ਤਾਜਾ ਖ਼ਬਰਾਂ


ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਬੱਸੀ ਪਠਾਣਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਭਰਾ ਡਾ. ਮਨੋਹਰ ਵਲੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਪੱਤਰ ਦਾਖ਼ਲ
. . .  1 day ago
ਬੱਸੀ ਪਠਾਣਾਂ, 28 ਜਨਵਰੀ (ਰਵਿੰਦਰ ਮੌਦਗਿਲ)-ਬੱਸੀ ਪਠਾਣਾਂ ਤੋਂ ਮੁੱਖ ਮੰਤਰੀ ਚੰਨੀ ਦੇ ਭਰਾ ਡਾ.ਮਨੋਹਰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਵਲੋਂ ਅੱਜ ਚੋਣ ਅਫ਼ਸਰ ਕਮ ਐੱਸ.ਡੀ.ਐੱਮ. ਯਸ਼ਪਾਲ ਸ਼ਰਮਾ ਅੱਗੇ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ ਗਏ...
ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ 'ਤੇ ਨਵਾਂਸ਼ਹਿਰ 'ਚ ਕਰਨਗੇ ਵੱਡੀ ਚੋਣ ਰੈਲੀ
. . .  1 day ago
ਚੰਡੀਗੜ੍ਹ, 28 ਜਨਵਰੀ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਵਰਕਰਾਂ 'ਚ ਜੋਸ਼ ਭਰਨ ਲਈ ਭੈਣ ਮਾਇਆਵਤੀ ਪੰਜਾਬ ਦੌਰੇ ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ 8 ਫਰਵਰੀ...
ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਫਤਹਿਗੜ੍ਹ ਸਾਹਿਬ, 28 ਜਨਵਰੀ-ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਸੁਖਪਾਲ ਸਿੰਘ ਖਹਿਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ...
ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸੰਗਰੂਰ, 28 ਜਨਵਰੀ (ਧੀਰਜ ਪਸ਼ੋਰੀਆ)- ਸੰਗਰੂਰ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਨਰਿੰਦਰ ਕੌਰ ਭਰਾਜ ਨੇ ਅੱਜ ਐੱਸ ਡੀ.ਐੱਮ ਕਮ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਦਿੱਤੇ ਹਨ। ਉਨ੍ਹਾਂ ਦੇ ਮਾਤਾ ਚਰਨਜੀਤ ਕੌਰ...
ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਤਪਾ ਮੰਡੀ, 28 ਜਨਵਰੀ (ਪ੍ਰਵੀਨ ਗਰਗ ) - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਭਦੌੜ ਹਲਕੇ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ...
ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਮਜੀਠਾ ਅਤੇ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਬਿਕਰਮ ਸਿੰਘ ਮਜੀਠੀਆ ਵਲੋਂ ਚੇਅਰਮੈਨ ਉਪਕਾਰ ਸਿੰਘ ਸੰਧੂ, ਕੌਂਸਲਰ ਲਾਡੋ ਪਹਿਲਵਾਨ...
ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ ਸਿੱਧੂ: ਬਿਕਰਮ ਸਿੰਘ ਮਜੀਠੀਆ
. . .  1 day ago
ਚੰਡੀਗੜ੍ਹ, 28 ਜਨਵਰੀ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਵਿੰਨ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੀ ਭੈਣ ਤੋਂ ਜਨਤਕ ਮੁਆਫ਼ੀ ਮੰਗੇ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 15 ਮਾਘ ਸੰਮਤ 553
ਿਵਚਾਰ ਪ੍ਰਵਾਹ: ਆਗੂ ਉਹੀ ਸਹੀ ਹੈ ਜਿਹੜਾ ਠੀਕ ਰਸਤੇ ਬਾਰੇ ਜਾਣਦਾ ਹੈ ਅਤੇ ਆਪ ਉਸ 'ਤੇ ਚਲਦਾ ਹੈ ਅਤੇ ਲੋਕਾਂ ਨੂੰ ਵੀ ਦਿਖਾਉਂਦਾ ਹੈ। -ਜਾਨ.ਸੀ. ਮੈਕਸਵੇਲ

ਪਹਿਲਾ ਸਫ਼ਾ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਰਾਹੁਲ ਗਾਂਧੀ ਨੇ ਕੀਤੀ ਪੰਜਾਬ 'ਚ ਚੋਣ ਮੁਹਿੰਮ ਦੀ ਸ਼ੁਰੂਆਤ

ਜਲਿ੍ਹਆਂਵਾਲਾ ਬਾਗ, ਸ੍ਰੀ ਦੁੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਕੀਤਾ ਸਿਜਦਾ
ਜਸਵੰਤ ਸਿੰਘ ਜੱਸ
ਅੰਮਿ੍ਤਸਰ, 27 ਜਨਵਰੀ -ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪਾਰਟੀ ਦੀ ਪੰਜਾਬ 'ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਪਾਰਟੀ ਦੀ ਜਿੱਤ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ, ਪ੍ਰਤਾਪ ਸਿੰਘ ਬਾਜਵਾ ਤੇ ਵੱਖ-ਵੱਖ ਹਲਕਿਆਂ ਤੋਂ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਕਾਂਗਰਸੀ ਉਮੀਦਵਾਰ ਵੀ ਹਾਜ਼ਰ ਸਨ | ਧੁੰਦ ਕਾਰਨ ਨਿਰਧਾਰਤ ਸਮੇਂ ਤੋਂ ਕਰੀਬ ਤਿੰਨ ਘੰਟੇ ਦੇਰੀ ਨਾਲ ਪੁੱਜੇ ਰਾਹੁਲ ਗਾਂਧੀ ਨੇ ਚਿੱਟਾ ਕੁੜਤਾ ਪਜ਼ਾਮਾ ਪਾਇਆ ਹੋਇਆ ਸੀ, ਸਿਰ 'ਤੇ ਕੇਸਰੀ ਰੰਗ ਦਾ ਖ਼ਾਲਸਾਈ ਖੰਡੇ ਵਾਲਾ ਰੁਮਾਲ ਬੰਨਿ੍ਹਆ ਹੋਇਆ ਸੀ | ਰਾਹੁਲ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਭੇਟ ਕਰਕੇ ਸ਼ਰਧਾ ਸਹਿਤ ਮੱਥਾ ਟੇਕਿਆ ਤੇ ਕਰੀਬ 20 ਕੁ ਮਿੰਟ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬੈਠ ਕੇ ਸ਼ਬਦ ਕੀਰਤਨ ਸਰਵਣ ਕੀਤਾ | ਰੁਮਾਲਾ ਸਾਹਬਿ ਭੇਟ ਕਰਨ ਸਮੇਂ ਰਾਹੁਲ ਗਾਂਧੀ ਨੂੰ ਸੇਵਾਦਾਰਾਂ ਵਲੋਂ ਫੁੱਲਾਂ ਦਾ ਹਾਰ ਭੇਟ ਕੀਤਾ ਗਿਆ | ਇਸ ਉਪਰੰਤ ਰਾਹੁਲ ਨੇ ਸਾਥੀ ਕਾਂਗਰਸੀ ਆਗੂਆਂ ਸਮੇਤ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ 'ਚ ਬੈਠ ਕੇ ਲੰਗਰ ਛਕਿਆ | ਰਾਹੁਲ ਗਾਂਧੀ ਦਰਸ਼ਨ ਕਰਨ ਜਾ ਣ ਸਮੇਂ ਜਾਂ ਵਾਪਸੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਅੰਦਰ ਨਹੀਂ ਗਏ ਤੇ ਦਰਸ਼ਨ ਕਰਕੇ ਬਾਹਰੋਂ ਹੀ ਪਰਤ ਗਏ | ਰਾਹੁਲ ਨੂੰ ਅੰਮਿ੍ਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਘੰਟਾ ਘਰ ਪਲਾਜ਼ਾ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ |
ਵਾਪਸੀ ਸਮੇਂ ਰਾਹੁਲ ਬਾਕੀ ਕਾਂਗਰਸੀ ਆਗੂਆਂ ਤੇ ਪਾਰਟੀ ਉਮੀਦਵਾਰਾਂ ਨਾਲ ਬੱਸ 'ਚ ਬੈਠ ਕੇ ਗਏ ਤੇ ਜਲਿ੍ਹਆਂ ਵਾਲਾ ਬਾਗ ਵਿਖੇ ਜਾ ਕੇ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਬਾਅਦ 'ਚ ਰਾਹੁਲ ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਮੱਥਾ ਟੇਕਣ ਪੁੱਜੇ | ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਹਵਾਈ ਅੱਡੇ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੁੱਜਣ ਦੌਰਾਨ ਵਿਰਾਸਤੀ ਮਾਰਗ 'ਤੇ ਐਨ.ਐਸ.ਯੂ.ਆਈ. ਤੇ ਹੋਰ ਕਾਂਗਰਸੀ ਆਗੂੁਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਢੋਲ ਵਜਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਰਾਹੁਲ ਗਾਂਧੀ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਣ ਸਮੇਂ ਉਨ੍ਹਾਂ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮਨਪ੍ਰੀਤ ਸਿੰਘ ਬਾਦਲ, ਪਰਗਟ ਸਿੰਘ, ਡਾ: ਰਾਜ ਕੁਮਾਰ ਵੇਰਕਾ, ਬਰਿੰਦਰ ਸਿੰਘ ਪਾਹੜਾ, ਅਮਿਤ ਵਿਜ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਕੁਲਬੀਰ ਸਿੰਘ ਜ਼ੀਰਾ, ਹਰਮਿੰਦਰ ਸਿੰਘ ਗਿੱਲ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਅਸ਼ਵਨੀ ਸੇਖੜੀ, ਅਰੁਣਾ ਚੌਧਰੀ, ਕੁਲਦੀਪ ਸਿੰਘ ਵੈਦ, ਗੁਰਕੀਰਤ ਸਿੰਘ ਕੋਟਲੀ, ਲਖਵਿੰਦਰ ਸਿੰਘ ਲੱਖਾ ਪਾਇਲ, ਦੀਪ ਇੰਦਰ ਸਿੰਘ ਢਿੱਲੋਂ, ਖੁਸ਼ਬਾਜ਼ ਸਿੰਘ ਜਟਾਣਾ, ਭਗਵੰਤਪਾਲ ਸਿੰਘ ਸੱਚਰ, ਤਰਸੇਮ ਸਿੰਘ ਡੀ.ਸੀ. ਅਤੇ ਸੁਖਪਾਲ ਸਿੰਘ ਭੁੱਲਰ ਆਦਿ ਕਾਂਗਰਸੀ ਆਗੂ ਤੇ ਪਾਰਟੀ ਵਲੋਂ ਐਲਾਨੇ ਤੇ ਸੰਭਾਵਿਤ ਉਮੀਦਵਾਰ ਹਾਜ਼ਰ ਸਨ |
ਕਈ ਸੰਸਦ ਮੈਂਬਰਾਂ ਤੇ ਸੀਨੀਅਰ ਕਾਂਗਰਸੀਆਂ ਦੀ ਗ਼ੈਰ-ਹਾਜ਼ਰੀ ਨੇ ਚਰਚਾ ਛੇੜੀ!
ਰਾਹੁਲ ਗਾਂਧੀ ਦੇ ਦਰਸ਼ਨ ਕਰਨ ਪੁੱਜਣ ਸਮੇਂ ਪਾਰਟੀ ਵਲੋਂ ਸਮੂਹ ਸੀਨੀਅਰ ਕਾਂਗਰਸੀ ਆਗੂਆਂ, ਪੰਜਾਬ ਦੇ ਸਮੂਹ ਲੋਕ ਸਭਾ ਮੈਂਬਰਾਂ ਤੇ ਉਮੀਦਵਾਰਾਂ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੀ ਹਦਾਇਤ ਕੀਤੀ ਗਈ ਸੀ ਪਰ ਜਾਣਕਾਰੀ ਅਨੁਸਾਰ ਇਸ ਮੌਕੇ ਹੁਣ ਤੱਕ ਪਾਰਟੀ ਵਲੋਂ ਐਲਾਨੇ ਜਾ ਚੁੱਕੇ 109 ਉਮੀਦਵਾਰਾਂ 'ਚੋਂ ਵੱਡੀ ਗਿਣਤੀ 'ਚ ਗ਼ੈਰ ਹਾਜ਼ਰ ਰਹੇ ਉਮੀਦਵਾਰਾਂ ਤੋਂ ਇਲਾਵਾ ਪੰਜਾਬ ਤੋਂ ਪਾਰਟੀ ਦੇ ਅੱਠ ਸੰਸਦ ਮੈਂਬਰਾਂ 'ਚੋਂ ਕੇਵਲ ਅੰਮਿ੍ਤਸਰ ਦੇ ਗੁਰਜੀਤ ਸਿੰਘ ਔਜਲਾ ਹੀ ਪੁੱਜੇ ਹੋਏ ਸਨ, ਜਦੋਂ ਕਿ ਜਸਬੀਰ ਸਿੰਘ ਡਿੰਪਾ ਗਿੱਲ, ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਮੁਹੰਮਦ ਸਦੀਕ, ਮਨੀਸ਼ ਤਿਵਾੜੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਬੀਬੀ ਰਜਿੰਦਰ ਕੌਰ ਭੱਠਲ, ਰਾਣਾ ਗੁਰਜੀਤ ਸਿੰਘ, ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਆਦਿ ਸੀਨੀਅਰ ਕਾਂਗਰਸੀ ਆਗੂ ਗ਼ੈਰ ਹਾਜ਼ਰ ਰਹੇ | ਕਈ ਸੀਨੀਅਰ ਕਾਂਗਰਸੀ ਆਗੂਆਂ ਦੇ ਗ਼ੈਰ ਹਾਜ਼ਰ ਰਹਿਣ ਪਿੱਛੇ ਕਾਂਗਰਸ ਦਾ ਅੰਦਰੂਨੀ ਕਲੇਸ਼ ਦੱਸਿਆ ਜਾ ਰਿਹਾ ਹੈ | ਸੁਨੀਲ ਜਾਖੜ ਨੇ ਕਿਹਾ ਕਿ ਉਹ ਇਕਾਂਤਵਾਸ (ਕੁਆਰਨਟਾਈਨ) ਹੋਣ ਕਰਕੇ ਅੰਮਿ੍ਤਸਰ ਨਹੀਂ ਪੁੱਜ ਸਕੇ | ਜਦਕਿ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਮੈਂ ਕੁਝ ਨਿੱਜੀ ਕੰਮਾਂ ਕਰਕੇ ਅੰਮਿ੍ਤਸਰ ਵਿਖੇ ਨਹੀਂ ਪਹੁੰਚ ਸਕਿਆ |

ਵਰਕਰਾਂ ਨਾਲ ਸਲਾਹ ਕਰ ਕੇ ਕੀਤਾ ਜਾਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ-ਰਾਹੁਲ

• ਭਾਜਪਾ ਤੇ 'ਆਪ' ਨੇ ਸੱਤਾ ਦਾ ਕੀਤਾ ਕੇਂਦਰੀਕਰਨ • ਪਾਰਟੀ ਅਤੇ ਪੰਜਾਬ ਦੇ ਹਿਤਾਂ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ-ਚੰਨੀ • ਮੈਨੂੰ ਦਰਸ਼ਨੀ ਘੋੜਾ ਨਾ ਬਣਾਇਓ, ਫ਼ੈਸਲੇ ਲੈਣ ਦੀ ਤਾਕਤ ਵੀ ਮਿਲੇ-ਸਿੱਧੂ
ਜਸਪਾਲ ਸਿੰਘ, ਸ਼ਿਵ ਸ਼ਰਮਾ
ਜਲੰਧਰ, 27 ਜਨਵਰੀ-ਸੂਬੇ 'ਚ ਕਾਂਗਰਸ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅੱਜ ਇਥੇ ਪੁੱਜੇ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਸੂਬਾ ਪੱਧਰੀ ਵਰਚੁਅਲ 'ਫ਼ਤਹਿ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ 'ਤੇ ਚੋਣਾਂ ਲੜੇਗੀ ਅਤੇ ਇਸ ਦਾ ਐਲਾਨ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਜਲਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਬੇਸ਼ੱਕ ਕਾਂਗਰਸ ਦੀ ਰਵਾਇਤ ਨਹੀਂ ਰਹੀ ਪਰ ਫਿਰ ਵੀ ਜੇਕਰ ਪੰਜਾਬ ਦੇ ਲੋਕ ਅਜਿਹਾ ਚਾਹੁੰਦੇ ਹਨ ਤਾਂ ਸੂਬੇ ਦੇ ਵਰਕਰਾਂ ਨਾਲ ਸਲਾਹ ਕਰਨ ਤੋਂ ਬਾਅਦ ਇਸ ਬਾਰੇ ਜਲਦ ਫ਼ੈਸਲਾ ਲਿਆ ਜਾਵੇਗਾ | ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਹਾਈਕਮਾਨ ਜਿਸ ਆਗੂ ਨੂੰ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨੇਗੀ, ਦੂਸਰਾ ਉਸ ਦਾ ਡਟ ਕੇ ਸਾਥ ਦੇਵੇਗਾ | ਹਾਲਾਂਕਿ ਕਾਂਗਰਸ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਅੱਜ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੇ ਸਾਹਮਣੇ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਜ਼ੋਰਦਾਰ ਮੰਗ ਰੱਖੀ | ਸ. ਚੰਨੀ ਨੇ ਸਾਫ਼ ਕਿਹਾ ਕਿ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਵਲੋਂ ਪਾਰਟੀ 'ਤੇ ਤਨਜ਼ ਕੱਸੇ ਜਾ ਰਹੇ ਹਨ ਕਿ ਕਾਂਗਰਸ ਸੂਬੇ 'ਚ ਪਾਰਟੀ ਦਾ ਲਾੜਾ ਹੀ ਤੈਅ ਨਹੀਂ ਕਰ ਸਕੀ ਤੇ ਰਾਜ ਦੇ ਲੋਕਾਂ ਅੰਦਰ ਇਹ ਵੀ ਭਰਮ ਪੈਦਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਅੰਦਰ ਕੁਰਸੀ ਦੀ ਲੜਾਈ ਚੱਲ ਰਹੀ ਹੈ | ਹਾਲਾਂਕਿ ਉਨ੍ਹਾਂ ਆਪਣੇ ਪਿਛਲੇ 111 ਦਿਨ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਲਾਮਿਸਾਲ ਕੰਮਾਂ ਨੂੰ ਰਾਹੁਲ ਗਾਂਧੀ ਦੇ ਸਾਹਮਣੇ ਪੇਸ਼ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੂਰੇ 5 ਸਾਲ ਕੰਮ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪੰਜਾਬ ਦੇ ਸਾਰੇ ਮਸਲੇ ਹੱਲ ਕਰ ਦੇਣਗੇ | ਦੂਸਰੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਪਣੇ ਇਰਾਦੇ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਪਾਰਟੀ 'ਚ ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿਣਗੇ |
ਪੰਜਾਬ ਦਾ ਭਵਿੱਖ ਤੈਅ ਕਰਨਗੀਆਂ ਚੋਣਾਂ-ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਧਾਨ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ ਬਲਕਿ ਇਹ ਚੋਣਾਂ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਕਰਨਗੀਆਂ | ਕਾਂਗਰਸ ਲਈ ਪੰਜਾਬ ਇਕ ਸੂਬਾ ਨਹੀਂ ਬਲਕਿ ਇਕ ਨਿੱਗਰ ਸੋਚ, ਨਰੋਈ ਵਿਚਾਰਧਾਰਾ ਅਤੇ ਇਕ ਅਜਿਹਾ ਚਿੰਨ੍ਹ ਤੇ ਮਾਰਗ ਦਰਸ਼ਕ ਹੈ, ਜਿਸ ਨੇ ਹਮੇਸ਼ਾ ਦੇਸ਼ ਨੂੰ ਠੋਸ ਅਗਵਾਈ ਦਿੱਤੀ ਹੈ |
ਭਾਜਪਾ ਤੇ 'ਆਪ' ਨੇ ਸੱਤਾ ਦਾ ਕੇਂਦਰੀਕਰਨ ਕੀਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਸੱਤਾ ਦਾ ਕੇਂਦਰੀਕਰਨ ਕਰਕੇ ਰੱਖ ਦਿੱਤਾ ਹੈ ਤੇ ਸਾਰੀਆਂ ਤਾਕਤਾਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੇ ਆਪੋ ਆਪਣੇ ਹੱਥਾਂ 'ਚ ਲੈ ਲਈਆਂ ਹਨ | ਨਾਲ ਹੀ ਉਨ੍ਹਾਂ ਨੋਟਬੰਦੀ, ਜੀ. ਐਸ. ਟੀ. ਤੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਔਰਤਾਂ ਦੀ ਬਿਹਤਰੀ ਲਈ ਅਜਿਹੇ 2-3 ਵਾਅਦੇ ਆਪਣੇ ਚੋਣ ਮਨੋਰਥ 'ਚ ਸ਼ਾਮਿਲ ਕੀਤੇ ਜਾਣਗੇ, ਜਿਸ ਨਾਲ ਔਰਤਾਂ ਦੀ ਹੋਣੀ (ਜ਼ਿੰਦਗੀ) ਬਦਲੀ ਜਾ ਸਕੇਗੀ |
111 ਦਿਨਾਂ 'ਚ ਲਾਮਿਸਾਲ ਕੰਮ ਕੀਤੇ-ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਦੇ ਪੰਜਾਬ ਆਉਣ 'ਤੇ ਜਿਥੇ ਉਨ੍ਹਾਂ ਦਾ ਸਵਾਗਤ ਕੀਤਾ, ਉਥੇ ਗੁਰਬਾਣੀ ਦੀਆਂ ਤੁਕਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਆਪਣੇ ਤਿੰਨਾਂ ਮਹੀਨਿਆਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਤੋਂ ਰਾਹੁਲ ਗਾਂਧੀ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਨ੍ਹਾਂ 111 ਦਿਨਾਂ 'ਚ ਉਹ ਨਾ ਤਾਂ ਖੁਦ ਸੁੱਤੇ ਹਨ ਤੇ ਨਾ ਹੀ ਉਨ੍ਹਾਂ ਨੇ ਅਫਸਰਾਂ ਨੂੰ ਸੌਣ ਦਿੱਤਾ |
ਪੰਜਾਬ ਮਾਡਲ ਬਦਲੇਗਾ ਸੂਬੇ ਦੀ ਤਕਦੀਰ-ਸਿੱਧੂ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਕਿਹਾ ਕਿ ਪੰਜਾਬ ਮਾਡਲ ਬਦਲੇਗਾ ਸੂਬੇ ਦੀ ਤਕਦੀਰ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਕਾਂਗਰਸ ਸਭ ਤੋਂ ਪਹਿਲਾਂ ਹਰ ਸਾਲ ਰਾਜ 'ਤੇ ਚੜ੍ਹਦੇ 25 ਹਜ਼ਾਰ ਕਰੋੜ ਦੇ ਕਰਜ਼ੇ ਨੂੰ ਬੰਦ ਕਰਵਾਏਗੀ ਤੇ ਆਮਦਨ ਦੇ ਸਰੋਤ ਵਧਾ ਕੇ ਇਸ ਕਰਜ਼ੇ ਨੂੰ ਉਤਾਰਨ ਦੀ ਦਿਸ਼ਾ ਵੱਲ ਕੰਮ ਕਰੇਗੀ | ਮੰਚ 'ਤੇ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਏ. ਵੇਣੂਗੋਪਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ, ਪਰਗਟ ਸਿੰਘ, ਡਾ. ਰਾਜ ਕੁਮਾਰ ਵੇਰਕਾ, ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇਜਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ ਡਾਇਰੈਕਟਰ, ਅਮਰਜੀਤ ਸਿੰਘ ਸਮਰਾ, ਅਵਤਾਰ ਹੈਨਰੀ, ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਬਾਵਾ ਹੈਨਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਾ. ਨਵਜੋਤ ਸਿੰਘ ਦਾਹੀਆ, ਵਿਕਰਮਜੀਤ ਸਿੰਘ ਚੌਧਰੀ, ਮੇਅਰ ਜਗਦੀਸ਼ ਰਾਜਾ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਜ਼ਿਲ੍ਹਾ ਕਾਂਗਰਸ ਪ੍ਰਧਾਨ ਬਲਰਾਜ ਠਾਕਰ, ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਟਾਹਲੀ, ਡਾ. ਜਸਲੀਨ ਸੇਠੀ ਤੇ ਹੋਰ ਆਗੂ ਵੀ ਮੌਜੂਦ ਸਨ |

ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਰਾਹਤ, 31 ਤੱਕ ਗਿ੍ਫ਼ਤਾਰੀ 'ਤੇ ਰੋਕ

ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਜ਼ਬਾਨੀ ਆਦੇਸ਼ 'ਚ 31 ਜਨਵਰੀ ਤੱਕ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ | ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਸਖ਼ਤ ਕਦਮ ਨਾ ਚੁੱਕਣ ਦੀ ਹਦਾਇਤ ਦਿੱਤੀ ਹੈ | ਹੁਣ ਸੁਪਰੀਮ ਕੋਰਟ ਸੋਮਵਾਰ ਭਾਵ 31 ਜਨਵਰੀ ਨੂੰ ਮਜੀਠੀਆ ਦੀ ਅਗਾਊਾ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ | ਮਜੀਠੀਆ ਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਸੀ ਹਾਲਾਂਕਿ ਹਾਈਕੋਰਟ ਨੇ ਮਜੀਠੀਆ ਨੂੰ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰਨ ਲਈ ਗਿ੍ਫ਼ਤਾਰੀ ਤੋਂ 3 ਦਿਨ ਦੀ ਛੋਟ ਦਿੱਤੀ ਸੀ | ਸੁਪਰੀਮ ਕੋਰਟ 'ਚ ਮਜੀਠੀਆ ਵਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਮਾਮਲੇ ਦੀ ਫੌਰੀ ਸੁਣਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ (ਮਜੀਠੀਆ) ਸਿਆਸੀ ਬਦਲਾਖੋਰੀ ਦਾ ਸਾਹਮਣਾ ਕਰ ਰਹੇ ਹਨ | ਉਸ ਨੂੰ ਥਾਣੇ ਬੁਲਾਇਆ ਜਾਂਦਾ ਹੈ | ਇਹ ਸਭ ਚੋਣਾਂ ਦੇ ਬੁਖਾਰ ਕਰਕੇ ਹੈ, ਜਿਸ 'ਤੇ ਚੀਫ਼ ਜਸਟਿਸ ਐੱਨ.ਵੀ. ਰਮੰਨਾ, ਜਸਟਿਸ ਏ.ਐੱਸ. ਬੋਪੰਨਾ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਮਜ਼ਾਕੀਆ ਲਹਿਜੇ 'ਚ ਕਿਹਾ ਕਿ ਇਹ ਸਭ ਚੋਣ ਬੁਖਾਰ ਦੇ ਕਾਰਨ ਜਾਂ ਚੋਣ ਵਾਇਰਸ ਕਾਰਨ | ਉਨ੍ਹਾਂ ਕਿਹਾ ਕਿ ਸਾਰੇ ਇਸ ਅਦਾਲਤ ਵੱਲ ਭੱਜ ਰਹੇ ਹਨ | ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲ ਪੀ. ਚਿਦੰਬਰਮ ਨੇ ਇਸ ਦਾ ਵਿਰੋਧ ਵੀ ਕੀਤਾ ਪਰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਸੋਮਵਾਰ ਤੱਕ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ | ਜ਼ਿਕਰਯੋਗ ਹੈ ਕਿ ਮਜੀਠੀਆ ਨੇ ਹਾਈਕੋਰਟ ਤੋਂ 7 ਦਿਨ ਦੀ ਮੁਹਲਤ ਮੰਗੀ ਸੀ ਪਰ ਹਾਈਕੋਰਟ ਨੇ 3 ਦਿਨਾਂ ਦੀ ਮੁਹਲਤ ਦਿੰਦਿਆਂ ਉਨ੍ਹਾਂ ਨੂੰ ਹਦਾਇਤ ਦਿੱਤੀ ਸੀ ਕਿ 3 ਦਿਨਾਂ ਦੇ ਅੰਦਰ ਜੇਕਰ ਉਨ੍ਹਾਂ ਅਪੀਲ ਦਾਖ਼ਲ ਨਾ ਕੀਤੀ ਤਾਂ ਸਮਾਂ ਖ਼ਤਮ ਹੋਣ 'ਤੇ ਹੀ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕਦਾ ਹੈ |

ਪ੍ਰਕਾਸ਼ ਸਿੰਘ ਬਾਦਲ ਬਣੇ ਪੰਜਾਬ 'ਚ ਸਭ ਤੋਂ ਵੱਧ ਉਮਰ ਵਾਲੇ ਪਹਿਲੇ ਉਮੀਦਵਾਰ

ਲੰਬੀ, 27 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ (94) ਪੰਜਾਬ ਵਿਚ ਸਭ ਤੋਂ ਵੱਧ ਉਮਰ ਵਾਲੇ ਪਹਿਲੇ ਉਮੀਦਵਾਰ ਬਣ ਗਏ ਹਨ, ਜੋ ਆਪਣੇ ਰਵਾਇਤੀ ਹਲਕੇ ਲੰਬੀ ਤੋਂ ਚੋਣ ਲੜਨਗੇ | ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਨਾਲ ਜੁੜੇ ਰਹਿੰਦੇ ਹਨ ਅਤੇ ਲੋਕਾਂ ਨਾਲ ਹਰ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਹਨ | ਉਹ ਕਹਿੰਦੇ ਹਨ ਕਿ ਉਨ੍ਹਾਂ ਨੂੰ ਬਜ਼ੁਰਗਾਂ ਨਾਲ ਗੱਲਾਂ ਕਰਕੇ ਸਕੂਨ ਮਿਲਦਾ ਹੈ | ਸੂਬੇ ਦੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੁਝ ਦਿਨ ਪਹਿਲਾਂ ਹੀ ਹਲਕਾ ਲੰਬੀ ਦਾ ਦੌਰਾ ਸ਼ੁਰੂ ਕਰ ਦਿੱਤਾ ਸੀ ਪਰ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ | ਪ੍ਰਕਾਸ਼ ਸਿੰਘ ਬਾਦਲ ਦਾ ਉਮੀਦਵਾਰ ਵਜੋਂ ਐਲਾਨ ਲੰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਉਨ੍ਹਾਂ ਦੇ ਸਿਆਸੀ ਸਲਾਹਕਾਰ ਅਤੇ ਚਚੇਰੇ ਭਰਾ ਮੇਜਰ ਭੁਪਿੰਦਰ ਸਿੰਘ ਢਿੱਲੋਂ ਭੂਪ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸ: ਬਾਦਲ ਕੋਰੋਨਾ ਤੋਂ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ ਅਤੇ ਜਲਦੀ ਹੀ ਹਲਕੇ 'ਚ ਵਿਚਰਨਾ ਸ਼ੁਰੂ ਕਰਨਗੇ |

ਅੰਮਿ੍ਤਸਰ ਪੂਰਬੀ 'ਚ ਹੋਵੇਗਾ ਦਿਲਚਸਪ ਮੁਕਾਬਲਾ

ਅੰਮਿ੍ਤਸਰ, 27 ਜਨਵਰੀ (ਕੋਛੜ/ਵਰਪਾਲ)-ਅੰਮਿ੍ਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਨੂੰ ਮੈਦਾਨ 'ਚ ਉਤਾਰਿਆ ਹੈ | ਮਜੀਠੀਆ ਦੇ ਨਾਂਅ ਦਾ ਐਲਾਨ ਹੁੰਦੇ ਹੀ ਅੰਮਿ੍ਤਸਰ ਪੂਰਬੀ ਪੰਜਾਬ ਦੀ ਸਭ ਤੋਂ ਹਾਈ ਪ੍ਰੋਫਾਈਲ ਅਤੇ ਚਰਚਿਤ ਸੀਟ ਬਣ ਗਈ ਹੈ | ਇਹ ਸੀਟ ਹੁਣ ਸਿਰਫ਼ ਸਿਆਸੀ ਰੰਜਿਸ਼ ਤੱਕ ਸੀਮਤ ਨਾ ਰਹਿ ਕੇ ਦੋਵਾਂ ਪਾਰਟੀਆਂ ਲਈ ਮੁੱਛ ਦਾ ਵੀ ਸਵਾਲ ਬਣ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਆਗੂ ਅਤੇ ਵਰਕਰ ਲੰਬੇ ਸਮੇਂ ਤੋਂ ਮਜੀਠੀਆ ਨੂੰ ਸਿੱਧੂ ਖ਼ਿਲਾਫ਼ ਮੈਦਾਨ 'ਚ ਉਤਾਰਨ ਦੀ ਮੰਗ ਕਰ ਰਹੇ ਸਨ | ਦੱਸਿਆ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਦੀ ਦੁਸ਼ਮਣੀ ਕਾਫ਼ੀ ਪੁਰਾਣੀ ਹੈ ਅਤੇ ਉਹ ਲਗਾਤਾਰ ਇਕ-ਦੂਜੇ 'ਤੇ ਬਿਆਨੀ ਹਮਲੇ ਕਰ ਹਨ | ਨਵਜੋਤ ਸਿੰਘ ਸਿੱਧੂ ਜਦੋਂ ਭਾਜਪਾ ਦਾ ਹਿੱਸਾ ਸਨ ਤਾਂ ਉਨ੍ਹਾਂ ਨੇ ਆਪਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਸਵਾਲ ਉਠਾਉਣੇ ਸ਼ੁਰੂ ਕੀਤੇ ਸਨ | ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ਗੀ ਕਾਰਨ ਹੀ ਭਾਜਪਾ ਨੇ ਨਵਜੋਤ ਸਿੰਘ ਸਿੱਧੂ ਨੂੰ 2014 'ਚ ਅੰਮਿ੍ਤਸਰ ਤੋਂ ਲੋਕ ਸਭਾ ਟਿਕਟ ਨਹੀਂ ਦਿੱਤੀ ਸੀ | ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ 'ਚ ਸ਼ਾਮਿਲ ਹੋ ਕੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗਜ਼ ਮਾਮਲੇ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ | ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਡਰੱਗਜ਼ ਮਾਮਲੇ 'ਚ ਦਰਜ ਕਰਵਾਈ ਗਈ ਐਫ. ਆਈ. ਆਰ. 'ਚ ਵੀ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ 'ਤੇ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਲਈ ਦਬਾਅ ਬਣਾਇਆ ਸੀ | ਹਾਲਾਂਕਿ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਲਗਾਏ ਡਰੱਗਜ਼ ਦੇ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਿਆ ਹੈ | ਅਕਾਲੀ ਆਗੂਆਂ ਅਤੇ 'ਆਪ' ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ 'ਚ 'ਮੈਂ' ਬਹੁਤ ਹੈ, ਜਦਕਿ ਪੰਜਾਬ ਮਾਡਲ ਲੈ ਕੇ ਘੁੰਮਣ ਵਾਲੇ ਸਿੱਧੂ ਦਾ ਆਪਣੇ ਹੀ ਹਲਕੇ ਦਾ ਬੁਰਾ ਹਾਲ ਹੈ | ਸਿੱਧੂ ਨੇ ਪੰਜ ਸਾਲਾਂ ਵਿਚ ਨਾ ਤਾਂ ਕੋਈ ਵਿਕਾਸ ਕੀਤਾ ਅਤੇ ਨਾ ਹੀ ਲੋਕਾਂ ਨੂੰ ਮਿਲੇ | ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਹ ਨਵਜੋਤ ਸਿੰਘ ਸਿੱਧੂ ਲਈ ਆਖ਼ਰੀ ਚੋਣ ਹੋਣ ਜਾ ਰਹੀ ਹੈ | ਦੱਸਣਯੋਗ ਹੈ ਕਿ ਸਾਲ 2012 'ਚ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਅੰਮਿ੍ਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਭਾਜਪਾ ਦੀ ਟਿਕਟ 'ਤੇ ਜੇਤੂ ਰਹੇ ਸਨ | 15 ਜਨਵਰੀ 2017 ਨੂੰ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਨਵਜੋਤ ਸਿੰਘ ਸਿੱਧੂ ਨੇ ਇਥੋਂ ਚੋਣ ਲੜੀ ਅਤੇ ਭਾਜਪਾ ਦੇ ਉਮੀਦਵਾਰ ਨੂੰ 42,809 ਵੋਟਾਂ ਨਾਲ ਹਰਾਇਆ | ਸਿੱਧੂ ਨੂੰ ਕੁੱਲ ਵੋਟਾਂ 60,477 ਪਈਆਂ ਤੇ ਉਹ 60.68 ਫ਼ੀਸਦੀ ਵੋਟਾਂ ਨਾਲ ਜੇਤੂ ਰਹੇ ਸਨ |

ਭਾਜਪਾ ਨੇ ਪੰਜਾਬ ਲਈ 30 ਉਮੀਦਵਾਰ ਐਲਾਨੇ

ਰਾਸ਼ਟਰੀ ਕਮਿਸ਼ਨ ਦੇ 2 ਚੇਅਰਮੈਨ ਅਤੇ 2 ਮੌਜੂਦਾ ਕਾਂਗਰਸੀ ਵਿਧਾਇਕਾਂ ਦੇ ਨਾਂਅ ਸ਼ਾਮਿਲ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 27 ਜਨਵਰੀ -ਭਾਜਪਾ ਨੇ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ 'ਚ 2 ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਅਤੇ 2 ਮੌਜੂਦਾ ਸਾਬਕਾ ਕਾਂਗਰਸੀ ਵਿਧਾਇਕਾਂ ਦੇ ਨਾਂਅ ਸ਼ਾਮਿਲ ਹਨ | ਭਾਜਪਾ ਵਲੋਂ ਜਾਰੀ ਸੂਚੀ 'ਚ ਸਾਬਕਾ ਕੇਂਦਰੀ ਮੰਤਰੀ ਅਤੇ ਪੱਟੀਦਰਜ ਜਾਤਾਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਫਗਵਾੜਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਘੱਟ-ਗਿਣਤੀਆਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਰੋਪੜ ਸੀਟ ਤੋਂ ਟਿਕਟ ਦਿੱਤੀ ਗਈ ਹੈ | ਪਹਿਲੀ ਸੂਚੀ 'ਚ ਭਾਜਪਾ ਅਤੇ ਬਾਹਰਲੇ ਉਮੀਦਵਾਰਾਂ 'ਚ ਸੰਤੁਲਨ ਬਣਾਉਣ ਲਈ ਜਿਹੜੇ 2 ਮੌਜੂਦਾ ਕਾਂਗਰਸੀ ਉਮੀਦਵਾਰਾਂ ਦਾ ਨਾਂਅ ਨਹੀਂ ਸ਼ਾਮਿਲ ਕੀਤਾ ਗਿਆ ਸੀ, ਉਨ੍ਹਾਂ ਦੋਵਾਂ ਹਰਜੋਤ ਕਮਲ ਅਤੇ ਫ਼ਤਹਿਜੰਗ ਸਿੰਘ ਬਾਜਵਾ ਦੇ ਨਾਂਅ ਦੂਜੀ ਸੂਚੀ 'ਚ ਸ਼ਾਮਿਲ ਕੀਤੇ ਗਏ ਹਨ | ਮੋਗਾ ਤੋਂ ਵਿਧਾਇਕ ਹਰਜੋਤ ਕਮਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਜ਼ਿਕਰਯੋਗ ਹੈ ਕਿ ਕਾਂਗਰਸ ਨੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਉਮੀਦਵਾਰ ਐਲਾਨਣ ਲਈ ਹਰਜੋਤ ਕਮਲ ਦਾ ਟਿਕਟ ਕੱਟ ਦਿੱਤਾ ਸੀ | ਕਾਂਗਰਸ ਵਲੋਂ ਪਹਿਲੀ ਸੂਚੀ ਨਾਂਅ ਨਾ ਆਉਣ 'ਤੇ ਹਰਜੋਤ ਕਮਲ ਉਸੇ ਦਿਨ ਹੀ ਭਾਜਪਾ 'ਚ ਸ਼ਾਮਿਲ ਹੋ ਗਏ ਸੀ | ਸਾਬਕਾ ਕਾਂਗਰਸੀ ਆਗੂ ਦਾ ਮੋਗਾ ਤੋਂ ਟਿਕਟ ਪੱਕਾ ਮੰਨਿਆ ਜਾ ਰਿਹਾ ਸੀ, ਹਾਲਾਂਕਿ ਦੂਜੇ ਮੌਜੂਦਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੂੰ ਬਟਾਲਾ ਤੋਂ ਟਿਕਟ ਦਿੱਤੀ ਗਈ ਹੈ | ਫ਼ਤਹਿਜੰਗ ਸਿੰਘ ਕਾਦੀਆਂ ਤੋਂ ਟਿਕਟ ਮੰਗ ਰਹੇ ਸੀ ਜਿਥੋਂ ਕਾਂਗਰਸ ਨੇ ਉਨ੍ਹਾਂ ਦੇ ਭਰਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਉਮੀਦਵਾਰ ਐਲਾਨਿਆ ਹੈ ਹਾਲਾਂਕਿ ਬਟਾਲਾ ਸੀਟ ਨੂੰ ਲੈ ਕੇ ਕਾਂਗਰਸ 'ਚ ਉਮੀਦਵਾਰ ਅਸ਼ਵਨੀ ਸੇਖੜੀ ਅਤੇ ਮੰਤਰੀ ਤਿ੍ਪਤ ਰਾਜਿੰਦਰ ਬਾਜਵਾ ਦਰਮਿਆਨ ਰੱਸਾਕਸ਼ੀ ਚੱਲ ਰਹੀ ਹੈ | ਭਾਜਪਾ ਹਲਕਿਆਂ ਮੁਤਾਬਿਕ ਦੋਵਾਂ ਦੀ ਰੱਸਾਕਸ਼ੀ 'ਚ ਤੀਜੇ ਸਾਬਕਾ ਕਾਂਗਰਸੀ ਨੂੰ ਉਤਾਰ ਕੇ ਭਾਜਪਾ ਮੁਕਾਬਲੇ ਨੂੰ ਆਪਣੇ ਵੱਲ ਕਰਨ ਦੇ ਯਤਨ ਕਰ ਰਹੀ ਹੈ | ਭਾਜਪਾ ਨੇ ਇਕ ਹੋਰ ਸਾਬਕਾ ਕਾਂਗਰਸੀ ਆਗੂ ਪਰਮਿੰਦਰ ਸਿੰਘ ਗਿੱਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ ਹੈ ਹਾਲਾਂਕਿ ਗਿੱਲ, ਜਿਸ ਨੂੰ ਇਸ ਮਹੀਨੇ ਦੇ ਸ਼ੁਰੂ 'ਚ ਗੁਰਦਾਸਪੁਰ ਜ਼ਿਲ੍ਹੇ ਦਾ ਪ੍ਰਧਾਨ ਬਣਾਇਆ ਗਿਆ ਸੀ, ਨੂੰ ਲੈ ਕੇ ਭਾਜਪਾ ਦੇ ਅੰਦਰ ਹੀ ਬਗ਼ਾਵਤੀ ਸੁਰ ਉਠ ਰਹੇ ਹਨ | ਹਲਕਿਆਂ ਮੁਤਾਬਿਕ ਗਿੱਲ ਦੇ ਉਮੀਦਵਾਰ ਐਲਾਨੇ ਜਾਣ ਤੋਂ ਭਾਜਪਾ ਵਰਕਰ ਕਾਫ਼ੀ ਨਾਖ਼ੁਸ਼ ਹਨ | ਦੇਰ ਰਾਤ ਜਾਰੀ ਕੀਤੀ ਤੀਸਰੀ ਸੂਚੀ ਅਨੁਸਾਰ ਅੰਮਿ੍ਤਸਰ ਕੇਂਦਰੀ ਤੋਂ ਡਾ. ਰਾਮ ਚਾਵਲਾ, ਅੰਮਿ੍ਤਸਰ ਪੂਰਬੀ ਤੋਂ ਡਾ. ਜਗਮੋਹਨ ਸਿੰਘ ਰਾਜੂ (ਆਈ.ਏ.ਐਸ.) ਅਤੇ ਬਾਬਾ ਬਕਾਲਾ (ਐਸ.ਸੀ) ਤੋਂ ਸਰਦਾਰ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ |
ਦੱਸਣਯੋਗ ਹੈ ਕਿ ਬਾਬਾ ਬਕਾਲਾ ਤੋਂ ਅਕਾਲੀ ਦਲ ਦੀ ਟਿਕਟ ਦੀ ਮੰਗ ਕਰ ਰਹੇ ਮਨਜੀਤ ਸਿੰਘ ਮੰਨਾ ਨੇ ਪਾਰਟੀ ਵਲੋਂ ਟਿਕਟ ਨਾ ਮਿਲਣ 'ਤੇ ਅੱਜ ਹੀ ਭਾਜਪਾ 'ਚ ਸ਼ਮੂਲੀਅਤ ਕੀਤੀ ਸੀ ਅਤੇ ਅੱਜ ਹੀ ਉਨ੍ਹਾਂ ਨੂੰ ਭਾਜਪਾ ਨੇ ਬਾਬਾ ਬਕਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ | ਜੇਕਰ ਡਾ.ਜਗਮੋਹਨ ਸਿੰਘ ਰਾਜੂ ਦੀ ਗੱਲ ਕੀਤੀ ਜਾਵੇ ਤਾਂ ਉਹ ਤਾਮਿਲਨਾਡੂ ਕੇਡਰ ਦੇ ਆਈ.ਏ.ਐਸ. ਅਫ਼ਸਰ ਹਨ ਅਤੇ ਅੱਜ ਹੀ ਉਨ੍ਹਾਂ ਨੇ ਸਵੈਇੱਛਾ ਸੇਵਾ ਮੁਕਤੀ ਲਈ ਅਤੇ ਉਨ੍ਹਾਂ ਨੂੰ ਭਾਜਪਾ ਨੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੋਣ ਮੈਦਾਨ 'ਚ ਉਤਾਰਿਆ ਹੈ |
ਹਰਜੀਤ ਗਰੇਵਾਲ ਦੀ ਕੱਟੀ ਟਿਕਟ
ਭਾਜਪਾ ਦੇ ਅਹਿਮ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਟਿਕਟ ਨਹੀਂ ਦਿੱਤੀ ਗਈ | ਜ਼ਿਕਰਯੋਗ ਹੈ ਕਿ ਤਿੰਨੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਗਰੇਵਾਲ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਚੋਲਗੀ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜਪੁਰਾ ਤੋਂ ਟਿਕਟ ਦੇਣ ਦੀ ਸੰਭਾਵਨਾ ਸੀ ਪਰ ਭਾਜਪਾ ਨੇ ਰਾਜਪੁਰਾ ਸੀਟ ਲਈ ਜਗਦੀਸ਼ ਕੁਮਾਰ ਜੱਗਾ ਨੂੰ ਉਮੀਦਵਾਰ ਐਲਾਨਿਆ ਹੈ, ਜੋ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਏ ਸਨ | ਹਲਕਿਆਂ ਮੁਤਾਬਿਕ ਵਿਚੋਲਗੀ ਦਰਮਿਆਨ ਗਰੇਵਾਲ ਵਲੋਂ ਕਿਸਾਨਾਂ ਲਈ ਵਰਤੀ ਤਿੱਖੀ ਸ਼ਬਦਾਵਲੀ ਅਤੇ ਵਿਵਾਦਿਤ ਬਿਆਨ ਹੀ ਉਨ੍ਹਾਂ ਦੇ ਟਿਕਟ ਕੱਟਣ ਦੇ ਕਾਰਨ ਬਣ ਗਏ | ਭਾਜਪਾ, ਜਿਸ ਨੇ ਪਿਛਲੇ ਇਜਲਾਸ 'ਚ ਤਿੰਨੋਂ ਵਿਵਾਦਿਤ ਖੇਤੀ ਕਾਨੂੰਨ ਵਾਪਸ ਲਏ ਸਨ, ਇਸ ਤੋਂ ਬਾਅਦ ਹੁਣ ਉਹ ਕਿਸਾਨ ਵਿਰੋਧੀ ਸਮਝਿਆ ਜਾਂਦਾ ਕੋਈ ਵੀ ਕਦਮ ਚੁੱਕਣ ਦਾ ਖ਼ਤਰਾ ਨਹੀਂ ਲੈਣਾ ਚਾਹੁੰਦੀ |
3 ਔਰਤ ਉਮੀਦਵਾਰ ਵੀ ਸ਼ਾਮਿਲ
ਭਾਜਪਾ ਵਲੋਂ ਐਲਾਨੀ ਸੂਚੀ 'ਚ 3 ਔਰਤ ਉਮੀਦਵਾਰ ਵੀ ਸ਼ਾਮਿਲ ਹਨ, ਜਿਨ੍ਹਾਂ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਸੀਮਾ ਕੁਮਾਰੀ ਵੀ ਸ਼ਾਮਿਲ ਹਨ | ਸੀਮਾ ਕੁਮਾਰੀ 2012 'ਚ ਭੋਆ ਤੋਂ ਵਿਧਾਇਕ ਚੁਣੀ ਗਈ ਸੀ ਹਾਲਾਂਕਿ 2017 'ਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਸੀਮਾ ਕੁਮਾਰੀ ਨੂੰ ਭੋਆ ਤੋਂ ਉਮੀਦਵਾਰ ਐਲਾਨਣ ਤੋਂ ਇਲਾਵਾ ਬਲਵਿੰਦਰ ਕੌਰ ਨੂੰ ਅਟਾਰੀ ਅਤੇ ਵੰਦਨਾ ਸਾਂਗਵਾਨ ਨੂੰ ਬੱਲੂਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ |
ਕਈ ਪੁਰਾਣੇ ਭਾਜਪਾਈਆਂ ਦਾ ਕੱਟਿਆ ਟਿਕਟ
ਪਹਿਲੀ ਵਾਰ 65 ਸੀਟਾਂ 'ਤੇ ਚੋਣ ਲੜ ਰਹੀ ਭਾਜਪਾ ਵਲੋਂ ਕਈ ਸੀਨੀਅਰ ਅਤੇ ਪੁਰਾਣੇ ਭਾਜਪਾਈਆਂ ਦੀ ਟਿਕਟ ਕੱਟੀ ਗਈ ਹੈ | ਇਨ੍ਹਾਂ 'ਚ ਹਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਅਰਵਿੰਦ ਮਿੱਤਲ ਦਾ ਨਾਂਅ ਵੀ ਅਹਿਮ ਹੈ |
ਢੀਂਗਰਾ ਲੰਬੀ ਤੋਂ ਹੋਣਗੇ ਉਮੀਦਵਾਰ
ਰਾਕੇਸ਼ ਢੀਂਗਰਾ ਲੰਬੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ | ਢੀਂਗਰਾ ਦਾ ਮੁਕਾਬਲਾ 5 ਵਾਰ ਦੇ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨਾਲ ਹੋਵੇਗਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ 'ਚ ਭਾਜਪਾ ਨੇ ਦਰਸ਼ਨ ਸਿੰਘ ਸ਼ਿਵਜੋਤ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਦੇ ਮੁਕਾਬਲੇ 'ਚ ਰਣਦੀਪ ਸਿੰਘ ਦਿਓਲ ਧੂਰੀ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ | ਭਾਜਪਾ ਆਪਣੇ 65 ਉਮੀਦਵਾਰਾਂ 'ਚੋਂ ਹਾਲੇ ਤੱਕ 61 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ |

ਕੋਵੀਸ਼ੀਲਡ ਅਤੇ ਕੋਵੈਕਸੀਨ ਹੁਣ ਹਸਪਤਾਲਾਂ 'ਚ ਹੋਵੇਗੀ ਉਪਲਬਧ

ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ 'ਚ ਦਵਾਈਆਂ ਬਾਰੇ ਨੇਮਬੱਧ ਸੰਸਥਾ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ. ਜੀ. ਜੀ. ਆਈ.) ਨੇ ਵੱਡਾ ਫ਼ੈਸਲਾ ਲੈਂਦਿਆਂ ਕੋਰੋਨਾ ਦੇ ਦੋ ਟੀਕਿਆਂ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਬਾਜ਼ਾਰ 'ਚ ਵੇਚਣ ਦੇ ਲਈ ਸ਼ਰਤਾਂ ਦੇ ਨਾਲ ਮਨਜ਼ੂਰੀ ਦੇ ਦਿੱਤੀ | ਹਾਲਾਂਕਿ ਮਨਜ਼ੂਰੀ ਤੋਂ ਬਾਅਦ ਇਹ ਟੀਕੇ ਮੈਡੀਕਲ ਸਟੋਰ 'ਤੇ ਉਪਲਬਧ ਨਹੀਂ ਹੋਣਗੇ ਪਰ ਇਨ੍ਹਾਂ ਨੂੰ ਹਸਪਤਾਲਾਂ ਅਤੇ ਕਲੀਨਿਕਾਂ ਤੋਂ ਖ਼ਰੀਦਿਆ ਜਾ ਸਕਦਾ ਹੈ | ਡੀ. ਜੀ. ਸੀ. ਆਈ. ਮੁਤਾਬਿਕ ਟੀਕਾਕਰਨ ਦੇ ਅੰਕੜੇ ਹਰ ਮਹੀਨੇ 'ਚ ਨੇਮਬੱਧ ਸੰਸਥਾ 'ਚ ਜਮ੍ਹਾਂ ਕਰਵਾਉਣੇ ਹੋਣਗੇ | ਕੋਵਿਨ ਐਪ 'ਤੇ ਵੀ ਡਾਟਾ ਅਪਡੇਟ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਹੰਗਾਮੀ ਵਰਤੋਂ ਲਈ ਸੁਰੱਖਿਆ ਡਾਟਾ ਡੀ.ਜੀ.ਸੀ.ਆਈ. ਨੂੰ 15 ਦਿਨਾਂ ਅੰਦਰ ਦੇਣਾ ਹੁੰਦਾ ਸੀ ਪਰ ਬਾਜ਼ਾਰ ਦੀ ਮਨਜ਼ੂਰੀ ਲਈ ਹੁਣ ਇਹ ਸਮਾਂ ਹੱਦ ਵਧਾ ਕੇ 6 ਮਹੀਨੇ ਕਰ ਦਿੱਤੀ ਗਈ ਹੈ | ਕੋਵੈਕਸੀਨ ਅਤੇ ਕੋਵੀਸ਼ੀਲਡ ਨੂੰ ਬਾਜ਼ਾਰ ਵੇਚਣ ਲਈ ਨਿਊ ਡਰੱਗਜ਼ ਐਂਡ ਕਲੀਨੀਕਲ ਟ੍ਰਾਇਲ ਰੂਲਜ਼-2019 ਤਹਿਤ ਮਨਜ਼ੂਰੀ ਦਿੱਤੀ ਗਈ ਹੈ | ਸ਼ਰਤਾਂ ਤਹਿਤ ਫ਼ਰਮਾਂ ਨੂੰ ਚੱਲ ਰਹੀਆਂ ਕਲੀਨਿਕ ਪਰਖਾਂ ਦਾ ਡਾਟਾ ਪੇਸ਼ ਕੀਤਾ ਜਾਵੇਗਾ |Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX