• ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ • ਐੱਨ.ਐੱਸ.ਏ. ਲਗਾ ਕੇ ਆਸਾਮ ਭੇਜੇ ਨੌਜਵਾਨਾਂ ਨੂੰ ਪੰਜਾਬ ਲਿਆਂਦਾ ਜਾਵੇ ਤੇ ਸਾਰੇ ਬੇਕਸੂਰ ਨੌਜਵਾਨ ਤੁਰੰਤ ਰਿਹਾਅ ਕੀਤੇ ਜਾਣ-ਧਾਮੀ
ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ, ਕਵੀਸ਼ਰਾਂ ਅਤੇ ਸੈਂਕੜੇ ਕਰਮਚਾਰੀਆਂ ਵਲੋਂ ਅੱਜ ਪ੍ਰਧਾਨ ਐੈਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅੰਮਿ੍ਤਪਾਲ ਸਿੰਘ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਸੈਂਕੜੇ ਬੇਕਸੂਰ ਨੌਜਵਾਨਾਂ ਦੀ ਰਿਹਾਈ ਤੇ ਲਗਾਏ ਐੱਨ.ਐੱਸ.ਏ. ਨੂੰ ਹਟਾਉਣ ਦੀ ਮੰਗ ਅਤੇ ਮੁੱਖ ਮੰਤਰੀ ਵਲੋਂ ਬੀਤੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ ਦੌਰਾਨ ਬਾਰਿਸ਼ ਦੇ ਬਾਵਜੂਦ ਜ਼ਿਲ੍ਹਾ ਕਚਹਿਰੀ ਬਾਹਰ ਕਿਚਲੂ ਵਿਖੇ ਕੁਝ ਸਮਾਂ ਸੰਕੇਤਕ ਰੂਪ ਵਿਚ ਰੋਸ ਧਰਨਾ ਵੀ ਦਿੱਤਾ ਗਿਆ | ਇਸ ਰੋਸ ਧਰਨੇ ਦੌਰਾਨ ਹੀ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲ, ਸਰਵਨ ਸਿੰਘ ਕੁਲਾਰ ਅਤੇ ਸੁਰਜੀਤ ਸਿੰਘ ਭਿੱਟੇਵੱਡ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਮੁੱਖ ਮੰਤਰੀ ਦੇ ਨਾਂਅ ਮੈਮੋਰੰਡਮ ਸੌਂਪਿਆ |
ਮੌਜੂਦਾ ਹਾਲਾਤ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ-ਧਾਮੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਿੱਧੇ ਤੌਰ 'ਤੇ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ
ਮਾਣ-ਮਰਯਾਦਾ ਅਤੇ ਕੌਮੀ ਅਗਵਾਈ ਕਿਸੇ ਦੁਨਿਆਵੀ ਤਖ਼ਤ ਦੀ ਤਰ੍ਹਾਂ ਨਹੀਂ, ਬਲਕਿ ਇਹ ਸਿਧਾਂਤਕ ਅਤੇ ਗੁਰੂ ਸਾਹਿਬ ਵਲੋਂ ਦਿੱਤੀ ਵਿਚਾਰਧਾਰਾ ਦੀ ਸੇਧ ਵਿਚ ਹੈ | ਉਨ੍ਹਾਂ ਕਿਹਾ ਕਿ ਐੱਨ. ਐੱਸ. ਏ. ਲਗਾ ਕੇ ਆਸਾਮ ਭੇਜੇ ਨੌਜਵਾਨਾਂ ਨੂੰ ਪੰਜਾਬ ਲਿਆਂਦਾ ਜਾਵੇ ਤੇ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਫੌਜਦਾਰੀ ਕੇਸਾਂ ਵਾਲੇ ਮਾਮਲਿਆਂ ਦਾ ਰਿਵੀਊ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਧਾਰਾ 107/51 ਵਾਲੇ ਨੌਜਵਾਨ ਜ਼ਮਾਨਤ 'ਤੇ ਹਨ, ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਨੌਜਵਾਨਾਂ ਦੀ ਕਾਨੂੰਨੀ ਪੈਰਵਾਈ ਲਈ ਵਕੀਲਾਂ ਦਾ ਪੈਨਲ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੰਦੀ ਸਿੰਘ ਦੀ ਰਿਹਾਈ ਲਈ ਜਲਦੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ | ਇਸ ਮੌਕੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਰਵਣ ਸਿੰਘ ਕੁਲਾਰ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਅਮਰਜੀਤ ਸਿੰਘ ਬੰਡਾਲਾ, ਜਰਨੈਲ ਸਿੰਘ ਡੋਗਰਾਵਾਲਾ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਟੇਕ ਸਿੰਘ, ਬਲਵਿੰਦਰ ਸਿੰਘ ਵੇਂਈਪੂਈਾ, ਬੀਬੀ ਗੁਰਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ ਆਦਿ ਮੈਂਬਰਾਂ ਤੋਂ ਇਲਾਵਾ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਤੇਜਿੰਦਰ ਸਿੰਘ ਪੱਡਾ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਰਾਜਿੰਦਰ ਸਿੰਘ ਰੂਬੀ ਅਤੇ ਬੁਲਾਰੇ ਹਰਭਜਨ ਸਿੰਘ ਵਕਤਾ ਸਮੇਤ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਸਮੇਤ ਹੋਰ ਪ੍ਰਚਾਰਕ ਅਤੇ ਢਾਡੀ ਤੇ ਕਵੀਸ਼ਰੀ ਜਥੇ ਆਦਿ ਵੀ ਸ਼ਾਮਿਲ ਸਨ |
ਮੈਮੋਰੰਡਮ ਦੀ ਇਬਾਰਤ
ਮੁੱਖ ਮੰਤਰੀ ਦੇ ਨਾਂਅ ਭੇਜੇ ਮੈਮੋਰੰਡਮ ਵਿਚ ਬੀਤੇ ਦਿਨਾਂ ਅੰਦਰ ਅੰਮਿ੍ਤਪਾਲ ਸਿੰਘ ਨੂੰ ਫੜਨ ਦੀ ਆੜ ਵਿਚ ਗਿ੍ਫ਼ਤਾਰ ਕੀਤੇ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜਵਾਨਾਂ 'ਤੇ ਲਗਾਇਆ ਐੱਨ.ਐੱਸ.ਏ. ਹਟਾਉਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਉਨ੍ਹਾਂ (ਮੁੱਖ ਮੰਤਰੀ) ਵਲੋਂ ਕੀਤੀਆਂ ਗਈਆਂ ਗ਼ੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ | ਮੈਮੋਰੰਡਮ ਵਿਚ ਸਾਫ਼ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਹੈ | ਪੱਤਰ ਦੀ ਇਬਾਰਤ ਅਨੁਸਾਰ ਅੰਮਿ੍ਤਪਾਲ ਸਿੰਘ ਨੂੰ ਗਿ੍ਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨਾ ਠੀਕ ਨਹੀਂ ਹੈ ਤੇ ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇਕ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ | ਇਸ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾਂ ਹੀ ਭਾਰਤ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ | ਪੰਜਾਬ ਦੇ ਸਰੋਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੱਕ ਸੱਚ ਤੇ ਮਨੁੱਖਤਾ ਦੀ ਭਲਾਈ ਵਾਲੀ ਸੋਚ 'ਤੇ ਆਧਾਰਿਤ ਹਨ | ਸਿੱਖ ਹਮੇਸ਼ਾਂ ਦੇਸ਼ ਲਈ ਕੁਰਬਾਨੀਆਂ ਦਿੰਦੇ ਰਹੇ ਹਨ ਅਤੇ ਆਜ਼ਾਦੀ ਦੇ ਘੋਲ ਦੌਰਾਨ ਇਹ ਕੁਰਬਾਨੀਆਂ 80 ਫੀਸਦੀ ਤੋਂ ਵੱਧ ਸਨ | ਪਰ ਦੇਸ਼ ਦੀ ਆਜ਼ਾਦੀ ਮਗਰੋਂ ਸਿੱਖਾਂ ਦੇ ਮਸਲਿਆਂ ਪ੍ਰਤੀ ਸਰਕਾਰਾਂ ਨੇ ਹਮੇਸ਼ਾਂ ਹੀ ਉਦਾਸੀਨਤਾ ਵਾਲੀ ਨੀਤੀ ਅਪਣਾਈ ਰੱਖੀ, ਜਿਸ ਕਰਕੇ ਸਿੱਖ ਕੌਮ ਅੰਦਰ ਰੋਸ ਰਹਿੰਦਾ ਹੈ | ਸਿੱਖਾਂ ਦੇ ਇਨ੍ਹਾਂ ਸਰੋਕਾਰਾਂ ਨੂੰ ਸਮਝੇ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਗਵਾਈ ਕਰਨੀ ਸੰਭਵ ਨਹੀਂ | ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਮਾਹੌਲ ਨੂੰ ਲੈ ਕੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 27 ਮਾਰਚ ਨੂੰ ਸਿੱਖ ਨੁੰਮਾਇੰਦਿਆਂ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰੇ ਬਾਅਦ ਕੌਮ ਅਤੇ ਪੰਜਾਬ ਦੇ ਭਲੇ ਲਈ ਆਦੇਸ਼ ਜਾਰੀ ਕੀਤੇ ਸਨ, ਪਰ ਦੁੱਖ ਦੀ ਗੱਲ ਹੈ ਕਿ ਤੁਸੀਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਦੀ ਬਜਾਏ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਯਾਦਾ ਅਤੇ ਆਭਾ ਨੂੰ ਹੀ ਚੁਣੌਤੀ ਦੇ ਦਿੱਤੀ | ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਸਿਧਾਂਤਕ ਹੈ ਨਾ ਕਿ ਕਿਸੇ ਦੁਨਿਆਵੀ ਤਖਤ ਵਰਗੀ | ਪੱਤਰ ਵਿਚ ਮੁੱਖ ਮੰਤਰੀ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਪ੍ਰਤੀ ਗਹਿਰ ਗੰਭੀਰ ਅਧਿਐਨ ਕਰਨ ਦੀ ਸਲਾਹ ਦਿੰਦਿਆਂ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ ਲਈ ਕਿਹਾ ਗਿਆ |
ਇਤਿਹਾਸ ਤੇ ਵਿਰਾਸਤ ਪ੍ਰੇਮੀਆਂ 'ਚ ਰੋਸ
ਸੁਰਿੰਦਰ ਕੋਛੜ
ਅੰਮਿ੍ਤਸਰ, 31 ਮਾਰਚ-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ ਸੰਨ 1819 'ਚ 84 ਏਕੜ ਜ਼ਮੀਨ 'ਚ ਲਗਾਏ ਗਏ ਰਾਮ ਬਾਗ਼ ਦੇ ਪ੍ਰਵੇਸ਼ ਦਰਵਾਜ਼ੇ ਤੋਂ 'ਰਾਮ ਬਾਗ਼ ਗਾਰਡਨ' ਲਿਖਿਆ ਬੋਰਡ ਹਟਾਏ ਜਾਣ ਤੋਂ ਬਾਅਦ ਹੁਣ ਉੱਥੇ 'ਕੰਪਨੀ ਬਾਗ਼' ਦੇ ਨਾਂਅ ਵਾਲਾ ਨਵਾਂ ਬੋਰਡ ਲਗਾ ਦਿੱਤਾ ਗਿਆ ਹੈ | ਸੂਬੇ ਦੇ ਇਤਿਹਾਸ ਅਤੇ ਵਿਰਾਸਤ ਪ੍ਰੇਮੀਆਂ ਨੇ ਇਸ ਕਾਰਵਾਈ ਨੂੰ ਸੂਬੇ ਦੀ ਮਾਨ ਸਰਕਾਰ ਦਾ ਸ਼ੇਰ-ਏ-ਪੰਜਾਬ 'ਤੇ ਇਕ ਵੱਡਾ ਹਮਲਾ ਦੱਸਦਿਆਂ ਇਸ ਬੋਰਡ ਨੂੰ ਤੁਰੰਤ ਉਤਾਰੇ ਜਾਣ ਦੀ ਮੰਗ ਕੀਤੀ ਹੈ | ਉਕਤ ਬਾਗ਼ ਮਹਾਰਾਜਾ ਰਣਜੀਤ ਸਿੰਘ ਦੇ ਦੀਵਾਨ ਮੋਤੀ ਰਾਮ ਦੇ ਪੁੱਤਰ ਕਿ੍ਪਾ ਰਾਮ ਨੇ ਮਹਾਰਾਜਾ ਲਈ ਲਗਵਾਇਆ ਸੀ | ਜਿਸ ਦੇ ਬਾਅਦ ਉਨ੍ਹਾਂ ਗੁਰੂ-ਘਰ ਪ੍ਰਤੀ ਆਪਣੀ ਸ਼ਰਧਾ ਭਾਵਨਾ ਪ੍ਰਗਟ ਕਰਦਿਆਂ ਬਾਗ਼ ਦਾ ਨਾਂਅ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ ਰੱਖਿਆ | ਮਹਾਰਾਜਾ ਰਣਜੀਤ ਸਿੰਘ ਦੁਆਰਾ ਬਾਗ਼ ਦਾ ਨਾਂਅ ਰਾਮ ਬਾਗ਼ ਰੱਖੇ ਜਾਣ ਦਾ ਜ਼ਿਕਰ ਸਿੱਖ ਰਾਜ ਵਾਲੇ ਲਿਖੇ ਗਏ ਉਮਦਾ-ਉਤ-ਤਵਾਰੀਖ, ਗੁਲਗਸ਼ਤ-ਏ-ਪੰਜਾਬ, ਚਾਰਿ ਬਾਗ਼-ਏ-ਪੰਜਾਬ ਆਦਿ ਦਸਤਾਵੇਜ਼ਾਂ ਸਮੇਤ ਅੰਗਰੇਜ਼ ਯਾਤਰੂਆਂ ਅਤੇ ਅਧਿਕਾਰੀਆਂ ਦੇ ਸਫ਼ਰਨਾਮਿਆਂ, ਅੰਗਰੇਜ਼ੀ ਸ਼ਾਸਨ ਅਤੇ ਉਸ ਤੋਂ ਬਾਅਦ ਲਿਖੇ ਗਏ ਅੰਮਿ੍ਤਸਰ ਦੇ ਡਿਸਟਿ੍ਕਟ ਗਜੇਟੀਅਰਾਂ, ਭੂਮੀ ਰਿਕਾਰਡ, ਪੁਰਾਤਤਵ ਵਿਭਾਗ ਦੇ ਦਸਤਾਵੇਜ਼ਾਂ ਸਮੇਤ ਲਗਭਗ ਇਕ ਹਜ਼ਾਰ ਤੋਂ ਵੱਧ ਪੁਸਤਕਾਂ ਅਤੇ ਰਿਕਾਰਡ 'ਚ ਦਰਜ ਹੈ | ਪੰਜਾਬ 'ਤੇ ਈਸਟ ਇੰਡੀਆ ਟਰੇਡਿੰਗ ਕੰਪਨੀ ਦਾ ਸ਼ਾਸਨ ਕਾਇਮ ਹੋਣ 'ਤੇ ਮਹਾਰਾਜਾ ਰਣਜੀਤ ਸਿੰਘ ਪੋਤਰੇ ਕੰਵਰ ਨੌਨਿਹਾਲ ਸਿੰਘ ਦੁਆਰਾ ਨਿਯੁਕਤ ਕੀਤੇ ਗਏ ਸਨਦ (ਮੈਨੇਜਰ) ਰਾਮ ਸਿੰਘ ਪਾਸੋਂ ਕੰਪਨੀ ਨੇ ਬਾਗ਼ ਦਾ ਕਬਜ਼ਾ ਲੈ ਲਿਆ | ਜਿਸ ਦੇ ਬਾਅਦ ਕੰਪਨੀ ਅਧਿਕਾਰੀਆਂ ਅਤੇ ਵਿਦੇਸ਼ੀ ਯਾਤਰੂਆਂ ਵਲੋਂ ਰਾਮ ਬਾਗ਼ ਨੂੰ 'ਕੰਪਨੀ ਬਾਗ਼' ਕਹਿ ਕੇ ਸੰਬੋਧਿਤ ਕੀਤਾ ਜਾਣ ਲੱਗਾ | ਹਾਲਾਂਕਿ, ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਕ ਵਾਰ ਮੁੜ ਤੋਂ ਮਹਾਰਾਜਾ ਰਣਜੀਤ ਸਿੰਘ ਦਾ ਇਹ ਇਤਿਹਾਸਕ ਬਾਗ਼ ਆਪਣੇ ਪੁਰਾਣੇ ਨਾਂਅ ਭਾਵ 'ਰਾਮ ਬਾਗ਼' ਨਾਲ ਜਾਣਿਆ ਜਾਣ ਲੱਗਾ | ਸੰਨ 1947 ਤੋਂ ਬਾਅਦ ਦੇ ਮਿਊਾਸੀਪਲ ਕਮੇਟੀ ਦੇ ਰਿਕਾਰਡ, ਕੇਂਦਰ ਅਤੇ ਸੂਬਾ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਲੋਂ ਜਾਰੀ ਦਸਤਾਵੇਜ਼ਾਂ, ਪੁਰਾਤਤਵ ਵਿਭਾਗ ਦੇ ਰਿਕਾਰਡ ਸਮੇਤ ਸੈਂਕੜੇ ਦਸਤਾਵੇਜ਼ਾਂ ਅਤੇ ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ ਦੇ ਅੰਦਰ ਲੱਗੀਆਂ ਪੱਥਰ ਦੀਆਂ ਸਿਲਾਂ ਅਤੇ ਆਰਕੋਲੋਜੀਕਲ ਸਰਵੇ ਆਫ਼ ਇੰਡੀਆ (ਏ. ਐਸ. ਆਈ.) ਦੇ ਅਧਿਕਾਰ ਆਉਂਦੀ ਡਿਉੜੀ ਦੇ ਬਾਹਰ ਵੀ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ 'ਚ 'ਰਾਮ ਬਾਗ਼ ਗੇਟ ਡਿਉੜੀ' ਲਿਖਿਆ ਸਾਫ਼ ਪੜਿ੍ਹਆ ਜਾ ਸਕਦਾ ਹੈ | ਜਦਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਇਕ ਵਾਰ ਮੁੜ ਤੋਂ ਇਤਿਹਾਸਕ ਰਾਮ ਬਾਗ਼ ਨੂੰ ਵਿਦੇਸ਼ੀ ਹਮਲਾਵਰ ਕੰਪਨੀ ਦੀ ਤਰਜ਼ 'ਤੇ ਜਨਤਕ ਤੌਰ 'ਤੇ ਕੰਪਨੀ ਬਾਗ਼ ਦਾ ਨਾਂਅ ਦਿੱਤੇ ਜਾਣ ਨਾਲ ਜਿੱਥੇ ਇਕ ਪਾਸੇ ਇਤਿਹਾਸ ਪ੍ਰੇਮੀਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਉੱਥੇ ਹੀ ਉਨ੍ਹਾਂ ਵਲੋਂ ਸਰਕਾਰ ਦੇ ਸੰਬੰਧਿਤ ਵਿਭਾਗ ਦੀ ਸਿੱਖ ਇਤਿਹਾਸ ਵਿਰੋਧੀ ਸੋਚ 'ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ |
ਪਟਿਆਲਾ, 31 ਮਾਰਚ (ਮਨਦੀਪ ਸਿੰਘ ਖਰੌੜ)-1988 ਦੇ ਰੋਡ ਰੇਜ ਮਾਮਲੇ 'ਚ 19 ਮਈ, 2022 ਤੋਂ ਪਟਿਆਲਾ ਜੇਲ੍ਹ 'ਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ 'ਚੋਂ 1 ਅਪ੍ਰੈਲ ਨੂੰ ਰਿਹਾਅ ਹੋ ਰਹੇ ਹਨ | ਉਨ੍ਹਾਂ ਦੇ ਟਵਿੱਟਰ ਅਕਾਊਾਟ 'ਤੇ ਪਾਏ ਸੰਦੇਸ਼ ਵਿਚ ਨਵਜੋਤ ਸਿੰਘ ਸਿੱਧੂ ਦੇ ਰਿਹਾਅ ਹੋਣ ਬਾਰੇ ਦੱਸਿਆ ਗਿਆ ਹੈ | ਦੂਜੇ ਪਾਸੇ, ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦਾ ਕਹਿਣਾ ਹੈ ਕਿ ਸਿੱਧੂ ਦੀ ਰਿਹਾਈ ਸੰਬੰਧੀ ਹਾਲੇ ਤੱਕ ਉਨ੍ਹਾਂ ਕੋਲ ਕੋਈ ਆਦੇਸ਼ ਨਹੀਂ ਪਹੁੰਚਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਕਾਨੂੰਨ ਤਹਿਤ ਕੈਦ ਦੌਰਾਨ ਜਿਹੜਾ ਬੰਦੀ ਜੇਲ੍ਹ ਦੇ ਕਿਸੇ ਵੀ ਨਿਯਮ ਦੀ ਉਲੰਘਣਾ ਨਹੀਂ ਕਰਦਾ ਅਤੇ ਉਸ ਦਾ ਜੇਲ੍ਹ ਅੰਦਰ ਚੰਗਾ ਚਾਲ-ਚਲਣ ਹੁੰਦਾ ਹੈ, ਉਸ ਬੰਦੀ ਦੀ ਸਜ਼ਾ 'ਚ ਇਕ ਮਹੀਨੇ 'ਚੋਂ ਪੰਜ ਦਿਨ ਦੀ ਛੋਟ ਦਿੱਤੀ ਜਾਂਦੀ ਹੈ | ਆਖ਼ਰ 'ਚ ਸਜ਼ਾ ਪੂਰੀ ਹੋਣ ਦੀ ਮਿਆਦ ਨੇੜੇ ਆਉਣ 'ਤੇ ਛੋਟ ਦਿੱਤੇ ਦਿਨਾਂ ਨੂੰ ਜੋੜ ਕੇ ਬੰਦੀ ਨੂੰ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਜਾਂਦਾ ਹੈ | ਇਸੇ ਨਿਯਮ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੂੰ ਸੜਕੀ ਹਿੰਸਾ ਕੇਸ 'ਚ ਮਾਣਯੋਗ ਸੁਪਰੀਮ ਕੋਰਟ ਵਲੋਂ ਸੁਣਾਈ ਇਕ ਸਾਲ ਦੀ ਸਜ਼ਾ ਪੂਰੀ ਹੋਣ ਉਪਰੰਤ ਰਿਹਾਅ ਕੀਤਾ ਜਾ ਰਿਹਾ ਹੈ | ਦੂਜੇ ਪਾਸੇ, ਸਿੱਧੂ ਦੇ ਰਿਹਾਅ ਹੋਣ ਉਪਰੰਤ ਰਾਜਨੀਤੀ ਅਖਾੜੇ 'ਚ ਦੁਬਾਰਾ ਉਤਰਨ ਕਾਰਨ ਪੰਜਾਬ ਦੇ ਰਾਜਸੀ ਮਾਹੌਲ 'ਚ ਸਰਗਰਮੀਆਂ ਵਧਣ ਦੀ ਉਮੀਦ ਹੈ | ਰੋਡ ਰੇਜ ਕੇਸ, ਜਿਸ 'ਚ ਗੁਰਨਾਮ ਸਿੰਘ ਨਾਂਅ ਦੇ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ, ਸੰਬੰਧੀ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ 19 ਮਈ, 2022 ਪਟਿਆਲਾ ਦੀ ਅਦਾਲਤ ਵਿਖੇ ਆਤਮ ਸਮਰਪਣ ਕਰ ਦਿੱਤਾ ਸੀ |
ਸੀਨੀਅਰ ਕਾਂਗਰਸੀ ਆਗੂ ਮੁਲਾਕਾਤ ਲਈ ਪੁੱਜੇ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੇ ਜੇਲ੍ਹ 'ਚੋਂ ਰਿਹਾਅ ਹੋਣ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲਾਲ ਸਿੰਘ ਅਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਵਲੋਂ ਪਟਿਆਲਾ ਜੇਲ੍ਹ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ | ਇਹ ਮਿਲਣੀ ਇਕ ਘੰਟੇ ਦੇ ਕਰੀਬ ਚੱਲਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਸਵੇਰੇ 10 ਵਜੇ ਕਰੀਬ ਉਕਤ ਤਿੰਨੇ ਨੇਤਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ | ਲਾਲ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸਿੱਧੂ ਨਾਲ ਪਾਰਟੀ ਨੂੰ ਸੂਬੇ 'ਚ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਿੱਧੂ ਦੇ 1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅਗਲੀ ਵਿਉਂਤਬੰਦੀ ਕੀਤੀ ਜਾਵੇਗੀ |
ਵਾਸ਼ਿੰਗਟਨ, 31 ਮਾਰਚ (ਏਜੰਸੀ)-ਭਾਰਤੀ-ਅਮਰੀਕੀ ਕਾਰੋਬਾਰੀ ਨੇਤਾ ਅਜੇ ਬੰਗਾ ਦਾ ਨਿਰਵਿਰੋਧ ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ ਬਣਨਾ ਤੈਅ ਹੈ, ਵਿਸ਼ਵ ਬੈਂਕ ਨੇ ਕਿਹਾ ਕਿ ਇਸ ਅਹੁਦੇ ਲਈ ਸਿਰਫ ਬੰਗਾ ਦੀ ਨਾਮਜ਼ਦਗੀ ਆਈ ਹੈ | ਬੰਗਾ ਦੀ ਰਸਮੀ ਨਿਯੁਕਤੀ ਤੋਂ ਪਹਿਲਾਂ ਵਿਸ਼ਵ ਬੈਂਕ ਦਾ ਕਾਰਜਕਾਰੀ ਨਿਰਦੇਸ਼ਕ ਮੰਡਲ ਉਨ੍ਹਾਂ ਦੀ ਇੰਟਰਵਿਊ ਲਵੇਗਾ | ਬੈਂਕ ਨੇ ਇੰਟਰਵਿਊ ਦੇ ਸਮੇਂ ਬਾਰੇ ਹਾਲੇ ਨਹੀਂ ਦੱਸਿਆ ਹੈ | ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਜਨਵਰੀ 'ਚ ਕਿਹਾ ਸੀ ਕਿ ਅਮਰੀਕਾ ਵਿਸ਼ਵ ਬੈਂਕ ਦੇ ਪ੍ਰਧਾਨ ਅਹੁਦੇ ਲਈ ਅਜੇ ਬੰਗਾ ਨੂੰ ਨਾਮਜ਼ਦ ਕਰ ਰਿਹਾ ਹੈ, ਕਿਉਂਕਿ ਉਹ ਇਤਿਹਾਸ ਦੇ ਇਸ ਨਾਜ਼ੁਕ ਪਲ 'ਚ ਕੌਮਾਂਤਰੀ ਸੰਸਥਾ ਦੀ ਅਗਵਾਈ ਕਰਨ ਲਈ ਪੂਰਾ ਤਰ੍ਹਾਂ ਯੋਗ ਹਨ | ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ ਲਈ ਨਾਮਜ਼ਦਗੀ ਦੀ ਆਖਰੀ ਤਰੀਕ ਬੁੱਧਵਾਰ ਨੂੰ ਖਤਮ ਹੋ ਗਈ | ਇਸ ਦੌਰਾਨ 63 ਸਾਲਾ ਬੰਗਾ ਦੇ ਮੁਕਾਬਲੇ 'ਚ ਕੋਈ ਨਾਂਅ ਨਹੀਂ ਆਇਆ | ਵਿਸ਼ਵ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ਬੋਰਡ ਨੂੰ ਇਕ ਨਾਮਜ਼ਦਗੀ ਮਿਲੀ ਹੈ ਅਤੇ ਅਸੀਂ ਐਲਾਨ ਕਰਨਾ ਚਾਹੁੰਦੇ ਹਾਂ ਕਿ ਇਸ ਅਹੁਦੇ ਲਈ ਅਮਰੀਕੀ ਨਾਗਰਿਕ ਅਜੇ ਬੰਗਾ ਦੇ ਨਾਂਅ 'ਤੇ ਵਿਚਾਰ ਕੀਤਾ ਜਾਵੇਗਾ |
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਅੱਜ ਸਵੇਰੇ ਕਰਜ਼ੇ ਤੋਂ ਦੁਖੀ ਇਕ ਪਿੰ੍ਰਟਿੰਗ ਪੈੱ੍ਰਸ ਮਾਲਕ ਵਲੋਂ ਆਪਣੀ ਪਤਨੀ ਤੇ ਪੁੱਤਰ ਸਮੇਤ ਇਥੋਂ ਦੇ ਥਰਮਲ ਦੀ ਪਾਣੀ ਵਾਲੀ ਝੀਲ 'ਚ ਛਾਲ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਪਤਨੀ ਤੇ ਪੁੱਤਰ ਦੀ ਮੌਤ ਹੋ ਗਈ | ਜਦਕਿ ਪਿੰ੍ਰਟਿੰਗ ਮਾਲਕ ਨੂੰ ਸਮਾਜ ਸੇਵੀ ਵਰਕਰਾਂ ਨੇ ਝੀਲ 'ਚੋਂ ਕੱਢ ਲਿਆ | ਥਾਣਾ ਥਰਮਲ ਦੇ ਮੁੱਖ ਅਧਿਕਾਰੀ ਹਰਜੋਤ ਸਿੰਘ ਨੇ ਦੱਸਿਆ ਕਿ ਸਥਾਨਕ ਅਮਰੀਕ ਸਿੰਘ ਰੋਡ 'ਤੇ ਇਕ ਪਿੰ੍ਰਟਿੰਗ ਪ੍ਰੈੱਸ ਦੇ ਮਾਲਕ ਸੁਰਿੰਦਰ ਕੁਮਾਰ (67) ਸਿਰ ਬੈਂਕ ਦਾ ਕੁਝ ਕਰਜ਼ਾ ਸੀ, ਜਿਸ ਦੀ ਪਿ੍ੰਟਿੰਗ ਦਾ ਕਾਰੋਬਾਰ ਠੱਪ ਹੋਣ ਕਾਰਨ ਉਹ ਕਿਸ਼ਤਾਂ ਨਾ ਭਰਨ ਕਰਕੇ ਪਰਿਵਾਰ ਸਮੇਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਸਵੇਰੇ ਕਰੀਬ 6 ਵਜੇ ਉਸ ਨੇ ਆਪਣੀ ਪਤਨੀ ਕੈਲਾਸ਼ ਰਾਣੀ (68) ਤੇ ਪੁੱਤਰ ਪਵਨੀਸ਼ ਕੁਮਾਰ (37) ਸਮੇਤ ਖ਼ੁਦਕੁਸ਼ੀ ਕਰਨ ਲਈ ਬਠਿੰਡਾ ਥਰਮਲ ਦੀ ਝੀਲ ਨੰਬਰ 3 ਵਿਚ ਛਾਲ ਮਾਰੀ ਦਿੱਤੀ, ਜਿਸ ਦੌਰਾਨ ਡੁਬਣ ਕਾਰਨ ਉਸ ਦੀ ਪਤਨੀ ਅਤੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਸੁਰਿੰਦਰ ਕੁਮਾਰ ਨੂੰ ਬਚਾਅ ਲਿਆ ਗਿਆ | ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਮਾਂ-ਪੁੱਤ ਦੀ ਡਾਕਟਰਾਂ ਨੇ ਵੀ ਮੌਤ ਹੋਣ ਦੀ ਪੁਸ਼ਟੀ ਕੀਤੀ ਜਦਕਿ ਸੁਰਿੰਦਰ ਕੁਮਾਰ ਦਾ ਮੁਢਲਾ ਇਲਾਜ ਕਰਨ ਉਪਰੰਤ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਏਮਜ਼ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਥਾਣਾ ਮੁਖੀ ਨੇ ਦੱਸਿਆ ਕਿ ਮਿ੍ਤਕਾਂ ਦੇ ਪਰਿਵਾਰਕ ਮੈਂਬਰ ਨਮੀਸ਼ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਹਵਾਲੇ ਕਰ ਦਿੱਤੀਆਂ ਹਨ | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਪ੍ਰਧਾਨ ਮੰਤਰੀ ਦੀ ਡਿਗਰੀ ਬਾਰੇ ਜਾਣਕਾਰੀ ਦੇਣ ਲਈ ਸੀ.ਆਈ.ਸੀ. ਦਾ ਹੁਕਮ ਰੱਦ
ਅਹਿਮਦਾਬਾਦ, 31 ਮਾਰਚ (ਪੀ. ਟੀ. ਆਈ.)-ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਦੇ ਸੱਤ ਸਾਲ ਪੁਰਾਣੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿਚ ਗੁਜਰਾਤ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਜਾਣਕਾਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੇਣ ਲਈ ਕਿਹਾ ਗਿਆ ਸੀ | ਸੀ.ਆਈ.ਸੀ. ਦੇ ਹੁਕਮਾਂ ਵਿਰੁੱਧ ਗੁਜਰਾਤ ਯੂਨੀਵਰਸਿਟੀ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਜਸਟਿਸ ਬੀਰੇਨ ਵੈਸ਼ਨਵ ਨੇ ਕੇਜਰੀਵਾਲ 'ਤੇ 25 ਹਜ਼ਾਰ ਰੁਪਏ ਦਾ ਖਰਚਾ ਵੀ ਲਗਾਇਆ ਅਤੇ ਉਸ ਨੂੰ ਇਹ ਰਕਮ ਚਾਰ ਹਫ਼ਤਿਆਂ ਦੇ ਅੰਦਰ ਗੁਜਰਾਤ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਜੀ. ਐਸ. ਐਲ. ਐਸ. ਏ.) ਨੂੰ ਜਮ੍ਹਾ ਕਰਨ ਲਈ ਕਿਹਾ | ਜਸਟਿਸ ਵੈਸ਼ਨਵ ਨੇ ਕੇਜਰੀਵਾਲ ਦੇ ਵਕੀਲ ਪਰਸੀ ਕਵਿਨਾ ਦੀ ਬੇਨਤੀ 'ਤੇ ਆਪਣੇ ਆਦੇਸ਼ 'ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ | ਜ਼ਿਕਰਯੋਗ ਹੈ ਕਿ ਅਪ੍ਰੈਲ, 2016 ਵਿਚ ਤਤਕਾਲੀ ਸੀ.ਆਈ.ਸੀ. ਐਮ. ਸ੍ਰੀਧਰ ਆਚਾਰਯੁਲੂ ਨੇ ਦਿੱਲੀ ਯੂਨੀਵਰਸਿਟੀ ਅਤੇ ਗੁਜਰਾਤ ਯੂਨੀਵਰਸਿਟੀ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਕੇਜਰੀਵਾਲ ਨੂੰ ਮੋਦੀ ਨੂੰ ਪ੍ਰਾਪਤ ਡਿਗਰੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ | ਇਸ ਤੋਂ ਤਿੰਨ ਮਹੀਨਿਆਂ ਬਾਅਦ ਜਦੋਂ ਯੂਨੀਵਰਸਿਟੀ ਨੇ ਗੁਜਰਾਤ ਹਾਈ ਕੋਰਟ ਕੋਲ ਪਹੁੰਚ ਕੀਤੀ ਤਾਂ ਉਸ ਨੇ ਸੀ.ਆਈ.ਸੀ. ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ | ਸੀ.ਆਈ.ਸੀ. ਦਾ ਇਹ ਹੁਕਮ ਕੇਜਰੀਵਾਲ ਵਲੋਂ ਅਚਾਰਯੁਲੂ ਨੂੰ ਲਿਖੇ ਪੱਤਰ ਤੋਂ ਇਕ ਦਿਨ ਬਾਅਦ ਆਇਆ ਸੀ, ਜਿਸ ਵਿਚ ਉਸ ਨੇ ਹੈਰਾਨੀ ਜਤਾਈ ਸੀ ਕਿ ਕਮਿਸ਼ਨ ਮੋਦੀ ਦੀ ਵਿਦਿਅਕ ਯੋਗਤਾ ਜਾਣਕਾਰੀ ਨੂੰ ਛੁਪਾਉਣਾ ਕਿਉਂ ਚਾਹੁੰਦਾ ਹੈ | ਪੱਤਰ ਦੇ ਆਧਾਰ 'ਤੇ ਅਚਾਰਯੁਲੂ ਨੇ ਗੁਜਰਾਤ ਯੂਨੀਵਰਸਿਟੀ ਨੂੰ ਮੋਦੀ ਦੀ ਵਿਦਿਅਕ ਯੋਗਤਾ ਦਾ ਰਿਕਾਰਡ ਕੇਜਰੀਵਾਲ ਨੂੰ ਦੇਣ ਦਾ ਨਿਰਦੇਸ਼ ਦਿੱਤਾ ਸੀ | ਪਿਛਲੀਆਂ ਸੁਣਵਾਈਆਂ ਦੌਰਾਨ ਗੁਜਰਾਤ ਯੂਨੀਵਰਸਿਟੀ ਨੇ ਸੀ.ਆਈ.ਸੀ. ਦੇ ਆਦੇਸ਼ 'ਤੇ ਸਖ਼ਤ ਇਤਰਾਜ਼ ਜਤਾਇਆ ਸੀ ਕਿ ਕਿਸੇ ਦੀ ਗੈਰ-ਜ਼ਿੰਮੇਵਾਰ ਬਚਕਾਨਾ ਉਤਸੁਕਤਾ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਐਕਟ ਦੇ ਤਹਿਤ ਜਨਤਕ ਹਿੱਤ ਨਹੀਂ ਬਣ ਸਕਦੀ |
ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖ਼ਾਰਜ
ਨਵੀਂ ਦਿੱਲੀ, 31 ਮਾਰਚ (ਜਗਤਾਰ ਸਿੰਘ)-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਗਿ੍ਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ | ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਸ਼ੁੱਕਰਵਾਰ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ | ਹੁਣ ਸਿਸੋਦੀਆ ਵਲੋਂ ਦਿੱਲੀ ਹਾਈ ਕੋਰਟ 'ਚ ਅਪੀਲ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ 24 ਮਾਰਚ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ | ਸ਼ੁੱਕਰਵਾਰ ਨੂੰ ਜੱਜ ਵਲੋਂ ਇਸ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ | ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ 'ਚ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸੀ.ਬੀ.ਆਈ. ਨੇ ਗਿ੍ਫ਼ਤਾਰ ਕੀਤਾ ਸੀ | ਇਸ ਤੋਂ ਬਾਅਦ ਈ.ਡੀ. ਨੇ ਤਿਹਾੜ ਜੇਲ੍ਹ 'ਚ ਕਾਫੀ ਦੇਰ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ | ਪੁੱਛਗਿੱਛ ਤੋਂ ਬਾਅਦ ਈ.ਡੀ. ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਮਾਮਲੇ ਵਿਚ ਵੀ ਸਿਸੋਦੀਆ ਨੇ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ |
ਵੱਢੀਆਂ ਹੱਥ ਦੀਆਂ ਉਂਗਲਾਂ ਵੀ ਕੁਝ ਦੂਰੀ ਤੋਂ ਮਿਲੀਆਂ
ਖਡੂਰ ਸਾਹਿਬ, 31 ਮਾਰਚ (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਦੇ ਇਕ ਗੁਰਦੁਆਰਾ ਸਾਹਿਬ 'ਚੋਂ ਡਿਊਟੀ ਕਰਕੇ ਪਰਤ ਰਹੇ ਇਕ ਗ੍ਰੰਥੀ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ...
ਅੰਮਿ੍ਤਸਰ, 31 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਅਣਪਛਾਤੇ ਵਿਅਕਤੀਆਂ ਵਲੋਂ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਪਿਸ਼ਾਵਰ ਤੋਂ ਪਪਿੰਦਰ ਸਿੰਘ ਅਤੇ ਚਰਨਜੀਤ ਸਿੰਘ ਨੇ 'ਅਜੀਤ' ...
ਚੰਡੀਗੜ੍ਹ, 31 ਮਾਰਚ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ, ਮਾਨਤਾ ਪ੍ਰਾਪਤ ਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਾਰੇ ਸਕੂਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਤੇ ਬਾਅਦ ਦੁਪਹਿਰ 2 ਵਜੇ ਛੁੱਟੀ ...
ਇੰਦੌਰ, 31 ਮਾਰਚ (ਏਜੰਸੀ)- ਇੰਦੌਰ ਦੇ ਮੰਦਰ 'ਚ ਰਾਮਨੌਮੀ ਮੌਕੇ ਹਵਨ ਦੌਰਾਨ ਬਾਉਲੀ (ਖੂਹ) 'ਤੇ ਪਾਈ ਛੱਤ ਡਿਗਣ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 36 ਤੱਕ ਪੁੱਜ ਗਈ ਹੈ | ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸਵੇਰੇ ਬਲੇਸ਼ਵਰ ਮਹਾਂਦੇਵ ...
ਲੁਧਿਆਣਾ/ਪਟਿਆਲਾ, 31 ਮਾਰਚ (ਪੁਨੀਤ ਬਾਵਾ, ਮਨਦੀਪ ਸਿੰਘ ਖਰੌੜ)-ਪੰਜਾਬ ਅੰਦਰ ਮੀਂਹ ਤੇ ਹਨ੍ਹੇਰੀ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | ਇੱਥੇ ਹੀ ਬੱਸ ਨਹੀਂ ਮੌਸਮ ਵਿਭਾਗ ਨੇ 1, 3 ਤੇ 4 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ | ਪੰਜਾਬ ਅੰਦਰ ਕਣਕ ਦੀ ...
50 ਫ਼ੀਸਦੀ ਝਾੜ ਘਟਣ ਦੀ ਸੰਭਾਵਨਾ-ਰਾਜੇਵਾਲ
ਖੰਨਾ, 31 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਪੈ ਰਹੇ ਮੀਂਹ ਕਾਰਨ ਇਸ ਵਾਰ ਕਣਕ ਦੀ ਫ਼ਸਲ ਵਿਚ ਬਦਰੰਗ ਅਤੇ ਸੰੁਗੜੇ ਹੋਏ (ਮਾਜੂ) ਦਾਣੇ ਦੀ ਮਾਤਰਾ ਕੇਂਦਰ ਸਰਕਾਰ ਵਲੋਂ ਤੈਅ ਮਿਆਰਾਂ ਤੋਂ ਕਿਤੇ ਵੱਧ ਹੋਣ ਦੇ ਆਸਾਰ ਹਨ | ...
ਸੰਭਾਜੀਨਗਰ/ਹਾਵੜਾ/ਵਡੋਦਰਾ, 31 ਮਾਰਚ (ਏਜੰਸੀ)-ਰਾਮ ਨੌਮੀ ਤੋਂ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਤੇ ਮਹਾਰਾਸ਼ਟਰ 'ਚ ਮੁੜ ਹਿੰਸਾ ਭੜਕ ਗਈ ਹੈ, ਸ਼ਰਾਰਤੀ ਅਨਸਰਾਂ ਨੇ ਪੱਛਮੀ ਬੰਗਾਲ ਦੇ ਹਾਵੜਾ ਤੇ ਮਹਾਰਾਸ਼ਟਰ ਦੇ ਸੰਭਾਜੀਨਗਰ ਦੇ ਮੰਦਰਾਂ 'ਤੇ ਪਥਰਾਅ ...
ਜੰਮੂ, 31 ਮਾਰਚ (ਏਜੰਸੀ)-ਸਾਂਬਾ ਜ਼ਿਲ੍ਹੇ 'ਚ ਪੁਲਿਸ ਨੇ ਅੰਤਰਰਾਜੀ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ. ਐਸ. ਪੀ. ਬੇਨਾਮ ਤੋਸ਼ ਨੇ ਕਿਹਾ ਕਿ ਅੰਤਰਰਾਜੀ ਦੋ ਹੈਰੋਇਨ ਤਸਕਰਾਂ ਨੂੰ 16,71,520 ਰੁਪਏ ਅਤੇ 20,000 ਰੁਪਏ ਮੁੱਲ ਦੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ...
ਅੰਮਿ੍ਤਸਰ, 31 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਕਰਾਚੀ 'ਚ ਮੁਫ਼ਤ ਆਟਾ ਲੈਣ ਲਈ ਮਚੀ ਭਾਜੜ ਦੌਰਾਨ 12 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 29 ਗੰਭੀਰ ਜ਼ਖ਼ਮੀ ਹਨ | ਇਹ ਘਟਨਾ ਇਕ ਫੈਕਟਰੀ ਦੇ ਅਹਾਤੇ 'ਚ ਵਾਪਰੀ, ਜਿਥੇ ਰਮਜ਼ਾਨ ਦੌਰਾਨ ਗਰੀਬਾਂ ਨੂੰ ਖਾਣ-ਪੀਣ ਦੀਆਂ ...
ਨਵੀਂ ਦਿੱਲੀ, 31 ਮਾਰਚ (ਪੀ. ਟੀ. ਆਈ.)-ਸੁਪਰੀਮ ਕੋਰਟ ਕਾਲਜੀਅਮ ਵਲੋਂ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਦਾ ਨਾਂਅ ਮੁੜ ਦੁਹਰਾਉਣ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ | ਕੇਂਦਰੀ ...
ਨਵੀਂ ਦਿੱਲੀ, 31 ਮਾਰਚ (ਬਲਵਿੰਦਰ ਸਿੰਘ ਸੋਢੀ)-ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੇ ਦੁਆਰਾ ਲਿਖੀ ਗਈ ਪੁਸਤਕ 'ਸਿੱਖ ਬਿਜ਼ਨੈੱਸ ਲੀਡਰਸ ਆਫ਼ ਇੰਡੀਆ' ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਲੋਂ ਰਿਲੀਜ਼ ਕੀਤੀ ਗਈ ਹੈ, ਜਿਸ ਨੂੰ ਆਊਟ ਲੁੱਕ ਪਬਲਿਸ਼ਰ ...
ਨਵੀਂ ਦਿੱਲੀ, 31 ਮਾਰਚ (ਏਜੰਸੀ)-'ਦ ਇੰਡੀਅਨ ਐਕਸਪ੍ਰੈੱਸ' ਨੇ ਸਾਲ 2023 ਦੀਆਂ ਦੇਸ਼ ਦੀਆਂ 100 ਸਭ ਤੋਂ ਵੱਧ ਤਾਕਤਵਾਰ ਭਾਰਤੀ ਸ਼ਖ਼ਸੀਅਤਾਂ ਦੀ ਇਕ ਸੂਚੀ ਜਾਰੀ ਕੀਤੀ ਹੈ | ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਸ਼ਕਤੀਸ਼ਾਲੀ ਭਾਰਤੀ ਬਣ ਕੇ ਪਹਿਲੇ ਸਥਾਨ 'ਤੇ ਹਨ, ...
ਪਟਿਆਲਾ, 31 ਮਾਰਚ (ਗੁਰਵਿੰਦਰ ਸਿੰਘ ਔਲਖ)-ਤਿਆਰ ਟਮਾਟਰ, ਆਲੂ ਅਤੇ ਖੀਰੇ ਵਰਗੀਆਂ ਸਬਜ਼ੀਆਂ ਲਗਾਤਾਰ ਪੈ ਰਹੇ ਮੀਂਹ ਨਾਲ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ | ਸਨੌਰ ਤੋਂ ਕਿਸਾਨ ਦਵਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਟਮਾਟਰ ਦੀ ਕਾਸ਼ਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX