ਤਾਜਾ ਖ਼ਬਰਾਂ


2 ਦਿਨ ਦੇ ਰਿਮਾਂਡ ਤੋਂ ਬਾਅਦ ਬੈਂਸ ਦਾ ਭਰਾ ਕਰਮਜੀਤ ਸਿੰਘ ਅਦਾਲਤ 'ਚ ਪੇਸ਼, ਮਿਲਿਆ ਹੋਰ 2 ਦਿਨ ਦਾ ਰਿਮਾਂਡ
. . .  1 minute ago
ਲੁਧਿਆਣਾ, 5 ਜੁਲਾਈ (ਰੁਪੇਸ਼ ਕੁਮਾਰ)-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ...
ਵਾਈਟ ਹਾਊਸ ਵਲੋਂ 'ਰਾਸ਼ਟਰਪਤੀ ਆਜ਼ਾਦੀ ਮੈਡਲ' ਦੇ 17 ਜੇਤੂਆਂ ਦਾ ਐਲਾਨ
. . .  10 minutes ago
ਸੈਕਰਾਮੈਂਟੋ, 5 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 'ਪ੍ਰੈਜੀਡੈਂਸ਼ੀਅਲ ਮੈਡਲ ਆਫ ਫਰੀਡਮ' ਦੇ ਜੇਤੂਆਂ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚ ਪਾਕਿਸਤਾਨੀ ਮੂਲ ਦਾ ਖ਼ਿਜ਼ਰ ਖਾਨ ਵੀ ਸ਼ਾਮਿਲ ਹੈ। ਖ਼ਿਜ਼ਰ ਖਾਨ ਲਾਹੌਰ ਦਾ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
. . .  10 minutes ago
ਐੱਸ.ਏ.ਐੱਸ. ਨਗਰ, 5 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਜੂਮ ਮੀਟਿੰਗ ਦੇ ਰਾਹੀਂ ਨਤੀਜੇ ਦਾ ਐਲਾਨ ਕੀਤਾ ਗਿਆ। ਐਲਾਨੇ ਗਏ ਨਤੀਜੇ 'ਚ ਕੁਲ ਨਤੀਜਾ 97.94...
ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ.ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
. . .  52 minutes ago
ਚੰਡੀਗੜ੍ਹ, 5 ਜੁਲਾਈ-ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਸੰਭਾਲਿਆ ਅਹੁਦਾ
ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਲਟੋਹਾ ਵਲੋਂ ਜਥੇਦਾਰ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਹੋਈ ਭੁੱਲ ਬਖ਼ਸ਼ਾਉਣ ਦੀ ਮੰਗ
. . .  45 minutes ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੋ: ਵਿਰਸਾ ਸਿੰਘ ਵਲਟੋਹਾ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਂਅ ਪੱਤਰ ਲਿਖ ਕੇ ਆਪਣੇ ਵਲੋਂ 2004 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਹੁਕਮਨਾਮੇ ਦੀ...
ਮਹਾਰਾਸ਼ਟਰ ਦੇ ਘਾਟਕੋਪਰ 'ਚ ਲੈਂਡਸਲਾਈਡ, ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ
. . .  about 1 hour ago
ਮੁੰਬਈ, 5 ਜੁਲਾਈ-ਮਹਾਰਾਸ਼ਟਰ 'ਚ ਭਾਰੀ ਮੀਂਹ ਦੌਰਾਨ ਮੁੰਬਈ ਦੇ ਘਾਟਕੋਪਰ ਪੰਚਸ਼ੀਲ ਨਗਰ 'ਚ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
. . .  about 1 hour ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ...
ਕਰਨਾਟਕ: ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 5 ਜੁਲਾਈ-ਕਰਨਾਟਕ 'ਚ ਕਾਂਗਰਸ ਵਿਧਾਇਕ ਜ਼ਮੀਰ ਅਹਿਮਦ ਖ਼ਾਨ ਦੇ 5 ਟਿਕਾਣਿਆਂ 'ਤੇ ਏ.ਸੀ.ਬੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 5 ਜੁਲਾਈ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13,086 ਨਵੇਂ ਮਾਮਲੇ ਸਾਹਮਣੇ ਆਏ ਹਨ। 12,456 ਰਿਕਵਰੀ ਅਤੇ 24 ਮੌਤਾਂ ਹੋਈਆਂ ਹਨ।
ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ
. . .  about 3 hours ago
ਮਾਨਸਾ, 5 ਜੁਲਾਈ (ਬਲਵਿੰਦਰ ਸਿੰਘ)-ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ...
ਹਿਮਾਚਲ ਪ੍ਰਦੇਸ਼: ਮੰਡੀ ਇਲਾਕੇ 'ਚ ਘਰ 'ਚ ਵੜਿਆ ਬੇਕਾਬੂ ਟਰੱਕ, 3 ਲੋਕਾਂ ਦੀ ਮੌਤ
. . .  about 4 hours ago
ਮੰਡੀ, 5 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਅੱਜ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਮੰਡੀ ਜ਼ਿਲ੍ਹੇ 'ਚ ਤੇਜ਼ ਰਫ਼ਤਾਰ 'ਚ ਆ ਰਿਹਾ ਬੇਕਾਬੂ ਟਰੱਕ ਇਕ ਘਰ 'ਚ ਵੜ ਗਿਆ। ਘਰ 'ਚ ਟਰੱਕ ਦੀ ਟੱਕਰ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 1 ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਐੱਸ.ਐੱਸ.ਪੀ. ਆਸ਼ੀਸ਼ ਸ਼ਰਮਾ ਨੇ ਦਿੱਤੀ ਹੈ।
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਪਹਿਲਾ ਸਫ਼ਾ

ਪੰਜਾਬ ਵਜ਼ਾਰਤ ਦਾ ਵਿਸਥਾਰ 5 ਨਵੇਂ ਮੰਤਰੀ ਸ਼ਾਮਿਲ

ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਫੌਜਾ ਸਿੰਘ, ਚੇਤਨ ਸਿੰਘ ਤੇ ਅਨਮੋਲ ਗਗਨ ਮਾਨ ਨੇ ਚੁੱਕੀ ਸਹੁੰ

ਹਰਕਵਲਜੀਤ ਸਿੰਘ
ਚੰਡੀਗੜ੍ਹ, 4 ਜੁਲਾਈ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਭਗਵੰਤ ਮਾਨ ਦੇ ਮੰਤਰੀ ਮੰਡਲ ਲਈ ਪੰਜ ਹੋਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਈ ਗਈ। ਪੰਜਾਬ ਰਾਜ ਭਵਨ ਵਿਖੇ ਬਣੇ ਨਵੇਂ ਗੁਰੂ ਨਾਨਕ ਆਡੀਟੋਰੀਅਮ ਵਿਖੇ ਹੋਏ ਇਸ ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਹੁੰ ਚੁੱਕਣ ਵਾਲੇ ਨਵੇਂ ਮੰਤਰੀਆਂ 'ਚ ਵਿਭਾਗਾਂ ਦੀ ਵੰਡ ਦੋ ਦਿਨਾਂ 'ਚ ਹੋ ਜਾਏਗੀ। ਅੱਜ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਨਾਮ ਤੋਂ ਦੋ ਵਾਰ ਪਾਰਟੀ ਵਿਧਾਇਕ ਚੁਣੇ ਗਏ ਅਮਨ ਅਰੋੜਾ (48) ਨੇ ਸਭ ਤੋਂ ਪਹਿਲਾਂ ਸਹੁੰ ਚੁੱਕੀ। ਅੰਮ੍ਰਿਤਸਰ ਦੱਖਣੀ ਤੋਂ ਪਾਰਟੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ (66) ਜੋ ਕਿੱਤੇ ਤੋਂ ਰੇਡੀਓਲਾਜਿਸਟ ਹਨ, ਨੇ ਦੂਜੇ ਸਥਾਨ 'ਤੇ ਸਹੁੰ ਚੁੱਕੀ। ਡਾ. ਨਿੱਝਰ, ਜਿਨ੍ਹਾਂ ਨੂੰ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਉਣ ਲਈ ਮਾਰਚ 2022 'ਚ ਪ੍ਰੋਟੈਮ ਸਪੀਕਰ ਵੀ ਬਣਾਇਆ ਗਿਆ ਸੀ, ਬੀਤੇ ਦਿਨੀਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵੀ ਚੁਣੇ ਗਏ ਸਨ। ਤੀਸਰੇ ਨੰਬਰ 'ਤੇ ਸਹੁੰ ਚੁੱਕਣ ਵਾਲੇ ਫੌਜਾ ਸਿੰਘ ਸਰਾਰੀ (61) ਸੇਵਾ ਮੁਕਤ ਪੁਲਿਸ ਅਧਿਕਾਰੀ ਹਨ ਅਤੇ ਰਾਏ ਸਿੱਖ ਭਾਈਚਾਰੇ ਨਾਲ ਸੰਬੰਧਿਤ ਹਨ ਅਤੇ ਫ਼ਿਰੋਜ਼ਪੁਰ ਦੇ ਗੁਰੂ ਹਰਸਹਾਏ ਹਲਕੇ ਤੋਂ ਚੋਣ ਜਿੱਤ ਕੇ ਆਏ ਹਨ। ਇਸੇ ਤਰ੍ਹਾਂ ਚੇਤਨ ਸਿੰਘ ਜੌੜਮਾਜਰਾ (55) ਸਮਾਣਾ ਦੇ ਹਲਕੇ ਤੋਂ ਵਿਧਾਇਕ ਬਣੇ ਹਨ। ਅਨਮੋਲ ਗਗਨ ਮਾਨ (32) ਮੰਤਰੀ ਮੰਡਲ ਵਿਚ ਦੂਸਰੀ ਔਰਤ ਹੋਵੇਗੀ ਅਤੇ ਸਭ ਤੋਂ ਛੋਟੀ ਉਮਰ ਦੀ ਮੰਤਰੀ ਵੀ ਹੈ। ਉਹ ਨਾਮਵਰ ਪੰਜਾਬੀ ਗਾਇਕਾ ਤੇ ਕਲਾਕਾਰ ਵੀ ਹੈ ਅਤੇ ਇਸ ਵਾਰ ਖਰੜ ਦੇ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੀ ਸੀ। ਅੱਜ ਦੇ ਇਸ ਸਹੁੰ ਚੁੱਕ ਸਮਾਗਮ ਦੌਰਾਨ ਦੂਜੀਆਂ ਪਾਰਟੀਆਂ ਦਾ ਕੋਈ ਸੀਨੀਅਰ ਆਗੂ ਨਜ਼ਰ ਨਹੀਂ ਆਇਆ, ਪਰ ਭਗਵੰਤ ਮਾਨ ਮੰਤਰੀ ਮੰਡਲ ਦੇ ਸਾਰੇ ਮੰਤਰੀ ਤੇ ਬਹੁਤੇ ਵਿਧਾਇਕ ਹਾਜ਼ਰ ਸਨ। ਪਾਰਟੀ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦੇ ਰਹੇ ਸਨ। ਅੱਜ ਸਾਰੇ ਪੰਜ ਮੰਤਰੀਆਂ ਨੇ ਆਪਣੀ ਸਹੁੰ ਪੰਜਾਬੀ ਵਿਚ ਹੀ ਚੁੱਕੀ। ਮੁੱਖ ਮੰਤਰੀ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਆਸ ਹੈ ਕਿ ਮੇਰੇ ਮੰਤਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਗੇ ਤੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਅਗਲੇ ਦੋ ਦਿਨਾਂ 'ਚ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਕੋਲ ਕਾਫ਼ੀ ਵਿਭਾਗ ਹਨ ਅਤੇ ਮੈਂ ਆਪਣਾ ਬੋਝ ਘਟਾਉਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਲਈ ਕਈ ਵਿਭਾਗ ਮਲਾਈਦਾਰ ਮੰਨੇ ਜਾਂਦੇ ਸਨ, ਪਰ ਸਾਡੀ ਸਰਕਾਰ ਲਈ ਸਭ ਵਿਭਾਗ ਹੀ ਚੰਗੇ ਹਨ ਅਤੇ ਨਵੇਂ ਮੰਤਰੀਆਂ ਨੂੰ ਚੰਗੇ ਵਿਭਾਗ ਹੀ ਮਿਲਣਗੇ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਮੰਤਰੀਆਂ 'ਤੇ ਮਾਣ ਹੈ ਕਿ ਉਨ੍ਹਾਂ ਨੂੰ ਜੋ ਵੀ ਵਿਭਾਗ ਮਿਲਣਗੇ ਉਹ ਜ਼ਿੰਮੇਵਾਰੀ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਕ ਵਾਰ ਜਾਂ ਦੋ ਵਾਰ ਜਿੱਤਣ ਵਾਲੀ ਪਾਰਟੀ ਵਿਚ ਕੋਈ ਗੱਲ ਨਹੀਂ ਅਤੇ ਮੇਰੇ ਲਈ ਜਿੱਤੇ ਸਾਰੇ 92 ਵਿਧਾਇਕ ਹੀਰੇ ਹਨ ਤੇ ਅਸੀਂ ਸਭ ਨੂੰ ਜ਼ਿੰਮੇਵਾਰੀਆਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਡੇ ਤੋਂ ਵੱਡੀਆਂ ਉਮੀਦਾਂ ਹਨ ਤੇ ਅਸੀਂ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਾਂਗੇ। ਵਰਨਣਯੋਗ ਹੈ ਕਿ ਮੰਤਰੀ ਮੰਡਲ ਵਿਚ ਅੱਜ ਦੇ ਵਾਧੇ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਦਾ ਆਕਾਰ 15 'ਤੇ ਪੁੱਜ ਗਿਆ ਹੈ ਪਰ 3 ਹੋਰ ਮੰਤਰੀਆਂ ਦੀਆਂ ਅਜੇ ਵੀ ਅਸਾਮੀਆਂ ਖ਼ਾਲੀ ਹਨ। ਪੁਰਾਣੇ 10 ਮੰਤਰੀਆਂ 'ਚੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ 'ਚੋਂ ਬਰਤਰਫ਼ ਕਰ ਦਿੱਤਾ ਗਿਆ ਸੀ। ਪੁਰਾਣੇ 10 ਮੰਤਰੀਆਂ 'ਚੋਂ ਵੀ 8 ਪਹਿਲੀ ਵਾਰ ਬਣੇ ਵਿਧਾਇਕ ਸਨ। ਅੱਜ ਜੋ 5 ਮੰਤਰੀ ਬਣੇ ਹਨ ਉਨ੍ਹਾਂ 'ਚੋਂ 4 ਮਾਲਵਾ ਖੇਤਰ ਤੋਂ ਅਤੇ ਇਕ ਮਾਝਾ ਖੇਤਰ ਤੋਂ ਹੈ, ਜਦੋਂ ਕਿ ਦੁਆਬਾ ਖੇਤਰ ਤੋਂ ਅੱਜ ਕੋਈ ਮੰਤਰੀ ਸ਼ਾਮਿਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੱਜ ਮੀਡੀਆ ਨੂੰ ਇਹ ਵੀ ਸੰਕੇਤ ਦਿੱਤਾ ਕਿ ਅਗਲੇ ਕੁਝ ਦਿਨਾਂ ਦੌਰਾਨ ਵੱਡੇ-ਵੱਡੇ ਘਪਲੇ ਸਾਹਮਣੇ ਆਉਣਗੇ, ਜਿਨ੍ਹਾਂ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਹੋਵੋਗੇ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਤੁਸੀਂ ਕੁਝ ਇੰਤਜ਼ਾਰ ਕਰੋ।
ਇਸੇ ਦੌਰਾਨ ਮੁੱਖ ਮੰਤਰੀ ਨੇ ਕੱਲ੍ਹ ਸਵੇਰੇ ਮੰਤਰੀ ਮੰਡਲ ਦੀ ਬੈਠਕ ਸੱਦੀ ਹੈ, ਜਿਸ ਵਿਚ ਨਵੇਂ ਬਣਨ ਵਾਲੇ ਮੰਤਰੀ ਵੀ ਸ਼ਾਮਿਲ ਹੋਣਗੇ। ਨਵੇਂ ਮੰਤਰੀਆਂ ਲਈ ਇਹ ਪਹਿਲੀ ਮੀਟਿੰਗ ਹੋਵੇਗੀ, ਜਿਸ ਤੋਂ ਪਹਿਲਾਂ ਹਾਲਾਂ ਕਿ ਉਨ੍ਹਾਂ ਦੇ ਵਿਭਾਗਾਂ ਦਾ ਐਲਾਨ ਹੋਣ ਦੀ ਸੰਭਾਵਨਾ ਘੱਟ ਹੈ।
ਬੇਹੱਦ ਸਖ਼ਤ ਸੁਰੱਖਿਆ
ਸਹੁੰ ਚੁੱਕ ਸਮਾਗਮ ਲਈ ਚੰਡੀਗੜ੍ਹ ਪੁਲਿਸ ਤੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਬਹੁਤ ਸਖ਼ਤ ਰੱਖੀ ਹੋਈ ਸੀ ਤੇ ਰਾਜ ਭਵਨ ਵੱਲ ਜਾਣ ਵਾਲੇ ਸਾਰੇ ਮਾਰਗਾਂ 'ਤੇ ਬੈਰੀਕੇਡ ਲਗਾਏ ਹੋਏ ਸਨ। ਸਹੁੰ ਚੁੱਕਣ ਵਾਲੇ ਮੰਤਰੀਆਂ ਨੂੰ ਵੀ ਕੇਵਲ ਪਰਿਵਾਰਕ ਮੈਂਬਰ ਨਾਲ ਲਿਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਥੋਂ ਤੱਕ ਕਿ ਮੀਡੀਆ ਨੂੰ ਵੀ ਗੁਰੂ ਨਾਨਕ ਆਡੀਟੋਰੀਅਮ ਦੀ ਉੱਪਰਲੀ ਗੈਲਰੀ ਤੱਕ ਸੀਮਤ ਰੱਖਿਆ ਗਿਆ ਅਤੇ ਮੀਡੀਆ ਨੂੰ ਸਮਾਗਮ ਦੌਰਾਨ ਮੁੱਖ ਮੰਤਰੀ ਤੇ ਮੰਤਰੀਆਂ ਤੋਂ ਵੀ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ।
ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੇ ਜੀਵਨ 'ਤੇ ਇਕ ਝਾਤ
ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਧਾਲੀਵਾਲ, ਭੁੱਲਰ)- ਵਿਧਾਨ ਸਭਾ ਹਲਕਾ ਸੁਨਾਮ ਤੋਂ ਸੂਬੇ ਭਰ 'ਚ ਸਭ ਤੋਂ ਵੱਧ 75,277 ਵੋਟਾਂ ਲੈ ਕੇ ਜਿੱਤ ਹਾਸਲ ਕਰਨ ਵਾਲੇ ਅਮਨ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਵਿਚੋਂ ਹਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅਤਿ ਨਜ਼ਦੀਕੀ ਸਾਥੀਆਂ 'ਚੋਂ ਹਨ। 12 ਅਗਸਤ, 1974 ਨੂੰ ਜਨਮੇ ਅਮਨ ਅਰੋੜਾ ਨੂੰ ਸਿਆਸਤ ਆਪਣੇ ਪਿਤਾ ਕਾਂਗਰਸੀ ਆਗੂ ਬਾਬੂ ਭਗਵਾਨ ਦਾਸ ਅਰੋੜਾ ਤੋਂ ਗੁੜ੍ਹਤੀ 'ਚ ਮਿਲੀ। ਬਾਬੂ ਭਗਵਾਨ ਦਾਸ ਹਲਕੇ ਦੇ ਲਗਾਤਾਰ ਦੋ ਵਾਰ ਵਿਧਾਇਕ ਬਣਨ ਤੋਂ ਇਲਾਵਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਕਾਂਗਰਸ ਵਜ਼ਾਰਤ 'ਚ ਮੰਤਰੀ ਵੀ ਰਹੇ। ਅਮਨ ਅਰੋੜਾ, ਜਿਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਉੱਚ ਵਿੱਦਿਆ ਹਾਸਲ ਕੀਤੀ ਅਤੇ ਆਪਣੇ ਪਿਤਾ ਦੇ ਅਚਾਨਕ ਦਿਹਾਂਤ ਤੋਂ ਬਾਅਦ ਸਰਗਰਮ ਸਿਆਸਤ 'ਚ ਪੈਰ ਧਰਿਆ। ਉਨ੍ਹਾਂ ਕਾਂਗਰਸ ਵਲੋਂ 2007 ਤੇ 2012 'ਚ ਸੁਨਾਮ ਹਲਕੇ ਤੋਂ ਚੋਣ ਲੜੀ ਪਰ ਦੋਵੇਂ ਵਾਰ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਤੋਂ ਹਾਰ ਗਏ। ਅਮਨ ਅਰੋੜਾ ਜਨਵਰੀ 2016 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਤੇ 2017 ਦੀ ਵਿਧਾਨ ਸਭਾ ਚੋਣ ਵਿਚ ਅਕਾਲੀ ਦਲ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ 30307 ਵੋਟਾਂ 'ਤੇ ਮਾਤ ਦੇ ਕੇ ਪਹਿਲੀ ਵਾਰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇ। ਇਸ ਵਾਰ 2022 ਦੀਆਂ ਚੋਣਾਂ 'ਚ ਉਹ ਦੂਜੀ ਵਾਰ ਵਿਧਾਇਕ ਬਣੇ।
ਸਿਆਸਤ 'ਚ ਵੀ ਚਮਕੇ ਡਾ. ਨਿੱਜਰ
ਅੰਮ੍ਰਿਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੀ ਵਜ਼ਾਰਤ 'ਚ ਕੀਤੇ ਗਏ ਵਿਸਥਾਰ 'ਚ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਹਰੀ ਝੰਡੀ ਵਾਲੀ ਕਾਰ ਮਿਲਣ 'ਤੇ ਜਿਥੇ ਉਨ੍ਹਾਂ ਦੇ ਸਮਰਥਕ ਬਾਗੋ-ਬਾਗ ਹਨ, ਉਥੇ ਹੀ ਕੈਬਨਿਟ ਮੰਤਰੀ ਬਣਨ ਦੀ ਆਸ ਵਾਲੇ ਹੋਰਨਾਂ ਵਿਧਾਇਕਾਂ ਦੇ ਚਹੇਤਿਆਂ ਦੇ ਚਿਹਰੇ ਮੁਰਝਾਏ ਹੋਏ ਦਿਖਾਈ ਦਿੱਤੇ। ਡਾ. ਨਿੱਜਰ ਅੰਮ੍ਰਿਤਸਰ ਸ਼ਹਿਰ ਤੋਂ ਕੈਬਨਿਟ ਮੰਤਰੀ ਬਣਨ ਵਾਲੇ 'ਆਪ' ਦੇ ਪਹਿਲੇ ਵਿਧਾਇਕ ਬਣ ਗਏ ਹਨ। ਇਸ ਤੋਂ ਪਹਿਲਾਂ ਮਾਨ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਤੋਂ ਬਣਾਏ ਦੋਵੇਂ ਮੰਤਰੀ ਦਿਹਾਤੀ ਹਲਕਿਆਂ ਨਾਲ ਸੰਬੰਧਿਤ ਸਨ। ਮੁਢਲੇ ਦਿਨਾਂ ਤੋਂ 'ਆਪ' ਨਾਲ ਜੁੜੇ ਡਾ. ਨਿੱਜਰ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਹੱਦ ਨਜ਼ਦੀਕੀ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਆਪ ਦੀ ਬਣੀ ਨਵੀਂ ਸਰਕਾਰ ਦੌਰਾਨ ਪ੍ਰੋਟੈਮ ਸਪੀਕਰ ਵੀ ਬਣਾਇਆ ਗਿਆ ਸੀ। ਡਾ. ਨਿੱਜਰ ਇਸ ਵੇਲੇ ਧਾਰਮਿਕ ਤੇ ਵਿੱਦਿਅਕ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵੀ ਹਨ। ਜਦਕਿ ਸਿਆਸਤ 'ਚ ਆਉਣ ਤੋਂ ਪਹਿਲਾਂ ਉਹ ਪ੍ਰਮੁੱਖ ਤੌਰ 'ਤੇ ਡਾਕਟਰੀ ਕਿੱਤੇ ਨਾਲ ਜੁੜੇ ਹੋਏ ਸਨ ਅਤੇ ਅੰਮ੍ਰਿਤਸਰ ਦੇ ਮਸ਼ਹੂਰ ਨਿੱਜਰ ਡਾਇਗਨੋਸਟਿਕ ਸੈਂਟਰ ਦੇ ਸੰਚਾਲਕ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਡਾ. ਨਿੱਜਰ ਨੇ ਸਿਆਸਤ ਨੂੰ ਮੁਕੰਮਲ ਸਮਾਂ ਦੇਣ ਦੇ ਇਰਾਦੇ ਨਾਲ ਆਪਣੇ ਡਾਇਗਨੋਸਟਿਕ ਸੈਂਟਰ ਨੂੰ ਠੇਕੇ 'ਤੇ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਦੌਰਾਨ ਭਾਵੇਂਕਿ ਡਾਕਟਰੀ ਪੇਸ਼ੇ ਨਾਲ ਜੁੜੇ ਹੋਏ ਹੋਰ ਡਾਕਟਰ ਵੀ ਵਿਧਾਇਕ ਚੁਣੇ ਗਏ ਹਨ ਪਰ ਕੈਬਨਿਟ ਮੰਤਰੀ ਵਾਲੀ ਕਾਰ ਫਿਲਹਾਲ ਡਾ. ਨਿੱਜਰ ਦੇ ਹਿੱਸੇ ਹੀ ਆਈ ਹੈ। ਡਾ. ਇੰਦਰਬੀਰ ਸਿੰਘ ਨਿੱਜਰ ਦੇ ਨਵੇਂ ਕੈਬਨਿਟ ਮੰਤਰੀ ਬਣਨ ਨਾਲ ਪੰਜਾਬ ਸਰਕਾਰ ਦੀ ਵਜ਼ਾਰਤ 'ਚ ਇਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਮੰਤਰੀਆਂ ਦੀ ਕੁਲ ਗਿਣਤੀ 3 ਹੋ ਗਈ ਹੈ।
ਅਨਮੋਲ ਦਾ ਗਾਇਕਾ ਤੋਂ ਮੰਤਰੀ ਬਣਨ ਦਾ ਸਫ਼ਰ
ਮਾਨਸਾ, 4 ਜੁਲਾਈ (ਰਾਵਿੰਦਰ ਸਿੰਘ ਰਵੀ)- ਮਾਨਸਾ ਦੀ ਧੀ ਅਨਮੋਲ ਗਗਨ ਮਾਨ ਨੂੰ ਪੰਜਾਬ ਕੈਬਨਿਟ 'ਚ ਨੁਮਾਇੰਦਗੀ ਮਿਲਣ 'ਤੇ ਜ਼ਿਲ੍ਹਾ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ। ਅਨਮੋਲ ਮਾਨਸਾ ਦੇ ਪਿੰਡ ਖਿੱਲਣ ਦੀ ਜੰਮਪਲ ਹੈ ਤੇ ਉਨ੍ਹਾਂ ਦਾ ਪਰਿਵਾਰ ਲੰਬਾ ਸਮਾਂ ਮਾਨਸਾ ਸ਼ਹਿਰ 'ਚ ਵੀ ਰਿਹਾ ਹੈ। ਅਨਮੋਲ ਨੇ ਗਾਇਕੀ ਦੇ ਪਿੜ 'ਚ ਸਫਲ ਹੋਣ ਤੋਂ ਬਾਅਦ ਰਾਜਨੀਤੀ ਦੇ ਖੇਤਰ 'ਚ ਵੀ ਝੰਡੇ ਗੱਡੇ। ਗਾਇਕਾ ਅਨਮੋਲ ਨੇ ਖਰੜ ਹਲਕੇ ਤੋਂ ਪਹਿਲੀ ਵਾਰ ਚੋਣ ਲੜੀ ਤੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ 37 ਹਜ਼ਾਰ 885 ਵੋਟਾਂ ਦੇ ਫ਼ਰਕ ਨਾਲ ਪਛਾੜਿਆ ਸੀ। ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨ ਤੋਂ ਬਾਅਦ ਅਨਮੋਲ ਹੁਣ ਮੰਤਰੀ ਵੀ ਬਣ ਗਈ ਹੈ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਇਤਿਹਾਸ 'ਚ ਪਹਿਲੀ ਵਾਰ ਔਰਤ ਮੰਤਰੀ ਬਣਨ ਦਾ ਮਾਣ ਵੀ ਅਨਮੋਲ ਦੇ ਹਿੱਸੇ ਆਇਆ ਹੈ। ਉਨ੍ਹਾਂ ਦੇ ਪਿਤਾ ਜੋਧਾ ਸਿੰਘ ਮਾਨ ਲੋਕ ਭਲਾਈ ਦੇ ਕੰਮ ਕਰ ਰਹੇ ਹਨ। ਅਨਮੋਲ ਨੇ ਇਕ ਕਿਤਾਬ 'ਅਸਲੀ ਇਨਸਾਨ ਕਿਵੇਂ ਬਣੀਏ' ਵੀ ਲਿਖੀ ਹੈ ਅਤੇ ਉਹ ਚੰਗੇ ਬੁਲਾਰੇ ਵੀ ਹਨ, ਜਿਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕਿਆ ਹੈ। ਭਾਵੇਂ ਮਾਨਸਾ ਨੂੰ ਪੰਜਾਬ ਵਜ਼ਾਰਤ 'ਚ ਨੁਮਾਇੰਦਗੀ ਜ਼ਰੂਰ ਮਿਲੀ ਹੈ ਪਰ ਉਨ੍ਹਾਂ ਦਾ ਹਲਕਾ ਹੋਰ ਹੈ।

ਮੂਸੇਵਾਲਾ ਨੂੰ ਨੇੜਿਓਂ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਗ੍ਰਿਫ਼ਤਾਰ

* ਦਿੱਲੀ ਪੁਲਿਸ ਨੇ ਸਾਥੀ ਸਮੇਤ ਕਸ਼ਮੀਰੀ ਗੇਟ ਤੋਂ ਫੜਿਆ * ਪੰਜਾਬ ਪੁਲਿਸ ਦੀਆਂ 3 ਵਰਦੀਆਂ, ਦੋ ਪਿਸਤੌਲ ਤੇ ਗੋਲੀ ਸਿੱਕਾ ਬਰਾਮਦ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਮੂਸੇਵਾਲਾ 'ਤੇ ਨੇੜਿਓਂ ਗੋਲੀਆਂ ਚਲਾਉਣ ਵਾਲੇ ਸ਼ੂਟਰ ਅੰਕਿਤ ਸੇਰਸਾ ਤੇ ਉਸ ਦੇ ਸਾਥੀ ਸਚਿਨ ਭਿਵਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੇ ਵਿਸ਼ੇਸ਼ ਕਮਿਸ਼ਨਰ ਐਚ.ਜੀ.ਐਸ. ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਾਡੀਆਂ ਟੀਮਾਂ ਨੇ ਮੱਧ ਪ੍ਰਦੇਸ਼, ਝਾਰਖੰਡ, ਉੱਤਰ ਪ੍ਰਦੇਸ਼, ਹਰਿਆਣਾ, ਗੁਜਰਾਤ ਤੇ ਦਿੱਲੀ 'ਚ ਛਾਪੇ ਮਾਰੇ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ 3 ਜੁਲਾਈ ਦੀ ਰਾਤ 11 ਵਜੇ ਦੇ ਕਰੀਬ ਕਸ਼ਮੀਰੀ ਗੇਟ ਨੇੜਿਓਂ ਮਹਾਤਮਾ ਗਾਂਧੀ ਮਾਰਗ ਤੋਂ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਨੇ ਇਨ੍ਹਾਂ ਕੋਲੋਂ ਪੰਜਾਬ ਪੁਲਿਸ ਦੀਆਂ ਤਿੰਨ ਵਰਦੀਆਂ ਦੇ ਇਲਾਵਾ ਇਕ 9 ਐਮ.ਐਮ. ਪਿਸਤੌਲ ਨਾਲ 10 ਜ਼ਿੰਦਾ ਕਾਰਤੂਸ, ਇਕ .3 ਐਮ.ਐਮ. ਪਿਸਤੌਲ ਨਾਲ 9 ਜ਼ਿੰਦਾ ਕਾਰਤੂਸ, ਡੋਂਗਲ ਤੇ ਸਿਮ ਕਾਰਡ ਦੇ ਨਾਲ 2 ਮੋਬਾਈਲ ਸੈੱਟ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਲੋੜੀਂਦੇ ਅਪਰਾਧੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਗੈਂਗ ਲਈ ਕੰਮ ਕਰਦੇ ਸੀ। ਪੁਲਿਸ ਮੁਤਾਬਿਕ ਅੰਕਿਤ ਨੇ ਬਿਲਕੁਲ ਨੇੜੇ ਤੋਂ ਸਿੱਧੂ ਮੂਸੇਵਾਲਾ 'ਤੇ 6 ਗੋਲੀਆਂ ਚਲਾਈਆਂ ਸੀ। ਘਟਨਾ ਮੌਕੇ ਅੰਕਿਤ ਪ੍ਰਿਅਵਰਤ ਫ਼ੌਜੀ ਦੇ ਨਾਲ ਗੱਡੀ 'ਚ ਮੌਜੂਦ ਸੀ ਅਤੇ ਸ਼ੁਰੂਆਤ 'ਚ ਅੰਕਿਤ ਤੇ ਫ਼ੌਜੀ ਦੋਵੇਂ ਇਕੱਠੇ ਹੀ ਭੱਜੇ ਸਨ। ਹਾਲਾਂਕਿ ਪ੍ਰਿਅਵਰਤ ਫ਼ੌਜੀ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਅੰਕਿਤ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਸਚਿਨ ਭਿਵਾਨੀ 'ਤੇ ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਮਾਮਲੇ ਦੇ ਚਾਰੇ ਸ਼ੂਟਰਾਂ ਨੂੰ ਪਨਾਹ ਦਿੱਤੀ ਸੀ। ਪੁਲਿਸ ਮੁਤਾਬਿਕ ਸਚਿਨ ਭਿਵਾਨੀ ਰਾਜਸਥਾਨ 'ਚ ਲਾਰੈਂਸ ਬਿਸ਼ਨੋਈ ਗੈਂਗ ਦਾ ਪੂਰਾ ਕੰਮ ਸੰਭਾਲਦਾ ਸੀ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਸੇਰਸਾ ਪਿੰਡ ਦਾ ਵਸਨੀਕ ਅੰਕਿਤ ਰਾਜਸਥਾਨ 'ਚ ਹੱਤਿਆ ਦੀ ਕੋਸ਼ਿਸ਼ ਦੇ ਦੋ ਹੋਰ ਮਾਮਲਿਆਂ 'ਚ ਨਾਮਜ਼ਦ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਦਿੱਲੀ ਪੁਲਿਸ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਸ਼ੂਟਰਾਂ ਨੇ ਮਨਾਇਆ ਸੀ ਜਸ਼ਨ, ਲਹਿਰਾਏ ਸਨ ਹਥਿਆਰ
ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ 'ਚੋਂ ਇਕ ਸ਼ੂਟਰ ਅੰਕਿਤ ਦੇ ਫੋਨ ਨੂੰ ਸਕੈਨ ਕਰਨ ਤੋਂ ਬਾਅਦ ਮਿਲੀ ਇਕ ਵੀਡੀਓ 'ਚ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਤਿਆਰਿਆਂ ਨੇ ਆਪਣੇ ਹਥਿਆਰਾਂ ਨਾਲ ਜਸ਼ਨ ਮਨਾਇਆ ਸੀ। ਵੀਡੀਓ 'ਚ ਕਾਰ 'ਚ ਸਵਾਰ ਪੰਜ ਹਮਲਾਵਰ ਹੱਸਦੇ ਵਿਖਾਈ ਦੇ ਰਹੇ ਹਨ ਅਤੇ ਕੈਮਰੇ ਸਾਹਮਣੇ ਆਪਣੇ ਹਥਿਆਰ ਲਹਿਰਾ ਰਹੇ ਹਨ ਅਤੇ ਪਿੱਛੇ ਪੰਜਾਬੀ ਸੰਗੀਤ ਵੱਜ ਰਿਹਾ ਹੈ। ਵੀਡੀਓ ਅੰਕਿਤ ਦੇ ਹੁਣ ਹਟਾ ਦਿੱਤੇ ਗਏ ਇੰਸਟਾਗ੍ਰਾਮ ਹੈਂਡਲ 'ਤੇ ਪਾਈ ਗਈ ਸੀ।

ਹਾਈਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਇਨਕਾਰ

ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਡਰੱਗਜ਼ ਮਾਮਲੇ ਵਿਚ ਗ੍ਰਿਫ਼ਤਾਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਸੋਮਵਾਰ ਲਈ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਸੀ। ਪਰ ਅੱਜ ਜਸਟਿਸ ਅਗਸਤਿਨ ਜੌਰਜ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਡਵੀਜ਼ਨ ਬੈਂਚ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਮਾਮਲੇ ਦੀ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਹੈ ਅਤੇ ਕੇਸ ਦੂਜੇ ਬੈਂਚ ਨੂੰ ਰੈਫ਼ਰ ਕਰਨ ਲਈ ਕਿਹਾ ਹੈ। ਜਸਟਿਸ ਮਸੀਹ ਦੀ ਬੈਂਚ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਹੁਣ ਇਹ ਮਾਮਲਾ ਹਾਈਕੋਰਟ ਦੇ ਚੀਫ਼ ਜਸਟਿਸ ਕੋਲ ਜਾਵੇਗਾ। ਇਸ ਤੋਂ ਬਾਅਦ ਚੀਫ਼ ਜਸਟਿਸ ਇਸ ਮਾਮਲੇ ਨੂੰ ਕਿਸੇ ਦੂਜੇ ਬੈਂਚ ਨੂੰ ਦੇਣਗੇ। ਡਰੱਗਜ਼ ਮਾਮਲੇ ਵਿਚ ਮਜੀਠੀਆ ਵਲੋਂ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਵਿਚ ਪੰਜਾਬ ਪੁਲਿਸ ਵਲੋਂ ਐਨ.ਡੀ.ਪੀ.ਐਸ. ਤਹਿਤ ਦਰਜ ਕੀਤੀ ਗਈ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਜ਼ਮਾਨਤ ਅਰਜ਼ੀ ਸਮੇਤ ਆਪਣੀ ਰਾਹਤ ਲਈ ਹਾਈਕੋਰਟ ਦਾ ਰੁਖ਼ ਕਰ ਸਕਦੇ ਹਨ।

ਗੌਰਵ ਯਾਦਵ ਬਣੇ ਸੂਬੇ ਦੇ ਕਾਰਜਕਾਰੀ ਪੁਲਿਸ ਮੁਖੀ

* ਅੱਜ ਸੰਭਾਲਣਗੇ ਅਹੁਦਾ * ਡੀ.ਜੀ.ਪੀ. ਭਾਵਰਾ ਛੁੱਟੀ 'ਤੇ ਗਏ

ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀ.ਜੀ.ਪੀ. ਬਣਾਇਆ ਗਿਆ ਹੈ। ਡੀ.ਜੀ.ਪੀ. ਵੀ.ਕੇ. ਭਾਵਰਾ ਦੇ 2 ਮਹੀਨਿਆਂ ਦੀ ਛੁੱਟੀ 'ਤੇ ਚਲੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਚਾਰਜ ਦਿੱਤਾ ਹੈ। ਹੁਣ ਸੂਬਾ ਸਰਕਾਰ ਸਥਾਈ ਡੀ.ਜੀ.ਪੀ. ਲਈ ਯੂ.ਪੀ.ਐਸ.ਸੀ. ਨੂੰ ਪੈਨਲ ਭੇਜੇਗੀ, ਜਿਸ ਤੋਂ ਬਾਅਦ ਸਥਾਈ ਡੀ.ਜੀ.ਪੀ. ਨਿਯੁਕਤ ਕੀਤਾ ਜਾਵੇਗਾ। 1992 ਬੈਚ ਦੇ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਨੂੰ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਹ ਸਾਬਕਾ ਡੀ.ਜੀ.ਪੀ. ਪੀ.ਸੀ. ਡੋਗਰਾ ਦੇ ਜਵਾਈ ਹਨ ਅਤੇ ਸਾਲ 2016 ਵਿਚ ਅਕਾਲੀ-ਭਾਜਪਾ ਸਰਕਾਰ ਅਧੀਨ ਖ਼ੁਫ਼ੀਆ ਵਿੰਗ ਦੇ ਮੁਖੀ ਵਜੋਂ ਕੰਮ ਕਰਨ ਸਮੇਤ ਕਈ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ ਪੰਜਾਬ 'ਚ 10 ਸਾਲ ਤੱਕ ਵੱਖ-ਵੱਖ ਥਾਵਾਂ 'ਤੇ ਐਸ.ਐਸ.ਪੀ. ਵਜੋਂ ਸੇਵਾਵਾਂ ਦੇਣ ਦੇ ਨਾਲ-ਨਾਲ ਚਾਰ ਸਾਲ ਪੁਲਿਸ ਕਮਿਸ਼ਨਰ ਵੀ ਰਹੇ ਅਤੇ 2002 ਤੋਂ 2004 ਤੱਕ ਚੰਡੀਗੜ੍ਹ ਦੇ ਐਸ.ਐਸ.ਪੀ. ਵਜੋਂ ਸੇਵਾ ਨਿਭਾਈ। ਦੱਸਣਯੋਗ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਹਾਲਤ ਵਿਗੜਨ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕੇ ਸਰਕਾਰ ਪੁਲਿਸ ਮੁਖੀ ਭਾਵਰਾ ਤੋਂ ਖੁਸ਼ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਗੌਰਵ ਯਾਦਵ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਟਰੇਨਿੰਗ ਬੈਚ ਮੇਟ ਵੀ ਹਨ। ਪੁਲਿਸ ਮੁਖੀ ਦਫ਼ਤਰ ਦੇ ਬੁਲਾਰੇ ਅਨੁਸਾਰ ਗੌਰਵ ਯਾਦਵ 5 ਜੁਲਾਈ ਨੂੰ ਆਪਣੇ ਅਹੁਦੇ ਦਾ ਚਾਰਜ ਸੰਭਾਲ ਲੈਣਗੇ।

ਕੁੱਲੂ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਸ਼ਿਮਲਾ, 4 ਜੁਲਾਈ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਅੱਜ ਸਵੇੇਰੇ ਕਰੀਬ ਸਾਢੇ ਅੱਠ ਵਜੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਹਾਲਾਂਕਿ ਪਹਿਲਾਂ ਮ੍ਰਿਤਕਾਂ ਦੀ ਗਿਣਤੀ 16 ਦੱਸੀ ਗਈ ਸੀ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸ਼ੈਨਸਰ ਤੋਂ ਸੈਂਜ ਜਾ ਰਹੀ ਬੱਸ ਜਾਂਗਲਾ ਪਿੰਡ ਨੇੜੇ ਇਕ ਤਿੱਖੇ ਮੋੜ 'ਤੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਰਾਹਤ ਟੀਮਾਂ ਨੇ ਮੌਕੇ 'ਤੇ ਪੁੱਜ ਕੇ ਜ਼ਖ਼ਮੀਆਂ ਨੂੰ ਕੁੱਲੂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਹਾਦਸੇ 'ਚ ਮਾਰੀ ਗਈ ਇਕ ਔਰਤ ਦੇ ਰਿਸ਼ਤੇਦਾਰ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਜ਼ਖ਼ਮੀਆਂ ਨੂੰ ਹਸਪਤਾਲ ਲੈ ਕੇ ਜਾਣ 'ਚ ਕਰੀਬ ਤਿੰਨ ਘੰਟੇ ਲੱਗ ਗਏ, ਜੇਕਰ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕੀਤੀ ਹੁੰਦੀ ਤਾਂ ਕੁਝ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ 'ਚ ਸ੍ਰੀ ਮੋਦੀ ਦੇ ਹਵਾਲੇ ਨਾਲ ਕਿਹਾ ਕਿ ਮੈਂ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਵਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਵੀ ਹਾਦਸੇ ਵਿਚ ਗਈਆਂ ਜਾਨਾਂ 'ਤੇ ਦੁੱਖ ਪ੍ਰਗਟਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ ਅਤੇ ਕੁੱਲੂ ਦੇ ਏ. ਡੀ. ਐਮ. ਪੂਰੇ ਹਾਦਸੇ ਦੀ ਜਾਂਚ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਤੋਂ ਇਲਾਵਾ ਉਨ੍ਹਾਂ ਨੂੰ 15-15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਹਾਈਕੋਰਟ ਵਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿਰੁੱਧ ਪਾਈਆਂ ਪਟੀਸ਼ਨਾਂ ਰੱਦ

ਚੰਡੀਗੜ੍ਹ, 4 ਜੁਲਾਈ (ਪੀ. ਟੀ. ਆਈ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੰਜਾਬ ਪੁਲਿਸ ਦੀ ਜਾਂਚ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ। ਸੂਬਾ ਸਰਕਾਰ ਦੇ ਬਿਆਨਾਂ ਅਨੁਸਾਰ ਐਡਵੋਕੇਟ ਜਨਰਲ ਦੀ ਦਲੀਲ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਕਿਹਾ ਕਿ ਮਜ਼ਬੂਤ ਸ਼ੱਕ ਦੇ ਆਧਾਰ 'ਤੇ ਵੀ ਦੋਸ਼ ਆਇਦ ਕੀਤੇ ਜਾ ਸਕਦੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਉਂਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਲੋਂ ਹੇਠਲੀ ਅਦਾਲਤ ਵਿਚ ਪੇਸ਼ ਕੀਤੇ ਗਏ ਚਲਾਨ ਨੂੰ ਰੱਦ ਕਰਨ ਲਈ ਦਾਇਰ ਕਈ ਪਟੀਸ਼ਨਾਂ ਦੇ ਸਮੂਹ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਨੇ ਪੁਲਿਸ ਦੇ ਇੰਸਪੈਕਟਰ ਜਨਰਲ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਅਗਲੇਰੀ ਜਾਂਚ ਕਰਨ ਅਤੇ ਆਪਣੀ ਰਿਪੋਰਟ ਹੇਠਲੀ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਤੇ ਮੁਅੱਤਲ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਕੁਝ ਪੁਲਿਸ ਕਰਮੀਆਂ ਨੇ ਐਸ. ਆਈ. ਟੀ. ਵਲੋਂ ਦਾਇਰ ਐਫ. ਆਈ. ਆਰ. ਅਤੇ ਦੋਸ਼ ਪੱਤਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਦੋਂ ਕਿ ਕੁਝ ਪੁਲਿਸ ਵਾਲਿਆਂ ਨੇ ਕੇਸ ਸੀ. ਬੀ. ਆਈ. ਨੂੰ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਮੁੱਖ ਮੰਤਰੀ ਵਲੋਂ ਸਵਾਗਤ
ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲੀਕਾਂਡ 'ਚ ਦਰਜ ਐਫ.ਆਈ.ਆਰ ਅਤੇ ਹੋਈ ਜਾਂਚ ਨੂੰ ਰੱਦ ਕਰਨ ਬਾਰੇ ਦਾਇਰ ਵੱਖ-ਵੱਖ ਪਟੀਸ਼ਨਾਂ ਨੂੰ ਹਾਈ ਕੋਰਟ ਵਲੋਂ ਖ਼ਾਰਜ ਕਰ ਦੇਣ ਦੇ ਫ਼ੈਸਲਾ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੇ ਬਹਿਬਲ ਕਲਾਂ 'ਚ ਬੇਕਸੂਰ ਲੋਕਾਂ 'ਤੇ ਗੋਲੀ ਚਲਾਉਣ ਵਾਲੇ ਪੁਲਿਸ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਨ ਲਈ ਸਰਕਾਰ ਵਾਸਤੇ ਰਾਹ ਪੱਧਰਾ ਕਰ ਦਿੱਤਾ ਹੈ।

ਨਕਲੀ ਡੇਰਾ ਮੁਖੀ ਮਾਮਲੇ 'ਚ ਹਾਈਕੋਰਟ ਵਲੋਂ ਪਟੀਸ਼ਨ ਖ਼ਾਰਜ

ਕਿਹਾ, ਇਹ ਕੋਈ ਫ਼ਿਲਮ ਨਹੀਂ ਚੱਲ ਰਹੀ

ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਪ੍ਰੇਮੀਆਂ ਨੂੰ ਝਾੜ ਲਗਾਈ ਤੇ ਕਿਹਾ ਕਿ ਇਹ ਕੋਈ ਫ਼ਿਲਮ ਨਹੀਂ ਚੱਲ ਰਹੀ ਹੈ। ਹਾਈਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਲੱਗਦਾ ਹੈ ਕਿ ਤੁਸੀਂ ਕੋਈ ਫਿਕਸ਼ਨਲ (ਕਾਲਪਨਿਕ) ਮੂਵੀ ਦੇਖ ਲਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੇਰੇ ਦੇ ਕੁਝ ਪੈਰੋਕਾਰਾਂ ਨੇ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕਰਕੇ ਸ਼ੱਕ ਜਤਾਇਆ ਸੀ ਕਿ ਪੈਰੋਲ 'ਤੇ ਬਾਹਰ ਆਇਆ ਡੇਰਾ ਮੁਖੀ ਅਸਲੀ ਨਹੀਂ ਹੈ। ਦੂਜੇ ਪਾਸੇ ਡੇਰੇ ਦੇ ਪ੍ਰਬੰਧਕਾਂ ਨੇ ਇਸ ਨੂੰ ਸ਼ਰਧਾਲੂਆਂ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਕਰਾਰ ਦਿੱਤਾ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ 'ਚ ਕਾਫ਼ੀ ਬਦਲਾਅ ਵੇਖੇ ਗਏ ਹਨ। ਪਟੀਸ਼ਨ ਮੁਤਾਬਿਕ ਡੇਰਾ ਮੁਖੀ ਨੂੰ ਕੁਝ ਦਿਨ ਪਹਿਲਾਂ ਉਸ ਦੇ ਜਾਣਕਾਰ ਮਿਲੇ ਸਨ, ਪਰ ਉਹ ਉਸ ਨੂੰ ਪਛਾਣ ਨਹੀਂ ਸਕੇ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਸੀ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਹੈ। ਅਸ਼ੋਕ ਕੁਮਾਰ ਅਤੇ ਡੇਰੇ ਦੇ 18 ਹੋਰਨਾਂ ਪੈਰੋਕਾਰਾਂ ਨੇ ਪਟੀਸ਼ਨ ਦਾਖ਼ਲ ਕਰਕੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਸੀ।

ਏਕਨਾਥ ਸ਼ਿੰਦੇ ਨੇ ਬਹੁਮਤ ਕੀਤਾ ਸਾਬਤ

ਹੱਕ 'ਚ 164 ਤੇ ਵਿਰੋਧ 'ਚ ਪਈਆਂ 99 ਵੋਟਾਂ

ਮੁੰਬਈ, 4 ਜੁਲਾਈ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਮਹਾਰਾਸ਼ਟਰ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ 'ਚ ਬਹਮੁਤ ਸਾਬਤ ਕਰਨ 'ਚ ਸਫਲ ਰਹੇ। 288 ਮੈਂਬਰਾਂ ਵਾਲੇ ਸਦਨ 'ਚ 164 ਵਿਧਾਇਕਾਂ ਨੇ ਭਰੋਸਗੀ ਮਤੇ ਦੇ ਹੱਕ 'ਚ ਵੋਟ ਪਾਈ ਜਦਕਿ ...

ਪੂਰੀ ਖ਼ਬਰ »

ਉਪ-ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ

ਨਵੀਂ ਦਿੱਲੀ, 4 ਜੁਲਾਈ (ਪੀ.ਟੀ.ਆਈ.)-6 ਅਗਸਤ ਨੂੰ ਹੋਣ ਵਾਲੀਆਂ ਉਪ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋਵੇਗੀ ਅਤੇ 19 ਜੁਲਾਈ ਤੱਕ ਚੱਲੇਗੀ। ਦੱਸਣਯੋਗ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ...

ਪੂਰੀ ਖ਼ਬਰ »

ਮਹਿਬੂਬਾ ਤੇ ਕਾਂਗਰਸ ਨੇ ਲਸ਼ਕਰ ਕਮਾਂਡਰ ਤਾਲਿਬ ਦੇ ਭਾਜਪਾ ਨਾਲ ਸੰਬੰਧਾਂ 'ਤੇ ਉਠਾਏ ਸਵਾਲ

ਸ੍ਰੀਨਗਰ, 4 ਜੁਲਾਈ (ਮਨਜੀਤ ਸਿੰਘ)- ਬੀਤੇ ਦਿਨ ਰਿਆਸੀ ਪਿੰਡ ਵਾਸੀਆਂ ਵਲੋਂ ਭਾਰੀ ਅਸਲ੍ਹੇ ਸਮੇਤ ਕਾਬੂ ਕੀਤੇ ਗਏ ਲਸ਼ਕਰ ਦੇ ਪੀਰਪੰਚਾਲ ਦੇ ਡਵੀਜ਼ਨਲ ਕਮਾਂਡਰ ਤਾਲਿਬ ਹੁਸੈਨ ਸ਼ਾਹ ਦੇ ਭਾਜਪਾ ਦੇ ਸਰਗਰਮ ਮੈਂਬਰ ਹੋਣ ਦੀ ਰਿਪੋਰਟ ਅਤੇ ਉਸ ਦੀਆਂ ਭਾਜਪਾ ਨੇਤਾਵਾਂ ਨਾਲ ...

ਪੂਰੀ ਖ਼ਬਰ »

ਐਨ. ਆਈ. ਏ. ਮੁਖੀ ਦਿਨਕਰ ਗੁਪਤਾ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਜੁਲਾਈ (ਏਜੰਸੀ)-ਅੱਤਵਾਦ ਵਿਰੋਧੀ ਜਾਂਚ ਏਜੰਸੀ ਐਨ. ਆਈ. ਏ. ਦੇ ਮੁਖੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਰਾਜਸਥਾਨ ਦੇ ਉਦੈਪੁਰ ਅਤੇ ਮਹਾਰਾਸ਼ਟਰ ਦੇ ਅਮਰਾਵਤੀ ...

ਪੂਰੀ ਖ਼ਬਰ »

ਮੂਸੇਵਾਲਾ ਹੱਤਿਆ ਮਾਮਲਾ

ਪੰਜਾਬ ਪੁਲਿਸ ਨੇ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ ਚਾਰ ਮੁਲਜ਼ਮਾਂ ਦਾ ਦਿੱਲੀ ਦੀ ਅਦਾਲਤ ਤੋਂ ਲਿਆ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਪ੍ਰਿਆਵਰਤ ਉਰਫ਼ ਫ਼ੌਜੀ (ਮੁੱਖ ਸ਼ੂਟਰ), ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)- ਫੌਜ 'ਚ ਭਰਤੀ ਦੀ ਨਵੀਂ ਯੋਜਨਾ 'ਅਗਨੀਪਥ' ਨੂੰ ਲੈ ਕੇ ਹੰਗਾਮਾ ਹੋਣ ਤੋਂ ਬਾਅਦ ਹੁਣ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। 'ਅਗਨੀਪਥ' ਯੋਜਨਾ ਖਿਲਾਫ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ। ਅਗਲੇ ...

ਪੂਰੀ ਖ਼ਬਰ »

ਅਪਰਾਧੀਆਂ ਨੂੰ ਰਾਜਨੀਤੀ 'ਚੋਂ ਹਟਾਉਣ ਲਈ ਸੰਸਦ ਤੇ ਚੋਣ ਕਮਿਸ਼ਨ ਪਹਿਲ ਕਰਨ-ਹਾਈਕੋਰਟ

ਲਖਨਊ, 4 ਜੁਲਾਈ (ਏਜੰਸੀ)- ਇਲਾਹਾਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਸੰਸਦ ਤੇ ਚੋਣ ਕਮਿਸ਼ਨ ਨੂੰ ਅਪਰਾਧੀਆਂ ਨੂੰ ਰਾਜਨੀਤੀ 'ਚੋਂ ਬਾਹਰ ਕੱਢਣ ਤੇ ਸਿਆਸਤਦਾਨਾਂ ਤੇ ਅਫਸ਼ਰਸ਼ਾਹੀ ਦੇ ਅਪਵਿੱਤਰ ਗਠਜੋੜ ਨੂੰ ਤੋੜਨ ਲਈ ਪ੍ਰਭਾਵੀ ਕਦਮ ਉਠਾਉਣ ਲਈ ਕਿਹਾ ਹੈ। ਹਾਈਕੋਰਟ ਨੇ ...

ਪੂਰੀ ਖ਼ਬਰ »

ਗ੍ਰਿਫ਼ਤਾਰ ਅੱਤਵਾਦੀਆਂ ਦੇ ਖੁਲਾਸੇ 'ਤੇ 6 ਸਿਟਿਕੀ ਬੰਬਾਂ ਸਮੇਤ ਭਾਰੀ ਅਸਲ੍ਹਾ ਬਰਾਮਦ

ਸ੍ਰੀਨਗਰ, 4 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜੰਮੂ ਖੇਤਰ ਦੇ ਜ਼ਿਲ੍ਹੇ ਰਾਜੌਰੀ 'ਚ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕੀਤੇ ਲਸ਼ਕਰ ਕਮਾਂਡਰ ਦੀ ਨਿਸ਼ਾਨਦੇਹੀ 'ਤੇ ਅੱਤਵਾਦੀ ਟਿਕਾਣੇ ਤੋਂ 6 ਸਿਟਿਕੀ ਬੰਬਾਂ ਸਮੇਤ ਭਾਰੀ ਅਸਲਾ ਬਰਾਮਦ ਕੀਤਾ। ਬੀਤੇ ਦਿਨ ਪਿੰਡ ...

ਪੂਰੀ ਖ਼ਬਰ »

90 ਹਜ਼ਾਰ ਹੋ ਜਾਵੇਗੀ ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)-ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਮੌਨਸੂਨ ਇਜਲਾਸ 'ਚ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੱਡੀ ਸੁਗਾਤ ਦਿੱਤੀ ਹੈ। ਸਰਕਾਰ ਵਲੋਂ ਸਦਨ ਵਿਚ ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖ਼ਾਹਾਂ 'ਚ ਵਾਧੇ ਸੰਬੰਧੀ ਪੇਸ਼ ਕੀਤੇ ਗਏ ਬਿੱਲ ਨੂੰ ਪਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX