ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  1 minute ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  4 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  33 minutes ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  56 minutes ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  57 minutes ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 1 hour ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 1 hour ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 1 hour ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 1 hour ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  1 minute ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 2 hours ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 2 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 2 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 3 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 3 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਉਤਰਾਖੰਡ 'ਚ ਅਲਰਟ ਜਾਰੀ
. . .  about 3 hours ago
ਦੇਹਰਾਦੂਨ, 24 ਮਾਰਚ -ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਸੂਬੇ ਵਿਚ ਦਾਖ਼ਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉੱਤਰਾਖੰਡ ਦੇ ਦੇਹਰਾਦੂਨ, ਹਰਿਦੁਆਰ ਅਤੇ ਊਧਮਸਿੰਘਨਗਰ ਜ਼ਿਲ੍ਹਿਆਂ ਵਿਚ ਇਹਤਿਆਤ ਵਜੋਂ ਅਲਰਟ ਜਾਰੀ ਕੀਤਾ...।
ਅਧਿਆਪਕ ਸਵਾਰ ਟਰੈਕਸ ਗੱਡੀ ਦੀ ਬੱਸ ਨਾਲ ਹੋਈ ਟੱਕਰ 'ਚ 4 ਮੌਤਾਂ, ਕਈ ਜ਼ਖ਼ਮੀ
. . .  about 2 hours ago
ਮਮਦੋਟ/ਝੋਕ ਹਰੀ ਹਰ, 24 ਮਾਰਚ (ਰਾਜਿੰਦਰ ਸਿੰਘ ਹਾਂਡਾ/ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  about 4 hours ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਹਿਲਾ ਸਫ਼ਾ

ਪੰਜਾਬ 'ਚੋਂ ਭੱਜ ਗਿਆ ਅੰਮਿ੍ਤਪਾਲ-ਸ਼ਾਹਬਾਦ ਰੁਕਣ ਤੋਂ ਬਾਅਦ ਉੱਤਰਾਖੰਡ ਜਾਣ ਦੇ ਚਰਚੇ

ਵਿਜੇ ਕੁਮਾਰ
ਸ਼ਾਹਬਾਦ ਮਾਰਕੰਡਾ, 23 ਮਾਰਚ-ਅੰਮਿ੍ਤਪਾਲ ਸਿੰਘ ਨੂੰ ਸ਼ਾਹਬਾਦ ਦੀ ਨਿਊ ਸਿਧਾਰਥ ਕਾਲੋਨੀ ਨਿਵਾਸੀ ਇਕ ਭੈਣ-ਭਰਾ ਵਲੋਂ ਆਪਣੇ ਘਰ 'ਚ ਦੋ ਦਿਨ ਪਨਾਹ ਦੇਣ ਦੀ ਖ਼ਬਰ ਹੈ | ਵੀਰਵਾਰ ਦੇਰ ਰਾਤ ਕੁਰੂਕਸ਼ੇਤਰ ਦੇ ਐਸ. ਪੀ. ਸੁਰੇਂਦਰ ਸਿੰਘ ਭੌਰੀਆ ਨੇ ਦੱਸਿਆ ਕਿ ਉਨ੍ਹਾਂ ਨੇ ਸ਼ਾਹਬਾਦ ਤੋਂ ਬਲਜੀਤ ਕੌਰ ਨੂੰ ਗਿ੍ਫ਼ਤਾਰ ਕਰ ਕੇ ਜਾਂਚ ਲਈ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ | ਸੂਤਰਾਂ ਅਨੁਸਾਰ ਹਰਿਆਣਾ ਐਸ. ਟੀ. ਐਫ. ਨੇ ਅੰਮਿ੍ਤਪਾਲ ਸਿੰਘ ਦੇ ਸ਼ਾਹਬਾਦ 'ਚ ਲੁਕੇ ਹੋਣ ਦਾ ਖੁਲਾਸਾ ਕਰ ਕੇ ਪੰਜਾਬ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ | ਉਸ ਦੇ ਬਾਅਦ ਤੋਂ ਹਰਿਆਣਾ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਸਿਧਾਰਥ ਕਾਲੋਨੀ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ | ਪੁਲਿਸ ਨੇ ਬੁੱਧਵਾਰ ਰਾਤ ਨੂੰ ਅੰਮਿ੍ਤਪਾਲ ਨੂੰ ਪਨਾਹ ਦੇਣ ਵਾਲੇ ਨੂੰ ਉਸ ਦੇ ਘਰ ਤੋਂ ਗਿ੍ਫ਼ਤਾਰ ਕਰ ਲਿਆ | ਮੁਹੱਲਾ ਨਿਵਾਸੀਆਂ ਦੀ ਮੰਨੀਏ ਤਾਂ ਬੁੱਧਵਾਰ ਰਾਤ ਨੂੰ ਪੰਜਾਬ ਪੁਲਿਸ ਦੀਆਂ 2 ਗੱਡੀਆਂ ਅਤੇ ਹਰਿਆਣਾ ਪੁਲਿਸ ਦੀ ਇਕ ਗੱਡੀ 'ਚ ਸਿਵਲ ਵਰਦੀ 'ਚ ਹਥਿਆਰਬੰਦ ਪੁਲਿਸ ਕਰਮੀ ਆਏ ਅਤੇ ਅੰਮਿ੍ਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਨੂੰ ਗਿ੍ਫ਼ਤਾਰ ਕਰ ਕੇ ਆਪਣੇ ਨਾਲ ਲੈ ਗਏ | ਸੂਚਨਾ ਇਹ ਵੀ ਮਿਲੀ ਹੈ ਕਿ ਬੁੱਧਵਾਰ ਨੂੰ ਬਲਜੀਤ ਕੌਰ ਦੇ ਭਰਾ ਹਰਜਿੰਦਰ ਸਿੰਘ ਨੇ ਵੀ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਆਤਮ ਸਮਰਪਣ ਕੀਤਾ ਹੈ, ਪਰ ਜਦੋਂ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਸ਼ਟੀ ਕਰਨੀ ਚਾਹੀ ਤਾਂ ਉਨ੍ਹਾਂ ਨੇ ਗੰਭੀਰ ਮਾਮਲਾ ਦੱਸਦੇ ਹੋਏ ਇਸ ਬਾਰੇ ਚੁੱਪ ਵੱਟ ਲਈ | ਸ਼ਾਹਬਾਦ ਦੇ ਡੀ. ਐਸ. ਪੀ. ਰਣਧੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ |
ਛਤਰੀ ਤੇ ਝੋਲਾ ਲੈ ਕੇ ਜਾ ਰਹੇ ਵਿਅਕਤੀ ਨੂੰ ਦੱਸਿਆ ਜਾ ਰਿਹੈ ਅੰਮਿ੍ਤਪਾਲ
ਸੋਸ਼ਲ ਮੀਡੀਆ 'ਤੇ ਸ਼ਾਹਬਾਦ ਦੇ ਇਕ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਸਾਹਮਣੇ ਆ ਰਹੀ ਹੈ, ਜਿਸ ਵਿਚ ਛਤਰੀ ਅਤੇ ਝੋਲਾ ਲੈ ਕੇ ਜਾ ਰਹੇ ਵਿਅਕਤੀ ਨੂੰ ਅੰਮਿ੍ਤਪਾਲ ਸਿੰਘ ਦੱਸਿਆ ਜਾ ਰਿਹਾ ਹੈ ਤੇ ਉਸ ਦੇ ਅੱਗੇ ਚੱਲ ਰਹੀ ਔਰਤ ਨੂੰ ਬਲਜੀਤ ਕੌਰ ਦੱਸਿਆ ਜਾ ਰਿਹਾ ਹੈ | ਹਾਲਾਂਕਿ ਇਸ ਫੁਟੇਜ 'ਚ ਵਿਅਕਤੀ ਤੇ ਔਰਤ ਪੈਦਲ ਚੱਲ ਰਹੇ ਹਨ ਅਤੇ ਦੋਵਾਂ ਦੇ ਚਿਹਰੇ ਨਹੀਂ ਦਿਖਾਈ ਦੇ ਰਹੇ |
ਪੰਜਾਬ ਨੰਬਰ ਦੀ ਬਰੇਜ਼ਾ ਗੱਡੀ ਦੇਖੀ ਗਈ ਕਾਲੋਨੀ 'ਚ
ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਬਲਜੀਤ ਕੌਰ ਦੇ ਘਰ ਬਾਹਰ ਪੰਜਾਬ ਨੰਬਰ ਦੀ ਬਰੇਜ਼ਾ ਗੱਡੀ ਖੜ੍ਹੀ ਨਜ਼ਰ ਆ ਰਹੀ ਸੀ ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਸ਼ੱਕ ਨਹੀਂ ਸੀ | ਉਨ੍ਹਾਂ ਕਿਹਾ ਕਿ ਇਹ ਗੱਡੀ 19 ਮਾਰਚ ਦੀ ਰਾਤ ਨੂੰ ਕਾਲੋਨੀ 'ਚ ਖੜ੍ਹੀ ਸੀ, ਜੋ ਕਿ 22 ਮਾਰਚ ਦੀ ਸਵੇਰੇ ਗਾਇਬ ਸੀ |
ਐਸ. ਡੀ. ਐਮ. ਲਾਡਵਾ ਦਾ ਰੀਡਰ ਹੈ ਹਰਜਿੰਦਰ ਸਿੰਘ, ਐਨ. ਆਰ. ਆਈ. ਹੈ ਪਤਨੀ
ਜਾਣਕਾਰੀ 'ਚ ਸਾਹਮਣੇ ਆਇਆ ਹੈ ਕਿ ਹਰਜਿੰਦਰ ਸਿੰਘ ਸ਼ਾਹਬਾਦ ਦੇ ਪਿੰਡ ਮਾਮੂਮਾਜਰਾ ਦੇ ਸਥਾਈ ਨਿਵਾਸੀ ਹਨ ਅਤੇ ਉਨ੍ਹਾਂ ਦੇ ਪਿਤਾ ਗੁਰਨਾਮ ਸਿੰਘ ਅਜੇ ਵੀ ਪਿੰਡ ਮਾਮੂਮਾਜਰਾ 'ਚ ਹੀ ਆਪਣੇ ਪੁਸ਼ਤੈਨੀ ਘਰ 'ਚ ਰਹਿੰਦੇ ਹਨ | ਹਰਜਿੰਦਰ ਸਿੰਘ ਕੁਝ ਸਮਾਂ ਪਹਿਲਾਂ ਸ਼ਾਹਬਾਦ ਤਹਿਸੀਲਦਾਰ ਦੇ ਰੀਡਰ ਸਨ ਤੇ ਫਿਲਹਾਲ ਉਨ੍ਹਾਂ ਦੀ ਤਾਇਨਾਤੀ ਲਾਡਵਾ ਦੇ ਐਸ. ਡੀ. ਐਮ. ਦੇ ਨਾਲ ਬਤੌਰ ਰੀਡਰ ਹੈ | ਹਰਜਿੰਦਰ ਸਿੰਘ ਦੀ ਪਤਨੀ ਵੀ ਐਨ. ਆਰ. ਆਈ. ਹੈ | ਮੁਹੱਲਾ ਨਿਵਾਸੀਆਂ ਅਨੁਸਾਰ ਹਰਜਿੰਦਰ ਸਿੰਘ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਈਰਾਨ ਦੀ ਐਨ. ਆਰ. ਆਈ. ਨਾਲ ਹੋਇਆ ਸੀ ਅਤੇ ਫਿਲਹਾਲ ਉਸ ਦੀ ਪਤਨੀ ਕੈਨੇਡਾ 'ਚ ਪੜ੍ਹਾਈ ਕਰ ਰਹੀ ਹੈ | ਵੀਰਵਾਰ ਨੂੰ ਮਾਮਲਾ ਸਾਹਮਣੇ ਆਉਣ ਦੇ ਬਾਅਦ ਜਦੋਂ ਹਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰਨਾ ਚਾਹਿਆ ਤਾਂ ਕਿਸੇ ਨਾਲ ਵੀ ਸੰਪਰਕ ਨਹੀਂ ਹੋ ਸਕਿਆ |
ਸੋਸ਼ਲ ਮੀਡੀਆ 'ਤੇ ਅੰਮਿ੍ਤਪਾਲ ਦੇ ਸਮਰਥਕ ਹਨ ਭੈਣ-ਭਰਾ
ਇਹ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ 'ਤੇ ਹਰਜਿੰਦਰ ਸਿੰਘ ਦੇ ਇੰਸਟਾ ਤੇ ਫੇਸਬੁੱਕ ਖਾਤੇ 'ਤੇ ਅਕਸਰ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਸਮੱਗਰੀ ਦੇਖੀ ਜਾ ਸਕਦੀ ਹੈ | ਮੁਹੱਲਾ ਨਿਵਾਸੀਆਂ ਅਨੁਸਾਰ ਭੈਣ 42 ਸਾਲਾ ਬਲਜੀਤ ਕੌਰ ਅਜੇ ਕੁਆਰੀ ਹੈ ਅਤੇ ਅਕਸਰ ਅੰਮਿ੍ਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਨਾਲ ਸੰਬੰਧਿਤ ਗੱਲਬਾਤ ਕਰਦੀ ਸੀ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭੈਣ-ਭਰਾ ਦੋਵੇਂ ਅੰਮਿ੍ਤਪਾਲ ਦੇ ਪੁਰਾਣੇ ਸੰਪਰਕ 'ਚ ਸਨ |
ਗੰਭੀਰ ਹੈ ਮਾਮਲਾ, ਇਸ ਲਈ ਸਥਾਨਕ ਪ੍ਰਸ਼ਾਸਨ ਚੁੱਪ
ਅੰਮਿ੍ਤਪਾਲ ਸਿੰਘ ਨਾਲ ਸੰਬੰਧਿਤ ਇਹ ਪੂਰਾ ਮਾਮਲਾ ਅੰਤਰਰਾਸ਼ਟਰੀ ਪੱਧਰ ਦਾ ਹੈ, ਜਿਸ ਕਾਰਨ ਸਥਾਨਕ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਹੋਈ ਹੈ | ਪੰਜਾਬ ਪੁਲਿਸ ਦੀ ਇਕ ਟੀਮ ਨੇ ਬੀਤੇ ਦਿਨ ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਵਾਲੇ ਹਰਜਿੰਦਰ ਸਿੰਘ ਨੂੰ ਹਰਿਆਣਾ ਪੁਲਿਸ ਤੋਂ ਆਪਣੀ ਹਿਰਾਸਤ 'ਚ ਲਿਆ ਹੈ ਅਤੇ ਬੁੱਧਵਾਰ ਰਾਤ ਉਸ ਦੀ ਭੈਣ ਬਲਜੀਤ ਕੌਰ ਨੂੰ ਉਨ੍ਹਾਂ ਦੇ ਨਿਵਾਸ ਸਿਧਾਰਥ ਕਾਲੋਨੀ ਸ਼ਾਹਬਾਦ ਤੋਂ ਗਿ੍ਫ਼ਤਾਰ ਕਰ ਲਿਆ |

ਪਪਲਪ੍ਰੀਤ ਸਿੰਘ ਦੇ ਸੰਪਰਕ 'ਚ ਸੀ ਬਲਜੀਤ ਕੌਰ

ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਦੇ ਬੇਹੱਦ ਕਰੀਬੀ ਪਪਲਪ੍ਰੀਤ ਸਿੰਘ ਨੇ ਸ਼ਾਹਬਾਦ ਦੀ ਬਲਜੀਤ ਕੌਰ ਨੂੰ ਆਪਣੇ ਸੰਪਰਕ 'ਚ ਲਿਆ ਤੇ ਉਨ੍ਹਾਂ ਦੇ ਘਰ ਰੁਕਣ ਦੀ ਇੱਛਾ ਜ਼ਾਹਿਰ ਕੀਤੀ | ਇਸ ਦੇ ਬਾਅਦ 19 ਮਾਰਚ ਦੀ ਰਾਤ ਇਕ ਵਜੇ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਸ਼ਾਹਬਾਦ ਦੀ ਸਿਧਾਰਥ ਕਾਲੋਨੀ 'ਚ ਬਲਜੀਤ ਕੌਰ ਦੇ ਘਰ ਪੁੱਜੇ ਤੇ ਅੰਮਿ੍ਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ 22 ਮਾਰਚ ਸਵੇਰੇ ਸ਼ਾਹਬਾਦ ਤੋਂ ਉੱਤਰਾਖੰਡ ਲਈ ਰਵਾਨਾ ਹੋ ਗਏ |

ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਜ਼ਮਾਨਤ ਮਿਲੀ

ਸੂਰਤ, 23 ਮਾਰਚ (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਅੱਜ ਗੁਜਰਾਤ ਦੀ ਸੂਰਤ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ 'ਚ 2 ਸਾਲ ਜੇਲ੍ਹ ਦੀ ਸਜ਼ਾ ਸੁਣਾਈ | ਰਾਹੁਲ ਜੋ ਕਿ ਅਦਾਲਤ ਦੇ ਫ਼ੈਸਲੇ ਮੌਕੇ ਹਾਜ਼ਰ ਸਨ, ਨੇ ਬਾਅਦ 'ਚ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ 'ਸੱਚ ਮੇਰਾ ਭਗਵਾਨ ਹੈ' | ਉਨ੍ਹਾਂ ਇਕ ਟਵੀਟ ਕਰਕੇ ਮਹਾਤਮਾ ਗਾਂਧੀ ਦੇ ਇਕ ਕੋਟ ਨੂੰ ਸ਼ੇਅਰ ਵੀ ਕੀਤਾ | ਰਾਹੁਲ ਨੇ ਕਿਹਾ ਕਿ ਮੇਰਾ ਧਰਮ ਸੱਚ ਤੇ ਅਹਿੰਸਾ 'ਤੇ ਆਧਾਰਿਤ ਹੈ, ਸੱਚ ਮੇਰਾ ਭਗਵਾਨ ਹੈ ਤੇ ਅਹਿੰਸਾ ਉਸ ਨੂੰ ਪਾਉਣ ਦਾ ਸਾਧਨ | ਸੂਰਤ ਅਦਾਲਤ ਨੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ 15000 ਰੁਪਏ ਜੁਰਮਾਨੇ ਦੇ ਨਾਲ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਹਾਲਾਂਕਿ ਉਨ੍ਹਾਂ ਨੂੰ ਅਦਾਲਤ ਤੋਂ ਹੀ ਜ਼ਮਾਨਤ ਮਿਲ ਗਈ | ਅਦਾਲਤ ਨੇ ਸਜ਼ਾ 'ਤੇ 30 ਦਿਨ ਤੱਕ ਰੋਕ ਵੀ ਲਗਾ ਦਿੱਤੀ ਹੈ ਤਾਂ ਕਿ ਕਾਂਗਰਸੀ ਆਗੂ ਫ਼ੈਸਲੇ ਨੂੰ ਉਪਰਲੀ ਅਦਾਲਤ 'ਚ ਚੁਣੌਤੀ ਦੇ ਸਕੇ | ਇਸ ਦੇ ਨਾਲ ਹੀ ਰਾਹੁਲ ਦੀ ਸੰਸਦ ਮੈਂਬਰੀ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ | ਰਾਹੁਲ ਦੇ ਖ਼ਿਲਾਫ਼ ਉਸ ਦੀਆਂ ਕਥਿਤ ਟਿੱਪਣੀਆਂ 'ਸਾਰੇ ਚੋਰਾਂ ਦਾ ਆਮ ਉਪਨਾਂਅ ਮੋਦੀ ਕਿਵੇਂ ਹੈ'? ਨੂੰ ਲੈ ਕੇ ਭਾਜਪਾ ਵਿਧਾਇਕ ਤੇ ਗੁਜਰਾਤ ਦੇ ਸਾਬਕਾ ਮੰਤਰੀ ਪੁਰਬੇਸ਼ ਮੋਦੀ ਵਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ | ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ ਸੀ | ਰਾਹੁਲ ਗਾਂਧੀ ਦੇ ਖ਼ਿਲਾਫ਼ ਮਾਨਹਾਨੀ ਦਾ ਕੇਸ ਕਰਨ ਵਾਲੇ ਪੁਰਬੇਸ਼ ਮੋਦੀ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਹੈ |

ਅੰਮਿ੍ਤਪਾਲ ਸਿੰਘ ਦੇ ਕੇਵਲ 30 ਸਾਥੀਆਂ ਖ਼ਿਲਾਫ਼ ਹੋਵੇਗੀ ਕਾਰਵਾਈ-ਆਈ.ਜੀ.

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ)-ਪੰਜਾਬ ਪੁਲਿਸ ਦੇ ਆਈ.ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਹੁਣ ਤੱਕ 207 ਵਿਅਕਤੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ, ਪਰ ਇਨ੍ਹਾਂ ਵਿਚੋਂ ਕੇਵਲ 30 ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ, ਜੋ ਕਿ ਮਾਮਲੇ ਵਿਚ ਪੂਰੀ ਤਰ੍ਹਾਂ ਸ਼ਾਮਿਲ ਪਾਏ ਗਏ ਹਨ, ਜਦਕਿ 177 ਲੋਕਾਂ ਖ਼ਿਲਾਫ਼ 'ਪਿ੍ਵੈਂਟਿਵ ਐਕਸ਼ਨ' (ਰੋਕਥਾਮ ਕਾਰਵਾਈ) ਲਿਆ ਗਿਆ ਹੈ, ਜਿਨ੍ਹਾਂ ਨੂੰ ਤਸਦੀਕ ਤੋਂ ਬਾਅਦ ਛੱਡ ਦਿੱਤਾ ਜਾਵੇਗਾ | ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਬਰਕਰਾਰ ਹੈ, ਜਿਹੜੇ ਮੋਟਰਸਾਈਕਲ ਅੰਮਿ੍ਤਪਾਲ ਸਿੰਘ ਨੇ ਵਰਤੇ ਹਨ, ਉਹ ਸਾਰੇ ਬਰਾਮਦ ਕਰ ਲਏ ਗਏ ਹਨ ਅਤੇ ਕਾਨੂੰਨ ਮੁਤਾਬਕ ਸਾਰੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੰਮਿ੍ਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਦੇ ਫੋਨ ਦੀ ਜਾਂਚ ਦੌਰਾਨ ਸਬੂਤ ਮਿਲੇ ਹਨ ਕਿ ਇਹ ਲੋਕ ਜੱਲੂਪੁਰ ਖੇੜਾ ਨੇੜੇ ਫਾਇਰਿੰਗ ਰੇਂਜ ਬਣਾ ਕੇ ਹਥਿਆਰਾਂ ਦੀ ਵਰਤੋਂ ਕਰਨ ਦਾ ਅਭਿਆਸ ਕਰ ਰਹੇ ਸਨ | ਇਸ ਤੋਂ ਇਲਾਵਾ ਹਥਿਆਰ ਖੋਲ੍ਹਣ ਅਤੇ ਇਕੱਠੇ ਕਰਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ, ਜਦੋਂਕਿ ਅਨੰਦਪੁਰ ਖ਼ਾਲਸਾ ਫੋਰਸ ਦੇ ਹੋਲੋਗ੍ਰਾਮ ਵੀ ਬਣਾਏ ਗਏ ਸਨ | ਉਨ੍ਹਾਂ ਦੱਸਿਆ ਕਿ ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਮਹਿਲਾ ਬਲਜੀਤ ਕੌਰ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਨੇ ਪੁੱਛਗਿੱਛ ਵਿਚ ਖ਼ੁਲਾਸਾ ਕੀਤਾ ਹੈ ਕਿ ਅੰਮਿ੍ਤਪਾਲ ਸਿੰਘ ਨੇ ਅੱਗੇ ਉੱਤਰਾਖੰਡ ਜਾਣ ਦੀ ਗੱਲ ਕਹੀ ਸੀ | ਉਨ੍ਹਾਂ ਨੇ ਦੱਸਿਆ ਕਿ ਅੰਮਿ੍ਤਪਾਲ ਸਿੰਘ ਦੀ ਨਵੀਂ ਲੋਕੇਸ਼ਨ ਪੰਜਾਬ ਤੋਂ ਬਾਹਰ ਹਰਿਆਣਾ ਤੋਂ ਮਿਲੀ ਹੈ, ਜਿਥੇ 19 ਤਾਰੀਕ ਨੂੰ ਅੰਮਿ੍ਤਪਾਲ ਸਿੰਘ ਹਰਿਆਣਾ ਦੇ ਸ਼ਾਹਬਾਦ ਪਹੁੰਚਿਆ ਸੀ | ਇਥੇ ਉਹ ਆਪਣੇ ਸਾਥੀ ਪਪਲਪ੍ਰੀਤ ਸਿੰਘ ਦੇ ਨਾਲ ਇਕ ਔਰਤ ਦੇ ਘਰ 19 ਅਤੇ 20 ਤਾਰੀਕ ਨੂੰ ਰੁਕਿਆ ਸੀ | ਪਪਲਪ੍ਰੀਤ ਸਿੰਘ ਮਹਿਲਾ ਨੂੰ ਕਰੀਬ ਢਾਈ ਸਾਲ ਤੋਂ ਜਾਣਦਾ ਸੀ | ਉਨ੍ਹਾਂ ਦੱਸਿਆ ਕਿ ਅੰਮਿ੍ਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਅÏਰਤ ਐਸ.ਡੀ.ਐਮ. ਦੇ ਰੀਡਰ ਦੀ ਭੈਣ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ਸੇਵਾਵਾਂ ਬੰਦ ਹੋ ਜਾਣ ਕਾਰਨ ਜਿਨ੍ਹਾਂ ਦੇ ਫਾਰਮ ਆਦਿ ਆਨਲਾਈਨ ਨਹੀਂ ਭਰੇ ਗਏ ਸਨ, ਉਨ੍ਹਾਂ ਨੂੰ ਫਾਰਮ ਭਰਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਹ ਪ੍ਰੀਖਿਆ ਵੀ ਦੇ ਸਕਣਗੇ |

ਸਹਾਇਕ ਸੁਪਰਡੈਂਟ ਸਮੇਤ 20 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ-6 ਬਰੀ

ਪਟਿਆਲਾ, 23 ਮਾਰਚ (ਮਨਦੀਪ ਸਿੰਘ ਖਰੌੜ)-ਨਾਭਾ ਦੀ ਉੱਚ ਸੁਰੱਖਿਆ ਜੇਲ੍ਹ 'ਤੇ 27 ਨਵੰਬਰ, 2016 ਨੂੰ ਹਮਲਾ ਕਰਕੇ 6 ਬੰਦੀਆਂ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਨਾਮਜ਼ਦ 28 ਵਿਅਕਤੀਆਂ 'ਚੋਂ 20 ਮੁਲਜ਼ਮਾਂ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਸਜ਼ਾ ਸੁਣਾਉਣ ਦੇ ਨਾਲ ਇਕ ਦੋਸ਼ੀ ਨੂੰ 5 ਸਾਲ ਅਤੇ ਦੂਜੇ ਲਈ 3 ਸਾਲ ਦੀ ਸਜ਼ਾ ਮੁਕੱਰਰ ਕੀਤੀ ਹੈ, ਜਦਕਿ 6 ਜਣਿਆਂ ਨੂੰ ਉਕਤ ਕੇਸ 'ਚ ਬਰੀ ਕਰਨ ਦੇ ਹੁਕਮ ਦਿੱਤੇ ਹਨ | ਇਸ ਮਾਮਲੇ 'ਚ ਨਾਭਾ ਦੀ ਕੋਤਵਾਲੀ ਪੁਲਿਸ ਨੇ 34 ਕਥਿਤ ਮੁਲਜ਼ਮਾਂ ਖ਼ਿਲਾਫ਼ 27 ਨਵੰਬਰ, 2016 ਨੂੰ ਕੇਸ ਦਰਜ ਕੀਤਾ ਸੀ | ਮਾਣਯੋਗ ਅਦਾਲਤ ਨੇ ਨਾਭਾ ਜੇਲ੍ਹ ਬਰੇਕ ਕਾਂਡ ਦੇ ਕੇਸ 'ਚ ਨਾਮਜ਼ਦ 22 ਮੁਲਜ਼ਮਾਂ ਨੂੰ 21 ਮਾਰਚ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਇਸ ਕੇਸ 'ਚੋਂ ਨਰੇਸ਼ ਨਾਰੰਗ, ਜਤਿੰਦਰ ਟੋਨੀ, ਤੇਜਿੰਦਰ ਸ਼ਰਮਾ, ਮੁਹੰਮਦ ਆਰਿਫ਼, ਵਿੱਕੀ ਸਹੋਤਾ ਅਤੇ ਰਣਜੀਤ ਸਿੰਘ ਨੂੰ ਬਰੀ ਕਰ ਦਿੱਤਾ ਸੀ | ਇਸ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਅਦਾਲਤ ਨੇ ਦੋਸ਼ੀ ਸੁਨੀਲ ਕਾਲੜਾ ਨੂੰ 3 ਸਾਲ ਦੀ ਸਜ਼ਾ ਅਤੇ ਗੁਰਪ੍ਰੀਤ ਮਾਂਗੇਵਾਲ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ | ਨਾਭਾ ਜੇਲ੍ਹ 'ਚ ਉਸ ਸਮੇਂ ਤਾਇਨਾਤ ਸਹਾਇਕ ਸੁਪਰਡੈਂਟ ਭੀਮ ਸਿੰਘ ਅਤੇ ਜੇਲ੍ਹ ਮੁਲਾਜ਼ਮ ਜਗਮੀਤ ਸਿੰਘ ਨੂੰ 10 ਸਾਲ, ਬਿੱਕਰ ਸਿੰਘ, ਸੁਖਚੈਨ ਸਿੰਘ ਚੰਨਾ, ਗੁਰਪ੍ਰੀਤ ਸਿੰਘ ਸੇਖੋਂ, ਕੁਲਪ੍ਰੀਤ ਸਿੰਘ ਉਰਫ਼ ਨੀਟਾ ਦਿਓਲ, ਜਗਤਵੀਰ ਸਿੰਘ ਉਰਫ਼ ਜਗਤਾ, ਮਨੀ ਸੇਖੋਂ ਉਰਫ਼ ਮਨਵੀਰ, ਸੁਲੱਖਣ ਬੱਬਰ, ਪਲਵਿੰਦਰ ਸਿੰਘ ਪਿੰਦਾ, ਰਾਜਵਿੰਦਰ ਰਾਜੂ, ਕੁਲਵਿੰਦਰ ਸਿੰਘ ਟਿਵਰੀ, ਕਿਰਨਪਾਲ ਸਿੰਘ, ਅਮਨਦੀਪ ਸਿੰਘ ਟੋਡੀਆ, ਰਵਿੰਦਰ ਸਿੰਘ ਗਿਆਨਾ, ਮਨਜਿੰਦਰ ਸਿੰਘ, ਗੁਰਜੀਤ ਉਰਫ਼ ਲਾਡਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ, ਚਰਨਪ੍ਰੀਤ ਸਿੰਘ ਉਰਫ਼ ਚੰਨਾ ਅਤੇ ਹਰਜੋਤ ਸਿੰਘ ਸਮੇਤ ਸਾਰਿਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ | ਜ਼ਿਕਰਯੋਗ ਹੈ ਕਿ 27 ਨਵੰਬਰ, 2016 ਨੂੰ ਪਲਵਿੰਦਰ ਸਿੰਘ ਪਿੰਦਾ ਹੋਰ ਗੈਂਗਸਟਰਾਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਆਇਆ ਸੀ, ਜਿਨ੍ਹਾਂ 'ਚੋਂ ਕਈ ਪੁਲਿਸ ਦੀ ਵਰਦੀ ਪਾ ਕੇ ਨਾਭਾ ਦੀ ਅਤਿ-ਸੁਰੱਖਿਆ ਜੇਲ੍ਹ 'ਚੋਂ ਹਵਾਲਾਤੀ ਲਿਜਾਣ ਦਾ ਝਾਂਸਾ ਦੇ ਕੇ ਦਾਖਲ ਹੋ ਗਏ | ਇਸ ਦੌਰਾਨ ਦੋਸ਼ੀਆਂ ਨੇ ਜੇਲ੍ਹ ਗਾਰਦ 'ਤੇ ਗੋਲੀਆਂ ਚਲਾ ਕੇ ਜੇਲ੍ਹ ਅੰਦਰ ਬੰਦੀ ਖ਼ਾਲਿਸਤਾਨ ਫੋਰਸ ਨਾਲ ਜੁੜੇ ਹਰਮਿੰਦਰ ਸਿੰਘ ਮਿੰਟੂ, ਕਸ਼ਮੀਰਾ ਸਿੰਘ ਗਲਵੱਟੀ, ਗੈਂਗਸਟਰ ਵਿੱਕੀ ਗੌਂਡਰ, ਗੁਰਪ੍ਰੀਤ ਸਿੰਘ ਸੇਖੋਂ, ਨੀਟਾ ਦਿਓਲ ਸਿੰਘ ਅਤੇ ਅਮਨਦੀਪ ਸਿੰਘ ਨੂੰ ਜੇਲ੍ਹ 'ਚੋਂ ਭਜਾ ਕੈ ਲੈ ਗਏ ਸਨ, ਜਦੋਂਕਿ ਇਸ ਦੌਰਾਨ ਫ਼ਰਾਰ ਹੋਇਆ ਕਸ਼ਮੀਰਾ ਸਿੰਘ ਗਲਵੱਟੀ ਹਾਲੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਘਟਨਾ ਤੋਂ ਅਗਲੇ ਦਿਨ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਸੀ, ਜਿਸ ਦੀ ਬਾਅਦ 'ਚ ਪਟਿਆਲਾ ਜੇਲ੍ਹ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ 'ਚ ਇਕ ਸਾਥੀ ਸਮੇਤ ਮਾਰਿਆ ਗਿਆ ਸੀ ਅਤੇ ਬਾਕੀ ਰਹਿੰਦੇ ਮੁਲਜ਼ਮ ਵੀ ਪੁਲਿਸ ਨੇ ਦੁਬਾਰਾ ਗਿ੍ਫ਼ਤਾਰ ਕਰ ਲਏ ਸਨ | ਉਕਤ ਕੇਸ 'ਚ ਪਟਿਆਲਾ ਦੇ ਸੀਨੀਅਰ ਵਕੀਲ ਸੁਮੇਸ਼ ਜੈਨ, ਕੁੰਦਨ ਸਿੰਘ ਨਾਗਰਾ, ਐਨ.ਪੀ.ਐਸ. ਵੜੈਚ, ਬਰਜਿੰਦਰ ਸਿੰਘ ਸੋਢੀ, ਜੀ.ਐਸ. ਸੰਧੂ, ਗਗਨ ਚੱਠਾ, ਅਮਿਤ ਕੁਮਾਰ, ਹਰੀਸ਼ ਅਹੂਜਾ, ਐਸ.ਐਸ. ਸੱਗੂ, ਡੀ.ਏ. ਚੌਹਾਨ, ਕਰਨਜੋਤ ਸਿੰਘ, ਡਾ. ਸ਼ੈਲੀ ਸ਼ਰਮਾ ਅਤੇ ਵਕੀਲ ਰਾਘਵ ਸ਼ਰਮਾ ਵੱਖ-ਵੱਖ ਮੁਲਜ਼ਮਾਂ ਵਲੋਂ ਕੇਸ ਲੜ ਰਹੇ ਸਨ |

ਛੱਤੀਸਗੜ੍ਹ ਦੇ ਰਾਏਪੁਰ 'ਚ ਅੰਮਿ੍ਤਪਾਲ ਦੇ ਸਮਰਥਨ 'ਚ ਮਾਰਚ ਕੱਢਣ ਵਾਲੇ 4 ਗਿ੍ਫ਼ਤਾਰ

ਰਾਏਪੁਰ, 23 ਮਾਰਚ (ਏਜੰਸੀ)-ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਅੰਮਿ੍ਤਪਾਲ ਸਿੰਘ ਦੇ ਸਮਰਥਨ 'ਚ ਲੋਕਾਂ ਦੇ ਸਮੂਹ ਵਲੋਂ ਰੈਲੀ ਕੱਢਣ ਦੇ ਇਕ ਦਿਨ ਬਾਅਦ ਵੀਰਵਾਰ ਨੂੰ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਐਸ. ਐਸ. ਪੀ. ਪ੍ਰਸ਼ਾਂਤ ਅਗਰਵਾਲ ਨੇ ਦੱਸਿਆ ਕਿ ਰੈਲੀ 'ਚ ਸ਼ਾਮਿਲ ਹੋਏ ਲੋਕਾਂ ਵਲੋਂ ਦਿੱਤੇ ਬਿਆਨਾਂ ਦੀਆਂ ਵੀਡੀਓ ਕਲਿੱਪਾਂ ਅਤੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਦੇ ਆਧਾਰ 'ਤੇ ਸਿਵਲ ਲਾਈਨ ਪੁਲਿਸ ਥਾਣੇ 'ਚ ਐਫ. ਆਈ. ਆਰ. ਦਰਜ ਕੀਤੀ ਗਈ | ਰਾਏਪੁਰ ਦੇ ਚਾਰ ਨਿਵਾਸੀਆਂ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ (40), ਹਰਿੰਦਰ ਸਿੰਘ ਖ਼ਾਲਸਾ (44) ਅਤੇ ਹਰਪ੍ਰੀਤ ਸਿੰਘ ਰੰਧਾਵਾ ਉਰਫ਼ ਚਿੰਟੂ (42) ਨੂੰ ਅੰਮਿ੍ਤਪਾਲ ਦੇ ਸਮਰਥਨ 'ਚ ਪੈਦਲ ਮਾਰਚ ਕੱਢਣ ਲਈ ਗਿ੍ਫ਼ਤਾਰ ਕੀਤਾ ਗਿਆ | ਐਸ. ਐਸ. ਪੀ. ਨੇ ਕਿਹਾ ਕਿ ਇਨ੍ਹਾਂ ਚਾਰਾਂ ਖ਼ਿਲਾਫ਼ ਧਾਰਾ 147, 153ਏ, 504, 505 (1) (ਬੀ) ਤਹਿਤ ਕੇਸ ਦਰਜ ਕੀਤਾ ਗਿਆ ਹੈ |

ਅੰਮਿ੍ਤਪਾਲ ਦੇ ਸਾਥੀਆਂ ਦੀ ਗ਼ੈਰ-ਕਾਨੂੰਨੀ ਹਿਰਾਸਤ ਖ਼ਿਲਾਫ਼ ਹਾਈਕੋਰਟ 'ਚ ਚਾਰ ਹੋਰ ਪਟੀਸ਼ਨਾਂ ਦਾਇਰ

ਚੰਡੀਗੜ੍ਹ, 23 ਮਾਰਚ (ਤਰੁਣ ਭਜਨੀ)-ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ 'ਹੈਬੀਅਸ ਕਾਰਪਸ' ਪਟੀਸ਼ਨਾਂ ਦਾ ਸਿਲਸਿਲਾ ਜਾਰੀ ਹੈ | ਹਿਰਾਸਤ ਵਿਚ ਲਏ ਗਏ ਵਿਅਕਤੀਆਂ ਦੇ ਵਾਰਿਸਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚਾਰ ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਵਿਚ ਹੋਰ ਚੀਜ਼ਾਂ ਦੇ ਨਾਲ-ਨਾਲ ਕਥਿਤ ਗੈਰ-ਕਾਨੂੰਨੀ ਹਿਰਾਸਤ ਤੋਂ ਤੁਰੰਤ ਰਿਹਾਅ ਕਰਨ ਲਈ ਇਕ ਵਾਰੰਟ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਕੀਤੀ ਗਈ ਹੈ | ਯੂ.ਕੇ. ਵਾਸੀ ਗੁਰਿੰਦਰ ਪਾਲ ਉਰਫ਼ ਗੁਰ ਅÏਜਲਾ ਦੀ ਰਿਹਾਈ ਲਈ ਦਾਇਰ ਪਟੀਸ਼ਨ ਵਿਚ ਉਸ ਦੇ ਭਰਾ ਸੁਰਿੰਦਰਪਾਲ ਸਿੰਘ ਅÏਜਲਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਹਿਣ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸੈਂਕੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਗਿ੍ਫ਼ਤਾਰੀਆਂ ਅਤੇ ਟਿਕਾਣਿਆਂ ਬਾਰੇ ਪਰਿਵਾਰ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ | ਉਨ੍ਹਾਂ ਦੇ ਵਕੀਲ ਸਿਮਰਨਜੀਤ ਸਿੰਘ ਅਤੇ ਬਰਜਿੰਦਰ ਸਿੰਘ ਲੂੰਬਾ ਨੇ ਦਲੀਲ ਦਿੱਤੀ ਕਿ ਸੰਵਿਧਾਨ ਦੀ ਧਾਰਾ 22 ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਗਿ੍ਫ਼ਤਾਰ ਵਿਅਕਤੀਆਂ ਨੂੰ ਗਿ੍ਫ਼ਤਾਰੀ ਦੇ 24 ਘੰਟਿਆਂ ਦੇ ਅੰਦਰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ |

ਅਸੀਂ ਹਾਈਕੋਰਟ 'ਚ ਅਪੀਲ ਕਰਾਂਗੇ-ਖੜਗੇ

ਨਵੀਂ ਦਿੱਲੀ, 23 ਮਾਰਚ (ਉਪਮਾ ਡਾਗਾ ਪਾਰਥ)-ਡਰਪੋਕ, ਤਾਨਾਸ਼ਾਹ ਭਾਜਪਾ ਸਰਕਾਰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਤੋਂ ਤਿਲਮਿਲਾਈ ਹੋਈ ਹੈ ਕਿਉਂਕਿ ਅਸੀਂ ਉਨ੍ਹਾਂ ਦੇ ਕਾਲੇ ਕਾਰਨਾਮਿਆਂ ਨੂੰ ਉਜਾਗਰ ਕਰਕੇ ਜੇ. ਪੀ. ਸੀ. ਦੀ ਮੰਗ ਕਰ ਰਹੇ ਹਾਂ | ਖੜਗੇ ਨੇ ਕਿਹਾ ਕਿ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦਾ ਸਾਥੀ ਦਿੱਲੀ 'ਚ ਗਿ੍ਫ਼ਤਾਰ

ਨਵੀਂ ਦਿੱਲੀ, 23 ਮਾਰਚ (ਪੀ. ਟੀ. ਆਈ.)-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਇਕ ਹੋਰ ਕਥਿਤ ਸਾਥੀ ਨੂੰ ਰਾਸ਼ਟਰੀ ਰਾਜਧਾਨੀ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੰਗਲਵਾਰ ਨੂੰ ਤਿਲਕ ਵਿਹਾਰ ਤੋਂ ਇਕ ਬੀਮਾ ਏਜੰਟ ...

ਪੂਰੀ ਖ਼ਬਰ »

ਪਾਕਿ ਹਾਈ ਕਮਿਸ਼ਨ ਆਪਣੇ ਫ਼ੌਜੀ ਅਧਿਕਾਰੀਆਂ ਨੂੰ ਭੇਜ ਰਿਹੈ ਅੰਮਿ੍ਤਪਾਲ ਸਿੰਘ ਨਾਲ ਜੁੜੀ ਹਰ ਜਾਣਕਾਰੀ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਪਾਕਿ ਫ਼ੌਜ ਅਤੇ ਹੋਰਨਾਂ ਪਾਕਿਸਤਾਨੀ ਅਦਾਰਿਆਂ ਦੇ ਆਲ੍ਹਾ ਅਧਿਕਾਰੀਆਂ ਨੂੰ ਅੰਮਿ੍ਤਪਾਲ ਸਿੰਘ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਭੇਜੀ ਜਾ ਰਹੀ ਹੈ | ਪਾਕਿ ਹਾਈ ਕਮਿਸ਼ਨ ਦੇ ...

ਪੂਰੀ ਖ਼ਬਰ »

ਤਰਨ ਤਾਰਨ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਨੂੰ ਛੱਡ ਕੇ ਬਾਕੀ ਇਲਾਕਿਆਂ 'ਚ ਇੰਟਰਨੈੱਟ ਬਹਾਲ

ਚੰਡੀਗੜ੍ਹ, 23 ਮਾਰਚ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਮੋਗਾ, ਸੰਗਰੂਰ ਜ਼ਿਲਿ੍ਹਆਂ ਅਤੇ ਅਜਨਾਲਾ ਸਬ ਡਵੀਜ਼ਨ ਤੇ ਮੋਹਾਲੀ ਦੇ ਵਾਈ.ਪੀ.ਐਸ. ਚੌਕ ਤੇ ਏਅਰਪੋਰਟ ਰੋਡ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ | ਨਿਆਂ ਤੇ ਗ੍ਰਹਿ ਵਿਭਾਗ ਵਲੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ 'ਗ਼ਲਤੀ' ਕਾਰਨ ਅੰਮਿ੍ਤਪਾਲ ਹੋਇਆ ਫ਼ਰਾਰ?

ਚੰਡੀਗੜ੍ਹ, 23 ਮਾਰਚ (ਪੀ. ਟੀ. ਆਈ.)-ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਦੀ ਸਪੱਸ਼ਟ ਗਲਤੀ ਕਾਰਨ ਅੰਮਿ੍ਤਪਾਲ ਸਿੰਘ ਫ਼ਰਾਰ ਹੋਣ 'ਚ ਕਾਮਯਾਬ ਹੋਇਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਚਾਹੁੰਦੀ ਤਾਂ ਅੰਮਿ੍ਤਪਾਲ ਨੂੰ ਉਸ ਦੇ ਪਿੰਡ ਜੱਲੂਪੁਰ ਖੇੜਾ 'ਚ ...

ਪੂਰੀ ਖ਼ਬਰ »

ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ 'ਚ ਵੱਖਰੇ ਸੈੱਲਾਂ 'ਚ ਰੱਖਿਆ

ਡਿਬਰੂਗੜ੍ਹ (ਆਸਾਮ), 23 ਮਾਰਚ (ਏਜੰਸੀ)-ਅੰਮਿ੍ਤਪਾਲ ਸਿੰਘ ਦੇ ਚਾਚੇ ਸਮੇਤ ਉਸ ਦੇ 7 ਸਾਥੀ, ਜੋ ਕਿ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਬੰਦ ਹਨ, ਨੂੰ ਵੱਖਰੇ ਸੈੱਲਾਂ 'ਚ 24 ਘੰਟੇ ਸੀ. ਸੀ. ਟੀ. ਵੀ. ਦੀ ਨਿਗਰਾਨੀ 'ਚ ਰੱਖਿਆ ਗਿਆ ਹੈ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਐਸ.ਵਾਈ.ਐਲ. 'ਤੇ ਸੁਪਰੀਮ ਕੋਰਟ ਵਲੋਂ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਝਾੜ

ਕਿਹਾ, ਦੋਵੇਂ ਰਾਜ ਮਿਲ ਕੇ ਕੱਢਣ ਹੱਲ, ਅਗਲੀ ਸੁਣਵਾਈ 4 ਅਕਤੂਬਰ ਨੂੰ ਨਵੀਂ ਦਿੱਲੀ, 23 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਿਲੰਕ ਨਹਿਰ (ਐਸ.ਵਾਈ.ਐਲ.) ਉਤੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਝਾੜ ਲਗਾਉਂਦੇ ਹੋਏ ਕਿਹਾ ਕਿ ਦੋਵਾਂ ਰਾਜਾਂ ਨੂੰ ਮਿਲ ਕੇ ਇਸ ਦਾ ...

ਪੂਰੀ ਖ਼ਬਰ »

ਅੰਮਿ੍ਤਪਾਲ ਨੂੰ ਭਜਾਉਣ ਲਈ ਵਰਤੇ ਬੁਲਟ ਤੇ ਸਪਲੈਂਡਰ ਮੋਟਰਸਾਈਕਲ ਬਰਾਮਦ

ਸ਼ਾਹਕੋਟ, 23 ਮਾਰਚ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)-'ਵਾਰਿਸ ਪੰਜਾਬ ਦੇ' ਮੁਖੀ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਦੀ ਗਿ੍ਫ਼ਤਾਰੀ ਲਈ ਚੱਲ ਰਹੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਉਸ ਦੇ ਭੱਜਣ ਲਈ ਵਰਤੇ ਗਏ ਬੁਲੇਟ ਤੇ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਏ ਹਨ | ...

ਪੂਰੀ ਖ਼ਬਰ »

ਅੰਮਿ੍ਤਪਾਲ ਦੀ ਤਸਵੀਰ ਅਟਾਰੀ ਸਰਹੱਦ 'ਤੇ ਲੱਗੀ

ਅਟਾਰੀ, 23 ਮਾਰਚ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ 'ਤੇ ਭਾਈ ਅੰਮਿ੍ਤਪਾਲ ਸਿੰਘ ਦੀ ਤਸਵੀਰ ਲਗਾ ਦਿੱਤੀ ਗਈ ਹੈ | ਤਸਵੀਰ ਨੂੰ ਅੰਤਰਰਾਸ਼ਟਰੀ ਅਟਾਰੀ ਲਾਹੌਰ ਹਾਈਵੇ 'ਤੇ ਉਸ ਸਥਾਨ 'ਤੇ ਲਗਾਇਆ ਗਿਆ ਹੈ, ਜਿਥੇ ਬੀ.ਐੱਸ.ਐੱਫ. ਦੀ ਚੈੱਕ ਪੋਸਟ ਹੈ ਅਤੇ ...

ਪੂਰੀ ਖ਼ਬਰ »

ਲੋਕ ਸਭਾ 'ਚ 45 ਲੱਖ ਕਰੋੜ ਰੁਪਏ ਦਾ ਬਜਟ ਪਾਸ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਲੋਕ ਸਭਾ ਨੇ ਵੀਰਵਾਰ ਨੂੰ ਬਿਨਾਂ ਕਿਸੇ ਚਰਚਾ ਦੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਵਰ੍ਹੇ ਲਈ ਲਗਪਗ 45 ਲੱਖ ਕਰੋੜ ਰੁਪਏ ਦੇ ਖ਼ਰਚੇ ਦੀ ਕਲਪਨਾ ਵਾਲੇ ਕੇਂਦਰੀ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਕਿਉਂਕਿ ਵਿਰੋਧੀ ਧਿਰ ਅਡਾਨੀ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ ਬਜਟ ਇਜਲਾਸ

ਨਵੀਂ ਦਿੱਲੀ, 23 ਮਾਰਚ (ਉਪਮਾ ਡਾਗਾ ਪਾਰਥ)-ਸੰਸਦ ਦਾ ਬਜਟ ਇਜਲਾਸ ਜੋ ਮਿੱਥੇ ਸਮੇਂ ਮੁਤਾਬਿਕ 6 ਅਪ੍ਰੈਲ ਨੂੰ ਖ਼ਤਮ ਹੋਣਾ ਸੀ, ਸਮੇਂ ਤੋਂ ਪਹਿਲਾਂ ਖ਼ਤਮ ਹੋ ਸਕਦਾ ਹੈ | ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਨੂੰ ਵਿਪ੍ਹ ਜਾਰੀ ਕਰਕੇ ਸ਼ੁੱਕਰਵਾਰ ਸਦਨ 'ਚ ਮੌਜੂਦ ਰਹਿਣ ਦੇ ...

ਪੂਰੀ ਖ਼ਬਰ »

11 ਸਾਥੀ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਰਿਮਾਂਡ ਖ਼ਤਮ ਹੋਣ ਪਿੱਛੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇ.ਐੱਮ.ਆਈ.ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX