ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਸੂਰਜਮੁਖੀ ਦੀ ਬਿਜਾਈ ਕਰਨ ਤੋਂ ਪਹਿਲਾਂ

ਕਾਸ਼ਤ ਦੇ ਢੰਗ: ਜ਼ਮੀਨ ਦੀ ਤਿਆਰੀ: ਸੂਰਜਮੁਖੀ ਦੀ ਬਿਜਾਈ ਕਰਨ ਤੋਂ ਪਹਿਲਾਂ ਖੇਤ ਨੂੰ 2-3 ਵਾਰ ਚੰਗੀ ਤਰ੍ਹਾਂ ਵਾਹਿਆ ਜਾਵੇ ਅਤੇ ਹਰ ਵਾਹੀ ਬਾਅਦ ਸੁਹਾਗਾ ਫੇਰੋ। ਇਸ ਤਰਾਂ ਖੇਤ ਚੰਗਾ ਤਿਆਰ ਹੋ ਜਾਂਦਾ ਹੈ। ਬਿਜਾਈ ਦਾ ਸਮਾਂ: ਵਧੇਰੇ ਝਾੜ ਲੈਣ ਲਈ ਅਤੇ ਪਾਣੀ ਦੀ ਬੱਚਤ ਕਰਨ ਲਈ ਸੂਰਜਮੁਖੀ ਦੀ ਬਿਜਾਈ ਜਨਵਰੀ ਮਹੀਨੇ ਦੇ ਅਖੀਰ ਤੱਕ ਕਰ ਲੈਣੀ ਚਾਹੀਦੀ ਹੈ। ਜੇਕਰ ਬਿਜਾਈ ਫਰਵਰੀ ਦੇ ਪਹਿਲੇ ਹਫ਼ਤੇ ਤੱਕ ਕਰਨੀ ਪੈ ਜਾਵੇ ਤਾਂ ਪੀ ਐਸ ਐਚ 569 ਕਿਸਮ ਨੂੰ ਤਰਜੀਹ ਦੇਣੀ ਚਾਹੀਦੀ ਹੈ। ਫ਼ਰਵਰੀ ਦੇ ਦੂਜੇ ਪੰਦ੍ਹਰਵਾੜੇ ਜਾਂ ਮਾਰਚ ਦੇ ਮਹੀਨੇ ਵਿਚ ਸਿੱਧੀ ਬਿਜਾਈ ਕਰਨ ਨਾਲ ਜਦੋਂ ਤੱਕ ਫ਼ਸਲ ਵਿਚ ਪਰਾਗਣ ਕਿਰਿਆ ਸ਼ੁਰੂ ਹੁੰਦੀ ਹੈ, ਤਾਪਮਾਨ ਕਾਫ਼ੀ ਜ਼ਿਆਦਾ ਹੋਣ ਕਾਰਨ ਬੀਜ ਘੱਟ ਬਣਦੇ ਹਨ ਅਤੇ ਜ਼ਿਆਦਾਤਰ ਬੀਜ ਫੋਕੇ ਰਹਿ ਜਾਂਦੇ ਹਨ। ਇਸ ਤੋਂ ਇਲਾਵਾ ਪਛੇਤੀ ਬਿਜਾਈ ਕਰਨ ਨਾਲ ਬਿਮਾਰੀਆਂ ਅਤੇ ਕੀੜਿਆਂ ਦਾ ਹਮਲਾ ਵੀ ਵੱਧ ਹੁੰਦਾ ਹੈ। ਬੀਜ ਦੀ ਮਾਤਰਾ ਅਤੇ ਸੋਧ: ਸੂਰਜਮੁਖੀ ਦੀ ਬਿਜਾਈ ਲਈ ਦੋ ਕਿੱਲੋ ਬੀਜ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਬਿਜਾਈ ਤੋਂ ਪਹਿਲਾਂ ਬੀਜ ਨੂੰ ਥੀਰਮ (ਟ੍ਰੈਟਾਮੀਥਾਈਲ ...

ਪੂਰਾ ਲੇਖ ਪੜ੍ਹੋ »

ਪਿਆਜ਼ ਦੀ ਖੇਤੀ ਨਾਲ ਕਿਸਾਨਾਂ ਦੀ ਆਮਦਨ ਵਿਚ ਹੋ ਸਕਦਾ ਹੈ ਵਾਧਾ

ਮੰਡੀ ਵਿਚ ਪਿਆਜ਼ ਦੀ ਕੀਮਤ 100 ਰੁਪਏ ਕਿਲੋ ਤੱਕ ਪਹੁੰਚ ਗਈ ਹੈ। ਇਸ ਦੀ ਵਰਤੋਂ ਆਮ ਪਰਿਵਾਰਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ। ਪੰਜਾਬ ਵਿਚ ਪਿਆਜ਼ ਦੀ ਸਫ਼ਲ ਖੇਤੀ ਕੀਤੀ ਜਾ ਸਕਦੀ ਹੈ। ਇਸ ਦੀ ਖੇਤੀ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਸਹਾਇਤਾ ਹੋ ਸਕਦੀ ਹੈ। ਪਰ ਪੰਜਾਬ ਦੇ ਕਿਸਾਨਾਂ ਵਲੋਂ ਪਿਆਜ਼ ਦੀ ਖੇਤੀ ਵੱਲ ਘੱਟ ਉਤਸ਼ਾਹ ਵਿਖਾਇਆ ਜਾ ਰਿਹਾ ਹੈ। ਪੰਜਾਬੀ ਕਿਸਾਨ ਆਲੂਆਂ ਦੀ ਕਾਸ਼ਤ ਵਲ ਵਧੇਰੇ ਰੁਚੀ ਰੱਖਦੇ ਹਨ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਆਲੂਆਂ ਦੇ ਮੁਕਾਬਲੇ ਪਿਆਜ਼ ਦੀ ਕਾਸ਼ਤ ਸੌਖੀ ਅਤੇ ਘੱਟ ਖਰਚੇ ਵਾਲੀ ਹੈ ਪਰ ਝਾੜ ਆਲੂਆਂ ਦੇ ਬਰਾਬਰ ਹੈ। ਇਹ ਵੀ ਸੱਚ ਹੈ ਕਿ ਪਿਆਜ਼ ਦੀਆਂ ਕੀਮਤਾਂ ਆਲੂਆਂ ਦੇ ਮੁਕਾਬਲੇ ਵਧੇਰੇ ਸਥਾਈ ਰਹਿੰਦੀਆਂ ਹਨ। ਪਿਆਜ਼ ਦੀ ਖੇਤੀ ਵੱਲ ਘੱਟ ਉਤਸ਼ਾਹ ਦਾ ਇਕ ਕਾਰਨ ਹੈ ਕਈ ਕਿਸਾਨ ਭਾਈਚਾਰੇ ਇਸ ਨੂੰ ਹਲਕਾ ਕੰਮ ਆਖਦੇ ਹਨ। ਹੁਣ ਇਸ ਸੋਚ ਨੂੰ ਬਦਲਣ ਦੀ ਲੋੜ ਹੈ ਤਾਂ ਜੋ ਪਿਆਜ਼ ਦੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਪੰਜਾਬ ਵਿਚ ਪਿਆਜ਼ ਦੀ ਖੇਤੀ ਕੋਈ 9000 ਹੈਕਟਰ ਵਿਚ ਹੁੰਦੀ ਹੈ। ਇਸ ਹੇਠ ਰਕਬੇ ਵਿਚ ...

ਪੂਰਾ ਲੇਖ ਪੜ੍ਹੋ »

ਭਵਿੱਖ 'ਚ ਬਾਸਮਤੀ ਦੀ ਨਿਰਯਾਤ

ਬਾਸਮਤੀ ਦੇ ਬਰਾਮਦਕਾਰਾਂ ਨੇ ਈਰਾਨ ਨੂੰ ਬਾਸਮਤੀ ਚਾਵਲ ਉਧਾਰ ਨਾ ਭੇਜਣ ਦਾ ਫ਼ੈਸਲਾ ਲਿਆ ਹੈ। ਆਲ-ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੇ ਸੇਤੀਆ ਨੇ ਦੱਸਿਆ ਕਿ ਇਸ ਫ਼ੈਸਲੇ 'ਤੇ ਸਾਰੇ ਬਰਾਮਦਕਾਰਾਂ ਨੂੰ ਖੜ੍ਹੇ ਰਹਿਣ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਤੇ ਹਰਿਆਣਾ ਵਿਚ ਹੀ ਬਾਸਮਤੀ ਚਾਵਲ ਦੇ ਮੁੱਖ ਬਰਾਮਦਕਾਰ ਹਨ। ਉਨ੍ਹਾਂ ਨਾਲ ਸੰਪਰਕ ਕਰ ਲਿਆ ਗਿਆ ਹੈ। ਇਹ ਫ਼ੈਸਲਾ ਅਮਰੀਕਾ ਤੇ ਈਰਾਨ ਦਰਮਿਆਨ ਜੋ ਹਾਲੀਆ ਤਣਾਅ ਬਣਿਆ ਹੈ, ਉਸ ਕਾਰਨ ਹੈ ਜਾਂ ਈਰਾਨ ਦੇ ਵਪਾਰੀਆਂ ਵਲੋਂ ਪਿਛਲੇ ਸਾਲ ਭੇਜੇ ਗਏ ਚਾਵਲ ਦੀ ਕੀਮਤ ਦੀ ਅਦਾਇਗੀ ਨਾ ਕਰਨ ਵਜੋਂ? ਪਿਛਲੇ ਸਾਲ ਭਾਰਤ ਤੋਂ ਤਕਰੀਬਨ 33,000 ਕਰੋੜ ਰੁਪਏ ਦੇ 44.14 ਲੱਖ ਟਨ ਬਾਸਮਤੀ ਚਾਵਲ ਬਰਾਮਦ ਕੀਤੇ ਗਏ। ਇਨ੍ਹਾਂ ਵਿਚ ਸਭ ਤੋਂ ਵੱਧ ਮਾਤਰਾ ਈਰਾਨ ਨੂੰ ਬਰਾਮਦ ਕੀਤੀ ਗਈ। ਈਰਾਨ ਨੂੰ 15 ਲੱਖ ਟਨ ਚਾਵਲ ਭੇਜੇ ਗਏ। ਜਿਨ੍ਹਾਂ ਦੀ ਕੀਮਤ ਤਕਰੀਬਨ 11000 ਕਰੋੜ ਰੁਪਏ ਸੀ। ਇਸ ਵਜੋਂ ਜੋ ਈਰਾਨ ਦੇ ਵਪਾਰੀਆਂ ਤੋਂ 1500 ਕਰੋੜ ਰੁਪਿਆ ਪੰਜਾਬ- ਹਰਿਆਣਾ ਦੇ ਵਪਾਰੀਆਂ ਨੇ ਚਾਵਲਾਂ ਦਾ ਲੈਣਾ ਸੀ, ਉਸ ਵਿਚੋਂ ਪਿਛਲੇ ਕੁਝ ਮਹੀਨਿਆਂ ਦੌਰਾਨ 600 ...

ਪੂਰਾ ਲੇਖ ਪੜ੍ਹੋ »

ਫ਼ੈਸਲੇ ਦੀ ਘੜੀ

ਗਿੱਠ-ਗਿੱਠ ਹੋਈਆਂ ਕਣਕਾਂ ਨੇ ਕਈ ਅਹਿਮ ਸੁਆਲ ਪੈਦਾ ਕਰ ਦਿੱਤੇ ਹਨ। ਸਰਕਾਰ ਤੇ ਖੇਤੀ ਸੰਸਥਾਵਾਂ ਦਾ ਐਤਕੀਂ ਪੂਰਾ ਜ਼ੋਰ ਲੱਗਾ ਰਿਹੈ ਕਿ ਝੋਨੇ ਦੀ ਪਰਾਲੀ ਨੂੰ ਨਾ ਸਾੜੋ। ਸਿਰਫ਼ ਵਾਹ ਕੇ ਜਾਂ ਕੱਟੇ ਟੱਕ ਵਿਚ ਹੀ ਕਣਕ ਬੀਜੋ। ਇਸ ਪ੍ਰਚਾਰ ਦਾ ਅਸਰ ਵੀ ਹੋਇਆ। ਕਾਫ਼ੀ ਗਿਣਤੀ ਵਿਚ ਕਿਸਾਨਾਂ ਨੇ ਇਹ ਸਲਾਹ ਮੰਨ ਵੀ ਲਈ। ਹੁਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਿਤੇ ਤਾਂ ਕਣਕ ਬਹੁਤ ਵਧੀਆ ਹੈ ਤੇ ਕਈ ਥਾਂ ਘੱਟ ਉੱਗੀ ਜਾਂ ਸੁੰਡੀ ਵੀ ਪਈ ਹੋਈ ਹੈ। ਇਹ ਚਿੰਤਾ ਦੀ ਗੱਲ ਹੈ। ਹਾਲੇ ਤੱਕ ਕਿਸੇ ਵੀ ਸੰਸਥਾ ਜਾਂ ਸਰਕਾਰ ਵਲੋਂ ਸਪੱਸ਼ਟ ਸਲਾਹ ਨਹੀਂ ਦਿੱਤੀ ਗਈ ਕਿ ਕੀ ਤੇ ਕਿਵੇਂ ਕਰਨਾ ਹੈ। ਖੇਤ ਦੀ ਸਹੀ ਤਿਆਰੀ ਕੀ ਹੈ ਆਦਿ? ਕਿਸਾਨ ਆਪ ਹੀ ਤਜਰਬੇ ਕਰੀ ਜਾ ਰਹੇ ਹਨ। ਉੱਧਰੋਂ ਦਵਾਈਆਂ ਵਾਲੇ ਵੀ ਕਿਸਾਨ ਨੂੰ ਛਿੱਲੀ ਜਾ ਰਹੇ ਹਨ। ਲੋੜ ਹੈ, ਕਣਕ ਬੀਜਣ ਦੀ ਤਿਆਰੀ ਤੋਂ ਲੈ ਕੇ ਖੇਤ ਵਿਚ ਪੈਂਦੀ ਸੁੰਡੀ ਮਾਰਨ ਤੱਕ ਸਹੀ ਸਾਰਨੀ ਤੇ ਸਿਫ਼ਾਰਿਸ਼ ਕੀਤੀ ਜਾਵੇ। ਕਿਸਾਨ ਅੱਜ ਵਾਂਗ ਅਟਕਲ ਪੱਚੂ ਨਾ ਲਾਉਣ। ਜੇਕਰ ਕਿਸਾਨ ਨੂੰ ਸਹੀ ਸਲਾਹ ਤੇ ਜਾਣਕਾਰੀ ਨਾ ਦਿੱਤੀ ਗਈ ਤਾਂ ਯਾਦ ਰੱਖਿਓ, ਕੋਈ ਵੀ ਤਾਕਤ ਪਰਾਲੀ ਨੂੰ ਅੱਗ ...

ਪੂਰਾ ਲੇਖ ਪੜ੍ਹੋ »

ਕਿਰਤ ਦਾ ਸੁਲਤਾਨ

ਕਿਸਾਨ

ਸੁਣ ਓ' ਮੇਰੇ ਭੋਲ੍ਹਿਆ ਜੱਟਾ ਤੂੰ ਏਂ ਪੁੱਤ ਮਹਾਨ। ਪੂਰੀ ਦੁਨੀਆ ਦਾ ਅੰਨਦਾਤਾ ਤੇਰੀ ਉੱਚੀ ਸ਼ਾਨ। ਸੋਕਾ 'ਨ੍ਹੇਰੀ ਜਰਦਾ ਏਂ ਤੂੰ ਹੜ੍ਹ ਕਰਦਾ ਨੁਕਸਾਨ। ਸੱਪਾਂ ਦੀਆਂ ਤੂੰ ਮਿੱਧੇਂ ਸਿਰੀਆਂ ਰੱਖ ਤਲੀ 'ਤੇ ਜਾਨ। ਕਿਸਮਤ ਤੇਰੀ ਡਾਹਢੀ ਅੜਿਆ ਪੇਸ਼ ਦਏ ਨਾ ਜਾਣ। ਲਾਗਤ ਮਹਿੰਗੀ, ਮੁੱਲ ਨਾ ਮਿਲਦਾ, ਲੀਡਰ ਮੂਰਖ ਬਣਾਣ। ਕਰਜ਼ਾ ਚੁੱਕਣਾ ਲੋੜ ਏ ਤੇਰੀ, ਲੱਖ ਲੋਕ ਸਮਝਾਣ। ਫ਼ਾਹਾ ਲੈ ਕੇ ਮਰ ਨਾ ਝੱਲਿਆ, ਜੀਵਨ ਬੜਾ ਮਹਾਨ। ਸੋਚਾਂ, ਫ਼ਿਕਰਾਂ ਛੱਡ ਕੇ ਵੇ ਤੂੰ, ਉੱਤਰ ਵਿਚ ਮੈਦਾਨ ਹਿੰਮਤ, ਸਬਰ ਤੇ ਮਿਹਨਤ ਕਰ ਕੇ ਕਰ ਸਭ ਨੂੰ ਹੈਰਾਨ। ਬੇਸ਼ੱਕ ਤੇਰੀ ਜੂਨ ਬੁਰੀ, ਨਾ ਦੁੱਖ ਵਿਚ ਹੋ ਗ਼ਲਤਾਨ। ਤੇਰੀ ਕਿਰਤ ਹੈ ਉੱਚੀ-ਸੁੱਚੀ, ਤੂੰ ਕਿਰਤੀ ਸੁਲਤਾਨ। -ਪ੍ਰੋ: ਪਰਮਜੀਤ ਸਿੰਘ ਨਿੱਕੇ ਘੁੰਮਣ 410, ਚੰਦਰ ਨਗਰ, ਬਟਾਲਾ। ਮੋਬਾਈਲ : ...

ਪੂਰਾ ਲੇਖ ਪੜ੍ਹੋ »

ਅਲੋਪ ਹੋ ਗਿਆ

ਕਾੜ੍ਹਨਾ

ਦੁੱਧ ਕਾੜਨ ਵਾਲਾ ਕਾੜ੍ਹਨਾ। ਚੌਕੇ ਦੇ ਇਕ ਕੋਨੇ ਦੇ ਉੱਪਰ ਕੰਧ ਨਾਲ ਜੋੜ ਕੇ ਸਾਡੀ ਬੀਜੀ ਨੇ ਬਣਾਇਆਂ ਹੁੰਦਾ ਸੀ। ਜਿਸ ਵਿਚ ਪਾਥੀਆਂ ਦੀ ਅੱਗ ਧੁਖਾਈ ਜਾਂਦੀ ਸੀ। ਇਸ ਉੱਪਰ ਕੱਚਾ ਦੁੱਧ ਕਾੜ੍ਹਨੇ ਵਿਚ ਪਾਕੇ ਕੜਨ ਲਈ ਰੱਖਿਆ ਜਾਂਦਾ ਸੀ। ਉਸ ਉੱਪਰ ਛਕਾਲਾ ਰੱਖਿਆ ਜਾਂਦਾ ਸੀ ਜਿਸ ਵਿਚ ਮੋਰੀਆਂ ਹੁੰਦੀਆਂ ਸਨ। ਇਹ ਕਈ ਘੰਟੇ ਦੁੱਧ ਕੜ੍ਹਦਾ ਰਹਿੰਦਾ ਸੀ। ਕੜ੍ਹੇ ਹੋਏ ਦੁੱਧ ਦੀ ਜਦੋਂ ਸਾਡੀ ਬੀਜੀ ਮਲਾਈ ਦਿੰਦੀ ਸੀ ਉਸ ਦੇ ਖਾਣ ਦਾ ਆਪਣਾ ਵੱਖਰਾ ਹੀ ਸੰਵਾਦ ਹੁੰਦਾ ਸੀ। ਇਹ ਤਕਰੀਬਨ ਕਈ ਘਰਾਂ ਵਿਚ ਆਮ ਹੀ ਮਿਲ ਜਾਂਦਾ ਸੀ। ਮੇਰੇ ਦੋਸਤ ਸੁਲੱਖਣ ਦੀ ਮਾਂ ਨੇ ਆਲਾ ਚੌਕੇ ਉੱਪਰ ਬਣਾ ਕੇ ਇਕ ਕੋਠੜੀ ਦੇ ਰੂਪ ਵਿਚ ਛੱਡਿਆ ਹੁੰਦਾ ਸੀ। ਜਿਸ ਵਿਚ ਦਰਵਾਜ਼ੇ ਵਰਗੀ ਛੋਟੀ ਖਿੜਕੀ ਲਗਾਈ ਹੁੰਦੀ ਸੀ। ਇਸ ਵਿਚ ਮੋਰੀਆਂ ਕੱਢੀਆਂ ਹੁੰਦੀਆਂ ਸਨ। ਜਿਸ ਨਾਲ ਥੁੱਖਦੀ ਅੱਗ ਦਾ ਧੂੰਆਂ ਬਾਹਰ ਨਿਕਲਦਾ ਸੀ। ਇਹ ਇਸ ਕਰ ਕੇ ਬਣਾਇਆਂ ਹੁੰਦਾ ਸੀ ਤਾਂ ਜੋ ਬਿੱਲੀਆਂ ਦੁੱਧ ਨਾ ਪੀ ਜਾਣ। ਬਹੁਤੀ ਵਾਰੀ ਕਈ ਘਰਾਂ ਵਿਚ ਕਾੜ੍ਹਨਾਂ ਧਰਤੀ ਵਿਚ ਗੱਡ ਦਿੱਤਾ ਜਾਂਦਾ ਸੀ। ਪਾਥੀਆਂ ਨੂੰ ਬਾਲਿਆ ਜਾਂਦਾ ਸੀ। ਜੋ ...

ਪੂਰਾ ਲੇਖ ਪੜ੍ਹੋ »

ਕਣਕ ਦੀ ਫ਼ਸਲ ਦਾ ਪੀਲਾਪਣ, ਕਾਰਨ ਅਤੇ ਇਲਾਜ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਗੰਧਕ ਦੀ ਘਾਟ : ਜੇਕਰ ਕਣਕ ਦੀ ਕਾਸ਼ਤ ਰੇਤਲੀਆਂ ਜ਼ਮੀਨਾਂ ਵਿਚ ਕੀਤੀ ਜਾਵੇ ਤਾਂ ਉਸ 'ਤੇ ਗੰਧਕ ਦੀ ਘਾਟ ਆ ਜਾਂਦੀ ਹੈ । ਜਦੋਂ ਕਣਕ ਦੇ ਵਾਧੇ ਦੇ ਮੁਢਲੇ ਸਮੇਂ ਸਰਦੀਆਂ ਦੀ ਵਰਖ਼ਾ ਲੰਮੇ ਸਮੇਂ ਤੱਕ ਜਾਰੀ ਰਹੇ ਤਾਂ ਇਹ ਘਾਟ ਹੋਰ ਵੀ ਵੱਧ ਹੁੰਦੀ ਹੈ । ਇਸ ਦੀ ਘਾਟ ਦੀਆਂ ਨਿਸ਼ਾਨੀਆਂ ਵਿਚ ਨਵੇਂ ਪੱਤਿਆਂ ਦਾ ਰੰਗ ਪੀਲਾ ਪੈ ਜਾਂਦਾ ਹੈ। ਬੂਟੇ ਦੀ ਚੋਟੀ ਦੇ ਪੱਤਿਆਂ ਦਾ ਰੰਗ ਨੋਕ ਨੂੰ ਛੱਡ ਕੇ ਹਲਕਾ ਪੀਲਾ ਪੈ ਜਾਂਦਾ ਹੈ ਜਦ ਕਿ ਹੇਠਲੇ ਪੱਤੇ ਲੰਮੇ ਸਮੇਂ ਤੱਕ ਹਰੇ ਹੀ ਰਹਿੰਦੇ ਹਨ । ਗੰਧਕ ਦੀ ਘਾਟ ਜਾਪੇ ਤਾਂ ਖੜ੍ਹੀ ਫ਼ਸਲ ਵਿਚ 100 ਕਿੱਲੋ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ। ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਸਸਤਾ ਅਤੇ ਉਤੱਮ ਸਰੋਤ ਹੈ । ਇਹ ਖਿਆਲ ਰਖੋ ਕਿ ਜਿਪਸਮ ਤ੍ਰੇਲ ਉਤਰਣ ਤੋਂ ਬਾਅਦ ਹੀ ਪਾਉਣੀ ਚਾਹੀਦੀ ਹੈ ਕਿਉਂ ਕਿ ਤ੍ਰੇਲ ਕਾਰਨ ਜਿਪਸਮ ਦੇ ਕਣ ਪੱਤਿਆਂ ਦੇ ਉਪਰ ਚਿੰਬੜ ਜਾਂਦੇ ਹਨ ਅਤੇ ਇਸ ਨਾਲ ਪੱਤੇ ਸੜਨ ਨਾਲ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ। ਪੀਲੀ ਕੁੰਗੀ: ਪੀਲੀ ਕੁੰਗੀ ਦੇ ਪ੍ਰਭਾਵ ਕਾਰਨ ਵੀ ਫ਼ਸਲ ਪੀਲੀ ਨਜ਼ਰ ਆਉਂਦੀ ਹੈ। ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX