ਤਾਜਾ ਖ਼ਬਰਾਂ


ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  9 minutes ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  20 minutes ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  39 minutes ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  48 minutes ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 1 hour ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 1 hour ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 2 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 2 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 2 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਕਾਂਗਰਸ ਸਰਕਾਰ ਨੇ ਲਾਇਆ ਲਾਲ ਸਿੰਘ ਨੂੰ ਹਲਕਾ ਸਨੌਰ ਦਾ ਇੰਚਾਰਜ !
. . .  about 3 hours ago
ਪਟਿਆਲਾ, 8 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ...
ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸੀ.ਡੀ.ਐੱਸ. ਬਿਪਿਨ ਰਾਵਤ ਵੀ ਸਨ ਮੌਜੂਦ, ਜਾਂਚ ਦੇ ਆਦੇਸ਼ ਹੋਏ ਜਾਰੀ
. . .  about 1 hour ago
ਕੁੰਨੂਰ, 8 ਦਸੰਬਰ- ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ 'ਚ ਸੀ.ਜੀ.ਐੱਸ. ਬਿਪਿਨ ਰਾਵਤ ...
ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼
. . .  about 3 hours ago
ਕੁੰਨੂਰ,8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਵੱਡਾ ਹਾਦਸਾ,ਫੌਜ ਦਾ ਹੈਲੀਕਾਪਟਰ ਕ੍ਰੈਸ਼...
'ਆਪ' ਦਾ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ
. . .  about 3 hours ago
ਚੰਡੀਗੜ੍ਹ, 8 ਦਸੰਬਰ - 'ਆਪ' ਨੇ ਮੁੱਖ ਮੰਤਰੀ ਚੰਨੀ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਕਾਰ ਖੁਫੀਆ ਬੈਠਕ ਹੋਈ ਹੈ | 'ਆਪ' ਦਾ ਕਹਿਣਾ ਹੈ ਕਿ ਮਜੀਠੀਆ ਖ਼ਿਲਾਫ਼ ਕੇਸ ਕਮਜ਼ੋਰ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਵਿਖੇ ਹੋਏ ਨਤਮਸਤਕ..
ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਨਿੱਕੂਵਾਲ,ਕਰਨੈਲ ਸਿੰਘ)- ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਛੁੱਟੀ ਦਾ ਐਲਾਨ
ਸੁਨੀਲ ਜਾਖੜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੀਤਾ ਟਵੀਟ
. . .  about 3 hours ago
ਚੰਡੀਗੜ੍ਹ 8 ਦਸੰਬਰ-ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਟਵੀਟ ਕਰਕੇ ਕਿਹਾ ਕਿ 'ਹਿੰਦ ਕੀ ਚਾਦਰ' ਪੰਜਾਬ..
ਪ੍ਰਭਾਵਿਤ ਦੇਸ਼ਾਂ ਤੋਂ ਦਿੱਲੀ ਆ ਰਹੇ ਲੋਕਾਂ ਦਾ ਕੀਤਾ ਜਾ ਰਿਹਾ ਹੈ ਟੈਸਟ: ਸਤੇਂਦਰ ਜੈਨ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਪ੍ਰਭਾਵਿਤ ਦੇਸ਼ਾਂ ਤੋਂ ਦਿੱਲੀ ਆ ਰਹੇ ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਅਜੇ ਤੱਕ 37 ਲੋਕਾਂ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਦਾਖ਼ਲ ਕਰਵਾਇਆ...
ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਦੀ ਮੀਟਿੰਗ ਜਾਰੀ
. . .  about 4 hours ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਐਮਰਜੰਸੀ ਮੀਟਿੰਗ ਰੱਖੀ ਗਈ ਹੈ। ਜਿਸ ਵਿਚ ਬਲਬੀਰ ਸਿੰਘ ਰਾਜੇਵਾਲ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਕੱਕਾ, ਹਰਿੰਦਰ ਲੱਖੋਵਾਲ, ਅਸ਼ੋਕ ਧਾਵਲੇ ਮੌਜੂਦ ..
ਸ੍ਰੀ ਆਨੰਦਪੁਰ ਸਾਹਿਬ: ਮੁੱਖ ਮੰਤਰੀ ਦਾ ਵਿਰੋਧ ਕਰਦੇ ਠੇਕਾ ਮੁਲਾਜ਼ਮ ਨੂਰਪੁਰਬੇਦੀ ਪੁਲਿਸ ਥਾਣੇ 'ਚ ਡੱਕੇ
. . .  about 4 hours ago
ਨੂਰਪੁਰਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਜ਼ਿਲ੍ਹਾ ਰੋਪੜ ਦੇ ਸੱਦੇ 'ਤੇ ਮੁੱਖ ਮੰਤਰੀ ਚੰਨੀ ਦਾ ਆਨੰਦਪੁਰ ਸਾਹਿਬ ਵਿਖੇ ਵਿਰੋਧ ਕਰਨ ਵਾਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਚੁਨਾਰ ਦਾ ਕਿਲ੍ਹਾ : ਜਿੱਥੇ ਮਹਾਰਾਣੀ ਜਿੰਦਾਂ ਨੂੰ ਕੀਤਾ ਗਿਆ ਸੀ ਕੈਦ

ਪਿਛਲੇ ਦਿਨੀਂ ਮੈਨੂੰ ਆਪਣੇ ਅਮਰੀਕਾ ਰਹਿੰਦੇ ਅਜ਼ੀਜ਼ ਮਿੱਤਰ ਲੇਖਕ ਰਣਜੀਤ ਸੰਧੂ ਨਾਲ ਇਥੇ ਜਾਣ ਦਾ ਮੌਕਾ ਮਿਲਿਆ। ਅਸੀਂ ਇਸ ਕਿਲ੍ਹੇ ਨੂੰ ਦੇਖਣ ਲਈ ਇਸ ਕਰਕੇ ਗਏ ਕਿਉਂਕਿ ਇਸ ਕਿਲ੍ਹੇ ਵਿਚ ਸਿੱਖ ਰਾਜ ਵੇਲੇ ਅੰਗਰੇਜ਼ਾਂ ਨੇ ਮਹਾਰਾਣੀ ਜਿੰਦਾਂ ਨੂੰ ਬੰਦੀ ਬਣਾ ਕੇ ਰੱਖਿਆ ਸੀ। ਜਿੰਨੀ ਕੁ ਜਾਣਕਾਰੀ ਅਸੀਂ ਇਕੱਠੀ ਕੀਤੀ ਉਸ ਨੂੰ ਅਸੀਂ 'ਅਜੀਤ' ਦੇ ਪਾਠਕਾਂ ਲਈ ਸਾਂਝੀ ਕਰ ਰਹੇ ਹਾਂ। ਮੇਰੀ ਕੋਸ਼ਿਸ਼ ਹੈ ਕਿ ਪਹਿਲਾਂ ਕਿਲ੍ਹੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਇਹ ਕਿਲ੍ਹਾ ਕਦੋਂ ਅਤੇ ਕਿਸ ਤਰ੍ਹਾਂ ਹੋਂਦ 'ਚ ਆਇਆ। ਇਸੇ ਚੁਨਾਰ ਦੇ ਕਿਲ੍ਹੇ 'ਚ ਸ਼ੇਰ-ਏ-ਪੰਜਾਬ ਦੀ ਮਹਾਰਾਣੀ ਰਾਣੀ ਜਿੰਦਾਂ ਨਾਲ ਕੀ ਗੁਜ਼ਰੀ ਅਤੇ ਕਿਸ ਤਰ੍ਹਾਂ ਇਸ ਕਿਲ੍ਹੇ 'ਚੋਂ ਅੰਗਰੇਜ਼ਾਂ ਦੀ ਕੈਦ 'ਚੋਂ ਫਰਾਰ ਹੋ ਕੇ ਚੋਰੀ-ਚੋਰੀ ਕਾਠਮੰਡੂ ਨਿਪਾਲ ਵਿਚ ਪਹੁੰਚੀ । ਚੁਨਾਰ ਦਾ ਕਿਲ੍ਹਾ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਤੋਂ ਲਗਪਗ 35 ਕਿਲੋਮੀਟਰ ਪੂਰਬ ਵਿਚ, ਵਾਰਾਨਸੀ ਤੋਂ 40 ਕਿਲੋਮੀਟਰ, ਇਲਾਹਾਬਾਦ ਤੋਂ 130 ਕਿਲੋਮੀਟਰ ਦੀ ਦੂਰੀ 'ਤੇ ਗੰਗਾ ਨਦੀ ਦੇ ਦੱਖਣੀ ਕੰਢੇ 'ਤੇ ਸਥਿਤ ਹੈ। ਇਹ ਕਿਲ੍ਹਾ ਇਕ ...

ਪੂਰਾ ਲੇਖ ਪੜ੍ਹੋ »

ਸਿੱਖ ਧਰਮ ਵਿਚ ਔਰਤ ਬਨਾਮ ਕੰਨਿਆ ਭਰੂਣ ਹੱਤਿਆ

ਜਗਤ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੋਂ ਪਹਿਲਾਂ ਹਿੰਦੁਸਤਾਨ ਦੇ ਵੱਖ-ਵੱਖ ਧਰਮਾਂ ਵਿਚ ਔਰਤ ਦੀ ਸਥਿਤੀ ਬੜੀ ਹੀ ਤਰਸਯੋਗ ਸੀ। ਉਸ ਨੂੰ ਧਾਰਮਿਕ ਕਾਰਜਾਂ ਵਿਚ ਭਾਈਵਾਲੀ ਦਾ ਅਧਿਕਾਰ ਨਹੀਂ ਸੀ। ਹੋਰ ਤਾਂ ਹੋਰ ਔਰਤ ਨੂੰ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ। ਕੋਈ ਔਰਤ ਧਾਰਮਿਕ ਆਗੂ ਨਹੀਂ ਸੀ ਬਣ ਸਕਦੀ। ਮਰਦਾਂ ਦੇ ਧਰਮ ਸਥਾਨਾਂ 'ਤੇ ਔਰਤ ਨੂੰ ਜਾਣ ਦਾ ਅਧਿਕਾਰ ਨਹੀਂ ਸੀ। ਔਰਤ ਨੂੰ ਨਰਕ ਦਾ ਦੁਆਰ ਕਹਿ ਕੇ ਭੰਡਿਆ ਜਾਂਦਾ ਸੀ। ਜਿਸ ਇਸਤਰੀ ਦਾ ਪਤੀ ਮਰ ਜਾਂਦਾ ਸੀ, ਉਸ ਔਰਤ ਨੂੰ ਜ਼ਬਰਦਸਤੀ ਉਸ ਦੇ ਪਤੀ ਦੇ ਨਾਲ ਜਿਊਂਦਿਆਂ ਹੀ ਸਾੜ ਦਿੱਤਾ ਜਾਂਦਾ ਸੀ। ਇਸ ਪ੍ਰਥਾ ਨੂੰ ਸਤੀ ਪ੍ਰਥਾ ਕਿਹਾ ਜਾਂਦਾ ਸੀ। ਇਸੇ ਤਰ੍ਹਾਂ ਔਰਤ ਨੂੰ ਸਿੱਖਿਆ ਦਾ ਅਧਿਕਾਰ ਨਹੀਂ ਸੀ। ਉਹ ਧਰਮ ਗ੍ਰੰਥ ਨਹੀਂ ਸੀ ਪੜ੍ਹ ਸਕਦੀ। ਉਹ ਧਰਮ ਸਥਾਨਾਂ 'ਤੇ ਆ ਕੇ ਪ੍ਰਾਰਥਨਾ ਆਦਿ ਨਹੀਂ ਸੀ ਕਰ ਸਕਦੀ। ਕੁੱਲ ਮਿਲਾ ਕੇ ਔਰਤ ਉੱਪਰ ਜ਼ੁਲਮ ਹੋ ਰਹੇ ਸਨ। ਪਰ, ਧਰਮ ਦੇ ਠੇਕੇਦਾਰ ਇਸ ਪੱਖੋਂ ਚੁੱਪ ਵੱਟੀ ਬੈਠੇ ਸਨ। ਔਰਤ ਨੂੰ ਕਿਸੇ ਪਾਸੇ ਤੋਂ ਨਿਆਂ ਦੀ ਆਸ ਨਹੀਂ ਸੀ। ਖ਼ੈਰ! ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ...

ਪੂਰਾ ਲੇਖ ਪੜ੍ਹੋ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਸ਼ਹੀਦ ਬਾਬਾ ਆਲੀ ਸਿੰਘ ਜੀ

ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਮਰਜੀਵੜੇ ਸਿੰਘਾਂ ਨਾਲ ਸਰਹਿੰਦ ਫ਼ਤਹਿ ਕੀਤੀ ਤਾਂ ਕਿਲ੍ਹੇ 'ਤੇ ਨਿਸ਼ਾਨ ਸਾਹਿਬ ਝੁਲਾ ਕੇ ਖ਼ਾਲਸਾ ਰਾਜ ਸਥਾਪਤ ਕੀਤਾ। ਸਰਹਿੰਦ ਦੇ 28 ਪਰਗਣੇ ਸਨ, ਜਿਨ੍ਹਾਂ ਦਾ ਸੂਬੇਦਾਰ ਭਾਈ ਬਾਜ ਸਿੰਘ ਜੀ ਨੂੰ ਅਤੇ ਨਾਇਬ ਸੂਬੇਦਾਰ ਬਾਬਾ ਆਲੀ ਸਿੰਘ ਜੀ ਨੂੰ ਥਾਪਿਆ ਗਿਆ। ਇਨ੍ਹਾਂ ਦਾ ਇਕ ਸਾਥੀ ਭਾਈ ਬਲਾਕਾ ਸਿੰਘ ਛੇਵੇਂ ਪਾਤਸ਼ਾਹ ਜੀ ਦੇ ਨਿਵਾਜ਼ੇ ਹੋਏ ਪਿੰਡ ਘੁਡਾਣੀ ਵਿਚ ਪੁੱਜਾ। ਉਸ ਨੇ ਗੁਰਦੁਆਰਾ ਸਾਹਿਬ ਜਾ ਕੇ ਦੋਤਾਰੇ ਨਾਲ ਕੀਰਤਨ ਕਰਨਾ ਸੁਰੂ ਕੀਤਾ ਤਾਂ ਰਾਮਰਾਈਏ ਮਸੰਦਾਂ ਨੇ ਉਸ ਦਾ ਦੋਤਾਰਾ ਤੋੜ ਕੇ ਕੁੱਟਮਾਰ ਕੀਤੀ। ਭਾਈ ਬਲਾਕਾ ਸਿੰਘ ਦੀ ਸ਼ਿਕਾਇਤ 'ਤੇ ਬਾਬਾ ਬੰਦਾ ਬਹਾਦਰ ਨੇ ਬਾਬਾ ਆਲੀ ਸਿੰਘ ਨੂੰ ਦੁਸ਼ਟਾਂ ਨੂੰ ਸੋਧਣ ਲਈ ਭੇਜਿਆ। ਬਾਬਾ ਜੀ ਨੇ ਜਦੋਂ ਉਥੇ ਚੜ੍ਹਾਈ ਕੀਤੀ ਤਾਂ ਰਾਮਰਾਈਏ ਮਸੰਦ ਪਿੰਡ ਛੱਡ ਕੇ ਭੱਜ ਗਏ। ਇਲਾਕੇ ਦੇ ਚੌਧਰੀਆਂ ਨੇ ਬਾਬਾ ਆਲੀ ਸਿੰਘ ਨੂੰ ਨਜ਼ਰਾਨੇ ਭੇਟ ਕੀਤੇ ਅਤੇ ਉਨ੍ਹਾਂ ਨੂੰ ਥਾਣੇਦਾਰ ਨਿਯੁਕਤ ਕਰ ਦਿੱਤਾ। ਬਾਬਾ ਜੀ ਬਹੁਤ ਬਹਾਦਰ, ਸੂਰਬੀਰ ਅਤੇ ਭਜਨੀਕ ਯੋਧੇ ਸਨ। ਸੁਨਾਮ ਦੇ ਰੰਘੜ ਲੋਕਾਂ 'ਤੇ ਬਹੁਤ ਜ਼ੁਲਮ ਕਰ ...

ਪੂਰਾ ਲੇਖ ਪੜ੍ਹੋ »

ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦਾ ਪ੍ਰਤੀਕ-ਸ੍ਰੀ ਅਨੰਦਪੁਰ ਸਾਹਿਬ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਰਤਨ ਸਿੰਘ ਭੰਗੂ ਬਾਦਸ਼ਾਹ ਔਰੰਗਜ਼ੇਬ ਦੀ ਧਾਰਮਿਕ ਨੀਤੀ ਦਾ ਪ੍ਰਗਟਾਵਾ ਕਰਦੇ ਹੋਏ ਲਿਖਦਾ ਹੈ: ਹਿੰਦੋ ਹਿੰਦੂ ਨ੍ਰਿਬੀਜ ਹੈ ਕਰਨੇ, ਸ਼ਾਹਿ ਨੁਰੰਗੈ ਯੌ ਲਿਖ ਬਰਨੇ। ਤੁਰਕ ਪ੍ਰਿਥਮੇ ਹੈ ਬਾਹਮਨ ਕਰਨੇ, ਔਰ ਹਿੰਦੂ ਹੈ ਪਾਛੇ ਫਰਨੇ। ਅਨੰਦਪੁਰ ਸਾਹਿਬ ਅਜਿਹੀ ਸੋਚ ਦੇ ਵਿਰੋਧ ਦਾ ਪ੍ਰਤੀਕ ਹੈ। ਇਸੇ ਕਰ ਕੇ ਕਸ਼ਮੀਰੀ ਪੰਡਿਤ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਰਨ ਆਏ ਸਨ। ਗੁਰੂ ਜੀ ਨੇ ਨਿਰਭਉ ਅਤੇ ਨਿਰਵੈਰ ਭਾਵ ਨਾਲ ਉਨ੍ਹਾਂ ਦੀ ਬਾਂਹ ਫੜੀ ਅਤੇ ਆਪਣਾ ਸਰੀਰ ਹਿੰਦੂ ਧਰਮ ਦੇ ਉਨ੍ਹਾਂ ਧਾਰਮਿਕ ਚਿੰਨ੍ਹਾਂ ਨੂੰ ਬਚਾਉਣ ਲਈ ਦੇ ਦਿੱਤਾ ਜਿਨ੍ਹਾਂ ਨੂੰ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਪਹਿਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦਾ ਅਰਥ ਇਹ ਹੋਇਆ ਕਿ ਭਾਵੇਂ ਗੁਰੂ ਜੀ ਨੂੰ ਹਿੰਦੂ ਧਰਮ ਵਿਚ ਕੁੱਝ ਗੱਲਾਂ ਕੇਵਲ ਫੋਕੇ ਕਰਮਕਾਂਡਾਂ ਦੇ ਰੂਪ ਵਿਚ ਦਿਖਾਈ ਦੇ ਰਹੀਆਂ ਸਨ ਪਰ ਫਿਰ ਵੀ ਉਹ ਚਾਹੁੰਦੇ ਸਨ ਕਿ ਹਰ ਇਕ ਵਿਅਕਤੀ ਨੂੰ ਆਪੋ-ਆਪਣੇ ਧਰਮ ਦੇ ਅਨੁਸਾਰ ਪੂਜਾ-ਪਾਠ ਅਤੇ ਹੋਰ ਧਾਰਮਿਕ ਕੰਮਾਂ ਦੀ ਅਜ਼ਾਦੀ ਹੋਣੀ ਚਾਹੀਦੀ ਹੈ। ਇਸ ...

ਪੂਰਾ ਲੇਖ ਪੜ੍ਹੋ »

ਜਨਮ ਦਿਨ 'ਤੇ ਵਿਸ਼ੇਸ਼

ਉੱਘੇ ਸਿੱਖ ਆਗੂ ਸ: ਤੇਜਾ ਸਿੰਘ ਸਮੁੰਦਰੀ ਨੂੰ ਯਾਦ ਕਰਦਿਆਂ...

ਗੁਰਦੁਆਰਾ ਸੁਧਾਰ ਲਹਿਰ ਦੇ ਸਿਦਕੀ ਸਿੱਖ ਆਗੂ ਸ: ਤੇਜਾ ਸਿੰਘ ਸਮੁੰਦਰੀ ਨੇ ਜਿਸ ਦ੍ਰਿੜ੍ਹਤਾ, ਸਾਦਗੀ, ਸਿਦਕਦਿਲੀ ਅਤੇ ਨਿਸ਼ਕਾਮ ਸੇਵਕ ਵਜੋਂ ਜਿਹੜਾ ਮਹਾਨ ਯੋਗਦਾਨ ਪਾਇਆ, ਉਸ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਸ: ਤੇਜਾ ਸਿੰਘ ਦਾ ਜਨਮ ਪਿਤਾ ਰਿਸਾਲਦਾਰ ਮੇਜਰ ਸ: ਦੇਵਾ ਸਿੰਘ ਅਤੇ ਮਾਤਾ ਨੰਦ ਕੌਰ ਦੇ ਗ੍ਰਹਿ ਵਿਖੇ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਤਰਨ ਤਾਰਨ ਦੇ ਪਿੰਡ ਰਾਇ ਕਾ ਬੁਰਜ ਵਿਖੇ 20 ਫਰਵਰੀ, 1882 ਈ: ਨੂੰ ਹੋਇਆ। ਬਚਪਨ ਤੋਂ ਸ: ਤੇਜਾ ਸਿੰਘ ਦੀ ਰੁਚੀ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਸੀ। ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਵਜੋਂ ਧਾਰਮਿਕ ਖੇਤਰ ਵਿਚ ਪ੍ਰਵੇਸ਼ ਕੀਤਾ। ਆਪਣੇ ਸ਼ਹਿਰ ਸਮੁੰਦਰੀ ਵਿਚ ਸਭ ਤੋਂ ਪਹਿਲਾਂ ਖ਼ਾਲਸਾ ਦੀਵਾਨ ਕਾਇਮ ਕੀਤਾ। ਇਸ ਤੋਂ ਪਿੱਛੋਂ ਹੋਰ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠਾ ਕਰਕੇ 'ਖ਼ਾਲਸਾ ਦੀਵਾਨ ਬਾਰ' ਦੀ ਸਥਾਪਨਾ ਕੀਤੀ। ਆਪਣੇ ਪਿੰਡ ਵਿਚ ਖ਼ਾਲਸਾ ਹਾਈ ਸਕੂਲ ਅਤੇ ਸਰਹਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਹਾਈ ਸਕੂਲ ਦੀ ਸਥਾਪਨਾ ਕਰਕੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਵੱਡਾ ਉੱਦਮ ਕੀਤਾ। ਸ੍ਰੀ ਨਨਕਾਣਾ ...

ਪੂਰਾ ਲੇਖ ਪੜ੍ਹੋ »

ਬਟਾਲੇ ਤੋਂ ਲਾਹੌਰ ਤੱਕ ਫ਼ਤਹਿ ਦੀ ਲਲਕਾਰ...

ਰਣਜੀਤ ਸਿੰਘ ਨੂੰ 'ਸ਼ੇਰ-ਏ-ਪੰਜਾਬ' ਬਣਾਉਣ ਵਾਲੀ ਦਲੇਰ ਸਿੱਖ ਔਰਤ ਸਦਾ ਕੌਰ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਸੰਨ 1789 ਵਿਚ ਕਨ੍ਹਈਆ ਮਿਸਲ ਦੇ ਮੁਖੀ ਜੈ ਸਿੰਘ ਦਾ 81 ਸਾਲ ਦੀ ਉਮਰ ਵਿਚ ਬਟਾਲਾ ਵਿਖੇ ਦਿਹਾਂਤ ਹੋ ਜਾਂਦਾ ਹੈ। ਆਪਣੇ ਸਹੁਰੇ ਦੀ ਮੌਤ ਤੋਂ ਬਾਅਦ ਸਦਾ ਕੌਰ ਕਨ੍ਹਈਆ ਮਿਸਲ ਦੀ ਮੁਖੀ ਬਣ ਜਾਂਦੀ ਹੈ। ਉਸ ਸਮੇਂ ਕਨ੍ਹਈਆ ਮਿਸਲ ਕੋਲ 8000 ਦੇ ਕਰੀਬ ਤਾਕਤਵਰ ਘੋੜ ਸਵਾਰ ਫ਼ੌਜੀ ਸਨ, ਜਿਸ ਦੀ ਉਹ ਕਮਾਂਡਰ ਬਣ ਜਾਂਦੀ ਹੈ। ਓਧਰ ਸੰਨ 1790 ਵਿਚ ਸ਼ੁਕਰਚੱਕੀਆ ਮਿਸਲ ਦੇ ਮੁਖੀ ਅਤੇ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ ਦਾ ਦਿਹਾਂਤ ਹੋ ਜਾਂਦਾ ਹੈ। ਉਸ ਸਮੇਂ ਰਣਜੀਤ ਸਿੰਘ ਦੀ ਉਮਰ ਮਹਿਜ਼ 10 ਸਾਲ ਦੀ ਸੀ। ਆਪਣੇ ਪਿਤਾ ਦੇ ਦਿਹਾਂਤ ਤੋਂ ਬਾਅਦ ਰਣਜੀਤ ਸਿੰਘ ਸ਼ੁਕਰਚੱਕੀਆ ਮਿਸਲ ਦਾ ਮੁਖੀ ਬਣ ਜਾਂਦਾ ਹੈ। ਸਦਾ ਕੌਰ ਜੋ ਕਿ ਕਨ੍ਹਈਆ ਮਿਸਲ ਦੀ ਮੁਖੀ ਹੁੰਦੀ ਹੈ ਆਪਣੇ ਜਵਾਈ ਰਣਜੀਤ ਸਿੰਘ ਦੀ ਵੀ ਸਰਪ੍ਰਸਤ ਬਣ ਜਾਂਦੀ ਹੈ, ਜਿਸ ਤੋਂ ਬਾਅਦ ਸਦਾ ਕੌਰ ਦੇ ਹੱਥਾਂ ਵਿਚ ਕਨ੍ਹਈਆ ਮਿਸਲ ਦੇ ਨਾਲ ਸ਼ੁਕਰਚੱਕੀਆ ਮਿਸਲ ਦਾ ਕੰਟਰੋਲ ਵੀ ਆ ਜਾਂਦਾ ਹੈ। ਸਦਾ ਕੌਰ ਬੜੀ ਬਹਾਦਰ ਅਤੇ ਪ੍ਰਗਤੀਸ਼ੀਲ ਸੋਚ ਵਾਲੀ ਔਰਤ ਸੀ ਅਤੇ ਉਸ ਨੇ ਬੜੀ ਸਿਆਣਪ ਤੇ ਬਹਾਦਰੀ ਨਾਲ ਕਨ੍ਹਈਆ ਤੇ ...

ਪੂਰਾ ਲੇਖ ਪੜ੍ਹੋ »

ਮੇਲੇ 'ਤੇ ਵਿਸ਼ੇਸ਼

ਸਿੱਖ ਇਤਿਹਾਸ ਦਾ ਸਭ ਤੋਂ ਲੰਮਾ ਮੋਰਚਾ : ਜੈਤੋ ਦਾ ਮੋਰਚਾ

ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾਂ ਸਮਾਂ (ਪੌਣੇ ਦੋ ਸਾਲ ਤੋਂ ਵੀ ਵੱਧ) ਜਾਰੀ ਰਿਹਾ ਅਤੇ ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ 'ਗੁਰਦੁਆਰਾ ਐਕਟ' ਬਣਾਉਣ ਲਈ ਮਜਬੂਰ ਹੋਣਾ ਪਿਆ। ਇਸੇ ਐਕਟ ਦੇ ਅਧੀਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੋਂਦ ਵਿਚ ਆਇਆ। ਇਸ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਜਦੋਂ ਅੰਗਰੇਜ਼ੀ ਹਕੂਮਤ ਸ੍ਰੀ ਰਿਪੁਦਮਨ ਸਿੰਘ ਨੂੰ ਨਾਭਾ ਦੀ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿਚੋਂ ਕੱਢ ਦਿੱਤਾ। ਇਸ ਘਟਨਾ ਵਿਰੁੱਧ ਸਾਰੇ ਸਿੱਖ ਜਗਤ ਵਿਚ ਰੋਸ ਦੀ ਲਹਿਰ ਫੈਲਣੀ ਕੁਦਰਤੀ ਸੀ ਕਿਉਂਕਿ ਮਹਾਰਾਜਾ ਨਾਭਾ ਸਿੱਖਾਂ ਵਿਚ ਬਹੁਤ ਹਰਮਨ ਪਿਆਰੇ ਹੋ ਚੁੱਕੇ ਸਨ। ਅੰਗਰੇਜ਼ੀ ਹਕੂਮਤ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਹੀ 5 ਅਗਸਤ 1923 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ 'ਚ ਕੋਈ ਬੈਠਕ ਵਿਚ ਮਹਾਰਾਜਾ ਰਿਪੁਦਮਨ ਸਿੰਘ ਪ੍ਰਤੀ ਹਮਦਰਦੀ ਦਾ ਮਤਾ ਪਾਸ ਕਰ ਕੇੇ 9 ਸਤੰਬਰ ਨੂੰ ਮਹਾਰਾਜਾ ਦੇ ਹੱਕ ਵਿਚ ਨਾਭਾ ਦਿਵਸ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਤੀਰਥੁ ਤਪੁ ਦਇਆ ਦਤੁ ਦਾਨੁ॥ 'ਜਪੁ' ਪਉੜੀ ਇੱਕਵੀਂ

ਤੀਰਥੁ ਤਪੁ ਦਇਆ ਦਤੁ ਦਾਨੁ॥ ਜੇ ਕੋ ਪਾਵੈ ਤਿਲ ਕਾ ਮਾਨੁ॥ ਸੁਣਿਆ ਮੰਨਿਆ ਮਨਿ ਕੀਤਾ ਭਾਉ॥ ਅੰਤਰਗਤਿ ਤੀਰਥਿ ਮਲਿ ਨਾਉ॥ ਸਭਿ ਗੁਣ ਤੇਰੇ ਮੈ ਨਾਹੀ ਕੋਇ॥ ਵਿਣੁ ਗੁਣ ਕੀਤੇ ਭਗਤਿ ਨ ਹੋਇ॥ ਸੁਅਸਤਿ ਆਥਿ ਬਾਣੀ ਬਰਮਾਉ॥ ਸਤਿ ਸੁਹਾਣੁ ਸਦਾ ਮਨਿ ਚਾਉ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ॥ ਥਿਤਿ ਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ॥੨੧॥ (ਅੰਗ : 405) ਪਦ ਅਰਥ : ਦਤੁ ਦਾਨੁ-ਦਿੱਤਾ ਹੋਇਆ ਦਾਨ। ਤਿਲ ਕਾ-ਤਿਲ ਜਿੰਨਾ, ਰਤਾ ਭਰ। ਭਾਊ-ਪ੍ਰੇਮ ਕੀਤਾ ਹੈ। ਅੰਤਰਗਤਿ-ਅੰਤਰਹਕਰਨ। ਮਲਿ ਨਾਉ-ਚੰਗੀ ਤਰ੍ਹਾਂ ਨਾਲ ਮਲ ਕੇ ਇਸ਼ਨਾਨ ਕਰ ਲਿਆ ਹੈ। ਸੁਆਸਤਿ-ਕਲਿਆਣ ਰੂਪ। ਆਥਿ-ਮਾਇਆ। ...

ਪੂਰਾ ਲੇਖ ਪੜ੍ਹੋ »

ਪ੍ਰੇਰਨਾ-ਸਰੋਤ

ਗਿਆਨ ਪ੍ਰਾਪਤੀ ਦਾ ਕੇਵਲ ਉਪਾਅ ਹੈ 'ਇਕਾਗਰਤਾ'

ਰਸਾਇਣ ਸ਼ਾਸਤਰੀ ਪ੍ਰਯੋਗਸ਼ਾਲਾ ਵਿਚ ਜਾ ਕੇ ਆਪਣੇ ਮਨ ਦੀਆਂ ਸਾਰੀਆਂ ਸ਼ਕਤੀਆਂ ਨੂੰ ਕੇਂਦਰਿਤ ਕਰਕੇ ਜਿਨ੍ਹਾਂ ਪਦਾਰਥਾਂ ਦਾ ਵਿਸ਼ਲੇਸ਼ਣ ਕਰਦਾ ਹੈ, ਉਨ੍ਹਾਂ 'ਤੇ ਪ੍ਰਯੋਗ ਕਰਦਾ ਹੈ ਤਾਂ ਉਹ ਉਨ੍ਹਾਂ ਦੇ ਭੇਦ ਜਾਣ ਲੈਂਦਾ ਹੈ। ਇਕ ਖ਼ਗੋਲ ਵਿਗਿਆਨੀ ਆਪਣੇ ਮਨ ਦੀਆਂ ਸਾਰੀਆਂ ਸ਼ਕਤੀਆਂ ਨੂੰ ਕੇਂਦਰਿਤ ਕਰਕੇ ਜਦ ਦੂਰਬੀਨ ਰਾਹੀਂ ਆਕਾਸ਼ ਵੱਲ ਵੇਖਦਾ ਹੈ ਤਾਂ ਉਹ ਸੂਰਜ, ਚੰਨ, ਤਾਰੇ ਤੇ ਦੂਰਬੀਨ ਸਾਹਮਣੇ ਆਉਣ ਵਾਲੇ ਆਕਾਸ਼ੀ ਪਿੰਡਾਂ ਦੇ ਭੇਦ ਖੋਲ੍ਹ ਦਿੰਦਾ ਹੈ। ਸਵਾਮੀ ਵਿਵੇਕਾਨੰਦ ਜੀ 'ਸਿੱਖਿਆ ਦਾ ਆਦਰਸ਼' ਨਾਂਅ ਦੀ ਪੁਸਤਕ ਵਿਚ ਲਿਖਦੇ ਹਨ 'ਮੈਂ ਜਿਸ ਵਿਸ਼ੇ 'ਤੇ ਗੱਲਾਂ ਕਰ ਰਿਹਾ ਹਾਂ ਉਸ ਵਿਸ਼ੇ 'ਤੇ ਮੈਂ ਜਿੰਨਾ ਮਨੋ ਨਿਵੇਸ਼ ਕਰ ਸਕਾਂਗਾ ਓਨਾ ਹੀ ਮੈਂ ਉਸ ਵਿਸ਼ੇ ਦੇ ਗੂੜ੍ਹੇ ਤੱਤਾਂ ਨੂੰ ਤੁਹਾਡੇ ਸਾਹਮਣੇ ਪ੍ਰਗਟ ਕਰ ਸਕਾਂਗਾ। ਤੁਸੀਂ ਮੇਰੀਆਂ ਗੱਲਾਂ ਸੁਣ ਰਹੇ ਹੋ, ਤੁਸੀਂ ਵੀ ਇਸ ਵਿਸ਼ੇ ਬਾਰੇ ਸਪੱਸ਼ਟ ਧਾਰਨਾ ਕਰ ਸਕੋਗੇ। ਮੋਚੀ ਜੇ ਵੱਧ ਕੇਂਦਰਿਤ ਹੋ ਕੇ ਕੰਮ ਕਰੇ ਤਾਂ ਉਹ ਚੰਗੀਆਂ ਜੁੱਤੀਆਂ ਤਿਆਰ ਕਰੇਗਾ, ਰਸੋਈਆ ਇਕਾਗਰ ਹੋ ਕੇ ਵਧੀਆ ਖਾਣਾ ਬਣਾਏਗਾ। ਕਿਸੇ ਵਸਤੂ ਦਾ ਨਿਰਮਾਣ ਹੋਵੇ ਜਾਂ ...

ਪੂਰਾ ਲੇਖ ਪੜ੍ਹੋ »

ਸਿੰਗਾਪੁਰ ਦੀ ਬਗ਼ਾਵਤ ਦੇ ਅਣਗੌਲੇ ਫ਼ੌਜੀ ਸੂਰਬੀਰਾਂ ਦੀ ਗਾਥਾ

ਭਾਰਤ ਨੂੰ ਅੰਗਰੇਜ਼ੀ ਸ਼ਾਸਨ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਚੱਲੇ ਸੰਘਰਸ਼ ਵਿਚ ਗ਼ਦਰ ਲਹਿਰ ਦੌਰਾਨ ਭਾਰਤੀ ਫ਼ੌਜੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਫ਼ੌਜੀ ਦੇਸ਼ ਭਗਤਾਂ ਨੇ ਜਦੋ-ਜਹਿਦ ਕਰਦਿਆਂ ਅਣਗਿਣਤ ਤਸੀਹੇ ਤੇ ਕਸ਼ਟ ਝੱਲੇ ਅਤੇ ਆਪਣੀਆਂ ਜਾਨਾਂ ਵੀ ਕੁਰਬਾਨ ਕੀਤੀਆਂ। ਸੈਂਕੜੇ ਫ਼ੌਜੀਆਂ ਨੂੰ ਕੋਰਟ ਮਾਰਸ਼ਲ ਕਰ ਕੇ ਗੋਲੀਆਂ ਨਾਲ ਉਡਾਇਆ ਗਿਆ, 70 ਤੋਂ ਵੱਧ ਨੂੂੰ ਫਾਂਸੀ ਦਿੱਤੀ ਗਈ ਤੇ 190 ਤੋਂ ਉਪਰ ਨੂੰ ਉਮਰ ਕੈਦ ਤੇ ਜਲਾਵਤਨੀ, ਜਾਇਦਾਦ ਜਬਤੀ ਦੀ ਸਜ਼ਾ ਦਿੱਤੀ ਗਈ। ਇਸ ਲੇਖ ਵਿਚ ਅਸੀਂ ਸਿੰਗਾਪੁਰ ਦੀ ਛਾਉਣੀ ਵਿਚਲੀ 5ਵੀਂ ਲਾਈਟ ਇਨਫੈਂਟਰੀ (ਪਲਟਨ) ਦੇ ਬਹਾਦਰ ਫ਼ੌਜੀ ਯੋਧੇ ਜਿਨ੍ਹਾਂ ਨੇ ਵਿਦੇਸ਼ੀ ਧਰਤੀ 'ਤੇ ਹੋਣ ਦੇ ਬਾਵਜੂਦ ਵੀ 15 ਫਰਵਰੀ, 1915 ਦੇ ਦਿਨ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਬਗ਼ਾਵਤ ਕਰ ਕੇ ਅੰਗਰੇਜ਼ੀ ਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਸਨ, ਦੀ ਵੀਰ ਗਾਥਾ ਬਿਆਨ ਕਰਨ ਜਾ ਰਹੇ ਹਾਂ। ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿਚ ਵੱਖ-ਵੱਖ ਸਮੇਂ ਕਈ ਆਜ਼ਾਦੀ ਲਹਿਰਾਂ ਚੱਲੀਆਂ। ਉਨ੍ਹਾਂ ਵਿਚੋਂ ਇਕ ਆਜ਼ਾਦੀ ਲਹਿਰ ਸੀ, ਗ਼ਦਰ ਪਾਰਟੀ ਲਹਿਰ ਜਿਸ ਦਾ ...

ਪੂਰਾ ਲੇਖ ਪੜ੍ਹੋ »

ਕੁਝ ਬੁਰੇ ਕਿਰਦਾਰ, ਜਿਨ੍ਹਾਂ ਦਾ ਗੁਰੂ ਨਾਨਕ ਦੇਵ ਜੀ ਨੇ ਉੱਧਾਰ ਕੀਤਾ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਜਦੋਂ ਪਹਿਲੀ ਉਦਾਸੀ ਦੌਰਾਨ ਲਗਪਗ 1500 ਈਸਵੀ ਵਿਚ ਗੁਰੂ ਸਾਹਿਬ ਅਤੇ ਭਾਈ ਮਰਦਾਨਾ ਸਰਾਂ ਵਿਚ ਪਹੁੰਚੇ ਤਾਂ ਸੱਜਣ ਦੀ ਠੱਗੀ ਦਾ ਧੰਦਾ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਸੀ। ਉਸ ਨੇ ਗੁਰੂ ਜੀ ਨੂੰ ਕੋਈ ਧਨਾਢ ਵਪਾਰੀ ਸਮਝ ਕੇ ਰੱਜ ਕੇ ਸੇਵਾ ਕੀਤੀ। ਜਾਣੀ ਜਾਣ ਗੁਰੂ ਜੀ ਨੂੰ ਸੱਜਣ ਦੀਆਂ ਕਰਤੂਤਾਂ ਬਾਰੇ ਗਿਆਨ ਸੀ। ਉਨ੍ਹਾਂ ਨੇ ਸੌਣ ਤੋਂ ਪਹਿਲਾਂ ਗੁਰਬਾਣੀ ਦਾ ਗਾਇਨ ਸ਼ੁਰੂ ਕਰ ਦਿੱਤਾ ਜਿਸ ਵਿਚ ਪਖੰਡੀ ਤੇ ਲਾਲਚੀ ਮਨੁੱਖਾਂ ਦੇ ਪਾਪਾਂ ਬਾਰੇ ਵਰਨਣ ਸੀ। ਇਹ ਸ਼ਬਦ ਸੱਜਣ ਦੇ ਕਲੇਜੇ 'ਤੇ ਅਸਰ ਕਰ ਗਏ। ਉਹ ਗੁਰੂ ਜੀ ਦੇ ਚਰਨਾਂ ਵਿਚ ਡਿਗ ਪਿਆ ਤੇ ਆਪਣੇ ਪਾਪਾਂ ਦੀ ਖਿਮਾ ਮੰਗਣ ਲੱਗਾ। ਗੁਰੂ ਜੀ ਨੇ ਉਸ ਨੂੰ ਪਾਪਾਂ ਦਾ ਰਸਤਾ ਛੱਡ ਕੇ ਧਰਮ ਦੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ। ਸੱਜਣ ਸੱਚਮੁਚ ਦਾ ਸੱਜਣ ਬਣ ਗਿਆ ਤੇ ਆਪਣੀ ਸਾਰੀ ਪਾਪਾਂ ਦੀ ਕਮਾਈ ਗ਼ਰੀਬਾਂ ਵਿਚ ਵੰਡ ਦਿੱਤੀ। ਉਸ ਨੇ ਆਪਣੀ ਸਰਾਂ ਨੂੰ ਧਰਮਸ਼ਾਲਾ ਵਿਚ ਬਦਲ ਦਿੱਤਾ ਤੇ ਆਏ ਗਏ ਗ਼ਰੀਬ ਗੁਰਬੇ ਤੇ ਸਾਧਾਂ ਸੰਤਾਂ ਦੀ ਸੇਵਾ ਕਰਨ ਲੱਗਾ। ਕੌਡਾ ਰਾਖਸ਼-ਕੌਡਾ ਰਾਖਸ਼ ਇਕ ਨਰ ਭਕਸ਼ੀ ਇਨਸਾਨ ਸੀ ...

ਪੂਰਾ ਲੇਖ ਪੜ੍ਹੋ »

ਜੋੜ ਮੇਲੇ 'ਤੇ ਵਿਸ਼ੇਸ਼

ਗੁ: ਸ੍ਰੀ ਡੰਡਾ ਸਾਹਿਬ ਸੱਤਵੀਂ ਪਾਤਸ਼ਾਹੀ ਸੰਧਵਾਂ (ਨਵਾਂਸ਼ਹਿਰ)

ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਪੈਂਦੇ ਕਸਬਾ ਬਹਿਰਾਮ ਤੋਂ ਕਰੀਬ 4 ਕਿਲੋਮੀਟਰ ਦੀ ਦੂਰੀ 'ਤੇ ਮਾਹਿਲਪੁਰ ਮੁੱਖ ਸੜਕ 'ਤੇ ਸਥਿਤ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ (ਨਵਾਂਸ਼ਹਿਰ) ਦਾ ਸਿੱਖ ਇਤਿਹਾਸ ਵਿਚ ਇਕ ਅਹਿਮ ਸਥਾਨ ਹੈ। ਮਿਲੇ ਵੇਰਵਿਆਂ ਅਨੁਸਾਰ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਾਲਵੇ ਤੋਂ ਸ੍ਰੀ ਕੀਰਤਪੁਰ ਸਾਹਿਬ ਨੂੰ ਜਾਣ ਸਮੇਂ ਪਿੰਡ ਸੰਧਵਾਂ ਦੀ ਇਕ ਜੰਗਲ ਵਰਗੀ ਝਿੜੀ 'ਚ ਆਪਣੀ 2200 ਘੋੜ ਸਵਾਰ ਫ਼ੌਜ ਸਮੇਤ 1713 ਬਿਕਰਮੀ (1656 ਈ:) ਨੂੰ ਆਪਣੇ ਪਵਿੱਤਰ ਚਰਨ ਪਾਏ। ਜਿਥੇ ਗੁਰੂ ਸਾਹਿਬ ਕਾਫੀ ਸਮਾਂ ਠਹਿਰੇ, ਪਿੰਡ ਦੀਆਂ ਸੰਗਤਾਂ ਨੇ ਗੁਰੂ ਸਾਹਿਬ, ਗੁਰੂ ਦੀਆਂ ਫ਼ੌਜਾਂ ਸਮੇਤ ਘੋੜਿਆਂ ਦੀ ਸੇਵਾ ਕਰ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਾਖੀ ਸਾਹਿਤ ਅਨੁਸਾਰ ਇਕ ਦਿਨ ਗੁਰੂ ਜੀ ਨੇ ਮੌਜ ਵਿਚ ਆ ਕੇ ਫਲਾਹੀ ਦੀ ਦਾਤਣ ਕਰਕੇ ਉਸ ਜਗ੍ਹਾ 'ਤੇ ਅੰਤਰ ਧਿਆਨ ਹੋ ਕੇ ਗੱਡ ਦਿੱਤੀ। ਜੋ ਹੌਲੀ-ਹੌਲੀ ਇਕ ਫਲਾਹ ਦਾ ਵੱਡਾ ਦਰੱਖਤ ਬਣ ਗਿਆ, ਜੋ ਅੱਜ ਵੀ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਜੀ ...

ਪੂਰਾ ਲੇਖ ਪੜ੍ਹੋ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX