ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  15 minutes ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  37 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  1 minute ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 6 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 8 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 9 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 10 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 11 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 13 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 27 ਜੇਠ ਸੰਮਤ 555
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਪਹਿਲਾ ਸਫ਼ਾ

ਅਮਿਤ ਸ਼ਾਹ ਵਲੋਂ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਤੇ ਸੁਰੱਖਿਆ ਦਾ ਜਾਇਜ਼ਾ

ਨਵੀਂ ਦਿੱਲੀ, 9 ਜੂਨ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ 'ਚ ਅਗਾਮੀ ਅਮਰਨਾਥ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਵਿਸਤਿ੍ਤ ਸਮੀਖਿਆ ਕੀਤੀ | ਦੱਖਣੀ ਕਸ਼ਮੀਰ ਦੇ ਹਿਮਾਲਿਆ ਵਿਚ 3,880 ਮੀਟਰ ਦੀ ਉਚਾਈ 'ਤੇ ਸਥਿਤ ਅਮਰਨਾਥ ਗੁਫਾ ਦੀ 62 ਦਿਨਾਂ ਦੀ ਸਾਲਾਨਾ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 31 ਅਗਸਤ ਤੱਕ ਜਾਰੀ ਰਹੇਗੀ | ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਫ਼ੌਜ ਦੀ ਉੱਤਰੀ ਕਮਾਨ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ ਨੇ ਬੈਠਕ 'ਚ ਸ਼ਿਰਕਤ ਕੀਤੀ | ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਕੇਂਦਰ ਸਰਕਾਰ, ਫ਼ੌਜ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ | ਸ਼ਾਹ ਨੇ ਤੀਰਥ ਯਾਤਰਾ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ | ਸੂਤਰਾਂ ਮੁਤਾਬਕ ਖੁਫ਼ੀਆ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਤੀਰਥ ਯਾਤਰਾ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਸਕਦੇ ਹਨ | ਮੀਟਿੰਗ 'ਚ ਤੀਰਥ ਯਾਤਰਾ ਦੇ ਸਾਰੇ ਹਿੱਸੇਦਾਰਾਂ ਨੇ ਹਿੱਸਾ ਲਿਆ ਅਤੇ ਇਸ ਲਈ ਕੀਤੇ ਜਾ ਰਹੇ ਪ੍ਰਬੰਧਾਂ ਨਾਲ ਸੰਬੰਧਿਤ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ 3.45 ਲੱਖ ਲੋਕਾਂ ਨੇ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ ਸਨ ਅਤੇ ਇਸ ਸਾਲ ਇਹ ਅੰਕੜਾ 5 ਲੱਖ ਤੱਕ ਜਾ ਸਕਦਾ ਹੈ |

ਗੁਪਤ ਦਸਤਾਵੇਜ਼ਾਂ ਦਾ ਮਾਮਲਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਵਿਰੁੱਧ ਦੋਸ਼ ਆਇਦ-ਚੱਲੇਗਾ ਮੁਕੱਦਮਾ

ਟਰੰਪ ਨੇ ਖ਼ੁਦ ਨੂੰ ਨਿਰਦੋਸ਼ ਦੱਸਿਆ
ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ)-ਇਕ ਸੰਘੀ ਗਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਪਿਛਲੇ ਸਾਲ ਫਲੋਰਿਡਾ 'ਚ ਮਾਰ-ਏ-ਲਾਗੋ ਰਿਜ਼ਾਰਟ ਵਿਚੋਂ ਬਰਾਮਦ ਹੋਏ ਸੈਂਕੜੇ ਗੁਪਤ ਦਸਤਾਵੇਜ਼ਾਂ ਦੇ ਮਾਮਲੇ ਵਿਚ 7 ਅਪਰਾਧਕ ਦੋਸ਼ ਆਇਦ ਕੀਤੇ ਹਨ ¢ ਇਹ ਸਾਰੇ ਦੋਸ਼ ਗੁਪਤ ਦਸਤਾਵੇਜ਼ਾਂ ਤੇ ਨਿਆਂ ਵਿਚ ਅੜਿੱਕਾ ਪਾਉਣ ਨਾਲ ਸੰਬੰਧਿਤ ਹਨ ¢ ਟਰੰਪ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਹਨ, ਜਿਨ੍ਹਾਂ ਨੂੰ ਸੰਘੀ ਅਪਰਾਧਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ ¢ ਸੂਤਰਾਂ ਅਨੁਸਾਰ ਸਾਬਕਾ ਰਾਸ਼ਟਰਪਤੀ ਨੂੰ 13 ਜੂਨ ਨੂੰ ਯੂ.ਐਸ. ਡਿਸਟਿ੍ਕਟ ਕੋਰਟ ਵਿਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ ¢ ਟਰੰਪ ਨੇ ਆਪਣੇ ਵਿਰੁੱਧ ਦੋਸ਼ ਆਇਦ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ | ਟਰੰਪ ਵਲੋਂ ਵਾਈਟ ਹਾਊਸ ਛੱਡਣ ਤੋਂ ਇਕ ਸਾਲ ਦੇ ਵੀ ਵੱਧ ਸਮਾੇ ਬਾਅਦ ਜੂਨ 2022 ਤੇ ਅਗਸਤ 2022 ਵਿਚ ਐਫ. ਬੀ. ਆਈ. ਵਲੋਂ ਮਾਰੇ ਛਾਪੇ ਦÏਰਾਨ 300 ਤੋਂ ਵਧ ਗੁਪਤ ਦਸਤਾਵੇਜ਼ ਮਿਲੇ ਸਨ ¢ ਇਸ ਮਾਮਲੇ ਦੀ ਜਾਂਚ ਨਿਆਂ ਵਿਭਾਗ ਦਾ ਵਿਸ਼ੇਸ਼ ਕੌਂਸਲ ਜੈਕ ਸਮਿੱਥ ਕਰ ਰਿਹਾ ਹੈ ¢ ਟਰੰਪ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੂੰ ਮੰਗਲਵਾਰ ਨੂੰ ਦੁਪਹਿਰ ਬਾਅਦ 3 ਵਜੇ ਮਿਆਮੀ ਵਿਚ ਸੰਘੀ ਕੋਰਟ ਹਾਊਸ ਵਿਚ ਤਲਬ ਕੀਤਾ ਗਿਆ ਸੀ ¢ ਉਨ੍ਹਾਂ ਕਿਹਾ ਕਿ ਭਿ੍ਸ਼ਟ ਬਾਈਡਨ ਪ੍ਰਸ਼ਾਸਨ ਨੇ ਮੇਰੇ ਵਕੀਲਾਂ ਨੂੰ ਵਿਸ਼ੇਸ਼ ਕੌਂਸਲ ਦੀ ਜਾਂਚ ਤਹਿਤ ਮੇਰੇ ਵਿਰੁੱਧ ਦੋਸ਼ ਆਇਦ ਕਰਨ ਬਾਰੇ ਸੂਚਿਤ ਕੀਤਾ ਹੈ ¢ ਟਰੰਪ ਨੇ ਕਿਹਾ ਕਿ ਉਹ ਨਿਰਦੋਸ਼ ਹਨ ¢ ਨਿਆਂ ਵਿਭਾਗ ਦੇ ਇਕ ਬੁਲਾਰੇ ਨੇ ਟਰੰਪ ਦੇ ਬਿਆਨ 'ਤੇ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ ¢ ਕਾਨੂੰਨੀ ਮਾਹਿਰਾਂ ਦੀ ਦਲੀਲ ਹੈ ਕਿ ਗੁਪਤ ਦਸਤਾਵੇਜ਼ਾਂ ਨਾਲ ਖਿਲਵਾੜ ਸਾਬਕਾ ਰਾਸ਼ਟਰਪਤੀ ਵਿਰੁੱਧ ਸਿੱਧਾ ਅਹਿਮ ਕੇਸ ਹੈ, ਕਿਉਂਕਿ ਦਸਤਾਵੇਜ਼ ਮਾਰ-ਏ-ਲਾਗੋ ਤੋਂ ਬਰਾਮਦ ਹੋਏ ਹਨ ¢ ਟਰੰਪ ਦੀ ਦਲੀਲ ਹੈ ਕਿ ਉਹ ਵਾਈਟ ਹਾਊਸ ਛੱਡਣ ਸਮੇਂ ਇਨ੍ਹਾਂ ਨੂੰ ਨਾਲ ਲੈ ਗਿਆ ਸੀ, ਜਦ ਕਿ ਪ੍ਰੈਜੀਡੈਂਸ਼ੀਅਲ ਰਿਕਾਰਡ ਐਕਟ ਅਨੁਸਾਰ ਇਹ ਦਸਤਾਵੇਜ਼ ਨੈਸ਼ਨਲ ਆਰਕੀਵਜ਼ ਤੇ ਰਿਕਾਰਡਜ਼ ਐਡਮਨਿਸਟ੍ਰੇਸ਼ਨ ਦੀ ਮਾਲਕੀ ਹਨ ¢

ਪੰਜਾਬ ਦੇ ਫੰਡਾਂ ਦੀ ਕਟੌਤੀ ਸੰਬੰਧੀ ਰਾਜਨੀਤੀ ਕਰ ਰਹੀ ਹੈ 'ਆਪ' ਸਰਕਾਰ-ਮਾਂਡਵੀਆ

ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਈ- ਅਸ਼ਵਨੀ ਸ਼ਰਮਾ
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਪਾਰਟੀ ਵਲੋਂ ਕਰਵਾਏ ਜਾ ਰਹੇ ਦੇਸ਼ ਵਿਆਪੀ ਸਮਾਗਮਾਂ ਦੀ ਲੜੀ ਤਹਿਤ ਅੱਜ ਪਟਿਆਲਾ ਦੀ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਅਤੇ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈਇੰਦਰ ਕੌਰ ਨੇ ਸੰਬੋਧਨ ਕੀਤਾ | ਇਸ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹੀ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਜਿਸ ਤੋਂ ਲੋਕ ਤੰਗ ਆ ਚੁੱਕੇ ਹਨ | ਮਾਂਡਵੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਫੰਡਾਂ ਨੂੰ ਰੋਕਣ ਦੇ ਮਾਮਲੇ 'ਤੇ ਕੇਂਦਰ ਸਰਕਾਰ 'ਤੇ ਲਗਾਏ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿਹਤ ਦੇ ਮਸਲੇ 'ਤੇ ਕਦੇ ਵੀ ਰਾਜਨੀਤੀ ਨਹੀਂ ਕੀਤੀ ਅਤੇ ਦੇਸ਼ ਭਰ ਦੇ ਪੇਂਡੂ ਖੇਤਰਾਂ ਵਿਚ ਚਲਾਏ ਜਾ ਰਹੇ ਸਿਹਤ ਅਤੇ ਤੰਦਰੁਸਤੀ ਕੇਂਦਰ ਭਾਜਪਾ ਸਰਕਾਰ ਤੋਂ 60 ਫ਼ੀਸਦੀ ਫੰਡ ਪ੍ਰਾਪਤ ਕਰਕੇ ਚਲਾਏ ਜਾ ਰਹੇ ਹਨ ਪਰ ਦੂਜੇ ਪਾਸੇ 'ਆਪ' ਸਰਕਾਰ ਵਲੋਂ ਪੰਜਾਬ 'ਚ ਤੰਦਰੁਸਤੀ ਕੇਂਦਰਾਂ ਨੂੰ ਬੰਦ ਕਰਕੇ ਉਨ੍ਹਾਂ ਦੀ ਥਾਂ 'ਤੇ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ, ਜੋ ਕਿ ਨਿਰਧਾਰਤ ਨਿਯਮਾਂ ਦੇ ਉਲਟ ਹੈ, ਜਿਸ ਕਾਰਨ ਇਸ ਯੋਜਨਾ ਤਹਿਤ ਫੰਡ ਕਿਵੇਂ ਜਾਰੀ ਕੀਤੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਰ-ਵਾਰ ਇਨ੍ਹਾਂ ਨਿਯਮਾਂ ਸੰਬੰਧੀ ਸੂਚਿਤ ਕੀਤਾ ਜਾ ਚੁੱਕਾ ਹੈ ਪਰ ਸਰਕਾਰ ਨੇ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਸਾਨੂੰ ਪੰਜਾਬ ਵਿਚ ਇਹ ਸਕੀਮ ਬੰਦ ਕਰਨੀ ਪਈ | ਮਨਸੁਖ ਮਾਂਡਵੀਆ ਨੇ ਕਿਹਾ ਕਿ ਕੋਵਿਡ ਦੇ ਸਮੇਂ ਭਾਰਤ 1 ਅਰਬ ਲੋਕਾਂ ਦਾ ਟੀਕਾਕਰਨ ਕਰਨ ਵਾਲਾ ਪਹਿਲਾ ਦੇਸ਼ ਸੀ | ਏਨਾ ਹੀ ਨਹੀਂ ਭਾਰਤ ਨੇ ਲੋੜ ਦੇ ਸਮੇਂ 100 ਤੋਂ ਵੱਧ ਦੇਸ਼ਾਂ ਨੂੰ ਕੋਵਿਡ ਦੀ ਦਵਾਈ ਭੇਜੀ ਸੀ ਤੇ ਜੋ ਸਰਕਾਰ ਹੋਰਨਾਂ ਦੇਸ਼ਾਂ ਦੀ ਸਹਾਇਤਾ ਕਰ ਸਕਦੀ ਹੈ ਉਹ ਆਪਣੇ ਸੂਬੇ ਦਾ ਫੰਡ ਕਿਵੇਂ ਰੋਕ ਸਕਦੀ ਹੈ | ਰੈਲੀ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕਦੇ ਬਹਾਦਰੀ ਅਤੇ ਖਿਡਾਰੀਆਂ ਲਈ ਜਾਣਿਆ ਜਾਂਦਾ ਸੀ, ਪਰ ਅਫਸੋਸ ਦੀ ਗੱਲ ਹੈ ਕਿ ਅੱਜਕੱਲ੍ਹ ਪੰਜਾਬ 'ਚ ਨਸ਼ਿਆਂ ਦਾ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਿਆਂ 'ਚੋਂ ਕੱਢਣ ਲਈ ਗੰਭੀਰ ਨਹੀਂ | ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ | ਉਨ੍ਹਾਂ ਹੋਰ ਆਖਿਆ ਕਿ ਭਗਵੰਤ ਮਾਨ ਨੇ ਜਦੋਂ ਤੋਂ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਸ ਸਮੇਂ ਤੋਂ ਹੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਚੁੱਕੀ ਹੈ | ਗੈਂਗਸਟਰਾਂ ਵਲੋਂ ਨਿੱਤ ਨਵੇਂ ਅਪਰਾਧ ਕੀਤੇ ਜਾ ਰਹੇ ਹਨ | ਉਨ੍ਹਾਂ ਹੋਰ ਆਖਿਆ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਇਸੇ ਕਾਰਨ ਹੀ ਸਿੱਧੂ ਮੂਸੇਵਾਲਾ ਵਰਗੇ ਵੱਡੇ ਕਲਾਕਾਰਾਂ ਦਾ ਵੀ ਦਿਨ-ਦਿਹਾੜੇ ਕਤਲ ਹੋ ਗਿਆ | ਭਾਜਪਾ ਦੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਤੇ ਪੰਜਾਬ ਦੀ ਮੀਤ ਪ੍ਰਧਾਨ ਜੈਇੰਦਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ ਸਿੱਖ ਪੱਖੀ ਫ਼ੈਸਲਿਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੱਧ ਸਿੱਖ ਕੌਮ ਲਈ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਕੰਮ ਨਹੀਂ ਕੀਤਾ | ਇਸ ਮੌਕੇ ਦਿਆਲ ਸਿੰਘ ਸੋਢੀ, ਪਰਮਿੰਦਰ ਸਿੰਘ ਬਰਾੜ, ਸੁਖਵਿੰਦਰ ਕੌਰ ਨੌਲੱਖਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਸੁਰਜੀਤ ਸਿੰਘ ਗੜ੍ਹੀ, ਹਰਮੇਸ਼ ਗੋਇਲ ਅਤੇ ਕੰਵਰ ਸਿੰਘ ਟੌਹੜਾ ਆਦਿ ਹਾਜ਼ਰ ਸਨ |

ਸ਼ਰਾਬ ਘੁਟਾਲੇ ਦਾ ਪਰਦਾਫ਼ਾਸ਼ ਕਰਨ 'ਤੇ ਕਿੜ ਕੱਢ ਰਹੀ ਹੈ ਮਾਨ ਸਰਕਾਰ-ਚੰਨੀ

ਵਿਜੀਲੈਂਸ ਨੇ ਮੁੜ 13 ਨੂੰ ਪੇਸ਼ ਹੋਣ ਦਾ ਭੇਜਿਆ ਨੋਟਿਸ
ਐੱਸ. ਏ. ਐੱਸ. ਨਗਰ, 9 ਜੂਨ (ਜਸਬੀਰ ਸਿੰਘ ਜੱਸੀ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ 13 ਜੂਨ ਨੂੰ ਸਵੇਰੇ 10 ਵਜੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ | ਇਸ ਸੰਬੰਧੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨਿੱਜੀ ਕਿੜਾਂ ਕੱਢਣ ਲਈ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਉਨ੍ਹਾਂ ਨੂੰ ਨੋਟਿਸ ਭੇਜਣ ਦਾ ਸਿੱਧਾ ਮਤਲਬ ਇਹ ਹੈ ਕਿ ਉਨ੍ਹਾਂ ਕਰੀਬ 3 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਦੇ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਕਿਹਾ ਸੀ ਕਿ ਕਿਵੇਂ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਸੂਬੇ ਨੂੰ ਹਜ਼ਾਰਾਂ ਕਰੋੜਾਂ ਰੁਪਏ ਦੇ ਨੁਕਸਾਨ ਵੱਲ ਲੈ ਕੇ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਮਾਨ ਸਰਕਾਰ ਤੋਂ ਪਹਿਲਾਂ ਸ਼ਰਾਬ ਦੇ ਥੋਕ ਪਰਮਿਟ ਐਲ-ਵਨ ਲਾਇਸੈਂਸ 300 ਦੇ ਕਰੀਬ ਦਿੱਤੇ ਜਾਂਦੇ ਸਨ, ਪ੍ਰੰਤੂ ਹੁਣ ਸਰਕਾਰ ਵਲੋਂ ਇਹ ਲਾਇਸੈਂਸ ਸਿਰਫ਼ ਆਪਣੇ ਚਹੇਤਿਆਂ ਨੂੰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪਹਿਲਾਂ ਲਾਇਸੈਂਸ ਧਾਰਕਾਂ ਨੂੰ 5 ਫ਼ੀਸਦੀ ਕਮਿਸ਼ਨ ਦਿੱਤਾ ਜਾਂਦਾ ਸੀ, ਜੋ ਕਿ ਮਾਨ ਸਰਕਾਰ ਨੇ ਆਪਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਵਧਾ ਕੇ 15 ਫ਼ੀਸਦੀ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਦੇਸੀ ਸ਼ਰਾਬ ਦੀ ਇਕ ਪੇਟੀ ਪਿੱਛੇ 9 ਰੁਪਏ ਦਿੱਤੇ ਜਾਂਦੇ ਸਨ, ਜੋ ਕਿ ਮਾਨ ਸਰਕਾਰ ਨੇ ਵਧਾ ਕੇ 25 ਰੁਪਏ ਕਰ ਦਿੱਤੇ ਹਨ, ਜਿਸ ਕਾਰਨ ਪੰਜਾਬ ਦੇ ਖ਼ਜ਼ਾਨੇ ਨੂੰ ਹਜ਼ਾਰਾਂ ਕਰੋੜਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ | ਚੰਨੀ ਨੇ ਅੱਗੇ ਦੱਸਿਆ ਕਿ ਆਬਕਾਰੀ ਵਿਭਾਗ ਵਲੋਂ ਸ਼ਰਾਬ ਦੀ ਕੀਮਤ ਸੂਚੀ ਵੀ ਜਾਰੀ ਨਹੀਂ ਕੀਤੀ ਗਈ, ਜਿਸ ਦੇ ਚਲਦਿਆਂ ਸ਼ਰਾਬ ਦੇ ਠੇਕੇਦਾਰ ਮਨਮਰਜ਼ੀ ਨਾਲ ਸ਼ਰਾਬ ਦੀ ਕੀਮਤ ਵਸੂਲ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਜਿਥੇ ਆਮ ਲੋਕਾਂ ਨੂੰ ਰੁਜ਼ਗਾਰ ਦੇਣ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਵਧਾਉਣ ਦੇ ਦਾਅਵੇ ਕੀਤੇ ਗਏ ਸਨ, ਉਥੇ ਹੀ ਇਸ ਸਭ ਤੋਂ ਉਲਟ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਸ਼ਰਾਬ ਦਾ ਕਾਰੋਬਾਰ ਸੌਂਪ ਕੇ ਮਾਨ ਸਰਕਾਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ |

2000 ਦੇ ਨੋਟਾਂ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 9 ਜੂਨ (ਏਜੰਸੀ)- ਸੁਪਰੀਮ ਕੋਰਟ ਨੇ 2000 ਦੇ ਨੋਟਾਂ ਨੂੰ ਬਿਨਾਂ ਕਿਸੇ ਢੁਕਵੀਂ ਰਸੀਦ ਅਤੇ ਪਛਾਣ ਪੱਤਰ ਸਬੂਤ ਦੇ ਬਦਲੇ ਜਾ ਸਕਣ ਵਾਲੇ ਰਿਜ਼ਰਵ ਬੈਂਕ ਦੇ ਨੋਟੀਫਿਕੇਸ਼ਨਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ | ਜਸਟਿਸ ਅਨਿਰੁਧ ਬੋਸ ਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਰਜਿਸਟਰੀ ਵਲੋਂ ਦਾਇਰ ਰਿਪੋਰਟ ਨੂੰ ਘੋਖਿਆ ਤੇ ਕਿਹਾ ਕਿ ਇਸ ਮਾਮਲੇ 'ਚ ਤੁਰੰਤ ਸੁਣਵਾਈ ਵਾਲਾ ਕੁਝ ਵੀ ਨਹੀਂ | ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਗਰਮੀਆਂ ਦੀਆਂ ਛੁੱਟੀਆਂ ਦੇ ਬਾਅਦ ਮਾਮਲੇ ਨੂੰ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੇ ਸਾਹਮਣੇ ਰੱਖਿਆ ਜਾਏ | ਪਟੀਸ਼ਨਕਰਤਾ ਵਕੀਲ ਅਸ਼ਵਿਨੀ ਉਪਾਧਿਆਏ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਅਦਾਲਤ ਏਨੇ ਮਹੱਤਵਪੂਰਨ ਮਾਮਲੇ 'ਤੇ ਵਿਚਾਰ ਨਹੀਂ ਕਰ ਰਹੀ | ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਦਾਲਤ ਹੈ, ਜਨਤਕ ਮੰਚ ਨਹੀਂ ਤੇ ਇਸ ਮਾਮਲੇ ਨੂੰ ਕਿਤੇ ਨਾ ਕਿਤੇ ਖ਼ਤਮ ਹੋਣਾ ਚਾਹੀਦਾ ਹੈ | ਇਹ ਦੂਸਰੀ ਵਾਰ ਹੈ ਜਦੋਂ ਅਦਾਲਤ ਨੇ ਇਸ ਮੁੱਦੇ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ |

ਮਨੀਪੁਰ ਹਿੰਸਾ : ਸੀ.ਬੀ.ਆਈ. ਵਲੋਂ ਐਸ.ਆਈ.ਟੀ. ਦਾ ਗਠਨ

ਨਵੀਂ ਦਿੱਲੀ, 9 ਜੂਨ (ਪੀ. ਟੀ. ਆਈ.)-ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਛੇ ਮਾਮਲਿਆਂ ਦੀ ਜਾਂਚ ਲਈ ਡੀ.ਆਈ.ਜੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਕੇ ਜਾਂਚ ਆਪਣੇ ਹੱਥਾਂ 'ਚ ਲੈ ਲਈ ਹੈੈ | ਉੱਤਰ-ਪੂਰਬੀ ਰਾਜ ਦੀ ਆਪਣੀ ਫੇਰੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੇ ਐਫ.ਆਈ.ਆਰਜ਼ ਦੀ ਜਾਂਚ ਲਈ ਸੀ.ਬੀ.ਆਈ. ਜਾਂਚ ਦਾ ਐਲਾਨ ਕੀਤਾ ਸੀ | ਮਨੀਪੁਰ ਵਿਚ 3 ਮਈ ਨੂੰ ਪਹਾੜੀ ਜ਼ਿਲਿ੍ਹਆਂ ਵਿਚ ਮੇਤਈ ਭਾਈਚਾਰੇ ਦੀ ਅਨੁਸੂਚਿਤ ਜਨਜਾਤੀ (ਐਸ.ਟੀ.) ਦਰਜੇ ਦੀ ਮੰਗ ਦੇ ਵਿਰੋਧ ਵਿਚ ਇਕ ਕਬਾਇਲੀ ਏਕਤਾ ਮਾਰਚ ਕੱਢੇ ਜਾਣ ਤੋਂ ਬਾਅਦ ਹਿੰਸਾ ਭੜਕ ਗਈ ਸੀ ਅਤੇ ਇਥੇ ਹੁਣ ਤੱਕ ਕਰੀਬ 100 ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦੋਂਕਿ 300 ਤੋਂ ਵੱਧ ਜ਼ਖ਼ਮੀ ਵੀ ਹੋਏ ਹਨ |

ਅੱਤਵਾਦੀਆਂ ਵਲੋਂ ਤਿੰਨ ਲੋਕਾਂ ਦੀ ਹੱਤਿਆ

ਇੰਫਾਲ, 9 ਜੂਨ (ਪੀ. ਟੀ. ਆਈ.)-ਨਸਲੀ ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਦੇ ਇਕ ਪਿੰਡ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਦੀ ਵਰਦੀ ਪਹਿਨੇ ਅੱਤਵਾਦੀਆਂ ਵਲੋਂ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ | ਇਹ ਘਟਨਾ ਕੰਗਪੋਕੀ ਅਤੇ ਇੰਫਾਲ ਪੱਛਮੀ ਜ਼ਿਲਿ੍ਹਆਂ ਦੀ ਸਰਹੱਦ 'ਤੇ ਖੋਕੇਨ ਪਿੰਡ 'ਚ ਵਾਪਰੀ | ਅਧਿਕਾਰੀਆਂ ਨੇ ਕਿਹਾ ਕਿ ਅੱਤਵਾਦੀ ਮੇਤੇਈ ਭਾਈਚਾਰੇ ਦੇ ਮੰਨੇ ਜਾਂਦੇ ਹਨ | ਪਿੰਡ ਦੀ ਰੁਟੀਨ ਗਸ਼ਤ 'ਤੇ ਤਾਇਨਾਤ ਸੁਰੱਖਿਆ ਬਲ ਜਦੋਂ ਗੋਲੀਬਾਰੀ ਦੀ ਆਵਾਜ਼ ਸੁਣ ਕੇ ਘਟਨਾ ਸਥਾਨ 'ਤੇ ਪਹੁੰਚੇ ਤਦ ਤੱਕ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਕੇ ਭੱਜ ਚੁੱਕੇ ਸਨ | ਮਨੀਪੁਰ 'ਚ 3 ਮਈ ਨੂੰ ਪਹਾੜੀ ਜ਼ਿਲਿ੍ਹਆਂ ਵਿਚ ਅਨੁਸੂਚਿਤ ਜਨਜਾਤੀ (ਐਸ.ਟੀ.) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਤੇਈ ਭਾਈਚਾਰੇ ਦੀ ਮੰਗ ਦੇ ਵਿਰੋਧ 'ਚ ਕਬਾਇਲੀ ਏਕਤਾ ਮਾਰਚ ਕੱਢੇ ਜਾਣ ਤੋਂ ਬਾਅਦ ਝੜਪਾਂ ਸ਼ੁਰੂ ਹੋ ਗਈਆਂ ਸਨ | ਨਸਲੀ ਝੜਪਾਂ ਨੇ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ |

ਰਾਜਪਾਲ ਨਾਲ ਲਗਾਤਾਰ ਟਕਰਾਅ ਸਰਕਾਰ ਲਈ ਪੈਦਾ ਕਰ ਸਕਦੈ ਮੁਸ਼ਕਿਲਾਂ

ਹਰਕਵਲਜੀਤ ਸਿੰਘ ਚੰਡੀਗੜ੍ਹ, 9 ਜੂਨ-ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਰਾਜਪਾਲ ਨਾਲ ਲਗਾਤਾਰ ਟਕਰਾਅ ਦੀ ਅਪਣਾਈ ਜਾ ਰਹੀ ਨੀਤੀ ਅਤੇ ਰਾਜ ਵਲੋਂ ਉਠਾਏ ਜਾਣ ਵਾਲੇ ਮੁੱਦਿਆਂ ਅਤੇ ਮੰਗੀ ਜਾਣ ਵਾਲੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦਾ ਜਵਾਬ ਤੱਕ ਦੇਣ ਤੋਂ ਟਾਲਾ ...

ਪੂਰੀ ਖ਼ਬਰ »

ਸ਼ਰਦ ਪਵਾਰ ਨੂੰ ਜਾਨੋਂ ਮਾਰਨ ਦੀ ਧਮਕੀ

ਮੁੰਬਈ/ਪੁਣੇ, 9 ਜੂਨ (ਏਜੰਸੀ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਰਟੀ ਦੇ ਮੁਖੀ ਸ਼ਰਦ ਪਵਾਰ (82) ਨੂੰ ਸੋਸ਼ਲ ਮੀਡੀਆ 'ਤੇ 'ਜਾਨੋਂ ਮਾਰਨ' ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪਵਾਰ ਦੀ ਬੇਟੀ ਤੇ ਲੋਕ ਸਭਾ ਸੰਸਦ ਮੈਂਬਰ ...

ਪੂਰੀ ਖ਼ਬਰ »

ਭਾਰਤ ਦੇ ਤਕਨੀਕੀ ਈਕੋਸਿਸਟਮ ਨੂੰ ਵਧਾਉਣ 'ਚ ਏ.ਆਈ. ਦੀ ਸਮਰੱਥਾ ਵਿਸ਼ਾਲ ਹੈ-ਮੋਦੀ

ਨਵੀਂ ਦਿੱਲੀ, 9 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਓਪਨ ਏਆਈ ਦੇ ਸੀ. ਈ. ਓ. ਸੈਮ ਆਲਟਮੈਨ ਨਾਲ ਬੈਠਕ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਦੇ ਤਕਨੀਕੀ ਈਕੋਸਿਸਟਮ ਨੂੰ ਵਧਾਉਣ 'ਚ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੀ ਸਮਰੱਥਾ ਅਸਲ ...

ਪੂਰੀ ਖ਼ਬਰ »

ਜਾਂਚ ਲਈ ਮਹਿਲਾ ਪਹਿਲਵਾਨ ਨੂੰ ਬਿ੍ਜਭੂਸ਼ਨ ਦੇ ਦਫ਼ਤਰ ਲੈ ਕੇ ਗਈ ਦਿੱਲੀ ਪੁਲਿਸ

ਸਮਝੌਤੇ ਦੀਆਂ ਖ਼ਬਰਾਂ ਨੂੰ ਵਿਨੇਸ਼ ਫੋਗਾਟ ਤੇ ਪੂਨੀਆ ਨੇ ਕੀਤਾ ਖ਼ਾਰਜ ਨਵੀਂ ਦਿੱਲੀ, 9 ਜੂਨ (ਬਲਵਿੰਦਰ ਸਿੰਘ ਸੋਢੀ)-ਭਾਰਤੀ ਕੁਸ਼ਤੀ ਮਹਾਂਸੰਘ ਦੇ ਮੁਖੀ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਦਿੱਲੀ ਪੁਲਿਸ ਮਹਿਲਾ ...

ਪੂਰੀ ਖ਼ਬਰ »

ਪਹਿਲਵਾਨਾਂ ਖ਼ਿਲਾਫ਼ ਨਫ਼ਰਤੀ ਭਾਸ਼ਨ ਦਾ ਕੋਈ ਮਾਮਲਾ ਨਹੀਂ-ਦਿੱਲੀ ਪੁਲਿਸ

ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਮਹਾਂਸੰਘ (ਡਬਲਿਊ.ਐਫ.ਆਈ.) ਦੇ ਪ੍ਰਧਾਨ ਬਿ੍ਜਭੂਸ਼ਨ ਸਰਨ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੇ ਜੰਤਰ ਮੰਤਰ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਨਫਰਤੀ ਭਾਸ਼ਨ ਦਾ ...

ਪੂਰੀ ਖ਼ਬਰ »

'ਅਖੰਡ ਭਾਰਤ' ਨਕਸ਼ੇ ਦੇ ਵਿਰੋਧ 'ਚ 'ਗ੍ਰੇਟਰ ਨਿਪਾਲ'

ਕਠਮੰਡੂ ਦੇ ਮੇਅਰ ਨੇ ਆਪਣੇ ਦਫ਼ਤਰ 'ਚ ਲਗਾਇਆ ਵਿਵਾਦਿਤ ਨਕਸ਼ਾ ਕਠਮੰਡੂ, 9 ਜੂਨ (ਇੰਟ.)-ਭਾਰਤ ਤੇ ਨਿਪਾਲ ਦਰਮਿਆਨ ਨਕਸ਼ੇ ਨੂੰ ਲੈ ਕੇ ਵਿਵਾਦ ਡੂੰਘਾ ਹੋ ਗਿਆ ਹੈ | ਭਾਰਤ ਦੇ ਨਵੇਂ ਸੰਸਦ ਭਵਨ 'ਚ 'ਅਖੰਡ ਭਾਰਤ' ਦਾ ਨਕਸ਼ਾ ਲਾਏ ਜਾਣ ਦੇ ਬਾਅਦ ਕਠਮੰਡੂ ਦੇ ਮੇਅਰ ਨੇ ਹੁਣ ...

ਪੂਰੀ ਖ਼ਬਰ »

ਪਾਕਿ ਆਰਥਿਕ ਮੰਦਹਾਲੀ ਦੇ ਬਾਵਜੂਦ ਫ਼ੌਜ 'ਤੇ ਖ਼ਰਚੇਗਾ 52 ਹਜ਼ਾਰ ਕਰੋੜ

ਸ਼ਹਿਬਾਜ਼ ਸਰਕਾਰ ਵਲੋਂ 14.46 ਟਿ੍ਲੀਅਨ ਦਾ ਬਜਟ ਪੇਸ਼ ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਆਰਥਿਕ ਸੰਕਟ ਅਤੇ ਸਿਆਸੀ ਉਥਲ-ਪੁਥਲ ਨਾਲ ਜੂਝ ਰਹੀ ਪਾਕਿਸਤਾਨ ਦੀ ਸ਼ਹਿਬਾਜ਼ ਸਰਕਾਰ ਵਲੋਂ 14.46 ਟਿ੍ਲੀਅਨ ਰੁਪਏ ਦਾ ਬਜਟ ਪੇਸ਼ ਕੀਤਾ ਗਿਆ | ਵਿੱਤ ਮੰਤਰੀ ਇਸਹਾਕ ਡਾਰ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਅੱਜ ਤੇ ਕੱਲ੍ਹ 4 ਸੂਬਿਆਂ 'ਚ ਰੈਲੀਆਂ ਕਰਨਗੇ

ਨਵੀਂ ਦਿੱਲੀ, 9 ਜੂਨ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਰਿੰਦਰ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਪਾਰਟੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ 10 ਤੇ 11 ਜੂਨ ਨੂੰ 4 ਸੂਬਿਆਂ 'ਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ | ਸ਼ਾਹ ਦੀ ਇਕ ਰੈਲੀ ਆਂਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਦੇ ਰਾਹੁਲ ਗਾਂਧੀ ਸੰਬੰਧੀ ਬਿਆਨ 'ਤੇ ਕਾਂਗਰਸ ਦਾ ਪਲਟਵਾਰ

ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਕਰਨ ਤੋਂ ਬਾਅਦ ਉਨ੍ਹਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਦੇਸ਼ ਦੀ ਸਿਆਸਤ ਨੂੰ ਵਿਦੇਸ਼ 'ਚ ਲਿਜਾਣਾ ਭਾਜਪਾ ਦੀ ਹੀ ਦੇਣ ਹੈ | ਕਾਂਗਰਸ ਨੇਤਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਮਨੀਪੁਰ 'ਚ ਇੰਟਰਨੈੱਟ ਬਹਾਲੀ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 9 ਜੂਨ (ਏਜੰਸੀ)- ਸੁਪਰੀਮ ਕੋਰਟ ਨੇ ਜਾਤੀ ਹਿੰਸਾ ਤੋਂ ਪ੍ਰਭਾਵਿਤ ਮਨੀਪੁਰ 'ਚ ਇੰਟਰਨੈਟ 'ਤੇ ਲਗਾਤਾਰ ਜਾਰੀ ਪਾਬੰਦੀ ਖ਼ਿਲਾਫ਼ ਰਾਜ ਦੇ ਦੋ ਵਿਅਕਤੀਆਂ ਵਲੋਂ ਦਾਇਰ ਕੀਤੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ | ਜਸਟਿਸ ...

ਪੂਰੀ ਖ਼ਬਰ »

ਸਚਿਨ ਪਾਇਲਟ ਵਲੋਂ ਆਪਣੀ ਪਾਰਟੀ ਬਣਾਉਣ ਦੀਆਂ ਖ਼ਬਰਾਂ ਅਫ਼ਵਾਹ-ਕਾਂਗਰਸ

ਨਵੀਂ ਦਿੱਲੀ, 9 ਜੂਨ (ਪੀ. ਟੀ. ਆਈ.)-ਕਾਂਗਰਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਕਿ ਉਸ ਦੇ ਨੇਤਾ ਸਚਿਨ ਪਾਇਲਟ 11 ਜੂਨ ਨੂੰ ਆਪਣੇ ਪਿਤਾ ਰਾਜੇਸ਼ ਪਾਇਲਟ ਦੀ ਬਰਸੀ ਮੌਕੇ ਵੱਖਰੀ ਪਾਰਟੀ ਦਾ ਐਲਾਨ ਕਰ ਸਕਦੇ ਹਨ | ਕਾਂਗਰਸ ਦੇ ...

ਪੂਰੀ ਖ਼ਬਰ »

ਪਾਕਿ ਤਸਕਰਾਂ ਨੇ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਲਈ ਵਧਾਈ ਡਰੋਨ ਦੀ ਵਰਤੋਂ

• ਲਾਹੌਰ ਅਤੇ ਕਸੂਰ ਦੇ ਸਰਹੱਦੀ ਪਿੰਡਾਂ 'ਚ ਦਰਜਨਾਂ ਤਸਕਰ ਸਰਗਰਮ • ਤਸਕਰਾਂ ਕੋਲ 20 ਕਿੱਲੋ ਵਜ਼ਨ ਸਰਹੱਦ ਪਾਰ ਪਹੁੰਚਾਉਣ ਵਾਲੇ ਡਰੋਨ ਸੁਰਿੰਦਰ ਕੋਛੜ ਅੰਮਿ੍ਤਸਰ, 9 ਜੂਨ -ਪਾਕਿਸਤਾਨੀ ਫ਼ੌਜ ਅਤੇ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਮਿਲੀਭੁਗਤ ਨਾਲ ਪਾਕਿ ...

ਪੂਰੀ ਖ਼ਬਰ »

ਸ਼ੇਖ਼ੀਆਂ ਦੀ ਬਜਾਏ ਚੀਨ ਦਾ ਮੁਕਾਬਲਾ ਰਣਨੀਤਕ ਢੰਗ ਨਾਲ ਕਰਨਾ ਚਾਹੀਦਾ ਹੈ-ਖੜਗੇ

ਨਵੀਂ ਦਿੱਲੀ, 9 ਜੂਨ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ਵਿਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ-ਨਾਲ ਚੀਨ ਦੀ ਫ਼ੌਜ ਦੀਆਂ ਉਸਾਰੀਆਂ ਦੀਆਂ ਤਾਜ਼ਾ ਰਿਪੋਰਟਾਂ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਮੰਗ ਕੀਤੀ ...

ਪੂਰੀ ਖ਼ਬਰ »

ਬਾਵਰੀਆ ਹਰਿਆਣਾ ਅਤੇ ਦਿੱਲੀ ਦੇ ਇੰਚਾਰਜ ਬਣਾਏ

ਨਵੀਂ ਦਿੱਲੀ, 9 ਜੂਨ (ਏਜੰਸੀ)-ਕਾਂਗਰਸ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਸੰਸਦ ਮੈਂਬਰ ਸ਼ਕਤੀਸਿਨਹ ਗੋਹਿਲ ਨੂੰ ਗੁਜਰਾਤ ਕਾਂਗਰਸ ਸੂਬਾ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਤੇ ਉਨ੍ਹਾਂ ਨੂੰ ਹਰਿਆਣਾ ਅਤੇ ਦਿੱਲੀ ਦੇ ਸਰਬ ਭਾਰਤੀ ਕਾਂਗਰਸ ਕਮੇਟੀ ਦੇ ਇੰਚਾਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX