ਰਹੀ ਹੈ।

ਬੇਅਦਬੀ ਮਾਮਲੇ 'ਚ ਡੇਰਾ ਮੁਖੀ ਨੂੰ 29 ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫ਼ਤਾਰੀ ਲਈ ਇੱਥੋਂ ਦੀ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਤਰਜਨੀ ਦੀ ਅਦਾਲਤ 'ਚ ਅਰਜ਼ੀ ਦੇ ਕੇ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ। ਜੁਡੀਸ਼ੀਅਲ ਮੈਜਿਸਟਰੇਟ ਨੇ ਜਾਂਚ ਟੀਮ ਦੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਗੁਰਮੀਤ ਰਾਮ ਰਹੀਮ ਨੂੰ 29 ਅਕਤੂਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇ। ਦੱਸਣਯੋਗ ਹੈ ਕਿ ਸਿਟ ਵਲੋਂ ਬੇਅਦਬੀ ਮਾਮਲੇ 'ਚ 7 ਡੇਰਾ ਪ੍ਰੇਮੀ ਨਾਮਜ਼ਦ ਕੀਤੇ ਗਏ ਹਨ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਸੰਦੀਪ ਬਰੇਟਾ, ਪ੍ਰਦੀਪ ਕਲੇਰ ਤੇ ਹਰਸ਼ ਧੂਰੀ ਇਨ੍ਹਾਂ ਘਟਨਾਵਾਂ ਦੇ ਮੁੱਖ ਸਾਜਿਸ਼ਕਰਤਾਵਾਂ ਵਜੋਂ ਸਾਹਮਣੇ ਆਏ ਹਨ। ਇਨ੍ਹਾਂ ਘਟਨਾਵਾਂ ਤੋਂ ਇਲਾਵਾ ਇਸੇ ਸਾਲ ਹੀ ਮੱਲ ਕੇ, ਬਠਿੰਡਾ ਦੇ ਪਿੰਡ ਗੁਰੂਸਰ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ 'ਚ ਵੀ ਇਨ੍ਹਾਂ ਤਿੰਨ ਕੌਮੀ ਕਮੇਟੀ ਮੈਂਬਰਾਂ ਦਾ ਨਾਂਅ ਸਾਹਮਣੇ ਆਇਆ ਸੀ ਤੇ ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਘਟਨਾਵਾਂ ਦੀ ਸਾਜਿਸ਼ ਡੇਰੇ 'ਚ ਹੀ ਬਣਾਈ ਗਈ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਕਾਰਵਾਈ ਅਮਲ 'ਚ ਲਿਆ ਰਹੀ ਹੈ ਤੇ ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਇੱਥੇ ਲਿਆ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਜਾਂਚ ਟੀਮ ਨੇ 6 ਜੁਲਾਈ 2019 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਦਅਬੀ ਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਅਜੇ ਤੱਕ ਡੇਰਾ ਮੁਖੀ ਤੋਂ ਕੋਈ ਪੁੱਛ ਪੜਤਾਲ ਨਹੀਂ ਹੋ ਸਕੀ। ਹੁਣ ਜਾਂਚ ਟੀਮ ਨੇ ਅਦਾਲਤ 'ਚ ਅਰਜ਼ੀ ਦੇ ਕੇ ਦਾਅਵਾ ਕੀਤਾ ਹੈ ਕਿ ਬੇਅਦਬੀ 'ਚ ਡੇਰਾ ਮੁਖੀ ਖ਼ਿਲਾਫ਼ ਲੋੜੀਂਦੀ ਗਵਾਹੀ ਜਾਂਚ ਟੀਮ ਕੋਲ ਮੌਜੂਦ ਹੈ। ਇਸ ਲਈ ਉਹ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਪੜਤਾਲ ਨੂੰ ਅੱਗੇ ਤੋਰਨਾ ਚਾਹੁੰਦੀ ਹੈ।

ਵੈਟ ਜ਼ਿਆਦਾ ਹੋਣ ਕਰਕੇ ਪੰਜਾਬ 'ਚ ਸਭ ਤੋਂ ਪਹਿਲਾਂ 100 ਰੁ: ਲੀਟਰ ਹੋਵੇਗਾ ਡੀਜ਼ਲ

ਸ਼ਿਵ ਸ਼ਰਮਾ
ਜਲੰਧਰ, 25 ਅਕਤੂਬਰ-ਬਾਕੀ ਰਾਜਾਂ ਦੀ ਤਰ੍ਹਾਂ ਪੰਜਾਬ 'ਚ ਵੀ ਕੁਝ ਦਿਨਾਂ 'ਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਹੋਣ ਜਾ ਰਿਹਾ ਹੈ। ਪੰਜਾਬ 'ਚ ਵੈਟ ਦੀਆਂ ਜ਼ਿਆਦਾ ਦਰਾਂ ਕਰਕੇ ਕਈ ਮਹੀਨੇ ਪਹਿਲਾਂ ਹੀ ਪੈਟਰੋਲ ਦੀ ਕੀਮਤ 100 ਰੁਪਏ ਹੋ ਗਈ ਸੀ ਤੇ ਹੁਣ ਪੰਜਾਬ ਉੱਤਰੀ ਰਾਜਾਂ 'ਚ ਇਕੱਲਾ ਰਾਜ ਹੈ ਜਿੱਥੇ ਪੈਟਰੋਲ ਸਭ ਤੋਂ ਮਹਿੰਗਾ 109.6 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੋਹਾਲੀ 'ਚ ਡੀਜ਼ਲ ਦਾ ਭਾਅ 99.42 ਰੁਪਏ ਹੈ ਜਦਕਿ ਚੰਡੀਗੜ੍ਹ 'ਚ ਡੀਜ਼ਲ 96 ਰੁਪਏ ਤੇ ਪੈਟਰੋਲ 103.51 ਰੁਪਏ, ਦਿੱਲੀ 'ਚ ਡੀਜ਼ਲ 96.33 ਰੁਪਏ ਤੇ ਪੈਟਰੋਲ 107.59 ਰੁਪਏ, ਅੰਬਾਲਾ 'ਚ ਡੀਜ਼ਲ 96.48 ਰੁਪਏ ਤੇ ਪੈਟਰੋਲ 104.53 ਰੁਪਏ ਪ੍ਰਤੀ ਲੀਟਰ, ਊਨਾ 'ਚ ਡੀਜ਼ਲ 93.83 ਰੁਪਏ ਤੇ ਪੈਟਰੋਲ 102.95 ਰੁਪਏ, ਜੰਮੂ 'ਚ ਡੀਜ਼ਲ 96.88 ਰੁਪਏ ਤੇ ਪੈਟਰੋਲ 106.59 ਰੁਪਏ ਵਿਕ ਰਿਹਾ ਹੈ। ਚੰਡੀਗੜ੍ਹ 'ਚ ਪੰਜਾਬ ਦੇ ਮੁਕਾਬਲੇ ਪੈਟਰੋਲ 6.09 ਰੁਪਏ ਪ੍ਰਤੀ ਲੀਟਰ ਸਸਤਾ, ਡੀਜ਼ਲ 3.42 ਰੁਪਏ ਪ੍ਰਤੀ ਲੀਟਰ ਸਸਤਾ, ਦਿੱਲੀ 'ਚ ਡੀਜ਼ਲ 2.01 ਰੁਪਏ, ਪੈਟਰੋਲ 3.09 ਰੁਪਏ, ਅੰਬਾਲਾ 'ਚ ਪੈਟਰੋਲ 5.07 ਰੁਪਏ ਤੇ ਡੀਜ਼ਲ 2.94 ਰੁਪਏ, ਊਨਾ 'ਚ ਪੈਟਰੋਲ 6.65 ਰੁਪਏ ਤੇ ਡੀਜ਼ਲ 5.59 ਰੁਪਏ, ਜੰਮੂ ਵਿਚ ਪੈਟਰੋਲ 3.01 ਰੁਪਏ ਤੇ ਡੀਜ਼ਲ 2.54 ਰੁਪਏ ਸਸਤਾ ਵਿਕ ਰਿਹਾ ਹੈ। ਡੀਜ਼ਲ ਦੇ ਭਾਅ 'ਚ ਲਗਾਤਾਰ ਵਾਧਾ ਹੋਣ ਨਾਲ ਮਹਿੰਗਾਈ ਦਰ ਵੀ ਲਗਾਤਾਰ ਵਧ ਰਹੀ ਹੈ, ਪਰ ਰਾਜ ਸਰਕਾਰਾਂ ਵਲੋਂ ਤੇਲ ਮਹਿੰਗਾ ਹੋਣ ਦਾ ਕਾਰਨ ਮੁਫਤ ਕੋਰੋਨਾ ਵੈਕਸੀਨ ਦੇ ਟੀਕੇ ਤੇ ਮੁਫ਼ਤ ਵੰਡੀ ਗਈ ਕਣਕ ਨੂੰ ਦੱਸਿਆ ਜਾ ਰਿਹਾ ਹੈ।

ਮੁੱਖ ਮੰਤਰੀ ਵਲੋਂ ਝੋਨੇ ਦੀ ਖ਼ਰੀਦ ਜਲਦ ਮੁੜ ਸ਼ੁਰੂ ਕਰਨ ਦੇ ਆਦੇਸ਼

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ 2 ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ 'ਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ 26 ਅਕਤੂਬਰ ਨੂੰ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵਲੋਂ ਸਾਰੀਆਂ ਖ਼ਰੀਦ ਏਜੰਸੀਆਂ, ਐਫ.ਸੀ.ਆਈ. ਅਤੇ ਮੰਡੀ ਬੋਰਡ ਦੇ ਮੁਖੀਆਂ ਦੀ ਮੀਟਿੰਗ ਬੁਲਾਈ ਗਈ। ਅਧਿਕਾਰੀਆਂ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਅਤੇ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ 'ਤੇ ਪੈਣ ਵਾਲੇ ਪ੍ਰਭਾਵ ਦਾ ਜਾਇਜ਼ਾ ਲਿਆ। ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸਾਰੀਆਂ ਮੰਡੀਆਂ 'ਚ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਝੋਨੇ ਦੇ ਭੰਡਾਰ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੰਗਰੂਰ ਅਤੇ ਪਟਿਆਲਾ ਦੀਆਂ ਕੁਝ ਨੀਵੀਆਂ ਮੰਡੀਆਂ 'ਚ ਪਾਣੀ ਭਰਨ ਦੀ ਸੂਚਨਾ ਮਿਲੀ ਸੀ, ਜਿੱਥੇ ਪਾਣੀ ਦੇ ਨਿਕਾਸ ਲਈ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲਿਆ ਗਿਆ ਹੈ ਕਿ ਝੋਨੇ ਨੂੰ ਸੁਕਾਉਣ ਅਤੇ ਟਰਾਲੀਆਂ ਤੇ ਟਰੱਕਾਂ ਦੇ ਨਿਰਵਿਘਨ ਦਾਖ਼ਲੇ ਅਤੇ ਨਿਕਾਸ ਦੀ ਸਹੂਲਤ ਲਈ ਸੂਬੇ ਭਰ ਦੀਆਂ ਮੰਡੀਆਂ ਵਿਚ ਪੋਚਾ ਲਗਾਉਣ ਅਤੇ ਸੁਕਾਉਣ ਲਈ ਮੰਡੀ ਬੋਰਡ ਵਲੋਂ ਅੱਜ ਰੋਜ਼ਾਨਾ ਦਿਹਾੜੀ ਦੇ ਆਧਾਰ 'ਤੇ ਵਿਸ਼ੇਸ਼ ਲੇਬਰ ਲਗਾਈ ਜਾਵੇਗੀ। ਇਸ ਦੌਰਾਨ ਮੰਡੀ ਬੋਰਡ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜਦੋਂ ਵੀ ਝੋਨੇ 'ਚ ਨਮੀ ਮਿਲੇ, ਆੜ੍ਹਤੀਏ ਝੋਨੇ ਨੂੰ ਸੁਕਾਉਣ ਲਈ ਤੁਰੰਤ ਕਦਮ ਚੁੱਕਣ ਤਾਂ ਜੋ ਇਸ ਦੀ ਜਲਦ ਖ਼ਰੀਦ ਕੀਤੀ ਜਾ ਸਕੇ। ਸਕੱਤਰ ਮੰਡੀ ਬੋਰਡ ਨੂੰ 26 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਐਮ.ਡੀ. ਪਨਸਪ ਰਵਿੰਦਰ ਕੌਸ਼ਿਕ, ਐਮ.ਡੀ. ਮਾਰਕਫੈੱਡ ਵਰੁਣ ਰੂਜਮ, ਜੀ.ਐਮ. ਐਫ.ਸੀ.ਆਈ ਅਰਸਦੀਪ ਸਿੰਘ ਥਿੰਦ, ਡਾਇਰੈਕਟਰ ਖ਼ੁਰਾਕ ਅਤੇ ਸਿਵਲ ਸਪਲਾਈ ਅਭਿਨਵ ਤ੍ਰਿਖਾ, ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਅਤੇ ਐਮ.ਡੀ. ਪੀ. ਐਸ. ਡਬਲਯੂ. ਸੀ. ਯਸਨਜੀਤ ਸਿੰਘ ਮੌਜੂਦ ਸਨ।

ਹੇਰਾਤ 'ਚ ਤਾਲਿਬਾਨ-ਆਈ.ਐਸ. ਵਿਚਾਲੇ ਝੜਪ-17 ਮੌਤਾਂ

ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਹੇਰਾਤ ਸੂਬੇ 'ਚ ਤਾਲਿਬਾਨ ਅਤੇ ਕਥਿਤ ਇਸਲਾਮਿਕ ਸਟੇਟ-ਖੁਰਾਸਾਨ (ਆਈ.ਐਸ.-ਕੇ.) ਦੇ ਮੈਂਬਰਾਂ ਵਿਚਾਲੇ ਝੜਪਾਂ ਦੌਰਾਨ 17 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕਾਂ 'ਚ 7 ਬੱਚੇ, 3 ਔਰਤਾਂ ਅਤੇ 7 ਪੁਰਸ਼ ਸ਼ਾਮਿਲ ਹਨ। ਇਸ ਕਾਰਵਾਈ 'ਚ 5 ਤਾਲਿਬਾਨ ਵੀ ਮਾਰੇ ਗਏ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਫ਼ਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਈ. ਐਸ. ਦੀਆਂ ਗਤੀਵਿਧੀਆਂ ਵੀ ਵਧੀਆਂ ਹਨ ਅਤੇ ਆਈ. ਐਸ. ਅੱਤਵਾਦੀਆਂ ਵਲੋਂ ਲਗਾਤਾਰ ਤਾਲਿਬਾਨ ਦੇ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਸੰਬੰਧਿਤ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਤਾਲਿਬਾਨ ਹਕੂਮਤ ਵਲੋਂ ਸਾਜਿਸ਼ ਰਚਣ ਦੇ ਦੋਸ਼ ਹੇਠ ਕੁਝ ਆਈ. ਐਸ. ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਤਕਰੀਬਨ ਤਿੰਨ ਘੰਟਿਆਂ ਤੱਕ ਚੱਲੀ ਇਸ ਝੜਪ 'ਚ ਕਈ ਹੋਰ ਲੋਕਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਕਾਰੀ ਸਈਦ ਖੋਸਤੀ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਇਕ ਘਰ 'ਚ ਲੁਕੇ ਤਿੰਨ ਅਗਵਾਕਾਰਾਂ ਨੂੰ ਕਾਰਵਾਈ ਦੌਰਾਨ ਮਾਰ ਦਿੱਤਾ।

64000 ਕਰੋੜ ਦੇ 'ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ' ਦੀ ਸ਼ੁਰੂਆਤ

ਵਾਰਾਨਸੀ (ਉੱਤਰ ਪ੍ਰਦੇਸ਼), 25 ਅਕਤੂਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ 'ਚ ਆਪਣੇ ਸੰਸਦੀ ਹਲਕੇ ਵਾਰਾਨਸੀ ਤੋਂ ਦੇਸ਼ 'ਚ ਸਿਹਤ ਦੇ ਬੁਨਿਆਦੀ ਢਾਂਚਾ ਨੂੰ ਮਜ਼ਬੂਤੀ ਦੇਣ ਲਈ 64,000 ਕਰੋੜ ਦੇ 'ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚੇ ...

ਪੂਰੀ ਖ਼ਬਰ »

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ 'ਚ ਬੀ.ਐਸ.ਐਫ. ਦਾ ਜਵਾਨ ਗ੍ਰਿਫ਼ਤਾਰ

ਭੁਜ, 25 ਅਕਤੂਬਰ (ਏਜੰਸੀਆਂ)-ਗੁਜਰਾਤ ਏ. ਟੀ. ਐਸ. (ਅੱਤਵਾਦ ਵਿਰੋਧੀ ਦਸਤਾ) ਨੇ ਬੀ.ਐਸ.ਐਫ. ਦੀ ਭੁਜ ਬਟਾਲੀਅਨ 'ਚ ਤਾਇਨਾਤ ਇਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ 'ਤੇ ਪਾਕਿਸਤਾਨ ਲਈ ਜਾਸੂਸੀ ਕਰਨ ਅਤੇ ਵਟਸਐਪ ਰਾਹੀਂ ਸੰਵੇਦਨਸ਼ੀਲ ਜਾਣਕਾਰੀ ਗੁਆਂਢੀ ਦੇਸ਼ ਨੂੰ ਭੇਜਣ ਦਾ ...

ਪੂਰੀ ਖ਼ਬਰ »

ਭਾਰਤ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਨੂੰ ਹੁਣ ਨਹੀਂ ਹੋਣਾ ਪਵੇਗਾ ਇਕਾਂਤਵਾਸ

ਨਵੀਂ ਦਿੱਲੀ, 25 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਨੂੰ ਹੁਣ ਇਕਾਂਤਵਾਸ ਹੋਣ ਦੀ ਲੋੜ ਨਹੀਂ ਪਵੇਗੀ। ਸੋਮਵਾਰ ਤੋਂ ਵਿਦੇਸ਼ੀ ਮੁਸਾਫ਼ਰਾਂ ਲਈ ਸਰਕਾਰ ਵਲੋਂ ਸੋਧੇ ਹੋਏ ਦਿਸ਼ਾ-ਨਿਰਦੇਸ਼ ਲਾਗੂ ਹੋ ਗਏ। ਹੁਣ ਸੋਮਵਾਰ ਤੋਂ ਸ਼ੁਰੂ ਹੋਏ ਨਵੇਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX