ਤਾਜਾ ਖ਼ਬਰਾਂ


ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  19 minutes ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  24 minutes ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  36 minutes ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਭਾਰਤ ’ਚ ਕੋਰੋਨਾ ਦੇ 1590 ਨਵੇਂ ਮਾਮਲੇ ਦਰਜ
. . .  50 minutes ago
ਨਵੀਂ ਦਿੱਲੀ, 25 ਮਾਰਚ- ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਵਿਚ 1,590 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਇਹ 146 ਦਿਨਾਂ...
ਪਪਲਪ੍ਰੀਤ ਨਾਲ ਸੰਬੰਧਿਤ ਦੋ ਨੂੰ ਜੰਮੂ ਪੁਲਿਸ ਨੇ ਲਿਆ ਹਿਰਾਸਤ ’ਚ
. . .  52 minutes ago
ਸ੍ਰੀਨਗਰ, 25 ਮਾਰਚ- ਜੰਮੂ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕ ਸਿੰਘ, ਵਾਸੀ ਆਰ.ਐਸ.ਪੁਰਾ ਅਤੇ ਉਸਦੀ ਪਤਨੀ ਪਰਮਜੀਤ ਕੌਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਜੋ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ, ਨਾਲ....
ਚੰਡੀਗੜ੍ਹ: ਯੂਥ ਕਾਂਗਰਸ ਦੇ ਆਗੂਆਂ ਨੇ ਰੋਕੀ ਰੇਲਗੱਡੀ
. . .  32 minutes ago
ਚੰਡੀਗੜ੍ਹ, 25 ਮਾਰਚ- ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਨਵੀਂ ਦਿੱਲੀ-ਚੰਡੀਗੜ੍ਹ ਸ਼ਤਾਬਦੀ...
ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  about 1 hour ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  about 1 hour ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  about 1 hour ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 2 hours ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 2 hours ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 2 hours ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 2 hours ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 3 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 4 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 4 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 4 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  about 4 hours ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 4 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪਹਿਲਾ ਸਫ਼ਾ

ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ

ਸੂਰਤ ਦੀ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਬਾਅਦ ਅਯੋਗ ਐਲਾਨਿਆ-ਲਾਮਬੰਦ ਹੋਈਆਂ ਵਿਰੋਧੀ ਪਾਰਟੀਆਂ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 24 ਮਾਰਚ-ਸੂਰਤ ਦੀ ਅਦਾਲਤ ਵਲੋਂ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਅਗਲੇ ਹੀ ਦਿਨ ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ (ਰਾਹੁਲ ਗਾਂਧੀ) ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਉਹ ਸੰਸਦ ਮੈਂਬਰ ਨਹੀਂ ਰਹੇ | ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਜਿਥੇ ਕਾਂਗਰਸ ਨੇ ਇਸ ਕਾਨੂੰਨੀ ਬਨਾਮ ਸਿਆਸੀ ਲੜਾਈ ਲੜਨ ਲਈ ਸੰਸਦ, ਸੜਕ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਮੋਰਚਾ ਖੋਲ੍ਹ ਲਿਆ | ਉਥੇ ਵਿਰੋਧੀ ਧਿਰਾਂ ਨੇ ਰਾਹੁਲ ਗਾਂਧੀ ਦੇ ਹੱਕ 'ਚ ਲਾਮਬੰਦ ਹੁੰਦਿਆਂ ਆਪੋ-ਆਪਣਾ ਸਮਰਥਨ ਪ੍ਰਗਟਾਇਆ, ਜਿਸ 'ਚ ਹਾਲੇ ਤੱਕ ਕਾਂਗਰਸ ਤੋਂ ਦੂਰੀ ਬਣਾ ਕੇ ਚੱਲਣ ਵਾਲੀ ਮਮਤਾ ਬੈਨਰਜੀ ਦੀ ਪਾਰਟੀ ਤਿ੍ਣਮੂਲ ਕਾਂਗਰਸ ਵੀ ਸ਼ਾਮਿਲ ਹੈ | ਸੂਰਤ ਅਦਾਲਤ ਵਲੋਂ ਮਾਣਹਾਨੀ ਦੇ ਕੇਸ 'ਚ ਮਿਲੀ ਦੋ ਸਾਲ ਦੀ ਸਜ਼ਾ ਨੂੰ ਕਾਂਗਰਸ ਵਲੋਂ ਸੈਸ਼ਨ ਕੋਰਟ 'ਚ ਚੁਣੌਤੀ ਦਿੱਤੀ ਜਾਏਗੀ, ਜਦਕਿ ਰਾਹੁਲ ਗਾਂਧੀ ਨੇ ਇਸ ਮਾਮਲੇ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਉਹ ਦੇਸ਼ ਲਈ ਲੜਦੇ ਰਹਿਣਗੇ ਅਤੇ ਇਸ ਲਈ ਕੋਈ ਵੀ ਕੀਮਤ ਦੇਣ ਨੂੰ ਤਿਆਰ ਹਨ | ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਅਯੋਗਤਾ ਦਾ ਐਲਾਨ ਕਰਦਿਆਂ ਨੋਟੀਫਿਕੇਸ਼ਨ 'ਚ ਕਿਹਾ ਕਿ ਲੋਕ ਸਭਾ ਸੰਸਦ ਮੈਂਬਰ ਵਜੋਂ ਰਾਹੁਲ ਗਾਂਧੀ ਦੀ ਅਯੋਗਤਾ 23 ਮਾਰਚ ਤੋਂ ਪ੍ਰਭਾਵੀ ਹੋਏਗੀ, ਜਦੋਂ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਲੋਕਾਂ ਦੀ ਨੁਮਾਇੰਦਗੀ ਬਾਰੇ ਕਾਨੂੰਨ 1951 ਤਹਿਤ ਜਿਸ ਵੇਲੇ ਕਿਸੇ ਸੰਸਦ ਮੈਂਬਰ ਨੂੰ ਕਿਸੇ ਵੀ ਜੁਰਮ 'ਚ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਅਤੇ ਘੱਟੋ-ਘੱਟ 2 ਸਾਲ ਦੀ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਹ ਸੰਸਦ ਮੈਂਬਰ ਰਹਿਣ ਲਈ ਅਯੋਗ ਹੋ ਜਾਂਦਾ ਹੈ |
ਯੂਥ ਕਾਂਗਰਸ ਵਲੋਂ ਵੀ ਪ੍ਰਦਰਸ਼ਨ
ਕਾਂਗਰਸੀ ਸੰਸਦ ਮੈਂਬਰਾਂ ਤੋਂ ਇਲਾਵਾ ਯੂਥ ਕਾਂਗਰਸ ਨੇ ਵੀ ਰਾਹੁਲ ਗਾਂਧੀ ਦੇ ਹੱਕ 'ਚ ਪ੍ਰਦਰਸ਼ਨ ਕੀਤਾ | ਯੂਥ ਕਾਂਗਰਸ ਪ੍ਰਧਾਨ ਬੀ. ਸ੍ਰੀਨਿਵਾਸਨ ਦੀ ਅਗਵਾਈ 'ਚ ਹੋਏ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਵਲੋਂ ਕੀਤੀ ਬੈਰੀਕੇਡ ਟੱਪ ਕੇ ਪ੍ਰਦਰਸ਼ਨ ਕਰਨ ਲਈ ਅੱਗੇ ਵਧੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ |
ਸੰਸਦ ਪਹੁੰਚੇ ਰਾਹੁਲ ਗਾਂਧੀ
ਸੂਰਤ ਅਦਾਲਤ ਵਲੋਂ ਮਾਣਹਾਨੀ ਮਾਮਲੇ 'ਚ ਸਜ਼ਾ ਸੁਣਾਏ ਜਾਣ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਅਗਲੇ ਦਿਨ ਰਾਹੁਲ ਗਾਂਧੀ ਸੰਖੇਪ ਸਮੇਂ ਲਈ ਸੰਸਦ ਭਵਨ ਪਹੁੰਚੇ | ਉਨ੍ਹਾਂ ਸੰਸਦ 'ਚ ਪਾਰਟੀ ਸੰਸਦ ਮੈਂਬਰਾਂ ਨਾਲ ਬੈਠਕ 'ਚ ਹਿੱਸਾ ਲਿਆ ਅਤੇ ਬਾਅਦ 'ਚ ਹੇਠਲੇ ਸਦਨ ਵੀ ਪਹੁੰਚੇ | ਲੋਕ ਸਭਾ 'ਚ ਰਾਹੁਲ ਗਾਂਧੀ ਦੇ ਪਹੁੰਚਣ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰਾਂ ਨੇ 'ਰਾਹੁਲ ਗਾਂਧੀ ਕੋ ਬੋਲਨੇ ਦੋ' ਨਾਅਰੇ ਲਾਏ, ਜਿਸ ਤੋਂ ਫੌਰਨ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਉਠਾ ਦਿੱਤੀ ਗਈ |
ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੇ ਚੋਣ ਹਲਕੇ ਨੂੰ ਖਾਲੀ ਐਲਾਨਿਆ
ਲੋਕ ਸਭਾ ਸਕੱਤਰੇਤ ਵਲੋਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦੇ ਨੋਟੀਫਿਕੇਸ਼ਨ ਦੇ ਨਾਲ ਹੀ ਉਨ੍ਹਾਂ ਦੇ ਚੋਣ ਹਲਕੇ ਕੇਰਲ ਦੇ ਵਾਇਨਾਡ ਨੂੰ ਖਾਲੀ ਐਲਾਨ ਦਿੱਤਾ ਗਿਆ, ਜਿਸ ਤੋਂ ਬਾਅਦ ਚੋਣ ਕਮਿਸ਼ਨ ਹੁਣ ਇਸ ਸੀਟ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਸਕਦਾ ਹੈ | ਰਾਹੁਲ ਗਾਂਧੀ ਨੂੰ ਦਿੱਲੀ 'ਚ ਆਪਣਾ ਸਰਕਾਰੀ ਬੰਗਲਾ ਖਾਲੀ ਕਰਨ ਲਈ ਇਕ ਮਹੀਨੇ ਦਾ ਸਮਾਂ ਮਿਲੇਗਾ |
'ਡਰੋ ਮਤ' ਮੁਹਿੰਮ
ਰਾਹੁਲ ਗਾਂਧੀ ਨੂੰ ਲੈ ਕੇ ਕਾਂਗਰਸ ਵਲੋਂ ਸ਼ੁਰੂ ਕੀਤੀ ਸਿਆਸੀ ਲੜਾਈ ਤਹਿਤ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਵੀ 'ਡਰੋ ਮਤ' ਮੁਹਿੰਮ ਸ਼ੁਰੂ ਕੀਤੀ ਹੈ | ਪਾਰਟੀ ਦੇ ਟਵਿੱਟਰ ਹੈਂਡਲ 'ਤੇ ਵੀ ਇਹ ਨਾਅਰਾ ਲਾਇਆ ਗਿਆ ਹੈ |
ਕਈ ਰਾਜਾਂ 'ਚ ਤਿੱਖਾ ਪ੍ਰਦਰਸ਼ਨ
ਕਾਂਗਰਸ ਨੇ ਆਪਣੇ ਪ੍ਰਦਰਸ਼ਨ ਨੂੰ ਰਾਸ਼ਟਰਵਿਆਪੀ ਕਰਦਿਆਂ ਦਿੱਲੀ ਤੋਂ ਇਲਾਵਾ ਕਈ ਰਾਜਾਂ 'ਚ ਵੀ ਜੰਮ ਕੇ ਹੰਗਾਮਾ ਕੀਤਾ | ਪਾਰਟੀ ਆਗੂਆਂ ਨੇ 'ਲੋਕਤੰਤਰ ਖ਼ਤਰੇ 'ਚ ਹੈ' ਦੇ ਪੋਸਟਰ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ 'ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦਾ ਇਲਜ਼ਾਮ ਲਾਇਆ | ਪਾਰਟੀ ਆਗੂਆਂ ਨੇ ਕਰਨਾਟਕ, ਜੰਮੂ ਕਸ਼ਮੀਰ ਸਮੇਤ ਕਈ ਰਾਜਾਂ 'ਚ ਪ੍ਰਦਰਸ਼ਨ ਕੀਤਾ |
ਲਾਮਬੰਦ ਹੋਈਆਂ ਵਿਰੋਧੀ ਪਾਰਟੀਆਂ
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦੇ ਐਲਾਨ ਤੋਂ ਬਾਅਦ ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹੱਕ 'ਚ ਲਾਮਬੰਦ ਹੋਈਆਂ, ਜਿਨ੍ਹਾਂ 'ਚ ਹਾਲੇ ਤੱਕ ਕਾਂਗਰਸ ਤੋਂ ਦੂਰੀ ਬਣਾ ਕੇ ਰਹਿਣ ਵਾਲੀ ਤਿ੍ਣਮੂਲ ਕਾਂਗਰਸ ਵੀ ਸ਼ਾਮਿਲ ਹੈ | ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਨੂੰ ਦੇਸ਼ ਦੇ ਸੰਵਿਧਾਨਕ ਲੋਕਤੰਤਰ ਲਈ ਨਵੀਂ ਗਿਰਾਵਟ ਕਰਾਰ ਦਿੱਤਾ | ਮਮਤਾ ਨੇ ਬਿਨਾਂ ਰਾਹੁਲ ਗਾਂਧੀ ਦਾ ਨਾਂਅ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਨਵੇਂ ਭਾਰਤ 'ਚ ਵਿਰੋਧੀ ਧਿਰ ਦੇ ਨੇਤਾ ਭਾਜਪਾ ਦੇ ਮੁੱਖ ਨਿਸ਼ਾਨੇ 'ਤੇ ਹਨ | ਜਦੋਂਕਿ ਭਾਜਪਾ ਨੇਤਾ ਜਿਨ੍ਹਾਂ 'ਤੇ ਅਪਰਾਧਿਕ ਮਾਮਲੇ ਦਰਜ ਹਨ ਉਹ ਕੈਬਨਿਟ 'ਚ ਹਨ, ਵਿਰੋਧੀ ਧਿਰ ਦੇ ਨੇਤਾਵਾਂ ਨੂੰ ਉਨ੍ਹਾਂ ਦੇ ਭਾਸ਼ਨਾਂ ਲਈ ਅਯੋਗ ਕਰਾਰ ਦਿੱਤਾ ਜਾ ਰਿਹਾ ਹੈ | ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਕਿਹਾ ਕਿ ਇਹ ਕਾਂਗਰਸ ਦੇ ਨਾਲ ਹੁਣ ਹੋ ਰਿਹਾ ਹੈ, ਜਦਕਿ ਸਮਾਜਵਾਦੀ ਪਾਰਟੀ ਤਾਂ ਪਹਿਲਾਂ ਹੀ ਝੱਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਜ਼ਮ ਖਾਨ ਅਤੇ ਉਸ ਦੇ ਬੇਟੇ ਨਾਲ ਵੀ ਇਹ ਹੀ ਹੋਇਆ ਸੀ |
ਦੇਸ਼ ਲਈ ਲੜਦਾ ਰਹਾਂਗਾ-ਰਾਹੁਲ
ਰਾਹੁਲ ਗਾਂਧੀ ਨੇ ਲੋਕ ਸਭਾ ਸਕੱਤਰੇਤ ਵਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਭਾਰਤ ਦੀ ਆਵਾਜ਼ ਲਈ ਲੜ ਰਹੇ ਹਨ ਅਤੇ ਹਰ ਕੀਮਤ ਚੁਕਾਉਣ ਲਈ ਤਿਆਰ ਹਨ |
ਕਾਂਗਰਸ ਵਲੋਂ ਰਣਨੀਤਕ ਬੈਠਕ
ਕਾਂਗਰਸ ਨੇ ਮਲਿਕਅਰਜੁਨ ਖੜਗੇ ਦੀ ਅਗਵਾਈ ਹੇਠ ਦੇਰ ਸ਼ਾਮ ਰਣਨੀਤਕ ਬੈਠਕ ਕੀਤੀ ਜਿਸ 'ਚ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਸ਼ਾਮਿਲ ਸਨ | ਇਸ ਤੋਂ ਇਲਾਵਾ ਪਿ੍ਅੰਕਾ ਗਾਂਧੀ, ਕੇ.ਸੀ. ਵੇਨੂਗੋਪਾਲ, ਰਾਜੀਵ ਸ਼ੁਕਲਾ, ਜੈਰਾਮ ਰਮੇਸ਼, ਤਾਰੀਕ ਅਨਵਰ, ਆਨੰਦ ਸ਼ਰਮਾ, ਅੰਬਿਕਾ ਸੋਨੀ, ਮੁਕੁਲ ਵਾਸਨਿਕ, ਸਲਮਾਨ ਖੁਰਸ਼ੀਦ ਅਤੇ ਪਵਨ ਬਾਂਸਲ ਵੀ ਮੀਟਿੰਗ 'ਚ ਸ਼ਾਮਿਲ ਸਨ |
ਸੱਚ ਬੋਲਣ ਵਾਲਿਆਂ ਦਾ ਮੂੰਹ ਬੰਦ ਕਰਵਾਉਣਾ ਚਾਹੁੰਦੀ ਹੈ ਸਰਕਾਰ-ਖੜਗੇ
ਕਾਂਗਰਸ ਪ੍ਰਧਾਨ ਖੜਗੇ ਨੇ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਕਾਰਵਾਈ ਨੂੰ ਸਰਕਾਰ ਦੀ ਤਾਨਾਸ਼ਾਹੀ ਦੱਸਦਿਆਂ ਕਿਹਾ ਕਿ ਉਹ (ਸਰਕਾਰ) ਸੱਚ ਬੋਲਣ ਵਾਲਿਆਂ ਦਾ ਮੂੰਹ ਬੰਦ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਹਿਫਾਜ਼ਤ ਲਈ ਅਸੀਂ ਜੇਲ੍ਹ ਤੱਕ ਜਾਵਾਂਗੇ |

ਸੰਸਦ ਤੋਂ ਲੈ ਕੇ ਸੜਕ ਤੱਕ ਹੰਗਾਮਾ

ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਦੇ ਰਸਮੀ ਅੰਦੇਸ਼ੇ ਤੋਂ ਪਹਿਲਾਂ ਹੀ ਕਾਂਗਰਸ ਸੰਸਦ ਤੋਂ ਸੜਕ ਤੱਕ ਸਰਗਰਮ ਹੋ ਗਈ | ਕਾਂਗਰਸ ਪ੍ਰਧਾਨ ਮਲਿਕਅਜੁਨ ਖੜਗੇ ਵਲੋਂ ਤਾਬੜਤੋੜ ਮੀਟਿੰਗਾਂ ਅਤੇ ਰਣਨੀਤਕ ਬੈਠਕਾਂ ਦਾ ਦੌਰ ਕੀਤਾ ਗਿਆ, ਜਿਸ ਤਹਿਤ ਪਹਿਲਾਂ ਸੰਸਦ ਦੇ ਗੇਟ 'ਤੇ 14 ਵਿਰੋਧੀ ਧਿਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਰਾਹੁਲ ਦੇ ਸਮਰਥਨ 'ਚ ਕਾਂਗਰਸੀ ਸੰਸਦ ਮੈਂਬਰਾਂ ਤੋਂ ਇਲਾਵਾ ਇਨ੍ਹਾਂ 14 ਵਿਰੋਧੀ ਧਿਰਾਂ ਦੇ ਨੇਤਾਵਾਂ ਨੇ ਮਾਰਚ ਵੀ ਕੱਢਿਆ | ਹਾਲਾਂਕਿ ਪੁਲਿਸ ਨੇ ਰਾਸ਼ਟਰਪਤੀ ਭਵਨ ਵੱਲ ਵੱਧ ਰਹੇ ਇਸ ਮਾਰਚ ਨੂੰ ਵਿਜੈ ਚੌਕ 'ਤੇ ਹੀ ਇਹ ਕਹਿ ਕੇ ਰੋਕ ਦਿੱਤਾ ਕਿ ਪ੍ਰਦਰਸ਼ਨਕਾਰੀਆਂ ਕੋਲ ਰਾਸ਼ਟਰਪਤੀ ਭਵਨ ਜਾਣ ਦੀ ਇਜਾਜ਼ਤ ਨਹੀਂ ਹੈ | ਪੁਲਿਸ ਵਲੋਂ ਇਲਾਕੇ 'ਚ ਧਾਰਾ 144 ਲੱਗਣ ਦਾ ਵੀ ਹਵਾਲਾ ਦਿੱਤਾ ਗਿਆ |

ਅੰਮਿ੍ਤਪਾਲ ਦੇ ਸ਼ਾਹਬਾਦ 'ਚ ਹੋਣ ਬਾਰੇ ਬਲਜੀਤ ਕੌਰ ਤੇ ਉਸ ਦੇ ਭਰਾ ਨੇ ਖ਼ੁਦ ਦਿੱਤੀ ਸੀ ਜਾਣਕਾਰੀ

ਹਰਜਿੰਦਰ ਸਿੰਘ ਦੇ ਪਰਿਵਾਰ ਨੇ ਪੁਲਿਸ ਮੁਖੀ ਕੁਰੂਕਸ਼ੇਤਰ ਨਾਲ ਮਿਲ ਕੇ ਪਰਿਵਾਰ ਲਈ ਮੰਗੀ ਸੁਰੱਖਿਆ
ਵਿਜੈ ਕੁਮਾਰ

ਸ਼ਾਹਬਾਦ ਮਾਰਕੰਡਾ, 24 ਮਾਰਚ-ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ 'ਚ ਗਿ੍ਫ਼ਤਾਰ ਸ਼ਾਹਬਾਦ ਦੀ ਸਿਧਾਰਥ ਕਾਲੋਨੀ ਵਾਸੀ ਬਲਜੀਤ ਕੌਰ ਦੇ ਭਰਾ ਹਰਜਿੰਦਰ ਸਿੰਘ ਨੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਆਉਣ ਤੋਂ ਬਾਅਦ ਮੀਡੀਆ ਦੇ ਸਾਹਮਣੇ ਕਈ ਗੱਲਾਂ ਦਾ ਖੁਲਾਸਾ ਕੀਤਾ ਹੈ | ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਚੱਲਿਆ ਕਿ ਉਸ ਦੇ ਘਰ ਰੁਕਣ ਵਾਲਾ ਸ਼ਖਸ ਅੰਮਿ੍ਤਪਾਲ ਸਿੰਘ ਹੈ ਤਾਂ ਉਸ ਨੇ ਅੰਮਿ੍ਤਪਾਲ ਦੇ ਸਮਰਥਕਾਂ ਤੇ ਸੰਗਠਨ ਤੋਂ ਡਰ ਕੇ ਚੁੱਪੀ ਸਾਧ ਲਈ ਸੀ ਪਰ ਜਦ ਬੁੱਧਵਾਰ ਨੂੰ ਉਸ ਨੇ ਸਾਰਾ ਘਟਨਾਕ੍ਰਮ ਲਾਡਵਾ ਦੇ ਐਸ.ਡੀ.ਐਮ. ਦੇ ਨਾਲ ਸਾਂਝਾ ਕੀਤਾ ਤਾਂ ਉਨ੍ਹਾਂ ਨੇ ਸਾਰਾ ਮਾਮਲਾ ਡੀ. ਸੀ. ਦੇ ਸਾਹਮਣੇ ਰੱਖਣ ਨੂੰ ਕਿਹਾ | ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਅੰਮਿ੍ਤਪਾਲ ਸਿੰਘ ਪਨਾਹ ਦੇਣ ਦਾ ਸੁਰਾਗ ਹਰਿਆਣਾ ਜਾਂ ਪੰਜਾਬ ਪੁਲਿਸ ਨੂੰ ਨਹੀਂ ਲੱਗਿਆ ਸੀ, ਬਲਕਿ ਉਹ ਦੋਵੇਂ ਭੈਣ-ਭਰਾ ਹਰਜਿੰਦਰ ਸਿੰਘ ਤੇ ਬਲਜੀਤ ਕੌਰ ਨੇ ਖ਼ੁਦ ਹੀ ਐਸ.ਡੀ.ਐਮ. ਲਾਡਵਾ ਦੇ ਮਾਧਿਅਮ ਨਾਲ ਕੁਰੂਕਸ਼ੇਤਰ ਦੇ ਡੀ.ਸੀ. ਤੇ ਐਸ.ਪੀ. ਦੇ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਦੀ ਸਾਰੀ ਜਾਣਕਾਰੀ ਦਿੱਤੀ ਸੀ | ਇਸ ਤੋਂ ਬਾਅਦ ਕੁਰੂਕਸ਼ੇਤਰ ਪੁਲਿਸ ਨੇ ਬੁੱਧਵਾਰ ਰਾਤ ਨੂੰ ਬਲਜੀਤ ਕੌਰ ਨੂੰ ਗਿ੍ਫ਼ਤਾਰ ਕਰਕੇ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਸੀ ਤੇ ਮੈਨੂੰ ਵੀ ਪੂਰੀ ਜਾਣਕਾਰੀ ਦੇਣ ਲਈ ਬੁਲਾਇਆ ਸੀ, ਜਿਸ ਤੋਂ ਬਾਅਦ ਵੀਰਵਾਰ ਸਵੇਰੇ ਪੰਜਾਬ ਐਸ.ਟੀ.ਐਫ. ਨੇ ਹਰਜਿੰਦਰ ਸਿੰਘ ਤੇ ਬਲਜੀਤ ਕੌਰ ਤੋਂ ਪੁੱਛਗਿਛ ਕੀਤੀ | ਵੀਰਵਾਰ ਦੇਰ ਰਾਤ ਪੰਜਾਬ ਐਸ.ਟੀ.ਐਫ. ਨੇ ਪੁੱਛਗਿਛ ਤੋਂ ਬਾਅਦ ਹਰਜਿੰਦਰ ਸਿੰਘ ਨੂੰ ਘਰ ਭੇਜ ਦਿੱਤਾ ਸੀ, ਜਦੋਂਕਿ ਬਲਜੀਤ ਕੌਰ ਨੂੰ ਪੰਜਾਬ ਐਸ.ਟੀ.ਐਫ. ਪੁੱਛਗਿਛ ਲਈ ਆਪਣੇ ਨਾਲ ਲੈ ਗਈ | ਹਰਜਿੰਦਰ ਸਿੰਘ ਤੇ ਉਸ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਗਿਲਾ ਹੈ ਕਿ ਜਦੋਂ ਉਸ ਨੇ ਅਤੇ ਉਸ ਦੀ ਭੈਣ ਨੇ ਖ਼ੁਦ ਹੀ ਅੰਮਿ੍ਤਪਾਲ ਸਿੰਘ ਦੇ ਆਪਣੇ ਘਰ ਠਹਿਰਨ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਹੈ ਤਾਂ ਉਸ ਦੇ ਬਾਵਜੂਦ ਉਸ ਦੀ ਭੈਣ ਨੂੰ ਇਸ ਤਰੀਕੇ ਨਾਲ ਗਿ੍ਫ਼ਤਾਰ ਕਿਉਂ ਕੀਤਾ ਗਿਆ ਹੈ | ਵੀਰਵਾਰ ਨੂੰ ਆਪਣੇ ਜੱਦੀ ਪਿੰਡ ਮਾਮੁਮਾਜਰਾ 'ਚ ਪਹੁੰਚਣ ਤੋਂ ਬਾਅਦ ਸ਼ੁੱਕਰਵਾਰ ਨੂੰ ਹਰਜਿੰਦਰ ਸਿੰਘ ਨੇ ਪਿਤਾ ਗੁਰਨਾਮ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਸਬੀਰ ਸਿੰਘ ਮਾਮੁਮਾਜਰਾ, ਪੰਚਾਇਤ ਮੈਂਬਰਾਂ ਤੇ ਕੁਝ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਪੁਲਿਸ ਕਮਿਸ਼ਨਰ ਕੁਰੂਕਸ਼ੇਤਰ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਆਪਣੀ ਭੈਣ ਨੂੰ ਰਿਹਾਅ ਕਰਨ ਅਤੇ ਆਪਣੇ ਘਰ 'ਚ ਸੁਰੱਖਿਆ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ | ਹਰਜਿੰਦਰ ਸਿੰਘ ਤੇ ਉਸ ਦੇ ਪਰਿਵਾਰ ਨੂੰ ਡਰ ਹੈ ਕਿ ਉਨ੍ਹਾਂ ਅੰਮਿ੍ਤਪਾਲ ਸਿੰਘ ਨਾਲ ਸੰਬੰਧਿਤ ਜਾਣਕਾਰੀ ਐਸ.ਟੀ.ਐਫ. ਅਤੇ ਪੁਲਿਸ ਨਾਲ ਸਾਂਝੀ ਕੀਤੀ ਹੈ | ਇਸ ਲਈ ਉਨ੍ਹਾਂ ਦੇ ਪਰਿਵਾਰ 'ਤੇ ਕੋਈ ਹਮਲਾ ਨਾ ਹੋ ਜਾਵੇ | ਇਸ ਮੰਗ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਨੇ ਤੁਰੰਤ ਸ਼ਾਹਬਾਦ ਦੀ ਸਿਧਾਰਥ ਕਾਲੋਨੀ 'ਚ ਭੈਣ-ਭਰਾ ਦੇ ਘਰ 'ਚ ਪੁਲਿਸ ਸੁਰੱਖਿਆ ਵਿਵਸਥਾ ਨੂੰ ਲਾਗੂ ਕਰਨ ਦੇ ਹੁਕਮ ਦਿੱਤੇ ਪਰ ਖ਼ਬਰ ਲਿਖੇ ਜਾਣ ਤੱਕ ਘਰ ਦੇ ਬਾਹਰ ਕੋਈ ਪੁਲਿਸ ਤਾਇਨਾਤ ਨਹੀਂ ਸੀ | ਪੁਲਿਸ ਕਮਿਸ਼ਨਰ ਨਾਲ ਮਿਲਣ ਤੋਂ ਬਾਅਦ ਸ਼ਾਹਬਾਦ ਦੇ ਊਧਮ ਸਿੰਘ ਮੈਮੋਰੀਅਲ 'ਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੁਰੂਕਸ਼ੇਤਰ ਦੇ ਐਸ.ਪੀ. ਸੁਰੇਂਦਰ ਸਿੰਘ ਭੈਰੀਆ ਨੇ ਉਨ੍ਹਾਂ ਦੇ ਸਾਹਮਣੇ ਜਲੰਧਰ ਦੇ ਐਸ.ਪੀ. ਨੂੰ ਫੋਨ ਕੀਤਾ ਅਤੇ ਬਲਜੀਤ ਕੌਰ ਦੇ ਬਾਰੇ 'ਚ ਵਿਸਥਾਰ ਨਾਲ ਜਾਣਕਾਰੀ ਲਈ, ਜਿਸ ਦੌਰਾਨ ਜਲੰਧਰ ਦੇ ਐਸ.ਪੀ. ਨੇ ਦੱਸਿਆ ਕਿ ਪਰਿਵਾਰ ਕਿਸੇ ਵੀ ਸਮੇਂ ਇਥੇ ਆ ਕੇ ਬਲਜੀਤ ਕੌਰ ਦੀ ਜ਼ਮਾਨਤ ਕਰਵਾ ਸਕਦਾ ਹੈ |
ਪੰਜਾਬ ਨੰਬਰ ਦੀ ਐਕਟਿਵਾ 'ਤੇ ਆਏ ਅਤੇ ਪੈਦਲ ਵਾਪਸ ਗਏ, ਕਿਥੇ ਗਏ ਪਤਾ ਨਹੀਂ
ਹਰਜਿੰਦਰ ਸਿੰਘ ਨੇ ਦੱਸਿਆ ਕਿ 19 ਮਾਰਚ ਦੀ ਰਾਤ ਕਰੀਬ 10 ਵਜੇ ਅਚਾਨਕ ਉਨ੍ਹਾਂ ਦੇ ਘਰ ਦੋ ਅਣਜਾਣ ਨੌਜਵਾਨਾਂ ਨੇ ਦਸਤਕ ਦਿੱਤੀ, ਜਿਸ ਤੋਂ ਬਾਅਦ ਉਸ ਦੇ ਪਿਤਾ ਗੁਰਨਾਮ ਸਿੰਘ ਨੇ ਗੇਟ ਖੋਲਿਆ ਅਤੇ ਉਹ ਨੌਜਵਾਨ ਅਚਾਨਕ ਐਕਟਿਵਾ ਦੇ ਨਾਲ ਹੀ ਉਨ੍ਹਾਂ ਦੇ ਗੇਟ ਦੇ ਅੰਦਰ ਆ ਗਏ, ਜਿਸ ਤੋਂ ਬਾਅਦ ਐਕਟਿਵਾ ਚਲਾ ਰਹੇ ਨੌਜਵਾਨ ਨੇ ਦੱਸਿਆ ਕਿ ਉਹ ਪਪਲਪ੍ਰੀਤ ਸਿੰਘ ਹੈ ਪਰ ਉਸ ਨੇ ਐਕਟਿਵਾ ਦੇ ਪਿੱਛੇ ਬੈਠੇ ਨੌਜਵਾਨ ਦੀ ਪਛਾਣ ਨਹੀਂ ਦੱਸੀ | ਜਦੋਂ ਦੋਵੇਂ ਨੌਜਵਾਨ ਘਰ ਦੇ ਅੰਦਰ ਆਏ ਤਾਂ ਦੂਜੇ ਨੌਜਵਾਨ ਨੇ ਸਿਰ 'ਤੇ ਪਰਨਾ ਅਤੇ ਮੂੰਹ 'ਤੇ ਮਾਸਕ ਲਗਾਇਆ ਹੋਇਆ ਸੀ ਅਤੇ ਕਿਸੇ ਨੂੰ ਵੀ ਛੱਕ ਨਹੀਂ ਹੋਇਆ ਕਿ ਉਹ ਅੰਮਿ੍ਤਪਾਲ ਸਿੰਘ ਹੈ | ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੀ ਭੈਣ ਨੇ ਪਪਲਪ੍ਰੀਤ ਸਿੰਘ ਤੇ ਸਾਥੀ ਨੂੰ ਖਾਣਾ ਖਾਣ ਲਈ ਕਿਹਾ ਤਾਂ ਦੂਜੇ ਨੌਜਵਾਨ ਨੇ ਮੂੰਹ ਤੋਂ ਮਾਸਕ ਉਤਾਰ ਕੇ ਕਿਹਾ ਕਿ ਉਹ ਅੰਮਿ੍ਤਪਾਲ ਸਿੰਘ ਹੈ ਤੇ ਸਵੇਰ ਹੁੰਦੇ ਹੀ ਉਹ ਇਥੋਂ ਚਲੇ ਜਾਣਗੇ | ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਡਰ ਗਏ ਅਤੇ ਜਾਨ ਦੇ ਡਰ ਕਾਰਨ ਚੁੱਪੀ ਸਾਧਣਾ ਹੀ ਠੀਕ ਸਮਝਿਆ, ਜਿਸ ਤੋਂ ਬਾਅਦ ਅੰਮਿ੍ਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ 20 ਮਾਰਚ ਨੂੰ ਦੁਪਹਿਰ ਕਰੀਬ ਇਕ ਵਜੇ ਸ਼ਾਹਬਾਦ ਦੀ ਸਿਧਾਰਥ ਕਾਲੋਨੀ ਤੋਂ ਪੈਦਲ ਹੀ ਚਲੇ ਗਏ | ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਸਮੇਂ ਉਹ ਆਪਣੀ ਨੌਕਰੀ 'ਤੇ ਸੀ | ਇਸ ਲਈ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਘਰ ਤੋਂ ਬਾਹਰ ਕਿਸ ਪਾਸੇ ਨਿਕਲੇ ਅਤੇ ਉਨ੍ਹਾਂ ਨੇ ਕਿਥੇ ਜਾਣ ਦਾ ਸੋਚਿਆ ਹੈ |

ਅੰਮਿ੍ਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ-ਅਨਿਲ ਵਿਜ

ਚੰਡੀਗੜ੍ਹ, 24 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਪਰ ਪੰਜਾਬ ਤੋਂ ਸ਼ਾਹਬਾਦ ਪਹੁੰਚਣ 'ਚ ਪੰਜਾਬ ਪੁਲਿਸ ਨੇ ਡੇਢ ਦਿਨ ਲਗਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਤੋਂ ਪੰਜਾਬ ਸਰਕਾਰ ਦੇ ਰਾਜਨੀਤਿਕ ਡਰਾਮੇ ਦਾ ਪਤਾ ਚੱਲਦਾ ਹੈ | ਵਿਜ ਨੇ ਕਿਹਾ ਕਿ ਪੰਜਾਬ ਦੀ ਸਾਰੀ ਪੁਲਿਸ ਅੰਮਿ੍ਤਪਾਲ ਸਿੰਘ ਨੂੰ ਜਲੰਧਰ ਖੇਤਰ 'ਚ ਭਾਲ ਰਹੀ ਸੀ ਤੇ ਉਹ ਇਥੇ ਸ਼ਾਹਬਾਦ ਬੈਠਾ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਰੋਟੀ ਖਾ ਰਿਹਾ ਸੀ |

ਗਿ੍ਫ਼ਤਾਰ ਸਾਥੀ ਗੋਰਖਾ ਬਾਬਾ ਤੋਂ ਖ਼ਾਲਿਸਤਾਨ ਦੇ ਕਈ ਚਿੰਨ੍ਹ ਮਿਲੇ-ਐੱਸ.ਐੱਸ.ਪੀ. ਵਲੋਂ ਅਹਿਮ ਖੁਲਾਸੇ

ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਦੀ ਐੱਸ.ਐੱਸ.ਪੀ. ਅਮਨੀਤ ਕੌਂਡਲ ਵਲੋਂ ਖੰਨਾ ਪੁਲਿਸ ਜ਼ਿਲ੍ਹੇ ਦੇ ਪਿੰਡ ਮਾਂਗੇਵਾਲ ਤੋਂ ਫੜੇ ਗਏ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ ਦੇ ਮੋਬਾਈਲ ਵਿਚੋਂ ਮਿਲੀਆਂ ਤਸਵੀਰਾਂ ਅਤੇ ਵੀਡੀਓ ਕਲਿੱਪਾਂ ਦੇ ਆਧਾਰ 'ਤੇ ਅੰਮਿ੍ਤਪਾਲ ਸਿੰਘ 'ਤੇ ਖ਼ਾਲਿਸਤਾਨ ਬਣਾਉਣ ਦੀ ਤਿਆਰੀ ਅਤੇ ਜੰਗ ਸ਼ੁਰੂ ਕਰਨ ਲਈ ਦੋ ਫੋਰਸਾਂ ਬਣਾਉਣ ਦੇ ਸਨਸਨੀਖ਼ੇਜ਼ ਦੋਸ਼ ਲਗਾਏ ਗਏ | ਉਨ੍ਹਾਂ ਨੇ ਖ਼ਾਲਿਸਤਾਨ ਦੀ ਕਰੰਸੀ ਦਾ ਡਿਜ਼ਾਈਨ ਕਰਨ, ਖ਼ਾਲਿਸਤਾਨ ਦਾ ਝੰਡਾ ਬਣਾਉਣ ਅਤੇ ਖ਼ਾਲਿਸਤਾਨ ਦੇ ਸੂਬਿਆਂ ਦੇ ਪ੍ਰਤੀਕ ਬਣਾਉਣ ਦੀ ਗੱਲ ਵੀ ਕਹੀ | ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ (42) ਪੁੱਤਰ ਲਾਭ ਸਿੰਘ, ਵਾਸੀ ਪਿੰਡ ਮਾਂਗੇਵਾਲ, ਥਾਣਾ ਮਲੌਦ ਨੰੂ ਖੰਨਾ ਪੁਲਿਸ ਵਲੋਂ 22 ਮਾਰਚ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ¢
(ਸਫ਼ਾ 1 ਦੀ ਬਾਕੀ)
ਐਸ.ਐਸ.ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਗੋਰਖਾ ਬਾਬਾ 'ਵਾਰਿਸ ਪੰਜਾਬ ਦੇ' ਮੁਖੀ ਅੰਮਿ੍ਤਪਾਲ ਦਾ ਨਜ਼ਦੀਕੀ ਸਾਥੀ ਹੈ ਅਤੇ ਇਹ ਅੰਮਿ੍ਤਪਾਲ ਦੀ ਸੁਰੱਖਿਆ ਲਈ ਤਾਇਨਾਤ 'ਪ੍ਰੋਟੈਕਸ਼ਨ ਟੀਮ' ਦਾ ਮੈਂਬਰ ਵੀ ਸੀ | ਇਹ ਏ.ਕੇ.ਐਫ. (ਅਨੰਦਪੁਰ ਖ਼ਾਲਸਾ ਫ਼ੌਜ) ਦਾ ਮੈਂਬਰ ਵੀ ਸੀ¢ ਏ.ਕੇ.ਐਫ. ਨੂੰ ਅੰਮਿ੍ਤਪਾਲ ਸਿੰਘ ਵਲੋਂ ਵੱਖਰੇ ਖ਼ਾਲਿਸਤਾਨ ਰਾਜ ਦੇ ਗਠਨ ਲਈ ਹਥਿਆਰਬੰਦ ਸੰਘਰਸ਼ ਛੇੜਨ ਲਈ ਬਣਾਇਆ ਗਿਆ ਸੀ¢ ਉਨ੍ਹਾਂ ਕਿਹਾ ਕਿ ਗੋਰਖਾ ਬਾਬਾ ਅਜਨਾਲਾ ਕਾਂਡ ਸਮੇਂ ਅੰਮਿ੍ਤਪਾਲ ਸਿੰਘ ਦੇ ਨਾਲ ਸੀ ਅਤੇ ਖ਼ਾਲਸਾ ਵਹੀਰ ਵਿਚ ਵੀ ਉਸ ਦੇ ਨਾਲ ਹੀ ਰਿਹਾ ਸੀ¢ ਐਸ.ਐਸ.ਪੀ. ਅਨੁਸਾਰ ਬਾਬਾ ਨੂੰ ਸਾਰੀਆਂ ਅੰਮਿ੍ਤਪਾਲ ਸਿੰਘ ਦੀਆਂ ਗਤੀਵਿਧੀਆਂ ਅਤੇ ਉਸ ਦੇ ਨੇੜਲੇ ਸਾਥੀਆਂ ਬਾਰੇ ਜਾਣਕਾਰੀ ਸੀ¢ ਉਹ 5 ਮਹੀਨੇ ਪਹਿਲਾਂ ਪਿੰਡ ਜੱਲੂਪੁਰ ਖੇੜਾ ਗਿਆ ਸੀ, ਜਿਥੇ ਇਸ ਨੂੰ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਵਜੋਂ ਹਥਿਆਰ ਦਿੱਤੇ ਗਏ ਸਨ ਅਤੇ ਗੋਲੀਬਾਰੀ ਦਾ ਅਭਿਆਸ ਵੀ ਕਰਵਾਇਆ ਗਿਆ ਸੀ | ਐਸ.ਐਸ.ਪੀ. ਅਨੁਸਾਰ ਪੁੱਛਗਿੱਛ ਦੌਰਾਨ ਗੋਰਖਾ ਬਾਬਾ ਨੇ ਖ਼ੁਲਾਸਾ ਕੀਤਾ ਕਿ ਏ.ਕੇ.ਐਫ. ਦੇ ਸਾਰੇ ਮੈਂਬਰਾਂ ਨੂੰ ਵੱਖ-ਵੱਖ ਬੈਲਟ ਨੰਬਰ ਦਿੱਤੇ ਗਏ ਸਨ | ਨਸ਼ਾ ਛੱਡਣ ਆਏ ਨੌਜਵਾਨਾਂ ਨੂੰ ਵੀ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ ਜਾਂਦੀ ਸੀ¢ ਉਨ੍ਹਾਂ ਕਿਹਾ ਕਿ ਗੋਰਖਾ ਦੇ ਫ਼ੋਨ ਵਿਚੋਂ ਮਿਲੀਆਂ ਤਸਵੀਰਾਂ ਅਤੇ ਵੀਡੀਓ ਕਲਿੱਪਾਂ ਵਿਚ ਪ੍ਰਸਤਾਵਿਤ ਖ਼ਾਲਿਸਤਾਨ ਰਾਜ ਦਾ ਚਿੰਨ੍ਹ ਅਤੇ ਲੋਗੋ, ਪ੍ਰਸਤਾਵਿਤ ਖ਼ਾਲਿਸਤਾਨ ਰਾਜ ਵਿਚਲੇ ਕਈ ਸੂਬਿਆਂ ਦੇ ਪ੍ਰਤੀਕ, ਪ੍ਰਸਤਾਵਿਤ ਖ਼ਾਲਿਸਤਾਨ ਰਾਜ ਦੀ ਕਰੰਸੀ (10 ਡਾਲਰ ਦੇ ਖ਼ਾਲਿਸਤਾਨੀ ਨੋਟ), ਏ.ਕੇ.ਐਫ. ਦੇ ਮੈਂਬਰਾਂ ਦੀਆਂ ਹਥਿਆਰਾਂ ਸਮੇਤ ਤਸਵੀਰਾਂ, ਪਿੰਡ ਜੱਲੂਪੁਰ ਖੇੜਾ ਵਿਚ ਬਣੀ ਫਾਇਰਿੰਗ ਰੇਂਜ ਅਤੇ ਇਸ ਫਾਇਰਿੰਗ ਰੇਂਜ ਵਿਚ ਅਭਿਆਸ ਕਰਦਿਆਂ ਦੀਆਂ ਵੀਡੀਓ ਕਲਿੱਪਾਂ ਤੋਂ ਇਲਾਵਾ ਇਕ ਪਾਕਿਸਤਾਨੀ ਨਾਗਰਿਕ ਦਾ ਡਰਾਈਵਿੰਗ ਲਾਇਸੈਂਸ ਵੀ ਮਿਲਿਆ ਹੈ¢ ਉਨ੍ਹਾਂ ਕਿਹਾ ਕਿ ਉਪਰੋਕਤ ਦੱਸੀਆਂ ਤਸਵੀਰਾਂ ਤੇ ਵੀਡੀਓ ਕਲਿੱਪ ਅਨੰਦਪੁਰ ਖ਼ਾਲਸਾ ਫ਼ੌਜ ਦੇ ਮਨਸੂਬਿਆਂ ਨੂੰ ਦਰਸਾਉਂਦੀਆਂ ਹਨ | ਉਨ੍ਹਾਂ ਨੇ ਇਕ ਹੋਰ ਫੋਰਸ, ਜਿਸ ਦਾ ਨਾਂਅ 'ਅੰਮਿ੍ਤਪਾਲ ਟਾਈਗਰ ਫੋਰਸ' ਬਣਾਉਣ ਬਾਰੇ ਪਤਾ ਲੱਗਣ ਦੇ ਦੋਸ਼ ਵੀ ਲਗਾਏ ਹਨ | ਐਸ.ਐਸ.ਪੀ. ਅਨੁਸਾਰ ਇਕ ਹੋਰ ਵਿਅਕਤੀ ਗੁਰਭੇਜ ਸਿੰਘ ਉਰਫ਼ ਭੇਜਾ ਨੇ 2 ਮਹੀਨੇ ਪਹਿਲਾਂ 10 ਬੁਲੇਟ-ਪਰੂਫ ਜੈਕਟਾਂ ਦਾ ਪ੍ਰਬੰਧ ਕੀਤਾ ਸੀ | ਉਨ੍ਹਾਂ ਕਿਹਾ ਕਿ ਅਸਥਾਈ ਫਾਇਰਿੰਗ ਰੇਂਜ ਵਿਚ 'ਵਾਰਿਸ ਪੰਜਾਬ ਦੇ' ਜਥੇਬੰਦੀ 'ਚ ਨਵੇਂ ਸ਼ਾਮਲ ਕੀਤੇ ਮੈਂਬਰਾਂ ਨੂੰ ਹਥਿਆਰਾਂ ਚਲਾਉਣ ਤੇ ਖੋਲਣ ਤੇ ਜੋੜਣ ਦੀ ਸਿਖਲਾਈ ਅਤੇ ਮਾਰਸ਼ਲ ਸਿਖਲਾਈ ਵੀ ਦਿੱਤੀ ਜਾਂਦੀ ਸੀ¢ ਐਸ.ਐਸ.ਪੀ. ਅਨੁਸਾਰ ਇਹ ਹੋਰ ਵਿਅਕਤੀ ਹਰਸਿਮਰਤ ਸਿੰਘ ਹੁੰਦਲ ਉਰਫ਼ ਲਾਭ ਸਿੰਘ ਉਰਫ਼ ਟਾਈਗਰ ਨੇ ਅੰਮਿ੍ਤਪਾਲ ਸਿੰਘ ਦੀ ਸੁਰੱਖਿਆ ਦੀ ਮੁੱਖ ਜ਼ਿੰਮੇਵਾਰੀ ਨਿਭਾਈ ਹੈ¢ ਸਾਰੇ ਹਥਿਆਰਾਂ ਅਤੇ ਬੁਲੇਟ-ਪਰੂਫ ਜੈਕਟਾਂ 'ਤੇ ਏ.ਕੇ.ਐਫ. ਦਾ ਹੋਲੋਗ੍ਰਾਮ ਛਾਪਿਆ ਗਿਆ ਸੀ¢ ਕੁਝ ਹਥਿਆਰਾਂ 'ਤੇ ਲੰਬੀ ਦੂਰੀ ਦੀਆਂ ਦੂਰਬੀਨਾਂ ਵੀ ਲੱਗੀਆਂ ਹੋਈਆਂ ਸਨ¢
ਨਿਪਾਲ ਦੀ ਸਰਹੱਦ 'ਤੇ ਪੋਸਟਰ
ਬਹਿਰਾਇਚ (ਯੂ.ਪੀ.), (ਪੀ. ਟੀ. ਆਈ.)-ਐਸ.ਐਸ.ਬੀ. ਵਲੋਂ ਯੂ. ਪੀ. ਦੇ ਰਸਤੇ ਦੇਸ਼ ਛੱਡਣ ਦੀ ਸੰਭਾਵਨਾ ਦੇ ਮੱਦੇਨਜ਼ਰ ਨਿਪਾਲ ਨਾਲ ਲੱਗਦੀ ਸਰਹੱਦ 'ਤੇ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਹਿਯੋਗੀਆਂ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾਏ ਗਹੇ ਹਨ |

ਰਾਹੁਲ ਨੂੰ ਬਦਕਿਸਮਤੀ ਤੋਂ ਮੁਕਤੀ ਮਿਲੀ-ਅਨੁਰਾਗ ਠਾਕੁਰ

ਨਵੀਂ ਦਿੱਲੀ, 24 ਮਾਰਚ (ਏਜੰਸੀ)-ਕੇਂਦਰੀ ਸੂਚਨਾ ਤੇ ਪ੍ਰਸਾਰਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਦੇ ਸੰਬੰਧ ਵਿਚ ਅਦਾਲਤ ਦੇ ਫ਼ੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਸੰਵਿਧਾਨਿਕ ਅਤੇ ਨਿਆਂ ਸੰਗਤ ਦੱਸਿਆ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਝੂਠ ਦਾ ਪੁਲੰਦਾ ਹੈ | ਉਹ ਆਪਣੇ ਆਪ ਨੂੰ ਦੇਸ਼ ਤੋਂ ਉੱਪਰ ਮੰਨਦੇ ਹਨ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੋ ਖੁਦ ਕਹਿ ਰਹੇ ਸਨ ਕਿ ਉਹ ਬਦਕਿਸਮਤੀ ਨਾਲ ਸੰਸਦ ਮੈਂਬਰ ਹਨ ਅਤੇ ਅੱਜ ਉਨ੍ਹਾਂ ਨੂੰ ਬਦਕਿਸਮਤੀ ਤੋਂ ਮੁਕਤੀ ਮਿਲ ਗਈ | ਇਸ ਦੇ ਨਾਲ ਹੁਣ ਵਾਇਨਾਡ ਦੇ ਲੋਕਾਂ ਨੂੰ ਵੀ ਰਾਹੁਲ ਤੋਂ ਛੁਟਕਾਰਾ ਮਿਲ ਗਿਆ ਹੈ | ਉਨ੍ਹਾਂ ਕਿਹਾ ਕਿ 2018 ਵਿਚ ਵੀ ਸੁਪਰੀਮ ਕੋਰਟ ਵਿਚ ਮੁਆਫ਼ੀ ਮੰਗੀ ਸੀ ਅਤੇ ਅਦਾਲਤ ਨੇ ਕਿਹਾ ਸੀ ਕਿ ਤੁਸੀਂ ਭਵਿੱਖ ਵਿਚ ਅਜਿਹਾ ਨਾ ਕਰਿਓ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ 2019 ਵਿਚ ਵੀ ਰਾਹੁਲ ਨੇ ਮੋਦੀ ਨਾਂਅ ਨੂੰ ਲੈ ਕੇ ਜੋ ਟਿੱਪਣੀ ਕੀਤੀ ਇਹ ਪ੍ਰਧਾਨ ਮੰਤਰੀ ਮੋਦੀ ਲਈ ਇਤਰਾਜ਼ਯੋਗ ਸ਼ਬਦ ਦੇ ਬਰਾਬਰ ਸੀ | ਇਹ ਪੂਰੇ ਓ.ਬੀ.ਸੀ. ਸਮਾਜ ਲਈ ਸੀ, ਜੋ ਪਿਛੜੇ ਵਰਗ ਲਈ ਸੀ ਅਤੇ ਇਹ ਬਦਕਿਸਮਤੀ ਹੈ | ਰਾਹੁਲ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ |

ਰਾਹੁਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ-ਬਾਜਵਾ

ਚੰਡੀਗੜ੍ਹ, 24 ਮਾਰਚ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਵਿਚਾਰ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਖ਼ਤਰਾ ਹੈ | ਰਾਹੁਲ ਗਾਂਧੀ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ | ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਲੋਕਤੰਤਰਿਕ ਸੰਸਥਾਵਾਂ ਨੂੰ ਡੱਕ ਕੇ ਰੱਖਿਆ ਜਾ ਰਿਹਾ ਹੈ | ਰਾਹੁਲ ਗਾਂਧੀ ਸੰਸਦ ਦੇ ਅੰਦਰ ਅਤੇ ਬਾਹਰ ਨਿਡਰ ਹੋ ਕੇ ਬਿਆਨ ਦਿੰਦੇ ਹਨ, ਦਲੀਲਾਂ ਨਾਲ ਉਨ੍ਹਾਂ ਨੂੰ ਚੁੱਪ ਨਹੀਂ ਕਰਵਾ ਸਕੇ ਤਾਂ ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ |

ਧਾਰਮਿਕ ਮੰਚਾਂ ਤੋਂ ਬਲਜੀਤ ਕੌਰ ਆਈ ਸੀ ਪਪਲਪ੍ਰੀਤ ਸਿੰਘ ਦੇ ਸੰਪਰਕ 'ਚ

ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਬਲਜੀਤ ਕੌਰ ਦਾ ਅੰਮਿ੍ਤਪਾਲ ਸਿੰਘ ਨਾਲ ਕੋਈ ਸਿੱਧਾ ਸੰਪਰਕ ਨਹੀਂ ਹੈ, ਬਲਕਿ ਅੰਮਿ੍ਤਪਾਲ ਸਿੰਘ ਬਲਜੀਤ ਦੇ ਜਾਣੂ ਪਪਲਪ੍ਰੀਤ ਸਿੰਘ ਦੇ ਨਾਲ ਅਚਾਨਕ ਸ਼ਾਹਬਾਦ ਪਹੁੰਚਿਆ ਸੀ | ਉਸ ਨੇ ਦੱਸਿਆ ਕਿ ਉਸ ਦੀ ਭੈਣ ਬਲਜੀਤ ਕੌਰ ਇਕ ...

ਪੂਰੀ ਖ਼ਬਰ »

ਬਲਜੀਤ ਕੌਰ ਖ਼ੁਦ ਗਈ ਐਕਟਿਵਾ ਪਟਿਆਲਾ ਛੱਡਣ

ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਅੰਮਿ੍ਤਪਾਲ ਤੇ ਪਪਲਪ੍ਰੀਤ ਘਰ ਤੋਂ ਗਏ ਤਾਂ ਉਹ ਆਪਣੀ ਐਕਟਿਵਾ ਉਨ੍ਹਾਂ ਦੇ ਘਰ ਹੀ ਛੱਡ ਗਏ ਅਤੇ ਬਲਜੀਤ ਕੌਰ ਨੂੰ ਇਕ ਪਰਚੀ 'ਤੇ ਮੋਬਾਈਲ ਨੰਬਰ ਲਿਖ ਕੇ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ 'ਚ ਪਹੁੰਚ ਕੇ ਪਰਚੀ ...

ਪੂਰੀ ਖ਼ਬਰ »

ਕੁਦਰਤੀ ਨਿਆਂ ਤੇ ਸਿਧਾਂਤ ਦੇ ਖ਼ਿਲਾਫ਼-ਅਕਾਲੀ ਦਲ

ਚੰਡੀਗੜ੍ਹ, 24 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚੋਂ ਜਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ | ਅਕਾਲੀ ਦਲ ਦੇ ਬੁਲਾਰੇ ਡਾ. ...

ਪੂਰੀ ਖ਼ਬਰ »

ਭਾਜਪਾ ਦੇ ਡਰ ਨੂੰ ਪ੍ਰਗਟ ਕਰਨ ਵਾਲੀ ਕਾਰਵਾਈ-ਵੜਿੰਗ

ਚੰਡੀਗੜ੍ਹ, 24 ਮਾਰਚ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸੰਸਦ ਤੋਂ ਅਯੋਗ ਕਰਾਰ ਦੇ ਕੇ ਭਾਰਤੀ ਜਨਤਾ ਪਾਰਟੀ ਨੇ 2024 ਵਿਚ ਆਪਣੀ ਆਗਾਮੀ ਹਾਰ ਦੇ ਡਰ ਨੂੰ ਸਿਰਫ਼ ਧੋਖਾ ਦਿੱਤਾ ਹੈ | ਭਾਜਪਾ ਸਰਕਾਰ ...

ਪੂਰੀ ਖ਼ਬਰ »

ਮੌਜੂਦਾ ਕਾਨੂੰਨ ਦੀ ਸਮੀਖਿਆ 'ਤੇ ਵਿਚਾਰ ਕਰਨ ਦਾ ਸਮਾਂ-ਅਸ਼ਵਨੀ ਕੁਮਾਰ

ਨਵੀਂ ਦਿੱਲੀ, 24 ਮਾਰਚ (ਪੀ. ਟੀ. ਆਈ.)-ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਰਾਹੁਲ ਵਿਰੁੱਧ ਕਾਰਵਾਈ ਇਹ ਵੱਡਾ ਸਵਾਲ ਉਠਾਉਂਦੀ ਹੈ ਕਿ ਕੀ ਅਦਾਲਤ ਵਲੋਂ ਦਿੱਤੀ ਪਹਿਲੀ ਸਜ਼ਾ ਅਤੇ ਉੱਚ ਅਦਾਲਤ 'ਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਹੀ ਲੋਕਾਂ ਦੀ ...

ਪੂਰੀ ਖ਼ਬਰ »

44 ਵਿਅਕਤੀ ਕੀਤੇ ਰਿਹਾਅ

ਚੰਡੀਗੜ੍ਹ, (ਅ. ਬ.)-ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹਿਰਾਸਤ 'ਚ ਲਏ ਗਏ 44 ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਹੈ | ...

ਪੂਰੀ ਖ਼ਬਰ »

20 ਮਾਰਚ ਨੂੰ ਸ਼ਾਹਬਾਦ ਬੱਸ ਅੱਡੇ ਦੀ ਸੀ.ਸੀ.ਟੀ.ਵੀ. ਤਸਵੀਰ 'ਚ ਆਏ ਨਜ਼ਰ

ਵੀਰਵਾਰ ਨੂੰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੀਡੀਆ ਨੇ ਬੱਸ ਅੱਡਾ ਸ਼ਾਹਬਾਦ ਦੇ ਆਸ-ਪਾਸ ਸੀ.ਸੀ.ਟੀ.ਵੀ. ਤਸਵੀਰਾਂ ਨੂੰ ਖੰਗਾਲਿਆ ਤਾਂ ਸਾਹਮਣੇ ਆਇਆ ਕਿ 20 ਮਾਰਚ ਨੂੰ ਦੁਪਹਿਰ ਕਰੀਬ ਡੇਢ ਵਜੇ ਅੰਮਿ੍ਤਪਾਲ ਆਪਣੇ ਸਾਥੀ ਪਪਲਪ੍ਰੀਤ ਸਿੰਘ ਨਾਲ ਛੱਤਰੀ ਲਈ ਅੰਬਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX