ਤੇਜਸਵੀ ਨੇ ਉਪ-ਮੁੱਖ ਮੰਤਰੀ ਵਜੋਂ ਲਿਆ ਹਲਫ਼
ਹੁਣ ਭਾਜਪਾ ਨੂੰ 2024 ਬਾਰੇ ਚਿੰਤਾ ਕਰਨੀ ਚਾਹੀਦੀ-ਨਿਤਿਸ਼
ਪਟਨਾ, 10 ਅਗਸਤ (ਪੀ. ਟੀ. ਆਈ.)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨਾਲੋਂ ਨਾਤਾ ਤੋੜਨ ਅਤੇ ਮਹਾਂਗੱਠਜੋੜ ਸਰਕਾਰ ਬਣਾਉਣ ਲਈ ਰਾਸ਼ਟਰੀ ਜਨਤਾ ਦਲ ਨਾਲ ਹੱਥ ਮਿਲਾਉਣ ਤੋਂ ਇਕ ਦਿਨ ਬਾਅਦ ਜੇ.ਡੀ. (ਯੂ) ਆਗੂ ਨਿਤਿਸ਼ ਕੁਮਾਰ ਨੇ ਰਾਜ ਭਵਨ ਵਿਖੇ ਹੋਏ ਇਕ ਸਾਦੇ ਸਮਾਰੋਹ 'ਚ ਰਿਕਾਰਡ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ | ਇਸ ਤੋਂ ਇਲਾਵਾ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ | ਹਾਲਾਂਕਿ ਬਾਕੀ ਕੈਬਨਿਟ ਮੰਤਰੀਆਂ ਨੂੰ ਬਾਅਦ 'ਚ ਸਹੁੰ ਚੁਕਾਈ ਜਾਵੇਗੀ | ਰਾਜ ਭਵਨ ਦੇ ਬਾਹਰ ਜੇ.ਡੀ. (ਯੂ) ਅਤੇ ਰਾਸ਼ਟਰੀ ਜਨਤਾ ਦਲ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਜਸ਼ਨ ਮਨਾਇਆ | ਰਾਜਪਾਲ ਫੱਗੂ ਚੌਹਾਨ ਵਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਨਿਤਿਸ਼ ਕੁਮਾਰ ਤੋਂ ਜਦ ਪੱਤਰਕਾਰਾਂ ਨੇ ਪ੍ਰਧਾਨ ਮੰਤਰੀ ਬਣਨ ਦੀ ਉਨ੍ਹਾਂ ਦੀ ਲਾਲਸਾ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਦਾਅਵੇਦਾਰੀ ਨਹੀਂ ਹੈ ਪਰ ਨਿਤਿਸ਼ ਨੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ 2014 ਬੀਤ ਗਿਆ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ 2024 ਬਾਰੇ ਚਿੰਤਾ ਕਰਨੀ ਚਾਹੀਦੀ ਹੈ | ਨਿਤਿਸ਼ ਨੇ ਭਾਜਪਾ ਦੇ ਉਸ ਦਾਅਵੇ ਨੂੰ ਵੀ ਖ਼ਾਰਜ ਕਰ ਦਿੱਤਾ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸੂਬੇ 'ਚ ਨਵੀਂ ਸਰਕਾਰ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇਗੀ | ਨਿਤਿਸ਼ ਨੇ ਕਿਹਾ ਕਿ ਉਨ੍ਹਾਂ ਦੇ ਸਾਬਕਾ ਸਹਿਯੋਗੀ ਉਥੇ ਵਾਪਸ ਚਲੇ ਜਾਣਗੇ, ਜਿੱਥੇ ਉਹ 2015 ਵਿਧਾਨ ਸਭਾ ਚੋਣਾਂ ਤੋਂ ਬਾਅਦ ਸਨ, ਜਦੋਂ ਐਨ.ਡੀ.ਏ. ਨੂੰ 50 ਤੋਂ ਘੱਟ ਸੀਟਾਂ ਮਿਲੀਆਂ ਸਨ |
ਨਿਤਿਸ਼ ਨੇ ਲਾਲੂ ਯਾਦਵ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਨਿਤਿਸ਼ ਕੁਮਾਰ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨਾਲ ਗੱਲਬਾਤ ਕੀਤੀ | ਲਾਲੂ ਦੀ ਬੇਟੀ ਅਤੇ ਸੰਸਦ ਮੈਂਬਰ ਮੀਸਾ ਭਾਰਤੀ ਨੇ ਦੱਸਿਆ ਕਿ ਉਨ੍ਹਾਂ ਨੇ ਨਿਤਿਸ਼ ਕੁਮਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਉਪ ਰਾਸ਼ਟਰਪਤੀ ਬਣਨਾ ਚਾਹੁੰਦੇ ਸਨ ਨਿਤਿਸ਼-ਸੁਸ਼ੀਲ ਮੋਦੀ
ਉਧਰ ਭਾਜਪਾ ਆਗੂ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਸਾਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਨਹੀਂ ਮਿਲਿਆ ਸੀ | ਸੁਸ਼ੀਲ ਕੁਮਾਰ ਮੋਦੀ ਨੇ ਕਿਹਾ ਕਿ ਨਿਤਿਸ਼ ਕੁਮਾਰ ਉਪ ਰਾਸ਼ਟਰਪਤੀ ਬਣਨਾ ਚਾਹੁੰਦੇ ਸਨ ਪਰ ਭਾਜਪਾ ਵਲੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਉਹ ਨਾਰਾਜ਼ ਹੋ ਗਏ ਅਤੇ ਉਨ੍ਹਾਂ ਐਨ.ਡੀ.ਏ. ਨਾਲੋਂ ਨਾਤਾ ਤੋੜ ਲਿਆ | ਸਾਬਕਾ ਭਾਜਪਾ ਆਗੂ ਤੇ ਮੌਜੂਦਾ ਸਮੇਂ ਤਿ੍ਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ 2024 ਦੀਆਂ ਆਮ ਚੋਣਾਂ 'ਚ 'ਮੋਦੀ ਰਾਜ' ਨੂੰ ਖ਼ਤਮ ਕਰਨ ਲਈ ਮਮਤਾ ਬੈਨਰਜੀ ਤੇ ਹੋਰਾਂ ਨਾਲ ਵਿਰੋਧੀ ਖੇਮੇ ਦੀ ਅਗਲੀ ਕਤਾਰ 'ਚ ਖੜ੍ਹੇ ਹਨ | ਸਿਨਹਾ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ 'ਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਡੇਗਣ ਵਾਲੀ ਭਾਜਪਾ ਨੂੰ ਉਸੇ ਦੀ ਦਵਾਈ ਦਾ ਹੀ ਸਵਾਦ ਚਖਾਇਆ ਹੈ |
ਅਦਾਲਤ ਨੇ ਕਿਹਾ ਕੋਈ ਦੋਸ਼ ਸਾਬਤ ਨਹੀਂ ਹੋ ਸਕਿਆ
ਤਰੁਣ ਭਜਨੀ
ਚੰਡੀਗੜ੍ਹ, 10 ਅਗਸਤ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਨਾਲ ਸੰਬੰਧਤ ਕੇਸ 'ਚ ਨਿਯਮਤ ਜ਼ਮਾਨਤ ਦੇ ਦਿੱਤੀ ਹੈ | ਇਸ ਦੌਰਾਨ ਦੇਰ ਸ਼ਾਮ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ | ਜਸਟਿਸ ਐੱਮ.ਐੱਸ. ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੇ ਬੈਂਚ ਨੇ ਬੀਤੀ 29 ਜੁਲਾਈ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ |
ਹਾਈਕੋਰਟ ਨੇ ਕਿਹਾ ਕਿ ਰਿਕਾਰਡ ਮੁਤਾਬਿਕ ਪਟੀਸ਼ਨਕਰਤਾ ਤੋਂ ਕੋਈ ਅਜਿਹੀ ਪਾਬੰਦੀਸ਼ੁਦਾ ਸਮੱਗਰੀ ਤੇ ਵਸਤੂ ਦੀ ਢੋਆ-ਢੁਆਈ, ਸਟੋਰ ਕਰਨ ਜਾਂ ਉਸ ਦੀ ਬਰਾਮਦਗੀ ਨਹੀਂ ਹੋਈ ਹੈ ਅਤੇ ਪਟੀਸ਼ਨਰਕਰਤਾ ਦੀ ਇਸ ਸੰਬੰਧ 'ਚ ਕੋਈ ਭੂਮਿਕਾ ਨਹੀਂ ਦਿਖਾਈ ਗਈ ਸੀ | ਬੈਂਚ ਨੇ ਕਿਹਾ ਕਿ ਸਰਕਾਰ ਅਜੇ ਵੀ ਭਾਰਤ ਤੇ ਵਿਦੇਸ਼ਾਂ 'ਚ ਵੱਖ-ਵੱਖ ਵਿੱਤੀ ਸੰਸਥਾਵਾਂ ਤੋਂ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹਾ ਨਹੀਂ ਲੱਗਦਾ ਹੈ ਕਿ ਇਸ ਮਾਮਲੇ 'ਚ ਕੋਈ ਬਹੁਤੀ ਤਰੱਕੀ ਹੋਈ ਹੈ, ਹਾਲਾਂਕਿ ਐੱਫ.ਆਈ.ਆਰ. ਲਗਪਗ ਅੱਠ ਮਹੀਨੇ ਪਹਿਲਾਂ ਦਰਜ ਕੀਤੀ ਗਈ ਸੀ | ਸਰਕਾਰ ਨੇ ਪਟੀਸ਼ਨਕਰਤਾ ਦੀ ਵਿਸ਼ੇਸ਼ ਅਦਾਲਤ 'ਚ ਆਤਮ ਸਮਰਪਣ ਕਰਨ ਤੋਂ ਬਾਅਦ ਵੀ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ ਅਤੇ ਸਿਰਫ਼ ਇਹ ਕਹਿ ਕੇ ਨਿਆਇਕ ਰਿਮਾਂਡ ਦੀ ਮੰਗ ਕੀਤੀ ਕਿ ਉਸ ਦੀ ਹਿਰਾਸਤ 'ਚ ਪੁੱਛਗਿੱਛ ਦੀ ਲੋੜ ਨਹੀਂ ਹੈ | ਬੈਂਚ ਨੇ ਕਿਹਾ ਕਿ ਅਦਾਲਤ ਕੋਲ ਵਾਜ਼ਬ ਆਧਾਰ ਮੌਜੂਦ ਹਨ ਕਿ ਪਟੀਸ਼ਨਰਕਰਤਾ ਐੱਫ.ਆਈ.ਆਰ. 'ਚ ਆਪਣੇ ਵਿਰੁੱਧ ਕਥਿਤ ਅਪਰਾਧਾਂ ਲਈ ਦੋਸ਼ੀ ਨਹੀਂ ਹੈ ਅਤੇ ਜ਼ਮਾਨਤ 'ਤੇ ਹੋਣ ਦੌਰਾਨ ਉਸ ਦੇ ਅਜਿਹੇ ਅਪਰਾਧ ਕਰਨ ਦੀ ਸੰਭਾਵਨਾ ਨਹੀਂ ਹੈ | ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਤੇ ਸਮਾਪਤ ਹੋਣ 'ਚ ਸਮਾਂ ਲੱਗੇਗਾ | ਇਸ ਲਈ ਜੇਕਰ ਪਟੀਸ਼ਨਕਰਤਾ ਨੂੰ ਹੋਰ ਅਣਮਿੱਥੇ ਸਮੇਂ ਲਈ ਨਿਆਂਇਕ ਹਿਰਾਸਤ 'ਚ ਰੱਖਿਆ ਜਾਵੇ ਤਾਂ ਵੀ ਕੋਈ ਫਲਦਾਇਕ ਮਕਸਦ ਪੂਰਾ ਨਹੀਂ ਹੋਵੇਗਾ ਅਤੇ ਉਹ ਜ਼ਮਾਨਤ 'ਤੇ ਰਿਹਾਅ ਹੋਣ ਦਾ ਹੱਕਦਾਰ ਹੈ | ਦੱਸਣਯੋਗ ਹੈ ਕਿ ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਮਾਮਲੇ 'ਚ ਨਿਯਮਤ ਜ਼ਮਾਨਤ ਲਈ ਹਾਈਕੋਰਟ ਦਾ ਰੁਖ਼ ਕੀਤਾ ਸੀ | ਮਜੀਠੀਆ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੁੱਧ ਬਦਲਾ ਲੈਣ ਲਈ ਆਪਣੀ ਤਾਕਤ ਤੇ ਅਹੁਦੇ ਦੀ ਦੁਰਵਰਤੋਂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਮੌਜੂਦਾ ਮਾਮਲਾ ਪੂਰੀ ਤਰ੍ਹਾਂ ਸਿਆਸੀ ਹੈ | ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਤਤਕਾਲੀ ਸਰਕਾਰ ਪਹਿਲੇ ਦਿਨ ਤੋਂ ਪਟੀਸ਼ਨਕਰਤਾ ਨੂੰ ਝੂਠੇ ਕੇਸ 'ਚ ਫਸਾਉਣ 'ਤੇ ਤੁਲੀ ਹੋਈ ਸੀ |
ਦੋ ਬੈਂਚਾਂ ਨੇ ਸੁਣਵਾਈ ਤੋਂ ਕੀਤਾ ਸੀ ਇਨਕਾਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਦੀ ਪਟੀਸ਼ਨ 'ਤੇ ਹਾਈਕੋਰਟ ਦੇ ਦੋ ਬੈਂਚਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ | ਪਹਿਲਾਂ ਜਸਟਿਸ ਏ.ਜੀ. ਮਸੀਹ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰਦੇ ਹੋਏ ਇਸ ਨੂੰ ਹੋਰ ਬੈਂਚ ਦੇ ਸਾਹਮਣੇ ਸੁਣਵਾਈ ਲਈ ਚੀਫ਼ ਜਸਟਿਸ ਨੂੰ ਭੇਜ ਦਿੱਤਾ ਸੀ | ਖਾਸ ਗੱਲ ਇਹ ਹੈ ਕਿ ਜਸਟਿਸ ਮਸੀਹ 'ਤੇ ਆਧਾਰਿਤ ਬੈਂਚ ਇਸ ਪਟੀਸ਼ਨ 'ਤੇ ਬਹਿਸ ਪੂਰੀ ਕਰ ਚੁੱਕੀ ਸੀ ਤੇ ਮਜੀਠੀਆ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਵੀ ਸੁਰੱਖਿਅਤ ਰੱਖ ਚੁੱਕੀ ਸੀ | ਇਸ ਤੋਂ ਬਾਅਦ ਪਟੀਸ਼ਨ ਜਸਟਿਸ ਐੱਮ.ਐੱਸ. ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੇ ਬੈਂਚ 'ਚ ਸੁਣਵਾਈ ਲਈ ਆਈ ਸੀ | 15 ਜੁਲਾਈ ਨੂੰ ਜਸਟਿਸ ਅਨੂਪ ਚਿਤਕਾਰਾ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਸੀ | ਇਸ ਦੇ ਬਾਅਦ ਚੀਫ਼ ਜਸਟਿਸ ਦੇ ਨਿਰਦੇਸ਼ਾਂ 'ਤੇ ਇਸ ਪਟੀਸ਼ਨ 'ਤੇ ਜਸਟਿਸ ਐੱਮ.ਐੱਸ. ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੇ ਬੈਂਚ ਨੇ ਸੁਣਵਾਈ ਕੀਤੀ |
ਪਿਛਲੇ ਸਾਲ ਮੁਹਾਲੀ 'ਚ ਦਰਜ ਕੀਤਾ ਗਿਆ ਸੀ ਮਾਮਲਾ
ਮਜੀਠੀਆ ਦੇ ਖਿਲਾਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ 'ਚ ਪਿਛਲੇ ਸਾਲ 20 ਦਸੰਬਰ ਨੂੰ ਐੱਨ.ਡੀ.ਪੀ.ਐੱਸ. ਐਕਟ 'ਚ ਮੋਹਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਸੀ | ਇਸ ਦੇ ਬਾਅਦ ਸੁਪਰੀਮ ਕੋਰਟ ਨੇ ਚੋਣ ਲੜਣ ਤੱਕ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਵੱਡੀ ਰਾਹਤ ਦਿੱਤੀ ਸੀ | ਵੋਟਿੰਗ ਦੇ ਬਾਅਦ 24 ਫਰਵਰੀ ਨੂੰ ਮਜੀਠੀਆ ਨੇ ਮੋਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ | ਇਸ ਦੇ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ | ਜਦ 10 ਮਾਰਚ ਨੂੰ ਚੋਣ ਨਤੀਜੇ ਆਏ ਤਾਂ ਮਜੀਠੀਆ ਅੰਮਿ੍ਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ |
ਮਨਦੀਪ ਸਿੰਘ ਖਰੌੜ
ਪਟਿਆਲਾ, 10 ਅਗਸਤ-ਨਸ਼ਿਆਂ ਨਾਲ ਸੰਬੰਧਿਤ ਮਾਮਲੇ 'ਚ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਸਾਢੇ 5 ਮਹੀਨਿਆਂ ਤੋਂ ਬਾਅਦ ਬੁੱਧਵਾਰ ਸ਼ਾਮ ਸਾਢੇ 6 ਵਜੇ ਰਿਹਾਅ ਕਰ ਦਿੱਤਾ ਗਿਆ | ਜੇਲ੍ਹ 'ਚੋਂ ਬਾਹਰ ਆਉਣ 'ਤੇ ਮਜੀਠੀਆ ਦਾ ਸੈਂਕੜੇ ਅਕਾਲੀ ਆਗੂਆਂ ਤੇ ਕਾਰਕੁਨਾਂ ਨੇ ਸਿਰੋਪਾਉ, ਗੁਲਦਸਤਿਆਂ ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਭੇਜਣ ਵਾਲੇ ਸਾਬਕਾ ਮੁੱਖ ਮੰਤਰੀ ਦਾ ਕੁੱਝ ਪਤਾ ਨਹੀਂ ਤੇ ਦੂਸਰਾ ਉਨ੍ਹਾਂ ਦਾ ਪਟਿਆਲਾ ਜੇਲ੍ਹ 'ਚ ਕੰਧਾਂ ਨਾਲ ਟੱਕਰਾਂ ਖਾ ਰਿਹਾ ਹੈ ਪਰ ਉਹ ਫਿਰ ਵੀ ਸਾਰਿਆਂ ਦੀ ਭਲਾਈ ਚਾਹੁੰਦੇ ਹਨ ਤੇ ਉਨ੍ਹਾਂ ਨੇ ਸਾਬਕਾ ਕੇਂਦਰੀ ਮੰਤਰੀ ਤੇ ਆਪਣੀ ਭੈਣ ਹਰਸਿਮਰਤ ਕੌਰ ਬਾਦਲ ਤੇ ਵਕੀਲਾਂ ਦਾ ਧੰਨਵਾਦ ਕਰਦਿਆਂ ਪਾਰਟੀ ਵਰਕਰਾਂ ਦੀ ਵੀ ਪ੍ਰਸੰਸਾ ਕੀਤੀ | ਦੱਸਣਯੋਗ ਹੈ ਕਿ ਪਟਿਆਲਾ ਜੇਲ੍ਹ 'ਚ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਸਵਾਲ ਉਠਾਏ ਸੀ | ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਤੋਂ ਬਾਅਦ ਪੰਜਾਬ ਭਰ ਤੋਂ ਅਕਾਲੀ ਆਗੂਆਂ ਦਾ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਇਕੱਠ ਦੁਪਹਿਰ 2 ਵਜੇ ਤੋਂ ਲੱਗਣਾ ਸ਼ੁਰੂ ਹੋ ਗਿਆ | ਇਸ ਦੌਰਾਨ ਅਕਾਲੀ ਆਗੂ ਬਿੱਟੂ ਚੱਠਾ ਨੇ ਲੱਡੂ ਵੰਡਦਿਆਂ ਆਖਿਆ ਕਿ ਕਾਂਗਰਸ ਸਰਕਾਰ ਵਲੋਂ ਮਜੀਠੀਆ ਖ਼ਿਲਾਫ਼ ਫ਼ਰਜ਼ੀ ਪਰਚਾ ਦਰਜ ਕੀਤਾ ਸੀ ਤੇ ਆਉਣ ਵਾਲੇ ਦਿਨਾਂ 'ਚ ਮਜੀਠੀਆ ਇਸ ਕੇਸ 'ਚੋਂ ਬਰੀ ਹੋਣਗੇ |
ਬੰਦੀ ਸਿੰਘਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਕੀਤਾ ਜਾਵੇ ਰਿਹਾਅ-ਮਜੀਠੀਆ
ਮਜੀਠੀਆ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਕਾਨੂੰਨੀ ਤੌਰ 'ਤੇ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਗਿਆ | ਜਿਸ ਕਰ ਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਸਰਕਾਰਾਂ ਨੂੰ ਕਿਹਾ ਕਿ ਸਜ਼ਾ ਪੂਰੀ ਕਰਨ ਵਾਲੇ ਬੰਦੀ ਸਿੰਘਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਰਿਹਾਅ ਕੀਤਾ ਜਾਵੇ | ਮਜੀਠੀਆ ਨੇ ਆਖਿਆ ਕਿ ਲੰਘੇ 27 ਸਾਲਾਂ ਤੋਂ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਜੇਲ੍ਹ 'ਚ ਬੰਦ ਹਨ ਅਤੇ ਚੜ੍ਹਦੀਕਲਾ ਤੇ ਪ੍ਰਮਾਤਮਾ ਦੀ ਰਜ਼ਾ 'ਚ ਰਹਿ ਰਹੇ ਹਨ | ਸਾਬਕਾ ਅਕਾਲੀ ਮੰਤਰੀ ਨੇ ਆਖਿਆ ਕਿ ਉਹ ਰਾਜਸੀ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਬਦਲੇ ਦੀ ਰਾਜਨੀਤੀ ਨਾ ਕਰਨ ਕਿਉਂਕਿ ਸਭ ਦੇ ਪਿੱਛੇ ਪਰਿਵਾਰ ਹਨ, ਅਜਿਹਾ ਕਰਨ ਵਾਲੇ ਹੁਣ ਕਿੱਥੇ ਹਨ ਤੁਸੀਂ ਦੇਖ ਸਕਦੇ ਹੋ | ਇਸ ਤੋਂ ਇਲਾਵਾ ਮਜੀਠੀਆ ਨੇ ਕਿਹਾ ਕਿ 'ਆਪ' ਪਾਰਟੀ ਦੀ ਹਵਾ ਹੋਣ ਦੇ ਬਾਵਜੂਦ ਵੀ ਮਜੀਠੀਆ ਹਲਕਾ ਵਾਸੀਆਂ ਵਲੋਂ ਉਨ੍ਹਾਂ ਦੀ ਪਤਨੀ ਨੂੰ ਜਿਤਾਉਣ 'ਤੇ ਉਹ ਸਾਰੀਆਂ ਮਾਵਾਂ, ਭੈਣਾਂ ਤੇ ਭਰਾਵਾਂ ਦੇ ਰਿਣੀ ਹਨ | ਇਸੇ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰ ਬਣਾਉਣ ਤੇ ਉਨ੍ਹਾਂ ਦੇ ਵਿਆਹ ਦੀ ਵਧਾਈ ਵੀ ਦਿੱਤੀ | ਇਸ ਮੌਕੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ, ਪ੍ਰਧਾਨ ਬੰਟੀ ਰੋਮਾਣਾ, ਰੋਬਿਨ ਬਰਾੜ, ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਿਤ ਸਿੰਘ ਰਾਠੀ, ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਪ੍ਰੀਤ ਸਿੰਘ ਵਡਾਲੀ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਸੁਖਮਿੰਦਰਪਾਲ ਸਿੰਘ ਮਿੰਟਾ, ਮਾਲਵਿੰਦਰ ਸਿੰਘ ਝਿੱਲ, ਜਸਵਿੰਦਰ ਸਿੰਘ ਚੀਮਾ, ਸੋਨੀ ਵਿਰਕ, ਇੰਦਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੀਰ ਮੁਹੰਮਦ, ਜਗਰੂਪ ਸਿੰਘ ਚੀਮਾ, ਸੁਖਵਿੰਦਰ ਸਿੰਘ ਬੌਬੀ, ਰਵਿੰਦਰ ਸਿੰਘ ਵਿੰਦਾ, ਸ਼ਿਵਰਾਜ ਸਿੰਘ ਵਿਰਕ, ਮਨਵੀਰ ਸਿੰਘ ਵਿਰਕ, ਭਗਵਾਨ ਦਾਸ ਜੁਨੇਜਾ, ਆਕਾਸ਼ ਬੌਕਸਰ, ਸਤਨਾਮ ਸਿੰਘ ਸੱਤਾ ਆਦਿ ਹਾਜ਼ਰ ਸਨ |
ਚੰਡੀਗੜ੍ਹ, 10 ਅਗਸਤ (ਤਰੁਣ ਭਜਨੀ)-ਮੁਹਾਲੀ ਦੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਛੋਟੀ-ਬੜੀ ਨਗਲ 'ਚ ਜ਼ਮੀਨ ਖ਼ਾਲੀ ਕਰਵਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ | ਹਾਈਕੋਰਟ ਨੇ ਕਰੀਬ 1100 ਏਕੜ ਜ਼ਮੀਨ ਦੀ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ | ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਫੌਜਾ ਸਿੰਘ ਇਨਫਰਾਸਟਰਕਚਰ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਦੱਸਿਆ ਕਿ ਕੁਆਰਕ ਗਰੁੱਪ ਨਾਲ ਸੰਬੰਧਿਤ ਕੰਪਨੀ ਦੀ ਉਪਰੋਕਤ ਪਿੰਡ ਵਿਚ 1047 ਏਕੜ ਜ਼ਮੀਨ ਹੈ | ਜਿਸ 'ਤੇ ਬੀਤੀ 29 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ ਜ਼ਬਰਦਸਤੀ ਕਬਜ਼ਾ ਕਰ ਲਿਆ ਗਿਆ ਹੈ | ਹਾਈਕੋਰਟ ਵਿਚ ਪੰਜਾਬ ਸਰਕਾਰ ਦੇ ਵਕੀਲ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ | ਜਿਸ ਦੇ ਬਾਅਦ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਇਸ ਸਬੰਧ ਵਿਚ ਪੂਰਾ ਜਵਾਬ ਦੇਣ ਲਈ ਕਿਹਾ ਹੈ | ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ | ਇਸ ਮਾਮਲੇ ਵਿਚ ਫੌਜਾ ਸਿੰਘ ਕੰਪਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਚਾਇਤ ਤੋਂ ਇਹ ਜ਼ਮੀਨ ਨਹੀਂ ਖ਼ਰੀਦੀ ਹੈ | ਉਨ੍ਹਾਂ ਤੋਂ ਪਹਿਲਾਂ ਕੋਈ ਦੂਜਾ ਇਸ ਦਾ ਮਾਲਕ ਸੀ, ਜਿਸ ਤੋਂ ਅਸੀਂ ਇਹ ਜ਼ਮੀਨ ਖ਼ਰੀਦੀ ਹੈ | ਉਥੇ ਹੀ ਕੰਪਨੀ ਨੇ ਕਿਹਾ ਕਿ ਜ਼ਮੀਨ ਨੂੰ ਲੈ ਕੇ 8 ਜੂਨ ਨੂੰ ਜੋ ਆਰਡਰ ਹੋਏ ਸਨ, ਉਸ ਦੀ ਕਾਪੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਅਤੇ ਜਦੋਂ ਤੱਕ ਉਨ੍ਹਾਂ ਨੂੰ ਪਤਾ ਲੱਗਾ ਸਰਕਾਰ ਕਬਜ਼ਾ ਲੈ ਚੁੱਕੀ ਸੀ | ਹਾਈਕੋਰਟ ਵਿਚ ਜਸਟਿਸ ਏ.ਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੇ ਦੋਹਰੇ ਬੈਂਚ ਵਲੋਂ ਹੋਈ ਸੁਣਵਾਈ ਦੌਰਾਨ ਕੰਪਨੀ ਨੇ ਜ਼ਮੀਨ ਦੇ ਪੁਰਾਣੇ ਦਸਤਾਵੇਜ਼ ਵੀ ਰੱਖੇ | ਜਿਸ 'ਤੇ ਸਰਕਾਰੀ ਵਕੀਲ ਕੋਈ ਠੋਸ ਸਬੂਤ ਜਾਂ ਦਲੀਲ ਨਹੀਂ ਰੱਖ ਸਕੇ | ਕੰਪਨੀ ਨੇ ਜ਼ਮੀਨ ਵਿਚ ਉਨ੍ਹਾਂ ਦੀ ਪ੍ਰਾਪਰਟੀ ਦੀ ਭੰਨਤੋੜ ਦਾ ਵੀ ਦੋਸ਼ ਲਾਇਆ | ਸਰਕਾਰ ਵਲੋਂ ਪੰਚਾਇਤ ਵਿਭਾਗ ਇਸ ਸੰਬੰਧੀ ਜਵਾਬ ਦਾਇਰ ਕਰੇਗਾ |
ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਭਰ ਦੇ ਸਕੂਲਾਂ ਵਿਚ ਰੱਖੜੀ ਦੇ ਤਿਉਹਾਰ ਕਾਰਨ ਸਵੇਰੇ 2 ਘੰਟਿਆਂ ਦੀ ਛੁੱਟੀ ਰਹੇਗੀ, ਜਿਸ ਕਾਰਨ ਸਕੂਲ ਸਵੇਰੇ 8 ਵਜੇ ਦੀ ਥਾਂ 10 ਵਜੇ ਲੱਗਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰੀ ਨਾਲ ਸਵੇਰੇ 10 ਵਜੇ ਲੱਗਣਗੇ ਅਤੇ ਸਮੂਹ ਸਕੂਲਾਂ ਨੂੰ ਸਾਰੀ ਛੁੱਟੀ ਨਿਰਧਾਰਤ ਸਮੇਂ ਅਨੁਸਾਰ ਹੀ ਹੋਵੇਗੀ |
ਨਵੀਂ ਦਿੱਲੀ, 10 ਅਗਸਤ (ਏਜੰਸੀ)-ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਰਾਜਾਂ 'ਚ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਖੇਤੀ ਖੋਜ ਸੰਸਥਾ ਆਈ.ਸੀ.ਏ.ਆਰ. ਨੇ ਸਵਦੇਸ਼ੀ ਵੈਕਸੀਨ ਤਿਆਰ ਕਰ ਲਈ ਹੈ | ਕੇਂਦਰ ਨੇ ਆਈ. ਸੀ. ਏ. ਆਰ. ਦੀਆਂ ਦੋ ਸੰਸਥਾਵਾਂ ਵਲੋਂ ਵਿਕਸਿਤ ਇਸ ਵੈਕਸੀਨ ਨੂੰ ਬਾਜ਼ਾਰ 'ਚ ਲਿਆਉਣ ਦੀ ਯੋਜਨਾ ਬਣਾਈ ਹੈ, ਤਾਂ ਜੋ ਪੰਜਾਬ ਸਮੇਤ ਛੇ ਸੂਬਿਆਂ 'ਚ ਪਸ਼ੂਆਂ ਵਿਚ ਫੈਲੀ 'ਲੰਪੀ ਸਕਿਨ' ਦੀ ਬੀਮਾਰੀ 'ਤੇ ਕਾਬੂ ਪਾਇਆ ਜਾ ਸਕੇ | 8 ਅਗਸਤ ਤੱਕ ਇਸ ਬਿਮਾਰੀ ਨਾਲ ਪੰਜਾਬ 'ਚ 672, ਰਾਜਸਥਾਨ 'ਚ 2111, ਗੁਜਰਾਤ 'ਚ 1679, ਹਿਮਾਚਲ ਪ੍ਰਦੇਸ਼ 'ਚ 38, ਅੰਡੇਮਾਨ ਤੇ ਨਿਕੋਬਾਰ 'ਚ 29 ਅਤੇ ਉੱਤਰਾਖੰਡ 'ਚ 26 ਪਸ਼ੂਆਂ ਦੀ ਮੌਤ ਹੋਈ ਹੈ | ਆਈ.ਸੀ.ਏ.ਆਰ-ਘੋੜਿਆਂ ਸੰਬੰਧੀ ਰਾਸ਼ਟਰੀ ਖੋਜ ਕੇਂਦਰ (ਐਨ.ਆਰ.ਸੀ.ਈ), ਹਿਸਾਰ (ਹਰਿਆਣਾ) ਨੇ ਆਈ.ਈ.ਏ.ਆਰ-ਪਸ਼ੂਆਂ ਦੇ ਇਲਾਜ ਸੰਬੰਧੀ ਭਾਰਤੀ ਖੋਜ ਸੰਸਥਾ (ਆਈ.ਵੀ.ਆਰ.ਆਈ.) ਇਜ਼ਾਤਨਗਰ (ਉੱਤਰ ਪ੍ਰਦੇਸ਼) ਦੇ ਸਹਿਯੋਗ ਨਾਲ 'ਲੰਪੀ ਸਕਿਨ' ਬੀਮਾਰੀ ਦੀ ਵੈਕਸੀਨ 'ਲੰਪੀ-ਪ੍ਰੋਵੈਕਇੰਡ' ਵਿਕਸਿਤ ਕੀਤੀ ਹੈ | ਇਸ ਵੈਕਸੀਨ ਨੂੰ ਇਥੇ ਇਕ ਸਮਾਗਮ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਜਾਰੀ ਕੀਤਾ |
ਸ੍ਰੀਨਗਰ, 10 ਅਗਸਤ (ਮਨਜੀਤ ਸਿੰਘ)- ਕੇਂਦਰੀ ਕਸ਼ਮੀਰ 'ਚ ਬਡਗਾਮ ਜ਼ਿਲ੍ਹੇ ਦੇ ਵਤਰਹਾਲ ਖੇਤਰ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਚੋਟੀ ਦੇ ਲਸ਼ਕਰ ਕਮਾਂਡਰ ਲਤੀਫ ਰਾਥਰ ਉਰਫ ਓਸਾਮਾ ਸਮੇਤ 3 ਅੱਤਵਾਦੀਆਂ ਮਾਰੇ ਗੲ ਹਨ | ਏ.ਡੀ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਬਡਗਾਮ ਦੇ ਵਤਰਹਾਲ ਮੂਕਾਮ ਦੇ ਜੰਗਲੀ ਖੇਤਰ 'ਚ ਲਸ਼ਕਰ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲਣ 'ਤੇ ਸ਼ੁਰੂ ਕੀਤੀ ਤਲਾਸ਼ੀ ਕਾਰਵਾਈ ਦੌਰਾਨ ਸਵੇਰ ਹੋਣ 'ਤੇ ਲੁਕੇ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦੇ ਕਈ ਘੰਟੇ ਦੇਰ ਸ਼ਾਮ ਤੱਕ ਚੱਲੇ ਮੁਕਾਬਲੇ 'ਚ ਤਿੰਨੋ ਅੱਤਵਾਦੀ ਮਾਰੇ ਗਏ | ਜਿਨ੍ਹਾਂ 'ਚੋਂ ਇਕ ਅੱਤਵਾਦੀ ਦੀ ਪਛਾਣ ਅਤਿ ਲੋੜੀਂਦੇ ਲਤੀਫ ਰਾਥਰ ਵਜੋਂ ਹੋਈ ਹੈ, ਜੋ ਲਸ਼ਕਰ ਦਾ ਚੋਟੀ ਦਾ ਕਮਾਂਡਰ ਦੱਸਿਆ ਜਾਂਦਾ ਹੈ | ਪੁਲਿਸ ਅਨੁਸਾਰ ਲਤੀਫ ਕਸ਼ਮੀਰੀ ਪੰਡਤ ਕਰਮਚਾਰੀ ਰਾਹੁਲ ਭੱਟ ਤੇ ਚੌਡਰਾ ਦੇ ਹਸ਼ਰੂ ਪਿੰਡ 'ਚ ਟੀ.ਵੀ. ਕਲਾਕਾਰ ਅਮਰੀਨ ਭੱਟ ਦੀਆਂ ਹੱਤਿਆਵਾਂ ਸਮੇਤ ਇਸ ਸਾਲ ਹੋਈਆਂ ਕਈ ਨਾਗਰਿਕ ਹੱਤਿਆਵਾਂ ਲਈ ਜ਼ਿੰਮੇਵਾਰ ਸੀ |
ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਜਸਟਿਸ ਯੂ. ਯੂ. ਲਲਿਤ ਨੂੰ ਦੇਸ਼ ਦਾ 49ਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ | ਬੁੱਧਵਾਰ ਨੂੰ ਚੀਫ਼ ਜਸਟਿਸ ਵਜੋਂ ਉਨ੍ਹਾਂ ਦੇ ਨਾਂਅ ਦਾ ਰਸਮੀ ਐਲਾਨ ਕੀਤਾ ਗਿਆ | ਜਸਟਿਸ ਲਲਿਤ, ਜਿਨ੍ਹਾਂ ਦੇ ਨਾਂਅ ਦੀ ਕੁਝ ਦਿਨ ਪਹਿਲਾਂ ...
ਅੰਮਿ੍ਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਤੇ ਪਾਰਟੀ ਦੀ ਚੜ੍ਹਦੀ ਕਲਾ ਤੇ ਪਰਿਵਾਰਕ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ | ਬਾਅਦ 'ਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...
ਜੈਪੁਰ, 10 ਅਗਸਤ (ਪੀ. ਟੀ. ਆਈ.)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਇੰਦਰਾ ਗਾਂਧੀ ਨਹਿਰ 'ਚ ਪੰਜਾਬ ਤੋਂ ਸੁੱਟੇ ਜਾਂਦੇ ਗੰਦੇ ਪਾਣੀ ਦਾ ਮੁੱਦਾ ਉਠਾਇਆ ਹੈ | ਗਹਿਲੋਤ ਨੇ ਕਿਹਾ ਕਿ ਦੋਵਾਂ ਆਗੂਆਂ ...
ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇਰ ਰਾਤ ਚੰਡੀਗੜ੍ਹ ਸਥਿਤ ਰਿਹਾਇਸ਼ ਪੁੱਜੇ, ਇਥੇ ਉਨ੍ਹਾਂ ਦਾ ਪਰਿਵਾਰ, ਜਿਨ੍ਹਾਂ 'ਚ ਉਨ੍ਹਾਂ ਦੀ ਪਤਨੀ ਗਨੀਵ ਕੌਰ, ਉਨਾਂ ਦੇ ਬੱਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...
ਸੂਰਤ, 10 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਝੰਡੇ ਨੂੰ ਭਾਰਤ ਦੇ ਅਤੀਤ ਦਾ ਮਾਣ, ਵਰਤਮਾਨ ਪ੍ਰਤੀ ਵਚਨਬੱਧਤਾ ਤੇ ਭਵਿੱਖ ਦੇ ਸੁਪਨਿਆਂ ਦਾ ਪ੍ਰਤੀਬਿੰਬ ਦੱਸਦਿਆਂ ਕਿਹਾ ਕਿ ਇਹ (ਤਿਰੰਗਾ) ਦੇਸ਼ ਦੀ ਏਕਤਾ, ਅਖੰਡਤਾ ਤੇ ਵਿਭਿੰਨਤਾ ਲਈ ਖੜ੍ਹਾ ...
ਚੰਡੀਗੜ੍ਹ, 10 ਅਗਸਤ (ਪ੍ਰੋ. ਅਵਤਾਰ ਸਿੰਘ) - ਸ. ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਕਿਹਾ ਕਿ ਅੱਜ ਬੜੀ ਖ਼ੁਸ਼ੀ ਦੀ ਗੱਲ ਹੈ ਕਿ ...
ਅਹਿਮਦਾਬਾਦ, 10 ਅਗਸਤ (ਪੀ. ਟੀ.)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਹ ਗੁਜਰਾਤ ਵਿਚ ਸੱਤਾ 'ਚ ਆਈ ਤਾਂ ਉਨ੍ਹਾਂ ਦੀ ਪਾਰਟੀ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ...
ਨਵੀਂ ਦਿੱਲੀ, 10 ਅਗਸਤ (ਬਲਵਿੰਦਰ ਸਿੰਘ ਸੋਢੀ)-'ਬੰਦੀ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਅਜੇ ਵੀ ਸਰਕਾਰ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕੀ ਬੈਠੀ ਹੈ, ਜੋ ਕਿ ਸ਼ਰੇਆਮ ਸਿੱਖਾਂ ਨਾਲ ਧੱਕਾ ਹੈ, ਜੇਕਰ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਜਾ ਸਕਦਾ ਹੈ, ਤਾਂ ...
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ ਅਤੇ ਹਿੰਦੂਤਵ ਜਮਾਤਾਂ ਵਲੋਂ 14-15 ਅਗਸਤ ਨੂੰ ਗੁਰੂਘਰਾਂ 'ਤੇ ਤਿਰੰਗੇ ਝੰਡੇ ਲਹਿਰਾਉਣ ਦੇ ਲਿਖਤੀ ਹੁਕਮਾਂ ਦੀ ਸਖ਼ਤ ...
ਪਾਣੀਪਤ/ਨਵੀਂ ਦਿੱਲੀ 10 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਅਗਸਤ ਨੂੰ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵਲੋਂ ਕਾਲੇ ਕੱਪੜੇ ਪਾ ਕੇ ਕੀਤੇ ਪ੍ਰਦਰਸ਼ਨ ਲਈ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਲੇ ਜਾਦੂ ਦਾ ਸਹਾਰਾ ਲੈਣ ਨਾਲ ਵਿਰੋਧੀ ...
ਕੇਸ 8 ਸਾਲ ਦੇਰੀ ਨਾਲ ਦਰਜ ਕੀਤਾ ਗਿਆ ਹਾਈਕੋਰਟ ਨੇ ਕਿਹਾ ਕਿ ਮਜੀਠੀਆ 'ਤੇ ਦੋਸ਼ ਲੱਗੇ ਕਿ ਵਿੱਤੀ ਲੈਣ-ਦੇਣ 2007 ਤੋਂ 2013 ਵਿਚਕਾਰ ਹੋਇਆ, ਜਦ ਸਤਪ੍ਰੀਤ ਸੱਤਾ ਅਤੇ ਪਰਮਿੰਦਰ ਪਿੰਦੀ ਪੰਜਾਬ ਆਉਂਦੇ ਸਨ | ਹਾਲਾਂਕਿ ਇਹ ਕੇਸ 8 ਸਾਲ ਬਾਅਦ 20 ਦਸੰਬਰ 2021 ਨੂੰ ਦਰਜ ਕੀਤਾ ਗਿਆ ...
ਹਾਈਕੋਰਟ ਨੇ ਕਿਹਾ ਕਿ ਪੂਰੇ ਸਬੂਤ ਵੇਖਣ ਦੇ ਬਾਅਦ ਅਜਿਹਾ ਨਹੀਂ ਲੱਗਦਾ ਹੈ ਕਿ ਮਜੀਠੀਆ ਇਸ ਕੇਸ 'ਚ ਕਸੂਰਵਾਰ ਹਨ ਅਤੇ ਉਹ ਜ਼ਮਾਨਤ ਮਿਲਣ 'ਤੇ ਕੋਈ ਅਜਿਹਾ ਅਪਰਾਧ ਕਰਨਗੇ | ਅਦਾਲਤ ਨੇ ਕਿਹਾ ਕਿ ਮੁਕੱਦਮਾ ਖਤਮ ਹੋਣ 'ਚ ਸਮਾਂ ਲੱਗੇਗਾ | ਅਜਿਹੇ 'ਚ ਮਜੀਠੀਆ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX