ਤਾਜਾ ਖ਼ਬਰਾਂ


ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  2 minutes ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  41 minutes ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 1 hour ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 1 hour ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 2 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 2 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  1 day ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  1 day ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  1 day ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  1 day ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  1 day ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  1 day ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਮਾਘ ਸੰਮਤ 554
ਵਿਚਾਰ ਪ੍ਰਵਾਹ: ਕਰਜ਼ਾ ਇਕ ਅਜਿਹਾ ਮਹਿਮਾਨ ਹੈ, ਜਿਹੜਾ ਇਕ ਵਾਰ ਘਰ ਆ ਜਾਵੇ ਤਾਂ ਨਿਕਲਣ ਦਾ ਨਾਂਅ ਹੀ ਨਹੀਂ ਲੈਂਦਾ। -ਅਗਿਆਤ

ਪਹਿਲਾ ਸਫ਼ਾ

ਸ਼ਰਾਬ ਘੁਟਾਲਾ

ਭਾਜਪਾ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਮੂਹਰੇ ਪ੍ਰਦਰਸ਼ਨ

ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਵਿਧੂੜੀ ਦੀ ਅਗਵਾਈ 'ਚ ਅੱਜ ਭਾਜਪਾ ਵਲੋਂ ਸ਼ਰਾਬ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਮੂਹਰੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਭਾਜਪਾ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਈ.ਡੀ. ਵਲੋਂ ਦਾਇਰ ਦੋਸ਼ ਪੱਤਰ 'ਚ ਕੇਜਰੀਵਾਲ ਦਾ ਨਾਂਅ ਵੀ ਆਇਆ ਹੈ, ਇਸ ਲਈ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪਾਸੇ ਹੋ ਜਾਣਾ ਚਾਹੀਦਾ ਹੈ | ਪ੍ਰਦਰਸ਼ਨਕਾਰੀਆਂ ਨੂੰ ਕਾਬੂ 'ਚ ਕਰਨ ਲਈ ਸੁਰੱਖਿਆ ਮੁਲਾਜ਼ਮਾਂ ਨੂੰ ਕਾਫੀ ਮਸ਼ੱਕਤ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਦੁਆਰਾ ਗਿ੍ਫਤਾਰ ਵੀ ਕੀਤਾ ਗਿਆ | ਸਚਦੇਵਾ ਨੇ ਕਿਹਾ ਕਿ ਸ਼ਰਾਬ ਘੁਟਾਲੇ ਦੇ ਸਾਰੇ ਦੋਸ਼ੀ ਇਕ-ਇਕ ਕਰਕੇ ਜੇਲ੍ਹ ਜਾ ਰਹੇ ਹਨ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਜੇਲ੍ਹ ਦੇ ਅੰਦਰ ਹੋਣਗੇ |

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ

ਕੇਂਦਰ ਵਲੋਂ ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ
ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਕਾਰਜਪਾਲਿਕਾ ਤੇ ਨਿਆਂਪਾਲਿਕਾ ਦਰਮਿਆਨ ਕਾਲਜੀਅਮ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਟਕਰਾਅ ਦਰਮਿਆਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਲਈ ਪੰਜ ਜੱਜਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕਾਲਜੀਅਮ ਵਲੋਂ ਪਿਛਲੇ ਸਾਲ 13 ਦਸੰਬਰ ਨੂੰ ਸਿਫ਼ਾਰਸ਼ ਕੀਤੇ ਨਾਵਾਂ ਨੂੰ ਕੇਂਦਰ ਵਲੋਂ ਮਨਜ਼ੂਰ ਕਰਨ ਦੇ ਨਾਲ ਸੁਪਰੀਮ ਕੋਰਟ ਨੂੰ ਪੰਜ ਨਵੇਂ ਜੱਜ ਮਿਲ ਗਏ ਹਨ | ਨਵੇਂ ਜੱਜ 6 ਫਰਵਰੀ ਨੂੰ ਸਵੇਰੇ 10.30 ਵਜੇ ਸਹੁੰ ਚੁੱਕਣਗੇ | ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨਵੇਂ ਚੁਣੇ ਗਏ ਜੱਜਾਂ ਨੂੰ ਹਲਫ਼ ਦਿਵਾਉਣਗੇ | ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਦੱਸਿਆ ਕਿ ਕੇਂਦਰ ਨੇ ਸੁਪਰੀਮ ਕੋਰਟ 'ਚ ਪੰਜ ਨਵੇਂ ਜੱਜਾਂ ਦੀ ਪਦਉੱਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਲਈ ਜਿਨ੍ਹਾਂ 5 ਨਵੇਂ ਜੱਜਾਂ ਦੀ ਨਿਯੁਕਤੀ ਲਈ ਮਨਜ਼ੂਰੀ ਦਿੱਤੀ ਹੈ ਉਨ੍ਹਾਂ 'ਚ ਜਸਟਿਸ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਜਸਟਿਸ ਸੰਜੇ ਕਰੋਲ (ਚੀਫ਼ ਜਸਟਿਸ ਪਟਨਾ ਹਾਈ ਕੋਰਟ), ਜਸਟਿਸ ਪੀ.ਵੀ. ਸੰਜੇ ਕੁਮਾਰ (ਚੀਫ਼ ਜਸਟਿਸ ਮਨੀਪੁਰ ਹਾਈ ਕੋਰਟ), ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੂਦੀਨ ਅਮਾਨਉੱਲ੍ਹਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਸ਼ਾਮਿਲ ਹਨ | ਸੁਪਰੀਮ ਕੋਰਟ 'ਚ ਹੁਣ ਜੱਜਾਂ ਦੀ ਗਿਣਤੀ 32 ਹੋ ਜਾਵੇਗੀ | ਮੌਜੂਦਾ ਸਮੇਂ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਮੇਤ ਸੁਪਰੀਮ ਕੋਰਟ 'ਚ 27 ਜੱਜ ਹਨ | ਦੇਸ਼ ਦੀ ਸਰਬਉੱਚ ਅਦਾਲਤ ਵਿਚ ਜੱਜਾਂ ਦੀਆਂ ਪ੍ਰਵਾਨਿਤ ਅਸਾਮੀਆਂ 34 ਹਨ, ਜਿਨ੍ਹਾਂ 'ਚ ਚੀਫ਼ ਜਸਟਿਸ ਵੀ ਸ਼ਾਮਿਲ ਹੈ | ਸੁਪਰੀਮ ਕੋਰਟ 'ਚ ਹੁਣ 2 ਜੱਜਾਂ ਦੇ ਅਹੁਦੇ ਖ਼ਾਲੀ ਹਨ | ਹਾਲਾਂਕਿ ਕਾਲਜੀਅਮ ਇਨ੍ਹਾਂ 2 ਅਹੁਦਿਆਂ ਲਈ ਵੀ ਨਾਂਅ ਭੇਜ ਚੁੱਕੀ ਹੈ | ਬੀਤੀ 31 ਜਨਵਰੀ ਨੂੰ ਕਾਲਜੀਅਮ ਨੇ ਦੋ ਜੱਜਾਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਅਰਵਿੰਦ ਕੁਮਾਰ ਦੇ ਨਾਂਅ ਭੇਜੇ ਸਨ | ਕੇਂਦਰ ਸਰਕਾਰ ਨੇ ਇਕ ਦਿਨ ਪਹਿਲਾਂ ਹੀ ਦਾਅਵਾ ਕੀਤਾ ਸੀ ਕਿ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਪਦਉੱਨਤੀ ਲਈ ਕਾਲਜੀਅਮ ਦੀਆਂ ਸਿਫ਼ਾਰਸ਼ਾਂ ਸੰਬੰਧੀ ਐਤਵਾਰ ਤੱਕ ਐਲਾਨ ਕਰ ਦਿੱਤਾ ਜਾਵੇਗਾ | ਜਿਸ ਦੇ ਬਾਅਦ ਅੱਜ ਸੁਪਰੀਮ ਕੋਰਟ ਕਾਲਜੀਅਮ ਦੀਆਂ ਸਿਫ਼ਾਰਸ਼ਾਂ 'ਤੇ ਰਾਸ਼ਟਰਪਤੀ ਨੇ ਮੋਹਰ ਲਗਾ ਦਿੱਤੀ ਹੈ |

ਅਡਾਨੀ ਵਲੋਂ ਐਫ.ਪੀ.ਓ. ਵਾਪਸ ਲੈਣ ਨਾਲ ਦੇਸ਼ ਦੇ ਅਕਸ 'ਤੇ ਕੋਈ ਅਸਰ ਨਹੀਂ ਪਵੇਗਾ-ਸੀਤਾਰਮਨ

ਮੁੰਬਈ, 4 ਫਰਵਰੀ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਨਿਚਰਵਾਰ ਨੂੰ ਕਿਹਾ ਕਿ ਅਡਾਨੀ ਗਰੁੱਪ ਦੇ 20,000 ਕਰੋੜ ਰੁਪਏ ਦਾ ਐਫ. ਪੀ. ਓ. ਵਾਪਸ ਲੈਣ ਨਾਲ ਦੇਸ਼ ਦੀ ਅਰਥਵਿਵਸਥਾ ਦਾ ਅਕਸ ਪ੍ਰਭਾਵਿਤ ਨਹੀਂ ਹੋਇਆ ਹੈ | ਵਿੱਤ ਮੰਤਰੀ ਨੇ ਬਜਟ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਹੀ 8 ਅਰਬ ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ ਆਈ ਹੈ | ਉਨ੍ਹਾਂ ਕਿਹਾ ਕਿ ਸਾਡਾ ਵਿਸ਼ਾਲ ਆਰਥਿਕ ਬੁਨਿਆਦੀ ਆਧਾਰ ਜਾਂ ਸਾਡੀ ਅਰਥਵਿਵਸਥਾ ਦਾ ਅਕਸ, ਇਨ੍ਹਾਂ ਵਿਚੋਂ ਕੋਈ ਵੀ ਪ੍ਰਭਾਵਿਤ ਨਹੀਂ ਹੋਇਆ ਹੈ | ਇਹ ਜ਼ਰੂਰ ਹੈ ਕਿ ਐਫ.ਪੀ.ਓ. ਆਉਂਦੇ ਰਹੇ ਹਨ ਅਤੇ ਐਫ.ਆਈ.ਆਈ. ਬਾਹਰ ਨਿਕਲਦੇ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਬਾਜ਼ਾਰ ਵਿਚ ਉਤਰਾਅ-ਚੜ੍ਹਾਅ ਹੁੰਦਾ ਹੈ ਪਰ ਪਿਛਲੇ ਕੁਝ ਦਿਨਾਂ ਵਿਚ ਹੋਇਆ ਵਾਧਾ ਇਸ ਤੱਥ ਨੂੰ ਸਾਬਤ ਕਰਦਾ ਹੈ ਕਿ ਭਾਰਤ ਅਤੇ ਉਸ ਦੀ ਤਾਕਤ ਨੂੰ ਲੈ ਕੇ ਭਰੋਸਾ ਬਰਕਰਾਰ ਹੈ | ਅਡਾਨੀ ਗਰੁੱਪ ਖ਼ਿਲਾਫ਼ ਲੱਗੇ ਦੋਸ਼ਾਂ ਦੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਰੈਗੂਲੇਟਰ ਆਪਣਾ ਕੰਮ ਕਰਨਗੇ | ਸੇਬੀ ਕੋਲ ਬਾਜ਼ਾਰਾਂ ਦੀ ਸਥਿਰਤਾ ਯਕੀਨੀ ਕਰਨ ਦੇ ਸਾਧਨ ਹਨ |
ਬੈਂਗਲੁਰੂ : ਉਧਰ ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਭਾਰਤ ਵਿਚ ਰੈਗੂਲੇਟਰਜ਼ ਅਜਿਹੀ ਸਥਿਤੀ ਨੂੰ ਕਾਬੂ ਕਰਨ ਅਤੇ ਸਹੀ ਫੈਸਲੇ ਲੈਣ ਲਈ ਕਾਫੀ ਕਾਬਲ ਹਨ | ਉਨ੍ਹਾਂ ਕਿਹਾ ਕਿ ਸਾਡੇ ਰੈਗੂਲੇਟਰਜ਼ ਬਹੁਤ ਸਮਰੱਥ ਹਨ ਅਤੇ ਸਾਡਾ ਵਿੱਤੀ ਬਾਜ਼ਾਰ ਦੁਨੀਆ ਦੇ ਸਭ ਤੋਂ ਸਨਮਾਨਿਤ ਅਤੇ ਵਧੀਆ ਤਰੀਕੇ ਨਾਲ ਰੈਗੂਲੇਟਡ ਬਾਜ਼ਾਰਾਂ ਵਿਚੋਂ ਇਕ ਹੈ |

ਪ੍ਰਨੀਤ ਕੌਰ ਨੇ ਕਾਂਗਰਸ ਨੂੰ ਦਿੱਤਾ ਜਵਾਬ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਪਾਰਟੀ 'ਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਮੁਅੱਤਲੀ ਦੇ ਅਗਲੇ ਹੀ ਦਿਨ ਟਵਿੱਟਰ 'ਤੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਆਪਣਾ ਪੱਖ ਰੱਖਿਆ | ਪ੍ਰਨੀਤ ਕੌਰ ਨੇ ਟਵਿੱਟਰ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕਾਂਗਰਸ ਜੋ ਵੀ ਫ਼ੈਸਲਾ ਲੈਣਾ ਚਾਹੁੰਦੀ ਹੈ, ਉਸ ਦਾ ਸਵਾਗਤ ਹੈ | ਪ੍ਰਨੀਤ ਕੌਰ, ਜਿਸ ਨੂੰ ਆਪਣਾ ਪੱਖ ਰੱਖਣ ਲਈ ਪਾਰਟੀ ਨੇ 3 ਦਿਨ ਦਾ ਸਮਾਂ ਦਿੱਤਾ ਸੀ, ਨੇ ਅੱਗੇ ਇਹ ਵੀ ਲਿਖਿਆ ਕਿ ਉਨ੍ਹਾਂ ਹਮੇਸ਼ਾ ਪਾਰਟੀ ਅਤੇ ਉਨ੍ਹਾਂ ਲੋਕਾਂ ਨੂੰ ਆਪਣਾ ਬਿਹਤਰੀਨ ਦਿੱਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਹੈ | ਉਨ੍ਹਾਂ ਜਨਤਾ ਨੂੰ ਆਪਣੀ ਅਸਲ ਤਾਕਤ ਦੱਸਦਿਆਂ ਕਿਹਾ ਕਿ ਉਹ ਲੋਕਾਂ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ ਅਤੇ ਹਮੇਸ਼ਾ ਵਾਂਗ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ | ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਤਾਕਤ ਉਨ੍ਹਾਂ ਲੋਕਾਂ ਤੋਂ ਮਿਲਦੀ ਹੈ, ਬਾਕੀ ਸਭ ਸੈਕੰਡਰੀ ਹੈ | ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸ਼ੁੱਕਰਵਾਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਸੀ | ਪ੍ਰਨੀਤ ਕੌਰ ਨੂੰ ਆਪਣਾ ਪੱਖ ਰੱਖਣ ਲਈ 3 ਦਿਨ ਦਾ ਸਮਾਂ ਦਿੱਤਾ ਸੀ |

ਪਾਕਿ 'ਚ ਫ਼ਿਰ ਹੋਈ ਸਿੱਖਾਂ ਦੇ ਕੇਸਾਂ ਦੀ ਬੇਅਦਬੀ

ਅੰਮਿ੍ਤਸਰ, 4 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਇਕ ਵਾਰ ਫਿਰ ਸਿੱਖਾਂ ਦੇ ਕੇਸਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸ੍ਰੀ ਨਨਕਾਣਾ ਸਾਹਿਬ ਦੇ ਮੁਹੱਲਾ ਬਾਲ ਲੀਲ੍ਹਾ (ਚੌਕ ਗੁਰਦੁਆਰਾ ਪੱਟੀ ਸਾਹਿਬ) ਵਿਖੇ ਰਹਿੰਦੇ ਹਰਵਿੰਦਰ ਸਿੰਘ ਨੇ ਫ਼ੋਨ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਰਹਿੰਦੇ ਰਮਜ਼ਾਨ ਗੋਗੀ, ਆਸਿਫ਼ ਨੰਨਾ, ਇਕਬਾਲ, ਸਲਮਾਨ ਸ਼ਨੀ, ਅਨਵਰ, ਖੋਰ ਸ਼ਾਹੀ, ਬੀਬੀ ਸੈਦੀ ਅਤੇ ਜ਼ੁਬਾਦਾ ਜ਼ੈਦੀ ਵਲੋਂ ਨਾ ਸਿਰਫ਼ ਬਾਹਰੀ ਗੁੰਡਿਆਂ ਨੂੰ ਨਾਲ ਲੈ ਕੇ ਉਸ ਨਾਲ ਅਤੇ ਉਸ ਦੇ ਭਰਾ ਸਤਿੰਦਰਪਾਲ ਸਿੰਘ ਅਤੇ ਮਾਂ ਬੀਬੀ ਸਰਨ ਕੌਰ ਨਾਲ ਕੁੱਟਮਾਰ ਹੀ ਕੀਤੀ ਗਈ, ਬਲਕਿ ਉਨ੍ਹਾਂ ਦੀਆਂ ਦਸਤਾਰਾਂ ਉਤਾਰ ਕੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ | ਰਾਈਵਿੰਡ ਵਿਖੇ ਕਾਸਮੈਟਿਕ ਦਾ ਕਾਰੋਬਾਰ ਕਰਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਬਹੁਤ ਕੋਸ਼ਿਸ਼ਾਂ ਦੇ ਬਾਅਦ ਸ੍ਰੀ ਨਨਕਾਣਾ ਸਾਹਿਬ ਪੁਲਿਸ ਨੇ ਸਤਿੰਦਰਪਾਲ ਸਿੰਘ ਦੀ ਸ਼ਿਕਾਇਤ 'ਤੇ ਦੋਸ਼ੀਆਂ ਵਿਰੁੱਧ ਧਾਰਾ 452, 354, 148 ਅਤੇ 149 ਤਹਿਤ ਐਫ.ਆਈ.ਆਰ. ਨੰ: 33-23 ਦਰਜ ਕੀਤੀ, ਪਰ ਅਜੇ ਤੱਕ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਸਿੱਖਾਂ 'ਤੇ ਹਮਲੇ ਕਰਦੇ ਰਹੇ ਹਨ¢ ਉਧਰ ਪਾਕਿ ਸਿੱਖ ਭਾਈਚਾਰੇ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਵਿਚ ਪਹਿਲਾਂ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ ਅਤੇ ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਕਰਕੇ ਇਨ੍ਹਾਂ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਪਾਕਿ ਸਿੱਖ ਆਗੂਆਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਤੋਂ ਵੀ ਇਨਸਾਫ਼ ਦੀ ਮੰਗ ਕੀਤੀ ਹੈ¢

ਡੋਡਾ 'ਚ ਜੋਸ਼ੀਮੱਠ ਵਰਗੇ ਹਾਲਾਤ ਨਹੀਂ-ਉਪ ਰਾਜਪਾਲ

ਜੰਮੂ, 4 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਥਾਥਰੀ ਇਲਾਕੇ ਵਿਚ ਕੁਝ ਘਰਾਂ 'ਚ ਤਰੇੜਾਂ ਆਉਣ ਦੇ ਬਾਅਦ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਡੋਡਾ ਜ਼ਿਲ੍ਹੇ 'ਚ ਜੋਸ਼ੀਮੱਠ ਵਰਗੇ ਹਾਲਾਤ ਨਹੀਂ ਹਨ | ਰਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਰਾਜਪਾਲ ਨੇ ਕਿਹਾ ਕਿ ਸਾਰੀ ਸਥਿਤੀ 'ਤੇ ਪ੍ਰਸ਼ਾਸਨ ਨੇੜਿਓਾ ਨਜ਼ਰ ਰੱਖ ਰਿਹਾ ਹੈ ਅਤੇ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਇਥੇ ਜੋਸ਼ੀਮੱਠ ਵਰਗੇ ਹਾਲਾਤ ਨਹੀਂ ਹਨ | ਮਾਹਿਰਾਂ ਦੀ ਟੀਮ ਅਗਲੇਰੀ ਲੋੜੀਂਦੀ ਕਾਰਵਾਈ ਲਈ ਸਥਿਤੀ ਦਾ ਮੁਲਾਂਕਣ ਕਰ ਰਹੀ ਹੈ | ਸਰਕਾਰ ਸਾਰੀ ਸਥਿਤੀ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ | ਜ਼ਿਕਰਯੋਗ ਹੈ ਕਿ ਡੋਡਾ ਜ਼ਿਲ੍ਹੇ ਦੇ ਥਾਥਰੀ ਇਲਾਕੇ 'ਚ ਜ਼ਮੀਨ ਖਿਸਕਣ ਨਾਲ ਇਕ ਮਸਜਿਦ, ਮਦਰੱਸਾ ਅਤੇ ਰਿਹਾਇਸ਼ੀ ਘਰਾਂ ਸਮੇਤ 21 ਇਮਾਰਤਾਂ 'ਚ ਤਰੇੜਾਂ ਆ ਗਈਆਂ ਹਨ |

ਬੇਗੋਵਾਲ 'ਚ 14 ਲੱਖ ਲੱੁਟੇ

ਬੇਗੋਵਾਲ (ਕਪੂਰਥਲਾ), 4 ਫਰਵਰੀ (ਸੁਖਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ 'ਚ ਟਾਂਡਾ ਬੇਗੋਵਾਲ ਰੋਡ 'ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ 'ਚ ਵੈਸਟਰਨ ਯੂਨੀਅਨ ਦਾ ਕੰਮ ਕਰਦੇ ਇਕ ਵਿਅਕਤੀ, ਜੋ ਐਕਟਿਵਾ 'ਤੇ ਘਰ ਜਾ ਰਿਹਾ ਸੀ, ਤੋਂ ਪਿਸਤੌਲ ਦਿਖਾ ਕੇ ਦੋ ਨਕਾਬਪੋਸ਼ ਲੁਟੇਰਿਆਂ ਨੇ 14 ਲੱਖ ਦੀ ਨਕਦੀ ਲੁੱਟ ਲਈ | ਪੀੜਤ ਸਰੂਪ ਸਿੰਘ ਪੁੱਤਰ ਪਿਸ਼ੋਰਾ ਸਿੰਘ ਵਾਸੀ ਜਲਾਲਪੁਰ ਥਾਣਾ ਟਾਂਡਾ ਨੇ ਦੱਸਿਆ ਕਿ ਉਹ ਬੱਸ ਸਟੈਂਡ ਬੇਗੋਵਾਲ ਨਜ਼ਦੀਕ ਵੈਸਟਰਨ ਯੂਨੀਅਨ ਦਾ ਕੰਮ ਕਰਦਾ ਹੈ ਤੇ ਬੀਤੀ ਸ਼ਾਮ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਜਾਣ ਲਈ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ ਜਦ ਉਹ ਅਕਬਰਪੁਰ ਨਜ਼ਦੀਕ ਪੁੱਜਾ ਤਾਂ ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦਿਖਾ ਕੇ ਉਸ ਕੋਲੋਂ 14 ਲੱਖ ਲੁੱਟ ਕੇ ਟਾਂਡਾ ਵਾਲੇ ਪਾਸੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਲੁਟੇਰੇ ਨੇੜੇ ਲੱਗੇ ਸੀ.ਸੀ.ਟੀ.ਵੀ. 'ਚ ਕੈਦ ਹੋ ਗਏ, ਜਿਸ ਸੰਬੰਧੀ ਪੁਲਿਸ ਹਰੇਕ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ |

ਸੀ.ਆਰ.ਪੀ.ਐਫ. ਦੇ ਅਧਿਕਾਰੀ ਵਲੋਂ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ 'ਤੇ ਖ਼ੁਦਕੁਸ਼ੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਸੀ.ਆਰ.ਪੀ.ਐਫ. ਦੇ ਇਕ 53 ਸਾਲਾ ਸਹਾਇਕ ਸਬ-ਇੰਸਪੈਕਟਰ ਨੇ ਇੱਥੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਦੀ ਰਿਹਾਇਸ਼ 'ਤੇ ਇਕ ਗਾਰਡ ਪੋਸਟ 'ਤੇ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸ਼ੋ੍ਰਮਣੀ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਖ਼ਾਰਜ

ਅੰਮਿ੍ਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੁਆਰਾ ਬੀਤੇ ਸਾਲ 20 ਸਤੰਬਰ ਨੂੰ ਹਰਿਆਣਾ ਸਰਕਾਰ ਵਲੋਂ ਬਣਾਏ ਵੱਖਰੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧ ਕਾਨੂੰਨ-2014 ਨੂੰ ਸਰਬਉੱਚ ਅਦਾਲਤ ਵਲੋਂ ਸੰਵਿਧਾਨਕ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ...

ਪੂਰੀ ਖ਼ਬਰ »

ਸਿੱਖ ਲੋਹਟੋਪ

ਮਾਮਲਾਲਾਲਪੁਰਾ ਵਲੋਂ ਧਾਰਮਿਕ ਆਗੂਆਂ ਨੂੰ ਗੱਲਬਾਤ ਦਾ ਰਾਹ ਅਖ਼ਤਿਆਰ ਕਰਨ ਦੀ ਅਪੀਲ

ਕਿਹਾ, ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਫ਼ੌਜੀ ਪਾਉਂਦੇ ਸਨ ਲੋਹਟੋਪ ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਸਿੱਖ ਫ਼ੌਜੀਆਂ ਦੀ ਸੁਰੱਖਿਆ ਲਈ ਲੋਹਟੋਪ ਪਾਉਣ ਦਾ ਅਮਲ ਕੋਈ ਨਵਾਂ ਨਹੀਂ ਹੈ, ਸਗੋਂ ਇਹ ਅਮਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਚੱਲਿਆ ਆ ਰਿਹਾ ...

ਪੂਰੀ ਖ਼ਬਰ »

ਪਾਕਿਸਤਾਨ ਨੇ ਵਿਕੀਪੀਡੀਆ ਨੂੰ ਕੀਤਾ 'ਬਲਾਕ'

ਇਸਲਾਮਾਬਾਦ, 4 ਫਰਵਰੀ (ਏਜੰਸੀ)-ਪਾਕਿਸਤਾਨ ਨੇ ਵਿਕੀਪੀਡੀਆ ਵਲੋਂ ਇਤਰਾਜ਼ਯੋਗ ਜਾਂ ਈਸ਼ਨਿੰਦਾ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਵੈਬਸਾਈਟ ਨੂੰ 'ਬਲਾਕ' ਕਰ ਦਿੱਤਾ ਹੈ | ਇਸ ਦੀ ਜਾਣਕਾਰੀ ਸਨਿਚਰਵਾਰ ਨੂੰ ਮੀਡੀਆ ਵਿਚ ਪ੍ਰਕਾਸ਼ਿਤ ...

ਪੂਰੀ ਖ਼ਬਰ »

ਜਾਮੀਆ ਹਿੰਸਾ ਮਾਮਲੇ 'ਚ ਸ਼ਰਜੀਲ ਇਮਾਮ ਤੇ ਆਸਿਫ਼ ਇਕਬਾਲ ਸਮੇਤ 11 ਬਰੀ

ਅਦਾਲਤ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਚੁੱਕੇ ਸਵਾਲ ਨਵੀਂ ਦਿੱਲੀ, 4 ਫਰਵਰੀ (ਜਗਤਾਰ ਸਿੰਘ)-ਜਾਮੀਆ ਮਿਲੀਆ ਇਸਲਾਮੀਆ ਹਿੰਸਾ ਮਾਮਲੇ 'ਚ ਸਾਕੇਤ ਕੋਰਟ ਨੇ ਸ਼ਰਜੀਲ ਇਮਾਮ ਸਮੇਤ 11 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ | ਜਾਮੀਆ ਵਿਚ 2019 'ਚ ਸੀ.ਏ.ਏ. ਤੇ ਐਨ. ਆਰ. ਸੀ. ਕਾਨੂੰਨ ...

ਪੂਰੀ ਖ਼ਬਰ »

ਅਗਨੀਵੀਰ ਭਰਤੀ ਲਈ ਹੁਣ ਸਭ ਤੋਂ ਪਹਿਲਾਂ ਆਨਲਾਈਨ ਪ੍ਰੀਖਿਆ ਲਾਜ਼ਮੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)- ਫ਼ੌਜ ਨੇ ਅਗਨੀਵੀਰ ਭਰਤੀ ਪ੍ਰਕਿਰਿਆ 'ਚ ਬਦਲਾਅ ਦਾ ਐਲਾਨ ਕੀਤਾ ਹੈ ਤੇ ਫੌਜ 'ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਹੁਣ ਪਹਿਲਾਂ ਆਨਲਾਈਨ ਸਾਂਝੀ ਦਾਖ਼ਲਾ ਪ੍ਰੀਖਿਆ ਦੇਣੀ ਲਾਜ਼ਮੀ ਹੋਵੇਗੀ | ਇਸ ਤੋਂ ਬਾਅਦ ਫਿਜ਼ੀਕਲ ਤੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਨਜ਼ਦੀਕੀ 'ਤੇ ਈ.ਡੀ. ਦੀ ਕਾਰਵਾਈ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਗ਼ੈਰ-ਕਾਨੂੰਨੀ ਢੰਗ ਨਾਲ ਪੈਸੇ ਦੇ ਲੈਣ-ਦੇਣ ਦੇ ਮਾਮਲੇ 'ਚ ਈ.ਡੀ. ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਜ਼ਦੀਕੀ ਮੰਨੇ ਜਾਂਦੇ ਅਲੰਕਾਰ ਸਵਾਈ ਤੋਂ ਪੁੱਛਗਿੱਛ ਕੀਤੀ ਅਤੇ ਉਸ ਦਾ ਬਿਆਨ ਦਰਜ ਕੀਤਾ | ਇਸ ਮਾਮਲੇ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਮਹਿੰਗਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਹੋਣ ਕਰਕੇ ਪੰਪ ਮਾਲਕਾਂ 'ਤੇ ਪਏਗਾ ਲੱਖਾਂ ਦਾ ਬੋਝ

ਸ਼ਿਵ ਸ਼ਰਮਾ ਜਲੰਧਰ, 4 ਫਰਵਰੀ-ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਨੂੰ ਮਹਿੰਗਾ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਦੇ ਦੇਰੀ ਨਾਲ ਜਾਰੀ ਹੋਣ ਨਾਲ ਸੂਬੇ ਦੇ ਪੈਟਰੋਲ ਪੰਪ ਮਾਲਕਾਂ 'ਤੇ ਲੱਖਾਂ ਰੁਪਏ ਦਾ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ | ਸਰਕਾਰ ਵਲੋਂ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਟਰੱਕ ਮਾਲਕਾਂ ਦੀ ਜੇਬ 'ਤੇ ਰੋਜ਼ਾਨਾ 2.70 ਕਰੋੜ ਦਾ ਪਵੇਗਾ ਭਾਰ

ਮਨਦੀਪ ਸਿੰਘ ਖਰੌੜ ਪਟਿਆਲਾ, 4 ਫਰਵਰੀ -ਪੰਜਾਬ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਪਹਿਲਾਂ ਹੀ ਮੰਦੀ ਦੀ ਮਾਰ 'ਚੋਂ ਗੁਜ਼ਰ ਰਹੇ ਟਰੱਕ ਆਪਰੇਟਰਾਂ ਦੇ ਧੰਦੇ ਨੂੰ ਹੋਰ ਵੀ ਡੂੰਘੀ ਸੱਟ ਮਾਰੇਗਾ | ਤੇਲ ਦੀਆਂ ਕੀਮਤਾਂ ਵਿਚ ਕੀਤੇ ਇਸ ਵਾਧੇ ਨਾਲ ਪੰਜਾਬ ਦੇ ...

ਪੂਰੀ ਖ਼ਬਰ »

ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਦੇਸ਼ 'ਚ ਸਭ ਤੋਂ ਭਿ੍ਸ਼ਟ-ਅਮਿਤ ਸ਼ਾਹ

ਨੈਨੋ ਯੂਰੀਆ ਪਲਾਂਟ ਤੇ ਇਫਕੋ ਟਾਊਨਸ਼ਿਪ ਦਾ ਨੀਂਹ ਪੱਥਰ ਰੱਖਿਆ ਦੇਓਗੜ੍ਹ (ਝਾਰਖੰਡ), 4 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ਦੇ ਦੇਓਗੜ੍ਹ 'ਚ ਵਿਜੇ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਸਰਕਾਰ ਨੂੰ ...

ਪੂਰੀ ਖ਼ਬਰ »

ਮੁਅੱਤਲ ਆਈ.ਏ.ਐਸ. ਅਧਿਕਾਰੀ ਪੂਜਾ ਸਿੰਘਲ ਵਲੋਂ ਈ.ਡੀ. ਦੀ ਅਦਾਲਤ 'ਚ ਆਤਮ ਸਮਰਪਣ

ਰਾਂਚੀ, 4 ਫਰਵਰੀ (ਏਜੰਸੀ)-ਮਨਰੇਗਾ ਤੇ ਮਾਈਨਿੰਗ ਘੁਟਾਲੇ 'ਚ ਹਵਾਲਾ ਮਾਮਲੇ ਦੀ ਦੋਸ਼ੀ ਮੁਅੱਤਲ ਆਈ.ਏ.ਐਸ. ਪੂਜਾ ਸਿੰਘਲ ਨੇ ਅਦਾਲਤ ਤੋਂ ਮਿਲੀ ਅੰਤਰਿਮ ਜ਼ਮਾਨਤ ਦੀ ਮਿਆਦ ਪੂਰੀ ਹੋਣ ਦੇ ਬਾਅਦ ਸਨਿਚਰਵਾਰ ਨੂੰ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਅਦਾਲਤ 'ਚ ਆਤਮ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਮਾਂ ਤੇ 10 ਮਹੀਨਿਆਂ ਦੇ ਬੱਚੇ ਸਮੇਤ ਹੋਈਆਂ 6 ਹੱਤਿਆਵਾਂ ਦੇ ਮਾਮਲੇ 'ਚ 2 ਸ਼ੱਕੀ ਗਿ੍ਫ਼ਤਾਰ

ਸੈਕਰਾਮੈਂਟੋ, 4 ਫਰਵਰੀ (ਹੁਸਨ ਲੜੋਆ ਬੰਗਾ)-ਪਿਛਲੇ ਮਹੀਨੇ ਕੇਂਦਰੀ ਕੈਲੀਫੋਰਨੀਆ ਦੇ ਗੋਸ਼ਨ ਕਸਬੇ 'ਚ ਨਬਾਲਗ ਮਾਂ ਤੇ ਉਸ ਦੇ 10 ਮਹੀਨਿਆਂ ਦੇ ਬੱਚੇ ਸਮੇਤ ਮਾਰੇ ਗਏ ਇਕ ਪਰਿਵਾਰ ਦੇ 6 ਜੀਆਂ ਦੇ ਮਾਮਲੇ 'ਚ ਪੁਲਿਸ ਵਲੋਂ 2 ਸ਼ੱਕੀ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਹੈਲੀਕਾਪਟਰ ਬਣਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਫੈਕਟਰੀ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)- ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਬਣਾਉਣ ਵਾਲੀ ਸਭ ਤੋਂ ਵੱਡੀ ਫੈਕਟਰੀ ਸੋਮਵਾਰ 6 ਫਰਵਰੀ ਨੂੰ ਕਰਨਾਟਕ 'ਚ ਖੋਲ੍ਹੀ ਜਾਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਤੁਮਾਕੁਰੂ ਵਿਖੇ ਸਥਿਤ 615 ਏਕੜ ...

ਪੂਰੀ ਖ਼ਬਰ »

ਬਾਜ਼ਾਰ ਦੀ ਮਜ਼ਬੂਤੀ ਲਈ ਵਚਨਬੱਧ, ਉਤਰਾਅ-ਚੜ੍ਹਾਅ ਨਾਲ ਨਜਿੱਠਣ ਲਈ ਨਿਗਰਾਨੀ ਵਿਵਸਥਾ ਮੌਜੂਦ-ਸੇਬੀ

ਨਵੀਂ ਦਿੱਲੀ, 4 ਫਰਵਰੀ (ਏਜੰਸੀ)-ਅਡਾਨੀ ਗਰੁੱਪ ਦੇ ਸ਼ੇਅਰਾਂ ਵਿਚ ਗਿਰਾਵਟ ਨੂੰ ਲੈ ਕੇ ਵਿਵਾਦ ਦੌਰਾਨ ਸੇਬੀ ਨੇ ਸਨਿਚਰਵਾਰ ਨੂੰ ਕਿਹਾ ਕਿ ਉਹ ਸ਼ੇਅਰ ਬਾਜ਼ਾਰ ਵਿਚ ਨਿਰਪੱਖਤਾ, ਹੁਨਰ ਅਤੇ ਉਸ ਦੀ ਮਜ਼ਬੂਤ ਬੁਨਿਆਦ ਬਣਾਏ ਰੱਖਣ ਦੇ ਨਾਲ ਸਾਰੇ ਜ਼ਰੂਰੀ ਨਿਗਰਾਨੀ ...

ਪੂਰੀ ਖ਼ਬਰ »

ਭਾਜਪਾ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਸੌਂਪੀ ਕਰਨਾਟਕ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ

ਨਵੀਂ ਦਿੱਲੀ, 4 ਫਰਵਰੀ (ਉਪਮਾ ਡਾਗਾ ਪਾਰਥ)-ਕਰਨਾਟਕ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਸਰਗਰਮ ਹੋਈ ਭਾਜਪਾ ਨੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਚੋਣ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ | ਇਸ ਤੋਂ ਇਲਾਵਾ ਤਾਮਿਲਨਾਡੂ ਭਾਜਪਾ ਦੇ ...

ਪੂਰੀ ਖ਼ਬਰ »

ਜਨਤਾ ਮਾਲਕ ਹੈ, ਕੋਈ ਕਿਸੇ ਨੂੰ ਚਿਤਾਵਨੀ ਨਹੀਂ ਦੇ ਸਕਦਾ-ਰਿਜਿਜੂ

ਸੁਪਰੀਮ ਕੋਰਟ ਵਲੋਂ ਜੱਜਾਂ ਦੀ ਬਦਲੀ ਸੰਬੰਧੀ ਸਖ਼ਤ ਟਿੱਪਣੀ 'ਤੇ ਕਾਨੂੰਨ ਮੰਤਰੀ ਦਾ ਜਵਾਬ ਪ੍ਰਯਾਗਰਾਜ (ਯੂ.ਪੀ.), 4 ਫਰਵਰੀ (ਏਜੰਸੀ)-ਜੱਜਾਂ ਦੇ ਤਬਾਦਲਿਆਂ ਅਤੇ ਨਿਯੁਕਤੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ 'ਤੇ ਸੁਪਰੀਮ ਕੋਰਟ ਵਲੋਂ ਕਾਰਵਾਈ ਕਰਨ ਦਿੱਤੀ ...

ਪੂਰੀ ਖ਼ਬਰ »

6 ਸਾਲਾਂ 'ਚ ਦੇਸ਼ 'ਚ ਹੋਣਗੇ 200 ਤੋਂ ਵੱਧ ਹਵਾਈ ਅੱਡੇ-ਸਿੰਧੀਆ

ਚੇਨਈ, 4 ਫਰਵਰੀ (ਏਜੰਸੀ)- ਕੇਂਦਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੇ ਸਨਿਚਰਵਾਰ ਨੂੰ ਕਿਹਾ ਕਿ ਹਵਾਬਾਜ਼ੀ ਮੰਤਰਾਲੇ ਨੇ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ 5-6 ਸਾਲਾਂ ਵਿਚ ਦੇਸ਼ ਵਿਚ 200 ਤੋਂ ਜ਼ਿਆਦਾ ਹਵਾਈ ਅੱਡੇ ਬਣਾਉਣ ਦੀ ਯੋਜਨਾ ...

ਪੂਰੀ ਖ਼ਬਰ »

ਅਮਰੀਕਾ ਨੇ ਚੀਨੀ ਗੁਬਾਰੇ ਨੂੰ ਸਮੁੰਦਰ 'ਚ ਡੇਗਿਆ

ਵਾਸ਼ਿੰਗਟਨ, 4 ਫਰਵਰੀ (ਏਜੰਸੀ)-ਉੱਤਰੀ ਅਮਰੀਕਾ 'ਚ ਸੰਵੇਦਨਸ਼ੀਲ ਸੈਨਿਕ ਸਥਾਨਾਂ ਨੂੰ ਪਾਰ ਕਰਨ ਅਤੇ ਵਾਸ਼ਿੰਗਟਨ ਅਤੇ ਬੀਜਿੰਗ ਦਰਮਿਆਨ ਤਣਾਅ ਦਾ ਨਵਾਂ ਮੁੱਦਾ ਬਣਨ ਦੇ ਬਾਅਦ ਸੰਯੁਕਤ ਰਾਜ ਅਮਰੀਕਾ ਨੇ ਸਨਿਚਰਵਾਰ ਨੂੰ ਕੈਰੋਲਿਨਾ ਤੱਟ 'ਤੇ ਇਕ ਸ਼ੱਕੀ ਚੀਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX