ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ-ਮੋਦੀ

ਭਗਵੰਤ ਮਾਨ ਤੇ ਦੁਸ਼ਯੰਤ ਨੇ ਕੀਤਾ ਫ਼ੈਸਲੇ ਦਾ ਸਵਾਗਤ
ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਦੇ ਨਾਂਅ ਨਾਲ ਜਾਣਿਆ ਜਾਵੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਐਲਾਨ ਐਤਵਾਰ ਨੂੰ ਕੀਤੇ ਮਹੀਨੇਵਾਰ ਪ੍ਰੋਗਰਾਮ 'ਮਨ ਕੀ ਬਾਤ' ਵਿਚ ਕੀਤਾ | ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਦੇ 93ਵੇਂ ਅੰਕ 'ਚ ਕਿਹਾ ਕਿ ਅੱਜ ਤੋਂ ਤਿੰਨ ਦਿਨ ਬਾਅਦ ਭਾਵ 28 ਸਤੰਬਰ ਨੂੰ 'ਅੰਮਿ੍ਤ ਮਹਾਉਤਸਵ' ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ, ਜਿਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜੈਅੰਤੀ ਮਨਾਵਾਂਗੇ | ਸ਼ਹੀਦ ਭਗਤ ਸਿੰਘ ਦੀ ਜੈਅੰਤੀ ਤੋਂ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਹਵਾਈ ਅੱਡੇ ਦਾ ਨਾਂਅ ਬਦਲਿਆ ਜਾਵੇਗਾ | ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਸ ਦੀ ਉਡੀਕ ਕੀਤੀ ਜਾ ਰਹੀ ਸੀ | ਪ੍ਰਧਾਨ ਮੰਤਰੀ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਇਸ ਫ਼ੈਸਲੇ ਦੀ ਵਧਾਈ ਵੀ ਦਿੱਤੀ | ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਸਿਆਸੀ ਨੇਤਾਵਾਂ ਅਤੇ ਪਾਰਟੀਆਂ ਦਰਮਿਆਨ ਇਸ ਦਾ ਸਿਹਰਾ ਆਪਣੇ ਸਿਰ ਸਜਾਉਣ ਦੀ ਖਿੱਚੋਤਾਣ ਸ਼ੁਰੂ ਹੋ ਗਈ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਿਖ਼ਰਕਾਰ ਸਾਡੀਆਂ ਕੋਸ਼ਿਸਾਂ ਨੂੰ ਬੂਰ ਪੈ ਗਿਆ | ਪੰਜਾਬੀ 'ਚ ਕੀਤੇ ਇਕ ਟਵੀਟ 'ਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਕਰਨ ਲਈ ਉਹ ਸਮੁੱਚੇ ਪੰਜਾਬ ਵਲੋਂ ਫ਼ੈਸਲੇ ਦਾ ਸਵਾਗਤ ਕਰਦੇ ਹਨ | ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਐਲਾਨ ਦਾ ਸਵਾਗਤ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਪਹਿਲਾਂ ਹੀ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਨੂੰ ਸਹਿਮਤ ਹੋ ਗਈਆਂ ਹਨ | ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੁਸ਼ਯੰਤ ਚੌਟਾਲਾ ਦਰਮਿਆਨ ਹੋਈ ਬੈਠਕ 'ਚ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਹਿਮਤੀ ਪ੍ਰਗਟਾਈ ਸੀ | ਹਾਲਾਂਕਿ, ਇਸ ਮੀਟਿੰਗ 'ਚ ਹੋਈ ਸਹਿਮਤੀ ਨੂੰ ਕਾਂਗਰਸ ਵਲੋਂ ਤਿੱਖਾ ਵਿਰੋਧ ਕਰਦਿਆਂ ਇਹ ਦਾਅਵਾ ਕੀਤਾ ਗਿਆ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਲਿਖਤੀ ਸਹਿਮਤੀ ਹਰਿਆਣਾ ਸਰਕਾਰ ਵਲੋਂ ਪਹਿਲਾਂ ਹੀ ਦਿੱਤੀ ਗਈ ਸੀ | ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਨੇ ਮਾਨ 'ਤੇ ਬਿਨਾਂ ਗੱਲ ਦਾ ਵਿਵਾਦ ਖੜ੍ਹਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਵਾਈ ਅੱਡੇ ਦੇ ਲਈ ਸ਼ਹੀਦ ਭਗਤ ਸਿੰਘ ਦੇ ਨਾਂਅ ਦੀ ਵਰਤੋਂ ਨੂੰ ਲੈ ਕੇ ਪਹਿਲਾਂ ਤੋਂ ਕੋਈ ਅਸਹਿਮਤੀ ਨਹੀਂ ਸੀ ਪਰ ਪੰਜਾਬ ਅਤੇ ਹਰਿਆਣਾ ਸਰਕਾਰਾਂ ਦਰਮਿਆਨ ਮੁਹਾਲੀ ਸ਼ਬਦ ਦੀ ਵਰਤੋਂ ਨੂੰ ਲੈ ਕੇ ਮਤਭੇਦ ਸਨ | ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਨੇ 2017 'ਚ ਮੰਗ ਕੀਤੀ ਸੀ ਕਿ ਹਵਾਈ ਅੱਡੇ ਦਾ ਨਾਂਅ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ' ਰੱਖਿਆ ਜਾਣਾ ਚਾਹੀਦਾ ਹੈ | ਹਰਿਆਣਾ ਸਰਕਾਰ ਨੇ ਭਗਤ ਸਿੰਘ ਦੇ ਨਾਂਅ 'ਤੇ ਕੋਈ ਇਤਰਾਜ਼ ਨਹੀਂ ਸੀ ਕੀਤਾ ਪਰ ਹਵਾਈ ਅੱਡੇ ਦੇ ਨਾਂਅ 'ਤੇ ਮੁਹਾਲੀ ਸ਼ਬਦ ਵਰਤੋਂ ਕਰਨ 'ਤੇ ਇਤਰਾਜ਼ ਪ੍ਰਗਟਾਇਆ ਸੀ | ਇੱਥੇ ਵਰਨਣਯੋਗ ਹੈ ਕਿ 485 ਕਰੋੜ ਦਾ ਚੰਡੀਗੜ੍ਹ ਹਵਾਈ ਅੱਡਾ ਪ੍ਰਾਜੈਕਟ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਦਾ ਸਾਂਝਾ ਪ੍ਰਾਜੈਕਟ ਹੈ | ਹਵਾਈ ਅੱਡੇ ਦੀ ਟਰਮੀਨਲ ਇਮਾਰਤ ਪੰਜਾਬ ਦੇ ਮੁਹਾਲੀ 'ਚ ਆਉਣ ਕਾਰਨ ਪੰਜਾਬ ਸਰਕਾਰ ਨੇ ਉੱਥੇ ਮੁਹਾਲੀ ਹਵਾਈ ਅੱਡੇ ਦਾ ਬੋਰਡ ਲਾਇਆ ਸੀ, ਜਿਸ 'ਤੇ ਹਰਿਆਣਾ ਸਰਕਾਰ ਕਾਫ਼ੀ ਖ਼ਫ਼ਾ ਹੋਈ ਸੀ | ਨਾਂਅ ਦੇ ਵਿਵਾਦ ਨੂੰ ਲੈ ਕੇ 2017 'ਚ ਰਾਜ ਸਭਾ 'ਚ ਤਿੱਖੀ ਬਹਿਸ ਹੋਈ ਸੀ, ਜਿਸ 'ਚ ਖੱਬੇ ਪੱਖੀ ਪਾਰਟੀਆਂ ਅਤੇ ਕਾਂਗਰਸ ਨੇ ਭਾਜਪਾ ਨੂੰ ਘੇਰਦਿਆਂ ਕਿਹਾ ਸੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਨਹੀਂ ਸਗੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮੰਗਲ ਸੈਣ ਦੇ ਨਾਂਅ 'ਤੇ ਹਵਾਈ ਅੱਡੇ ਦਾ ਨਾਂਅ ਰੱਖਣਾ ਚਾਹੁੰਦੀ ਹੈ | ਭਾਜਪਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ | ਮਾਮਲਾ ਇੰਨਾ ਵਧ ਗਿਆ ਸੀ ਕਿ ਹਾਈਕੋਟ ਤੱਕ ਪਹੁੰਚ ਗਿਆ | ਹਾਈਕੋਰਟ ਨੇ ਦੋਵਾਂ ਰਾਜਾਂ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਸੁਲਝਾਉਣ ਦੀ ਸਲਾਹ ਦਿੱਤੀ, ਜਿਸ ਤੋਂ ਬਾਅਦ ਅਗਸਤ 'ਚ ਮਾਨ ਅਤੇ ਚੌਟਾਲਾ ਦੀ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਸੀ |
ਮਾਨ ਨੇ ਅਗਸਤ 'ਚ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਇਸ ਸੰਬੰਧ 'ਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਵੀ ਚਿੱਠੀ ਲਿਖੀ ਸੀ ਅਤੇ ਕਿਹਾ ਸੀ ਕਿ ਭਗਤ ਸਿੰਘ ਦੀ ਜੈਅੰਤੀ 28 ਸਤੰਬਰ ਨੂੰ ਹੈ ਅਤੇ ਚੰਗਾ ਹੋਵੇਗਾ ਜੇਕਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਉਸ ਤੋਂ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਕਰ ਦਿੱਤਾ ਜਾਵੇ |
ਬਾਜਰੇ ਲਈ 'ਈ ਬੁੱਕ' ਤਿਆਰ ਕਰਨ ਦਾ ਦਿੱਤਾ ਸੁਝਾਅ
ਅਗਲੇ ਸਾਲ 2023 ਨੂੰ ਅੰਤਰਰਾਸ਼ਟਰੀ ਬਾਜਰਾ ਵਰ੍ਹਾ ਵਜੋਂ ਮਨਾਉਣ ਦਾ ਸੰਕਲਪ ਮੁੜ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਭ ਨੂੰ ਮਿਲ ਕੇ 'ਈ ਬੁੱਕ' ਤਿਆਰ ਕਰਨੀ ਚਾਹੀਦੀ ਹੈ | ਜਿਸ 'ਚ ਬਾਜਰੇ ਨਾਲ ਬਣਨ ਵਾਲੀਆਂ ਚੀਜ਼ਾਂ ਦੀਆਂ ਵੰਨਗੀਆਂ ਅਤੇ ਆਪਣੇ ਤਜਰਬੇ ਸਾਂਝੇ ਕੀਤੇ ਜਾਣ | ਉਨ੍ਹਾਂ ਕਿਹਾ ਕਿ 2023 ਦਾ ਸਾਡੇ ਕੋਲ ਜਨਤਕ ਇਨਸਾਈਕਲੋਪੀਡੀਆ ਤਿਆਰ ਕੀਤਾ ਜਾਵੇਗਾ ਜਿਸ ਨੂੰ 'ਮਾਈ ਗੋਵ ਐਪ' 'ਤੇ ਪ੍ਰਕਾਸ਼ਿਤ ਵੀ ਕੀਤਾ ਜਾ ਸਕਦਾ ਹੈ |
ਜਲਵਾਯੂ ਤਬਦੀਲੀ ਅਤੇ ਯੋਗਾ ਦਾ ਕੀਤਾ ਜ਼ਿਕਰ
ਪ੍ਰਧਾਨ ਮੰਤਰੀ ਨੇ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਸਾਰੇ ਪਾਣੀ ਦੇ ਸੋਮਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ | ਉਨ੍ਹਾਂ ਯੋਗ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਦੁਨੀਆ ਇਸ ਗੱਲ ਨੂੰ ਮੰਨ ਚੁੱਕੀ ਹੈ ਕਿ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗ ਬਹੁਤ ਕਾਰਗਰ ਹੈ | ਖਾਸ ਤੌਰ 'ਤੇ 'ਡਾਇਬਿਟੀਜ਼' (ਸ਼ੂਗਰ) ਅਤੇ ਬਲੱਡ ਪ੍ਰੈਸ਼ਰ ਨਾਲ ਜੁੜੀਆਂ ਮੁਸ਼ਕਿਲਾਂ 'ਚ ਯੋਗ ਬਹੁਤ ਮਦਦਗਾਰ ਹੈ |
ਰਾਸ਼ਟਰੀ ਖੇਡਾਂ ਦਾ ਕੀਤਾ ਜ਼ਿਕਰ
ਮੋਦੀ ਨੇ 29 ਸਤੰਬਰ ਨੂੰ ਗੁਜਰਾਤ 'ਚ ਹੋਣ ਵਾਲੀਆਂ ਰਾਸ਼ਟਰੀ ਖੇਡਾਂ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਇਸ 'ਚ ਹਿੱਸਾ ਲੈਣ ਵਾਲਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਹ ਉਥੇ ਰਹਿਣਗੇ | ਜ਼ਿਕਰਯੋਗ ਹੈ ਕਿ ਕੋਵਿਡ-19 ਕਾਰਨ ਪਿਛਲੇ ਦੋ ਸਾਲਾਂ ਤੋਂ ਇਹ ਖੇਡਾਂ ਨਹੀਂ ਹੋ ਸਕੀਆਂ ਸਨ |

ਸੰਕਟ 'ਚ ਰਾਜਸਥਾਨ ਕਾਂਗਰਸ

ਗਹਿਲੋਤ ਸਮਰਥਕ ਵਿਧਾਇਕਾਂ ਨੇ ਸਪੀਕਰ ਨੂੰ ਸੌਂਪੇ ਅਸਤੀਫ਼ੇ

ਜੈਪੁਰ, 25 ਸਤੰਬਰ (ਏਜੰਸੀ)-ਰਾਜਸਥਾਨ 'ਚ ਕਾਂਗਰਸ ਉਸ ਵੇਲੇ ਸੰਕਟ 'ਚ ਘਿਰ ਗਈ ਜਦੋਂ ਅਸ਼ੋਕ ਗਹਿਲੋਤ ਦੇ ਸਮਰਥਕ ਕਈ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਅਗਲਾ ਮੁੱਖ ਮੰਤਰੀ ਨਿਯੁਕਤ ਕਰਨ ਦੇ ਸੰਭਾਵੀ ਕਦਮ ਦੇ ਵਿਰੋਧ 'ਚ ਸਪੀਕਰ ਨੂੰ ਆਪਣੇ ਅਸਤੀਫੇ ਦੇ ਦਿੱਤੇ | ਜ਼ਿਕਰਯੋਗ ਹੈ ਕਿ ਰਾਜਸਥਾਨ ਕਾਂਗਰਸ 'ਚ ਵਿਧਾਇਕ ਦਲ ਦੀ ਮੀਟਿੰਗ ਤੋਂ ਠੀਕ ਪਹਿਲਾਂ ਗਹਿਲੋਤ ਸਮਰਥਕ ਵਿਧਾਇਕਾਂ 'ਚ ਬਗਾਵਤ ਭੜਕ ਉੱਠੀ | ਕੈਬਨਿਟ ਮੰਤਰੀ ਸ਼ਾਂਤੀ ਧਾਰੀਵਾਲ ਦੀ ਰਿਹਾਇਸ਼ 'ਤੇ ਦੇਰ ਰਾਤ ਨੂੰ ਹੋਈ ਲੰਬੀ ਮੀਟਿੰਗ ਤੋਂ ਬਾਅਦ ਗਹਿਲੋਤ ਸਮਰਥਕ ਵਿਧਾਇਕ ਸਪੀਕਰ ਸੀ.ਪੀ. ਜੋਸ਼ੀ ਦੇ ਘਰ ਗਏ ਤੇ ਕਿਹਾ ਕਿ ਉਹ ਵਿਧਾਇਕ ਵਜੋਂ ਅਸਤੀਫਾ ਦੇ ਰਹੇ ਹਨ | ਹਾਲਾਂਕਿ ਸਪੀਕਰ ਦੇ ਦਫਤਰ ਵਲੋਂ ਅਸਤੀਫਿਆਂ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ | ਉਧਰ ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਵਫ਼ਾਦਾਰ ਕਾਂਗਰਸੀ ਵਿਧਾਇਕਾਂ ਦਾ ਇਕ ਸਮੂਹ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਦੀ ਰਿਹਾਇਸ਼ 'ਤੇ ਅਸਤੀਫ਼ੇ ਦੇਣ ਲਈ ਪੁੱਜ ਗਿਆ | ਇਹ ਬੈਠਕ ਗਹਿਲੋਤ ਦੇ ਉਤਰਾਧਿਕਾਰੀ 'ਤੇ ਫ਼ੈਸਲਾ ਕਰਨ ਲਈ ਬੁਲਾਈ ਗਈ ਸੀ, ਜੋ ਬਾਅਦ 'ਚ ਰੱਦ ਕਰ ਦਿੱਤੀ ਗਈ | ਇਸ ਘਟਨਾਕ੍ਰਮ ਨੇ ਮੁੱਖ ਮੰਤਰੀ ਤੇ ਸਚਿਨ ਪਾਇਲਟ ਦਰਮਿਆਨ ਵਿਗੜਦੇ ਸੱਤਾ ਸੰਘਰਸ਼ ਦਾ ਸੰਕੇਤ ਦਿੱਤਾ ਹੈ | ਗਹਿਲੋਤ ਦੇ ਇਕ ਵਫ਼ਾਦਾਰ ਵਿਧਾਇਕ ਨੇ ਦਾਅਵਾ ਕੀਤਾ ਕਿ 80 ਤੋਂ ਜ਼ਿਆਦਾ ਵਿਧਾਇਕ, ਆਜ਼ਾਦ ਵਿਧਾਇਕਾਂ ਸਮੇਤ, ਸਪੀਕਰ ਸੀ. ਪੀ. ਜੋਸ਼ੀ ਦੀ ਰਿਹਾਇਸ਼ 'ਤੇ ਬੱਸਾਂ 'ਚ ਪੁੱਜ ਕੇ ਆਪਣੇ ਅਸਤੀਫ਼ੇ ਦੇਣਗੇ | ਹਾਲਾਂਕਿ ਗਿਣਤੀ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਜਾ ਸਕਦੀ | 200 ਮੈਂਬਰਾਂ ਵਾਲੀ ਵਿਧਾਨ ਸਭਾ 'ਚ ਕਾਂਗਰਸ ਦੇ 108 ਮੈਂਬਰ ਹਨ | ਪਾਰਟੀ ਕੋਲ 13 ਸੁਤੰਤਰ ਵਿਧਾਇਕਾਂ ਦਾ ਸਮਰਥਨ ਵੀ ਹੈ | ਇਸ ਤੋਂ ਪਹਿਲਾਂ ਵਿਧਾਇਕਾਂ ਦੇ ਸਮੂਹ ਨੇ ਮੰਤਰੀ ਸ਼ਾਂਤੀ ਧਾਲੀਵਾਲ ਦੀ ਰਿਹਾਇਸ਼ 'ਤੇ ਬੈਠਕ ਕੀਤੀ, ਜਿਸ ਨੂੰ ਸਚਿਨ ਪਾਇਲਟ ਨੂੰ ਅਗਲਾ ਮੁੱਖ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਗਿਆ | ਸੂਬੇ ਦੇ ਮੰਤਰੀ ਪ੍ਰਤਾਪ ਸਿੰਘ ਖਾਚਰਿਆਵਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਸਪੀਕਰ ਦੀ ਰਿਹਾਇਸ਼ 'ਤੇ ਜਾ ਰਹੇ ਹਨ ਤੇ ਆਪਣੇ ਅਸਤੀਫ਼ੇ ਪੇਸ਼ ਕਰਨਗੇ | ਕਾਂਗਰਸ ਦੇ ਅਬਜ਼ਰਵਰ ਮਲਿਕਾਰਜੁਨ ਖੜਗੇ ਅਤੇ ਅਜੇ ਮਾਕਨ ਗਹਿਲੋਤ ਦੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ, ਜਿਥੇ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਹੋਣੀ ਸੀ | ਪਾਇਲਟ ਵੀ ਵੱਖਰੇ ਤੌਰ 'ਤੇ ਇਥੇ ਪੁੱਜੇ | ਗਹਿਲੋਤ ਦੇ ਕੁਝ ਵਫ਼ਾਦਾਰ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਉੱਤਰਾਧਿਕਾਰੀ ਅਜਿਹਾ ਕੋਈ ਹੋਣਾ ਚਾਹੀਦਾ ਹੈ, ਜੋ 2020 'ਚ ਸਿਆਸੀ ਸੰਕਟ ਦੌਰਾਨ ਸਰਕਾਰ ਬਚਾਉਣ 'ਚ ਸਹਾਈ ਹੋਇਆ ਸੀ ਤੇ ਉਹ ਨਹੀਂ ਜੋ ਸਰਕਾਰ ਸੁੱਟਣ ਦੀ ਕੋਸ਼ਿਸ਼ 'ਚ ਸ਼ਾਮਿਲ ਸੀ, ਉਨ੍ਹਾਂ ਪਾਇਲਟ ਦਾ ਅਸਿੱਧੇ ਤੌਰ 'ਤੇ ਹਵਾਲਾ ਦਿੱਤਾ |

ਅੜਿੱਕਾ ਖ਼ਤਮ-ਰਾਜਪਾਲ ਵਲੋਂ ਕੱਲ੍ਹ ਦੇ ਇਜਲਾਸ ਨੂੰ ਪ੍ਰਵਾਨਗੀ

• ਹੰਗਾਮੇਦਾਰ ਹੋਣ ਦੀ ਸੰਭਾਵਨਾ • ਭਰੋਸੇ ਦਾ ਪ੍ਰਸਤਾਵ ਵੀ ਏਜੰਡੇ 'ਤੇ
ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ਨੂੰ ਲੈ ਕੇ ਰਾਜਪਾਲ ਪੰਜਾਬ ਅਤੇ ਸਰਕਾਰ ਦਰਮਿਆਨ ਟਕਰਾਅ ਵਾਲੀ ਸਥਿਤੀ ਅੱਜ ਉਸ ਸਮੇਂ ਖ਼ਤਮ ਹੋ ਗਈ ਜਦੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਦੀ ਸਰਕਾਰੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ | ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਅੱਜ ਵਿਧਾਨ ਸਭਾ ਸਕੱਤਰੇਤ ਵਲੋਂ ਵੀ 27 ਸਤੰਬਰ ਦੇ ਇਜਲਾਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਸੰਬੰਧੀ ਜਾਣਕਾਰੀ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਵੀ ਦਿੱਤੀ ਗਈ | ਹਾਲਾਂਕਿ ਸਮਝਿਆ ਜਾ ਰਿਹਾ ਸੀ ਕਿ ਰਾਜਪਾਲ ਇਜਲਾਸ ਬੁਲਾਉਣ ਲਈ 15 ਦਿਨਾਂ ਦੇ ਨੋਟਿਸ ਦੀ ਸ਼ਰਤ ਨੂੰ ਮੁੱਦਾ ਬਣਾ ਕੇ ਪ੍ਰਵਾਨਗੀ ਠੁਕਰਾ ਸਕਦੇ ਹਨ ਪਰ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਸਕੱਤਰੇਤ ਅਤੇ ਰਾਜ ਭਵਨ ਦੇ ਉੱਚ ਅਧਿਕਾਰੀਆਂ ਦਰਮਿਆਨ ਇਸ ਮੁੱਦੇ 'ਤੇ ਜਾਰੀ ਗੱਲਬਾਤ ਕਾਰਨ ਹੀ ਰਾਜਪਾਲ ਇਜਲਾਸ ਸੱਦਣ ਲਈ ਸਹਿਮਤ ਹੋਏ, ਹਾਲਾਂਕਿ 22 ਸਤੰਬਰ ਲਈ ਇਜਲਾਸ ਸੱਦਣ ਸੰਬੰਧੀ ਪ੍ਰਵਾਨਗੀ ਵਾਪਸ ਲੈਣ ਤੋਂ ਬਾਅਦ ਕੁਝ ਮੰਤਰੀਆਂ ਤੇ 'ਆਪ' ਆਗੂਆਂ ਵਲੋਂ ਰਾਜਪਾਲ ਵਿਰੁੱਧ ਤਿੱਖੀ ਬਿਆਨਬਾਜ਼ੀ ਵੀ ਕੀਤੀ ਗਈ | ਸਰਕਾਰੀ ਸੂਤਰਾਂ ਅਨੁਸਾਰ ਵਿਧਾਨ ਸਭਾ ਦਾ ਇਹ ਇਜਲਾਸ ਇਕ ਦਿਨ ਦਾ ਹੀ ਹੋਵੇਗਾ ਅਤੇ ਸਵਾਲਾਂ ਲਈ ਵਿਭਾਗਾਂ ਤੋਂ ਜਵਾਬ ਮੰਗਣ ਲਈ 15 ਦਿਨਾਂ ਦਾ ਨੋਟਿਸ ਤੇ ਧਿਆਨ ਦਿਵਾਊ ਮਤਿਆਂ ਲਈ ਲੋੜੀਂਦਾ 2 ਦਿਨਾਂ ਦਾ ਨੋਟਿਸ ਦਾ ਸਮਾਂ ਨਾ ਹੋਣ ਕਾਰਨ ਇਜਲਾਸ ਵਿਚ ਸਵਾਲਾਂ-ਜਵਾਬਾਂ 'ਤੇ ਧਿਆਨ ਦਿਵਾਊ ਮਤਿਆਂ ਲਈ ਸਮਾਂ ਨਹੀਂ ਰੱਖਿਆ ਜਾਵੇਗਾ | ਇਜਲਾਸ ਸ਼ੋਕ ਮਤਿਆਂ ਦੇ ਬੈਠਕ ਨਾਲ ਸ਼ੁਰੂ ਹੋਵੇਗਾ ਅਤੇ ਅੱਧਾ ਘੰਟਾ ਉਠਣ ਤੋਂ ਬਾਅਦ ਦੁਬਾਰਾ ਸ਼ੁਰੂ ਹੋ ਜਾਵੇਗਾ | ਇਜਲਾਸ ਵਿਚ ਸਰਕਾਰ ਜੀ.ਐਸ.ਟੀ. ਸੰਬੰਧੀ ਕੇਂਦਰ ਤੋਂ ਮਿਲਦੀ ਹਰ ਮਹੀਨੇ 16 ਤੋਂ 18 ਹਜ਼ਾਰ ਕਰੋੜ ਦੀ ਮੁਆਵਜ਼ਾ ਰਾਸ਼ੀ ਨੂੰ ਕੁਝ ਸਾਲ ਹੋਰ ਜਾਰੀ ਰੱਖਣ ਲਈ ਮਤਾ ਰੱਖਣ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੇਂਦਰ ਵਲੋਂ ਪ੍ਰਤੀ ਏਕੜ 1500 ਰੁਪਏ ਰਾਹਤ ਦੇਣ ਸੰਬੰਧੀ ਵੀ ਮਤੇ ਲਿਆਂਦੇ ਜਾ ਸਕਦੇ ਹਨ, ਜਦੋਂ ਕਿ ਕੱਲ੍ਹ ਰੱਖੀ ਜਾਣ ਵਾਲੀ ਮੰਤਰੀ ਮੰਡਲ ਦੀ ਬੈਠਕ ਵਿਚ ਵਿਧਾਨਿਕ ਕੰਮਕਾਜ ਸੰਬੰਧੀ ਪ੍ਰਵਾਨਗੀ ਮਿਲ ਸਕਦੀ ਹੈ | ਦਿਲਚਸਪ ਗੱਲ ਇਹ ਹੈ ਕਿ ਜਿਸ ਭਰੋਸੇ ਦੇ ਮਤ ਸੰਬੰਧੀ ਮਤੇ ਕਾਰਨ ਰਾਜਪਾਲ ਨੇ ਇਜਲਾਸ ਸੱਦਣ ਦੀ ਇਜਾਜ਼ਤ ਵਾਪਸ ਲਈ ਸੀ ਅਤੇ ਕਿਹਾ ਸੀ ਕਿ ਅਜਿਹਾ ਮਤਾ ਨਿਯਮਾਂ ਅਨੁਸਾਰ ਪੇਸ਼ ਨਹੀਂ ਹੋ ਸਕਦਾ, ਮੁੱਖ ਮੰਤਰੀ ਵਲੋਂ ਵਿਧਾਨ ਸਭਾ ਨੂੰ ਭੇਜਿਆ ਗਿਆ ਮਤਾ ਇਹ ਇਜਲਾਸ ਲਈ ਵੀ ਏਜੰਡੇ 'ਤੇ ਹੈ |

ਬੰਗਲਾਦੇਸ਼ 'ਚ ਕਿਸ਼ਤੀ ਪਲਟਣ ਨਾਲ 24 ਹਿੰਦੂ ਸ਼ਰਧਾਲੂਆਂ ਦੀ ਮੌਤ

ਮਿ੍ਤਕਾਂ 'ਚ 8 ਬੱਚੇ ਤੇ 12 ਔਰਤਾਂ, ਦਰਜਨ ਤੋਂ ਵੱਧ ਲਾਪਤਾ
ਢਾਕਾ, 25 ਸਤੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਸਦੀਆਂ ਪੁਰਾਣੇ ਬੋਦੇਸ਼ਵਰੀ ਮੰਦਿਰ 'ਚ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਐਤਵਾਰ ਨੂੰ ਕੋਰੋਟਾ ਨਦੀ 'ਚ ਪਲਟ ਗਈ, ਜਿਸ ਕਾਰਨ 8 ਬੱਚਿਆਂ ਅਤੇ 12 ਔਰਤਾਂ ਸਮੇਤ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ, ਜਦਕਿ ਦਰਜ਼ਨ ਤੋਂ ਵੱਧ ਲਾਪਤਾ ਹਨ | ਇਹ ਘਟਨਾ ਬੰਗਲਾਦੇਸ਼ ਦੇ ਪੰਚਗੜ੍ਹ ਜ਼ਿਲੇ 'ਚ ਉਸ ਸਮੇਂ ਵਾਪਰੀ, ਜਦੋਂ ਦੁਰਗਾ ਪੂਜਾ ਤਿਉਹਾਰ ਦੀ ਸ਼ੁਭ ਸ਼ੁਰੂਆਤ 'ਮਹਾਲਯਾ' ਮੌਕੇ ਸ਼ਰਧਾਲੂ ਬੋਦੇਸ਼ਵਰੀ ਮੰਦਰ ਜਾ ਰਹੇ ਸਨ | ਪੰਚਗੜ੍ਹ ਦੇ ਬੋਦਾ ਉਪ-ਜ਼ਿਲ੍ਹੇ ਦੇ ਪ੍ਰਸ਼ਾਸਨਿਕ ਮੁਖੀ ਸੁਲੇਮਾਨ ਅਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਿਸ਼ਤੀ 'ਚ 70-80 ਸ਼ਰਧਾਲੂ ਸਵਾਰ ਸਨ | ਮੁਸਲਿਮ ਬਹੁਲ ਬੰਗਲਾਦੇਸ਼ 'ਚ ਹਜ਼ਾਰਾਂ ਹਿੰਦੂ ਹਰ ਸਾਲ ਦੁਰਗਾ ਪੂਜਾ ਦੌਰਾਨ ਬੋਦੇਸ਼ਵਰੀ ਮੰਦਿਰ ਦੇ ਦਰਸ਼ਨ ਕਰਦੇ ਹਨ, ਜੋ ਐਤਵਾਰ ਨੂੰ ਬੰਗਲਾਦੇਸ਼ 'ਚ ਸ਼ੁਰੂ ਹੋਈ | ਰਾਸ਼ਟਰਪਤੀ ਅਬਦੁਲ ਹਾਮਿਦ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਘਟਨਾ 'ਤੇ ਸੋਗ ਪ੍ਰਗਟ ਕਰਦੇ ਹੋਏ ਜ਼ਖ਼ਮੀਆਂ ਦੇ ਇਲਾਜ ਅਤੇ ਮਿ੍ਤਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ |

ਕਾਂਗਰਸ, ਖੱਬੇ ਪੱਖੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਦਾ ਇਕ ਮੋਰਚਾ ਸਮੇਂ ਦੀ ਲੋੜ-ਨਿਤਿਸ਼

ਫ਼ਤਿਹਾਬਾਦ, 25 ਸਤੰਬਰ (ਏਜੰਸੀ, ਹਰਬੰਸ ਸਿੰਘ ਮੰਡੇਰ)-ਜਨਨਾਇਕ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨੂੰ ਸਮਰਪਿਤ ਇਨੈਲੋ ਵਲੋਂ ਰੱਖੀ ਗਈ ਸਨਮਾਨ ਰੈਲੀ 'ਚ ਗੈਰ ਭਾਜਪਾ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਾਮਿਲ ਹੋ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੰਚ 'ਤੇ ਆ ਕੇ ਇਕ ਮੋਰਚਾ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਖ਼ਾਸਕਰ ਔਰਤਾਂ ਸ਼ਾਮਿਲ ਹੋਏ | ਸ਼ਾਮਿਲ ਹੋਏ ਆਗੂਆਂ 'ਚ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ, ਇਨੈਲੋ ਦੇ ਕਨਵੀਨਰ ਅਬੈ ਸਿੰਘ ਚੌਟਾਲਾ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਸ਼ਰਦ ਪਵਾਰ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਪਾਰਟੀਆਂ ਦੇ ਨੇਤਾ ਸ਼ਾਮਿਲ ਹੋਏ | ਸਾਰੇ ਨੇਤਾਵਾਂ ਨੇ ਚੌਧਰੀ ਦੇਵੀ ਲਾਲ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਜਪਾ ਨੂੰ ਟੱਕਰ ਦੇਣ ਲਈ ਕਾਂਗਰਸ ਅਤੇ ਖੱਬੇ ਪੱਖੀਆਂ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਵਿਰੋਧੀ ਧਿਰ ਦਾ ਇਹ ਮੁੱਖ ਮੋਰਚਾ ਯਕੀਨੀ ਬਣਾਏਗਾ ਕਿ 2024 ਦੀਆਂ ਆਮ ਚੋਣਾਂ 'ਚ ਭਾਜਪਾ ਨੂੰ ਕਰਾਰੀ ਹਾਰ ਮਿਲੇ | ਰੈਲੀ 'ਚ ਉਨ੍ਹਾਂ ਕਿਹਾ ਕਿ ਜੇਕਰ ਗੈਰ ਭਾਜਪਾ ਪਾਰਟੀਆਂ ਇਕੱਠੀਆਂ ਹੁੰਦੀਆਂ ਹਨ ਤਾਂ ਉਹ ਉਨ੍ਹਾਂ ਲੋਕਾਂ ਤੋਂ ਛੁਟਕਾਰਾ ਪਾ ਸਕਦੇ ਹਨ ਜੋ ਦੇਸ਼ ਨੂੰ ਬਰਬਾਦ ਕਰਨ ਲਈ ਕੰਮ ਕਰ ਰਹੇ ਹਨ | ਉਨ੍ਹਾਂ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਸਿਆਸੀ ਲਾਹਾ ਲੈਣ ਲਈ ਸਮਾਜ ਵਿਚ ਹਿੱਦੂ-ਮੁਸਲਿਮ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਸਮਾਜ ਵਿਚ ਹਿੰਦੂ-ਮੁਸਲਿਮ 'ਚ ਟਕਰਾਅ ਨਹੀਂ ਹੈ | ਉਨ੍ਹਾਂ ਅੱਗੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਰ ਥਾਂ ਮੌਜੂਦ ਹਨ | ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਬਾਅਦ ਵੱਡੀ ਗਿਣਤੀ 'ਚ ਮੁਸਲਮਾਨਾਂ ਨੇ ਭਾਰਤ 'ਚ ਰਹਿਣਾ ਪਸੰਦ ਕੀਤਾ ਸੀ | ਕੁਮਾਰ ਨੇ ਸੁਝਾਅ ਦਿੱਤਾ ਕਿ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਤੋਂ ਬਿਨਾਂ ਵਿਰੋਧੀ ਮੋਰਚੇ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਮੰਚ 'ਤੇ ਹਾਜ਼ਰ ਆਗੂਆਂ, ਜਿਨ੍ਹਾਂ 'ਚ ਕਾਂਗਰਸ ਦੀਆਂ ਕੱਟੜ ਵਿਰੋਧੀ ਪਾਰਟੀਆਂ ਵੀ ਸ਼ਾਮਿਲ ਸਨ, ਨੂੰ ਵੱਡੀ ਏਕਤਾ ਲਈ ਕੰਮ ਕਰਨ ਦੀ ਅਪੀਲ ਕੀਤੀ | ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਅਤੇ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਦੋਵੇਂ ਸ਼ੁਰੂ ਤੋਂ ਹੀ ਕਾਂਗਰਸ ਦੇ ਵਿਰੋਧੀ ਰਹੇ ਹਨ, ਐਨ. ਸੀ. ਪੀ. ਦੇ ਸ਼ਰਦ ਪਵਾਰ, ਸੀ. ਪੀ. ਆਈ. (ਐਮ) ਦੇ ਸੀਤਾਰਾਮ ਯੇਚੁਰੀ ਅਤੇ ਸ਼ਿਵ ਸੈਨਾ ਦੇ ਅਰਵਿੰਦ ਸਾਵੰਤ ਵਰਗੇ ਆਗੂਆਂ ਦੇ ਨਾਲ ਮੰਚ 'ਤੇ ਹਾਜ਼ਰ ਸਨ | ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਆਰ. ਜੇ. ਡੀ. ਆਗੂ ਤੇਜਸਵੀ ਯਾਦਵ ਵੀ ਮੰਚ 'ਤੇ ਹਾਜ਼ਰ ਸਨ | ਹਾਲਾਂਕਿ ਕਾਂਗਰਸ ਵਲੋਂ ਕੋਈ ਵੀ ਆਗੂ ਰੈਲੀ 'ਚ ਸ਼ਾਮਿਲ ਨਹੀਂ ਹੋਇਆ | ਕੁਮਾਰ ਨੇ ਜ਼ੋਰ ਦੇ ਕੇ ਕਿਹਾ ਕਿ ਗੈਰ ਭਾਜਪਾ ਅਤੇ ਗੈਰ ਕਾਂਗਰਸ ਦੇ ਸੰਦਰਭ 'ਚ ਕੋਈ ਤੀਜਾ ਮੋਰਚਾ ਨਹੀਂ ਸਗੋਂ ਸਾਰੀਆਂ ਵਿਰੋਧੀ ਪਾਰਟੀਆਂ ਦਾ ਮੁੱਖ ਮੋਰਚਾ ਸਮੇਂ ਦੀ ਲੋੜ ਹੈ | ਤਦ ਅਜਿਹਾ ਮੋਰਚਾ ਸ਼ਾਨਦਾਰ ਤਰੀਕੇ ਨਾਲ ਜਿੱਤੇਗਾ | ਰੈਲੀ ਤੋਂ ਜਾਣ ਸਮੇਂ ਨਿਤਿਸ਼ ਕੁਮਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਨਹੀਂ ਹਨ | ਐਨ. ਸੀ. ਪੀ. ਆਗੂ ਸ਼ਰਦ ਪਵਾਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਹਰ ਕੋਈ 2024 'ਚ ਕੇਂਦਰ 'ਚ ਸਰਕਾਰ ਬਦਲਣ ਲਈ ਕੰਮ ਕਰੇ | ਖੇਤੀ ਕਾਨੂੰਨ ਾਂ ਵਿਰੁੱਧ ਅੰਦੋਲਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਖੁਦਕੁਸ਼ੀ ਕਰਨਾ ਕੋਈ ਹੱਲ ਨਹੀਂ ਹੈ ਤੇ ਅਸਲ ਹੱਲ ਇਹ ਹੈ ਕਿ ਸਰਕਾਰ 'ਚ ਬਦਲਾਅ ਲਿਆਂਦਾ ਜਾਵੇ | ਪਵਾਰ ਨੇ ਕਿਹਾ ਕਿ ਕਿਸਾਨਾਂ ਨੇ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਕੀਤਾ ਪਰ ਕੇਂਦਰ ਸਰਕਾਰ ਨੇ ਲੰਬਾ ਸਮਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਤੇਜਸਵੀ ਯਾਦਵ ਨੇ ਕਿਹਾ ਕਿ ਭਾਜਪਾ ਪਹਿਲਾਂ ਗਾਉਂਦੀ ਸੀ ਕਿ ਮਹਿੰਗਾਈ ਡਾਇਣ ਮਾਰ ਗਈ ਪਰ ਹੁਣ ਮਹਿੰਗਾਈ ਇਸ ਦੀ 'ਭਰਜਾਈ' ਬਣ ਗਈ ਹੈ | ਆਪਣੇ ਸੰਬੋਧਨ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਇਨੈਲੋ ਦੀ ਸਰਕਾਰ ਬਣਨ 'ਤੇ ਹਰਿਆਣਾ 'ਚ ਬੁਢਾਪਾ ਪੈਨਸ਼ਨ 10 ਹਜ਼ਾਰ ਹੋਵੇਗੀ, ਬੇਰੁਜ਼ਗਾਰਾਂ ਨੂੰ 21 ਹਜ਼ਾਰ ਭੱਤਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮਾਣ ਸਨਮਾਨ ਵਜੋਂ ਇਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਹਾਲਾਤ ਬਹੁਤ ਹੀ ਬਦਤਰ ਹੋ ਗਏ ਹਨ | ਹੁਣ ਸਮਾਂ ਆ ਗਿਆ ਕਿ ਦੇਸ਼ ਨੂੰ ਮਿਲ ਕੇ ਬਚਾਈਏ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨੈਲੋ ਅਤੇ ਸ਼ੋ੍ਰਮਣੀ ਅਕਾਲ ਦਲ ਦੋਵੇਂ ਸਕੇ ਭਰਾ ਹਨ | ਉਨ੍ਹਾਂ ਨੇ ਕੇਂਦਰ ਸਰਕਾਰ ਸ਼ਾਸਨ ਪ੍ਰਣਾਲੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਲੋਕਾਂ ਦੇ ਢਿੱਡ ਭਰਨ ਵਾਲੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਦਰ ਕਿਨਾਰ ਕਰਦਿਆਂ ਆਪਣੇ ਵਾਅਦਿਆਂ ਤੋਂ ਭੱਜਣ ਦਾ ਮਾੜਾ ਵਰਤਾਓ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦਾ ਖ਼ਮਿਆਜ਼ਾ ਭੁਗਤਣਾ ਪਏਗਾ | ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣ ਦਾ ਸੁਨੇਹਾ ਦਿੱਤਾ | ਇਸ ਮੌਕੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਰਾਮ ਪਾਲ ਮਾਜਰਾ, ਸ਼ੇਰ ਸਿੰਘ ਰਾਣਾ, ਜ਼ਿਲ੍ਹਾ ਫ਼ਤਿਹਾਬਾਦ ਦੇ ਪ੍ਰਧਾਨ ਬਲਵਿੰਦਰ ਸਿੰਘ, ਬਿੱਕਰ ਸਿੰਘ ਹੜੌਲੀ, ਰਮੇਸ਼ ਲਾਲੀ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਪਾਰਟੀਆਂ ਦੇ ਨੇਤਾ ਹਾਜ਼ਰ ਸਨ |

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ-2 ਅੱਤਵਾਦੀ ਹਲਾਕ

ਸ੍ਰੀਨਗਰ, 25 ਸਤੰਬਰ (ਪੀ. ਟੀ. ਆਈ.)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਮਾਛਿਲ ਸੈਕਟਰ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ | ਫ਼ੌਜ ਦੀ ਸ੍ਰੀਨਗਰ ਸਥਿਤ ਚਿਨਾਰ ਕੋਰ ਨੇ ਟਵੀਟ ਕਰਦਿਆਂ ਦੱਸਿਆ ਕਿ ਭਾਰਤੀ ਸੈਨਾ ਅਤੇ ਜੰਮੂ ਕਸ਼ਮੀਰ ਪੁਲਿਸ ਵਲੋਂ ਚਲਾਏ ਸਾਂਝੇ ਆਪਰੇਸ਼ਨ ਦੌਰਾਨ ਕੁਪਵਾੜਾ ਦੇ ਟੇਕਰੀ ਨਾਰ ਮਾਛਿਲ ਸੈਕਟਰ 'ਚ ਕੰਟਰੋਲ ਰੇਖਾ (ਐਲ.ਓ.ਸੀ.) 'ਤੇ ਘੁਸਪੈਠ ਦੀ ਇਕ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਗੋਲੀਬਾਰੀ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ, ਜਿਨ੍ਹਾਂ ਦੇ ਕਬਜ਼ੇ 'ਚੋਂ 2 ਏ.ਕੇ.-47 ਬੰਦੂਕਾਂ, 2 ਪਿਸਤੌਲ, 4 ਗ੍ਰਨੇਡ ਅਤੇ ਹੋਰ ਅਸਲ੍ਹਾ ਬਰਾਮਦ ਕੀਤਾ ਗਿਆ | ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ |

ਗਵਾਲੀਅਰ 'ਚ ਦਾਤਾ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਗਵਾਲੀਅਰ, 25 ਸਤੰਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀ ਛੋੜ ਗਵਾਲੀਅਰ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਕਿਲ੍ਹਾ ਗਵਾਲੀਅਰ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਥੇ ਗੁਰੂ ਹਰਿਗੋਬਿੰਦ ਸਾਹਿਬ ਨੇ ਅੱਜ ਦੇ ਦਿਨ 52 ਹਿੰਦੂ ਰਾਜਿਆਂ ਨੂੰ ਬੰਧਨ ਮੁਕਤ ਕੀਤਾ ਸੀ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਤੋਂ ਬਾਅਦ ਪੈਦਲ ਸ਼ਬਦ ਚੌਕੀ ਯਾਤਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਬਾਬਾ ਸੇਵਾ ਸਿੰਘ ਨੇ ਰਵਾਨਾ ਕੀਤਾ | ਇਸ ਤੋਂ ਬਾਅਦ ਸਜਾਏ ਗਏ ਕੀਰਤਨ ਦਰਬਾਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਭਾਈ ਅੰਮਿ੍ਤਦੀਪ ਸਿੰਘ ਨੇ ਕੀਰਤਨ ਕੀਤਾ | ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲਿਆਂ ਨੇ ਕਥਾ ਕਰਦਿਆਂ ਕਿਹਾ ਕਿ ਅਰਦਾਸ ਕਰੀਏ ਕਿ ਪਾਤਸ਼ਾਹ ਸਾਨੂੰ ਵੀ ਦੁਨਿਆਵੀ ਬੰਧਨਾਂ ਤੋਂ ਮੁਕਤ ਕਰਨ | ਬਾਬਾ ਸੇਵਾ ਸਿੰਘ ਨੇ ਸੰਗਤ ਨੂੰ ਨਾਮ ਬਾਣੀ ਦਾ ਅਭਿਆਸ ਕਰਨ ਦੀ ਪ੍ਰੇਰਨਾ ਦੇਣ ਦੇ ਨਾਲ-ਨਾਲ ਆਪਣੇ-ਆਪਣੇ ਇਲਾਕੇ 'ਚ ਰੁੱਖ ਲਾਉਣ ਦੀ ਅਪੀਲ ਕੀਤੀ | ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਨੇ ਵਾਰਾਂ ਅਤੇ ਭਾਈ ਨਵਤੇਜ ਸਿੰਘ ਦਮਦਮੀ ਟਕਸਾਲ ਨੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਹਰਿਮੰਦਰ ਸਾਹਿਬ ਦੀ ਸੋਦਰ ਤੋਂ ਬਾਅਦ ਨਿਕਲਣ ਵਾਲੀ ਬਾਬਾ ਬੁੱਢਾ ਜੀ ਚੌਕੀ ਦੇ ਜਥੇ ਨੇ ਪੁਰਾਤਨ ਮਰਿਆਦਾ ਅਨੁਸਾਰ ਕੀਰਤਨ ਕੀਤਾ | ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਚਰਨਜੀਤ ਸਿੰਘ ਅੰਮਿ੍ਤਸਰ, ਬਾਬਾ ਬਲੀ ਸਿੰਘ, ਬਾਬਾ ਗੁਰਮੇਜ ਸਿੰਘ ਡਬਰਾ ਅਤੇ ਸੁਖਬੀਰ ਸਿੰਘ ਔਲਖ ਨੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ | ਸਟੇਜ ਸਕੱਤਰ ਦੀ ਸੇਵਾ ਭਾਈ ਨਵਦੀਪ ਸਿੰਘ ਨੇ ਨਿਭਾਈ ਅਤੇ ਧੰਨਵਾਦ ਬਾਬਾ ਲੱਖਾ ਸਿੰਘ ਨੇ ਕੀਤਾ |

ਮੁਕੁਲ ਰੋਹਤਗੀ ਨੇ ਅਗਲਾ ਅਟਾਰਨੀ ਜਨਰਲ ਬਣਨ ਦੀ ਪੇਸ਼ਕਸ਼ ਠੁਕਰਾਈ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਅਗਲਾ ਅਟਾਰਨੀ ਜਨਰਲ ਬਣਨ ਦੀ ਕੇਂਦਰ ਸਰਕਾਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਰੋਹਤਗੀ ਨੇ ਦੱਸਿਆ ਕਿ ਉਸ ਦੇ ਇਸ ਫ਼ੈਸਲੇ ਪਿੱਛੇ ਕੋਈ ਖ਼ਾਸ ਕਾਰਨ ਨਹੀਂ ਹੈ | ਕੇਂਦਰ ...

ਪੂਰੀ ਖ਼ਬਰ »

ਭਾਰਤੀ ਹਵਾਈ ਸੈਨਾ ਦੇ 6 ਅਧਿਕਾਰੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਾਇਰ

ਬੈਂਗਲੁਰੂ, 25 ਸਤੰਬਰ (ਏਜੰਸੀ)- ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ 'ਟਰੇਨੀ ਕੈਡੇਟ' ਜਿਸ ਖ਼ਿਲਾਫ਼ ਇਕ 'ਕੋਰਟ ਆਫ ਇਨਕੁਆਰੀ' ਚੱਲ ਰਹੀ ਸੀ, ਉਸ ਦੀ ਲਾਸ਼ ਲਟਕਦੀ ਮਿਲਣ 'ਤੇ ਭਾਰਤੀ ਹਵਾਈ ਸੈਨਾ ਦੇ 6 ਅਧਿਕਾਰੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ-ਭਗਵੰਤ ਮਾਨ

ਚੰਡੀਗੜ੍ਹ, (ਅਜੀਤ ਬਿਊਰੋ)-ਮੁਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਕੈਪਟਨ ਵਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, (ਅ. ਬ.)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ...

ਪੂਰੀ ਖ਼ਬਰ »

ਚੀਤਿਆਂ ਦੇ ਨਾਂਅ ਨੂੰ ਲੈ ਕੇ ਮੰਗੇ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਚੀਤਿਆਂ ਦੇ ਨਾਂਅ ਨੂੰ ਲੈ ਕੇ ਵੀ ਲੋਕਾਂ ਤੋਂ ਸੁਝਾਅ ਮੰਗੇ | ਉਨ੍ਹਾਂ ਹਾਲ ਹੀ 'ਚ ਨਮੀਬੀਆ 'ਚੋਂ ਭਾਰਤ ਲਿਆਂਦੇ ਚੀਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਹੀ ਦਿਨਾਂ ਬਾਅਦ ਦੇਸ਼ ਵਾਸੀ ਚੀਤਿਆਂ ਨੂੰ ...

ਪੂਰੀ ਖ਼ਬਰ »

ਅਮਰੀਕਾ ਦੇ ਨਾਂਅ 'ਤੇ ਮੋਟੀਆਂ ਰਕਮਾਂ ਵਸੂਲਣ ਵਾਲੇ ਗਰੋਹ ਦਾ ਪਰਦਾਫ਼ਾਸ਼

ਕੋਲਕਾਤਾ, 25 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪੁਲਿਸ ਨੇ ਅੰਤਰਰਾਸ਼ਟਰੀ ਅਗਵਾ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਅਮਰੀਕਾ ਭੇਜਣ ਦਾ ਵਾਅਦਾ ਕਰਕੇ ਕੋਲਕਾਤਾ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ 55 ਸਿੱਖਾਂ ਅਤੇ ਹਿੰਦੂਆਂ ਦਾ ਆਖਰੀ ਜਥਾ ਪਹੁੰਚਿਆ ਦਿੱਲੀ

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਅਫ਼ਗਾਨਿਸਤਾਨ 'ਚ ਸੱਤਾ ਤਬਦੀਲੀ ਤੋਂ ਬਾਅਦ ਮੁਸ਼ਕਿਲ ਹਾਲਾਤ 'ਚੋਂ ਲੰਘ ਰਹੇ 55 ਸ਼ਰਨਾਰਥੀ ਸਿੱਖਾਂ ਅਤੇ ਹਿੰਦੂਆਂ ਦਾ ਜਥਾ ਐਤਵਾਰ ਨੂੰ ਦਿੱਲੀ ਪਹੁੰਚਿਆ | ਇਨ੍ਹਾਂ ਦੀ ਵਾਪਸੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ-ਪੀ.ਜੀ. ਦਾ ਨਤੀਜਾ ਅੱਜ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ.ਯੂ.ਈ.ਟੀ) ਦੇ ਪੋਸਟ ਗ੍ਰੈਜੂਏਟ (ਪੀ.ਜੀ.) ਪ੍ਰੋਗਰਾਮਾਂ ਲਈ ਨਤੀਜਾ ਸੋਮਵਾਰ ਬਾਅਦ ਦੁਪਹਿਰ 4 ਵਜੇ ...

ਪੂਰੀ ਖ਼ਬਰ »

ਸਾਡੀ ਸਰਕਾਰ ਆਉਣ 'ਤੇ ਗੁਜਰਾਤ ਦਾ ਹਰ ਬੱਚਾ ਖੁਸ਼ਹਾਲ ਹੋਵੇਗਾ-ਕੇਜਰੀਵਾਲ

ਅਹਿਮਦਾਬਾਦ, 25 ਸਤੰਬਰ (ਏਜੰਸੀ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਦੇ ਦੌਰੇ ਕਰ ਰਹੇ ਹਨ | ਐਤਵਾਰ ਨੂੰ ਇੱਥੇ ਇਕ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਜੇਕਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਹੰਗਾਮਿਆਂ ਭਰਪੂਰ ਰਹੇਗਾ ਇਜਲਾਸ

ਸਰਕਾਰ ਵਲੋਂ ਜਿਸ ਢੰਗ ਨਾਲ ਇਸ ਇਜਲਾਸ ਵਿਚ ਸਵਾਲਾਂ-ਜਵਾਬਾਂ 'ਤੇ ਧਿਆਨ ਦਿਵਾਊ ਮਤਿਆਂ ਲਈ ਸਮਾਂ ਨਹੀਂ ਰੱਖਿਆ ਜਾ ਰਿਹਾ ਅਤੇ ਵਿਰੋਧੀ ਧਿਰ ਜੋ ਅਮਨ-ਕਾਨੂੰਨ, ਰੇਤ ਦੀਆਂ ਰਿਕਾਰਡ ਤੋੜਣ ਤੱਕ ਵਧਣ, ਮੁੱਖ ਮੰਤਰੀ ਦੀ ਜਰਮਨ ਫੇਰੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਬਹਿਸ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX