ਤਾਜਾ ਖ਼ਬਰਾਂ


ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  9 minutes ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  31 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  44 minutes ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  about 1 hour ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  about 1 hour ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 1 hour ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  about 1 hour ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  1 minute ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 2 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 3 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 4 hours ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 4 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਧਾਰਮਿਕ ਸਾਹਿਤ

ਭਾਈ ਰਣਧੀਰ ਸਿੰਘ ਡੂਮਛੇੜੀ ਲੇਖਕ : ਡਾ: ਕਰਨੈਲ ਸਿੰਘ ਸੋਮਲ ਪ੍ਰਕਾਸ਼ਕ : ਸਿੰਘ ਬ੍ਰਦਰਜ਼, ਅੰਮ੍ਰਿਤਸਰ। ਪੰਨੇ : 128, ਮੁੱਲ : 180 ਰੁਪਏ ਸੰਪਰਕ : 99150-48005 ਭਾਈ ਰਣਧੀਰ ਸਿੰਘ (ਸਿੱਖ ਹਿਸਟਰੀ ਰਿਸਰਚ ਸਕਾਲਰ) ਡੂਮਛੇੜੀ ਸਿੱਖ ਇਤਿਹਾਸ ਦੇ ਇਕ ਨਿਸ਼ਠਾਵਾਨ ਖੋਜੀ ਸਨ। ਡਾ: ਸੋਮਲ ਅਨੁਸਾਰ ਭਾਈ ਰਣਧੀਰ ਸਿੰਘ ਨੇ ਲਗਪਗ 10 ਖੋਜ-ਪੁਸਤਕਾਂ ਦੀ ਰਚਨਾ ਕੀਤੀ ਸੀ ਪਰ ਹੁਣ ਇਨ੍ਹਾਂ ਵਿਚੋਂ ਕੇਵਲ 4 ਹੀ ਉਪਲਬਧ ਹਨ : 1. ਪ੍ਰੇਮ ਸੁਮਾਰਗ ਗ੍ਰੰਥ, 2. ਉਦਾਸੀ ਸਿੱਖਾਂ ਦੀ ਵਿਥਿਆ, 3. ਗੁਰ-ਪ੍ਰਾਣੀਆਂ ਅਤੇ 4. ਸ਼ਬਦਾਰਥ ਦਸਮ ਗ੍ਰੰਥ (ਤਿੰਨ ਜਿਲਦਾਂ)। 'ਪ੍ਰੇਮ ਸੁਮਾਰਗ ਗ੍ਰੰਥ' ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਦੇਣ ਵਾਲੀ ਰਚਨਾ ਹੈ। ਇਹ ਪੁਸਤਕ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਪਾਠਕ੍ਰਮ ਦਾ ਅੰਗ ਬਣੀ ਰਹੀ ਹੈ ਅਤੇ ਇਸ ਦੁਆਰਾ ਅਠਾਰ੍ਹਵੀਂ ਸਦੀ ਦੀ ਪੰਜਾਬੀ ਵਾਰਤਕ ਬਾਰੇ ਬਹੁਤ ਸਾਰੀਆਂ ਅੰਤਰ-ਦ੍ਰਿਸ਼ਟੀਆਂ ਪ੍ਰਾਪਤ ਹੁੰਦੀਆਂ ਹਨ। ਡਾ: ਰਤਨ ਸਿੰਘ ਜੱਗੀ ਅਨੁਸਾਰ ਇਹ ਰਚਨਾ ਕਿਸੇ ਕਾਵਿ-ਰਚਨਾ ਦਾ ਭਾਵ-ਪ੍ਰਕਾਸ਼ਨੀ ਟੀਕਾ ਹੋ ਸਕਦੀ ਹੈ। ਇਹ ਪੁਸਤਕ ਦਸ ਅਧਿਆਵਾਂ ਵਿਚ ਲਿਖੀ ਗਈ ਹੈ ਅਤੇ ਇਸ ਵਿਚ ਸਿੱਖ ...

ਪੂਰਾ ਲੇਖ ਪੜ੍ਹੋ »

ਪ੍ਰੇਰਨਾ-ਸਰੋਤ

ਗਿਆਨ ਦਾ ਸਰਬਉੱਚ ਸਰੂਪ ਹੈ ਆਤਮਗਿਆਨ

ਗਿਆਨ ਦੀ ਪ੍ਰਾਪਤੀ ਤੋਂ ਭਾਵ ਹੈ ਹਨ੍ਹੇਰੇ ਤੋਂ ਛੁਟਕਾਰਾ। ਸਵਾਮੀ ਵਿਵੇਕਾਨੰਦ ਅਨੁਸਾਰ ਜੇ ਅਸੀਂ ਗਿਆਨ ਦਾ ਦੀਵਾ ਜਲਾਉਂਦੇ ਹਾਂ ਤਾਂ ਹਨ੍ਹੇਰਾ ਆਪਣੇ-ਆਪ ਮਿਟ ਜਾਂਦਾ ਹੈ। ਗਿਆਨ ਸਾਨੂੰ ਵਿੱਦਿਆ ਨਾਲ ਪ੍ਰਾਪਤ ਹੁੰਦਾ ਹੈ। ਸੰਸਾਰ ਵਿਚ ਰਹਿੰਦੇ ਹੋਏ ਗਿਆਨ ਇੰਦਰੀਆਂ ਦੀ ਚੰਚਲਤਾ ਕਾਰਨ ਭਟਕਣਾ ਪੈਦਾ ਹੁੰਦੀ ਹੈ। ਜੇ ਅਸੀਂ ਸੰਜਮ ਨਾਲ ਆਪਣੀਆਂ ਇੰਦਰੀਆਂ 'ਤੇ ਕਾਬੂ ਪਾ ਲੈਂਦੇ ਹਾਂ ਤਾਂ ਸਾਨੂੰ ਆਤਮ-ਦਰਸ਼ਨ ਹੋਣਾ ਸ਼ੁਰੂ ਹੁੰਦਾ ਹੈ। ਇਹ ਹੀ ਗਿਆਨ ਦਾ ਸਰਬਉੱਚ ਸਰੂਪ ਹੈ। ਅਜਿਹੀ ਅਵਸਥਾ ਵਿਚ ਮਨੁੱਖ ਅੰਦਰੋਂ ਲਗਾਵ ਕਮੀ ਅਤੇ ਅਗਿਆਨਤਾ ਸਮਾਪਤ ਹੋਣ ਲੱਗਦੀ ਹੈ। ਕਾਮਨਾ, ਵਾਸਨਾ, ਲਾਲਚ ਆਪਣੇ-ਆਪ ਹੀ ਸਮਾਪਤ ਹੋਣ ਲੱਗਦੇ ਹਨ। ਅਗਿਆਨਤਾ ਕਾਰਨ ਪੈਦਾ ਹੋਏ ਦੁੱਖਾਂ ਤੋਂ ਛੁਟਕਾਰਾ ਮਿਲਣ ਲੱਗਦਾ ਹੈ। ਇਹ ਅਵਸਥਾ ਬਹੁਤ ਹੀ ਅਨੰਦਮਈ ਹੁੰਦੀ ਹੈ। ਮਨੁੱਖ ਆਪਣੇ ਅਸਲ ਸਰੂਪ ਵਿਚ ਸਥਿਰ ਹੋਣ ਲਗਦਾ ਹੈ। ਉਸ ਨੂੰ ਆਪਣੇ ਆਤਮ ਸਰੂਪ ਦਾ ਗਿਆਨ ਹੁੰਦਾ ਹੈ। ਕੋਈ ਵਿਅਕਤੀ ਭਾਵੇਂ ਕਿੰਨੀਆਂ ਵੀ ਪੁਸਤਕਾਂ ਪੜ੍ਹ ਲਵੇ, ਕਰਮ ਕਰ ਲਵੇ, ਦੇਵੀ-ਦੇਵਤਿਆਂ ਦਾ ਭਜਨ ਕਰ ਲਵੇ, ਜਦ ਤੱਕ ਉਸ ਨੂੰ ਆਤਮ ...

ਪੂਰਾ ਲੇਖ ਪੜ੍ਹੋ »

ਜਿਸ ਨੇ ਵੀ ਹਰਿਮੰਦਰ ਸਾਹਿਬ

* ਸਰਦਾਰ ਪੰਛੀ *

ਜਿਸ ਨੇ ਵੀ ਹਰਿਮੰਦਰ ਸਾਹਿਬ ਖ਼ੂਨ 'ਚ ਰੰਗਿਆ ਏ। ਸਿੱਖਾਂ ਉਹਦਾ ਸਿਰ ਲਾਹ ਕੇ ਨੇਜ਼ੇ 'ਤੇ ਟੰਗਿਆ ਏ। ਗੁਰੂ ਅਰਜਨ ਨੇ ਸਰਬ ਧਰਮ ਦੀ ਰੀਤ ਚਲਾਈ ਸੀ। ਸਾਈਂ ਮੀਆਂ ਤੋਂ ਇਸ ਦੀ ਨੀਂਹ ਰਖਵਾਈ ਸੀ। ਨਾਲੇ ਰੱਬੀ ਬਾਣੀ ਦੀ ਇਕ ਜੋਤ ਜਗਾਈ ਸੀ। ਮਾਨਵ ਮਨ ਦੀ ਹਰ ਇਕ ਨ੍ਹੇਰੀ ਗੁੱਠ ਰੁਸ਼ਨਾਈ ਸੀ। ਫਿਰ ਵੀ ਹੈਂਕੜਬਾਜ਼ਾਂ ਇਹਦਾ ਬੁਰਾ ਹੀ ਮੰਗਿਆ ਏ। ਸਿੱਖਾਂ ਉਹਦਾ ਸਿਰ ਲਾਹ ਕੇ ਨੇਜ਼ੇ 'ਤੇ ਟੰਗਿਆ ਏ। ਬੱਚੇ ਸਿੱਖਾਂ ਦੇ ਫੜ-ਫੜ ਝਟਕਾਏ ਜਾਂਦੇ ਸੀ। ਹਾਰ ਆਂਦਰਾਂ ਦੇ ਮਾਵਾਂ ਗਲ ਪਾਏ ਜਾਂਦੇ ਸੀ। ਬੇਦੋਸ਼ੇ ਸਿੱਖਾਂ ਦੇ ਸਿਰ ਕਟਵਾਏ ਜਾਂਦੇ ਸੀ। ਹਾਕਮ ਵਲੋਂ ਮੁੱਲ ਸਿਰਾਂ ਦੇ ਪਾਏ ਜਾਂਦੇ ਸੀ। ਜਿਹੜਾ ਵੀ ਸੱਪ ਬਣ ਕੇ ਸਿੱਖੀ ਤਾਈਂ ਡੰਗਿਆ ਏ। ਸਿੱਖਾਂ ਉਹਦਾ ਸਿਰ ਲਾਹ ਕੇ ਨੇਜ਼ੇ 'ਤੇ ਟੰਗਿਆ ਏ। ਮੱਸਾ ਰੰਘੜ ਹਰਿਮੰਦਰ ਵਿਚ ਪਲੰਘ ਡਹਾਉਂਦਾ ਸੀ। ਆਪਣੇ ਸਾਹਵੇਂ ਇਕ ਰੰਡੀ ਦਾ ਨਾਚ ਕਰਾਉਂਦਾ ਸੀ। ਜੰਗਲਾਂ ਦੇ ਵਿਚ ਲੁਕੇ ਸਿੰਘਾਂ ਮਤਾ ਪਕਾਇਆ ਸੀ। ਸੁੱਖਾ ਸਿੰਘ, ਮਹਿਤਾਬ ਸਿੰਘ ਨੇ ਬੀੜਾ ਚਾਇਆ ਸੀ। ਦੋਵੇਂ ਪਹੁੰਚੇ ਪਲੰਘ ਦੇ ਨੇੜੇ ਕੋਈ ਨਾ ਖੰਘਿਆ ਏ। ਸਿੱਖਾਂ ਉਹਦਾ ਸਿਰ ਲਾਹ ਕੇ ਨੇਜ਼ੇ 'ਤੇ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ॥

ਸਿਰੀਰਾਗੁ ਮਹਲਾ ੧ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ॥ ੧॥ ਮਨ ਰੇ ਸਾਚੀ ਖਸਮ ਰਜਾਇ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ॥ ਰਹਾਉ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ॥ ੨॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ॥ ੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ॥ ਰਾਮ ਨਾਮਿ ਮਨੁ ਬੇਧਿਆ ਗੁਰ ਦੀਆ ਸਚੁ ਦਾਨੁ॥ ੪॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰੁ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ॥ ੫॥ ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ॥ ਕਰਮਿ ਮਿਲੈ ਸਚੁ ਪਾਈਐ ਧੁਰਿ ...

ਪੂਰਾ ਲੇਖ ਪੜ੍ਹੋ »

ਗੁਰਮਤਿ ਸੰਗੀਤ ਵਿਚ ਤਬਲੇ ਦਾ ਸਥਾਨ

ਸੰਗੀਤ ਗਾਇਨ, ਵਾਦਨ ਅਤੇ ਨ੍ਰਿਤ ਤਿੰਨਾਂ ਕਲਾਵਾਂ ਦਾ ਸੁਮੇਲ ਹੈ। ਤਾਲ, ਸੰਗੀਤ ਵਿਚ ਇਕ ਮਹੱਤਵਪੂਰਨ ਭੂਮਿਕਾ ਰੱਖਦਾ ਹੈ, ਜਿਸ ਦੀ ਗਵਾਹੀ ਸੰਗੀਤ ਰਤਨਾਕਰ ਗ੍ਰੰਥ ਵਿਚ ਇਸ ਤਰ੍ਹਾਂ ਮਿਲਦੀ ਹੈ: ਗਤਿਮ ਵਦਿਅਮ ਤਥਾ ਨ੍ਰਿਤਯਮ ਯਤਸਤਾਲੇ ਪ੍ਰਤਿਸਠਿਤਮ ਜਿਵੇਂ ਇਕ ਹਨੇਰੇ ਘਰ ਵਿਚ ਰੌਸ਼ਨੀ ਕੀਤੇ ਬਗੈਰ ਉਸ ਦੀ ਸੁੰਦਰਤਾ ਦਾ ਸਹਿਜ ਨਹੀਂ ਲਗਾਇਆ ਜਾ ਸਕਦਾ ਅਤੇ ਰੌਸ਼ਨੀ ਲਈ ਚਿਰਾਗ ਦੀ ਜ਼ਰੂਰਤ ਪੈਂਦੀ ਹੈ, ਬਿਲਕੁਲ ਇਸੇ ਤਰ੍ਹਾਂ ਸੰਗੀਤ ਵਿਚ ਤਾਲ ਇਕ ਚਿਰਾਗ ਦੀ ਤਰ੍ਹਾਂ ਕੰੰਮ ਕਰਦਾ ਹੈ। ਇਸੇ ਤਰ੍ਹਾਂ ਤਬਲਾ ਸਾਜ ਇਕ ਤਾਲ ਸਾਜ ਹੈ ਅਤੇ ਇਸ ਦੇ ਸਾਥ ਤੋਂ ਬਿਨਾਂ ਸੰਗੀਤ ਅਧੂਰਾ ਲਗਦਾ ਹੈ। ਭਾਰਤੀ ਸੰਗੀਤ ਦੀ ਤਰ੍ਹਾਂ ਗੁਰਮਤਿ ਸੰਗੀਤ ਵਿਚ ਵੀ ਤਬਲੇ ਨੂੰ ਅਹਿਮ ਸਥਾਨ ਪ੍ਰਾਪਤ ਹੋਇਆ ਹੈ। ਗੁਰਮਤਿ ਸੰਗੀਤ ਵਿਚ ਇਸ ਨੂੰ (ਜੋੜੀ) ਵੀ ਕਿਹਾ ਜਾਂਦਾ ਹੈ। ਇਸ ਦੀ ਸਿਖਲਾਈ ਲਈ ਗੁਰਮਤਿ ਦੇ ਖੇਤਰ ਵਿਚ ਕਈ ਅਕੈਡਮੀਆਂ, ਟਕਸਾਲਾਂ ਅਤੇ ਵਿਸ਼ੇਸ਼ ਕਾਲਜ ਵੀ ਸਥਾਪਿਤ ਕੀਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾਸ਼ੀ, ਬਠਿੰਡਾ, ਗੁਰਮਤਿ ਸੰਗੀਤ ਅਕੈਡਮੀ ਅਨੰਦਪੁਰ ਸਾਹਿਬ, ਸ਼ਹੀਦ ...

ਪੂਰਾ ਲੇਖ ਪੜ੍ਹੋ »

ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ

ਗਵਾਲੀਅਰ ਦਾ ਕਿਲ੍ਹਾ ਭਾਰਤ ਦੇ ਪ੍ਰਮੁੱਖ ਕਿਲ੍ਹਿਆਂ ਵਿਚ ਸ਼ੁਮਾਰ ਹੈ। ਮੈਦਾਨੀ ਧਰਤੀ ਤੋਂ 342 ਫੁੱਟ ਉਚਾਈ 'ਤੇ ਬਣਿਆ ਇਹ ਕਿਲ੍ਹਾ ਆਪਣੀ ਸੁੰਦਰਤਾ, ਨਿਰਮਾਣ ਸ਼ੈਲੀ ਆਦਿ ਵਰਗੇ ਪੱਖ ਤੋਂ ਮਹੱਤਵ ਰੱਖਣ ਦੇ ਨਾਲ-ਨਾਲ ਇਤਿਹਾਸਕ ਪੱਖ ਤੋਂ ਵੀ ਮਹੱਤਵਪੂਰਨ ਹੈ। ਇਤਿਹਾਸ ਨਾਲ ਸਬੰਧਿਤ ਵੱਖ-ਵੱਖ ਸਮਿਆਂ ਦੀਆਂ ਅਨੇਕਾਂ ਇਤਿਹਾਸਕ ਘਟਨਾਵਾਂ ਇਸ ਕਿਲ੍ਹੇ ਨਾਲ ਜੁੜੀਆਂ ਹੋਈਆਂ ਹਨ। ਸਿੱਖ ਇਤਿਹਾਸ ਦਾ ਵੀ ਇਸ ਕਿਲ੍ਹੇ ਨਾਲ ਸਬੰਧ ਹੈ। ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਨੂੰ ਇੱਥੇ ਹੀ ਦੋ ਸਾਲ ਦੇ ਲਗਪਗ ਕੈਦੀ ਬਣਾ ਕੇ ਰੱਖਿਆ ਸੀ। ਗੁਰੂ ਹਰਿਗੋਬਿੰਦ ਸਾਹਿਬ ਦੇ ਇਸ ਕਿਲ੍ਹੇ ਨਾਲ ਇਸ ਸਬੰਧ ਕਾਰਨ ਇਸ ਕਿਲ੍ਹੇ ਵਿਚ 'ਗੁਰਦੁਆਰਾ ਦਾਤਾ ਬੰਦੀ ਛੋੜ' ਦਾ ਨਿਰਮਾਣ ਕੀਤਾ ਗਿਆ ਹੈ। ਗੁਰੂ ਅਰਜਨ ਦੇਵ ਜੀ ਨੇ 1606 ਈ: ਵਿਚ ਲਾਹੌਰ ਵੱਲ ਨੂੰ ਕੁਰਬਾਨੀ ਦੇਣ ਲਈ ਜਾਣ ਤੋਂ ਪਹਿਲਾਂ ਗੁਰਗੱਦੀ ਦੀ ਜ਼ਿੰਮੇਵਾਰੀ ਆਪਣੇ ਬਾਲਕ ਸਾਹਿਬਜ਼ਾਦੇ ਹਰਿਗੋਬਿੰਦ ਸਾਹਿਬ ਨੂੰ ਸੌਂਪ ਦਿੱਤੀ ਅਤੇ ਬਦਲੇ ਹਾਲਾਤ ਦੇ ਅਨੁਸਾਰ ਸਿੱਖ ਧਰਮ ਦੀ ਅਗਵਾਈ ਕਰਨ ਲਈ ਕਿਹਾ। ਉਸ ਸਮੇਂ ...

ਪੂਰਾ ਲੇਖ ਪੜ੍ਹੋ »

250 ਵਰ੍ਹੇ ਪੁਰਾਣੀਆਂ ਟੈਕਸ ਡਿਉਢੀਆਂ ਦੀ ਹੋਂਦ ਅਜੇ ਵੀ ਬਰਕਰਾਰ

ਸਿੱਖ ਮਿਸਲਾਂ ਦੇ ਸਮੇਂ ਅੰਮ੍ਰਿਤਸਰ ਨੂੰ ਵੱਖ-ਵੱਖ ਛੋਟੇ ਸ਼ਹਿਰਾਂ ਦੇ ਰੂਪ ਵਿਚ ਵੰਡਣ ਵਾਲੇ ਕਟੜਿਆਂ ਦੀਆਂ ਚੁੰਗੀ ਡਿਉਢੀਆਂ ਅੱਜ ਵੀ ਅੰਦਰੂਨੀ ਸ਼ਹਿਰ ਵਿਚ ਮੌਜੂਦ ਹਨ, ਪਰ ਇਨ੍ਹਾਂ ਦੀ ਹੋਂਦ ਅਤੇ ਇਨ੍ਹਾਂ ਦੀ ਇਤਿਹਾਸਕ ਮਹੱਤਤਾ ਬਾਰੇ ਸਬੰਧਤ ਵਿਭਾਗਾਂ ਨੂੰ ਕਿਸੇ ਕਿਸਮ ਦੀ ਕੋਈ ਜਾਣਕਾਰੀ ਨਾ ਹੋਣ ਕਰਕੇ ਰੱਖ-ਰਖਾਅ ਦੀ ਕਮੀ ਦੇ ਚਲਦਿਆਂ ਇਹ ਕਰੀਬ 250 ਵਰ੍ਹੇ ਪੁਰਾਣੀਆਂ ਵਿਰਾਸਤੀ ਡਿਉਢੀਆਂ ਖੰਡਰਾਂ ਵਿਚ ਤਬਦੀਲ ਹੁੰਦੀਆਂ ਜਾ ਰਹੀਆਂ ਹਨ। ਦੱਸਣਯੋਗ ਹੈ ਕਿ ਸਿੱਖ ਮਿਸਲਾਂ ਦੇ ਹੋਂਦ ਵਿਚ ਆਉਣ ਦੇ ਬਾਅਦ ਮਿਸਲਾਂ ਦੇ ਬਹੁਤੇ ਸਰਦਾਰਾਂ ਨੇ ਅੰਮ੍ਰਿਤਸਰ ਵਿਚ ਆਪੋ-ਆਪਣੇ ਨਾਵਾਂ 'ਤੇ ਕਟੜੇ ਵਸਾ ਕੇ ਉਨ੍ਹਾਂ ਵਿਚ ਆਪਣੀ ਰਿਹਾਇਸ਼ ਲਈ ਮਹਿਲਨੁਮਾ ਹਵੇਲੀਆਂ ਅਤੇ ਰਿਹਾਇਸ਼ੀ ਕਿਲ੍ਹੇ ਉਸਾਰ ਲਏ। ਅੰਮ੍ਰਿਤਸਰ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ਾਂ ਅਨੁਸਾਰ ਮਿਸਲ ਕਾਲ ਸਮੇਂ ਅੰਮ੍ਰਿਤਸਰ ਵਿਚ 65 ਦੇ ਕਰੀਬ ਕਟੜੇ ਸਨ ਅਤੇ ਕਰੀਬ ਹਰ ਕਟੜੇ ਵਿਚ ਇਕ-ਦੋ ਵੱਡੇ ਬਾਜ਼ਾਰ ਜਾਂ ਮੰਡੀਆਂ ਸਥਾਪਿਤ ਕੀਤੀਆਂ ਗਈਆਂ। ਇਹ ਕਟੜੇ ਇਕ ਕਿਸਮ ਦੇ ਸ਼ਹਿਰ ਦੇ ਅੰਦਰ ਹੀ 'ਮਿੰਨੀ ਸਿਟੀ' (ਛੋਟੇ ਨਗਰ) ਬਣੇ ਹੋਏ ਸਨ ...

ਪੂਰਾ ਲੇਖ ਪੜ੍ਹੋ »

ਮਹਾਰਾਜਾ ਦਲੀਪ ਸਿੰਘ ਦਾ ਅੰਗਰੇਜ਼ ਹਾਕਮਾਂ ਸਾਹਮਣੇ ਪੇਸ਼ ਹੋਣਾ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਧਰਮ ਤੇ ਵਿਰਸਾ ਅੰਕ ਦੇਖੋ) ਲਾਰਡ ਹਾਰਡਿੰਗ ਉਸ ਵੇਲੇ ਪੰਜਾਬ ਨੂੰ ਅੰਗਰੇਜ਼ੀ ਰਾਜ ਵਿਚ ਸ਼ਾਮਿਲ ਕਰਨਾ ਚਾਹੁੰਦਾ ਸੀ, ਪਰ ਜਲਦੀ ਅਹਿਸਾਸ ਹੋਇਆ ਕਿ ਇਹ ਕੰਮ 1846 ਦੀਆਂ ਗਰਮੀਆਂ ਵਿਚ ਨਹੀਂ ਹੋ ਸਕਦਾ। ਬੇਸ਼ੱਕ ਪੰਜਾਬੀ ਫੌਜਾਂ ਸਤਲੁਜ ਦੇ ਕੰਢੇ ਹਾਰ ਖਾ ਚੁੱਕੀਆਂ ਸਨ ਪਰ ਅਜੇ ਵੀ ਪੰਜਾਬ ਦੇ ਹੋਰ ਹਿੱਸਿਆਂ ਵਿਚ ਕਾਫੀ ਵੱਡੀ ਪੰਜਾਬੀ ਫੌਜ ਕਾਇਮ ਸੀ। ਰਾਏਬਾਨ ਪਿੰਡ ਦੇ 25,000 ਆਦਮੀਆਂ ਤੋਂ ਬਿਨਾਂ 8,000 ਦੀ ਨਫਰੀ ਪੇਸ਼ਾਵਰ ਵਿਚ ਸੀ ਤੇ ਏਨੀ ਹੀ ਗਿਣਤੀ ਮੁਲਤਾਨ ਵਿਚ ਸੀ। ਹਾਰਡਿੰਗ ਦੀ ਆਪਣੀ ਫੌਜ 20,000 ਦੀ ਸੀ ਤੇ ਜਿਨ੍ਹਾਂ ਵਿਚ ਬਹੁਤ ਥੋੜ੍ਹਾ ਹਿੱਸਾ ਯੂਰਪੀਨਾਂ ਦਾ ਸੀ। ਉਸ ਦਾ ਅਨੁਮਾਨ ਸੀ ਕਿ ਹਿੰਦੁਸਤਾਨੀ ਸਿਪਾਹੀਆਂ ਨੇ ਪੰਜਾਬੀਆਂ ਦੇ ਖ਼ਿਲਾਫ਼ ਬਹੁਤ ਘਟੀਆ ਪ੍ਰਦਰਸ਼ਨ ਕੀਤਾ ਸੀ। ਵੱਡੇ ਪੈਮਾਨੇ ਉੱਪਰ ਮੁਕੰਮਲ ਲੜਾਈ ਵਾਸਤੇ ਹੋਰ ਕੁਮਕ ਮੰਗਵਾਉਣੀ ਪਵੇਗੀ, ਜਿਸ ਨਾਲ ਪਹਿਲਾਂ ਹੀ ਪਤਲੀ ਹਾਲਤ ਵਿਚ ਜਾ ਚੁੱਕੇ ਖਜ਼ਾਨੇ ਉੱਪਰ ਹੋਰ ਭਾਰ ਪਵੇਗਾ। ਇਸ ਤੋਂ ਇਲਾਵਾ ਯੂਰਪੀਨ ਸਿਪਾਹੀਆਂ ਵਾਸਤੇ ਲੜਨ ਦੀ ਰੁੱਤ ਖ਼ਤਮ ਹੋ ਚੁੱਕੀ ਸੀ, ਉਹ ਗਰਮੀਆਂ ਵਿਚ ਲੜਨਾ ਪਸੰਦ ...

ਪੂਰਾ ਲੇਖ ਪੜ੍ਹੋ »

ਬਰਸੀ ਸਮਾਗਮ 'ਤੇ ਵਿਸ਼ੇਸ਼

ਦੋਆਬੇ ਦੀ ਧਰਤੀ ਦਾ ਮਾਣ ਨਿਰਮਲ ਕੁਟੀਆ ਜੌਹਲਾਂ

ਨਿਰਮਲ ਕੁਟੀਆ ਜੌਹਲਾਂ ਰਾਮਾਮੰਡੀ ਤੋਂ ਹੁਸ਼ਿਆਰਪੁਰ ਸੜਕ 'ਤੇ ਸਥਿਤ ਹੈ, ਜੋ ਅੱਜ ਇਕ ਸਿੱਖੀ ਦਾ ਧੁਰਾ, ਧਰਮ ਪ੍ਰਚਾਰ ਦਾ ਸਥਾਨ ਬਣ ਚੁੱਕਾ ਹੈ। ਇਸ ਸਥਾਨ ਦੇ ਸੰਸਥਾਪਕ ਸੰਤ ਬਾਬਾ ਬਸੰਤ ਸਿੰਘ ਨੇ ਇਸ ਸਥਾਨ ਦੀ ਪ੍ਰਾਰੰਭਤਾ 1920 ਵਿਚ ਕੀਤੀ ਸੀ। ਇਹ ਸਥਾਨ ਨਿਰਮਲ ਸੰਪਰਦਾ ਦੇ ਮਹਾਨ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਦੇ ਅਨਿਨ ਸੇਵਕ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜਿਆਣ ਵਾਲਿਆਂ ਦੇ ਅਨਿਨ ਸੇਵਕ ਸੰਤ ਬਾਬਾ ਬਸੰਤ ਸਿੰਘ ਦੇ ਨਾਂਅ ਨਾਲ ਜੁੜਿਆ ਹੋਇਆ ਹੈ। ਸੰਤ ਬਾਬਾ ਬਸੰਤ ਸਿੰਘ ਨੇ 1920 ਤੋਂ ਨਿਰਮਲ ਪਰੰਪਰਾ ਨੂੰ ਅਪਣਾਉਂਦਿਆਂ ਸਿੱਖੀ ਦੇ ਪ੍ਰਚਾਰ ਦਾ ਇਹ ਸਥਾਨ ਸਥਾਪਿਤ ਕੀਤਾ ਸੀ, ਜਿਥੇ ਅੱਜ ਤੱਕ ਲੱਖਾਂ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣ ਚੁੱਕੇ ਹਨ। ਸੰਤ ਬਾਬਾ ਬਸੰਤ ਸਿੰਘ ਦਾ ਜਨਮ 1885 ਈ: ਵਿਚ ਪਿੰਡ ਮਰੂਲੇ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਇਆ। ਆਪ ਦੇ ਮਾਤਾ ਸਰਦਾਰਨੀ ਚੰਦ ਕੌਰ ਅਤੇ ਪਿਤਾ ਸਤਿਕਾਰਯੋਗ ਫ਼ਤਹਿ ਸਿੰਘ ਸਨ, ਜਿਨ੍ਹਾਂ ਦੇ ਗ੍ਰਹਿ ਨੂੰ ਆਪ ਨੇ ਭਾਗ ਲਾਏ। ਮਾਤਾ-ਪਿਤਾ ਦੇ ਸੁਚੱਜੇ ਢੰਗ ਨਾਲ ਪਾਲਣ-ਪੋਸ਼ਣ ਨਾਲ ਬਚਪਨ ਤੋਂ ਹੀ ...

ਪੂਰਾ ਲੇਖ ਪੜ੍ਹੋ »

ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਸੇਵਾਵਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ। ਇਸ ਸੰਸਥਾ ਦਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਚਲਾਉਣ ਅਤੇ ਧਰਮ ਦੇ ਪ੍ਰਚਾਰ ਦੇ ਨਾਲ-ਨਾਲ ਮਨੁੱਖੀ ਕਲਿਆਣਕਾਰੀ ਖੇਤਰ ਵਿਚ ਵੀ ਅਹਿਮ ਰੁਤਬਾ ਹੈ। ਇਸ ਲਈ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ ਸੰਗਤੀ ਪ੍ਰਬੰਧ ਦੇ ਮਨੋਰਥ ਨੂੰ ਲੈ ਕੇ 20ਵੀਂ ਸਦੀ ਦੇ ਦੂਜੇ ਦਹਾਕੇ ਵਿਚ ਸਿੱਖਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਵਿਸ਼ਵ-ਵਿਆਪੀ ਸਿੱਖ ਕੌਮ ਦੀ ਪ੍ਰਤੀਨਿਧ ਜਥੇਬੰਦੀ ਦੇ ਰੂਪ 'ਚ ਸਥਾਪਤ ਹੋ ਚੁੱਕੀ ਹੈ। ਸਿੱਖ ਕੌਮ ਦੀ ਇਸ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਮੂਲ ਉਦੇਸ਼ ਮਿੱਥੇ ਗਏ ਸਨ, ਜਿਨ੍ਹਾਂ ਵਿਚ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਕਾਰਜ ਕਰਨਾ ਮੁੱਖ ਸੀ। ਇਸ ਦੇ ਨਾਲ ਹੀ ਸਿੱਖ ਕੌਮ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵੀ ਸ਼੍ਰੋਮਣੀ ਕਮੇਟੀ ਨੇ ਅਹਿਮ ਕਦਮ ਉਠਾਏ ਹਨ। ਸ਼੍ਰ੍ਰੋਮਣੀ ਕਮੇਟੀ ਕਿਸੇ ਵੀ ਬਿਪਤਾ ਵੇਲੇ ਨਾ ਕੇਵਲ ਦੁਨੀਆ ...

ਪੂਰਾ ਲੇਖ ਪੜ੍ਹੋ »

ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ

ਸਿੱਖ ਸਿਧਾਂਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਹਿਮ ਮੌਕਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ 2019'ਚ ਆ ਰਿਹਾ ਹੈ। ਇਸ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਸੰਸਥਾਵਾਂ ਅਤੇ ਸਰਕਾਰਾਂ ਵਲੋਂ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਭਾਰਤ ਸਰਕਾਰ ਇਸ ਦਿਹਾੜੇ ਨੂੰ ਸਾਰੇ ਵਿਸ਼ਵ'ਚ ਮਨਾਏਗੀ। ਸ੍ਰੀਮਤੀ ਸੁਸ਼ਮਾ ਸਵਰਾਜ ਦਾ ਕਹਿਣਾ ਹੈ ਕਿ ਅੱਜ ਉਬਲਦੇ ਹੋਏ ਵਿਸ਼ਵ ਅੰਦਰ ਹਿੰਸਾ ਅਤੇ ਹੱਤਿਆ ਦਾ ਬੋਲਬਾਲਾ ਹੈ। ਧਰਮ ਅਤੇ ਮਜ਼੍ਹਬ ਦੇ ਨਾਂਅ 'ਤੇ ਕਤਲੇਆਮ ਹੋ ਰਹੇ ਹਨ। ਸ੍ਰੀਮਤੀ ਸੁਸ਼ਮਾ ਸਵਰਾਜ ਅਨੁਸਾਰ ਸਰਕਾਰ ਚਾਹੁੰਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਲਾਭ ਉਠਾ ਕੇ ਸਿੱਖ ਧਰਮ ਦੀ ਸਾਰੀ ਸਿੱਖਿਆ ਤੋਂ ਸੰਸਾਰ ਨੂੰ ਜਾਣੂ ਕਰਾਇਆ ਜਾਵੇ। ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਦੂਜੇ ਸਿੱਖ ਗੁਰੂਆਂ ਦੇ ਸੰਦੇਸ਼ ਨੂੰ ਸਾਰੀ ਦੁਨੀਆ'ਚ ਫੈਲਾਇਆ ਜਾਵੇ। ਇਸ ਤਰ੍ਹਾਂ ਕਰਕੇ ਭਾਰਤ ਸਰਕਾਰ ਦੁਨੀਆ ਨੂੰ ਇਹ ਦੱਸਣਾ ਚਾਹੁੰਦੀ ਹੈ ਕਿ ਸਿੱਖ ਧਰਮ ਉਹ ਧਰਮ ਹੈ ਜਿਸ ਦਾ ਆਧਾਰ ਹੈ ਕਿ ਪਰਮਾਤਮਾ ਇਕ ਹੈ। ਇਹ ਉਹ ਧਰਮ ਹੈ ਜਿਹੜਾ ਕਹਿੰਦਾ ਹੈ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX