ਤਾਜਾ ਖ਼ਬਰਾਂ


ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  2 minutes ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  7 minutes ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  51 minutes ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  about 1 hour ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  about 1 hour ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  about 1 hour ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  about 2 hours ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  about 3 hours ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  about 3 hours ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  about 3 hours ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  about 4 hours ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  about 3 hours ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  about 4 hours ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  about 5 hours ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  about 5 hours ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  about 5 hours ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  about 6 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  about 6 hours ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  about 6 hours ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  about 7 hours ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  about 6 hours ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਜ਼ਬਰਨ ਵਸੂਲੀ ਮਾਮਲਾ: ਸਮੀਰ ਵਾਨਖੇੜੇ ਨੂੰ ਗਿ੍ਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ ਵਧੀ
. . .  about 7 hours ago
ਮਹਾਰਾਸ਼ਟਰ, 8 ਜੂਨ- ਸਮੀਰ ਵਾਨਖੇੜੇ ਵਲੋਂ ਜ਼ਬਰਨ ਵਸੂਲੀ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਮੁੰਬਈ ਐਨ.ਸੀ.ਬੀ. ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਗ੍ਰਿਫ਼ਤਾਰੀ ਤੋਂ ਮਿਲੀ....
ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਜੇਠ ਸੰਮਤ 555
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਹਿਲਾ ਸਫ਼ਾ

ਝੋਨੇ ਦਾ ਭਾਅ 143 ਰੁਪਏ ਵਧਾਇਆ

• ਮੂੰਗੀ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਸਭ ਤੋਂ ਵੱਧ 803 ਰੁਪਏ ਵਾਧਾ • ਮੱਕੀ, ਬਾਜਰਾ, ਤਿਲ ਤੇ ਮੂੰਗਫਲੀ ਸਮੇਤ ਸਾਉਣੀ ਦੀਆਂ ਫ਼ਸਲਾਂ ਲਈ ਐੱਮ.ਐੱਸ.ਪੀ. ਦਾ ਐਲਾਨ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 7 ਜੂਨ -ਕਿਸਾਨਾਂ ਨੂੰ ਰਾਹਤ ਦਿੰਦਿਆਂ ਝੋਨੇ ਦੇ ਭਾਅ 'ਚ 143 ਰੁ. ਪ੍ਰਤੀ ਕੁਇੰਟਲ ਦਾ ਵਾਧਾ ਕਰਦਿਆਂ ਕੇਂਦਰੀ ਮੰਤਰੀ ਮੰਡਲ ਦੇ 2023-24 ਲਈ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਚ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਮੂੰਗੀ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਸਭ ਤੋਂ ਵੱਧ 10.4 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਤਿਲ 'ਤੇ 10.3 ਫ਼ੀਸਦੀ, ਮੂੰਗਫਲੀ 'ਤੇ 9 ਫ਼ੀਸਦੀ, ਝੋਨੇ 'ਤੇ 7 ਫ਼ੀਸਦੀ, ਜਵਾਰ, ਬਾਜਰਾ, ਰਾਗੀ, ਮੱਕੀ, ਅਰਹਰ ਅਤੇ ਉੜਦ ਦਾਲ, ਸੋਇਆਬੀਨ ਅਤੇ ਸੂਰਜਮੁਖੀ ਬੀਜਾਂ 'ਤੇ ਤਕਰੀਬਨ 6 ਤੋਂ 7 ਫ਼ੀਸਦੀ ਵਾਧਾ ਕੀਤਾ ਹੈ | ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਮੰਤਰੀ ਮੰਡਲ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਮ.ਐੱਸ.ਪੀ. 'ਚ ਕੀਤਾ ਗਿਆ ਵਾਧਾ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ | ਨਵੇਂ ਭਾਅ ਮੁਤਾਬਿਕ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ 143 ਰੁਪਏ ਦਾ ਵਾਧਾ ਕਰਦਿਆਂ ਪਿਛਲੇ ਸਾਲ 2040 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਮੂੰਗੀ ਦਾਲ 'ਚ ਸਭ ਤੋਂ ਵਧ 803 ਰੁਪਏ ਦਾ ਵਾਧਾ ਕਰਦਿਆਂ ਇਸ ਦਾ ਘੱਟੋ-ਘੱਟ ਸਮਰਥਨ ਮੁੱਲ 7755 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8,558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਅਰਹਰ ਦੀ ਦਾਲ ਦੇ ਐੱਮ.ਐੱਸ.ਪੀ. 'ਚ 400 ਰੁਪਏ ਪ੍ਰਤੀ ਕੁਇੰਟਲ ਅਤੇ ਉੜਦ ਦੀ ਦਾਲ ਦੇ ਐੱਮ.ਐੱਸ.ਪੀ. 'ਚ 350 ਰੁਪਏ ਪ੍ਰਤੀ ਕੁਇੰਟਲ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਵਾਧੇ ਤੋਂ ਬਾਅਦ ਅਰਹਰ ਦੀ ਦਾਲ 7000 ਰੁਪਏ ਪ੍ਰਤੀ ਕੁਇੰਟਲ ਅਤੇ ਉੜਦ ਦਾਲ 6950 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ | ਜਵਾਰ ਦੀ ਐੱਮ.ਐੱਸ.ਪੀ. 'ਚ 210 ਰੁਪਏ, ਬਾਜ਼ਰੇ 'ਚ 150 ਰੁਪਏ, ਰਾਗੀ 'ਚ 268 ਰੁਪਏ ਅਤੇ ਮੱਕੀ 'ਚ 128 ਰੁਪਏ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਦਕਿ ਮੂੰਗਫਲੀ ਦੇ ਐੱਮ.ਐੱਸ.ਪੀ. 'ਚ 527 ਰੁਪਏ, ਸੂਰਜਮੁਖੀ ਦੇ 360 ਰੁਪਏ, ਸੋਇਆਬੀਨ 'ਚ 300 ਰੁਪਏ, ਤਿਲ 'ਚ 803 ਰੁਪਏ ਅਤੇ ਰਾਮਤਿਲ 'ਚ 447 ਰੁਪਏ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ | ਕਪਾਹ ਦੇ ਐੱਮ.ਐੱਸ.ਪੀ. 'ਚ 540 ਰੁਪਏ ਦੇ ਵਾਧੇ ਤੋਂ ਬਾਅਦ ਇਸ ਦੀ ਐੱਮ.ਐੱਸ.ਪੀ. 6620 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਸਾਉਣੀ ਅਤੇ ਹਾੜੀ ਸੀਜ਼ਨ ਦੀਆਂ ਕੁੱਲ 23 ਫ਼ਸਲਾਂ ਦੇ ਐੱਮ.ਐੱਸ.ਪੀ. ਦਾ ਐਲਾਨ ਕੀਤਾ ਜਾਂਦਾ ਹੈ |

ਬੀ.ਐੱਸ.ਐੱਨ.ਐੱਲ. ਦੀ ਮੁੜ ਸੁਰਜੀਤੀ ਲਈ 89 ਹਜ਼ਾਰ ਕਰੋੜ ਮਨਜ਼ੂਰ

ਕੇਂਦਰੀ ਮੰਤਰੀ ਮੰਡਲ ਵਲੋਂ ਲਏ ਇਕ ਹੋਰ ਫ਼ੈਸਲੇ 'ਚ ਸਰਕਾਰ ਨੇ ਬੀ.ਐੱਸ.ਐੱਨ.ਐੱਲ. ਦੀ ਮੁੜ ਸੁਰਜੀਤੀ ਲਈ 89,047 ਕਰੋੜ ਦੇ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਪੈਕੇਜ ਦੀ ਵਰਤੋਂ 4ਜੀ ਅਤੇ 5ਜੀ ਸੇਵਾਵਾਂ ਸ਼ੁਰੂ ਕਰਨ, ਬੈਲੇਂਸਸ਼ੀਟ ਨੂੰ ਮਜ਼ਬੂਤ ਕਰਨ ਅਤੇ ਫਾਈਬਰ ਨੈੱਟਵਰਕ ਦਾ ਵਾਧਾ ਕਰਨ ਲਈ ਕੀਤੀ ਜਾਏਗੀ | ਜ਼ਿਕਰਯੋਗ ਹੈ ਕਿ ਬੀ.ਐੱਸ.ਐੱਨ.ਐੱਲ. ਦਾ ਮੁਕਾਬਲਾ ਰਿਲਾਇੰਸ ਜੀਓ, ਏਅਰਟੈੱਲ ਜਿਹੀਆਂ ਨਿੱਜੀ ਕੰਪਨੀਆਂ ਨਾਲ ਹੈ, ਜਿੱਥੇ ਨਿੱਜੀ ਕੰਪਨੀਆਂ ਨੇ 5ਜੀ ਸੇਵਾ ਸ਼ੁਰੂ ਕਰ ਦਿੱਤੀ ਹੈ, ਉੱਥੇ 4ਜੀ ਸੇਵਾ ਲਾਂਚ ਹੋਣ ਦੇ 9 ਸਾਲਾਂ ਬਾਅਦ ਵੀ ਬੀ.ਐੱਸ.ਐੱਨ.ਐੱਲ. ਨੇ ਹਾਲੇ ਤੱਕ 4ਜੀ ਸੇਵਾ ਸ਼ੁਰੂ ਨਹੀਂ ਕੀਤੀ | ਕੈਬਨਿਟ ਵਲੋਂ ਲਏ ਇਕ ਹੋਰ ਫ਼ੈਸਲੇ 'ਚ ਹੁੱਡਾ ਸਿਟੀ ਸੈਂਟਰ ਤੋਂ ਗੁਰੂਗ੍ਰਾਮ ਦੀ ਸਾਈਬਰ ਸਿਟੀ ਤੱਕ ਦੀ ਮੈਟਰੋ ਕੁਨੈਕਟੀਵਿਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ | ਗੋਇਲ ਮੁਤਾਬਿਕ ਇਸ ਪ੍ਰਾਜੈਕਟ ਦੀ ਲਾਗਤ 5452 ਕਰੋੜ ਰੁਪਏ ਹੋਵੇਗੀ |

ਰਾਜਪਾਲ ਵਲੋਂ ਤਿੰਨ ਸਰਹੱਦੀ ਜ਼ਿਲਿ੍ਹਆਂ ਦਾ ਦੌਰਾ

• ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ • ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਘੁਸਪੈਠ 'ਤੇ ਕੀਤੀ ਚਰਚਾ
ਅੰਮਿ੍ਤਸਰ/ਡੇਰਾ ਬਾਬਾ ਨਾਨਕ, 7 ਜੂਨ (ਰੇਸ਼ਮ ਸਿੰਘ, ਅਵਤਾਰ ਸਿੰਘ ਰੰਧਾਵਾ)-ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ, ਘੁਸਪੈਠ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਅੰਮਿ੍ਤਸਰ, ਤਰਨ ਤਾਰਨ ਤੇ ਗੁਰਦਾਸਪੁਰ ਦੇ ਪੰਚਾਂ-ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਅੰਮਿ੍ਤਸਰ ਤੇ ਤਰਨ ਤਾਰਨ ਦੇ ਪੰਚਾਂ-ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਹਾਲ ਵਿਖੇ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਦੇ ਲੋਕਾਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਚੌਕਸ ਰਹਿਣ ਤੇ ਸੁਰੱਖਿਆ ਬਲਾਂ ਦੇ ਅੱਖ ਤੇ ਕੰਨ ਵਜੋਂ ਕੰਮ ਕਰਨ ਤੇ ਆਸਪਾਸ ਹੋ ਰਹੀ ਸ਼ੱਕੀ ਗਤੀਵਿਧੀ ਬਾਰੇ ਸੁਰੱਖਿਆ ਬਲਾਂ ਨੂੰ ਚੌਕਸ ਕਰਨ | ਉਨ੍ਹਾਂ ਕਿਹਾ ਕਿ ਸਾਰੇ ਸੁਰੱਖਿਆ ਬਲ ਮਿਲ ਕੇ ਕੰਮ ਕਰ ਰਹੇ ਹਨ ਤੇ ਲਗਾਤਾਰ ਦੁਸ਼ਮਣ ਵਲੋਂ ਭੇਜੇ ਜਾ ਰਹੇ ਡਰੋਨਾਂ ਨੂੰ ਫੁੰਡਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣ ਲਈ ਰਾਸ਼ਟਰ ਦੀ ਸੁਰੱਖਿਆ 'ਚ ਅਹਿਮ ਯੋਗਦਾਨ ਪਾਉਣਾ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪਿੰਡ 'ਚ ਕੋਈ ਵਿਅਕਤੀ ਨਸ਼ਾ ਆਦਿ ਵੇਚਦਾ ਹੈ ਤਾਂ ਉਸ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ | ਸ੍ਰੀ ਪੁਰੋਹਿਤ ਨੇ ਕਿਹਾ ਕਿ ਪਿੰਡਾਂ 'ਚ ਵਿਲੇਜ ਡਿਫੈਂਸ ਕਮੇਟੀਆਂ ਸਥਾਪਿਤ ਕਰਨੀਆਂ ਚਾਹੀਦੀਆਂ ਹਨ ਤੇ ਇਨ੍ਹਾਂ ਕਮੇਟੀਆਂ ਵਲੋਂ ਲਗਾਤਾਰ ਆਪਸ 'ਚ ਮਿਲ ਕੇ ਸੂਚਨਾ ਸਾਂਝੀ ਕਰਨੀ ਚਾਹੀਦੀ ਹੈ ਤਾਂ ਜੋ ਮਾੜੇ ਅਨਸਰਾਂ ਬਾਰੇ ਪਤਾ ਚੱਲ ਸਕੇ | ਇਸ ਮੌਕੇ ਮੁੱਖ ਸਕੱਤਰ ਵੀ.ਕੇ. ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਰਮੇਸ਼ ਕੁਮਾਰ ਗੈਂਟਾ ਪ੍ਰਭਾਰੀ ਸਕੱਤਰ, ਸਰਵਜੀਤ ਸਿੰਘ, ਕੇ. ਸ਼ਿਵਾ. ਪ੍ਰਸਾਦ, ਵਧੀਕ ਚੀਫ ਸੈਕਟਰੀ/ਗਵਰਨਰ ਪੰਜਾਬ, ਉੱਪ-ਕੁਲਪਤੀ ਡਾ: ਜਸਪਾਲ ਸਿੰਘ ਸੰਧੂ, ਨੌਨਿਹਾਲ ਸਿੰਘ ਪੁਲਿਸ ਕਮਿਸ਼ਨਰ, ਸਤਿੰਦਰ ਸਿੰਘ ਐੱਸ.ਐੱਸ.ਪੀ. ਅੰਮਿ੍ਤਸਰ, ਗੁਰਮੀਤ ਸਿੰਘ ਚੌਹਾਨ ਐੱਸ.ਐੱਸ.ਪੀ. ਤਰਨ ਤਾਰਨ, ਸੰਦੀਪ ਰਿਸ਼ੀ ਕਮਿਸ਼ਨਰ ਨਗਰ ਨਿਗਮ ਆਦਿ ਹਾਜ਼ਰ ਸਨ |
ਡੇਰਾ ਬਾਬਾ ਨਾਨਕ ਵਿਖੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਨਾਲ ਗੱਲਬਾਤ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜਲੇ ਸਰਹੱਦੀ ਪਿੰਡ ਧਰਮਕੋਟ ਰੰਧਾਵਾ ਦਾ ਦੌਰਾ ਕੀਤਾ | ਇਸ ਮੌਕੇ ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਤੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਤੇ ਮੁਹਤਬਰਾਂ ਨਾਲ ਚਰਚਾ ਕੀਤੀ | ਇਸ ਮੌਕੇ ਸਰਹੱਦੀ ਖੇਤਰ ਦੇ ਮੁਹਤਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਤੇ ਰਾਜਪਾਲ ਤੋਂ ਮੰਗ ਕੀਤੀ ਕਿ ਡੇਰਾ ਬਾਬਾ ਨਾਨਕ ਸਰਹੱਦ 'ਤੇ ਰੀ-ਟਰੀਟ ਸੈਰੇਮਨੀ ਸ਼ੁਰੂ ਕੀਤੀ ਜਾਵੇ | ਉਪਰੰਤ ਉਹ ਪਿੰਡ ਧਰਮਕੋਟ ਰੰਧਾਵਾ ਦੇ ਸਰਕਾਰੀ ਸਕੂਲ 'ਚ ਕਰਵਾਏ ਮਿਸ਼ਨ ਆਬਾਦ ਕੈਂਪ 'ਚ ਵੀ ਗਏ | ਇਸ ਉਪਰੰਤ ਉਨ੍ਹਾਂ ਕਰਤਾਰਪੁਰ ਕੋਰੀਡੋਰ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, ਏ.ਡੀ.ਸੀ. (ਡੀ) ਮਨਮੋਹਨ ਸਿੰਘ, ਐਸ.ਡੀ.ਐਮ. ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਆਦਿ ਹਾਜ਼ਰ ਸਨ |

ਦਲਿਤਾਂ ਦੇ ਹਿਤੈਸ਼ੀ ਹੋਣ ਦਾ ਡਰਾਮਾ ਕਰਨ ਵਾਲੇ ਕਟਾਰੂਚੱਕ ਮਾਮਲੇ 'ਤੇ ਚੁੱਪ ਕਿਉਂ-ਬਾਜਵਾ

• 'ਆਪ' ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ • ਕਿਹਾ, 'ਅਜੀਤ' ਨਾਲ ਹੋ ਰਹੇ ਧੱਕੇ ਖ਼ਿਲਾਫ਼ ਖੜੇ੍ਹ ਹੋਣ ਕਰਕੇ ਲਾਏ ਜਾ ਰਹੇ ਝੂਠੇ ਦੋਸ਼
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 7 ਜੂਨ -ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ 'ਬੀ' ਟੀਮ ਕਰਾਰ ਦਿੰਦਿਆਂ ਪੰਜਾਬ ਏ.ਜੀ. ਦਫ਼ਤਰ 'ਚ ਦਲਿਤ ਸਮਾਜ ਨੂੰ ਥਾਂ ਨਾ ਦੇਣ 'ਤੇ ਵੀ ਸਵਾਲ ਉਠਾਏ | ਬਾਜਵਾ ਨੇ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਪਠਾਨਕੋਟ ਦਾ ਇਕ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਮੰਤਰੀ ਕਟਾਰੂਚੱਕ 'ਤੇ ਦੋਸ਼ ਲਾ ਰਿਹਾ ਹੈ | ਉਸ ਦੀ ਅਤੇ ਉਸ ਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ | ਉਹ ਦਲਿਤ ਵੀ ਹੈ ਤੇ ਗ਼ਰੀਬ ਵੀ | ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੇ ਸ਼ੋਸ਼ਣ ਬਾਰੇ ਐਸ.ਸੀ. ਕਮਿਸ਼ਨ ਨੂੰ ਪੱਤਰ ਵੀ ਲਿਖਿਆ ਗਿਆ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ 'ਤੇ ਲਾਏ ਦੋਸ਼ਾਂ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਨੂੰ ਕੈਬਨਿਟ 'ਚੋਂ ਹਟਾਉਣ ਲਈ ਕਿਹਾ ਹੈ, ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਤੀਜੀ ਵਾਰ ਨੋਟਿਸ ਦੇ ਕੇ ਪੁੱਛਿਆ ਹੈ ਕਿ ਐਸ.ਆਈ.ਟੀ. ਆਨ ਕੈਮਰਾ ਉਨ੍ਹਾਂ ਦੇ ਬਿਆਨ ਕਿਉਂ ਨਹੀਂ ਦਰਜ ਕਰ ਰਹੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੀ ਚੀਮਾ ਤੇ ਹੋਰ 'ਆਪ' ਮੰਤਰੀ ਅਤੇ ਵਿਧਾਇਕ ਆਪਣੇ ਆਕਾ ਨੂੰ ਸਵਾਲ ਕਰਨ ਦੀ ਹਿੰਮਤ ਦਿਖਾਉਣਗੇ? ਉਨ੍ਹਾਂ ਕਿਹਾ ਕਿ ਕੀ ਚੀਮਾ ਇਹ ਦੱਸਣਗੇ ਕਿ ਮੇਰੇ ਖ਼ਿਲਾਫ਼ ਕੀਤੀ ਝੂਠੀ ਪ੍ਰੈੱਸ ਕਾਨਫ਼ਰੰਸ 'ਚ ਲਾਲ ਚੰਦ ਕਟਾਰੂਚੱਕ ਨੂੰ ਨਾਲ ਬਿਠਾ ਕੇ ਕੀ ਉਸ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ |
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਹ ਅਦਾਰਾ 'ਅਜੀਤ' ਸਮੂਹ ਦੇ ਮੱੁਖ ਦਫ਼ਤਰ ਜਲੰਧਰ ਵਿਖੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਸ਼ਾਮਿਲ ਹੋ ਕੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਇਕਜੁੱਟਤਾ ਪ੍ਰਗਟਾਉਣ ਗਏ ਸਨ, ਜਿਸ ਦੇ ਚਲਦੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਅਤੇ ਦਿੱਖ ਨੂੰ ਖ਼ਰਾਬ ਕਰਨ ਲਈ ਇਹ ਝੂਠੇ ਦੋਸ਼ ਲਾਏ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਅੱਗੇ ਡਾ. ਬਰਜਿੰਦਰ ਸਿੰਘ ਹਮਦਰਦ ਅਤੇ ਅਦਾਰਾ 'ਅਜੀਤ' ਨੇ ਗੋਡੇ ਨਹੀਂ ਟੇਕੇ, ਜਿਸ ਦੇ ਚੱਲਦੇ ਉਨ੍ਹਾਂ ਖ਼ਿਲਾਫ਼ ਬਦਲਾਖੋਰੀ ਦੀ ਭਾਵਨਾ ਸਰਕਾਰ ਰੱਖ ਰਹੀ ਹੈ ਤੇ ਇਸੇ ਕਰਕੇ ਉਹ ਉਥੇ ਗਏ ਸਨ ਅਤੇ ਆਪਣੇ ਵਿਚਾਰ ਰੱਖੇ ਸਨ, ਪਰ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤਾਂ ਉੱਪਰੋਂ ਉਨ੍ਹਾਂ ਦੇ ਆਕਾ ਦੇ ਹੁਕਮ ਸਨ ਕਿ ਉਨ੍ਹਾਂ ਨੇ ਕੀ ਕਹਿਣਾ ਹੈ ਜਿਸ ਦੇ ਚਲਦੇ ਹੀ 'ਆਪ' ਆਗੂਆਂ ਨੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ | ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਤੇ ਪਰਿਵਾਰ ਨੇ ਪੰਜਾਬ ਦੀ ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਤੇ ਕਿੰਨੀਆਂ ਚੋਣਾਂ ਦਲਿਤ ਭਾਈਚਾਰੇ ਦੇ ਪਿਆਰ ਅਤੇ ਸਤਿਕਾਰ ਦੇ ਚਲਦੇ ਜਿੱਤੀਆਂ ਹਨ ਅਤੇ ਇਹ ਭਾਈਚਾਰਾ ਸਾਡੇ ਲਈ ਬੇਹੱਦ ਸਤਿਕਾਰਯੋਗ ਹੈ | ਉਨ੍ਹਾਂ ਕਿਹਾ ਕਿ ਸ. ਚੀਮਾ ਆਪਣੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਤੋਂ ਇਹ ਪੁੱਛਣ ਦੀ ਹਿੰਮਤ ਵੀ ਦਿਖਾਉਣ ਕਿ ਏ.ਜੀ. ਦਫ਼ਤਰ 'ਚ ਦਲਿਤ ਭਾਈਚਾਰੇ ਨਾਲ ਸੰਬੰਧਿਤ ਕੋਈ ਵੀ ਵਕੀਲ ਕਿਉਂ ਨਹੀਂ ਹੈ | ਬਾਜਵਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਇਸ ਗੱਲ ਦਾ ਜ਼ਿਕਰ ਕਿਉਂ ਨਹੀਂ ਕੀਤਾ ਕਿ ਪੰਜਾਬ ਦੇ ਦਲਿਤ ਨੌਜਵਾਨਾਂ ਨੂੰ ਮੌਜੂਦਾ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਵਿਚ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਨੇ ਇਤਰਾਜ਼ ਜਤਾਇਆ ਕਿ ਜਦੋਂ ਏ.ਜੀ. ਦਫ਼ਤਰ ਵਲੋਂ ਕਿਹਾ ਗਿਆ ਕਿ ਇਥੇ ਰਾਖਵਾਂਕਰਨ ਜਾਤੀ ਆਧਾਰਿਤ ਨਹੀਂ ਹੋਣਾ ਚਾਹੀਦਾ, ਇਸ ਦੌਰਾਨ ਕਾਬਲੀਅਤ ਦੇਖੀ ਜਾਣੀ ਚਾਹੀਦੀ ਹੈ, ਇਸ ਦਾ ਮਤਲਬ ਹੈ ਕਿ ਦਲਿਤ ਵਰਗ ਦਾ ਕੋਈ ਵੀ ਨੌਜਵਾਨ ਪ੍ਰਤਿਭਾਸ਼ਾਲੀ ਅਤੇ ਕਾਬਲ ਨਹੀਂ ਹੈ | ਸ. ਬਾਜਵਾ ਨੇ ਵਿੱਤ ਮੰਤਰੀ ਚੀਮਾ ਨੂੰ ਪੁੱਛਿਆ ਕਿ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਨਾਲੋਂ ਕਿਹੜਾ ਵਕੀਲ ਜ਼ਿਆਦਾ ਕਾਬਲ ਹੋ ਸਕਦਾ ਹੈ, ਜਿਨ੍ਹਾਂ ਸਾਰਿਆਂ ਨੂੰ ਹੱਕ ਦਿਵਾਏ ਹਨ | ਇਸ ਦੇ ਬਾਵਜੂਦ ਦਲਿਤ ਵਰਗ ਨੂੰ ਰਾਖਵਾਂਕਰਨ ਨਾ ਦੇਣ ਬਾਰੇ 16 ਅਪ੍ਰੈਲ ਨੂੰ ਸਰਕਾਰ ਦੇ ਏ.ਜੀ., ਫਿਰ 20 ਅਪ੍ਰੈਲ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖ਼ਤ ਕੀਤੇ ਕਿ ਦਲਿਤ ਵਰਗ ਨੂੰ ਰਾਖਵਾਂਕਰਨ ਦੇਣ ਦੀ ਕੋਈ ਲੋੜ ਨਹੀਂ, ਜਦਕਿ ਕਾਂਗਰਸ ਸਰਕਾਰ ਦੌਰਾਨ ਦਲਿਤ ਭਾਈਚਾਰੇ ਨਾਲ ਸੰਬੰਧਿਤ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ | ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਦਲਿਤ ਭਾਈਚਾਰੇ 'ਚੋਂ ਉਪ ਮੁੱਖ ਮੰਤਰੀ ਲਿਆ ਜਾਵੇਗਾ | ਉਨ੍ਹਾਂ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਕਿ ਕੀ ਉਹ ਜਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਲਿਤ ਭਾਈਚਾਰੇ ਨਾਲ ਸੰਬੰਧਿਤ ਮੰਤਰੀਆਂ/ਆਗੂਆਂ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਕਿ ਉਹ ਆਪਣਾ ਵਾਅਦਾ ਕਦੋਂ ਪੂਰਾ ਕਰਨਗੇ | ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਸ਼ਨ 'ਚ ਕੇਜਰੀਵਾਲ 'ਤੇ 'ਆਪ' ਦੀਆਂ ਦੋਗਲੀਆਂ ਨੀਤੀਆਂ 'ਤੇ ਸਵਾਲ ਚੁੱਕੇ ਸਨ | ਕਿਉਂਕਿ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਮੈਟਰੋ ਰੇਲ ਰਾਹੀਂ ਸਹੁੰ ਚੁੱਕਣ ਗਏ ਸਨ, ਫਿਰ ਕੁਝ ਮਹੀਨਿਆਂ ਲਈ ਜਾਂ ਸਾਲ ਦੇ ਸ਼ੁਰੂ ਵਿਚ ਮਾਰੂਤੀ ਵੈਗਨਾਰ 'ਚ ਸੀ.ਐਮ. ਵਜੋਂ ਆਉਂਦੇ ਰਹੇ | ਫਿਰ ਸਿਰ 'ਤੇ ਸਸਤਾ ਮਫਲਰ ਅਤੇ ਸਸਤੀ ਟੋਪੀ ਪਾ ਕੇ ਲੋਕਾਂ ਨੂੰ ਆਮ ਆਦਮੀ ਦੱਸ ਕੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦੀ ਲੋੜ ਨਹੀਂ ਕਹਿੰਦੇ ਰਹੇ | ਬਾਜਵਾ ਨੇ ਕਿਹਾ ਕਿ ਕੇਜਰੀਵਾਲ ਕਹਿੰਦੇ ਸਨ ਕਿ ਉਹ ਸਿਰਫ਼ 3-4 ਕਮਰਿਆਂ ਦੇ ਘਰ 'ਚ ਰਹਿ ਕੇ ਖ਼ੁਸ਼ ਹਨ, ਪਰ ਹੁਣ ਦਿੱਲੀ 'ਚ ਬਣ ਰਹੇ ਸੀ.ਐੱਮ ਕੰਪਲੈਕਸ 'ਤੇ 171 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ 2 ਲੈਂਡ ਕਰੂਜ਼ਰ ਗੱਡੀਆਂ ਦਿੱਤੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਵਜੋਂ ਅਰਵਿੰਦ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ, ਜਦਕਿ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਨੂੰ 2 ਗੱਡੀਆਂ ਅਤੇ 80 ਕਮਾਂਡੋਜ਼ ਸਮੇਤ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ | ਚੰਡੀਗੜ੍ਹ ਵਿਚ ਵੀ ਕੋਠੀ ਨੰਬਰ 50 ਅਤੇ 50 ਕਮਾਂਡੋਜ਼ ਦੀ ਸੁਰੱਖਿਆ ਵਾਲੀ ਇਕ ਲੈਂਡ ਕਰੂਜ਼ਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਚੰਡੀਗੜ੍ਹ 'ਚ ਇਕ ਵੱਡੇ ਹੋਟਲ 'ਚ ਲੈ ਕੇ ਆਉਣ ਲਈ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਹੈਲੀਕਾਪਟਰ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੋਲ ਵੀ 5 ਲੈਂਡ ਕਰੂਜ਼ਰ ਹਨ ਅਤੇ ਕਿੰਨੀਆਂ ਸਰਕਾਰੀ ਕੋਠੀਆਂ ਰੱਖੀਆਂ ਹੋਈਆਂ ਹਨ, ਪਰ ਗੱਲ ਆਮ ਆਦਮੀ ਹੋਣ ਦੀ ਕਰਦੇ ਹਨ | ਉਨ੍ਹਾਂ ਕਿਹਾ ਕਿ ਕੀ ਚੀਮਾ ਇਸ ਬਾਰੇ ਆਪਣੀ ਪਾਰਟੀ ਤੋਂ ਸਵਾਲ ਕਰਨਗੇ? ਉਨ੍ਹਾਂ ਇਸ ਮੌਕੇ ਕੇਜਰੀਵਾਲ ਦਾ ਇਕ ਕਲਿੱਪ ਵੀ ਦਿਖਾਇਆ ਜਿਸ ਵਿਚ ਉਹ ਖ਼ੁਦ ਕਹਿ ਰਹੇ ਹਨ ਕਿ ਸਾਡਾ ਇਕ ਵਿਧਾਇਕ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਦਾ ਸੀ | ਬਾਜਵਾ ਨੇ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਉਨ੍ਹਾਂ ਨੇ ਵੀ ਬਸ ਏਨਾ ਹੀ ਕਿਹਾ ਸੀ, ਜਿਸ ਨੂੰ ਕੁਝ ਹੋਰ ਹੀ ਰੂਪ ਦੇ ਦਿੱਤਾ ਗਿਆ, ਜਦਕਿ ਉਨ੍ਹਾਂ ਕਿਸੇ ਵੀ ਵਿਸ਼ੇਸ਼ ਵਰਗ ਖ਼ਿਲਾਫ਼ ਕੁਝ ਵੀ ਨਹੀਂ ਕਿਹਾ | ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਗ਼ਲਤੀਆਂ ਕਰਕੇ ਮਾਫੀ ਮੰਗਣ ਦਾ ਕਿਰਦਾਰ 'ਆਪ' ਆਗੂਆਂ ਦਾ ਹੈ ਤੇ ਮੈਂ ਕੁਝ ਗ਼ਲਤ ਕੀਤਾ ਹੀ ਨਹੀਂ ਤਾਂ ਮੁਆਫ਼ੀ ਕਿਸ ਗੱਲ ਦੀ ਮੰਗਣੀ ਹੈ | ਸ. ਬਾਜਵਾ ਨੇ ਕਿਹਾ ਕਿ ਮੇਰੇ 'ਤੇ ਝੂਠੇ ਦੋਸ਼ ਲਾਉਣ ਦਾ ਇਕ ਕਾਰਨ ਹੋਰ ਵੀ ਹੈ ਕਿ ਕੇਜਰੀਵਾਲ ਦਿੱਲੀ ਦੇ ਮਸਲੇ 'ਤੇ ਸਮਰਥਨ ਲੈਣ ਲਈ ਇਕ ਮਹੀਨੇ ਤੋਂ ਸਾਡੇ ਆਗੂ ਰਾਹੁਲ ਗਾਂਧੀ ਤੋਂ ਸਮਾਂ ਮੰਗ ਰਹੇ ਸਨ ਤਾਂ ਜੋ ਉਨ੍ਹਾਂ ਨੂੰ ਸਮਰਥਨ ਮਿਲ ਸਕੇ ਪਰ ਮੈਂ ਅਤੇ ਪੰਜਾਬ ਕਾਂਗਰਸ ਵਲੋਂ ਇਸ ਦਾ ਵਿਰੋਧ ਕਰਦੇ ਹੋਏ 'ਆਪ' ਨੂੰ ਕਿਸੇ ਵੀ ਕਿਸਮ ਦਾ ਸਮਰਥਨ ਨਾ ਦੇਣ ਬਾਰੇ ਹਾਈਕਮਾਨ ਨੂੰ ਕਿਹਾ ਗਿਆ ਸੀ, ਜਿਸ ਤੋਂ ਅਰਵਿੰਦ ਕੇਜਰੀਵਾਲ ਸਖ਼ਤ ਨਾਰਾਜ਼ ਹੋਏ ਅਤੇ ਮੇਰੇ ਖ਼ਿਲਾਫ਼ ਆਪਣੇ ਆਗੂਆਂ ਤੋਂ ਇਹ ਬਿਆਨਬਾਜ਼ੀ ਕਰਵਾ ਦਿੱਤੀ | ਉਨ੍ਹਾਂ ਕਿਹਾ ਕਿ ਇਹ ਇਸ ਲਈ ਵੀ ਕੀਤਾ ਜਾ ਰਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੱਕ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਜਾ ਸਕੇ, ਜਿਸ ਤਹਿਤ ਵੀ ਪੰਜਾਬ 'ਚ ਕਾਂਗਰਸ ਆਗੂਆਂ ਖ਼ਿਲਾਫ਼ ਵਿਜੀਲੈਂਸ ਨੂੰ ਵਰਤਿਆ ਜਾ ਰਿਹਾ ਹੈ ਕਿਉਂਕਿ ਕਾਂਗਰਸ ਹੀ 'ਆਪ' ਦੀ ਪੰਜਾਬ 'ਚ ਮੁੱਖ ਵਿਰੋਧੀ ਪਾਰਟੀ ਹੈ |
ਬਾਬਾ ਸਾਹਿਬ ਦੀ ਜੀਵਨੀ ਲਈ 100 ਕਰੋੜ ਅਤੇ ਡੇਰਾ ਬੱਲਾਂ ਦੇ 25 ਕਰੋੜ ਕਿੱਥੇ ਹਨ
ਬਾਜਵਾ ਨੇ ਵਿੱਤ ਮੰਤਰੀ ਤੋਂ ਜਵਾਬ ਮੰਗਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਾਬਾ ਸਾਹਿਬ ਦੀ ਜੀਵਨੀ ਲਈ ਦਿੱਤੇ 100 ਕਰੋੜ ਤੇ ਡੇਰਾ ਬੱਲਾਂ ਦੇ ਰਿਸਰਚ ਇੰਸਟੀਚਿਊਟ ਲਈ ਦਿੱਤੇ 25 ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਪਸ ਕਿਉਂ ਲਏ ਗਏ | ਇਥੋਂ ਤੱਕ ਕਿ ਬੈਂਕ 'ਚ ਜਮ੍ਹਾਂ ਵਿਆਜ ਵੀ ਕਢਵਾ ਲਿਆ ਗਿਆ |
ਪੰਜਾਬ ਨੂੰ ਦਿੱਲੀ ਦੇ ਹਵਾਲੇ ਕੀਤਾ ਜਾ ਰਿਹੈ
ਬਾਜਵਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ | ਇਸ ਦੇ ਬਾਵਜੂਦ ਸਭ ਕੁਝ ਦਿੱਲੀ ਦੇ ਹਵਾਲੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ.ਸੀ. ਵਜੋਂ ਪਿਛਲੇ ਦਿਨੀਂ ਨਿਯੁਕਤ ਕੀਤੇ ਦਿੱਲੀ ਦੇ ਡਾਕਟਰ ਅਤੇ ਪੀ.ਐਸ.ਈ.ਬੀ. ਦੇ ਚੇਅਰਮੈਨ ਨੂੰ ਵੀ ਅਰਵਿੰਦ ਕੇਜਰੀਵਾਲ ਦਾ ਕਰੀਬੀ ਦੱਸਿਆ ਜਾ ਰਿਹਾ ਹੈ | ਹੋਰ ਵਿਭਾਗਾਂ ਅਤੇ ਸੰਵਿਧਾਨਕ ਅਹੁਦਿਆਂ 'ਤੇ ਨਿਯੁਕਤ ਅਧਿਕਾਰੀਆਂ ਨੂੰ ਵੀ ਦਿੱਲੀ ਤੋਂ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਚੀਮਾ ਨੂੰ ਚਾਹੀਦਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਉਹ ਸਟੈਂਡ ਲੈਣ ਅਤੇ ਕਹਿਣ ਕਿ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਪਰਿਵਾਰ ਲਈ ਜਹਾਜ਼ ਦੇਣ ਦਾ ਖ਼ਰਚਾ ਪੰਜਾਬ ਨਹੀਂ ਝੱਲ ਸਕਦਾ |

'ਪੰਜਾਬ ਦੀ ਆਰਥਿਕ ਹਾਲਤ ਚਿੰਤਾਜਨਕ ਹੈ'

ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਬਹੁਤ ਚਿੰਤਾਜਨਕ ਹੈ | ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਦੇ ਪੇਂਡੂ ਵਿਕਾਸ ਲਈ 4000 ਕਰੋੜ ਰੁਪਏ ਦਾ ਆਰ.ਡੀ.ਐਫ. ਫ਼ੰਡ ਫਸਿਆ ਹੋਇਆ ਹੈ | ਐਨ.ਐਚ.ਐਮ. ਦੇ 800 ਕਰੋੜ ਰੁਪਏ ਕੇਂਦਰ ਸਰਕਾਰ ਨੇ ਰੋਕ ਦਿੱਤੇ ਹਨ ਕਿਉਂਕਿ 'ਆਪ' ਹਸਪਤਾਲਾਂ ਦੇ ਪੈਸੇ ਨਾਲ ਆਪਣੇ ਨਾਂਅ 'ਤੇ ਕਲੀਨਿਕ ਖੋਲ੍ਹ ਰਹੀ ਹੈ | ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਣਕ ਅਤੇ ਝੋਨੇ ਦੀ ਫ਼ਸਲ ਖ਼ਰੀਦ ਕੇ ਕੇਂਦਰ ਸਰਕਾਰ ਨੂੰ ਦਿੰਦੀ ਸੀ, ਇਸ ਦੇ ਬਦਲੇ ਕੇਂਦਰ ਸਰਕਾਰ ਤੋਂ 3 ਫ਼ੀਸਦੀ ਕਮਿਸ਼ਨ ਮਿਲਦਾ ਸੀ ਪਰ ਇਸ ਨੂੰ ਵੀ ਘਟਾ ਕੇ 2 ਫ਼ੀਸਦੀ ਕਰ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਇਥੋਂ ਇਕ ਹਜ਼ਾਰ ਕਰੋੜ ਰੁਪਏ ਦੀ ਕਮੀ ਆਈ ਹੈ | ਕਰਜ਼ਾ ਚੁੱਕਣ ਦੀ ਰਾਸ਼ੀ ਘਟਾ ਦਿੱਤੀ ਗਈ ਹੈ ਜਿਸ ਦੇ ਚਲਦੇ ਪੰਜਾਬ ਦੀ ਆਰਥਿਕ ਹਾਲਤ ਬੁਰੀ ਤਰ੍ਹਾਂ ਡਗਮਗਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਇਕੱਲੇ 25 ਹਜ਼ਾਰ ਕਰੋੜ ਰੁਪਏ ਦਾ ਬਿਜਲੀ ਸਬਸਿਡੀ ਦਾ ਬਿੱਲ ਚਲਾ ਗਿਆ ਹੈ | ਬਾਜਵਾ ਨੇ ਕਿਹਾ ਕਿ ਅਜਿਹੇ ਗੰਭੀਰ ਮੁੱਦਿਆਂ 'ਤੇ ਉਨ੍ਹਾਂ ਨੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਗੱਲ ਕੀਤੀ ਹੈ ਤਾਂ ਜੋ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਸਕੇ ਪਰ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਪਰ ਪੰਜਾਬ ਦੇ ਜਹਾਜ਼, ਸੁਰੱਖਿਆ ਅਤੇ ਹੋਰ ਖ਼ਰਚੇ ਪੰਜਾਬ ਦੇ ਖ਼ਜ਼ਾਨੇ 'ਚੋਂ ਪੂਰੇ ਕੀਤੇ ਜਾ ਰਹੇ ਹਨ |

ਪਹਿਲਵਾਨ 15 ਤੱਕ ਅੰਦੋਲਨ ਮੁਲਤਵੀ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ 6 ਘੰਟੇ ਚੱਲੀ ਬੈਠਕ ਤੋਂ ਬਾਅਦ ਲਿਆ ਫ਼ੈਸਲਾ
ਨਵੀਂ ਦਿੱਲੀ, 7 ਜੂਨ (ਉਪਮਾ ਡਾਗਾ ਪਾਰਥ)-ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਸਰਕਾਰ ਦੀ ਦਖ਼ਲਅੰਦਾਜ਼ੀ ਅਤੇ ਸਮਾਂਬੱਧ ਢੰਗ ਨਾਲ ਆਪਣੀਆਂ ਮੰਗਾਂ ਪ੍ਰਤੀ ਕੇਂਦਰ ਦੀ ਰਜ਼ਾਮੰਦੀ ਤੋਂ ਬਾਅਦ ਰੋਸ ਪ੍ਰਦਰਸ਼ਨ 15 ਜੂਨ ਤੱਕ ਮੁਲਤੱਵੀ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਫ਼ੈਸਲਾ ਬੁੱਧਵਾਰ ਨੂੰ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਦੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਹੋਈ ਤਕਰੀਬਨ 6 ਘੰਟੇ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ | ਹਾਲਾਂਕਿ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੇ ਸਪੱਸ਼ਟ ਕੀਤਾ ਕਿ ਅੰਦੋਲਨ ਨੂੰ 15 ਜੂਨ ਤੱਕ ਮੁਲਤੱਵੀ ਕੀਤਾ ਗਿਆ ਹੈ, ਅੰਦੋਲਨ ਅਜੇ ਖ਼ਤਮ ਨਹੀਂ ਹੋਇਆ ਹੈ | ਖੇਡ ਮੰਤਰੀ ਅਨੁਰਾਗ ਠਾਕੁਰ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਹੋਈ ਤਫ਼ਸੀਲੀ ਮੀਟਿੰਗ ਤੋਂ ਬਾਅਦ ਸਰਕਾਰ ਵਲੋਂ ਪਹਿਲਵਾਨਾਂ ਦੀਆਂ ਮੰਗਾਂ ਮੰਨਣ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਕੁਸ਼ਤੀ ਮਹਾਂਸੰਘ ਦੇ ਮੁਖੀ ਬਿ੍ਜਭੂਸ਼ਨ ਦੇ ਮਾਮਲੇ 'ਚ 15 ਜੂਨ ਤੱਕ ਜਾਂਚ ਪੂਰੀ ਕਰ ਲਈ ਜਾਏਗੀ | ਇਸ ਤੋਂ ਇਲਾਵਾ 30 ਜੂਨ ਤੱਕ ਡਬਲਿਯੂ. ਐਫ. ਆਈ. ਦੀ ਚੋਣ ਕਰਵਾ ਲਈ ਜਾਏਗੀ | ਪਹਿਲਵਾਨਾਂ ਵਲੋਂ ਕੀਤੀਆਂ ਦੋ ਹੋਰ ਮੰਗਾਂ ਤਹਿਤ ਉਨ੍ਹਾਂ ਦੇ ਵਿਰੁੱਧ ਦਰਜ ਸਾਰੀਆਂ ਐਫ. ਆਈ. ਆਰ. ਵਾਪਸ ਲਈਆਂ ਜਾਣਗੀਆਂ ਅਤੇ ਡਬਲਿਯੂ. ਐਫ. ਆਈ. 'ਚ ਇਕ ਅੰਦਰੂਨੀ ਸ਼ਿਕਾਇਤ ਕਮੇਟੀ ਬਣਾਈ ਜਾਏਗੀ, ਜਿਸ ਦੀ ਪ੍ਰਧਾਨਗੀ ਇਕ ਔਰਤ ਵਲੋਂ ਕੀਤੀ ਜਾਏਗੀ | ਕੇਂਦਰ ਨੇ ਡਬਲਿਯੂ. ਐਫ. ਆਈ. ਦੀ ਚੋਣ ਹੋਣ ਭਾਵ 30 ਜੂਨ ਤੱਕ ਆਈ. ਓ. ਏ. ਦੀ ਐਡਹਾਕ ਕਮੇਟੀ 'ਤੇ 2 ਕੋਚਾਂ ਦਾ ਨਾਂਅ ਪ੍ਰਸਤਾਵਿਤ ਕਰਨ ਅਤੇ ਫੈੱਡਰੇਸ਼ਨ ਦੀਆਂ ਚੋਣਾਂ 'ਚ ਖਿਡਾਰੀਆਂ ਦੀ ਰਾਇਸ਼ੁਮਾਰੀ ਨੂੰ ਲੈ ਕੇ ਵੀ ਸਹਿਮਤੀ ਪ੍ਰਗਟਾਈ ਹੈ | ਪੂਨੀਆ ਅਤੇ ਮਲਿਕ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨੂੂੁੁੰ ਜਾਣਕਾਰੀ ਦਿੰਦਿਆਂ ਦੋਵੇਂ ਧਿਰਾਂ ਦਰਮਿਆਨ ਸਹਿਮਤੀ ਦੇ ਸਾਰੇ ਬਿੰਦੂ ਸਾਂਝੇ ਕਰਦਿਆਂ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ ਕਰ ਲਈ ਜਾਏਗੀ | ਪੂਨੀਆ ਨੇ ਕਿਹਾ ਕਿ ਅਸੀਂ ਪਹਿਲਵਾਨਾਂ 'ਤੇ ਦਰਜ ਸਾਰੀਆਂ ਐਫ. ਆਈ. ਆਰ. ਵਾਪਸ ਲੈਣ ਦੀ ਅਪੀਲ ਕੀਤੀ, ਜਿਸ 'ਤੇ ਸਰਕਾਰ ਨੇ ਰਜ਼ਾਮੰਦੀ ਪ੍ਰਗਟਾਈ | ਪੂਨੀਆ ਨੇ ਇਹ ਵੀ ਕਿਹਾ ਕਿ ਜੇਕਰ 15 ਜੂਨ ਤੱਕ ਸਰਕਾਰ ਨੇ ਕੋਈ ਵੀ ਕਾਰਵਾਈ ਨਾ ਕੀਤੀ ਤਾਂ ਅਸੀਂ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ | ਜ਼ਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੀ ਖੇਡ ਮੰਤਰੀ ਨਾਲ ਮੀਟਿੰਗ ਉਸ ਵੇਲੇ ਹੋਈ ਹੈ ਜਦੋਂ 4 ਜੂਨ ਨੂੰ ਪਹਿਲਵਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ | ਪਹਿਲਵਾਨਾਂ ਦੇ ਇਸ ਰਵੱਈਏ ਤੋਂ ਖਾਪ ਨੇਤਾ ਖਾਸੇ ਨਾਰਾਜ਼ ਹੋਏ ਸਨ, ਜਿਸ ਵਜੋਂ ਤਿੰਨੋਂ ਪਹਿਲਵਾਨਾਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਅੰਦੋਲਨ ਖ਼ਤਮ ਨਹੀਂ ਕੀਤਾ ਹੈ | ਇਸ ਤੋਂ ਦੋ ਦਿਨ ਬਾਅਦ ਹੀ ਮੰਗਲਵਾਰ ਰਾਤ ਨੂੰ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵਿੱਟਰ 'ਤੇ ਪਾਏ ਸੰਦੇਸ਼ ਰਾਹੀਂ ਬੁੱਧਵਾਰ ਦੀ ਮੀਟਿੰਗ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਲਈ ਤਿਆਰ ਹੈ | ਅਸੀਂ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਹੈ | ਬੁੱਧਵਾਰ ਦੀ ਮੀਟਿੰਗ 'ਚ ਪਹਿਲਵਾਨ ਵਿਨੇਸ਼ ਫੋਗਾਟ ਸ਼ਾਮਿਲ ਨਹੀਂ ਹੋਈ | ਹਾਸਿਲ ਜਾਣਕਾਰੀ ਮੁਤਾਬਿਕ ਫੋਗਾਟ ਹਰਿਆਣਾ ਦੇ ਚਰਖੀਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ 'ਚ ਹੋਈ ਮਹਾਂਪੰਚਾਇਤ 'ਚ ਸ਼ਾਮਿਲ ਹੋਈ ਸੀ | ਇਸ ਮਹਾਂਪੰਚਾਇਤ 'ਚ ਫੋਗਾਟ ਨੇ ਪਹਿਲਵਾਨਾਂ ਦਾ ਪੱਖ ਰੱਖਦਿਆਂ ਅੰਦੋਲਨ ਨੂੰ ਲੈ ਕੇ ਰੁਖ ਸਪੱਸ਼ਟ ਕੀਤਾ | ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਗੱਲਬਾਤ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪਹਿਲਾਂ ਤੋਂ ਗੱਲਬਾਤ ਦੇ ਹੱਕ 'ਚ ਸਨ | ਟਿਕੈਤ ਨੇ ਕਿਹਾ ਕਿ ਸਾਰੇ ਸਵਾਲ ਪਹਿਲਵਾਨਾਂ ਕੋਲੋਂ ਹੀ ਕਿਉਂ ਪੁੱਛੇ ਜਾ ਰਹੇ ਹਨ ਜਿਸ 'ਤੇ ਦੋਸ਼ ਲੱਗੇ ਹਨ ਉਸ ਦੀ ਜਾਂਚ ਹੋਣੀ ਚਾਹੀਦੀ ਹੈ |

ਸੂਬੇ ਦੇ 9000 ਕਰੋੜ ਦੇ ਸ਼ਰਾਬ ਕਾਰੋਬਾਰ 'ਤੇ 6 ਬਾਹਰੀ ਵੱਡੇ ਲੋਕਾਂ ਦਾ ਹੋਇਆ ਕਬਜ਼ਾ-ਚੰਨੀ

• ਆਪਣਿਆਂ ਨੂੰ ਫ਼ਾਇਦਾ ਦੇਣ ਲਈ ਕਮਿਸ਼ਨ 5 ਤੋਂ ਵਧਾ ਕੇ 12 ਫ਼ੀਸਦੀ ਕੀਤਾ • ਸਾਬਕਾ ਮੁੱਖ ਮੰਤਰੀ ਦਾ ਵੱਡਾ ਖ਼ੁਲਾਸਾ
ਚੰਡੀਗੜ੍ਹ, 7 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਮਗਰੋਂ ਸ. ਚੰਨੀ ਵਲੋਂ ਅੱਜ ਸੂਬੇ 'ਚ ਬਣਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਲਿਆਂਦੀ ਆਬਕਾਰੀ ਨੀਤੀ ਨੂੰ ਲੈ ਕੇ ਸਵਾਲ ਖੜੇ੍ਹ ਕੀਤੇ ਹਨ | ਉਨ੍ਹਾਂ ਮੁੱਖ ਮੰਤਰੀ 'ਤੇ ਦੋਸ਼ ਲਾਇਆ ਕਿ ਇਹ ਸਰਕਾਰ ਪੰਜਾਬ ਨੂੰ ਸ਼ਰਾਬ ਰਾਹੀਂ ਲੁੱਟ ਰਹੀ ਹੈ | ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੁਝ ਬਾਹਰੀ ਲੋਕਾਂ ਵਲੋਂ 9000 ਕਰੋੜ ਦੇ ਕਾਰੋਬਾਰ 'ਤੇ ਕਬਜ਼ਾ ਕਰਨ ਪਿੱਛੇ ਕੀ ਮੰਤਵ ਹੈ, ਇਸ ਦਾ ਸਰਕਾਰ ਜਵਾਬ ਦੇਵੇ | ਸ. ਚੰਨੀ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਸੂਬੇ 'ਚ ਪਹਿਲਾਂ ਐਲ-ਵਨ ਲਾਇਸੈਂਸ 80-85 ਲੋਕਾਂ ਕੋਲ ਸਨ ਅਤੇ ਇਸ ਨਾਲ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਮਿਲਦਾ ਸੀ, ਪਰ ਸਰਕਾਰ ਨੇ ਇਹ ਕੰਮ ਆਪਣੇ ਛੇ ਵੱਡੇ ਲੋਕਾਂ ਨੂੰ ਦੇ ਦਿੱਤਾ ਹੈ ਜਦਕਿ 5 ਫ਼ੀਸਦੀ ਕਮਿਸ਼ਨ ਵਧਾ ਕੇ ਉਨ੍ਹਾਂ ਲੋਕਾਂ ਨੂੰ ਹੀ ਫ਼ਾਇਦਾ ਦੇਣ ਲਈ 12 ਪ੍ਰਤੀਸ਼ਤ ਤੱਕ ਕਰ ਦਿੱਤਾ | ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੇ ਲੋਕ ਬਾਹਰੀ ਅਤੇ ਗੈਰ ਪੰਜਾਬੀ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਨੀਤੀ 'ਚ ਆਮ ਲੋਕਾਂ ਨੂੰ ਠੇਕੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਠੇਕਿਆਂ ਦੀ ਗਿਣਤੀ ਵਧਾ ਕੇ 1760 ਕਰ ਦਿੱਤੀ ਗਈ ਪਰ ਸਰਕਾਰ ਨੇ ਕਾਰੋਬਾਰ ਬਾਹਰੀ ਲੋਕਾਂ ਨੂੰ ਸੌਂਪ ਦਿੱਤਾ | ਉਨ੍ਹਾਂ ਕਿਹਾ ਕਿ ਗਰੁੱਪ ਇਸ ਲਈ ਵੱਡੇ ਬਣਾਏ ਗਏ ਹਨ ਕਿ ਛੋਟੇ ਠੇਕੇਦਾਰਾਂ ਨੂੰ ਪਾਸੇ ਕਰਕੇ ਆਪਣੇ ਲੋਕਾਂ ਨੂੰ ਕੰਮ ਦਿੱਤਾ ਜਾਵੇ | ਚੰਨੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਸ਼ਰਾਬ ਦਾ ਕੋਟਾ ਵਧਾ ਦਿੱਤਾ ਹੈ, ਜਿਸ ਕਾਰਨ ਪੰਜਾਬ ਤੋਂ ਗੁਜਰਾਤ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਨੂੰ ਸ਼ਰਾਬ ਦੀ ਤਸਕਰੀ ਹੋ ਰਹੀ ਹੈ ਤੇ ਇਹ ਸਭ ਕੁਝ ਸਰਕਾਰ ਦੀ ਨੱਕ ਹੇਠ ਹੋ ਰਿਹਾ ਹੈ | ਚੰਨੀ ਨੇ ਦੋਸ਼ ਲਾਇਆ ਕਿ ਸਰਕਾਰ ਦਾ ਸ਼ਰਾਬ ਦੀਆਂ ਕੀਮਤਾਂ 'ਤੇ ਕੋਈ ਕੰਟਰੋਲ ਨਹੀਂ ਹੈ | ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੀਆਂ ਬੋਤਲਾਂ 'ਤੇ ਘੱਟੋ-ਘੱਟ ਕੀਮਤ ਲਿਖੀ ਹੋਈ ਹੈ ਪਰ ਇਹ ਮਹਿੰਗੇ ਭਾਅ ਵੇਚੀ ਜਾ ਰਹੀ ਹੈ | ਉਨ੍ਹਾਂ ਨੇ ਸ਼ਰਾਬ ਦੇ ਕੁਝ ਬਰਾਂਡਾਂ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਕਿਸ ਤਰ੍ਹਾਂ ਠੇਕੇਦਾਰ ਨਿਰਧਾਰਿਤ ਭਾਅ ਤੋਂ ਕਈ ਗੁਣਾ ਕੀਮਤ 'ਤੇ ਸ਼ਰਾਬ ਵੇਚ ਰਹੇ ਹਨ | ਉਨ੍ਹਾਂ ਇਥੋਂ ਤੱਕ ਕਿਹਾ ਕਿ ਉਹ ਸ਼ਰਾਬ ਦੀਆਂ ਕੁਝ ਬੋਤਲਾਂ ਲੈ ਕੇ ਆਏ ਹਨ ਅਤੇ ਮੀਡੀਆ ਚਾਹੇ ਤਾਂ ਆ ਕੇ ਦੇਖ ਸਕਦਾ ਹੈ ਕਿ ਉਨ੍ਹਾਂ 'ਤੇ ਕੀ ਕੀਮਤ ਹੈ ਅਤੇ ਵੇਚੀ ਕੀ ਭਾਅ ਜਾ ਰਹੀ ਹੈ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਆਬਕਾਰੀ ਵਿਭਾਗ ਵਲੋਂ ਕੋਈ ਕੀਮਤ ਸੂਚੀ (ਰੇਟ ਲਿਸਟ) ਜਾਰੀ ਨਹੀਂ ਕੀਤੀ ਗਈ, ਜਦਕਿ ਪੰਜਾਬ ਭਰ ਦੇ ਸ਼ਰਾਬ ਦੇ ਠੇਕੇਦਾਰਾਂ ਨੇ ਆਪਣੀ ਹੀ ਕੀਮਤ ਸੂਚੀ ਬਣਾ ਰੱਖੀ ਹੈ ਜੋ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ |

ਵਿਜੈਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ 'ਚ ਵੀ ਪੁੱਜੀ ਵਿਜੀਲੈਂਸ ਦੀ ਟੀਮ

ਸੰਗਰੂਰ, 7 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਸਾਬਕਾ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ 'ਤੇ ਵੀ ਅੱਜ ਵਿਜੀਲੈਂਸ ਦੀ ਟੀਮ ਵਲੋਂ ਲਗਪਗ 2 ਘੰਟਿਆਂ ਤੱਕ ਜਾਂਚ ਪੜਤਾਲ ਅਤੇ ਗਿਣਤੀ-ਮਿਣਤੀ ...

ਪੂਰੀ ਖ਼ਬਰ »

ਇਮਰਾਨ ਖ਼ਾਨ ਖ਼ਿਲਾਫ਼ ਦੇਸ਼-ਧ੍ਰੋਹ ਦਾ ਕੇਸ ਦਰਜ ਕਰਵਾਉਣ ਵਾਲੇ ਵਕੀਲ ਦੀ ਹੱਤਿਆ

ਅੰਮਿ੍ਤਸਰ, 7 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਦੇਸ਼-ਧ੍ਰੋਹ ਦਾ ਕੇਸ ਦਾਇਰ ਕਰਨ ਵਾਲੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਬਦੁਲ ਰਜ਼ਾਕ ਸ਼ਾਰ ਦੀ ਬਲੋਚਿਸਤਾਨ ਸੂਬੇ ਦੇ ਕਵੇਟਾ ਸ਼ਹਿਰ ਦੀ ਏਅਰਪੋਰਟ ਰੋਡ 'ਤੇ ...

ਪੂਰੀ ਖ਼ਬਰ »

ਮਨੀਪੁਰ 'ਚ ਦੰਗਾਕਾਰੀਆਂ ਨੇ ਐਂਬੂਲੈਂਸ ਨੂੰ ਲਾਈ ਅੱਗ, ਮਾਂ-ਪੁੱਤ ਸਮੇਤ 3 ਮੌਤਾਂ

ਕੋਲਕਾਤਾ, 7 ਜੂਨ (ਏਜੰਸੀ)-ਮਨੀਪੁਰ ਦੇ ਪੱਛਮੀ ਇੰਫਾਲ ਜ਼ਿਲ੍ਹੇ 'ਚ ਦੰਗਾਕਾਰੀਆਂ ਨੇ ਜ਼ਖਮੀ ਬੱਚੇ ਨੂੰ ਹਸਪਤਾਲ ਲਿਜਾ ਰਹੀ ਇਕ ਐਂਬੂਲੈਂਸ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਬੱਚਾ, ਉਸ ਦੀ ਮਾਂ ਤੇ ਇਕ ਹੋਰ ਰਿਸ਼ਤੇਦਾਰ ਦੀ ਮੌਤ ਹੋ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਐਮ.ਐਸ.ਪੀ. ਮੁੱਦੇ 'ਤੇ ਵੱਡੇ ਅੰਦੋਲਨ ਦੀ ਲੋੜ-ਟਿਕੈਤ

ਸ਼ਾਹਬਾਦ ਵਿਖੇ ਗਿ੍ਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਚੱਕਾ ਜਾਮ ਕਰਨਾਲ/ਸ਼ਾਹਬਾਦ ਮਾਰਕੰਡਾ, 7 ਜੂਨ (ਗੁਰਮੀਤ ਸਿੰਘ ਸੱਗੂ, ਅਵਤਾਰ ਸਿੰਘ)-ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ...

ਪੂਰੀ ਖ਼ਬਰ »

ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਢਾਈ ਘੰਟੇ ਟੋਲ ਮੁਕਤ

ਲਾਡੋਵਾਲ, (ਬਲਬੀਰ ਸਿੰਘ ਰਾਣਾ)- ਕੱਲ੍ਹ ਸ਼ਾਹਬਾਦ ਵਿਖੇ ਜੋ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਸੀ, ਉਸ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਦੇ ਸਹਿਯੋਗ ...

ਪੂਰੀ ਖ਼ਬਰ »

— ਮਾਣਹਾਨੀ ਮਾਮਲਾ —

ਕੇਜਰੀਵਾਲ ਤੇ ਸੰਜੇ ਸਿੰਘ ਨੂੰ 13 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼

ਅਹਿਮਦਾਬਾਦ, 7 ਜੂਨ (ਏਜੰਸੀ)-ਇਥੇ ਇਕ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਦੇ ਸੰਬੰਧ ਵਿਚ 'ਵਿਅੰਗਾਤਮਕ' ਅਤੇ 'ਅਪਮਾਨਜਨਕ' ਬਿਆਨਾਂ ਨੂੰ ਲੈ ਕੇ ...

ਪੂਰੀ ਖ਼ਬਰ »

ਫ਼ਸਲਾਂ ਦੇ ਐਲਾਨੇ ਮੁੱਲ ਨੂੰ ਕਿਸਾਨ ਆਗੂਆਂ ਨੇ ਨਕਾਰਿਆ

ਜਲੰਧਰ, 7 ਜੂਨ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰਨਾਂ ਫਸਲਾਂ ਦੇ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਨੂੰ ਵੱਖ-ਵੱਖ ਕਿਸਾਨ ਆਗੂਆਂ ਨੇ ਸਿਰੇ ਤੋਂ ਨਕਾਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਕਿਸਾਨਾਂ ਨਾਲ ਮਜ਼ਾਕ-ਲੱਖੋਵਾਲ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਫਸਲਾਂ ਦੇ ਐਲਾਨੇ ਗਏ ਮੁੱਲ ਨੂੰ ਨਕਾਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਝੋਨੇ ਦੀ ਫਸਲ ਦੀਆਂ ਕੀਮਤਾਂ 'ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ...

ਪੂਰੀ ਖ਼ਬਰ »

ਆਮਦਨ ਦੁੱਗਣੀ ਕਰਨ ਦਾ ਦਾਅਵਾ ਹੋਇਆ ਹਵਾ-ਦੀਪਸਿੰਘ ਵਾਲਾ

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘ ਵਾਲਾ ਨੇ ਵੀ ਝੋਨੇ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦੇ ਹੋਏ ਇਸ ਨੂੰ ਕੇਂਦਰ ਸਰਕਾਰ ਦਾ ਆਮਦਨ ਦੁੱਗਣੀ ਕਰਨ ਦਾ ਦਾਅਵਾ ਹਵਾ ਹੋਇਆ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੀਤੇ ਵਾਅਦੇ ਤੋਂ ਭੱਜੀ-ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀ ਫਸਲਾਂ ਦੇ ਐਲਾਨੇ ਮੁੱਲ ਨੂੰ ਨਕਾਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2018 'ਚ ਕਿਸਾਨਾਂ ਨਾਲ ...

ਪੂਰੀ ਖ਼ਬਰ »

ਨਿਗੂਣਾ ਵਾਧਾ-ਰਾਜੇਵਾਲ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੀ ਫਸਲ ਸਮੇਤ ਹੋਰਨਾਂ ਫਸਲਾਂ ਦੇ ਐਲਾਨੇ ਮੁੱਲ ਨੂੰ ਰੱਦ ਕਰਦਿਆਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਡਾ. ਸਵਾਮੀਨਾਥਨ ਦੀ ਰਿਪੋਰਟ ਤੇ ਫਾਰਮੂਲੇ ਮੁਤਾਬਿਕ ...

ਪੂਰੀ ਖ਼ਬਰ »

ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਮਿਲੇਗਾ-ਮੋਦੀ

ਨਵੀਂ ਦਿੱਲੀ, 7 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਚ ਵਾਧਾ ਕਰਨ ਦਾ ਫੈਸਲਾ ਉਨ੍ਹਾਂ ਦੀ ਸਰਕਾਰ ਵਲੋਂ ਕਿਸਾਨਾਂ ਦੇ ਹਿਤ 'ਚ ਪਿਛਲੇ 9 ਸਾਲਾਂ 'ਚ ਚੁੱਕੇ ਗਏ ਕਈ ਕਦਮਾਂ ਦੇ ...

ਪੂਰੀ ਖ਼ਬਰ »

ਸਿਸੋਦੀਆ ਬਾਰੇ ਗੱਲ ਕਰਦਿਆਂ ਭਾਵੁਕ ਹੋਏ ਕੇਜਰੀਵਾਲ

ਨਵੀਂ ਦਿੱਲੀ, 7 ਜੂਨ (ਏਜੰਸੀ)-ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਬਵਾਨਾ ਵਿਖੇ ਬੀ.ਆਰ. ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਨਵੀਂ ਸ਼ਾਖਾ ਦਾ ਉਦਘਾਟਨ ਕਰਨ ਮੌਕੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰਦਿਆਂ ਭਾਵੁਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX